ਤਾਜਾ ਖ਼ਬਰਾਂ


ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  19 minutes ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  25 minutes ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  39 minutes ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 1 hour ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  57 minutes ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 1 hour ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 1 hour ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 1 hour ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 1 hour ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 2 hours ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 2 hours ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10....
ਕੈਲੀਫ਼ੋਰਨੀਆ ’ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ, ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ
. . .  about 2 hours ago
ਸੈਕਰਾਮੈਂਟੋ,ਕੈਲੀਫੋਰਨੀਆ, 6 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ....
ਬੰਦ ਦੇ ਦਿੱਤੇ ਸੱਦੇ ’ਤੇ ਓਠੀਆ ਕਸਬਾ ਪੂਰਨ ਤੌਰ ’ਤੇ ਬੰਦ
. . .  about 3 hours ago
ਓਠੀਆਂ, 6 ਜੂਨ (ਗੁਰਵਿੰਦਰ ਸਿੰਘ ਛੀਨਾ)- ਦਲ ਖ਼ਾਲਸਾ ਵਲੋਂ ਘੱਲੂਘਾਰੇ ਦਿਵਸ ’ਤੇ ਬੰਦ ਦੇ ਸੱਦੇ ’ਤੇ ਕਸਬੇ ਦੇ ਦੁਕਾਨਦਾਰਾਂ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ....
ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
. . .  about 3 hours ago
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ...
ਐਨ.ਆਈ.ਏ. ਵਲੋਂ ਤਲਵੰਡੀ ਭਾਈ ਖੇਤਰ ਚ ਛਾਪੇਮਾਰੀ
. . .  about 3 hours ago
ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਕੌਮੀਂ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਲਵੰਡੀ ਭਾਈ ਖੇਤਰ ਵਿਚ ਅੱਜ ਮੁੜ ਦਸਤਕ ਦਿੰਦਿਆਂ ਤਲਵੰਡੀ ਭਾਈ, ਪਿੰਡ ਲੱਲੇ, ਘੱਲ ਖੁਰਦ,ਬੂਈਆਂ ਵਾਲਾ...
ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ
. . .  about 3 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ ਘੱਲੂਘਾਰਾ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਕਰੀਬ ਸਾਰੇ ਬਾਜ਼ਾਰ ਬੰਦ...
ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ
. . .  about 4 hours ago
ਨਵੀਂ ਦਿੱਲੀ, 6 ਜੂਨ-ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।ਬੋਰਿਸ ਪਿਸਟੋਰੀਅਸ ਭਾਰਤ ਦੇ ਚਾਰ ਦਿਨਾਂ...
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਆਈ.ਏ. ਦੀ ਦਸਤਕ
. . .  about 5 hours ago
ਸ੍ਰੀ ਮੁਕਤਸਰ ਸਾਹਿਬ,6 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨ.ਆਈ.ਏ. ਦੀ ਟੀਮ ਨੇ ਅਬੋਹਰ ਰੋਡ ਬਾਈਪਾਸ 'ਤੇ ਰਹਿਣ ਵਾਲੇ ਇਕ ਵਿਅਕਤੀ ਤੋਂ ਪੁੱਛ-ਗਿੱਛ ਕੀਤੀ।ਫਿਲਹਾਲ ਐਨ.ਆਈ.ਏ. ਦੀ ਟੀਮ ਦੁਆਰਾ...
ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
. . .  about 4 hours ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਘੱਲੂਘਾਰਾ ਯਾਦਗਾਰੀ ਸਮਾਗਮ
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-39 ਵਰ੍ਹੇ ਪਹਿਲਾਂ ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਨੂੰ ਸਮਰਪਤ ਯਾਦਗਾਰੀ ਸਮਾਗਮ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ...
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਲੁਧਿਆਣਾ

ਠੰਢ ਵਧਣ ਨਾਲ ਗਰਮ ਕੱਪੜਿਆਂ ਦੀ ਖਰੀਦਦਾਰੀ ਜ਼ੋਰਾਂ 'ਤੇ

ਲੁਧਿਆਣਾ, 14 ਜਨਵਰੀ (ਜੋਗਿੰਦਰ ਸਿੰਘ ਅਰੋੜਾ)- ਇਨ੍ਹਾਂ ਦਿਨਾਂ ਵਿਚ ਠੰਢ ਦਾ ਜ਼ੋਰ ਬਹੁਤ ਜ਼ਿਆਦਾ ਵਧ ਗਿਆ ਹੈ ਤੇ ਲਗਾਤਾਰ ਬਾਰਿਸ਼ ਹੋਣ ਕਾਰਨ ਤਾਪਮਾਨ ਹੇਠ ਆ ਗਿਆ ਤੇ ਜਨ-ਜੀਵਨ ਵੀ ਪ੍ਰਭਾਵਿਤ ਹੋ ਰਿਹਾ ਹੈ | ਸੂਬੇ ਦੇ ਗੁਆਂਢੀ ਰਾਜਾਂ ਵਿਚ ਬਰਫ਼ਬਾਰੀ ਹੋਣ ਕਾਰਨ ਸਰਦੀ ਦਾ ਜ਼ੋਰ ਵਧ ਰਿਹਾ ਹੈ, ਜਿਸ ਕਾਰਨ ਲੋਕ ਗਰਮ ਕੱਪੜਿਆਂ ਦੀ ਖਰੀਦਦਾਰੀ ਵੀ ਜ਼ੋਰਾਂ 'ਤੇ ਕਰ ਰਹੇ ਹਨ | ਇਨ੍ਹਾਂ ਦਿਨਾਂ ਵਿਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਲੋਕਾਂ ਦੀ ਭਾਰੀ ਚਹਿਲ ਪਹਿਲ ਨਜ਼ਰ ਆ ਰਹੀ ਹੈ ਅਤੇ ਲੋਕਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਗਰਮ ਕੱਪੜਿਆਂ ਦੀ ਖਰੀਦਾਰੀ ਕੀਤੀ ਜਾ ਰਹੀ ਹੈ ਤੇ ਵਪਾਰੀਆਂ ਦਾ ਆਉਣਾ-ਜਾਣਾ ਵੀ ਲੱਗਾ ਹੋਇਆ ਹੈ, ਜਿਸ ਦੇ ਚਲਦਿਆਂ ਮਹਾਂਨਗਰ ਲੁਧਿਆਣਾ ਦੇ ਵੱਖ-ਵੱਖ ਬਾਜ਼ਾਰਾਂ ਮੋਚਪੁਰਾ ਬਾਜ਼ਾਰ, ਚੌੜਾ ਬਾਜ਼ਾਰ ਵਿਚ ਇਨ੍ਹਾਂ ਦਿਨਾਂ ਵਿਚ ਖਰੀਦਦਾਰਾਂ ਦੀ ਕਾਫ਼ੀ ਭੀੜ ਨਜ਼ਰ ਆ ਰਹੀ ਹੈ | ਸ਼ਨੀਵਾਰ ਤੇ ਐਤਵਾਰ ਨੂੰ ਤਾਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਲੋਕਾਂ ਦੀ ਹੋਰ ਵੀ ਜ਼ਿਆਦਾ ਭੀੜ ਨਜ਼ਰ ਆਉਂਦੀ ਹੈ | ਸ਼ਹਿਰ ਦੇ ਅਤਿ ਪ੍ਰਸਿੱਧ ਇਲਾਕੇ ਘੰਟਾਂ ਘਰ ਦੇ ਆਸ-ਪਾਸ ਅਤੇ ਚੌੜਾ ਬਾਜ਼ਾਰ ਅਤੇ ਮੋਚਪੁਰਾ ਬਜ਼ਾਰ ਵਿਚ ਵੀ ਲੋਕ ਖਰੀਦਦਾਰੀ ਕਰਦੇ ਨਜ਼ਰ ਆ ਰਹੇ ਹਨ |
ਸਮੇਂ ਸਿਰ ਠੰਢ ਦਾ ਪੈਣਾ ਕਾਰੋਬਾਰੀਆਂ ਲਈ ਲਾਹੇਵੰਦ-ਗਗਨ ਖੁਰਾਣਾ
ਇਸ ਸਬੰਧੀ ਵਪਾਰੀ ਆਗੂ ਅਤੇ ਥੋਕ ਸ਼ਾਲ ਅਤੇ ਗਰਮ ਕੱਪੜਾ ਕਾਰੋਬਾਰੀ ਗਗਨਦੀਪ ਸਿੰਘ ਖੁਰਾਣਾ ਨੇ ਕਿਹਾ ਕਿ ਸਮੇਂ ਸਿਰ ਅਤੇ ਜ਼ਿਆਦਾ ਸਰਦੀ ਦਾ ਪੈਣਾ ਕਾਰੋਬਾਰੀਆਂ ਵਾਸਤੇ ਲਾਭਦਾਇਕ ਹੈ ਅਤੇ ਅਜਿਹਾ ਹੋਣ ਨਾਲ ਉਨ੍ਹਾਂ ਵਲੋਂ ਤਿਆਰ ਕੀਤੇ ਸਟਾਕ ਵੀ ਨਿੱਕਾਲ ਜਾਂਦਾ ਹੈ | ਇਨ੍ਹਾਂ ਦਿਨਾਂ ਵਿਚ ਪੈ ਰਹੀ ਸਰਦੀ ਸਬੰਧੀ ਉਨ੍ਹਾਂ ਕਾਰੋਬਾਰ 'ਤੇ ਸੰਤੁਸ਼ਟੀ ਜਾਹਰ ਕੀਤੀ ਅਤੇ ਕਿਹਾ ਕਿ ਜ਼ਿਆਦਾ ਠੰਢ ਪੈਣ ਨਾਲ ਵਿਕਰੀ ਵਿਚ ਹੋਰ ਤੇਜ਼ੀ ਆਵੇਗੀ |


ਵੈਟਰਨਰੀ ਯੂਨੀਵਰਸਿਟੀ ਵਲੋਂ 'ਵਿਗਿਆਨਕ ਸੂਰ ਪਾਲਣ' ਵਿਸ਼ੇ 'ਤੇ ਸਿਖਲਾਈ ਪ੍ਰੋਗਰਾਮ

ਲੁਧਿਆਣਾ, 14 ਜਨਵਰੀ (ਪੁਨੀਤ ਬਾਵਾ)- ਪੰਜਾਬ ਦੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਵਿਗਿਆਨਕ ਸੂਰ ਪਾਲਣ ਬਾਰੇ ਪਸ਼ੂ ਧਨ ਉਤਪਾਦਨ ਪ੍ਰਬੰਧਨ ਵਿਭਾਗ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ 3 ਦਿਨਾਂ ਦਾ ਸਿਖਲਾਈ ਪ੍ਰੋਗਰਾਮ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਮਾਘੀ ਦੇ ਦਿਹਾੜੇ 'ਤੇ ਸਜਾਇਆ ਵਿਸ਼ੇਸ਼ ਦੀਵਾਨ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)- ਜਵੱਦੀ ਟਕਸਾਲ ਵਿਖੇ ਅੱਜ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਮਾਘ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਕਮਿਊਨਿਟੀ ਸੈਂਟਰ 'ਚ ਲੋਹੜੀ ਦਾ ਤਿਉਹਾਰ ਮਨਾਇਆ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)- ਸਾਹਨੇਵਾਲ ਨੰਦਪੁਰ ਡੇਹਲੋਂ ਰੋਡ ਸਥਿਤ ਕਮਿਊਨਿਟੀ ਸੈਂਟਰ ਵਿਚ ਸਿਲਾਈ ਤੇ ਬਿਊਟੀ ਪਾਰਲਰ ਕੋਰਸ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਲੋਹੜੀ ਦਾ ਤਿਉਹਾਰ ਬੜੇ ਉਤਸਾਹ ਨਾਲ ਮਨਾਇਆ ਗਿਆ | ਸ਼ਾਮ ਨੂੰ ਬਾਲੀ ਲੋਹੜੀ ਮੌਕੇ ...

ਪੂਰੀ ਖ਼ਬਰ »

ਸੀਸੂ ਵਲੋਂ ਲੁਧਿਆਣਾ ਤੋਂ ਮਨੀਪੁਰ ਟੈਂਡਮ ਸਾਈਕਲ ਰਾਈਡ ਸ਼ੁਰੂ

ਲੁਧਿਆਣਾ, 14 ਜਨਵਰੀ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਅੰਗਦਾਨ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਅੱਜ ਲੁਧਿਆਣਾ ਤੋਂ ਮਨੀਪੁਰ ਟੈਂਡਮ ਸਾਈਕਲ ਰਾਈਡ ਸ਼ੁਰੂ ਕੀਤੀ ਹੈ, ਜਿਸ ਨੂੰ ਪ੍ਰਧਾਨ ਉਪਕਾਰ ਸਿੰਘ ...

ਪੂਰੀ ਖ਼ਬਰ »

ਗੁ: ਸ਼ਹੀਦਾਂ ਫੇਰੂਮਾਨ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਮਨਾਈ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)- ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਦੇਰ ਸ਼ਾਮ ਤੱਕ ਭਾਈ ਜਗਤ ਸਿੰਘ, ...

ਪੂਰੀ ਖ਼ਬਰ »

ਕਨਿਸ਼ਕਾ ਧੀਰ ਨੇ ਹਲਕਾ ਆਤਮ ਨਗਰ ਦਾ ਨਾਂਅ ਰੌਸ਼ਨ ਕੀਤਾ-ਵਿਧਾਇਕ ਬੈਂਸ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)-ਲੁਧਿਆਣਾ ਦੇ ਹਲਕਾ ਆਤਮ ਨਗਰ ਦੀ ਰਹਿਣ ਵਾਲੀ ਕਨਿਸ਼ਕਾ ਧੀਰ ਨੇ ਪੰਜਾਬ ਦੀ ਜੂਨੀਅਰ ਨੈਸ਼ਨਲ ਬਾਸਕਟਬਾਲ ਟੀਮ ਲੜਕੀਆਂ ਦੀ ਕਪਤਾਨ ਵਜੋਂ ਅਗਵਾਈ ਕਰਦੇ ਹੋਏ ਮੱਧ ਪ੍ਰਦੇਸ਼ ਦੇ ਸ਼ਹਿਰ ਇੰਦੌਰ ਵਿਖੇ ਹੋਈ ਚੈਪੀਅਨਸ਼ਿਪ ਵਿਚ 71ਵਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 14 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਜਨੀਸ਼ ਕੁਮਾਰ ਪੁੱਤਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਲੁਧਿਆਣਾ, 14 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਛੱਤੀ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਦਾ ਕਹਿਰ ਟੁੱਟਿਆ

ਲੁਧਿਆਣਾ, 14 ਜਨਵਰੀ (ਸਲੇਮਪੁਰੀ)- ਲੁਧਿਆਣਾ ਵਿਚ ਅੱਜ ਪੰਜਵੇਂ ਦਿਨ ਤਾਂ ਕੋਰੋਨਾ ਦਾ ਵੱਡਾ ਕਹਿਰ ਢਹਿ ਗਿਆ ਹੈ | ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ 2007 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 1808 ਪੀੜਤ ...

ਪੂਰੀ ਖ਼ਬਰ »

ਪਿੰਡ ਚਮਿੰਡਾ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮੁੱਲਾਂਪੁਰ-ਦਾਖਾ, 14 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਦਾ ਰਵਾਇਤੀ ਤਿਉਹਾਰ ਲੋਹੜੀ ਪਿੰਡ ਚਮਿੰਡਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਗੋਪੀ ਪੱਤੀ ਧਰਮਸ਼ਾਲਾ ਵਿਚ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਸਮਾਗਮ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਪੈਟਰੋਲ ਪੰਪਾਂ 'ਤੇ ਨਹੀਂ ਮਿਲ ਰਹੀਆਂ ਲੋਕਾਂ ਨੂੰ ਬਿਹਤਰ ਸਹੂਲਤਾਂ

ਲੁਧਿਆਣਾ, 14 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਵਿਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ 'ਤੇ ਲੋਕਾਂ ਨੂੰ ਬਿਹਤਰ ਤੇ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਦੇ ਚੱਲਦਿਆਂ ਲੋਕਾਂ ਦੇ ਮੰਨਾਂ ਵਿਚ ਨਾਰਾਜ਼ਗੀ ਹੀ ਪਾਈ ਜਾਂਦੀ ਹੈ ਅਤੇ ਲੋਕਾਂ ਵਲੋਂ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ (ਨ) ਸਕੂਲ 'ਚ ਕਲਾ ਰਚਨਾਵਾਂ ਦੇ ਮੁਕਬਾਲੇ ਕਰਵਾਏ

ਲੁਧਿਆਣਾ, 14 ਜਨਵਰੀ (ਅਮਰੀਕ ਸਿੰਘ ਬੱਤਰਾ)- ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਨਰਸਰੀ ਤੋਂ ਨੌਵੀਂ ਕਲਾਸ 'ਚ ਪੜ੍ਹਦੇ ਅਤੇ ਉੱਭਰਦੇ ਕਲਾਕਾਰਾਂ ਵਲੋਂ ਬਣਾਈਆਂ ਕਲਾ ਰਚਨਾਵਾਂ ਬਦਲੇ ਬੱਚਿਆਂ ਨੂੰ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਮੌਕੇ 11 ...

ਪੂਰੀ ਖ਼ਬਰ »

ਆਈ.ਟੀ. ਤੇ ਸੋਸ਼ਲ ਮੀਡੀਆ ਟੀਮ ਵਲੋਂ ਭਾਜਪਾ ਦੇ ਪੰਜਾਬ ਇੰਚਾਰਜ ਨਾਲ ਮੁਲਾਕਾਤ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)- ਭਾਜਪਾ ਦੀ ਆਈ.ਟੀ. ਅਤੇ ਸੋਸ਼ਲ ਮੀਡੀਆ ਟੀਮ ਨੇ ਰਾਜ ਸਭਾ ਮੈਂਬਰ ਅਤੇ ਪੰਜਾਬ ਰਾਜ ਦੇ ਇੰਚਾਰਜ ਦੁਸ਼ਯੰਤ ਗੌਤਮ ਨਾਲ ਅਹਿਮ ਮੁਲਾਕਾਤ ਕੀਤੀ | ਇਸ ਦੌਰਾਨ ਮਨੀਸ਼ਾ ਸੈਣੀ ਨੇ ਪੰਜਾਬ ਪ੍ਰਦੇਸ਼ ਦੇ ਇੰਚਾਰਜ ਦੁਸ਼ਯੰਤ ਗੌਤਮ ਨੂੰ ...

ਪੂਰੀ ਖ਼ਬਰ »

ਨਵਨਿਯੁਕਤ ਪੁਲਿਸ ਚੌਕੀ ਇੰਚਾਰਜ ਦਾ ਪਾਲਾ ਢੰਡਾਰੀ ਵਲੋਂ ਸਵਾਗਤ

ਢੰਡਾਰੀ ਕਲਾਂ, 14 ਜਨਵਰੀ (ਪਰਮਜੀਤ ਸਿੰਘ ਮਠਾੜੂ)- ਕੰਗਣਵਾਲ ਪੁਲਸ ਚੌਕੀ ਵਿਚ ਏ ਐੱਸ ਆਈ ਹਰਮੇਸ਼ ਸਿੰਘ ਦੀ ਇੰਚਾਰਜ ਵਜੋਂ ਨਿਯੁਕਤੀ ਕੀਤੀ ਗਈ ਹੈ | ਡਿਊਟੀ ਸੰਭਾਲਣ ਵੇਲੇ ਐਸ.ਸੀ. ਡਿਪਾਰਟਮੈਂਟ (ਕਾਂਗਰਸ) ਦੇ ਜ਼ਿਲ੍ਹਾ ਵਾਈਸ ਚੇਅਰਮੈਨ ਗੁਰਕਿ੍ਪਾਲ ਸਿੰਘ ਪਾਲਾ ...

ਪੂਰੀ ਖ਼ਬਰ »

ਵਰਕਰਜ਼ ਫੈੱਡਰੇਸ਼ਨ ਇੰਟਕ ਦਾ ਵਫ਼ਦ ਨਵਨਿਯੁਕਤ ਚੀਫ਼ ਇੰਜੀਨੀਅਰ ਜਸਵੀਰ ਸਿੰਘ ਨੂੰ ਮਿਲਿਆ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)- ਵਰਕਰਜ਼ ਫੈਡਰੇਸ਼ਨ (ਇੰਟਕ) ਪੰਜਾਬ ਪੀ.ਐਸ.ਪੀ.ਸੀ.ਐੱਲ., ਪੀ.ਐਸ.ਟੀ.ਸੀ.ਐੱਲ. ਦਾ ਇਕ ਵਫ਼ਦ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ ਹੇਠ ਨਵਨਿਯੁਕਤ ਚੀਫ਼ ਇੰਜੀਨੀਅਰ ਸੈਂਟਰਲ ਜ਼ੋਨ ਇੰਜੀਨੀਅਰ ਜਸਵੀਰ ਸਿੰਘ ਨੂੰ ਮਿਲਿਆ ਅਤੇ ਫੁੱਲਾਂ ਦਾ ...

ਪੂਰੀ ਖ਼ਬਰ »

ਮੁੰਡੀਆਂ ਇਲਾਕੇ 'ਚ ਭੂ-ਮਾਫ਼ੀਆ ਸਰਗਰਮ

ਲੁਧਿਆਣਾ, 14 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮੁੰਡੀਆਂ ਇਲਾਕੇ ਵਿਚ ਅੱਜਕੱਲ੍ਹ ਭੂ ਮਾਫੀਆ ਸਰਗਰਮ ਹੈ ਅਤੇ ਲੋਕਾਂ ਦੇ ਪਲਾਟਾਂ 'ਤੇ ਨਾਜਾਇਜ਼ ਕਬਜ਼ੇ ਕਰਨ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ | ਜਾਣਕਾਰੀ ਅਨੁਸਾਰ ਅਜਿਹੀ ਇਕ ਘਟਨਾ ਬਿਹਾਰ ਦੇ ਰਹਿਣ ...

ਪੂਰੀ ਖ਼ਬਰ »

ਪੈਟਰੋਲ ਪੰਪਾਂ 'ਤੇ ਨਹੀਂ ਮਿਲ ਰਹੀਆਂ ਲੋਕਾਂ ਨੂੰ ਬਿਹਤਰ ਸਹੂਲਤਾਂ

ਲੁਧਿਆਣਾ, 14 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਵਿਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ 'ਤੇ ਲੋਕਾਂ ਨੂੰ ਬਿਹਤਰ ਤੇ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਦੇ ਚੱਲਦਿਆਂ ਲੋਕਾਂ ਦੇ ਮੰਨਾਂ ਵਿਚ ਨਾਰਾਜ਼ਗੀ ਹੀ ਪਾਈ ਜਾਂਦੀ ਹੈ ਅਤੇ ਲੋਕਾਂ ਵਲੋਂ ...

ਪੂਰੀ ਖ਼ਬਰ »

ਬਿਜਲੀ ਵਿਭਾਗ ਵਲੋਂ ਸ਼ਿਕਾਇਤ ਦਰਜ ਕਰਨ ਲਈ ਹੋਰ ਨੰਬਰ ਜਾਰੀ

ਲੁਧਿਆਣਾ, 14 ਜਨਵਰੀ (ਅਮਰੀਕ ਸਿੰਘ ਬੱਤਰਾ)- ਹਨੇਰੀ, ਮੀਂਹ, ਝੱਖੜ ਆਉਣ ਅਤੇ ਕੋਈ ਹੋਰ ਦੁਰਘਟਨਾਵਾਂ ਵਾਪਰਨ ਸਮੇਂ ਬਿਜਲੀ ਸਪਲਾਈ ਠੱਪ ਹੋ ਜਾਣ ਦੀਆਂ ਸ਼ਿਕਾਇਤਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਣ ਕਾਰਨ ਹੈਲਪ ਲਾਈਨ ਨੰਬਰ 1912 ਰੁਝਿਆ ਰਹਿਣ ਕਾਰਨ ਖਪਤਕਾਰਾਂ ਦੀ ਸਹੂਲਤ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਡਾਬਾ/ਲੁਹਾਰਾ, 14 ਜਨਵਰੀ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਹਰਕਿਸ਼ਨ ਨਗਰ ਸ਼ਿਮਲਾਪੁਰੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ...

ਪੂਰੀ ਖ਼ਬਰ »

ਮਦਨ ਲਾਲ ਬੱਗਾ ਨੇ ਮਨਾਈ ਪਰਿਵਾਰ ਨਾਲ ਲੋਹੜੀ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਉੱਤਰੀ ਤੋਂ ਉਮੀਦਵਾਰ ਚੌਧਰੀ ਮਦਨ ਲਾਲ ਬੱਗਾ ਨੇ ਲੋਹੜੀ ਤਿਉਹਾਰ 'ਤੇ ਚੋਣ ਪ੍ਰਚਾਰ ਤੋਂ ਮਿਲੇ ਫੁਰਸਤ ਦੇ ਪਲਾਂ ਵਿਚ ਪਤੰਗ ਉਡਾਕੇ ਪਾਰਿਵਾਰਕ ਮੈਬਰਾਂ ਤੇ ਆਪਣੇ ਗੁਆੰਢੀਆਂ ਨਾਲ ਮਿਲ ਕੇ ...

ਪੂਰੀ ਖ਼ਬਰ »

ਖੇਤੀ ਸਾਹਿਤ ਬਾਰੇ ਪੀ.ਏ.ਯੂ. ਦੇ ਸੰਚਾਰ ਕੇਂਦਰ 'ਚ ਵਰਕਸ਼ਾਪ

ਲੁਧਿਆਣਾ, 14 ਜਨਵਰੀ (ਪੁਨੀਤ ਬਾਵਾ)- 'ਖੇਤੀ ਸਾਹਿਤ ਨੂੰ ਮਸ਼ਹੂਰ ਕਰਨ ਵਿਚ ਮੀਡੀਆ ਦਾ ਯੋਗਦਾਨ' ਵਿਸ਼ੇ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੰਚਾਰ ਕੇਂਦਰ ਵਲੋਂ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਵਿਚ ਸਾਬਕਾ ਨਿਰਦੇਸ਼ਕ ਪਸਾਰ ਸਿੱਖਿਆ ਡਾ. ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਵਲੋਂ ਟਿਕਟਾਂ ਸੰਬੰਧੀ ਕਾਂਗਰਸ ਹਾਈਕਮਾਨ ਨੂੰ ਮੰਗ ਪੱਤਰ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)- ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸਮੇ ਸਿੰਘ ਬਿਰਲਾ ਦੀ ਅਗਵਾਈ 'ਚ ਪੰਜਾਬ ਸਫ਼ਾਈ ਕਰਮਚਾਰੀ ਆਯੋਗ ਦੇ ਚੈਅਰਮੈਨ ਗੇਜਾ ਰਾਮ ਵਾਲਮੀਕਿ, ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿੱਤ ਨਿਗਮ ਦੇ ਵਾਈਸ ਚੇਅਰਮੈਨ ਨਰੇਸ਼ ...

ਪੂਰੀ ਖ਼ਬਰ »

ਕਾਂਗਰਸ ਨੇ ਝੂਠੇ ਵਾਅਦੇ ਕਰ ਕੇ ਕੀਤਾ ਗੁੰਮਰਾਹ-ਪ੍ਰਧਾਨ ਭੂਸ਼ਨ

ਲਾਡੋਵਾਲ, 14 ਜਨਵਰੀ (ਬਲਬੀਰ ਸਿੰਘ ਰਾਣਾ)- ਕਸਬਾ ਲਾਡੋਵਾਲ ਦੇ ਲੋਕਾਂ ਨੇ ਕਾਂਗਰਸ ਤੇ ਭੜਾਸ ਕੱਢਦਿਆਂ ਕਿਹਾ ਕਾਂਗਰਸ ਨੇ ਲੋਕਾਂ ਨਾਲ ਝੂਠੇ ਵਾਅਦੇ ਤੇ ਲਾਰੇ ਲਾ ਕੇ ਸਾਨੂੰ ਗੁੰਮਰਾਹ ਹੀ ਕੀਤਾ | ਇਹ ਵਿਚਾਰ ਲਾਡੋਵਾਲ ਤੋਂ ਅਕਾਲੀ ਦਲ ਦੇ ਪ੍ਰਧਾਨ ਭੂਸ਼ਨ ਲਾਲ ਲਮਸਰ ...

ਪੂਰੀ ਖ਼ਬਰ »

ਮਜੀਠੀਆ ਦੀ ਜ਼ਮਾਨਤ, ਸਚਾਈ ਦੀ ਜਿੱਤ-ਢੋਲਣ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)- ਸੀਨੀਅਰ ਅਕਾਲੀ ਆਗੂ ਹਰਦੇਵ ਸਿੰਘ ਢੋਲਣ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਸੱਚਾਈ ਦੀ ਜਿੱਤ ਹੈ ਅਤੇ ਸਾਨੂੰ ਕਾਨੂੰਨ 'ਤੇ ...

ਪੂਰੀ ਖ਼ਬਰ »

ਗੁ: ਮਸਤੂਆਣਾ ਸਾਹਿਬ ਦੁੱਗਰੀ ਰੋਡ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)-ਮਾਘੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਮਸਤੂਆਣਾ ਸਾਹਿਬ ਦੁੱਗਰੀ ਵਿਖੇ ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲਿਆਂ ਦੀ ਦੇਖ ਰੇਖ ਹੇਠ ਗੁਰਮਤਿ ਸਮਾਗਮ ਕਰਾਇਆ ਗਿਆ | ਪਾਠ ਦੇ ਭੋਗ ਉਪਰੰਤ ਭਾਈ ਗੁਰਦੀਪ ਸਿੰਘ ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਜੱਸੀਆਂ ਦੇ ਵਿਕਾਸ ਕਾਰਜ 90 ਫ਼ੀਸਦੀ ਮੁਕੰਮਲ-ਸਰਪੰਚ ਚੀਮਾ

ਲਾਡੋਵਾਲ, 14 ਜਨਵਰੀ (ਬਲਬੀਰ ਸਿੰਘ ਰਾਣਾ)- ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਜੱਸੀਆਂ ਦੇ ਸਰਪੰਚ ਹਰਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਹਿਯੋਗ ਨਾਲ ਪਿੰਡ ਦਾ 80 ਤੋਂ 90 ਫ਼ੀਸਦੀ ਵਿਕਾਸ ...

ਪੂਰੀ ਖ਼ਬਰ »

ਲੋਕ ਅਕਾਲੀ-ਬਸਪਾ ਸਰਕਾਰ ਬਣਾਉਣ ਲਈ ਪੱਬਾਂ ਭਾਰ-ਸ਼ਿਵਾਲਿਕ

ਲਾਡੋਵਾਲ, 14 ਜਨਵਰੀ (ਬਲਬੀਰ ਸਿੰਘ ਰਾਣਾ)- ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿਚ ਕੋਈ ਕੰਮ ਨਹੀਂ ਕੀਤਾ, ਸਗੋਂ ਐਲਾਨ ਹੀ ਕੀਤੇ ਹਨ, ਸੋ ਪੰਜਾਬ ਦੇ ਲੋਕ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਖ਼ਫ਼ਾ ਹੋ ਕੇ 2022 ਦੀਆ ਚੋਣਾਂ ਵਿਚ ਅਕਾਲੀ-ਬਸਪਾ ...

ਪੂਰੀ ਖ਼ਬਰ »

ਸ਼ਿਵਾਲਿਕ ਨੂੰ ਜਿਤਾਉਣ ਲਈ ਹਲਕਾ ਵਾਸੀ ਕਾਹਲੇ-ਵਿੱਕੀ ਸੋਹਲ, ਸੰਗੋਵਾਲ

ਆਲਮਗੀਰ, 14 ਜਨਵਰੀ (ਜਰਨੈਲ ਸਿੰਘ ਪੱਟੀ)- ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਹੱਕ ਚੋਣ ਪ੍ਰਚਾਰ ਕਰਦਿਆਂ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ...

ਪੂਰੀ ਖ਼ਬਰ »

ਜਥੇਦਾਰ ਗਾਬੜੀਆ ਨੇ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਵੰਡੇ ਲੱਡੂ

ਢੰਡਾਰੀ ਕਲਾਂ, 14 ਜਨਵਰੀ (ਪਰਮਜੀਤ ਸਿੰਘ ਮਠਾੜੂ)- ਹਲਕਾ ਦੱਖਣੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਹੀਰਾ ਸਿੰਘ ਗਾਬੜੀਆ ਨੇ ਆਪਣੇ ਦਫ਼ਤਰ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਨੂੰ ਡ੍ਰੱਗ ਕੇਸ ਮਾਮਲੇ ਵਿਚ ਜ਼ਮਾਨਤ ਮਿਲਣ ਦੀ ਖੁਸ਼ੀ ਵਿਚ ਲੱਡੂ ਵੰਡੇ | ...

ਪੂਰੀ ਖ਼ਬਰ »

ਮਹੇਸ਼ਇੰਦਰ ਗਰੇਵਾਲ ਵਲੋਂ ਮਲਹਾਰ ਰੋਡ 'ਤੇ ਪਾਰਟੀ ਦੇ ਮੁੱਖ ਚੋਣ ਦਫ਼ਤਰ ਦੀ ਸ਼ੁਰੂਆਤ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਪਾਰਟੀ ਵਰਕਰਾਂ ਤੇ ਹਲਕੇ ਦੇ ਪਤਵੰਤਿਆਂ ਦੀ ਮੌਜੂਦਗੀ 'ਚ ਮਲਹਾਰ ਰੋਡ, ਸਰਾਭਾ ਨਗਰ ਵਿਖੇ ਚੋਣ ...

ਪੂਰੀ ਖ਼ਬਰ »

ਕਾਂਗਰਸ ਨੂੰ ਝਟਕਾ, ਗੁਰਪ੍ਰੀਤ ਸਿੰਘ ਖੁਰਾਨਾ ਸਾਥੀਆਂ ਸਮੇਤ 'ਲਿਪ' 'ਚ ਸ਼ਾਮਿਲ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)- ਲੋਕ ਇਨਸਾਫ਼ ਪਾਰਟੀ ਵਿਚ ਰਹਿ ਚੁੱਕੇ ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਖੁਰਾਨਾ ਜੋ ਪਿਛਲੇ ਸਮੇਂ ਕਾਂਗਰਸ ਵਿਚ ਸ਼ਾਮਿਲ ਹੋ ਗਏ ਸਨ, ਪ੍ਰੰਤੂ ਅੱਜ ਉਹ ਲਿਪ ਦੇ ਜਨਰਲ ਸਕੱਤਰ ਅਤੇ ਕੋਰ ਕਮੇਟੀ ਮੈਂਬਰ ਰਣਧੀਰ ਸਿੰਘ ਸਿਵੀਆ ਦੀ ...

ਪੂਰੀ ਖ਼ਬਰ »

ਭੋਲਾ ਗਰੇਵਾਲ ਨੇ ਵਾਰਡ-10 'ਚ ਕੀਤਾ ਘਰ-ਘਰ ਚੋਣ ਪ੍ਰਚਾਰ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)- ਆਮ ਆਦਮੀ ਪਾਰਟੀ ਦੇ ਹਲਕਾ ਪੂਰਬੀ ਤੋਂ ਉਮੀਦਵਾਰ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਵਾਰਡ-10 ਦੇ ਮੁਹੱਲਾ ਸੁਭਾਸ਼ ਨਗਰ ਵਿਚ ਘਰ-ਘਰ ਚੋਣ ਪ੍ਰਚਾਰ ਕੀਤਾ ਗਿਆ ਅਤੇ ਵਾਰਡ ਵਾਸੀਆਂ ਨੂੰ 'ਆਪ' ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ | ਇਸ ...

ਪੂਰੀ ਖ਼ਬਰ »

ਹਲਕਾ ਪੂਰਬੀ ਨੂੰ ਮਾਡਲ ਹਲਕਾ ਬਣਾਉਣਾ ਮੇਰਾ ਸੁਪਨਾ-ਗਰੇਵਾਲ ਭੋਲਾ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਵਲੋਂ ਦਲਜੀਤ ਸਿੰਘ ਗਰੇਵਾਲ ਭੋਲਾ ਨੂੰ ਹਲਕਾ ਪੂਰਬੀ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਭੋਲਾ ਗਰੇਵਾਲ ਵਲੋਂ ...

ਪੂਰੀ ਖ਼ਬਰ »

ਲੁਧਿਆਣਾ ਜਿੰਮ ਵੈੱਲਫੇਅਰ ਐਸੋ: ਵਲੋਂ ਡੀ.ਸੀ. ਨੂੰ ਮੰਗ ਪੱਤਰ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)- ਲੁਧਿਆਣਾ ਜਿਮ ਵੈਲਫੇਅਰ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੂੰ ਪ੍ਰਧਾਨ ਰਮੇਸ਼ ਬਾਂਗੜ ਦੀ ਅਗਵਾਈ ਹੇਠ ਦਿੱਤੇ ਮੰਗ ਪੱਤਰ ਵਿਚ ਅਪੀਲ ਕੀਤੀ ਕਿ ਕੋਰੋਨਾ ਕਾਰਨ ਬੰਦ ਕੀਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਆਨੰਦਪੁਰ ਸਾਹਿਬ ਵਿਖੇ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ...

ਪੂਰੀ ਖ਼ਬਰ »

ਸੜਕ ਕਿਨਾਰੇ ਰਹਿ ਰਹੇ ਲੋਕਾਂ ਨੂੰ ਦਿੱਤੇ ਗਰਮ ਕੱਪੜੇ

ਲੁਧਿਆਣਾ, 14 ਜਨਵਰੀ (ਅਮਰੀਕ ਸਿੰਘ ਬੱਤਰਾ)- ਕੜਾਕੇ ਦੀ ਸਰਦੀ 'ਚ ਸੜਕਾਂ 'ਤੇ ਰਾਤ ਸਮੇਂ ਬੈਠੇ ਲੋਕਾਂ ਨੂੰ ਸਮਾਜ ਸੇਵਕ ਅਤੇ ਕਾਂਗਰਸੀ ਆਗੂ ਵਿਨੇ ਵਰਮਾ ਨੇ ਸਾਥੀਆਂ ਸਮੇਤ ਕੰਬਲ, ਜੁਰਾਬਾਂ, ਸਵੈਟਰ, ਸ਼ਾਲ ਵੰਡੀਆਂ ਗਈਆਂ | ਸ੍ਰੀ ਵਰਮਾ ਨੇ ਦੱਸਿਆ ਕਿ ਭਰ ਸਰਦੀ ਦੇ ਮੌਸਮ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਮੈਕਰੋ ਗਲੋਬਲ ਬ੍ਰਾਂਚ ਆਈਲੈਟਸ ਦਾ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 14 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਆਈਲੈਟਸ ਦੀ ਕੋਚਿੰਗ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਵਾਲੇ ਮਾਲਵੇ 'ਚ ਨਾਮਵਰ ਗੁਰਮਿਲਾਪ ਸਿੰਘ ਡੱਲਾ ਦੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੀ ਲੁਧਿਆਣਾ ਪਾਸਪੋਰਟ ਦਫਤਰ ਸਾਹਮਣੇ ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ ਹਲਕੇ ਦਾ ਕੀਤਾ ਸਰਬਪੱਖੀ ਵਿਕਾਸ-ਕਿਰਨ ਕੁਮਾਰੀ, ਮੋਹਨ ਕੁਮਾਰ

ਫੁੱਲਾਂਵਾਲ, 14 ਜਨਵਰੀ (ਮਨਜੀਤ ਸਿੰਘ ਦੁੱਗਰੀ)- ਹਲਕਾ ਗਿੱਲ ਦੇ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਹਰ ਪੱਖ ਤੋਂ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਹੈ | ਉਨ੍ਹਾਂ ਦੇ ਪਿੰਡ ਸ਼ਹੀਦ ਭਗਤ ਸਿੰਘ ਨਗਰ ਨੂੰ ਗਰਾਂਟਾਂ ਦਾ ਖੁੱਲ੍ਹਾ ਗੱਫ਼ਾ ਮਿਲਣ ਕਾਰਨ ਪਿੰਡ ਦਾ ...

ਪੂਰੀ ਖ਼ਬਰ »

ਅਕਾਲੀ ਆਗੂ ਇਯਾਲੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 14 ਜਨਵਰੀ (ਪੱਤਰ ਪ੍ਰੇਰਕ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਮਾਘੀ ਦੇ ਪਵਿੱਤਰ ਦਿਹਾੜੇ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਿਆ ਗਿਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਨਾ ਲਈ ਗੰਭੀਰ ਯਤਨ ਜ਼ਰੂਰੀ-ਡਿੰਪੀ

ਲੁਧਿਆਣਾ, 14 ਜਨਵਰੀ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਤਾਜਪੁਰ ਰੋਡ ਫਿਸ ਮਾਰਕੀਟ ਐਸੋਸੀਏਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਡਿੰਪੀ ਨੇ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨਾ ਅਤਿ ਹੀ ...

ਪੂਰੀ ਖ਼ਬਰ »

ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਹੀ ਉਸ ਨੂੰ ਲੈ ਡੁੱਬਣਗੀਆਂ-ਸ਼ਿਵਾਲਿਕ

ਹੰਬੜਾਂ, 14 ਜਨਵਰੀ (ਮੇਜਰ ਹੰਬੜਾਂ)- ਸੂਬੇ ਅੰਦਰ ਕਾਂਗਰਸ ਦੀਆਂ ਘੜੀਆਂ ਲੋਕ ਮਾਰੂ ਨੀਤੀਆਂ ਹੀ ਉਸ ਨੂੰ ਲੈ ਡੁੱਬਣਗੀਆਂ | ਇਹ ਪ੍ਰਗਟਾਵਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਮਲਕਪੁਰ ਬੇਟ ਵਿਖੇ ...

ਪੂਰੀ ਖ਼ਬਰ »

ਆਈ. ਐੱਮ. ਏ. ਸ਼ਾਖਾ ਲੁਧਿਆਣਾ ਦੀ ਨਵੀਂ ਟੀਮ ਨੇ ਚਾਰਜ ਸੰਭਾਲਿਆ

ਲੁਧਿਆਣਾ, 14 ਜਨਵਰੀ (ਸਲੇਮਪੁਰੀ)-ਡਾਕਟਰਾਂ ਦੀ ਸਿਰਮੌਰ ਜਥੇਬੰਦੀ ਆਈ. ਐੱਮ. ਏ. ਪੰਜਾਬ ਦੀ ਸ਼ਾਖਾ ਲੁਧਿਆਣਾ ਦੀ ਚੁਣੀ ਗਈ ਨਵੀਂ ਟੀਮ ਦੇ ਆਹੁਦੇਦਾਰਾਂ ਨੇ ਅੱਜ ਆਪਣੇ ਅਹੁਦੇ ਸੰਭਾਲ ਲਏ ਹਨ | ਆਈ. ਐੱਮ. ਏ. ਹਾਊਸ ਭਾਈ ਰਣਧੀਰ ਸਿੰਘ ਨਗਰ ਵਿਚ ਕਰਵਾਏ ਗਏ ਇਕ ਸਮਾਗਮ ਦੌਰਾਨ ...

ਪੂਰੀ ਖ਼ਬਰ »

ਵਿਰੋਧੀਆਂ ਦੇ ਝੂਠ ਦੇ ਪੁਲੰਦੇ ਦਾ ਪਰਦਾਫ਼ਾਸ਼ ਹੋਇਆ-ਵਿਧਾਇਕ ਇਯਾਲੀ, ਮਨਜਿੰਦਰ ਲਲਤੋਂ

ਫੁੱਲਾਂਵਾਲ, 14 ਜਨਵਰੀ (ਮਨਜੀਤ ਸਿੰਘ ਦੁੱਗਰੀ)- ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਅਗਾਊਾ ਜ਼ਮਾਨਤ ਮਿਲਣ ਨਾਲ ਕਾਂਗਰਸ ਦੀਆਂ ਬਦਲਾਖੋਰੀ ਨੀਤੀਆਂ ਦਾ ਚਿਹਰਾ ਬੇਨਕਾਬ ਹੋਇਆ ਹੈ | ਇਹ ਪ੍ਰਗਟਾਵਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰੰਘ ਇਯਾਲੀ ਤੇ ...

ਪੂਰੀ ਖ਼ਬਰ »

ਬਰਿਟਾਨਿਕਾ ਇੰਟਰਨੈਸ਼ਨਲ ਸਕੂਲ 'ਚ ਕੈਂਸਰ ਜਾਗਰੂਕਤਾ ਸੈਮੀਨਾਰ

ਫੁੱਲਾਂਵਾਲ, 14 ਜਨਵਰੀ (ਮਨਜੀਤ ਸਿੰਘ ਦੁੱਗਰੀ)- ਫੈਡਰੇਸ਼ਨ ਆਫ਼ ਪ੍ਰਾਇਵੇਟ ਸਕੂਲ ਐਂਡ ਅਸ਼ੋਸੈਨ ਆਫ਼ ਪੰਜਾਬ ਅਤੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਸਥਿਤ ਬਰਿਟਾਨਿਕਾ ਇੰਟਰਨੈਸ਼ਨਲ ਸਕੂਲ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਮਾਘੀ ਮਨਾਈ

ਆਲਮਗੀਰ, 14 ਜਨਵਰੀ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਮਾਘੀ ਦੀ ਸੰਗਰਾਦ ਦਿਹਾੜੇ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਚਾਲੀ ਮੁਕਤਿਆਂ ਦੀ ਯਾਦ 'ਚ ਗਿੱਲ ਰੋਡ ਵਿਖੇ ਦੁੱਧ ਦਾ ਲੰਗਰ ਲਗਾਇਆ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)- ਗਿੱਲ ਰੋਡ ਸ਼ਾਪਕੀਪਰ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮ੍ਰਪਿਤ ਅਤੇ ਚਾਲੀ ਮੁਕਤਿਆਂ ਦੀ ਯਾਦ 'ਚ ਗਿੱਲ ਰੋਡ ਵਿਖੇ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਰਜਿੰਦਰ ਸਿੰਘ ਦੁਆ ...

ਪੂਰੀ ਖ਼ਬਰ »

ਮਾਘ ਮਹੀਨੇ ਦੀ ਆਰੰਭਤਾ ਮੌਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ

ਆਲਮਗੀਰ, 14 ਜਨਵਰੀ (ਜਰਨੈਲ ਸਿੰਘ ਪੱਟੀ)- ਮਾਘੀ ਮੌਕੇ ਡੇਰਾ ਕਾਰ ਸੇਵਾ ਆਲਮਗੀਰ ਵਿਖੇ ਡੇਰਾ ਮੁਖੀ ਜਥੇਦਾਰ ਹਰਭਿੰਦਰ ਸਿੰਘ ਭਿੰਦਾ ਦੀ ਦੇਖਰੇਖ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਦੇ ਮੀਤ ਮੈਨੇਜਰ ਹਰਚੰਦ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਦੁਆਬੀਆ ਨਮਿਤ ਅੰਤਿਮ ਅਰਦਾਸ ਕੱਲ੍ਹ

ਲੁਧਿਆਣਾ, 14 ਜਨਵਰੀ (ਕਵਿਤਾ ਖੁੱਲਰ)- ਡਿਪਟੀ ਮੇਅਰ ਸਰਬਜੀਤ ਕੌਰ ਸ਼ਿਮਲਾਪੁਰੀ ਦੇ ਓ. ਐਸ. ਡੀ. ਸਵ: ਪਿ੍ਤਪਾਲ ਸਿੰਘ ਦੁਆਬੀਆ ਜੋ 8 ਜਨਵਰੀ ਨੂੰ ਅਕਾਲੀ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਕੀਰਤਨ ਅਤੇ ਅੰਤਿਮ ਅਰਦਾਸ 16 ਜਨਵਰੀ ਐਤਵਾਰ ਨੂੰ ਬਾਅਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX