ਤਾਜਾ ਖ਼ਬਰਾਂ


ਮਿਆਂਮਾਰ 'ਚ ਆਇਆ ਜ਼ਬਰਦਸਤ ਭੂਚਾਲ
. . .  20 minutes ago
ਨਯਪੀਡਾਵ, 3 ਜੁਲਾਈ - ਮਿਆਂਮਾਰ ਦੇ ਯਵਾਂਗਨ ਦੇ 260 ਕਿੱਲੋਮੀਟਰ ਦੱਖਣ-ਪੱਛਮ 'ਚ ਅੱਜ ਸਵੇਰੇ 7.56 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  41 minutes ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  51 minutes ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਪੋਲਿੰਗ ਸਟਾਫ਼ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵੇ - ਅਪਨੀਤ ਰਿਆਤ

ਹੁਸ਼ਿਆਰਪੁਰ, 14 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਐਨ.ਆਈ.ਸੀ. ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜੇਸ਼ਨ ਹੋਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਸਿੰਘ ਵੀ ਹਾਜ਼ਰ ਸਨ | ਪੋਲਿੰਗ ਸਟਾਫ਼ ਦੀ ਰੈਂਡਮਾਈਜੇਸ਼ਨ ਨੂੰ ਅੰਤਿਮ ਰੂਪ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੋਲਿੰਗ ਸਟਾਫ਼ ਦੀਆਂ ਡਿਊਟੀਆਂ ਸਬੰਧੀ ਹੁਕਮ 15 ਜਨਵਰੀ ਨੂੰ ਸਬੰਧਿਤ ਵਿਭਾਗਾਂ ਦੇ ਮੁਖੀਆਂ ਨੂੰ ਸੌਂਪ ਦਿੱਤੇ ਜਾਣਗੇ | ਉਨ੍ਹਾਂ ਹਦਾਇਤ ਕੀਤੀ ਕਿ ਜਿਨ੍ਹਾਂ ਦੀ ਡਿਊਟੀ ਚੋਣਾਂ ਵਿਚ ਲੱਗੀ ਹੋਈ ਹੈ, ਉਹ ਸਬੰਧਿਤ ਦਫ਼ਤਰ ਤੋਂ ਆਪਣੀ ਡਿਊਟੀ ਦੇ ਹੁਕਮ ਪ੍ਰਾਪਤ ਕਰਨ ਕਰ ਲੈਣ | ਉਨ੍ਹਾਂ ਨਿਯੁਕਤ ਕੀਤੇ ਗਏ ਪੋਲਿੰਗ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ | ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ 1563 ਪੋਲਿੰਗ ਬੂਥਾਂ ਲਈ 12600 ਸਰਕਾਰੀ ਸਟਾਫ਼ ਦਾ ਡਾਟਾ ਮਿਲਾ ਕੇ ਸੱਤ ਵਿਧਾਨ ਸਭਾ ਹਲਕਿਆਂ ਲਈ 8144 ਪੋਲਿੰਗ ਸਟਾਫ਼ ਦੀ ਡਿਊਟੀ ਲਗਾਈ ਗਈ ਹੈ ਅਤੇ ਲੋੜ ਪੈਣ 'ਤੇ ਉਪਰੋਕਤ ਸਟਾਫ਼ ਤੋਂ ਇਲਾਵਾ ਰਿਜ਼ਰਵ ਸਟਾਫ਼ ਅਤੇ ਹੋਰ ਮੁਲਾਜ਼ਮ ਵੀ ਨਿਯੁਕਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ 18 ਜਨਵਰੀ ਨੂੰ ਕਰਵਾਈ ਜਾ ਰਹੀ ਹੈ, ਜਿਸ ਲਈ ਸਬੰਧਿਤ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵਿਚ ਵੋਟਿੰਗ ਲਈ ਨੋਟੀਫ਼ਿਕੇਸ਼ਨ 21 ਜਨਵਰੀ, 2022 ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਮਿਤੀ 28 ਜਨਵਰੀ, 2022 ਹੋਵੇਗੀ | ਨਾਮਜ਼ਦਗੀਆਂ ਦੀ ਪੜਤਾਲ 29 ਜਨਵਰੀ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਮਿਤੀ 31 ਜਨਵਰੀ 2022 ਹੈ | ਉਨ੍ਹਾਂ ਦੱਸਿਆ ਕਿ ਵੋਟਾਂ 14 ਫਰਵਰੀ 2022 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ | ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ, ਡੀ.ਆਈ.ਓ. ਪ੍ਰਦੀਪ ਸਿੰਘ, ਏ.ਡੀ.ਆਈ.ਓ. ਰੁਪਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਵਲੋਂ ਪੇਡ ਨਿਊਜ਼ 'ਤੇ ਰੱਖੇਗੀ ਜਾ ਰਹੀ ਹੈ ਪੈਨੀ ਨਜ਼ਰ- ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 14 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵਿਧਾਨ ਸਭਾ ਚੋਣਾਂ ਦੌਰਾਨ ਪੇਡ ਨਿਊਜ਼ 'ਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪੱਧਰੀ ਮੀਡੀਆ ...

ਪੂਰੀ ਖ਼ਬਰ »

ਟਰੱਕ ਦਾ ਟਾਇਰ ਫਟਣ ਨਾਲ ਵਾਪਰਿਆ ਹਾਦਸਾ, ਚਾਲਕ ਜ਼ਖਮੀ

ਐਮਾਂ ਮਾਂਗਟ, 14 ਜਨਵਰੀ (ਗੁਰਾਇਆ) - ਬੀਤੀ ਦੇਰ ਰਾਤ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਅਲੀਪੁਰ ਵਾਲੇ ਫਾਟਕ ਦੇ ਨਜ਼ਦੀਕ ਪੈਂਦੇ ਲਾਡੀ ਗੁਰਦਾਸਪੁਰੀਆਂ ਦੇ ਢਾਬੇ ਦੇ ਸਾਹਮਣੇ ਇਕ ਪਾਰਸਲ ਵਾਲੀ ਗੱਡੀ ਦੇ ਹਾਦਸੇ ਦਾ ਸ਼ਿਕਾਰ ਹੋਣ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਹਰੀਆਂ ਵੇਲਾਂ ਵਿਖੇ ਮਾਘੀ ਦਾ ਜੋੜ ਮੇਲਾ ਮਨਾਇਆ

ਚੱਬੇਵਾਲ, 14 ਜਨਵਰੀ (ਥਿਆੜਾ) - ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁੱਖ ਦਫ਼ਤਰ ਅਤੇ ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਚਾਲੀ ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਾਘੀ ...

ਪੂਰੀ ਖ਼ਬਰ »

ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਖੁੱਡਾ, 14 ਜਨਵਰੀ (ਸਰਬਜੀਤ ਸਿੰਘ) - ਡੇਰਾ ਗੁਰੂਸਰ ਖੁੱਡਾ ਵਿਖੇ ਮਾਘੀ ਦੇ ਪਵਿੱਤਰ ਤਿਉਹਾਰ ਅਤੇ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ | ਮੁੱਖ ਸੇਵਾਦਾਰ ਮਹੰਤ ਤੇਜਾ ਸਿੰਘ ਜੀ ਦੀ ਅਗਵਾਈ ਵਿਚ ਤੇ ਸੇਵਾਦਾਰ ਸੁਖਜੀਤ ਸਿੰਘ ਦੀ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਊਾਦਾ 1 ਕਾਬੂ

ਹੁਸ਼ਿਆਰਪੁਰ, 14 ਜਨਵਰੀ (ਬਲਜਿੰਦਰਪਾਲ ਸਿੰਘ)- ਥਾਣਾ ਮਾਡਲ ਟਾਊਨ ਪੁਲਿਸ ਨੇ ਲਕਸ਼ਮੀ ਸਿਨੇਮਾ ਨੇੜੇ ਦੜੇ-ਸੱਟੇ ਦਾ ਕੰਮ ਕਰਦੇ ਇੱਕ ਵਿਆਕਤੀ ਨੂੰ ਕਾਬੂ ਕਰਕੇ ਊੁਸ ਤੋਂ 21 ਹਜ਼ਾਰ 790 ਰੁਪਏ ਦੀ ਨਗਦੀ ਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ | ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੂੰ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਖਮਿਆਜ਼ਾ ਭੁਗਤਣਾ ਪਵੇਗਾ - ਪ.ਸ.ਸ.ਫ

ਹੁਸ਼ਿਆਰਪੁਰ, 14 ਜਨਵਰੀ (ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ (ਪ.ਸ.ਸ.ਫ) ਦੇ ਜ਼ਿਲ੍ਹਾ ਪ੍ਰਧਾਨ ਰਾਮਜੀ ਦਾਸ ਚੌਹਾਨ, ਜਨਰਲ ਸਕੱਤਰ ਇੰਦਰਜੀਤ ਵਿਰਦੀ ਅਤੇ ਵਿੱਤ ਸਕੱਤਰ ਮੱਖਣ ਸਿੰਘ ਲੰਗੇਰੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 462 ਨਵੇਂ ਮਾਮਲੇ - 2 ਦੀ ਮੌਤ

ਹੁਸ਼ਿਆਰਪੁਰ, 14 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਜ਼ਿਲ੍ਹੇ 'ਚ 462 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 30737, ਜਦਕਿ 2 ਮਰੀਜ਼ ਦੀ ਮੌਤ ਹੋ ਜਾਣ ਨਾਲ ਕੁੱਲ ਮੌਤਾਂ ਦੀ ਗਿਣਤੀ 1005 ਹੋ ਗਈ ਹੈ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਰੂਪ ਦੇਵ 'ਚ ਮਾਘੀ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ

ਹੁਸ਼ਿਆਰਪੁਰ, 14 ਜਨਵਰੀ (ਨਰਿੰਦਰ ਸਿੰਘ ਬੱਡਲਾ) - ਗੁਰਦੁਆਰਾ ਬਾਬਾ ਰੂਪ ਦੇਵ ਪਿੰਡ ਮੇਘੋਵਾਲ ਵਿਖੇ ਮਾਘੀ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ...

ਪੂਰੀ ਖ਼ਬਰ »

ਗੁ: ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਸੰਬੰਧੀ ਸਮਾਗਮ

ਦਸੂਹਾ, 14 ਜਨਵਰੀ (ਭੁੱਲਰ) - ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਢਾਡੀ ਜਥਾ ਭਾਈ ਸੁਖਰਾਜ ਸਿੰਘ, ਹਜ਼ੂਰੀ ਰਾਗੀ ਭਾਈ ਬਲਬੀਰ ਸਿੰਘ ਦੇ ...

ਪੂਰੀ ਖ਼ਬਰ »

ਸਕਾਰਪੀਓ ਗੱਡੀ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ

ਗੜ੍ਹਸ਼ੰਕਰ, 14 ਜਨਵਰੀ (ਧਾਲੀਵਾਲ)- ਨਜ਼ਦੀਕੀ ਪਿੰਡ ਕਿੱਤਣਾ ਵਿਖੇ ਸਕਾਰਪੀਓ ਗੱਡੀ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਗੜ੍ਹਸ਼ੰਕਰ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਹਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜੀਵਨਪੁਰ ਗੁੱਜਰਾਂ ਨੇ ...

ਪੂਰੀ ਖ਼ਬਰ »

ਮੁਅੱਤਲ ਹੋਣ ਦੇ ਬਾਵਜੂਦ ਡਿਪੂ ਹੋਲਡਰ ਵਿਭਾਗ ਦੀ ਸ਼ਹਿ 'ਤੇ ਹੋਰਨਾਂ ਡਿਪੂਆਂ 'ਚ ਵੰਡ ਰਿਹੈ ਕਣਕ- ਲੋਕਾਂ ਨੇ ਲਗਾਏ ਦੋਸ਼

ਹੁਸ਼ਿਆਰਪੁਰ, 14 ਜਨਵਰੀ (ਬਲਜਿੰਦਰਪਾਲ ਸਿੰਘ) - ਬੀਤੇ ਦਿਨੀਂ ਨੰਦਾਚੌਰ ਸੈਂਟਰ ਦੇ ਡਿਪੂ ਹੋਲਡਰ ਵਲੋਂ ਕਥਿਤ ਤੌਰ 'ਤੇ ਸੈਂਟਰ ਅਧੀਨ ਆਉਂਦੇ ਕੁੱਝ ਪਿੰਡਾਂ 'ਚ ਨੀਲੇ ਕਾਰਡ ਧਾਰਕਾਂ ਨੂੰ ਕੰਡੇ ਦੀ ਬਜਾਏ ਪੀਪਿਆਂ ਨਾਲ ਸਰਕਾਰੀ ਕਣਕ ਘੱਟ ਮਾਤਰਾ 'ਚ ਦੇਣ ਅਤੇ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਰਕਾਰ ਦੇ ਲਾਅਰਿਆਂ ਦੀ ਪੰਡ ਫ਼ੂਕ ਕੇ ਮੁਜ਼ਾਹਰਾ

ਹੁਸ਼ਿਆਰਪੁਰ, 14 ਜਨਵਰੀ (ਹਰਪ੍ਰੀਤ ਕੌਰ) - ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਇਕਾਈ ਵਲੋਂ ਲੋਹੜੀ ਮੌਕੇ ਵੱਖ-ਵੱਖ ਸਕੂਲਾਂ ਦੇ ਗੇਟਾਂ ਦੇ ਬਾਹਰ ਸਰਕਾਰ ਦੀ ਵਾਅਦਾ ਖਿਲਾਫ਼ੀ ਦੇ ਵਿਰੁੱਧ ਸਰਕਾਰੀ ਲਾਅਰਿਆਂ ਦੀ ...

ਪੂਰੀ ਖ਼ਬਰ »

ਟੈਲੀਕਾਮ ਤੇ ਇੰਟਰਨੈੱਟ ਸਰਵਿਸ ਪ੍ਰੋਵਾਈਡਰਾਂ ਨਾਲ ਜੁੜੇ ਸਟਾਫ਼ ਮੈਂਬਰਾਂ ਨੂੰ ਮੂਵਮੈਂਟ ਤੋਂ ਛੋਟ

ਹੁਸ਼ਿਆਰਪੁਰ, 14 ਜਨਵਰੀ (ਹਰਪ੍ਰੀਤ ਕੌਰ) - ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਕੋਵਿਡ ਦੇ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਲਗਾਈਆਂ ਗਈਆਂ ਪਾਬੰਦੀਆਂ ਵਿਚ ਕੱੁਝ ਜ਼ਰੂਰੀ ਸੇਵਾਵਾਂ ਨੂੰ ਛੋਟ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ ਵਿਚ ...

ਪੂਰੀ ਖ਼ਬਰ »

ਮੋਟਰਸਾਇਕਲ ਚੋਰੀ

ਮਾਹਿਲਪੁਰ, 14 ਜਨਵਰੀ (ਰਜਿੰਦਰ ਸਿੰਘ)- ਅਣਪਛਾਤਿਆਂ ਚੋਰਾਂ ਵਲੋਂ ਦੁਕਾਨ ਤੋਂ ਸਮਾਨ ਲੈਣ ਗਏ ਇੱਕ ਵਿਅਕਤੀ ਦਾ ਮੋਟਰ ਸਾਇਕਲ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਦਰਖਾਸਤ 'ਚ ਸ਼ਿਵ ਕੁਮਾਰ ਪੁੱਤਰ ਲੇਟ ਰਾਮ ਕਿਸ਼ਨ ...

ਪੂਰੀ ਖ਼ਬਰ »

ਕਾਂਗਰਸ ਤੇ ਭਾਜਪਾ ਦੇ ਆਗੂ ਲੋਕਾਂ ਦੀ ਕਸੌਟੀ 'ਤੇ ਖਰੇ ਨਹੀਂ ਉੱਤਰੇ - ਪਰਹਾਰ

ਹੁਸ਼ਿਆਰਪੁਰ, 14 ਜਨਵਰੀ (ਬਲਜਿੰਦਰਪਾਲ ਸਿੰਘ) - ਕਾਂਗਰਸ ਤੇ ਭਾਜਪਾ ਦੇ ਆਗੂਆਂ ਨੂੰ ਹਲਕਾ ਹੁਸ਼ਿਆਰਪੁਰ ਦੇ ਲੋਕਾਂ ਵੱਲੋਂ ਵਾਰ-ਵਾਰ ਅਜਮਾਇਆ ਜਾ ਚੁੱਕਾ ਹੈ ਤੇ ਹਰ ਵਾਰ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਲੋਕਾਂ ਨੂੰ ਨਿਰਾਸ਼ ਹੀ ਕੀਤਾ ਹੈ | ਇਹ ਪ੍ਰਗਟਾਵਾ ਗੱਠਜੋੜ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਸੂਬੇ 'ਚ ਬਦਲਾਅ ਲਿਆਉਣਗੇ - ਲੱਖੀ ਗਿਲਜੀਆਂ

ਅੱਡਾ ਸਰਾਂ, 14 ਜਨਵਰੀ (ਹਰਜਿੰਦਰ ਸਿੰਘ ਮਸੀਤੀ) - ਪੰਜਾਬ ਦੇ ਲੋਕ ਸੂਬੇ 'ਚ ਬਦਲਾਅ ਚਾਹੁੰਦੇ ਹਨ ਤੇ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ | ਇਹ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਹਲਕਾ ਉੜਮੁੜ ਟਾਂਡਾ ਤੋਂ ਸਾਂਝੇ ਉਮੀਦਵਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ-ਬਸਪਾ ਸਰਕਾਰ ਬਣਾਉਣ ਲਈ ਲੋਕ ਉਤਾਵਲੇ - ਰਸ਼ਪਾਲ ਸਿੰਘ ਰੰਗਾ

ਭੰਗਾਲਾ, 14 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ) - ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸੂਬੇ 'ਚ ਸਰਕਾਰ ਬਣਾਉਣ ਲਈ ਸੂਬੇ ਦੇ ਲੋਕ ਬਹੁਤ ਉਤਾਵਲੇ ਹਨ | ਪੰਜਾਬ ਅੰਦਰ ਗੱਠਜੋੜ ਦੀ ਸਰਕਾਰ ਬਣਨ 'ਤੇ ਸੂਬੇ ਨੂੰ ਮੋਹਰੀ ਰਾਜਾਂ ਦੀ ਸੂਚੀ ਵਿਚ ਲਿਆਂਦਾ ਜਾਵੇਗਾ | ਇਹ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਅੰਦਰ ਬੱਚਿਆਂ ਦੀ ਪੜ੍ਹਾਈ ਸੰਬੰਧੀ ਆਨਲਾਈਨ ਜਮਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ - ਡੀ.ਈ.ਓ.

ਦਸੂਹਾ, 14 ਜਨਵਰੀ (ਭੁੱਲਰ)- ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਦੀ ਪੜ੍ਹਾਈ ਨੂੰ ਦੇਖਦਿਆਂ ਜ਼ੂਮ ਐਪ ਤੋਂ ਇਲਾਵਾ ਹੋਰ ਸਾਧਨਾਂ ਰਾਹੀਂ ਆਨਲਾਈਨ ਜਮਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਬਾਬਾ ਬਲਵੰਤ ਸਿੰਘ ਦਾ ਜਨਮ ਦਿਨ ਮਨਾਇਆ

ਟਾਂਡਾ ਉੜਮੁੜ, 14 ਜਨਵਰੀ (ਦੀਪਕ ਬਹਿਲ) - ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਵਿਚ ਵਿਲੱਖਣ ਅਸਥਾਨ ਰੱਖਣ ਵਾਲੇ ਸੱਚਖੰਡ ਵਾਸੀ ਬਾਬਾ ਬਲਵੰਤ ਸਿੰਘ ਦਾ ਜਨਮ ਦਿਨ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਗੁਰਮਤਿ ਮਰਿਆਦਾ ਅਨੁਸਾਰ ਸ੍ਰੀ ...

ਪੂਰੀ ਖ਼ਬਰ »

ਨਗਰ ਨਿਗਮ ਦਫ਼ਤਰ 'ਚ ਸ਼ਿਕਾਇਤ ਸੈੱਲ ਸਥਾਪਿਤ

ਹੁਸ਼ਿਆਰਪੁਰ, 14 ਜਨਵਰੀ (ਹਰਪ੍ਰੀਤ ਕੌਰ) - ਨਗਰ ਨਿਗਮ ਦੇ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਕਰਨ ਲਈ ਨਿਗਮ ਦਫ਼ਤਰ ਵਿਖੇ ਕਮਰਾ ਨੰਬਰ-12 ਵਿਚ ਸ਼ਿਕਾਇਤ ਸੈਲ ਸਥਾਪਿਤ ਕੀਤਾ ਗਿਆ ਹੈ ਜਿੱਥੇ ਕੋਈ ਵੀ ਵਿਅਕਤੀ ...

ਪੂਰੀ ਖ਼ਬਰ »

ਸਿਮਰਜੀਤ ਅਟਵਾਲ ਤੇ ਹੋਰ ਆਗੂ ਮੁੜ ਅਕਾਲੀ ਦਲ (ਬ) 'ਚ ਸ਼ਾਮਿਲ

ਗੜ੍ਹਦੀਵਾਲਾ, 14 ਜਨਵਰੀ (ਚੱਗਰ) - ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਵਿਚ ਅਕਾਲੀ ਦਲ (ਬ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕੁੱਝ ਸਮਾਂ ਪਹਿਲਾਂ ਹੀ ਅਕਾਲੀ ਦਲ ਸੰਯੁਕਤ ਵਿਚ ਸ਼ਾਮਿਲ ਹੋਏ ਸਿਮਰਜੀਤ ਸਿੰਘ ਅਟਵਾਲ, ਸੁਖਪਾਲ ਸਿੰਘ ਢੱਟ, ਸੂਬੇਦਾਰ ਸੰਜੀਵ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵਲੋਂ ਅਹਿਮ ਇਕੱਤਰਤਾ

ਟਾਂਡਾ ਉੜਮੁੜ, 14 ਜਨਵਰੀ (ਦੀਪਕ ਬਹਿਲ) - ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਇੰਚਾਰਜ ਮਨਜੀਤ ਸਿੰਘ ਸਹੋਤਾ ਅਤੇ ਵਾਈਸ ਪ੍ਰਧਾਨ ਜਸਵਿੰਦਰ ਦੁੱਗਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਲੋਕ ਸਭਾ ਇੰਚਾਰਜ ਬਹੁਜਨ ...

ਪੂਰੀ ਖ਼ਬਰ »

ਹਲਕਾ ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਦੀ ਜਿੱਤ ਯਕੀਨੀ-ਕੌਲਪੁਰ

ਨੰਗਲ ਬਿਹਾਲਾਂ, 14 ਜਨਵਰੀ (ਵਿਨੋਦ ਮਹਾਜਨ) - ਵਿਧਾਨ ਸਭਾ ਚੋਣਾਂ ਵਿੱਚ ਹਲਕਾ ਮੁਕੇਰੀਆਂ ਤੋਂ ਹਰਮਨ ਪਿਆਰੇ, ਇਮਾਨਦਾਰ ਅਤੇ ਬੇਦਾਗ ਨੌਜਵਾਨ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਸਰਬਜੋਤ ਸਿੰਘ ਸਾਬੀ ਦੀ ਜਿੱਤ ਯਕੀਨੀ ਹੈ | ਉਕਤ ਗੱਲਾਂ ਦਾ ਪ੍ਰਗਟਾਵਾ ਜਥੇਦਾਰ ...

ਪੂਰੀ ਖ਼ਬਰ »

ਹਲਕਾ ਗੜ੍ਹਸ਼ੰਕਰ ਤੋਂ ਕਾਂਗਰਸ ਦੇ ਉਮੀਦਵਾਰ ਦੇ ਐਲਾਨ ਦੀ ਉਡੀਕ 'ਚ ਸਿਆਸੀ ਧਿਰਾਂ 'ਚ ਬੇਸਬਰੀ ਵਾਲਾ ਮਾਹੌਲ

ਗੜ੍ਹਸ਼ੰਕਰ, 14 ਜਨਵਰੀ (ਧਾਲੀਵਾਲ) - ਵਿਧਾਨ ਸਭਾ ਹਲਕਾ ਗੜ੍ਹਸ਼ੰਕਰ 'ਚ ਕਾਂਗਰਸ ਦੇ ਉਮੀਦਵਾਰ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਹੈ ਤੇ ਵੱਖ-ਵੱਖ ਕਾਂਗਰਸੀ ਧਿਰਾਂ ਦੇ ਸਮਰਥਕਾਂ ਵਲੋਂ ਆਪੋ-ਆਪਣੇ ਆਗੂ ਨੂੰ ਟਿਕਟ ਮਿਲਣ ਦੇ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਹਲਕਾ ਮੁਕੇਰੀਆਂ ਦੇ ਭਾਜਪਾ ਵਰਕਰ ਉਮੀਦਵਾਰ ਐਲਾਨੇ ਜਾਣ ਦੀ ਉਡੀਕ 'ਚ

ਮੁਕੇਰੀਆਂ, 14 ਜਨਵਰੀ (ਰਾਮਗੜ੍ਹੀਆ) - ਵਿਧਾਨ ਸਭਾ ਹਲਕਾ ਮੁਕੇਰੀਆਂ ਵਿਚ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਦੀ ਰਾਹ 'ਤੇ ਭਾਜਪਾ ਵੀ ਤੁਰੀ ਹੋਈ ਹੈ ਅਤੇ ਅੱਜ ਤੱਕ ਉਮੀਦਵਾਰ ਦਾ ਐਲਾਨ ਨਾ ਹੋਣ ਕਾਰਨ ਜਿਥੇ ਟਿਕਟ ਦੇ ਚਾਹਵਾਨਾਂ ਵਿਚ ਬੇਚੈਨੀ ਵਧਦੀ ਜਾ ਰਹੀ ਹੈ ਉਥੇ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਨੌਜਵਾਨ ਦਸੂਹਾ ਦੇ ਸਮਰਥਨ ਲਈ ਅੱਗੇ ਆਏ

ਟਾਂਡਾ ਉੜਮੁੜ, 14 ਜਨਵਰੀ (ਕੁਲਬੀਰ ਸਿੰਘ ਗੁਰਾਇਆ)- ਕਾਂਗਰਸ ਦੇ ਲਾਰਿਆਂ ਤੇ ਧੱਕੇਸ਼ਾਹੀ ਦੇ ਸਤਾਏ ਹੋਏ ਵੱਖ-ਵੱਖ ਪਿੰਡਾਂ ਦੇ ਨੌਜਵਾਨ ਆਪ ਮੂਹਰੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚ ਸ਼ਾਮਿਲ ਹੋਣ ਵਿਚ ਮਾਣ ਮਹਿਸੂਸ ਕਰ ਰਹੇ ਹਨ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਧੀਆਂ ਸਮਾਜ 'ਚ ਆਪਣੀ ਵੱਖਰੀ ਪਹਿਚਾਣ ਬਣਾ ਰਹੀਆਂ ਹਨ- ਡਾ. ਰਾਜ ਕੁਮਾਰ

ਹੁਸ਼ਿਆਰਪੁਰ, 14 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਅੱਜ ਧੀਆਂ ਹਰ ਪੱਖ ਤੋਂ ਪੁੱਤਰਾਂ ਦੇ ਬਰਾਬਰ ਹਨ ਤੇ ਇਨ੍ਹਾਂ ਨੂੰ ਵੀ ਪੁੱਤਰਾਂ ਦੇ ਬਰਾਬਰ ਸਨਮਾਨ ਮਿਲਣਾ ਚਾਹੀਦਾ ਹੈ | ਇਹ ਵਿਚਾਰ ਵਿਧਾਇਕ ਡਾ. ਰਾਜ ਕੁਮਾਰ ਨੇ ਹਲਕਾ ਚੱਬੇਵਾਲ 'ਚ ਧੀਆਂ ਦੀ ਲੋਹੜੀ ...

ਪੂਰੀ ਖ਼ਬਰ »

ਰੇਖਾ ਰਾਣੀ ਬਣੀ ਇਸਤਰੀ ਅਕਾਲੀ ਦਲ ਕੰਢੀ ਏਰੀਏ ਦੀ ਪ੍ਰਧਾਨ

ਪੱਸੀ ਕੰਢੀ, 14 ਜਨਵਰੀ (ਜਗਤਾਰ ਸਿੰਘ ਰਜਪਾਲਮਾ)- ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਰੇਖਾ ਰਾਣੀ ਨੂੰ ਇਸਤਰੀ ਅਕਾਲੀ ਦਲ ਕੰਢੀ ਏਰੀਏ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਉੜਮੁੜ ਟਾਂਡਾ ਤੋਂ ਸਾਂਝੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

ਸ਼ਾਮਚੁਰਾਸੀ, 14 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਪਿੰਡ ਖ਼ਾਨਪੁਰ 'ਚ ਨਗਰ ਕੀਰਤਨ ਸਜਾਇਆ ਗਿਆ ਜਿਸ 'ਚ ਸੰਗਤਾਂ ਨੇ ਸ਼ਾਮਿਲ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਮਾਣ ਦਿੱਤਾ | ਪੰਜ ...

ਪੂਰੀ ਖ਼ਬਰ »

ਟ੍ਰੇਲਬਲੇਜ਼ਰ ਸ਼ੋਅ 'ਤੇ ਦਿਖਾਇਆ ਜਾਵੇਗਾ ਸਚਦੇਵਾ ਦਾ ਸੰਘਰਸ਼ਮਈ ਜੀਵਨ - ਅਜੇ ਚਿਟਨਿਸ

ਹੁਸ਼ਿਆਰਪੁਰ, 14 ਜਨਵਰੀ (ਬਲਜਿੰਦਰਪਾਲ ਸਿੰਘ) - ਸਚਦੇਵਾ ਸਟਾੱਕਸ ਦੇ ਐਮ.ਡੀ. ਪਰਮਜੀਤ ਸਿੰਘ ਸਚਦੇਵਾ ਦੀ ਬਾਇਓਗ੍ਰਾਫ਼ੀ ਰਿਕਾਰਡ ਕਰਨ ਦੇ ਉਦੇਸ਼ ਨਾਲ ਟ੍ਰੇਲਬਲੇਜ਼ਰ ਸ਼ੋਅ ਦੇ ਨਿਰਮਾਤਾ ਤੇ ਨਿਰਦੇਸ਼ਕ ਅਜੇ ਚਿਟਨਿਸ ਵਲੋਂ ਸਚਦੇਵਾ ਨਾਲ ਹੁਸ਼ਿਆਰਪੁਰ ਵਿਖੇ ...

ਪੂਰੀ ਖ਼ਬਰ »

20 ਤੋਂ ਹੋਣ ਵਾਲਾ ਦੋਆਬਾ ਕੱਪ ਫੁੱਟਬਾਲ ਟੂਰਨਾਮੈਂਟ ਮੁਲਤਵੀ

ਮਾਹਿਲਪੁਰ, 14 ਜਨਵਰੀ (ਰਜਿੰਦਰ ਸਿੰਘ)- ਦੋਆਬਾ ਸਪੋਰਟਿੰਗ ਕਲੱਬ ਖੇੜਾ (ਮਾਹਿਲਪੁਰ) ਦੀ ਮੀਟਿੰਗ ਕਲੱਬ ਪ੍ਰਧਾਨ ਇਕਬਾਲ ਸਿੰਘ ਖੇੜਾ ਦੀ ਅਗਵਾਈ 'ਚ ਹੋਈ ਜਿਸ ਵਿੱਚ ਸਮੂਹ ਕਲੱਬ ਮੈਂਬਰ ਨੇ ਭਾਗ ਲਿਆ | ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ਇਕਬਾਲ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਫੈੱਡਰੇਸ਼ਨ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਤੇ ਵਿਦਿਆਰਥੀ ਸਨਮਾਨਿਤ

ਹੁਸ਼ਿਆਰਪੁਰ, 14 ਜਨਵਰੀ (ਨਰਿੰਦਰ ਸਿੰਘ ਬੱਡਲਾ) - ਗਜਟਿਡ ਅਤੇ ਨਾਨ ਗਜਟਿਡ ਐਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਨੇ ਆਪਣੀਆਂ ਸਿਸਟਰਜ਼ ਆਰਗੇਨਾਈਜੇਸ਼ਨਜ਼ ਅੰਬੇਡਕਰ ਮਿਸ਼ਨ ਕਲੱਬ ਅਤੇ ਐੱਸ.ਸੀ./ਬੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਿਕਰੀ 'ਤੇ ਪਾਬੰਦੀ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਾ ਵਲੋਂ ਐਸ.ਐਸ.ਪੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 14 ਜਨਵਰੀ (ਹਰਪ੍ਰੀਤ ਕੌਰ) - ਚਾਈਨਾ ਡੋਰ ਦੀ ਬਜ਼ਾਰ 'ਚ ਖੁੱਲ੍ਹੇਆਮ ਹੋ ਰਹੀ ਵਿਕਰੀ 'ਤੇ ਸਖ਼ਤੀ ਨਾਲ ਪਾਬੰਦੀ ਲਗਾਉਣ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਾ ਬਾਲ ਠਾਕੁਰੇ ਦਾ ਇਕ ਵਫ਼ਦ ਜ਼ਿਲ੍ਹਾ ਕਨਵੀਨਰ ਜਾਵੇਦ ਖਾਨ ਦੀ ਅਗਵਾਈ ਹੇਠ ਅੱਜ ਐਸ.ਐਸ.ਪੀ ਕੁਲਵੰਤ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੂੰ ਮਿਲ ਰਿਹਾ ਹੈ ਹਰ ਵਰਗ ਤੋਂ ਭਰਵਾਂ ਹੁੰਗਾਰਾ - ਪ੍ਰੋ. ਮੁਲਤਾਨੀ

ਮੁਕੇਰੀਆਂ, 14 ਜਨਵਰੀ (ਰਾਮਗੜ੍ਹੀਆ) - ਅੱਜ ਹਲਕਾ ਮੁਕੇਰੀਆਂ ਵਿਖੇ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਨੂੰ ਮੰਨਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਜੀ ਐਸ ਮੁਲਤਾਨੀ ਨੇ ਆਪਣੇ ਸਾਥੀਆਂ ਸਮੇਤ ਸ਼ਹਿਰ ਦੀਆਂ ਦੁਕਾਨਾਂ 'ਤੇ ਜਾ ਕੇ ਇੱਕ ਇੱਕ ਦੁਕਾਨਦਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਮਾਹਿਲਪੁਰ, 14 ਜਨਵਰੀ (ਰਜਿੰਦਰ ਸਿੰਘ) - ਇਤਿਹਾਸਕ ਗੁਰਦੁਆਰਾ ਸ਼ਹੀਦਾਂ ਲੱਧੇਵਾਲ (ਮਾਹਿਲਪੁਰ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ 'ਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦਸੂਹਾ ਵਲੋਂ ਕੈਲੰਡਰ ਰਿਲੀਜ਼

ਦਸੂਹਾ, 14 ਜਨਵਰੀ (ਕੌਸ਼ਲ) - ਗੁਰੂੁ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ 14 ਜਨਵਰੀ 2022 ਨੂੰ ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦਸੂਹਾ ਅਧੀਨ ਚੱਲ ਰਹੀਆਂ ਚਾਰੇ ਵਿੱਦਿਅਕ ਸੰਸਥਾਵਾਂ, ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ, ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਮਹਿਤਾਬਪੁਰ ਵਿਖੇ ਮਾਘੀ ਦਾ ਦਿਹਾੜਾ ਮਨਾਇਆ

ਗੜ੍ਹਸ਼ੰਕਰ, 14 ਜਨਵਰੀ (ਧਾਲੀਵਾਲ)- ਗੁਰਦੁਆਰਾ ਫ਼ਲਾਹੀ ਸਾਹਿਬ ਸ਼ਹੀਦਾਂ ਪਿੰਡ ਮਹਿਤਾਬਪੁਰ ਵਿਖੇ ਮਾਘੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਬਖਸ਼ੀਸ਼ ਸਿੰਘ ਦੇ ਜਥੇ ਨੇ ਕਥਾ ਕੀਰਤਨ ਕਰਦਿਆਂ ਮਾਘੀ ਦੇ ਦਿਹਾੜੇ ਦੇ ...

ਪੂਰੀ ਖ਼ਬਰ »

ਹਰਸੇਵਾ ਮੈਡੀਕਲ ਟਰੱਸਟ ਦਾ ਉਪਰਾਲਾ- ਲੋਹੜੀ 'ਤੇ 'ਬਚਾਓ ਧਰਤੀ ਅਤੇ ਧੀਆਂ, ਸੰਭਾਲੋ ਪਾਣੀ ਅਤੇ ਪੁੱਤਰ' ਦਾ ਹੋਕਾ

ਹੁਸ਼ਿਆਰਪੁਰ, 14 ਜਨਵਰੀ (ਬਲਜਿੰਦਰਪਾਲ ਸਿੰਘ) - ਦੋਆਬੇ ਦੇ ਉੱਘੇ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਵਿਖੇ ਹਰਸੇਵਾ ਮੈਡੀਕਲ ਟਰੱਸਟ ਵਲੋਂ ਬੀਬੀ ਮਨਜੀਤ ਕੌਰ ਮੋਰਾਂਵਾਲੀ ਦੀ ਅਗਵਾਈ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗੋਲਡੀ ਵਲੋਂ ਹਰਪ੍ਰੀਤ ਸਿੰਘ ਭਾਰਜ ਦਾ ਸਨਮਾਨ

ਦਸੂਹਾ, 14 ਜਨਵਰੀ (ਕੌਸ਼ਲ) - ਬੀਤੇ ਦਿਨੀਂ ਹਰਪ੍ਰੀਤ ਸਿੰਘ ਭਾਰਜ ਨੂੰ ਯੂਥ ਅਕਾਲੀ ਦਲ ਸਰਕਲ ਪ੍ਰਧਾਨ ਸ਼ਹਿਰੀ ਥਾਪਿਆ ਗਿਆ ਸੀ | ਉਨ੍ਹਾਂ ਦੀਆਂ ਪਾਰਟੀ ਪ੍ਰਤੀ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਮਾਘੀ ਦੀ ਸੰਗਰਾਂਦ ਮੌਕੇ 53 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ

ਦਸੂਹਾ, 14 ਜਨਵਰੀ (ਭੁੱਲਰ) - ਅੱਜ ਮਾਘੀ ਦੀ ਸੰਗਰਾਂਦ ਮੌਕੇ 53 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ ਤੇ ਗੁਰੂ ਵਾਲੇ ਬਣੇ | ਇਸ ਮੌਕੇ ਮੈਨੇਜਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਰਤਨ ਸਿੰਘ ਜਹੂਰਾ ਨੇ ਅੰਮਿ੍ਤਪਾਨ ਕਰਨ ਵਾਲੇ ਪ੍ਰਾਣੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ...

ਪੂਰੀ ਖ਼ਬਰ »

ਨੌਸ਼ਹਿਰਾ ਪੱਤਣ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ

ਮੁਕੇਰੀਆਂ, 14 ਜਨਵਰੀ (ਰਾਮਗੜ੍ਹੀਆ) - ਦੀ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਲਿਮ. ਮੁੱਖ ਦਫ਼ਤਰ ਹੁਸ਼ਿਆਰਪੁਰ ਦੇ ਮੈਨੇਜਿੰਗ ਡਾਇਰੈਕਟਰ ਅਮਨਪ੍ਰੀਤ ਸਿੰਘ ਬਰਾੜ ਅਤੇ ਜਿਲ੍ਹਾ ਮੈਨੇਜਰ ਲਖਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਨੌਸ਼ਹਿਰਾ ਪੱਤਣ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ ਦਾ ਨਰਸਿੰਗ ਸਟਾਫ਼ ਮੁੜ ਡਿਊਟੀ 'ਤੇ ਪਰਤਿਆ

ਦਸੂਹਾ, 14 ਜਨਵਰੀ (ਕੌਸ਼ਲ) - ਨਰਸਿੰਗ ਸਟਾਫ਼ ਵਲੋਂ ਲੰਮੇ ਸਮੇਂ ਤੋਂ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਸੀ, ਉਸ ਸੰਘਰਸ਼ ਦਾ ਚੋਣ ਜ਼ਾਬਤਾ ਲੱਗਣ 'ਤੇ ਵਿਰਾਮ ਦਿੱਤਾ ਗਿਆ ਹੈ | ਨਰਸਿੰਗ ਸਟਾਫ਼ ਦੇ ਆਗੂਆਂ ਨੇ ਦੱਸਿਆ ਕਿ ਸਟਾਫ਼ ਨੇ ਕਰੋਨਾ ਦੇ ਚੱਲਦਿਆਂ ਲੋਕ ਹਿਤ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਮਤਿ ਸਮਾਗਮ

ਮਾਹਿਲਪੁਰ, 14 ਜਨਵਰੀ (ਰਜਿੰਦਰ ਸਿੰਘ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪਰਬ 'ਤੇ ਗੁਰਦੁਆਰਾ ਧਰਮਸ਼ਾਲਾ ਕਮੇਟੀ ਮਾਹਿਲਪੁਰ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਦੇ ਪਾਏ ਭੋਗ ਉਪਰੰਤ ਸਜਾਏ ਮੌਕੇ ਭਾਈ ਗੁਰਚਰਨ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਪ੍ਰਕਾਸ਼ ਪੁਰਬ ਮੌਕੇ ਸਮਾਗਮ

ਹੁਸ਼ਿਆਰਪੁਰ, 14 ਜਨਵਰੀ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰ: ਗਗਨਦੀਪ ਸਿੰਘ ਦੀ ਅਗਵਾਈ 'ਚ ਸਮੂਹ ਸਟਾਫ਼ ਨੇ ਸ੍ਰੀ ਗੁਰੂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 'ਚ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਹੁਸ਼ਿਆਰਪੁਰ, 14 ਜਨਵਰੀ (ਨਰਿੰਦਰ ਸਿੰਘ ਬੱਡਲਾ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸਲਾਮਾਬਾਦ ਵਿਖੇ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ...

ਪੂਰੀ ਖ਼ਬਰ »

ਸੁਪਰਡੈਂਟ ਕੰਗ ਦਾ ਡਿਪਟੀ ਕਮਿਸ਼ਨਰ ਵਲੋਂ ਪ੍ਰਸੰਸਾ ਪੱਤਰ ਨਾਲ ਸਨਮਾਨ

ਦਸੂਹਾ, 14 ਜਨਵਰੀ (ਭੁੱਲਰ) - ਮਾਲ ਵਿਭਾਗ ਦੇ ਸੁਪਰਡੈਂਟ ਨਿਰਮਲ ਸਿੰਘ ਕੰਗ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੂੰ ਸਟੈਂਪ ਵੈਂਡਰਾ ਲਈ ਪ੍ਰੀਖਿਆ ਤੇ ਉਨ੍ਹਾਂ ਦੀ ਚੋਣ ਪ੍ਰਕਿਰਿਆ ਵਿਚ ਨਿਭਾਈਆਂ ...

ਪੂਰੀ ਖ਼ਬਰ »

ਕੋਆਪਰੇਟਿਵ ਬੈਂਕ ਵਲੋਂ ਵਿੱਤੀ ਸਾਖ਼ਰਤਾ ਕੈਂਪ ਲਗਾਇਆ

ਅੱਡਾ ਸਰਾਂ, 14 ਜਨਵਰੀ (ਹਰਜਿੰਦਰ ਸਿੰਘ ਮਸੀਤੀ) - ਸੈਂਟਰਲ ਕੋਆਪ੍ਰੇਟਿਵ ਬੈਂਕ ਹੁਸ਼ਿਆਰਪੁਰ ਦੇ ਐਮ.ਡੀ ਅਮਨਪ੍ਰੀਤ ਸਿੰਘ ਬਰਾੜ ਤੇ ਜਿਲ੍ਹਾ ਮੈਨੇਜਰ ਲਖਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਮਾਣਕ ਢੇਰੀ, ਬੀਰਮਪੁਰ ਤੇ ਹੇਜਮਾਂ 'ਚ ਵਿੱਤੀ ਸਾਖਰਤਾ ਕੈਂਪ ...

ਪੂਰੀ ਖ਼ਬਰ »

ਕੱਚੇ ਤੇ ਤਿਆਰ ਮਾਲ ਦੀ ਆਵਾਜਾਈ 'ਤੇ ਨਹੀਂ ਹੋਵੇਗੀ ਰੋਕ- ਅਪਨੀਤ ਰਿਆਤ

ਹੁਸ਼ਿਆਰਪੁਰ, 14 ਜਨਵਰੀ (ਬਲਜਿੰਦਰਪਾਲ ਸਿੰਘ) - ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਕੋਵਿਡ-19 ਦੇ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਧਾਰਾ 144 ਅਧੀਨ ਜਾਰੀ ਹੁਕਮਾਂ ਤਹਿਤ ਜ਼ਿਲ੍ਹੇ 'ਚ ਲਗਾਈਆਂ ਗਈਆਂ ਪਾਬੰਦੀਆਂ 'ਚ ਕੁਝ ਜ਼ਰੂਰੀ ਸੇਵਾਵਾਂ ਨੂੰ ਛੋਟ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ

ਗੜ੍ਹਦੀਵਾਲਾ, 14 ਜਨਵਰੀ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਐਨ.ਐੱਸ.ਐੱਸ. ਵਿਭਾਗ ਵਲੋਂ ਕੇਂਦਰੀ ਯੁਵਕ ਮੰਤਰਾਲੇ ਅਤੇ ਯੂਥ ਸੇਵਾ ਪੰਜਾਬ ਐਨ.ਐੱਸ.ਐੱਸ. ਦੇ ਨਿਰਦੇਸ਼ਾਂ ਅਨੁਸਾਰ ਕੌਮੀ ਯੁਵਕ ਦਿਹਾੜੇ ਮੌਕੇ ਆਨ-ਲਾਈਨ ਸਲੋਗਨ ਅਤੇ ਪੋਸਟਰ ਮੇਕਿੰਗ ਮੁਕਾਬਲੇ ...

ਪੂਰੀ ਖ਼ਬਰ »

ਸਰਕਾਰੀ ਹਦਾਇਤਾਂ ਅਨੁਸਾਰ ਸਿਲਵਰ ਓਕ ਸਕੂਲ 'ਚ 15 ਤੋਂ 18 ਸਾਲ ਦੇ ਵਿਦਿਆਰਥੀਆਂ ਲਈ ਕੋਰੋਨਾ ਵੈਕਸੀਨ ਲਗਾਈ

ਟਾਂਡਾ ਉੜਮੁੜ, 14 ਜਨਵਰੀ (ਭਗਵਾਨ ਸਿੰਘ ਸੈਣੀ) - ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਾਹਬਾਜ਼ਪੁਰ ਟਾਂਡਾ ਵਿਖੇ ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਸਰਕਾਰੀ ਹਦਾਇਤਾਂ ਅਨੁਸਾਰ 15 ਤੋਂ 18 ਸਾਲ ਦੇ ਬੱਚਿਆਂ ਲਈ ਐੱਸ.ਐਮ.ਓ. ਟਾਂਡਾ ਡਾ. ਪ੍ਰੀਤ ...

ਪੂਰੀ ਖ਼ਬਰ »

ਲੋਕਾਂ ਨੂੰ ਸਿਹਤ ਸਹੂਲਤਾਂ, ਸਿੱਖਿਆ ਤੇ ਰੋਜ਼ਗਾਰ ਦੇਣਾ ਹੋਵੇਗੀ ਪਹਿਲ-ਦਸੂਹਾ

ਖੁੱਡਾ, 14 ਜਨਵਰੀ (ਸਰਬਜੀਤ ਸਿੰਘ) - ਹਲਕਾ ਟਾਂਡਾ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਦਸੂਹਾ ਨੇ ਆਖਿਆ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਤੇ ਰੁਜ਼ਗਾਰ ਵਰਗੀਆਂ ਸਹੂਲਤਾਂ ਦੇਣੀਆਂ ਹੀ ਉਨ੍ਹਾਂ ਦੀ ਪਹਿਲ ਹੋਵੇਗੀ, ਕਿਉਂਕਿ ਲੋਕਾਂ ...

ਪੂਰੀ ਖ਼ਬਰ »

ਸਿਆਸੀ ਰਸੂਖ਼ ਅੱਗੇ ਬੇਵੱਸ ਸਾਬਤ ਹੋ ਰਹੇ ਨੇ ਪਾਵਰਕਾਮ ਅਧਿਕਾਰੀ - ਹਰਭਜਨ ਲਾਲ, ਜਸਪਾਲ ਸਿੰਘ

ਮੁਕੇਰੀਆਂ, 14 ਜਨਵਰੀ (ਰਾਮਗੜ੍ਹੀਆ) - ਮੁੱਖ ਮੰਤਰੀ ਅਤੇ ਪਾਵਰਕਾਮ ਦੇ ਮੁਖੀ ਬਣੇ ਚਰਨਜੀਤ ਸਿੰਘ ਚੰਨੀ ਨੇ ਪਾਵਰਕਾਮ ਦਾ ਚੇਅਰਮੈਨ ਅਤੇ ਡਾਇਰੈਕਟਰ ਬਦਲਦਿਆਂ ਦਾਅਵਾ ਕੀਤਾ ਸੀ ਕਿ ਪਾਵਰਕਾਮ ਅੰਦਰ ਭਿ੍ਸ਼ਟਾਚਾਰ ਖ਼ਤਮ ਕਰਕੇ ਦਫ਼ਤਰੀ ਕੰਮਕਾਜ 'ਚ ਪਾਰਦਰਸ਼ਤਾ ...

ਪੂਰੀ ਖ਼ਬਰ »

ਲੋਹੜੀ ਮੌਕੇ ਸਮਾਜਿਕ ਸੰਗਠਨਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਸਮਾਜਿਕ ਜਾਗਿ੍ਤੀ ਦਾ ਸੱਦਾ

ਟਾਂਡਾ ਉੜਮੁੜ, 14 ਜਨਵਰੀ (ਕੁਲਬੀਰ ਸਿੰਘ ਗੁਰਾਇਆ) - ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਸ਼ਿਮਲਾ ਪਹਾੜੀ ਪਾਰਕ ਵਿਖੇ ਰਲ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਸ਼ਹਿਰ ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਡਾ: ਐਸ.ਪੀ. ਸਿੰਘ ਓਬਰਾਏ ਖੁਰਾਲਗੜ੍ਹ ਸਾਹਿਬ ਹੋਏ ਨਤਮਸਤਕ

ਬੀਣੇਵਾਲ, 14 ਜਨਵਰੀ (ਬੈਜ ਚੌਧਰੀ) - ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾ: ਐਸ.ਪੀ. ਸਿੰਘ ਓਬਰਾਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਨਤਮਸਤਕ ਹੋਣ ਤੋਂ ...

ਪੂਰੀ ਖ਼ਬਰ »

ਮੈਰੀਲੈਂਡ ਇੰਟਰਨੈਸ਼ਨਲ ਸਕੂਲ ਆਲਮਪੁਰ 'ਚ ਲੋਹੜੀ ਦਾ ਤਿਉਹਾਰ ਮਨਾਇਆ

ਮਿਆਣੀ, 14 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ) - ਮੈਰੀਲੈਂਡ ਇੰਟਰਨੈਸ਼ਨਲ ਪਬਲਿਕ ਸਕੂਲ ਆਲਮਪੁਰ ਵਿਖੇ ਸਕੂਲ ਪ੍ਰਬੰਧਕ ਸ਼੍ਰੀ ਕਮਲ ਘੋਤੜਾ ਅਤੇ ਸ੍ਰੀਮਤੀ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਲੋਹੜੀ ਅਤੇ ਮਾਘੀ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਸਾਰੇ ਸਟਾਫ਼ ਅਤੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਦਸੂਹਾ, 14 ਜਨਵਰੀ (ਭੁੱਲਰ) - ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿੱਤ ਸਭਾ ਵਲੋਂ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਦੀ ਯੋਗ ਅਗਵਾਈ ਹੇਠ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾ ਦੀ ਪਾਲਨਾ ਕਰਦਿਆਂ ਲੋਹੜੀ ਦਾ ਤਿਉਹਾਰ ਬਹੁਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX