ਮਾਨਸਾ, 11 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਚੋਣ ਕਮਿਸ਼ਨ ਵਲੋਂ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ 15 ਜਨਵਰੀ ਤੱਕ ਸਿਆਸੀ ਰੈਲੀਆਂ, ਰੋਡ ਸ਼ੋਅ, ਪੈਦਲ ਯਾਤਰਾ ਤੇ ਜਲੂਸਾਂ 'ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਵੱਖ ਵੱਖ ਰਾਜਸੀ ਪਾਰਟੀਆਂ ਵਲੋਂ ਐਲਾਨੇ ਉਮੀਦਵਾਰ ਜਿੱਥੇ ਵੋਟਰਾਂ ਦੇ ਦਰਾਂ 'ਤੇ ਦਸਤਕ ਦੇ ਰਹੇ ਹਨ ਉੱਥੇ ਸੰਭਾਵੀ ਉਮੀਦਵਾਰ ਵੀ ਨੁੱਕੜ ਮੀਟਿੰਗਾਂ 'ਚ ਰੁਝੇ ਹੋਏ ਹਨ | ਜ਼ਿਲ੍ਹੇ 'ਚ ਤਿੰਨ ਵਿਧਾਨ ਸਭਾ ਹਲਕੇ ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਪੈਂਦੇ ਹਨ | ਕਾਂਗਰਸ ਪਾਰਟੀ ਵਲੋਂ ਸੂਚੀ ਦਾ ਐਲਾਨ ਨਾ ਹੋਣ ਕਰ ਕੇ ਸੰਭਾਵੀ ਉਮੀਦਵਾਰ ਆਪਣੇ ਤੌਰ ਤਰੀਕੇ ਨਾਲ ਚੱਲ ਰਹੇ ਹਨ ਜਦਕਿ ਪ੍ਰਮੁੱਖ ਪਾਰਟੀਆਂ ਵਲੋਂ ਐਲਾਨੇ ਉਮੀਦਵਾਰ ਦਿਨ-ਰਾਤ ਇੱਕ ਕਰ ਰਹੇ ਹਨ | ਦਿਲਚਸਪ ਗੱਲ ਇਹ ਹੈ ਕਿ ਚੋਣ ਮੈਦਾਨ 'ਚ ਕੁੱਦੇ ਵਿਅਕਤੀ ਹਰ ਵੋਟਰ ਦੇ ਪੈਰੀ ਹੱਥ ਲਗਾਉਣ ਤੱਕ ਜਾਂਦੇ ਹਨ | ਮਾਨਸਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਤੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਨੇ ਅੱਜ ਮੋਹਰ ਸਿੰਘ ਵਾਲਾ ਸਮੇਤ ਕਈ ਪਿੰਡਾਂ 'ਚ ਵੋਟਰਾਂ ਨਾਲ ਸੰਪਰਕ ਕੀਤਾ | ਉਨ੍ਹਾਂ ਪਾਰਟੀ ਨਾਲ ਸਬੰਧਿਤ ਆਗੂਆਂ ਦੇ ਘਰਾਂ 'ਚ ਨੁੱਕੜ ਮੀਟਿੰਗਾਂ ਵੀ ਕੀਤੀਆਂ | ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਵਲੋਂ ਵੀ ਵੋਟਰਾਂ ਦੇ ਦਰਾਂ 'ਤੇ ਜਾਣਾ ਜਾਰੀ ਹੈ | ਆਮ ਆਦਮੀ ਪਾਰਟੀ ਦੇ ਡਾ. ਵਿਜੇ ਕੁਮਾਰ ਸਿੰਗਲਾ ਚਕੇਰੀਆਂ, ਕੋਟਲੱਲੂ, ਅਸਪਾਲ, ਕੱਲ੍ਹੋ ਆਦਿ ਵਿਖੇ ਘਰ ਘਰ ਗਏ | ਉਨ੍ਹਾਂ ਦੱਸਿਆ ਕਿ ਪਾਬੰਦੀਆਂ ਦੇ ਚੱਲਦਿਆਂ ਪਿੰਡ ਪੱਧਰ ਤੱਕ ਕਮੇਟੀਆਂ ਕਾਇਮ ਕਰ ਦਿੱਤੀਆਂ ਹਨ, ਜੋ ਨਿੱਤ ਰੋਜ਼ ਵੋਟਰਾਂ ਨਾਲ ਸੰਪਰਕ ਰੱਖ ਰਹੀਆਂ ਹਨ | ਸਰਦੂਲਗੜ੍ਹ ਹਲਕੇ ਤੋਂ 'ਆਪ' ਦੇ ਉਮੀਦਵਾਰ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਪਿੰਡ ਫਤਿਹਪੁਰ ਦੇ ਨਾਲ ਹੀ ਕਈ ਪਿੰਡਾਂ 'ਚ ਫੇਰੀ ਪਾ ਆਏ | ਇਸੇ ਹਲਕੇ ਤੋਂ ਅਕਾਲੀ-ਬਸਪਾ ਗੱਠਜੋੜ ਦੇ ਦਿਲਰਾਜ ਸਿੰਘ ਭੂੰਦੜ ਪਿੰਡ ਦੂਲੋਵਾਲ 'ਚ ਹੋਰਨਾਂ ਪਾਰਟੀਆਂ ਦੇ ਵਿਅਕਤੀਆਂ ਨੂੰ ਅਕਾਲੀ ਦਲ ਨਾਲ ਜੋੜਨ 'ਚ ਸਫ਼ਲ ਰਹੇ | ਉਨ੍ਹਾਂ ਅੱਜ ਸਰਦੂਲਗੜ੍ਹ ਸ਼ਹਿਰ 'ਚ ਵੀ ਵੋਟਰਾਂ ਨਾਲ ਨਿੱਜੀ ਸੰਪਰਕ ਸਾਧਿਆ | ਇਸ ਹਲਕੇ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਬਿਕਰਮ ਸਿੰਘ ਮੋਫ਼ਰ ਵੀ ਪੂਰੀ ਸਰਗਰਮੀ ਵਿਖਾ ਰਹੇ ਹਨ | ਬੁਢਲਾਡਾ ਹਲਕੇ ਦੀ ਗੱਲ ਕੀਤੀ ਜਾਵੇ ਤਾਂ 'ਆਪ' ਦੇ ਵਿਧਾਇਕ ਤੇ ਮੁੜ ਉਮੀਦਵਾਰ ਐਲਾਨ ਬੁੱਧ ਰਾਮ ਨੇ ਪਿੰਡ ਬੋੜਾਵਾਲ 'ਚ ਹੋਰਨਾਂ ਪਾਰਟੀਆਂ ਦੇ ਲੋਕਾਂ ਨੂੰ 'ਆਪ' ਨਾਲ ਜੋੜਨ ਉਪਰੰਤ ਸਨਮਾਨਿਤ ਕੀਤਾ | ਉਨ੍ਹਾਂ ਕਈ ਹੋਰ ਪਿੰਡਾਂ 'ਚ ਵੀ ਵੋਟਰਾਂ ਦੇ ਘਰ-ਘਰ ਪਹੁੰਚ ਕੀਤੀ | ਇਸ ਹਲਕੇ ਤੋਂ ਅਕਾਲੀ-ਬਸਪਾ ਗੱਠਜੋੜ ਦੇ ਡਾ. ਨਿਸ਼ਾਨ ਸਿੰਘ ਨੇ ਵੀ ਚੋਣ ਮੁਹਿੰਮ ਭਖਾਈ ਹੋਈ ਹੈ | ਭਾਵੇਂ ਸਾਰੇ ਉਮੀਦਵਾਰ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਦਾਅਵੇ ਕਰ ਰਹੇ ਹਨ ਪਰ ਸੂਚਨਾਵਾਂ ਅਨੁਸਾਰ ਬਹੁਤੀਆਂ ਥਾਵਾਂ 'ਤੇ ਇਕੱਠ ਏਨਾ ਹੋ ਜਾਂਦਾ ਹੈ ਜੋ ਨਿਯਮਾਂ ਦੀਆਂ ਧੱਜੀਆਂ ਉਡਾਉਣ ਦੇ ਨਾਲ ਹੀ ਪ੍ਰਸ਼ਾਸਨ ਦੇ ਹੁਕਮਾਂ ਦਾ ਵੀ ਮੂੰਹ ਚਿੜਾਉਂਦਾ ਹੈ |
ਮਾਨਸਾ, 12 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਮਾੜੇ ਅਨਸਰ ਨੂੰ ਖੰਘਣ ਨਹੀਂ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ | ਉਨ੍ਹਾਂ ...
ਭੀਖੀ, 12 ਜਨਵਰੀ (ਔਲਖ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਭੀਖੀ ਦੀ ਇਕੱਤਰਤਾ ਇੱਥੇ ਹੋਈ | ਬਲਾਕ ਪ੍ਰਧਾਨ ਸੱਤਪਾਲ ਰਿਸ਼ੀ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਫ਼ੈਸਲਾ ਕੀਤਾ ਗਿਆ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਥੇਬੰਦੀ ਕਿਸੇ ਵੀ ਪਾਰਟੀ ...
ਮਾਨਸਾ, 12 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਨਹਿਰੂ ਯੁਵਾ ਕੇਂਦਰ ਵਲੋਂ ਸਵਾਮੀ ਵਿਵੇਕਾਨੰਦ ਦੀ ਯਾਦ 'ਚ ਕੌਮੀ ਯੁਵਾ ਦਿਵਸ ਮਨਾਇਆ ਗਿਆ | ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਾਨਸਾ ਰਘਵੀਰ ਸਿੰਘ ਮਾਨ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਨੌਜਵਾਨਾਂ ਨੂੰ ...
ਬੁਢਲਾਡਾ, 12 ਜਨਵਰੀ (ਮਨਚੰਦਾ)-ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਭੱਠਾ ਮਜ਼ਦੂਰ ਯੂਨੀਅਨ ਪੰਜਾਬ ਦੀ ਇਕੱਤਰਤਾ ਸੂਬਾ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਯੂਨੀਅਨ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਚੱਕ ਭਾਈਕੇ ਨੇ ਦੱਸਿਆ ਕਿ ਮੀਟਿੰਗ ਦਾ ...
ਮਾਨਸਾ, 12 ਜਨਵਰੀ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਦੇ ਸਕੱਤਰ ਮੈਡਮ ਸ਼ਿਲਪਾ ਵਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕਾਫੀ ਮੁਸ਼ਕਿਲਾਂ ...
ਬੁਢਲਾਡਾ, 12 ਜਨਵਰੀ (ਨਿ.ਪ.ਪ.)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬੁਢਲਾਡਾ ਵਲੋਂ ਸਮੇਂ-ਸਮੇਂ 'ਤੇ ਕਰਵਾਏ ਜਾਂਦੇ ਪ੍ਰੋਗਰਾਮਾਂ ਤਹਿਤ ਲੋਹੜੀ ਦੇ ਪਵਿੱਤਰ ਤਿਉਹਾਰ ਮੌਕੇ ਐਸੋਸੀਏਸ਼ਨ ਦੇ 11 ਸੀਨੀਅਰ ਮੈਂਬਰਾਂ ਦਾ ਸਨਮਾਨ ਕੀਤਾ ਜਾਵੇਗਾ | ਐਸੋਸੀਏਸ਼ਨ ਦੇ ਪ੍ਰਧਾਨ ...
ਸਰਦੂਲਗੜ੍ਹ, 12 ਜਨਵਰੀ (ਅਰੋੜਾ)- ਸਥਾਨਕ ਸ਼ਹਿਰ ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਅਣਪਛਾਤਿਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਵਿਸਾਖੀ ਰਾਮ ਪੁੱਤਰ ਵਜੀਰ ਚੰਦ ਵਾਸੀ ਸਰਦੂਲਗੜ੍ਹ ਨੇ ਆਪਣੇ ਬਿਆਨਾਂ ਵਿਚ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ...
ਭੀਖੀ, 12 ਜਨਵਰੀ (ਬਲਦੇਵ ਸਿੰਘ ਸਿੱਧੂ)-ਭੀਖੀ ਦੇ ਧਾਰਮਿਕ ਸਥਾਨਾਂ 'ਤੇ ਸਵੇਰੇ ਸ਼ਾਮ ਕੰਨ ਪਾੜਵੀਆਂ ਆਵਾਜ਼ਾਂ 'ਚ ਵੱਜਦੇ ਲਾਊਡ ਸਪੀਕਰਾਂ ਤੋਂ ਵਿਦਿਆਰਥੀ ਤੇ ਮਾਪੇ ਪ੍ਰੇਸ਼ਾਨ ਹਨ | ਮਾਪਿਆਂ ਦਾ ਕਹਿਣਾ ਹੈ ਕਿ ਬੱਚਿਆਂ ਦੀ ਪੜ੍ਹਾਈ ਦੇ ਦਿਨ ਹਨ | ਕਸਬੇ ਦੇ ਵੱਖ-ਵੱਖ ...
ਭੀਖੀ, 12 ਜਨਵਰੀ (ਪ. ਪ.)-ਕਸਬੇ ਵਿਖੇ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਥਾਵਾਂ 'ਤੇ ਸਟਰੀਟ ਲਾਈਟਾਂ ਖ਼ਰਾਬ ਹੋਣ ਕਾਰਨ ਕਸਬਾ ਵਾਸੀਆਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ | ਕਸਬਾ ਵਾਸੀਆਂ ਨੇ ਦੱਸਿਆ ਕਿ ਥਾਣਾ ਰੋਡ, ਬਰਨਾਲਾ ਰੋਡ, ਬਠਿੰਡਾ-ਪਟਿਆਲਾ ਮੁੱਖ ਸੜਕ ਅਤੇ ਕਸਬੇ ਦੇ ...
ਮਾਨਸਾ, 12 ਜਨਵਰੀ (ਸਟਾਫ਼ ਰਿਪੋਰਟਰ)- ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਤਹਿਤ 12 ਮਾਰਚ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ | ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਨੇ ਦੱਸਿਆ ਕਿ ...
ਮਾਨਸਾ, 12 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਮਹਿੰਦਰਪਾਲ ਵਲੋਂ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਛੋਟੇ ਛੋਟੇ ਵੀਡੀਓ ਕਲਿੱਪ ਜਾਰੀ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਿੱਪਾਂ ਨੂੰ ਵਟਸਐਪ ...
ਬੁਢਲਾਡਾ, 12 ਜਨਵਰੀ (ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ ਦੇ ਉਮੀਦਵਾਰ ਬੁੱਧ ਰਾਮ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦ ਪਿੰਡ ਬੋੜਾਵਾਲ ਵਿਖੇ ਵੱਖ-ਵੱਖ ਪਾਰਟੀਆਂ ਦੇ ਕਈ ਆਗੂਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ 'ਆਪ' 'ਚ ਸ਼ਾਮਲ ਹੋਣ ਦਾ ਐਲਾਨ ਕੀਤਾ | ਉਨ੍ਹਾਂ ...
ਮਾਨਸਾ, 12 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਫੈਲਾਅ ਦਿਨੋਂ ਦਿਨ ਵਧ ਰਿਹਾ ਹੈ | ਅੱਜ ਇਸ ਵਾਇਰਸ ਦੇ 61 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ ਸਿਹਤ ਬਲਾਕ ਮਾਨਸਾ 'ਚ 27, ਸਰਦੂਲਗੜ੍ਹ 17, ...
ਬਰੇਟਾ, 12 ਜਨਵਰੀ (ਪਾਲ ਸਿੰਘ ਮੰਡੇਰ)- ਸੰਤ ਬਾਬਾ ਅਤਰ ਸਿੰਘ ਦੇ ਚਰਨ ਸੇਵਕ ਸੰਤ ਬਾਬਾ ਰਾਮ ਸਿੰਘ ਦੀ 80ਵੀਂ ਬਰਸੀ ਕਲਗ਼ੀਧਰ ਟਰੱਸਟ ਬੜੂ ਸਾਹਿਬ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਈ ਗਈ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ...
ਮਾਨਸਾ, 12 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਪੂਨਾ ਵਿਖੇ ਹੋਈ 39ਵੀਂ ਸੀਨੀਅਰ ਨੈਸ਼ਨਲ ਰੋਇੰਗ ਚੈਂਪੀਅਨਸ਼ਿੱਪ 'ਚ ਮਾਨਸਾ ਜ਼ਿਲ੍ਹੇ ਦੇ ਕਿਸ਼ਤੀ ਚਾਲਕਾਂ ਨੇ ਸੋਨ ਤਗਮੇ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਜ਼ਿਲ੍ਹੇ ਦੇ ਪਿੰਡ ...
ਸਰਦੂਲਗੜ੍ਹ, 12 ਜਨਵਰੀ (ਜ਼ੈਲਦਾਰ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਇਕਾਈ ਸਰਦੂਲਗੜ੍ਹ ਨੇ ਮੰਗਾਂ ਨੂੰ ਲੈ ਕੇ ਸਥਾਨਕ ਨਗਰ ਪੰਚਾਇਤ ਦਫ਼ਤਰ ਅੱਗੇ ਧਰਨਾ ਲਗਾਇਆ | ਜ਼ਿਲ੍ਹਾ ਪ੍ਰਧਾਨ ਦਿਆ ਰਾਮ ਨੇ ਦੱਸਿਆ ਚੋਣ ਜ਼ਾਬਤੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX