ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਪੈਂਦੇ 4 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਮੀਡੀਆ 'ਤੇ ਕੀਤੇ ਜਾਣ ਵਾਲੇ ਖ਼ਰਚ 'ਤੇ ਨਿਗਾਹ ਰੱਖਣ ਲਈ ਜ਼ਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਕਾਇਮ ਕਰ ਦਿੱਤੀ ਗਈ ਹੈ, ਜਿਸ ਨੇ ਆਪਣਾ ਕੰਮ ਚੋਣ ਜ਼ਾਬਤੇ ਦੇ ਨਾਲ ਹੀ ਚਾਲੂ ਕਰ ਦਿੱਤਾ ਹੈ | ਅੱਜ ਉਨ੍ਹਾਂ ਐੱਮ.ਸੀ.ਐੱਮ.ਸੀ. ਸੈਂਟਰ ਦਾ ਦੌਰਾ ਕੀਤਾ ਤੇ ਉੱਥੇ ਕੀਤੇ ਜਾ ਰਹੇ ਕੰਮ ਨੂੰ ਵਾਚਿਆ | ਦੱਸਣਯੋਗ ਹੈ ਕਿ ਇਹ ਸੈਂਟਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਤਲੁਜ ਬਲਾਕ ਵਿਚ ਚੌਥੀ ਮੰਜ਼ਿਲ 'ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਦਫ਼ਤਰ ਵਿਚ ਸਥਾਪਤ ਕੀਤਾ ਗਿਆ ਹੈ | ਉਨ੍ਹਾਂ ਇਸ ਮੌਕੇ ਹਾਜ਼ਰ ਸਟਾਫ਼ ਨੂੰ ਹਦਾਇਤ ਕੀਤੀ ਕਿ ਸਾਰੇ ਉਮੀਦਵਾਰਾਂ ਵਲੋਂ ਮੀਡੀਆ, ਜਿਸ ਵਿਚ ਅਖ਼ਬਾਰ, ਰੇਡੀਉ, ਟੀ.ਵੀ., ਈ-ਪੇਪਰ ਅਤੇ ਸੋਸ਼ਲ ਮੀਡੀਆ ਆਦਿ ਸ਼ਾਮਿਲ ਹਨ, ਉੱਪਰ ਤਿੱਖੀ ਨਜ਼ਰ ਰੱਖੀ ਜਾਵੇ ਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਿਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਇਹ ਖਰਚਾ ਉਸ ਦੇ ਚੋਣ ਖਰਚੇ ਵਿਚ ਸ਼ਾਮਿਲ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਈ-ਪੇਪਰ ਤੇ ਸੋਸ਼ਲ ਮੀਡੀਆ ਵੀ ਸ਼ਾਮਿਲ ਹਨ, ਵਿਚ ਇਸ਼ਤਿਹਾਰ ਦੇਣ ਲਈ ਐੱਮ.ਸੀ.ਐੱਮ.ਸੀ. ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ | ਕਮੇਟੀ ਇਸ ਦੀ ਜਿੱਥੇ ਸਕਰਿਪਟ ਵੇਖੇਗੀ, ਉੱਥੇ ਇਸ਼ਤਿਹਾਰ ਬਣਾਉਣ ਤੇ ਲਗਾਉਣ 'ਤੇ ਆਏ ਖਰਚੇ ਦੀ ਜਾਣਕਾਰੀ ਲੈ ਕੇ ਇਹ ਆਗਿਆ ਦੇਵੇਗੀ | ਉਨ੍ਹਾਂ ਕਿਹਾ ਕਿ ਇਸ ਖਰਚੇ ਦੀ ਸਾਰੀ ਅਦਾਇਗੀ ਚੈੱਕ ਨਾਲ ਕੀਤੀ ਜਾਣੀ ਵੀ ਜਰੂਰੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਿਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171 ਐਚ ਇੰਡੀਅਨ ਪੈਨਲ ਕੋਡ ਤਹਿਤ ਕੇਸ ਦਰਜ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪਿ੍ੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਿਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜਰੂਰੀ ਹਨ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੁੱਲ ਦੀ ਖ਼ਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਇਸ ਖ਼ਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉੱਥੇ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖ਼ਬਰਾਂ ਲਗਾਉਣ ਵਾਲੇ ਉਮੀਦਵਾਰਾਂ ਵਿਚ ਸ਼ਾਮਿਲ ਕਰਕੇ ਪ੍ਰਕਾਸ਼ਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪੈੱ੍ਰਸ ਕੌਂਸਲ ਆਫ਼ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰਡ ਅਥਾਰਿਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ | ਇਸ ਮੌਕੇ ਇਸ ਕਮੇਟੀ ਦੇ ਨੋਡਲ ਅਫ਼ਸਰ ਕਮ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਹੋਰ ਵੀ ਹਾਜ਼ਰ ਸਨ |
ਮੋਗਾ, 11 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅਜਿਹੀ ਪਾਰਟੀ ਹੈ, ਜਿਸਨੇ ਇਕ ਖੇਤਰੀ ਪਾਰਟੀ ਦੇ ਹਰ ਵਰਕਰ ਤੇ ਹਰ ਅਹੁਦੇਦਾਰ ਨੂੰ ਮਿਲਦੇ ਮਾਣ ਸਤਿਕਾਰ ਨਾਲ ਸਨਮਾਨਿਆ ਹੈ ਪਰ ਜੇਕਰ ਕਾਂਗਰਸ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸ ਪਾਰਟੀ ...
ਕੋਟ ਈਸੇ ਖਾਂ, 11 ਜਨਵਰੀ (ਨਿਰਮਲ ਸਿੰਘ ਕਾਲੜਾ)-ਪੰਜਾਬ ਅੰਦਰ ਆ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਥਾਨਕ ਥਾਣਾ ਮੁਖੀ ਮੁਖਤਿਆਰ ਸਿੰਘ ਗਿੱਲ ਨੇ ਸਾਰੇ ਹੀ ਅਸਲਾ ਧਾਰਕਾਂ ਨੂੰ ...
ਧਰਮਕੋਟ, 11 ਜਨਵਰੀ (ਪਰਮਜੀਤ ਸਿੰਘ)-ਵਿਧਾਨ ਸਭਾ ਹਲਕਾ ਧਰਮਕੋਟ ਅੰਦਰ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ ਦੇ ਸਮੁੱਚੇ ਪਰਿਵਾਰ ਵਲੋਂ ਸਰਗਰਮੀਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਬੀਤੀ ਸ਼ਾਮ ਢੋਲੇਵਾਲ ਵਿਖੇ ...
ਮੋਗਾ, 11 ਜਨਵਰੀ (ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਿਚ ਨੌਜਵਾਨ ਵਰਗ ਤੋਂ ਲੈ ਕੇ ਅੱਜ ਤੱਕ ਆਪਣੀਆਂ ਬੇਦਾਗ਼ ਸੇਵਾਵਾਂ ਨਿਭਾਉਣ ਵਾਲੇ ਸੀਨੀਅਰ ਅਕਾਲੀ ਆਗੂ ਬਲਵਿੰਦਰਪਾਲ ਸਿੰਘ ਹੈਪੀ ਜੋ ਕਿ ਵੱਖ-ਵੱਖ ਸਮਿਆਂ ਵਿਚ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਪਾਰਟੀ ਲਈ ...
ਬਾਘਾ ਪੁਰਾਣਾ, 11 ਜਨਵਰੀ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਅਤੇ ਇਲਾਕੇ ਅੰਦਰ ਚੋਰੀਆਂ, ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ | ਜਿਸ ਨੰੂ ਲੈ ਕੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਲੋਕ ਸ਼ਹਿਰ ਵਿਚ ਆਪਣੇ ਆਪ ਨੂੰ ...
ਬਾਘਾ ਪੁਰਾਣਾ, 11 ਜਨਵਰੀ (ਕਿ੍ਸ਼ਨ ਸਿੰਗਲਾ)-ਮਾਲਵਾ ਇਲਾਕੇ ਦੀ ਨਾਮਵਰ ਸੰਸਥਾ 'ਸਿਲਵਰ ਓਕ' ਜੋ ਕਿ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਆਪਣੀਆਂ ਆਇਲਟਸ, ਪੀ.ਟੀ.ਈ. ਤੇ ਇੰਮੀਗੇ੍ਰਸ਼ਨ ਸਬੰਧੀ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਨੇ ਆਪਣੀ ਨਵੀਂ ...
ਕੋਟ ਈਸੇ ਖਾਂ, 11 ਜਨਵਰੀ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਮਾਤਾ ਗੁਰਦੀਪ ਕੌਰ ਸੰਧੂ ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਨਮਿਤ ਅੰਤਿਮ ਅਰਦਾਸ ਸਮਾਗਮ ਉਨ੍ਹਾਂ ਦੇ ਗ੍ਰਹਿ ਪਿੰਡ ਬਹਿਰਾਮ ਕੇ ਜ਼ਿਲ੍ਹਾ ਮੋਗਾ ਵਿਖੇ ਹੋਵੇਗਾ | ਸ੍ਰੀ ਸਹਿਜ ਪਾਠ ਦੇ ...
ਕਿਸ਼ਨਪੁਰਾ ਕਲਾਂ, 11 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਮਿਸਤਰੀ ਦਲੇਰ ਸਿੰਘ ਕਲਸੀ ਦੀ ਧਰਮ-ਪਤਨੀ, ਸਤਨਾਮ ਸਿੰਘ ਕਲਸੀ ਤੇ ਕਰਮ ਸਿੰਘ ਕਲਸੀ ਦੇ ਮਾਤਾ ਮੁਖਤਿਆਰ ਕੌਰ ਕਲਸੀ ਜੋ ਕਿ ਕੁਝ ਦਿਨ ਪਹਿਲਾਂ ਸਦੀਵੀਂ ਵਿਛੋੜਾ ਦੇ ਕੇ ਗੁਰੂ ...
ਠੱਠੀ ਭਾਈ, 11 ਜਨਵਰੀ (ਜਗਰੂਪ ਸਿੰਘ ਮਠਾੜੂ)-ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਅਤੇ ਪਿੰਡ ਠੱਠੀ ਭਾਈ ਦੇ ਸਰਪੰਚ ਰਾਮ ਸਿੰਘ ਲੋਧੀ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਛੋਟੇ ਭਰਾ, ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ...
ਕੋਟ ਈਸੇ ਖਾਂ, 11 ਜਨਵਰੀ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬਾਂ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਕਲਗ਼ੀਧਰ ਸਾਹਿਬ ਮਸੀਤਾਂ ਰੋਡ ਕੋਟ ਈਸੇ ਖਾਂ ਤੋਂ ਸਵੇਰੇ 11 ਵਜੇ ਆਰੰਭ ਹੋਇਆ | ...
ਬਾਘਾ ਪੁਰਾਣਾ, 11 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦਾ ਨਾਮਵਰ ਪਰਿਵਾਰ ਗੁਰਮੇਲ ਸਿੰਘ, ਨਿਰਮਲ ਸਿੰਘ ਕੈਨੇਡਾ, ਨਾਇਬ ਸਿੰਘ, ਅਜਾਇਬ ਸਿੰਘ ਅਤੇ ਮੇਵਾ ਸਿੰਘ ਕੈਨੇਡਾ ਦੇ ਸਤਿਕਾਰਯੋਗ ਪਿਤਾ ਗੁਰਦਿਆਲ ਸਿੰਘ ਡੇਅਰੀ ਵਾਲੇ (ਮਾਣੂੰਕੇ) ਜੋ ਬੀਤੇ ...
ਫ਼ਤਿਹਗੜ੍ਹ ਪੰਜਤੂਰ, 11 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਡਰੀਮ ਚੇਂਜਰ ਇੰਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸਿਜ਼ ਫ਼ਤਿਹਗੜ੍ਹ ਪੰਜਤੂਰ, ਧਰਮਕੋਟ ਦੇ ਐੱਮ. ਡੀ. ਪ੍ਰੀਤਪਾਲ ਸਿੰਘ ਪੋਪਲੀ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀ ਰਮਨਦੀਪ ਸਿੰਘ ਵਾਸੀ ਪਿੰਡ ...
ਮੋਗਾ, 11 ਜਨਵਰੀ (ਅਸ਼ੋਕ ਬਾਂਸਲ)-ਨਿਊ ਟਾਊਨ ਵਿਚ ਸਥਿਤ ਸੂਦ ਕਲੀਨਿਕ ਵਿਖੇ ਡਾ. ਨਵੀਨ ਸੂਦ ਵਲੋਂ ਥਾਇਰਾਇਡ ਦਾ ਚੈੱਕਅਪ ਕੈਂਪ ਮੈਕਿਲਆਸ ਫਾਰਮਾਂ ਸਿਊਟੀਕਲ ਕੰਪਨੀ ਅਤੇ ਡਾ. ਲਾਲ ਪੈਥ ਲੈਬ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਕੈਂਪ ਵਿਚ 57 ਮਰੀਜ਼ਾਂ ਦਾ ਮੁਫ਼ਤ ...
ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਪੰਜਾਬ ਕਿਸਾਨ ਯੂਨੀਅਨ ਤੇ ਪ੍ਰਗਤੀਸ਼ੀਲ ਮੰਚ ਜ਼ਿਲ੍ਹਾ ਮੋਗਾ ਦੀ ਮੀਟਿੰਗ ਪਿੰਡ ਜੋਗੇਵਾਲਾ ਵਿਖੇ ਹੋਈ | ਮੀਟਿੰਗ ਵਿਚ ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਪੰਜਾਬ ਦੀਆ ਚੋਣਾਂ ਲੜਨ ਦੇ ਫ਼ੈਸਲੇ ਤੇ ...
ਨਿਹਾਲ ਸਿੰਘ ਵਾਲਾ, 11 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਗਰਾਮ ਪੰਚਾਇਤ ਜਲ ਸਪਲਾਈ ਕਮੇਟੀ ਪੰਪ ਆਪਰੇਟਰਜ਼ ਐਸੋਸੀਏਸ਼ਨ ਪੰਜਾਬ ਦੀ ਬਲਾਕ ਨਿਹਾਲ ਸਿੰਘ ਵਾਲਾ ਇਕਾਈ ਵਲੋਂ ਆਪਣੀਆਂ ਮੁੱਖ ਮੰਗਾਂ ਬਾਰੇ ਮੰਗ ਪੱਤਰ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ...
ਫ਼ਤਿਹਗੜ੍ਹ ਪੰਜਤੂਰ, 11 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਜ਼ਿਲ੍ਹਾ ਪੁਲਿਸ ਮੁਖੀ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਵਿਰੋਧੀ ਚਲਾਈ ਮੁਹਿੰਮ ਅਤੇ ਡੀ.ਐੱਸ.ਪੀ. ਮਨਜੀਤ ਸਿੰਘ ਧਰਮਕੋਟ ਦੀ ਅਗਵਾਈ ਹੇਠ ਥਾਣਾ ਫ਼ਤਿਹਗੜ੍ਹ ਪੰਜਤੂਰ ...
ਮੋਗਾ, 11 ਜਨਵਰੀ (ਅਜੀਤ ਬਿਊਰੋ)-ਭਾਰਤ ਚੋਣ ਕਮਿਸ਼ਨ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ-2022 ਦਾ ਐਲਾਨ ਮਿਤੀ 8 ਜਨਵਰੀ, 2022 ਨੂੰ ਕਰ ਦਿੱਤਾ ਗਿਆ ਹੈ ਅਤੇ ਇਸ ਐਲਾਨ ਦੇ ਨਾਲ ਹੀ ਮਾਡਲ ਕੋਡ ਆਫ਼ ਕੰਡੱਕਟ ਵੀ ਲਾਗੂ ਹੋ ਚੁੱਕਾ ਹੈ | ਇਸ ਸਬੰਧੀ ਜੇਕਰ ਮਾਡਲ ਕੋਡ ਆਫ਼ ਕੰਡੱਕਟ ਦੀ ...
ਕਿਸ਼ਨਪੁਰਾ ਕਲਾਂ, 11 ਜਨਵਰੀ (ਗਿੱਲ, ਕਲਸੀ)-ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਪਾਰਟੀ ਨੂੰ ਪਿੰਡ ਭਿੰਡਰ ਕਲਾਂ ਵਿਚੋਂ ਉਸ ਵਕਤ ਭਾਰੀ ਬਲ ਮਿਲਿਆ ਜਦੋਂ ਬਸਪਾ ਆਗੂ ਨਿਰਭੈ ਸਿੰਘ ਭਿੰਡਰ ਦੀ ਪ੍ਰੇਰਨਾ ਸਦਕਾ ਸਰੈਣ ਸਿੰਘ ਬਲਾਕ ਪ੍ਰਧਾਨ ਕਾਂਗਰਸ ਅਕਾਲੀ ਦਲ ਵਿਚ ...
ਮੋਗਾ, 11 ਜਨਵਰੀ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੰਚਾਰਜ ਟ੍ਰੈਫਿਕ ਪੁਲਿਸ ਮੋਗਾ ਦੀ ਅਗਵਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਈ ਰਿਕਸ਼ਾ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ...
ਧਰਮਕੋਟ, 11 ਜਨਵਰੀ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਨ) ਦੀ ਸ਼ਹਿਰੀ ਜਥੇਬੰਦੀ ਦੀ ਮੀਟਿੰਗ ਜਗਜੀਤ ਸਿੰਘ ਸ਼ਹਿਰੀ ਪ੍ਰਧਾਨ ਦੀ ਅਗਵਾਈ ਹੇਠ ਦਫ਼ਤਰ ਵਿਚ ਹੋਈ | ਜਿਸ ਵਿਚ ਬਲਰਾਜ ਸਿੰਘ ਖਾਲਸਾ ਉਮੀਦਵਾਰ ਹਲਕਾ ਧਰਮਕੋਟ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...
ਮੋਗਾ, 11 ਜਨਵਰੀ (ਅਸ਼ੋਕ ਬਾਂਸਲ)-ਸ਼੍ਰੋਮਣੀ ਅਕਾਲੀ ਦਲ ਤੇ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਨਾਲ ਚੱਲਦੇ ਆ ਰਹੇ ਵਾਰਡ ਨੰਬਰ 27 ਮੋਗਾ ਤੋਂ ਖੂਹ ਵਾਲਾ ਪਰਿਵਾਰ ਨੇ ਅਕਾਲੀ-ਬਸਪਾ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਹੱਕ ਵਿਚ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ...
ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੌਣੇ ਪੰਜ ਸਾਲ ਲੋਕਾਂ ਨੂੰ ਲਾਰਿਆਂ ਵਿਚ ਲਾ ਕੇ ਰਾਜ ਕਰਨ ਵਾਲੀ ਕਾਂਗਰਸ ਪਾਰਟੀ 100 ਦਿਨਾਂ ਦਾ ਹਿਸਾਬ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਸੁਰਖ਼ਰੂ ਨਹੀਂ ਹੋ ਸਕਦੀ ਤੇ ਉਸ ਤੋਂ ਪੰਜਾਬ ਦੇ ਲੋਕ ਪੂਰੇ ਪੰਜ ਸਾਲ ਦਾ ...
ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਅੱਜ ਯੂਨਾਈਟਿਡ ਫ਼ਰੰਟ ਆਫ਼ ਆਈਲਟਸ ਕੰਸਲਟੈਂਟਸ ਐਂਡ ਐਸੋਸੀਏਸ਼ਨ ਵਲੋਂ ਮੋਗਾ ਦੇ ਹੋਟਲ ਫੋਰ ਜੀ ਵਿਖੇ ਇਕ ਪੈੱ੍ਰਸ ਕਾਨਫ਼ਰੰਸ ਕਰਦਿਆਂ ਆਗੂਆਂ ਨੇ ...
ਧਰਮਕੋਟ, 11 ਜਨਵਰੀ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਧਰਮਕੋਟ ਦੇ ਪਿੰਡ ਚੁੱਘਾਂ ਕਲਾਂ ਦੇ ਹਰਭਜਨ ਸਿੰਘ ਮੌਜੂਦਾ ਸਰਪੰਚ ...
ਕੋਟ ਈਸੇ ਖਾਂ, 11 ਜਨਵਰੀ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਰਮਨਦੀਪ ਸਿੰਘ ਰਿੰਪੀ ਖੋਸਾ ਸਾਬਕਾ ਸਰਪੰਚ ਖੋਸਾ ਰਣਧੀਰ ਵਲੋਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਸਰਕਲ ਖੋਸਾ ਰਣਧੀਰ ਦੇ ਪ੍ਰਧਾਨ ਜਸਵੀਰ ਸਿੰਘ ...
ਕੋਟ ਈਸੇ ਖਾਂ, 11 ਜਨਵਰੀ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਨੰਬਰਦਾਰਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਵਜੋਂ ਵਿਚਰ ਰਹੇ ਅਕਾਲੀ ਆਗੂ ਰਮਨਦੀਪ ਸਿੰਘ ਰਿੰਪੀ ਖੋਸਾ ਸਾਬਕਾ ਸਰਪੰਚ ਨੇ ਆਪਣੇ ਸਾਥੀਆਂ ...
ਕੋਟ ਈਸੇ ਖਾਂ, 11 ਜਨਵਰੀ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਚੋਣ ਜ਼ਾਬਤਾ ਲੱਗਣ ਅਤੇ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਹੋਣ ਤੋਂ ਬਾਅਦ ਕੋਟ ਈਸੇ ਖਾਂ ਸ਼ਹਿਰ ਤੋਂ ਵੱਖ-ਵੱਖ ਹੋਰਨਾਂ ਪਾਰਟੀਆਂ ਨਾਲ ਜੁੜੇ ਰਹੇ ਮੁਹਤਬਰਾਂ ਵਲੋਂ ਸ਼ੋ੍ਰਮਣੀ ਅਕਾਲੀ ਦਲ ...
ਬਾਘਾ ਪੁਰਾਣਾ, 11 ਜਨਵਰੀ (ਕਿ੍ਸ਼ਨ ਸਿੰਗਲਾ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੰਭਾਵੀ ਉਮੀਦਵਾਰ ਅਤੇ ਹਲਕਾ ਇੰਚਾਰਜ ਜਗਤਾਰ ਸਿੰਘ ਰਾਜੇਆਣਾ ਨੇ ਆਪਣੀ ਚੋਣ ਮੁਹਿੰਮ ਨੂੰ ਭਖਾਉਂਦੇ ਹੋਇਆ ਅੱਜ ਸਥਾਨਕ ਸ਼ਹਿਰ ਦੀ ...
ਕੋਟ ਈਸੇ ਖਾਂ, 11 ਜਨਵਰੀ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਪਿੰਡਾਂ ਸ਼ਹਿਰਾਂ 'ਚੋਂ ਲੋਕਾਂ ਦੇ ਮਿਲ ਰਹੇ ਸਮਰਥਨ ਸਦਕਾ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਅਕਾਲੀ ਦਲ ਮਾਨ ਦੇ ਉਮੀਦਵਾਰ ਬਲਰਾਜ ਸਿੰਘ ਖਾਲਸਾ ਵਿਰੋਧੀ ਪਾਰਟੀਆਂ ਨੂੰ ਸਖ਼ਤ ਟੱਕਰ ਦੇਣਗੇ ਤੇ ...
ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਰਾਈਟ ਵੇ ਏਅਰਿਲੰਕਸ ਦੇ ਐੱਮ.ਡੀ. ਦੇਵ ਪ੍ਰੀਆ ਤਿਆਗੀ ਜਿੱਥੇ ਇਕ ਸਫਲ ਕਾਰੋਬਾਰੀ ਹਨ ਉੱਥੇ ਉਨ੍ਹਾਂ ਦੀਆਂ ਮੋਗਾ ਹਲਕੇ ਵਿਚ ਨਿਭਾਈਆਂ ਜਾ ਰਹੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਵੀ ਅੱਖੋਂ ਪਰੋਖੇ ਨਹੀ ਕੀਤਾ ਜਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX