ਖੰਨਾ, 14 ਜਨਵਰੀ (ਮਨਜੀਤ ਧੀਮਾਨ)- ਸੀ.ਆਈ.ਏ ਸਟਾਫ਼ ਖੰਨਾ ਪੁਲਿਸ ਨੇ 130 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ.ਐੱਸ.ਆਈ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ ਜੇ. ਇਲਨਚੇਲੀਅਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੀ.ਆਈ.ਏ ਸਟਾਫ਼ ਦੇ ਇੰਚਾਰਜ ਗੁਰਮੀਤ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਕੀਤੀ ਗਈ ਨਾਕਾਬੰਦੀ ਦੌਰਾਨ ਸੂਆ ਪੁਲੀ ਬੱਸ ਸਟੈਂਡ ਸਲੌਦੀ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਲਵਪ੍ਰੀਤ ਸਿੰਘ ਉਰਫ਼ ਵਲੀ ਵਾਸੀ ਪਿੰਡ ਚਹਿਲ ਜ਼ਿਲ੍ਹਾ ਫ਼ਰੀਦਕੋਟ, ਸਾਹਿਬ ਉਰਫ਼ ਸਾਬਾ ਵਾਸੀ ਪਿੰਡ ਅਰਾਈਆਂ ਵਾਲਾ ਕਲਾਂ, ਥਾਣਾ ਸਦਰ ਫ਼ਰੀਦਕੋਟ ਅਤੇ ਧੀਰਜ ਸ਼ਰਮਾ ਵਾਸੀ ਫ਼ਰੀਦਕੋਟ ਜੋ ਆਪਸ ਵਿਚ ਰਲ ਕੇ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਖ਼ਰੀਦ ਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦੇ ਹਨ, ਅੱਜ ਵੀ ਆਪਣੀ ਬੋਲੈਰੋ ਗੱਡੀ ਮੈਕਸੀ ਟਰੱਕ ਨੰਬਰ ਪੀ.ਬੀ-65ਜੇ-0941 ਵਿਚ ਸ਼ਰਾਬ ਲੋਡ ਕਰ ਕੇ ਲਿਆ ਰਹੇ ਹਨ | ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋ ਕਥਿਤ ਦੋਸ਼ੀਆਂ ਲਵਪ੍ਰੀਤ ਸਿੰਘ ਉਰਫ਼ ਲਵੀ ਅਤੇ ਸਾਹਿਬ ਉਰਫ਼ ਸਾਬਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 130 ਪੇਟੀਆਂ ਨਾਜਾਇਜ਼ ਸ਼ਰਾਬ ਫ਼ਾਰ ਸੇਲ ਚੰਡੀਗੜ੍ਹ ਬਰਾਮਦ ਕੀਤੀਆਂ ਗਈਆਂ | ਪੁਲਿਸ ਨੇ ਇਨ੍ਹਾਂ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਧਾਰਾ 61/1/14 ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਏ. ਐੱਸ. ਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਤੀਜਾ ਕਥਿਤ ਦੋਸ਼ੀ ਧੀਰਜ ਸ਼ਰਮਾ ਜੋ ਅਜੇ ਫ਼ਰਾਰ ਹੈ, ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ 17 ਜਨਵਰੀ ਤੱਕ ਪੁਲਿਸ ਰਿਮਾਂਡ ਤੇ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਅੱਜ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ. ਜੇ. ਇਲਨਚੇਲੀਅਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ.ਐੱਸ.ਪੀ ਸਪੈਸ਼ਲ ਬਰਾਂਚ ਖੰਨਾ ਹਰਦੀਪ ਸਿੰਘ ਚੀਮਾ ਦੀ ਅਗਵਾਈ ਵਿਚ ਵਿਧਾਨ ਸਭਾ ਦੀਆਂ ਚੋਣਾਂ ਵਿਚ ...
ਡੇਹਲੋਂ, 14 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਘਵੱਦੀ ਵਿਖੇ ਬਣੀ ਮਾਈ ਭਾਗੋ ਵੈੱਲਫੇਅਰ ਸੁਸਾਇਟੀ ਵਲੋਂ ਪਹਿਲਾਂ ਲੋਹੜੀ ਮੇਲਾ 'ਧੀਆਂ ਦੀ ਲੋਹੜੀ' ਮਨਾਇਆ ਗਿਆ, ਜਿਸ ਦੌਰਾਨ ਮਾਈ ਭਾਗੋ ਵੈੱਲਫੇਅਰ ਸੁਸਾਇਟੀ ਪ੍ਰਧਾਨ ਬੀਬੀ ਬਲਵੀਰ ਕੌਰ ਮਸੇਤ ਬੀਬੀਆਂ ਵਲੋਂ ...
ਬੀਜਾ, 14 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)- ਪਿੰਡ ਬਗ਼ਲੀ ਕਲਾਂ ਵਿਖੇ ਗੁਰਦੁਆਰਾ ਸ੍ਰੀ ਬੇਗਮਪੁਰਾ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਭਾਈ ਸੰਦੀਪ ਸਿੰਘ ਦੀ ਦੇਖ ਰੇਖ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਤੇ ਨਗਰ ਦੇ ਸਹਿਯੋਗ ਨਾਲ ਛੋਟੇ-ਛੋਟੇ ...
ਸਮਰਾਲਾ, 14 ਜਨਵਰੀ (ਗੋਪਾਲ ਸੋਫਤ)- ਇਸ ਹਲਕੇ ਦੇ ਪ੍ਰਸਿੱਧ ਪਿੰਡ ਬਲਾਲਾ 'ਚ ਬਾਬਾ ਹਸਤ ਲਾਲ ਦਾ ਸਾਲਾਨਾ ਮਾਘੀ ਦੇ ਤਿੰਨ ਰੋਜ਼ਾ ਜੋੜ-ਮੇਲਾ ਦੇ ਦੂਸਰੇ ਦਿਨ ਪਿੰਡ ਦੀ ਪੰਚਾਇਤ ਅਤੇ ਪ੍ਰਬੰਧਕ ਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ...
ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)- ਡੀ.ਪੀ.ਐੱਸ. ਖੰਨਾ ਵਲੋਂ ਲੜਕੀਆਂ ਨੂੰ ਸਮਰਪਿਤ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਤਾਂ ਜੋ ਮਾਪਿਆਂ ਨੂੰ ਆਪਣੀਆਂ ਧੀਆਂ ਲਈ ਚੰਗੇ ਕੈਰੀਅਰ ਦੇ ਮੌਕਿਆਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ | ਡੀ.ਪੀ.ਐਸ. ਵਿਚ ਸੈਸ਼ਨ 2022-23 ਲਈ ਦਾਖਲਾ ...
ਡੇਹਲੋਂ, 14 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਗੁਰੂ ਨਾਨਕ ਗਰੁੱਪ ਆਫ਼ ਐਜੂਕੇਸ਼ਨ ਸੰਸਥਾ ਗੋਪਾਲਪੁਰ ਵਲੋਂ ਮਾਘ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਤੇ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ | ਇਸ ਸਮੇਂ ਕਾਲਜ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ...
ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਮਜ਼ਦੂਰ ਯੂਨੀਅਨ (ਇਲਾਕਾ) ਖੰਨਾ ਦੀ ਇਕ ਮੀਟਿੰਗ ਯੂਨੀਅਨ ਦੇ ਪ੍ਰਧਾਨ ਮਲਕੀਤ ਸਿੰਘ ਪ੍ਰਧਾਨਗੀ ਹੇਠ ਹੋਈ¢ ਮਲਕੀਤ ਸਿੰਘ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਹੋਰ ਮਜ਼ਦੂਰ ਮਸਲਿਆਂ ਦੇ ਨਾਲ ਵਿਸ਼ੇਸ਼ ਤੌਰ 'ਤੇ ਕੁੱਝ ...
ਦੋਰਾਹਾ, 14 ਜਨਵਰੀ (ਮਨਜੀਤ ਸਿੰਘ ਗਿੱਲ)- ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਜਨਵਰੀ ਮਹੀਨੇ ਦੀ ਇਕੱਤਰਤਾ ਲਾਇਬਰੇਰੀ ਹਾਲ ਪਿੰਡ ਰਾਮਪੁਰ ਵਿਖੇ ਸਭਾ ਦੇ ਪ੍ਰਧਾਨ ਜਸਵੀਰ ਝੱਜ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ ਵਿਚ ਪਹਿਲੀ ਵਾਰ ਆਏ ਸਿਮਰਨਦੀਪ ਕੌਰ (+2 ਵਿਦਿਆਰਥੀ), ...
ਸਮਰਾਲਾ, 14 ਜਨਵਰੀ (ਕੁਲਵਿੰਦਰ ਸਿੰਘ)- ਸਮਰਾਲਾ ਪੁਲਿਸ ਨੇ ਨਸ਼ੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਇਨੋਵਾ ਕਾਰ 'ਚੋਂ 40 ਪੇਟੀਆਂ ਨਾਜਾਇਜ਼ ਸ਼ਰਾਬ ਦੀ ਖੇਪ ਬਰਾਮਦ ਕੀਤੀ ਹੈ | ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ...
ਖੰਨਾ, 14 ਜਨਵਰੀ (ਮਨਜੀਤ ਧੀਮਾਨ)- ਸੜਕ ਪਾਰ ਕਰਨ ਸਮੇਂ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਸ਼ਿੰਦਰਪਾਲ ਸਿੰਘ ਵਾਸੀ ਸਲੌਦੀ ਨੇ ਕਿਹਾ ਕਿ 10 ਜਨਵਰੀ ਨੂੰ ਉਸ ਦਾ ਪਿਤਾ ਸੁਰਜੀਤ ...
ਦੋਰਾਹਾ, 14 ਜਨਵਰੀ (ਜਸਵੀਰ ਝੱਜ)- ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਕਾਮਰਸ ਵਿਭਾਗ ਵਲੋਂ ਰਾਸ਼ਟਰੀ ਯੁਵਕ ਦਿਵਸ ਦੇ ਮੌਕੇ 'ਚੰਗੀ ਸਿਹਤ ਅਤੇ ਪੌਸ਼ਟਿਕ ਤੱਤ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਵਿਭਾਗ ਮੁਖੀ ਪ੍ਰੋ. ਰਣਜੀਤ ਕੌਰ ਨੇ ਦੱਸਿਆ ਕਿ ਇਸ ਵੈਬੀਨਾਰ ...
ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)- ਬਿਰਧ ਆਸ਼ਰਮ ਵਿਖੇ ਮਕਰ ਸੰਕਰਾਂਤੀ ਦੇ ਮੌਕੇ ਗਾਇਤਰੀ ਪਰਿਵਾਰ ਵਲੋਂ ਮਹਾਂ ਯੱਗ ਦਾ ਪ੍ਰਬੰਧ ਕੀਤਾ ਗਿਆ | ਇਸ 5 ਕੁੰਡੀਏ ਗਾਇਤਰੀ ਮਹਾਂ ਯੱਗ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ | ਗਾਇਤਰੀ ਪਰਿਵਾਰ ਵਲੋਂ ਯੋਗਾ ਆਚਾਰੀਆ ਸਵਾਮੀ ...
ਮਾਛੀਵਾੜਾ ਸਾਹਿਬ, 14 ਜਨਵਰੀ (ਸੁਖਵੰਤ ਸਿੰਘ ਗਿੱਲ)- ਹਲਕਾ ਸਮਰਾਲਾ ਤੋਂ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਵਲੋਂ ਪਿੰਡ ਖੇੜਾ ਵਿਖੇ ਨੌਜਵਾਨਾਂ ਨੂੰ ਸਿਹਤ ਤੰਦਰੁਸਤੀ ਲਈ ਜਿੰਮ ਦਾ ਸਮਾਨ ਦਿੱਤਾ ਗਿਆ | ਬਲਾਕ ਸੰਮਤੀ ਮੈਂਬਰ ਅਤੇ ਅਕਾਲੀ ਦਲ ਦੇ ...
ਰਾੜਾ ਸਾਹਿਬ, 14 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)- ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਖ-ਰੇਖ ਹੇਠ ਚਾਲੀ ਮੁਕਤਿਆਂ ਦੀ ਯਾਦ ਵਿਚ ਅਤੇ ਮਾਘ ਦੇ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਤੇ ਸਮਾਗਮ ਕਰਵਾਏ ਗਏ | ਮਾਘ ...
ਮਲੌਦ, 14 ਜਨਵਰੀ (ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਨੌਜੁਆਨ ਆਗੂ ਮਨਦੀਪ ਸਿੰਘ ਰਾਜੀ ਗਿੱਲ ਮਾਂਗੇਵਾਲ ਵਲੋਂ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਤੋਂ ...
ਰਾੜਾ ਸਾਹਿਬ, 14 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)- ਹਲਕਾ ਪਾਇਲ ਤੋਂ 'ਆਪ' ਦੇ ਚੋਣ ਲੜ ਰਹੇ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਪਿੰਡਾਂ 'ਚ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਇਸ ਦੌਰਾਨ ਉਨ੍ਹਾਂ ਪਿੰਡ ਘੁਡਾਣੀ ਕਲਾਂ ਵਿਖੇ ਉੱਘੇ ...
ਬੀਜਾ, 14 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਮਾਘ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮੇਂ ਗੁਰਦੁਆਰਾ ਮੈਨੇਜਰ ਗੁਰਪ੍ਰੀਤ ...
ਸਾਹਨੇਵਾਲ, 14 ਜਨਵਰੀ (ਹਰਜੀਤ ਸਿੰਘ ਢਿੱਲੋਂ)- ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ-ਸਾਹਨੇਵਾਲ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਕਾਰਜਕਾਰੀ ਪ੍ਰਧਾਨ ਮਲਕੀਤ ਸਿੰਘ ਹਰਾ ਅਨੁਸਾਰ ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ...
ਡੇਹਲੋਂ, 14 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਪਿੰਡ ਲਹਿਰਾ ਵਿਖੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ...
ਗੁਰੂਹਰਸਹਾਏ, 14 ਜਨਵਰੀ (ਕਪਿਲ ਕੰਧਾਰੀ)-ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਇਕ ਲੜਕੀ ਨੂੰ ਅਗਵਾ ਕਰਕੇ ਕਿਸੇ ਅਣਦੱਸੀ ਜਗ੍ਹਾ 'ਤੇ ਰੱਖਣ ਦੇ ਚੱਲਦੀਆਂ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਉਸ ਦੀ ਸਹੇਲੀ ਸਮੇਤ ਤਿੰਨ ਲੋਕਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ...
ਗੁਰੂਹਰਸਹਾਏ, 14 ਜਨਵਰੀ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਗੁਰੂਹਰਸਹਾਏ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਿਲ ਹੋਈ, ਜਦ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ 60 ਲੀਟਰ ਲਾਹਣ ਤੇ 12 ...
ਮੁੱਦਕੀ, 14 ਜਨਵਰੀ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਤਲਵੰਡੀ ਭਾਈ ਰੋਡ 'ਤੇ ਦੁਰਗਾ ਭਜਨ ਮੰਡਲੀ ਦੀ ਧਰਮਸ਼ਾਲਾ ਵਿਚ ਗੁਰਪੁਰੀ ਆਸ਼ਰਮ ਵਲੋਂ ਨਵਜੰਮੀਆਂ ਧੀਆਂ ਦਾ ਸਨਮਾਨ ਸਮਾਰੋਹ ਕਰਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਬੀਬੀ ਬਲਜੀਤ ਕੌਰ ਨੇ ਦੱਸਿਆ ਹੈ ਕਿ ...
ਮੱਲਾਂਵਾਲਾ, 14 ਜਨਵਰੀ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਮੱਲਾਂਵਾਲਾ ਨਜ਼ਦੀਕ ਮੋਟਰਸਾਈਕਲ ਨਾਲ ਕਾਰ ਦੀ ਫੇਟ ਵੱਜਣ ਕਾਰਨ ਹੋਏ ਝਗੜੇ ਵਿਚ ਚੱਲੀ ਗੋਲੀ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਸ਼ਿਕਾਇਤਕਰਤਾ ਹਰਜਿੰਦਰ ਸਿੰਘ ਪੱੁਤਰ ਪਿਆਰਾ ...
ਗੁਰੂਹਰਸਹਾਏ, 14 ਜਨਵਰੀ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਗੁਰੂਹਰਸਹਾਏ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਿਲ ਹੋਈ, ਜਦ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ 60 ਲੀਟਰ ਲਾਹਣ ਤੇ 12 ...
ਜਲਾਲਾਬਾਦ, 14 ਜਨਵਰੀ (ਕਰਨ ਚੁਚਰਾ)-ਥਾਣਾ ਵੈਰੋ ਕੇ ਪੁਲਿਸ ਨੇ 3 ਮੋਟਰਸਾਈਕਲ ਚੋਰ ਕਾਬੂ ਕੀਤੇ ਹਨ ਅਤੇ ਇਕ ਫ਼ਰਾਰ ਹੋ ਗਿਆ | ਜਾਂਚ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਚੈਕਿੰਗ ਦੇ ਸੰਬੰਧ 'ਚ ਸ਼ੱਕੀ ਵਿਅਕਤੀਆਂ ਦੀ ਤਲਾਸ਼ 'ਚ ਗਸ਼ਤ ਕਰ ਰਹੇ ...
ਜਲਾਲਾਬਾਦ, 14 ਜਨਵਰੀ (ਕਰਨ ਚੁਚਰਾ)-ਸ਼ਹਿਰ 'ਚ ਨੇਕੀ ਦਾ ਦਰ ਨਕੋਦਰ ਸਭਾ ਵਲੋਂ ਸਥਾਨਕ ਐੱਫ.ਸੀ.ਆਈ. ਗੋਦਾਮ ਨਜ਼ਦੀਕ ਲੰਗਰ ਲਗਾਇਆ ਗਿਆ, ਉੱਥੇ ਹੀ ਸੰਸਥਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਰਦੀ ਤੋਂ ਬਚਣ ਲਈ ਕੰਬਲ ਵੀ ਵੰਡੇ ਗਏ | ਇਸ ਮੌਕੇ ਮੁੱਖ ਸੇਵਾਦਾਰ ਰਿੰਕੂ ...
ਤਲਵੰਡੀ ਭਾਈ, 14 ਜਨਵਰੀ (ਰਵਿੰਦਰ ਸਿੰਘ ਬਜਾਜ)-ਸਥਾਨਕ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਨੂੰ ਸਮਰਪਿਤ ਤੇ ਲੋਹੜੀ ਮੌਕੇ ਰਾਤਰੀ ਕਥਾ ਤੇ ਕੀਰਤਨ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ, ਉਪਰੰਤ ...
ਫ਼ਿਰੋਜ਼ਪੁਰ, 14 ਜਨਵਰੀ (ਤਪਿੰਦਰ ਸਿੰਘ)-ਮਾਘੀ ਦੇ ਪਵਿੱਤਰ ਦਿਹਾੜੇ 'ਤੇ ਪੰਜਾਬ ਗ੍ਰਾਮੀਣ ਬੈਂਕ ਰੀਜ਼ਨਲ ਦਫ਼ਤਰ ਫ਼ਿਰੋਜ਼ਪੁਰ ਵਲੋਂ ਅਨੰਦ ਧਾਮ ਕੁਸ਼ਟ ਆਸ਼ਰਮ ਫ਼ਿਰੋਜ਼ਪੁਰ ਸ਼ਹਿਰ ਵਿਖੇ ਮਾਘੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬੈਂਕ ਦੇ ਰਿਜਨਲ ਮੈਨੇਜਰ ...
ਕੁੱਲਗੜ੍ਹੀ, 14 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਹੋਈ, ਜਿਸ ਵਿਚ ਬਲਾਕ ਪ੍ਰਧਾਨ ਅਵਤਾਰ ਸਿੰਘ ਸ਼ੇਰ ਖਾਂ, ਦਿਲਰਾਜ ਸਿੰਘ ਇਕਾਈ ਪ੍ਰਧਾਨ, ਧਰਮਪਾਲ ਸਿੰਘ ਜ਼ਿਲ੍ਹਾ ਪੈੱ੍ਰਸ ਸਕੱਤਰ, ਨਾਹਰ ਸਿੰਘ, ਬਾਬਾ ਬੂਟਾ ਸਿੰਘ, ...
ਜ਼ੀਰਾ, 14 ਜਨਵਰੀ (ਮਨਜੀਤ ਸਿੰਘ ਢਿੱਲੋਂ)-ਇਲਾਕੇ 'ਚ ਚੋਰ-ਲੁਟੇਰਿਆਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਹ ਦਿਨ-ਦਿਹਾੜੇ ਵੀ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਨਹੀਂ ਡਰਦੇ ਅਤੇ ਜਿਸ ਦੀ ਤਾਜ਼ਾ ਮਿਸਾਲ ਪੰਜਾਬ ਨੈਸ਼ਨਲ ਬੈਂਕ ਪੁਰਾਣਾ ਤਲਵੰਡੀ ਰੋਡ ਜ਼ੀਰਾ ਨੇੜਿਓ ...
ਗੁਰੂਹਰਸਹਾਏ, 14 ਜਨਵਰੀ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੇ ਐੱਸ. ਐੱਸ. ਪੀ. ਨਰਿੰਦਰ ਭਾਰਗਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ. ਐੱਸ. ਪੀ. ਪ੍ਰਸ਼ੋਤਮ ਬੱਲ ਥਾਣਾ ਮੁਖੀ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਤੇ ...
ਫ਼ਿਰੋਜ਼ਪੁਰ, 14 ਜਨਵਰੀ (ਗੁਰਿੰਦਰ ਸਿੰਘ)-ਨਾਜਾਇਜ਼ ਸ਼ਰਾਬ ਦੇ ਧੰਦੇ 'ਚ ਲਿਪਤ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ...
ਅਬੋਹਰ, 14 ਜਨਵਰੀ (ਸੁਖਜੀਤ ਸਿੰਘ ਬਰਾੜ)-ਸਰਬ ਧਰਮ ਸੱਭਿਆਚਾਰ ਮੰਚ ਵਲੋਂ ਚੇਅਰਮੈਨ ਕਰਨਲ ਐੱਸ. ਪੀ. ਆਰ. ਗਾਬਾ ਦੀ ਅਗਵਾਈ ਹੇਠ ਪਰਿਵਾਰਿਕ ਮਿਲਣੀ ਸਮਾਗਮ ਕਰਵਾਇਆ ਗਿਆ | ਪ੍ਰਧਾਨ ਸੁਨੀਲ ਬੁਲੰਦੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੰਚ ਦੇ ਮੈਂਬਰਾਂ ਨੇ ...
ਫ਼ਾਜ਼ਿਲਕਾ, 14 ਜਨਵਰੀ (ਦਵਿੰਦਰ ਪਾਲ ਸਿੰਘ)-ਕੋਵਿਡ ਦੇ ਚੱਲਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਖੇਡ ਸਟੇਡੀਅਮ ਬੰਦ ਕਰ ਦੇਣ ਦੇ ਕਾਰਨ ਮਾਲਵਾ ਸਪੋਰਟਸ ਕਲੱਬ ਵਲੋਂ ਖਿਡਾਰੀਆਂ ਲਈ ਆਨਲਾਈਨ ਖੇਡ ਕਲਾਸਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਜਾਣਕਾਰੀ ...
ਲਾਡੋਵਾਲ, 14 ਜਨਵਰੀ (ਬਲਬੀਰ ਸਿੰਘ ਰਾਣਾ)- ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿਚ ਕੋਈ ਕੰਮ ਨਹੀਂ ਕੀਤਾ, ਸਗੋਂ ਐਲਾਨ ਹੀ ਕੀਤੇ ਹਨ, ਸੋ ਪੰਜਾਬ ਦੇ ਲੋਕ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਖ਼ਫ਼ਾ ਹੋ ਕੇ 2022 ਦੀਆ ਚੋਣਾਂ ਵਿਚ ਅਕਾਲੀ-ਬਸਪਾ ...
ਮਲੌਦ, 14 ਜਨਵਰੀ (ਸਹਾਰਨ ਮਾਜਰਾ)- ਹਲਕਾ ਪਾਇਲ ਤੋਂ 'ਆਪ' ਉਮੀਦਵਾਰ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਤੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਯੂਥ ਵਿੰਗ ਦੇ ਪ੍ਰਧਾਨ ਇੰਦਰਪਰੀਤ ਸਿੰਘ ਮਾਂਗੇਵਾਲ ਨੇ ਕਥਿਤ ਤੌਰ 'ਤੇ ਕਾਂਗਰਸ ਸਰਕਾਰ ਤੇ ਸਿੱਧਾ ਦੋਸ਼ ਲਗਾਇਆ ਕਿ ਹਲਕਾ ਪਾਇਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX