ਤਾਜਾ ਖ਼ਬਰਾਂ


ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ.....
ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਦੀ ਮੌਤ
. . .  1 day ago
ਜੈਤੋ, 31 ਮਈ (ਗੁਰਚਰਨ ਸਿੰਘ ਗਾਬੜੀਆ)- ਨੇੜਲੇ ਪਿੰਡ ਢੈਪਈ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ’ਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਸਥਾਨਕ ਪੁਲਿਸ ਨੂੰ ਸੂਚਨਾ ਮਿਲਦਿਆਂ.....
ਮੈਨੂੰ ਮਾਨਸਿਕ ਤੌਰ ’ਤੇ ਕੀਤਾ ਜਾ ਰਿਹਾ ਪਰੇਸ਼ਾਨ- ਚਰਨਜੀਤ ਸਿੰਘ ਚੰਨੀ
. . .  1 day ago
ਚੰਡੀਗੜ੍ਹ, 31 ਮਈ (ਦਵਿੰਦਰ ਸਿੰਘ)- ਪਿਛਲੇ ਸਵਾ ਸਾਲ ਤੋਂ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ....
ਬਿ੍ਜ ਭੂਸ਼ਣ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ’ਤੇ ਭਰੋਸਾ ਰੱਖਣ ਪਹਿਲਵਾਨ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬਿ੍ਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਵਾਨਾਂ ਨੂੰ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਸਬਰ ਰੱਖਣ ਲਈ ਕਿਹਾ ਹੈ ਇਸ....
ਜੇਕਰ ਮੇਰੇ ’ਤੇ ਦੋਸ਼ ਸਾਬਤ ਹੋਏ ਤਾਂ ਮੈਂ ਆਪਣੇ ਆਪ ਨੂੰ ਫ਼ਾਂਸੀ ਲਗਾ ਲਵਾਂਗਾ- ਬਿ੍ਜ ਭੂਸ਼ਨ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੇਰੇ ’ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ, ਤਾਂ ਮੈਂ ਆਪਣੇ ਆਪ....
ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਭਾਰਤ ਪਹੁੰਚੇ ਨਿਪਾਲ ਦੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 31 ਮਈ- ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ....
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਦੇ ਮੱਦੇਨਜ਼ਰ ਡੇਹਲੋਂ ਵਿਖੇ ਰੋਸ ਧਰਨਾ ਸ਼ੁਰੂ
. . .  1 day ago
ਡੇਹਲੋਂ,(ਲੁਧਿਆਣਾ) 31 ਮਈ (ਅੰਮ੍ਰਿਤਪਾਲ ਸਿੰਘ ਕੈਲੇ)- ਭਗਵੰਤ ਮਾਨ ਸਰਕਾਰ ਵਲੋਂ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਭੇਜਣ ਦੇ ਰੋਸ ਵਜੋਂ ਜ਼ਿਲ੍ਹਾ.....
ਪੰਜਾਬ ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ’ਚ ਆਮ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ
. . .  1 day ago
ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦਾ ਆਮ ਆਦਮੀ ਮੁਹੱਲਾ ਕਲੀਨਿਕ ਆਮ ਲੋਕਾਂ ਦੀ ਲੁੱਟ ਦਾ ਕੇਂਦਰ ਬਣ ਗਿਆ ਹੈ। ਸਰਕਾਰ ਦੇ ਦਾਅਵੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ
. . .  1 day ago
ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ....
ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ
. . .  1 day ago
ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ....
ਉੱਚ ਸਿੱਖਿਆ ਵਿਭਾਗ ਪੰਜਾਬ ਦੇ ਫ਼ੈਸਲੇ ਖ਼ਿਲਾਫ਼ 3 ਦਿਨਾਂ ਲਈ ਲੁਧਿਆਣਾ ਦੇ 22 ਕਾਲਜ ਰਹਿਣਗੇ ਬੰਦ
. . .  1 day ago
ਲੁਧਿਆਣਾ, 31 ਮਈ (ਰੂਪੇਸ਼ ਕੁਮਾਰ)- ਅੱਜ ਜੁਆਇੰਟ ਐਕਸ਼ਨ ਕਮੇਟੀ (ਏਡਿਡ, ਅਨ ਏਡਿਡ ਕਾਲਜ ਮੈਨੇਜਮੇਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ) ਵਲੋਂ....
ਕਿਸਾਨ ਜਥੇਬੰਦੀ ਡਕੌਂਦਾ ਦੇ ਵਿਰੋਧ ਤੋਂ ਬਾਅਦ ਨਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ
. . .  1 day ago
ਸ਼ਹਿਣਾ, 31 ਮਈ (ਸੁਰੇਸ਼ ਗੋਗੀ)- ਟੋਲ ਪਲਾਜ਼ਾ ਕੰਪਨੀ ਵੀ.ਆਰ.ਸੀ. ਵਲੋਂ ਪੱਖੋਂ ਕੈਂਚੀਆਂ ’ਤੇ ਲਗਾਇਆ ਗਿਆ ਨਾਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ.....
ਪੰਜਾਬ ਕੈਬਨਿਟ ਵਿਚ ਫ਼ੇਰਬਦਲ, 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਤਾਰ ਕੀਤਾ ਗਿਆ। ਹੁਣ ਕੈਬਨਿਟ ਵਿਚ ਸਾਬਕਾ.....
ਨਿੱਜਰ ਸਾਬ੍ਹ ਨੂੰ ਡਾ. ਹਮਦਰਦ ਦੇ ਹੱਕ ’ਚ ਬੋਲਣ ਦੀ ਕੀਮਤ ਪਈ ਚੁਕਾਉਣੀ- ਰਾਜਾ ਵੜਿੰਗ
. . .  1 day ago
ਗਿੱਦੜਬਾਹਾ, 31 ਮਈ (ਸ਼ਿਵਰਾਜ ਸਿੰਘ ਬਰਾੜ)- ਅੱਜ ਇੱਥੇ ‘ਅਜੀਤ’ ਨਾਲ ਗੱਲ ਕਰਦਿਆਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਡਾ. ਬਰਜਿੰਦਰ ਸਿੰਘ ਹਮਦਰਦ....
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ, ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
. . .  1 day ago
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਸੰਪਾਦਕੀ

ਚੀਨ ਦੇ ਇਰਾਦੇ

ਪਿਛਲੇ ਲਗਭਗ 20 ਮਹੀਨਿਆਂ ਤੋਂ ਲੱਦਾਖ ਦੀ ਪੂਰਬੀ ਸਰਹੱਦ 'ਤੇ ਭਾਰਤ ਅਤੇ ਚੀਨ ਵਿਚਕਾਰ ਪੈਦਾ ਹੋਇਆ ਵੱਡਾ ਤਣਾਅ ਹਾਲ ਦੀ ਘੜੀ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਸੰਬੰਧ ਵਿਚ ਉੱਚ ਫ਼ੌਜੀ ਪੱਧਰ 'ਤੇ ਹੋ ਚੁੱਕੀਆਂ 13 ਮੀਟਿੰਗਾਂ ਤੋਂ ਬਾਅਦ ਬੁੱਧਵਾਰ ਨੂੰ ਹੋਈ ਕੋਰ ਕਮਾਂਡਰਾਂ ਦੀ ਪੱਧਰ ਦੀ 14ਵੀਂ ਮੀਟਿੰਗ ਵੀ ਬੇਸਿੱਟਾ ਰਹੀ। ਇਸ ਤੋਂ ਪਹਿਲਾਂ 13ਵੀਂ ਮੀਟਿੰਗ 10 ਅਕਤੂਬਰ, 2021 ਨੂੰ ਹੋਈ ਸੀ, ਉਹ ਵੀ ਕਿਸੇ ਨਤੀਜੇ 'ਤੇ ਨਹੀਂ ਸੀ ਪੁੱਜ ਸਕੀ। ਚਾਰ ਮਹੀਨੇ ਦੇ ਅਰਸੇ ਤੋਂ ਬਾਅਦ ਹੋਈ ਇਸ ਮੀਟਿੰਗ ਤੋਂ ਪਹਿਲਾਂ ਭਾਰਤੀ ਬੁਲਾਰੇ ਨੇ ਇਸ ਦੇ ਲਾਭਵੰਦ ਅਤੇ ਰਚਨਾਤਮਿਕ ਹੋਣ ਦੀ ਉਮੀਦ ਕੀਤੀ ਸੀ ਅਤੇ ਇਹ ਵੀ ਕਿਹਾ ਸੀ ਕਿ ਅਮਲੀ ਸਰਹੱਦੀ ਖੇਤਰ ਬਾਰੇ ਰਹਿ ਗਏ ਵਿਵਾਦ ਦਾ ਹੱਲ ਕੱਢਣ ਦਾ ਯਤਨ ਕੀਤਾ ਜਾਏਗਾ। ਭਾਰਤ ਚਾਹੁੰਦਾ ਹੈ ਕਿ ਅਪ੍ਰੈਲ 2020 ਤੋਂ ਪਹਿਲਾਂ ਵਾਲੀ ਸਰਹੱਦ ਦੀ ਸਥਿਤੀ ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ। ਭਾਵ ਪੂਰਬੀ ਲੱਦਾਖ ਦੀ ਇਸ ਸਰਹੱਦ 'ਤੇ ਹਾਟ ਸਪ੍ਰਿੰਗ, ਗੋਗਰਾ ਅਤੇ ਦੇਪਸਾਂਗ ਆਦਿ ਇਲਾਕਿਆਂ ਵਿਚੋਂ ਚੀਨੀ ਫ਼ੌਜੀਆਂ ਨੂੰ ਪਿੱਛੇ ਹਟ ਕੇ ਪਹਿਲਾਂ ਵਾਲੀ ਸਥਿਤੀ ਵਿਚ ਆਉਣਾ ਚਾਹੀਦਾ ਹੈ, ਪਰ ਚੀਨ ਆਪਣੀ ਅੜੀ 'ਤੇ ਬਜ਼ਿਦ ਹੈ। ਉਸ ਨੇ ਤਾਂ ਸਾਲ 1959 ਵਿਚ ਹੀ ਭਾਰਤ ਦੇ ਬਹੁਤ ਸਾਰੇ ਸਰਹੱਦੀ ਇਲਾਕਿਆਂ 'ਤੇ ਆਪਣਾ ਹੱਕ ਜਤਾਇਆ ਸੀ। ਇਸ ਤੋਂ ਬਾਅਦ 1962 ਵਿਚ ਉਸ ਨੇ ਭਾਰਤ 'ਤੇ ਹਮਲਾ ਕੀਤਾ ਸੀ ਅਤੇ ਇਕ ਵੱਡੇ ਇਲਾਕੇ 'ਤੇ ਆਪਣਾ ਕਬਜ਼ਾ ਕਰ ਲਿਆ ਸੀ ਜੋ ਅੱਜ ਵੀ ਉਸੇ ਤਰ੍ਹਾਂ ਕਾਇਮ ਹੈ।
ਹੁਣ ਉਸ ਨੇ ਫਿਰ 1959 ਵਿਚ ਆਪਣੇ ਦਰਸਾਏ ਗਏ ਹੋਰ ਵੱਡੇ ਭਾਰਤੀ ਇਲਾਕੇ 'ਤੇ ਹੱਕ ਜਤਾਉਂਦਿਆਂ ਇਸ ਸੰਬੰਧੀ ਕਾਨੂੰਨ ਵੀ ਪਾਸ ਕਰ ਦਿੱਤਾ ਹੈ ਜਿਸ ਤੋਂ ਉਸ ਦੀ ਨੀਅਤ ਦਾ ਅੰਦਾਜ਼ਾ ਲਗਾਇਆ ਜਾਣਾ ਮੁਸ਼ਕਿਲ ਨਹੀਂ ਹੈ। ਭਾਰਤ ਵਿਚ ਹੀ ਨਹੀਂ, ਉਸ ਦੀਆਂ ਅਜਿਹੀਆਂ ਵਿਸਥਾਰਵਾਦੀ ਨੀਤੀਆਂ ਕਰਕੇ ਦੱਖਣੀ ਚੀਨ ਸਾਗਰ ਦੇ ਦਰਜਨ ਭਰ ਦੇਸ਼ ਵੀ ਬੇਹੱਦ ਪ੍ਰੇਸ਼ਾਨੀ 'ਚੋਂ ਗੁਜ਼ਰ ਰਹੇ ਹਨ, ਕਿਉਂਕਿ ਚੀਨ ਇਸ ਸਾਗਰ ਦੇ ਵੱਡੇ ਹਿੱਸੇ 'ਤੇ ਆਪਣਾ ਹੱਕ ਜਮਾ ਰਿਹਾ ਹੈ, ਇਸ ਲਈ ਉਸ ਨੇ ਸਮੁੰਦਰੀ ਪਾਣੀਆਂ ਦੇ ਅੰਤਰਰਾਸ਼ਟਰੀ ਕਾਨੂੰਨਾਂ ਨੂੰ ਵੀ ਛਿੱਕੇ 'ਤੇ ਟੰਗ ਦਿੱਤਾ ਹੈ। ਭਾਰਤ ਵਾਂਗ ਇਨ੍ਹਾਂ ਦੇਸ਼ਾਂ ਦਾ ਵੀ ਚੀਨ ਨਾਲ ਵੱਡਾ ਤਣਾਅ ਬਣਿਆ ਹੋਇਆ ਹੈ। ਜਾਪਾਨ ਸਮੇਤ ਇਹ ਸਾਰੇ ਦੇਸ਼ ਲਗਾਤਾਰ ਚੀਨ ਦਾ ਸਾਹਮਣਾ ਕਰਨ ਲਈ ਪੇਸ਼ਬੰਦੀਆਂ ਕਰਦੇ ਨਜ਼ਰ ਆ ਰਹੇ ਹਨ। ਪਰ ਹੁਣ ਇਹ ਵੀ ਜਾਪਣ ਲੱਗਾ ਹੈ ਕਿ ਚੀਨ ਆਪਣੇ ਇਰਾਦਿਆਂ ਤੋਂ ਪਿੱਛੇ ਮੁੜਨ ਵਾਲਾ ਨਹੀਂ ਹੈ। ਇਸੇ ਲਈ ਹੀ ਉਸ ਨੇ ਪੂਰਬੀ ਲੱਦਾਖ ਦੀਆਂ ਸਰਹੱਦਾਂ 'ਤੇ ਵੱਡੀ ਪੱਧਰ 'ਤੇ ਸੜਕਾਂ, ਪੁਲ, ਹਵਾਈ ਅੱਡੇ ਬਣਾਉਣ ਤੋਂ ਬਾਅਦ ਉਥੇ ਆਪਣੀਆਂ ਮਿਜ਼ਾਈਲਾਂ ਵੀ ਸਥਾਪਤ ਕਰ ਲਈਆਂ ਹਨ। ਅਜਿਹੀ ਸੂਰਤ ਵਿਚ ਭਾਰਤ ਕੋਲ ਕੋਈ ਹੋਰ ਬਦਲ ਬਾਕੀ ਨਹੀਂ ਰਹਿ ਜਾਂਦਾ ਕਿ ਉਹ ਵੀ ਹਰ ਪੱਖ ਤੋਂ ਤਿਆਰ ਰਹੇ। ਚੀਨ ਨਾਲ ਹੋਏ ਨਵੇਂ ਸਰਹੱਦੀ ਤਣਾਅ ਤੋਂ ਬਾਅਦ ਚਾਹੇ ਭਾਰਤ ਨੇ ਉਸ ਨਾਲ ਹੋਰਾਂ ਖੇਤਰਾਂ ਵਿਚ ਆਪਣੀ ਮਿਲਵਰਤਣ ਘਟਾਉਣ ਦਾ ਐਲਾਨ ਕੀਤਾ ਸੀ ਪਰ ਇਸ ਦੇ ਬਾਵਜੂਦ ਸਾਲ 2021 ਵਿਚ ਦੋਵਾਂ ਦੇਸ਼ਾਂ ਦਾ ਵਪਾਰ ਵਧ ਕੇ 10 ਹਜ਼ਾਰ ਕਰੋੜ ਡਾਲਰ ਨੂੰ ਟੱਪ ਗਿਆ ਸੀ। ਦੱਖਣੀ ਏਸ਼ੀਆ ਵਿਚ ਵੀ ਉਹ ਆਪਣੀ ਯੋਜਨਾ 'ਬੈਲਟ ਐਂਡ ਰੋਡ ਇਨੀਸ਼ਈਏਟਿਵ' ਨੂੰ ਲੈ ਕੇ ਲਗਾਤਾਰ ਸਰਗਰਮ ਰਿਹਾ ਹੈ। ਇਸੇ ਦਿਸ਼ਾ ਵਿਚ ਹੀ ਪਾਕਿਸਤਾਨ ਨਾਲ ਉਸ ਨੇ ਆਪਣੇ ਸੰਬੰਧਾਂ ਨੂੰ ਹਰ ਪੱਖ ਤੋਂ ਮਜ਼ਬੂਤ ਬਣਾਇਆ ਹੈ। ਭਾਰਤੀ ਫ਼ੌਜ ਮੁਖੀ ਜਨਰਲ ਐਮ.ਐਮ. ਨਰਵਾਣੇ ਨੇ ਇਸੇ ਪਿਛੋਕੜ ਵਿਚ ਹੀ ਇਹ ਕਿਹਾ ਹੈ ਕਿ ਭਾਰਤ ਇਸ ਧੌਂਸ ਦਾ ਮੁਕਾਬਲਾ ਕਰਨ ਦੇ ਸਮਰੱਥ ਹੈ ਅਤੇ ਉਹ ਡਟ ਕੇ ਚੀਨ ਨੂੰ ਜਵਾਬ ਦੇ ਸਕਦਾ ਹੈ। ਇਸ ਸੰਬੰਧੀ ਦੁਨੀਆ ਭਰ ਦੇ ਦੇਸ਼ਾਂ ਨੇ ਵੀ ਚਿੰਤਾ ਪ੍ਰਗਟ ਕੀਤੀ ਹੈ।
ਪਿਛਲੇ ਦਿਨੀਂ ਹੀ ਅਮਰੀਕਾ ਦੇ ਰਾਸ਼ਟਰਪਤੀ ਦੇ ਦਫ਼ਤਰ ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਸਪੱਸ਼ਟ ਰੂਪ ਵਿਚ ਇਹ ਕਿਹਾ ਸੀ ਕਿ ਚੀਨ ਆਪਣੇ ਹਮਲਾਵਰ ਰਵੱਈਏ ਨਾਲ ਭਾਰਤ ਸਮੇਤ ਗੁਆਂਢੀ ਦੇਸ਼ਾਂ ਨੂੰ ਡਰਾਉਣ ਧਮਕਾਉਣ ਦਾ ਯਤਨ ਕਰ ਰਿਹਾ ਹੈ। ਹੁਣ 14ਵੀਂ ਵਾਰ ਫ਼ੌਜੀ ਪੱਧਰ 'ਤੇ ਗੱਲਬਾਤ ਦੇ ਸਾਰਥਕ ਸਿੱਟੇ ਨਾ ਨਿਕਲਣ ਕਾਰਨ ਭਾਰਤ ਨੂੰ ਆਪਣੀ ਤਿਆਰੀ ਤੋਂ ਇਲਾਵਾ ਕੌਮਾਂਤਰੀ ਪੱਧਰ 'ਤੇ ਵੀ ਯਤਨਸ਼ੀਲ ਹੋਣਾ ਪਵੇਗਾ ਤਾਂ ਜੋ ਦੁਨੀਆ ਭਰ ਦੇ ਮੁਲਕ ਭਾਰਤ ਦੇ ਨੁਕਤਾ ਨਿਗਾਹ ਨੂੰ ਸਮਝ ਸਕਣ ਅਤੇ ਚੀਨ 'ਤੇ ਆਪੋ-ਆਪਣੇ ਢੰਗ ਨਾਲ ਦਬਾਅ ਬਣਾਉਣ ਲਈ ਯਤਨਸ਼ੀਲ ਹੋਣ, ਕਿਉਂਕਿ ਅੱਜ ਵੀ ਵੱਡੀ ਪੱਧਰ 'ਤੇ ਚੀਨ ਦੀ ਆਰਥਿਕਤਾ ਉਸ ਵਲੋਂ ਦੁਨੀਆ ਭਰ ਨਾਲ ਕੀਤੇ ਜਾ ਰਹੇ ਵਪਾਰ 'ਤੇ ਨਿਰਭਰ ਕਰਦੀ ਹੈ।

-ਬਰਜਿੰਦਰ ਸਿੰਘ ਹਮਦਰਦ

ਪੰਜ ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ ਇਹ ਹਲਚਲ ਕਿਉਂ?

ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੁੰਦਿਆਂ ਸਾਰ ਹੀ ਖੱਦਰਧਾਰੀਆਂ ਲਈ ਦਲ-ਬਦਲਣ ਦੀ ਰੁੱਤ ਵੀ ਸ਼ੁਰੂ ਹੋ ਗਈ ਹੈ। ਪੰਜਾਬ, ਉੱਤਰਾਖੰਡ, ਉੱਤਰ ਪ੍ਰਦੇਸ਼, ਮਣੀਪੁਰ ਤੇ ਗੋਆ 'ਚ ਨੇਤਾ ਏਨੀ ਤੇਜ਼ੀ ਨਾਲ ਇਧਰੋਂ-ਓਧਰ ਹੋਏ ਹਨ (ਅਤੇ ਹੋ ਰਹੇ ਹਨ) ਕਿ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਦੀ ਬਹੁਰੰਗੀ ਸ਼ਖ਼ਸੀਅਤ ਗੁਰਮੁਖ ਸਿੰਘ ਮੁਸਾਫ਼ਿਰ

ਜਨਮ ਦਿਨ 'ਤੇ ਵਿਸ਼ੇਸ਼ ਪੰਜਾਬੀ ਸਾਹਿਤ ਵਿਚ ਗੁਰਮੁਖ ਸਿੰਘ ਮੁਸਾਫ਼ਿਰ ਵਰਗੀ ਸ਼ਖ਼ਸੀਅਤ ਹੋਰ ਨਹੀਂ ਲੱਭਦੀ, ਜਿਨ੍ਹਾਂ ਨੇ ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ, ਦੁੂੁੁਸਰੇ ਪਾਸੇ ਸਿੱਖਾਂ ਦੀ ਸਰਬੋਤਮ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX