ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ-ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਮੌਕੇ ਅੱਜ ਦੇਸ਼-ਵਿਦੇਸ਼ 'ਚੋਂ ਵੱਡੀ ਗਿਣਤੀ ਸੰਗਤ ਨੇ ਪਹੁੰਚ ਕੇ ਚਾਲੀ ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕੀਤਾ ਅਤੇ ਪਵਿੱਤਰ ਮੁਕਤ ਸਰੋਵਰ ਵਿਚ ਇਸ਼ਨਾਨ ਕਰ ਕੇ ਖਿਦਰਾਣੇ ਦੀ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਸੰਗਤ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ਬਦ ਕੀਰਤਨ ਸਰਵਣ ਕੀਤਾ | ਸਵੇਰੇ 6 ਵਜੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਇਸ ਉਪਰੰਤ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨਾਂ 'ਚ ਵੀ ਸੰਗਤ ਨੇ ਹਾਜ਼ਰੀ ਭਰੀ ਤੇ ਇਸ ਮੌਕੇ ਰਾਗੀ ਤੇ ਢਾਡੀ ਜਥਿਆਂ ਨੇ ਇਤਿਹਾਸਕ ਪ੍ਰਸੰਗ ਪੇਸ਼ ਕਰ ਕੇ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਧਾਰਮਿਕ ਅਤੇ ਸਿਆਸੀ ਆਗੂ ਵੀ ਨਤਮਸਤਕ ਹੋਏ ਤੇ ਚਾਲੀ ਮੁਕਤਿਆਂ ਨੂੰ ਪ੍ਰਣਾਮ ਕੀਤਾ | ਰਾਤ ਤੋਂ ਹੀ ਸੰਗਤ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ ਤੇ ਧੁੰਦ ਵੀ ਜ਼ਿਆਦਾ ਸੀ | ਅੱਜ ਸਵੇਰ ਸਮੇਂ ਮੌਸਮ ਸਾਫ਼ ਹੁੰਦਿਆਂ ਹੀ ਸੰਗਤ ਦੀ ਆਮਦ ਵਧ ਗਈ ਅਤੇ ਦੁਪਹਿਰ ਤੱਕ ਸੰਗਤ ਦਾ ਹੜ੍ਹ ਆ ਗਿਆ | ਇਸ ਮੌਕੇ ਸ਼ਰਧਾਲੂਆਂ ਨਰਿੰਦਰ ਸਿੰਘ ਤੇ ਗੁਰਸੇਵਕ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟੁੱਟੀ-ਗੰਢੀ ਦੇ ਇਸ ਪਾਵਨ ਅਸਥਾਨ 'ਤੇ ਉਹ ਹਰ ਸਾਲ ਹਾਜ਼ਰੀ ਭਰਦੇ ਹਨ | ਸੰਗਤ ਨੇ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਿਆਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ), ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ, ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਦਾਤਣਸਰ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ ਅਤੇ ਗੁਰਦੁਆਰਾ ਦੂਖ ਨਿਵਾਰਨ ਤਰਨਤਾਰਨ ਸਾਹਿਬ ਦੇ ਦਰਸ਼ਨ ਕੀਤੇ | ਇਸ ਵਾਰ ਚੋਣ ਜ਼ਾਬਤੇ ਕਾਰਨ ਸਿਆਸੀ ਕਾਨਫ਼ਰੰਸਾਂ ਨਹੀਂ ਹੋਈਆਂ ਅਤੇ ਪੂਰੀ ਤਰ੍ਹਾਂ ਧਾਰਮਿਕ ਰੰਗ 'ਚ ਰੰਗਿਆ ਰਿਹਾ | ਇਲਾਕੇ ਦੀ ਸੰਗਤ ਵਲੋਂ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੇ ਸਾਰੇ ਰਸਤਿਆਂ 'ਤੇ ਲੰਗਰ ਲਾਏ ਗਏ | 15 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 4 ਤੋਂ ਸਵੇਰੇ 9 ਵਜੇ ਨਗਰ ਕੀਰਤਨ ਆਰੰਭ ਹੋਵੇਗਾ | ਗੁਰਦੁਆਰਾ ਟਿੱਬੀ ਸਾਹਿਬ ਵਿਖੇ ਢਾਡੀ ਦਰਬਾਰ ਸਜਾਇਆ ਜਾਵੇਗਾ ਅਤੇ 15 ਜਨਵਰੀ ਨੂੰ ਹੀ ਗੁਰਦੁਆਰਾ ਤੰਬੂ ਸਾਹਿਬ ਵਿਖੇ ਸਵੇਰੇ 11 ਵਜੇ ਅੰਮਿ੍ਤ ਸੰਚਾਰ ਹੋਵੇਗਾ |
ਨਿਹੰਗ ਸਿੰਘਾਂ ਵਲੋਂ ਮਹੱਲਾ ਅੱਜ
ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਕੀਰਤਨ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਦੱਸਿਆ ਕਿ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਵਲੋਂ ਚੱਲੀ ਆਉਂਦੀ ਖ਼ਾਲਸਾਈ ਰਵਾਇਤ ਅਨੁਸਾਰ 15 ਜਨਵਰੀ ਨੂੰ ਸਮੂਹ ਨਿਹੰਗ ਸਿੰਘਾਂ ਦਲਾਂ ਦੇ ਸਹਿਯੋਗ ਨਾਲ ਪੁਰਾਤਨ ਖ਼ਾਲਸਾਈ ਪਰੰਪਰਾ ਅਨੁਸਾਰ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਖ਼ਾਲਸਾਈ ਸਿੱਖੀ ਜਾਹੋ-ਜਲਾਲ ਨਾਲ ਨਿਹੰਗ ਸਿੰਘਾਂ ਵਲੋਂ ਮਹੱਲਾ ਕੱਢਿਆ ਜਾਵੇਗਾ | ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮਹੱਲੇ 'ਚ ਨਿਹੰਗ ਸਿੰਘ ਦਲਾਂ ਦੇ ਮੁਖੀ ਜਥੇਦਾਰ ਸਾਹਿਬਾਨ ਬੇਅੰਤ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਸ਼ਾਮਿਲ ਹੋਣਗੀਆਂ ਅਤੇ ਗੁਰਦੁਆਰਾ ਟਿੱਬੀ ਸਾਹਿਬ ਦੇ ਨਜ਼ਦੀਕ ਮੈਦਾਨ ਵਿਚ ਮਹੱਲਾ ਖੇਡਿਆ ਜਾਵੇਗਾ, ਜਿਥੇ ਨਿਹੰਗ ਸਿੰਘ ਘੋੜਿਆਂ ਦੀਆਂ ਦੌੜਾਂ ਤੇ ਗੱਤਕੇ ਦੇ ਜੌਹਰ ਵਿਖਾਉਣਗੇ |
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਮਾਘੀ ਦੇ ਦਿਹਾੜੇ 'ਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਸ: ਧਾਮੀ ਨੇ ਕਿਹਾ ...
ਬੁਢਲਾਡਾ, 14 ਜਨਵਰੀ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)-ਬੀਤੀ ਰਾਤ ਬੁਢਲਾਡਾ ਨੇੜਲੇ ਪਿੰਡ ਬੱਛੋਆਣਾ ਅਤੇ ਦੋਦੜਾ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੀ ਦੀ ਮੌਤ ਹੋ ਗਈ ਹੈ | ਥਾਣਾ ਸਦਰ ਬੁਢਲਾਡਾ ਦੇ ਇੰਚਾਰਜ ਮੇਲਾ ਸਿੰਘ ਨੇ ਦੱਸਿਆ ਕਿ ਰਾਤ ...
ਰੇਸ਼ਮ ਸਿੰਘ/ਗੁਰਦੀਪ ਸਿੰਘ ਅਟਾਰੀ
ਅੰਮਿ੍ਤਸਰ/ਅਟਾਰੀ, 14 ਜਨਵਰੀ-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ ਗੜਬੜੀ ਫੈਲਾਉਣ ਦੇ ਮਨਸ਼ੇ ਨਾਲ ਪਾਕਿ ਵਲੋਂ ਭੇਜੀ ਗਈ ਧਮਾਕਾਖੇਜ਼ ਸਮੱਗਰੀ ਤੇ ਹੋਰ ਵਿਸਫੋਟਕ ਸਾਮਾਨ ਬਰਾਮਦ ਕਰਕੇ ਪੁਲਿਸ ਨੇ ਇਕ ਹੋਰ ਸਾਜਿਸ਼ ਨੂੰ ...
ਝਬਾਲ, 14 ਜਨਵਰੀ (ਸੁਖਦੇਵ ਸਿੰਘ- ਜੰਮੂ-ਕਸ਼ਮੀਰ ਦੇ ਪੁਣਛ ਖੇਤਰ 'ਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਤਿੰਨ ਅੱਤਵਾਦੀਆਂ ਨੂੰ ਢੇਰ ਕਰਕੇ ਹੌਲਦਾਰ ਗੁਰਜੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਕੋਟ ਧਰਮ ਚੰਦ ਸ਼ਹੀਦੀ ਜਾਮ ਪੀ ਗਿਆ | ਸ਼ਹੀਦ ਦੀ ਖ਼ਬਰ ਮਿਲਣ 'ਤੇ ਸਾਰੇ ...
ਫਗਵਾੜਾ, 14 ਜਨਵਰੀ (ਹਰਜੋਤ ਸਿੰਘ ਚਾਨਾ, ਤਰਨਜੀਤ ਸਿੰਘ ਕਿੰਨੜਾ)-ਪੰਜਾਬ 'ਚ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੰਤਰੀ ਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਕਾਂਗਰਸ ਪਾਰਟੀ ਨੂੰ ਛੱਡਣ ਦਾ ਐਲਾਨ ਕਰ ਦਿੱਤਾ ਹੈ | ਉਨ੍ਹਾਂ ...
ਫਗਵਾੜਾ, 14 ਜਨਵਰੀ (ਹਰਜੋਤ ਸਿੰਘ ਚਾਨਾ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਇੱਥੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਕੀਤੀ ਇਕ ਰੈਲੀ ਮੌਕੇ ਕੁਝ ਰੁੱਸੇ ਕਾਂਗਰਸੀਆਂ ਨੂੰ ਇਕੱਠੇ ਨਾ ਕਰਨ ਦੇ ਮਾਮਲੇ ਨੂੰ ਲੈ ਕੇ ਮਾਨ ਨੇ ਉਸੇ ਦਿਨ ਹੀ ...
ਮੰਡੀ ਕਿੱਲਿਆਂਵਾਲੀ, 14 ਜਨਵਰੀ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ 'ਚ ਭਾਜਪਾ ਨੇ 'ਰੱਜਵਾਂ' ਚੋਣ ਡੰਕਾ ਵਜਾਉਣ ਲਈ ਜ਼ਮੀਨੀ ਉਪਰਾਲੇ ਵਿੱਢ ਦਿੱਤੇ ਹਨ | 16 ਜਨਵਰੀ ਨੂੰ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਵਰਚੂਅਲ ਰੈਲੀਆਂ ਨੂੰ ਸੰਬੋਧਨ ਕਰਨਾ ...
ਜੰਡਿਆਲਾ ਗੁਰੂ, 14 ਜਨਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਵਿਖੇ ਦੇਰ ਰਾਤ ਇਕ ਸੁਨਿਆਰੇ ਦੀ ਦੁਕਾਨ ਸਾਗਰ ਜਿਊਲਰ ਤੋਂ ਕਰੀਬ ਡੇਢ ਕਰੋੜ ਰੁਪਏ ਦਾ ਸੋਨਾ ਅਤੇ ਇਕ ਲੱਖ ਪੰਜਾਹ ਹਜ਼ਾਰ ਰੁਪਏ ਨਕਦ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦੁਕਾਨ ਦੇ ਮਾਲਕ ਸਾਗਰ ...
ਸੰਯੁਕਤ ਸਮਾਜ ਮੋਰਚਾ ਵਲੋਂ 10 ਉਮੀਦਵਾਰਾਂ ਦੀਆਂ ਟਿਕਟਾਂ ਐਲਾਨਣ ਤੋਂ ਬਾਅਦ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜਲੰਧਰ ਜ਼ਿਲ੍ਹੇ ਦੇ ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਜਦੋਂ ਟਿਕਟਾਂ ਲਈ ਦਰਖ਼ਾਸਤਾਂ ਲਈਆਂ ਜਾ ਰਹੀਆਂ ਹਨ ਅਤੇ ਦਰਖ਼ਾਸਤਾਂ ਦੀ ਪੜਤਾਲ ...
ਲੁਧਿਆਣਾ, 14 ਜਨਵਰੀ (ਪੁਨੀਤ ਬਾਵਾ)-ਸੰਯੁਕਤ ਸਮਾਜ ਮੋਰਚਾ ਦੀ ਅਹਿਮ ਪ੍ਰੈਸ ਕਾਨਫ਼ਰੰਸ ਲੁਧਿਆਣਾ ਕੇਂਦਰੀ ਦਫ਼ਤਰ ਵਿਖੇ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟਰੀ ਕਮੇਟੀ ਪ੍ਰੇਮ ਸਿੰਘ ਭੰਗੂ, ਮੈਂਬਰ ਸਕਰੀਨਿੰਗ ਕਮੇਟੀ ਪੋ੍ਰ:ਮਨਜੀਤ ਸਿੰਘ ਅਤੇ ਡਾ: ...
ਐੱਸ. ਏ. ਐੱਸ. ਨਗਰ, 14 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਬੀਤੇ ਦਿਨੀਂ ਪਾਰਟੀ ਦੇ ਸੀਨੀਅਰ ਆਗੂਆਂ ਦੇ ਇਕ ਵਫ਼ਦ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ...
ਚੰਡੀਗੜ੍ਹ, 14 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ 26 ਜਨਵਰੀ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਰਾਜ ਪੱਧਰੀ ਸਮਾਗਮ ਐਸ.ਏ.ਐਸ ਨਗਰ ਵਿਚ ਕਰਵਾਇਆ ਜਾ ਰਿਹਾ ਹੈ, ਜਿੱਥੇ ਸੂਬੇ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣ ਦੀ ਰਸਮ ...
ਚੰਡੀਗੜ੍ਹ, 14 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚ ਚੋਣ ਰੈਲੀਆਂ ਤੇ ਨੁੱਕੜ ਮੀਟਿੰਗਾਂ 'ਤੇ ਪਾਬੰਦੀ ਲਗਾਉਣ ਦੇ ਫ਼ੈਸਲੇ ਦੀ ਮੁੜ ਸਮੀਖਿਆ ਕਰੇ ਅਤੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਤੱਕ ...
ਚੰਡੀਗੜ੍ਹ, 14 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਖਾਲੀ ਖਜ਼ਾਨਾ ਭਰਿਆ ਜਾਵੇਗਾ ਅਤੇ ਪਾਰਟੀ ਸਪਰੀਮੋਂ ਅਰਵਿੰਦ ...
ਲੁਧਿਆਣਾ, 14 ਜਨਵਰੀ (ਪੁਨੀਤ ਬਾਵਾ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਨੂੰ ਇਕ ਸੂਤਰ 'ਚ ਪਰੋ ਕੇ ਚੋਣ ਲੜਨ ਦਾ ਦਾਅਵਾ ਹਵਾ ਹੁੰਦਾ ਨਜ਼ਰ ਆ ਰਿਹਾ ਹੈ | ਕਿਸਾਨ ਆਗੂਆਂ 'ਚ ਇਕਸੁਰਤਾ ਨਾ ਹੋਣ ਕਾਰਨ ਚੋਣਾਂ ਅੰਦਰ ਕਿਸਾਨਾਂ ...
ਰਾਜੇਸ਼ ਕੁਮਾਰ ਸ਼ਰਮਾ
ਅੰਮਿ੍ਤਸਰ, 14 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਪੰਜਾਬ 'ਚ ਭਾਜਪਾ ਆਗੂਆਂ ਦਾ ਚੋਣਾਂ ਨੂੰ ਲੈ ਕੇ ਉਤਸ਼ਾਹ ਸਿਖਰਾਂ 'ਤੇ ਹੈ | ਇਸ ਉਤਸ਼ਾਹ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ ਪੰਜਾਬ ...
ਅੰਮਿ੍ਤਸਰ, 14 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੇ ਦੇਸ਼ ਦੇ ਇਤਿਹਾਸ 'ਚ ਪਹਿਲੀ ਵਾਰ ਕੌਮੀ ਸੁਰੱਖਿਆ ਨੀਤੀ ਜਾਰੀ ਕੀਤੀ ਹੈ | ਇਸ ਸੁਰੱਖਿਆ ਨੀਤੀ 'ਚ ਪਾਕਿ ਸਰਕਾਰ ਨੇ ਭਾਰਤ ਨਾਲ ਚੰਗੇ ਸੰਬੰਧਾਂ ਦੀ ਉਮੀਦ ਜਤਾਈ ਹੈ | ਇਸ ਦੇ ਨਾਲ ਹੀ ...
ਡੱਬਵਾਲੀ, 14 ਜਨਵਰੀ (ਇਕਬਾਲ ਸਿੰਘ ਸ਼ਾਂਤ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਲੰਬੀ ਤੋਂ ਉਮੀਦਵਾਰੀ ਦਾ ਅਧਿਕਾਰਤ ਐਲਾਨ ਅਜੇ ਬਾਕੀ ਹੈ | ਦੂਜੇ ਪਾਸੇ ਅਕਾਲੀ ਦਲ ਨਾਲ ਜੱਦੀ ਸਾਂਝੀ ਰੱਖਦੀ ਇੰਡੀਅਨ ਨੈਸ਼ਨਲ ਲੋਕਦਲ ਨੇ ਪਹਿਲਾਂ ਹੀ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ...
ਅੰਮਿ੍ਤਸਰ, 14 ਜਨਵਰੀ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਦੱਖਣੀ 'ਚੋਂ ਰਿਟਰਨਿੰਗ ਅਫ਼ਸਰ ਹਰਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ 6 ਟਰੱਕ ਟਰਾਈ ਸਾਈਕਲ ਕਬਜ਼ੇ ਵਿਚ ਲਏ ਹਨ ਜਿਨ੍ਹਾਂ ਬਾਰੇ ਚਰਚਾ ਹੈ ਕਿ ਇਹ ਟਰਾਈ ਸਾਈਕਲ ਹਲਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਇਸ ...
ਬਟਾਲਾ, 14 ਜਨਵਰੀ (ਕਾਹਲੋਂ)-ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਗੁਰੂ ਘਰ ਦਰਬਾਰ ਸਾਹਿਬ ਵਿਖੇ ਸਾਈਾ ਮੀਆਂ ਮੀਰ ਫਾਉਂਡੇਸ਼ਨ ਦੇ ਮੁਖੀ ਅਤੇ ਸਾਈਾ ਮੀਆਂ ਮੀਰ ਸਾਹਿਬ ਦੇ ਮੌਜ਼ੂਦਾ ਗੱਦੀ ਨਸ਼ੀਨ ਸਾਈਾ ਅਲੀ ਰਜ਼ਾ ਕਾਦਰੀ ਅਤੇ ਗੁਰੂ ਘਰ ਦੇ ਪ੍ਰਬੰਧਕਾਂ ਵਲੋਂ ...
ਸੁਰ ਸਿੰਘ, 14 ਜਨਵਰੀ (ਧਰਮਜੀਤ ਸਿੰਘ)-ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ 8ਵੀਂ ਬਰਸੀ 19 ਜਨਵਰੀ ਨੂੰ ਦਲ-ਪੰਥ ਦੇ ਹੈੱਡਕੁਆਰਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਨਗਰ ਸੁਰ ਸਿੰਘ ਵਿਖੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ' ਦੇ ...
ਜਲੰਧਰ, 14 ਜਨਵਰੀ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਵਟ੍ਹਸਐਪ 'ਤੇ ਸ਼ੁਰੂ ਕੀਤਾ ਗਿਆ ਸਰਵੇਖਣ ਵਿਵਾਦਾਂ 'ਚ ਘਿਰਦਾ ਨਜ਼ਰ ਆ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵਿਰੋਧੀ ਪਾਰਟੀਆਂ ਦੇ ...
ਚੰਡੀਗੜ੍ਹ, 14 ਜਨਵਰੀ (ਵਿਕਰਮਜੀਤ ਸਿੰਘ ਮਾਨ)-ਮਾਨਸਾ ਵਿਧਾਨ ਸਭਾ ਸੀਟ ਦੀ ਟਿਕਟ ਨੂੰ ਲੈ ਕੇ ਚੱਲ ਰਹੇ ਕਲੇਸ਼ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪੰਜਾਬ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਹੈ | ...
ਬੁਢਲਾਡਾ, 14 ਜਨਵਰੀ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)-ਬੀਤੀ ਰਾਤ ਬੁਢਲਾਡਾ ਨੇੜਲੇ ਪਿੰਡ ਬੱਛੋਆਣਾ ਅਤੇ ਦੋਦੜਾ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੀ ਦੀ ਮੌਤ ਹੋ ਗਈ ਹੈ | ਥਾਣਾ ਸਦਰ ਬੁਢਲਾਡਾ ਦੇ ਇੰਚਾਰਜ ਮੇਲਾ ਸਿੰਘ ਨੇ ਦੱਸਿਆ ਕਿ ਰਾਤ ...
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਜੋੜ ਮੇਲੇ 'ਤੇ ਡੇਰਾ ਭਾਈ ਮਸਤਾਨ ਸਿੰਘ ਵਿਖੇ ਪੰਥ, ਗ੍ਰੰਥ, ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਕਰਵਾਏ ਅਰਦਾਸ ਸਮਾਗਮ ਵਿਚ ...
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ...
ਕੋਲਕਾਤਾ, 14 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ 'ਚ ਬੀਕਾਨੇਰ-ਗੁਹਾਟੀ ਐਕਸਪ੍ਰੈਸ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 9 ਹੋ ਗਈ ਹੈ | ਉੱਤਰ-ਪੂਰਬੀ ਸਰਹੱਦੀ ਰੇਲਵੇ (ਐਨ. ਐਫ. ਆਰ.) ਦੇ ਬੁਲਾਰੇ ਨੇ ਦੱਸਿਆ ਕਿ ਮਿ੍ਤਕਾਂ 'ਚੋਂ ...
ਚੰਡੀਗੜ੍ਹ, 14 ਜਨਵਰੀ (ਏਜੰਸੀ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਇੱਥੇ ਐਲਾਨ ਕੀਤਾ ਕਿ ਜਿਹੜੇ 15 ਤੋਂ 18 ਸਾਲ ਦੇ ਬੱਚਿਆਂ ਦੇ ਕੋਵਿਡ-19 ਰੋਕੂ ਟੀਕੇ ਨਹੀਂ ਲੱਗੇ ਹੋਣਗੇ ਉਨ੍ਹਾਂ ਨੂੰ ਸਕੂਲ ਖੁੱਲ੍ਹਣ ਸਮੇਂ ਸਕੂਲ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX