ਤਾਜਾ ਖ਼ਬਰਾਂ


ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  1 minute ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  10 minutes ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  19 minutes ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਪਟਿਆਲਾ

ਬਰਸਾਤੀ ਪਾਣੀ ਦੀ ਡਾਫ ਲੱਗਣ ਕਾਰਨ ਕਿਸਾਨਾਂ ਦੀ 50 ਏਕੜ ਫ਼ਸਲ ਖ਼ਰਾਬ ਹੋਣ ਕੰਢੇ

ਘਨੌਰ, 14 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ)-ਹਲਕਾ ਘਨੌਰ ਅਧੀਨ ਆਉਂਦੇ ਪਿੰਡ ਨੰਦਗੜ੍ਹ ਦੇ ਵਾਸੀਆਂ ਨੇ ਬਰਸਾਤੀ ਪਾਣੀ ਦੀ ਡਾਫ ਲੱਗਣ ਕਰਕੇ ਖ਼ਰਾਬ ਹੋ ਰਹੀ ਫ਼ਸਲਾਂ ਕਾਰਨ ਅੱਜ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਿੰਡ ਨੰਦਗੜ੍ਹ ਵਾਸੀਆਂ ਨੇ ਕਿਹਾ ਕਿ ਪਿੰਡ ਲੁਹੰਡ ਦੇ ਸਰਪੰਚ ਵਲੋਂ ਤਕਰੀਬਨ 6 ਮਹੀਨੇ ਪਹਿਲਾਂ ਨਵੀਂ ਫਿਰਨੀ ਬਣਾਈ ਗਈ ਸੀ, ਜਿਸ 'ਚ ਸਰਪੰਚ ਵਲੋਂ ਨਿਕਾਸੀ ਪਾਈਪ ਨਹੀਂ ਪਾਏ ਗਏ ਅਤੇ ਹੁਣ ਫਿਰਨੀ 'ਚ ਨਿਕਾਸੀ ਪਾਈਪ ਨਾ ਹੋਣ ਕਾਰਨ ਬਰਸਾਤ ਦਾ ਪਾਣੀ ਪਿੰਡ ਦੇ ਆਲ਼ੇ-ਦੁਆਲੇ ਅਤੇ ਸਾਡੀਆਂ ਫ਼ਸਲਾਂ 'ਚ ਜਮ੍ਹਾਂ ਹੋ ਗਿਆ ਹੈ, ਜਿਸ ਕਾਰਨ ਪਾਣੀ ਦੀ ਡਾਫ ਲੱਗਣ ਕਰਕੇ ਕਿਸਾਨਾਂ ਦੀਆਂ ਤਕਰੀਬਨ 50 ਏਕੜ ਦੇ ਕਰੀਬ ਫ਼ਸਲਾਂ ਖ਼ਰਾਬ ਹੋ ਰਹੀਆਂ ਹਨ | ਕਈ ਵਾਰ ਤਹਿਸੀਲਦਾਰ ਅਤੇ ਐਸ.ਡੀ.ਐਮ. ਰਾਜਪੁਰਾ ਵੀ ਮੌਕਾ ਦੇਖ ਚੁੱਕੇ ਹਨ ਪਰ ਸਾਡੀ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲਿਆ | ਪਿੰਡ ਵਾਸੀਆਂ ਨੇ ਐਸ.ਡੀ.ਐਮ. ਰਾਜਪੁਰਾ ਨੂੰ ਇਕ ਦਿਨ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਸਮੱਸਿਆ ਹੱਲ ਨਾ ਕੀਤੀ ਗਈ ਤਾਂ ਸਾਰੇ ਪਿੰਡ ਵਾਸੀ ਮਿਲ ਕੇ ਬਾਬਾ ਬੰਦਾ ਸਿੰਘ ਬਹਾਦਰ ਮੁੱਖ ਮਾਰਗ ਜਾਮ ਕਰਨਗੇ ਤੇ ਜਦੋਂ ਤਕ ਸਮੱਸਿਆ ਹੱਲ ਨਹੀਂ ਕੀਤੀ ਜਾਵੇਗੀ ਜਾਮ ਨਹੀਂ ਖੋਲਿ੍ਹਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ | ਪਿੰਡ ਵਾਸੀਆਂ ਕਿਹਾ ਕਿ ਅਸੀਂ ਆਪਣੇ ਤੌਰ 'ਤੇ ਇੰਜਣ ਲਗਾ ਕੇ ਪਾਣੀ ਕੱਢਣ ਦੀ ਕੋਸ਼ਿਸ਼ ਵੀ ਕਰ ਰਹੇ ਹਾਂ ਪਰ ਪਾਣੀ ਬਹੁਤ ਹੀ ਜ਼ਿਆਦਾ ਹੈ | ਇੰਜਣ ਨਾਲ ਕੰਮ ਨਹੀਂ ਬਣਨਾ ਜਿਸ ਦਾ ਇਕੋ-ਇਕ ਹੱਲ ਹੈ ਕਿ ਪਿੰਡ ਲੁਹੰਡ ਦੀ ਥੋੜ੍ਹੀ ਜਿਹੀ ਫਿਰਨੀ ਪੁੱਟ ਕੇ ਪਾਣੀ ਦਾ ਨਿਕਾਸ ਕੀਤਾ ਜਾਵੇ ਅਤੇ ਨਿਕਾਸੀ ਪਾਈਪ ਪਾਏ ਜਾਣ |
ਇਸ ਮਸਲੇ ਸਬੰਧੀ ਜਦੋਂ ਐੱਸ.ਡੀ.ਐਮ. ਰਾਜਪੁਰਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੈਂ ਹਾਲੇ ਉੱਥੇ ਮੌਕਾ ਨਹੀਂ ਦੇਖਿਆ ਮੇਰੇ ਅਧਿਕਾਰੀ ਗਏ ਹੋਣਗੇ ਮੈਂ ਆਪਣੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਦੱਸਾਂਗਾ | ਵੈਸੇ ਅਸੀਂ ਆਪਣੇ ਪੱਧਰ 'ਤੇ ਨਿਕਾਸੀ ਕਰਦੇ ਹਾਂ ਤਾਂ ਬਾਅਦ ਵਿਚ ਕੋਈ ਨਾ ਕੋਈ ਪਿੰਡ ਦਾ ਬੰਦਾ ਫੇਰ ਨਿਕਾਸੀ ਬੰਦ ਕਰ ਦਿੰਦਾ ਹੈ ਪਰ ਫੇਰ ਵੀ ਅਸੀਂ ਜਲਦੀ ਤੋਂ ਜਲਦੀ ਸਮੱਸਿਆ ਹੱਲ ਕਰਾਂਗੇ | ਇਸ ਮੌਕੇ ਪੰਚਾਇਤ ਮੈਂਬਰ ਅਰਜਨ ਸਿੰਘ, ਬਲਬੀਰ ਸਿੰਘ ਲੰਬੜਦਾਰ, ਸਰਪੰਚ ਸੁਰਿੰਦਰ ਕੌਰ, ਕੁਲਵੀਰ ਸਿੰਘ ਪੰਚ, ਹਜ਼ਾਰਾ ਸਿੰਘ ਲੰਬੜਦਾਰ, ਤਲਵਿੰਦਰ ਸਿੰਘ, ਜਸਵੀਰ ਸਿੰਘ, ਭਾਗ ਸਿੰਘ, ਗੁਰਮੁਖ ਸਿੰਘ ਆਦਿ ਹਾਜ਼ਰ ਸਨ |

ਵਿੱਤ ਮੰਤਰੀ ਲਹਿਰਾਉਣਗੇ 73ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ 'ਚ ਤਿਰੰਗਾ ਝੰਡਾ

ਪਟਿਆਲਾ, 14 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਿਲੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਾਡ ਵਿਖੇ ਕਰਵਾਏ ਜਾਣ ਵਾਲੇ ਸਮਾਗਮ 'ਚ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇਸ਼ ਦਾ ਕੌਮੀ ਝੰਡਾ ਤਿਰੰਗਾ ...

ਪੂਰੀ ਖ਼ਬਰ »

ਪੁਲਿਸ ਵਲੋਂ 100 ਬੋਤਲਾਂ ਸ਼ਰਾਬ ਤੇ 100 ਲੀਟਰ ਲਾਹਣ ਬਰਾਮਦ

ਸਮਾਣਾ, 14 ਜਨਵਰੀ (ਗੁਰਦੀਪ ਸ਼ਰਮਾ)-ਨਾਜਾਇਜ਼ ਸ਼ਰਾਬ ਬਣਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਮਿਲੇ ਹੁਕਮਾਂ ਤਹਿਤ ਗਾਜੇਵਾਸ ਪੁਲਿਸ ਚੌਕੀ ਇੰਚਾਰਜ ਸਬ ਇੰਸਪੈਕਟਰ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਪੁਲਿਸ ਪਾਰਟੀਆਂ ਵਲੋਂ ਪਿੰਡ ਅਚਰਾਲ ਖ਼ੁਰਦ 'ਚ ਦੂਸਰੇ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ 150 ਲੀਟਰ ਲਾਹਣ ਬਰਾਮਦ

ਪਟਿਆਲਾ, 14 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੇ ਦੇ ਪਿੰਡ ਬਿਸ਼ਨਪੁਰ ਛੰਨਾ ਲਾਗੇ ਇਕ ਵਿਅਕਤੀ ਤੋਂ ਘਰੇ ਛਾਪੇਮਾਰੀ ਦੌਰਾਨ ਥਾਣਾ ਪਸਿਆਣਾ ਦੀ ਪੁਲਿਸ ਨੂੰ 150 ਲੀਟਰ ਲਾਹਣ ਬਰਾਮਦ ਹੋਣ 'ਤੇ ਪੁਲਿਸ ਨੇ ਜਸਵਿੰਦਰ ਸਿੰਘ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ...

ਪੂਰੀ ਖ਼ਬਰ »

ਘਨੌਰ ਕਾਲਜ ਵਿਖੇ 'ਵੈੱਬ ਡਿਵੈਲਪਮੈਂਟ ਐਂਡ ਇਟਸ ਕਰੀਅਰ ਓਪਰਚੂਨਿਟੀਜ਼' 'ਤੇ ਵੈਬੀਨਾਰ

ਘਨੌਰ, 14 ਜਨਵਰੀ (ਸਰਦਾਰਾ ਸਿੰਘ ਲਾਛੜੂ)-ਯੂਨੀਵਰਸਿਟੀ ਕਾਲਜ ਘਨੌਰ ਵਿਖੇ ਕਾਲਜ ਪਿ੍ੰਸੀਪਲ ਡਾ. ਨੈਨਾ ਸ਼ਰਮਾ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਵਲੋਂ 'ਵੈਬ ਡਿਵੈਲਪਮੈਂਟ ਐਂਡ ਇਟਸ ਕਰੀਅਰ ਓਪਰਚੂਨਿਟੀਜ਼' 'ਤੇ ਵੈਬੀਨਾਰ ਕਰਵਾਇਆ ਗਿਆ | ਇਸ ਵੈਬੀਨਾਰ 'ਚ ਮੁੱਖ ਵਕਤਾ ...

ਪੂਰੀ ਖ਼ਬਰ »

10 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਪਟਿਆਲਾ, 14 ਜਨਵਰੀ (ਮਨਦੀਪ ਸਿੰਘ ਖਰੌੜ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਕਸਾਈਜ਼ ਵਿਭਾਗ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਟਿਆਲਾ ਵਿਖੇ ਕੀਤੀ ਨਾਕਾਬੰਦੀ ਦੌਰਾਨ 10 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮ ਦੀ ...

ਪੂਰੀ ਖ਼ਬਰ »

ਮਤਦਾਨ ਤੋਂ ਪਹਿਲਾਂ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦਾ ਕੀਤਾ ਜਾਵੇਗਾ ਕੋਰੋਨਾ ਟੀਕਾਕਰਨ-ਪ੍ਰੋ. ਅੰਟਾਲ

ਪਟਿਆਲਾ, 14 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਪਟਿਆਲਾ ਵਿਚ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਵੋਟਰ ਜਾਗਰੂਕਤਾ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਦੀ ਅਗਵਾਈ 'ਚ ਵੋਟਰ ਜਾਗਰੂਕਤਾ ਮੁਹਿੰਮ ਲਈ ਵੱਡੇ ਪੱਧਰ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋੋਰੋਨਾ ਨਾਲ 2 ਹੋਰ ਮੌਤਾਂ, 634 ਨਵੇਂ ਮਾਮਲੇ

ਪਟਿਆਲਾ, 14 ਜਨਵਰੀ (ਮਨਦੀਪ ਸਿੰਘ ਖਰੌੜ)-634 ਹੋਰ ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਆਉਣ ਦੇ ਨਾਲ ਜ਼ਿਲੇ੍ਹ ਦੇ 2 ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਨਵੇਂ ਆਏ ਕੇਸਾਂ 'ਚੋਂ ਪਟਿਆਲਾ ਸ਼ਹਿਰ ਤੋਂ 396, ਨਾਭਾ 23, ਸਮਾਣਾ 6, ਰਾਜਪੁਰਾ 65, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਪੂਰੀ ਪਾਰਦਰਸ਼ਤਾ ਨਾਲ ਨਿਰਪੱਖ, ਨਿਰਵਿਘਨ ਤੇ ਸੁਤੰਤਰ ਢੰਗ ਨਾਲ ਕਰਵਾਏਗਾ ਵਿਧਾਨ ਸਭਾ ਚੋਣਾਂ-ਸੰਦੀਪ ਹੰਸ

ਪਟਿਆਲਾ, 14 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ, ਵਿਧਾਨ ਸਭਾ ਚੋਣਾਂ-2022 ਨੂੰ ਪੂਰੀ ਤਰ੍ਹਾਂ ਪਾਰਦਰਸ਼ਤਾ ਨਾਲ ਨਿਰਪੱਖ, ਨਿਰਵਿਘਨ ਅਤੇ ਸੁਤੰਤਰ ਢੰਗ ਨਾਲ ਕਰਵਾਉਣ ਲਈ ...

ਪੂਰੀ ਖ਼ਬਰ »

ਡੀ. ਸੀ. ਵਲੋਂ ਲੋਕਾਂ ਨੂੰ ਕੋਵਿਡ ਮਹਾਂਮਾਰੀ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ 'ਚ ਉਪਲਬਧ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ

ਪਟਿਆਲਾ, 14 ਜਨਵਰੀ (ਗੁਰਵਿੰਦਰ ਸਿੰਘ ਔਲਖ)-ਕੋਵਿਡ-19 ਮਹਾਂਮਾਰੀ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਦੇ ਗੰਭੀਰ ਲੱਛਣ ਆਉਣ 'ਤੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ 'ਚ ਮੁਹੱਈਆ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ 39 ਹਜ਼ਾਰ ਰੁਪਏ ਚੋਰੀ

ਪਟਿਆਲਾ, 14 ਜਨਵਰੀ (ਮਨਦੀਪ ਸਿੰਘ ਖਰੌੜ)-ਸਥਾਨਕ ਲਹਿਲ ਕਾਲੋਨੀ ਨੇੜੇ ਧਮੋਟ ਪੈਟਰੋਲ ਪੰਪ ਦੇ ਦਫ਼ਤਰ ਤੋਂ ਕਿਸੇ ਨੇ 39 ਹਜ਼ਾਰ 160 ਰੁਪਏ ਚੋਰੀ ਕਰ ਲਏ ਹਨ | ਇਸ ਮਾਮਲੇ ਦੀ ਸ਼ਿਕਾਇਤ ਪੰਪ 'ਤੇ ਕੰਮ ਕਰਨ ਵਾਲੇ ਅਖ਼ਤਰ ਅਲੀ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਕਿ 12 ਜਨਵਰੀ ਦੀ ...

ਪੂਰੀ ਖ਼ਬਰ »

ਕਾਂਗਰਸ ਦੇ ਦਿੱਗਜ ਨੇਤਾ ਰਘਬੀਰ ਖਾਨ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਪਟਿਆਲਾ, 14 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਨੰਦਪੁਰ ਕੇਸੋਂ ਤੋਂ ਕਾਂਗਰਸ ਦੇ ਦਿੱਗਜ ਨੇਤਾ ਰਘਬੀਰ ਖਾਨ ਜਨਰਲ ਸੈਕਟਰੀ ਪੰਜਾਬ ਕਾਂਗਰਸ ਦੀਆਂ ਨੀਤੀਆਂ ਖ਼ਾਸ ਕਰਕੇ ਬ੍ਰਹਮ ਮਹਿੰਦਰਾ ਵਲੋਂ ਲਗਾਤਾਰ 30 ਸਾਲ ਦੀ ਸੇਵਾ ਨੂੰ ਅਣਗੋਲਿਆ ਕੀਤੇ ਜਾਣ ਤੋਂ ਖ਼ਫ਼ਾ ਹੋ ...

ਪੂਰੀ ਖ਼ਬਰ »

ਹਲਕਾ ਰਾਜਪੁਰਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਵੇਖ ਕੇ ਵਿਰੋਧੀਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕੀ-ਬਰਾੜ

ਰਾਜਪੁਰਾ, 14 ਜਨਵਰੀ (ਰਣਜੀਤ ਸਿੰਘ)-ਹਲਕਾ ਰਾਜਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਦਿਨੋ-ਦਿਨ ਹੋ ਰਹੀ ਚੜ੍ਹਤ ਵੇਖ ਕੇ ਵਿਰੋਧੀਆਂ ਦੇ ਪੈਰਾਂ ਹੇਠ ਤੋਂ ਜ਼ਮੀਨ ਖਿਸਕਦੀ ਜਾ ਰਹੀ ਹੈ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਦੀ ਨੀਂਦ ਉੱਡ ਪੁੱਡ ਗਈ ਹੈ | ...

ਪੂਰੀ ਖ਼ਬਰ »

ਹਰਮਨ ਕਾਲੋਨੀ ਦੇ ਲੋਕਾਂ ਨੇ ਬਿੱਟੂ ਚੱਠਾ ਦੇ ਨਾਲ ਡਟਣ ਦਾ ਕੀਤਾ ਐਲਾਨ

ਪਟਿਆਲਾ, 14 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਲੋਕਾਂ ਦਾ ਸਾਥ ਤੇ ਸਹਿਯੋਗ ਹੀ ਹੁਣ ਅਕਾਲੀ ਦਲ ਅਤੇ ਬਸਪਾ ਦੀ ਜਿੱਤ ਨੂੰ ਪੱਕਾ ਕਰੇਗਾ ਕਿਉਂਕਿ ਲੋਕ ਹੁਣ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਕਰੇਗੀ ਹਲਕੇ ਸਨੌਰ ਦਾ ਵਿਕਾਸ-ਪਠਾਣ ਮਾਜਰਾ

ਬਹਾਦਰਗੜ੍ਹ, 14 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣ ਮਾਜਰਾ ਨੇ ਪਿੰਡ ਜਨਹੇੜੀਆਂ ਵਿਖੇ ਸੋਨੂੰ ਸਿੰਘ ਦੇ ਘਰ ਚੋਣ ਪ੍ਰਚਾਰ ਸਬੰਧੀ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਰਵਾਇਤੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੂੰ ਦੁਬਾਰਾ ਸੱਤਾ 'ਚ ਲਿਆਉਣ ਦਾ ਫ਼ੈਸਲਾ ਕਰ ਚੁੱਕੇ ਹਨ ਸੂਬਾ ਵਾਸੀ-ਐਡ. ਅੱਤਰੀ

ਪਟਿਆਲਾ, 14 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਅਪਲਾਈ ਕਰਨ ਵਾਲੇ ਉਮੀਦਵਾਰ ਐਡ. ਰਾਜੇਸ਼ ਵੀਰ ਅੱਤਰੀ ਵਲੋਂ ਸ਼ਹਿਰ ਵਿਚ ਮੀਟਿੰਗਾਂ ਦਾ ਦੌਰਾ ਨਿਰੰਤਰ ਜਾਰੀ ਹੈ | ਲੰਬਾ ਰਾਜਨੀਤਕ ਤਜਰਬਾ ਰੱਖਣ 'ਤੇ ...

ਪੂਰੀ ਖ਼ਬਰ »

ਨਗਰ ਕੌਂਸਲ ਲੜ ਚੁੱਕੇ ਅੰਗਰੇਜ਼ ਸਿੰਘ ਪਰਿਵਾਰ ਤੇ ਟੀਮ ਸਮੇਤ ਅਸਤੀਫ਼ਾ ਦੇ ਕੇ ਪੰਜਾਬ ਲੋਕ ਕਾਂਗਰਸ 'ਚ ਹੋਏ ਸ਼ਾਮਿਲ

ਪਾਤੜਾਂ, 14 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਨਾਲ ਸਬੰਧ ਰੱਖਦੇ ਆਮ ਆਦਮੀ ਪਾਰਟੀ ਦੇ ਬਾਜ਼ੀਗਰ ਸੈੱਲ ਦੇ ਪੰਜਾਬ ਦੇ ਪ੍ਰਧਾਨ ਨਰਾਇਣ ਸਿੰਘ ਨਰਸੋਤ ਵਲੋਂ ਅਸਤੀਫ਼ਾ ਦੇ ਕੇ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਿਲ ਹੋਣ ਮਗਰੋਂ ਪਾਤੜਾਂ ਦੇ ਵਾਰਡ ਨੰਬਰ 10 'ਚ ...

ਪੂਰੀ ਖ਼ਬਰ »

ਮੈਂ ਸੀਟ ਜਿੱਤ ਕੇ ਪਾਰਟੀ ਦੀ ਝੋਲੀ 'ਚ ਪਾਵਾਂਗਾ-ਨਿਰਮਲ ਸਿੰਘ

ਪਾਤੜਾਂ, 14 ਜਨਵਰੀ (ਜਗਦੀਸ਼ ਸਿੰਘ ਕੰਬੋਜ਼)-ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਨੇ ਕਿਹਾ ਹੈ ਕਿ ਇਸ ਹਲਕੇ ਤੋਂ ਹੀ ਮੈਂ ਜਾਂ ਮੇਰੇ ਪਰਿਵਾਰ ਦਾ ਕੋਈ ਵੀ ਮੈਂਬਰ ਚੋਣ ਜ਼ਰੂਰ ਲੜੇਗਾ ਅਤੇ ਉਨ੍ਹਾਂ ਕਿਹਾ ਕਿ ਮੈਨੰੂ ਪੂਰੀ ਆਸ ਹੈ ਕਿ ਕਾਂਗਰਸ ਪਾਰਟੀ ਦੀ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ 'ਚ ਜਾਤੀ ਸਮੀਕਰਨ ਭਾਰੂ ਹੋਣ ਦੀ ਸੰਭਾਵਨਾ

ਸ਼ੁਤਰਾਣਾ, 14 ਜਨਵਰੀ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰਦੇ ਹੋਏ ਆਪਣੇ ਉਮੀਦਵਾਰ ਮੈਦਾਨ 'ਚ ਉਤਾਰ ਦਿੱਤੇ ਹਨ | ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ 2 ਸਿਆਸੀ ਪਾਰਟੀਆਂ ਨੇ ...

ਪੂਰੀ ਖ਼ਬਰ »

ਦੇਸ਼ ਤੇ ਸਮਾਜ ਦੀ ਤਰੱਕੀ ਲਈ ਯੂਥ ਦਾ ਅੱਗੇ ਆਉਣਾ ਜ਼ਰੂਰੀ-ਬਿੱਟੂ ਚੱਠਾ

ਪਟਿਆਲਾ, 14 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਦੇਸ਼ ਤੇ ਸਮਾਜ ਦੀ ਤਰੱਕੀ ਲਈ ਯੂਥ ਦਾ ਅੱਗੇ ਆਉਣਾ ਬਹੁਤ ਜ਼ਰੂਰੀ ਹੈ | ਇਸ ਲਈ ਪਾਰਟੀ ਵਲੋਂ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਟੈਕਸ ਮੁਕਤ ਐਜੂਕੇਸ਼ਨ ਦੇ ਏਜੰਡੇ ਨੂੰ ਮੈਨੀਫੈਸਟੋ 'ਚ ਲਿਆਉਣ-ਭੁਪਿੰਦਰ ਸਿੰਘ

ਦੇਵੀਗੜ੍ਹ, 14 ਜਨਵਰੀ (ਰਾਜਿੰਦਰ ਸਿੰਘ ਮੌਜੀ)-ਨਿੱਜੀ ਸਕੂਲਾਂ ਦੇ ਮਾਲਕਾਂ ਵਿਦਿਆਰਥੀਆਂ ਅਤੇ ਕੰਮ ਕਰਦੇ ਕਰਮਚਾਰੀਆਂ ਦੀਆਂ ਮੰਗਾਂ ਚੋਣ ਮੈਨੀਫੈਸਟੋ ਵਿਚ ਸ਼ਾਮਲ ਹੋਣਗੀਆਂ | ਇਹ ਵਿਸ਼ਵਾਸ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫੈਡਰੇਸ਼ਨ ...

ਪੂਰੀ ਖ਼ਬਰ »

ਰਮਨਦੀਪ ਭੀਲੋਵਾਲ ਨੇ ਭਾਜਪਾ ਦੇ ਕੌਮੀ ਆਗੂ ਅਵਿਨਾਸ਼ ਰਾਏ ਖੰਨਾ ਨਾਲ ਕੀਤੀ ਮੀਟਿੰਗ

ਨਾਭਾ, 14 ਜਨਵਰੀ (ਕਰਮਜੀਤ ਸਿੰਘ)-ਲੰਬੇ ਸਮੇਂ ਤੋਂ ਭਾਜਪਾ ਅੰਦਰ ਜ਼ਿਲ੍ਹਾ ਪੱਧਰ 'ਤੇ ਹੋਰ ਕਈ ਅਹੁਦਿਆਂ 'ਤੇ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਅਤੇ ਮੌਜੂਦਾ ਉਪ ਪ੍ਰਧਾਨ ਜ਼ਿਲ੍ਹਾ ਪਟਿਆਲਾ (ਦੱਖਣੀ) ਰਮਨਦੀਪ ਸਿੰਘ ਭੀਲੋਵਾਲ ਨੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਲੋਕ ਸੂਚਨਾ ਅਧਿਕਾਰੀਆਂ 'ਤੇ ਲੱਗੇ ਜ਼ੁਰਮਾਨੇ ਉਗਰਾਹੁਣ ਲਈ ਨਹੀਂ ਹੈ ਕੋਈ ਕਾਨੂੰਨ

ਪਟਿਆਲਾ, 14 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਲੋਕ ਸੂਚਨਾ ਅਧਿਕਾਰੀਆਂ ਤੇ ਸੂਚਨਾ ਦੇਣ 'ਚ ਵਰਤੀ ਗਈ ਢਿੱਲ ਜਾਂ ਕੋਤਾਹੀ ਦੇ ਦੋਸ਼ਾਂ ਹੇਠ ਕੀਤੇ ਗਏ ਜੁਰਮਾਨੇ ਸਮੇਂ ਸਿਰ ਭਰਵਾਉਣ ਲਈ ਕੋਈ ਪੁਖ਼ਤਾ ਜਾਂ ਠੋਸ ਮੱਦ ਨਹੀਂ ਹੈ, ਜਿਸ ਨੂੰ ਮਾਹਿਰ ਇਸ ਐਕਟ ਨੂੰ ਕਮਜ਼ੋਰ ਕਰਨ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਸੰਸਥਾ ਕਰ ਰਹੀ ਲੋੜਵੰਦਾਂ ਦੀ ਮਦਦ

ਦੇਵੀਗੜ੍ਹ, 14 ਜਨਵਰੀ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੀ ਸਮਾਜ ਸੇਵੀ ਸੰਸਥਾ ਬਾਬਾ ਬੰਦਾ ਸਿੰਘ ਬਹਾਦਰ ਲੋਕ ਭਲਾਈ ਸੰਸਥਾ ਵਲੋਂ ਸਮੇਂ-ਸਮੇਂ 'ਤੇ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ | ਸੰਸਥਾ ਦੇ ਪ੍ਰਧਾਨ ਮਨਜਿੰਦਰ ਸਿੰਘ ਸੰਧਰ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਮਾਘੀ ਦੇ ਸ਼ੁੱਭ ਦਿਹਾੜੇ 'ਤੇ ਚਾਹ ਪਕੌੜਿਆਂ ਦਾ ਲੰਗਰ ਲਗਾਇਆ

ਡਕਾਲਾ, 14 ਜਨਵਰੀ (ਪਰਗਟ ਸਿੰਘ ਬਲਬੇੜਾ)-ਮਾਘੀ ਦੇ ਪਵਿੱਤਰ ਦਿਹਾੜੇ 'ਤੇ ਪਿੰਡ ਪੰਜੋਲਾ ਵਿਖੇ ਸਤਪਾਲ ਸਿੰਘ ਪੂਨੀਆ ਡਾਇਰੈਕਟਰ ਮਿਲਕ ਪਲਾਂਟ ਤੇ ਮੈਂਬਰ ਬਲਾਕ ਸੰਮਤੀ ਵਲੋਂ ਆਪਣੇ ਪਿਤਾ ਸਵ: ਉਜਾਗਰ ਸਿੰਘ ਵਲੋਂ ਚਲਾਈ ਪਰੰਪਰਾ ਅਨੁਸਾਰ ਚਾਹ ਅਤੇ ਪਕੌੜਿਆਂ ਦਾ ਲੰਗਰ ...

ਪੂਰੀ ਖ਼ਬਰ »

ਨਵੀਂ ਚੋਣ 'ਚ ਇੰਦਰਜੀਤ ਸਿੰਘ ਨੂੰ ਗੁਰਦੁਆਰਾ ਮੁਹੱਲਾ ਕਰਤਾਰਪੁਰਾ ਕੋਟਾ ਨਾਭਾ ਦਾ ਥਾਪਿਆ ਪ੍ਰਧਾਨ

ਨਾਭਾ, 14 ਜਨਵਰੀ (ਕਰਮਜੀਤ ਸਿੰਘ)-ਗੁਰਦੁਆਰਾ ਮੁਹੱਲਾ ਕਰਤਾਰਪੁਰਾ ਕਹੂਟਾ ਨਾਭਾ ਦੀ ਚੋਣ ਜਗਮੋਹਨ ਸਿੰਘ ਦੀ ਸਰਪ੍ਰਸਤੀ ਹੇਠ ਹੋਈ | ਜਿਸ ਵਿਚ ਸਮੂਹ ਮੁਹੱਲਾ ਨਿਵਾਸੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਵਲੋਂ ਅਸਤੀਫ਼ਾ ਦਿੱਤਾ ਗਿਆ ਅਤੇ ਨਵੀਂ ...

ਪੂਰੀ ਖ਼ਬਰ »

ਮਾਘੀ ਦਿਹਾੜੇ 'ਤੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਰਿੱਕੀ ਮਾਨ ਹੋਏ ਨਤਮਸਤਕ

ਡਕਾਲਾ, 14 ਜਨਵਰੀ (ਪਰਗਟ ਸਿੰਘ ਬਲਬੇੜਾ)-ਅੱਜ ਮਾਘੀ ਦੇ ਪਾਵਨ ਦਿਹਾੜੇ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ ਰਤਿੰਦਰਪਾਲ ਸਿੰਘ ਰਿੱਕੀ ਮਾਨ ਗੁਰਦੁਆਰਾ ਸਾਹਿਬ ਪਿੰਡ ਜਾਫਰਪੁਰ ਸਮੇਤ ਕਈ ਹੋਰਨਾਂ ਪਿੰਡਾਂ ਦੇ ਗੁਰਦੁਆਰਾ ਸਾਹਿਬਾਂ 'ਚ ਨਤਮਸਤਕ ਹੋਏ ਅਤੇ ਗੁਰੂ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਜਿੱਤ ਤੇ ਸ਼ਹੀਦ ਹੋਏ ਕਿਸਾਨਾਂ ਲਈ ਪਾਠ ਦੇ ਭੋਗ ਪਾਏ

ਡਕਾਲਾ, 14 ਜਨਵਰੀ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਖੇੜਕੀ ਵਿਖੇ ਕਿਸਾਨ ਅੰਦੋਲਨ ਦੀ ਜਿੱਤ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਸਨੌਰ ਪ੍ਰਧਾਨ ਮੁਖ਼ਤਿਆਰ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX