ਤਾਜਾ ਖ਼ਬਰਾਂ


ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਜੀ.ਆਰ.ਪੀ. ਦੇ ਏ.ਆਈ.ਜੀ. ਵਲੋਂ ਰੇਲਵੇ ਸਟੇਸ਼ਨ ਦੀ ਚੈਕਿੰਗ
. . .  1 day ago
ਅੰਮ੍ਰਿਤਸਰ, 2 ਜੁਲਾਈ (ਗਗਨਦੀਪ ਸ਼ਰਮਾ)-ਜੀ.ਆਰ.ਪੀ. ਦੇ ਏ.ਆਈ.ਜੀ. ਅਜੇ ਮਲੂਜਾ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਦੌਰਾਨ ਯਾਤਰੀਆਂ ਦੇ ਸਾਮਾਨ ਨੂੰ ਵੀ ਚੈੱਕ ਕੀਤਾ ਗਿਆ।
ਬਰਗਾੜੀ ਬੇਅਦਬੀ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਆਗੂਆਂ ਨੂੰ ਸੌਂਪੀ ਜਾਂਚ ਰਿਪੋਰਟ
. . .  1 day ago
ਅਜਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਵਿਦਿਆਲਾ ਦਮਦਮੀ ਟਕਸਾਲ...
ਜਬਰ ਜਨਾਹ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦਾ ਭਰਾ ਗ੍ਰਿਫ਼ਤਾਰ
. . .  1 day ago
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਬਠਿੰਡਾ

ਬਠਿੰਡਾ 'ਚ ਲੋਹੜੀ ਅਤੇ ਮਾਘੀ ਦਾ ਪਵਿੱਤਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਬਠਿੰਡਾ, 14 ਜਨਵਰੀ (ਅਵਤਾਰ ਸਿੰਘ)-ਬਠਿੰਡਾ ਜ਼ਿਲ੍ਹੇ ਵਿਚ ਲੋਹੜੀ ਅਤੇ ਮਾਘੀ ਦਾ ਪਵਿੱਤਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੱਖ-ਵੱਖ ਗੁਰੂ ਘਰਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਕੌਮ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ | ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ, ਗੁਰਦੁਆਰਾ ਸਾਹਿਬ ਹਾਜੀ ਰਤਨ, ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਤੋਂ ਇਲਾਵਾ ਹੋਰ ਵੀ ਵੱਖ-ਵੱਖ ਗੁਰੂ ਘਰਾਂ ਵਿਚ ਸੰਗਤਾਂ ਨਤਮਸਤਕ ਹੋਈਆਂ | ਇਸ ਮੌਕੇ ਸੰਗਤਾਂ ਨੇ ਮਾਘ ਦੀਆਂ ਠੰਡੀਆਂ ਹਵਾਵਾਂ ਦੇ ਚਲਦਿਆਂ ਅੰਮਿ੍ਤ ਵੇਲੇ ਦੇ ਇਸ਼ਨਾਨ ਕਰਨ ਉਪਰੰਤ ਗੁਰੂ ਘਰਾਂ ਦੇ ਦਰਸ਼ਨ ਦੀਦਾਰ ਕੀਤੇ | ਹਜ਼ੂਰੀ ਰਾਗੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਢਾਡੀ ਜੱਥਿਆਂ ਵਲੋਂ ਸ਼ਬਦ ਕੀਰਤਨ ਅਤੇ ਸਿੱਖ ਇਤਿਹਾਸ ਭਰਪੂਰ ਵਾਰਾਂ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਹਾਜੀ ਰਤਨ ਦੇ ਮੈਨੇਜਰ ਸੁਮੇਰ ਸਿੰਘ ਨੇ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਮਾਘ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਦਿਨ ਪੰਜਾਬ ਅਤੇ ਸਿੱਖ ਕੌਮ ਲਈ ਖ਼ੁਸ਼ੀਆਂ ਭਰਿਆ ਹੋਵੇ ਤੇ ਵਾਹਿਗੁਰੂ ਹਰ ਪਰਿਵਾਰ ਦੀ ਚੜ੍ਹਦੀ ਕਲਾ ਦੇ ਨਾਲ ਤੰਦਰੁਸਤੀ ਬਖ਼ਸ਼ਣ | ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਮੌਕੇ ਵਿਸ਼ੇਸ਼ ਸਮਾਗਮ ਸਜਾਏ ਗਏ, ਇਸ ਮੌਕੇ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਸ੍ਰੀ ਕਲਗੀਧਰ ਸਾਹਿਬ ਗੁਰਦੁਆਰਾ ਹਜੂਰ ਸਿੰਘ ਕਪੂਰ ਸਿੰਘ ਕਾਲੋਨੀ ਵਲੋਂ ਅੰਮਿ੍ਤਮਾਈ ਸ਼ਬਦ ਬਾਣੀ ਨਾਲ ਸੰਗਤਾਂ ਨੂੰ ਜੋੜਿਆ | ਸ਼ਹਿਰ ਵੱਖ-ਵੱਖ ਥਾਵਾਂ 'ਤੇ ਸਮਾਜ ਸੇਵੀਆਂ ਸੰਸਥਾਵਾਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਦਸਮੇਸ਼ ਪਿਆਰੇ ਸੇਵਾ ਸੁਸਾਇਟੀ, ਭਾਈ ਘਨ੍ਹੱਈਆ ਜੀ ਸੇਵਕ ਜਥਾ, ਸਬਦ ਚੌਂਕੀ ਜਥਾ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਅਤੇ ਮਾਘ ਮਹੀਨੇ ਦੀ ਸੰਗਰਾਂਦ 'ਤੇ ਦਾਨ ਕਰਨ ਦੀ ਪ੍ਰਮੁੱਖਤਾ ਦੇ ਕਾਰਨ ਥਾਂ-ਥਾਂ 'ਤੇ ਲੰਗਰ ਲਗਾਏ ਗਏ | ਇਸ ਤੋਂ ਇਲਾਵਾ ਗਣਪਤੀ ਇਨਕਲੇਵ ਦੇ ਗੁਰਦੁਆਰਾ ਸਾਹਿਬ ਵਿਖੇ ਛੋਟੇ-ਛੋਟੇ ਬੱਚਿਆਂ ਵਲੋਂ ਕਵੀ ਦਰਬਾਰ ਅਤੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਸ਼ਬਦ ਬਾਣੀ ਨਾਲ ਜੋੜਿਆ ਗਿਆ |

ਮਾਨਸਾ 'ਚ ਕਈ ਪੁਲਿਸ ਮੁਲਾਜ਼ਮਾਂ ਸਮੇਤ ਕੋਰੋਨਾ ਦੇ 76 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 14 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ ਦਿਨੋਂ ਦਿਨ ਵਧ ਰਿਹਾ ਹੈ | ਅੱਜ ਇਸ ਵਾਇਰਸ ਦੇ 76 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ 'ਚ ਬੁਢਲਾਡਾ ਖੇਤਰ ਦੇ 7 ਪੁਲਿਸ ਮੁਲਾਜ਼ਮ ਵੀ ਦੱਸੇ ਜਾਂਦੇ ਹਨ | ਸਿਹਤ ਵਿਭਾਗ ...

ਪੂਰੀ ਖ਼ਬਰ »

4 ਆਈ.ਜੀ. ਦਫ਼ਤਰ ਦੇ ਮੁਲਾਜ਼ਮਾਂ ਸਮੇਤ 469 ਆਏ ਨਵੇਂ ਕੋਰੋਨਾ ਦੇ ਮਾਮਲੇ

ਬਠਿੰਡਾ, 14 ਜਨਵਰੀ (ਅਵਤਾਰ ਸਿੰਘ)-ਬਠਿੰਡਾ ਜ਼ਿਲੇ੍ਹ ਵਿਚ ਅੱਜ ਮੁੜ ਕੋਰੋਨਾ ਮਹਾਂਮਾਰੀ ਦੇ ਪ੍ਰਭਾਵ ਕਾਰਨ ਕੋਰੋਨਾ ਦਾ ਟੈਸਟਾਂ 'ਚੋਂ 469 ਪਾਜ਼ੀਟਿਵ ਦੇ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਿਨ੍ਹਾਂ ਵਿਚ ਸੈਂਟਰਲ ਯੂਨੀਵਰਸਿਟੀ ਘੁੱਦਾ 21, ਦੁਰਗਾ ਡਾਇਗਨੌਸਟਿਕ 23 ਅਤੇ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 4 ਜ਼ਖ਼ਮੀ

ਬਠਿੰਡਾ, 14 ਜਨਵਰੀ (ਅਵਤਾਰ ਸਿੰਘ)-ਬਠਿੰਡਾ ਡੱਬਵਾਲੀ ਰੋਡ 'ਤੇ ਦੋ ਮੋਟਰਸਾਈਕਲ ਸਵਾਰ ਮੋਟਰਸਾਈਕਲ ਦਾ ਸੰਤੁਲਨ ਸੰਭਾਲ ਨਾ ਸਕਣ ਕਾਰਨ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ | ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਗੌਰਵ ...

ਪੂਰੀ ਖ਼ਬਰ »

ਭਾਰਤੀ ਸਾਬਕਾ ਸੈਨਿਕ ਪ੍ਰੀਸ਼ਦ ਵਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਹੋਈ ਖ਼ਾਮੀ ਨੂੰ ਲੈ ਕੇ ਸਖ਼ਤ ਕਾਨੂੰਨ ਬਣਾਉਣ ਲਈ ਦਸਤਖ਼ਤ ਮੁਹਿੰਮ ਰਾਹੀਂ ਰਾਸ਼ਟਰਪਤੀ ਪਾਸੋਂ ਕੀਤੀ ਮੰਗ

ਬਠਿੰਡਾ, 14 ਜਨਵਰੀ (ਵੀਰਪਾਲ ਸਿੰਘ)- 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚ ਰਾਹੀਂ ਖ਼ਾਮੀ ਕਾਰਨ ਵਾਪਰੇ ਘਟਨਾਕ੍ਰਮ 'ਤੇ ਭਾਰਤੀ ਸੇਵਾ ਮੁਕਤ ਸੈਨਿਕਾਂ ਪ੍ਰੀਸ਼ਦ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ ਗਈ | ਭਾਰਤੀ ...

ਪੂਰੀ ਖ਼ਬਰ »

ਮਾਘੀ ਦੇ ਪਾਵਨ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ

ਤਲਵੰਡੀ ਸਾਬੋ, 14 ਜਨਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਚਾਲੀ ਮੁਕਤਿਆਂ ਦੀ ਯਾਦ ਵਿਚ ਮਨਾਏ ਜਾਂਦੇ ਮਾਘੀ ਦੇ ਪਾਵਨ ਦਿਹਾੜੇ ਮੌਕੇ ਜਿੱਥੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੇ ਜੋੜ ਮੇਲੇ ਦਾ ਆਯੋਜਨ ਕੀਤਾ ਜਾਂਦਾ ਹੈ, ਉੱਥੇ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ...

ਪੂਰੀ ਖ਼ਬਰ »

ਹਲਕਾ ਤਲਵੰਡੀ ਸਾਬੋ ਨਾਲ ਸੰਬੰਧਿਤ ਕੁੱਲ 39 ਵਿਅਕਤੀ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 14 ਜਨਵਰੀ (ਰਣਜੀਤ ਸਿੰਘ ਰਾਜੂ)-ਕੋਰੋਨਾ ਦੀ ਦੇਸ਼ ਅੰਦਰ ਚੱਲੀ ਤੀਜੀ ਲਹਿਰ ਦੌਰਾਨ ਜਿੱਥੇ ਬਠਿੰਡਾ ਜ਼ਿਲੇ੍ਹ ਵਿਚ ਅੱਜ ਕੋਰੋਨਾ ਦੇ 500 ਦੇ ਕਰੀਬ ਪਾਜ਼ੀਟਿਵ ਮਰੀਜ਼ ਮਿਲਣ ਦੀ ਜਾਣਕਾਰੀ ਹੈ ਉੱਥੇ ਸਿਹਤ ਵਿਭਾਗ ਵਲੋਂ ਮੁਹੱਈਆ ਜਾਣਕਾਰੀ ਅਨੁਸਾਰ ਵੱਖ ...

ਪੂਰੀ ਖ਼ਬਰ »

ਬਠਿੰਡਾ ਦੇ 'ਕਿਸਾਨ ਚੌਕ' 'ਚ ਬਲਦਾਂ ਨਾਲ ਹਲ ਵਾਹੁੰਦੇ ਕਿਸਾਨ ਦਾ ਮਾਡਲ ਸਥਾਪਿਤ

ਬਠਿੰਡਾ, 14 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਤਿੰਨ ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੀ ਯਾਦ ਵਿਚ ਬਠਿੰਡਾ ਵਿਖੇ ਬਣਾਏ ਗਏ 'ਕਿਸਾਨ ਚੌਕ' ਵਿਚ ਅੱਜ 'ਬਲਦਾਂ ਨਾਲ ਹਲ ਵਾਹੁੰਦੇ ਕਿਸਾਨ' ਦਾ ਮਾਡਲ ਸਥਾਪਿਤ ...

ਪੂਰੀ ਖ਼ਬਰ »

ਪਾਵਰਕਾਮ ਆਡਿਟ ਟੀਮ ਨੇ ਲੱਖਾਂ ਦਾ ਬਿਜਲੀ ਸਾਮਾਨ ਕਬਜ਼ੇ 'ਚ ਲਿਆ

ਨਥਾਣਾ, 14 ਜਨਵਰੀ (ਗੁਰਦਰਸ਼ਨ ਲੁੱਧੜ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਇੱਕ ਟੀਮ ਵਲੋਂ ਪਿੰਡ ਕਲਿਆਣ ਸੱੁਖਾ ਵਿਖੇ ਛਾਪੇਮਾਰੀ ਕਰਕੇ ਲੱਖਾਂ ਰੁਪਏ ਦਾ ਬਿਜਲੀ ਸਾਮਾਨ ਕਬਜ਼ੇ ਵਿਚ ਲਿਆ ਗਿਆ ਹੈ | ਪਾਵਰਕਾਮ ਸਬ-ਡਵੀਜਨ ਨਥਾਣਾ ਦੇ ਅਧਿਕਾਰੀਆਂ ਤੋਂ ਮਿਲੀ ...

ਪੂਰੀ ਖ਼ਬਰ »

ਇਲੈਕਟਰੋ ਹੋਮਿਓਪੈਥੀ ਦੇ ਪਿਤਾਮਾ ਡਾ. ਕਾਉਂਟ ਸ਼ੀਜਰ ਮੈਟੀ ਦਾ ਜਨਮ ਦਿਨ ਮਨਾਇਆ

ਬਠਿੰਡਾ, 14 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਇਲੈਕਟ੍ਰੋ ਹੋਮਿਓਪੈਥੀ ਦਵਾਈ ਦੇ ਪਿਤਾਮਾ ਡਾ. ਕਾਉਂਟ ਸੀਜ਼ਰ ਮੈਟੀ ਦੇ 213ਵੇਂ ਜਨਮ ਦਿਹਾੜੇ ਮੌਕੇ ਬਠਿੰਡਾ ਵਿਖੇ ਇਲੈਕਟ੍ਰੋ ਹੋਮਿਓਪੈਥੀ ਫਾਊਾਡੇਸ਼ਨ ਦੇ ਕੌਮੀ ਉੱਪ-ਪ੍ਰਧਾਨ ਡਾ. ਹਰਵਿੰਦਰ ਸਿੰਘ ਤੇ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਦਾ ਸ਼ਟਰ ਤੋੜ ਕੇ 8 ਹਜ਼ਾਰ ਦੇ ਕਰੀਬ ਦੀ ਨਕਦੀ ਚੋਰੀ

ਕੋਟਫੱਤਾ, 14 ਜਨਵਰੀ (ਰਣਜੀਤ ਸਿੰਘ ਬੁੱਟਰ)- ਨਗਰ ਕੋਟਸ਼ਮੀਰ ਦੀ ਤਲਵੰਡੀ ਰੋਡ 'ਤੇ ਕੇਨਰਾ ਬੈਂਕ ਦੇ ਸਾਹਮਣੇ ਬੁੱਟਰ ਕਰਿਆਣਾ ਸਟੋਰ ਤੇ ਚੋਰ ਰਾਤ ਨੂੰ ਰਾਡ ਨਾਲ ਸ਼ਟਰ ਤੋੜ ਕੇ ਗੱਲੇ ਵਿਚ ਪਈ 8000 ਦੇ ਕਰੀਬ ਦੀ ਨਗਦੀ ਚੋਰੀ ਕਰਕੇ ਲੈ ਗਏ | ਘਟਨਾ ਦਾ ਪਤਾ ਸਵੇਰੇ 6 ਵਜੇ ਉਸ ...

ਪੂਰੀ ਖ਼ਬਰ »

ਬੱਲੂਆਣਾ ਦੇ ਗੁਰਦੁਆਰਾ 'ਚ ਗੁਰਮਤਿ ਸਮਾਗਮ ਕਰਵਾਇਆ

ਬੱਲੂਆਣਾ, 14 ਜਨਵਰੀ (ਗੁਰਨੈਬ ਸਾਜਨ)-ਬੱਲੂਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਲੰਬਾ ਅਰਸਾ ਸੇਵਾ ਕਰਨ ਵਾਲੇ ਮੁੱਖ ਸੇਵਾਦਾਰ ਬਾਬਾ ਮਹਿੰਦਰ ਸਿੰਘ ਦੀ ਬਰਸੀ ਨੂੰ ਮੁੱਖ ਰੱਖਦਿਆਂ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਮਤਿ ਸਮਾਗਮ ਦੌਰਾਨ ਉੱਘੇ ਸਿੱਖ ਪ੍ਰਚਾਰਕ ਭਾਈ ...

ਪੂਰੀ ਖ਼ਬਰ »

ਪਿੰਡ ਜਗਾ ਰਾਮ ਤੀਰਥ ਵਿਖੇ ਚੜ੍ਹਦੀਕਲਾ ਵੈੱਲਫੇਅਰ ਕਲੱਬ ਵਲੋਂ ਲਗਾਇਆ ਵੈਕਸੀਨੇਸ਼ਨ ਕੈਂਪ

ਤਲਵੰਡੀ ਸਾਬੋ, 14 ਜਨਵਰੀ (ਰਣਜੀਤ ਸਿੰਘ ਰਾਜੂ)-ਕੋਰੋਨਾ ਦੀ ਤੀਜੀ ਲਹਿਰ ਦੇ ਜੋਰ ਫੜਦਿਆਂ ਹੀ ਜਿੱਥੇ ਪ੍ਰਸ਼ਾਸਨ ਨੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕਰਨੀ ਸ਼ੁਰੂ ਕਰ ਦਿੱਤੀ ਹੈ, ਉੱਥੇ ਲੋਕ ਭਲਾਈ ਦੇ ਕੰਮ ਕਰ ਰਹੇ ਕਲੱਬਾਂ ਨੇ ਵੀ ਇਸ ਕਾਰਜ ਵਿਚ ਵਧ ...

ਪੂਰੀ ਖ਼ਬਰ »

ਦਲਵੀਰ ਸਿੰਘ ਸਿੱਧੂ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਚਾਉਕੇ, 14 ਜਨਵਰੀ (ਮਨਜੀਤ ਸਿੰਘ ਘੜੈਲੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਭੁਪਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਪਿੰਡ ਬੱਲੋ ਵਿਖੇ ਗੁਰਦੁਆਰਾ ਭਵਸਾਗਰ ਸਾਹਿਬ ਦੇ ਨਵੇਂ ਦਰਬਾਰ ਦੀ ਨੀਂਹ ਰੱਖੀ

ਚਾਉਕੇ, 14 ਜਨਵਰੀ (ਮਨਜੀਤ ਸਿੰਘ ਘੜੈਲੀ)-ਪਿੰਡ ਬੱਲੋ ਵਿਖੇ ਗੁਰਦੁਆਰਾ ਭਵਸਾਗਰ ਸਾਹਿਬ ਦੇ ਨਵੇਂ ਦਰਬਾਰ ਸਾਹਿਬ ਦੀ ਨੀਂਹ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਪਹੰੁਚੇ ਪੰਜ ਪਿਆਰਿਆਂ ਨੇ ਅਰਦਾਸ ਕਰਨ ਉਪਰੰਤ ਬੜੀ ਸ਼ਰਧਾ ਭਾਵਨਾ ਨਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਨਵਪ੍ਰੀਤ ਕੌਰ ਜਟਾਣਾ ਵਲੋਂ ਕਾਂਗਰਸੀ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ

ਭਾਗੀਵਾਂਦਰ, 14 ਜਨਵਰੀ (ਮਹਿੰਦਰ ਸਿੰਘ ਰੂਪ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਦੀ ਧਰਮ ਪਤਨੀ ਬੀਬੀ ਨਵਪ੍ਰੀਤ ਕੌਰ ਜਟਾਣਾ ਨੇ ਪਿੰਡ ਦੇ ...

ਪੂਰੀ ਖ਼ਬਰ »

ਗੁੰਮ ਹੋਇਆ ਮੋਬਾਈਲ ਕੀਤਾ ਵਾਪਸ

ਬਠਿੰਡਾ, 14 ਜਨਵਰੀ (ਵੀਰਪਾਲ ਸਿੰਘ)- ਪ੍ਰੀਤ ਜਿਊਲਰਜ਼ ਬਠਿੰਡਾ ਦੇ ਮਾਲਕ ਵਲੋਂ ਇਮਾਨਦਾਰੀ ਜਿੰਦਾ ਹੋਣ ਦਾ ਸਬੂਤ ਪੇਸ਼ ਕਰਦੇ ਹੋਏ ਡਿੱਗਿਆ ਹੋਇਆ ਮੋਬਾਈਲ ਫ਼ੋਨ ਮਾਲਕ ਨੂੰ ਵਾਪਸ ਕਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮਾਘੀ ਦੇ ਦਿਹਾੜੇ ਦੇ ਮੌਕੇ ਬਲਵੀਰ ...

ਪੂਰੀ ਖ਼ਬਰ »

ਮਾਘੀ ਦਿਹਾੜੇ 'ਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਭੁੱਚੋ ਮੰਡੀ, 14 ਜਨਵਰੀ (ਬਿੱਕਰ ਸਿੰਘ ਸਿੱਧੂ)-ਪਿੰਡ ਚੱਕ ਬਖਤੂ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਾਘੀ ਦਿਹਾੜੇ ਤੇ ਬੱਚਿਆਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਪਕੌੜਿਆਂ ਤੇ ਚਾਹ ਦੇ ਲੰਗਰ ਲਗਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਪਿੰਡ ...

ਪੂਰੀ ਖ਼ਬਰ »

ਸਵ. ਸੀਤਾ ਦੇਵੀ ਦੀ ਯਾਦ ਵਿਚ ਸਹਾਰਾ ਕਲੱਬ ਨੂੰ ਸ਼ਵ ਵਾਹਨ ਭੇਟ

ਰਾਮਾਂ ਮੰਡੀ, 14 ਜਨਵਰੀ (ਤਰਸੇਮ ਸਿੰਗਲਾ)-ਸਵ. ਸੀਤਾ ਦੇਵੀ ਪਤਨੀ ਸਵ. ਓਮ ਪ੍ਰਕਾਸ਼ ਕਣਕਵਾਲ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸ਼ਹਿਰ ਦੀ ਪ੍ਰਮੁੱਖ ਸਮਾਜਿਕ ਸੰਸਥਾ ਰਾਮਾਂ ਸਹਾਰਾ ਵੈੱਲਫੇਅਰ ਕਲੱਬ ਨੂੰ ਅੱਜ ਇੱਕ ਸ਼ਵ ਵਾਹਨ ਦਾਨ ਦੇ ਰੂਪ ਵਿਚ ...

ਪੂਰੀ ਖ਼ਬਰ »

ਮਾਘੀ ਮੇਲੇ ਮੌਕੇ ਗੁਰੂ ਕਾਸ਼ੀ ਸਾਹਿਤ ਸਭਾ ਅਤੇ ਕਵੀਸ਼ਰੀ ਵਿਕਾਸ ਮੰਚ ਵਲੋਂ ਕਵੀਸ਼ਰੀ ਦਰਬਾਰ ਕਰਵਾਇਆ

ਤਲਵੰਡੀ ਸਾਬੋ, 14 ਜਨਵਰੀ (ਰਣਜੀਤ ਸਿੰਘ ਰਾਜੂ)-ਚਾਲੀ ਮੁਕਤਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਲੱਗੇ ਮਾਘੀ ਦੇ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾ ਇਸ ਵਾਰ ਵੀ ਗੁਰੂ ਕਾਸ਼ੀ ਸਾਹਿਤ ਸਭਾ ਅਤੇ ਕਵੀਸ਼ਰੀ ...

ਪੂਰੀ ਖ਼ਬਰ »

ਕਸਬੇ ਦੇ ਪਿੰਡਾਂ 'ਚ ਸ਼ਰਧਾ ਪੂਰਵਕ ਲੋਹੜੀ ਮਨਾਈ

ਸੀਂਗੋ ਮੰਡੀ, 14 ਜਨਵਰੀ (ਲੱਕਵਿੰਦਰ ਸ਼ਰਮਾ)- ਖੇਤਰ 'ਚ ਲੋਹੜੀ ਦਾ ਤਿਉਹਾਰ ਧੂੰਮ-ਧਾਮ ਨਾਮ ਮਨਾਇਆ ਗਿਆ | ਲੋਹੜੀ ਮੌਕੇ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਪਹਿਲਾਂ ਦੀ ਤਰ੍ਹਾਂ ਲੋਕਾਂ ਨੇ ਅੱਗ ਸੇਕ ਕੇ ਮੂੰਗਫਲੀਆਂ ਤੇ ਰੇਵੜੀਆਂ ਵੰਡੀਆਂ | ਉਧਰ ਪਿੰਡ ਲਹਿਰੀ ਵਿਚ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 2022-ਚੋਣ ਜ਼ਾਬਤਾ ਲੱਗਣ ਮਗਰੋਂ ਪੁੱਜੀਆਂ 80 ਸ਼ਿਕਾਇਤਾਂ ਦਾ ਹੋਇਆ ਨਿਪਟਾਰਾ

ਬਠਿੰਡਾ, 14 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਚੋਣ ਕਮਿਸ਼ਨ ਵਲੋਂ ਸੂਬੇ ਅੰਦਰ ਚੋਣ ਜ਼ਾਬਤਾ ਲਗਾਏ ਜਾਣ ਦੇ ਹਫ਼ਤੇ ਮਗਰੋਂ ਜ਼ਿਲ੍ਹਾ ਚੋਣ ਕਮਿਸ਼ਨ ਕੋਲ ਹੁਣ ਤੱਕ 80 ਸ਼ਿਕਾਇਤਾਂ ਪੁੱਜੀਆਂ ਹਨ, ਜਿਨ੍ਹਾਂ ਦਾ ਨਿਪਟਾਰਾ ਹੋ ਗਿਆ ਹੈ | ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਬਠਿੰਡਾ 'ਚ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਟੈਨਿਸ (ਪੁਰਸ਼) ਚੈਂਪੀਅਨਸ਼ਿਪ ਦਾ ਹੋਇਆ ਆਗਾਜ਼

ਬਠਿੰਡਾ, 14 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ 'ਚ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਟੈਨਿਸ (ਪੁਰਸ਼) ਚੈਂਪੀਅਨਸ਼ਿਪ ਦਾ ਆਗਾਜ਼ ਹੋ ਗਿਆ | ਚੈਂਪੀਅਨਸ਼ਿਪ ਵਿਚ ਉੱਤਰੀ ਭਾਰਤ ਦੀਆਂ 13 ਯੂਨੀਵਰਸਿਟੀ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ | ਡਾ. ਗੁਰਦੀਪ ਕੌਰ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਜਗਸੀਰ ਸਿੰਘ ਦੀ 16ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਤੇ ਖੂਨਦਾਨ ਕੈਂਪ

ਤਲਵੰਡੀ ਸਾਬੋ, 14 ਜਨਵਰੀ (ਰਵਜੋਤ ਸਿੰਘ ਰਾਹੀ)-ਸ਼ਹੀਦ ਸਿਪਾਹੀ ਜਗਸੀਰ ਸਿੰਘ ਫ਼ੌਜੀ ਤਲਵੰਡੀ ਸਾਬੋ ਦੀ 16ਵੀਂ ਬਰਸੀ ਮੌਕੇ ਪਰਿਵਾਰ ਵਲੋਂ ਧਾਰਮਿਕ ਸਮਾਗਮ ਅਤੇ ਖੂਨਦਾਨ ਕੈਂਪ ਲਗਾਇਆ ਗਿਆ | ਜਿਸ ਦੌਰਾਨ ਸ਼ਹੀਦ ਸਿਪਾਹੀ ਜਗਸੀਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ...

ਪੂਰੀ ਖ਼ਬਰ »

ਭਾਜਪਾ ਦੀ ਸਰਕਾਰ ਦੀਆਂ ਨੀਤੀਆਂ ਕਾਰਨ ਵੀਨੂੰ ਗੋਇਲ ਨੂੰ ਸ਼ਹਿਰ ਵਾਸੀਆਂ ਨੇ ਅਹਿਮ ਜ਼ਿੰਮੇਵਾਰੀ ਦੇਣ ਲਈ ਬਣਾਇਆ ਮਨ

ਬਠਿੰਡਾ, 14 ਜਨਵਰੀ (ਅਵਤਾਰ ਸਿੰਘ)-ਬਠਿੰਡਾ ਸ਼ਹਿਰ ਵਿਚ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਬਿਨ੍ਹਾਂ ਕਿਸੇ ਦਿਨ ਨਾਗਾ ਪਾਏ ਅਣਥੱਕ ਹੋਕੇ ਆਪਣੇ ਹਿੱਸੇ ਦੀ ਮਹਿਕ ਵੰਡ ਰਹੇ ਹਨ | ਸਿੱਖਿਆ ਦੇ ਖੇਤਰ ਵਿਚ ਗਰੀਬ ਲੋੜਵੰਦਾਂ ਲਈ ਵਡਮੁੱਲਾ ਯੋਗਦਾਨ ਪਾਉਣ ...

ਪੂਰੀ ਖ਼ਬਰ »

ਭੁੱਚੋ ਦੇ ਲੋਕ ਇਸ ਵਾਰ ਚੋਣਾਂ 'ਚ ਹਲਕਾ ਉਮੀਦਵਾਰ ਨੂੰ ਪਹਿਲ ਦੇਣਗੇ-ਬਲਦੇਵ ਸਿੰਘ ਆਕਲੀਆ

ਲਹਿਰਾ ਮੁਹੱਬਤ, 14 ਜਨਵਰੀ (ਸੁਖਪਾਲ ਸਿੰਘ ਸੁੱਖੀ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਤੋਂ ਨਾਰਾਜ਼ ਹੋ ਕੇ ਵਿਧਾਨ ਸਭਾ ਹਲਕਾ ਭੁੱਚੋ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਜਾ ਰਹੇ ਬਲਦੇਵ ਸਿੰਘ ਆਕਲੀਆ ਨੇ ਕਿਹਾ ਕਿ ਹਰ ਵਾਰ ਸਿਆਸੀ ਪਾਰਟੀਆਂ ਬਾਹਰੀਆਂ ਨੂੰ ਲਿਆ ਕੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਪਰਿਵਾਰਾਂ ਦਾ ਕੀਤਾ ਸਵਾਗਤ

ਨਥਾਣਾ, 14 ਜਨਵਰੀ (ਗੁਰਦਰਸ਼ਨ ਲੁੱਧੜ)- ਪਿੰਡ ਪੂਹਲਾ ਵਿਖੇ ਮੱਘਰ ਸਿੰਘ ਸਾਬਕਾ ਮੈਂਬਰ, ਜਗਵਿੰਦਰ ਸਿੰਘ, ਵਕੀਲ ਸਿੰਘ, ਅਰਸ਼ਦੀਪ ਸਿੰਘ, ਬੂਟਾ ਸਿੰਘ, ਜਸਵੰਤ ਸਿੰਘ ਅਤੇ ਅਜਾਇਬ ਸਿੰਘ ਨੇ ਆਪਣੇ ਪਰਿਵਾਰਾਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ...

ਪੂਰੀ ਖ਼ਬਰ »

ਸੁਖਜਿੰਦਰ ਖਹਿਰਾ ਯੂਥ ਅਕਾਲੀ ਦਲ ਬਠਿੰਡਾ ਦੇ ਮੀਤ ਪ੍ਰਧਾਨ ਨਿਯੁਕਤ

ਭਗਤਾ ਭਾਈਕਾ, 14 ਜਨਵਰੀ (ਸੁਖਪਾਲ ਸਿੰਘ ਸੋਨੀ)-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਚੋਣਾਂ ਦੌਰਾਨ ਸ਼ਾਨਦਾਰ ਜਿੱਤ ਹਾਸਿਲ ਕਰਨ ਲਈ ਦਲ ਦੇ ਸਰਗਰਮ ਆਗੂਆਂ ਨੂੰ ਵੀ ਵੱਡੀ ਪੱਧਰ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਪਿੰਡ ਚੱਠੇਵਾਲਾ ਦਾ ਸਰਪੰਚ ਚਾਰ ਪੰਚਾਂ ਸਣੇ ਅਕਾਲੀ ਦਲ 'ਚ ਸ਼ਾਮਿਲ

ਤਲਵੰਡੀ ਸਾਬੋ, 14 ਜਨਵਰੀ (ਰਣਜੀਤ ਸਿੰਘ ਰਾਜੂ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਦੀ ਚੋਣ ਮੁਹਿੰਮ ਨੂੰ ਅੱਜ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਨੇੜਲੇ ਪਿੰਡ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਤੋਂ ਔਖੇ ਲੋਕ ਹੁਣ ਕੇਜਰੀਵਾਲ ਦੀ ਸਰਕਾਰ ਬਣਾਉਣ ਨੂੰ ਉਤਾਵਲੇ-ਪ੍ਰੋ.ਬਲਜਿੰਦਰ ਕੌਰ

ਰਾਮਾਂ ਮੰਡੀ, 14 ਜਨਵਰੀ (ਅਮਰਜੀਤ ਸਿੰਘ ਲਹਿਰੀ)- ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ.ਬਲਜਿੰਦਰ ਕੌਰ ਨੇ ਅੱਧੀ ਦਰਜਨ ਪਿੰਡਾਂ ਦਾ ਦੌਰਾ ਕਰਕੇ ਲੋਕ ਮਿਲਣੀ ਦੌਰਾਨ ਪਿੰਡ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਕੇਜਰੀਵਾਲ ਦੀਆਂ ਲੋਕ ਭਲਾਈ ...

ਪੂਰੀ ਖ਼ਬਰ »

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਸੰਬੰਧੀ ਕੀਤੀ ਰੀਵਿਊ ਮੀਟਿੰਗ

ਬਠਿੰਡਾ, 14 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ...

ਪੂਰੀ ਖ਼ਬਰ »

ਅਬਲੂ ਤੋਂ 30 ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਮਹਿਮਾ ਸਰਜਾ, 14 ਜਨਵਰੀ (ਰਾਮਜੀਤ ਸ਼ਰਮਾ)-ਚੋਣਾਂ ਦਾ ਮਾਹੌਲ ਹੌਲੀ ਹੌਲੀ ਭਖਣ ਲੱਗਾ ਹੈ | ਪਿੰਡਾਂ ਦੇ ਲੋਕ ਆਪਣੀ ਆਪਣੀ ਪਾਰਟੀ ਤੋਂ ਨਿਰਾਸ ਹੋਏ ਹੁਣ ਪਾਰਟੀਆਂ ਬਦਲਣ ਲੱਗੇ ਹੋਏ ਹਨ | ਜਿਸ ਤਹਿਤ ਪਿੰਡ ਅਬਲੂ ਦੇ ਕਾਂਗਰਸ ਅਤੇ ਅਕਾਲੀ ਦਲ ਪਾਰਟੀ ਨਾਲ ਸਬੰਧਿਤ ਲਗਭਗ 30 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX