ਤਾਜਾ ਖ਼ਬਰਾਂ


ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਜਾਅਲੀ ਬਿੱਲਾਂ ਰਾਹੀਂ ਲਗ-ਪਗ 2 ਲੱਖ ਦਾ ਘੋਟਾਲਾ ਕਰਨ ਦੇ ਦੋਸ਼ਾਂ ਹੇਠ ਨਗਰ ਕੌਂਸਲ ਦਾ ਈ.ਓ. ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਵਿਚ ਲਗ-ਪਗ ...
ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  1 day ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  1 day ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  1 day ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  1 day ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  1 day ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  1 day ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  1 day ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  1 day ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  1 day ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  1 day ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਸਕੂਲਾਂ ਤੇ ਕਾਲਜਾਂ 'ਚ ਉਤਸ਼ਾਹ ਨਾਲ ਮਨਾਇਆ 'ਲੋਹੜੀ' ਦਾ ਤਿਉਹਾਰ

ਭੰਗਾਲਾ, 13 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ਼, ਪੰਡੋਰੀ ਭਗਤ ਮੁਕੇਰੀਆਂ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਅਰਸ਼ਦੀਪ ਸਿੰਘ ਅਤੇ ਟਰੱਸਟ ਮੈਂਬਰ ਮੈਡਮ ਦੀਪਇੰਦਰ ਕੌਰ ਨੇ ਕਾਲਜ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਦੀ ਮੌਜੂਦਗੀ ਵਿਚ ਲੋਹੜੀ ਦੀ ਰਸਮ ਅਦਾ ਕੀਤੀ | ਇਸ ਮੌਕੇ ਪੰਜਾਬੀ ਲੋਕ ਗੀਤਾਂ ਰਾਹੀਂ ਲੋਹੜੀ ਦੇ ਤਿਉਹਾਰ ਦੀ ਮਹਾਨਤਾ ਨੂੰ ਪੇਸ਼ ਕੀਤਾ ਗਿਆ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਅਰਸ਼ਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਤਿਉਹਾਰਾਂ ਨੂੰ ਮਨਾਉਣ ਨਾਲ ਨੌਜਵਾਨ ਆਪਣੇ ਵਿਰਸੇ ਨੂੰ ਯਾਦ ਰੱਖ ਸਕਦੇ ਹਨ | ਉਨ੍ਹਾਂ ਇਲਾਕੇ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਹੋਇਆਂ ਚੜ੍ਹਦੀਕਲਾ ਵਾਸਤੇ ਸ਼ੁੱਭ ਕਾਮਨਾਵਾਂ ਦਿੱਤੀਆਂ | ਇਸ ਮੌਕੇ ਸੀ. ਏ. ਓ. ਨਵਦੀਪ ਭਾਰਦਵਾਜ, ਕੈਂਪਸ ਡਾਇਰੈਕਟਰ ਡਾ. ਹਿਤੰਸ਼ੁ ਕੁਮਾਰ, ਪਿ੍ੰਸੀਪਲ ਡਾ. ਵਿਜੇਤਾ ਸ਼ਰਮਾ, ਪ੍ਰੋ. ਪਰਵਿੰਦਰ ਸਿੰਘ, ਪ੍ਰੋ. ਸੁਖਜਿੰਦਰ ਸਿੰਘ, ਪ੍ਰੋ. ਸ਼ਰਨਜੀਤ ਸਿੰਘ, ਪ੍ਰੋ. ਦਿਵੱਯਾ ਠਾਕੁਰ, ਪ੍ਰੋ. ਅਨੂੰ ਬਾਲਾ, ਪ੍ਰੋ. ਤਰੁਨਾ ਠਾਕੁਰ, ਪ੍ਰੋ. ਜਸਪ੍ਰੀਤ ਸਿੰਘ, ਪ੍ਰੋ. ਲਵਪ੍ਰੀਤ ਸਿੰਘ ਸਮੇਤ ਹੋਰ ਟੀਚਿੰਗ, ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ |
ਡੋਗਰਾ ਪੈਰਾ ਮੈਡੀਕਲ ਸੁਸਾਇਟੀ ਨੇ 21 ਨਵਜੰਮੀਆਂ ਧੀਆਂ ਦੀ ਲੋਹੜੀ ਪਾਈ
ਨੰਗਲ ਬਿਹਾਲਾਂ, (ਵਿਨੋਦ ਮਹਾਜਨ)-ਡੋਗਰਾ ਪੈਰਾ ਮੈਡੀਕਲ ਸੋਸਾਇਟੀ ਨੰਗਲ ਬਿਹਾਲਾਂ ਵਲੋਂ ਚੇਅਰਮੈਨ ਡਾਕਟਰ ਰਜੇਸ਼ ਡੋਗਰਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸੂਬੇਦਾਰ ਪ੍ਰੀਤਮ ਸਿੰਘ, ਜੋਗਿੰਦਰ ਸਿੰਘ ਅਤੇ ਸੁਰੇਸ਼ ਕੁਮਾਰ ਬਿੱਟੂ ਦੀ ਦੇਖ-ਰੇਖ ਵਿਚ ਪਿੰਡ ਦੀਆਂ 21 ਨਵਜੰਮੀਆਂ ਧੀਆਂ ਦੀ ਲੋਹੜੀ ਪਾਈ ਗਈ | ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਡਾਕਟਰ ਰਜੇਸ਼ ਡੋਗਰਾ ਨੇ ਕਿਹਾ ਕਿ ਧੀਆਂ ਦੀ ਲੋਹੜੀ ਪਾਉਣ ਨਾਲ ਸਮਾਜ 'ਚ ਲੜਕਾ-ਲੜਕੀ ਇਕ ਸਮਾਨ ਹੋਣ ਦਾ ਸੰਦੇਸ਼ ਦਿੱਤਾ ਜਾਂਦਾ ਹੈ | ਇਸ ਨਾਲ ਲੋਕ ਕਨਿੰਆ ਭਰੂਣ ਹੱਤਿਆ ਤੋਂ ਜਾਗਰੂਕ ਹੋਕੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਨਾਲ ਜੁੜ ਰਹੇ ਹਨ | ਇਸ ਮੌਕੇ ਨਵਜੰਮੀਆਂ ਧੀਆਂ ਨੂੰ ਮੰੂਗਫਲੀ, ਰਿਉੜੀਆਂ, ਚਿੜਵੇ ਅਤੇ ਗਰਮ ਕੰਬਲ ਤੋਹਫ਼ੇ ਵਜੋਂ ਦਿੱਤੇ ਗਏ | ਇਸ ਮੌਕੇ ਡੋਗਰਾ ਪੈਰਾ ਮੈਡੀਕਲ ਸੋਸਾਇਟੀ ਦੇ ਮੈਂਬਰ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਗੁਰਸੇਵਾ ਨਰਸਿੰਗ ਕਾਲਜ 'ਚ ਲੋਹੜੀ ਦਾ ਤਿਉਹਾਰ ਮਨਾਇਆ
ਗੜ੍ਹਸ਼ੰਕਰ, (ਧਾਲੀਵਾਲ)-ਗੁਰਸੇਵਾ ਨਰਸਿੰਗ ਕਾਲਜ ਪਨਾਮ ਵਿਖੇ ਸਮੂਹ ਸਟਾਫ਼ ਤੇ ਵਿਦਿਆਰਥਣਾਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਜੰਗ ਬਹਾਦਰ ਸਿੰਘ ਰਾਏ ਅਤੇ ਡਾਇਰੈਕਟਰ ਦਵਿੰਦਰ ਕੌਰ ਰਾਏ ਨੇ ਲੋਹੜੀ ਬਾਲਣ ਦੀ ਰਸਮ ਕੀਤੀ ਤੇ ਸਭ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਨਰਸਿੰਗ ਵਿਦਿਆਰਥਣ ਨੇ ਲੋਹੜੀ ਦੇ ਤਿਉਹਾਰ ਸਬੰਧੀ ਗੀਤ ਪੇਸ਼ ਕੀਤੇ ਤੇ ਲੋਹੜੀ ਦੇ ਤਿਉਹਾਰ ਦੇ ਮਹੱਤਵ 'ਤੇ ਵਿਚਾਰ ਪੇਸ਼ ਕਰਦੇ ਹੋਏ ਚਾਨਣਾ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਹੋਈਆਂ।
ਡਾ: ਅੰਬੇਡਕਰ ਸੁਸਾਇਟੀ ਵਲੋਂ ਲੜਕੀ ਦੀ ਲੋਹੜੀ ਮਨਾਉਣ ਵਾਲਾ ਪਰਿਵਾਰ ਸਨਮਾਨਿਤ
ਗੜ੍ਹਦੀਵਾਲਾ, (ਕਮਲਜੀਤ ਭਟੋਆ) - ਡਾ.ਬੀ.ਆਰ.ਅਮਬੇਡਕਰ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਵਧਾਉਦੇ ਹੋਏ ਪਿੰਡ ਬੇਰਛਾ ਵਿਖੇ ਲੜਕੀ ਗੁਰਫਾਰਮਨ ਕੌਰ ਦੀ ਲੋਹੜੀ ਮਨਾਉਣ ਤੇ ਪਿਤਾ ਲਵਪ੍ਰੀਤ ਸਿੰਘ ਤੇ ਉਨਾਂ੍ਹ ਦੀ ਧਰਮ ਪਤਨੀ ਮਨਜੀਤ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਲੜਕੀ ਨੂੰ ਤੋਹਫੇ ਵੀ ਭੇਟ ਕੀਤੇ ਗਏ। ਇਸ ਮੌਕੇ ਸੋਸਾਇਟੀ ਪ੍ਰਧਾਨ ਹਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ.ਜਸਪਾਲ ਸਿੰਘ,ਜਸਪਾਲ ਸਿੰਘ ਬੇਰਛਾ ਅਤੇ ਡਾ.ਬਲਜੀਤ ਸਿੰਘ ਨੇ ਉਕਤ ਪਰਿਵਾਰ ਦੇ ਇਸ ਕਾਰਜ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜ ਦੀਆਂ ਲੜਕੀਆਂ ਵੀ ਤਰੱਕੀ ਪਾਸੋਂ ਕਿਸੇ ਤੋਂ ਘੱਟ ਨਹੀ ਹਨ। ਉਨ੍ਹਾਂ ਕਿਹਾ ਕਿ ਅੱਜ ਦੀਆਂ ਲੜਕੀਆਂ ਹਰ ਫੀਲਡ ਵਿਚ ਤਰੱਕੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਹ ਤਿਓਹਾਰ ਉਕਤ ਪਰਿਵਾਰ ਦੀ ਧੀਆਂ ਦੇ ਜੰਮਣ ਦੀ ਖੁੱਸ਼ੀ ਵਿਚ ਵੀ ਜਰੂਰ ਮਨਾਉਣਾ ਚਾਹੀਦਾ ਹੈ। ਇਸ ਮੌਕੇ ਦਾਦਾ ਸੁਰਿੰਦਰ ਪਾਲ ਰਿਟਾਇਡ ਡਿਵੀਜਨਲ ਮੈਨੇਜਰ ਅਤੇ ਦਾਦੀ ਅਮਰਜੀਤ ਕੌਰ ਆਦਿ ਹਾਜਰ ਸਨ।
ਪ੍ਰਾਇਮਰੀ ਸਿਹਤ ਕੇਂਦਰ ਪੋਸੀ ਵਿਖੇ ਧੀਆਂ ਦੀ ਲੋਹੜੀ ਪਾਈ
ਗੜ੍ਹਸ਼ੰਕਰ, (ਧਾਲੀਵਾਲ)-ਸਿਵਲ ਸਰਜਨ ਹੁਸ਼ਿਆਰਪੁਰ ਦੇ ਨਿਰਦੇਸ਼ 'ਤੇ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿਖੇ ਡਾ. ਰਘਵੀਰ ਸਿੰਘ ਐੱਸ.ਐੱਮ.ਓ. ਦੀ ਅਗਵਾਈ ਹੇਠ ਮਨਰਾਜ ਕੌਰ ਪੁੱਤਰੀ ਸਰਬਜੀਤ ਸਿੰਘ, ਏਕਮਰੀਤ ਕੌਰ ਪੁੱਤਰੀ ਹਰਵਿੰਦਰ ਸਿੰਘ ਅਤੇ ਸਹਿਜਦੀਪ ਕੌਰ ਪੁੱਤਰੀ ਜਸਪਾਲ ਸਿੰਘ ਦੀਆਂ ਧੀਆਂ ਦੀ ਲੋਹੜੀ ਪਾਈ ਗਈ। ਇਸ ਮੌਕੇ ਐੱਸ.ਐੱਮ.ਓ. ਡਾ. ਰਘਵੀਰ ਸਿੰਘ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਧੀਆਂ ਅਤੇ ਪੁੱਤਰਾਂ ਵਿਚ ਕੋਈ ਫਰਕ ਨਾ ਸਮਝਿਆ ਜਾਵੇ। ਉਨ੍ਹਾਂ ਕਿਹਾ ਕਿ ਲੜਕੀਆਂ ਹਰ ਖੇਤਰ ਵਿਚ ਮੱਲ੍ਹਾਂ ਮਾਰ ਰਹੀਆਂ ਹਨ ਅਤੇ ਸਰਕਾਰ ਵਲੋਂ ਵੀ ਲੜਕਿਆਂ ਅਤੇ ਲੜਕੀਆਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਗਏ ਹਨ। ਇਸ ਮੌਕੇ ਡਾ. ਰਮਨਦੀਪ ਕੌਰ ਮੈਡੀਕਲ ਅਫ਼ਸਰ, ਡਾ. ਹਰਪੁਨੀਤ ਕੌਰ ਮੈਡੀਕਲ ਅਫ਼ਸਰ, ਜੋਗਿੰਦਰ ਕੌਰ, ਵਿਨੋਦ ਬਾਲਾ ਐੱਲ.ਐੱਚ.ਵੀ., ਕੇਵਲ ਸਿੰਘ ਹੈਲਥ ਇੰਸਪੈਕਟਰ, ਦਫ਼ਤਰੀ ਅਮਲਾ ਤੇ ਹੋਰ ਸਟਾਫ਼ ਹਾਜ਼ਰ ਹੋਇਆ।
ਪੀ.ਡੀ. ਬੇਦੀ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ
ਗੜ੍ਹਸ਼ੰਕਰ, (ਧਾਲੀਵਾਲ)-ਪੀ.ਡੀ. ਬੇਦੀ ਸੀਨੀਅਰ ਸੈਕੰਡਰੀ ਆਰੀਆ ਸਕੂਲ ਗੜ੍ਹਸ਼ੰਕਰ ਵਿਖੇ ਪ੍ਰਿੰਸੀਪਲ ਮੀਨਾਕਸ਼ੀ ਉੱਪਲ ਅਤੇ ਸਮੂਹ ਸਟਾਫ਼ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਵੀ.ਪੀ. ਬੇਦੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਪ੍ਰਿੰਸੀਪਲ ਮੀਨਾਕਸ਼ੀ ਉੱਪਲ ਨੇ ਲੋਹੜੀ ਦੇ ਤਿਉਹਾਰ ਦੀ ਮਹੱਤਵ 'ਤੇ ਚਾਨਣਾ ਪਾਉਂਦੇ ਹੋਏ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਸੁਰੇਸ਼ ਬਾਲਾ, ਹਰਪ੍ਰੀਤ ਬੇਦੀ, ਰਾਜਵਿੰਦਰ ਕੌਰ, ਹਰਦੀਪ ਕੌਰ, ਹਰਪ੍ਰੀਤ ਕੌਰ, ਯਾਸਮੀਤ ਤੇ ਹੋਰ ਹਾਜ਼ਰ ਹੋਏ।
ਖ਼ਾਲਸਾ ਕਾਲਜ 'ਚ ਲੋਹੜੀ ਦਾ ਤਿਉਹਾਰ ਮਨਾਇਆ
ਗੜ੍ਹਸ਼ੰਕਰ, (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਲੋਹੜੀ ਦਾ ਤਿਉਹਾਰ ਤੇ ਮਾਘੀ ਦਾ ਦਿਹਾੜਾ ਮਨਾਇਆ ਗਿਆ। ਕਾਲਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਵਿਦਿਆਰਥੀਆਂ ਦੇ ਜਥੇ ਨੇ ਕੀਰਤਨ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਮਾਘੀ ਦੇ ਦਿਹਾੜੇ ਦੇ ਇਤਿਹਾਸ 'ਤੇ ਚਾਨਣਾ ਪਾਇਆ। ਇਸ ਦੌਰਾਨ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਮਨਾਉਣ ਸਮੇਂ ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਲੋਹੜੀ ਦੀ ਧੂਣੀ ਬਾਲਣ ਦੀ ਰਸਮ ਅਦਾ ਕਰਦਿਆਂ ਸਮੂਹ ਸਟਾਫ਼ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਜਸਪਾਲ ਸਿੰਘ ਅਤੇ ਪ੍ਰੋ. ਰਾਏਦੀਪ ਸਿੰਘ ਨੇ ਲੋਹੜੀ ਦੇ ਤਿਉਹਾਰ ਦੇ ਪਿਛੋਕੜ ਅਤੇ ਮਹੱਤਤਾ 'ਤੇ ਚਾਨਣਾ ਪਾਇਆ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਹੋਇਆ।
ਨਰਸਿੰਗ ਕਾਲਜ ਕੰਧਾਲਾ ਜੱਟਾਂ 'ਚ ਲੋਹੜੀ ਮਨਾਈ
ਅੱਡਾ ਸਰਾਂ, 13 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿੱਦਿਅਕ ਅਦਾਰੇ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਕਮੇਟੀ ਪ੍ਰਧਾਨ ਪਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਸੈਲੇਂਦਰ ਸਿੰਘ ਪਰਮਾਰ ਦੀ ਅਗਵਾਈ ਵਿਚ ਮਨਾਏ ਗਏ ਇਸ ਸਮਾਗਮ ਦੌਰਾਨ ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਲੋਹੜੀ ਨਾਲ ਸਬੰਧਿਤ ਕਵਿਤਾਵਾਂ, ਗੀਤ ਪੇਸ਼ ਕੀਤੇ ਅਤੇ ਲੋਹੜੀ ਵੰਡੀ। ਇਸ ਮੌਕੇ ਸਕੱਤਰ ਬਿਕਰਮਜੀਤ ਸਿੰਘ ਲਾਲੀ ਨੇ ਲੋਹੜੀ ਨਾਲ ਸਬੰਧਿਤ ਆਪਣੇ ਵਿਚਾਰ ਪੇਸ਼ ਕੀਤੇ ਅਤੇ ਲੋਕਾਂ ਨੂੰ ਲੜਕੀਆਂ ਦੀ ਲੋਹੜੀ ਮਨਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਮੈਡਮ ਬਲਵਿੰਦਰ ਕੌਰ, ਕਮਲਪ੍ਰੀਤ ਕੌਰ, ਪ੍ਰਭਦੀਪ ਕੌਰ, ਜਸਪ੍ਰੀਤ ਕੌਰ, ਅਰੁਣਾ ਸਰਮਾ, ਰਜਿੰਦਰ ਕੌਰ, ਅਮਨਪ੍ਰੀਤ ਕੌਰ, ਲਵਦੀਪ ਕੌਰ, ਰਮਨਦੀਪ ਕੌਰ, ਲਵਦੀਪ, ਜਤਿੰਦਰ ਕੌਰ, ਦਰਸਨ ਸਿੰਘ, ਕ੍ਰਿਸਨਾ ਦੇਵੀ, ਰਾਜਵਿੰਦਰ ਕੌਰ ਆਦਿ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਮੌਜੂਦ ਸਨ।

'ਆਪ' ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਪਾਰਟੀ ਨਾਲ ਜੁੜ ਰਿਹਾ-ਸੰਧੂ

ਚੱਬੇਵਾਲ, 13 ਜਨਵਰੀ (ਥਿਆੜਾ) - ਆਮ ਆਦਮੀ ਪਾਰਟੀ ਦਾ ਡੋਰ-ਟੂ-ਡੋਰ ਚੋਣ ਪ©ਚਾਰ ਕਰ ਰਹੇ ਹਲਕਾ ਚੱਬੇਵਾਲ ਤੋਂ 'ਆਪ' ਉਮੀਦਵਾਰ ਹਰਮਿੰਦਰ ਸਿੰਘ ਸੰਧੂ ਨੇ ਪਿੰਡ ਸਿੰਘਪੁਰ ਵਿਖੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ | ਇਸ ਮੌਕੇ ਕਾਂਗਰਸ ਪੱਖੀ ਰਹੇ ਜਥੇ. ਸਰੂਪ ਸਿੰਘ ਸਕਰੂਲੀ ...

ਪੂਰੀ ਖ਼ਬਰ »

ਲਿੱਤਰਾਂ ਦੇ ਪੰਚ ਤੇ ਸਾਥੀ ਮਨਜੀਤ ਸਿੰਘ ਦਸੂਹਾ ਦੀ ਮਜ਼ਬੂਤੀ ਲਈ ਅੱਗੇ ਆਏ

ਅੱਡਾ ਸਰਾਂ, 13 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਮਨਜੀਤ ਸਿੰਘ ਦਸੂਹਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਮਜ਼ਬੂਤੀ ਮਿਲੀ ਜਦੋਂ ਪਿੰਡ ਲਿੱਤਰਾਂ ਦੇ ਮੈਂਬਰ ਪੰਚਾਇਤ ਜਤਿੰਦਰ ਸਿੰਘ ਤੇ ਉਸ ਦੇ ਸਾਥੀ ...

ਪੂਰੀ ਖ਼ਬਰ »

ਸੰਜੀਵ ਵਰਮਾ ਤੇ ਰਮਨ ਕੁਮਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਗੜ੍ਹਦੀਵਾਲਾ, 13 ਜਨਵਰੀ (ਚੱਗਰ)-ਗੜ੍ਹਦੀਵਾਲਾ ਦੇ ਸੰਜੀਵ ਵਰਮਾ ਅਤੇ ਰਮਨ ਕੁਮਾਰ ਅੱਜ ਹਲਕਾ ਉੜਮੁੜ ਦੇ ਉਮੀਦਵਾਰ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਜਸਵੀਰ ਸਿੰਘ ਰਾਜਾ ਨੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਵਿਧਾਇਕ ਅਰੋੜਾ ਦੇ ਨਜ਼ਦੀਕੀ ਰਿਸ਼ਤੇਦਾਰ ਬਬਲੂ ਪੁਰੀ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ

ਹੁਸ਼ਿਆਰਪੁਰ, 13 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਦੇ ਨਜ਼ਦੀਕੀ ਰਿਸ਼ਤੇਦਾਰ ਜਤਿੰਦਰ ਬਬਲੂ (ਪੁਰੀ) ਜਿਨ੍ਹਾਂ ਦਾ ਨਗਰ ਨਿਗਮ ਚੋਣਾਂ 'ਚ ਅਰੋੜਾ ਦੇ 4-5 ਉਮੀਦਵਾਰਾਂ ਨੂੰ ਕਾਮਯਾਬ ਬਣਾਉਣ 'ਚ ਅਹਿਮ ਯੋਗਦਾਨ ਰਿਹਾ, ਕਾਂਗਰਸ ...

ਪੂਰੀ ਖ਼ਬਰ »

ਹਲਕਾ ਹੁਸ਼ਿਆਰਪੁਰ 'ਚ ਭਾਜਪਾ ਦੀ ਟਿਕਟ ਲਈ 'ਇੱਕ ਅਨਾਰ-ਸੌ ਬਿਮਾਰ' ਵਾਲੀ ਸਥਿਤੀ ਬਣੀ

ਬਲਜਿੰਦਰਪਾਲ ਸਿੰਘ ਹੁਸ਼ਿਆਰਪੁਰ, 13 ਜਨਵਰੀ-ਬੇਸ਼ੱਕ ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ ਤੇ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) 'ਚ ਗੱਠਜੋੜ ਨੂੰ ਅੰਤਿਮ ਰੂਪ ਦੇਣ ਲਈ ਬਣਾਏ ਜਾ ਰਹੇ ਫ਼ਾਰਮੂਲੇ 'ਚ ਇਹ ਗੱਲ ਤੈਅ ਹੈ ਕਿ ਭਾਜਪਾ ਪਹਿਲਾਂ ਜਿਨ੍ਹਾਂ 23 ਵਿਧਾਨ ਸਭਾ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾ ਕੇ ਲਿਜਾਣ ਵਾਲੇ ਮਾਂ-ਪੁੱਤ ਨਾਮਜ਼ਦ

ਮਾਹਿਲਪੁਰ, 13 ਜਨਵਰੀ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਇੱਕ ਨਾਬਾਲਗ ਵਿਦਿਆਰਥਣ ਨੂੰ ਵਰਗ਼ਲਾ ਕੇ ਕਿਧਰੇ ਲਿਆਣ ਵਾਲੇ ਇੱਕ ਨੌਜਵਾਨ ਤੇ ਉਸ ਦੀ ਮਦਦ ਕਰਨ ਉਸ ਮਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 115 ਨਵੇਂ ਕੋਰੋਨਾ ਮਰੀਜ਼, 1 ਦੀ ਮੌਤ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਜ਼ਿਲ੍ਹੇ 'ਚ 115 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 30298, ਜਦਕਿ 1 ਮਰੀਜ਼ ਦੀ ਮੌਤ ਹੋ ਜਾਣ ਨਾਲ ਕੁੱਲ ਮੌਤਾਂ ਦੀ ਗਿਣਤੀ 1003 ਹੋ ਗਈ ਹੈ | ਇਸ ...

ਪੂਰੀ ਖ਼ਬਰ »

ਮੇਨ ਬਾਜ਼ਾਰ 'ਚ ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਤਲਵਾੜਾ, 13 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਮੇਨ ਬਾਜ਼ਾਰ ਪੁਰਾਣਾ ਤਲਵਾੜਾ ਵਿਚ ਅੱਜ ਸਵੇਰੇ ਇੱਕ ਕੱਪੜਿਆਂ ਦੀ ਆਰਜ਼ੀ ਦੁਕਾਨ ਅਚਾਨਕ ਅੱਗ ਲੱਗਣ ਨਾਲ ਪੂਰੀ ਤਰਾਂ ਤਬਾਹ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਭੋਗਪੁਰ ਵਾਸੀ ਵਪਾਰੀ ਸੁਰਿੰਦਰ ਕੁਮਾਰ ਵਲੋਂ ਪੁਰਾਣਾ ...

ਪੂਰੀ ਖ਼ਬਰ »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ਦੇ ਹਵਾਲਾਤੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਹੁਸ਼ਿਆਰਪੁਰ, 13 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ) - ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਜੇਲ੍ਹ ਵਿਚ ਕੈਦੀਆਂ/ਹਵਾਲਾਤੀਆਂ ਨੂੰ ਲੀਗਲ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀ ਲੋਹੜੀ ਫੂਕ ਕੇ ਪ੍ਰਦਰਸ਼ਨ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਪੰਜਾਬ ਜਲ ਸਰੋਤ ਦੇ ਮੁਲਾਜ਼ਮਾਂ ਵਲੋਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਮੰਡਲ ਦਫ਼ਤਰ ਹੁਸ਼ਿਆਰਪੁਰ ਸਾਹਮਣੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ 'ਚ ਵਰਚੂਅਲ ਮਾਧਿਅਮ ਦੁਆਰਾ ਮਨਾਇਆ ਲੋਹੜੀ ਦਾ ਤਿਉਹਾਰ

ਦਸੂਹਾ, 13 ਜਨਵਰੀ (ਭੁੱਲਰ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ ਵਰਚੂਅਲ ਮਾਧਿਅਮ ਦੁਆਰਾ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੁਆਰਾ ਸੰਸਕਿ੍ਤਕ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੂੰ ਦੱਸਿਆ ਕਿ ਇਸ ਦਿਨ ਸਾਲ ਦੀ ਸਭ ...

ਪੂਰੀ ਖ਼ਬਰ »

ਗੇਰੇ ਦੀ ਸੰਪਰਕ ਸੜਕ ਦੀ ਮੀਂਹ ਪੈਣ ਨਾਲ ਹਾਲਤ ਹੋਰ ਵਿਗੜੀ, ਲੋਕ ਪ੍ਰੇਸ਼ਾਨ

ਹਾਜੀਪੁਰ, 13 ਜਨਵਰੀ (ਜੋਗਿੰਦਰ ਸਿੰਘ)-ਲਮੇਂ ਸਮੋਂ ਤੋ ਆਪਣੀ ਖਸਤਾ ਹਾਲਤ ਨਾਲ ਜੂਝ ਰਹੀ ਪਿੰਡ ਗੇਰੇ ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਪਿਛਲੇ ਦਿਨੀਂ ਪਏ ਲਗਾਤਾਰ ਮੀਂਹ ਕਾਰਨ ਬਹੁਤ ਜ਼ਿਆਦਾ ਵਿਗੜ ਗਈ ਹੈ | ਸੜਕ 'ਤੇ ਪਏ ਟੋਇਆਂ ਵਿਚ ਨੀਂਹ ਦਾ ਪਾਣੀ ਭਰ ਜਾਣ ਕਾਰਨ ...

ਪੂਰੀ ਖ਼ਬਰ »

ਲਾਵਾਰਸ ਬੱਚੀ ਮਿਲਣ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 13 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ) - ਬੀਤੇ ਦਿਨੀਂ ਸ਼ਹਿਰ ਦੇ ਇਕ ਆਈਲੈਟਸ ਸੈਂਟਰ ਦੀਆਂ ਪੌੜੀਆਂ ਤੋਂ ਇਕ ਸਾਲਾ ਇਕ ਲਾਵਾਰਸ ਲੜਕੀ ਦੇ ਮਿਲਣ ਦੇ ਮਾਮਲੇ 'ਚ ਮਾਡਲ ਟਾਊਨ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਇਹ ਕੇਸ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ

ਗੜ੍ਹਸ਼ੰਕਰ, 13 ਜਨਵਰੀ (ਧਾਲੀਵਾਲ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ 'ਤੇ ਇੱਥੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਗੜ੍ਹਸ਼ੰਕਰ ਵਲੋਂ ਮੱਖਣ ਸਿੰਘ ਵਾਹਿਦਪੁਰੀ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ 'ਤੇ ਮਿਲੀ ਸਫਲਤਾ ਉਪਰੰਤ ਕੁਲ ਹਿੰਦ ਕਿਸਾਨ ਸਭਾ ਦੇ ਨਿਰਦੇਸ਼ਾਂ ਤਹਿਤ ਕਿਸਾਨ ਜਥੇਬੰਦੀਆਂ ਨੂੰ ਮਜ਼ਬੂਤ ਕਰਨ ਲਈ ਸ਼ਹੀਦ ਕਾ: ਚੰਨਣ ਸਿੰਘ ਧੂਤ ਭਵਨ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਂਦਾ 1 ਕਾਬੂ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਦੜਾ-ਸੱਟਾ ਲਗਾਉਂਦੇ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ 4 ਹਜ਼ਾਰ 510 ਰੁਪਏ ਦੀ ਨਕਦੀ ਅਤੇ ਪਰਚੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਨਰੇਸ਼ ਕੁਮਾਰ ਵਾਸੀ ਮੁਸਤਾਪੁਰ ...

ਪੂਰੀ ਖ਼ਬਰ »

ਤਿੰਨ ਵਿਅਕਤੀ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ

ਹੁਸ਼ਿਆਰਪੁਰ, 13 ਜਨਵਰੀ (ਹਰਪ੍ਰੀਤ ਕੌਰ) - ਮਾਡਲ ਟਾਊਨ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਭੰਗੀ ਚੋਅ ਪੁਲ 'ਤੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 6 ਤਸਕਰ ਕਾਬੂ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 6 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਹਰਿਆਣਾ ਪੁਲਿਸ ਨੇ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 65 ...

ਪੂਰੀ ਖ਼ਬਰ »

ਲਾਵਾਰਸ ਹਾਲਤ 'ਚ ਮਿਲੀ ਬੱਚੀ ਸੰਬੰਧੀ ਮਾਮਲਾ ਦਰਜ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ) - ਇਕ ਆਈਲੈਟਸ ਸੈਂਟਰ ਦੇ ਬਾਹਰ ਮਿਲੀ 1 ਸਾਲ ਦੀ ਬੱਚੀ ਵਾਲੇ ਮਾਮਲੇ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਚੇਅਰਪਰਸਨ ਬਾਲ ਭਲਾਈ ਕਮੇਟੀ ਹਰਪ੍ਰੀਤ ਕੌਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਅੰਬੇਡਕਰ ਸੁਸਾਇਟੀ ਵਲੋਂ ਲੜਕੀ ਦੀ ਲੋਹੜੀ ਮਨਾਉਣ ਵਾਲੇ ਪਰਿਵਾਰ ਦਾ ਸਨਮਾਨ

ਗੜ੍ਹਦੀਵਾਲਾ, 13 ਜਨਵਰੀ (ਚੱਗਰ)-ਡਾ. ਬੀ. ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਬੇਰਛਾ ਵਿਖੇ ਲੜਕੀ ਗੁਰਫਾਰਮਨ ਕੌਰ ਦੀ ਲੋਹੜੀ ਮਨਾਉਣ 'ਤੇ ਪਿਤਾ ਲਵਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਧਰਮ ...

ਪੂਰੀ ਖ਼ਬਰ »

ਸੰਤ ਸੱਤਕਰਤਾਰ ਨੰਦਾਚੌਰ ਵਾਲੇ ਹੋਏ ਬ੍ਰਹਮਲੀਨ

ਸ਼ਾਮਚੁਰਾਸੀ, 13 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਸੰਤ ਸੱਤਕਰਤਾਰ ਨੰਦਾਚੌਰ ਵਾਲੇ ਅੱਜ ਸਦੀਵੀ ਵਿਛੋੜਾ ਦੇ ਗਏ, ਜਿਹੜੇ ਪਿਛਲੇ ਸਮੇਂ ਤੋਂ ਬਿਮਾਰ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗੁਰਜੀਤ ਸਿੰਘ ਪਾਬਲਾ ਨੰਦਾਚੌਰ ਨੇ ਦੱਸਿਆ ਕਿ ਸੰਤ ਸੱਤਕਰਤਾਰ ਦੇ ...

ਪੂਰੀ ਖ਼ਬਰ »

ਆਦੇਸ਼ ਇੰਟਰਨੈਸ਼ਨਲ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਮਿਆਣੀ, 13 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਆਦੇਸ਼ ਇੰਟਰਨੈਸ਼ਨਲ ਸਕੂਲ ਦੁਆਰਾ ਲੋਹੜੀ ਦਾ ਤਿਉਹਾਰ ਆਨਲਾਈਨ ਮਾਧਿਅਮ ਰਾਹੀਂ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਡਾ. ਲਖਮੀਰ ਸਿੰਘ ਚੌਧਰੀ ਅਤੇ ਪਿ੍ੰ. ਵਿਨੋਦ ਕੁਮਾਰ ਨੇ ਲੋਹੜੀ ਦੇ ਤਿਉਹਾਰ ਦੀ ...

ਪੂਰੀ ਖ਼ਬਰ »

ਸੁਸਾਇਟੀ ਨੇ 6 ਮਹੀਨੇ ਤੋਂ ਲਾਪਤਾ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ, 13 ਜਨਵਰੀ (ਚੱਗਰ) -ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਸੋਸਾਇਟੀ ਵੱਲੋਂ ਇੱਕ ਹੋਰ ਵਿਅਕਤੀ ਜਤਿੰਦਰ ਨੂੰ ਅੱਜ ਉਸ ਦੇ ਪਰਿਵਾਰ ਨਾਲ ਮਿਲਾਇਆ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਢੱਡਾ ਫਤਿਹ ਸਿੰਘ ਸੈਕੰਡਰੀ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਬੁੱਲੋ੍ਹਵਾਲ, 13 ਜਨਵਰੀ (ਲੁਗਾਣਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਵਿਖੇ ਲੜਕੇ ਤੇ ਲੜਕੀਆਂ ਦੀ ਲੋਹੜੀ ਦਾ ਤਿਉਹਾਰ ਸਾਂਝੇ ਤੌਰ 'ਤੇ ਸਕੂਲ ਅਧਿਆਪਕਾ ਵਲੋਂ ਮਨਾਇਆ ਗਿਆ | ਇਸ ਦੌਰਾਨ ਪਿੰ੍ਰ.ਸੁਿਲੰਦਰ ਸਿੰਘ ਸਹੋਤਾ ਨੇ ਲੜਕੇ ਤੇ ਲੜਕੀਆਂ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਬੁੱਲ੍ਹੋਵਾਲ, 13 ਜਨਵਰੀ (ਲੁਗਾਣਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਬੁੱਲ੍ਹੋਵਾਲ ਦੀ ਮੀਟਿੰਗ ਬੁੱਲੋ੍ਹਵਾਲ ਵਿਖੇ ਮਾਸਟਰ ਸ਼ਿੰਗਾਰਾ ਸਿੰਘ ਪ੍ਰਧਾਨਗੀ ਹੇਠ ਹੋਈ¢ਇਸ ਮੀਟਿੰਗ ਵਿਚੇ ਜਲੰਧਰ ਜੋਨ ਦੇ ਪ੍ਰਧਾਨ ਮੋਹਨ ਸਿੰਘ ਮੁੱਖ ਮਹਿਮਾਨ ਦੇ ਤÏਰ 'ਤੇ ...

ਪੂਰੀ ਖ਼ਬਰ »

ਸਰਪੰਚ ਸਤਪਾਲ ਸਿੰਘ ਮੁਲਤਾਨੀ ਨੇ ਪੋਤਰਿਆਂ ਦੀ ਲੋਹੜੀ ਧਾਰਮਿਕ ਸਮਾਗਮ ਨਾਲ ਮਨਾਈ

ਮਿਆਣੀ, 13 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ) - ਪਿੰਡ ਅਵਾਣ ਘੋੜੇ ਸ਼ਾਹ ਵਿਖੇ ਉੱਘੇ ਸਮਾਜ ਸੇਵਕ ਸਰਪੰਚ ਸਤਪਾਲ ਸਿੰਘ ਮੁਲਤਾਨੀ ਨੇ ਆਪਣੇ ਪੋਤਰਿਆਂ ਦੀ ਲੋਹੜੀ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਜੈਵੀਰ ਸਿੰਘ ਪੁੱਤਰ ਅਮਰਪ੍ਰੀਤ ਸਿੰਘ ਤੇ ਜਸਮੇਹਰ ...

ਪੂਰੀ ਖ਼ਬਰ »

ਬਸਪਾ ਦੇ ਸੂਬਾਈ ਆਗੂ ਭਗਵਾਨ ਸਿੰਘ ਚੌਹਾਨ ਤੇ ਉਂਕਾਰ ਸਿੰਘ ਝੱਮਟ ਦਾ ਸਨਮਾਨ

ਗੜ੍ਹਸ਼ੰਕਰ, 13 ਜਨਵਰੀ (ਧਾਲੀਵਾਲ)-ਬਹੁਜਨ ਸਮਾਜ ਪਾਰਟੀ ਦੇ ਸਟੇਟ ਇੰਚਾਰਜ ਭਗਵਾਨ ਸਿੰਘ ਚੌਹਾਨ ਅਤੇ ਸਟੇਟ ਜਨਰਲ ਸਕੱਤਰ ਉਂਕਾਰ ਸਿੰਘ ਝੱਮਟ ਦਾ ਪਾਰਟੀ 'ਚ ਨਵੀਂ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚਣ 'ਤੇ ਸਨਮਾਨ ਕੀਤਾ ਗਿਆ | ਇੱਥੇ ਸਾਬਕਾ ...

ਪੂਰੀ ਖ਼ਬਰ »

ਅਰੋੜਾ ਵਲੋਂ ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਮਨੂੰ ਕਟਾਰੀਆ ਦਾ ਸਵਾਗਤ

ਹੁਸ਼ਿਆਰਪੁਰ, 13 ਜਨਵਰੀ (ਨਰਿੰਦਰ ਸਿੰਘ ਬੱਡਲਾ)-ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਵਾਰਡ ਨੰ: 43 ਦੇ ਮੁਹੱਲਾ ਕਮਾਲਪੁਰ ਤੋਂ ਮਨੰੂ ਕਟਾਰੀਆ ਨੇ ਕਾਂਗਰਸ 'ਚ ਸ਼ਾਮਿਲ ਹੋਣ ਐਲਾਨ ਕੀਤਾ | ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ 'ਤੇ ਵਿਧਾਇਕ ਸੁੰਦਰ ਸ਼ਾਮ ਅਰੋੜਾ ...

ਪੂਰੀ ਖ਼ਬਰ »

'ਆਪ' ਘੋਗਰਾ ਦੀ ਟੀਮ ਵਲੋਂ ਡੋਰ ਟੂ ਡੋਰ ਐਡਵੋਕੇਟ ਘੁੰਮਣ ਦੇ ਹੱਕ 'ਚ ਕੀਤਾ ਪ੍ਰਚਾਰ

ਘੋਗਰਾ, 13 ਜਨਵਰੀ (ਆਰ.ਐਸ. ਸਲਾਰੀਆ)-ਆਮ ਆਦਮੀ ਪਾਰਟੀ ਦੇ ਦਸੂਹਾ ਤੋਂ ਉਮੀਦਵਾਰ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੇ ਹੱਕ ਵਿਚ ਲੋਕ ਲਹਿਰ ਚੱਲ ਰਹੀ ਹੈ ਅਤੇ ਹਰੇਕ ਵਰਕਰ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਬਲਾਕ ਘੋਗਰਾ ਦੇ ਪਿੰਡ ...

ਪੂਰੀ ਖ਼ਬਰ »

ਪੰਜਾਬ 'ਚ ਗੱਠਜੋੜ ਦੀ ਸਰਕਾਰ ਹੀ ਪੰਜਾਬੀਆਂ ਦਾ ਭਲਾ ਕਰੇਗੀ-ਲੱਖੀ

ਖੁੱਡਾ, 13 ਜਨਵਰੀ (ਸਰਬਜੀਤ ਸਿੰਘ)- ਪੰਜਾਬ ਅੰਦਰ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੀ ਸਰਕਾਰ ਹੀ ਪੰਜਾਬ ਤੇ ਪੰਜਾਬੀਆਂ ਦਾ ਭਲਾ ਕਰ ਸਕਦੀ ਹੈ ਤੇ ਇਨ੍ਹਾਂ ਪਾਰਟੀਆਂ ਨੇ ਹੀ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਲੜਾਈ ਲੜੀ ਹੈ, ਜਦਕਿ ...

ਪੂਰੀ ਖ਼ਬਰ »

ਚੋਣਾਂ ਸੰਬੰਧੀ ਚੱਬੇਵਾਲ ਪੁਲਿਸ ਨੇ ਕੱਢਿਆ ਫਲੈਗ ਮਾਰਚ

ਚੱਬੇਵਾਲ, 13 ਜਨਵਰੀ (ਥਿਆੜਾ) - ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ਮੁਤਾਬਿਕ ਥਾਣਾ ਚੱਬੇਵਾਲ ਦੀ ਪੁਲਿਸ ਵਲੋਂ ਥਾਣਾ ਮੁਖੀ ਹਰਪ੍ਰੇਮ ਸਿੰਘ ਦੀ ਅਗਵਾਈ ਵਿਚ ਕਸਬਾ ਚੱਬੇਵਾਲ ਦੇ ਵੱਖ-ਵੱਖ ਬਾਜ਼ਾਰਾਂ ਵਿਚ ਫਲੈਗ ਮਾਰਚ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਵਿਦਿਆਰਥੀਆਂ ਦਾ ਟੀਕਾਕਰਨ ਸ਼ੁਰੂ

ਬੁੱਲ੍ਹੋਵਾਲ, 13 ਜਨਵਰੀ (ਲੁਗਾਣਾ) - ਕੋਰੋਨਾ ਮਹਾਮਾਰੀ ਦੇ ਵੱਧ ਰਹੇ ਕੇਸਾਂ ਕਾਰਨ ਸਕੂਲਾਂ ਦੇ ਵਿਦਿਆਰਥੀਆਂ ਦਾ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ ਜਿਸ ਦੇ ਤਹਿਤ ਸ.ਸ.ਸ. ਸਕੂਲ ਢੱਡਾ ਫਤਿਹ ਸਿੰਘ 'ਚ ਸਿਹਤ ਕੇਂਦਰ ਚੱਕੋਵਾਲ ਦੀ ਡਾਕਟਰੀ ਟੀਮ ਵਲੋਂ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਪ੍ਰੋ. ਕਰਤਾਰ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

ਦਸੂਹਾ, 13 ਜਨਵਰੀ (ਭੁੱਲਰ) - ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਤੇ ਉੱਘੇ ਕੀਰਤਨੀਏ ਭਾਈ ਸਾਹਿਬ ਭਾਈ ਪ੍ਰੋ. ਕਰਤਾਰ ਸਿੰਘ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਯੋਗਦਾਨ ਪਾਉਣ ਵਾਲਿਆਂ ਦਾ ਸਨਮਾਨ

ਸੈਲਾ ਖ਼ੁਰਦ, 13 ਜਨਵਰੀ (ਹਰਵਿੰਦਰ ਸਿੰਘ ਬੰਗਾ) - ਕੁਲ ਹਿੰਦ ਕਿਸਾਨ ਸਭਾ ਪੰਜਾਬ ਵਲੋਂ ਬੱਬਰ ਲਹਿਰ ਸਮੇਂ ਬੱਬਰਾਂ ਦੀ ਹਾਈਕੋਰਟ ਕਰਕੇ ਜਾਣੇ ਜਾਂਦੇ ਪਿੰਡ ਜੱਸੋਵਾਲ ਵਿਖੇ ਦਿੱਲੀ ਕਿਸਾਨ ਸੰਘਰਸ਼ ਦੌਰਾਨ ਸਹਿਯੋਗ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪਹਿਲਾ ਬੈਂਚ ਪ੍ਰੈੱਸ ਮੁਕਾਬਲਾ 16 ਨੂੰ

ਬੁੱਲ੍ਹੋਵਾਲ, 13 ਜਨਵਰੀ (ਲੁਗਾਣਾ) - ਅੱਡਾ ਪੱਜੋਦਿਉਤਾ ਵਿਖੇ ਨੈਕਸਟ ਲੈਵਲ ਜਿੰਮ ਫਿਟਨਿਸ ਸਵ: ਬਾਪੂ ਰਾਮ ਸਿੰਘ ਅਤੇ ਸਵ: ਬੀਬੀ ਮਹਿੰਦਰ ਕÏਰ ਦੀ ਯਾਦ ਨੂੰ ਸਮਰਪਿਤ ਪਹਿਲਾਂ ਆਲ ਓਪਨ ਰਾਅ ਬੈਂਚ ਪ੍ਰੈੱਸ ਮੁਕਾਬਲਾ 16 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਕੌਮੀ ਨੌਜਵਾਨ ਦਿਵਸ ਮਨਾਇਆ

ਚੱਬੇਵਾਲ, 13 ਜਨਵਰੀ (ਥਿਆੜਾ)-ਸਥਾਨਕ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵਿਮੈਨ ਵਿਖੇ ਐਨ ਐਸ ਐਸ ਟੀਮ ਵਲੋਂ ਪਿ੍ੰਸੀਪਲ ਡਾ. ਅਨੀਤਾ ਸਿੰਘ ਅਤੇ ਪ੍ਰੋ. ਨਵਜੋਤ ਕੌਰ (ਐਨ.ਐਸ.ਐਸ.ਕੋ. ਆਰਡੀਨੇਟਰ) ਦੀ ਅਗਵਾਈ ਵਿਚ ਵਿਦਿਆਰਥਣਾਂ ਵਲੋਂ ਕੌਮੀ ਨੌਜਵਾਨ ਦਿਵਸ ਮਨਾਇਆ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਦੀ ਲੋਹੜੀ ਬਾਲ ਕੇ ਜਤਾਇਆ ਰੋਸ

ਗੜ੍ਹਸ਼ੰਕਰ, 13 ਜਨਵਰੀ (ਧਾਲੀਵਾਲ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਦਿੱਤੇ ਸੱਦੇ ਤਹਿਤ ਗੜ੍ਹਸ਼ੰਕਰ ਦੇ ਵੱਖ-ਵੱਖ ਸਕੂਲਾਂ ਵਿਚ ਅਧਿਆਪਕਾਂ ਵਲੋਂ ਕਾਂਗਰਸ ਸਰਕਾਰ ਦੇ ਝੂਠੇ ਵਾਅਦਿਆਂ ਦੀ ਲੋਹੜੀ ਬਾਲਕੇ ਰੋਸ ਪ੍ਰਗਟ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਦਹੇਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਪਤਨੀ ਨਾਲ ਕੁੱਟਮਾਰ

ਮਾਹਿਲਪੁਰ, 13 ਜਨਵਰੀ (ਰਜਿੰਦਰ ਸਿੰਘ)-ਦਹੇਜ ਲਿਆਣ ਨੂੰ ਲੈ ਕੇ ਪਤੀ ਸਮੇਤ ਸਹੁਰੇ ਪਰਿਵਾਰ ਵਲੋਂ ਪਤਨੀ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਮਾਹਿਲਪੁਰ ਜੇਰੇ ਇਲਾਜ ਜੈਸਮੀਨ ਪੁੱਤਰੀ ਜੁਗਿੰਦਰ ਖਾਨ ਵਾਸੀ ਬੀਹੜਾ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਵੇਗਾ-ਖੇੜਾ

ਹੁਸ਼ਿਆਰਪੁਰ, 13 ਜਨਵਰੀ (ਹਰਪ੍ਰੀਤ ਕੌਰ)-ਸੋਸ਼ਲਿਸਟ ਪਾਰਟੀ ਇੰਡੀਆ ਦੀ ਇਕ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਡਡਿਆਣਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਰਪ੍ਰਸਤ ਬਲਵੰਤ ਸਿੰਘ ਖੇੜਾ ਅਤੇ ਸੂਬਾ ਪ੍ਰਧਾਨ ਓਮ ਸਿੰਘ ਸਟਿਆਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX