ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  37 minutes ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 1 hour ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 1 hour ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 1 hour ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 2 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 2 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 2 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 2 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 2 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 3 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 4 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 4 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 4 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 4 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 5 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 5 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 5 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 5 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 6 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 7 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 7 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਮਾਨਸਾ

ਉਮੀਦਵਾਰ 10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਕਦ ਕਰ ਸਕਣਗੇ- ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 11 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਹਿੰਦਰਪਾਲ ਵਲੋਂ ਇੱਥੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖ਼ਰਚਿਆਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ | ਇੱਕ ਉਮੀਦਵਾਰ ਆਪਣੀ ਚੋਣ ਮੁਹਿੰਮ 'ਤੇ ਵੱਧ ਤੋਂ ਵੱਧ 40 ਲੱਖ ਰੁਪਏ ਹੀ ਖ਼ਰਚ ਕਰ ਸਕੇਗਾ | ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਚੋਣਾਂ ਵਿੱਚ ਉਮੀਦਵਾਰਾਂ ਵਲੋਂ ਕੀਤੇ ਜਾਂਦੇ ਵਾਧੂ ਖ਼ਰਚੇ ਨੂੰ ਘੱਟ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਮੀਦਵਾਰ ਰੈਲੀਆਂ, ਪ੍ਰਚਾਰ ਸਮਗਰੀ, ਇਸ਼ਤਿਹਾਰਬਾਜ਼ੀ, ਗੱਡੀਆਂ ਅਤੇ ਚੋਣਾਂ ਲਈ ਜ਼ਰੂਰੀ ਹੋਰ ਫੁਟਕਲ ਕੰਮਾਂ 'ਤੇ ਹੀ ਖ਼ਰਚ ਸਕਣਗੇ | ਇਸ ਲਈ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਇੱਕ ਦਿਨ ਪਹਿਲਾਂ ਆਪਣੇ ਨਾਂਅ 'ਤੇ ਜਾਂ ਆਪਣੇ ਚੋਣ ਏਜੰਟ ਨਾਲ ਸਾਂਝਾ ਬੈਂਕ ਜਾਂ ਪੋਸਟਲ ਖਾਤਾ ਖੁਲ੍ਹਵਾਉਣਾ ਪਵੇਗਾ | ਉਮੀਦਵਾਰ ਸਾਰਾ ਚੋਣ ਖਰਚਾ ਇਸੇ ਖਾਤੇ ਵਿਚੋਂ ਕਰ ਸਕਣਗੇ | 10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਗਦੀ ਕੀਤੀ ਜਾ ਸਕੇਗੀ ਜਦਕਿ ਇਸ ਤੋਂ ਵੱਧ ਰਾਸ਼ੀ ਚੈੱਕ ਰਾਹੀਂ ਕਰਨੀ ਪਵੇਗੀ |ਉਨ੍ਹਾਂ ਰਾਜਸੀ ਪਾਰਟੀ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਵੋਟਾਂ ਲੈਣ ਲਈ ਗ਼ੈਰਕਾਨੰੂਨੀ ਤਰੀਕੇ ਜਿਵੇਂ ਕਿ ਸ਼ਰਾਬ ਅਤੇ ਨਸ਼ਿਆਂ ਦੀ ਵੰਡ, ਨਗਦੀ ਦੀ ਵੰਡ, ਤੋਹਫ਼ਿਆਂ ਦੀ ਵੰਡ ਆਦਿ ਨਾ ਕੀਤੀ ਜਾਵੇ | ਉਮੀਦਵਾਰਾਂ ਵਲੋਂ ਕੀਤੇ ਜਾਣ ਵਾਲੇ ਖ਼ਰਚੇ 'ਤੇ ਨਿਗਰਾਨੀ ਰੱਖਣ ਲਈ ਜਿੱਥੇ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਖਰਚਾ ਨਿਗਰਾਨ ਭੇਜੇ ਜਾਣਗੇ ਉੱਥੇ ਹੀ ਸਥਾਨਕ ਪੱਧਰ 'ਤੇ ਵੀ ਕਈ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਪਾਰਟੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ, ਸੁਪਰਡੈਂਟ ਪਵਨ ਕੁਮਾਰ ਆਦਿ ਹਾਜ਼ਰ ਸਨ |
ਪਿ੍ੰਟਿੰਗ ਪ੍ਰੈੱਸਾਂ ਦੇ ਮਾਲਕਾਂ ਨਾਲ ਮੀਟਿੰਗ
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੇ ਸਮੂਹ ਪਿ੍ੰਟਿੰਗ ਪੈੱ੍ਰਸ ਮਾਲਕਾਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮਗਰੀ, ਪੈਂਫ਼ਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉੱਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਂਅ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ | ਉਨ੍ਹਾਂ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮਗਰੀ ਦੀ ਖ਼ਰਚੇ ਸਮੇਤ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣੀ ਲਾਜ਼ਮੀ ਹੋਵੇਗੀ | ਉਨ੍ਹਾਂ ਕਿਹਾ ਕਿ ਜਿਹੜੀ ਪਿ੍ੰਟਿੰਗ ਪੈੱ੍ਰਸ ਦੇ ਮਾਲਕ ਵਲੋਂ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ 6 ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋਂ ਹੀ ਸਜਾਵਾਂ ਦਿੱਤੀਆਂ ਜਾ ਸਕਦੀਆਂ ਹਨ |

ਸ੍ਰੀ ਪੰਚਮੁਖੀ ਬਾਲਾ ਜੀ ਸੇਵਾ ਸੰਮਤੀ ਦੀ ਚੋਣ

ਮਾਨਸਾ, 11 ਜਨਵਰੀ (ਸ. ਰਿ.)- ਸ੍ਰੀ ਪੰਚਮੁਖੀ ਬਾਲਾ ਜੀ ਸੇਵਾ ਸੰਮਤੀ ਦੀ ਮੀਟਿੰਗ ਇੱਥੇ ਹੋਈ, ਜਿਸ 'ਚ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਪ੍ਰਧਾਨ ਸੁਰੇਸ਼ ਕਰੋੜੀ, ਚੇਅਰਮੈਨ ਰਾਘਵ ਸਿੰਗਲਾ, ਪ੍ਰਾਜੈਕਟ ਚੇਅਰਮੈਨ ਦਰਸ਼ਨ ਨੀਟਾ, ਸਰਪ੍ਰਸਤ ਮਦਨ ਲਾਲ, ਉਪ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਕੋਰੋਨਾ ਦੇ 21 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 11 ਜਨਵਰੀ (ਵਿ. ਪ੍ਰਤੀ.)- ਮਾਨਸਾ ਜ਼ਿਲੇ੍ਹ 'ਚ ਕੋਰੋਨਾ ਦੇ ਅੱਜ 21 ਨਵੇਂ ਕੇਸ ਆਏ ਹਨ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ 666 ਨਮੂਨੇ ਲਏ ਗਏ ਸਨ,'ਚੋਂ ਸਰਦੂਲਗੜ੍ਹ ਸਿਹਤ ਬਲਾਕ 'ਚ 2, ਖਿਆਲਾ ਕਲਾਂ 7, ਮਾਨਸਾ 5 ਅਤੇ ਬੁਢਲਾਡਾ 'ਚ 7 ਕੇਸਾਂ ਦੀ ਪੁਸ਼ਟੀ ...

ਪੂਰੀ ਖ਼ਬਰ »

ਪਿੰਡ ਸ਼ੇਖ਼ੂਪੁਰ ਖੁਡਾਲ ਦੇ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਬਰੇਟਾ, 11 ਜਨਵਰੀ (ਜੀਵਨ ਸ਼ਰਮਾ)- ਹਲਕਾ ਬੁਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੁੱਧ ਰਾਮ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਸ਼ੇਖ਼ੂਪੁਰ ਖੁਡਾਲ ਵਿਖੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰਾਂ ਆਮ ਆਦਮੀ ਪਾਰਟੀ 'ਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲਾਇਸੰਸੀ ਅਸਲਾ ਚੁੱਕਣ 'ਤੇ ਪਾਬੰਦੀ

ਮਾਨਸਾ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਹਿੰਦਰਪਾਲ ਵਲੋਂ ਮਾਨਸਾ ਜ਼ਿਲ੍ਹੇ 'ਚ ਲਾਇਸੰਸੀ ਅਸਲਾ/ਹਥਿਆਰਾਂ ਨੂੰ ਚੁੱਕਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਵਿਧਾਨ ਸਭਾ ਚੋਣਾਂ ...

ਪੂਰੀ ਖ਼ਬਰ »

ਨਰਮੇ ਦੀ ਖ਼ਰੀਦ ਨਾ ਹੋਣ 'ਤੇ ਕਿਸਾਨਾਂ ਨੇ ਅਨਾਜ ਮੰਡੀ ਦੇ ਗੇਟ ਬੰਦ ਕੀਤੇ

ਸਰਦੂਲਗੜ੍ਹ, 11 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਨਰਮੇ ਦੀ ਖ਼ਰੀਦ ਨਾ ਹੋਣ 'ਤੇ ਰੋਹ ਵਿਚ ਆਏ ਕਿਸਾਨਾਂ ਨੇ ਸਥਾਨਕ ਅਨਾਜ ਮੰਡੀ ਦੇ ਸਾਰੇ ਗੇਟ ਬੰਦ ਕਰ ਕੇ ਮੁੱਖ ਦਰਵਾਜੇ ਅੱਗੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਕਿਸਾਨਾਂ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਮੁੱਲ ਦੀ ਖ਼ਬਰ ਲਗਵਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ- ਅਰੋੜਾ

ਮਾਨਸਾ, 11 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ਦੇ 3 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਮੀਡੀਆ ਰਾਹੀਂ ਮੁੱਲ ਦੀਆਂ ਖ਼ਬਰਾਂ ਅਤੇ ਇਸ਼ਤਿਹਾਰਾਂ 'ਤੇ ਕੀਤੇ ਜਾਣ ਵਾਲੇ ਖ਼ਰਚ 'ਤੇ ਨਿਗਾਹ ਰੱਖਣ ਲਈ ਜ਼ਿਲ੍ਹਾ ਪੱਧਰ 'ਤੇ ਮੀਡੀਆ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਸਹਿਤਕ ਮਿਲਣੀ ਹੋਈ

ਗੋਨਿਆਣਾ, 11 ਜਨਵਰੀ (ਲਛਮਣ ਦਾਸ ਗਰਗ)- ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਇਕ ਦਫ਼ਤਰ ਵਿਖੇ ਅਮਰਜੀਤ ਸਿੰਘ ਜਨਾਗਲ ਦੀ ਪ੍ਰਧਾਨਗੀ ਹੇਠ ਪਹਿਲੀ ਮੁਲਾਕਾਤ ਸੱਤਵੇਂ ਸਾਲ ਵਿਚ ਦਾਖਲ ਹੋਈ | ਮੀਟਿੰਗ ਵਿਚ ਸਤਿਗੁਰੂ ਸੱਚੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟਸ਼ਮੀਰ ਵਿਖੇ ਭਾਸ਼ਾ ਮੰਚ ਦੀ ਸਥਾਪਨਾ

ਕੋਟਫੱਤਾ, 11 ਜਨਵਰੀ (ਰਣਜੀਤ ਸਿੰਘ ਬੁੱਟਰ)-ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟਸ਼ਮੀਰ ਵਿਖੇ ਵਿਭਾਗ ਦੀਆਂ ਹਦਾਇਤਾਂ ਅਤੇ ਸਕੂਲ ਪਿ੍ੰਸੀਪਲ ਨਿਸ਼ਾ ਬਾਂਸਲ ਦੀ ਅਗਵਾਈ ਵਿਚ ਭਾਸ਼ਾ ਮੰਚ ਦੀ ਸਥਾਪਨਾ ਕੀਤੀ ਗਈ | ਇਹ ਮੰਚ ਦਵਿੰਦਰ ਸਿੰਘ ਕੋਟਸ਼ਮੀਰ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਅਦਾਲਤ ਵਲੋਂ ਪਤੀ-ਪਤਨੀ ਸਮੇਤ ਤਿੰਨ ਜਣੇ ਬਾਇੱਜ਼ਤ ਬਰੀ

ਬਠਿੰਡਾ, 11 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਅਦਾਲਤ ਨੇ ਨਗਦੀ ਖੋਹਣ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਤੀ-ਪਤਨੀ ਸਮੇਤ ਤਿੰਨ ਜਣਿਆਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਰਾਜਿੰਦਰ ਕੁਮਾਰ ਪੁੱਤਰ ਭੀਮ ਸੈਨ ਵਾਸੀ ...

ਪੂਰੀ ਖ਼ਬਰ »

ਜਗਸੀਰ ਸਿੰਘ ਜੱਗਾ ਕਲਿਆਣ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ

ਬਠਿੰਡਾ, 11 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਗਸੀਰ ਸਿੰਘ ਜੱਗਾ ਕਲਿਆਣ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਗਸੀਰ ਸਿੰਘ ਜੱਗਾ ਕਲਿਆਣ ਪਿਛਲੇ ਲੰਬੇ ਸਮੇਂ ਹਲਕਾ ਭੁੱਚੋ ਦੇ ਨਿਗਰਾਣ ਵਲੋਂ ਪਾਰਟੀ ...

ਪੂਰੀ ਖ਼ਬਰ »

ਫੂਲੇਵਾਲਾ ਦੇ 23 ਪਰਿਵਾਰਾਂ ਨੇ ਅਕਾਲੀ ਦਲ 'ਚ ਕੀਤੀ ਸ਼ਮੂਲੀਅਤ

ਭਾਈਰਪਾ, 11 ਜਨਵਰੀ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ 'ਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੂੰ ਉਸ ਵਕਤ ਸਿਆਸੀ ਮਜ਼ਬੂਤੀ ਮਿਲੀ ਜਦ ਪਿੰਡ ਫੂਲੇਵਾਲਾ ਦੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ 23 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ ਕਰ ਲੈਣ ਦਾ ...

ਪੂਰੀ ਖ਼ਬਰ »

'ਆਪ' ਉਮੀਦਵਾਰ ਪੋ੍ਰ. ਬਲਜਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਔਰਤਾਂ ਵਲੋਂ ਭਰਵਾਂ ਹੁੰਗਾਰਾਂ

ਰਾਮਾਂ ਮੰਡੀ, 11 ਜਨਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਲਾਲੇਆਣਾ ਵਿਚ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪੋ੍ਰ. ਬਲਜਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਦਰਜ਼ਨਾਂ ਪਰਿਵਾਰ ਅਕਾਲੀ ਦਲ ਅਤੇ ਕਾਂਗਰਸ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਨੇ ਭੁੱਚੋ ਦੇ ਦੁਕਾਨਦਾਰਾਂ ਨੂੰ ਕੀਤੀ ਵੋਟਾਂ ਲਈ ਅਪੀਲ

ਭੁੱਚੋ ਮੰਡੀ, 11 ਜਨਵਰੀ (ਪਰਵਿੰਦਰ ਸਿੰਘ ਜੌੜਾ)-ਵਿਧਾਨ ਸਭਾ ਹਲਕਾ ਭੁੱਚੋ (ਰਾਖਵਾਂ) ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਨੇ ਭੁੱਚੋ ਮੰਡੀ ਦੀਆਂ ਦੁਕਾਨਾਂ 'ਤੇ ਜਾ ਕੇ ਦੁਕਾਨਦਾਰਾਂ ਨੂੰ ਵੋਟਾਂ ਲਈ ਅਪੀਲ ਕੀਤੀ | ...

ਪੂਰੀ ਖ਼ਬਰ »

ਪਿੰਡ ਗਾਟਵਾਲੀ ਦੇ ਇਕ ਦਰਜਨ ਪਰਿਵਾਰ ਕਾਂਗਰਸ 'ਚ ਸ਼ਾਮਲ

ਰਾਮਾਂ ਮੰਡੀ, 11 ਜਨਵਰੀ (ਤਰਸੇਮ ਸਿੰਗਲਾ)-ਅੱਜ ਹਲਕਾ ਤਲਵੰਡੀ ਸਾਬੋ ਦੇ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਵਲੋਂ ਪਿੰਡ ਗਾਟਵਾਲੀ ਵਿਖੇ ਕੀਤੀ ਗਈ ਵਰਕਰ ਮੀਟਿੰਗ ਦੌਰਾਨ ਇਕ ਦਰਜਨ ਦੇ ਕਰੀਬ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ | ...

ਪੂਰੀ ਖ਼ਬਰ »

ਸੂਬੇ ਵਿਚ ਅਕਾਲੀ ਦਲ ਅਤੇ ਬਸਪਾ ਗੱਠਜੋੜ ਸਰਕਾਰ ਬਣਨੀ ਲੱਗਭੱਗ ਤਹਿ-ਪ੍ਰੇਮ ਕੁਮਾਰ ਪ੍ਰੇਮਾ

ਗੋਨਿਆਣਾ, 11 ਜਨਵਰੀ (ਲਛਮਣ ਦਾਸ ਗਰਗ)-ਸੂਬੇ ਵਿਚ ਅਕਾਲੀ ਦਲ ਅਤੇ ਬਸਪਾ ਗੱਠਜੋੜ ਸਰਕਾਰ ਬਣਨੀ ਲੱਗਭੱਗ ਤਹਿ ਹੋ ਚੁੱਕੀ ਹੈ, ਸਿਰਫ਼ 10 ਮਾਰਚ ਨੂੰ ਨਤੀਜਿਆਂ ਦੇ ਆਉਣ ਦੀ ਹੀ ਉਡੀਕ ਹੈ, ਇਸ ਗੱਲ ਦਾ ਪ੍ਰਗਟਾਵਾ ਗੋਨਿਆਣਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪ੍ਰੇਮ ਕੁਮਾਰ ...

ਪੂਰੀ ਖ਼ਬਰ »

ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਡੋਰ ਟੂ ਡੋਰ ਜਾ ਕੇ ਪਾਰਟੀ ਦੇ 13 ਨੁਕਾਤੀ ਏਜੰਡੇ ਤੋਂ ਕਰਵਾਇਆ ਜਾਣੂੰ

ਤਲਵੰਡੀ ਸਾਬੋ, 11 ਜਨਵਰੀ (ਰਣਜੀਤ ਸਿੰਘ ਰਾਜੂ)-ਚੋਣ ਕਮਿਸ਼ਨ ਵਲੋਂ ਜਨਤਕ ਇਕੱਠਾਂ 'ਤੇ ਲਾਈ ਪਾਬੰਦੀ ਉਪਰੰਤ ਅੱਜ ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਤਲਵੰਡੀ ਸਾਬੋ ਨਗਰ ਦੇ ਬਾਹਰਲੇ ਇਲਾਕੇ ਵਿਚ ਡੋਰ ਟੂ ਡੋਰ ਜਾ ਕੇ ਪ੍ਰਚਾਰ ਕਰਦਿਆਂ ਸ਼੍ਰੋਮਣੀ ...

ਪੂਰੀ ਖ਼ਬਰ »

'ਆਪ' ਅਤੇ ਕਾਂਗਰਸੀ ਦੇ ਵਰਕਰ ਅਕਾਲੀ ਦਲ 'ਚ ਹੋਏ ਸ਼ਾਮਿਲ

ਭੁੱਚੋ ਮੰਡੀ, 11 ਜਨਵਰੀ (ਬਿੱਕਰ ਸਿੰਘ ਸਿੱਧੂ) ਪਿੰਡ ਚੱਕ ਬਖਤੂ ਵਿਖੇ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਗਸੀਰ ਸਿੰਘ ਕਲਿਆਣ ਅਤੇ ਪਾਰਟੀ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਦੀ ਹਾਜ਼ਰੀ ਵਿਚ ਮੌਜੂਦਾ ਪੰਚਾਇਤ ਮੈਂਬਰ ਗੁਰਦੇਵ ਕੌਰ ਪਤਨੀ ਮੱਖਣ ਸਿੰਘ ...

ਪੂਰੀ ਖ਼ਬਰ »

ਜਗਸੀਰ ਸਿੰਘ ਕਲਿਆਣ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕੌਮੀ ਮੀਤ ਪ੍ਰਧਾਨ ਲਗਾਏ ਜਾਣ 'ਤੇ ਪਾਰਟੀ ਵਰਕਰਾਂ ਵਲੋਂ ਹਾਈ ਕਮਾਂਡ ਦਾ ਧੰਨਵਾਦ

ਭੁੱਚੋ ਮੰਡੀ, 11 ਜਨਵਰੀ (ਬਿੱਕਰ ਸਿੰਘ ਸਿੱਧੂ)-ਵਿਧਾਨ ਸਭਾ ਹਲਕਾ ਭੁੱਚੋ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਨਿਭਾ ਰਹੇ ਅਕਾਲੀ ਆਗੂ ਜਗਸੀਰ ਸਿੰਘ ਕਲਿਆਣ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਲਗਾਏ ਜਾਣ 'ਤੇ ਪਾਰਟੀ ਵਰਕਰਾਂ ...

ਪੂਰੀ ਖ਼ਬਰ »

ਪ੍ਰੇਮ ਕੁਮਾਰ ਸੋਨੀ ਪ੍ਰਧਾਨ ਚੁਣੇ

ਮਾਨਸਾ, 11 ਜਨਵਰੀ (ਸ. ਰਿ.)- ਪ੍ਰੇਮ ਕੁਮਾਰ ਸੋਨੀ ਨੂੰ ਭਗਵਾਨ ਸ੍ਰੀ ਪਰਸ਼ੂਰਾਮ ਗਊਸ਼ਾਲਾ ਮਾਨਸਾ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਇਸ ਨਿਯੁਕਤੀ 'ਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਗਊਆਂ ਦੀ ਸਾਂਭ ਸੰਭਾਲ ਸੇਵਾ ਭਾਵਨਾ ਨਾਲ ਕਰਨਗੇ | ...

ਪੂਰੀ ਖ਼ਬਰ »

ਭਾਜਪਾ ਨੇ ਬੋਹਾ 'ਚ ਇਕੱਤਰਤਾ ਦੌਰਾਨ ਹਰਦੀਪ ਸਿੰਘ ਰਿਉਂਦ ਨੂੰ ਪਾਰਟੀ 'ਚੋਂ ਬਰਖਾਸਤ ਕੀਤਾ

ਬੋਹਾ, 11 ਜਨਵਰੀ (ਰਮੇਸ਼ ਤਾਂਗੜੀ)- ਭਾਰਤੀ ਜਨਤਾ ਪਾਰਟੀ ਦੇ ਪੁਰਾਣੇ ਆਗੂ ਮਹੇਸ਼ ਚੰਦ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੋਹਾ ਅਤੇ ਇਸ ਦੇ 40 ਪਿੰਡਾਂ ਵਿਚ ਥਾਂ ਥਾਂ ਬੈਠਕਾ ਕਰਵਾ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਇੱਥੇ ਮੀਟਿੰਗ ...

ਪੂਰੀ ਖ਼ਬਰ »

ਪਿੰਡ ਰਾਏਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਮਾਨਸਾ, 11 ਜਨਵਰੀ (ਸਟਾਫ਼ ਰਿਪੋਰਟਰ)- ਪਿੰਡ ਰਾਏਪੁਰ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੀਆਂ ਪਾਬੰਦੀਆਂ ਕਾਰਨ ਬੁਢਲਾਡਾ ਹਲਕੇ ਦੇ ਉਮੀਦਵਾਰਾਂ ਦਾ ਘਰ-ਘਰ ਸੰਪਰਕ ਜਾਰੀ

ਬੁਢਲਾਡਾ, 11 ਜਨਵਰੀ (ਸਵਰਨ ਸਿੰਘ ਰਾਹੀ)- ਦੇਸ਼ ਅੰਦਰ ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਲਈ ਰੈਲੀਆਂ ਆਦਿ ਸਮੇਤ ਵੱਡੇ ਇਕੱਠਾਂ ਰਾਹੀ ਖੁੱਲੇ੍ਹ ਪ੍ਰਚਾਰ 'ਤੇ ਲਗਾਈਆਂ ਪਾਬੰਦੀਆਂ ਤੋਂ ਬਾਅਦ ਹਲਕਾ ਬੁਢਲਾਡਾ ਅੰਦਰ ਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX