ਤਾਜਾ ਖ਼ਬਰਾਂ


ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  3 minutes ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  13 minutes ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  22 minutes ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਪੋਹ ਸੰਮਤ 553

ਰੂਪਨਗਰ

ਸੀਵਰ ਪਾਉਣ ਤੋਂ 2 ਮਹੀਨੇ ਬਾਅਦ ਵੀ ਨਹੀਂ ਹੋਈ ਸੜਕ ਦੀ ਮੁਰੰਮਤ-ਲੋਕ ਪ੍ਰੇਸ਼ਾਨ

ਮੋਰਿੰਡਾ, 12 ਜਨਵਰੀ (ਕੰਗ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਨੂੰ ਜਾਣ ਵਾਲੀ ਪੁਰਾਣੀ ਐੱਨ.ਐੱਚ.-95 ਸੜਕ ਦੀ ਹਾਲਤ ਪਿਛਲੇ 3 ਮਹੀਨਿਆਂ ਤੋਂ ਤਰਸਯੋਗ ਬਣੀ ਹੋਈ ਹੈ | ਸੀਵਰ ਪਾਉਣ ਤੋਂ 2 ਮਹੀਨੇ ਬਾਅਦ ਵੀ ਲਗਭਗ ਪੌਣਾ ਕਿੱਲੋਮੀਟਰ ਲੰਬੀ ਸੜਕ ਨੂੰ ਨਾ ਤਾਂ ਸਵਾਰਿਆ ਗਿਆ ਹੈ ਤੇ ਨਾ ਹੀ ਕਿਨਾਰਿਆਂ 'ਤੇ ਪਏ ਵੱਡੇ-ਵੱਡੇ ਟੋਇਆਂ ਨੂੰ ਭਰਿਆ ਗਿਆ ਹੈ | ਇਸ ਸੜਕ ਦੇ ਆਸੇ-ਪਾਸੇ ਬਣੀਆਂ ਦੁਕਾਨਾਂ ਦੇ ਮਾਲਕ ਕਾਫ਼ੀ ਪ੍ਰੇਸ਼ਾਨ ਹਨ ਕਿਉਂਕਿ ਉਨ੍ਹਾਂ ਦਾ ਕਾਰੋਬਾਰ ਪੂਰੀ ਤਰਾਂ ਠੱਪ ਹੋਇਆ ਪਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਪਿੰਦਰ ਸਿੰਘ ਭੰਗੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ, ਸੁਖਦੇਵ ਸਿੰਘ, ਵਰਿੰਦਰ ਸਿੰਘ, ਕੇਵਲ ਕਿ੍ਸ਼ਨ, ਮਨਜੀਤ ਸਿੰਘ ਟੋਨੀ, ਜਗਪਾਲ ਸਿੰਘ ਕੰਗ, ਜੁਗਰਾਜ ਸਿੰਘ, ਦਲਜੀਤ ਸਿੰਘ, ਭੁਪਿੰਦਰ ਸਿੰਘ ਆਦਿ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਮੋਰਿੰਡਾ ਵਿਚ ਵਿਕਾਸ ਕਾਰਜ ਲੋਕਾਂ ਦੀ ਸਹੂਲਤ ਲਈ ਕਰਵਾਏ ਜਾ ਰਹੇ ਹਨ ਪਰ ਅਜੇ ਤੱਕ ਸੀਵਰੇਜ ਦਾ ਪਾਣੀ ਸੀਵਰ ਵਿਚੋਂ ਨਹੀਂ ਜਾਣ ਲੱਗਾ, ਬਲਕਿ ਉਲਟਾ ਲੋਕਾਂ ਲਈ ਸੜਕ 'ਤੇ ਪਈ ਮਿੱਟੀ ਤੋਂ ਚਿੱਕੜ, ਧੂੜ ਨੇ ਸਿਰਦਰਦੀ ਪੈਦਾ ਕੀਤੀ ਹੋਈ ਹੈ | ਇਸੇ ਤਰ੍ਹਾਂ ਬੱਸ ਅੱਡੇ ਨਜ਼ਦੀਕ ਅੰਡਰਬਰਿੱਜ ਨੇ ਵੀ ਲਗਭਗ 100 ਦੁਕਾਨਦਾਰਾਂ ਦਾ ਕਾਰੋਬਾਰ ਬਿਲਕੁਲ ਖ਼ਤਮ ਕਰ ਦਿੱਤਾ ਹੈ | ਕਈ ਦੁਕਾਨਦਾਰ ਤਾਂ ਵਿਆਜ਼ 'ਤੇ ਪੈਸਾ ਲੈ ਕੇ ਆਪਣੀ ਰੋਜ਼ੀ-ਰੋਟੀ ਚਲਾ ਰਹੇ ਹਨ | ਲਖਵੀਰ ਸਿੰਘ ਲਵਲੀ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵਲੋਂ ਕਈ ਵਾਰੀ ਅੰਡਰਬਰਿੱਜ ਦੀ ਉਸਾਰੀ ਨੂੰ ਲੈ ਕੇ ਇਸ ਨੂੰ ਚਾਲੂ ਕਰਨ ਦੇ ਦਾਅਵੇ ਕੀਤੇ ਹਨ | ਦੋ ਦੀਵਾਲੀਆਂ ਵੀ ਲੰਘ ਚੁੱਕੀਆਂ ਹਨ ਪਰ ਅੰਡਰਬਰਿੱਜ ਦਾ ਕੰਮ ਅਜੇ ਤੱਕ ਵੀ ਨੇਪਰੇ ਨਹੀਂ ਚੜਿ੍ਹਆ | ਉਪਰੋਕਤ ਵਿਅਕਤੀਆਂ ਦਾ ਕਹਿਣਾ ਹੈ ਕਿ ਜੇਕਰ ਮਹਿਕਮਿਆਂ ਦਾ ਆਪਸੀ ਤਾਲਮੇਲ ਸਹੀ ਹੁੰਦਾ ਤਾਂ ਹੁਣ ਤੱਕ ਤਾਂ ਸੜਕ ਦੇ ਕਿਨਾਰਿਆਂ 'ਤੇ ਪਏ ਖੱਡੇ ਭਰੇ ਜਾ ਸਕਦੇ ਸਨ ਪਰ ਪੀ. ਡਬਲਿਊ. ਡੀ. ਵਾਲੇ ਕਹਿ ਰਹੇ ਹਨ ਕਿ ਸਾਡੇ ਕੋਲ ਨਗਰ ਕੌਂਸਲ ਵਲੋਂ ਸੜਕ ਦੀ ਉਸਾਰੀ ਲਈ ਪੈਸੇ ਜਮ੍ਹਾਂ ਕਰਵਾਏ ਜਾਣੇ ਸਨ ਜੋ ਕਿ ਅਜੇ ਤੱਕ ਜਮ੍ਹਾਂ ਨਹੀਂ ਕਰਵਾਏ ਗਏ | ਇਸ ਸੰਬੰਧ 'ਚ ਜਦੋਂ ਕਾਰਜਸਾਧਕ ਅਫ਼ਸਰ ਮੋਰਿੰਡਾ ਅਸ਼ੋਕ ਪਥਰੀਆ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਪੀ. ਡਬਲਿਊ. ਡੀ. ਪੰਜਾਬ ਦੇ ਸਕੱਤਰ ਨਾਲ ਮੁੱਖ ਮੰਤਰੀ ਪੰਜਾਬ ਦੇ ਓ. ਐੱਸ. ਡੀ. ਮਨਕਮਲ ਸਿੰਘ ਚਾਹਲ ਨਾਲ ਫ਼ੋਨ 'ਤੇ ਗੱਲਬਾਤ ਕਰਵਾ ਦਿੱਤੀ ਗਈ ਸੀ | ਇਸ ਸੰਬੰਧ ਵਿਚ ਜਦੋਂ ਪੀ.ਡਬਲਿਊ.ਡੀ. ਵਿਭਾਗ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਨੇ ਫ਼ੋਨ ਹੀ ਨਹੀਂ ਚੁੱਕਿਆ | ਹੁਣ ਵੇਖਣਾ ਇਹ ਹੋਵੇਗਾ ਕਿ ਕਦੋਂ ਤੱਕ ਪੈਸੇ ਜਮ੍ਹਾਂ ਹੋਣਗੇ ਤੇ ਕਦੋਂ ਪੁਰਾਣੀ ਐੱਨ.ਐੱਚ. -95 ਸੜਕ ਦੀ ਉਸਾਰੀ ਸ਼ੁਰੂ ਹੋਵੇਗੀ?

ਕਾਰਗਿਲ ਦੇ ਸ਼ਹੀਦਾਂ ਦੀਆਂ ਪੇਂਟਿੰਗਾਂ ਦੀ ਕਲਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ

ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਭਾਵਨਾਵਾਂ ਦੇ ਵੱਖ-ਵੱਖ ਪਹਿਲੂਆਂ ਦਾ ਸੁਮੇਲ 50 ਪੇਂਟਿੰਗਾਂ ਨੂੰ ਇਕ ਨੌਜਵਾਨ ਆਰਕੀਟੈਕਟ-ਕਮ-ਕਲਾਕਾਰ ਕਰਨ ਬਾਜਵਾ ਦੁਆਰਾ ਆਪਣੀ ਪਹਿਲੀ ਅਤੇ ਇਕੱਲੀ ਪ੍ਰਦਰਸ਼ਨੀ 'ਬਲੈਕ ਵਿਬਗਯੋਰ' ਵਿਚ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਮੀਂਹ ਕਾਰਨ ਬਰਬਾਦ ਹੋਈ ਕਣਕ ਦੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਾਉਣ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਜੇ ਐਸ ਨਿੱਕੂਵਾਲ)-ਪਿਛਲੇ ਕਈ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋਣ ਕਾਰਨ ਨੀਵੀਂਆਂ ਥਾਵਾਂ 'ਤੇ ਕਈ ਪਿੰਡਾਂ ਕੋਟਾ, ਮਾਜਰੀ, ਅਵਾਨਕੋਟ, ਸਰਸਾ ਨੰਗਲ, ਖਰੋਟਾ, ਬੇਲੀ, ਬੱਲ ਹਜ਼ਾਰਾ, ਡਾਹਢੀ, ਝਿੰਜੜੀ, ਨਿੱਕੂਵਾਲ ਅਤੇ ਹੋਰ ਬਹੁਤ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 12 ਜਨਵਰੀ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਧਰਮਪਾਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰਜ਼ ਹੋਮ ਵਿਖੇ ਹੋਈ, ਜਿਸ 'ਚ ਬੁਲਾਰਿਆਂ ਨੇ ...

ਪੂਰੀ ਖ਼ਬਰ »

ਪੰਜਾਬ ਭਾਜਪਾ ਦੇ ਸਕੱਤਰ ਨੇ ਪਰਿਵਾਰ ਸਮੇਤ ਮਾਤਾ ਸ੍ਰੀ ਨੈਣਾਂ ਦੇਵੀ ਟੇਕਿਆ ਮੱਥਾ

ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਪੱਤਰ ਪ੍ਰੇਰਕ)-ਪੰਜਾਬ ਭਾਜਪਾ ਦੇ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਸੂਬੇ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਧਾਰਮਿਕ ਸਥਾਨ ਅਤੇ ਮਹਾਨ ਸ਼ਕਤੀ ਪੀਠ ...

ਪੂਰੀ ਖ਼ਬਰ »

ਸਬ ਡਵੀਜ਼ਨ ਭਲਾਣ ਵਿਖੇ ਐੱਸ.ਡੀ.ਓ. ਇੰਜ. ਬਲਵੰਤ ਸਿੰਘ ਨੇ ਅਹੁਦਾ ਸੰਭਾਲਿਆ

ਸੁਖਸਾਲ, 12 ਜਨਵਰੀ (ਧਰਮ ਪਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ ਡਵੀਜ਼ਨ ਭਲਾਣ ਵਿਖੇ ਨਵੇਂ ਐੱਸ. ਡੀ. ਓ. ਇੰਜ. ਬਲਵੰਤ ਸਿੰਘ ਨੇ ਆਪਣਾ ਕਾਰਜ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ਨਿਰਵਿਘਨ ਸੇਵਾਵਾਂ ਦੇਣਾ ਹੀ ਉਨ੍ਹਾਂ ਦਾ ਮੁੱਖ ...

ਪੂਰੀ ਖ਼ਬਰ »

ਵਿਰਸਾ ਸੰਭਾਲ ਗਤਕਾ ਕੱਪ ਤੇ ਦਸਤਾਰਬੰਦੀ ਮੁਕਾਬਲੇ ਕੱਲ੍ਹ

ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਦਸ਼ਮੇਸ਼ ਯੂਥ ਕਲੱਬ ਗ੍ਰੀਨ ਐਵੇਨਿਊ ਰੂਪਨਗਰ ਵਲੋਂ 40 ਮੁਕਤਿਆਂ ਅਤੇ ਬੀਬੀ ਭਾਗ ਕੌਰ ਜੀ ਦੀ ਯਾਦ ਵਿਚ ਤੀਜਾ ਵਿਰਸਾ ਸੰਭਾਲ ਗਤਕਾ ਕੱਪ ਅਤੇ ਦਸਤਾਰਬੰਦੀ ਮੁਕਾਬਲੇ 14 ਜਨਵਰੀ ਸ਼ੁੱਕਰਵਾਰ ਨੂੰ ਗੁਰਦੁਆਰਾ ਗੁਰੂ ਗੜ ਸਾਹਿਬ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 285 ਨਵੇਂ ਮਾਮਲੇ ਆਉਣ ਨਾਲ ਅੰਕੜਾ 691 'ਤੇ ਪੁੱਜਾ

ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਅੱਜ ਕੋਰੋਨਾ ਬੰਬ ਫਟਿਆ ਹੈ | ਹਾਲਾਂਕਿ ਪਿਛਲੇ 2-3 ਦਿਨ ਤੋਂ ਹੀ ਕੋਰੋਨਾ ਮਾਮਲਿਆਂ 'ਚ ਲਗਾਤਾਰ ਇਜ਼ਾਫਾ ਹੋ ਰਿਹਾ ਸੀ ਪਰ ਅੱਜ ਇਕੱਠੇ ਹੀ 285 ਨਵੇਂ ਕੋਰੋਨਾ ਪਾਜਿਟਿਵ ਮਾਮਲੇ ਮਿਲਣ ਨਾਲ ਜ਼ਿਲ੍ਹੇ 'ਚ ਕੁੱਲ ...

ਪੂਰੀ ਖ਼ਬਰ »

ਅਕਾਲੀ ਆਗੂ ਪਲਵਿੰਦਰ ਕੌਰ ਰਾਣੀ ਆਜ਼ਾਦ ਉਮੀਦਵਾਰ ਆਪਣੇ ਭਰਾ ਜਟਾਣਾ ਦੇ ਹੱਕ 'ਚ ਨਿੱਤਰੀ

ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਬਚਿੱਤਰ ਸਿੰਘ ਜਟਾਣਾਂ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਰੂਪਨਗਰ ਜ਼ਿਲ੍ਹੇ ਵਿਚ 22 ਨੰ ਵਾਲਿਆਂ ਦੇ ਨਾਮ ਨਾਲ ਮਸ਼ਹੂਰ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ

ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਕਰਨੈਲ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਬੀਤੀ ਦੇਰ ਸ਼ਾਮ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਫਲੈਗ ਮਾਰਚ ਕੀਤਾ ਗਿਆ | ਸਥਾਨਕ ਥਾਣਾ ਮੁਖੀ ਗੁਰਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

'ਆਪ' ਉਮੀਦਵਾਰ ਡਾ. ਚੰਨੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਪੈੱ੍ਰਸ ਕਾਨਫ਼ਰੰਸ

ਸ੍ਰੀ ਚਮਕੌਰ ਸਾਹਿਬ, 12 ਜਨਵਰੀ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਨੇ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਦਾਅਵਾ ਕੀਤਾ ਕਿ ਸ੍ਰੀ ਚਮਕੌਰ ਸਾਹਿਬ ਤੋਂ ...

ਪੂਰੀ ਖ਼ਬਰ »

ਹਲਕੇ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ-ਨੰਦਾ

ਢੇਰ, 12 ਜਨਵਰੀ (ਸ਼ਿਵ ਕੁਮਾਰ ਕਾਲੀਆ)-ਪੰਜਾਬ 'ਚ ਅਗਲੀ ਸਰਕਾਰ ਅਕਾਲੀ ਦਲ ਤੇ ਬਸਪਾ ਦੀ ਹੀ ਬਣੇਗੀ, ਜਿਸ ਉਪਰੰਤ ਹਲਕੇ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਇਹ ਪ੍ਰਗਟਾਵਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਤੇ ਅਕਾਲੀ ਦਲ ਦੇ ਸਾਂਝੇ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ 'ਆਪ' ਉਮੀਦਵਾਰ ਨੂੰ ਗੁੰਮਰਾਹਕੁੰਨ ਬਿਆਨਬਾਜ਼ੀ ਬੰਦ ਕਰਨ ਦੀ ਚਿਤਾਵਨੀ

ਨੰਗਲ, 12 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਆਮ ਆਦਮੀ ਪਾਰਟੀ ਵਲੋਂ ਇੱਕ ਪਾਸੇ ਤਾਂ ਪੰਜਾਬ ਅੰਦਰ ਨਸ਼ਾ ਮੁਕਤ ਸਮਾਜ ਸਿਰਜਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ 'ਆਪ' ਦੇ ਉਮੀਦਵਾਰ ਹਰਜੋਤ ਸਿੰਘ ਬੈਂਸ ਵਲੋਂ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਤੋਂ 'ਆਪ' ਉਮੀਦਵਾਰ ਐਡਵੋਕੇਟ ਬੈਂਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਨੋਟਿਸ ਜਾਰੀ

ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਪ. ਪ.)-ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਲੋਕਾਂ ਦੀ ਹਾਜ਼ਰੀ ਵਿਚ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਰਜੋਤ ਸਿੰਘ ਬੈਂਸ ਵਲੋਂ ਕੁਝ ਕਾਂਗਰਸੀਆਂ ਨੂੰ ਪਾਰਟੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਸਿਆਸੀ ਇਸ਼ਤਿਹਾਰਾਂ ਲਈ ਮੀਡੀਆ ਮੋਨੀਟਰਿੰਗ ਐਂਡ ਸਰਟੀਫਿਕੇਸ਼ਨ ਕਮੇਟੀ ਦੀ ਅਗਾਊਾ ਪ੍ਰਵਾਨਗੀ ਲਾਜ਼ਮੀ-ਜ਼ਿਲ੍ਹਾ ਚੋਣ ਅਫ਼ਸਰ

ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਇਲੈਕਟ੍ਰਾਨਿਕਸ ਮੀਡੀਆ (ਸਮੇਤ ਆਨਲਾਈਨ ਪੇਪਰ, ਰੇਡੀਓ, ਟੀ.ਵੀ, ਸਿਨੇਮਾ ਹਾਲ ਅਤੇ ਸੋਸ਼ਲ ਮੀਡੀਆ ਤੇ ਬਲਕ/ਵਾਇਸ ਮੈਸੇਸਿਜ ਆਨ ...

ਪੂਰੀ ਖ਼ਬਰ »

ਹਲਕਾ ਚੋਣ ਅਧਿਕਾਰੀ ਵਲੋਂ ਪਿੰ੍ਰਟਿੰਗ ਪੈੱ੍ਰਸ ਤੇ ਪੈਲੇਸ ਮਾਲਕਾਂ ਨੂੰ ਚੋਣ ਜ਼ਾਬਤੇ ਤਹਿਤ ਹਦਾਇਤਾਂ ਜਾਰੀ

ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਕਰਨੈਲ ਸਿੰਘ)-ਵਿਧਾਨ ਸਭਾ ਹਲਕਾ 049- ਸ੍ਰੀ ਅਨੰਦਪੁਰ ਸਾਹਿਬ ਦੇ ਮੁੱਖ ਚੋਣ ਅਫ਼ਸਰ ਕੇਸ਼ਵ ਗੋਇਲ, ਪੀ. ਸੀ. ਐੱਸ. ਵਲੋਂ ਉੱਪ ਕਪਤਾਨ ਪੁਲਿਸ ਨੰਗਲ ਸਤੀਸ਼ ਕੁਮਾਰ ਅਤੇ ਕਰ ਤੇ ਆਬਕਾਰੀ ਮਹਿਕਮੇ ਦੇ ਅਫ਼ਸਰਾਂ ਨਾਲ ਆਦਰਸ਼ ਚੋਣ ਜ਼ਾਬਤੇ ...

ਪੂਰੀ ਖ਼ਬਰ »

ਚੋਣਾਂ ਸੰਬੰਧੀ 'ਸੀ ਵਿਜਲ' ਐਪ 'ਤੇ ਹੁਣ ਤੱਕ ਆਈਆਂ 7 ਸ਼ਿਕਾਇਤਾਂ-ਜ਼ਿਲ੍ਹਾ ਚੋਣ ਅਫ਼ਸਰ

ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਭਾਰਤੀ ਚੋਣ ਕਮਿਸ਼ਨ ਦੀ 'ਸੀ-ਵਿਜਲ' ਐਪ ਰਾਹੀਂ ਰੂਪਨਗਰ ਜ਼ਿਲ੍ਹੇ 'ਚ ਚੋਣ ਜ਼ਾਬਤਾ ਲੱਗਣ ਤੋਂ ਹੁਣ ਤੱਕ 7 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ 'ਚੋਂ 5 ਰੂਪਨਗਰ ਹਲਕੇ ਤੇ 2 ਸ਼ਿਕਾਇਤ ਅਨੰਦਪੁਰ ਸਾਹਿਬ ਹਲਕੇ ਨਾਲ ...

ਪੂਰੀ ਖ਼ਬਰ »

ਧਰਮ ਤੇ ਜਾਤੀ ਦੀ ਸਿਆਸਤ ਕਰਨਾ 'ਆਪ' ਦਾ ਏਜੰਡਾ ਨਹੀਂ-ਹਰਜੋਤ ਬੈਂਸ

ਢੇਰ, 12 ਜਨਵਰੀ (ਸ਼ਿਵ ਕੁਮਾਰ ਕਾਲੀਆ)-ਧਰਮ ਤੇ ਜਾਤ ਦੇ ਆਧਾਰ 'ਤੇ ਲੋਕਾਂ ਨੂੰ ਗੁੰਮਰਾਹ ਕਰ ਫੁੱਟ ਪਾਓ ਤੇ ਰਾਜ ਕਰੋ ਦਾ ਨਾਅਰਾ ਲਗਾਉਣ ਵਾਲੇ ਸਿਆਸੀ ਆਗੂ ਇਸ ਵਾਰ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਣਗੇ | ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ 'ਆਪ' ਦੇ ...

ਪੂਰੀ ਖ਼ਬਰ »

ਬੇਮੌਸਮੀ ਮੀਂਹ ਬਦੌਲਤ ਹਰ ਵਰ੍ਹੇ ਪ੍ਰਭਾਵਿਤ ਹੁੰਦੀਆਂ ਫ਼ਸਲਾਂ ਬਾਰੇ ਪਿੰਡਾਂ 'ਚ ਸਰਕਾਰ ਦੇ ਗਠਨ ਤੋਂ ਬਾਅਦ ਪਾਣੀ ਦੀ ਨਿਕਾਸੀ ਦੇ ਕਰਾਂਗੇ ਪ੍ਰਬੰਧ-ਰਾਣਾ ਕੰਵਰਪਾਲ ਸਿੰਘ

ਭਰਤਗੜ੍ਹ, 12 ਜਨਵਰੀ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਅੱਜ ਬੇਮੌਸਮੇ ਮੀਂਹ ਨਾਲ਼ ਪ੍ਰਭਾਵਿਤ ਹੋਈਆਂ ਫ਼ਸਲਾਂ ਨਾਲ਼ ਸੰਬੰਧਿਤ ਪਿੰਡਾਂ ਆਸਪੁਰ, ਅਵਾਨਕੋਟ, ਮਾਜਰੀ ਗੁੱਜਰਾਂ, ਕੋਟਬਾਲਾ, ਹਿੰਮਤਪੁਰ, ਖਰੋਟਾ, ਆਲੋਵਾਲ, ...

ਪੂਰੀ ਖ਼ਬਰ »

ਪੈਨਸ਼ਨਰ ਐਸੋ: ਡਵੀਜ਼ਨ ਰੂਪਨਗਰ ਦੀ ਮੀਟਿੰਗ

ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਪੈਨਸ਼ਨਰ ਐਸੋਸੀਏਸ਼ਨ ਡਵੀਜ਼ਨ ਰੋਪੜ ਦੀ ਮੀਟਿੰਗ ਸਾਥੀ ਮੁਰਲੀ ਮਨੋਹਰ ਡਵੀਜ਼ਨ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਡਵੀਜ਼ਨ ਰੋਪੜ ਦੇ ਸਾਥੀਆਂ ਨੇ ਭਾਗ ਲਿਆ | ਮੀਟਿੰਗ 'ਚ ਵਿੱਛੜੇ ਸਾਥੀਆਂ ਨੂੰ ਸ਼ਰਧਾਂਜਲੀ ਦੇਣ ...

ਪੂਰੀ ਖ਼ਬਰ »

ਏਕਨੂਰ ਚੈਰੀਟੇਬਲ ਸੁਸਾਇਟੀ ਵਲੋਂ 2 ਟੀਕਾਕਰਨ ਕੈਂਪ

ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਏਕਨੂਰ ਚੈਰੀਟੇਬਲ ਸੁਸਾਇਟੀ ਰੋਪੜ ਵਲੋਂ ਕੋਵਿਡ-19 ਕੋਰੋਨਾ ਟੀਕਾਕਰਨ (15 ਤੋਂ 18 ਸਾਲ) ਬੱਚਿਆਂ ਲਈ ਚਰਨਜੀਤ ਸਿੰਘ ਰੂਬੀ ਦੇ ਪ੍ਰਧਾਨਗੀ ਹੇਠ ਕੈਂਪ ਖ਼ਾਲਸਾ ਸਕੂਲ ਅਤੇ ਡੀ. ਏ. ਵੀ. ਸਕੂਲ ਰੋਪੜ ਵਿਚ ਲਗਾਇਆ ਗਿਆ | ਦੋਵੇਂ ਕੈਂਪਾਂ ...

ਪੂਰੀ ਖ਼ਬਰ »

ਹੰਸਾਲੀਸਰ ਸੰਤ ਨਿਰਮਲ ਆਸ਼ਰਮ 'ਚ ਧਾਰਮਿਕ ਸਮਾਗਮ

ਭਰਤਗੜ੍ਹ, 12 ਜਨਵਰੀ (ਜਸਬੀਰ ਸਿੰਘ ਬਾਵਾ)-ਸਚਖੰਡਵਾਸੀ ਬ੍ਰਹਮ ਗਿ. ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ 'ਚ ਉਨ੍ਹਾਂ ਦੀ 7ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਸਥਾਨਕ ਹੰਸਾਲੀਸਰ ਨਿਰਮਲ ਆਸ਼ਰਮ 'ਚ ਮੌਜੂਦਾ ਮੁਖੀ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਦੀ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਘਨੌਲੀ, 12 ਜਨਵਰੀ (ਜਸਵੀਰ ਸਿੰਘ ਸੈਣੀ)-ਬਾਬਾ ਬਾਲਕ ਨਾਥ ਮੰਦਰ ਘਨੌਲੀ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਹਵਨ ਯੱਗ ਪੂਜਾ ਅਰਚਨਾ ਤੋਂ ਬਾਅਦ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਇਸ ਦੌਰਾਨ ਵੱਡੀ ਗਿਣਤੀ ...

ਪੂਰੀ ਖ਼ਬਰ »

ਗੱਗ ਵਿਖੇ ਭਾਗਵਤ ਸਪਤਾਹ ਕਰਵਾਈ

ਢੇਰ, 12 ਜਨਵਰੀ (ਸ਼ਿਵ ਕੁਮਾਰ ਕਾਲੀਆ)-ਪਿੰਡ ਗੱਗ ਵਾਸੀਆਂ ਵਲੋਂ ਪਿੰਡ ਵਿਚ ਸ੍ਰੀਮਦ ਭਾਗਵਤ ਸਪਤਾਹ ਕਰਵਾਈ ਗਈ | ਇਸ ਸਪਤਾਹ 'ਚ ਪਿੰਡ ਤੇ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਉਤਸ਼ਾਹ ਲਿਆ | ਇਸ ਸਮੇਂ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਸਿੱਧ ਕਥਾਵਾਚਕ ਰਮੇਸ਼ ...

ਪੂਰੀ ਖ਼ਬਰ »

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਡੈਮੋਕ੍ਰੈਟਿਕ) ਪੰਜਾਬ ਵਲੋਂ 2022 ਦਾ ਕੈਲੰਡਰ ਜਾਰੀ

ਸ੍ਰੀ ਚਮਕੌਰ ਸਾਹਿਬ , 12 ਜਨਵਰੀ (ਜਗਮੋਹਣ ਸਿੰਘ ਨਾਰੰਗ)-ਪੀ. ਡਬਲਿਊ. ਡੀ. ਭਵਨ ਤੇ ਮਾਰਗ, ਬਿਜਲੀ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੰਚਾਈ, ਡਰੇਨਜ਼ ਤੇ ਸੀਵਰੇਜ ਬੋਰਡ ਦੇ ਫ਼ੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਡੈਮੋਕਰੇਟਿਕ) ...

ਪੂਰੀ ਖ਼ਬਰ »

ਕੰਨਿਆ ਲੋਹੜੀ ਮੇਲਾ ਮਨਾਇਆ

ਬੇਲਾ, 12 ਜਨਵਰੀ (ਮਨਜੀਤ ਸਿੰਘ ਸੈਣੀ)-ਪਿੰਡ ਮਾਹਲਾਂ ਵਿਖੇ ਹਰ ਸਾਲ ਦੀ ਤਰ੍ਹਾਂ ਛੇਵਾਂ ਕੰਨਿਆ ਲੋਹੜੀ ਮੇਲਾ ਕੌਰ ਵੈੱਲਫੇਅਰ ਫਾਊਾਡੇਸ਼ਨ ਨਾਲ ਮਿਲ ਕੇ ਮਨਾਇਆ ਗਿਆ, ਜਿਸ 'ਚ ਪ੍ਰਸ਼ੋਤਮ ਸਿੰਘ ਮਾਹਲ ਨੇ ਅਗਵਾਈ ਕੀਤੀ ਤੇ ਉਨ੍ਹਾਂ ਦੇ ਦੱਸਣ ਦੇ ਮੁਤਾਬਿਕ ਨਜ਼ਦੀਕੀ ...

ਪੂਰੀ ਖ਼ਬਰ »

'ਗਜ਼ਲ-ਏ-ਸ਼ਾਮ' ਪ੍ਰੋਗਰਾਮ ਵਿਰਾਸਤ-ਏ-ਖਾਲਸਾ ਵਿਖੇ 16 ਨੂੰ

ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਜੇ. ਐਸ. ਨਿੱਕੂਵਾਲ)-ਇਕ ਸੰਗੀਤਕ ਪ੍ਰੋਗਰਾਮ 'ਗਜ਼ਲ-ਏ-ਸ਼ਾਮ' 16 ਜਨਵਰੀ ਦਿਨ ਐਤਵਾਰ ਨੂੰ ਦੁਪਹਿਰ 3 ਵਜੇ ਤੋਂ ਸ਼ਾਮ 6 ਵਜੇ ਤੱਕ ਵਿਰਾਸਤ-ਏ-ਖਾਲਸਾ ਆਡੀਟੋਰੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ | ਇਸ ਸੰਬੰਧੀ ਪ੍ਰਬੰਧਕ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ,12 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁ: ਯਾਦਗਾਰ ਸ਼ਹੀਦਾਂ ਸ੍ਰੀ ਹੇਮਕੁੰਟ ਲੰਗਰ ਅਸਥਾਨ (ਮਾਣੇਮਾਜਰਾ) ਵਿਖੇ ਅੱਜ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 2 ਕਾਰ ਸਵਾਰ ਕਾਬੂ

ਕਾਹਨਪੁਰ ਖੂਹੀ, 12 ਜਨਵਰੀ (ਗੁਰਬੀਰ ਸਿੰਘ ਵਾਲੀਆ)-ਚੌਂਕੀ ਕਲਵਾਂ ਦੀ ਪੁਲਿਸ ਨੇ 2 ਕਾਰ ਸਵਾਰ ਵਿਅਕਤੀਆਂ ਨੂੰ ਚਿੱਟੇ ਨਸ਼ੀਲੇ ਪਾਊਡਰ ਸਹਿਤ ਕਾਬੂ ਕੀਤਾ ਹੈ | ਪੁਲਿਸ ਵਲੋਂ ਦਰਜ ਕੀਤੇ ਗਏ ਮਾਮਲੇ ਅਨੁਸਾਰ ਜਦੋਂ ਚੌਕੀ ਇੰਚਾਰਜ ਕਲਵਾਂ ਏ. ਐੱਸ. ਆਈ. ਰਜਿੰਦਰ ਕੁਮਾਰ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਪਿੰਡ ਨੰਗਲ ਅਬਿਆਣਾ ਦਾ ਲੋਹੜੀ ਮੇਲਾ

ਨੂਰਪੁਰ ਬੇਦੀ, 12 ਜਨਵਰੀ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ 'ਚ ਪੈਂਦੇ ਪਿੰਡ ਨੰਗਲ ਅਬਿਆਣਾ ਵਿਖੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਰਵਿਦਾਸ ਕਲੱਬ ਵਲੋਂ ਨਵਜੰਮੀਆਂ ਕੁੜੀਆਂ ਦਾ ਲੋਹੜੀ ਮੇਲਾ ਕਰਵਾਇਆ ਗਿਆ | ਇਸ ਲੋਹੜੀ ਮੇਲੇ ਵਿਚ ਨਵ-ਜੰਮੀਆਂ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 1065 ਨਵੇਂ ਮਰੀਜ਼ ਆਏ ਸਾਹਮਣੇ

ਪੰਚਕੂਲਾ, 12 ਜਨਵਰੀ (ਕਪਿਲ)-ਪੰਚਕੂਲਾ 'ਚ ਕੋਰੋਨਾ ਦੇ 1065 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 734 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ ਜਦਕਿ ਬਾਕੀ ਬਾਹਰਲੇ ਖੇਤਰਾਂ ਨਾਲ ਸੰਬੰਧਿਤ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਡਾ. ਮਨਕੀਰਤ ਨੇ ਦੱਸਿਆ ...

ਪੂਰੀ ਖ਼ਬਰ »

ਕਸਬਾ ਨਵਾਂਗਰਾਉਂ ਸ਼ਿਵਾਲਿਕ ਵਿਹਾਰ 'ਚੋਂ ਗਹਿਣੇ ਤੇ ਨਕਦੀ ਚੋਰੀ

ਮਾਜਰੀ, 12 ਜਨਵਰੀ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਉਂ ਸ਼ਿਵਾਲਿਕ ਵਿਹਾਰ ਘਰ ਅੰਦਰ ਪਿਆ ਕੀਮਤੀ ਸਾਮਾਨ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਮ ਕੁਮਾਰ ਚੰਦਿਕਾ ਪ੍ਰਸ਼ਾਦ ਨੇ ਦੱੱੱੱੱੱੱਸਿਆ ਕਿ ਮੈਂ ਆਪਣੇ ਪਰਿਵਾਰ ਸਮੇਤ ...

ਪੂਰੀ ਖ਼ਬਰ »

ਕੁਰਾਲੀ ਦੇ ਹਸਪਤਾਲ ਦੇ ਅੱਪਗੇ੍ਰਡ ਨਾ ਹੋਣ ਲਈ ਕਾਂਗਰਸ ਲੀਡਰਸ਼ਿਪ ਜ਼ਿੰਮੇਵਾਰ-ਰਾਣਾ ਗਿੱਲ

ਕੁਰਾਲੀ, 12 ਜਨਵਰੀ (ਹਰਪ੍ਰੀਤ ਸਿੰਘ)-ਕਾਂਗਰਸ ਸਰਕਾਰ ਦੀ ਆਪਸੀ ਖਿੱਚੋਤਾਣ ਕਾਰਨ ਪਿਛਲੇ 5 ਸਾਲਾਂ ਤੋਂ ਹਲਕੇ ਦਾ ਵਿਕਾਸ ਠੱਪ ਹੋ ਕੇ ਰਹਿ ਗਿਆ ਹੈ, ਜਿਸ ਦਾ ਖ਼ਮਿਆਜ਼ਾ ਹਲਕੇ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਹਲਕਾ ਖਰੜ ਤੋਂ ਸ਼੍ਰੋਮਣੀ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ 'ਬੌਧਿਕ ਸੰਪੱਤੀ ਅਧਿਕਾਰਾਂ' ਬਾਰੇ ਵਰਕਸ਼ਾਪ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਕੇਂਦਰੀ ਵਣਜ ਅਤੇ ਉਦਯੋਗ ਮੰਤਰਾਲੇ ਦੇ ਬੌਧਿਕ ਸੰਪੱਤੀ ਦਫ਼ਤਰ ਵਲੋਂ ਰਿਆਤ-ਬਾਹਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ 'ਬੌਧਿਕ ਸੰਪੱਤੀ ਅਧਿਕਾਰਾਂ' ਬਾਰੇ ਇਕ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਪੇਟੈਂਟਸ ਅਤੇ ਡਿਜ਼ਾਈਨਜ਼ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ 'ਚ ਤੇਜ਼ੀ ਨਾਲ ਵਧਣ ਲੱਗੇ ਕੋਰੋਨਾ ਮਾਮਲੇ

ਐੱਸ. ਏ. ਐੱਸ. ਨਗਰ, 12 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ 'ਚ ਕੋਰੋਨਾ ਤੋਂ ਬਚਾਅ ਲਈ ਦੋਵੇਂ ਟੀਕੇ ਲਗਵਾਉਣ ਤੋਂ ਬਾਅਦ ਵੀ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਦਰ ਤੇਜ਼ੀ ਨਾਲ ਵਧਣ ਦੀ ਜਾਣਕਾਰੀ ਮਿਲੀ ਹੈ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 974 ਮਰੀਜ਼ ਆਏ ਸਾਹਮਣੇ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 974 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦਕਿ 399 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਜ਼ੀਰਕਪੁਰ, 12 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਅਤੇ ਢਕੋਲੀ ਪੁਲਿਸ ਨੇ ਸ਼ਰਾਬ ਤਸਕਰੀ ਦੇ ਦੋਸ਼ ਹੇਠ 4 ਵਿਅਕਤੀਆਂ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਕਾਰਵਾਈ ਦੌਰਾਨ ਪੁਲਿਸ ਨੇ 93 ਬੋਤਲਾਂ ਚੰਡੀਗੜ੍ਹ ਅਤੇ ਹਰਿਆਣਾ ਮਾਰਕਾ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਨੇ ਖੁਦ ਬਾਜ਼ਾਰਾਂ 'ਚ ਜਾ ਲੋਕਾਂ ਨੂੰ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ, 12 ਜਨਵਰੀ (ਜਸਬੀਰ ਸਿੰਘ ਜੱਸੀ)-ਕੋਰੋਨਾ ਦੇ ਵਧ ਰਹੇ ਕੇਸਾਂ ਦੇ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਅੱਜ ਮੁਹਾਲੀ ਦੇ ਵੱਖ-ਵੱਖ ਫੇਜ਼ਾਂ ਦੇ ਬਾਜ਼ਾਰਾਂ 'ਚ ਖੁਦ ਨਿਕਲੇ ਅਤੇ ਲੋਕਾਂ ਨੂੰ ਕੋਵਿਡ-19 ਸੰਬੰਧੀ ਜਾਗਰੂਕ ਕਰਦਿਆਂ ...

ਪੂਰੀ ਖ਼ਬਰ »

ਖਰੜ ਹਲਕੇ 'ਚ ਚੋਣ ਜ਼ਾਬਤੇ ਦੀਆਂ ਸ਼ਰ੍ਹੇਆਮ ਉਡਾਈਆਂ ਜਾਂ ਰਹੀਆਂ ਧੱਜੀਆਂ

ਖਰੜ, 12 ਜਨਵਰੀ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਅਤੇ ਆਸ-ਪਾਸ ਖੇਤਰਾਂ 'ਚ ਚੋਣ ਲੜਨ ਵਾਲੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਥਾਂ-ਥਾਂ ਆਪਣੇ ਚੋਣ ਪ੍ਰਚਾਰ ਵਾਲੇ ਬੈਨਰ, ਫਲੈਕਸ, ਪੋਸਟਰ ਲਗਾ ਕੇ ਖੁੱਲੇ੍ਹਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਚੋਣ ਜ਼ਾਬਤਾ ਲੱਗਣ ...

ਪੂਰੀ ਖ਼ਬਰ »

ਕੋਵਿਡ ਨਿਯਮਾਂ ਦੀ ਪਾਲਣਾ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ

ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਜੇ. ਐਸ. ਨਿੱਕੂਵਾਲ)-ਉੱਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਮਨਾਉਣ ਲਈ ਅਗਾਓ ਤਿਆਰੀਆਂ ਕਰਨ ਸੰਬੰਧੀ ਇਕ ਵਿਸ਼ੇਸ਼ ਮੀਟਿੰਗ ਐੱਸ. ਡੀ. ਐੱਮ. ਦਫ਼ਤਰ ਦੇ ਮੀਟਿੰਗ ਹਾਲ 'ਚ ਐੱਸ. ਡੀ. ਐੱਮ. ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਤੇ ਬੀ.ਬੀ.ਐੱਮ.ਬੀ. ਹਸਪਤਾਲ ਦੇ ਪੀ.ਐੱਮ.ਓ. ਕੋਰੋਨਾ ਪਾਜ਼ੀਟਿਵ

ਨੰਗਲ, 12 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਕੋਰੋਨਾ ਦੀ ਤੀਜੀ ਲਹਿਰ ਤਹਿਤ ਨੰਗਲ 'ਚ ਮੁੜ ਕੋਰੋਨਾ ਪਾਜੇਟਿਵ ਮਰੀਜ਼ਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ ਹੈ, ਜਿਸ ਦੇ ਤਹਿਤ ਬੀ. ਬੀ. ਐੱਮ. ਬੀ ਕਨਾਲ ਹਸਪਤਾਲ ਦੇ ਪੀ. ਐੱਮ. ਓ. ਅਤੇ ਸਿਵਲ ਹਸਪਤਾਲ ਨੰਗਲ ਦੇ ਐੱਸ. ਐੱਮ. ਓ. ਡਾ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX