ਤਾਜਾ ਖ਼ਬਰਾਂ


ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਜੀ.ਆਰ.ਪੀ. ਦੇ ਏ.ਆਈ.ਜੀ. ਵਲੋਂ ਰੇਲਵੇ ਸਟੇਸ਼ਨ ਦੀ ਚੈਕਿੰਗ
. . .  1 day ago
ਅੰਮ੍ਰਿਤਸਰ, 2 ਜੁਲਾਈ (ਗਗਨਦੀਪ ਸ਼ਰਮਾ)-ਜੀ.ਆਰ.ਪੀ. ਦੇ ਏ.ਆਈ.ਜੀ. ਅਜੇ ਮਲੂਜਾ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਦੌਰਾਨ ਯਾਤਰੀਆਂ ਦੇ ਸਾਮਾਨ ਨੂੰ ਵੀ ਚੈੱਕ ਕੀਤਾ ਗਿਆ।
ਬਰਗਾੜੀ ਬੇਅਦਬੀ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਆਗੂਆਂ ਨੂੰ ਸੌਂਪੀ ਜਾਂਚ ਰਿਪੋਰਟ
. . .  1 day ago
ਅਜਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਵਿਦਿਆਲਾ ਦਮਦਮੀ ਟਕਸਾਲ...
ਜਬਰ ਜਨਾਹ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦਾ ਭਰਾ ਗ੍ਰਿਫ਼ਤਾਰ
. . .  1 day ago
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਪੋਹ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਬਟਾਲਾ, 12 ਜਨਵਰੀ (ਕਾਹਲੋਂ)-ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਤੋਂ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ ਅਤੇ ਬਾਬਾ ਤਰਨਜੀਤ ਸਿੰਘ ਖਾਲਸਾ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਚਮਕੌਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਹੋਈ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਕੈਲੇ ਕਲਾਂ, ਬੁਸ਼ਕਰਵਾਲ, ਲਾਲੋਵਾਲ, ਕਲੇਰ ਪੁਲ, ਸਹਾਰੀ, ਦੂਲਾਨੰਗਲ, ਬਾਂਗੌਵਾਣੀ, ਪੁਲ ਕੁੰਜਰ ਅਤੇ ਵੱਡੇ ਘੁੰਮਣ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ | ਰਸਤੇ ਵਿਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ | ਥਾਂ-ਥਾਂ 'ਤੇ ਤਰ੍ਹਾਂ ਦੇ ਲੰਗਰ ਲਗਾਏ ਗਏ | ਨਗਰ ਕੀਰਤਨ 'ਚ ਘੋੜੀਆਂ, ਬਾਜ ਅਤੇ ਊਠ ਖਾਸ ਕਰਕੇ ਖਿੱਚ ਦਾ ਕੇਂਦਰ ਬਣੇ ਰਹੇ | ਹਜ਼ਾਰਾਂ ਸੰਗਤਾਂ ਸੁੰਦਰ ਪਾਲਕੀ ਸਾਹਿਬ ਦੇ ਨਾਲ-ਨਾਲ ਵਾਹਿਗੁਰੂ ਦਾ ਜਾਪ ਕਰਦੀਆਂ ਰਹੀਆਂ | ਪਿੰਡਾਂ ਦੀਆਂ ਸੰਗਤਾਂ ਵਲੋਂ ਪੰਜ ਪਿਆਰੇ ਸਾਹਿਬਾਨ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ | ਨਗਰ ਕੀਰਤਨ 'ਚ ਸੰਗਤਾਂ ਟਰੈਕਟਰ, ਟਰਾਲੀਆਂ, ਕਾਰਾਂ, ਬੱਸਾਂ ਆਦਿ 'ਚ ਸ਼ਾਮਲ ਹੋਈਆਂ | ਨਗਰ ਕੀਰਤਨ ਦੇ ਅੱਗੇ-ਅੱਗੇ ਵੀਰ ਖਾਲਸਾ ਗਤਕਾ ਪਾਰਟੀ ਧਰਮਕੋਟ ਅਤੇ ਨਸੀਬ ਪਾਇਪ ਬੈਂਡ ਨੇ ਆਪਣਾ ਪ੍ਰਦਰਸ਼ਨ ਕੀਤਾ | ਘੋੜੀਆਂ ਦੀ ਸੇਵਾ ਹਯਾਤ ਨਗਰ ਗੁਰਦਾਸਪੁਰ ਘੋੜੀਆਂ ਵਾਲਿਆਂ ਬਾਬਿਆਂ ਨੇ ਕੀਤੀ | ਪੰਜ ਪਿਆਰਿਆਂ ਵਿਚ ਭਾਈ ਗੁਰਮੇਜ਼ ਸਿੰਘ ਘੁੰਮਣ, ਭਾਈ ਮਲਕੀਤ ਸਿੰਘ ਕੈਲੇ ਕਲਾਂ, ਭਾਈ ਪਰਮਜੀਤ ਸਿੰਘ ਭਾਈਕਾ ਪਿੰਡ, ਭਾਈ ਸਮਸ਼ੇਰ ਸਿੰਘ ਘੁੰਮਣ, ਭਾਈ ਸਤਨਾਮ ਸਿੰਘ ਬਾਂਗੌਵਾਣੀ, ਭਾਈ ਸਤਿੰਦਰਬੀਰ ਸਿੰਘ ਘੁੰਮਣ ਨੇ ਸੇਵਾ ਨਿਭਾਈ | ਨਿਸ਼ਾਨ ਸਾਹਿਬ ਵਾਲੇ ਸਿੰਘਾਂ 'ਚ ਭਾਈ ਚੰਨਪ੍ਰੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਹਰਦੇਵ ਸਿੰਘ, ਭਾਈ ਮਹਿੰਦਰਬੀਰ ਸਿੰਘ ਨੇ ਸੇਵਾ ਨਿਭਾਈ | ਪੰਜਾਂ ਪਿਆਰਿਆਂ ਨਾਲ ਸੇਵਾ ਭਾਈ ਗੁਰਦੇਵ ਸਿੰਘ ਨਠਵਾਲ ਨੇ ਨਿਭਾਈ | ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਗੁਰਦੁਆਰਾ ਤਪ ਅਸਥਾਨ ਸਾਹਿਬ, ਭਾਈ ਜਸਵੰਤ ਸਿੰਘ ਦਿਆਲਗੜ੍ਹ ਵਾਲੇ, ਭਾਈ ਅਮਰਜੀਤ ਸਿੰਘ ਬਟਾਲਾ ਨੇ ਸੰਗਤਾਂ ਨੂੰ ਗੁਰਬਾਣੀ ਜਸ ਨਾਲ ਜੋੜਿਆ | ਸ਼ਾਮ ਨੂੰ ਸਮਾਪਤੀ 'ਤੇ ਗੁਰਦੁਆਰਾ ਸਾਹਿਬ ਵਿਖੇ ਆਤਿਸਬਾਜ਼ੀ ਵੀ ਕੀਤੀ ਗਈ |

ਡਾ: ਐੱਮ.ਆਰ. ਐੱਸ. ਭੱਲਾ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਬਟਾਲਾ, 12 ਜਨਵਰੀ (ਕਾਹਲੋਂ)-ਸਥਾਨਕ ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਕਿਲਾ ਮੰਡੀ ਬਟਾਲਾ ਵਿਖੇ ਸਕੂਲ ਦੀ ਕਾਰਜਕਾਰੀ ਪਿ੍ੰਸੀਪਲ ਸ੍ਰੀਮਤੀ ਪਰਵੀਨ ਮਲਿਕ ਦੀ ਪ੍ਰਧਾਨਗੀ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮÏਕੇ ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਮਲਿਕ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਨੇ ਹਲਕਾ ਕਾਦੀਆਂ ਤੋਂ ਠਾਕੁਰ ਬਲਰਾਜ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ

ਭੈਣੀ ਮੀਆਂ ਖਾਂ/ਕਾਦੀਆਂ, 12 ਜਨਵਰੀ (ਜਸਬੀਰ ਸਿੰਘ ਬਾਜਵਾ, ਪ੍ਰਦੀਪ ਸਿੰਘ ਬੇਦੀ)-ਸੰਯੁਕਤ ਕਿਸਾਨ ਮੋਰਚਾ ਵਲੋਂ ਵਿਧਾਨ ਸਭਾ ਚੋਣ ਵਿਚ ਸਿਆਸੀ ਪਾਰੀ ਦੀ ਸ਼ੁਰੂਆਤ ਕਰਦਿਆਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਇਹ ਸੂਚੀ ਜਾਰੀ ਕਰਦਿਆਂ ਹਲਕਾ ...

ਪੂਰੀ ਖ਼ਬਰ »

4030 ਨਸ਼ੀਲੀਆਂ ਗੋਲੀਆਂ ਸਮੇਤ ਸੇਖਵਾਂ ਪੁਲਿਸ ਵਲੋਂ ਤਿੰਨ ਗਿ੍ਫ਼ਤਾਰ

ਡੇਹਰੀਵਾਲ ਦਰੋਗਾ, 12 ਜਨਵਰੀ (ਹਰਦੀਪ ਸਿੰਘ ਸੰਧੂ)-ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਸੇਖਵਾਂ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ 4030 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨÏਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਦੇ ਸਾਲਾਨਾ ਜੋੜ ਮੇਲੇ ਨੂੰ ਲੈ ਕੇ ਘੁਮਾਣ ਵਿਖੇ ਚੌਲਚੱਕ ਦੀਆਂ ਸੰਗਤਾਂ ਵਲੋਂ ਲੰਗਰ ਸ਼ੁਰੂ

ਘੁਮਾਣ, 11 ਜਨਵਰੀ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਸਾਲਾਨਾ ਜੋੜ ਮੇਲੇ ਅਤੇ ਪ੍ਰਲੋਕ ਗਮਨ ਦਿਵਸ ਨੂੰ ਲੈ ਕੇ ਘੁਮਾਣ ਵਿਖੇ ਵੱਖ-ਵੱਖ ਕਮੇਟੀਆਂ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਪਿੰਡ ਚÏਲਚੱਕ ਦੀ ਸੰਗਤ ਵਲੋਂ ਹਰ ਸਾਲ ਵਾਂਗ ਇਸ ਵਾਰ ਵੀ ਵੱਡੀ ਪੱਧਰ ...

ਪੂਰੀ ਖ਼ਬਰ »

ਘੁਮਾਣ ਦੀ ਧਰਤੀ 'ਤੇ ਨਤਮਸਤਕ ਹੋਣ ਪੱੁਜੀਆਂ ਸੰਗਤਾਂ ਦਾ ਹਾਰਦਿਕ ਸਵਾਗਤ-ਰਾਜਨਬੀਰ ਘੁਮਾਣ

ਘੁਮਾਣ, 12 ਜਨਵਰੀ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 672ਵੇਂ ਜੋਤੀ ਜੋਤ ਪੁਰਬ 'ਤੇ ਦੇਸ਼-ਵਿਦੇਸ਼ਾਂ ਤੋਂ ਭਗਤ ਨਾਮਦੇਵ ਜੀ ਨੂੰ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਦਾ ਹਾਰਦਿਕ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ...

ਪੂਰੀ ਖ਼ਬਰ »

ਅਣਪਛਾਤੇ ਟਿੱਪਰ ਵਲੋਂ ਟੱਕਰ ਮਾਰਨ 'ਤੇ ਗੰਨੇ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਜਾਨੀ ਨੁਕਸਾਨ ਹੋਣੋਂ ਬਚਿਆ

ਗੁਰਦਾਸਪੁਰ, 12 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਬੱਬਰੀ ਬਾਈਪਾਸ ਵਿਖੇ ਅਣਪਛਾਤੇ ਟਿੱਪਰ ਵਲੋਂ ਟੱਕਰ ਮਾਰਨ 'ਤੇ ਇਕ ਗੰਨੇ ਨਾਲ ਭਰੀ ਟਰੈਕਟਰ-ਟਰਾਲੀ ਪਲਟ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੈਕਟਰ ਟਰਾਲੀ ਦੇ ਮਾਲਕ ਫੁੰਮਣ ਸਿੰਘ ਪੁੱਤਰ ਬੁੱਧ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਆਦਰਸ਼ ਚੋਣ ਜ਼ਾਬਤੇ ਨੂੰ ਕੀਤਾ ਸਖ਼ਤੀ ਨਾਲ ਲਾਗੂ

ਗੁਰਦਾਸਪੁਰ, 12 ਜਨਵਰੀ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲੇ੍ਹ ਅੰਦਰ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਨਾ ਕਰਨ ਨੂੰ ...

ਪੂਰੀ ਖ਼ਬਰ »

ਗੁ. ਤਪ-ਅਸਥਾਨ ਮਲਕਪੁਰ ਸਾਹਿਬ ਵਿਖੇ ਬਾਬਾ ਸਰਵਣ ਸਿੰਘ ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਬਟਾਲਾ, 12 ਜਨਵਰੀ (ਕਾਹਲੋਂ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਸਬੰਧੀ ਨਜ਼ਦੀਕੀ ਪਿੰਡ ਮਲਕਪੁਰ ਵਿਖੇ ਨਗਰ ਕੀਰਤਨ ਸਜਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢੇ ਗਏ ਨਗਰ ਕੀਰਤਨ ਵੱਡੀ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਇਲਾਕੇ ਅੰਦਰ ਸ਼ਰੇਆਮ ਵਿੱਕ ਰਹੀ ਐ ਚਾਇਨਾ ਡੋਰ- ਪ੍ਰਸ਼ਾਸਨ ਖ਼ਾਮੋਸ

ਕੋਟਲੀ ਸੂਰਤ ਮੱਲ੍ਹੀ, 12 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮਨੁੱਖੀ ਜਿੰਦਗੀਆਂ ਤੇ ਪੰਛੀਆਂ ਲਈ ਖਤਰਨਾਕ ਸਾਬਿਤ ਹੋ ਰਹੀ ਚਾਈਨਾ ਡੋਰ ਦੀ ਵਿਕਰੀ 'ਤੇ ਭਾਵੇਂ ਸਰਕਾਰ ਵਲੋਂ ਪਾਬੰਦੀ ਲਗਾਈ ਹੋਈ ਹੈ, ਪਰ ਇਸ ਦੇ ਬਾਵਜੂਦ ਇਲਾਕੇ ਅੰਦਰ ਸ਼ਰੇਆਮ ਇਸ ਦੀ ਵਿਕਰੀ ਹੋ ਰਹੀ ਹੈ ਤੇ ...

ਪੂਰੀ ਖ਼ਬਰ »

ਪੰਚ-ਸਰਪੰਚ ਯੂਨੀਅਨ ਅਤੇ ਅਕਾਲੀ ਆਗੂਆਂ ਵਲੋਂ ਛੋਟੇਪੁਰ ਦੇ ਹੱਕ ਵਿਚ ਚੋਣ ਪ੍ਰਚਾਰ

ਵਡਾਲਾ ਗ੍ਰੰਥੀਆਂ, 12 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਪੰਚ-ਸਰਪੰਚ ਯੂਨੀਅਨ ਅਤੇ ਅਕਾਲੀ ਵਰਕਰਾਂ ਵਲੋਂ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਜਥੇਦਾਰ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਐਡਵੋਕੇਟ ਅਮਰਪਾਲ ਦੇ ਹੱਕ ਵਿਚ ਘਰ-ਘਰ ਚੋਣ ਪ੍ਰਚਾਰ

ਅੱਚਲ ਸਾਹਿਬ, 12 ਜਨਵਰੀ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਅਮਰਪਾਲ ਸਿੰਘ ਦੇ ਹੱਕ ਵਿਚ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਤੇ ਪ੍ਰਧਾਨ ਸਲਵਿੰਦਰ ਸਿੰਘ ਜੈਤੋਸਰਜਾ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਕਰਵਾਏ ਵਿਕਾਸ ਕਾਰਜਾਂ ਨੇ 45 ਸਾਲਾਂ ਦਾ ਰਿਕਾਰਡ ਤੋੜਿਆ- ਕਾਂਗਰਸੀ ਆਗੂ

ਘੁਮਾਣ, 12 ਜਨਵਰੀ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਵਿਚ ਕਰਵਾਏ ਵਿਕਾਸ ਕਾਰਜਾਂ ਨੇ ਪਿਛਲੇ 45 ਸਾਲਾਂ ਦਾ ਰਿਕਾਰਡ ਤੋੜਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਪਿੰਡ ਦੌਲਤਪੁਰ 'ਚ ਛੋਟੇਪੁਰ ਦੇ ਹੱਕ 'ਚ ਭਰਵੀਂ ਮੀਟਿੰਗ

ਪੰਜਗਰਾਈਆਂ, 12 ਜਨਵਰੀ (ਬਲਵਿੰਦਰ ਸਿੰਘ)-2022 ਦੀਆਂ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰਕੇ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਵਾਂਗੇ | ਇਹ ਵਿਚਾਰ ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਲਖਬੀਰ ਸਿੰਘ ...

ਪੂਰੀ ਖ਼ਬਰ »

ਸ਼ੁਭਸੀਰਤ ਕÏਰ ਘੁਮਾਣ ਨੇ ਪਿੰਡ ਪੇਜੋਚੱਕ ਵਿਖੇ ਘਰ-ਘਰ ਕੀਤਾ ਚੋਣ ਪ੍ਰਚਾਰ

ਘੁਮਾਣ, 12 ਜਨਵਰੀ (ਬੰਮਰਾਹ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੀ ਸਪੁੱਤਰੀ ਸ਼ੁਭਸੀਰਤ ਕÏਰ ਘੁਮਾਣ ਵਲੋਂ ਆਪਣੇ ਪਿਤਾ ਦੇ ਹੱਕ 'ਚ ਪਿੰਡ ਪੇਜੋਚੱਕ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮÏਕੇ ਉਨ੍ਹਾਂ ਨੇ ...

ਪੂਰੀ ਖ਼ਬਰ »

ਹਲਕਾ ਫਤਹਿਗੜ੍ਹ ਚੂੜੀਆਂ ਤੋਂ ਲੋਧੀਨੰਗਲ ਦੀ ਚੋਣ ਮੁਹਿੰਮ ਨੂੰ ਮਿਲ ਰਿਹੈ ਵੱਡਾ ਹੁੰਗਾਰਾ-ਅਕਾਲੀ ਆਗੂ

ਕਾਲਾ ਅਫਗਾਨਾ, 12 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਗਲੇ ਦਿਨਾਂ ਅੰਦਰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਕਾਲੀ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਲੱਕ ਤੋੜਵੀਂ ਹਾਰ ਦੇਣ ਲਈ ਲੋਕ ਇਕਜੁੱਟ ਹੋਏ- ਅਕਾਲੀ ਆਗੂ

ਕੋਟਲੀ ਸੂਰਤ ਮੱਲ੍ਹੀ, 12 ਜਨਵਰੀ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਬਸਪਾ-ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਲੋਕਾਂ ਨੂੰ ਲਾਮਬੰਦ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚੇਅਰਮੈਨ ਸਰਬਜੀਤ ...

ਪੂਰੀ ਖ਼ਬਰ »

ਲੋਧੀਨੰਗਲ ਦੀ ਅਗਵਾਈ 'ਚ ਭਾਗੋਵਾਲ ਤੋਂ ਕਾਂਗਰਸ ਦਾ ਪੰਚ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਕਿਲ੍ਹਾ ਲਾਲ ਸਿੰਘ, 12 ਜਨਵਰੀ (ਬਲਬੀਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਦੀ ਚੋਣ ਮੁਹਿੰਮ ਉਸ ਸਮੇਂ ਭਾਰੀ ਬਲ ਮਿਲਿਆ ਜਦ ਹਲਕੇ ਦੇ ਸਭ ਤੋਂ ਵੱਡੇ ਪਿੰਡ ...

ਪੂਰੀ ਖ਼ਬਰ »

ਲੋਧੀਨੰਗਲ ਨੇ ਫਤਹਿਗੜ੍ਹ ਚੂੜੀਆਂ ਵਿਖੇ ਅਕਾਲੀ ਆਗੂਆਂ ਨਾਲ ਕੀਤੀ ਮੀਟਿੰਗ

ਫਤਹਿਗੜ੍ਹ ਚੂੜੀਆਂ, 12 ਜਨਵਰੀ (ਧਰਮਿੰਦਰ ਸਿੰਘ ਬਾਠ)-ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਵਲੋਂ ਸਵਰਨਜੀਤ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਫਤਹਿਗੜ੍ਹ ਚੂੜੀਆਂ ਦੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ...

ਪੂਰੀ ਖ਼ਬਰ »

ਸਾ. ਸਰਪੰਚ ਸੂਬਾ ਸਿੰਘ ਕਾਂਗਰਸ ਛੱਡ ਅਕਾਲੀ ਦਲ 'ਚ ਸ਼ਾਮਿਲ

ਵਡਾਲਾ ਬਾਂਗਰ, 12 ਜਨਵਰੀ (ਮਨਪ੍ਰੀਤ ਸਿੰਘ ਘੁੰਮਣ)-ਅੱਜ ਡੇਰਾ ਬਾਬਾ ਨਾਨਕ ਹਲਕੇ ਅੰਦਰ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿੰਡ ਮੁਗਲ ਤੋਂ ਸਾ. ਸਰਪੰਚ ਸੂਬਾ ਸਿੰਘ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕਿ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਇਸ ਮÏਕੇ ...

ਪੂਰੀ ਖ਼ਬਰ »

ਕਾਂਗਰਸ ਆਗੂਆਂ ਦੇ ਝੂਠੇ ਲਾਰਿਆਂ ਤੋਂ ਸੁਚੇਤ ਰਹਿਣ ਲੋਕ-ਛੀਨਾ

ਦੀਨਾਨਗਰ, 12 ਜਨਵਰੀ (ਯਸ਼ਪਾਲ ਸ਼ਰਮਾ)-ਦੀਨਾਨਗਰ ਖੇਤਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਕੈਬਨਿਟ ਮੰਤਰੀ ਵਲੋਂ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋਏ ਹਨ ਤੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਅਧੂਰੇ ਪਏ ਕੰਮਾਂ ਨੇ ਦੀਨਾਨਗਰ ਦੇ ਲੋਕਾਂ ਦਾ ਜੀਊਣਾ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਨੂੰ ਹਲਕੇ ਤੋਂ ਵੱਡੀ ਲੀਡ ਨਾਲ ਜਿਤਾਵਾਂਗੇ : ਬਿੱਕਾ ਚਾਹਲ, ਬਾਸਰਪੁਰ

ਅੱਚਲ ਸਾਹਿਬ, 12 ਦਸੰਬਰ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ 'ਚ ਭੇਜਾਂਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਬਿਕਰਮਜੀਤ ਸਿੰਘ ਬਿੱਕਾ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ 'ਚ ਵਿਧਾਨ ਸਭਾ ਚੋਣਾਂ 2022 ਲਈ ਦੋ ਦਰਜਨ ਉਮੀਦਵਾਰਾਂ 'ਚੋਂ ਸਿਰਫ਼ ਇਕ ਔਰਤ ਉਮੀਦਵਾਰ

ਤਿੱਬੜ, 12 ਜਨਵਰੀ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ 14 ਫਰਵਰੀ ਨੰੂ ਹੋਣ ਜਾ ਰਹੀਆਂ ਹਨ | ਜਿਸ ਦੇ ਮੱਦੇਨਜ਼ਰ ਹਰੇਕ ਰਾਜਸੀ ਪਾਰਟੀ ਮਹਿਲਾ ਸ਼ਸ਼ਕਤੀਕਰਨ ਨੰੂ ਅਪਣਾਉਣ ਲਈ ਜਿੱਥੇ ਵੱਡੇ-ਵੱਡੇ ਦਮਗਜ਼ੇ ਮਾਰ ਰਹੀ ਹੈ, ਉਥੇ ਹੀ ਔਰਤਾਂ ਨੰੂ 33 ...

ਪੂਰੀ ਖ਼ਬਰ »

ਸ਼ੁਭਸੀਰਤ ਘੁਮਾਣ ਨੇ ਘਰ-ਘਰ ਜਾ ਕੇ ਦੱਸੀਆਂ ਅਕਾਲੀ ਦਲ ਦੀਆਂ ਨੀਤੀਆਂ

ਬਟਾਲਾ, 12 ਜਨਵਰੀ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੇ ਹੱਕ ਵਿਚ ਉਨ੍ਹਾਂ ਦੀ ਬੇਟੀ ਸ਼ੁਭਸੀਰਤ ਘੁਮਾਣ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਨੇ ਘੁੰਮਣ ਪਰਿਵਾਰ ਨਾਲ ਅਫਸੋਸ ਕੀਤਾ

ਧਾਰੀਵਾਲ, 12 ਜਨਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਸੁਜਾਨਪੁਰ ਵਿਖੇ ਐਨ.ਆਰ.ਆਈ. ਨਰਿੰਦਰ ਸਿੰਘ ਘੁੰਮਣ ਦੀ ਦਾਦੀ ਮਾਤਾ ਸੁਰਜੀਤ ਕੌਰ ਦੀ ਮੌਤ ਤੇ ਮੈਂਬਰ ਰਾਜ ਸਭਾ ਪ੍ਰਤਾਪ ਸਿੰਘ ਬਾਜਵਾ ਨੇ ਘੁੰਮਣ ਪਰਿਵਾਰ ਦੇ ਘਰ ਪਹੁੰਚ ਕੇ ਅਫਸੋਸ ਕੀਤਾ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਰਾਸ਼ਟਰੀ ਯੁਵਾ ਦਿਵਸ ਮÏਕੇ ਸਰਹੱਦੀ ਕਲੱਬ ਵਲੋਂ ਸਮਾਰੋਹ ਹੋਇਆ

ਬਟਾਲਾ, 12 ਜਨਵਰੀ (ਕਾਹਲੋਂ)-ਦੇਸ਼ ਭਰ ਵਿਚ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਵਸ ਮÏਕੇ ਕÏਮੀ ਪੱਧਰ 'ਤੇ ਮਨਾਏ ਜਾਂਦੇ ਰਾਸ਼ਟਰੀ ਯੁਵਾ ਦਿਵਸ ਅੱਜ ਬਟਾਲਾ ਵਿਖੇ ਸਰਹੱਦੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਰਜਿ: ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵਲੋਂ ਵੀ ਮਨਾਇਆ ਗਿਆਂ, ...

ਪੂਰੀ ਖ਼ਬਰ »

ਫਰਵਰੀ-ਮਾਰਚ ਇਨਟੇਕ ਆਸਟ੍ਰੇਲੀਆ ਅਪਲਾਈ ਕਰਨ ਦਾ ਆਖ਼ਰੀ ਮੌਕਾ-ਵੀਜ਼ਾ ਮਾਹਿਰ ਗੈਵੀ ਕਲੇਰ

ਗੁਰਦਾਸਪੁਰ, 12 ਜਨਵਰੀ (ਆਰਿਫ਼)-ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਸੰਵਾਰਨ ਵਾਲੇ ਵੀਜ਼ਾ ਮਾਹਿਰ ਗੈਵੀ ਕਲੇਰ ਵਲੋਂ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਸਪਾਊਸ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਕਿਰਨਜੀਤ ਕੌਰ ਪਤਨੀ ...

ਪੂਰੀ ਖ਼ਬਰ »

ਮਨਮੋਹਨ ਸਿੰਘ ਰੰਧਾਵਾ ਏ.ਐਸ.ਆਈ. ਨੂੰ ਸ਼ਰਧਾਂਜਲੀਆਂ ਭੇਟ

ਡੇਰਾ ਬਾਬਾ ਨਾਨਕ, 12 ਜਨਵਰੀ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕ ਪਿੰਡ ਮੰਗੀਆਂ ਖੋਦੀਆਂ ਦੇ ਵਸਨੀਕ ਤੇ ਪੰਜਾਬ ਪੁਲਿਸ 'ਚ ਚੰਡੀਗੜ੍ਹ ਵਿਖੇ ਬਤੌਰ ਏ.ਐਸ.ਆਈ. ਸੇਵਾਵਾਂ ਨਿਭਾ ਰਹੇ ਮਨਮੋਹਨ ਸਿੰਘ ਰੰਧਾਵਾ ਦੀ ਬੀਤੇ ਦਿਨੀਂ ਅਚਾਨਕ ਸੰਖੇਪ ਬਿਮਾਰੀ ਨਾਲ ਮੌਤ ਹੋ ਗਈ ਸੀ, ...

ਪੂਰੀ ਖ਼ਬਰ »

ਸੀ-ਵਿਜ਼ਲ 'ਤੇ ਆਈਆਂ 5 ਸ਼ਿਕਾਇਤਾਂ 'ਚੋਂ 2 ਦਾ ਚੋਣ ਪ੍ਰਕਿਰਿਆ ਨਾਲ ਸੰਬੰਧ ਨਾ ਹੋਣ ਕਰਕੇ ਰੱਦ, ਬਾਕੀ 3 ਦਾ ਕੀਤਾ ਨਿਪਟਾਰਾ

ਗੁਰਦਾਸਪੁਰ, 12 ਜਨਵਰੀ (ਆਰਿਫ਼)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ | ਉਨ੍ਹਾਂ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 12 ਜਨਵਰੀ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਰਾਜਨ ਮਿੱਤਲ, ਅਮਨ ਮਿੱਤਲ, ਨਮਨ ਮਿੱਤਲ, ਵਿਦਿਆਧਰ ਭਾਰਤੀ ਅਤੇ ਬਿਆਸਾ ਭਾਰਤੀ ਹਾਜ਼ਰ ਹੋਏ, ਜਿਨ੍ਹਾਂ ਦਾ ਸਕੂਲ ਦੇ ...

ਪੂਰੀ ਖ਼ਬਰ »

ਐਸ.ਐਸ. ਬਾਜਵਾ ਸਕੂਲ ਕਾਦੀਆਂ 'ਚ ਲੋਹੜੀ ਦਾ ਤਿਉਹਾਰ ਮਨਾਇਆ

ਬਟਾਲਾ, 12 ਜਨਵਰੀ (ਕਾਹਲੋਂ)-ਐਸ.ਐਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਚ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੇ ਲੋਹੜੀ ਦਾ ਤਿਉਹਾਰ ਮਨਾਇਆ | ਇਸ ਮÏਕੇ ਸਟਾਫ਼ ਨੇ ਆਪਸ ਵਿਚ ਅੱਗ ਜਲਾ ਕੇ ਮੂੰਗਫਲੀ, ਰਿਓੜੀ ਅਤੇ ਮਿਠਾਈਆਂ ਵੰਡੀਆਂ ਅਤੇ ਲੋਹੜੀ ਦੇ ਗੀਤ ਗਾਏ | ...

ਪੂਰੀ ਖ਼ਬਰ »

ਬਾਵਾ ਲਾਲ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 15 ਦਿਨਾਂ ਪ੍ਰਭਾਤ ਫੇਰੀਆਂ 19 ਤੋਂ- ਸ਼ਰਮਾ, ਧਨੋਤਰਾ

ਫਤਹਿਗੜ੍ਹ ਚੂੜੀਆਂ, 12 ਜਨਵਰੀ (ਐੱਮ.ਐੱਸ. ਫੁੱਲ)-ਪਰਮਸਿੱਧ, ਪਰਮਤਪੱਸਵੀ, ਗਿਆਨੀ, ਯੋਗੀਰਾਜ, ਪਰਮਹੰਸ ਸ੍ਰੀ ਬਾਵਾ ਲਾਲ ਦਿਆਲ ਮਹਾਰਾਜ ਜੀ ਦੇ 667ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਧਿਆਨਪੁਰ ਧਾਮ ਦੇ ਗੱਦੀਨਸ਼ੀਨ ਸ੍ਰੀ ਸ੍ਰੀ 1008 ਮਹੰਤ ਸ੍ਰੀ ਰਾਮ ਸੁੰਦਰ ਦਾਸ ...

ਪੂਰੀ ਖ਼ਬਰ »

ਸੂਬੇਦਾਰ ਸੰਪੂਰਨ ਸਿੰਘ ਦੀ ਮੌਤ 'ਤੇ ਇਲਾਕੇ ਦੀਆਂ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਡੇਹਰੀਵਾਲ ਦਰੋਗਾ, 12 ਜਨਵਰੀ (ਹਰਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਸੂਬੇ: ਸੰਪੂਰਨ ਸਿੰਘ ਘੁੰਮਣ ਦੇ ਅਚਾਨਕ ਅਕਾਲ ਚਲਾ4ਾ ਕਰ ਜਾਣ 'ਤੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਅੱਜ ਆਪ ਆਗੂ ਜਗਤਾਰ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ 'ਚ ਲੋਹੜੀ ਅਤੇ ਸਵਾਮੀ ਵਿਵੇਕਾਨੰਦ ਜੈਅੰਤੀ ਮੌਕੇ ਸਮਾਗਮ ਕਰਵਾਇਆ

ਬਟਾਲਾ, 12 ਜਨਵਰੀ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ. ਸੈਕੰਡਰੀ ਸਕੂਲ ਬਟਾਲਾ 'ਚ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਗਿਆ | ਸਕੂਲ ਪਿ੍ੰ. ਡਾ. ਬਿੰਦੂ ਭੱਲਾ ਅਤੇ ਅਧਿਆਪਕਾਂ ਨੇ ਲੋਹੜੀ ਦੀ ਪਵਿੱਤਰ ਅਗਨੀ 'ਚ ਅਹੂਤੀ ਪਾ ਕੇ ਵਿਸ਼ਵ ਕਲਿਆਣ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਸਿੱਖਿਆ ਸੰਸਥਾਵਾਂ ਧਾਰੀਵਾਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਧਾਰੀਵਾਲ, 12 ਜਨਵਰੀ (ਸਵਰਨ ਸਿੰਘ)-ਸਥਾਨਕ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਅਤੇ ਗੁਰੂ ਅਰਜਨ ਦੇਵ ਕਾਲਜ ਆਫ ਨਰਸਿੰਗ ਧਾਰੀਵਾਲ ਵਿਖੇ ਚੇਅਰਮੈਨ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਹੇਠ ਪਿੰ੍ਰਸੀਪਲ ਡਾ: ਸ਼ਰਨਪ੍ਰੀਤ ਸਿੰਘ ਕਾਹਲੋਂਾ ਅਤੇ ਨਰਸਿੰਗ ਇੰਚਾਰਜ ਸੰਦੀਪ ਕੌਰ ...

ਪੂਰੀ ਖ਼ਬਰ »

ਆਗਿਆਵੰਤੀ ਮਰਵਾਹਾ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਬਟਾਲਾ, 12 ਜਨਵਰੀ (ਕਾਹਲੋਂ)-ਆਗਿਆਵੰਤੀ ਮਰਵਾਹਾ ਡੀ.ਏ.ਵੀ. ਸੀ. ਸੈਕੰ. ਸਕੂਲ ਬਟਾਲਾ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਹ ਤਿਉਹਾਰ ਵਿਦਿਆਰਥੀਆਂ ਦੀ ਗੈਰ ਹਾਜ਼ਰੀ ਵਿਚ ਪਿ੍ੰਸੀਪਲ ਅਤੇ ਅਧਿਆਪਕਾਂ ਦੁਆਰਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਮੁਖੀ ਦੁਆਰਾ ਲੋਹੜੀ ...

ਪੂਰੀ ਖ਼ਬਰ »

2022 ਦੀਆਂ ਚੋਣਾਂ ਵਿਚ ਰਾਜਨਬੀਰ ਸਿੰਘ ਘੁਮਾਣ ਦੀ ਹੋਵੇਗੀ ਸ਼ਾਨਦਾਰ ਜਿੱਤ : ਆਗੂ

ਹਰਚੋਵਾਲ, 12 ਜਨਵਰੀ (ਢਿੱਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੀ ਹਲਕੇ 'ਚ ਸ਼ਾਨਦਾਰ ਜਿੱਤ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਾਲਾ ਸੂਝਵਾਨ ਹੋਵੇ ਮੁੱਖ ਮੰਤਰੀ-ਆਗੂ

ਪੁਰਾਣਾ ਸ਼ਾਲਾ, 12 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਲੰਘੇ ਮਹਿਜ਼ 100 ਦਿਨਾਂ ਦੇ ਕਾਰਜਕਾਲ ਦੌਰਾਨ ਬੇਸ਼ੱਕ ਸੂਬੇ ਦੇ ਲੋਕਾਂ ਨੂੰ ਮੁੜ ਭਰਮਾਉਣ ਲਈ ਚੰਨੀ ਸਰਕਾਰ ਵਲੋਂ ਕੀਤੇ ਫ਼ਰਜ਼ੀ ਐਲਾਨਾਂ ਦੀ ਖਾਨਾਪੂਰਤੀ ਦੀ ...

ਪੂਰੀ ਖ਼ਬਰ »

ਪਿੰਡ ਦਿਓਲ ਦੇ ਪੰਜ ਮੈਂਬਰ ਪੰਚਾਇਤ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਦਾ ਪੱਲਾ ਫੜਿਆ

ਗੁਰਦਾਸਪੁਰ, 12 ਜਨਵਰੀ (ਆਰਿਫ਼)-ਕਾਂਗਰਸ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਉਦੋਂ ਵੱਡਾ ਝਟਕਾ ਲੱਗਾ, ਜਦੋਂ ਹਲਕੇ ਦੇ ਪਿੰਡ ਦਿਓਲ ਦੇ ਪੰਜ ਮੌਜੂਦਾ ਪੰਚਾਇਤ ਮੈਂਬਰਾਂ ਵਲੋਂ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ | ...

ਪੂਰੀ ਖ਼ਬਰ »

'ਆਪ' ਉਮੀਦਵਾਰ ਰਮਨ ਬਹਿਲ ਵਲੋਂ ਪਿੰਡ ਤਿੱਬੜ ਵਿਖੇ ਖੋਲਿ੍ਹਆ ਚੋਣ ਦਫ਼ਤਰ

ਗੁਰਦਾਸਪੁਰ/ਤਿੱਬੜ, 12 ਜਨਵਰੀ (ਆਰਿਫ਼/ਬੋਪਾਰਾਏ)-ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੁੰਦੇ ਹੀ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਜਿਸ ਤਹਿਤ ਆਮ ਆਦਮੀ ਪਾਰਟੀ ਵਲੋਂ ਪਿੰਡ ਤਿੱਬੜ ਵਿਖੇ ਆਪਣਾ ਚੋਣ ਦਫ਼ਤਰ ਖੋਲਿ੍ਹਆ ਗਿਆ ਹੈ | ...

ਪੂਰੀ ਖ਼ਬਰ »

ਸਾਬਕਾ ਸਰਪੰਚ ਨਿਰਮਲ ਸਿੰਘ ਦੀ ਮੌਤ 'ਤੇ ਕੀਤਾ ਦੁੱਖ ਸਾਂਝਾ

ਭੰਗਾਲਾ, 12 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)- ਸਾਬਕਾ ਸਰਪੰਚ ਨਿਰਮਲ ਸਿੰਘ ਵਾਸੀ ਗੁਲੇਲੜਾ ਗੁਰਦਾਸਪੁਰ ਜੋ ਬੀਤੇ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੀ ਹੋਈ ਅਚਾਨਕ ਮੌਤ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ...

ਪੂਰੀ ਖ਼ਬਰ »

ਲੋਹੜੀ ਦੇ ਤਿਉਹਾਰ ਨੂੰ ਸਮਰਪਿਤ ਨਵਾਂ ਪਿੰਡ ਬਹਾਦਰ 'ਚ ਸਨਮਾਨ ਸਮਾਗਮ

ਪੁਰਾਣਾ ਸ਼ਾਲਾ, 12 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਲੋਹੜੀ ਦੇ ਤਿਉਹਾਰ ਨੂੰ ਲੈ ਕੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ | ਇਸੇ ਕੜੀ ਤਹਿਤ ਚੰਡੀਗੜ੍ਹ ਕਾਲੋਨੀ ਨਵਾਂ ਪਿੰਡ ਬਹਾਦਰ ਦੇ ਮਸੀਹ ਭਾਈਚਾਰੇ ਵਲੋਂ ਲੋਹੜੀ ਦੇ ਤਿਉਹਾਰ ਨੂੰ ਸਮਰਪਿਤ ਪਿੰਡ ...

ਪੂਰੀ ਖ਼ਬਰ »

ਸ਼ਿਵ ਕੁਮਾਰ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਨਿਯੁਕਤ

ਗੁਰਦਾਸਪੁਰ, 12 ਜਨਵਰੀ (ਆਰਿਫ਼)-ਪੰਜਾਬ ਲੋਕ ਕਾਂਗਰਸ ਪਾਰਟੀ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੀਤੇ ਜਾ ਰਹੇ ਸੰਗਠਨ ਦੇ ਵਿਸਥਾਰ ਤਹਿਤ ਹਲਕਾ ਗੁਰਦਾਸਪੁਰ ਅੰਦਰ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਵਲੋਂ ਨਵੀਆਂ ਨਿਯੁਕਤੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX