ਤਾਜਾ ਖ਼ਬਰਾਂ


ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  11 minutes ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  38 minutes ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  24 minutes ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 1 hour ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 2 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 2 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 2 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 2 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 3 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 3 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 3 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 3 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 4 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 5 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 5 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 5 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 5 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 6 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 6 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 6 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 7 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਪੰਜਾਬ / ਜਨਰਲ

ਪੰਜਾਬ ਆੜ੍ਹਤੀ ਫੈਡਰੇਸ਼ਨ ਵਲੋਂ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਦਿੱਲੀ 'ਚ ਮੁਲਾਕਾਤ

ਹਰਜਿੰਦਰ ਸਿੰਘ ਲਾਲ
ਖੰਨਾ, 11 ਜਨਵਰੀ-ਪੰਜਾਬ ਦੀਆਂ ਆੜ੍ਹਤੀ ਐਸੋਸੀਏਸ਼ਨਾਂ ਦੀ ਫੈਡਰੇਸ਼ਨ ਦੇ ਇਕ ਵਫ਼ਦ ਦੀ ਅੱਜ ਦਿੱਲੀ ਦੇ ਹੋਟਲ ਤਾਜ ਮਹਿਲ 'ਚ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਹੋਈ ਮੀਟਿੰਗ ਤੋਂ ਬਾਅਦ ਫੈਡਰੇਸ਼ਨ ਵਲੋਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਹਮਾਇਤ ਕਰਨ ਦੇ ਅਸਾਰ ਦਿਖਾਈ ਦੇ ਰਹੇ ਹਨ | ਜਾਣਕਾਰੀ ਅਨੁਸਾਰ ਅੱਜ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਪਹਿਲ ਤੇ ਪੰਜਾਬ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ, ਅਮਰਜੀਤ ਸਿੰਘ ਬਰਾੜ, ਰਾਕੇਸ਼ ਜੈਨ, ਮਹਾਂਵੀਰ ਸਿੰਘ, ਸੁਸ਼ੀਲ ਸੇਠੀ, ਰਾਜਿੰਦਰ ਬਰਨਾਲਾ ਅਤੇ ਰਾਜੇਸ਼ ਜੈਨ ਮੌੜ ਮੰਡੀ ਆਦਿ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ | ਮੀਟਿੰਗ 'ਚ ਆੜ੍ਹਤੀ ਨੇਤਾਵਾਂ ਨੇ 4 ਮੁੱਖ ਮੰਗਾਂ ਕੇਂਦਰ ਸਰਕਾਰ ਅੱਗੇ ਰੱਖੀਆਂ | ਆੜ੍ਹਤੀ ਨੇਤਾਵਾਂ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਉਨ੍ਹਾਂ ਦੀਆਂ ਚਾਰਾਂ ਮੰਗਾਂ ਨਾਲ ਸਹਿਮਤੀ ਪ੍ਰਗਟ ਕੀਤੀ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਕੇਂਦਰ ਸਰਕਾਰ ਆੜ੍ਹਤੀਆਂ ਦੀ ਇਹ ਚਾਰੇ ਮੰਗਾਂ ਮੰਨ ਲਵੇਗੀ | ਗੌਰਤਲਬ ਹੈ ਕਿ ਭਾਵੇਂ ਆੜ੍ਹਤੀ ਨੇਤਾ ਇਸ ਬਾਰੇ ਕੁੱਝ ਵੀ ਕਹਿਣ ਲਈ ਤਿਆਰ ਨਹੀ ਹਨ ਪਰ ਰਾਜਨੀਤਕ ਹਲਕਿਆਂ 'ਚ ਚਰਚਾ ਹੈ ਕਿ ਆੜ੍ਹਤੀਆਂ ਅਤੇ ਕੇਂਦਰੀ ਮੰਤਰੀ ਦੀ ਮੁਲਾਕਾਤ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇ ਨਜ਼ਰ ਹੀ ਹੋਈ ਹੈ ਅਤੇ ਜੇਕਰ ਸਰਕਾਰ ਨੇ ਇਹ ਮੰਗਾਂ ਮੰਨ ਲਈਆਂ ਤਾਂ ਆੜ੍ਹਤੀ ਫੈਡਰੇਸ਼ਨ ਵੀ ਚੋਣਾਂ ਵਿਚ ਭਾਜਪਾ ਗੱਠਜੋੜ ਦੀ ਮਦਦ ਕਰਨ ਦਾ ਫ਼ੈਸਲਾ ਕਰ ਸਕਦੀ ਹੈ |

ਪਹਿਲਾਂ ਹੀ ਕਿਹਾ ਸੀ ਮਜੀਠੀਆ ਖ਼ਿਲਾਫ਼ ਐਫ.ਆਈ.ਆਰ. ਚੋਣ ਸਟੰਟ-ਰਾਘਵ ਚੱਢਾ

ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਦੋਸ਼ ਲਗਾਏ ਕਿ ਕਾਂਗਰਸ ਅਤੇ ਸ਼ੋ੍ਰਮਣੀ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਸ਼ਾਰਜਾਹ ਰਵਾਨਾ ਹੋਣ ਵਾਲੀ ਉਡਾਣ ਰੱਦ

ਰਾਜਾਸਾਂਸੀ, 11 ਜਨਵਰੀ (ਹੇਰ/ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਬੀਤੀ ਰਾਤ ਕਰੀਬ 11 ਵਜੇ ਸ਼ਾਰਜਾਹ ਰਵਾਨਾ ਹੋਣ ਵਾਲੀ ਏਅਰ ਇੰਡੀਆ ਦੀ ਉਡਾਣ ਰੱਦ ਹੋਣ ਕਾਰਨ ਯਾਤਰੀਆਂ ਨੂੰ ਕੜਾਕੇ ਦੀ ਠੰਡ ਵਿਚ ਕਰੀਬ 20 ਘੰਟੇ ...

ਪੂਰੀ ਖ਼ਬਰ »

ਗਾਇਕ ਅਫ਼ਸਾਨਾ ਖ਼ਾਨ ਦੇ ਮੰਗੇਤਰ ਸਾਜ ਦੀ ਪਹਿਲੀ ਪਤਨੀ ਵਲੋਂ ਪਟੀਸ਼ਨ ਦਾਖ਼ਲ

ਐੱਸ.ਏ.ਐੱਸ. ਨਗਰ, 11 ਜਨਵਰੀ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਅਫ਼ਸਾਨਾ ਖ਼ਾਨ ਵਲੋਂ ਸਾਜਨ ਸ਼ਰਮਾ ਉਰਫ਼ ਸਾਜ ਨਾਲ ਮੰਗਣੀ ਕਰਨ ਤੋਂ ਬਾਅਦ ਜਲਦ ਵਿਆਹ ਕਰਵਾਉਣ ਦੇ ਮਾਮਲੇ 'ਚ ਸਾਜ ਦੀ ਪਹਿਲੀ ਪਤਨੀ ਅਨੂੰ ਸ਼ਰਮਾ ਵਾਸੀ ਛੱਤੀਸਗੜ੍ਹ ਵਲੋਂ ਸਾਜ ਖ਼ਿਲਾਫ਼ ਉਸ ਨਾਲ ਧੋਖਾ ...

ਪੂਰੀ ਖ਼ਬਰ »

ਪਟਿਆਲਾ 'ਚ ਕਾਂਗਰਸੀ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

ਪਟਿਆਲਾ, 11 ਜਨਵਰੀ (ਮਨਦੀਪ ਸਿੰਘ ਖਰੌੜ)-ਭਾਦਸੋਂ ਰੋਡ ਨੇੜੇ ਪੈਂਦੀ ਕਾਲੋਨੀ ਵਿਕਾਸ ਨਗਰ ਦੇ ਕਾਂਗਰਸੀ ਸਰਪੰਚ ਦੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਜ ਸਵੇਰੇ 2 ਕਾਰਾਂ 'ਚ ਸਵਾਰ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਮਿ੍ਤਕ ਦੀ ਪਹਿਚਾਣ ਤਾਰਾ ਦੱਤ ...

ਪੂਰੀ ਖ਼ਬਰ »

ਮੋਗਾ ਤੋਂ ਕਾਂਗਰਸੀ ਵਿਧਾਇਕ ਹਰਜੋਤ ਕਮਲ ਸਮਰਥਕਾਂ ਨਾਲ ਮੁੱਖ ਮੰਤਰੀ ਚੰਨੀ ਨੂੰ ਮਿਲੇ

ਮੋਰਿੰਡਾ, 11 ਜਨਵਰੀ (ਕੰਗ)-ਅੱਜ ਮੋਰਿੰਡਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ 'ਤੇ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਆਪਣੇ ਸਮਰਥਕਾਂ ਨਾਲ ਜਿਨ੍ਹਾਂ 'ਚ ਮੋਗਾ ਦੇ ਮੇਅਰ, ਡਿਪਟੀ ਮੇਅਰ, ਕੌਂਸਲਰ ਅਤੇ ਸਰਪੰਚ ਸ਼ਾਮਿਲ ਸਨ, ਨਾਲ ਪਹੁੰਚ ਕੇ ਸਮਾਜ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਰੈਲੀ ਦੌਰਾਨ ਵਾਪਰੇ ਘਟਨਾਕ੍ਰਮ ਕਾਰਨ ਪੰਜਾਬ ਦਾ ਵੱਡਾ ਨੁਕਸਾਨ ਹੋਇਆ-ਤਰਲੋਚਨ ਸਿੰਘ

ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਫ਼ਿਰੋਜ਼ਪੁਰ ਰੈਲੀ ਦੌਰਾਨ ਪੰਜਾਬ ਲਈ ਬਹੁਤ ਵੱਡੇ ਐਲਾਨ ਕੀਤੇ ਜਾਣੇ ਸਨ ਪਰ ਉਸ ਦਿਨ ਜੋ ਘਟਨਾਕ੍ਰਮ ਵਾਪਰਿਆ ਉਸ ਨਾਲ ਪੰਜਾਬ ਅਤੇ ਸਿੱਖਾਂ ਦਾ ਸਭ ਤੋਂ ਵੱਡਾ ਨੁਕਸਾਨ ਹੋਇਆ ਹੈ | ...

ਪੂਰੀ ਖ਼ਬਰ »

ਰਾਜਾ ਵੜਿੰਗ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਅਤੇ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਆਪਣੇ ਆਪ ਨੂੰ ਘਰ ...

ਪੂਰੀ ਖ਼ਬਰ »

ਚੰਨੀ ਸਰਕਾਰ ਨੇ ਮਜੀਠੀਆ ਖ਼ਿਲਾਫ਼ ਹਲਕੀ ਕਾਰਵਾਈ ਕੀਤੀ-'ਆਪ'

ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਮਜੀਠੀਆ ਨੇ ਲੁਧਿਆਣਾ ਨਾਲ ਸੰਬੰਧਿਤ ਇਕ ਮਾਮਲੇ 'ਚ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਭਰਾ ਦੀ ਮਦਦ ਕੀਤੀ ਸੀ, ਜਿਸ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ 117 ਸੀਟਾਂ 'ਤੇ ਚੋਣਾਂ ਲੜੇਗਾ-ਰਾਜੇਵਾਲ

ਐੱਸ. ਏ. ਐੱਸ. ਨਗਰ, 11 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-7 ਵਿਖੇ ਸੰਯੁਕਤ ਸਮਾਜ ਮੋਰਚਾ ਦੇ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵਲੋਂ ਮੋਰਚੇ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ 'ਚ ਸੱਤਾ ਹਾਸਲ ਕਰਨ ਵਾਲੇ ਸਿਆਸੀ ਆਗੂ ਤੇਜ਼ੀ ਨਾਲ ਬਣ ਰਹੇ ਨੇ 'ਬਾਹੂਬਲੀ'

ਚੰਡੀਗੜ੍ਹ, 11 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਸੱਤਾ ਹਾਸਲ ਕਰਨ ਵਾਲੇ ਆਗੂਆਂ ਦੀ ਜਿੱਥੇ ਸਮਾਪਤੀ ਲਗਾਤਾਰ ਵੱਧ ਰਹੀ ਹੈ ਉੱਥੇ ਉਹ ਸਿਆਸਤ 'ਚ ਰਹਿ ਕੇ ਤੇਜ਼ੀ ਨਾਲ ਬਾਹੂਬਲੀ ਬਣ ਰਹੇ ਹਨ | ਇਸ ਗੱਲ ਦਾ ਖ਼ੁਲਾਸਾ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ 'ਤੇ ਹਰ ਵਾਰ ...

ਪੂਰੀ ਖ਼ਬਰ »

ਕੈਪਟਨ ਨੂੰ ਸਿਆਸੀ ਪਟਕਣੀ ਦੇਣ ਲਈ ਵੱਡੇ ਭਲਵਾਨਾਂ ਦੀ ਤਾਂਘ 'ਚ ਵੱਡੀਆਂ ਸਿਆਸੀ ਪਾਰਟੀਆਂ?

ਪਟਿਆਲਾ, 11 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਨਿੱਤ ਦਿਨ ਹੋ ਰਹੇ ਟਿਕਟਾਂ ਦੇ ਐਲਾਨ ਅਤੇ ਦਾਅਵੇਦਾਰੀਆਂ ਦੇ ਦੌਰ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗੜ੍ਹ ਮੰਨ ਜਾਂਦੇ ਪਟਿਆਲਾ ਸ਼ਹਿਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਿਸੇ ਹੋਰ ...

ਪੂਰੀ ਖ਼ਬਰ »

ਸੌਰਭ ਜੈਨ ਖ਼ਿਲਾਫ਼ ਰਾਘਵ ਚੱਢਾ ਵਲੋਂ ਮਾਣਹਾਨੀ ਦਾ ਮੁਕੱਦਮਾ ਦਾਇਰ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪਟਿਆਲਾ ਦੇ ਸੌਰਭ ਜੈਨ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ | ਰਾਘਵ ਚੱਢਾ ਦੇ ਵਕੀਲ ਵਲੋਂ ਇਕ ਜਨਤਕ ਬਿਆਨ 'ਚ ਕਿਹਾ ਗਿਆ ਹੈ ...

ਪੂਰੀ ਖ਼ਬਰ »

ਕੇਜਰੀਵਾਲ ਅੱਜ ਤੋਂ 2 ਦਿਨਾ ਪੰਜਾਬ ਦੌਰੇ 'ਤੇ

ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨ ਦੇ ਪੰਜਾਬ ਦੌਰੇ 'ਤੇ ਆ ਰਹੇ ਹਨ | ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਅਰਵਿੰਦ ਕੇਜਰੀਵਾਲ ਮੁਹਾਲੀ ਵਿਖੇ ਪੈ੍ਰਸ ...

ਪੂਰੀ ਖ਼ਬਰ »

ਕਾਂਗਰਸੀ ਆਗੂ ਰਵੀ ਖਵਾਜਕੇ ਦੇ ਕਤਲ ਕਾਂਡ ਦੇ ਮਾਮਲੇ 'ਚ ਇਕ ਨੂੰ ਉਮਰ ਕੈਦ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕਾਂਗਰਸੀ ਆਗੂ ਅਤੇ ਵਿਦਿਆਰਥੀ ਆਗੂ ਰਵੀ ਖਵਾਜਕੇ ਦੇ ਕਤਲ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਅਦਾਲਤ ਵਲੋਂ ਅਵਤਾਰ ਸਿੰਘ ਤਾਰੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਇਸ ਮਾਮਲੇ ਵਿਚ ਨਾਮਜ਼ਦ ਤਿੰਨ ਨੌਜਵਾਨ ਪੁਲਿਸ ...

ਪੂਰੀ ਖ਼ਬਰ »

ਮਜੀਠੀਆ ਨੇ ਭਾਜਪਾ ਦੀ ਬੋਲੀ ਬੋਲ ਕੇ ਅਕਾਲੀ-ਭਾਜਪਾ ਦੀ ਲੁਕਵੀਂ ਸਾਂਝ ਜੱਗ ਜ਼ਾਹਰ ਕੀਤੀ-ਰੰਧਾਵਾ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)-ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਭਾਜਪਾ ਦੀ ਬੋਲੀ ਬੋਲਣ ਨਾਲ ਸਾਫ਼ ਹੋ ਗਿਆ ਹੈ ਕਿ ਅਕਾਲੀ ਦਲ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ ਜਿਉਂ ਦਾ ਤਿਉਂ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 4593 ਨਵੇਂ ਮਾਮਲੇ- 9 ਮੌਤਾਂ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਕੋਰੋਨਾ ਦੇ ਅੱਜ 4593 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 9 ਲੋਕਾਂ ਦੀ ਕੋਰੋਨਾ ਕਰਕੇ ਮੌਤ ਹੋਈ ਹੈ ਅਤੇ 687 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਆਏ ਨਵੇਂ ਮਾਮਲਿਆਂ 'ਚ ਸਭ ਤੋਂ ਵੱਧ ਪਟਿਆਲਾ ਤੋਂ 909, ...

ਪੂਰੀ ਖ਼ਬਰ »

ਹਰਿਆਣਾ 'ਚ 'ਐਸਮਾ' ਲੱਗਾ

ਚੰਡੀਗੜ੍ਹ, 11 ਜਨਵਰੀ (ਰਾਮ ਸਿੰਘ ਬਰਾੜ)- ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦੇ ਸੂਬੇ 'ਚ 'ਐਸਮਾ' ਲਗਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਹੁਣ 6 ਮਹੀਨਿਆਂ ਤੱਕ ਸਿਹਤ ਕਰਮਚਾਰੀ ਹੜਤਾਲ ਨਹੀਂ ਕਰ ...

ਪੂਰੀ ਖ਼ਬਰ »

2-3 ਦਿਨਾਂ 'ਚ ਕਰਾਂਗੇ ਆਪਣੇ ਉਮੀਦਵਾਰਾਂ ਦਾ ਐਲਾਨ-ਢੀਂਡਸਾ

ਸੰਗਰੂਰ, 11 ਜਨਵਰੀ (ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨਾਲ ਉਨ੍ਹਾਂ ਦੀ ਪਾਰਟੀ ਨਾਲ ਹੋਏ ਸਮਝੌਤੇ ਤਹਿਤ ਟਿਕਟਾਂ ਦੀ ਵੰਡ 2-3 ਦਿਨਾਂ ਦੇ ਅੰਦਰ-ਅੰਦਰ ਕਰ ਲਈ ...

ਪੂਰੀ ਖ਼ਬਰ »

ਜੈ ਜਵਾਨ ਜੈ ਕਿਸਾਨ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ

ਦਿੜ੍ਹਬਾ ਮੰਡੀ, 11 ਜਨਵਰੀ (ਪਰਵਿੰਦਰ ਸੋਨੂੰ)-ਜੈ ਜਵਾਨ ਜੈ ਕਿਸਾਨ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਲਈ 117 ਸੀਟਾਂ ਉੱਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਅਮਨਪ੍ਰੀਤ ...

ਪੂਰੀ ਖ਼ਬਰ »

ਇਮਰਾਨ ਸਰਕਾਰ ਹੁਣ ਆਪਣੀਆਂ ਨੀਤੀਆਂ ਨੂੰ ਲਾਗੂ ਨਹੀਂ ਕਰ ਸਕਦੀ-ਮੋਈਦ ਯੂਸਫ਼

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ. ਐਸ. ਏ.) ਮੋਈਦ ਯੂਸਫ਼ ਨੇ ਇਕ ਪਾਕਿਸਤਾਨੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਕਿ ਹੁਣ ਵਿੱਤੀ ਤੌਰ 'ਤੇ ਆਜ਼ਾਦ ਨਹੀਂ ਰਿਹਾ ਅਤੇ ਇਮਰਾਨ ਸਰਕਾਰ ਹੁਣ ਆਪਣੀਆਂ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੇ ਰਾਜਦੂਤ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 11 ਜਨਵਰੀ (ਅੰਕੁਰ ਤਾਂਗੜੀ)-ਭਾਰਤ 'ਚ ਇਸਲਾਮਿਕ ਰਿਪਬਲਿਕ ਆਫ਼ ਅਫ਼ਗਾਨਿਸਤਾਨ ਦੇ ਰਾਜਦੂਤ ਫ਼ਰੀਦ ਮਾਮੁੰਦਜ਼ੇ ਨੇ ਅੱਜ ਆਪਣੀ ਪੰਜਾਬ ਫੇਰੀ ਦੌਰਾਨ ਪੰਜਾਬ ਰਾਜ ਭਵਨ ਵਿਖੇ ਬਨਵਾਰੀ ਲਾਲ ਪੁਰੋਹਿਤ, ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦਾ ਬੁੱਤ ਸੁਰੱਖਿਆ ਕਾਰਨਾਂ ਕਰਕੇ ਲਾਹੌਰ ਕਿਲ੍ਹੇ 'ਚ ਨਹੀਂ ਕੀਤਾ ਜਾ ਸਕਿਆ ਸਥਾਪਿਤ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਲਾਹੌਰ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ 'ਚ ਤਬਦੀਲ ਕੀਤੀ ਜਾ ਚੁੱਕੀ ਮਾਈ ਜਿੰਦਾ ਦੀ ਹਵੇਲੀ ਦੇ ਬਾਹਰ ਸਥਾਪਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਆਦਮ-ਕੱਦ ਬੁੱਤ ਦੀ ਲਗਾਤਾਰ ਤੀਜੀ ਵਾਰ ਕੀਤੀ ਗਈ ਭੰਨਤੋੜ ਤੋਂ ...

ਪੂਰੀ ਖ਼ਬਰ »

ਲਾਹੌਰ 'ਚ ਗੁਰਮੁਖੀ ਅੱਖਰਾਂ ਦਾ ਮਜ਼ਾਕ ਬਣਾਉਣ ਵਾਲੇ ਪੰਜਾਬੀ ਸ਼ੋਅ ਦੀ ਨਿੰਦਾ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿਵਾਦਿਤ ਪੰਜਾਬੀ ਟੈਲੀਵਿਜ਼ਨ ਸ਼ੋਅ 'ਖ਼ਬਰ ਯਾਰ' 'ਚ ਪ੍ਰੋਗਰਾਮ ਦੇ ਐਂਕਰ ਅਤੇ ਹਾਜ਼ਰ ਹੋਰਨਾਂ ਮਹਿਮਾਨਾਂ ਵਲੋਂ ਗੁਰਮੁਖੀ ਅੱਖਰਾਂ 'ੳ', 'ਅ', 'ੜ' ਅਤੇ 'ਣ' ਆਦਿ ਦਾ ਮਜ਼ਾਕ ਬਣਾਉਂਦਿਆਂ ਇਨ੍ਹਾਂ ਨੂੰ ਗੁੰਗਿਆਂ ...

ਪੂਰੀ ਖ਼ਬਰ »

ਪਾਕਿ ਸਰਕਾਰ ਸੰਗਤ ਦੇ ਦਰਸ਼ਨਾਂ ਲਈ ਖੋਲ੍ਹੇਗੀ ਇਸ ਵਰ੍ਹੇ 9 ਗੁਰਦੁਆਰੇ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਦੇ ਮਹਿਕਮਾ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਨੇ ਐਲਾਨ ਕੀਤਾ ਹੈ ਕਿ ਮੌਜੂਦਾ ਵਰ੍ਹੇ 2022 ਦੌਰਾਨ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਵਿਚਲੇ ਇਤਿਹਾਸਕ ਅਤੇ ਪੁਰਾਤਨ ਗੁਰਦੁਆਰਿਆਂ ਦੀ ਨਵਉਸਾਰੀ ਮੁਕੰਮਲ ...

ਪੂਰੀ ਖ਼ਬਰ »

ਅੱਤਵਾਦੀ ਕਾਰਵਾਈਆਂ ਲਈ ਬਹਾਨੇ ਬਣਾਉਣ ਤੋਂ ਸਾਵਧਾਨ ਰਹਿਣ ਦੀ ਲੋੜ- ਭਾਰਤ

ਸੰਯੁਕਤ ਰਾਸ਼ਟਰ, 11 ਜਨਵਰੀ (ਏਜੰਸੀ)-ਭਾਰਤ ਨੇ ਕਿਹਾ ਹੈ ਕਿ ਅੱਤਵਾਦੀ ਕਾਰਵਾਈਆਂ ਲਈ ਬਹਾਨੇ ਬਣਾਉਣ ਤੋਂ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਅੱਤਵਾਦ ਲਈ ਕੋਈ ਬਹਾਨਾ ਨਹੀਂ ਹੋ ਸਕਦਾ ਅਤੇ ਮਨੁੱਖਤਾ ਨੂੰ ਦਰਪੇਸ਼ ਸਭ ਤੋਂ ਵੱਡੀਆਂ ਚੁਣੌਤੀਆਂ 'ਚੋਂ ਇਕ (ਅੱਤਵਾਦ) ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX