ਤਾਜਾ ਖ਼ਬਰਾਂ


ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  5 minutes ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  15 minutes ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  24 minutes ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਪੋਹ ਸੰਮਤ 553

ਕਪੂਰਥਲਾ / ਫਗਵਾੜਾ

ਸੁੰਨ-ਸਾਨ ਦਿਖਾਈ ਦੇ ਰਹੇ ਹਨ ਫਗਵਾੜਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ

ਫਗਵਾੜਾ, 12 ਜਨਵਰੀ (ਹਰਜੋਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਭਾਵੇਂ ਹੋ ਚੁੱਕਾ ਹੈ ਪਰ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰਾਂ 'ਚ ਅਜੇ ਸੁੰਨ ਹੀ ਛਾਈ ਹੋਈ ਹੈ | ਕਿਉਂਕਿ ਉਮੀਦਵਾਰਾਂ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਕੋਈ ਵੀ ਉਮੀਦਵਾਰ ਡਟ ਕੇ ਦਾਅਵਾ ਕਰਨ ਨੂੰ ਤਿਆਰ ਨਹੀਂ ਸਾਰੇ ਉਮੀਦਵਾਰ ਇਹੋ ਕਹਿ ਰਹੇ ਹਨ ਕਿ ਜੇ ਪਾਰਟੀ ਸੇਵਾ ਬਖ਼ਸ਼ੇਗੀ ਤਾਂ ਜ਼ਰੂਰ ਕਰਾਂਗੇ | ਕਾਂਗਰਸ ਦੇ ਪ੍ਰਮੁੱਖ ਉਮੀਦਵਾਰਾਂ 'ਚ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਬੰਗਾ ਦੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ, ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ, ਬਲਬੀਰ ਰਾਣੀ ਸੋਢੀ, ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਸੰਤੋਸ਼ ਚੌਧਰੀ ਦੀ ਧੀ ਨਮਿਤਾ ਚੌਧਰੀ, ਸੋਹਣ ਲਾਲ ਬੰਗਾ, ਜਗਜੀਵਨ ਖਲਵਾੜਾ ਦੌੜ 'ਚ ਸ਼ਾਮਿਲ ਹਨ | ਵਿਧਾਇਕ ਧਾਲੀਵਾਲ ਤਾਂ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਦੇ ਦਾਅਵੇ ਕਰਕੇ ਟਿਕਟ ਮੰਗ ਰਹੇ ਹਨ ਜਦਕਿ ਬਲਬੀਰ ਰਾਣੀ ਸੋਢੀ ਕਈ ਸਾਲ ਤੋਂ ਪਾਰਟੀ ਲਈ ਕੰਮ ਕਰ ਰਹੀ ਹੈ ਤੇ ਅੱਜ ਕੱਲ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਹੋਣ ਨਾਤੇ ਤੇ ਔਰਤਾਂ ਦੇ ਰਾਖਵਾਂਕਰਨ ਦੇ ਆਧਾਰ 'ਤੇ ਮੰਗ ਕਰ ਰਹੇ ਹਨ | ਜਦਕਿ ਜੋਗਿੰਦਰ ਸਿੰਘ ਮਾਨ ਵੀ ਸੀਨੀਅਰ ਕਾਂਗਰਸੀ ਆਗੂ ਹੋਣ ਨਾਤੇ ਟਿਕਟ ਦੇ ਪ੍ਰਮੁੱਖ ਤੌਰ 'ਤੇ ਦਾਅਵਾ ਠੋਕ ਰਹੇ ਹਨ | ਜਗਜੀਵਨ ਖਲਵਾੜਾ ਜੋ ਕਿ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਹਨ ਤੇ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ | ਹੁਣ ਜੋਗਿੰਦਰ ਸਿੰਘ ਮਾਨ ਪਾਰਟੀ ਤੋਂ ਬਹੁਤੇ ਖ਼ੁਸ਼ ਨਹੀਂ ਹਨ ਤੇ ਖ਼ੁਸ਼ ਨਾ ਹੋਣ ਕਰਕੇ ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਇੱਥੇ ਧਾਲੀਵਾਲ ਦੇ ਹੱਕ 'ਚ ਕੀਤੀ ਰੈਲੀ ਦਾ ਤਿੱਖਾ ਵਿਰੋਧ ਕੀਤਾ ਸੀ ਤੇ ਲੱਗਦਾ ਹੈ ਕਿ ਜੇ ਮਾਨ ਨੂੰ ਟਿਕਟ ਨਾ ਦਿੱਤੀ ਗਈ ਤਾਂ ਉਹ ਕਿਸੇ ਹੋਰ ਪਾਰਟੀ 'ਚ ਜਾਣ ਜਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਤੋਂ ਪਿੱਛੇ ਨਹੀਂ ਰਹਿਣਗੇ | ਜੇਕਰ ਮਾਨ ਬਾਗੀ ਹੋ ਕੇ ਚੋਣ ਲੜਨਗੇ ਤਾਂ ਕਾਂਗਰਸ ਨੂੰ ਇਸ ਦਾ ਨੁਕਸਾਨ ਝੱਲਣਾ ਪੈ ਸਕਦਾ ਹੈ | ਤਰਲੋਚਨ ਸੂੰਢ ਸਾਬਕਾ ਮਰਹੂਮ ਮੰਤਰੀ ਚੌਧਰੀ ਜਗਤ ਰਾਮ ਦੇ ਪੁੱਤਰ ਹਨ ਤੇ ਫਗਵਾੜਾ ਨਾਲ ਪੁਰਾਣਾ ਸੰਬੰਧ ਹੈ ਤੇ ਇੱਥੇ ਹੀ ਖੇੜਾ ਰੋਡ ਵਿਖੇ ਉਨ੍ਹਾਂ ਦਾ ਆਪਣਾ ਪੁਰਾਣਾ ਘਰ ਹੈ | ਬੰਗਾ ਤੋਂ ਇਕ ਆਈ.ਏ.ਐਸ. ਅਫ਼ਸਰ ਦੇ ਚੋਣ ਮੈਦਾਨ 'ਚ ਉਤਰਨ ਦੇ ਚਰਚੇ ਕਾਰਨ ਸ਼੍ਰੀ ਸੂੰਢ ਇਸ ਖੇਤਰ 'ਚ ਉਪਰੋਂ ਝੰਡੀ ਮਿਲਣ ਕਾਰਨ ਸਰਗਰਮ ਹੋਏ ਹਨ | ਪਾਰਟੀ ਇੱਥੋਂ ਦੇ ਕਾਂਗਰਸੀਆਂ ਦਾ ਝਗੜਾ ਨਿਬੇੜਨ ਲਈ ਤਰਲੋਚਨ ਸੂੰਢ ਨੂੰ ਵੀ ਟਿਕਟ ਦੇ ਕੇ ਨਿਵਾਜ ਸਕਦੀ ਹੈ ਪਰ ਪਾਰਟੀ ਫਗਵਾੜਾ ਦੇ ਕਾਂਗਰਸ ਦਾ ਕਾਟੋ ਕਲੇਸ਼ ਨਿਬੇੜਨ ਲਈ ਹੁਣ ਕੀ ਫ਼ਾਰਮੂਲਾ ਅਪਣਾਏਗੀ ਇਹ ਆਉਣ ਵਾਲਾ ਸਮੇਂ ਹੀ ਦੱਸੇਗਾ | ਅਕਾਲੀ-ਬਸਪਾ ਨੇ ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੂੰ ਉਮੀਦਵਾਰ ਐਲਾਨਿਆ ਹੈ ਜੋ ਆਪਣੇ ਪ੍ਰਚਾਰ 'ਚ ਜੁਟੇ ਹੋਏ ਹਨ ਤੇ ਲਗਾਤਾਰ ਪਿੰਡਾਂ ਤੇ ਸ਼ਹਿਰ 'ਚ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ | ਅਜੇ ਭਾਜਪਾ ਵਲੋਂ ਵੀ ਕੋਈ ਉਮੀਦਵਾਰ ਐਲਾਨਿਆ ਨਹੀਂ ਗਿਆ | ਜਦਕਿ 'ਆਪ' ਆਮ ਆਦਮੀ ਪਾਰਟੀ ਨੂੰ ਫਗਵਾੜਾ ਤੋਂ ਕੋਈ ਠੋਸ ਉਮੀਦਵਾਰ ਚੋਣ ਮੈਦਾਨ 'ਚ ਉਤਾਰਨ ਲਈ ਨਹੀਂ ਮਿਲ ਰਿਹਾ ਤੇ ਲੋਕ ਆਪ ਦੇ ਉਮੀਦਵਾਰ ਦਾ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਜਦਕਿ ਭਾਜਪਾ ਕੋਲ ਅਨੀਤਾ ਸੋਮ ਪ੍ਰਕਾਸ਼, ਰਜੇਸ਼ ਬਾਘਾ ਵਰਗੇ ਉਮੀਦਵਾਰ ਉਤਾਰਨ ਦੀ ਸੰਭਾਵਨਾ ਹੈ | ਭਾਰਤ ਦੇ ਚੋਣ ਕਮਿਸ਼ਨ ਵਲੋਂ 15 ਜਨਵਰੀ ਤੱਕ ਰੈਲੀਆਂ 'ਤੇ ਰੋਕ ਲਗਾਉਣ ਦੇ ਕਾਰਨ ਅਜੇ ਕੋਈ ਚੋਣ ਵਰਗਾ ਮਾਹੌਲ ਨਹੀਂ ਜਾਪ ਰਿਹਾ | ਧਾਰਮਿਕ ਆਗੂ ਸਾਈ ਮੋਹਨ ਸਿੰਘ ਨੇ ਚੋਣ ਕਮਿਸ਼ਨ ਦੇ ਇਸ ਫ਼ੈਸਲੇ ਦਾ ਸੁਆਗਤ ਕੀਤਾ ਹੈ ਤੇ ਹੁਣ ਸੰਭਾਵੀ ਉਮੀਦਵਾਰ ਘਰੋ-ਘਰੀ ਪਹੁੰਚ ਕਰ ਰਹੇ ਹਨ | ਕਿਸਾਨ ਯੂਨੀਅਨ ਨਹੀਂ ਉਤਾਰੇਗੀ ਆਪਣਾ ਉਮੀਦਵਾਰ: ਇਸ ਖੇਤਰ 'ਚ ਕਿਸਾਨਾਂ ਦੀ ਸਰਗਰਮ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਦੋਆਬਾ ਇਸ ਖੇਤਰ 'ਚੋਂ ਆਪਣਾ ਉਮੀਦਵਾਰ ਨਹੀਂ ਉਤਾਰੇਗੀ | ਪਾਰਟੀ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਦੱਸਿਆ ਕਿ ਸਾਡਾ ਉਮੀਦਵਾਰ ਉਤਾਰਨ ਦਾ ਕੋਈ ਇਰਾਦਾ ਨਹੀਂ ਹੈ ਫਿਰ ਵੀ ਅਸੀਂ ਉਮੀਦਵਾਰਾਂ ਦੇ ਐਲਾਨ ਹੋਣ ਤੋਂ ਬਾਅਦ ਕਿਸੇ ਚੰਗੇ ਉਮੀਦਵਾਰ ਦੀ ਹਮਾਇਤ ਬਾਰੇ ਜਥੇਬੰਦੀ ਫ਼ੈਸਲਾ ਲਵੇਗੀ |

ਬੇਮੌਸਮੀ ਬਰਸਾਤਾਂ ਤੋਂ ਬਾਅਦ ਪਾਣੀ ਦੀ ਨਿਕਾਸੀ ਬਣੀ ਕਿਸਾਨਾਂ ਲਈ ਸਿਰਦਰਦੀ ਆਲੂ, ਕਣਕ, ਮਟਰ ਤੇ ਗਾਜਰ ਦੀ ਫ਼ਸਲ ਲਈ ਘਾਤਕ ਸਾਬਿਤ ਹੋ ਰਿਹੈ ਖੇਤਾਂ 'ਚ ਖੜ੍ਹਾ ਪਾਣੀ

ਸੁਲਤਾਨਪੁਰ ਲੋਧੀ, 12 ਜਨਵਰੀ (ਥਿੰਦ, ਹੈਪੀ)-ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਤੋਂ ਬਾਅਦ ਹੁਣ ਖੇਤਾਂ ਵਿਚ ਜਮ੍ਹਾਂ ਹੋਇਆ ਪਾਣੀ ਕਿਸਾਨਾਂ ਲਈ ਵੱਡੀ ਸਿਰਦਰਦੀ ਬਣ ਗਿਆ ਹੈ | ਪਾਣੀ ਦੀ ਨਿਕਾਸੀ ਅਤੇ ਕਣਕ, ਆਲੂ, ਗੋਭੀ ਅਤੇ ਮਟਰਾਂ ਸਮੇਤ ਹੋਰ ਫ਼ਸਲਾਂ ਨੂੰ ਬਚਾਉਣ ਲਈ ...

ਪੂਰੀ ਖ਼ਬਰ »

ਰਾਸ਼ਟਰੀ ਯੁਵਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਫਗਵਾੜਾ, 12 ਜਨਵਰੀ (ਹਰਜੋਤ ਸਿੰਘ ਚਾਨਾ)-ਕਮਲਾ ਨਹਿਰੂ ਮਹਿਲਾ ਕਾਲਜ ਦੇ ਐਨ.ਐਸ.ਐਸ ਵਿੰਗ ਵਲੋਂ ਸੁਆਮੀ ਵਿਵੇਕਾਨੰਦ ਦੀ ਜਨਮ ਜੈਯੰਤੀ ਮੌਕੇ ਆਨਲਾਈਨ ਰਾਸ਼ਟਰੀ ਯੁਵਾ ਦਿਵਸ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਾ: ਪਿ੍ਅੰਕਾ ਏਰੀ ਨੇ ਵਿਦਿਆਰਥੀਆਂ ਨੂੰ ਇਸ ਸੰਬੰਧੀ ...

ਪੂਰੀ ਖ਼ਬਰ »

ਟਰੈਫਿਕ ਪੁਲਿਸ ਨੇ ਬਾਜ਼ਾਰਾਂ 'ਚ ਰਿਕਸ਼ਾ ਤੇ ਰੇਹੜੀ ਚਾਲਕਾਂ ਨੂੰ ਵੰਡੇ ਮਾਸਕ

ਕਪੂਰਥਲਾ, 12 ਜਨਵਰੀ (ਸਡਾਨਾ)-ਇਕ ਪਾਸੇ ਜਿੱਥੇ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕਰ ਰਿਹਾ ਹੈ, ਉੱਥੇ ਦੂਸਰੇ ਪਾਸੇ ਟਰੈਫਿਕ ਪੁਲਿਸ ਵਲੋਂ ਬਾਜ਼ਾਰਾਂ ਵਿਚ ਰਿਕਸ਼ਾ ਤੇ ਰੇਹੜੀ ਚਾਲਕਾਂ ਨੂੰ ਤੇ ਹੋਰ ਰਾਹਗੀਰ ਜੋ ਬਿਨ੍ਹਾਂ ਮਾਸਕ ਤੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 12 ਜਨਵਰੀ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਪਿੰਡ ਬੂਟਾਂ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਹਰਜਿੰਦਰ ਸਿੰਘ ਵਾਸੀ ਬੂਟਾਂ ਨੂੰ ...

ਪੂਰੀ ਖ਼ਬਰ »

ਕੰਬੋਜ ਵੈੱਲਫੇਅਰ ਬੋਰਡ ਦੇ ਚੇਅਰਮੈਨ ਐਡਵੋਕੇਟ ਧੰਜੂ ਨੇ ਸਿਆਸੀ ਹਾਲਾਤ ਨੂੰ ਲੈ ਕੇ ਜਾਖੜ ਨਾਲ ਕੀਤੀ ਮੁਲਾਕਾਤ

ਸੁਲਤਾਨਪੁਰ ਲੋਧੀ, 12 ਜਨਵਰੀ (ਥਿੰਦ, ਹੈਪੀ)-ਪੰਜਾਬ ਵਿਧਾਨ ਸਭਾ ਦੀਆਂ 2022 ਵਿਚ ਹੋ ਰਹੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ, ਸਰਕਾਰ ਵਲੋਂ ਸੂਬੇ ਦੇ ਲੋਕਾਂ ਲਈ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 172 ਮਾਮਲੇ ਆਏ ਸਾਹਮਣੇ

ਕਪੂਰਥਲਾ, 12 ਜਨਵਰੀ (ਸਡਾਨਾ) -ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 172 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 798 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਵਿਚ ਸੈਨਿਕ ਸਕੂਲ, ਬਾਵਾ ਲਾਲਵਾਨੀ ਸਕੂਲ, ਸਿਵਲ ਹਸਪਤਾਲ, ਮੁਹੱਬਤ ਨਗਰ, ...

ਪੂਰੀ ਖ਼ਬਰ »

ਏ. ਟੀ. ਐਮ. 'ਚੋਂ ਠੱਗ 50 ਹਜ਼ਾਰ ਰੁਪਏ ਕਢਵਾ ਕੇ ਫ਼ਰਾਰ

ਫਗਵਾੜਾ, 12 ਜਨਵਰੀ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਪਿੰਡ ਚਾਚੋਕੀ ਦੇ ਇਕ ਏ.ਟੀ.ਐਮ ਤੋਂ ਆਪਣੀ ਦਵਾਈ ਲਈ ਪੈਸੇ ਕਢਵਾਉਣ ਗਏ ਮਰੀਜ਼ ਕੋਲੋਂ ਉਸ ਦਾ ਕਾਰਡ ਬਦਲ ਕੇ ਦੂਸਰਾ ਕਾਰਡ ਦੇ ਕੇ ਠੱਗ ਉਸ ਦੇ ਖਾਤੇ 'ਚੋਂ 50 ਹਜ਼ਾਰ ਰੁਪਏ ਦੀ ਰਾਸ਼ੀ ਕਢਵਾ ਕੇ ਤੁਰਦਾ ਬਣਿਆ | ਪੀੜਤ ...

ਪੂਰੀ ਖ਼ਬਰ »

ਭਾਜਪਾ ਦੀ ਟਿਕਟ ਲੈਣ ਲਈ ਕਪੂਰਥਲਾ ਹਲਕੇ ਤੋਂ 7 ਆਗੂਆਂ ਨੇ ਦਾਅਵੇਦਾਰੀ ਜਤਾਈ

ਕਪੂਰਥਲਾ, 12 ਜਨਵਰੀ (ਅਮਰਜੀਤ ਕੋਮਲ)-ਪੰਜਾਬ ਵਿਧਾਨ ਸਭਾ ਦੀਆਂ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਅਕਾਲੀ ਬਸਪਾ ਗੱਠਜੋੜ ਤੇ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਪ੍ਰੰਤੂ ਭਾਜਪਾ ਤੇ ...

ਪੂਰੀ ਖ਼ਬਰ »

ਅਕਾਲੀ ਤੇ ਬਸਪਾ ਆਗੂਆਂ ਵਲੋਂ ਜਥੇ: ਦਵਿੰਦਰ ਸਿੰਘ ਢੱਪਈ ਦੇ ਹੱਕ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ

ਕਪੂਰਥਲਾ, 12 ਜਨਵਰੀ (ਵਿ. ਪ੍ਰ.)-ਸ਼ਹਿਰ ਦੇ ਵਾਰਡ ਨੰਬਰ 48 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਸ਼ੰਮੀ, ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਜਥੇ: ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਬਸਪਾ ਦੇ ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ, ...

ਪੂਰੀ ਖ਼ਬਰ »

ਅੱਲਾ ਦਿੱਤਾ ਦੀ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ 'ਚ ਸ਼ਾਮਿਲ

ਡਡਵਿੰਡੀ, 12 ਜਨਵਰੀ (ਦਿਲਬਾਗ ਸਿੰਘ ਝੰਡ)-ਹਲਕਾ ਸੁਲਤਾਨਪੁਰ ਲੋਧੀ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਹਲਕੇ ਦੇ ਪਿੰਡ ਅੱਲਾ ਦਿੱਤਾ ਦੀ ਸਮੁੱਚੀ ਪੰਚਾਇਤ ਸਰਪੰਚ ਮਨਦੀਪ ਸਿੰਘ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਈ | ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਫਗਵਾੜਾ, 12 ਜਨਵਰੀ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਰਾਮਗੜ੍ਹੀਆਂ ਕਾਲਜ ਆਫ਼ ਐਜੂਕੇਸ਼ਨ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਧੂਣੀ ਲੱਗਾ ਕੇ ਸਟਾਫ਼ ਤੇ ਬੱਚਿਆਂ ਨੂੰ ਮੰੂਗਫਲੀ ਤੇ ਮਿਠਾਈਆਂ ਦਿੱਤੀਆਂ | ਰਾਮਗੜ੍ਹੀਆ ਐਜੂਕੇਸ਼ਨਲ ...

ਪੂਰੀ ਖ਼ਬਰ »

ਸਮਾਜ ਸੇਵੀ ਹੈਲਪਲਾਈਨ ਐਂਟੀ ਕੁਰੱਪਸ਼ਨ ਦੀ ਮੀਟਿੰਗ

ਕਪੂਰਥਲਾ, 12 ਜਨਵਰੀ (ਵਿ. ਪ੍ਰ.)-ਸਮਾਜ ਸੇਵੀ ਹੈਲਪ ਲਾਈਨ ਐਂਟੀ ਕਰੱਪਸ਼ਨ ਦੀ ਮੀਟਿੰਗ ਸੰਸਥਾ ਦੇ ਚੇਅਰਮੈਨ ਬਲਵਿੰਦਰ ਸਿੰਘ ਗ੍ਰਹਿ ਵਿਖੇ ਹੋਈ | ਮੀਟਿੰਗ 'ਚ ਕੁਲਵਿੰਦਰ ਸਿੰਘ ਕਿੰਦਾ ਨੂੰ ਉਨ੍ਹਾਂ ਦੀ ਸੰਸਥਾ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਜ਼ਿਲ੍ਹਾ ਕਪੂਰਥਲਾ ...

ਪੂਰੀ ਖ਼ਬਰ »

ਤਿੰਨ ਪਰਿਵਾਰਾਂ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ 'ਤੇ ਜਥੇ: ਢੱਪਈ ਨੂੰ ਮਿਲਿਆ ਭਰਵਾਂ ਹੁੰਗਾਰਾ

ਕਪੂਰਥਲਾ, 12 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਜਥੇ: ਦਵਿੰਦਰ ਸਿੰਘ ਢੱਪਈ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਔਜਲਾ ਜੋਗੀ ਦੇ ਅਕਾਲੀ ਆਗੂ ਸਤਵਿੰਦਰ ਸਿੰਘ ਤੇ ...

ਪੂਰੀ ਖ਼ਬਰ »

ਜਗਰੂਪ ਸਿੰਘ ਖੱਖ ਨੂੰ ਬਣਾਇਆ ਦਾਊਦਪੁਰ ਖ਼ਾਰਜ ਦਾ ਆਮ ਆਦਮੀ ਪਾਰਟੀ ਦਾ ਯੂਥ ਪ੍ਰਧਾਨ

ਨਡਾਲਾ, 12 ਜਨਵਰੀ (ਮਾਨ)-ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਰਾਣਾ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ਪੂਰੇ ਜ਼ੋਰਾਂ 'ਤੇ ਹਨ | ਇਸ ਲੜੀ ਤਹਿਤ ਨਡਾਲਾ ਸਿਟੀ ਪ੍ਰਧਾਨ ਮਹਿੰਦਰ ਸਿੰਘ ਸਾਜਨ ਦੀ ਪੇ੍ਰਰਨਾ ਨਾਲ ਰਣਜੀਤ ਸਿੰਘ ਰਾਣਾ ...

ਪੂਰੀ ਖ਼ਬਰ »

ਪਿੰਡ ਲੱਖਪੁਰ ਵਿਖੇ ਕਰਵਾਇਆ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਖਲਵਾੜਾ, 12 ਜਨਵਰੀ (ਮਨਦੀਪ ਸਿੰਘ ਸੰਧੂ)-ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪਿੰਡ ਲੱਖਪੁਰ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ...

ਪੂਰੀ ਖ਼ਬਰ »

ਸ਼ਿਵ ਸੈਨਿਕ ਤੇ ਆਮ ਲੋਕ 26 ਨੂੰ ਆਪਣੇ ਘਰਾਂ 'ਤੇ ਤਿਰੰਗਾ ਝੰਡਾ ਲਹਿਰਾਉਣ-ਕਾਲੀਆ

ਕਪੂਰਥਲਾ, 12 ਜਨਵਰੀ (ਵਿ. ਪ੍ਰ.) -ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪਨੂੰ ਵਲੋਂ ਗਣਤੰਤਰ ਦਿਵਸ 'ਤੇ ਦੇਸ਼ ਵਿਚ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਸੰਬੰਧੀ ਦਿੱਤੇ ਬਿਆਨ ਤੋਂ ਬਾਅਦ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਤਹਿਸੀਲ ਕੰਪਲੈਕਸ 'ਚ ਲਗਾਇਆ ਕੋਰੋਨਾ ਟੀਕਾਕਰਨ ਕੈਂਪ

ਫਗਵਾੜਾ, 12 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਐਸ.ਐਮ.ਓ. ਡਾ: ਲਹਿੰਬਰ ਰਾਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲ ਕੰਪਲੈਕਸ ਫਗਵਾੜਾ ਵਿਖੇ ਕੋਵਿਡ-19 ਕੋਰੋਨਾ ਤੋਂ ਰੋਕਥਾਮ ਲਈ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਵਿਖੇ ਗੁਰਮਤਿ ਸਮਾਗਮ ਕੱਲ੍ਹ

ਫਗਵਾੜਾ, 12 ਜਨਵਰੀ (ਕਿੰਨੜਾ) -ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਚਾਹਲ ਨਗਰ ਫਗਵਾੜਾ ਵਿਖੇ ਗੁਰਮਤਿ ਸਮਾਗਮ 14 ਜਨਵਰੀ ਦਿਨ ਸ਼ੁੱਕਰਵਾਰ ਨੂੰ ਸ਼ਾਮ 5.00 ਵਜੇ ਤੋਂ ਰਾਤ 8.30 ਵਜੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਇਕਬਾਲ ਸਿੰਘ ਮੈਨੇਜਰ ਗੁਰਦੁਆਰਾ ਭਾਈ ਘਨੱਈਆ ਜੀ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਪ੍ਰਤੀ ਨਰਮਈ ਗ਼ਰੀਬ ਵਰਗਾਂ ਦੇ ਹਿਤਾਂ ਨਾਲ ਬੇਈਮਾਨੀ-ਜੋਗਿੰਦਰ ਮਾਨ

ਫਗਵਾੜਾ, 12 ਜਨਵਰੀ (ਹਰਜੋਤ ਸਿੰਘ ਚਾਨਾ)-ਪੰਜਾਬ ਦੇ ਸਾਬਕਾ ਮੰਤਰੀ ਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਅੱਜ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਪ੍ਰਤੀ ਨਰਮਾਈ ਦੇ ਪੰਜਾਬ ਮੰਤਰੀ ਮੰਡਲ ਦੇ ਫ਼ੈਸਲੇ ਨੂੰ ...

ਪੂਰੀ ਖ਼ਬਰ »

ਲਾਇਨ ਕਲੱਬ ਬੇਗੋਵਾਲ ਰਾਇਲ ਬੰਦਗੀ ਨੇ ਲੋੜਵੰਦ ਪਰਿਵਾਰ ਦੇ ਇਲਾਜ ਲਈ ਸਹਾਇਤਾ ਰਾਸ਼ੀ ਦਿੱਤੀ

ਬੇਗੋਵਾਲ, 12 ਜਨਵਰੀ (ਸੁਖਜਿੰਦਰ ਸਿੰਘ)-ਲਾਇਨ ਕਲੱਬ ਬੇਗੋਵਾਲ ਰਾਇਲ ਬੰਦਗੀ ਵਲੋਂ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਅਗਾਂਹ ਤੋਰਦਿਆਂ ਪ੍ਰਧਾਨ ਹਰਵਿੰਦਰ ਸਿੰਘ ਜੈਦ ਦੀ ਅਗਵਾਈ ਹੇਠ ਪਿੰਡ ਮੁੰਡੀਰੋੜ ਦੇ ਇਕ ਗ਼ਰੀਬ ਪਰਿਵਾਰ ਦੇ ਵਿਅਕਤੀ ਜੋ ਇਕ ਐਕਸੀਡੈਂਟ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਲੋਹੜੀ ਸੰਬੰਧੀ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 12 ਜਨਵਰੀ (ਨਰੇਸ਼ ਹੈਪੀ, ਥਿੰਦ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਆਫੀਸ਼ੀਏਟਿੰਗ ਪਿ੍ੰਸੀਪਲ ਹਰਬੰਸ ਸਿੰਘ ਦੀ ਦੇਖ ਰੇਖ ਹੇਠ ਸਮੂਹ ਸਟਾਫ਼ ਵਲੋਂ ਮਿਲ ਕੇ ਲੋਹੜੀ ਸਮਾਗਮ ਆਯੋਜਿਤ ਕੀਤਾ ਗਿਆ | ਇਸ ਮੌਕੇ ਕਾਲਜ ਕੰਪਲੈਕਸ ਵਿਚ ਲੋਹੜੀ ਬਾਲੀ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਵਿਖੇ ਸ਼ਹੀਦੀ ਸਮਾਗਮ 23 ਨੂੰ

ਭੁਲੱਥ, 12 ਜਨਵਰੀ (ਮਨਜੀਤ ਸਿੰਘ ਰਤਨ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਡਲੇ ਚਾਰੇ ਸਾਹਿਬਜ਼ਾਦਿਆਂ ਤੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 13ਵਾਂ ਮਹਾਨ ਸ਼ਹੀਦੀ ਸਮਾਗਮ 23 ਜਨਵਰੀ ਦਿਨ ਐਤਵਾਰ ਨੂੰ ਪਿੰਡ ...

ਪੂਰੀ ਖ਼ਬਰ »

ਪੇਂਡੂ ਇਲਾਕਿਆਂ 'ਚ ਸ਼ਰ੍ਹੇਆਮ ਹੋ ਰਹੀ ਚੋਣ ਜ਼ਾਬਤੇ ਦੀ ਉਲੰਘਣਾ

ਖਲਵਾੜਾ, 12 ਜਨਵਰੀ (ਮਨਦੀਪ ਸਿੰਘ ਸੰਧੂ)-ਭਾਰਤੀ ਚੋਣ ਕਮਿਸ਼ਨ ਵਲੋਂ ਬੇਸ਼ੱਕ ਪੰਜਾਬ ਵਿਧਾਨ ਸਭਾ ਚੋਣਾਂ ਲਈ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ ਪਰ ਦੇਖਣ ਵਿਚ ਆਇਆ ਹੈ ਕਿ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਤੋਂ ਜਿੱਥੇ ਸਿਆਸੀ ਧਿਰਾਂ ਬੇਪ੍ਰਵਾਹ ਹਨ ਉੱਥੇ ਹੀ ...

ਪੂਰੀ ਖ਼ਬਰ »

ਮੇਹਲੀ-ਮੇਹਟਾਂ ਬਾਈਪਾਸ ਰੋਡ ਸਥਿਤ 'ਖ਼ੂਨੀ' ਚੌਕ ਦੀਆਂ ਸਟਰੀਟ ਲਾਈਟਾਂ ਬੰਦ ਹੋਣ ਨਾਲ ਵਾਪਰ ਸਕਦਾ ਵੱਡਾ ਹਾਦਸਾ

ਖਲਵਾੜਾ, 12 ਜਨਵਰੀ (ਮਨਦੀਪ ਸਿੰਘ ਸੰਧੂ)-ਫਗਵਾੜਾ ਨਗਰ ਨਿਗਮ ਪ੍ਰਸ਼ਾਸਨ ਆਪਣੀ ਕਾਰਗੁਜ਼ਾਰੀ ਨੂੰ ਲੈ ਕੇ ਹਮੇਸ਼ਾ ਹੀ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਰਹਿੰਦਾ ਹੈ, ਪਰ ਇਸ ਸਮੇਂ ਵਿਧਾਨ ਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋਣ ਕਰਕੇ ਸ਼ਾਇਦ ਕਾਰਪੋਰੇਸ਼ਨ ਦੀਆਂ ...

ਪੂਰੀ ਖ਼ਬਰ »

ਬਾਵਾ ਲਾਲਵਾਨੀ ਪਬਲਿਕ ਸਕੂਲ 'ਚ ਕੌਮੀ ਨੌਜਵਾਨ ਦਿਵਸ ਸੰਬੰਧੀ ਸਮਾਗਮ

ਕਪੂਰਥਲਾ, 12 ਜਨਵਰੀ (ਵਿ.ਪ੍ਰ.)-ਸਥਾਨਕ ਬਾਵਾ ਲਾਲਵਾਨੀ ਪਬਲਿਕ ਸਕੂਲ 'ਚ ਕੌਮੀ ਨੌਜਵਾਨ ਦਿਵਸ ਸੰਬੰਧੀ ਇਕ ਆਨਲਾਈਨ ਸਮਾਗਮ ਕਰਵਾਇਆ ਗਿਆ | ਸਕੂਲ ਦੀ ਪਿ੍ੰਸੀਪਲ ਡਾ: ਏਕਤਾ ਧਵਨ ਨੇ ਦੱਸਿਆ ਕਿ ਸਵਾਮੀ ਵਿਵੇਕਾ ਨੰਦ ਦੇ ਜਨਮ ਦਿਨ ਨੂੰ ਰਾਸ਼ਟਰੀ ਨੌਜਵਾਨ ਦਿਵਸ ਦੇ ਰੂਪ ...

ਪੂਰੀ ਖ਼ਬਰ »

ਤੇਰਾ-ਤੇਰਾ ਲਾਇਬ੍ਰੇਰੀ ਨੂੰ ਲਾਡੀ ਭੁੱਲਰ ਵਲੋਂ ਲੋਹੜੀ ਦੇ ਤੋਹਫ਼ੇ ਵਜੋਂ ਕਿਤਾਬਾਂ ਭੇਟ

ਸੁਲਤਾਨਪੁਰ ਲੋਧੀ, 12 ਜਨਵਰੀ (ਨਰੇਸ਼ ਹੈਪੀ, ਥਿੰਦ)-ਜੱਬੋਵਾਲ ਪਿੰਡ ਵਿਖੇ ਮੋਟਰ 'ਤੇ ਬਣੀ ਇਕ ਤੇਰਾ-ਤੇਰਾ ਲਾਇਬ੍ਰੇਰੀ ਤੇ ਉਸ ਦੇ ਸੰਚਾਲਕ ਮਨਦੀਪ ਸਿੰਘ ਨੂੰ ਪਿੰਡ ਫ਼ਰੀਦ ਸਰਾਏ ਤੋਂ ਨਾਮਵਰ ਕਵਿੱਤਰੀ ਲਾਡੀ ਸੁਖਜਿੰਦਰ ਕੌਰ ਭੁੱਲਰ ਨੇ ਆਪਣੀਆਂ ਹੱਥ ਲਿਖਤ ...

ਪੂਰੀ ਖ਼ਬਰ »

ਜੀ.ਡੀ.ਆਰ.ਡੇ. ਬੋਰਡਿੰਗ ਪਬਲਿਕ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਫਗਵਾੜਾ, 12 ਜਨਵਰੀ (ਕਿੰਨੜਾ) -ਅੱਜ ਜੀ.ਡੀ.ਆਰ.ਡੇ. ਬੋਰਡਿੰਗ ਪਬਲਿਕ ਸਕੂਲ ਤੇ ਕਿਡੀਜ਼ ਵਰਲਡ ਆਦਰਸ਼ ਨਗਰ ਫਗਵਾੜਾ ਵਿਖੇ ਲੋਹੜੀ ਤੇ ਮਕਰਸੰਕ੍ਰਾਂਤੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਲੋਹੜੀ ਦੇ ਇਤਿਹਾਸਕ ਮਹੱਤਵ ਬਾਰੇ ...

ਪੂਰੀ ਖ਼ਬਰ »

ਦਰਬਾਰ ਬਾਬਾ ਇੱਛਾਧਾਰੀ (ਬਰਮੀ ਵਾਲੇ) ਪਿੰਡ ਅਕਾਲਗੜ੍ਹ ਵਿਖੇ ਕਰਵਾਇਆ ਸਾਲਾਨਾ ਭੰਡਾਰਾ

ਖਲਵਾੜਾ, 12 ਜਨਵਰੀ (ਮਨਦੀਪ ਸਿੰਘ ਸੰਧੂ)-ਦਰਬਾਰ ਬਾਬਾ ਇੱਛਾਧਾਰੀ (ਬਰਮੀ ਵਾਲੇ) ਸੰਗਤਪੁਰ ਰੋਡ ਪਿੰਡ ਅਕਾਲਗੜ੍ਹ ਵਿਖੇ ਸਾਲਾਨਾ ਭੰਡਾਰਾ ਮੁੱਖ ਸੇਵਾਦਾਰ ਬਾਬਾ ਸੁਰਜੀਤ ਕੌਰ ਦੀ ਅਗਵਾਈ ਹੇਠ ਹਰਜੋਤ ਗਰੇਵਾਲ ਦੇ ਸਮੁੱਚੇ ਪਰਿਵਾਰ ਅਤੇ ਇਲਾਕੇ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਕੌਮੀ ਯੁਵਾ ਦਿਵਸ 'ਤੇ ਲਾਇਲਪੁਰ ਖ਼ਾਲਸਾ ਕਾਲਜ 'ਚ ਕਰਵਾਏ ਪੋਸਟਰ ਬਣਾਉਣ ਦੇ ਮੁਕਾਬਲੇ

ਕਪੂਰਥਲਾ, 12 ਜਨਵਰੀ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰੀਬਨ ਕਲੱਬ ਵਲੋਂ ਸਵਾਮੀ ਵਿਵੇਕਾ ਨੰਦ ਦੇ ਜਨਮ ਦਿਵਸ ਨੂੰ ਕੌਮੀ ਯੁਵਾ ਦਿਵਸ ਦੇ ਰੂਪ ਵਿਚ ਮਨਾਉਂਦੇ ਹੋਏ ਵਿਦਿਆਰਥੀਆਂ ਵਿਚ ਨਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX