ਤਾਜਾ ਖ਼ਬਰਾਂ


ਮਿਆਂਮਾਰ 'ਚ ਆਇਆ ਜ਼ਬਰਦਸਤ ਭੂਚਾਲ
. . .  10 minutes ago
ਨਯਪੀਡਾਵ, 3 ਜੁਲਾਈ - ਮਿਆਂਮਾਰ ਦੇ ਯਵਾਂਗਨ ਦੇ 260 ਕਿੱਲੋਮੀਟਰ ਦੱਖਣ-ਪੱਛਮ 'ਚ ਅੱਜ ਸਵੇਰੇ 7.56 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  31 minutes ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  41 minutes ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  50 minutes ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਪੋਹ ਸੰਮਤ 553

ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ

ਸੁਪਰੀਮ ਕੋਰਟ ਦੀ ਸੇਵਾਮੁਕਤ ਜੱਜ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਕਮੇਟੀ ਕਰੇਗੀ ਜਾਂਚ

ਐੱਨ.ਆਈ.ਏ. ਦੇ ਆਈ.ਜੀ., ਚੰਡੀਗੜ੍ਹ ਦੇ ਡੀ.ਜੀ.ਪੀ., ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਤੇ ਪੰਜਾਬ ਦੇ ਵਧੀਕ ਡੀ.ਜੀ.ਪੀ. (ਸੁਰੱਖਿਆ) ਕਮੇਟੀ 'ਚ ਸ਼ਾਮਿਲ

ਨਵੀਂ ਦਿੱਲੀ, 12 ਜਨਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਦੀ ਸੇਵਾਮੁਕਤ ਜੱਜ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਕਮੇਟੀ ਪੰਜਾਬ ਦੇ ਫ਼ਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਹੋਈ ਕੁਤਾਹੀ ਦੇ ਮਾਮਲੇ ਦੀ ਜਾਂਚ ਕਰੇਗੀ। ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ 'ਚ ਰਾਸ਼ਟਰੀ ਪੜਤਾਲੀਆ ਏਜੰਸੀ (ਐੱਨ.ਆਈ.ਏ.) ਦੇ ਆਈ.ਜੀ., ਚੰਡੀਗੜ੍ਹ ਦੇ ਡੀ.ਜੀ.ਪੀ., ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਤੇ ਪੰਜਾਬ ਦੇ ਵਧੀਕ ਡੀ.ਜੀ.ਪੀ. (ਸੁਰੱਖਿਆ) ਸ਼ਾਮਿਲ ਹਨ। ਸੁਪਰੀਮ ਕੋਰਟ ਦੇ ਬੈਂਚ ਨੇ ਕਮੇਟੀ ਦੇ ਗਠਨ ਦਾ ਐਲਾਨ ਕਰਦਿਆਂ ਕਿਹਾ ਕਿ ਇਹ (ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ) ਸਵਾਲ ਕਿਸੇ ਇਕਪਾਸੜ ਜਾਂਚ 'ਤੇ ਨਹੀਂ ਛੱਡਿਆ ਜਾ ਸਕਦਾ। ਇਸ ਲਈ ਸਾਨੂੰ ਸੁਤੰਤਰ ਜਾਂਚ ਦੀ ਲੋੜ ਹੈ। ਸੁਪਰੀਮ ਕੋਰਟ ਨੇ ਪੰਜਾਬ ਤੇ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ ਪੰਜਾਬ ਸਰਕਾਰ ਵਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਕੀਤੇ ਬੰਦੋਬਸਤ ਨਾਲ ਸੰਬੰਧਿਤ ਸਾਰੇ ਜ਼ਬਤ ਦਸਤਾਵੇਜ਼ ਤੁਰੰਤ ਕਮੇਟੀ ਦੇ ਮੁਖੀ ਨੂੰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਚੀਫ਼ ਜਸਟਿਸ ਐੱਨ.ਵੀ. ਰਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਪੈਨਲ ਜਲਦ ਤੋਂ ਜਲਦ ਆਪਣੀ ਰਿਪੋਰਟ ਪੇਸ਼ ਕਰੇਗਾ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਤੱਕ ਮਾਮਲਾ ਪਹੁੰਚਣ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਸੇਵਾਮੁਕਤ ਜੱਜ ਮਹਿਤਾਬ ਗਿੱਲ ਦੀ ਅਗਵਾਈ ਹੇਠ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ, ਜਦਕਿ ਕੇਂਦਰ ਸਰਕਾਰ ਵਲੋਂ ਆਪਣੇ ਪੱਧਰ 'ਤੇ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਕਮੇਟੀਆਂ ਦੀ ਜਾਂਚ ਰੋਕ ਦਿੱਤੀ ਸੀ। ਸੁਪਰੀਮ ਕੋਰਟ ਨੇ ਜਾਂਚ ਕਮੇਟੀ ਨੂੰ ਸੁਰੱਖਿਆ 'ਚ ਕੁਤਾਹੀ ਦੇ ਕਾਰਨਾਂ, ਇਸ ਲਈ ਜ਼ਿੰਮੇਵਾਰ ਲੋਕਾਂ ਦਾ ਪਤਾ ਲਗਾਉਣ ਨੂੰ ਕਿਹਾ। ਇਸ ਦੇ ਨਾਲ ਕਮੇਟੀ ਨੂੰ ਪ੍ਰਧਾਨ ਮੰਤਰੀ ਸਮੇਤ ਹੋਰ ਸੁਰੱਖਿਆ ਪ੍ਰਾਪਤ ਲੋਕਾਂ ਲਈ ਸੁਰੱਖਿਆ 'ਚ ਸੁਧਾਰ ਲਈ ਸੁਝਾਅ ਅਤੇ ਸਿਫ਼ਾਰਸ਼ਾਂ ਦੇਣ ਨੂੰ ਵੀ ਕਿਹਾ। ਹਾਲਾਂਕਿ ਸੁਪਰੀਮ ਕੋਰਟ ਵਲੋਂ ਰਿਪੋਰਟ ਸਪੁਰਦ ਕਰਨ ਲਈ ਕੋਈ ਵੀ ਸਮਾਂ ਹੱਦ ਨਿਸਚਿਤ ਨਹੀਂ ਕੀਤੀ ਗਈ ਪਰ ਕਮੇਟੀ ਨੂੰ ਛੇਤੀ ਤੋਂ ਛੇਤੀ ਰਿਪੋਰਟ ਸੌਂਪਣ ਲਈ ਕਿਹਾ ਹੈ।

ਅਸੀਂ ਚੀਨੀ ਸੈਨਾ ਵਿਰੁੱਧ ਦ੍ਰਿੜ੍ਹਤਾ ਨਾਲ ਨਜਿੱਠਣਾ ਜਾਰੀ ਰੱਖਾਂਗੇ-ਫ਼ੌਜ ਮੁਖੀ

ਪੂਰਬੀ ਲੱਦਾਖ਼ 'ਚ ਕਿਸੇ ਵੀ ਤਰ੍ਹਾਂ ਨਾਲ ਖ਼ਤਰਾ ਘੱਟ ਨਹੀਂ ਹੋਇਆ

ਨਵੀਂ ਦਿੱਲੀ, 12 ਜਨਵਰੀ (ਪੀ.ਟੀ.ਆਈ.)-ਫ਼ੌਜ ਮੁਖੀ ਜਨਰਲ ਐਮ. ਐਮ. ਨਰਵਾਣੇ ਨੇ ਕਿਹਾ ਕਿ ਭਾਰਤੀ ਸੈਨਾ ਪੂਰਬੀ ਲੱਦਾਖ 'ਚ ਚੀਨੀ ਸੈਨਾ ਨਾਲ ਮਜ਼ਬੂਤੀ ਅਤੇ ਦ੍ਰਿੜ ਤਰੀਕੇ ਨਾਲ ਨਜਿੱਠਣਾ ਜਾਰੀ ਰੱਖੇਗੀ ਅਤੇ ਅਸੀਂ ਖ਼ੇਤਰ 'ਚ ਕਾਰਜਸ਼ੀਲ (ਆਪ੍ਰੇਸ਼ਨਲ) ਤਿਆਰੀ ਦੇ ਉੱਚ ਪੱਧਰ ਨੂੰ ਕਾਇਮ ਰੱਖ ਰਹੇ ਹਾਂ। ਸੈਨਾ ਦਿਵਸ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਦੌਰਾਨ ਜਨਰਲ ਨਰਵਾਣੇ ਨੇ ਕਿਹਾ ਕਿ ਹਾਲਾਂਕਿ ਇਸ ਖ਼ੇਤਰ 'ਚ ਅੰਸ਼ਿਕ ਰੁਝੇਵਾਂ ਰਿਹਾ ਹੈ ਪਰ ਕਿਸੇ ਵੀ ਤਰ੍ਹਾਂ ਨਾਲ ਖ਼ਤਰਾ ਘੱਟ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਸੀਂ ਸੰਵਾਦ ਦੇ ਜ਼ਰੀਏ ਚੀਨੀ ਸੈਨਾ ਦੇ ਨਾਲ ਸੰਪਰਕ ਦੇ ਨਾਲ-ਨਾਲ ਆਪ੍ਰੇਸ਼ਨਲ ਤਿਆਰੀਆਂ ਦੇ ਉੱਚ ਪੱਧਰ ਨੂੰ ਬਰਕਰਾਰ ਰੱਖਣਾ ਜਾਰੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਚੀਨ ਦੇ ਨਵੇਂ ਜ਼ਮੀਨੀ ਸੀਮਾ ਕਾਨੂੰਨ ਦੇ ਕਿਸੇ ਵੀ ਸੈਨਿਕ ਪ੍ਰਭਾਵ ਨਾਲ ਨਜਿੱਠਣ ਲਈ ਭਾਰਤੀ ਫ਼ੌਜ ਲੋੜੀਂਦੇ ਤੋਂ ਜ਼ਿਆਦਾ ਤਿਆਰ ਹੈ। ਕਿਸੇ ਵੀ ਸੰਕਟਕਾਲੀਨ ਸਥਿਤੀ ਦਾ ਧਿਆਨ ਰੱਖਣ ਲਈ ਜ਼ਰੂਰੀ ਸੁਰੱਖਿਆ ਉਪਾਅ ਕੀਤੇ ਗਏ ਹਨ। ਉਨ੍ਹਾਂ ਉੱਤਰੀ ਸਰਹੱਦਾਂ ਦੇ ਨਾਲ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਨਵੀਨੀਕਰਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਪਹਿਲਕਦਮੀ ਸੰਪੂਰਨ ਤੇ ਵਿਆਪਕ ਤਰੀਕੇ ਨਾਲ ਕੀਤੀ ਗਈ ਹੈ। ਇਹ ਦੇਖਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ ਕਿ ਸਰਹੱਦੀ ਖ਼ੇਤਰਾਂ 'ਚ ਸਾਰੇ ਦੋਹਰੇ ਉਪਯੋਗ ਵਾਲੇ ਬੁਨਿਆਦੀ ਢਾਂਚੇ ਦਾ ਕਿਸ ਤਰ੍ਹਾਂ ਇਸਤੇਮਾਲ ਕੀਤਾ ਜਾ ਸਕਦਾ ਹੈ। ਸੈਨਾ ਮੁਖੀ ਨੇ ਕਿਹਾ ਕਿ ਸਥਿਤੀ ਨੂੰ ਇਕਪਾਸੜ ਤੌਰ 'ਤੇ ਬਦਲਣ ਦੀਆਂ ਚੀਨੀ ਕੋਸ਼ਿਸ਼ਾਂ ਪ੍ਰਤੀ ਸਾਡੀਆਂ ਸੈਨਾਵਾਂ ਦਾ ਜਵਾਬ ਬਹੁਤ ਮਜ਼ਬੂਤ ਸਨ। ਅਸੀਂ ਸਾਡੇ 'ਤੇ ਸੁੱਟੀਆਂ ਜਾਣ ਵਾਲੀਆਂ ਕਿਸੇ ਵੀ ਚੁਣੌਤੀਆਂ ਦਾ ਬਿਹਤਰ ਢੰਗ ਨਾਲ ਮੁਕਾਬਲਾ ਕਰਨ ਲਈ ਤਿਆਰ ਹਾਂ। ਚੀਨ ਨਾਲ 14ਵੇਂ ਦੌਰ ਦੀ ਸੈਨਿਕ ਗੱਲਬਾਤ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਭਾਰਤ ਗਸ਼ਤ ਬਿੰਦੂ 15 (ਹਾਟ ਸਪਰਿੰਗਜ਼) 'ਤੇ ਮੁੱਦਿਆਂ ਦੇ ਹੱਲ ਨੂੰ ਲੈ ਕੇ ਆਸਵੰਦ ਹੈ। ਉਨ੍ਹਾਂ ਦੱਸਿਆ ਕਿ 4 ਦਸੰਬਰ ਦੇ ਨਾਗਾਲੈਂਡ ਹਾਦਸੇ ਸੰਬੰਧੀ ਸੈਨਾ ਦੀ ਜਾਂਚ ਰਿਪੋਰਟ ਦੋ ਦਿਨਾਂ 'ਚ ਆ ਸਕਦੀ ਹੈ। ਰਿਪੋਰਟ ਦੇ ਆਧਾਰ 'ਤੇ ਉੱਚਿਤ ਕਾਰਵਾਈ ਕੀਤੀ ਜਾਵੇਗੀ।

ਭਾਰਤ ਤੇ ਚੀਨ ਵਿਚਕਾਰ 14ਵੇਂ ਦੌਰ ਦੀ ਸੈਨਿਕ ਗੱਲਬਾਤ

ਨਵੀਂ ਦਿੱਲੀ, 12 ਜਨਵਰੀ (ਪੀ.ਟੀ.ਆਈ.)-ਪੂਰਬੀ ਲੱਦਾਖ 'ਚ ਬਾਕੀ ਰਹਿੰਦੇ ਟਕਰਾਅ ਵਾਲੇ ਖੇਤਰਾਂ 'ਚੋਂ 20 ਮਹੀਨੇ ਲੰਬੇ ਸੈਨਿਕ ਗਤੀਰੋਧ ਨੂੰ ਖਤਮ ਕਰਨ ਲਈ ਭਾਰਤ ਤੇ ਚੀਨ ਨੇ ਤਿੰਨ ਮਹੀਨਿਆਂ ਤੋਂ ਜ਼ਿਆਦਾ ਦੇ ਵਕਫੇ ਤੋਂ ਬਾਅਦ ਬੁੱਧਵਾਰ ਨੂੰ ਇਕ ਹੋਰ ਦੌਰ ਦੀ ਉੱਚ ਪੱਧਰੀ ਸੈਨਿਕ ਗੱਲਬਾਤ ਕੀਤੀ। 14ਵੇਂ ਦੌਰ ਦੀ ਕੋਰ ਕਮਾਂਡਰ ਪੱਧਰ ਦੀ ਗੱਲਬਾਤ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਦੇ ਚੀਨ ਵੱਲ ਦੇ ਪਾਸੇ ਚੁਸ਼ੂਲ-ਮੋਲਦੋ ਸਰਹੱਦੀ ਪੁਆਇੰਟ 'ਤੇ ਹੋਈ। ਇਹ ਮੰਨਿਆ ਜਾ ਰਿਹਾ ਹੈ ਕਿ ਗੱਲਬਾਤ ਮੁੱਖ ਤੌਰ 'ਤੇ ਹਾਟ ਸਪਰਿੰਗਜ਼ ਇਲਾਕੇ 'ਚੋਂ ਸੈਨਿਕਾਂ ਦੀ ਵਾਪਸੀ 'ਤੇ ਕੇਂਦਰਿਤ ਰਹੇਗੀ। ਗੱਲਬਾਤ 'ਚ ਭਾਰਤੀ ਵਫਦ ਦੀ ਅਗਵਾਈ ਲੇਹ-ਆਧਾਰਿਤ 14 ਕੋਰ ਦੇ ਨਵੇਂ ਨਿਯੁਕਤ ਕਮਾਂਡਰ ਲੈਫਟੀਨੈਂਟ ਜਨਰਲ ਅਨਿੰਦਿਆ ਸੇਨ ਗੁਪਤਾ ਕਰ ਰਹੇ ਹਨ। ਚੀਨ ਟੀਮ ਦੀ ਅਗਵਾਈ ਦੱਖਣੀ ਸ਼ਿਨਜਿਆਂਗ ਮਿਲਟਰੀ ਜ਼ਿਲ੍ਹਾ ਮੁਖੀ ਮੇਜਰ ਜਨਰਲ ਯਾਂਗ ਲਿਨ ਕੋਲ ਹੈ। ਦੋਵਾਂ ਧਿਰਾਂ ਵਿਚਕਾਰ 13ਵੇਂ ਦੌਰ ਦੀ ਗੱਲਬਾਤ 10 ਅਕਤੂਬਰ ਨੂੰ ਹੋਈ ਸੀ, ਜਿਸ 'ਚ ਕੋਈ ਸਹਿਮਤੀ ਨਹੀਂ ਬਣ ਸਕੀ ਸੀ।

ਡਰੱਗ ਮਾਮਲੇ 'ਚ ਮਜੀਠੀਆ ਸਿੱਟ ਅੱਗੇ ਪੇਸ਼, ਢਾਈ ਘੰਟੇ ਪੁੱਛਗਿੱਛ

ਐੱਸ. ਏ. ਐੱਸ. ਨਗਰ, 12 ਜਨਵਰੀ (ਜਸਬੀਰ ਸਿੰਘ ਜੱਸੀ)-ਡਰੱਗ ਮਾਮਲੇ 'ਚ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਬੁੱਧਵਾਰ 11 ਵਜੇ ਦੇ ਕਰੀਬ ਫੇਜ਼-4 ਸਥਿਤ ਸਟੇਟ ਕ੍ਰਾਈਮ ਥਾਣੇ 'ਚ ਐਸ.ਆਈ.ਟੀ. ਮੈਂਬਰਾਂ ਦੇ ਸਾਹਮਣੇ ਪੇਸ਼ ਹੋਏ। ਇਸ ਦੌਰਾਨ ਮਜੀਠੀਆ ਦੇ ਨਾਲ ਉਨ੍ਹਾਂ ਦੇ ਵਕੀਲ ਡੀ.ਐੱਸ.ਸੋਬਤੀ ਤੇ ਐੱਚ.ਐੱਸ. ਧਨੋਆ ਵੀ ਹਾਜ਼ਰ ਸਨ ਪਰ ਵਕੀਲਾਂ ਨੂੰ ਥਾਣੇ ਦੀ ਹੇਠਲੀ ਮੰਜ਼ਿਲ 'ਚ ਹੀ ਬਿਠਾ ਦਿੱਤਾ ਗਿਆ। ਇਸ ਦੌਰਾਨ ਅਰੁਣਪਾਲ ਸਿੰਘ (ਆਈ.ਪੀ.ਐੱਸ.) ਦੀ ਅਗਵਾਈ 'ਚ 4 ਡੀ.ਐੱਸ.ਪੀਜ਼ ਦੀ ਟੀਮ ਵਲੋਂ ਮਜੀਠੀਆ ਕੋਲੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ ਗਈ, ਜਦਕਿ ਦੂਜੇ ਕਮਰੇ 'ਚ ਏ.ਡੀ.ਜੀ.ਪੀ. ਬੀ. ਚੰਦਰ ਸ਼ੇਖਰ ਸਿੱਟ ਦੀ ਸਾਰੀ ਕਾਰਵਾਈ ਦੀ ਦੇਖਰੇਖ ਕਰ ਰਹੇ ਸਨ। ਸਿੱਟ ਵਲੋਂ ਮਜੀਠੀਆ ਕੋਲੋਂ 100 ਦੇ ਕਰੀਬ ਸਵਾਲ ਪੁੱਛੇ ਗਏ ਅਤੇ ਪੁੱਛਗਿੱਛ ਦੀ ਵੀਡੀਓਗ੍ਰਾਫ਼ੀ ਵੀ ਕਰਵਾਈ ਗਈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਟ ਵਲੋਂ ਮਜੀਠੀਆ ਨੂੰ ਉਸ ਦੇ ਵਿਆਹ 'ਚ ਹੋਏ ਖ਼ਰਚ, ਆਏ ਮਹਿਮਾਨਾਂ ਅਤੇ ਵਿਆਹ 'ਚ ਸ਼ਾਮਿਲ ਸੱਤਾ ਤੇ ਪਿੰਦੀ ਬਾਰੇ ਪੁੱਛਗਿੱਛ ਕੀਤੀ ਗਈ। ਸੱਤਾ ਤੇ ਪਿੰਦੀ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਸੰਬੰਧੀ ਸਵਾਲ ਦੇ ਜਵਾਬ 'ਚ ਮਜੀਠੀਆ ਨੇ ਕਿਹਾ ਕਿ ਉਸ ਵਲੋਂ ਕਿਸੇ ਨੂੰ ਵੀ ਸੁਰੱਖਿਆ ਨਹੀਂ ਦਿੱਤੀ ਗਈ ਅਤੇ ਸੁਰੱਖਿਆ ਦੇਣੀ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਹੱਥ 'ਚ ਹੁੰਦੀ ਹੈ। ਜਗਜੀਤ ਸਿੰਘ ਚਾਹਲ ਨੂੰ ਡਰੱਗ ਸੰਬੰਧੀ ਲਾਇਸੰਸ ਦਿਵਾਉਣ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ 'ਚ ਮਜੀਠੀਆ ਨੇ ਕਿਹਾ ਕਿ ਡਰੱਗ ਸੰਬੰਧੀ ਲਾਇਸੰਸ ਦੇਣਾ ਕੇਂਦਰ ਸਰਕਾਰ ਦੇ ਹੱਥ 'ਚ ਹੁੰਦਾ ਹੈ, ਲਿਹਾਜ਼ਾ ਉਸ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਬਿੱਟੂ ਔਲਖ ਨਾਲ ਜਾਣ-ਪਛਾਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਮਜੀਠੀਆ ਨੇ ਕਿਹਾ ਕਿ ਉਹ ਉਸ ਨੂੰ ਨਿੱਜੀ ਤੌਰ 'ਤੇ ਨਹੀਂ ਜਾਣਦੇ ਅਤੇ ਅਦਾਲਤ 'ਚ ਬਿੱਟੂ ਔਲਖ ਵਲੋਂ ਹਮੇਸ਼ਾ ਉਸ ਦੀ ਵਿਰੋਧਤਾ ਹੀ ਕੀਤੀ ਗਈ ਸੀ। ਈ.ਡੀ. ਦੇ ਡਿਪਟੀ ਡਾਇਰੈਕਟਰ ਰਹੇ ਨਿਰੰਜਣ ਸਿੰਘ ਵਲੋਂ ਦਰਜ ਕਰਵਾਏ ਬਿਆਨਾਂ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ 'ਚ ਮਜੀਠੀਆ ਨੇ ਕਿਹਾ ਕਿ ਨਿਰੰਜਣ ਸਿੰਘ ਖ਼ਿਲਾਫ਼ ਤਾਂ ਈ. ਡੀ. ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਸਿੱਟ ਵਲੋਂ ਸਾਲ 2004 ਤੋਂ ਲੈ ਕੇ ਹੁਣ ਤੱਕ ਬਣਾਈਆਂ ਗਈ ਪ੍ਰਾਪਰਟੀਆਂ, ਬੈਂਕ ਖਾਤੇ ਤੇ ਹੋਰਨਾਂ ਖ਼ਰਚਿਆਂ ਬਾਰੇ ਵੀ ਸਵਾਲ ਕੀਤੇ ਗਏ। ਇਸ ਤੋਂ ਇਲਾਵਾ ਮਜੀਠੀਆ ਵਲੋਂ ਸਿੱਟ ਨੂੰ ਆਪਣਾ ਮੋਬਾਈਲ ਨੰਬਰ ਵੀ ਲਿਖਵਾਇਆ ਗਿਆ ਅਤੇ ਕਿਹਾ ਗਿਆ ਕਿ ਇਹ ਮੋਬਾਈਲ ਨੰਬਰ ਹਮੇਸ਼ਾ ਚੱਲਦਾ ਰਹੇਗਾ।
ਮਜੀਠੀਆ ਨੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਚਟੋਪਾਧਿਆਏ 'ਤੇ ਲਗਾਏ ਗੰਭੀਰ ਦੋਸ਼
ਮਜੀਠੀਆ ਨੇ ਜਾਂਚ 'ਚ ਸ਼ਾਮਿਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕਹਿਣ 'ਤੇ 20 ਦਿਨ ਦੇ ਡੀ.ਜੀ.ਪੀ. ਰਹੇ ਸਿਧਾਰਥ ਚਟੋਪਾਧਿਆਏ ਵਲੋਂ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ਖ਼ਿਲਾਫ਼ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਦਾਲਤ 'ਤੇ ਭਰੋਸਾ ਹੈ ਅਤੇ ਇਸੇ ਕਾਰਨ ਅਦਾਲਤ ਵਲੋਂ ਅਗਾਊਂ ਜ਼ਮਾਨਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਟ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਹੈ ਅਤੇ ਨਾਲ ਹੀ ਸਿੱਟ ਮੈਂਬਰਾਂ ਨੂੰ ਦੱਸਿਆ ਗਿਆ ਹੈ ਕਿ ਐਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪਹਿਲਾਂ ਹੀ ਉਸ ਦੇ ਖ਼ਿਲਾਫ਼ ਕਾਰਵਾਈ ਕਰਨ ਸੰਬੰਧੀ ਬਿਆਨ ਦਿੱਤੇ ਗਏ ਸਨ, ਜਦਕਿ ਭੋਲਾ ਡਰੱਗਜ਼ ਮਾਮਲਾ 2019 'ਚ ਅਦਾਲਤੀ ਕਾਰਵਾਈ ਦੌਰਾਨ ਖ਼ਤਮ ਹੋ ਗਿਆ ਸੀ। ਇਸ ਮਾਮਲੇ 'ਚ ਅਦਾਲਤ ਵਲੋਂ ਕੁਝ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਸੀ, ਜਦਕਿ ਦੋਸ਼ੀ ਪਾਏ ਗਏ ਮੁਲਜ਼ਮਾਂ ਨੂੰ ਸਜ਼ਾ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਟਰਾਇਲ ਦੌਰਾਨ ਕਦੇ ਵੀ ਉਨ੍ਹਾਂ ਦਾ ਨਾਂਅ ਅਦਾਲਤ 'ਚ ਕਿਸੇ ਨੇ ਨਹੀਂ ਲਿਆ ਅਤੇ ਨਾ ਹੀ ਕਿਸੇ ਨੇ ਕੋਈ ਅਰਜ਼ੀ ਦਾਇਰ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਭੇਜੇ ਗਏ ਤਿੰਨ ਅਫ਼ਸਰਾਂ ਦੇ ਪੈਨਲ 'ਚ ਵੀ ਚਟੋਪਾਧਿਆਏ ਦਾ ਨਾਂਅ ਨਾ ਹੋਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਕਿਹੋ ਜਿਹੀ ਹੈ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਪੰਜਾਬੀਆਂ ਨੂੰ ਝੂਠੇ ਸੁਪਨੇ ਦਿਖਾ ਰਿਹਾ ਹੈ, ਜਦਕਿ ਉਸ ਨੇ ਦਿੱਲੀ 'ਚ ਇਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਸਿੱਧੂ ਦੇ ਪੰਜਾਬ ਮਾਡਲ ਸੰਬੰਧੀ ਕਿਹਾ ਕਿ ਸਿੱਧੂ ਨੂੰ ਕੋਈ ਵੀ ਗੰਭੀਰਤਾ ਨਾਲ ਨਹੀਂ ਲੈਂਦਾ ਕਿਉਂਕਿ ਉਹ ਤਾਂ ਆਪਣੀ ਸਰਕਾਰ ਦੇ ਹੀ ਭਾਂਡੇ ਭੰਨੀ ਜਾਂਦਾ ਹੈ।

ਚੰਨੀ, ਰੰਧਾਵਾ ਤੇ ਸਿੱਧੂ ਨੇ ਰਚੀ ਸੀ ਪ੍ਰਧਾਨ ਮੰਤਰੀ ਦੇ ਕਤਲ ਦੀ ਸਾਜਿਸ਼-ਮਜੀਠੀਆ

ਚੰਡੀਗੜ੍ਹ, 12 ਜਨਵਰੀ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ 'ਅਜੀਤ' ਨਾਲ ਗੱਲ ਕਰਦਿਆਂ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਹੋਈ ਅਣਗਹਿਲੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਵੱਡਾ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਕਤਲ ਦੀ ਸਾਜਿਸ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਚੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਇਨ੍ਹਾਂ ਆਗੂਆਂ ਦੇ ਆਸ-ਪਾਸ ਦੇ ਲੋਕਾਂ, ਇਨ੍ਹਾਂ ਦੀ ਸੁਰੱਖਿਆ 'ਚ ਲੱਗੇ ਅਮਲੇ ਦਾ ਮੋਬਾਈਲ ਡਾਟਾ ਤੇ ਇਨ੍ਹਾਂ ਦੀ ਲੋਕੇਸ਼ਨ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ। ਇਨ੍ਹਾਂ ਦੇ ਸਾਰੇ ਰਿਕਾਰਡ ਸੀਲ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਤੇ ਕਾਂਗਰਸ ਪ੍ਰਧਾਨ ਦੇ ਸੜਕੀ ਰੂਟ ਬਦਲ ਜਾਂਦੇ ਹਨ ਤਾਂ ਫਿਰ ਪ੍ਰਧਾਨ ਮੰਤਰੀ ਦਾ ਕਿਉਂ ਨਹੀਂ ਬਦਲਿਆ ਗਿਆ। ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਵੱਲ ਪ੍ਰਧਾਨ ਮੰਤਰੀ ਨੂੰ ਜਾਣ ਬੁਝ ਕੇ ਸਾਜਿਸ਼ ਤਹਿਤ ਭੇਜਿਆ ਤੇ ਉਸ ਸਮੇਂ ਪੰਜਾਬ ਸਰਕਾਰ ਦੇ ਡੀ.ਜੀ.ਪੀ ਜੋ ਕਿ ਡੀ.ਜੀ.ਪੀ ਲੱਗਣ ਦੇ ਪੂਰੀ ਤਰ੍ਹਾਂ 'ਅਨਫਿਟ' ਸਨ, ਵੀ ਉਥੇ ਮੌਜੂਦ ਨਹੀਂ ਸਨ ਤੇ ਇਹ ਸਾਰਾ ਕੁਝ ਉਨ੍ਹਾਂ ਦੀ ਅਣਗਹਿਲੀ ਤੇ ਨਾਕਾਬਲੀਅਤ ਕਰਕੇ ਹੋਇਆ ਹੈ।

ਹਫ਼ਤੇ ਅੰਦਰ ਕਰਾਂਗੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ-ਕੇਜਰੀਵਾਲ

ਕਿਹਾ, ਪਾਰਟੀ ਦੀ ਸਰਕਾਰ ਆਉਣ 'ਤੇ ਸੂਬੇ 'ਚ ਲਾਗੂ ਕੀਤਾ ਜਾਵੇਗਾ 10 ਏਜੰਡਿਆਂ ਵਾਲਾ ਪੰਜਾਬ ਮਾਡਲ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਈ ਅਹਿਮ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਇਕ ਹਫ਼ਤੇ ਦੇ ਅੰਦਰ-ਅੰਦਰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਸਰਕਾਰ ਆਉਣ 'ਤੇ ਸੂਬੇ ਅੰਦਰ 10 ਏਜੰਡਿਆਂ ਵਾਲਾ ਪੰਜਾਬ ਮਾਡਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਬੱਚੇ ਵਿਦੇਸ਼ ਨਾ ਜਾਣ ਅਤੇ 5 ਸਾਲਾਂ 'ਚ ਰੁਜ਼ਗਾਰ ਲਈ ਵਿਦੇਸ਼ ਗਏ ਬੱਚੇ ਵੀ ਪੰਜਾਬ ਵਾਪਸ ਆਉਣਾ ਸ਼ੁਰੂ ਹੋ ਜਾਣ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਸਰਕਾਰਾਂ ਦੀ ਗੰਢਤੁਪ ਕਾਰਨ ਹੀ ਸੂਬੇ ਦੇ ਪਿੰਡਾਂ 'ਚ ਸ਼ਰ੍ਹੇਆਮ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ 'ਆਪ' ਦੀ ਕਿਸੇ ਪਾਰਟੀ ਨਾਲ ਕੋਈ ਮਿਲੀਭੁਗਤ ਨਹੀਂ ਹੈ, ਲਿਹਾਜ਼ਾ ਸਰਕਾਰ ਆਉਣ 'ਤੇ ਬੇਅਦਬੀਆਂ ਦੇ ਮਾਮਲੇ 'ਚ ਸ਼ਾਮਿਲ ਹਰ ਮੁਲਜ਼ਮ ਨੂੰ ਸਜ਼ਾ ਦਿੱਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਸੂਬੇ 'ਚ ਪੈਸੇ ਦੀ ਕੋਈ ਕਮੀ ਨਹੀਂ, ਬਲਕਿ ਇਹ ਪੈਸਾ ਆਗੂਆਂ ਦੀਆਂ ਜੇਬਾਂ 'ਚ ਜਾ ਰਿਹਾ ਹੈ, ਲਿਹਾਜ਼ਾ ਇਸ ਪ੍ਰਥਾ ਨੂੰ ਖ਼ਤਮ ਕਰਕੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰ ਕੇ ਬੱਚਿਆਂ ਦੇ ਪੜ੍ਹਨ ਲਈ ਇਕ ਵਧੀਆ ਮਾਹੌਲ ਸਿਰਜਿਆ ਜਾਵੇਗਾ ਅਤੇ 16 ਹਜ਼ਾਰ ਮੁਹੱਲਾ ਕਲੀਨਿਕ ਬਣਾਉਣ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਨੂੰ ਸ਼ਾਨਦਾਰ ਬਣਾ ਕੇ ਹਰ ਇਕ ਦਾ ਮੁਫ਼ਤ ਇਲਾਜ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਸਤੀ ਬਿਜਲੀ ਹੀ ਨਹੀਂ, ਸਗੋਂ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਕੇਜਰੀਵਾਲ ਨੇ ਸੂਬੇ 'ਚ ਖੇਤੀ ਵਿਵਸਥਾ ਨੂੰ ਸੁਧਾਰਨ ਦੀ ਗੱਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੱਢਿਆ ਜਾਵੇਗਾ ਅਤੇ ਸੂਬੇ 'ਚ ਵਪਾਰ ਅਤੇ ਸਨਅਤ ਨੂੰ ਹੁਲਾਰਾ ਦਿੱਤਾ ਜਾਵੇਗਾ।
ਟਿਕਟਾਂ ਦੀ ਕੋਈ ਖ਼ਰੀਦੋ-ਫ਼ਰੋਖ਼ਤ ਨਹੀਂ ਹੋਈ, ਵਿਰੋਧੀਆਂ ਦਾ ਸਿਰਫ਼ ਝੂਠਾ ਪ੍ਰਚਾਰ-ਕੇਜਰੀਵਾਲ
ਇਸੇ ਦੌਰਾਨ ਕੇਜਰੀਵਾਲ ਨੇ ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਦੇ ਜਵਾਬ 'ਚ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ 'ਆਪ' ਨਾਲ ਗੱਠਜੋੜ ਕਰਨ ਲਈ 60 ਸੀਟਾਂ ਦੀ ਮੰਗ ਕੀਤੀ ਸੀ, ਜਦਕਿ ਉਨ੍ਹਾਂ ਨੂੰ 15 ਤੋਂ 20 ਸੀਟਾਂ ਦੀ ਪੇਸ਼ਕਸ਼ ਕੀਤੀ ਗਈ ਸੀ। ਇਸੇ ਦੌਰਾਨ ਟਿਕਟਾਂ ਦੀ ਵੰਡ ਸਮੇਂ ਖ਼ਰੀਦੋ-ਫ਼ਰੋਖ਼ਤ ਹੋਣ ਦੇ ਦੋਸ਼ਾਂ ਨੂੰ ਨਕਾਰਦਿਆਂ ਕੇਜਰੀਵਾਲ ਨੇ ਕਿਹਾ ਕਿ ਇਹ ਸਿਰਫ਼ ਵਿਰੋਧੀ ਪਾਰਟੀਆਂ ਦੀ ਚਾਲ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਕੋਲ ਇਸ ਸੰਬੰਧੀ ਕੋਈ ਸਬੂਤ ਹੈ ਤਾਂ ਉਹ ਲੈ ਕੇ ਆਵੇ, ਜਿਸ ਤੋਂ ਬਾਅਦ ਸੰਬੰਧਿਤ ਆਗੂਆਂ ਨੂੰ 24 ਘੰਟੇ ਦੇ ਅੰਦਰ ਪਾਰਟੀ ਤੋਂ ਲਾਂਭੇ ਕਰ ਦਿੱਤਾ ਜਾਵੇਗਾ।

ਘਰ-ਘਰ ਜਾ ਕੇ ਚੋਣ ਪ੍ਰਚਾਰ ਦੀ ਸ਼ੁਰੂਆਤ

ਚੰਡੀਗੜ÷ ੍ਹ, 12 ਜਨਵਰੀ (ਅਜੀਤ ਬਿਊਰੋ)-ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਘਰ-ਘਰ ਜਾ ਕੇ ਚੋਣ ਪ੍ਰਚਾਰ ਸ਼ੁਰੂ ਕੀਤਾ। ਚੋਣ ਕਮਿਸ਼ਨ ਦੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕੇਜਰੀਵਾਲ ਨੇ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਖਰੜ ਤੋਂ 'ਆਪ' ਉਮੀਦਵਾਰ ਅਨਮੋਲ ਗਗਨ ਮਾਨ ਨਾਲ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਲਈ ਪਾਰਟੀ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ। ਖਰੜ ਦੇ ਪਿੰਡ ਖਾਨਪੁਰ 'ਚ ਲੋਕਾਂ ਨੇ ਥਾਂ-ਥਾਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਬਜ਼ੁਰਗਾਂ ਨੇ ਚੋਣਾਂ 'ਚ ਜਿੱਤ ਲਈ ਕੇਜਰੀਵਾਲ ਨੂੰ ਅਸ਼ੀਰਵਾਦ ਦਿੰਦੇ ਹੋਏ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਕੇਜਰੀਵਾਲ ਨੇ ਪਾਰਟੀ ਦੀਆਂ ਯੋਜਨਾਵਾਂ ਅਤੇ ਗਰੰਟੀਆਂ ਨਾਲ ਸਬੰਧਿਤ ਪੈੱਫਸਲੈੱਟ ਲੋਕਾਂ ਨੂੰ ਵੰਡੇ ਅਤੇ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾਉਣ, ਸੂਬੇ 'ਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਲਈ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕੀਤੀ।

ਗੈਂਗਸਟਰ ਨਰੂਆਣਾ ਦੇ ਦੋ ਸਾਥੀਆਂ ਦੀ ਗੋਲੀਆਂ ਮਾਰ ਕੇ ਹੱਤਿਆ

ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ

ਲਹਿਰਾ ਮੁਹੱਬਤ/ਭੁੱਚੋ ਮੰਡੀ, 12 ਜਨਵਰੀ (ਸੁਖਪਾਲ ਸਿੰਘ ਸੁੱਖੀ/ਭੀਮ ਸੈਨ ਹਦਵਾਰੀਆ/ਪਰਵਿੰਦਰ ਸਿੰਘ ਜੌੜਾ)-ਬਠਿੰਡਾ ਦੇ ਪਿੰਡ ਲਹਿਰਾ ਖਾਨਾ 'ਚ ਗੁਰਦੁਆਰਾ ਸਾਹਿਬ ਦੇ ਸਾਹਮਣੇ ਦਿਨ-ਦਿਹਾੜੇ ਗੈਂਗਵਾਰ 'ਚ ਅਣਪਛਾਤੇ ਕਾਰ ਸਵਾਰ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਦੋ ...

ਪੂਰੀ ਖ਼ਬਰ »

ਰਾਜੇਵਾਲ ਸਮਰਾਲਾ ਤੋਂ ਲੜਨਗੇ ਚੋਣ

ਸੰਯੁਕਤ ਸਮਾਜ ਮੋਰਚੇ ਵਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ 32 ਕਿਸਾਨ ਜਥੇਬੰਦੀਆਂ ਵਿਚੋਂ 2 ਦਰਜਨ ਦੇ ਕਰੀਬ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਸਮਾਜ ਮੋਰਚਾ ਬਣਾਇਆ ਗਿਆ ਸੀ। ਸੰਯੁਕਤ ਸਮਾਜ ਮੋਰਚਾ ਵਲੋਂ ਅੱਜ 10 ਉਮੀਦਵਾਰਾਂ ਦੀ ਪਹਿਲੀ ਸੂੁਚੀ ਦਾ ...

ਪੂਰੀ ਖ਼ਬਰ »

ਕਾਂਗਰਸ ਸਕਰੀਨਿੰਗ ਕਮੇਟੀ ਨੇ ਪਹਿਲੀ ਸੂਚੀ ਪ੍ਰਵਾਨਗੀ ਲਈ ਭੇਜੀ

ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਸੀ.ਈ.ਸੀ. ਦੀ ਬੈਠਕ ਅੱਜ

ਚੰਡੀਗੜ੍ਹ, 12 ਜਨਵਰੀ (ਹਰਕਵਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੀ ਟਿਕਟਾਂ ਸੰਬੰਧੀ ਸਕਰੀਨਿੰਗ ਕਮੇਟੀ ਵਲੋਂ ਅੱਜ ਵਰਚੂਅਲ ਮੀਟਿੰਗ ਦੌਰਾਨ ਕੋਈ 65 ਤੋਂ ਵੱਧ ਨਾਵਾਂ ਵਾਲੀ ਸੂਚੀ ਪ੍ਰਵਾਨਗੀ ਲਈ ਕਾਂਗਰਸ ਹਾਈਕਮਾਂਡ ਨੂੰ ਭੇਜੀ ਗਈ ਹੈ। ...

ਪੂਰੀ ਖ਼ਬਰ »

ਕੁਲਗਾਮ ਮੁਕਾਬਲੇ 'ਚ ਅੱਤਵਾਦੀ ਹਲਾਕ, ਪੁਲਿਸ ਕਰਮੀ ਸ਼ਹੀਦ

ਸ੍ਰੀਨਗਰ, 12 ਜਨਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਹੋਏ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦਾ ਇਕ ਅੱਤਵਾਦੀ ਮਾਰਿਆ ਗਿਆ ਅਤੇ ਇਕ ਪੁਲਿਸ ਕਰਮੀ ਸ਼ਹੀਦ ਹੋ ਗਿਆ ਅਤੇ ਫ਼ੌਜ ਦੇ 3 ਜਵਾਨਾਂ ਸਮੇਤ 5 ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ...

ਪੂਰੀ ਖ਼ਬਰ »

ਦੇਸ਼ ਦੇ 120 ਜ਼ਿਲ੍ਹਿਆਂ 'ਚ ਪਾਜ਼ੀਟਿਵਿਟੀ ਦਰ 10 ਫ਼ੀਸਦੀ ਤੋਂ ਵਧੀ

* ਕੋਰੋਨਾ ਦੇ 1 ਲੱਖ, 94 ਹਜ਼ਾਰ ਤੋਂ ਵੱਧ ਨਵੇਂ ਮਾਮਲੇ * ਕੇਂਦਰ ਵਲੋਂ ਰਾਜਾਂ ਨੂੰ 48 ਘੰਟਿਆਂ ਦਾ ਮੈਡੀਕਲ ਆਕਸੀਜਨ ਭੰਡਾਰ ਰੱਖਣ ਦੇ ਨਿਰਦੇਸ਼

ਨਵੀਂ ਦਿੱਲੀ, 12 ਜਨਵਰੀ (ਉਪਮਾ ਡਾਗਾ ਪਾਰਥ)-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1 ਲੱਖ, 94 ਹਜ਼ਾਰ 720 ਨਵੇਂ ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ 'ਚ ਓਮੀਕਰੋਨ ਦੇ 407 ਨਵੇਂ ਮਾਮਲੇ ਵੀ ਸ਼ਾਮਿਲ ਹਨ। ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਰੋਜ਼ਾਨਾ ਦੀ ...

ਪੂਰੀ ਖ਼ਬਰ »

ਕੈਪਟਨ ਨੂੰ ਵੀ ਹੋਇਆ ਕੋਰੋਨਾ

ਚੰਡੀਗੜ੍ਹ, 12 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਵਲੋਂ ਟਵੀਟ ਕਰਕੇ ਉਕਤ ...

ਪੂਰੀ ਖ਼ਬਰ »

ਸੰਤ ਸੀਚੇਵਾਲ ਨੂੰ ਕੋਰੋਨਾ

ਸੁਲਤਾਨਪੁਰ ਲੋਧੀ, 12 ਜਨਵਰੀ (ਨਰੇਸ਼ ਹੈਪੀ, ਥਿੰਦ)-ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸੰਤ ਬਾਬਾ ਸੀਚੇਵਾਲ ਦੇ ਪ੍ਰਮੁੱਖ ਸੇਵਾਦਾਰ ਗੁਰਵਿੰਦਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਬਾਬਾ ਜੀ ਨੂੰ ਪਿਛਲੇ ...

ਪੂਰੀ ਖ਼ਬਰ »

ਯੂ.ਪੀ. 'ਚ ਇਕ ਹੋਰ ਮੰਤਰੀ ਵਲੋਂ ਅਸਤੀਫ਼ਾ

ਲਖਨਊ, 12 ਜਨਵਰੀ (ਏਜੰਸੀ)- ਚੋਣਾਂ ਵਾਲੇ ਸੂਬੇ ਉੱਤਰ ਪ੍ਰਦੇਸ਼ 'ਚ ਸੱਤਾਧਾਰੀ ਭਾਜਪਾ ਨੂੰ ਇਕ ਹੋਰ ਝਟਕਾ ਲੱਗਾ ਹੈ, ਇਕ ਹੋਰ ਓ.ਬੀ.ਸੀ. ਮੰਤਰੀ ਦਾਰਾ ਸਿੰਘ ਚੌਹਾਨ ਨੇ ਬੁੱਧਵਾਰ ਨੂੰ ਯੋਗੀ ਆਦਿੱਤਿਆਨਾਥ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਯੋਗੀ ਦੀ ਅਗਵਾਈ ਵਾਲੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਉੱਤਰਾਖੰਡ ਅਤੇ ਦਿੱਲੀ 'ਚ ਨਫ਼ਰਤੀ ਭਾਸ਼ਨਾਂ ਦੇ ਮਾਮਲੇ 'ਚ ਨੋਟਿਸ ਜਾਰੀ

ਨਵੀਂ ਦਿੱਲੀ, 12 ਜਨਵਰੀ (ਉਪਮਾ ਡਾਗਾ ਪਾਰਥ)-ਹਰਿਦੁਆਰ ਅਤੇ ਦਿੱਲੀ 'ਚ ਨਫ਼ਰਤੀ ਭਾਸ਼ਨਾਂ ਦੇ ਮਾਮਲੇ 'ਚ ਕੇਂਦਰ, ਦਿੱਲੀ ਪੁਲਿਸ ਅਤੇ ਉੱਤਰਾਖੰਡ ਪੁਲਿਸ ਨੂੰ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰਦਿਆਂ 10 ਦਿਨਾਂ ਅੰਦਰ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐੱਨ.ਵੀ. ਰਮੰਨਾ ਅਤੇ ...

ਪੂਰੀ ਖ਼ਬਰ »

ਪੰਜਾਬ ਨੂੰ ਚੁਣੌਤੀਆਂ ਹੱਲ ਕਰਨ ਵਾਲੇ ਨੇਤਾ ਦੀ ਲੋੜ-ਮਨੀਸ਼ ਤਿਵਾੜੀ

ਮੁੱਖ ਮੰਤਰੀ ਚੰਨੀ 'ਤੇ ਸਾਧਿਆ ਨਿਸ਼ਾਨਾ

ਨਵੀਂ ਦਿੱਲੀ, 12 ਜਨਵਰੀ (ਪੀ. ਟੀ. ਆਈ.)-ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬੇ ਨੂੰ ਅਜਿਹੇ ਨੇਤਾ ਦੀ ਲੋੜ ਹੈ, ਜਿਸ ਕੋਲ ਪੰਜਾਬ ਦੀਆਂ ਚੁਣੌਤੀਆਂ ਦਾ ਹੱਲ ਹੋਵੇ ਅਤੇ ਸਖ਼ਤ ਫੈਸਲੇ ਲੈਣ ਦੀ ...

ਪੂਰੀ ਖ਼ਬਰ »

ਹਾਫਿਜ਼ ਸਈਦ ਦੇ ਘਰ ਸਾਹਮਣੇ ਹੋਏ ਬੰਬ ਧਮਾਕੇ ਮਾਮਲੇ 'ਚ 4 ਨੂੰ ਮੌਤ ਦੀ ਸਜ਼ਾ

ਲਾਹੌਰ, 12 ਜਨਵਰੀ (ਏਜੰਸੀ)-ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਮੁੰਬਈ ਅੱਤਵਾਦੀ ਹਮਲੇ ਦੇ ਸਾਜਿਸ਼ਘਾੜੇ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਦੇ ਘਰ ਦੇ ਬਾਹਰ ਪਿਛਲੇ ਸਾਲ ਜੂਨ ਮਹੀਨੇ ਹੋਏ ਕਾਰ ਬੰਬ ਧਮਾਕੇ ਦੇ ਮਾਮਲੇ 'ਚ ਭੂਮਿਕਾ ਨਿਭਾਉਣ ਦੇ ਚਲਦਿਆਂ 4 ...

ਪੂਰੀ ਖ਼ਬਰ »

ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦਾ ਟਵਿੱਟਰ ਅਕਾਊਂਟ ਹੈਕ ਹੋਣ ਬਾਅਦ ਮੁੜ ਬਹਾਲ

ਨਵੀਂ ਦਿੱਲੀ, 12 ਜਨਵਰੀ (ਏਜੰਸੀ)- ਸੂਚਨਾ ਤੇ ਪ੍ਰਸਾਰਨ ਮੰਤਰਾਲੇ (ਐਮ.ਆਈ.ਬੀ.) ਦਾ ਅਧਿਕਾਰਤ ਟਵਿੱਟਰ ਅਕਾਊਂਟ ਬੁੱਧਵਾਰ ਨੂੰ ਥੋੜ੍ਹੇ ਸਮੇਂ ਲਈ ਹੈਕ ਹੋ ਗਿਆ ਸੀ, ਜਿਸ ਨੂੰ ਬਾਅਦ 'ਚ ਬਹਾਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਅਨੁਸਾਰ ਉਦਯੋਗਪਤੀ ਐਲੋਨ ਮਸਕ ਨੂੰ ਟੈਗ ...

ਪੂਰੀ ਖ਼ਬਰ »

ਬੱਚਿਆਂ ਦੇ ਟੀਕਾਕਰਨ 'ਚ ਤੇਜ਼ੀ ਨੌਜਵਾਨਾਂ ਵਿਚ ਜ਼ਿੰਮੇਵਾਰੀ ਦੀ ਭਾਵਨਾ ਨੂੰ ਦਰਸਾਉਂਦੀ ਹੈ-ਮੋਦੀ

25ਵੇਂ ਰਾਸ਼ਟਰੀ ਯੁਵਕ ਮੇਲੇ ਦੀ ਕੀਤੀ ਸ਼ੁਰੂਆਤ

ਪੁਡੂਚੇਰੀ, 12 ਜਨਵਰੀ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨੌਜਵਾਨਾਂ 'ਚ ਜ਼ਿੰਮੇਵਾਰੀ ਦੀ ਭਾਵਨਾ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ 15 ਤੋਂ 18 ਸਾਲਾਂ ਦੇ ਬੱਚਿਆਂ ਦੇ ਕੋਵਿਡ ਟੀਕਾਕਰਨ 'ਚ ਤੇਜ਼ੀ ਤੋਂ ਸਪੱਸ਼ਟ ਨਜ਼ਰ ਆਉਂਦੀ ਹੈ ਅਤੇ ਦੇਸ਼ ਦੇ ਉੱਜਵਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਸੰਨ੍ਹ ਲਗਾ ਕੇ ਕਾਂਗਰਸ 'ਚ ਕਿਸ ਨੇ ਫਾਇਦਾ ਲੈਣ ਦੀ ਕੋਸ਼ਿਸ਼ ਕੀਤੀ-ਸਮ੍ਰਿਤੀ

ਨਵੀਂ ਦਿੱਲੀ, 12 ਜਨਵਰੀ (ਪੀ. ਟੀ. ਆਈ.)-ਭਾਜਪਾ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਸੂਬੇ ਦੇ ਪੁਲਿਸ ਮੁਲਾਜ਼ਮਾਂ ਵਲੋਂ ਸੂਚਿਤ ਕੀਤੇ ਜਾਣ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਰੱਖਿਆ ਸੰਬੰਧੀ ਖਤਰੇ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX