ਤਾਜਾ ਖ਼ਬਰਾਂ


ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  1 day ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  1 day ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  1 day ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  1 day ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  1 day ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  1 day ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  1 day ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਪੰਜਾਬੀ ਪਹਿਰਾਵਿਆਂ ਤੇ ਖ਼ੂਬਸੂਰਤ ਦਿੱਖ ਦੇ ਸੁਮੇਲ ਵਿਚ ਮਨਾਈ ਲੋਹੜੀ

ਚੰਡੀਗੜ੍ਹ, 14 ਜਨਵਰੀ (ਅਜਾਇਬ ਸਿੰਘ ਔਜਲਾ)-ਲੋਹੜੀ ਦਾ ਤਿਉਹਾਰ ਇਕ ਅਜਿਹਾ ਤਿਉਹਾਰ ਹੈ ਜੋ ਪਿੰਡਾਂ ਤੇ ਸ਼ਹਿਰਾਂ 'ਚ ਬਰਾਬਰ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ | ਇਸੇ ਲੜੀ 'ਚ ਚੰਡੀਗੜ੍ਹ ਦੇ ਸੈਕਟਰ 9 ਵਿਖੇ ਰਿਚਾ ਅਗਰਵਾਲ ਦੀ ਅਗਵਾਈ ਹੇਠ ਇਸ ਤਿਉਹਾਰ ਨੂੰ ਪੰਜਾਬੀ ਪਹਿਰਾਵਿਆਂ ਤੇ ਖ਼ੂਬਸੂਰਤ ਦਿੱਖ ਸੁਮੇਲ 'ਚ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੁਟਿਆਰਾਂ ਨੇ ਰਿਵਾਇਤੀ ਤੌਰ 'ਤੇ ਲੋਹੜੀ ਨਾਲ ਸੰਬੰਧਿਤ ਗੀਤਾਂ ਦੀ ਪੇਸ਼ਕਾਰੀ ਦਿੱਤੀ, ਉਥੇ ਰਿਉੜੀਆਂ ਖਿੱਲਾਂ ਤੇ ਤਿਲਾਂ ਨੂੰ ਲੋਕਾਂ 'ਚ ਵੰਡਦੇ ਹੋਏ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਇਸ ਮੌਕੇ ਰਿਚਾ ਅਗਰਵਾਲ ਨਿਰਮਾਤਾ ਕਲ ਉਪੈਟਰਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚਲਦੇ ਹੋਏ ਨਿਯਮਾਂ ਮੁਤਾਬਕ ਵਧੇਰੇ ਇਕੱਠ ਤਾਂ ਨਹੀਂ ਕੀਤਾ ਪਰ ਫੇਰ ਵੀ ਉਨ੍ਹਾਂ ਨੇ ਲੜਕੀਆਂ ਦੇ ਸੰਗ ਮਿਲਕੇ ਇਸ ਤਿਉਹਾਰ ਪ੍ਰਤੀ ਉਤਸ਼ਾਹੀ ਰੂਪ ਵਿਚ ਜੁੜਕੇ ਇਸ ਤਿਉਹਾਰ ਨੂੰ ਖ਼ੁਸ਼ੀਆਂ ਨਾਲ ਮਨਾਇਆ | ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਇਕ ਦੂਜੇ ਦੇ ਜਿਥੇ ਨੇੜੇ ਹੋਣ ਦਾ ਅਹਿਸਾਸ ਕਰਾਉਂਦੇ ਹਨ, ਉਥੇ ਆਪਸੀ ਭਾਈਚਾਰਾ ਵੀ ਮਜ਼ਬੂਤ ਹੁੰਦਾ ਹੈ |

ਜ਼ਮਾਨਤ 'ਤੇ ਆਇਆ ਦੋਸ਼ੀ ਚਰਸ ਸਮੇਤ ਗਿ੍ਫ਼ਤਾਰ

ਚੰਡੀਗੜ੍ਹ, 14 ਜਨਵਰੀ (ਅੰਕੁਰ ਤਾਂਗੜੀ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ | ਜਦ ਪੁਲਿਸ ਨੇ ਜ਼ਮਾਨਤ 'ਤੇ ਆਏ ਇਕ ਨਸ਼ਾ ਤਸਕਰ ਨੂੰ 1 ਕਿੱਲੋ 125 ਗਰਾਮ ਚਰਸ ਸਮੇਤ ਗਿ੍ਫ਼ਤਾਰ ਕਰ ਲਿਆ | ਜਾਣਕਾਰੀ ਮੁਤਾਬਕ ਮੁਲਜ਼ਮ ਦੀ ਪਹਿਚਾਣ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 26 ਜਨਵਰੀ ਨੂੰ ਫ਼ਤਹਿ ਦਿਹਾੜਾ ਮਹਾਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ

ਚੰਡੀਗੜ੍ਹ, 14 ਜਨਵਰੀ (ਅਜੀਤ ਬਿਊਰੋ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਕਿਸਾਨ ਮਜ਼ਦੂਰ ਜਥੇਬੰਦੀ ਆਪਣੇ ਵਿਧਾਨ ...

ਪੂਰੀ ਖ਼ਬਰ »

ਦਾਸ ਤੇ ਵਿਰਕ ਨੂੰ ਵਾਧੂ ਚਾਰਜ

ਚੰਡੀਗੜ੍ਹ, 14 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਵਿੱਤ ਕਮਿਸ਼ਨਰ, ਮਾਲੀਆ ਤੇ ਆਪ ਦਾ ਪ੍ਰਬੰਧਨ ਤੇ ਚੱਕਬੰਦੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਪੀ. ਕੇ. ਦਾਸ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਬਿਜਲੀ ਵਿਭਾਗ ਤੇ ਨਵੀਨ ਤੇ ਨਵੀਕਰਣੀਯ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ ਇਕੋ ਦਿਨ ਆਏ 1834 ਨਵੇਂ ਮਾਮਲੇ ਸਾਹਮਣੇ

ਚੰਡੀਗੜ੍ਹ, 14 ਜਨਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ 'ਚ ਕੋਰੋਨਾ ਬਲਾਸਟ ਦੇ ਚੱਲਦਿਆਂ 1834 ਨਵੇਂ ਕੇਸ ਇਕੋ ਦਿਨ 'ਚ ਸਾਹਮਣੇ ਆਏ ਹਨ | ਚੰਡੀਗੜ੍ਹ ਪ੍ਰਸ਼ਾਸਨ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਕੱਲ੍ਹ 1338 ਮਾਮਲੇ ਸਾਹਮਣੇ ਆਏ ਸਨ ਤੇ 496 ਕੇਸਾਂ ਦੇ ਇਜ਼ਾਫੇ ਨਾਲ ਅੱਜ ...

ਪੂਰੀ ਖ਼ਬਰ »

ਐਮ.ਸੀ.ਐਮ. ਦੇ ਐਨ. ਐਸ. ਐਸ. ਯੂਨਿਟ ਨੇ ਕੀਤਾ ਯੋਗਾ

ਚੰਡੀਗੜ੍ਹ, 14 ਜਨਵਰੀ (ਨਵਿੰਦਰ ਸਿੰਘ ਬੜਿੰਗ)-ਐਮ. ਸੀ. ਐਮ. ਡੀ. ਏ. ਵੀ. ਕਾਲਜ ਫਾਰ ਵੂਮੈਨ ਚੰਡੀਗੜ੍ਹ ਦੇ ਐਨ. ਐਸ. ਐਸ. ਯੂਨਿਟ ਦੇ ਵਲੰਟੀਅਰਾਂ ਨੇ ਯੋਗਾ ਕਰਕੇ ਮਕਰ ਸੰਕਰਾਂਤੀ ਮਨਾਈ | ਆਨਲਾਈਨ ਸੈਸ਼ਨ ਦਾ ਉਦੇਸ਼ ਤਣਾਅ ਭਰੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਮਾਨਸਿਕ ਤੇ ...

ਪੂਰੀ ਖ਼ਬਰ »

ਅਪਾਹਜ ਬੱਚਿਆਂ ਨੂੰ ਕੰਬਲ ਵੰਡਣ ਲਈ ਸਮਾਗਮ ਕਰਵਾਇਆ

ਚੰਡੀਗੜ੍ਹ, 14 ਜਨਵਰੀ (ਅਜਾਇਬ ਸਿੰਘ ਔਜਲਾ)-ਹੈਂਡੀਕੈਪਸ ਵੈਲਫੇਅਰ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਸਹਿਯੋਗ ਨਾਲ ਅਪਾਹਜ ਬੱਚਿਆਂ ਨੂੰ ਮੁਫ਼ਤ ਕੰਬਲ ਵੰਡਣ ਲਈ ਡਾ. ਅੰਬੇਡਕਰ ਕਾਲੋਨੀ ਸੈਕਟਰ-56 ਚੰਡੀਗੜ੍ਹ ਵਿਖੇ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਗੁੱਜਰਾਂ ਦਾ ਬਾਦਸ਼ਾਹ ਅਵਤਾਰ ਸਿੰਘ ਬਧਾਨਾ ਕਾਂਗਰਸ ਛੱਡ ਕੇ ਰਾਸ਼ਟਰੀ ਲੋਕ ਦਲ 'ਚ ਸ਼ਾਮਿਲ

ਚੰਡੀਗੜ੍ਹ, 14 ਜਨਵਰੀ (ਐਨ. ਐਸ. ਪਰਵਾਨਾ)-ਯੂ. ਪੀ. ਤੇ ਹਰਿਆਣਾ 'ਚ 'ਗੁੱਜਰਾਂ ਦੇ ਬਾਦਸ਼ਾਹ' ਨਾਲ ਪ੍ਰਸਿੱਧ ਵਿਅਕਤੀ ਅਵਤਾਰ ਸਿੰਘ ਬਧਾਨਾ ਕਾਂਗਰਸ ਨੂੰ ਛੱਡ ਕੇ ਰਾਸ਼ਟਰੀ ਲੋਕ ਦਲ 'ਚ ਸ਼ਾਮਿਲ ਹੋ ਗਏ ਹਨ | ਉਹ ਕਈ ਵਾਰ ਹਰਿਆਣਾ ਤੇ ਯੂ. ਪੀ. ਤੋਂ ਵਿਧਾਨ ਸਭਾ ਤੇ ਲੋਕ ਸਭਾ ਦੇ ...

ਪੂਰੀ ਖ਼ਬਰ »

ਫਿਰਕੂ ਪਾਰਟੀਆਂ ਨੂੰ ਹਰਾਓ, ਪੰਜਾਬ 'ਚ ਖੱਬੂਆਂ ਦਾ ਨਾਅਰਾ

ਚੰਡੀਗੜ੍ਹ, 14 ਜਨਵਰੀ (ਐਨ. ਐਸ. ਪਰਵਾਨਾ)-ਪੰਜਾਬ ਦੀਆਂ ਚੋਣ ਕਮਿਸ਼ਨ ਵਲੋਂ ਮਾਨਤਾ ਪ੍ਰਾਪਤ ਪਾਰਟੀਆਂ ਭਾਕਪਾ ਤੇ ਮਾਕਪਾ ਨੇ ਇਸ ਵਾਰ ਇਹ ਸਾਂਝਾ ਨਾਅਰਾ ਦਿੱਤਾ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 'ਚ ਫਿਰਕੂ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾਇਆ ਜਾਏ | ਫਿਲਹਾਲ ...

ਪੂਰੀ ਖ਼ਬਰ »

ਪ੍ਰਸ਼ਾਸਕ ਦੇ ਸਲਾਹਕਾਰ ਵਲੋਂ ਮਿੰਨੀ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ

ਚੰਡੀਗੜ੍ਹ, 14 ਜਨਵਰੀ (ਨਵਿੰਦਰ ਸਿੰਘ)-ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਆਈ. ਏ. ਐਸ. ਨੇ ਸੈਕਟਰ 34 ਦੇ ਖੇਡ ਕੰਪਲੈਕਸ ਵਿਚ 50 ਬੈੱਡਾਂ ਦੀ ਸਮਰੱਥਾ ਵਾਲੇ ਨਵੇਂ ਮਿੰਨੀ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕੀਤਾ | ਇਸ ਮੌਕੇ ਐਮ. ਡੀ. ਵਿਕਰਮ ਕੰਧਾਰੀ ਨੇ ਦੱਸਿਆ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਹੋਣਗੇ ਕਿ ਨਹੀਂ?

ਚੰਡੀਗੜ੍ਹ, 14 ਜਨਵਰੀ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਕੋਵਿਡ 19 ਮਹਾਂਮਾਰੀ ਦੇ ਫੈਲਾਓ ਦੇ ਮੱਦੇਨਜ਼ਰ ਫ਼ੈਸਲਾ ਕੀਤਾ ਹੈ ਕਿ ਗਣਤੰਤਰ ਦਿਵਸ ਸਮਾਰੋਹ 2022 ਮੌਕੇ 'ਤੇ ਆਜ਼ਾਦੀ ਘੁਲਾਟੀਆਂ ਨੂੰ ਜ਼ਿਲ੍ਹਾ ਅਹੁਦੇਦਾਰਾਂ ਵਲੋਂ ਉਨ੍ਹਾਂ ਦੇ ਰਿਹਾਇਸ਼ 'ਤੇ ਜਾ ਕੇ ...

ਪੂਰੀ ਖ਼ਬਰ »

ਸਵੱਛਤਾ ਨਿਰੀਖਕ ਨੂੰ ਵੀਹ ਹਜ਼ਾਰ ਜੁਰਮਾਨਾ

ਚੰਡੀਗੜ੍ਹ, 14 ਜਨਵਰੀ (ਐਨ. ਐਸ. ਪਰਵਾਨਾ)-ਹਰਿਆਣਾ ਦੇ ਸੇਵਾ ਦਾ ਅਧਿਕਾਰ ਕਮਿਸ਼ਨ ਵਲੋਂ ਸਮੇਂ 'ਤੇ ਆਪਣੀ ਸੇਵਾ ਨਾ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਖ਼ਿਲਾਫ਼ ਸਖ਼ਤੀ ਵਰਤੀ ਜਾ ਰਹੀ ਹੈ | ਇਸ ਕੜੀ 'ਚ ਸਹੀ ਢੰਗ ਨਾਲ ਸੇਵਾ ਨਾ ਦੇਣ 'ਤੇ ਨਗਰ ਨਿਗਮ ਗੁਰੂਗ੍ਰਾਮ ਦੇ ...

ਪੂਰੀ ਖ਼ਬਰ »

ਸਪੱਸ਼ਟ ਬਹੁਮਤ ਨਾਲ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ-ਚੀਮਾ

ਚੰਡੀਗੜ੍ਹ, 14 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਵਲੋਂ ਪੰਜਾਬ 'ਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ 'ਤੇ ਕੇਵਲ 24 ਘੰਟਿਆਂ 'ਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣਾ ਪੱਖ ਰੱਖਿਆ ਹੈ | ਸ਼ੁੱਕਰਵਾਰ ਨੂੰ 'ਆਪ' ਦੇ ਸੀਨੀਅਰ ਆਗੂ ਤੇ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਨਾਲ ਮੁਲਾਕਾਤ

ਚੰਡੀਗੜ੍ਹ, 14 ਜਨਵਰੀ (ਵਿਕਰਮਜੀਤ ਸਿੰਘ ਮਾਨ)-ਮਾਨਸਾ ਵਿਧਾਨ ਸਭਾ ਸੀਟ ਦੀ ਟਿਕਟ ਨੂੰ ਲੈ ਕੇ ਚੱਲ ਰਹੇ ਕਲੇਸ਼ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪੰਜਾਬ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਹੈ | ...

ਪੂਰੀ ਖ਼ਬਰ »

ਵਜ਼ੀਫ਼ਾ ਘੁਟਾਲਾ ਮਾਮਲੇ 'ਤੇ ਦਲਿਤ ਲੋਕਾਂ ਨਾਲ ਧੋਖਾ ਨਹੀਂ ਕੀਤਾ ਜਾਵੇਗਾ-ਵੇਰਕਾ

ਚੰਡੀਗੜ੍ਹ, 14 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਵਜ਼ੀਫ਼ਾ ਘੁਟਾਲਾ ਮਾਮਲੇ 'ਤੇ ਕਿਹਾ ਕਿ ਦਲਿਤ ਲੋਕਾਂ ਨਾਲ ਧੋਖਾ ਨਹੀਂ ਕੀਤਾ ਜਾਵੇਗਾ | ਘੁਟਾਲੇ 'ਚ ਸ਼ਾਮਿਲ ਲੋਕਾਂ ਨੂੰ ਮੁਆਫ਼ ਨਹੀਂ ਕੀਤਾ ਗਿਆ ਤੇ ਉਨ੍ਹਾਂ ਵਿਰੁੱਧ ...

ਪੂਰੀ ਖ਼ਬਰ »

ਚੌਕੀ ਇੰਚਾਰਜ 'ਤੇ ਲਗਾਏ ਕੁੱਟਮਾਰ ਦੇ ਦੋਸ਼ ਸ਼ਿਕਾਇਤ ਪੁਲਿਸ ਸ਼ਿਕਾਇਤ ਅਥਾਰਿਟੀ ਕੋਲ ਪੁੱਜੀ

ਚੰਡੀਗੜ੍ਹ, 14 ਜਨਵਰੀ (ਅੰਕੁਰ ਤਾਂਗੜੀ)-ਚੰਡੀਗੜ੍ਹ ਸੈਕਟਰ 56 ਦੇ ਇਕ ਪਰਿਵਾਰ ਨੇ ਪਲਸੌਰਾ ਪੁਲਿਸ ਚੌਕੀ ਇੰਚਾਰਜ ਤੇ ਦੋ ਕਾਂਸਟੇਬਲਾਂ 'ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਇਨ੍ਹਾਂ ਨੇ ਬਹੁਤ ਹੀ ਬੇਰਹਿਮੀ ਨਾਲ ਕੁੱਟਿਆ | ਜਿਸ ਦੇ ਰੋਸ ਵਜੋਂ ਉਨ੍ਹਾਂ ਨੇ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਮਾਮਲਾ ਦਰਜ

ਮਾਜਰੀ, 14 ਜਨਵਰੀ (ਧੀਮਾਨ)-ਕਸਬਾ ਨਵਾਂਗਰਾਉਂ ਦੀ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਪੁਲਿਸ ਨੇ ਗੌਰਵ ਪੁੱਤਰ ਲਾਲਤਾ ਪ੍ਰਸ਼ਾਦ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਲੜਕੀ ਦੀ ਮਾਤਾ ਸੋਮਣੀ ਦੇਵੀ ਪਤਨੀ ਲੇਟ. ਬਿਲਾਸ ਰਾਮ ਹਾਲ ਵਾਸੀ ਤੇਜਾ ਮਾਰਕੀਟ ...

ਪੂਰੀ ਖ਼ਬਰ »

ਸੋਨੂੰ ਸੇਠੀ ਸਰਵ ਸ਼ੋਸ਼ਿਤ ਸਮਾਜ ਸੰਘ ਦੇ ਸੂਬਾ ਉੱਪ ਪ੍ਰਧਾਨ ਨਿਯੁਕਤ

ਡੇਰਾਬੱਸੀ, 14 ਜਨਵਰੀ (ਗੁਰਮੀਤ ਸਿੰਘ)-ਸਰਵ ਸੋਸ਼ਿਤ ਸਮਾਜ ਸੰਘ ਦੇ ਸੂਬਾ ਪ੍ਰਧਾਨ ਤੇ ਉੱਤਰੀ ਜ਼ੋਨ ਸਲਾਹਕਾਰ ਕਮੇਟੀ ਦੇ ਪ੍ਰਧਾਨ ਸੁਭਾਸ਼ ਸ਼ਰਮਾ ਨੇ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਨਸ਼ਾ ਵੰਡਣ ਵਾਲੇ ਆਗੂਆਂ ਤੇ ਰਾਜਨੀਤਕ ...

ਪੂਰੀ ਖ਼ਬਰ »

ਲਾਂਡਰਾਂ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਨ ਬਦਲੇ ਇਲਾਕਾ ਵਾਸੀਆਂ ਨੇ ਵਿਧਾਇਕ ਸਿੱਧੂ ਦਾ ਕੀਤਾ ਧੰਨਵਾਦ

ਐੱਸ. ਏ. ਐੱਸ. ਨਗਰ, 14 ਜਨਵਰੀ (ਕੇ. ਐੱਸ. ਰਾਣਾ)-ਨਜ਼ਦੀਕੀ ਪਿੰਡ ਲਾਂਡਰਾਂ ਦੇ ਸਰਕਾਰੀ ਹਾਈ ਸਕੂਲ ਨੂੰ ਅੱਪਗ੍ਰੇਡ ਕਰਕੇ ਸੀਨੀਅਰ ਸੈਕੰਡਰੀ ਸਕੂਲ ਬਣਾਏ ਜਾਣ 'ਤੇ ਇਲਾਕੇ ਦੇ ਪੰਚਾਂ-ਸਰਪੰਚਾਂ ਤੇ ਮੁਹਤਬਰਾਂ ਵਲੋਂ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ...

ਪੂਰੀ ਖ਼ਬਰ »

ਮਿਸ਼ਨ ਮੁਹਾਲੀ ਮੈਡੀਕਲ ਹੱਬ ਨੂੰ ਕੀਤਾ ਸਫਲਤਾਪੂਰਵਕ ਪੂਰਾ-ਵਿਧਾਇਕ ਸਿੱਧੂ

ਐੱਸ. ਏ. ਐੱਸ. ਨਗਰ, 14 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਤੇ ਮੁਹਾਲੀ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਵਿਖੇ ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁਹਾਲੀ ਨੂੰ ਵਿਸ਼ਵ ਪੱਧਰੀ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਕਾਂਸਟੇਬਲ ਭਰਤੀ 'ਚ ਸਰੀਰਕ ਪ੍ਰੀਖਿਆ ਦੌਰਾਨ ਧੋਖਾਧੜੀ ਕਰਨ ਦੇ ਮਾਮਲੇ 'ਚ 2 ਗਿ੍ਫ਼ਤਾਰ

ਪੰਚਕੂਲਾ, 14 ਜਨਵਰੀ (ਕਪਿਲ)-ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਵਲੋਂ ਹਰਿਆਣਾ ਪੁਲਿਸ ਕਾਂਸਟੇਬਲ ਦੀ ਭਰਤੀ ਵਾਸਤੇ ਲਈ ਗਈ ਸਰੀਰਕ ਪ੍ਰੀਖਿਆ ਦੌਰਾਨ ਆਪਣੀ ਥਾਂ 'ਤੇ ਦੂਜੇ ਉਮੀਦਵਾਰਾਂ ਨੂੰ ਖੜ੍ਹਾ ਕਰਕੇ ਧੋਖਾਧੜੀ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ ਦੋ ਮੁਲਜ਼ਮਾਂ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਦੀਆਂ ਜਥੇਬੰਦੀਆਂ ਵਲੋਂ ਪੰਜਾਬ 'ਚ 'ਵਿੱਦਿਆ ਟੈਕਸ ਮੁਕਤ' ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 14 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਹੋਈ, ਜਿਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸਮੂਹ ਸਿਆਸੀ ਪਾਰਟੀਆਂ ਨੂੰ ਮਿਲ ਕੇ ਮੰਗ ਕੀਤੀ ਜਾਵੇਗੀ ਕਿ ਪੰਜਾਬ 'ਚ ਵਿੱਦਿਆ ਟੈਕਸ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਪਸ 'ਚ ਟੱਕਰ ਹੋਣ ਕਾਰਨ ਇਕ ਦੀ ਮੌਤ

ਲਾਲੜੂ, 14 ਜਨਵਰੀ (ਰਾਜਬੀਰ ਸਿੰਘ)-ਲਾਲੜੂ-ਹੰਡੇਸਰਾ ਸੰਪਰਕ ਸੜਕ 'ਤੇ ਦੋ ਮੋਟਰਸਾਈਕਲਾਂ ਦੀ ਆਪਸ 'ਚ ਟੱਕਰ ਹੋ ਜਾਣ ਕਾਰਨ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦ ਕਿ ਦੂਜਾ ਚਾਲਕ ਜ਼ਖ਼ਮੀ ਹੋਣ ਕਰ ਕੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਦੇ ਆਗੂਆਂ ਵਲੋਂ 'ਆਪ' ਉਮੀਦਵਾਰ ਕੁਲਵੰਤ ਸਿੰਘ ਦੀ ਹਮਾਇਤ

ਐੱਸ. ਏ. ਐੱਸ. ਨਗਰ, 14 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਦੇ ਮੁਸਲਿਮ ਭਾਈਚਾਰੇ ਦੇ ਆਗੂਆਂ ਵਲੋਂ ਆਮ ਆਦਮੀ ਪਾਰਟੀ ਦੇ ਸਥਾਨਕ ਸੈਕਟਰ-79 ਸਥਿਤ ਦਫ਼ਤਰ ਵਿਖੇ ਪਹੁੰਚ ਕੇ ਹਲਕਾ ਮੁਹਾਲੀ ਤੋਂ 'ਆਪ' ਦੇ ਉਮੀਦਵਾਰ ਕੁਲਵੰਤ ਸਿੰਘ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

'ਆਪ' ਆਗੂ ਆਸ਼ਾ ਰਾਣੀ ਪਰਿਵਾਰ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਡੇਰਾਬੱਸੀ, 14 ਜਨਵਰੀ (ਰਣਬੀਰ ਸਿੰਘ ਪੜ੍ਹੀ)-ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਹੱਥਾਂ 'ਚ ਲੋਕਾਂ ਦਾ ਭਵਿੱਖ ਸੁਰੱਖਿਅਤ ਨਹੀਂ ਹੈ | ਇਨ੍ਹਾਂ ਪਾਰਟੀਆਂ ਨੇ ਪੰਜਾਬ ਦੇ ਆਪਸੀ ਭਾਈਚਾਰੇ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਐਨ. ਕੇ. ...

ਪੂਰੀ ਖ਼ਬਰ »

ਬਾਬਾ ਗਾਜ਼ੀ ਦਾਸ ਕਲੱਬ ਨੇ ਪ੍ਰਭ ਆਸਰਾ ਵਿਖੇ ਬੇਸਹਾਰਾ ਨਾਗਰਿਕਾਂ ਨਾਲ ਮਨਾਈ ਲੋਹੜੀ

ਕੁਰਾਲੀ, 14 ਜਨਵਰੀ (ਬਿੱਲਾ ਅਕਾਲਗੜ੍ਹੀਆ)-ਖੇਡ ਮੇਲਿਆਂ ਤੇ ਸਮਾਜ ਸੇਵੀ ਪ੍ਰੋਗਰਾਮਾਂ 'ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਵਾਲੇ ਬਾਬਾ ਗਾਜ਼ੀ ਦਾਸ ਕਲੱਬ ਰੋਡਮਾਜਰਾ-ਚੱਕਲਾਂ ਵਲੋਂ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਪਿੰਡ ਪਡਿਆਲਾ ਦੀ 'ਪ੍ਰਭ ਆਸਰਾ' ...

ਪੂਰੀ ਖ਼ਬਰ »

ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ 'ਚ ਸਮਾਗਮ

ਐੱਸ. ਏ. ਐੱਸ. ਨਗਰ, 14 ਜਨਵਰੀ (ਕੇ. ਐੱਸ. ਰਾਣਾ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਕਰ ਸੰਕ੍ਰਾਂਤੀ ਦਾ ਦਿਹਾੜਾ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ...

ਪੂਰੀ ਖ਼ਬਰ »

ਆਨਲਾਈਨ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

ਚੰਡੀਗੜ੍ਹ, 14 ਜਨਵਰੀ (ਨਵਿੰਦਰ ਸਿੰਘ ਬੜਿੰਗ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੀ ਗੁਰਮਤਿ ਵਿਚਾਰ ਸਭਾ ਵਲੋਂ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਕਵਿਤਾ ਉਚਾਰਨ ਮੁਕਾਬਲਾ ...

ਪੂਰੀ ਖ਼ਬਰ »

ਪੰਚਕੂਲਾ 'ਚ ਨਵਾਂ ਹਸਪਤਾਲ ਬਣੇਗਾ

ਚੰਡੀਗੜ੍ਹ, 14 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਆਯੂਸ਼ ਮੰਤਰੀ ਅਨਿਲ ਵਿਜ ਨੇ ਕਿਹਾ ਕਿ 270.54 ਕਰੋੜ ਰੁਪਏ ਦੀ ਲਾਗਤ ਨਾਲ ਪੰਚਕੂਲਾ 'ਚ 250 ਬਿਸਤਰਿਆਂ ਵਾਲੇ ਆਈ. ਪੀ. ਡੀ. ਕੌਮੀ ਆਯੁਰਵੈਦਿਕ ਤੇ ਯੋਗ ਤੇ ਕੁਦਰਤੀ ਮੈਡੀਕਲ ਸੰਸਥਾਨ ਦੀ ਸਥਾਪਨਾ ਕੀਤਾ ਜਾਵੇਗੀ, ਜਿਸ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੀ ਚੋਣ, ਬਰਨਾਲਾ ਪਰਿਵਾਰ ਅਜੇ ਚੁੱਪ

ਚੰਡੀਗੜ੍ਹ, 14 ਜਨਵਰੀ (ਐਨ. ਐਸ. ਪਰਵਾਨਾ)-ਜਾਣਕਾਰ ਅਕਾਲੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 'ਚ ਸਾਬਕਾ ਕੇਂਦਰੀ ਖੇਤੀਬਾੜੀ ਮੰਤਰੀ ਸਵ. ਸੁਰਜੀਤ ਸਿੰਘ ਬਰਨਾਲਾ ਦਾ ਪਰਿਵਾਰ ਅਜੇ ਚੁੱਪ ਬੈਠਾ ਹੈ | ਸ਼ੋ੍ਰਮਣੀ ਅਕਾਲੀ ਦਲ ਨੇ ...

ਪੂਰੀ ਖ਼ਬਰ »

ਗੁਰੂਕੁਲ ਸਿੱਖਿਆ ਨਾਲ ਸਾਰਾ ਸਮਾਜ ਤੇ ਸੰਸਾਰ ਜੁੜਿਆ-ਖੱਟਰ

ਚੰਡੀਗੜ੍ਹ, 14 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਗੁਰੂਕੁਲ ਪੁਰਾਣੀ ਪ੍ਰਣਾਲੀ ਹੈ, ਜਿਥੇ ਆਪਣੀ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਵਿਦਿਆਰਥੀ ਗੁਰੂ ਨੂੰ ਦਕਸ਼ਿਣਾ ਦਿੰਦੇ ਹਨ ਤੇ ਗੁਰੂਕੁਲਾਂ 'ਚ ਅੱਜ ਵੀ ਸ਼ਰਧਾ ਦਾ ...

ਪੂਰੀ ਖ਼ਬਰ »

ਫ਼ੌਜੀ ਪਰਿਵਾਰ ਨੂੰ ਮਾਲੀ ਮਦਦ

ਚੰਡੀਗੜ੍ਹ, 14 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਤਾਮਿਲਨਾਡੂ ਹੈਲੀਕਾਪਟਰ ਕ੍ਰੈਸ਼ ਹਾਦਸੇ 'ਚ ਜਾਨ ਗਵਾਉਣ ਵਾਲੇ ਹਰਿਆਣਾ ਦੇ ਬਿ੍ਗੇਡੀਅਰ ਲਖਵਿੰਦਰ ਸਿੰਘ ਲਿੱਡਰ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਮਦਦ ਰਕਮ ਦੀ ਪ੍ਰਵਾਨਗੀ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵਲੋਂ ਸੈਕਟਰ-38 ਡੰਪਿੰਗ ਗਰਾਊਾਡ ਦਾ ਦੌਰਾ

ਚੰਡੀਗੜ੍ਹ, 14 ਜਨਵਰੀ (ਅੰਕੁਰ ਤਾਂਗੜੀ)-ਚੰਡੀਗੜ੍ਹ ਪ੍ਰਸ਼ਾਸਕ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੈਕਟਰ 38 ਸਥਿਤ ਡੰਪਿੰਗ ਗਰਾਊਾਡ ਦਾ ਦੌਰਾ ਕੀਤਾ | ਉਨ੍ਹਾਂ ਦੇ ਆਉਣ ਦੀ ਖ਼ਬਰ ਮਿਲਦਿਆਂ ਹੀ ਗਰਾਊਾਡ ਨੂੰ ਜਾਂਦੀਆਂ ਸੜਕਾਂ ਨੂੰ ਲਿਸ਼ਕਾ ਦਿੱਤਾ ...

ਪੂਰੀ ਖ਼ਬਰ »

ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 14 ਜਨਵਰੀ (ਨਵਿੰਦਰ ਸਿੰਘ ਬੜਿੰਗ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਮਈ, ਜੂਨ ਤੇ ਅਗਸਤ 2021 'ਚ ਲਈਆਂ (ਸੁਨਹਿਰੀ ਮੌਕਾ) ਦੀਆਂ ਪ੍ਰੀਖਿਆਵਾਂ ਬੀ. ਏ. ਤੀਜਾ ਸਾਲ (ਕੰਪਾਰਟਮੈਂਟ) ਅਗਸਤ 2021, ਬੀ. ਐਸ. ਸੀ. (ਫ਼ੈਸ਼ਨ ਡਿਜ਼ਾਈਨਿੰਗ) ਚੌਥਾ ਸਮੈਸਟਰ ਮਈ 2021 ਦੇ ਨਤੀਜੇ ...

ਪੂਰੀ ਖ਼ਬਰ »

ਸੰਸਥਾ 'ਕਲੀਨ ਏਅਰ ਪੰਜਾਬ' ਨੇ ਸਿਆਸੀ ਪਾਰਟੀਆਂ ਅੱਗੇ ਰੱਖੇ ਸੂਬੇ 'ਚ ਹਵਾ ਗੁਣਵੱਤਾ 'ਚ ਸੁਧਾਰ ਲਈ ਸੁਝਾਅ

ਚੰਡੀਗੜ੍ਹ, 14 ਜਨਵਰੀ (ਵਿਕਰਮਜੀਤ ਸਿੰਘ ਮਾਨ)-ਸਾਫ਼ ਸੁਥਰੀ ਹਵਾ ਤੇ ਵਾਤਾਵਰਨ ਮੁੱਦੇ 'ਤੇ ਕੰਮ ਕਰਦੀ ਸੰਸਥਾ 'ਕਲੀਨ ਏਅਰ ਪੰਜਾਬ' ਨੇ ਇਕੋ ਸਿੱਖ ਸੰਸਥਾ ਨਾਲ ਮਿਲ ਕੇ ਹਵਾ ਗੁਣਵੱਤਾ 'ਚ ਸੁਧਾਰ ਦੇ ਲਈ ਆਪਣੀਆਂ ਸਿਫ਼ਾਰਸ਼ਾਂ ਤੇ ਸੁਝਾਅ ਸੂਬੇ ਦੀਆਂ ਸਾਰੀਆਂ ਰਾਜਨੀਤਕ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਦੇ 802 ਨਵੇਂ ਮਾਮਲੇ ਆਏ ਸਾਹਮਣੇ

ਪੰਚਕੂਲਾ, 14 ਜਨਵਰੀ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 802 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 441 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ ਜਦ ਕਿ ਬਾਕੀ ਬਾਹਰਲੇ ਖੇਤਰਾਂ ਨਾਲ ਸੰਬੰਧਿਤ ਹਨ | ਇਸ ਬਾਰੇ ਨੋਡਲ ਅਫ਼ਸਰ ਡਾ. ਮਨਕੀਰਤ ਨੇ ਦੱਸਿਆ ਕੁੱਲ ਪੀੜਤ ...

ਪੂਰੀ ਖ਼ਬਰ »

ਪੰਜਾਬ ਆੜ੍ਹਤੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ

ਚੰਡੀਗੜ੍ਹ, 14 ਜਨਵਰੀ (ਅਜੀਤ ਬਿਊਰੋ)-ਦਿੜ੍ਹਬਾ ਤੋਂ ਪੰਜਾਬ ਆੜ੍ਹਤੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਸੁਨੀਲ ਕੁਮਾਰ ਦਿੜ੍ਹਬਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਪਣੇ ਦੋ ਸਾਥੀਆਂ ਅਵਤਾਰ ਸਿੰਘ ਤੇ ਗੁਰਜੰਟ ਸਿੰਘ ਸਣੇ 'ਪੰਜਾਬ ਲੋਕ ਕਾਂਗਰਸ' 'ਚ ਸ਼ਾਮਿਲ ਹੋ ਗਏ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਲਾਲੜੂ ਮੰਡੀ ਦੇ 520 ਵਿਦਿਆਰਥੀਆਂ ਨੂੰ ਵੈਕਸੀਨ ਲਗਾਈ

ਲਾਲੜੂ, 14 ਜਨਵਰੀ (ਰਾਜਬੀਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਲੜੂ ਮੰਡੀ ਵਿਖੇ ਸਿਵਲ ਹਸਪਤਾਲ ਲਾਲੜੂ ਦੀ ਦੇਖ-ਰੇਖ ਹੇਠ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਦੌਰਾਨ 15 ਤੋਂ 18 ਸਾਲ ਤੱਕ ਦੇ 520 ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਦੀ ਪਹਿਲੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਉਦੇਸ਼ ਬੁਨਿਆਦੀ ਨੀਤੀਆਂ 'ਤੇ ਕੇਂਦਰਿਤ ਹੋਵੇਗਾ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 14 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਮੁੱਖ ਉਦੇਸ਼ ਪੰਜਾਬ ਵਾਸੀਆਂ ਨੂੰ ਬੁਨਿਆਦੀ ਨੀਤੀਆਂ ਪ੍ਰਦਾਨ ਕਰਨਾ ਹੋਵੇਗਾ | ਕਈ ਦਹਾਕਿਆਂ ਤੋਂ ਸਿਆਸਤਦਾਨਾਂ ਨੇ ਨਿੱਜੀ ਜ਼ਰੂਰਤਾਂ ਦੀ ਪੂਰਤੀ ਲਈ ਪੰਜਾਬ ਹਿਤੈਸ਼ੀ ...

ਪੂਰੀ ਖ਼ਬਰ »

ਰਾਸ਼ਟਰੀ ਕਲਾ ਉਤਸਵ 'ਚ ਵਿਦਿਆਰਥੀਆਂ ਨੇ ਆਨਲਾਈਨ ਤਰੀਕੇ ਨਾਲ ਲਿਆ ਭਾਗ

ਐੱਸ. ਏ. ਐੱਸ. ਨਗਰ, 14 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਵਲੋਂ 1 ਤੋਂ 12 ਜਨਵਰੀ ਤੱਕ ਚੱਲੇ ਰਾਸ਼ਟਰੀ ਕਲਾ ਉਤਸਵ 'ਚ ਆਨਲਾਈਨ ਤਰੀਕੇ ਨਾਲ ਭਾਗ ਲਿਆ ਗਿਆ | ਸਿੱਖਿਆ ਵਿਭਾਗ ਦੇ ਐਜੂਸੈੱਟ ਦੇ ਰਿਕਾਰਡਿੰਗ ਹਾਲ ਵਿਖੇ ਆਨਲਾਈਨ ਲਾਈਵ ...

ਪੂਰੀ ਖ਼ਬਰ »

ਹਫ਼ਤੇ ਦੇ ਸਾਰੇ ਦਿਨਾਂ 'ਚ ਰਾਤ 10 ਵਜੇ ਤੱਕ ਹੋਮ ਡਲਿਵਰੀ ਦੀ ਇਜਾਜ਼ਤ ਹੋਵੇਗੀ-ਈਸ਼ਾ ਕਾਲੀਆ

ਐੱਸ. ਏ. ਐੱਸ. ਨਗਰ, 14 ਜਨਵਰੀ (ਕੇ. ਐੱਸ. ਰਾਣਾ)-ਕੋਵਿਡ-19 ਦੇ ਲਾਗਾਤਾਰ ਵੱਧ ਰਹੇ ਮਾਮਲਿਆਂ ਦੇ 'ਤੇ ਚਿੰਤਾ ਜ਼ਾਹਿਰ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਈਸ਼ਾ ਕਾਲੀਆ ਵਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ | ਨਵੇਂ ਹੁਕਮ ਜਾਰੀ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਈਸ਼ਾ ...

ਪੂਰੀ ਖ਼ਬਰ »

ਮੀਂਹ ਨਾਲ ਤਬਾਹ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਲਈ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਡੇਰਾਬੱਸੀ, 14 ਜਨਵਰੀ (ਗੁਰਮੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਹਲਕਾ ਡੇਰਾਬੱਸੀ 'ਚ ਡਿਪਟੀ ਕਮਿਸ਼ਨਰ ਸਾਹਿਬ ਦੇ ਨਾਂਅ ਦਾ ਤਹਿਸੀਲਦਾਰ ਡੇਰਾਬੱਸੀ ਨੂੰ ਭਾਰੀ ਮੀਂਹ ਨਾਲ ਆਲੂ, ਸਰਸੋਂ, ਕਣਕ ਦੀ ਤਬਾਹ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 1215 ਮਰੀਜ਼ ਸਾਹਮਣੇ ਆਏ ਤੇ 319 ਹੋਏ ਠੀਕ

ਐੱਸ. ਏ. ਐੱਸ. ਨਗਰ, 14 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਦੇ 1215 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ 319 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ਦੱਸਿਆ ਕਿ ਅੱਜ ਮੁਹਾਲੀ ...

ਪੂਰੀ ਖ਼ਬਰ »

1 ਕਿੱਲੋ ਹੈਰੋਇਨ ਸਮੇਤ ਨਾਈਜੀਰੀਅਨ ਔਰਤ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 14 ਜਨਵਰੀ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ਼ ਵਲੋਂ ਇਕ ਨਾਈਜੀਰੀਅਨ ਔਰਤ ਨੂੰ 1 ਕਿੱਲੋ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਮਹਿਲਾ ਦੀ ਪਛਾਣ ਫੇਥ ਮੂਲ ਵਾਸੀ ਨਾਈਜੀਰੀਆ ਤੇ ਹਾਲ ਵਾਸੀ ਵਿਕਾਸ ਨਗਰ ਨਵੀਂ ਦਿੱਲੀ ...

ਪੂਰੀ ਖ਼ਬਰ »

ਗੁ. ਸਾਹਿਬ ਸਿੰਘ ਸ਼ਹੀਦਾਂ ਲਾਂਡਰਾਂ ਤੋਂ ਕੱਲ੍ਹ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਐੱਸ. ਏ. ਐੱਸ. ਨਗਰ, 14 ਜਨਵਰੀ (ਕੇ. ਐੱਸ. ਰਾਣਾ)-ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਲਾਂਡਰਾਂ ਤੋਂ ਭਲਕੇ 16 ਜਨਵਰੀ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਅਸਲ੍ਹਾ ਧਾਰਕਾਂ ਨੂੰ ਅਸਲ੍ਹਾ ਜਮ੍ਹਾਂ ਕਰਵਾਉਣ ਦੀ ਅਪੀਲ

ਐੱਸ. ਏ. ਐੱਸ. ਨਗਰ, 14 ਜਨਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਵਲੋਂ ਜ਼ਿਲੇ੍ਹ ਵਿਚ ਰਹਿੰਦੇ ਅਸਲ੍ਹਾ ਧਾਰਕਾਂ ਨੂੰ ਆਪੋ ਆਪਣਾ ਅਸਲ੍ਹਾ ਸੰਬੰਧਿਤ ਥਾਣੇ 'ਚ ਜਮ੍ਹਾਂ ਕਰਵਾਉਣ ਦੀ ਅਪੀਲ ...

ਪੂਰੀ ਖ਼ਬਰ »

ਕਾਹਲੋਂ ਨੇ ਡੀ. ਸੀ. ਨੂੰ ਪੱਤਰ ਲਿਖ ਕੇ ਫੇਜ਼-7 'ਚ ਘੁੰਮਦੇ ਬਾਂਦਰਾਂ ਨੂੰ ਕਾਬੂ ਕਰਨ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 14 ਜਨਵਰੀ (ਕੇ. ਐੱਸ. ਰਾਣਾ)-ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਫੇਜ਼-7 'ਚ ਘੁੰਮਦੇ ਬਾਂਦਰਾਂ ਨੂੰ ਕਾਬੂ ਕੀਤਾ ਜਾਵੇ | ਇਸ ਪੱਤਰ ਰਾਹੀਂ ਕਾਹਲੋਂ ਨੇ ਡੀ. ਸੀ. ਨੂੰ ...

ਪੂਰੀ ਖ਼ਬਰ »

ਹੱਥਾਂ ਦੀ ਕਢਾਈ ਨਾਲ ਤਿਆਰੀ ਕੀਤੀ ਪੰਜਾਬੀ ਜੁੱਤੀ ਔਰਤਾਂ ਦੀ ਪਹਿਲੀ ਪਸੰਦ ਬਣੀ

ਖਰੜ, 14 ਜਨਵਰੀ (ਗੁਰਮੁੱਖ ਸਿੰਘ ਮਾਨ)-ਸ੍ਰੀ ਰਾਮ ਭਵਨ ਖਰੜ ਵਿਖੇ ਭਾਰਤ ਸਰਕਾਰ ਦੇ ਬਸਤਰ ਮੰਤਰਾਲਾ ਦੇ ਸਹਿਯੋਗ ਨਾਲ ਪਟਿਆਲਾ ਹੈਾਡੀਕਰਾਫ਼ਟ ਪੋ੍ਰਡਿਊਸਰ ਕੰਪਨੀ ਲਿਮ. ਸ੍ਰੀ ਚਮਕੌਰ ਸਾਹਿਬ ਵਲੋਂ ਹੱਥਾਂ ਦੀ ਕਢਾਈ ਨਾਲ ਤਿਆਰ ਕੀਤੀ ਪੰਜਾਬੀ ਜੁੱਤੀ ਖਰੜ ਸ਼ਹਿਰ ਤੇ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਖਰੜ 'ਚ 'ਬਾਹਰੀ ਭਜਾਓ-ਖਰੜ ਬਚਾਓ' ਮੁਹਿੰਮ ਚਲਾਈ ਜਾਵੇਗੀ-ਸੋਨਾ

ਖਰੜ, 14 ਜਨਵਰੀ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ 'ਚ 'ਬਾਹਰੀ ਭਜਾਓ-ਖਰੜ ਬਚਾਓ' ਦੇ ਨਾਅਰੇ ਹੇਠ ਵਿਸ਼ੇਸ਼ ਤੌਰ 'ਤੇ ਮੁਹਿੰਮ ਚਲਾਈ ਜਾਵੇਗੀ | ਇਹ ਪ੍ਰਗਟਾਵਾ ਯੂਥ ਕਾਂਗਰਸ ਦੇ ਸਾਬਕਾ ਦਫ਼ਤਰ ਸਕੱਤਰ ਪਰਮਿੰਦਰ ਸਿੰਘ ਸੋਨਾ ਨੇ ਕਰਦਿਆਂ ਕਿਹਾ ਕਿ ਆਮ ਆਦਮੀ ...

ਪੂਰੀ ਖ਼ਬਰ »

ਪਿੰਡ ਬਡਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਆਗੂਆਂ ਦਾ ਸਨਮਾਨ

ਖਰੜ, 14 ਜਨਵਰੀ (ਜੰਡਪੁਰੀ)-ਪਿੰਡ ਬਡਾਲਾ ਵਿਖੇ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾ ਦੀ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸ਼ਹੀਦ ਹੋਏ ਕਿਸਾਨਾਂ ਨੂੰ ਕਿਸਾਨ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਇਲਾਕੇ ਦੇ ਕਿਸਾਨ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੀ ਬਹਾਲੀ ਦੇ ਨਾਂਅ 'ਤੇ ਕੀਤਾ ਜਾ ਰਿਹੈ ਉਦਯੋਗਪਤੀਆਂ ਨੂੰ ਪ੍ਰੇਸ਼ਾਨ

ਡੇਰਾਬਸੀ, 14 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬਸੀ ਵਿਖੇ ਟਰੱਕ ਯੂਨੀਅਨ ਦੇ ਬਹਾਲੀ ਦੇ ਨਾਂਅ 'ਤੇ ਕੁਝ ਅਣਪਛਾਤੇ ਲੋਕ ਜਬਰੀ ਵਾਹਨ ਰੋਕ ਕੇ ਤੰਗ-ਪ੍ਰੇਸ਼ਾਨ ਕਰ ਰਹੇ ਹਨ | ਇਸ ਕਰ ਕੇ ਡੇਰਾਬੱਸੀ 'ਚ ਸਥਾਨਕ ਟਰੱਕ ਯੂਨੀਅਨਾਂ ਤੇ ਉਦਯੋਗਪਤੀ ਇਕ ਵਾਰ ਮੁੜ ਬਾਹਰੀ ਵਪਾਰਕ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਤੰਬਾਕੂ ਦੀ ਲਤ ਤੋਂ ਬਚਾਉਣ ਲਈ ਤੰਬਾਕੂ ਉਤਪਾਦਾਂ 'ਤੇ ਟੈਕਸ ਵਧਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 14 ਜਨਵਰੀ (ਕੇ. ਐੱਸ. ਰਾਣਾ)-ਮਾਹਿਰਾਂ, ਸਮਾਜ ਸੇਵੀ ਸੰਸਥਾਵਾਂ ਤੇ ਨੌਜਵਾਨ ਆਗੂਆਂ ਨੇ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਨੂੰ 2022-23 ਦੇ ਆਗਾਮੀ ਬਜਟ 'ਚ ਸਾਰੇ ਤੰਬਾਕੂ ਉਤਪਾਦਾਂ 'ਤੇ ਟੈਕਸ ਵਧਾਉਣ ਦੀ ਅਪੀਲ ਕੀਤੀ ਹੈ | ਇਸ ਸੰਬੰਧੀ ਕੰਜ਼ਿਊਮਰ ਵਾਈਸ ...

ਪੂਰੀ ਖ਼ਬਰ »

ਰੰਧਾਵਾ ਦੇ ਹੱਕ 'ਚ 'ਆਪ' ਵਰਕਰਾਂ ਵਲੋਂ ਚੋਣ ਪ੍ਰਚਾਰ

ਡੇਰਾਬੱਸੀ, 14 ਜਨਵਰੀ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਜੀਤ ਸਿੰਘ ਰੰਧਾਵਾ ਦੇ ਹੱਕ 'ਚ ਪਾਰਟੀ ਵਰਕਰਾਂ ਵਲੋਂ ਬਾਜ਼ਾਰ 'ਚ ਚੋਣ ਪ੍ਰਚਾਰ ਕੀਤਾ ਗਿਆ | ਚੋਣ ਜ਼ਾਬਤੇ ਦੀ ਹਦਾਇਤਾਂ ਅਨੁਸਾਰ ਕੇਵਲ 5 ਪਾਰਟੀ ਵਰਕਰਾਂ ਨੇ ਦੁਕਾਨਾਂ ...

ਪੂਰੀ ਖ਼ਬਰ »

ਸੁਤੰਤਰਤਾ ਸੈਨਾਨੀ ਸ਼ਹੀਦ ਡਾ. ਦੀਵਾਨ ਸਿੰਘ ਕਾਲੇਪਾਣੀ ਨੂੰ ਸ਼ਰਧਾਂਜਲੀ ਭੇਟ

ਮੁੱਲਾਂਪੁਰ ਗਰੀਬਦਾਸ, 14 ਜਨਵਰੀ (ਦਿਲਬਰ ਸਿੰਘ ਖੈਰਪੁਰ)-ਸੁਤੰਤਰਤਾ ਸੈਨਾਨੀ ਸ਼ਹੀਦ ਡਾ. ਦੀਵਾਨ ਸਿੰਘ ਕਾਲੇਪਾਣੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਪਿੰਡ ਸਿਸਵਾਂ ਵਿਖੇ ਸ਼ਹੀਦ ਡਾ. ਦੀਵਾਨ ਸਿੰਘ ਕਾਲੇ ਪਾਣੀ ਮਿਊਜ਼ੀਅਮ 'ਚ ਸਥਾਪਤ ਉਨ੍ਹਾਂ ਦੇ ਬੁੱਤ 'ਤੇ ...

ਪੂਰੀ ਖ਼ਬਰ »

ਅਮਲਾਲਾ ਦੇ ਨੌਜਵਾਨ ਨੂੰ ਅਗਵਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਡੇਰਾਬੱਸੀ, 14 ਜਨਵਰੀ (ਰਣਬੀਰ ਸਿੰਘ ਪੜ੍ਹੀ)-ਪਿੰਡ ਅਮਲਾਲਾ ਦੇ ਇਕ ਨੌਜਵਾਨ ਨੂੰ ਅਗਵਾ ਕਰਨ ਦੇ ਦੋਸ਼ ਹੇਠ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਅਗਵਾ ਹੋਇਆ ਨੌਜਵਾਨ ਅੰਮਿ੍ਤਪਾਲ ਸਿੰਘ ਪੁੱਤਰ ਲਾਭ ਸਿੰਘ ਜ਼ੀਰਕਪੁਰ ਵਿਖੇ ਪ੍ਰਾਈਵੇਟ ...

ਪੂਰੀ ਖ਼ਬਰ »

ਟਰੱਕ ਵੇਚਣ ਦੇ ਨਾਂਅ 'ਤੇ ਮਾਰੀ 29 ਲੱਖ ਦੀ ਠੱਗੀ-2 ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 14 ਜਨਵਰੀ (ਰਣਬੀਰ ਸਿੰਘ ਪੜ੍ਹ ੀ)-ਡੇਰਾਬੱਸੀ ਦੇ ਇਕ ਵਿਅਕਤੀ ਨਾਲ ਟਰੱਕ ਵੇਚਣ ਦੇ ਨਾਂਅ 'ਤੇ 29 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਪੁਲਿਸ ਨੇ ਰਾਜਬੀਰ ਸਿੰਘ ਤੇ ਉਸ ਦੀ ਪੁੱਤਰੀ ਬਬੀਤਾ ਵਾਸੀ ਬਲਾਕ ਨੰਬਰ 3 ਪਿੰਡ ਸਵਾਹ ਜ਼ਿਲ੍ਹਾ ਪਾਣੀਪਤ (ਹਰਿਆਣਾ) ਦੇ ...

ਪੂਰੀ ਖ਼ਬਰ »

ਬਲਜੀਤ ਸਿੰਘ ਭਾਊ ਹਲਕਾ ਡੇਰਾਬੱਸੀ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਨਿਯੁਕਤ

ਡੇਰਾਬੱਸੀ, 14 ਜਨਵਰੀ (ਗੁਰਮੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਵਿਧਾਨ ਸਭਾ ਚੋਣਾ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ 'ਚ ਪੰਥਕ ਆਗੂ ਬਲਜੀਤ ਸਿੰਘ ਖ਼ਾਲਸਾ ਭਾਊ (ਪਿੰਡ ਕੁਰਲੀ) ਨੂੰ ਹਲਕਾ ਡੇਰਾਬੱਸੀ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਖਰੜ 'ਚ 'ਬਾਹਰੀ ਭਜਾਓ-ਖਰੜ ਬਚਾਓ' ਮੁਹਿੰਮ ਚਲਾਈ ਜਾਵੇਗੀ-ਸੋਨਾ

ਖਰੜ, 14 ਜਨਵਰੀ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ 'ਚ 'ਬਾਹਰੀ ਭਜਾਓ-ਖਰੜ ਬਚਾਓ' ਦੇ ਨਾਅਰੇ ਹੇਠ ਵਿਸ਼ੇਸ਼ ਤੌਰ 'ਤੇ ਮੁਹਿੰਮ ਚਲਾਈ ਜਾਵੇਗੀ | ਇਹ ਪ੍ਰਗਟਾਵਾ ਯੂਥ ਕਾਂਗਰਸ ਦੇ ਸਾਬਕਾ ਦਫ਼ਤਰ ਸਕੱਤਰ ਪਰਮਿੰਦਰ ਸਿੰਘ ਸੋਨਾ ਨੇ ਕਰਦਿਆਂ ਕਿਹਾ ਕਿ ਆਮ ਆਦਮੀ ...

ਪੂਰੀ ਖ਼ਬਰ »

ਮਾਘੀ ਨੂੰ ਲੈ ਕੇ ਸਮਾਜ ਸੇਵੀ ਆਗੂਆਂ ਵਲੋਂ ਚਾਹ ਤੇ ਪਕੌੜਿਆਂ ਦਾ ਲੰਗਰ ਲਗਾਇਆ

ਖਰੜ, 14 ਜਨਵਰੀ (ਗੁਰਮੁੱਖ ਸਿੰਘ ਮਾਨ)-ਮਾਘੀ ਨੂੰ ਲੈ ਕੇ ਸਮਾਜ ਸੇਵੀ ਆਗੂਆਂ ਵਲੋਂ ਅਨਾਜ ਮੰਡੀ ਖਰੜ ਵਿਖੇ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਸਮਾਜ ਸੇਵੀ ਮਾਨਵ ਬਾਂਸਲ ਨੇ ਦੱਸਿਆ ਕਿ ਗੋਲਡਨ ਸਿਟੀ ਖਰੜ ਦੇ ਹਰਦੀਪ ਸਿੰਘ ਦੀਪਾ, ਮਨਪ੍ਰੀਤ ਸਿੰਘ, ਸੋਨੀ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 'ਨੈਨਾ ਐਕਸਪੋ ਕੰਸਲਟੈਂਟਸ' ਦਾ ਲਾਇਸੰਸ ਰੱਦ

ਐੱਸ. ਏ. ਐੱਸ. ਨਗਰ, 14 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਕੋਮਲ ਮਿੱਤਲ ਵਲੋਂ ਨੈਨਾ ਐਕਸਪੋ ਕੰਸਲਟੈਂਟਸ ਐਸ. ਸੀ. ਓ. ਨੰ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX