ਕਪੂਰਥਲਾ/ਫੱਤੂਢੀਂਗਾ, 14 ਜਨਵਰੀ (ਅਮਰਜੀਤ ਕੋਮਲ, ਬਲਜੀਤ ਸਿੰਘ)-ਮੁਕਤਸਰ ਸਾਹਿਬ ਦੇ 40 ਮੁਕਤਿਆਂ ਦੀ ਯਾਦ, ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ, ਸਿੰਘਣੀਆਂ, ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਸਹਿਯੋਗ ਨਾਲ 8ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤਿੰਨ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ | ਜਿਸ ਵਿਚ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ, ਗੁਰਦੁਆਰਾ ਗੁਰਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ ਦੇ ਰਾਗੀ ਜਥੇ, ਗਿਆਨੀ ਜਸਵਿੰਦਰ ਸਿੰਘ ਸ਼ਾਂਤ ਦੇ ਢਾਡੀ ਜਥੇ, ਉੱਘੇ ਕਵੀਸ਼ਰ ਭਾਈ ਅਵਤਾਰ ਸਿੰਘ ਦੂਲੋਵਾਲ ਦੇ ਜਥੇ, ਸਭਰਾਵਾਂ ਵਾਲੇ ਬੱਚਿਆਂ ਦੇ ਢਾਡੀ ਜਥੇ ਤੇ ਹੋਰ ਰਾਗੀ ਤੇ ਢਾਡੀ ਜਥਿਆਂ ਨੇ ਗੁਰਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਸਮਾਗਮ ਵਿਚ ਉਚੇਚੇ ਤੌਰ 'ਤੇ ਸ਼ਾਮਲ ਹੋਏ ਉੱਘੇ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ 40 ਮੁਕਤਿਆਂ, ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ, ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਬੰਧੀ ਇਤਿਹਾਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸਿੱਖੀ ਵਿਚ ਨਾਮ ਬਿਨਾਂ ਕੁੱਝ ਵੀ ਨਹੀਂ | ਇਸ ਲਈ ਸਾਨੂੰ ਖੰਡੇ ਬਾਟੇ ਦਾ ਅੰਮਿ੍ਤਪਾਨ ਕਰਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ | ਭਾਈ ਪਿੰਦਰਪਾਲ ਸਿੰਘ ਨੇ ਬਾਰਾਂ ਮਾਹ ਬਾਰੇ ਵੀ ਵਿਸਥਾਰ ਪੂਰਵਕ ਵਿਆਖਿਆ ਕੀਤੀ | ਸਮਾਗਮ ਦੀ ਸਮਾਪਤੀ 'ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ | ਸਟੇਜ ਸਕੱਤਰ ਦੇ ਫ਼ਰਜ਼ ਭਾਈ ਜਸਵਿੰਦਰ ਸਿੰਘ ਸ਼ਾਂਤ ਨੇ ਨਿਭਾਏ | ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਵਲੋਂ ਭਾਈ ਪਿੰਦਰਪਾਲ ਸਿੰਘ, ਭਾਈ ਕੁਲਵਿੰਦਰ ਸਿੰਘ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਬਾਬਾ ਸ਼ਮਸ਼ੇਰ ਸਿੰਘ ਨਰੈਣਸਰ ਜਾਤੀਕੇ, ਸੰਤ ਮਹਾਤਮਾ ਮੁਨੀ ਖੈੜਾ ਬੇਟ ਵਾਲੇ, ਬਾਬਾ ਜੈਲ ਸਿੰਘ ਮਹਿਮਦਪੁਰ, ਭਾਈ ਸਤਪਾਲ ਸਿੰਘ ਮੁਲਤਾਨੀ, ਭਾਈ ਹਰਜਿੰਦਰ ਸਿੰਘ ਕਾਰ ਸੇਵਾ ਸ੍ਰੀ ਹਜ਼ੂਰ ਸਾਹਿਬ ਵਾਲੇ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਗੁਰਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਨੇ ਗੁਰੂ ਘਰ ਵਲੋਂ ਭਾਈ ਪਿੰਦਰਪਾਲ ਸਿੰਘ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕਰਵਾਈ ਸ੍ਰੀ ਸਾਹਿਬ ਭੇਟ ਕੀਤੀ | ਉਨ੍ਹਾਂ ਸਮਾਗਮ ਸਮਾਗਮ ਨੂੰ ਸਫਲ ਬਣਾਉਣ ਲਈ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ, ਪ੍ਰਵਾਸੀ ਭਰਾਵਾਂ ਤੇ ਇਲਾਕੇ ਦੀਆਂ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸੇ ਦੌਰਾਨ ਹੀ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਵਲੋਂ ਉੱਘੇ ਢਾਡੀ ਭਾਈ ਸੁਰਜੀਤ ਸਿੰਘ ਸੰਘਾ ਤੇ ਉਨ੍ਹਾਂ ਦੇ ਜਥੇ ਦੇ ਮੈਂਬਰਾਂ ਨੂੰ 40-40 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ | ਸਮਾਗਮ ਵਿਚ ਬੀਬੀ ਜਗੀਰ ਕੌਰ, ਨੰਬਰਦਾਰ ਸਤਨਾਮ ਸਿੰਘ ਵਿਰਕ, ਜਸਵਿੰਦਰ ਸਿੰਘ ਵਿਰਕ, ਸਰਪੰਚ ਇੰਦਰਜੀਤ ਸਿੰਘ ਮਿਆਣੀ, ਗੁਰਪਾਲ ਸਿੰਘ ਔਜਲਾ, ਗਿਆਨੀ ਪ੍ਰਤਾਪ ਸਿੰਘ, ਬਾਬਾ ਮੋਨੀ ਜੀ, ਭਾਈ ਮੰਗਲ ਸਿੰਘ ਸੈਫਲਾਬਾਦ, ਸਾਬਕਾ ਸਰਪੰਚ ਬੀਬੀ ਸੁਰਿੰਦਰ ਕੌਰ, ਮਲਕੀਤ ਸਿੰਘ ਮੱਖਣ ਸਿੰਘ, ਨਿਰਵੈਰ ਸਿੰਘ, ਭਜਨ ਸਿੰਘ ਜੌਹਲ, ਬੀਬੀ ਰੁਪਿੰਦਰ ਕੌਰ, ਬੀਬੀ ਬਲਵਿੰਦਰ ਕੌਰ, ਬਲਜੀਤ ਸਿੰਘ ਖ਼ਾਲਸਾ (ਸਾਰੇ ਮੈਂਬਰ ਪੰਚਾਇਤ), ਭੁਪਿੰਦਰ ਸਿੰਘ ਵਿਰਕ, ਰੇਸ਼ਮ ਸਿੰਘ ਮੰਗੂਪੁਰ, ਚਰਨ ਸਿੰਘ ਮੰਗੂਪੁਰ ਤੋਂ ਇਲਾਵਾ ਦੁਆਬਾ, ਮਾਝਾ ਤੇ ਮਾਲਵੇ ਦੀਆਂ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਫਗਵਾੜਾ, 14 ਜਨਵਰੀ (ਹਰਜੋਤ ਸਿੰਘ ਚਾਨਾ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੇਂਦਰ ਤੇ ਰਾਜ ਸਰਕਾਰਾਂ ਨੇ ਕਿਸਾਨਾਂ 'ਤੇ ਕਿਸਾਨੀ ਸੰਘਰਸ਼ ਦੌਰਾਨ ਦਰਜ ਕੀਤੇ ਕੇਸ ਤੁਰੰਤ ਵਾਪਸ ਨਾ ਲਏ ਤਾਂ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਦਾ ਤਿੱਖਾ ...
ਕਪੂਰਥਲਾ, 14 ਜਨਵਰੀ (ਅਮਰਜੀਤ ਕੋਮਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਸ਼ਿਵ ਮੰਦਿਰ ਕਚਹਿਰੀ ਚੌਂਕ ਨੇੜੇ ਪੰਜਾਬ ਸਰਕਾਰ ਦੇ ਖੋਖਲੇ ਵਾਅਦਿਆਂ ਦਾ ਘੜਾ ਭੰਨ ਕੇ ...
ਕਪੂਰਥਲਾ, 14 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...
ਫਗਵਾੜਾ, 14 ਜਨਵਰੀ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਐਸ. ਡੀ. ਐਮ. ਤੇ ਚੋਣ ਕਮ ਰਿਟਰਨਿੰਗ ਅਫ਼ਸਰ ਕੁਲਪ੍ਰੀਤ ਸਿੰਘ ਨੇ ਕਿਹਾ ਹੈ ਕਿ ਇਸ ਵਾਰ 80 ਸਾਲ ਤੋਂ ਉੱਪਰ ਦੇ ਵਿਅਕਤੀ ਤੇ ਦਿਵਿਆਂਗ ਵਿਅਕਤੀ ਘਰ ਬੈਠੇ ਹੀ ਆਪਣੀ ਵੋਟ ਪਾ ਸਕਣਗੇ | ਇਸ ਸਬੰਧ 'ਚ ਸੰਬੰਧਿਤ ਬੀ.ਐਲ.ਓ 12-ਡੀ ...
ਕਪੂਰਥਲਾ, 14 ਜਨਵਰੀ (ਸਡਾਨਾ)-ਇਨਸਰਵਿਸ ਟਰੇਨਿੰਗ ਸੈਂਟਰ ਵਿਖੇ ਤਾਇਨਾਤ ਇਕ ਸਿਪਾਹੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਨੂੰ ਇਲਾਜ ਲਈ ਅੰਮਿ੍ਤਸਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ | ਪ੍ਰਾਪਤ ਵੇਰਵੇ ਅਨੁਸਾਰ ਨੌਸ਼ਹਿਰਾ ...
ਕਪੂਰਥਲਾ, 14 ਜਨਵਰੀ (ਸਡਾਨਾ) -ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ | ਐਸ.ਐਸ.ਪੀ. ਡੀ.ਐਚ. ਓਮ ਪ੍ਰਕਾਸ਼ ਦੇ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਉਨ੍ਹਾਂ ਦੇ ਦਫ਼ਤਰ ਨਾਲ ਸਬੰਧਿਤ ਕਰਮਚਾਰੀਆਂ ਦੇ ਲਏ ਗਏ ਸੈਂਪਲਾਂ ਤੋਂ ...
ਕਪੂਰਥਲਾ, 14 ਜਨਵਰੀ (ਵਿ.ਪ੍ਰ.)-ਭਾਜਪਾ ਦੇ ਸੂਬਾਈ ਸੀਨੀਅਰ ਆਗੂ ਪ੍ਰਸ਼ੋਤਮ ਪਾਸੀ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਹਨ | ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦੇ ਵੱਡੇ ਭਰਾ ਜਤਿੰਦਰ ਦੱਤ ਪਾਸੀ ਦੀ 1987 ਵਿਚ ਹੋਈ ਸ਼ਹਾਦਤ ਤੋਂ ...
ਕਪੂਰਥਲਾ, 14 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਡਿਪਟੀ ਕੰਟਰੋਲਰ ਪ੍ਰੀਖਿਆਵਾਂ ਤੇ ਸਾਬਕਾ ਰਜਿਸਟਰਾਰ ਡਾ: ਅਮਨਪ੍ਰੀਤ ਸਿੰਘ ਦੇ ਪਿਤਾ ਡਾ: ਰਵਿੰਦਰ ਸਿੰਘ (85) ਦਾ ਸੰਖੇਪ ਬਿਮਾਰੀ ਪਿੱਛੋਂ ਜਲੰਧਰ ਦੇ ਇਕ ਨਿੱਜੀ ...
ਫਗਵਾੜਾ, 14 ਜਨਵਰੀ (ਹਰਜੋਤ ਸਿੰਘ ਚਾਨਾ)-ਕੁਝ ਦਿਨ ਪਹਿਲਾਂ ਪਿੰਡ ਮਹੇੜੂ ਦੇ ਇੱਕ ਧਾਰਮਿਕ ਅਸਥਾਨ ਵਿਖੇ ਮੱਥਾ ਟੇਕਣ ਗਏ ਇੱਕ ਪ੍ਰਵਾਸੀ ਭਾਰਤੀ ਪਰਿਵਾਰ ਦਾ 58 ਤੋਲੇ ਸੋਨਾ, 1 ਲੱਖ ਦੀ ਨਕਦੀ ਤੇ ਮੋਬਾਈਲ ਫ਼ੋਨ ਪਿਸਤੌਲ ਦੀ ਨੌਕ 'ਤੇ ਲੁੱਟਣ ਦੇ ਮਾਮਲੇ ਤੱਕ ਤਹਿ ਤੱਕ ...
ਕਪੂਰਥਲਾ, 14 ਜਨਵਰੀ (ਅਮਰਜੀਤ ਕੋਮਲ)-ਕੋਰੋਨਾ ਦੇ ਕੇਸ ਸਾਹਮਣੇ ਆਉਣ 'ਤੇ ਫਗਵਾੜਾ ਨੇੜਲੀ ਇਕ ਨਿੱਜੀ ਯੂਨੀਵਰਸਿਟੀ, ਥਾਪਰ ਕਲੋਨੀ ਫਗਵਾੜਾ ਤੇ ਭਦਾਸ ਪਿੰਡ ਦੇ ਕੁਝ ਹਿੱਸੇ ਨੂੰ ਮਾਈਕਰੋ ਕਨਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਮ ...
ਫਗਵਾੜਾ, 14 ਜਨਵਰੀ (ਹਰਜੋਤ ਸਿੰਘ ਚਾਨਾ)-ਅੱਜ ਸ਼ਾਮ ਬੰਗਾ ਰੋਡ ਸ਼ਮਸ਼ਾਨਘਾਟ ਦੇ ਨਜ਼ਦੀਕ ਪੈਦਲ ਜਾ ਰਹੀ ਇੱਕ ਮਹਿਲਾ ਦਾ ਲੁਟੇਰਾ ਪਰਸ ਖੋਹ ਕੇ ਫ਼ਰਾਰ ਹੋ ਗਿਆ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮਹਿਲਾ ਸੁਰਜੀਤ ਕੌਰ ਵਾਸੀ ਭਾਮ ਨੇ ਦੱਸਿਆ ਕਿ ਉਹ ਆਪਣੇ ਜੇਠ ...
ਕਪੂਰਥਲਾ, 14 ਜਨਵਰੀ (ਸਡਾਨਾ)-ਇਕ ਲੜਕੀ ਨੂੰ ਵਿਆਹ ਦੇ ਝਾਂਸੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਲਖਬੀਰ ਚੰਦ ਵਾਸੀ ਉੱਚਾ ਧੋੜਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਪਤਨੀ ਘਰ ਵਿਚ ਕੰਮ ਕਰ ...
ਕਪੂਰਥਲਾ, 14 ਜਨਵਰੀ (ਸਡਾਨਾ)-ਇਕ ਹਵਾਲਾਤੀ ਦੀ ਮਾਰਕੁੱਟ ਕਰਨ ਦੇ ਦੋਸ਼ ਹੇਠ ਕੋਤਵਾਲੀ ਪੁਲਿਸ ਨੇ ਤਿੰਨ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਰਮਜੀਤ ਸਿੰਘ ਨੇ ...
ਕਪੂਰਥਲਾ, 14 ਜਨਵਰੀ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਸੰਤੋਖ ਸਿੰਘ ਨੇ ਗਸ਼ਤ ਦੌਰਾਨ ਮੁਹੱਲਾ ਸੀਨਪੁਰਾ ਨੇੜੇ ਕਰਫ਼ਿਊ ਦੀ ...
ਫਗਵਾੜਾ, 14 ਜਨਵਰੀ (ਹਰਜੋਤ ਸਿੰਘ ਚਾਨਾ)-ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿਖੇ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ ਜਿਸ 'ਚ ਕਰੀਬ 50 ਵਲੰਟੀਅਰਾਂ ਨੇ ਹਿੱਸਾ ਲਿਆ | ਕੈਂਪ ਦੇ ਪਹਿਲੇ ਦਿਨ ਓਰੀਐਟੇਸ਼ਨ ਸੈਸ਼ਨ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੂੰ ਨੈਸ਼ਨਲ ...
ਕਪੂਰਥਲਾ, 14 ਜਨਵਰੀ (ਵਿ.ਪ੍ਰ.)-ਚੋਣ ਅਫ਼ਸਰ ਪੰਜਾਬ ਨੇ ਪੰਜਾਬ ਦੇ ਸਾਰੇ ਨਿਊਜ਼ ਚੈਨਲਾਂ ਨੂੰ ਇਕ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੇ ਉਮੀਦਵਾਰਾਂ ਵਲੋਂ ਪ੍ਰਸਾਰਨ ਲਈ ਦਿੱਤੇ ਜਾਂਦੇ ...
ਸੁਲਤਾਨਪੁਰ ਲੋਧੀ, 14 ਜਨਵਰੀ (ਥਿੰਦ, ਹੈਪੀ)-ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਮੁੱਖ ਮੰਤਰੀ ਦੇ ਚਿਹਰੇ 'ਤੇ ਨੌਟੰਕੀ ਕਰ ਕੇ ਸੂਬੇ ਦੇ ਲੋਕਾਂ ਨੂੰ ਮੂਰਖ ਬਣਾਉਣਾ ਚਾਹੁੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ...
ਕਪੂਰਥਲਾ, 14 ਜਨਵਰੀ (ਵਿ. ਪ੍ਰ.)-ਅਧਿਆਪਕ ਦਲ ਕਪੂਰਥਲਾ ਦੇ ਆਗੂ ਅਸ਼ੀਸ਼ ਕੁਮਾਰ ਨੇ ਸਰਕਾਰੀ ਐਲੀਮੈਂਟਰੀ ਸਕੂਲ ਪਹਾੜੀਪੁਰ ਵਿਚ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਉਹ ਸਕੂਲ ਨੂੰ ...
• 22 ਜ਼ੋਨਾਂ 'ਚ ਉਨ੍ਹਾਂ ਦੇ ਹਮਾਇਤੀ ਦਿਨ ਰਾਤ ਇਕ ਕਰਕੇ ਚੋਣ ਮੁਹਿਮ 'ਚ ਜੁਟੇ ਕਪੂਰਥਲਾ, 14 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਟਿਕਟ ਦੇ ਦਾਅਵੇਦਾਰ ਰਾਣਾ ਇੰਦਰਪ੍ਰਤਾਪ ਸਿੰਘ ਵਲੋਂ ਹਲਕੇ ਦੇ ਪਿੰਡਾਂ 'ਚ ਯੋਜਨਾਬੱਧ ...
ਭੁਲੱਥ, 14 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਹਲਕਾ ਭੁਲੱਥ ਦੇ ਸੀਨੀਅਰ ਕਾਂਗਰਸੀ ਆਗੂ ਟਿਕਟ ਦੇ ਦਾਅਵੇਦਾਰ ਅਮਨਦੀਪ ਸਿੰਘ ਗੋਰਾ ਗਿੱਲ ਵਲੋਂ ਪੰਜਾਬ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ | ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ...
ਜਲੰਧਰ, 14 ਜਨਵਰੀ (ਰਣਜੀਤ ਸਿੰਘ ਸੋਢੀ)-ਭਾਰਤ 'ਚ ਇਸਲਾਮਿਕ ਰਿਪਬਲਿਕ ਆਫ਼ ਅਫ਼ਗ਼ਾਨਿਸਤਾਨ ਦੇ ਰਾਜਦੂਤ ਫਰੀਦ ਮਾਮੁੰਦਜ਼ੇ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਪ੍ਰੋ-ਵਾਈਸ-ਚਾਂਸਲਰ ਡਾ: ਸੰਜੇ ਮੋਦੀ ਅਤੇ ਵਾਈਸ ਪ੍ਰੈਜ਼ੀਡੈਂਟ ...
ਸਿੱਧਵਾਂ ਦੋਨਾ, 14 ਜਨਵਰੀ (ਅਵਿਨਾਸ਼ ਸ਼ਰਮਾ)-ਸੁਆਮੀ ਪ੍ਰਕਾਸ਼ਾ ਨੰਦ ਸਨਿਆਸ ਆਸ਼ਰਮ ਕਾਹਲਵਾਂ ਜ਼ਿਲ੍ਹਾ ਕਪੂਰਥਲਾ ਵਿਖੇ ਆਸ਼ਰਮ ਦੇ ਗੱਦੀ ਨਸ਼ੀਨ ਮਹਾਂਮੰਡਲੇਸ਼ਵਰ ਸੁਆਮੀ ਪੂਰਨਾ ਨੰਦ ਸਰਸਵਤੀ ਦੀ ਅਗਵਾਈ ਹੇਠ ਮਾਘੀ ਦਾ ਪਵਿੱਤਰ ਦਿਹਾੜਾ ਮਹਾਰਾਜ ਜੀ ਦੇ ਸਮੂਹ ...
ਸੁਲਤਾਨਪੁਰ ਲੋਧੀ, 14 ਜਨਵਰੀ (ਥਿੰਦ, ਹੈਪੀ)-ਕੈਨੇਡਾ ਦੇ ਰਫਿਊਜਲ ਕੇਸਾਂ ਅਤੇ ਵੱਖ-ਵੱਖ ਦੇਸ਼ਾਂ ਵਿਚ ਉਚੇਰੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਰਾਇਲ ਟਰੈਵਲਜ਼ ਵੱਲੋਂ ਸੁਲਤਾਨਪੁਰ ਲੋਧੀ ਸਥਿਤ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਸੈਮੀਨਾਰ 15 ਜਨਵਰੀ ਨੂੰ ...
ਸੁਲਤਾਨਪੁਰ ਲੋਧੀ, 14 ਜਨਵਰੀ (ਥਿੰਦ)-ਤਲਵੰਡੀ ਪੁਲ ਚੌਂਕ ਸੁਲਤਾਨਪੁਰ ਲੋਧੀ ਵਿਖੇ ਸਥਿਤ ਪ੍ਰਸਿੱਧ ਵੀਜ਼ਾ ਕੰਪਨੀ ਜੀ.ਐਨ ਓਵਰਸੀਜ ਵੱਲੋਂ ਕੈਨੇਡਾ, ਅਮਰੀਕਾ, ਯੂ.ਕੇ, ਜਪਾਨ, ਆਸਟ੍ਰੇਲੀਆ, ਨਿਊਜ਼ੀਲੈਂਡ ਸਮੇਤ ਸੈਂਨੇਗਨ ਦੇਸ਼ਾਂ ਵਿਚ ਜਾਣ ਦੇ ਚਾਹਵਾਨ ਲੋਕਾਂ ਲਈ ...
ਨਕੋਦਰ, 14 ਜਨਵਰੀ (ਤਿਲਕ ਰਾਜ ਸ਼ਰਮਾ)-ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮੁਨ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਸੋਹੀ, ਮੀਤ ਪ੍ਰਧਾਨ ਜਗੀਰ ਸਿੰਘ, ਖਜ਼ਾਨਚੀ ਸੁਖਬੀਰ ਸਿੰਘ, ਕੁਲਬੀਰ ਸਿੰਘ ਤੇ ...
ਕਪੂਰਥਲਾ, 14 ਜਨਵਰੀ (ਸਡਾਨਾ) -ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਪਿੰਡ ਭੀਲਾ ਵਿਖੇ ਹੋਈ | ਮੀਟਿੰਗ ਦੌਰਾਨ ਕਿਸਾਨੀ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਤੇ ਕਿਸਾਨ ਮਜ਼ਦੂਰਾਂ ਨੂੰ ਸਿਆਸੀ ...
ਕਪੂਰਥਲਾ, 14 ਜਨਵਰੀ (ਸਡਾਨਾ)-ਲੜਾਈ ਮੌਕੇ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੇ ਮਾਮਲੇ ਸਬੰਧੀ ਢਿਲਵਾਂ ਪੁਲਿਸ ਨੇ ਕਤਲ ਦਾ ਕੇਸ ਦਰਜ ਕਰਕੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਅਜੈ ਸਿੰਘ ਵਾਸੀ ਪੱਡੇ ਬੇਟ ਨੇ ਦੱਸਿਆ ...
ਸੁਲਤਾਨਪੁਰ ਲੋਧੀ, 14 ਜਨਵਰੀ (ਨਰੇਸ਼ ਹੈਪੀ, ਥਿੰਦ)-ਮਾਤਾ ਭਾਗ ਕੌਰ ਜੀ, ਭਾਈ ਮਹਾਂ ਸਿੰਘ ਜੀ ਤੇ ਚਾਲੀ ਮੁਕਤਿਆਂ ਤੇ ਹੋਰ ਸ਼ਹੀਦਾਂ ਦੀ ਯਾਦ 'ਚ ਮਾਘੀ ਦੇ ਦਿਹਾੜੇ ਤੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ...
ਫਗਵਾੜਾ, 14 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ, ਬ੍ਰਹਮਲੀਨ ਸ਼ੋ੍ਰਮਣੀ ਵਿਰੱਕਤ ਸ੍ਰੀਮਾਨ 108 ਸੰਤ ਬਾਬਾ ਦਲੇਲ ਸਿੰਘ ਜੀ ਮਹਾਰਾਜ ਜੀ ਦਾ ਜਨਮ ਦਿਹਾੜਾ ਤੇ ਮਾਘ ਦੀ ...
ਫਗਵਾੜਾ, 14 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 16 ਜਨਵਰੀ ਦਿਨ ਐਤਵਾਰ ਸ਼ਾਮ ਨੂੰ 'ਧੀਆਂ ਬਚਾਓ ਲੋਹੜੀ ਮਨਾਓ' ਦੇ ਬੈਨਰ ਹੇਠ ਧੀਆਂ ਦੀ ਲੋਹੜੀ ਮਨਾਈ ਜਾਏਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਨਾਈਟਿਡ ਸੈੱਲਫ਼ ਹੈਲਪ ਗਰੁੱਪ ...
ਖਲਵਾੜਾ, 14 ਜਨਵਰੀ (ਮਨਦੀਪ ਸਿੰਘ ਸੰਧੂ)-ਭਾਈ ਅਮਰ ਦਾਸ ਧਰਮਸ਼ਾਲਾ ਪਿੰਡ ਲੱਖਪੁਰ ਵਿਖੇ ਤਿੰਨ ਰੋਜ਼ਾ ਮਾਘੀ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...
ਨਡਾਲਾ, 14 ਜਨਵਰੀ (ਮਾਨ)-ਅੱਜ ਮਾਘ ਮਹੀਨੇ ਦੀ ਸੰਗਰਾਂਦ ਮੌਕੇ, ਸ਼ਰੋਮਣੀ ਭਗਤ ਬਾਬਾ ਨਾਮਦੇਵ ਦੀ ਯਾਦ ਨੂੰ ਸਮਰਪਿਤ ਕਸਬੇ ਨਡਾਲਾ ਦੀਆਂ ਸੰਗਤਾਂ ਵੱਲੋਂ ਬਾਬਾ ਲੱਖਾਂ ਦਾ ਦਾਤਾ ਚੌਕ ਨੇੜੇ ਲੰਗਰ ਲਗਾਇਆ ਗਿਆ | ਇਸ ਮੌਕੇ ਬਾਬਾ ਲੱਖਾਂ ਦਾ ਦਾਤਾ ਕਲੱਬ ਦੇ ਪ੍ਰਧਾਨ ਡਾ: ...
ਕਪੂਰਥਲਾ, 14 ਜਨਵਰੀ (ਅਮਰਜੀਤ ਕੋਮਲ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਭੁਲੱਥ, ਕਪੂਰਥਲਾ, ਫਗਵਾੜਾ ਤੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ 14 ਫਰਵਰੀ ਨੂੰ ਹੋਣ ਵਾਲੀਆਂ ...
ਕਾਲਾ ਸੰਘਿਆਂ, 14 ਜਨਵਰੀ (ਬਲਜੀਤ ਸਿੰਘ ਸੰਘਾ)-ਸਥਾਨਕ ਗੁਰਦੁਆਰਾ ਬਾਬਾ ਕਾਹਨ ਦਾਸ ਵਿਖੇ ਸ਼ਾਮ ਲਾਲ ਨਾਰਵੇ ਪ੍ਰਧਾਨ ਐਨ. ਆਰ. ਆਈ. ਸਭਾ ਨਾਰਵੇ ਵੱਲੋਂ ਕੈਂਸਰ ਕੇਅਰ ਕੈਂਪ ਲਗਾਇਆ ਗਿਆ ਜਿਸ ਦੌਰਾਨ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੀ ਡਾਕਟਰੀ ਟੀਮ ...
ਪਾਂਸ਼ਟਾ/ਖਲਵਾੜਾ, 14 ਜਨਵਰੀ (ਸਤਵੰਤ ਸਿੰਘ/ਮਨਦੀਪ ਸਿੰਘ ਸੰਧੂ)-ਪਿੰਡ ਬਬੇਲੀ ਦੇ ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਪ੍ਰਧਾਨ ਬਲਦੇਵ ਸਿੰਘ ਦੀ ਦੇਖ-ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਘੀ ਦਿਹਾੜਾ ਬੜੀ ...
ਨੂਰਮਹਿਲ, 14 ਜਨਵਰੀ (ਜਸਵਿੰਦਰ ਸਿੰਘ ਲਾਂਬਾ)-ਥਾਣਾ ਬਿਲਗਾ ਦੀ ਪੁਲਿਸ ਨੇ ਮੋਟਰ ਸਾਈਕਲ ਸਵਾਰ 2 ਵਿਅਕਤੀਆਂ ਨੂੰ 7 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ | ਐਸ. ਐਚ. ਓ. ਮਹਿੰਦਰਪਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਸਾਥੀ ...
ਸ਼ਾਹਕੋਟ, 14 ਜਨਵਰੀ (ਸੁਖਦੀਪ ਸਿੰਘ)- ਹੋਲੇ-ਮਹੱਲੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ 15 ਤੋਂ 19 ਮਾਰਚ ਤੱਕ ਮਨਾਏ ਜਾ ਰਹੇ ਜੋੜ ਮੇਲੇ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਲੰਗਰ ਸੇਵਾ ਸੁਸਾਇਟੀ ਇਲਾਕਾ ਸ਼ਾਹਕੋਟ-ਲੋਹੀਆਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ...
ਮਹਿਤਪੁਰ ,14 ਜਨਵਰੀ ( ਹਰਜਿੰਦਰ ਸਿੰਘ ਚੰਦੀ)-ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਵਿੱਚ ਇਲੈਕਸ਼ਨ ਲੜਨ ਦੇ ਐਲਾਨ ਨੇ ਕਿਸਾਨਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ , ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕਰਦਿਆਂ ਦੁਆਬਾ ਕਿਸਾਨ ਯੂਨੀਅਨ ਦੇ ਸਰਗਰਮ ਕਿਸਾਨ ਆਗੂ ਸ੍ਰ ...
ਕਿਸ਼ਨਗੜ੍ਹ 14 ਜਨਵਰੀ (ਹੁਸਨ ਲਾਲ)-ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਜਗਤਗੁਰੂ ਸਤਿਗੁਰੂ ਰਵਿਦਾਸ ਵੱਲੋਂ ਚੌਹਾਂ ਯੁੱਗਾਂ ਦੇ ਜੰਜੂ ਦਿਖਾਏ ਦਿਵਸ ਅਤੇ ਮਾਘੀ ਦਾ ਪਾਵਨ ਦਿਹਾੜਾ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ...
ਜਲੰਧਰ ਛਾਉਣੀ, 14 ਜਨਵਰੀ (ਪਵਨ ਖਰਬੰਦਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ 'ਤੇ ਸਥਿਤ ਬੇਅੰਤ ਨਗਰ ਰੇਲਵੇ ਲਾਈਨਾਂ 'ਤੇ ਬੀਤੇ ਇਕ ਦਿਨ ਪਹਿਲਾਂ ਭੰਗੜਾ ਗਰੁੱਪ 'ਚ ਕੰਮ ਕਰਨ ਵਾਲੇ ਨੌਜਵਾਨ ਵਿਜੇ ਕੁਮਾਰ ਪੁੱਤਰ ਜੀਤ ਲਾਲ ਵਾਸੀ ਊਧਮ ਸਿੰਘ ਨਗਰ, ਨਕੋਦਰ ਹਾਲ ਵਾਸੀ ...
ਜਲੰਧਰ ਛਾਉਣੀ, 14 ਜਨਵਰੀ (ਪਵਨ ਖਰਬੰਦਾ)-ਕਈ ਕਈ ਵਾਰ ਕਿਸੇ ਵਾਹਨ ਚਾਲਕ ਤੋਂ ਲਿਫਟ ਲੈਣੀ ਵੀ ਭਾਰੀ ਪੈ ਜਾਂਦੀ ਹੈ, ਜਿਸ ਦੀ ਮਿਸਾਲ ਬੀਤੀ ਦੇਰ ਸ਼ਾਮ ਦੇਖਣ ਨੂੰ ਮਿਲੀ ਜਦੋਂ ਇਕ ਪੈਦਲ ਰਾਹਗੀਰ ਨੇ ਮੋਟਰਸਾਈਕਲ 'ਤੇ ਆ ਰਹੇ ਵਿਅਕਤੀ ਤੋਂ ਲਿਫ਼ਟ ਲੈ ਲਈ ਤੇ ਜਦੋਂ ਉਹ ਕੁਝ ...
ਜਲੰਧਰ, 14 ਜਨਵਰੀ (ਜਸਪਾਲ ਸਿੰਘ)-ਸਰਗਰਮ ਮਹਿਲਾ ਕਾਂਗਰਸੀ ਆਗੂ ਸ੍ਰੀਮਤੀ ਬਲਵਿੰਦਰ ਕੌਰ ਲਾਲੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਵਲੋਂ ਮਹਿਲਾ ਕਾਂਗਰਸ ਜਲੰਧਰ ਦਿਹਾਤੀ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ...
ਜਲੰਧਰ, 14 ਜਨਵਰੀ (ਰਣਜੀਤ ਸਿੰਘ ਸੋਢੀ)-ਭਾਰਤ ਸਰਕਾਰ ਦੇ 'ਹੁਨਰ ਵਿਕਾਸ ਅਤੇ ਉੱਦਮ ਮੰਤਰਾਲੇ' ਵੱਲੋਂ ਤਕਨੀਕੀ ਸਿੱਖਿਆ ਰਾਹੀਂ ਆਮ ਲੋਕਾਂ ਨੂੰ ਹੁਨਰਮੰਦ ਕਰਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਾਲੀ ਸੀ.ਡੀ.ਟੀ.ਪੀ ਸਕੀਮ ਦੀ ਮੇਹਰ ਚੰਦ ਬਹੁਤਕਨੀਕੀ ਕਾਲਜ ...
ਜਲੰਧਰ, 14 ਜਨਵਰੀ (ਰਣਜੀਤ ਸਿੰਘ ਸੋਢੀ)-ਸੀ. ਐੱਸ. ਆਰ. ਗਤੀਵਿਧੀ ਤਹਿਤ ਸੀ. ਟੀ. ਇੰਸਟੀਚਿਊਟ ਆਫ਼ ਲਾਅ ਸਾਊਥ ਕੈਂਪਸ ਸ਼ਾਹਪੁਰ ਦੇ ਵਿਦਿਆਰਥੀਆਂ ਨੇ ਇੱਥੇ ਅਪਾਹਜ ਆਸ਼ਰਮ ਦਾ ਦੌਰਾ ਕੀਤਾ | ਬੀ.ਏ ਐਲ. ਐਲ. ਬੀ, ਬੀ. ਕਾਮ ਐਲ. ਐਲ. ਬੀ. ਤੀਜੇ ਅਤੇ ਨੌਵੇਂ ਸਮੈਸਟਰ ਦੇ ...
ਜਲੰਧਰ, 14 ਜਨਵਰੀ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਹੋਮ ਸਾਇੰਸ ਵਿਭਾਗ ਵਲੋਂ ਫੂਡ ਮਿੱਥਸ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਵਿਦਿਆਰਥਣਾਂ ਨੇ ਇਸ ਮੁਕਾਬਲੇ ਦੇ ਵਿਚ ਵੱਧ ਚੜ੍ਹ ...
ਜਲੰਧਰ ਛਾਉਣੀ, 14 ਜਨਵਰੀ (ਪਵਨ ਖਰਬੰਦਾ)-ਯੂਥ ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਨੋਨੂੰ ਤੇ ਰਵਿੰਦਰ ਸਿੰਘ ਜੋਨੂੰ ਦੇ ਮਾਤਾ ਅਤੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਟਰਾਂਸਪੋਰਟਰ ਦੀ ਭਰਜਾਈ ਚਰਨਜੀਤ ਕੌਰ (63) ਪਤਨੀ ਸਵ ਮਹਿੰਦਰ ਸਿੰਘ ਅੱਜ ਆਪਣੀ ਸੰਸਾਰਿਕ ਯਾਤਰਾ ...
ਚੁਗਿੱਟੀ/ਜੰਡੂਸਿੰਘਾ, 14 ਜਨਵਰੀ (ਨਰਿੰਦਰ ਲਾਗੂ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਮੀਰੀ ਪੀਰੀ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਦਸਤਾਰ ਸਿਖਲਾਈ ਕੈਂਪ ਦੀ ਅੱਜ ਤੋਂ ਆਰੰਭਤਾ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕੀ ਕਮੇਟੀ ਦੇ ...
ਜਲੰਧਰ ਛਾਉਣੀ, 14 ਜਨਵਰੀ (ਪਵਨ ਖਰਬੰਦਾ)-ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਅੱਜ ਪਿੰਡ ਸਲੇਮਪੁਰ ਮਸੰਦਾ ਵਿਖੇ ਗੁਰੂ ਘਰ 'ਚ ਦੀਵਾਨ ਸਜਾਏ ਗਏ ਉਪਰੰਤ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ ਗੁਰੂ ਮਹਾਰਾਜ ਵਲੋਂ ਦਿੱਤੀਆਂ ਗਈਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX