ਤਾਜਾ ਖ਼ਬਰਾਂ


ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  9 minutes ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  19 minutes ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  28 minutes ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਮਾਨਸਾ

ਹੁਣ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਵੀ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਮੋਰਚਾ ਖੋਲਿ੍ਹਆ

ਮਾਨਸਾ, 14 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਹਲਕਾ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਜਿੱਥੇ ਮਾਨਸਾ ਤੋਂ ਹਲਕੇ ਨਾਲ ਸਬੰਧਿਤ ਕਾਂਗਰਸ ਆਗੂ ਨੂੰ ਟਿਕਟ ਦੇ ਕੇ ਨਿਵਾਜਣ ਦੀ ਮੰਗ ਕੀਤੀ ਹੈ ਉੱਥੇ ਉਨ੍ਹਾਂ ਸੰਭਾਵੀ ਉਮੀਦਵਾਰ ਵਜੋਂ ਵਿਚਰ ਰਹੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਵੀ ਮੋਰਚਾ ਖੋਲ੍ਹ ਦਿੱਤਾ ਹੈ | ਦੱਸਣਾ ਬਣਦਾ ਹੈ ਕਿ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਬੀਰ ਸਿੰਘ ਚਹਿਲ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਰਸ਼ਦੀਪ ਸਿੰਘ ਮਾਈਕਲ ਪਹਿਲਾਂ ਹੀ ਇਸ ਗਾਇਕ ਨੂੰ ਟਿਕਟ ਦੇਣ ਦੇ ਵਿਰੋਧ 'ਚ ਰੈਲੀਆਂ ਕਰ ਚੁੱਕੇ ਹਨ | ਅੱਜ ਇੱਥੇ ਇੱਕ ਹੋਟਲ 'ਚ ਭਰਵੀਂ ਪ੍ਰੈੱਸ ਕਾਨਫ਼ਰੰਸ ਮੌਕੇ ਵਿਧਾਇਕ ਨੇ ਸਿੱਧੂ ਨੂੰ ਹਲਕੇ ਤੋਂ ਬਾਹਰਲਾ ਵਿਅਕਤੀ ਦੱਸਦਿਆਂ ਕਿਹਾ ਕਿ ਲਗਪਗ 2 ਮਹੀਨੇ ਪਹਿਲਾਂ ਕਾਂਗਰਸ 'ਚ ਸ਼ਾਮਿਲ ਹੋਏ ਇਸ ਨੌਜਵਾਨ ਦੀਆਂ ਬਚਕਾਨਾ ਹਰਕਤਾਂ ਕਾਂਗਰਸ ਲਈ ਭਾਰੂ ਸਾਬਤ ਹੋ ਸਕਦੀਆਂ ਹਨ | ਉਨ੍ਹਾਂ ਸ੍ਰੀ ਗਾਂਧੀ ਨੂੰ ਅਪੀਲ ਕੀਤੀ ਕਿ ਮਾਨਸਾ ਵਿਧਾਨ ਸਭਾ ਹਲਕੇ 'ਚ ਕਾਂਗਰਸ ਦੀ ਹੋਂਦ ਬਚਾਉਣ ਅਤੇ ਪਾਰਟੀ ਦੀ ਜਿੱਤ ਬਰਕਰਾਰ ਰੱਖਣ ਲਈ ਗੰਭੀਰਤਾ ਨਾਲ ਵਿਚਾਰ ਕੀਤੀ ਜਾਵੇ ਅਤੇ ਹਲਕੇ ਦੇ ਹੀ ਕਿਸੇ ਆਗੂ ਨੂੰ ਚੋਣ ਪਿੜ 'ਚ ਉਤਾਰਿਆ ਜਾਵੇ ਅਤੇ ਉਨ੍ਹਾਂ (ਮਾਨਸ਼ਾਹੀਆ) ਦੀ ਟਿਕਟ ਕੱਢਣ ਦੇ ਕਾਰਨਾਂ ਦੀ ਵਜ੍ਹਾ ਵੀ ਦੱਸੀ ਜਾਵੇ | ਉਨ੍ਹਾਂ ਦਾਅਵੇ ਨਾਲ ਕਿਹਾ ਕਿ ਜਿਸ ਤਰੀਕੇ ਨਾਲ ਵਿਧਾਇਕ ਹੁੰਦਿਆਂ ਹਲਕੇ ਦੇ ਲੋਕਾਂ ਦੀ ਉਨ੍ਹਾਂ ਬਿਨਾਂ ਪੱਖਪਾਤ ਤੋਂ ਸੇਵਾ ਕੀਤੀ ਹੈ, ਲਾਮਿਸਾਲ ਹੈ | ਉਨ੍ਹਾਂ ਕਿਹਾ ਕਿ ਗਾਇਕ ਸਿੱਧੂ ਮੂਸੇਵਾਲਾ ਟਿਕਟਾਂ ਦੇ ਐਲਾਨ ਹੋਣ ਤੋਂ ਪਹਿਲਾਂ ਹੀ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਡਟਣ ਦੀਆਂ ਧਮਕੀਆਂ ਦੇ ਕੇ ਪਾਰਟੀ ਨੂੰ ਕਮਜ਼ੋਰ ਕਰ ਰਿਹਾ ਹੈ, ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਬਣਦੀ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਉਹ ਸੈਲੀਬਿ੍ਟੀਆਂ ਦੇ ਖ਼ਿਲਾਫ਼ ਨਹੀਂ ਬਲਕਿ ਵਰਕਰਾਂ ਦੀਆਂ ਭਾਵਨਾਵਾਂ ਦੀ ਕਦਰ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ ਨੂੰ ਉਮੀਦਵਾਰ ਐਲਾਨਿਆ ਜਾਂਦਾ ਹੈ, ਤੋਂ ਬਾਅਦ ਪਾਰਟੀ ਵਰਕਰਾਂ ਤੇ ਸਮਰਥਕਾਂ ਦਾ ਇਕੱਠ ਕਰ ਕੇ ਹੀ ਕੋਈ ਫ਼ੈਸਲਾ ਲਿਆ ਜਾਵੇਗਾ | ਇਸ ਮੌਕੇ ਮਾਰਕਿਟ ਕਮੇਟੀ ਭੀਖੀ ਦੇ ਚੇਅਰਮੈਨ ਇਕਬਾਲ ਸਿੰਘ ਫਫੜੇ, ਉਪ ਚੇਅਰਮੈਨ ਸਤਪਾਲ ਮੱਤੀਵਾਲਾ, ਮਾਰਕਿਟ ਕਮੇਟੀ ਮਾਨਸਾ ਦੇ ਉਪ ਚੇਅਰਮੈਨ ਵਿਜੇ ਕੁਮਾਰ, ਨਗਰ ਕੌਂਸਲ ਮਾਨਸਾ ਦੇ ਉਪ ਪ੍ਰਧਾਨ ਪਵਨ ਕੁਮਾਰ, ਯੂਥ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਮਾਨਸ਼ਾਹੀਆ, ਗੁਰਪ੍ਰੀਤ ਸਿੰਘ ਮੋਨੀ, ਗੁਰਪਿਆਰ ਸਿੰਘ ਬੀਰ ਖੁਰਦ, ਜਗਦੀਸ਼ ਰਾਏ, ਐਡਵੋਕੇਟ ਅਮਰੀਕ ਸਿੰਘ ਬੱਪੀਆਣਾ ਆਦਿ ਹਾਜ਼ਰ ਸਨ |
ਮੂਸੇਵਾਲਾ ਨੂੰ ਜੇ ਟਿਕਟ ਦਿੱਤੀ, ਪਾਰਟੀ ਤੋਂ ਅਸਤੀਫ਼ਾ ਦੇਵਾਂਗਾ- ਮਾਈਕਲ ਗਾਗੋਵਾਲ
ਉੱਧਰ ਸਾਬਕਾ ਮੰਤਰੀ ਸਵ. ਸ਼ੇਰ ਸਿੰਘ ਗਾਗੋਵਾਲ ਦੇ ਪੋਤਰੇ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਜੇਕਰ ਗਾਇਕ ਮੂਸੇਵਾਲਾ ਨੂੰ ਮਾਨਸਾ ਹਲਕੇ ਤੋਂ ਟਿਕਟ ਦਿੱਤੀ ਜਾਂਦੀ ਹੈ ਤਾਂ ਉਹ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦੇਣਗੇ | ਮਾਈਕਲ ਨੇ ਦੋਸ਼ ਲਗਾਇਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ 'ਚ ਹੋਈ ਆਮ ਮਿਲਣੀ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਪਾ ਕੇ ਗਾਇਕ ਮੂਸੇਵਾਲਾ ਗ਼ਲਤ ਸੰਦੇਸ਼ ਦੇ ਰਹੇ ਹਨ ਜਦਕਿ ਉਹ ਆਪਣੇ ਪਹਿਲੇ ਸਟੈਂਡ 'ਤੇ ਕਾਇਮ ਹਨ | ਮਾਈਕਲ ਨੇ ਭਲਕੇ 15 ਜਨਵਰੀ ਨੂੰ ਇਸ ਮੁੱਦੇ 'ਤੇ ਪ੍ਰੈੱਸ ਕਾਨਫਰੰਸ ਵੀ ਸੱਦ ਲਈ ਹੈ |

ਪਾਵਰਕਾਮ ਆਡਿਟ ਟੀਮ ਨੇ ਲੱਖਾਂ ਦਾ ਬਿਜਲੀ ਸਾਮਾਨ ਕਬਜ਼ੇ 'ਚ ਲਿਆ

ਨਥਾਣਾ, 14 ਜਨਵਰੀ (ਗੁਰਦਰਸ਼ਨ ਲੁੱਧੜ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਇੱਕ ਟੀਮ ਵਲੋਂ ਪਿੰਡ ਕਲਿਆਣ ਸੱੁਖਾ ਵਿਖੇ ਛਾਪੇਮਾਰੀ ਕਰਕੇ ਲੱਖਾਂ ਰੁਪਏ ਦਾ ਬਿਜਲੀ ਸਾਮਾਨ ਕਬਜ਼ੇ ਵਿਚ ਲਿਆ ਗਿਆ ਹੈ | ਪਾਵਰਕਾਮ ਸਬ-ਡਵੀਜਨ ਨਥਾਣਾ ਦੇ ਅਧਿਕਾਰੀਆਂ ਤੋਂ ਮਿਲੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਹੋਈ ਇਕੱਤਰਤਾ

ਮਾਨਸਾ, 14 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹੋਈ | ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਸਾਨ ਕਾਰਕੁਨਾਂ ਵਲੋਂ ਅੰਦੋਲਨ ਦੌਰਾਨ ਪਾਏ ਯੋਗਦਾਨ ਦੀ ਸ਼ਲਾਘਾ ...

ਪੂਰੀ ਖ਼ਬਰ »

ਜਥੇਦਾਰ ਮਾਖਾ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ

ਜੋਗਾ, 14 ਜਨਵਰੀ (ਵਿ.ਪ੍ਰਤੀ.)-ਇਲਾਕੇ ਦੇ ਟਕਸਾਲੀ ਅਕਾਲੀ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਬਲਦੇਵ ਸਿੰਘ ਮਾਖਾ ਨੂੰ ਪਾਰਟੀ ਵਲੋਂ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਨੇ ਮਾਨਸਾ ਹਲਕੇ ਤੋਂ ਉਮੀਦਵਾਰ ਬਦਲਿਆ

ਮਾਨਸਾ, 14 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਸ਼ੋ੍ਰਮਣੀ ਅਕਾਲੀ ਦਲ (ਅ) ਨੇ ਮਾਨਸਾ ਹਲਕੇ ਤੋਂ ਉਮੀਦਵਾਰ ਬਦਲ ਦਿੱਤਾ ਹੈ | ਦਲ ਦੇ ਜਨਰਲ ਸਕੱਤਰ ਭਾਈ ਗੁਰਸੇਵਕ ਸਿੰਘ ਜਵਾਹਰਕੇ ਦੀ ਥਾਂ ਹੁਣ ਰਜਿੰਦਰ ਸਿੰਘ ਜਵਾਹਰਕੇ ਨੂੰ ਉਮੀਦਵਾਰ ਬਣਾਇਆ ਗਿਆ ਹੈ | ਉਹ ਦਲ ਦੇ ਸੂਬਾ ...

ਪੂਰੀ ਖ਼ਬਰ »

ਲੋਕਾਂ ਨੇ ਸ਼ਰਧਾ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਰਾਮਾਂ ਮੰਡੀ, 14 ਜਨਵਰੀ (ਤਰਸੇਮ ਸਿੰਗਲਾ)-ਕੋਰੋਨਾ ਮਹਾਂਮਾਰੀ ਦੇ ਬਾਵਜੂਦ ਵੀ ਪੂਰੇ ਸ਼ਹਿਰ ਅੰਦਰ ਲੋਕਾਂ ਵਲੋਂ ਲੋਹੜੀ ਦਾ ਤਿਉਹਾਰ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਜਿੱਥੇ ਕਈ-ਕਈ ਪਰਿਵਾਰਾਂ ਨੇ ਮਿਲ ਕੇ ਲੋਹੜੀ ਦੀ ਅਗਨੀ ਦਾ ਦੇਰ ਰਾਤ ਤੱਕ ਆਨੰਦ ਲਿਆ, ...

ਪੂਰੀ ਖ਼ਬਰ »

ਡੇਰਾ ਕਰੀਪੁਰ ਡੁੰਮ ਵਿਖੇ ਜੋੜ ਮੇਲੇ 'ਤੇ ਖ਼ੂਨਦਾਨ ਕੈਂਪ ਲਗਾਇਆ

ਸਰਦੂਲਗੜ੍ਹ, 14 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)-ਸੰਤ ਬ੍ਰਹਮ ਦਾਸ ਡੇਰਾ ਕਰੀਪੁਰ ਡੁੰਮ ਵਿਖੇ ਮਾਘੀ ਦੀ ਸੰਗਰਾਂਦ ਤੇ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਆਸਰਾ ਫਾਊਾਡੇਸ਼ਨ ਬਰੇਟਾ, ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਡਾ. ...

ਪੂਰੀ ਖ਼ਬਰ »

ਕੁਲਾਣਾ ਵਿਖੇ ਆਮ ਆਦਮੀ ਪਾਰਟੀ ਨੇ ਖੋਲਿ੍ਹਆ ਚੋਣ ਦਫ਼ਤਰ

ਬੁਢਲਾਡਾ, 14 ਜਨਵਰੀ (ਸਵਰਨ ਸਿੰਘ ਰਾਹੀ)-ਪਿੰਡ ਕੁਲਾਣਾ ਵਿਖੇ ਆਮ ਆਦਮੀ ਪਾਰਟੀ ਵਲੋਂ ਚੋਣ ਦਫ਼ਤਰ ਦਾ ਉਦਘਾਟਨ ਬੁਢਲਾਡਾ ਹਲਕੇ ਤੋਂ ਵਿਧਾਇਕ ਬੁੱਧ ਰਾਮ ਨੇ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਰੇਕ ਵਰਗ ਨਾਲ ਧੋਖਾ ਕੀਤਾ ਹੈ | ਪਾਰਟੀ ਦੇ ਮੰਤਰੀਆਂ, ...

ਪੂਰੀ ਖ਼ਬਰ »

ਮਾਨਸਾ 'ਚ ਕਈ ਪੁਲਿਸ ਮੁਲਾਜ਼ਮਾਂ ਸਮੇਤ ਕੋਰੋਨਾ ਦੇ 76 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 14 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ ਦਿਨੋਂ ਦਿਨ ਵਧ ਰਿਹਾ ਹੈ | ਅੱਜ ਇਸ ਵਾਇਰਸ ਦੇ 76 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ 'ਚ ਬੁਢਲਾਡਾ ਖੇਤਰ ਦੇ 7 ਪੁਲਿਸ ਮੁਲਾਜ਼ਮ ਵੀ ਦੱਸੇ ਜਾਂਦੇ ਹਨ | ਸਿਹਤ ਵਿਭਾਗ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਅਧਿਕਾਰੀ ਕੋਰੋਨਾ ਗਾਈਡਲਾਈਨ ਮੰਨਣ ਤੋਂ ਇਨਕਾਰੀ!

ਮਾਨਸਾ, 14 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਨਿਰਦੇਸ਼ਾਂ ਦੇ ਮੱਦੇਨਜ਼ਰ ਭਾਵੇਂ ਪੰਜਾਬ ਸਰਕਾਰ ਦੀ ਤਰਫ਼ੋਂ ਰਾਸ਼ਟਰੀ ਸਿਹਤ ਮਿਸ਼ਨ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮਿਸ਼ਨ ...

ਪੂਰੀ ਖ਼ਬਰ »

ਮਾਘੀ ਦੇ ਪਵਿੱਤਰ ਦਿਹਾੜੇ 'ਤੇ ਸੰਗਤਾਂ ਲੱਖੀ ਜੰਗਲ ਗੁਰਦੁਆਰਾ ਸਾਹਿਬ ਵਿਖੇ ਹੋਈਆਂ ਨਤਮਸਤਕ

ਮਹਿਮਾ ਸਰਜਾ, 14 ਜਨਵਰੀ (ਰਾਮਜੀਤ ਸ਼ਰਮਾ)- ਮਾਘੀ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਇਲਾਕੇ ਦੀਆਂ ਸੰਗਤਾਂ ਚਾਰ ਪਾਤਸ਼ਾਹੀਆਂ ਦੀ ਪਵਿੱਤਰ ਧਰਤੀ ਗੁਰਦੁਆਰਾ ਸਾਹਿਬ ਲੱਖੀ ਜੰਗਲ ਵਿਖੇ ਨਤਮਸਤਕ ਹੋਈਆਂ | ਇਸ ਮੌਕੇ ਸੰਗਤਾਂ ਲਈ ਥਾਂ-ਥਾਂ 'ਤੇ ਲੰਗਰਾਂ ਦਾ ...

ਪੂਰੀ ਖ਼ਬਰ »

ਬੱਲਮ ਕਲੀਪੁਰ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਾਮਜ਼ਦ

ਬੁਢਲਾਡਾ, 14 ਜਨਵਰੀ (ਰਾਹੀ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕੋਰ ਕਮੇਟੀ ਮੈਂਬਰ ਤੇ ਮਾਰਕਿਟ ਕਮੇਟੀ ਬੋਹਾ ਦੇ ਸਾਬਕਾ ਚੇਅਰਮੈਨ ਜਥੇਦਾਰ ਬੱਲਮ ਸਿੰਘ ਕਲੀਪੁਰ ਨੂੰ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਮੈਂਬਰ ਨਾਮਜ਼ਦ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ 11 ਸ਼ਖ਼ਸੀਅਤਾਂ ਦਾ ਸਨਮਾਨ

ਬੁਢਲਾਡਾ, 14 ਜਨਵਰੀ (ਸਵਰਨ ਸਿੰਘ ਰਾਹੀ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬੁਢਲਾਡਾ ਵਲੋਂ ਲੋਹੜੀ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਸਥਾ ਦੇ 11 ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ | ਮੁੱਖ ਮਹਿਮਾਨ ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ ਸਨ ਜਦਕਿ ਸਮਾਗਮ ਦੀ ...

ਪੂਰੀ ਖ਼ਬਰ »

ਮਾਘ ਮਹੀਨੇ ਦੀ ਸੰਗਰਾਂਦ ਮੌਕੇ ਥਾਂ-ਥਾਂ 'ਤੇ ਲੰਗਰ ਲਗਾਏ

ਸਰਦੂਲਗੜ੍ਹ, 14 ਜਨਵਰੀ (ਨਿ.ਪ.ਪ.)- ਮਾਘ ਮਹੀਨੇ ਦੀ ਸੰਗਰਾਂਦ ਮੌਕੇ ਸਰਦੂਲਗੜ੍ਹ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਜਿਨ੍ਹਾਂ ਵਿਚ ਸਵਰਨ ਧਰਮ ਕੰਡਾ ਵਲੋਂ ਮਾਨਸਾ ਰੋਡ ਅਤੇ ਬਾਲਾ ਜੀ ਸੇਵਾ ਸੰਮਤੀ ਵਲੋਂ ਪੁਰਾਣਾ ਬਾਜ਼ਾਰ, ਅਨਾਜ ਮੰਡੀ, ਬੱਸ ਸਟੈਂਡ, ਕਰਿਆਨਾ ਥੋਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX