ਤਾਜਾ ਖ਼ਬਰਾਂ


ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  1 day ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  1 day ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  1 day ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  1 day ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  1 day ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  1 day ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  1 day ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  1 day ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  1 day ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  1 day ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  1 day ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  1 day ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ
. . .  1 day ago
ਅੰਮ੍ਰਿਤਸਰ, 17 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ 'ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰ ਕੇ ਨਵਾਂ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਅਸਥਾਨ 'ਤੇ ਬਣੇ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ...
ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 17 ਜਨਵਰੀ (ਜੱਸ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰ ਕੇ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਬਿਹਾਰ ਅੰਦਰ ਕੁਝ ਲੋਕਾਂ ਵਲੋਂ ਹਮਲਾ ਕਰ ਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ...
ਐੱਸ. ਟੀ. ਐੱਫ. ਦੇ ਲੁਧਿਆਣਾ ਰੇਂਜ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ, ਇਹ ਸਨਮਾਨ ਉਨ੍ਹਾਂ ਨੂੰ ਪੰਜਵੀਂ ਵਾਰ ਦਿੱਤਾ ਗਿਆ ਹੈ | ਅੱਜ ਏ.ਆਈ.ਜੀ. ਸਨੇਹਦੀਪ ...
ਸੰਤ ਮਨਜੀਤ ਸਿੰਘ ਹਰਖੋਵਾਲ ਵਾਲੇ ਬ੍ਰਹਮਲੀਨ ਹੋਏ
. . .  1 day ago
ਹੁਸ਼ਿਆਰਪੁਰ,17 ਜਨਵਰੀ (ਨਰਿੰਦਰ ਸਿੰਘ ਬੱਡਲਾ) - ਸੰਤ ਬਾਬਾ ਜਵਾਲਾ ਸਿੰਘ ਦੇ ਤਪ-ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲੇ ਆਪਣੇ ਸੁਆਸਾਂ ਦੀ ਪੂੰਜੀ ਨੂੰ ਸਮੇਟਦਿਆਂ ਬ੍ਰਹਮਲੀਨ...
ਚੋਣ ਪ੍ਰੋਗਰਾਮ ਵਿਚ ਹੋਇਆ ਬਦਲਾਅ, ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਾਰਨ
. . .  1 day ago
ਚੰਡੀਗੜ੍ਹ, 17 ਜਨਵਰੀ - ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਅੱਜ ਚੋਣ ਕਮਿਸ਼ਨ ਵਲੋਂ ਚੋਣ ਪ੍ਰੋਗਰਾਮ ਵਿਚ ਬਦਲਾਅ ਕੀਤਾ ਗਿਆ ਹੈ, ਜਿਸ ਵਿਚ ਦੱਸਣਯੋਗ ਹੈ ਕਿ 25 ਜਨਵਰੀ ਤੋਂ 1 ਫਰਵਰੀ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ ਅਤੇ ...
ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ ਕਰਦੇ - ਨਵਜੋਤ ਸਿੱਧੂ
. . .  1 day ago
ਚੰਡੀਗੜ੍ਹ,17 ਜਨਵਰੀ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ....
ਕਾਂਗਰਸ ਨੂੰ ਵੱਡਾ ਝਟਕਾ, ਮੰਡੀ ਪੰਜੇ ਕੇ ਉਤਾੜ ਦੀ ਮਾਰਕੀਟ ਕਮੇਟੀ ਦਾ ਵਾਈਸ ਚੇਅਰਮੈਨ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ, 17 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗਦੇ ਜਾ ਰਹੇ ਹਨ . ਕਾਂਗਰਸ ਦੇ ਚੁਣੇ ਹੋਏ ਨੁਮਾਇੰਦਿਆਂ ਵਲੋਂ ਅਕਾਲੀ ਦਲ 'ਚ ਸ਼ਮੂਲੀਅਤ ਕੀਤੀ ਜਾ ਰਹੀ ਹੈ, ਜਿਸ ਤਹਿਤ...
ਜ਼ਿਲ੍ਹਾ ਬਰਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਐੱਸ.ਸੀ. ਅਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ
. . .  1 day ago
ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਧਰਮ ਸਿੰਘ ਫ਼ੌਜੀ ਕੌਂਸਲਰ ਅਤੇ ਬੀ. ਸੀ. ਵਿੰਗ ਦਿਹਾਤੀ ਪ੍ਰਧਾਨ ਜਸਬੀਰ ਸਿੰਘ ਗੱਖੀ ...
ਅੰਮ੍ਰਿਤਸਰ 'ਚ ਕਈ ਆਗੂ ਸਿੱਧੂ ਦੀ ਅਗਵਾਈ ਵਿਚ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਅੰਮ੍ਰਿਤਸਰ, 17 ਜਨਵਰੀ - ਅੰਮ੍ਰਿਤਸਰ ਵਿਚ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਏਜੰਡੇ 'ਤੇ ਚੋਣ ਲੜੇਗੀ | ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਇਸ ਮੌਕੇ ਕਹਿਣਾ ਸੀ ਕਿ ਪਿਛਲੇ 5 ਸਾਲਾਂ 'ਚ ਪੰਜਾਬ ਦੀ ਆਰਥਿਕਤਾ ...
ਪੰਜਾਬ ਵਿਚ ਵੋਟਾਂ ਦੀ ਬਦਲੀ ਤਾਰੀਖ਼ , ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ
. . .  1 day ago
ਨਵੀਂ ਦਿੱਲੀ, 17 ਜਨਵਰੀ - ਪੰਜਾਬ ਵਿਚ ਵੋਟਾਂ ਦੀ ਤਾਰੀਖ਼ ਬਦਲ ਗਈ ਹੈ | ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ | ਪੰਜਾਬ ਵਿਧਾਨ ਸਭਾ ਚੋਣਾਂ ਹੁਣ 20 ਫਰਵਰੀ ਨੂੰ ਹੋਣਗੀਆਂ | ਭਾਰਤ ਚੋਣ ਕਮਿਸ਼ਨ ਵਲੋਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੇਮੈਂਟ ਐਟਲੇ

ਲੁਧਿਆਣਾ

ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)- ਲੋਹੜੀ ਦਾ ਪਵਿੱਤਰ ਤਿਉਹਾਰ ਅੱਜ ਲੁਧਿਆਣਾ ਵਾਸੀਆਂ ਨੇ ਧੂਮ-ਧਾਮ ਨਾਲ ਮਨਾਇਆ ਅਤੇ ਖੁਸ਼ੀਆਂ ਮਨਾ ਕੇ ਇਕ ਦੂਜੇ ਨੂੰ ਵਧਾਈਆਂ ਦਿੱਤੀਆਂ | ਲੋਹੜੀ ਕਾਰਨ ਅੱਜ ਲੁਧਿਆਣਾ ਸ਼ਹਿਰ ਦੇ ਕਈ ਬਾਜ਼ਾਰ ਬੰਦ ਸਨ ਅਤੇ ਕਿਤੇ-ਕਿਤੇ ਦੁਕਾਨਾਂ ਖੁੱਲ੍ਹੀਆਂ ਸਨ | ਸਵੇਰ ਤੋਂ ਹੀ ਮੱਠੀ-ਮੱਠੀ ਧੁੰਦ ਤੇ ਬੱਦਲਵਾਈ ਹੋਣ ਕਾਰਨ ਮੌਸਮ ਕਾਫੀ ਠੰਡਾ ਸੀ, ਪਰ ਇਸ ਦੇ ਬਾਵਜੂਦ ਵੀ ਲੋਕਾਂ ਵਲੋਂ ਖੂਬ ਪਤੰਗਬਾਜ਼ੀ ਕੀਤੀ ਗਈ | ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿਚ ਲੋਕਾਂ ਨੇ ਵੱਡੇ-ਵੱਡੇ ਸਪੀਕਰ ਅਤੇ ਡੈਕ ਲਗਾਏ ਹੋਏ ਸਨ, ਜਦਕਿ ਢੋਲ ਵੀ ਵੱਜ ਰਹੇ ਸਨ | ਬੋ-ਕਾਟਾ ਦੀਆਂ ਅਵਾਜ਼ਾਂ ਸਪੀਕਰਾਂ ਵਿਚ ਗੂੰਜ ਰਹੀਆਂ ਸਨ, ਜਦਕਿ ਡੀ.ਜੇ. 'ਤੇ ਪੰਜਾਬੀ ਗੀਤ ਚੱਲ ਰਹੇ ਸਨ, ਜਿਨ੍ਹਾਂ ਦੀਆਂ ਧੁੰਨਾਂ 'ਤੇ ਨੌਜਵਾਨ ਭੰਗੜੇ ਪਾ ਰਹੇ ਸਨ | ਕਈ ਥਾੲੀਂ ਲੜਕੀਆਂ ਵੀ ਪਤੰਗਬਾਜ਼ੀ ਕਰਦੀਆਂ ਦੇਖੀਆਂ ਗਈਆਂ | ਲੋਕਾਂ ਨੇ ਇਕ-ਦੂਜੇ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਗੱਚਕ, ਮੂੰਗਫਲੀ, ਰੇਵੜੀਆਂ ਅਤੇ ਭੁੱਗਾ ਦੇ ਡੱਬੇ ਤੋਹਫੇ ਵਜੋਂ ਪ੍ਰਦਾਨ ਕੀਤੇ | ਬੇਸ਼ੱਕ ਸਮੇਂ ਦੇ ਬਦਲਣ ਨਾਲ ਗਲੀਆਂ, ਮੁਹੱਲਿਆਂ 'ਚ ਲੋਹੜੀ ਮੰਗਣ ਵਾਲੇ ਬੱਚੇ ਦਿਖਾਈ ਨਹੀਂ ਸਨ, ਦੇ ਰਹੇ ਪਰ ਕਈ ਵੱਡੇ ਲੋਕ ਜ਼ਰੂਰ ਲੋਹੜੀ ਮੰਗਦੇ ਦੇਖੇ ਗਏ | ਸ਼ਾਮ ਸਮੇਂ ਲੋਕਾਂ ਨੇ ਘਰਾਂ ਦੇ ਬਾਹਰ ਅੱਗ ਬਾਲ ਕੇ ਲੋਹੜੀ ਨੂੰ ਨਮਸਕਾਰ ਕਰਕੇ ਸੁੱਖ-ਸ਼ਾਂਤੀ ਦੀ ਅਰਦਾਸ ਕੀਤੀ |
ਲੁਧਿਆਣਾ, (ਪੁਨੀਤ ਬਾਵਾ)- ਲੁਧਿਆਣਾ ਦੇ ਵੱਖ-ਵੱਖ ਕਾਲਜਾਂ ਵਿਚ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਦੌਰਾਨ ਕਾਲਜਾਂ ਦੇ ਪ੍ਰਬੰਧਕਾਂ, ਅਧਿਆਪਕਾਂ, ਸਟਾਫ਼ ਤੇ ਵਿਦਿਆਰਥੀਆਂ ਨੇ ਅੱਗ ਬਾਲ ਕੇ ਲੋਹੜੀ ਪੂਜਾ ਕੀਤੀ | ਮਾਲਵਾ ਸੈਂਟਰਲ ਕਾਲਜ ਲੜਕੀਆਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਲੋਹੜੀ ਪੂਜਨ ਨਾਲ ਕੀਤੀ ਗਈ | ਕਾਲਜ ਦੇ ਸਹਾਇਕ ਪ੍ਰੋਫ਼ੈਸਰ ਡਾ. ਸਤਵੰਤ ਕੌਰ ਨੇ ਸਮੂਹ ਸਟਾਫ਼ ਮੈਂਬਰਾਂ ਨਾਲ ਧੂਣੀ ਦੀ ਪੂਜਾ ਕੀਤੀ | ਪਿ੍ੰਸੀਪਲ ਡਾ. ਨਗਿੰਦਰ ਕੌਰ ਨੇ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਅਜਿਹੇ ਤਿਉਹਾਰ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ ਦੇ ਨੇੜੇ ਆਉਣ ਦਾ ਮੌਕਾ ਪ੍ਰਦਾਨ ਕਰਦੇ ਹਨ | ਰਾਮਗੜ੍ਹੀਆ ਕਾਲਜ ਲੜਕੀਆਂ ਲੁਧਿਆਣਾ ਵਿਖੇ ਕੋਰੋਨਾ ਨਿਯਮਾਂ ਅਨੁਸਾਰ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ, ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਰਾਜੇਸ਼ਵਰਪਾਲ ਅਤੇ ਸਾਰੇ ਸਟਾਫ ਮੈਬਰਜ਼ ਵਲੋਂ ਲੋਹੜੀ ਮਨਾਈ ਗਈ | ਪਿ੍ੰਸੀਪਲ ਡਾ. ਰਾਜੇਸ਼ਵਰਪਲ ਕੌਰ ਨੇ ਸਾਰਿਆਂ ਨੂੰ ਲੋਹੜੀ ਦੀ ਵਧਾਈ ਦਿੱਤੀ | ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੇ ਸਹਿਯੋਗ ਨਾਲ ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਪਰੰਪਰਾ ਅਨੁਸਾਰ ਅੱਗ ਬਾਲੀ ਗਈ ਜਿੱਥੇ ਅਧਿਆਪਕ ਲੋਹੜੀ ਦੇ ਪ੍ਰਸਿੱਧ ਗੀਤਾਂ ਦੀ ਧੁਨ ਦਾ ਆਨੰਦ ਮਾਣਦੇ ਹੋਏ ਦਿਖਾਈ ਦਿੱਤੇ | ਇਸ ਦੇ ਨਾਲ ਹੀ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੇ ਵਿਦਿਆਰਥੀਆਂ ਨੇ ਧੀਆਂ ਦੀ ਲੋਹੜੀ ਵਿਸ਼ੇ 'ਤੇ ਵੀਡੀਓਜ਼ ਬਣਾਈਆਂ | ਕਾਲਜ ਗਵਰਨਿੰਗ ਬਾਡੀ ਦੇ ਜਨਰਲ ਸਕੱਤਰ ਇੰਜੀਨੀਅਰ ਗੁਰਵਿੰਦਰ ਸਿੰਘ ਤੇ ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਇਸ ਉਮੀਦ ਨਾਲ ਅਜਿਹੇ ਤਿਉਹਾਰਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿ ਆਉਣ ਵਾਲਾ ਸਾਲ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਜੀਵਨ 'ਚ ਵੀ ਖੁਸ਼ੀਆਂ ਲੈ ਕੇ ਆਵੇ |

ਚੋਣਾਂ ਦੇ ਮੱਦੇਨਜ਼ਰ ਸ਼ਹਿਰ 'ਚ ਜ਼ਬਰਦਸਤ ਨਾਕਾਬੰਦੀ

ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਵਿਚ ਚੌਕਸੀ ਵਧਾ ਦਿੱਤੀ ਗਈ ਹੈ ਤੇ ਅੱਜ ਸ਼ਹਿਰ ਵਿਚ ਦੋ ਦਰਜਨ ਤੋਂ ਵੱਧ ਥਾਂਵਾਂ 'ਤੇ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ...

ਪੂਰੀ ਖ਼ਬਰ »

ਬਾਬਾ ਮੁਕੰਦ ਸਿੰਘ ਨਗਰ ਗਲੀ ਨੰਬਰ-2 'ਚ ਸੀਵਰੇਜ ਦੀ ਹਾਲਤ ਮਾੜੀ

ਡਾਬਾ/ਲੁਹਾਰਾ, 13 ਜਨਵਰੀ (ਕੁਲਵੰਤ ਸਿੰਘ ਸੱਪਲ)- ਨਗਰ ਨਿਗਮ ਅਧੀਨ ਆਉਂਦੀ ਸਥਾਨਕ ਡਾਬਾ ਰੋਡ ਸਥਿਤ ਬਾਬਾ ਮੁਕੰਦ ਸਿੰਘ ਨਗਰ, ਗਲੀ ਨੰਬਰ 2 ਵਿਖੇ ਸੀਵਰੇਜ਼ ਸਿਸਟਮ ਦੀ ਅਤਿ ਮੰਦੀ ਹਾਲਤ ਹੋਣ ਦੇ ਬਾਵਜੂਦ ਵੀ ਕੋਈ ਵੀ ਕੌਂਸਲਰ ਜਾਂ ਨਗਰ ਨਿਗਮ ਅਧਿਕਾਰੀ ਇਸ ਸਮੱਸਿਆ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਰਤੀ ਸਟੀਲ ਚੌਕ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਫੈਕਟਰੀ ਵਰਕਰ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਾਹੁਲ ਕੁਮਾਰ ਪੁੱਤਰ ਬਿੰਦੂ ਵਜੋਂ ...

ਪੂਰੀ ਖ਼ਬਰ »

ਮਾਮਲਾ ਦਰੱਖਤਾਂ ਦੁਆਲੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਅਦਾਲਤ ਵਲੋਂ ਨਿਗਮ ਕਮਿਸ਼ਨਰ, ਗਲਾਡਾ ਪ੍ਰਸ਼ਾਸਕ ਤੇ ਸੁਧਾਰ ਟਰੱਸਟ ਚੇਅਰਮੈਨ ਤਲਬ

ਲੁਧਿਆਣਾ, 13 ਜਨਵਰੀ (ਅਮਰੀਕ ਸਿੰਘ ਬੱਤਰਾ)- ਕੌਂਸਲ ਆਫ ਇੰਜੀਨੀਅਰਜ਼ ਦੇ ਪ੍ਰਧਾਨ ਕਪਿਲ ਅਰੋੜਾ ਵਲੋਂ ਨੈਸ਼ਨਲ ਗ੍ਰੀਨ ਟਰਬਿਊਨਲ ਵਿਚ ਦਰੱਖਤਾਂ ਦੇ ਆਸ ਪਾਸ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਾਮਲੇ ਵਿਚ ਕੀਤੀ ਮਾਣਹਾਨੀ ਰਿੱਟ 'ਚ ਕਿਸੇ ਵੀ ਅਧਿਕਾਰੀ ਦੇ ਸਿਵਲ ਜੱਜ ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸੀ.ਆਈ.ਏ. ਸਟਾਫ਼-2 ਦੀ ਪੁਲਿਸ ਨੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਸਿਲੰਡਰ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ 2 ...

ਪੂਰੀ ਖ਼ਬਰ »

ਥਾਣੇ ਦੇ ਬਾਹਰ ਲੁਟੇਰੇ ਬਜ਼ੁਰਗ ਤੋਂ ਮੋਬਾਈਲ ਖੋਹ ਕੇ ਫ਼ਰਾਰ

ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੇ ਬਿਲਕੁਲ ਬਾਹਰ 2 ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਅਕਾਲੀ ਆਗੂ ਨਰਿੰਦਰਪਾਲ ਸਿੰਘ ਮੱਕੜ ਦਾ ਮੋਬਾਇਲ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਦੇਰ ਸ਼ਾਮ ਉਸ ਵਕਤ ਵਾਪਰੀ ਜਦੋਂ ਸ. ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਹੋ ਰਹੀਆਂ ਉਸਾਰੀਆਂ ਢਾਹੀਆਂ

ਲੁਧਿਆਣਾ, 13 ਜਨਵਰੀ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਉਸਾਰੀਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤਹਿਤ ਵੀਰਵਾਰ ਨੂੰ ਜੋਨ-ਡੀ ਇਮਾਰਤੀ ਸ਼ਾਖਾ ਵਲੋਂ ਬਿਨ੍ਹਾਂ ਮਨਜੂਰੀ ਬਣ ਰਹੀਆਂ ਦੋ ਉਸਾਰੀਆਂ ਢਾਹ ਦਿੱਤੀਆਂ ਜਿਨ੍ਹਾਂ ਵਿਚੋਂ ਇਕ ...

ਪੂਰੀ ਖ਼ਬਰ »

ਜਾਇਦਾਦ ਮਾਮਲੇ 'ਚ ਠੱਗੀ ਮਾਰਨ 'ਤੇ ਕੇਸ ਦਰਜ

ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਜਾਇਦਾਦ ਦੇ ਮਾਮਲੇ ਵਿਚ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਜੇਪਾਲ ਸ਼ਰਮਾ ਵਾਸੀ ਸਾਊਥ ਸਿਟੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਉਂਦੀ ਹੈ ਤੇ ਇਸ ...

ਪੂਰੀ ਖ਼ਬਰ »

ਲਗਾਤਾਰ ਚੌਥੇ ਦਿਨ ਵੀ ਕੋਰੋਨਾ ਦਾ ਵੱਡਾ ਧਮਾਕਾ!

ਲੁਧਿਆਣਾ, 13 ਜਨਵਰੀ (ਸਲੇਮਪੁਰੀ)- ਲੁਧਿਆਣਾ 'ਚ ਅੱਜ ਚੌਥੇ ਦਿਨ ਵੀ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ, ਜਿਸ ਕਰਕੇ ਲੋਕਾਂ 'ਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਉਹ ਇਸ ਵਾਇਰਸ ਨੂੰ ਲੈ ਕੇ ਬਹੁਤ ਚਿੰਤਤ ਹਨ | ਸਿਵਲ ਸਰਜਨ ਡਾ. ਐੱਸ. ਪੀ. ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਹਥਿਆਰਬੰਦ ਨੌਜਵਾਨਾਂ ਵਲੋਂ ਕੌਂਸਲਰ ਦੇ ਘਰ 'ਤੇ ਪਥਰਾਅ

ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰ ਨਗਰ ਵਿਚ ਅੱਜ ਦੇਰ ਸ਼ਾਮ ਪਤੰਗਬਾਜ਼ੀ ਨੂੰ ਲੈ ਕੇ ਹੋਈ ਨੌਜਵਾਨਾਂ ਵਿਚਾਲੇ ਲੜਾਈ ਵਿਚ ਇਕ ਨੌਜਵਾਨ ਜ਼ਖਮੀ ਹੋ ਗਿਆ ਹੈ, ਜਦਕਿ ਹਮਲਾਵਰਾਂ ਵਲੋਂ ਇਲਾਕਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਚਾਈਨਾ ਡੋਰ ਬਰਾਮਦ

ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਬੀਤੀ ਰਾਤ ਵੱਖ ਵੱਖ ਥਾਂਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਪਾਬੰਦੀਸ਼ੁਦਾ ਚਾਈਨਾ ਡੋਰ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਡਾਬਾ ਦੀ ਪੁਲਿਸ ਨੇ ਦੀਪਕ ਕੁਮਾਰ ਪੁੱਤਰ ...

ਪੂਰੀ ਖ਼ਬਰ »

ਢੰਡਾਰੀ ਕਲਾਂ ਵਿਖੇ ਨਗਰ ਕੀਰਤਨ 16 ਨੂੰ

ਢੰਡਾਰੀ ਕਲਾਂ, 13 ਜਨਵਰੀ (ਪਰਮਜੀਤ ਸਿੰਘ ਮਠਾੜੂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ 16 ਜਨਵਰੀ ਨੂੰ ਸਜਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਤੇ ਸਕੱਤਰ ਨਿਰਮਲ ...

ਪੂਰੀ ਖ਼ਬਰ »

ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਖੇ ਲੋਹੜੀ ਮਨਾਈ

ਡਾਬਾ/ਲੁਹਾਰਾ, 13 ਜਨਵਰੀ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਹਾਰਾ ਵਿਖੇ ਲੋਹੜੀ ਅਤੇ ਮਕਰਸਕਾਂਤੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ 'ਚ ਸਮੂਹ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪੰਜਾਬ ਨੂੰ ਪਾਣੀ ਦੀ ਕੀਮਤ ਦੇਣ ਲਈ ਮੂੰਹ ਕਿਉਂ ਨਹੀਂ ਖੋਲ੍ਹਦੇ ਕੇਜਰੀਵਾਲ-ਬੈਂਸ

ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਰੰਗਲਾ ਤੇ ਸੁਨਹਿਰਾ ਪੰਜਾਬ ਬਣਾਉਣ ਲਈ ਜੋ 10 ਸੂਤਰੀ ਪੰਜਾਬ ਮਾਡਲ ...

ਪੂਰੀ ਖ਼ਬਰ »

ਨਿੱਕੀ ਰਿਐਤ ਵਲੋਂ ਕਾਂਗਰਸ ਟਿਕਟ ਲਈ ਹਲਕਾ ਦੱਖਣੀ ਤੋਂ ਦਾਅਵੇਦਾਰੀ ਪੇਸ਼

ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)- ਪੰਜਾਬ ਵਿਧਾਨ ਸਭਾ ਦੀਆਂ ਹੋ ਰਹੀਆਂ ਚੋਣਾਂ ਲਈ ਹਰ ਰਾਜਸੀ ਪਾਰਟੀ ਵਲੋਂ ਔਰਤ ਵੋਟਰਾਂ ਨੂੰ ਭਰਮਾਉਣ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਔਰਤਾਂ ਨੂੰ ਇਕ ਹਜ਼ਾਰ ...

ਪੂਰੀ ਖ਼ਬਰ »

ਪੰਜਾਬ ਦੇ ਲੀਹੋਂ ਲੱਥੇ ਵਿਕਾਸ ਨੂੰ ਮੁੜ ਪੱਟੜੀ 'ਤੇ ਚੜ੍ਹਾਉਣਾ ਸਿਰਫ਼ ਅਕਾਲੀ ਦਲ ਦੇ ਹੱਥ-ਗਰੇਵਾਲ

ਇਯਾਲੀ/ਥਰੀਕੇ, 13 ਜਨਵਰੀ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦਾ ਸਰਬਪੱਖੀ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ, ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਅੰਦਰ ਬਹੁਮਤ ਨਾਲ ਹੋਂਦ 'ਚ ਆਈ ਕਾਂਗਰਸ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਕਿਸੇ ...

ਪੂਰੀ ਖ਼ਬਰ »

ਧੀਆਂ ਦੀ ਲੋਹੜੀ ਸਾਨੂੰ ਹਰ ਸਾਲ ਮਨਾਉਣੀ ਚਾਹੀਦੀ-ਬੀਬੀ ਲਾਂਬਾ

ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)- ਬੈਸਟ ਵੇ ਵੈਲਫੇਅਰ ਸੇਵਾ ਸੁਸਾਇਟੀ ਵਲੋਂ ਪ੍ਰਧਾਨ ਨਰਿੰਦਰ ਕੌਰ ਲਾਂਬਾ ਦੀ ਅਗਵਾਈ ਹੇਠ ਸ਼ਿਵਾਜੀ ਨਗਰ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ | ਬੀਬੀ ਲਾਂਬਾ ਨੇ ਕਿਹਾ ਕਿ ਧੀਆਂ ਤੇ ਧਰੇਕਾਂ ਵਿਹੜੇ ਦੀ ਸ਼ਾਨ ਰੌਣਕਾਂ ਹੁੰਦੀਆਂ ਹਨ ...

ਪੂਰੀ ਖ਼ਬਰ »

5 ਸਾਲਾਂ 'ਚ ਦਿਨ-ਰਾਤ ਲੋਕਾਂ ਦੀ ਸੇਵਾ ਕਰ ਕੇ ਹਲਕਾ ਆਤਮ ਨਗਰ ਦਾ ਸਰਬਪੱਖੀ ਵਿਕਾਸ ਕਰਵਾਇਆ-ਕੜਵਲ

ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)- ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਇੰਚਾਰਜ ਤੇ ਸੰਭਾਵੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਿਛਲੇ 5 ਸਾਲ ਵਿਚ ਚੋਣ ਹਾਰਨ ਦੇ ਬਾਵਜੂਦ ਦਿਨ ਰਾਤ ਲੋਕਾਂ ਦੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ-ਗਰੇਵਾਲ

ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)- ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਝੂਠੇ ਵਾਅਦਿਆਂ ਤੋਂ ਬਾਅਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਧਰਨੇ 'ਤੇ ਬੈਠੇ ਡੇਲੀਵੇਜ਼ ਵਰਕਰਾਂ ਨੂੰ ਅੱਜ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਸ਼ਿਵਾਲਿਕ ਨੇ ਰੌਸ਼ਨ ਸਿੰਘ ਤੇ ਸਾਹਨੀ ਨੂੰ ਕੀਤਾ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ

ਲਾਡੋਵਾਲ, 13 ਜਨਵਰੀ (ਬਲਬੀਰ ਸਿੰਘ ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਹੋਣਹਾਰ ਅਤੇ ਜੁਝਾਰੂ ਵਰਕਰਾਂ ਨੂੰ ਪਾਰਟੀ ਪ੍ਰਤੀ ਨਿਭਾਈ ਵਫ਼ਾਦਾਰੀ ਅਤੇ ਚੰਗੀਆਂ ਸੇਵਾਵਾਂ ...

ਪੂਰੀ ਖ਼ਬਰ »

ਭਾਜਪਾ 'ਚ ਟਿਕਟ ਲਈ ਨਹੀਂ, ਪੰਜਾਬ ਦੇ ਭਲੇ ਲਈ ਸ਼ਾਮਿਲ ਹੋਇਆਂ-ਗੋਸ਼ਾ

ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ ਨੌਜਵਾਨ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਹੈ ਕਿ ਉਹ ਪੰਜਾਬ ਦੀ ਤਰੱਕੀ ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਭਾਜਪਾ ਵਿਚ ਸ਼ਾਮਿਲ ਹੋਏੇ ਹਨ, ਨਾ ਕਿ ...

ਪੂਰੀ ਖ਼ਬਰ »

ਮਾਘ ਮਹੀਨੇ ਨੂੰ ਸਮਰਪਿਤ ਨਾਮ ਅਭਿਆਸ ਸਮਾਗਮ ਅੱਜ ਤੋਂ

ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)- ਜਵੱਦੀ ਟਕਸਾਲ ਦੇ ਬਾਨੀ ਤੇ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੰਤ ਬਾਬਾ ਸੁਚਾ ਸਿੰਘ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਲਈ ਆਰੰਭੇ ਕੀਤੇ ਗਏ ਕਾਰਜਾਂ ਦੀ ਲੜੀ ਤਹਿਤ ਵਿਸ਼ੇਸ਼ ਤੌਰ 'ਤੇ ਮਾਘ ਮਹੀਨੇ ਦੇ ਦੀਵਾਨ ...

ਪੂਰੀ ਖ਼ਬਰ »

ਲੁਧਿਆਣਾ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਰਾਜਪਾਲ ਝੰਡਾ ਲਹਿਰਾਉਣਗੇ

ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)- 26 ਜਨਵਰੀ ਗਣਤੰਤਰ ਦਿਵਸ ਸਬੰਧੀ ਸੂਬਾ ਪੱਧਰੀ ਸਮਾਗਮ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੁੱਜਣਗੇ ਅਤੇ ਕੌਮੀ ਤਿਰੰਗਾ ਝੰਡਾ ...

ਪੂਰੀ ਖ਼ਬਰ »

ਐੱਚ.ਆਈ.ਵੀ./ਏਡਜ਼ ਤੋਂ ਬਚਾਅ ਲਈ ਜਾਗਰੂਕ ਕੀਤਾ

ਲੁਧਿਆਣਾ, 13 ਜਨਵਰੀ (ਸਲੇਮਪੁਰੀ)-ਟੀ.ਆਈ. ਵਲੋਂ ਪੰਜਾਬ ਦਾ ਸੱਭਿਆਚਾਰਕ ਤਿਉਹਾਰ ਲੋਹੜੀ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਲੋਹੜੀ ਦਾ ਤਿਉਹਾਰ ਡਾ. ਡੀ.ਐਨ. ਕੋਟਨਿਸ ਐਕੂਪੰਕਚਰ ਹਸਪਤਾਲ ਸਲੇਮਟਾਬਰੀ ਅਧੀਨ ਚੱਲ ਰਹੇ ਖੰਨਾ ਦੇ ਕੰਪੋਜਿਟ ਪ੍ਰੋਜੈਕਟ ਅਤੇ ਪੰਜਾਬ ...

ਪੂਰੀ ਖ਼ਬਰ »

ਸ਼ਹਿਰ 'ਚ ਨਹੀਂ ਰੁਕ ਰਹੀ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ

ਲੁਧਿਆਣਾ, 13 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਕਾਰੋਬਾਰ ਵਾਸਤੇ ਵਪਾਰਕ ਸਿਲੰਡਰ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ, ਉਹ ਵੀ ਗੈਸ ਕੁਨੈਕਸ਼ਨ ਲੈ ਕੇ, ਪਰ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਰੁਕਣ ਦੀ ਨਾਂਅ ਨਹੀਂ ਲੈ ਰਹੀ ਅਤੇ ਸ਼ਹਿਰ ਦੇ ਅਨੇਕਾਂ ਇਲਾਕਿਆਂ ਵਿਚ ਖਾਣ ਪੀਣ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਦੀ ਮੌਤ

ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਦੋ ਵੱਖ ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਹੰਬੜਾਂ ਰੋਡ ਤੇ ਸ੍ਰੀ ਰਾਮ ਸ਼ਰਣਮ ਨੇੜੇ ਹੋਏ ਸੜਕ ਹਾਦਸੇ ਵਿਚ 21 ਸਾਲ ਦੇ ਅਰਜੁਨ ਦੀ ਮੌਤ ਹੋ ...

ਪੂਰੀ ਖ਼ਬਰ »

ਸੱਟੇਬਾਜ਼ ਹਜ਼ਾਰਾਂ ਰੁਪਏ ਸਮੇਤ ਕਾਬੂ

ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਂਵਾਂ 'ਤੇ ਛਾਪਾਮਾਰੀ ਕਰਕੇ ਸੱਟੇਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਜ਼ਾਰਾਂ ਰੁਪਏ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਂਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਪੰਕਜ ਸਾਹਨੀ ਵਾਸੀ ਪਿੰਡ ਜੱਸੀਆਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਸਿਵਲ ਸਰਜਨ ਸਮੇਤ ਵੱਡੀ ਗਿਣਤੀ 'ਚ ਡਾਕਟਰ ਪਾਜ਼ੀਟਿਵ

ਲੁਧਿਆਣਾ, 13 ਜਨਵਰੀ (ਸਲੇਮਪੁਰੀ)- ਜਾਣਕਾਰੀ ਅਨੁਸਾਰ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਿਵਲ ਸਰਜਨ ਡਾ. ਐਸ.ਪੀ. ਸਿੰਘ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ | ਉਨ੍ਹਾਂ ਦੱਸਿਆ ਕਿ ਉਹ ਆਪਣੇ ਘਰ 'ਚ ਹੀ ਆਪਣੇ ਆਪ ਇਕਾਂਤਵਾਸ ਹੋ ਗਏ ਹਨ | ਇਸੇ ਤਰ੍ਹਾਂ ਹੀ ਸਹਾਇਕ ...

ਪੂਰੀ ਖ਼ਬਰ »

ਲੁੱਟ ਕਰਕੇ ਭੱਜ ਰਹੇ ਇਕ ਲੁਟੇਰੇ ਨੂੰ ਲੋਕਾਂ ਨੇ ਕੀਤਾ ਕਾਬੂ

ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਹੱਲਾ ਅਸ਼ੋਕ ਨਗਰ ਵਿਚ ਅੱਜ ਦੇਰ ਰਾਤ ਪਰਵਾਸੀ ਮਜ਼ਦੂਰਾਂ ਪਾਸੋਂ ਲੁੱਟ ਕਰਕੇ ਭੱਜ ਰਹੇ 6 ਲੁਟੇਰਿਆਂ 'ਚੋਂ ਇਕ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਲੋਹੜੀ ਫੂਕੀ

ਲੁਧਿਆਣਾ, 13 ਜਨਵਰੀ (ਸਲੇਮਪੁਰੀ)- ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਦਿੱਤੇ ਸੱਦੇ ਤਹਿਤ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਲੁਧਿਆਣਾ ਦੀ ਅਗਵਾਈ ਵਿਚ ਅੱਜ ਕੱਚੇ/ਪੱਕੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਦੀਆਂ ...

ਪੂਰੀ ਖ਼ਬਰ »

ਟਰੈਕਟਰ ਨਾਲ ਮੈਟ ਟਾਈਪ ਪਨੀਰੀ ਬੀਜਣ ਵਾਲੀ ਮਸ਼ੀਨ ਦੇ ਪਸਾਰ ਲਈ ਪੀ.ਏ.ਯੂ. ਵਲੋਂ ਸਮਝੌਤਾ

ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)-ਟਰੈਕਟਰ ਨਾਲ ਚੱਲਣ ਵਾਲੀ ਮੈਟ ਟਾਈਪ ਨਰਸਰੀ ਬੀਜਣ ਵਾਲੀ ਮਸ਼ੀਨ ਦੇ ਪਸਾਰ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਮੁੱਲਾਂਪੁਰ ਦਾਖਾ ਸਥਿਤ ਇਕ ਕੰਪਨੀ ਰਾਜੇਸ਼ ਐਗਰੀਕਲਚਰਲ ਵਰਕਸ ਲੁਧਿਆਣਾ ਰੋਡ ਮੁੱਲਾਂਪੁਰ ਦਾਖਾ ...

ਪੂਰੀ ਖ਼ਬਰ »

ਗੁ: ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)- ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਰਾਗੀ ਜਥਿਆਂ ਤੋਂ ਇਲਾਵਾ ਬੀਬੀ ਗਗਨਦੀਪ ਕੌਰ ਅਤੇ ਬੀਬੀ ਸਿਮਰਨ ...

ਪੂਰੀ ਖ਼ਬਰ »

ਸਰਪੰਚ ਸੁਖਮਿੰਦਰ ਸਿੰਘ ਬਸੈਮੀ ਕਾਂਗਰਸ ਦੇ ਕਿਸਾਨ/ਮਜ਼ਦੂਰ ਡਿਪਾਰਟਮੈਂਟ ਹਲਕਾ ਦਾਖਾ ਦੇ ਪ੍ਰਧਾਨ ਨਿਯੁਕਤ

ਹੰਬੜਾਂ, 13 ਜਨਵਰੀ (ਮੇਜਰ ਹੰਬੜਾਂ)- ਹਲਕਾ ਦਾਖਾ ਦੇ ਪਿੰਡ ਬਸੈਮੀ ਦੇ ਸਰਪੰਚ ਸੁਖਮਿੰਦਰ ਸਿੰਘ ਬਸੈਮੀ ਦੀਆਂ ਕਾਂਗਰਸ ਪ੍ਰਤੀ ਚੰਗੀਆਂ ਸੇਵਾਵਾਂ ਨੂੰ ਦੇਖਦਿਆਂ ਕਾਂਗਰਸ ਪਾਰਟੀ ਦੇ ਕਿਸਾਨ ਤੇ ਮਜ਼ਦੂਰ ਡਿਪਾਰਟਮੈਂਟ ਦੇ ਜਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਰੇਵਾਲ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ 'ਚ ਆਨਲਾਈਨ ਕਲਾਸਾਂ 'ਚ ਰਹੀ ਲੋਹੜੀ ਦੀ ਧੂਮ

ਲੁਧਿਆਣਾ, 13 ਜਨਵਰੀ (ਅਮਰੀਕ ਸਿੰਘ ਬੱਤਰਾ)- ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਲੋਹੜੀ ਦੇ ਤਿਉਹਾਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਬੱਚਿਆਂ ਨੇ ਵਰਚੂਅਲ ਵਿਧੀ ਰਾਹੀਂ ਆਪਣੇ ਘਰਾਂ ਵਿਚ ਰਹਿ ਕੇ ਹੀ ਲੋਹੜੀ ਮਨਾ ਕੇ ਆਪਣੀ ਖ਼ੁਸ਼ੀ ਜ਼ਾਹਰ ਕੀਤੀ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX