ਤਾਜਾ ਖ਼ਬਰਾਂ


ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਜਾਅਲੀ ਬਿੱਲਾਂ ਰਾਹੀਂ ਲਗ-ਪਗ 2 ਲੱਖ ਦਾ ਘੋਟਾਲਾ ਕਰਨ ਦੇ ਦੋਸ਼ਾਂ ਹੇਠ ਨਗਰ ਕੌਂਸਲ ਦਾ ਈ.ਓ. ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਵਿਚ ਲਗ-ਪਗ ...
ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  1 day ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  1 day ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  1 day ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  1 day ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  1 day ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  1 day ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  1 day ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  1 day ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  1 day ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  1 day ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਜਲੰਧਰ

ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਜਲੰਧਰ, 13 ਜਨਵਰੀ (ਹਰਵਿੰਦਰ ਸਿੰਘ ਫੁੱਲ)-ਕੜਾਕੇ ਦੀ ਠੰਢ ਦੇ ਬਾਵਜੂਦ ਰਵਾਇਤੀ ਗਰਮਾਹਟ ਦੇ ਨਾਲ ਲੋਹੜੀ ਦਾ ਤਿਉਹਾਰ ਪਿੰਡਾਂ ਤੇ ਸ਼ਹਿਰਾਂ 'ਚ ਬੜੀੇ ਉਤਸ਼ਾਹ ਨਾਲ ਮਨਾਇਆ ਗਿਆ | ਕੋਰੋਨਾ ਮਹਾਂਮਾਰੀ ਦੇ ਡਰ ਨੂੰ ਭੁੱਲਦੇ ਹੋਏ ਲੋਕਾਂ ਨੇ ਆਪਣੇ ਘਰਾਂ 'ਚ ਹੋਏ ਨਵੇਂ ਵਿਆਹ, ਨਵ ਜਨਮੇ ਲੜਕੇ ਤੇ ਕਈ ਪਰਿਵਾਰਾਂ ਨੇ ਨਵ ਜਨਮੀਆਂ ਧੀਆਂ ਦੀ ਲੋਹੜੀ ਪਾਈ | ਬੱਚੇ ਢਾਣੀਆਂ ਬੰਨ ਕੇ ਲੋਹੜੀ ਵਾਲੇ ਘਰਾਂ ਨੂੰ ਵਹੀਰਾਂ ਘੱਤੀ ਜਾਂਦੇ ਵੇਖੇ ਗਏ | ਲੋਕਾਂ ਨੇ ਬੱਚਿਆਂ ਨੂੰ ਮਠਿਆਈਆਂ ਤੇ ਤੋਹਫੇ ਦੇ ਕੇ ਆਪਣੀ ਖੁਸ਼ੀ ਦਾ ਇਜਹਾਰ ਕੀਤਾ ਤੇ ਧੂਣੀ ਬਾਲ ਕੇ ਡੀ.ਜੇ ਲਗਾ ਕੇ ਲੋਹੜੀ ਨਾਲ ਸਬੰਧੀ ਗੀਤ ਗਾ ਕੇ ਇਸ ਤਿਉਹਾਰ ਦਾ ਅਨੰਦ ਮਾਣਿਆ | ਦਿਨ ਵੇਲੇ ਭਾਰੀ ਠੰਢ ਹੋਣ ਦੇ ਬਾਵਜੂਦ ਇਸ ਮੌਕੇ ਬੱਚਿਆ ਨੇ ਪੰਤਗਾਂ ਉਡਾਈਆਂ | ਲਗਭਗ ਪਿਛਲੇ ਦੋ ਸਾਲ ਤੋਂ ਮਹਾਂਮਾਰੀ ਦੇ ਚੱਲਦਿਆ ਲੋਕ ਡਰ ਦੇ ਮਾਹੌਲ 'ਚ ਜਿੰਦਗੀ ਬਤੀਤ ਕਰ ਰਹੇ ਸਨ ਤੇ ਤਿਉਹਾਰ ਵੀ ਫਿਕੇ ਹੀ ਰਹਿੰਦੇ ਰਹੇ ਜਦ ਕਿ ਹਰ ਤਿਉਹਾਰ 'ਤੇ ਲੋਕਾਂ ਨੂੰ ਆਪਣੀ ਖੁਸ਼ੀ ਤੇ ਦੁਕਾਨਦਾਰਾਂ ਨੂੰ ਆਪਣਾ ਵਪਾਰ ਪਿਆਰਾ ਲੱਗਦਾ ਹੈ ਪਰ ਇਸ ਵਾਰ ਲੋਕਾਂ ਨੇ ਮਹਾਂਮਾਰੀ ਦੇ ਡਰ ਨੂੰ ਦੂਰ ਕਰਦੇ ਹੋਏ ਉਤਸ਼ਾਹ ਨਾਲ ਲੋਹੜੀ ਦਾ ਤਿਉਹਾਰ ਮਨਾਇਆ | ਲੋਹੜੀ ਦੇ ਤਿਉਹਾਰ ਮੌਕੇ ਬਾਜ਼ਾਰਾਂ ਵਿਚ ਵੀ ਕਾਫੀ ਚਹਿਲ ਪਹਿਲ ਰਹੀ | ਲੋਕ ਇਕ ਵਾਰ ਫਿਰ ਨਵੀਆਂ ਆਸ਼ਾਵਾਂ ਤੇ ਉਮੰਗਾ ਨਾਲ ਨਵੇਂ ਸਾਲ ਦੇ ਪਹਿਲੇ ਤਿਉਹਾਰ ਨੂੰ ਲੈ ਕੇ ਉਤਸ਼ਾਹਿਤ ਹਨ | ਲੋਕਾਂ ਵਿਚ ਕੋਰੋਨਾ ਮਹਾਂਮਾਰੀ ਦਾ ਡਰ ਘੱਟ ਰਿਹਾ, ਲੋਕ ਬਿਨ੍ਹਾਂ ਮਾਸਕ ਤੇ ਸਮਾਜਿਕ ਦੂਰੀ ਤੋਂ ਅਵੇਸਲੇ ਨਜਰ ਆ ਰਹੇ ਸਨ | ਬਾਜ਼ਾਰ 'ਚ ਲੋਹੜੀ ਦੇ ਮੇਵਿਆਂ ਮੂੰਗਫਲੀ, ਰਿਉੜੀਆਂ ਤੇ ਗੱਚਕ ਦੀਆਂ ਦੁਕਾਨਾਂ ਵੱਡੀ ਵੱਧਰ 'ਤੇ ਸੱਜੀਆਂ ਹੋਈਆਂ ਸਨ | ਬਾਜ਼ਾਰ 'ਚ ਲੋਹੜੀ ਦੇ ਮੇਵਿਆਂ ਤੋਂ ਇਲਾਵਾ ਵੱਧ ਰਹੀ ਠੰਢ ਨੂੰ ਲੈ ਕੇ ਗਰਮ ਕੱਪੜਿਆ ਦੀ ਮੰਗ ਵੀ ਵੱਧ ਰਹੀ ਹੈ | ਜਿਸ ਨਾਲ ਦੁਕਾਨਦਾਰਾਂ ਦੇ ਚਿਹਰਿਆਂ ਤੇ ਵੀ ਰੌਣਕ ਆਉਣ ਲੱਗੀ ਹੈ |
ਵਕੀਲਾਂ ਨੇ ਮਨਾਇਆ ਲੋਹੜੀ ਦਾ ਤਿਉਹਾਰ
ਜਲੰਧਰ, (ਚੰਦੀਪ ਭੱਲਾ)-ਪੰਜਾਬੀ ਸੱਭਿਆਚਾਰ ਦਾ ਤਿਉਹਾਰ ਲੋਹੜੀ ਜਿੱਥੇ ਪੰਜਾਬ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਨਾਲ ਹੀ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਵੀ ਇਸ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ | ਜ਼ਿਲ੍ਹਾ ਬਾਰ ਐਸੋਸੀੇਏਸ਼ਨ ਦੀ ਪੂਰੀ ਟੀਮ ਦਾ ਇਹ ਤਿਉਹਾਰ ਇਸ ਸਾਲ ਦਾ ਪਹਿਲਾ ਤਿਉਹਾਰ ਸੀ ਜਿਸ ਕਰਕੇ ਸਾਰੀ ਟੀਮ 'ਚ ਇਸ ਤਿਉਹਾਰ ਨੂੰ ਲੈ ਕੇ ਕਾਫੀ ਉਤਸ਼ਾਹ ਸੀ | ਅੱਜ ਪ੍ਰਧਾਨ ਓਮ ਪਰਕਾਸ਼ ਸ਼ਰਮਾ ਦੀ ਮੌਜ਼ੂਦਗੀ 'ਚ ਇਸ ਤਿਉਹਾਰ ਨੂੰ ਮਨਾਇਆ ਗਿਆ ਤੇ ਸਾਰਿਆਂ ਨੂੰ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਰਾਜ ਕੁਮਾਰ ਭੱਲਾ, ਸਕੱਤਰ ਹਰਸ਼ ਵਰਧਨ ਕੋਹਲੀ, ਸੰਗੀਤਾ ਸੋਨੀ ਸਾਬਕਾ ਸਹਾਇਕ ਸਕੱਤਰ , ਸੋਨਾਲਿਕਾ, ਕਰਨ ਕਾਲੀਆ, ਦੀਪਿਕਾ ਦੁੱਗਲ, ਜਗਰੂਪ ਸਿੰਘ, ਨਰਿੰਦਰ ਸਿੰਘ, ਅਦਿਤਯਾ ਜੈਨ, ਜਤਿੰਦਰ ਸ਼ਰਮਾ, ਅਮਨਦੀਪ ਸਿੰਘ, ਸਿਮਰਨ, ਚੇਤਨ, ਪੂਨਮ, ਰਿਸ਼ੀਪਾਲ ਆਦਿ ਮੌਜੂਦ ਸਨ |

ਸਿਵਲ ਸਰਜਨ ਦਫ਼ਤਰ ਵਿਖੇ ਮਨਾਈ ਧੀਆਂ ਦੀ ਲੋਹੜੀ

ਜਲੰਧਰ, 13 ਜਨਵਰੀ (ਐੱਮ. ਐੱਸ. ਲੋਹੀਆ)–ਸਮਾਜ 'ਚ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਦਾ ਦਰਜਾ ਦੇਣ ਦਾ ਸੁਨੇਹਾ ਦਿੰਦੇ ਹੋਏ ਸਿਵਲ ਸਰਜਨ ਦਫ਼ਤਰ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ¢ ਇਸ ਮÏਕੇ ਨਵਜੰਮੀਆਂ ਧੀਆਂ ਤੇ ਉਨ੍ਹਾਂ ਦੇ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਗਈ¢ ਸਿਵਲ ...

ਪੂਰੀ ਖ਼ਬਰ »

ਤਿੰਨ ਸਾਲ 'ਚ ਖਰਚੇ 1.20 ਕਰੋੜ, ਹੱਲ ਨਹੀਂ ਹੋਈ ਅਵਾਰਾ ਕੁੱਤਿਆਂ ਦੀ ਸਮੱਸਿਆ

ਜਲੰਧਰ, 13 ਜਨਵਰੀ (ਸ਼ਿਵ)-1.20 ਕਰੋੜ ਖ਼ਰਚ ਕੇ ਵੀ ਸ਼ਹਿਰ 'ਚ ਆਵਾਰਾ ਕੁੱਤਿਆਂ ਦੀ ਸਮੱਸਿਆ ਹੱਲ ਨਹੀਂ ਹੋ ਰਹੀ ਹੈ ਤੇ ਅਜੇ ਵੀ ਸ਼ਹਿਰ 'ਚ ਕਈ ਜਗਾ ਆਵਾਰਾ ਕੁੱਤਿਆਂ ਵਲੋਂ ਲੋਕਾਂ ਨੂੰ ਕੱਟਣ ਦੇ ਮਾਮਲੇ ਲਗਾਤਾਰ ਆ ਰਹੇ ਹਨ ਜਦਕਿ ਕੁੱਤਿਆਂ ਦੇ ਆਪੇ੍ਰਸ਼ਨ ਕਰਨ ਲਈ ਨੰਗਲ ...

ਪੂਰੀ ਖ਼ਬਰ »

ਮ ੇਨ ਬਾਜ਼ਾਰ ਅੱਪਰਾ ਨੇ ਧਾਰਿਆ ਛੱਪੜ ਦਾ ਰੂਪ

ਅੱਪਰਾ, 13 ਜਨਵਰੀ (ਦਲਵਿੰਦਰ ਸਿੰਘ ਅੱਪਰਾ)- ਕਸਬਾ ਅੱਪਰਾ ਜ਼ਿਲ੍ਹਾ ਜਲੰਧਰ ਦਾ ਵੱਡਾ ਵਪਾਰਕ ਕੇਂਦਰ ਹੈ | 'ਸਿਟੀ ਆਫ਼ ਗੋਲਡ' ਤੇ 'ਗੋਲਡਨ ਸਿਟੀ' ਦੇ ਨਾਮ ਨਾਲ ਮਸ਼ਹੂਰ ਕਸਬਾ ਅੱਪਰੇ ਦੇ ਲੋਕ ਮੀਂਹ ਦੇ ਪਾਣੀ ਦੀ ਦਰੁਸਤ ਨਿਕਾਸੀ ਨਾ ਹੋਣ ਕਾਰਨ ਨਰਕ ਦੀ ਜ਼ਿੰਦਗੀ ਭੋਗਦੇ ...

ਪੂਰੀ ਖ਼ਬਰ »

ਨੂਰਮਹਿਲ 'ਚ ਨਾਜਾਇਜ਼ ਕਬਜ਼ੇ ਹਟਾਉਣ 'ਚ ਨਗਰ ਕੌਂਸਲ ਨੇ ਕੀਤੇ ਹੱਥ ਖੜ੍ਹੇ

ਨੂਰਮਹਿਲ, 13 ਜਨਵਰੀ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਸ਼ਹਿਰ 'ਚ ਨਾਜ਼ਾਇਜ਼ ਕਬਜ਼ੇ ਹਟਾਉਣ 'ਚ ਨਗਰ ਕੌਂਸਲ ਵਲੋਂ ਹੱਥ ਖੜ੍ਹੇ ਕੀਤੇ ਹੋਏ ਜਾਪਦੇ ਹਨ | ਜਦੋਂ ਨੂਰਮਹਿਲ ਵਿਚ ਨਵੀਂ ਨਗਰ ਕੌਂਸਲ ਬਣੀ ਸੀ ਤਾਂ ਸ਼ਹਿਰ ਵਾਸੀਆ ਨੂੰ ਜਿੱਤੇ ਹੋਏ ਕੌਂਸਲਰਾਂ ਉੱਪਰ ਬਹੁਤ ...

ਪੂਰੀ ਖ਼ਬਰ »

ਭਾਜਪਾ ਪੰਜਾਬ 'ਚ ਵੀ ਗੁੰਡਾਗਰਦੀ, ਗੈਂਗਵਾਰ ਖ਼ਤਮ ਕਰੇਗੀ-ਭਾਜਯੂਮੋ

ਜਲੰਧਰ, 13 ਜਨਵਰੀ (ਸ਼ਿਵ)- ਭਾਜਯੂਮੋ ਪੰਜਾਬ ਦੇ ਮੀਤ ਪ੍ਰਧਾਨ ਅਸ਼ੋਕ ਸਰੀਨ ਨੇ ਪੰਜਾਬ ਦੀ ਲਗਾਤਾਰ ਵਿਗੜਦੀ ਕਾਨੂੰਨ ਵਿਵਸਥਾ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਹੈ ਕਿ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਬਿਹਾਰ ਅਤੇ ਉਤਰ ਪ੍ਰਦੇਸ਼ ਦੀ ...

ਪੂਰੀ ਖ਼ਬਰ »

ਜਗਬੀਰ ਬਰਾੜ ਨੇ ਛਾਉਣੀ ਹਲਕੇ 'ਚ ਸਰਗਰਮੀਆਂ ਕੀਤੀਆਂ ਤੇਜ

ਜਲੰਧਰ ਛਾਉਣੀ, 13 ਜਨਵਰੀ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜਗਬੀਰ ਸਿੰਘ ਬਰਾੜ ਨੂੰ ਜਦੋਂ ਤੋਂ ਛਾਉਣੀ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਉਸ ਸਮੇਂ ਤੋਂ ਲੈ ਕੇ ਅੱਜ ਤੱਕ ਜਗਬੀਰ ਸਿੰਘ ਬਰਾੜ ...

ਪੂਰੀ ਖ਼ਬਰ »

ਚੋਣਾਵੀ ਝੰਡੇ, ਬੈਨਰ ਤਿਆਰ ਕਰਨ ਵਾਲੇ ਕਾਰੋਬਾਰੀਆਂ ਦੀ ਘੱਟ ਰਹੀ ਗਿਣਤੀ

ਜਲੰਧਰ, 13 ਜਨਵਰੀ (ਸ਼ਿਵ)- ਜਲੰਧਰ 'ਚ ਕਦੇ ਚੋਣਾਂ ਦੇ ਝੰਡੇ, ਬੈਨਰ, ਝੰਡੀਆਂ ਤੇ ਹੋਰ ਸਮਾਨ ਤਿਆਰ ਕਰਨ ਵਾਲੇ ਕਾਰੋਬਾਰੀਆਂ ਦੀ ਗਿਣਤੀ ਇਕ ਦਰਜਨ ਤੋਂ ਜ਼ਿਆਦਾ ਸੀ ਪਰ ਕੁਝ ਸਮੇਂ ਤੋਂ ਹੁਣ ਇਹ ਸਮਾਨ ਤਿਆਰ ਕਰਨ ਵਾਲੇ ਕਾਰੋਬਾਰੀਆਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੋਟਰਾਂ ਦੀ ਚੋਣਾਂ 'ਚ ਭਾਗੀਦਾਰੀ ਇਲੈਕਟ੍ਰਾਨਿਕਲੀ ਟਰਾਂਸਮਿਟਿਡ ਪੋਸਟਲ ਬੈਲਟ ਸਿਸਟਮ ਰਾਹੀਂ ਯਕੀਨੀ ਬਣਾਈ ਜਾਵੇਗੀ

ਜਲੰਧਰ, 13 ਜਨਵਰੀ (ਚੰਦੀਪ ਭੱਲਾ)-ਸਰਵਿਸ ਵੋਟਰਾਂ ਨੂੰ ਪੋਸਟਲ ਬੈਲਟ ਸਮੇਂ ਸਿਰ ਪ੍ਰਦਾਨ ਕਰਨ ਲਈ ਸਮੂਹ ਰਿਟਰਨਿੰਗ ਅਫ਼ਸਰਾਂ/ਆਈ.ਟੀ. ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹੇ 'ਚ 1881 ਸੇਵਾ ਵੋਟਰ ਹਨ, ਜਿਨ੍ਹਾਂ ਦੀ ...

ਪੂਰੀ ਖ਼ਬਰ »

80 ਲੱਖ 'ਚ ਵੇਚੀਆਂ 65 ਹਜ਼ਾਰ ਲਾਈਟਾਂ, ਭਾਜਪਾ ਨੇ ਉਠਾਏ ਸਵਾਲ

ਜਲੰਧਰ, 13 ਜਨਵਰੀ (ਸ਼ਿਵ)- ਜਲੰਧਰ ਭਾਜਪਾ ਨੇ 50 ਕਰੋੜ ਦੀਆਂ 80000 ਐਲ. ਈ. ਡੀ. ਲਾਈਟਾਂ ਲਗਾਉਣ ਬਾਰੇ ਜਾਣਕਾਰੀ ਨਾ ਦੇਣ ਦੀ ਸ਼ਿਕਾਇਤ ਕੀਤੀ ਹੈ ਪਰ ਉਸ ਨੇ 80 ਲੱਖ 'ਚ 65000 ਪੁਰਾਣੀਆਂ ਲਾਈਟਾਂ ਵੇਚਣ 'ਤੇ ਬੇਨਿਯਮੀ ਜ਼ਾਹਿਰ ਕਰਦਿਆਂ ਇਸ ਦੀ ਸ਼ਿਕਾਇਤ ਨਿਗਮ ਕਮਿਸ਼ਨਰ ਕਰਨੇਸ਼ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਨੇੜਿਓਾ ਮਿਲੀ ਵਿਅਕਤੀ ਦੀ ਲਾਸ਼

ਜਲੰਧਰ ਛਾਉਣੀ, 13 ਜਨਵਰੀ (ਪਵਨ ਖਰਬੰਦਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ 'ਤੇ ਸਥਿਤ ਬੇਅੰਤ ਨਗਰ (ਸੁੱਚੀ ਪਿੰਡ ਨੇੜੇ) ਬੀਤੀ ਰਾਤ ਇਕ ਵਿਅਕਤੀ ਦੀ ਲਾਸ਼ ਮਿਲਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ ਨੂੰ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ...

ਪੂਰੀ ਖ਼ਬਰ »

ਏ.ਐੱਸ.ਆਈ. ਗੁਰਦੇਵ ਸਿੰਘ ਨੇ ਅਹੁਦਾ ਸੰਭਾਲਿਆ

ਮਲਸੀਆਂ, 13 ਜਨਵਰੀ (ਸੁਖਦੀਪ ਸਿੰਘ)-ਮਲਸੀਆਂ ਪੁਲਿਸ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਸੰਜੀਵਨ ਸਿੰਘ ਦੀ ਬਦਲੀ ਪੁਲਿਸ ਚੌਂਕੀ ਧਲੇਤਾ ਥਾਣਾ ਗੁਰਾਇਆ ਵਿਖੇ ਹੋਣ ਕਾਰਨ ਉਨ੍ਹਾਂ ਦੀ ਜਗ੍ਹਾ ਲੁਧਿਆਣਾ ਤੋਂ ਬਦਲ ਕੇ ਆਏ ਏ.ਐੱਸ.ਆਈ. ਗੁਰਦੇਵ ਸਿੰਘ ਨੇ ਮਲਸੀਆਂ ਪੁਲਿਸ ...

ਪੂਰੀ ਖ਼ਬਰ »

ਚੋਰਾਂ ਨੇ ਬਣਾਇਆ ਬੰਦ ਪਈਆਂ ਕੋਠੀਆਂ ਨੂੰ ਨਿਸ਼ਾਨਾ

ਨੂਰਮਹਿਲ, 13 ਜਨਵਰੀ (ਜਸਵਿੰਦਰ ਸਿੰਘ ਲਾਂਬਾ)-ਇੱਥੋਂ ਦੇ ਨਜ਼ਦੀਕੀ ਪਿੰਡ ਸ਼ਾਦੀਪੁਰ ਵਿਚ ਬੀਤੇ ਦੋ ਦਿਨਾਂ ਦੌਰਾਨ ਚੋਰਾਂ ਨੇ ਪ੍ਰਵਾਸੀ ਭਾਰਤੀਆਂ ਦੀਆਂ ਬੰਦ ਪਈਆਂ ਕੋਠੀਆਂ ਨੂੰ ਆਪਣਾ ਨਿਸ਼ਾਨਾ ਬਣਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਸ਼ਾਦੀਪੁਰ ਦੇ ...

ਪੂਰੀ ਖ਼ਬਰ »

40 ਮੁਕਤਿਆਂ ਦੀ ਯਾਦ 'ਚ ਸ਼ਹੀਦੀ ਸਮਾਗਮ ਅੱਜ

ਮਹਿਤਪੁਰ, 13 ਜਨਵਰੀ (ਲਖਵਿੰਦਰ ਸਿੰਘ)- 40 ਮੁਕਤਿਆਂ ਦੀ ਯਾਦ 'ਚ ਸ਼ਹੀਦੀ ਸਮਾਗਮ ਗੁਰਦੁਆਰਾ ਹਲਟੀ ਸਾਹਿਬ ਖੁਰਮਪੁਰ (ਮਹਿਤਪੁਰ) ਵਿਖੇ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਹਲਟੀ ਸਾਹਿਬ ਪ੍ਰਭਾਤਫੇਰੀ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਸਾਬੀ ਨੇ ...

ਪੂਰੀ ਖ਼ਬਰ »

ਗਾਇਕ ਪਰਮਿੰਦਰ ਪਰਮ ਤੇ ਕੌਰ ਪੂਜਾ ਅੱਜ ਡੀ ਡੀ ਪੰਜਾਬੀ 'ਤੇ

ਮੱਲ੍ਹੀਆਂ ਕਲਾਂ, 13 ਜਨਵਰੀ (ਮਨਜੀਤ ਮਾਨ)- ਪ੍ਰਸਿੱਧ ਗਾਇਕ ਪਰਮਿੰਦਰ ਪਰਮ ਤੇ ਕੌਰ ਪੂਜਾ ਦੇ ਚਰਚਿਤ ਗੀਤ ''ਦੋ ਦਿਨ ਹੋ ਗਏ'' ਨੂੰ 14 ਜਨਵਰੀ ਨੂੰ ਡੀ ਡੀ ਪੰਜਾਬੀ ਦੇ ਪ੍ਰੋਗਰਾਮ ਛਣਕਾਰ 'ਚ ਦਰਸ਼ਕਾਂ ਦੇ ਰੂਬਰੂ ਕੀਤਾ ਜਾਵੇਗਾ | ਪ੍ਰਸਿੱਧ ਗਾਇਕ ਪਰਮਿੰਦਰ ਪਰਮ ਨੇ ਦੱਸਿਆ ...

ਪੂਰੀ ਖ਼ਬਰ »

ਕਾਂਗਰਸ ਨਾਕਾਮਯਾਬੀਆਂ ਨੂੰ ਲੁਕਾਉਣ ਲਈ ਗਲਤ ਹੱਥਕੰਡੇ ਅਪਣਾ ਰਹੀ ਹੈ-ਵਡਾਲਾ

ਨਕੋਦਰ, 13 ਜਨਵਰੀ (ਗੁਰਵਿੰਦਰ ਸਿੰਘ)-ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਾਂਗਰਸ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਗੱਲ ਕਹੀ | ਵਡਾਲਾ ਨੇ ਕਿਹਾ ਕਿ ਜਿਸ ਪਾਰਟੀ ਨੇ ਪੰਜਾਬ ਦੀ ਸਰਕਾਰ ਨੂੰ ਪਿਛਲੇ ਪੰਜ ਸਾਲ ਚਲਾਇਆ , ਉਸ ...

ਪੂਰੀ ਖ਼ਬਰ »

ਕਾਲਜ ਦੇ 20 ਮੁਲਾਜ਼ਮਾਂ ਸਮੇਤ 470 ਕੋਰੋਨਾ ਮਰੀਜ਼ ਆਏ ਸਾਹਮਣੇ

ਜਲੰਧਰ, 13 ਜਨਵਰੀ (ਐੱਮ.ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ ਫਿਰ 470 ਕੋਰੋਨਾ ਪ੍ਰਭਾਵਿਤਾਂ ਦੇ ਮਿਲਣ ਨਾਲ ਹੁਣ ਤੱਕ ਪ੍ਰਭਾਵਿਤ ਹੋਏ ਵਿਅਕਤੀਆਂ ਦਾ ਆਂਕੜਾ 66839 ਪਹੁੰਚ ਗਿਆ ਹੈ | ਇਸ 'ਚੋਂ 62914 ਵਿਅਕਤੀ ਆਪਣਾ ਇਲਾਜ ਕਰਵਾ ਕੇ ਸਿਹਤਯਾਬ ਹੋ ਚੁੱਕੇ ਹਨ, ਜਦਕਿ 1504 ਵਿਅਕਤੀ ਆਪਣੀਆਂ ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 13 ਜਨਵਰੀ (ਰਣਜੀਤ ਸਿੰਘ ਸੋਢੀ)-ਸ਼ਿਵ ਜਯੋਤੀ ਪਬਲਿਕ ਸਕੂਲ ਦੇ ਪਿ੍ੰਸੀਪਲ ਨੀਰੂ ਨਈਅਰ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਆਨਲਾਈਨ ਸਹੋਦਿਆ ਇੰਟਰ ਸਕੂਲ ਪੋਸਟਰ ਤੇ ਨਾਅਰੇ ਲੇਖਨ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਂਅ ...

ਪੂਰੀ ਖ਼ਬਰ »

ਭਾਈ ਰੋਡੇ ਤੇ ਹੋਰ ਆਗੂਆਂ ਨੇ ਕੌਮੀ ਵੀਰ ਬਾਲ ਦਿਵਸ ਮਨਾਉਣ ਸੰਬੰਧੀ ਐਲਾਨ ਦਾ ਕੀਤਾ ਸਵਾਗਤ

ਜਲੰਧਰ, 13 ਜਨਵਰੀ (ਜਸਪਾਲ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਸਰਪ੍ਰਸਤ ਇੰਟਰਨੈਸ਼ਨਲ ਪੰਥਕ ਦਲ ਅਤੇ ਪੰਜਾਬ ਬਚਾਓ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਾਈਸ ਪ੍ਰੈਜ਼ੀਡੈਂਟ ਅਮਨ ਮਿੱਤਲ ਦਾ ਸਿੱਖਿਆ 'ਚ ਮਿਸਾਲੀ ਲੀਡਰਸ਼ਿਪ ਲਈ ਸਨਮਾਨ

ਜਲੰਧਰ, 13 ਜਨਵਰੀ (ਰਣਜੀਤ ਸਿੰਘ ਸੋਢੀ)-ਐਲ. ਪੀ. ਯੂ. ਦੇ ਵਾਈਸ ਪ੍ਰੈਜ਼ੀਡੈਂਟ ਅਮਨ ਮਿੱਤਲ ਨੂੰ ਆਬਜ਼ਰਵਨਾਓ ਐਂਡ ਕ੍ਰੈਡੈਂਕ ਨੇ ਨਵੀਂ ਦਿੱਲੀ ਦੇ ਸ਼ਾਂਗਰੀਲਾ ਵਿਖੇ 150 ਤੋਂ ਵੱਧ ਚਾਂਸਲਰ, ਵਾਈਸ ਚਾਂਸਲਰ ਤੇ ਸਿੱਖਿਆ ਲੀਡਰਾਂ ਦੀ ਵਿਸ਼ੇਸ਼ ਮੌਜੂਦਗੀ ਦੇ ਵਿਚਕਾਰ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਆਨਲਾਈਨ ਮਨਾਇਆ ਲੋਹੜੀ ਦਾ ਤਿਉਹਾਰ

ਜਲੰਧਰ, 13 ਜਨਵਰੀ (ਹਰਵਿੰਦਰ ਸਿੰਘ ਫੁੱਲ)- ਗੁਰੂ ਅਮਰ ਦਾਸ ਪਬਲਿਕ ਸਕੂਲ ਸੀਨੀਅਰ ਵਿੰਗ ਮਾਡਲ ਟਾਊਨ ਤੇ ਜੂਨੀਅਰ ਵਿੰਗ ਗੁਰੂ ਤੇਗ ਬਹਾਦਰ ਨਗਰ ਜਲੰਧਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਆਨਲਾਈਨ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦ ਸਿਟੀਜ਼ਨ ਅਰਬਨ ਕੋਆਪ੍ਰੇਟਿਵ ਬੈਂਕ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਜਲੰਧਰ, 13 ਜਨਵਰੀ (ਹਰਵਿੰਦਰ ਸਿੰਘ ਫੁੱਲ)-ਦ ਸਿਟੀਜ਼ਨ ਅਰਬਨ ਕੋਆਪਰੇਟਿਵ ਬੈਂਕ ਦੇ ਮੁੱਖ ਦਫ਼ਤਰ ਜਲੰਧਰ ਵਿਖੇ ਲੋਹੜੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਬੈਂਕ ਦੇ ਚੇਅਰਮੈਨ ਪ੍ਰਦੁਮਣ ਸਿੰਘ ਜੌਲੀ, ਡਾ. ਕਰਨ ਸ਼ਰਮਾ (ਮੈਨੇਜਿੰਗ ਡਾਇਰੈਕਟਰ), ਜਸਵੀਰ ...

ਪੂਰੀ ਖ਼ਬਰ »

ਐਸ ਆਈ ਭੁਪਿੰਦਰ ਸਿੰਘ ਪੁਲਿਸ ਚੌਂਕੀ ਉੱਗੀ ਦੇ ਇੰਚਾਰਜ ਨਿਯੁਕਤ

ਮੱਲ੍ਹੀਆਂ ਕਲਾਂ, 13 ਜਨਵਰੀ (ਮਨਜੀਤ ਮਾਨ)-ਥਾਣਾ ਸਦਰ ਨਕੋਦਰ ਅਧੀਨ ਪੈਂਦੀ ਪੁਲਿਸ ਚੌਂਕੀ ਉੱਗੀ ਵਿਖੇ ਐਸ ਆਈ ਮਹਿੰਦਰਪਾਲ ਦੀ ਥਾਣਾ ਬਿਲਗਾ ਦੀ ਬਦਲੀ ਹੋ ਜਾਣ ਕਾਰਨ ਪੁਲਿਸ ਚੌਂਕੀ ਤਲਵੰਡੀ ਸੰਘੇੜਾ (ਸ਼ਾਹਕੋਟ) ਤੋਂ ਬਦਲ ਕੇ ਆਏ ਐਸ ਆਈ ਭੁਪਿੰਦਰ ਸਿੰਘ ਨੇ ਬਤੌਰ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮਿਲਵਰਤਣ ਦੀ ਭਾਵਨਾ ਨੂੰ ਕਾਇਮ ਕਰਦਾ ਹੈ-ਚਿੱਟੀ

ਮੱਲ੍ਹੀਆਂ ਕਲਾਂ, (ਮਨਜੀਤ ਮਾਨ)-ਆਓ ਆਪਾਂ ਇੱਕ ਨਵਾਂ ਸਮਾਜ ਸਿਰਜਣ ਦਾ ਪ੍ਰਣ ਕਰੀਏ | ਦੇਸ਼ ਨੂੰ ਤਰੱਕੀ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਲਈ ਆਪਾਂ ਸਾਰੇ ਇੱਕ-ਜੁੱਟ ਹੋ ਕੇ ਹੰਭਲਾ ਮਾਰੀਏ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਨੌਜਵਾਨ ਆਗੂ ਗੁਰਚਰਨ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਲੋਹੜੀ ਦਾ ਤਿਉਹਾਰ ਮਨਾਇਆ

ਮਲਾਵੀ ਦੇਵੀ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ ਨਕੋਦਰ, 13 ਜਨਵਰੀ (ਗੁਰਵਿੰਦਰ ਸਿੰਘ)-ਮਲਾਵੀ ਦੇਵੀ ਦਇਆਨੰਦ ਮਾਡਲ ਸਕੂਲ ਨਕੋਦਰ ਵਿਖੇ ਸਕੂਲ ਦੇ ਪਿ੍ੰਸੀਪਲ ਬਲਜਿੰਦਰ ਦੀ ਅਗਵਾਈ ਵਿਚ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX