ਤਾਜਾ ਖ਼ਬਰਾਂ


ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  16 minutes ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  2 minutes ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 1 hour ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 2 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 2 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 2 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 2 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 2 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 2 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 3 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 3 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 3 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 4 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 4 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 5 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 5 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 5 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 6 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 6 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 7 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 7 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਬਰਨਾਲਾ


ਉਮੀਦਵਾਰਾਂ ਦੇ ਚੋਣ ਖ਼ਰਚੇ 'ਤੇ ਅੱਖ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਗਠਿਤ

• ਇਲੈਕਟ੍ਰੋਨਿਕ ਮੀਡੀਆ 'ਤੇ ਇਸ਼ਤਿਹਾਰ ਦੇਣ ਤੋਂ ਪਹਿਲਾਂ ਕਮੇਟੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ • ਮੁੱਲ ਦੀ ਖ਼ਬਰ ਲਗਾਉਣ 'ਤੇ ਹੋਵੇਗੀ ਸਖ਼ਤ ਕਾਰਵਾਈ
ਬਰਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੀਆਂ ਹਦਾਇਤਾਂ ਉਤੇ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ਉੱਤੇ ਕੀਤੇ ਜਾਣ ਵਾਲੇ ਖ਼ਰਚ ਉੱਤੇ ਨਿਗਾਹ ਰੱਖਣ ਲਈ ਜ਼ਿਲ੍ਹਾ ਪੱਧਰ 'ਤੇ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਕਾਇਮ ਕਰ ਦਿੱਤੀ ਗਈ ਹੈ, ਜਿਸ ਨੇ ਆਪਣਾ ਕੰਮ ਚੋਣ ਜ਼ਾਬਤੇ ਦੇ ਨਾਲ ਹੀ ਚਾਲੂ ਕਰ ਲਿਆ ਹੈ | ਅੱਜ ਕਮੇਟੀ ਦੇ ਮੈਂਬਰ ਸ੍ਰੀ ਵਰਜੀਤ ਵਾਲੀਆ ਜਿਹੜੇ ਕਿ ਇਸ ਸਮੇਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਨੇ ਐਮ.ਸੀ.ਐਮ.ਸੀ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਾਰੇ ਉਮੀਦਵਾਰਾਂ ਵਲੋਂ ਮੀਡੀਆ, ਜਿਸ ਵਿਚ ਅਖ਼ਬਾਰ, ਰੇਡੀਓ, ਟੀ.ਵੀ., ਈ-ਪੇਪਰ ਅਤੇ ਸੋਸ਼ਲ ਮੀਡੀਆ ਆਦਿ ਸ਼ਾਮਿਲ ਹਨ ਉੱਪਰ ਤਿੱਖੀ ਨਜ਼ਰ ਰੱਖਣ ਅਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸ ਦੇ ਚੋਣ ਖ਼ਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਇਹ ਖਰਚਾ ਉਸ ਦੇ ਚੋਣ ਖ਼ਰਚੇ ਵਿਚ ਸ਼ਾਮਿਲ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਈ-ਪੇਪਰ ਤੇ ਸੋਸ਼ਲ ਮੀਡੀਆ ਵੀ ਸ਼ਾਮਿਲ ਹਨ, ਵਿਚ ਇਸ਼ਤਿਹਾਰ ਦੇਣ ਲਈ ਐਮ.ਸੀ.ਐਮ.ਸੀ. ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ ਅਤੇ ਇਸ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦੂਜੀ ਮੰਜ਼ਿਲ, ਕਮਰਾ ਨੰਬਰ 84 ਵਿਚ ਪਹੁੰਚ ਕੀਤੀ ਜਾਵੇ | ਕਮੇਟੀ ਇਸ ਦੀ ਜਿੱਥੇ ਸਕਰਪਿਟ ਵੇਖੇਗੀ ਉੱਥੇ ਇਸ਼ਤਿਹਾਰ ਬਣਾਉਣ 'ਤੇ ਲਗਾਉਣ ਉੱਤੇ ਆਏ ਖ਼ਰਚੇ ਦੀ ਜਾਣਕਾਰੀ ਲੈ ਕੇ ਇਹ ਆਗਿਆ ਦੇਵੇਗੀ | ਉਨ੍ਹਾਂ ਕਿਹਾ ਕਿ ਇਸ ਖ਼ਰਚੇ ਦੀ ਸਾਰੀ ਅਦਾਇਗੀ ਚੈਕ ਨਾਲ ਕੀਤੀ ਜਾਣੀ ਵੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਿਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171-ਐਚ ਇੰਡੀਅਨ ਪੀਨਲ ਕੋਡ ਤਹਿਤ ਕੇਸ ਦਰਜ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪਿ੍ੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਿਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜ਼ਰੂਰੀ ਹਨ | ਸ੍ਰੀ ਵਾਲੀਆ ਨੇ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੁੱਲ ਦੀ ਖ਼ਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਵਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖ਼ਰਚੇ ਵਿਚ ਇਸ ਖ਼ਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉੱਥੇ ਚੋਣ ਕਮਿਸ਼ਨ ਦੀ ਵੈਬ-ਸਾਈਟ ਉੱਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖ਼ਬਰਾਂ ਲਗਾਉਣ ਵਾਲੇ ਉਮੀਦਵਾਰਾਂ ਵਿਚ ਸ਼ਾਮਿਲ ਕਰ ਕੇ ਪ੍ਰਕਾਸ਼ਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪ੍ਰੈਸ ਕੌਂਸਲ ਆਫ਼ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰ ਅਥਾਰਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ |
ਕਿੱਥੇ ਲੋੜ ਹੈ ਪ੍ਰੀ-ਸਰਟੀਫ਼ਿਕੇਸ਼ਨ ਦੀ
ਸ੍ਰੀ ਵਾਲੀਆ ਨੇ ਦੱਸਿਆ ਕਿ ਇਲੈੱਕਟ੍ਰਾਨਿਕ ਮੀਡੀਆ (ਸਮੇਤ ਆਨ-ਲਾਈਨ ਈ-ਪੇਪਰ, ਰੇਡੀਓ, ਟੀ.ਵੀ., ਸਿਨੇਮਾ ਹਾਲ ਅਤੇ ਸੋਸ਼ਲ ਮੀਡੀਆ ਤੇ ਬਲਾਕ/ਵਾਇਸ ਮੈਸੇਜਜ਼ ਆਨ ਮੋਬਾਈਲ ਅਤੇ ਸੋਸ਼ਲ ਮੀਡੀਆ ਪਲੇਟਫ਼ਾਰਮ ਜਿਵੇਂ ਫੇਸਬੁੱਕ ਆਦਿ) ਵਿਚ ਇਸ਼ਤਿਹਾਰ ਦੇਣ ਵਾਸਤੇ ਉਮੀਦਵਾਰ ਲਈ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਤੋਂ ਪ੍ਰੀ-ਸਰਟੀਫ਼ਿਕੇਸ਼ਨ ਲਾਜ਼ਮੀ ਹੈ ਭਾਵ ਇਨ੍ਹਾਂ 'ਤੇ ਇਸ਼ਤਿਹਾਰੀ ਪੋਸਟ ਅੱਪਲੋਡ ਕਰਨ ਤੋਂ ਪਹਿਲਾਂ ਇਸ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੇ ਪੂਰਵ ਪ੍ਰਵਾਨਗੀ ਨਿਰਧਾਰਤ ਫਾਰਮ ਵਿਚ ਲੈਣੀ ਲਾਜ਼ਮੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਰਜਿਸਟਰਡ ਰਾਸ਼ਟਰੀ/ਸੂਬਾਈ ਪਾਰਟੀ ਵਾਸਤੇ ਤਜ਼ਵੀਜ਼ਤ ਪ੍ਰਸਾਰਣ ਦੀ ਮਿਤੀ ਤੋਂ ਤਿੰਨ ਦਿਨ ਪਹਿਲਾਂ ਅਤੇ ਵਿਅਕਤੀਗਤ ਜਾਂ ਅਣਰਜਿਸਟਰਡ ਪਾਰਟੀ ਦੇ ਮਾਮਲੇ ਵਿਚ 7 ਦਿਨ ਤੋਂ ਪਹਿਲਾਂ ਅਰਜ਼ੀ ਨਹੀਂ ਦਿੱਤੀ ਜਾ ਸਕਦੀ | ਅਰਜ਼ੀ ਨਾਲ ਸਬੰਧਤ ਪ੍ਰਸਾਰਣ ਜਾਂ ਇਸ਼ਤਿਹਾਰ ਦੀ ਲਿਖਤੀ ਤੇ ਰਿਕਾਰਡ ਕਾਪੀ ਲਾਜ਼ਮੀ ਹੈ | ਜੋ ਪਾਰਟੀਆਂ ਜਾਂ ਉਮੀਦਵਾਰ ਇਸ ਦਾ ਉਲੰਘਣ ਕਰਨਗੇ ਉਹ ਚੋਣ ਨਿਯਮਾਂ ਦੀ ਉਲੰਘਣਾ ਹੋਵੇਗੀ ਅਤੇ ਸਬੰਧਿਤ ਰਿਟਰਨਿੰਗ ਅਫ਼ਸਰ ਇਸ ਸਬੰਧੀ ਕਾਰਵਾਈ ਕਰਨਗੇ | ਸ੍ਰੀ ਵਾਲੀਆ ਨੇ ਜ਼ਿਲ੍ਹੇ ਦੇ ਕੇਬਲ ਅਪਰੇਟਰਾਂ, ਸੋਸ਼ਲ ਮੀਡੀਆ, ਵੈਬ ਚੈਨਲਾਂ, ਵੈਬ ਸਾਈਟਾਂ, ਵਟਸਅੱਪ ਗਰੁੱਪਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਰਾਜਸੀ ਪਾਰਟੀ/ਉਮੀਦਵਾਰ ਦਾ ਰਾਜਸੀ ਇਸ਼ਤਿਹਾਰ ਚਲਾਉਣ ਤੋਂ ਪਹਿਲਾਂ ਉਸ ਪਾਸੋਂ ਅਜਿਹੀ ਪ੍ਰਵਾਨਗੀ ਦੀ ਕਾਪੀ ਜ਼ਰੂਰ ਪ੍ਰਾਪਤ ਕਰਨ | ਉਨ੍ਹਾਂ ਨੇ ਇਸ ਮੌਕੇ ਸਿਆਸੀ ਪਾਰਟੀਆਂ ਅਤੇ ਚੋਣਾਂ ਲੜਨ ਜਾ ਰਹੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ | ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀਮਤੀ ਹਰਜਿੰਦਰ ਕੌਰ, ਮਾਸਟਰ ਟ੍ਰੇਨਰ ਸ਼੍ਰੀ ਰਾਜੇਸ਼, ਸ਼੍ਰੀ ਰਾਕੇਸ਼ ਤੋਂ ਇਲਾਵਾ ਐਮ.ਸੀ.ਐਸ.ਸੀ. ਮੈਂਬਰ ਹਾਜ਼ਰ ਸਨ |

ਮਜੀਠੀਆ ਦੀ ਜ਼ਮਾਨਤ ਤੋਂ ਕਾਂਗਰਸ ਪਾਰਟੀ ਦੀ ਵੋਟ ਬਟੋਰੂ ਸਿਆਸਤ ਜੱਗ ਜ਼ਾਹਰ-ਤਰਨਜੀਤ ਸਿੰਘ ਦੁੱਗਲ

ਟੱਲੇਵਾਲ, 11 ਜਨਵਰੀ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਨੌਜਵਾਨਾਂ ਦੇ ਹਰਮਨ ਪਿਆਰੇ ਨੇਤਾ ਸ: ਬਿਕਰਮਜੀਤ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਤੋਂ ਕਾਂਗਰਸ ਦੀ ਪਾਰਟੀ ਦੀ ਵੋਟ ਬਟੋਰੂ ਸਿਆਸਤ ਜੱਗ ਜ਼ਾਹਰ ਹੋ ਗਈ ਹੈ | ਇਹ ਸ਼ਬਦ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡਾਂ 'ਚੋਂ ਰਾਜਸੀ ਪਾਰਟੀਆਂ ਦੇ ਬੈਨਰ ਲਾਹੇ

ਟੱਲੇਵਾਲ, 11 ਜਨਵਰੀ (ਸੋਨੀ ਚੀਮਾ)-ਪਿੰਡ ਗਹਿਲ, ਨਰਾਇਣਗੜ੍ਹ ਸੋਹੀਆ, ਛੀਨੀਵਾਲ ਖ਼ੁਰਦ, ਦੀਵਾਨਾ ਅਤੇ ਸੱਦੋਵਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਰਾਜਸੀ ਪਾਰਟੀਆਂ ਦੇ ਸਰਕਾਰੀ ਬਿਲਡਿੰਗਾਂ ਅਤੇ ਬਿਜਲੀ ਦੇ ਖੰਭਿਆਂ 'ਤੇ ਬੋਰਡਾਂ ਬੈਨਰਾਂ ਅਤੇ ...

ਪੂਰੀ ਖ਼ਬਰ »

ਰਾਜ ਸਿੰਘ ਨੇ ਬੀ. ਡੀ. ਪੀ.ਓ. ਵਜੋਂ ਚਾਰਜ ਸੰਭਾਲਿਆ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਬਲਾਕ ਨਥਾਣਾ ਤੋਂ ਬਦਲ ਕੇ ਆਏ ਬੀ.ਡੀ.ਪੀ.ਓ. ਰਾਜ ਸਿੰਘ ਨੇ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਸਮੂਹ ਸਟਾਫ਼ ਦੀ ਹਾਜ਼ਰੀ ਵਿਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ਉਨ੍ਹਾਂ ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 28 ਨਵੇਂ ਕੇਸ

ਬਰਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 28 ਨਵੇਂ ਕੇਸ ਸਾਹਮਣੇ ਆਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ 12, ਬਲਾਕ ਤਪਾ ਤੋਂ 5, ਬਲਾਕ ਧਨੌਲਾ ਤੋਂ 10 ਅਤੇ ਬਲਾਕ ਮਹਿਲ ਕਲਾਂ ਤੋਂ 1 ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਜ਼ਖ਼ਮੀ

ਭਦੌੜ, 11 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਤਲਵੰਡੀ ਰੋਡ 'ਤੇ ਇਕ ਮੋਟਰਸਾਈਕਲ ਸਵਾਰ ਨੇ ਫੇਟ ਮਾਰ ਕੇ ਇਕ ਵਿਅਕਤੀ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਮਰਜੀਤ ਕੌਰ ਆਪਣੇ ਪਤੀ ਦਿਲਬਾਗ ਸਿੰਘ ਨਾਲ ਦੋਵੇਂ ...

ਪੂਰੀ ਖ਼ਬਰ »

ਜਥੇਦਾਰ ਹਰਦਿੱਤ ਸਿੰਘ ਭਵਨ ਵਿਖੇ ਜਮਾਤੀ ਜਥੇਬੰਦੀਆਂ ਦੀ ਮੀਟਿੰਗ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਜਥੇਦਾਰ ਹਰਦਿੱਤ ਸਿੰਘ ਭਵਨ ਬਰਨਾਲਾ ਵਿਖੇ ਜਮਾਤੀ ਜਥੇਬੰਦੀਆਂ ਦੀ ਮੀਟਿੰਗ ਸਾਥੀ ਛੋਟਾ ਸਿੰਘ ਧਨੌਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਾਮਰੇਡ ਲਾਲ ਸਿੰਘ ਧਨੌਲਾ ਸੂਬਾਈ ਜਨਰਲ ਸਕੱਤਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ...

ਪੂਰੀ ਖ਼ਬਰ »

ਆੜ੍ਹਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਵਫ਼ਦ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਮਿਲਿਆ

ਬਰਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੇ ਆੜ੍ਹਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਇੱਕ ਵਫ਼ਦ ਕੇਂਦਰੀ ਖ਼ੁਰਾਕ ਅਤੇ ਸਪਲਾਈ ਮੰਤਰੀ ਸ਼੍ਰੀ ਪਿਊਸ਼ ਗੋਇਲ ਨੂੰ ਮਿਲਿਆ ਅਤੇ ਮੰਗ-ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦੇ ਹੋਏ ਪੰਜਾਬ ਭਾਜਪਾ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਤਪਾ-2 ਵਿਖੇ ਪ੍ਰਸ਼ੋਤਮ ਲਾਲ ਨੇ ਬਤੌਰ ਐਸ.ਡੀ.ਓ. ਅਹੁਦਾ ਸੰਭਾਲਿਆ

ਤਪਾ ਮੰਡੀ, 11 ਜਨਵਰੀ (ਪ੍ਰਵੀਨ ਗਰਗ)-ਪਾਵਰਕਾਮ ਦਫ਼ਤਰ ਤਪਾ-2 ਵਿਖੇ ਪ੍ਰਸ਼ੋਤਮ ਲਾਲ ਨੇ ਬਤੌਰ ਐਸ.ਡੀ.ਓ. ਅਹੁਦਾ ਸੰਭਾਲਣ ਉਪਰੰਤ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ | ਅਹੁਦਾ ਸੰਭਾਲਣ ਮੌਕੇ ਪਾਵਰਕਾਮ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਭਾਸ਼ਾ ਮੰਚ ਦੀ ਸਥਾਪਨਾ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਅਗਵਾਈ 'ਚ ਪੰਜਾਬੀ ਵਿਭਾਗ ਵਲੋਂ ਭਾਸ਼ਾ ਮੰਚ ਦੀ ਸਥਾਪਨਾ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਬੀਕਾ ਸੂਚ ਪੱਤੀ ਵਿਖੇ ਪ੍ਰਕਾਸ਼ ਪੁਰਬ ਮੌਕੇ ਪਾਠ ਦੇ ਭੋਗ ਪਾਏ

ਹੰਡਿਆਇਆ, 11 ਜਨਵਰੀ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਸ੍ਰੀ ਨਿਸ਼ਾਨ ਸਾਹਿਬ ਪਿੰਡ ਬੀਕਾ ਸੂਚ ਪੱਤੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਰਾਗੀ ...

ਪੂਰੀ ਖ਼ਬਰ »

ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਤਪਾ ਮੰਡੀ, 11 ਜਨਵਰੀ (ਪ੍ਰਵੀਨ ਗਰਗ)-ਸ਼ਹਿਰ ਦੇ ਦਰਾਜ਼ ਫਾਟਕ ਨਜ਼ਦੀਕ ਵਾਰਡ ਨੰ: 15 ਦੇ ਗਲੀ ਨਿਵਾਸੀਆਂ ਵਲੋਂ ਸਰਬੱਤ ਦੇ ਭਲੇ ਅਤੇ ਸੁੱਖ ਸ਼ਾਂਤੀ ਲਈ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਰਮਾਇਣ ਜੀ ਦੇ ਪਾਠਾਂ ਦੇ ਭੋਗ ਪਾਏ ਗਏ | ਸਮਾਗਮ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਬਰਨਾਲਾ, 11 ਜਨਵਰੀ (ਰਾਜ ਪਨੇਸਰ)-ਬੱਸ ਸਟੈਂਡ ਦੇ ਨਜ਼ਦੀਕ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ ਨਜ਼ਦੀਕ ਇਕ ਅਣਪਛਾਤਾ ਵਿਅਕਤੀ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਨਗਰ ਕੀਰਤਨ ਸਜਾਇਆ

ਹੰਡਿਆਇਆ, 11 ਜਨਵਰੀ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨ ਪਾਉਣ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਸਿਮਰਨਜੀਤ ਸਿੰਘ ਮਾਨ ਲੰਬੇ ਸਮੇਂ ਤੋਂ ਸੰਘਰਸਸ਼ੀਲ-ਬਾਬਾ ਹੰਸ ਸਿੰਘ ਜਗਜੀਤਪੁਰਾ

ਸ਼ਹਿਣਾ 11 ਜਨਵਰੀ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ ਤਿੰਨ ਦਹਾਕਿਆਂ ਤੋਂ ਸੰਘਰਸ਼ ਕਰ ਰਹੇ ਹਨ | ਇਹ ਸ਼ਬਦ ਬਾਬਾ ਹੰਸ ਸਿੰਘ ਜਗਜੀਤਪੁਰਾ ਉਮੀਦਵਾਰ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਪਿੰਡ ਭਗਤਪੁਰਾ ਵਾਸੀਆਂ ਨੇ ਕੀਤਾ ਸਨਮਾਨਿਤ

ਸ਼ਹਿਣਾ, 11 ਜਨਵਰੀ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਦਾ ਸਕੂਲ ਪ੍ਰਾਇਮਰੀ ਤੋਂ ਮਿਡਲ ਕਰਵਾਏ ਜਾਣ 'ਤੇ ਹਲਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਗ੍ਰਾਮ ਪੰਚਾਇਤ ਵਲੋਂ ਸਰਪੰਚ ਅੰਗਰੇਜ਼ ਸਿੰਘ ਦੀ ਅਗਵਾਈ ਵਿਚ ਸਿਰੋਪਾਉ ਭੇਟ ਕੀਤੇ ਗਏ ਅਤੇ ਲੱਡੂ ਵੰਡੇ ਗਏ | ਇਸ ਸਮੇਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX