ਬਠਿੰਡਾ, 12 ਜਨਵਰੀ (ਅੰਮਿ੍ਤਪਾਲ ਸਿੰਘ ਵਲਾਣ)-ਭਾਰਤ-ਪਾਕਿਸਤਾਨ ਜੰਗ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਹਵਾਈ ਸੈਨਾ ਦੇ ਫਲਾਇੰਗ ਅਧਿਕਾਰੀ ਪਰਮਵੀਰ ਚੱਕਰ ਜੇਤੂ ਨਿਰਮਲਜੀਤ ਸਿੰਘ ਸੇਖੋਂ ਦਾ ਅੱਜ ਬਠਿੰਡਾ ਦੇ ਭਾਈ ਘਨੱਈਆ ਚੌਕ ਵਿਖੇ ਆਦਮ-ਕੱਦ ਬੁੱਤ ਸਥਾਪਤ ਕੀਤਾ ਗਿਆ | ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਉਨ੍ਹਾਂ ਦੇ ਬੁੱਤ ਅੱਗੇ ਨਤਮਸਤਕ ਹੁੰਦੇ ਹੋਏ ਉਨ੍ਹਾਂ ਨੂੰ ਸਿਜਦਾ ਕਰਦੇ ਕਿਹਾ ਕਿ ਦੇਸ਼ ਦੇ ਮਹਾਨ ਸਪੂਤਾਂ ਤੇ ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਂਦਾ ਰਹੇਗਾ | ਜ਼ਿਕਰਯੋਗ ਹੈ ਕਿ ਪਿੰਡ ਈਸੇਵਾਲ (ਲੁਧਿਆਣਾ) ਦੇ ਜੰਮਪਲ ਫਲਾਇੰਗ ਅਧਿਕਾਰੀ ਨਿਰਮਲਜੀਤ ਸਿੰਘ ਸੇਖੋਂ 1971 ਦੀ ਭਾਰਤ-ਪਾਕਿਸਤਾਨ ਜੰਗ ਸਮੇਂ ਸ਼੍ਰੀਨਗਰ ਸਥਿੱਤ ਫੋਲੈਂਡ ਗਨੈੱਟ ਲੜਾਕੂ ਨੂੰ ਉਡਾਉਂਦੇ ਹੋਏ ਭਾਰਤੀ ਵਾਈ ਸੈਨਾ ਦੇ ਨੰਬਰ 18 ਸਕੂਐਡਰਨ 'ਦਾ ਫਲਾਇੰਗ ਬੁਲੇਟਸ' ਨਾਲ ਡਿਊਟੀ 'ਤੇ ਤਾਇਨਾਤ ਸਨ | 14 ਦਸੰਬਰ 1971 ਨੂੰ ਸ਼੍ਰੀਨਗਰ ਏਅਰ-ਫੀਲਡ ਉੱਤੇ ਪਾਕਿਸਤਾਨ ਏਅਰ ਫੋਰਸ ਦੇ ਬੇਸ ਪਿਸ਼ਾਵਰ ਤੋਂ 26 ਸੈਕੂਅਡਰਨ ਦੇ ਛੇ ਪਾਕਿਸਤਾਨੀ ਹਵਾਈ ਸੈਨਾ ਦੇ ਜੈੱਟਾਂ ਵਲੋਂ ਹਮਲਾ ਕੀਤਾ ਗਿਆ | ਉਸ ਸਮੇਂ ਡਿਊਟੀ 'ਤੇ ਤਾਇਨਾਤ ਸ. ਸੇਖੋਂ ਨੇ ਹਮਲੇ ਦੌਰਾਨ ਉਡਾਣ ਭਰਨ ਦੀ ਕੋਸ਼ਿਸ਼ ਦੇ ਘਾਤਕ ਖ਼ਤਰੇ ਦੇ ਬਾਵਜੂਦ ਹਮਲਾਵਰ ਸਾਬਰ ਇੱਕ ਜੋੜੀ ਨੂੰ ਤੁਰੰਤ ਉਤਾਰਿਆ ਤੇ ਦੂਸਰੀ ਲੜਾਈ ਦੌਰਾਨ ਉਨ੍ਹਾਂ ਇਕ ਜਹਾਜ਼ 'ਤੇ ਸਿੱਧਾ ਹਮਲਾ ਕੀਤਾ ਤੇ ਦੂਸਰੇ ਜਹਾਜ਼ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੱਗ ਲਗਾ ਦਿੱਤੀ | ਉਨ੍ਹਾਂ ਚਾਰ-ਇਕ ਦੇ ਮੁਕਾਬਲੇ ਤਹਿਤ ਦੁਸ਼ਮਣ ਨਾਲ ਅਸਮਾਨ ਵਿਚ ਲੜਾਈ 'ਚ ਹਿੱਸਾ ਲਿਆ | ਇਸ ਦੌਰਾਨ ਉਨ੍ਹਾਂ ਦੇ ਜਹਾਜ਼ ਨੂੰ ਇਕ ਸਾਬਰ ਦੀ ਗੋਲੀ ਨਾਲ ਮਾਰ ਦਿੱਤਾ ਗਿਆ ਸੀ ਤੇ ਉਹ ਸ਼ਹੀਦੀ ਪ੍ਰਾਪਤ ਕਰ ਗਏ | ਉਹ ਭਾਰਤੀ ਹਵਾਈ ਸੈਨਾਂ ਦੀਆਂ ਪ੍ਰੰਪਰਾਵਾਂ ਵਿਚ ਉਚਾਈਆਂ ਦੇ ਪਹਿਲੇ ਅਧਿਕਾਰੀ ਸਨ, ਜਿਨ੍ਹਾਂ ਨੂੰ ਸ਼ਹੀਦੀ ਪ੍ਰਾਪਤ ਹੋਣ ਉਪਰੰਤ ਦੇਸ਼ ਦੇ ਸਰਵ-ਉੱਚ ਬਹਾਦਰੀ ਪੁਰਸਕਾਰ 'ਪਰਮਵੀਰ ਚੱਕਰ' ਨਾਲ ਸਨਮਾਨਿਆ ਗਿਆ | ਉਨ੍ਹਾਂ ਦੀ ਲਾਸਾਨੀ ਬਹਾਦਰੀ ਤੇ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣ ਲਈ ਅੱਜ ਬਠਿੰਡਾ ਵਿਚ ਉਨ੍ਹਾਂ ਦਾ ਉਕਤ ਕਾਦਮ-ਕੱਦ ਬੁੱਤ ਸਥਾਪਤ ਕੀਤਾ ਗਿਆ ਹੈ |
ਤਲਵੰਡੀ ਸਾਬੋ, 12 ਜਨਵਰੀ (ਰਵਜੋਤ ਸਿੰਘ ਰਾਹੀ)-ਸੂਬੇ ਦੇ ਲੋਕ ਇਹ ਗੱਲ ਭਲੀਭਾਂਤ ਜਾਣ ਚੁੱਕੇ ਹਨ ਕਿ ਸੂਬੇ ਦਾ ਵਿਕਾਸ ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦੀ ਸਰਕਾਰ ਸਮੇਂ ਹੀ ਹੁੰਦਾ ਰਿਹਾ ਹੈ ਇਸ ਲਈ ਉਹ ਇਸ ਵਾਰ ਵੀ ਅਕਾਲੀ ਬਸਪਾ ਗੱਠਜੋੜ ਦੇ ਹੱਕ ਵਿਚ ਫ਼ਤਵਾ ...
ਭਾਈਰੂਪਾ, 12 ਜਨਵਰੀ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਉਸ ਮੌਕੇ ਵੱਡਾ ਝਟਕਾ ਲੱਗਿਆ ਜਦ ਪਿੰਡ ਸੇਲਬਰਾਹ ਤੋਂ ਸਵਰਗੀ ਸਰਪੰਚ ਹਰੀ ਸਿੰਘ ਦੇ ਪਰਿਵਾਰ ਦੇ ਨਾਲ 63 ਪਰਿਵਾਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ...
ਬਠਿੰਡਾ, 12 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਡੇਰਾ ਸਿਰਸਾ ਨਾਲ ਸਬੰਧਿਤ ਡੇਰਾ ਸਲਾਬਤਪੁਰਾ ਵਿਖੇ ਹਾਜ਼ਰੀ ਭਰਨ ਵਾਲੇ ਸਿਆਸੀ ਆਗੂਆਂ ਖ਼ਿਲਾਫ਼ ਅੱਜ ਖ਼ਾਲਸਾ ਦੀਵਾਨ ਸ਼੍ਰੀ ਗੁਰੂ ਸਿੰਘ ਸਭਾ ਤੇ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਗੁਰਦੁਆਰਾ ਸਿੰਘ ...
ਬਠਿੰਡਾ, 12 ਜਨਵਰੀ (ਅਵਤਾਰ ਸਿੰਘ)-ਭੁੱਚੋ ਮੰਡੀ ਦੇ ਸਮਾਜ ਸੇਵੀ ਜੌੜਾ ਪਰਿਵਾਰ ਨੂੰ ਮਹਾਸ਼ਾ ਅਮਰ ਚੰਦ ਮਿੱਤਲ ਮੈਮੋਰੀਅਲ ਐਵਾਰਡ ਨਾਲ ਸਨਮਾਨਿਆ ਗਿਆ ਹੈ | ਦਿ੍ਸ਼ਟੀ ਆਈ ਡੋਨੇਸ਼ਨ ਸੁਸਾਇਟੀ ਤੇ ਨੀਲ ਕੰਠ ਮੰਦਰ ਕਮੇਟੀ ਭੁੱਚੋ ਮੰਡੀ ਵਲੋਂ ਕਰਵਾਏ ਗਏ ਭਰਵੇਂ ਸਮਾਗਮ ...
ਬਠਿੰਡਾ, 12 ਜਨਵਰੀ (ਅਵਤਾਰ ਸਿੰਘ)-ਬੀਤੇ ਦਿਨ ਸ਼ਹਿਰ ਬਠਿੰਡਾ ਵਿਚ ਮਿਸ ਲਿਟਲ ਪੰਜਾਬਣ ਲੋਹੜੀ ਧੀਆਂ ਦੀ ਭਾਗ ਪੰਜਵਾਂ ਜੋ ਸਾਈਨ ਡਾਂਸ ਪਲਾਨਟ ਅਤੇ ਰਿੱਚ ਹੈਰੀਟੇਜ ਕਲਚਰ ਅਤੇ ਵੈੱਲਫੇਅਰ ਸੁਸਾਇਟੀ ਵਲੋਂ ਕਰਵਾਇਆ ਗਿਆ ਸੀ | ਜਿਸ ਵਿਚ ਮਾਨਸਾ, ਬਠਿੰਡਾ ,ਫ਼ਰੀਦਕੋਟ, ...
ਬਠਿੰਡਾ, 12 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਜ਼ਿਲੇ੍ਹ 'ਚ ਕਰੋਨਾ ਮਹਾਂਮਾਰੀ ਦੇ ਪ੍ਰਕੋਪ 'ਚ ਵਾਧਾ ਹੋਣ ਕਾਰਨ 172 ਨਵੇਂ ਕੇਸ ਸਾਹਮਣੇ ਆਏ ਹਨ | ਜਿਨ੍ਹਾਂ 'ਚ ਮਾਡਲ ਟਾਊਨ, ਸੈਂਟਰਲ ਯੂਨੀਵਰਸਿਟੀ ਘੱੁਦਾ ਤੇ ਬਠਿੰਡਾ ਆਰਮੀ ਕੈਂਟ ਤੋਂ ਵੀ ਵੱਧ ਕੇਸ ਦੇਖਣ ਨੂੰ ...
ਰਾਮਾਂ ਮੰਡੀ, 12 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਬੰਗੀ ਰੋਡ 'ਤੇ ਦੋ ਮੋਟਰ-ਸਾਈਕਲਾਂ ਦੀ ਆਪਸ ਵਿਚ ਟੱਕਰ ਹੋਣ ਨਾਲ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ | ਇਸ ਦੀ ਸੂਚਨਾ ਮਿਲਣ 'ਤੇ ਤੁਰੰਤ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਅਤੇ ...
ਭਾਈਰੂਪਾ, 12 ਜਨਵਰੀ (ਵਰਿੰਦਰ ਲੱਕੀ)-ਸਫਰ ਜ਼ਿੰਦਗੀ ਫਾੳਾੂਡੇਸ਼ਨ ਗੁੰਮਟੀ ਕਲਾਂ ਵਲੋਂ ਸਮੂਹ ਨਗਰ ਨਿਵਾਸੀ, ਪਿੰਡ ਦੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲ ਪਿੰਡ ਅੰਦਰ 2021 'ਚ ਜਨਮੀਆਂ ਲੜਕੀਆਂ ਦੀ ਲੋਹੜੀ ਸ਼ਾਨਦਾਰ ਢੰਗ ਨਾਲ ਪਿੰਡ ਦੇ ਸਰਕਾਰੀ ਸਕੂਲ 'ਚ ਮਨਾਈ ...
ਬਠਿੰਡਾ, 12 ਜਨਵਰੀ (ਅਵਤਾਰ ਸਿੰਘ)-ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਪਿ੍ੰਸੀਪਲ ਡਾ. ਸੁਰਜੀਤ ਸਿੰਘ ਦੇ ਅਗਵਾਈ ਹੇਠ ਪ੍ਰੋਗਰਾਮ ਅਫ਼ਸਰ ਪ੍ਰੋ.ਬਲਵੀਰ ਕੌਰ ਗਿੱਲ, ਪ੍ਰੋ. ਗੁਰਸ਼ਰਨ ਕੌਰ ਚੀਮਾ ਅਤੇ ਪ੍ਰੋ.ਨਰਿੰਦਰ ਸਿੰਘ ਵਲੋਂ ...
ਬਠਿੰਡਾ, 12 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ | ਇਸ ਮੌਕੇ ਉਨ੍ਹਾਂ ...
ਬੱਲੂਆਣਾ, 12 ਜਨਵਰੀ (ਗੁਰਨੈਬ ਸਾਜਨ)-ਬਠਿੰਡਾ ਦੇ ਪਿੰਡ ਬੱਲੂਆਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਹਿਲੀ ਕਬੱਡੀ ਲੀਗ ਕਰਵਾਈ ਗਈ | ਭਾਈ ਬਹਿਲੋ ਫਿਜ਼ੀਕਲ ਟਰੇਨਿੰਗ ਸੈਂਟਰ ਗੋਨਿਆਣਾ, ਪਿੰਡ ਦੀ ਨਗਰ ਪੰਚਾਇਤ, ਕਿਸਾਨ ...
ਗੋਨਿਆਣਾ, 12 ਜਨਵਰੀ (ਲਛਮਣ ਦਾਸ ਗਰਗ)-ਕੋਰੋਨਾ ਮਹਾਂਮਾਰੀ ਨੇ ਮੁੜ ਫਿਰ ਪੂਰੇ ਦੇਸ਼ ਵਿਚ ਆਪਣਾ ਜਾਲ ਫੈਲਾ ਲਿਆ ਹੈ | ਦਿਨੋਂ ਦਿਨ ਦੇਸ਼ ਅੰਦਰ ਕੋਰੋਨਾ ਦੇ ਮਰੀਜ਼ਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜੇਕਰ ਸਿਹਤ ਮਾਹਿਰਾਂ ਦੀ ਮੰਨੀਏ ਤਾਂ ਕੋਰੋਨਾ ਮਹਾਂਮਾਰੀ ਦੀ ਇਹ ...
ਮਹਿਮਾ ਸਰਜਾ, 12 ਜਨਵਰੀ (ਰਾਮਜੀਤ ਸ਼ਰਮਾ)-ਕਾਂਗਰਸ ਨੂੰ ਉਸ ਸਮੇਂ ਧੱਕਾ ਲੱਗਾ ਜਦੋਂ 7 ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਕੋਠੇ ਨਾਥੀਆਣਾ ਤੋਂ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਨਹਿਰੂ ਦੀ ਅਗਵਾਈ ਹੇਠ ਗੁਰਤੇਜ ਸਿੰਘ, ਕੁਲਵੰਤ ਸਿੰਘ, ਨਾਇਬ ...
ਬਠਿੰਡਾ, 12 ਜਨਵਰੀ (ਅਵਤਾਰ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਬਠਿੰਡਾ ਜ਼ਿਲ੍ਹਾ ਪ੍ਰਧਾਨ ਰਾਜਵੀਰ ਸਿੰਘ ਮਾਨ ਨੇ ਪੰਜਾਬ ਸਰਕਾਰ ਅਤੇ ਚੀਫ਼ ਇਲੈੱਕਸ਼ਨ ਕਮਿਸ਼ਨ ਪੰਜਾਬ ਤੋਂ ਮੰਗ ਕੀਤੀ ਕਿ ਕੋਵਿਡ 19 ਦੀ ਬਿਮਾਰੀ ਨੂੰ ਮੁੱਖ ਰੱਖਦਿਆਂ ਪੰਜਾਬ ...
ਕੋਟਫੱਤਾ, 12 ਜਨਵਰੀ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਲੜ ਰਹੇ ਅਮਿਤ ਰਤਨ ਕੋਟਫੱਤਾ ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਵਿਚ ਵੋਟ ਮੰਗਣ ਗਏ ਜਿੱਥੇ ਵੋਟਰਾਂ ਨੇ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਦਿੱਤਾ | ਵੋਟਰਾਂ ...
ਤਲਵੰਡੀ ਸਾਬੋ, 12 ਜਨਵਰੀ (ਰਣਜੀਤ ਸਿੰਘ ਰਾਜੂ)-ਸੂਬੇ ਦੇ ਲੋਕ ਅਕਾਲੀ ਦਲ ਅਤੇ ਕਾਂਗਰਸ ਦੀ ਉੱਤਰ ਕਾਟੋ ਮੈਂ ਚੜਾਂ ਦੀ ਨੀਤੀ ਤਹਿਤ ਰਾਜਸੱਤਾ ਦੀ ਭਾਗੀਦਾਰੀ ਤੋਂ ਚੰਗੀ ਤਰ੍ਹਾਂ ਜਾਣੂੰ ਹੋ ਚੁੱਕੇ ਹਨ ਅਤੇ ਉਹ ਸਮਝਦੇ ਹਨ ਕਿ ਸੂਬੇ ਹਿਤਾਂ ਲਈ ਆਮ ਆਦਮੀ ਪਾਰਟੀ ਦਾ ਸੱਤਾ ...
ਲਹਿਰਾ ਮੁਹੱਬਤ, 12 ਜਨਵਰੀ ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਤੋਂ ਸ਼ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਨਿਗਰਾਨ ਜਗਸੀਰ ਸਿੰਘ ਜੱਗਾ ਕਲਿਆਣ ਨੂੰ ਸੂਬਾ ਮੀਤ ਪ੍ਰਧਾਨ ਬਣਾਏ ਜਾਣ 'ਤੇ ਪਾਰਟੀ ਵਰਕਰਾਂ ਤੇ ਆਗੂਆਂ ਵਲੋਂ ਹਾਈਕਮਾਂਡ ਦਾ ਧੰਨਵਾਦ ...
ਬਠਿੰਡਾ, 12 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਰਿਟਰਨਿੰਗ ...
ਬਠਿੰਡਾ, 12 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਰਿਟਰਨਿੰਗ ...
ਰਾਮਾਂ ਮੰਡੀ, 12 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਕਾਂਗਰਸ ਪਾਰਟੀ ਦੇ ਹਲਕਾ ਤਲਵੰਡੀ ਸਾਬੋ ਤੋਂ ਸੰਭਾਵੀ ਉਮੀਦਵਾਰ ਹਰਮੰਦਰ ਸਿੰਘ ਜੱਸੀ ਸਾਬਕਾ ਮੰਤਰੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਇਸੇ ਤਹਿਤ ਅੱਜ ...
ਰਾਮਾਂ ਮੰਡੀ, 12 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)- ਹਲਕਾ ਤਲਵੰਡੀ ਸਾਬੋ ਅੰਦਰ ਵੱਡੇ-ਵੱਡੇ ਵਿਕਾਸ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਆਪਣੇ ਕਾਰਜਕਾਲ ਦੌਰਾਨ 5 ਸਾਲਾਂ ਵਿਚ ਸ਼ਹਿਰ ਦੇ ਲੋਕਾਂ ਦੇ ਲੰਮੇ ਸਮੇਂ ਤੋਂ ਸੀਵਰੇਜ ਸਿਸਟਮ ਅਤੇ ਪੀਣ ਨੂੰ ਸਾਫ਼ ਪਾਣੀ ...
ਲਹਿਰਾ ਮੁਹੱਬਤ, 12 ਜਨਵਰੀ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਲਹਿਰਾ ਬੇਗਾ ਤੋਂ ਅਕਾਲੀ ਦਲ ਬਾਦਲ ਦੇ ਸਰਗਰਮ ਆਗੂ ਦਰਬਾਰਾ ਸਿੰਘ ਦਾਰਾ ਬੇਗਾ ਨੂੰ ਸੂਬਾ ਜਰਨਲ ਸਕੱਤਰ ਯੂਥ ਵਿੰਗ ਨਿਯੁਕਤ ਕਰਨ 'ਤੇ ਹਲਕਾ ਆਗੂਆਂ ਤੇ ਵਰਕਰਾਂ ਨੇ ਭਰਵਾਂ ...
ਬਠਿੰਡਾ, 12 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਵਿਧਾਨ ਸਭਾ ਦੀਆਂ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਵੀ ਕਮਰ-ਕੱਸ ਲਈ ਹੈ ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਅੱਜ ਦਲ ਦੇ ...
ਤਲਵੰਡੀ ਸਾਬੋ, 12 ਜਨਵਰੀ (ਰਣਜੀਤ ਸਿੰਘ ਰਾਜੂ)-15 ਜਨਵਰੀ ਤੱਕ ਚੋਣ ਕਮਿਸ਼ਨ ਵਲੋਂ ਜਨਤਕ ਰੈਲੀਆਂ ਤੇ ਲਗਾਈ ਪਾਬੰਦੀ ਉਪਰੰਤ ਹੁਣ ਸਿਆਸੀ ਪਾਰਟੀਆਂ ਦੇ ਕਾਰਕੁੰਨ ਲੋਕਾਂ ਦੇ ਘਰਾਂ ਤੱਕ ਪਹੁੰਚ ਕਰ ਰਹੇ ਹਨ | ਇਸੇ ਲੜੀ ਵਿਚ ਹਲਕੇ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ...
ਤਲਵੰਡੀ ਸਾਬੋ, 12 ਜਨਵਰੀ (ਰਣਜੀਤ ਸਿੰਘ ਰਾਜੂ)-15 ਜਨਵਰੀ ਤੱਕ ਚੋਣ ਕਮਿਸ਼ਨ ਵਲੋਂ ਜਨਤਕ ਰੈਲੀਆਂ ਤੇ ਲਗਾਈ ਪਾਬੰਦੀ ਉਪਰੰਤ ਹੁਣ ਸਿਆਸੀ ਪਾਰਟੀਆਂ ਦੇ ਕਾਰਕੁੰਨ ਲੋਕਾਂ ਦੇ ਘਰਾਂ ਤੱਕ ਪਹੁੰਚ ਕਰ ਰਹੇ ਹਨ | ਇਸੇ ਲੜੀ ਵਿਚ ਹਲਕੇ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ...
ਨਥਾਣਾ, 12 ਜਨਵਰੀ (ਗੁਰਦਰਸ਼ਨ ਲੁੱਧੜ)-ਸੀਨੀਅਰ ਅਕਾਲੀ ਆਗੂ ਜਗਸੀਰ ਸਿੰਘ ਕਲਿਆਣ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਉਪਰੰਤ ਸਰਕਲ ਨਥਾਣਾ ਦੇ ਅਕਾਲੀ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ | ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ...
ਬਠਿੰਡਾ, 12 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿੱਦਿਆ ਦੇ ਖੇਤਰ ਵਿਚ ਪ੍ਰਮੁੱਖ ਸੰਸਥਾ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪਿਛਲੇ ਦਿਨੀਂ ਐਲਾਨੇ ਬੀ.ਐੱਡ ਸੈਕਿੰਡ ਸਮੈਸਟਰ ਦੇ ਨਤੀਜਿਆਂ ਵਿਚੋਂ ...
ਬਠਿੰਡਾ, 12 ਜਨਵਰੀ (ਅਵਤਾਰ ਸਿੰਘ)-ਸਮਾਜ ਸੇਵੀ ਤੇ ਉੱਘੀ ਭਾਜਪਾ ਵਰਕਰ ਵੀਨੂੰ ਗੋਇਲ ਵਲੋਂ ਆਪਣੀ ਟੀਮ ਸਮੇਤ ਰਾਸ਼ਟਰੀ ਯੂਥ ਦਿਵਸ ਮੌਕੇ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਵਸ ਰੋਜ ਗਾਰਡਨ ਵਿਚ ਸਵਾਮੀ ਵਿਵੇਕਾਨੰਦ ਜੀ ਦੇ ਲੱਗੀ ਮੂਰਤ 'ਤੇ ਫੁੱਲ ਮਾਲਾ ਭੇਟ ਕਰਕੇ ...
ਬਠਿੰਡਾ, 12 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਡਾਇਰੈਕਟਰ ਖੇਤੀਬਾੜੀ (ਦਾਲਾਂ) ਡਾ. ਅਮਨਜੀਤ ਸਿੰਘ ਨੇ ਛੋਲਿਆਂ ਦੀ ਫ਼ਸਲ ਨੂੰ ਸੁੰਡੀ ਤੋਂ ਬਚਾਅ ਸਬੰਧੀ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸੁੰਡੀ ਛੋਲਿਆਂ ਦੇ ਪੱਤੇ, ...
ਤਲਵੰਡੀ ਸਾਬੋ, 12 ਜਨਵਰੀ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼ ਦੇ ਇਤਿਹਾਸ ਵਿਭਾਗ ਵਲੋਂ ਸਵਾਮੀ ਵਿਵੇਕਾਨੰਦ ਦਾ ਜਨਮ ਦਿਹਾੜਾ ਰਾਸ਼ਟਰੀ ਯੁਵਾ ਦਿਵਸ ਦੇ ਰੂਪ ਵਿਚ ਡਾ. ਨੀਲਮ ਗਰੇਵਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX