ਜ਼ੀਰਾ, 11 ਜਨਵਰੀ (ਮਨਜੀਤ ਸਿੰਘ ਢਿੱਲੋਂ)- ਝੂਠੇ ਵਾਅਦੇ ਕਰਕੇ ਸੱਤਾ ਸੰਭਾਲਣ ਤੋਂ ਬਾਅਦ ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਕਾਂਗਰਸ ਪਾਰਟੀ ਨੇ ਪੰਜਾਬ ਦਾ ਵਿਨਾਸ਼ ਕੀਤਾ ਹੈ ਅਤੇ ਆਪਣੇ ਕਾਰਜਕਾਲ ਦੌਰਾਨ ਵਾਅਦੇ ਪੂਰੇ ਨਹੀਂ ਕੀਤੇ, ਸਗੋਂ ਚੋਣਾਂ ਨੇੜੇ ਆਉਂਦੀਆਂ ਦੇਖ ਮੁੱਖ ਮੰਤਰੀ ਬਦਲ ਦਿੱਤਾ ਪਰ ਫਿਰ ਵੀ ਸਰਕਾਰ ਨੇ ਕੋਈ ਵੀ ਲੋਕ ਪੱਖੀ ਫ਼ੈਸਲਾ ਨਹੀਂ ਲਿਆ, ਸਗੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਝੂਠਾ ਕੇਸ ਦਰਜ਼ ਕਰਵਾ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਬਦਲਾਖੋਰੀ ਵਾਲੀ ਰਾਜਨੀਤੀ ਕਰ ਰਹੀ ਹੈ ਅਤੇ ਕਾਂਗਰਸ ਪਾਰਟੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਪੰਜਾਬ ਦੇ ਲੋਕ ਇਸ ਨੂੰ ਸੱਤਾ 'ਚ ਬਾਹਰ ਕਰਨ ਲਈ ਉਤਾਵਲੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ, ਵਰਕਿੰਗ ਕਮੇਟੀ ਮੈਂਬਰ ਗੁਰਮੁਖ ਸਿੰਘ ਸੰਧੂ ਅਤੇ ਮੀਤ ਸਕੱਤਰ ਕਾਰਜ ਸਿੰਘ ਧਰਮ ਸਿੰਘ ਵਾਲਾ ਨੇ ਪੱਤਰਕਾਰਾਂ ਕੋਲ ਕਰਦਿਆਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ਉੱਪਰ ਝੂਠੀ ਬਿਆਨਬਾਜ਼ੀ ਕਰਨ ਉਪਰੰਤ ਮੁਆਫ਼ੀ ਮੰਗੀ ਸੀ ਅਤੇ ਹੁਣ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਪੁਲਿਸ ਦੇ ਦਬਾਅ ਪਾ ਕੇ ਮਜੀਠੀਆ 'ਤੇ ਝੂਠਾ ਅਤੇ ਬੇਬੁਨਿਆਦ ਕੇਸ ਦਰਜ ਕਰਵਾਇਆ ਗਿਆ ਹੈ, ਪਰ ਉਹ ਕਾਂਗਰਸੀ ਲੀਡਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਅਪੀਲ ਕਰਦੇ ਹਨ ਕਿ ਅਜਿਹੀ ਰਾਜਨੀਤੀ ਨਾ ਕੀਤੀ ਜਾਵੇ ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ |
ਫ਼ਿਰੋਜ਼ਪੁਰ, 11 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- 14 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਲਈ ਡਰ ਰਹਿਤ ਅਤੇ ਸ਼ਾਂਤਮਈ ਮਾਹੌਲ ਸਿਰਜਣ ਦੇ ਮਨੋਰਥ ਨਾਲ ਪੁਲਿਸ ਵਲੋਂ ਅੱਜ ਸ਼ਾਮ ਫ਼ਿਰੋਜ਼ਪੁਰ ਸ਼ਹਿਰ ਵਿਚ ਫਲੈਗ ਮਾਰਚ ਕੀਤਾ ...
ਫ਼ਿਰੋਜ਼ਪੁਰ, 11 ਜਨਵਰੀ (ਰਾਕੇਸ਼ ਚਾਵਲਾ)- ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਕੌਮੀ ਪੱਧਰੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿਰਦੇਸ਼ਾਂ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਅਨੁਮੀਤ ਸਿੰਘ ਹੀਰਾ ...
ਗੁਰੂਹਰਸਹਾਏ, 11 ਜਨਵਰੀ (ਕਪਿਲ ਕੰਧਾਰੀ)- ਜੀ.ਟੀ.ਬੀ ਪਬਲਿਕ ਸਕੂਲ ਗੁਰੂਹਰਸਹਾਏ ਵਿਖੇ ਰੂਟ ਕੇਅਰ ਫਾਊਾਡੇਸ਼ਨ ਵਲੋਂ ਦੋ ਰੋਜ਼ਾ ਅਧਿਆਪਕ ਟਰੇਨਿੰਗ ਵਰਕਸ਼ਾਪ ਲਗਾਈ ਗਈ | ਦੋ ਦਿਨ ਦੀ ਇਸ ਵਰਕਸ਼ਾਪ ਵਿਚ ਅਰਵਿੰਦ ਰਾਜਪੂਤ ਵਲੋਂ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ, ਮਿਡਲ ...
ਗੋਲੂ ਕਾ ਮੋੜ, 11 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)- ਹਲਕਾ ਗੁਰੂਹਰਸਹਾਏ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਫੌਜਾ ਸਿੰਘ ਸਰਾਰੀ ਨੂੰ ਟਿਕਟ ਮਿਲਣ 'ਤੇ ਚੋਣ ਮੁਹਿੰਮ ਦੀ ਸ਼ੁਰੂਆਤ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ: ਮਲਕੀਤ ਥਿੰਦ ਦੇ ਘਰ ਇਕ ਸਾਦੇ ਪ੍ਰੋਗਰਾਮ ...
ਫ਼ਿਰੋਜ਼ਪੁਰ, 11 ਜਨਵਰੀ (ਰਾਕੇਸ਼ ਚਾਵਲਾ)- ਚੈੱਕ ਬਾਉਂਸ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਰੇਲਵੇ ਦੀ ਇਕ ਮਹਿਲਾ ਕਰਮਚਾਰੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਡੇਢ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਦਾਇਰ ...
ਗੁਰੂਹਰਸਹਾਏ, 11 ਜਨਵਰੀ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਹਲਕੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ, ਵੱਡੀ ਗਿਣਤੀ 'ਚ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ...
ਮਮਦੋਟ, 11 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਪੁਲਿਸ ਵਲੋਂ ਨਾਜਾਇਜ਼ ਰੇਤਾ ਦੀਆਂ ਭਰੀਆਂ 2 ਟਰੈਕਟਰ-ਟਰਾਲੀਆਂ ਕਬਜੇ 'ਚ ਲਏ ਜਾਣ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ, ਜਦਕਿ ਦੋਨੋਂ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਮਾਮਲੇ ਸਬੰਧੀ ...
ਫ਼ਿਰੋਜ਼ਪੁਰ, 11 ਜਨਵਰੀ (ਰਾਕੇਸ਼ ਚਾਵਲਾ)- ਪਿਓ ਦੇ ਕਤਲ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਇਕ ਪੁੱਤਰ ਦੀ ਰੈਗੂਲਰ ਜ਼ਮਾਨਤ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਆਰਿਫ਼ ਕੇ ਪੁਲਿਸ ਵਲੋਂ 9 ਸਤੰਬਰ 2019 ਨੂੰ ਦਰਜ ਮੁਕੱਦਮਾ ...
ਫ਼ਿਰੋਜ਼ਪੁਰ, 11 ਜਨਵਰੀ (ਗੁਰਿੰਦਰ ਸਿੰਘ)- ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਅਕਾਲੀ-ਬਸਪਾ ...
ਗੁਰੂਹਰਸਹਾਏ, 11 ਜਨਵਰੀ (ਕਪਿਲ ਕੰਧਾਰੀ)- ਪੰਜਾਬ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਹਰ ਰੋਜ਼ ਵੱਡੀ ਗਿਣਤੀ ਵਿਚ ਪਰਿਵਾਰ ...
ਫ਼ਿਰੋਜ਼ਪੁਰ, 11 ਜਨਵਰੀ (ਕੁਲਬੀਰ ਸਿੰਘ ਸੋਢੀ)- ਹਲਕਾ ਫ਼ਿਰੋਜ਼ਪੁਰ ਸ਼ਹਿਰੀ ਅੰਦਰ ਆਪ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਬਸਤੀ ਭੱਦਰੂ ਦੇ 14 ਪਰਿਵਾਰਾਂ ਨੇ ਆਪ ਉਮੀਦਵਾਰ ਰਣਬੀਰ ਸਿੰਘ ਭੁੱਲਰ ਦੀ ਅਗਵਾਈ 'ਚ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਪ ਦਾ ...
ਗੁਰੂਹਰਸਹਾਏ, 11 ਜਨਵਰੀ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਗੁਰੂਹਰਸਹਾਏ ਦੇ ਡੀ.ਐੱਸ.ਪੀ ਤੇ ਥਾਣਾ ਮੁਖੀ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ...
ਕੁੱਲਗੜ੍ਹੀ, 11 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੁਲਿਸ ਮੁਖੀ ਨਰਿੰਦਰ ਭਾਰਗਵ ਦੀਆਂ ਹਦਾਇਤਾਂ 'ਤੇ ਥਾਣਾ ਦੇ ਮੁਖੀ ਇੰਸਪੈਕਟਰ ਬੀਰਬਲ ਸਿੰਘ ਦੀ ਅਗਵਾਈ 'ਚ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਚਲਾਈ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ 'ਤੇ ਰੱਖੀ ਜਾ ...
ਮਖੂ, 11 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਤੁਸੀਂ ਜ਼ੀਰਾ ਹਲਕਾ ਨਿਵਾਸੀਓ ਮੈਨੂੰ ਇਸ ਵਾਰ ਭਾਰੀ ਵੋਟਾਂ ਨਾਲ ਜਿਤਾਓ, ਵਿਕਾਸ ਮੈਂ ਦੱਸਾਂਗਾ ਕਿਸ ਤਰ੍ਹਾਂ ਹੁੰਦਾ ਹੈ | ਇਹ ਸ਼ਬਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ੀਰਾ ਹਲਕੇ ਤੋਂ ਉਮੀਦਵਾਰ ਸਾਬਕਾ ਮੰਤਰੀ ...
ਫ਼ਿਰੋਜ਼ਪੁਰ, 11 ਜਨਵਰੀ (ਤਪਿੰਦਰ ਸਿੰਘ)- ਜਲ ਸਪਲਾਈ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਤਨਖ਼ਾਹਾਂ ਵਿਚ ਵਾਧਾ ਨਾ ਕਰਨ ਦੇ ਰੋਸ ਵਜੋਂ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਸਾਹਮਣੇ 18 ਜਨਵਰੀ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਕਾਰ ...
ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਵੈ ਰੱਖਿਆ ਲਈ ਹਜ਼ਾਰਾਂ-ਲੱਖਾਂ ਰੁਪਏ ਖ਼ਰਚ ਹਥਿਆਰ ਖ਼ਰੀਦਣ ਵਾਲੇ ਤੇ ਸਿਆਸੀ ਅਕਾਵਾਂ ਕੋਲੋਂ ਸਿਫ਼ਾਰਿਸ਼ ਕਰਵਾ ਅਸਲਾ ਲਾਇਸੰਸ ਬਣਾਉਣ ਵਾਲੇ ਅਸਲਾ ਲਾਇਸੰਸ ਧਾਰਕ ਪਾਸੋਂ ਚੋਣਾਂ ਦੇ ਮੱਦੇਨਜ਼ਰ ਸਰਕਾਰ ਵਲੋਂ 2-3 ...
ਕੁੱਲਗੜ੍ਹੀ, 11 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਮੁੱਖ ਚੋਣ ਕਮਿਸ਼ਨਰ ਵਲੋਂ ਪੰਜਾਬ ਵਿਧਾਨ ਚੋਣਾਂ ਨੂੰ ਮੁੱਖ ਰੱਖ ਕੇ ਪੰਜਾਬ ਦੇ ਸਮੁੱਚੇ ਅਸਲ੍ਹਾ ਧਾਰਕ ਲੋਕਾਂ ਨੂੰ ਆਪਣਾ ਅਸਲਾ ਪੁਲਿਸ ਥਾਣੇ ਜਾਂ ਅਸਲਾ ਡੀਲਰਾਂ ਕੋਲ ਜਮਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ...
ਗੁਰੂਹਰਸਹਾਏ, 11 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ...
ਫ਼ਿਰੋਜ਼ਪੁਰ, 11 ਜਨਵਰੀ (ਗੁਰਿੰਦਰ ਸਿੰਘ)- ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਚ ਸ਼ੋ੍ਰਮਣੀ ਅਕਾਲੀ ਦਲ -ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰੋਹਿਤ ਵੋਹਰਾ ...
ਗੁਰੂਹਰਸਹਾਏ, 11 ਜਨਵਰੀ (ਕਪਿਲ ਕੰਧਾਰੀ)- 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਸੁਰੱਖਿਆ ਸਖ਼ਤ ਕੀਤੀ ਜਾਰੀ ਹੈ, ਜਿਸ ਦੇ ਤਹਿਤ ਸ਼ਹਿਰ ਵਿਖੇ ਅੱਜ ਐੱਸ.ਪੀ ਬਲਵੀਰ ਸਿੰਘ, ਡੀ.ਐੱਸ.ਪੀ ਪ੍ਰਸ਼ੋਤਮ ਬੱਲ, ਐੱਸ.ਐੱਚ.ਓ ਪੁਸ਼ਪਿੰਦਰ ਸਿੰਘ ਦੀ ਅਗਵਾਈ ...
ਅਬੋਹਰ, 11 ਜਨਵਰੀ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆ ਸਰਵਰ ਪੁਲਿਸ ਨੇ ਇੰਟਰ ਸਟੇਟ ਨਾਕੇ ਤੋਂ ਇਕ ਪ੍ਰਾਈਵੇਟ ਬੱਸ ਦੇ ਚਾਲਕ ਅਤੇ ਸਹਿ ਚਾਲਕ ਨੂੰ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇੰਟਰ ਸਟੇਟ ਨਾਕੇ ਗੰੁਮ ਜਾਲ ਵਿਖੇ ਹਰਮਿੰਦਰ ਸਿੰਘ ...
ਅਬੋਹਰ, 11 ਜਨਵਰੀ (ਵਿਵੇਕ ਹੂੜੀਆ)-ਥਾਣਾ ਖੂਈਆ ਸਰਵਰ ਪੁਲਿਸ ਨੇ ਮੋਟਰਸਾਈਕਲ ਦੀ ਟੱਕਰ ਵਿਚ ਜ਼ਖ਼ਮੀ ਵਿਅਕਤੀ ਦੀ ਮੌਤ ਤੋਂ ਬਾਅਦ ਮੋਟਰਸਾਈਕਲ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਗਦੀਪ ਸਿੰਘ ਨੇ ਦੱਸਿਆ ਕਿ ਮੇਰਾ ਵੱਡਾ ...
ਗੁਰੂਹਰਸਹਾਏ, 11 ਜਨਵਰੀ (ਹਰਚਰਨ ਸਿੰਘ ਸੰਧੂ)-ਭਾਰਤੀ ਸਿੱਖਿਆ ਨੀਤੀ-2020 ਤੇ ਨਿਪੁੰਨ ਭਾਰਤ ਮਿਸ਼ਨ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ...
ਫ਼ਿਰੋਜ਼ਪੁਰ, 11 ਜਨਵਰੀ (ਤਪਿੰਦਰ ਸਿੰਘ)- ਧੁੰਦ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਮਯੰਕ ਫਾਊਾਡੇਸ਼ਨ ਵਲੋਂ ਫ਼ਿਰੋਜ਼ਪੁਰ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਬਾਰਡਰ ਰੋਡ 'ਤੇ ਵਾਹਨਾਂ ਉੱਪਰ ਰਿਫ਼ਲੈਕਟਰ ਲਗਾਉਣ ਦੀ ਮੁਹਿੰਮ ਤਹਿਤ ਚਾਰ ਪਹੀਆ ਵਾਹਨਾਂ 'ਤੇ ...
ਜ਼ੀਰਾ, 11 ਜਨਵਰੀ (ਢਿੱਲੋਂ)- ਤਰਕਸ਼ੀਲ ਸੁਸਾਇਟੀ ਇਕਾਈ ਜ਼ੀਰਾ (ਰਜਿ:) ਦੀ ਮਹੀਨਾਵਾਰ ਇਕੱਤਰਤਾ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸੁਸਾਇਟੀ ਆਗੂ ਰਣਜੀਤ ਸਿੰਘ ਮਰਖਾਈ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ...
ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਰਬੰਸਦਾਨੀ, ਕਲਗ਼ੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਗੁਰੂ ਰਾਮ ਦਾਸ ਪੁਰੀ ਗੁਰਦੁਆਰਾ ਸਾਹਿਬ ਅਰਮਾਨਪੁਰਾ (ਆਸਲ) ਵਿਖੇ ਮੁੱਖ ਸੇਵਾਦਾਰ ਅਤੇ ਸੰਤ ਸਮਾਜ ਦੇ ਆਗੂ ਭਗਤ ਮਿਲਖਾ ...
ਫ਼ਿਰੋਜ਼ਪੁਰ, 11 ਜਨਵਰੀ (ਤਪਿੰਦਰ ਸਿੰਘ)- ਭਾਰਤ ਚੋਣ ਕਮਿਸ਼ਨ ਅਤੇ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਜ਼ਿਲ੍ਹੇ ਭਰ ਵਿਚ ਸੌ ਫ਼ੀਸਦੀ ਮਤਦਾਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX