ਪਟਿਆਲਾ, 12 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਵਿਧਾਨ ਸਭਾ ਚੋਣਾਂ ਸਬੰਧੀਂ ਲਾਗੂ ਹੋਏ ਚੋਣ ਜਾਬਤੇ ਤੋਂ ਜਾਣੂ ਕਰਵਾਉਣ ਲਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅੱਜ ਇਕ ਅਹਿਮ ਮੀਟਿੰਗ ਕੀਤੀ | ਇਸ ਮੌਕੇ ਹੰਸ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਚੋਣ ਜਾਬਤੇ ਦੀ ਸਖ਼ਤੀ ਪਾਲਣਾ ਨਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਪੂਰਾ ਸਹਿਯੋਗ ਦੇਵੇਗਾ | ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਆਪਣੀਆਂ ਸਾਰੀਆਂ ਗਤੀਵਿਧੀਆਂ ਨਿਰਧਾਰਤ ਨਿਯਮਾਂ ਅਤੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਨਿਰਧਾਰਤ ਨੇਮਾਂ ਅੰਦਰ ਰਹਿ ਕੇ ਹੀ ਕਰਨ ਤਾਂ ਉਨ੍ਹਾਂ ਨੂੰ ਕੋਈ ਦਿਕਤ ਨਹੀਂ ਆਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ ਲਈ ਕਾਨੂੰਨੀ ਚੋਣ ਖ਼ਰਚੇ ਦੀ ਸੀਮਾ 40 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ, ਇਸ ਲਈ ਸਾਰੇ ਉਮੀਦਵਾਰ ਨਿਯਮਾਂ ਦਾ ਪਾਲਣ ਕਰਨ ਕਿਉਂਕਿ ਉਨ੍ਹਾਂ ਦੇ ਖਰਚੇ 'ਤੇ ਨਜ਼ਰ ਰੱਖੀ ਜਾਵੇਗੀ | ਪ੍ਰਚਾਰ ਲਈ ਵਰਤੇ ਜਾਣ ਵਾਲੇ ਪਿ੍ੰਟ, ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ ਪਲੇਟਫ਼ਾਰਮ 'ਤੇ ਵੀ ਚੋਣ ਕਮਿਸ਼ਨ ਵਲੋਂ ਤਿੱਖੀ ਨਜ਼ਰ ਰੱਖੀ ਜਾਵੇਗੀ, ਜਿਸ ਲਈ ਹਰ ਤਰ੍ਹਾਂ ਦੇ ਪ੍ਰਚਾਰ ਲਈ ਉਮੀਦਵਾਰਾਂ ਵਲੋਂ ਅਗੇਤੀਆਂ ਪ੍ਰਵਾਨਗੀਆਂ ਲੈਣੀਆਂ ਲਾਜ਼ਮੀ ਹਨ | ਉਨ੍ਹਾਂ ਕਿਹਾ ਕਿ ਮੁੱਲ ਦੀਆਂ ਖ਼ਬਰਾਂ ਦੇ ਮਾੜੇ ਰੁਝਾਨ ਨੂੰ ਠੱਲ ਪਾਉਣ ਲਈ ਪਾਰਟੀਆਂ ਸਹਿਯੋਗ ਦੇਣ | ਨਾਮਜ਼ਦਗੀ ਸਮੇਂ ਹਰ ਉਮੀਦਵਾਰ ਨੂੰ ਫਾਰਮ ਨੰਬਰ 26 ਭਰਨ ਸਮੇਂ ਹਲਫ਼ੀਆ ਬਿਆਨ ਦਾ ਹਰ ਕਾਲਮ ਭਰਨ ਸਮੇਂ ਆਪਣੇ ਸੋਸ਼ਲ ਮੀਡੀਆ ਖਾਤਿਆਂ ਦੀ ਵੀ ਜਾਣਕਾਰੀ ਦੇਵੇਗਾ | ਸੰਦੀਪ ਹੰਸ ਨੇ ਕਿਹਾ ਕਿ ਰੈਲੀਆਂ, ਮਾਰਚ ਤੇ ਮੀਟਿੰਗਾਂ 'ਤੇ 15 ਜਨਵਰੀ ਤੱਕ ਕੋਵਿਡ ਪਾਬੰਦੀਆਂ ਲਾਗੂ ਹਨ ਪਰੰਤੂ ਘਰ-ਘਰ ਪ੍ਰਚਾਰ ਕੀਤਾ ਜਾ ਸਕਦਾ ਹੈ, ਇਸ ਲਈ ਵੀ 5 ਤੋਂ ਜ਼ਿਆਦਾ ਵਿਅਕਤੀ ਨਹੀਂ ਹੋਣੇ ਚਾਹੀਦੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਨਿਰੰਤਰ ਕਾਰਜਸ਼ੀਲ ਹਨ ਅਤੇ ਪੁਲਿਸ ਅਤੇ ਆਬਕਾਰੀ ਵਿਭਾਗ ਵਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ, ਇਸ ਲਈ ਨਸ਼ਿਆਂ ਦੀ ਵੰਡ ਸਮੇਤ ਕੋਈ ਵੀ ਗ਼ੈਰਕਾਨੂੰਨੀ ਗਤੀਵਿਧੀ ਨਾ ਕੀਤੀ ਜਾਵੇ | ਇਸ ਮੌਕੇ ਮੌਜੂਦ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਸਰਕਾਰੀ ਇਮਾਰਤਾਂ ਜਾਂ ਸਰਕਾਰੀ ਮਸ਼ੀਨਰੀ 'ਤੇ ਕੋਈ ਪ੍ਰਚਾਰ ਸਮੱਗਰੀ ਨਾ ਲਗਾਈ ਜਾਵੇ ਅਤੇ ਨਾ ਹੀ ਵਰਦੀਧਾਰੀ ਜਵਾਨਾਂ ਜਾਂ ਸੈਨਾ ਦੀ ਤਸਵੀਰ ਆਪਣੀ ਚੋਣ ਸਮਗਰੀ 'ਚ ਵਰਤੀ ਜਾਵੇ | ਇਸ ਤੋਂ ਬਿਨ੍ਹਾਂ ਕਿਸੇ ਧਾਰਮਿਕ ਅਸਥਾਨ 'ਤੇ ਚੋਣ ਪ੍ਰਚਾਰ ਨਾ ਕੀਤਾ ਜਾਵੇ ਅਤੇ ਨਾ ਹੀ ਧਰਮ ਜਾਤੀ ਆਦਿ ਦੇ ਨਾਂਅ 'ਤੇ ਗ਼ਲਤ ਪ੍ਰਚਾਰ ਕੀਤਾ ਜਾਵੇ | ਇਸ ਮੀਟਿੰਗ ਮੌਕੇ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਊਾਟਸਰ, ਕਾਂਗਰਸ ਦੇ ਦਫ਼ਤਰ ਇੰਚਾਰਜ ਮਹਿੰਦਰ ਸਿੰਘ, ਸ੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਤੋਂ ਆਕਾਸ਼ ਸ਼ਰਮਾ ਤੇ ਸੁਖਬੀਰ ਸਿੰਘ, ਆਮ ਆਦਮੀ ਪਾਰਟੀ ਤੋਂ ਸੁਖਦੇਵ ਸਿੰਘ, ਐਨ.ਸੀ.ਪੀ. ਤੋਂ ਜਸਵਿੰਦਰ ਸਿੰਘ ਛਾਬੜਾ, ਸ਼ਿਵ ਸੈਨਾ ਤੋਂ ਸ਼ਮਾਂ ਕਾਂਤ ਪਾਂਡੇ, ਸ਼ਿਵ ਸੈਨਾ ਹਿੰਦੁਸਤਾਨ ਤੋਂ ਰਵਿੰਦਰ ਸਿੰਗਲਾ ਆਦਿ ਨੇ ਵਿਸ਼ਵਾਸ਼ ਦੁਆਇਆ ਕਿ ਉਹ ਚੋਣ ਜਾਬਤੇ ਦੀ ਪੂਰੀ ਤਰ੍ਹਾਂ ਪਾਲਣਾ ਕਰਨਗੇ | ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀ ਰਾਮਜੀ ਲਾਲ, ਚੋਣ ਕਾਨੂੰਗੋ ਪਿ੍ਯੰਕਾ ਰਾਣੀ ਵੀ ਮੌਜੂਦ ਸਨ |
ਪਟਿਆਲਾ, 12 ਜਨਵਰੀ (ਗੁਰਵਿੰਦਰ ਸਿੰਘ ਔਲਖ)-ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਨੇੜਲੇ ਕਾਂਗਰਸੀ ਆਗੂ ਅਤੇ ਸਰਪੰਚ ਤਾਰਾ ਦੱਤ ਦੇ ਕਤਲ ਮਾਮਲੇ 'ਚ ਅੱਜ ਉਸ ਦੇ ਸਮੱਰਥਕਾਂ ਅਤੇ ਰਿਸ਼ਤੇਦਾਰਾਂ ਵਲੋਂ ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾ ਹੋਣ ਤੋਂ ਭੜਕੇ ਬੱਸ ਸਟੈਂਡ ਨੇੜੇ ...
ਸਮਾਣਾ, 12 ਜਨਵਰੀ (ਸਾਹਿਬ ਸਿੰਘ)-ਪੰਜਾਬ-ਯੂ.ਟੀ. ਮੁਲਾਜ਼ਮ 'ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਦਿੱਤੇ ਸੱਦੇ ਅਧੀਨ 'ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ' ਦੀ ਅਗਵਾਈ ਵਿਚ ਬੱਸ ਅੱਡੇ ਦੇ ਮੁੱਖ ਗੇਟ ਸਾਹਮਣੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਰੋਸ ...
ਪਟਿਆਲਾ, 12 ਜਨਵਰੀ (ਗੁਰਵਿੰਦਰ ਸਿੰਘ ਔਲਖ)-ਸਵਾਮੀ ਵਿਵੇਕਾਨੰਦ ਦੇ ਜਨਮ ਸ਼ਤਾਬਦੀ ਮੌਕੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਫ਼ਸਟ ਏਡ ਸਿਹਤ ਸੇਫ਼ਟੀ ਮਿਸ਼ਨ ਅਤੇ ਭਾਰਤ ਵਿਕਾਸ ਪ੍ਰੀਸ਼ਦ ਪਟਿਆਲਾ ਵਲੋਂ ਕਰਵਾਏ ਪ੍ਰੋਗਰਾਮ ਮੌਕੇ ਉਪਕਾਰ ਸਿੰਘ ਪ੍ਰਧਾਨ, ਸ੍ਰੀਮਤੀ ...
ਸਮਾਣਾ, 12 ਜਨਵਰੀ (ਹਰਵਿੰਦਰ ਸਿੰਘ ਟੋਨੀ)-14 ਫ਼ਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਚੋਣਾਂ ਸਮਾਣਾ-ਕਮ-ਉੱਪ ਮੰਡਲ ਅਫ਼ਸਰ ਸਮਾਣਾ ਟੀ. ਬੇਨਿਥ ਅਤੇ ਪੁਲਿਸ ਉੱਪ-ਕਪਤਾਨ ਸਮਾਣਾ ਦਲਬੀਰ ਸਿੰਘ ਗਰੇਵਾਲ ਨੇ ਪੰਜਾਬ ...
ਸਮਾਣਾ, 12 ਜਨਵਰੀ (ਗੁਰਦੀਪ ਸ਼ਰਮਾ)-ਪੰਜਾਬ ਪੁਲਿਸ ਵਲੋਂ ਨਸ਼ਾ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਏ ਜਾ ਰਹੇ ਅਭਿਆਨ ਤਹਿਤ ਪੁਲਿਸ ਚੌਕੀ ਮਵੀ ਦੇ ਇੰਚਾਰਜ ਸਾਹਿਬ ਸਿੰਘ ਦੀ ਅਗਵਾਈ 'ਚ ਤਿੰਨ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਘਰ ਦੀ ਕੱਢੀ ਨਜਾਇਜ਼ ...
ਸਮਾਣਾ, 12 ਜਨਵਰੀ (ਪ੍ਰੀਤਮ ਸਿੰਘ ਨਾਗੀ)-ਪੰਜਾਬ 'ਚ ਸਭ ਤੋਂ ਵੱਡੀ ਯੂਨੀਅਨ ਵਜੋਂ ਜਾਣੀ ਜਾਂਦੀ ਦੀ ਟਰੱਕ ਯੂਨੀਅਨ ਸਮਾਣਾ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਯੂਨੀਅਨਾਂ ਬਹਾਲ ਕੀਤੇ ਜਾਣ ਦੇ ਐਲਾਨ ਉਪਰੰਤ ਯੂਨੀਅਨ ਅਹੁਦੇਦਾਰਾਂ ਵਲੋਂ ਯੂਨੀਅਨਾਂ ਲਈ ...
ਪਟਿਆਲਾ, 12 ਜਨਵਰੀ (ਅ.ਸ. ਆਹਲੂਵਾਲੀਆ)-2022 ਦੀਆਂ ਵਿਧਾਨ ਸਭਾਈ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਚੋਣ ਜ਼ਾਬਤੇ ਲਈ ਜਾਰੀ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਏ.ਆਈ.ਜੀ. ਜੀ.ਆਰ.ਪੀ. ਪੰਜਾਬ ਦਵਿੰਦਰ ਸਿੰਘ ਧੂਰੀ ਵਲੋਂ ਗੌਰਮਿੰਟ ਰੇਲਵੇ ਪੁਲਿਸ ਦੇ ...
ਪਟਿਆਲਾ, 12 ਜਨਵਰੀ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਮੇਜਰ ਆਰ.ਪੀ.ਐਸ. ਮਲਹੋਤਰਾ ਨੇ ਅੱਜ ਕਿਹਾ ਕਿ ਕੁਝ ਲੋਕ ਜੋ ਆਮ ਆਦਮੀ ਪਾਰਟੀ ਦੀ ਵਧਦੀ ਲੋਕਪਿ੍ਅਤਾ ਨੂੰ ਦੇਖ ਕੇ ਟਿਕਟ ਲੈਣ ਦੇ ਇਰਾਦੇ ਨਾਲ ਆਏ ਸਨ, ਨੇ ਟਿਕਟ ਨਾ ਮਿਲਣ 'ਤੇ ਪਾਰਟੀ ...
ਪਾਤੜਾਂ, 12 ਜਨਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਮਾਰਕੀਟ ਕਮੇਟੀ ਪਾਤੜਾਂ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਨਿਰਮਲ ਸਿੰਘ ਹਰਿਆਊ ਵਲੋਂ ਜਿਸ ਤਰ੍ਹਾਂ ਪਿਛਲੇ ਕਈ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ...
ਪਾਤੜਾਂ, 12 ਜਨਵਰੀ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਹਲਕਾ ਸ਼ੁਤਰਾਣਾ 'ਚ ਕਈ ਸਾਲਾਂ ਤੋਂ ਸਰਗਰਮ ਅਤੇ ਇਸ ਹਲਕੇ ਵਿਚ ਵੱਡਾ ਆਧਾਰ ਰੱਖਦੇ ਆਮ ਆਦਮੀ ਪਾਰਟੀ ਦੇ ਬਾਜ਼ੀਗਰ ਸੈੱਲ ਪੰਜਾਬ ਦੇ ਪ੍ਰਧਾਨ ਨਰਾਇਣ ਸਿੰਘ ਨਰਸੋਤ ਦੇ ਹਲਕੇ ਦੇ ਕਈ ਆਗੂਆਂ ਸਮੇਤ ...
ਪਾਤੜਾਂ, 12 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਬਸਪਾ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਨੇ ਚੋਣ ਪ੍ਰਚਾਰ ਜਾਰੀ ਰੱਖਦਿਆਂ ਘੱਗਾ ਇਲਾਕੇ ਦੇ ਕਈ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਪਿੰਡ ਦੋਦੜਾ ਦੇ ਕਈ ਕਾਂਗਰਸੀ ਆਗੂਆਂ ਨੇ ਅਕਾਲੀ ਦਲ ਵਿਚ ਸ਼ਾਮਲ ...
ਪਟਿਆਲਾ, 12 ਜਨਵਰੀ (ਅ.ਸ. ਆਹਲੂਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਦੂਜੀਆਂ ਪਾਰਟੀਆਂ ਦੇ ਆਗੂ ਸ਼ਾਮਲ ਹੋਣ ਕਾਰਨ ਪਾਰਟੀ ਹੋਰ ਮਜ਼ਬੂਤ ਹੋ ਗਈ ਹੈ | ਅੱਜ ਇਨ੍ਹਾਂ ਆਗੂਆਂ ਦਾ ਪਟਿਆਲਾ ਦਿਹਾਤੀ ਦੇ ਉਮੀਦਵਾਰ ...
ਸ਼ੁਤਰਾਣਾ, 12 ਜਨਵਰੀ (ਬਲਦੇਵ ਸਿੰਘ ਮਹਿਰੋਕ) ਇੰਸ. ਕਮਲਜੀਤ ਸਿੰਘ ਨੇ ਸ਼ੁਤਰਾਣਾ ਥਾਣਾ ਮੁਖੀ ਵਜੋਂ ਅਹੁਦਾ ਸੰਭਾਲ਼ ਲਿਆ ਹੈ, ਉਹ ਰਾਜਪੁਰਾ ਤੋਂ ਬਦਲ ਕੇ ਆਏ ਹਨ | ਨਵਨਿਯੁਕਤ ਥਾਣਾ ਮੁਖੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਲੋਕਾਂ ਨੂੰ ਇਨਸਾਫ਼ ਦੇਣਾ ਹੋਵੇਗਾ ...
ਪਟਿਆਲਾ, 12 ਜਨਵਰੀ (ਅ.ਬ.)-ਯੰਗ ਪ੍ਰੋਗਰੈਸਿਵ ਸਿੱਖ ਫੋਰਮ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 26 ਦਸੰਬਰ ਨੂੰ ਬਾਲ ਵੀਰ ਦਿਵਸ ਵਜੋਂ ਮਨਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਹੈ | ਛੋਟੋ ਸਾਹਿਬਜ਼ਾਦਿਆਂ ਬਾਬਾ ਫ਼ਤਹਿ ਸਿੰਘ ਜੀ ਤੇ ਬਾਬਾ ਜ਼ੋਰਾਵਰ ਸਿੰਘ ਜੀ ਦੀ ...
ਰਾਜਪੁਰਾ, 12 ਜਨਵਰੀ (ਰਣਜੀਤ ਸਿੰਘ)-ਹਲਕੇ 'ਚ ਜਿਉਂ-ਜਿਉਂ ਵਿਧਾਨ ਸਭਾ ਦੀਆਂ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ ਉਸੇ ਹਿਸਾਬ ਨਾਲ ਉਮੀਦਵਾਰਾਂ ਨੇ ਗੱਡੀ ਦਾ ਗੇਅਰ ਬਦਲਣਾ ਸ਼ੁਰੂ ਕਰ ਦਿੱਤਾ ਹੈ | ਇੱਥੋਂ ਦੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਚਰਨਜੀਤ ...
ਰਾਜਪੁਰਾ, 12 ਜਨਵਰੀ (ਜੀ.ਪੀ. ਸਿੰਘ)-ਅੱਜ ਸਥਾਨਕ ਭਗਤ ਸਿੰਘ ਕਾਲੋਨੀ ਵਿਖੇ ਵਿਧਾਇਕ ਕੰਬੋਜ ਵਲੋਂ ਦਲਿਤ ਵਰਗ ਦੇ ਆਗੂਆਂ ਅਤੇ ਵਰਕਰਾਂ ਨਾਲ ਇਕ ਬੈਠਕ ਕੀਤੀ ਗਈ, ਜਿਸ ਵਿਚ ਉਨ੍ਹਾਂ ਦਲਿਤ ਵਰਗ ਦੇ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ | ਉਨ੍ਹਾਂ ਵਰਕਰਾਂ ਨੂੰ ...
ਰਾਜਪੁਰਾ, 12 ਜਨਵਰੀ (ਜੀ.ਪੀ. ਸਿੰਘ)-ਅਗਲੇ ਮਹੀਨੇ ਦੀ 14 ਫਰਵਰੀ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਹਲਕੇ ਦੇ ਚੋਣ ਸੈਕਟਰ ਅਫ਼ਸਰਾਂ ਨੇ ਸਬ-ਡਵੀਜ਼ਨਲ ਮੈਜਿਸਟ੍ਰੇਟ ਸੰਜੀਵ ਕੁਮਾਰ ਦੀ ਅਗਵਾਈ ਹੇਠ ਸ਼ਹਿਰ ਦੀਆਂ ਸਲੱਮ ਬਸਤੀਆਂ ਜਿਨ੍ਹਾਂ ਵਿਚ ਬਸੇਰਾ ਸਕੀਮ ...
ਪਟਿਆਲਾ, 12 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਵਿਧਾਨ ਸਭਾ ਚੋਣਾਂ ਨੂੰ ਨਿਰਵਿਘਨ ਅਤੇ ਨਿਰਪੱਖ ਨੇਪਰੇ ਚੜ੍ਹਾਉਣ ਲਈ ਤਾਇਨਾਤ ਕੀਤੇ ਗਏ ਸਮੂਹ ਨੋਡਲ ਅਧਿਕਾਰੀਆਂ ਨਾਲ ਇਕ ਬੈਠਕ ਕੀਤੀ | ਬੈਠਕ ਦੌਰਾਨ ...
ਪਟਿਆਲਾ, 12 ਜਨਵਰੀ (ਅ.ਸ. ਆਹਲੂਵਾਲੀਆ)-ਸੂਬੇ ਅੰਦਰ ਆਉਂਦੀਆਂ ਵਿਧਾਨ ਸਭਾਈ ਚੋਣਾਂ 'ਚ ਪਾਰਟੀ ਵਰਕਰ ਬੂਥ ਲੈਵਲ ਤੱਕ ਕਿਸ ਤਰ੍ਹਾਂ ਕੰਮ ਕਰਨ ਦੀਆਂ ਹਦਾਇਤਾਂ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਵਲੋਂ ਪਟਿਆਲਾ ਜ਼ਿਲ੍ਹੇ ਦੇ ਪਾਰਟੀ ਆਗੂਆਂ ਨੂੰ ਦਿੱਤੀਆਂ | ਜ਼ਿਲ੍ਹੇ ...
ਬਨੂੜ, 12 ਜਨਵਰੀ (ਭੁਪਿੰਦਰ ਸਿਾਘ)-ਕਾਂਗਰਸ ਪਾਰਟੀ ਦੇ ਬਨੂੜ ਦਿਹਾਤੀ ਦੇ ਪ੍ਰਧਾਨ ਅਤੇ ਪਿੰਡ ਮਨੌਲੀ ਸੂਰਤ ਦੇ ਸਰਪੰਚ ਨੈਬ ਸਿੰਘ ਜ਼ੈਲਦਾਰ ਮਨੌਲੀ ਸੂਰਤ ਨੇ ਵੀ ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਉੱਤੇ ਦਾਅਵੇਦਾਰੀ ਜਿਤਾਈ ਹੈ | ਸੋਸ਼ਲ ...
ਪਟਿਆਲਾ, 12 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਭਾਰਤੀ ਚੋਣ ਕਮਿਸ਼ਨ ਵਲੋਂ ਯੁਵਕ ਦਿਵਸ ਮੌਕੇ ਜ਼ਿਲ੍ਹਾ ਆਈਕਨ ਸਵੀਪ ਪ੍ਰੋਜੈਕਟ ਅਤੇ ਸਰਬ ਭਾਰਤੀ ਅੰਤਰ ਯੂਨੀਵਰਸਿਟੀ ਹਾਕੀ ਕੈਂਪ ਦੀਆਂ ਖਿਡਾਰਨਾਂ ਉੱਪਰ ਆਉਣ ਵਾਲੀਆਂ ਵਿਧਾਨ ...
ਪਟਿਆਲਾ, 12 ਜਨਵਰੀ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਪਿ੍ੰਸ ਸੋਢੀ ਨੇ ਕਿਹਾ ਕਿ ਅੱਜ ਜ਼ਿਲੇ੍ਹ 'ਚ ਪ੍ਰਾਪਤ 2482 ਕੋਵਿਡ ਰਿਪੋਰਟਾਂ 'ਚੋਂ 906 ਕੇਸ ਕੋਵਿਡ ਪਾਜ਼ੀਟਿਵ ਪਾਏ ਗਏ ਹਨ | ਜਿਨ੍ਹਾਂ 'ਚੋਂ ਪਟਿਆਲਾ ਸ਼ਹਿਰ ਨਾਲ 452, ਨਾਭਾ 55, ਸਮਾਣਾ 27, ਰਾਜਪੁਰਾ 56, ਬਲਾਕ ...
ਪਟਿਆਲਾ, 12 ਜਨਵਰੀ (ਗੁਰਵਿੰਦਰ ਸਿੰਘ ਔਲਖ)-ਕੇਂਦਰੀ ਜੇਲ੍ਹ ਪਟਿਆਲਾ 'ਚੋਂ ਦੋ ਮੋਬਾਈਲ ਫ਼ੋਨ ਮਿਲਣ 'ਤੇ ਅਣਪਛਾਤੇ ਹਵਾਲਾਤੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਸੁਪਰਡੈਂਟ ਅਮਰਬੀਰ ਸਿੰਘ ਨੇ ਥਾਣਾ ਤਿ੍ਪੜੀ ਦੀ ਪੁਲਿਸ ਨੂੰ ਇਤਲਾਹ ਦਿੱਤੀ ...
ਪਟਿਆਲਾ, 12 ਜਨਵਰੀ (ਗੁਰਵਿੰਦਰ ਸਿੰਘ ਔਲਖ)-ਥਾਣਾ ਤਿ੍ਪੜੀ ਦੀ ਪੁਲਿਸ ਵਲੋਂ ਨਜਾਇਜ਼ ਸ਼ਰਾਬ ਵੇਚਦੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਚਰਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੀ ...
ਪਟਿਆਲਾ, 12 ਜਨਵਰੀ (ਗੁਰਵਿੰਦਰ ਸਿੰਘ ਔਲਖ)-ਬੀਤੇ ਕੱਲ੍ਹ ਭਾਦਸੋਂ ਨੇੜੇ ਪੈਂਦੀ ਵਿਕਾਸ ਨਗਰ ਕਾਲੋਨੀ ਦੇ ਕਾਂਗਰਸੀ ਸਰਪੰਚ ਤਾਰਾ ਦੱਤ ਸ਼ਰਮਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੇ ਪੰਜ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਤਿ੍ਪੜੀ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ...
ਪਟਿਆਲਾ, 12 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਅਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX