10 ਲੱਖ ਜਾਂ ਇਸ ਤੋਂ ਵੱਧ ਦਾ ਲੈਣ ਦੇਣ ਕਰਨ ਵਾਲਿਆਂ 'ਤੇ ਸਖ਼ਤ ਨਜ਼ਰ ਰੱਖੀ ਜਾਵੇ-ਦੀਪਤੀ ਉੱਪਲ
ਵੀਡੀਓ ਕਾਨਫ਼ਰੰਸ ਜ਼ਰੀਏ ਚੋਣ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
ਕਪੂਰਥਲਾ, 11 ਜਨਵਰੀ (ਅਮਰਜੀਤ ਕੋਮਲ)-ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੋਵਿਡ ਦੇ ਸ਼ੱਕੀ ਮਰੀਜ਼ਾਂ, 80 ਸਾਲ ਜਾਂ ਉਸ ਤੋਂ ਵੱਧ ਵਿਅਕਤੀਆਂ ਜਾਂ ਸਰੀਰਕ ਤੌਰ 'ਤੇ ਅਸਮਰਥ ਵੋਟਰ ਇਸ ਵਾਰ ਆਪਣੇ ਘਰ ਬੈਠੇ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਦੀ ਵਰਤੋਂ ਕਰ ਸਕਣਗੇ | ਇਹ ਜਾਣਕਾਰੀ ਦੀਪਤੀ ਉੱਪਲ ਜ਼ਿਲ੍ਹਾ ਚੋਣ ਕਮਿਸ਼ਨ ਨੇ ਪੋਸਟਲ ਬੈਲਟ ਦੀ ਸਹੂਲਤ ਬਾਰੇ ਵੀਡੀਓ ਕਾਨਫ਼ਰੰਸ ਰਾਹੀਂ ਚੋਣਾਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕਹੀ | ਉਨ੍ਹਾਂ ਕਿਹਾ ਕਿ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਤਰ੍ਹਾਂ ਦੇ ਵੋਟਰਾਂ ਨੂੰ ਪੋਸਟਲ ਬੈਲਟ ਦੀ ਸਹੂਲਤ ਦਿੱਤੀ ਜਾ ਰਹੀ ਹੈ | ਉਨ੍ਹਾਂ ਪੋਸਟਲ ਬੈਲਟ ਦੇ ਨੋਡਲ ਅਧਿਕਾਰੀ ਜ਼ਿਲ੍ਹਾ ਮਾਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਦੀ ਇਸ ਨਵੀਂ ਪਹਿਲ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਨ ਲਈ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨੂੰ ਸਿਖਲਾਈ ਦੇਣ | ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੂਰੀ ਚੋਣ ਪ੍ਰੀਕਿਰਿਆ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਤੇ ਚੋਣ ਅਮਲੇ 'ਚ ਤਾਇਨਾਤ ਕੀਤੇ ਸਟਾਫ਼ ਦੇ ਟੀਕਾਕਰਨ ਦੀਆਂ ਦੋਵੇਂ ਡੋਜ ਲੱਗੀਆਂ ਹੋਣ | ਉਨ੍ਹਾਂ ਕਿਹਾ ਕਿ ਚੋਣ ਖ਼ਰਚ ਬਾਰੇ ਤਾਇਨਾਤ ਟੀਮਾਂ ਤੇ ਬੈਂਕਿੰਗ ਅਧਿਕਾਰੀ ਆਪਸੀ ਤਾਲਮੇਲ ਰਾਹੀਂ ਕਿਸੇ ਵੀ ਸ਼ੱਕੀ ਲੈਣ ਦੇਣ ਬਾਰੇ ਨਿਗਰਾਨੀ ਰੱਖਣ, 10 ਲੱਖ ਜਾਂ ਇਸ ਤੋਂ ਵੱਧ ਦੀ ਲੈਣ ਦੇਣ ਸੰਬੰਧੀ ਤੁਰੰਤ ਜਾਣਕਾਰੀ ਸਾਂਝੀ ਕੀਤੀ ਜਾਵੇ | ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੰਬੇ ਸਮੇਂ ਤੋਂ ਬੰਦ ਪਏ ਬੈਂਕ ਖਾਤਿਆਂ ਦੇ ਅਚਾਨਕ ਸ਼ੁਰੂ ਹੋਣ ਸੰਬੰਧੀ ਵੀ ਸੂਚਨਾ ਦਿੱਤੀ ਜਾਵੇ | ਵੀਡੀਓ ਕਾਨਫ਼ਰੰਸ 'ਚ ਅਦਿੱਤਿਆ ਉੱਪਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਐੱਸ. ਪੀ. ਆਂਗਰਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨੂਪਮ ਕਲੇਰ ਤੋਂ ਇਲਾਵਾ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ |
'ਸੀ-ਵਿਜ਼ਲ' ਐਪ ਵਿਧਾਨ ਸਭਾ ਚੋਣਾਂ ਲਈ ਪਾਰਦਰਸ਼ੀ ਸਾਬਿਤ ਹੋਵੇਗੀ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਵਲੋਂ ਜਾਰੀ ਕੀਤੀ ਗਈ ਵੱਖਰੀ ਕਿਸਮ ਦੀ 'ਸੀ-ਵਿਜ਼ਲ' ਐਪ ਦੀ ਵਿਸ਼ੇਸ਼ ਭੂਮਿਕਾ ਹੋਵੇਗੀ | ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ 'ਚ ਇਹ ਐਪ ਕਾਰਗਰ ਸਾਬਿਤ ਹੋਵੇਗੀ | ਕੋਈ ਵੀ ਵਿਅਕਤੀ ਗੂਗਲ ਪਲੇਅ ਸਟੋਰ ਤੋਂ ਇਸ ਐਪ ਨੂੰ ਡਾਊਨ ਲੋਡ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਐਪ ਨੂੰ ਡਾਊਨਲੋਡ ਕਰਕੇ ਆਪਣੀ ਭਾਸ਼ਾ ਦੀ ਚੋਣ ਲਈ ਮੋਬਾਈਲ ਨੰਬਰ ਐਪ ਵਿਚ ਭਰਨਾ ਪਵੇਗਾ, ਜਿਸ ਉਪਰੰਤ ਓ. ਟੀ. ਪੀ. ਪ੍ਰਾਪਤ ਹੋਣ 'ਤੇ ਇਹ ਐਪ ਕੰਮ ਕਰਨਾ ਸ਼ੁਰੂ ਕਰ ਦੇਵੇਗੀ | ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੀ ਪਹਿਚਾਣ ਨੂੰ ਗੁਪਤ ਰੱਖਣ ਲਈ ਇਸ ਐਪ ਨੂੰ ਬਿਨਾ ਮੋਬਾਈਲ ਨੰਬਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਐਪ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਸੰਬੰਧੀ ਕੋਈ ਵੀ ਲਾਈਵ ਪਰੂਫ਼ ਜਿਵੇਂ ਕਿ ਤਸਵੀਰ ਤੇ ਵੀਡੀਓ ਅਪਲੋਡ ਕੀਤੀ ਜਾ ਸਕਦੀ ਹੈ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਇਸ ਐਪ ਦੀ ਵਰਤੋਂ ਕਰਨ ਤੇ ਉਨ੍ਹਾਂ ਵਲੋਂ ਭੇਜੀਆਂ ਗਈਆਂ ਸ਼ਿਕਾਇਤਾਂ ਦਾ 100 ਮਿੰਟ ਦੇ ਅੰਦਰ-ਅੰਦਰ ਨਿਪਟਾਰਾ ਕੀਤਾ ਜਾਵੇਗਾ |
ਚੋਣ ਅਮਲ ਦੌਰਾਨ ਬਾਇਓ ਮੈਡੀਕਲ ਰਹਿੰਦ-ਖੂੰਹਦ ਲਈ ਕੀਤੀ ਯੋਜਨਾਬੰਦੀ
ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਦੱਸਿਆ ਕਿ ਕੋਵਿਡ ਨਿਯਮਾਂ ਨੂੰ ਇੰਨ-ਬਿੰਨ ਲਾਗੂ ਕਰਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਅਮਲ ਦੌਰਾਨ ਬਾਇਓ ਮੈਡੀਕਲ ਵੈਸਟ ਦੇ ਪ੍ਰਬੰਧ ਲਈ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ 'ਤੇ 793 ਪੋਿਲੰਗ ਬੂਥਾਂ 'ਤੇ ਬਾਇਓ ਮੈਡੀਕਲ ਵੇਸਟ ਜਿਵੇਂ ਕਿ ਪੀ. ਪੀ. ਕਿੱਟਾਂ, ਗਲਵਜ, ਮਾਸਕ ਆਦਿ ਦੇ ਨਿਪਟਾਰੇ ਲਈ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਤੇ 50 ਪੋਿਲੰਗ ਬੂਥਾਂ 'ਤੇ ਨੇੜਲੇ ਮੁੱਢਲੇ ਸਿਹਤ ਕੇਂਦਰਾਂ ਰਾਹੀਂ, ਕਪੂਰਥਲਾ ਤੇ ਫਗਵਾੜਾ ਹਲਕਿਆਂ ਲਈ ਸਿਵਲ ਹਸਪਤਾਲਾਂ ਵਿਚ ਚੋਣ ਅਮਲ ਪੂਰਾ ਹੋਣ ਉਪਰੰਤ ਬਾਇਓ ਮੈਡੀਕਲ ਵੇਸਟ ਜਮ੍ਹਾਂ ਕਰਵਾਇਆ ਜਾਵੇਗਾ | ਉਪਰੰਤ ਮੈਡੀਕਲ ਮਾਹਿਰਾਂ ਦੀ ਨਿਗਰਾਨੀ ਹੇਠ 15 ਤੇ 16 ਫਰਵਰੀ ਨੂੰ ਅੰਮਿ੍ਤਸਰ ਬਾਇਓ ਕੇਅਰ 'ਚ ਭੇਜਿਆ ਜਾਵੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਬਾਇਓ ਮੈਡੀਕਲ ਵੇਸਟ ਨੂੰ ਇਕੱਤਰ ਕਰਨ ਲਈ ਰੂਟ ਪਲਾਨ ਤਿਆਰ ਕੀਤਾ ਜਾਵੇ |
ਵੋਟਰ ਚੋਣ ਜ਼ਾਬਤੇ ਦੀ ਉਲੰਘਣਾ ਸੰਬੰਧੀ ਸ਼ਿਕਾਇਤ ਜਾਂ ਇਤਰਾਜ਼ 'ਸੀ-ਵਿਜ਼ਲ' 'ਤੇ ਦੇਣ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸੰਬੰਧੀ ਸ਼ਿਕਾਇਤਾਂ ਜਾਂ ਇਤਰਾਜ਼ 'ਸੀ-ਵਿਜ਼ਲ' ਐਪ ਤੋਂ ਇਲਾਵਾ ਟੋਲ ਫ਼੍ਰੀ ਨੰਬਰ 1950 ਜਾਂ 01822-292001 'ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਭੁਲੱਥ ਹਲਕੇ ਵਿਚ 01822-244202, ਕਪੂਰਥਲਾ ਹਲਕੇ ਲਈ 08122-292020, ਸੁਲਤਾਨਪੁਰ ਲੋਧੀ ਹਲਕੇ ਲਈ 01828-222525, ਫਗਵਾੜਾ ਹਲਕੇ ਲਈ 01824-260201 ਨੰਬਰਾਂ 'ਤੇ ਸ਼ਿਕਾਇਤ ਦਰਜ ਹੋ ਸਕੇਗੀ |
ਫਗਵਾੜਾ, 11 ਜਨਵਰੀ (ਹਰਜੋਤ ਸਿੰਘ ਚਾਨਾ)-ਪੰਜਾਬ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ 'ਚ ਲੋਕਾਂ ਦੇ ਮਨਾ 'ਚ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣ ਲਈ ਅੱਜ ਪੰਜਾਬ ਪੁਲਿਸ ਤੇ ਸੀ. ਆਰ. ਪੀ. ਦੀ ਟੀਮ ਨੇ ਸਾਂਝੇ ਤੌਰ 'ਤੇ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਜੋ ਬੰਗਾ ਰੋਡ ...
ਫਗਵਾੜਾ, 11 ਜਨਵਰੀ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਚਹੇੜੂ ਵਿਖੇ ਲਾਅ ਗੇਟ ਨਜ਼ਦੀਕ ਇੱਕ ਮੋਬਾਈਲਾਂ ਦੀ ਦੁਕਾਨ 'ਤੇ ਦੋ ਨੌਸਰਬਾਜ਼ ਦੋ ਮਹਿੰਗੇ ਮੋਬਾਈਲ ਲੈ ਕੇ ਫ਼ਰਾਰ ਹੋ ਗਏ, ਜਿਸ ਸੰਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ...
ਕਪੂਰਥਲਾ, 11 ਜਨਵਰੀ (ਸਡਾਨਾ) -ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਅੱਜ 138 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 16 ਵਿਅਕਤੀਆਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ 'ਚ 12 ਮਰੀਜ਼ ਸੈਨਿਕ ਸਕੂਲ ਨਾਲ ਸੰਬੰਧਿਤ ਹਨ | ਇਸ ਤੋਂ ਇਲਾਵਾ ...
ਨਡਾਲਾ, 11 ਜਨਵਰੀ (ਮਾਨ)-ਸੁਰਿੰਦਰ ਕੌਰ ਪਤਨੀ ਸਾਬਕਾ ਸਰਪੰਚ ਸਵ. ਜੋਗਿੰਦਰ ਸਿੰਘ ਪੁਰਦਲ ਪਿੰਡ ਤਲਵੰਡੀ ਪੁਰਦਲ ਬੀਤੇ ਦਿਨ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਉਹਨਾਂ ਦਾ ਅੰਤਿਮ ਸੰਸਕਾਰ 13 ਜਨਵਰੀ ਦਿਨ ਵੀਰਵਾਰ ਨੂੰ ਪਿੰਡ ਤਲਵੰਡੀ ਪੁਰਦਲ ਵਿਚ ਦੁਪਹਿਰ 12 ਵਜੇ ਕੀਤਾ ...
ਫਗਵਾੜਾ, 11 ਜਨਵਰੀ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਇੱਥੋਂ ਦੇ ਪਿੰਡ ਮਹੇੜੂ ਵਿਖੇ ਮੱਥਾ ਟੇਕਣ ਗਏ ਪ੍ਰਵਾਸੀ ਭਾਰਤੀ ਨੂੰ ਲੁਟੇਰਿਆਂ ਵਲੋਂ ਨਿਸ਼ਾਨਾ ਬਣਾ ਕੇ ਸੋਨਾ, ਨਕਦੀ ਤੇ ਮੋਬਾਈਲ ਫ਼ੋਨ ਲੈ ਕੇ ਜਾਣ ਦੇ ਸੰਬੰਧ 'ਚ ਸਤਨਾਮਪੁਰਾ ਪੁਲਿਸ ਨੇ ਅਣਪਛਾਤੇ ਲੁਟੇਰਿਆਂ ...
ਕਾਲਾ ਸੰਘਿਆਂ, 11 ਜਨਵਰੀ (ਬਲਜੀਤ ਸਿੰਘ ਸੰਘਾ)-ਸਰਕਾਰ ਦੇ ਬਹੁਤੇ ਵਿਭਾਗਾਂ ਦੇ ਮੁਲਾਜ਼ਮ ਅਤੇ ਆਰਜ਼ੀ ਤੌਰ 'ਤੇ ਸਰਕਾਰੀ ਵਿਭਾਗਾਂ 'ਚ ਕੰਮ ਕਰ ਰਹੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ, ਲੀਡਰਾਂ ਦਾ ਘਿਰਾਓ ਅਤੇ ...
ਫਗਵਾੜਾ, 11 ਜਨਵਰੀ (ਹਰਜੋਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਸ਼ਟਰੀ ਅਲਪਸੰਖਿਅਕ ਆਰਕਸ਼ਨ ਮੋਰਚਾ ਨੇ ਹਾਲ 'ਚ ਹੀ ਚੰਡੀਗੜ੍ਹ 'ਚ ਕਾਂਗਰਸ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਸੀ | ਰਾਸ਼ਟਰੀ ਅਲਪਸੰਖਿਅਕ ਆਰਕਸ਼ਨ ਮੋਰਚਾ ਦੇ ਕੌਮੀ ਪ੍ਰਧਾਨ ...
ਖਲਵਾੜਾ, 11 ਜਨਵਰੀ (ਮਨਦੀਪ ਸਿੰਘ ਸੰਧੂ)-ਧੰਨ-ਧੰਨ ਨੂਰ-ਏ-ਖੁਦਾ ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਵਿਖੇ 27 ਤੇ 28 ਜਨਵਰੀ ਨੂੰ ਗਰਾਮ ਪੰਚਾਇਤ ਅਤੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਾਲਾਨਾ ਗਿਆਰ੍ਹਵੀਂ ਉਰਸ ਸੰਬੰਧੀ ਇਕ ...
ਫਗਵਾੜਾ, 11 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਅਤੇ ਯੋਗ ਵਰਕਰਾਂ ਨੂੰ ਮਾਨ ਸਨਮਾਨ ਦੇਣ ਲਈ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਨਵੀਆਂ ਨਿਯੁਕਤੀਆਂ ਕੀਤੀਆਂ ਹਨ, ਜਿਸ 'ਚ ...
ਫਗਵਾੜਾ, 11 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਦੁਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਅਤੇ ਜਨਰਲ ਸਮਾਜ ਮੰਚ ਪੰਜਾਬ ਦਾ ਇਕ ਵਫ਼ਦ ਅੱਜ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਬਣਾਏ ਜਨਰਲ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਵਜੋਤ ਸਿੰਘ ਦਾਹੀਆ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ...
ਢਿਲਵਾਂ, 11 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਕਰੀਬ 14 ਮਹੀਨਿਆਂ ਬਾਅਦ 6 ਜਨਵਰੀ ਨੂੰ ਦੁਬਾਰਾ ਸ਼ੁਰੂ ਹੋਏ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਰਾਸ਼ਟਰੀ ਰਾਜ ਮਾਰਗ 'ਤੇ ਬਿਆਸ ਨੂੰ ਜਾਂਦਿਆਂ ਸੜਕ ਦੇ ਦੋਨੋਂ ਕਿਨਾਰਿਆਂ 'ਤੇ ਵੱਖ-ਵੱਖ ਸਮਾਨ ਵੇਚਣ ਵਾਲਿਆਂ ਵਲੋਂ ...
ਕਪੂਰਥਲਾ, 11 ਜਨਵਰੀ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨੇ ਗਏ 13 ਨੁਕਾਤੀ ਪ੍ਰੋਗਰਾਮ ਨੂੰ ਯੂਥ ਆਗੂਆਂ ਵਲੋਂ ਘਰ-ਘਰ ਤੱਕ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ | ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ ਦੀ ...
ਨਡਾਲਾ, 11 ਜਨਵਰੀ (ਮਾਨ)-ਕਸਬਾ ਨਡਾਲਾ ਤੇ ਨੇੜਲੇ ਪਿੰਡਾਂ 'ਚ ਬਿਜਲੀ ਸਪਲਾਈ ਦੀ ਮਾੜੀ ਹਾਲਤ ਦੇ ਸੁਧਾਰ ਲਈ ਐੱਸ. ਈ. ਕਪੂਰਥਲਾ ਦੇ ਨਾਂਅ ਐੱਸ. ਡੀ. ਓ. ਨਡਾਲਾ ਜੋਗਿੰਦਰ ਸਿੰਘ ਮੰਗ ਪੱਤਰ ਦਿੱਤਾ ਗਿਆ | ਇਸ ਸੰਬੰਧੀ ਅੱਜ ਰੋਸ ਵਜੋਂ ਲੋਕਾਂ ਵਲੋਂ ਦਿੱਤਾ ਜਾਣ ਵਾਲ ਰੋਸ ...
ਕਪੂਰਥਲਾ, 11 ਜਨਵਰੀ (ਵਿ.ਪ੍ਰ.)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰੂ ਨਾਨਕ ਨਿਵਾਸ ਮੁਹੱਲਾ ਕੇਸਰੀ ਬਾਗ ਵਿਖੇ ਮੁਹੱਲੇ ਦੀਆਂ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ...
ਨਡਾਲਾ, 11 ਜਨਵਰੀ (ਮਾਨ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਪਿੰਡ ਇਬਰਾਹੀਮਵਾਲ ਤੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਾਲਾਨਾ ਮਹਾਨ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਹੈੱਡ ...
ਢਿਲਵਾਂ, 11 ਜਨਵਰੀ ( ਸੁਖੀਜਾ, ਪ੍ਰਵੀਨ)-ਜਨਹਿਤ ਚੈਰੀਟੇਬਲ ਵੈੱਲਫੇਅਰ ਟਰੱਸਟ ਧਾਲੀਵਾਲ ਬੇਟ ਵਲੋਂ ਸਮਾਜ 'ਚ ਪਾਏ ਜਾ ਰਹੇ ਯੋਗਦਾਨ ਉਪਰੰਤ ਆਪਣੀ ਲੜੀ ਨੂੰ ਅੱਗੇ ਤੋਰਦਿਆਂ ਸ਼ਹੀਦ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਨੂੰ ਸਮਰਪਿਤ ਧੀਆਂ ਦੀ ਲੋਹੜੀ 12 ਜਨਵਰੀ ...
ਨਡਾਲਾ, 11 ਜਨਵਰੀ (ਮਾਨ)-ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਕੈਂਪਸ ਵਿਖੇ ਕਾਲਜ ਅਤੇ ਕਾਲਜੀਏਟ ਸਕੂਲ ਵਲੋਂ ਬੀਤੇ ਦਿਨੀਂ ਦਫ਼ਤਰ ਉੱਪ ਮੰਡਲ ਮੈਜਿਸਟ੍ਰੇਟ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਭੁਲੱਥ ਦੀਆਂ ਹਦਾਇਤਾਂ ਅਨੁਸਾਰ 'ਸਵੀਪ ਗਤੀਵਿਧੀਆਂ' ਸੰਬੰਧੀ ਵੋਟਾਂ ਦੀ ...
ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ 'ਚ ਜ਼ਮਾਨਤ ਮਿਲਣ 'ਤੇ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਗੁਰੂ ਸਾਹਿਬ ਦਾ ...
ਫਗਵਾੜਾ, 11 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਪਿੰਡ ਸਾਹਨੀ ਦੇ ਮੌਜੂਦਾ ਸਰਪੰਚ ਰਾਮਪਾਲ ਸਾਹਨੀ ਵਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਇਕ ਲਿਖਤੀ ਸ਼ਿਕਾਇਤ 'ਚ ਮੰਗ ਕੀਤੀ ਕਿ ਮੈਂ ਐੱਸ. ਸੀ. ਜਾਤੀ ਨਾਲ ਸੰਬੰਧਿਤ ਹੋਣ ਕਰਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਫਗਵਾੜਾ ...
ਫਗਵਾੜਾ, 11 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਪਿੰਡ ਸਾਹਨੀ ਦੇ ਮੌਜੂਦਾ ਸਰਪੰਚ ਰਾਮਪਾਲ ਸਾਹਨੀ ਵਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਇਕ ਲਿਖਤੀ ਸ਼ਿਕਾਇਤ 'ਚ ਮੰਗ ਕੀਤੀ ਕਿ ਮੈਂ ਐੱਸ. ਸੀ. ਜਾਤੀ ਨਾਲ ਸੰਬੰਧਿਤ ਹੋਣ ਕਰਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਫਗਵਾੜਾ ...
ਪਾਂਸ਼ਟਾ, 11 ਜਨਵਰੀ (ਸਤਵੰਤ ਸਿੰਘ)ਸਰਗਰਮ ਅਕਾਲੀ ਆਗੂ ਤਜਿੰਦਰਪਾਲ ਸਿੰਘ ਪਰਮਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਦਾ ਮੈਂਬਰ ਥਾਪੇ ਜਾਣ ਦਾ ਇਲਾਕੇ ਦੇ ਸਮੂਹ ਅਕਾਲੀ ਆਗੂਆਂ ਵਲੋਂ ਭਰਵਾਂ ਸਵਾਗਤ ਕਰਦੇ ਹੋਏ ਇਸ ਨਿਯੁਕਤੀ ਲਈ ਸੁਖਬੀਰ ...
ਫਗਵਾੜਾ, 11 ਜਨਵਰੀ (ਹਰਜੋਤ ਸਿੰਘ ਚਾਨਾ)-ਇੰਡਸਟਰੀ ਏਰੀਆ ਚੌਂਕੀ ਅੱਜ ਉਸ ਸਮੇਂ ਪੂਰੀ ਤਰ੍ਹਾਂ ਖਾਲੀ ਰਹੀ, ਜਦੋਂ ਪੁਲਿਸ ਅਧਿਕਾਰੀ ਸ਼ਹਿਰ 'ਚ ਚੋਣਾਂ ਸੰਬੰਧੀ ਵੱਖ-ਵੱਖ ਬਾਜ਼ਾਰਾਂ 'ਚੋਂ ਫਲੈਗ ਮਾਰਚ ਕੱਢ ਰਹੇ ਸਨ ਪਰ ਇਸ ਚੌਂਕੀ ਦੇ ਦਰਵਾਜ਼ੇ ਖੁੱਲ੍ਹੇ ਹੋਏ ਸਨ ਤੇ ...
ਫਗਵਾੜਾ, 11 ਜਨਵਰੀ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਹਰਗੋਬਿੰਦ ਨਗਰ ਖੇਤਰ 'ਚ ਦੋ ਧਿਰਾਂ ਦੇ ਹੋਏ ਝਗੜੇ 'ਚ 4 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਪਹਿਲੀ ਧਿਰ ਦੇ ਵਿਅਕਤੀ ...
ਢਿਲਵਾਂ, 11 ਜਨਵਰੀ (ਸੁਖੀਜਾ, ਪ੍ਰਵੀਨ)ਹਲਕਾ ਭੁਲੱਥ ਤੋਂ 'ਆਪ' ਦੇ ਉਮੀਦਵਾਰ ਰਣਜੀਤ ਸਿੰਘ ਰਾਣਾ ਵਲੋਂ ਹਲਕਾ ਭੁਲੱਥ ਦੇ ਪਿੰਡਾਂ ਮਾਂਗੇਵਾਲ, ਸੰਗੋਵਾਲ, ਗੁਡਾਣਾ, ਜੈਰਾਮਪੁਰ, ਬੁਤਾਲਾ ਆਦਿ ਪਿੰਡਾਂ 'ਚ ਸਰਕਾਰੀ ਹਦਾਇਤਾਂ ਅਨੁਸਾਰ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ...
ਤਲਵੰਡੀ ਚੋਧਰੀਆਂ, 11 ਜਨਵਰੀ (ਪਰਸਨ ਲਾਲ ਭੋਲਾ)-ਮਾੜੇ ਅਨਸਰਾਂ ਦੀਆਂ ਗਤੀਵਿਧੀਆਂ 'ਤੇ ਕਾਬੂ ਪਾਉਣ ਲਈ ਸੀਨੀਅਰ ਪੁਲਿਸ ਕਪਤਾਨ ਡੀ. ਐੱਚ. ਓਮ ਪ੍ਰਕਾਸ਼ ਕਪੂਰਥਲਾ ਦੇ ਸਰਪ੍ਰਸਤੀ, ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਰਜੇਸ਼ ਕੱਕੜ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ...
ਕਪੂਰਥਲਾ, 11 ਜਨਵਰੀ (ਸਡਾਨਾ) -ਬੀਤੀ ਦੇਰ ਰਾਤ ਅਣਪਛਾਤੇ ਚੋਰਾਂ ਵਲੋਂ 2 ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਜਦਕਿ ਚੋਰ ਇਕ ਦੁਕਾਨ ਅੰਦਰੋਂ ਨਕਦੀ ਚੋਰੀ ਕਰਨ ਵਿਚ ਸਫਲ ਹੋ ਗਏ ਜਦਕਿ ਸਰਾਫ਼ਾਂ ਬਾਜ਼ਾਰ ਵਿਖੇ ਦੂਸਰੀ ਦੁਕਾਨ ਦੇ ਤਾਲੇ ਚੋਰਾਂ ਵਲੋਂ ਤੋੜੇ ਗਏ ...
ਫਗਵਾੜਾ, 11 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਸ਼੍ਰੋਮਣੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਫਗਵਾੜਾ ਦੇ ਪ੍ਰਧਾਨ ਦਵਿੰਦਰ ਕੁਲਥਮ ਨੇ ਕਿਹਾ ਧੰਨ-ਧੰਨ ਸਤਿਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸਮੁੱਚੀ ਦੁਨੀਆ 'ਚ 16 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ ਅਤੇ ਲੱਖਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX