ਤਾਜਾ ਖ਼ਬਰਾਂ


ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  5 minutes ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  6 minutes ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  27 minutes ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  38 minutes ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 1 hour ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 1 hour ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 3 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 3 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 4 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 3 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 3 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 3 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  about 5 hours ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 6 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  about 7 hours ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  about 7 hours ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 7 hours ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 7 hours ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 8 hours ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਨੈਸ਼ਨਲ ਲੋਕ ਅਦਾਲਤ ਵਿਚ 1009 ਕੇਸਾਂ 'ਚੋਂ 672 ਦਾ ਕੀਤਾ ਨਿਪਟਾਰਾ

ਗੁਰਦਾਸਪੁਰ, 14 ਮਈ (ਪੰਕਜ ਸ਼ਰਮਾ)-ਪੰਜਾਬ ਕਾਨੰੂਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਤਜਿੰਦਰ ਸਿੰਘ ਢੀਂਡਸਾ, ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਰਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਅਤੇ ਸਕੱਤਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਮੈਡਮ ਨਵਦੀਪ ਕੌਰ ਗਿੱਲ ਵਲੋਂ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਇਕ ਅਦਾਲਤਾਂ ਵਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ | ਇਸ ਨੈਸ਼ਨਲ ਲੋਕ ਅਦਾਲਤ ਲਈ ਗੁਰਦਾਸਪੁਰ ਅਤੇ ਬਟਾਲਾ ਵਿਖੇ ਨਿਆਂਇਕ ਅਧਿਕਾਰੀਆਂ ਦੇ ਕੁੱਲ 10 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ | ਇਸ ਅਦਾਲਤ ਵਿਚ ਵੱਖ-ਵੱਖ ਕਿਸਮਾਂ ਦੇ ਕੇਸ ਲਗਾਏ ਗਏ | ਲੋਕ ਅਦਾਲਤ ਵਿਚ ਕੁੱਲ 1009 ਕੇਸ ਲਗਾਏ ਗਏ | ਜਿਨ੍ਹਾਂ ਵਿਚੋਂ 626 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਇਆ ਗਿਆ | ਇਸ ਤੋਂ ਇਲਾਵਾ 46 ਪ੍ਰੀ-ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਵੀ ਕੀਤਾ ਗਿਆ | ਇਸ ਮੌਕੇ ਨੈਸ਼ਨਲ ਲੋਕ ਅਦਾਲਤ ਵਿਚ 672 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 12,84,97,804 ਰੁਪਏ ਦੀ ਰਕਮ ਦੇ ਐਵਾਰਡ ਪਾਸ ਕੀਤੇ ਗਏ |

2 ਮੋਟਰਸਾਈਕਲ ਚਾਲਕਾਂ ਵਲੋਂ 5 ਸਾਲਾ ਬੱਚਾ ਅਗਵਾ

ਨੌਸ਼ਹਿਰਾ ਮੱਝਾ ਸਿੰਘ, 14 ਮਈ (ਤਰਸੇਮ ਸਿੰਘ ਤਰਾਨਾ)-ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਾਲ ਜੁੜਵੇਂ ਪਿੰਡ ਡੁਡੀਪੁਰ ਵਿਖੇ ਅੱਜ ਸਵੇਰੇ ਇਕ ਪੰਜ ਸਾਲਾ ਬੱਚੇ ਨੂੰ 2 ਅਣਛਪਾਤੇ ਮੋਟਰਸਾਈਕਲ ਚਾਲਕ ਜਬਰੀ ਅਗਵਾ ਕਰ ਕੇ ਲੈ ਗਏ | ਅਗਵਾ ਹੋ ਗਏ ਪੰਜ ਸਾਲਾ ਬੱਚੇ ...

ਪੂਰੀ ਖ਼ਬਰ »

ਸਾਢੇ ਪੰਜ ਲੱਖ ਰੁਪਏ ਵਾਪਸ ਨਾ ਮੋੜਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਕਾਦੀਆਂ, 14 ਮਈ (ਯਾਦਵਿੰਦਰ ਸਿੰਘ)-ਸਾਢੇ ਪੰਜ ਲੱਖ ਰੁਪਏ ਵਾਪਸ ਨਾ ਮੋੜਨ ਵਾਲੇ ਵਿਅਕਤੀ ਖ਼ਿਲਾਫ਼ ਕਾਦੀਆਂ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜਤਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਪਿੰਡ ਸਲਾਹਪੁਰ ਨੇ ਦੱਸਿਆ ਕਿ ਉਸ ਦੇ ਕੋਲੋਂ ...

ਪੂਰੀ ਖ਼ਬਰ »

ਦਿਨ-ਦਿਹਾੜੇ ਨੌਜਵਾਨ ਕੋਲੋਂ ਨਕਾਬਪੋਸ਼ ਲੁਟੇਰੇ ਨਕਦੀ ਤੇ ਚੈਨੀ ਖੋਹ ਕੇ ਫ਼ਰਾਰ

ਘੁਮਾਣ/ਊਧਨਵਾਲ, 14 ਮਈ (ਗੁਰਚਰਨਜੀਤ ਸਿੰਘ ਬਾਵਾ, ਪਰਗਟ ਸਿੰਘ)-ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਖੁਜਾਲੇ ਵਿਖੇ ਨੌਜਵਾਨ ਕੋਲੋਂ ਨਕਾਬਪੋਸ਼ ਲੁਟੇਰੇ ਨਕਦੀ ਅਤੇ ਸੋਨੇ ਦੀ ਚੈਨੀ ਖੋਹ ਕੇ ਫ਼ਰਾਰ ਹੋ ਗਏ | ਕਮਿਓਨਟੀ ਸਿਹਤ ਕੇਂਦਰ ਘੁਮਾਣ ਵਿਖੇ ਇਲਾਜ ਅਧੀਨ ਨੌਜਵਾਨ ...

ਪੂਰੀ ਖ਼ਬਰ »

ਐੱਨ. ਆਰ. ਐੱਚ. ਐੱਮ. ਡਾਇਰੈਕਟਰ ਵਲੋਂ ਸਿਵਲ ਹਸਪਤਾਲ ਦਾ ਦੌਰਾ

ਗੁਰਦਾਸਪੁਰ, 14 ਮਈ (ਪੰਕਜ ਸ਼ਰਮਾ)-ਐੱਨ.ਆਰ.ਐੱਚ.ਐੱਮ. ਡਾਇਰੈਕਟਰ ਡਾ: ਅਰੀਤ ਕੌਰ ਵਲੋਂ ਅੱਜ ਸਿਵਲ ਹਸਪਤਾਲ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਉਨ੍ਹਾਂ ਦੀ ਪਤਨੀ ਅਤੇ ਐਸ.ਐਮ.ਓ. ਡਾ: ਚੇਤਨਾ ਵਲੋਂ ਉਨ੍ਹਾਂ ਦਾ ਨਿੱਘਾ ...

ਪੂਰੀ ਖ਼ਬਰ »

ਡਿਊਟੀ ਦÏਰਾਨ ਜ਼ਖ਼ਮੀ ਹੋਏ ਸਿਪਾਹੀ ਦੀ ਹਾਲਾਤ ਜਾਣਨ ਲਈ ਸਾਬਕਾ ਵਿਧਾਇਕ ਲਾਡੀ ਹਸਪਤਾਲ ਪਹੁੰਚੇ

ਬਟਾਲਾ, 14 ਮਈ (ਕਾਹਲੋਂ)-ਭੈੜੇ ਅਨਸਰਾਂ ਦੀ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋਏ ਪਿੰਡ ਫੁਲਕੇ ਦੇ ਵਸਨੀਕ ਸੀਨੀਅਰ ਪੁਲਿਸ ਮੁਲਾਜ਼ਮ ਸਤਨਾਮ ਸਿੰਘ ਚਾਹਲ ਦਾ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਅੰਮਿ੍ਤਸਰ ਦੇ ਨਿੱਜੀ ਹਸਪਤਾਲ ਵਿਖੇ ਪਹੁੰਚ ਕੇ ਹਾਲ-ਚਾਲ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ ਸੰਬੰਧੀ ਨਹਿਰੂ ਯੁਵਾ ਕੇਂਦਰ ਦੀ ਅਗਵਾਈ 'ਚ ਸਰਹੱਦੀ ਕਲੱਬ ਵਲੋਂ ਕੈਂਪ ਲਗਾਇਆ

ਬਟਾਲਾ, 14 ਮਈ (ਕਾਹਲੋਂ)-ਭਾਰਤ ਸਰਕਾਰ ਦੇ ਖੇਡ ਅਤੇ ਯੁਵਾ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤੇ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਜ਼ਿਲ੍ਹਾ ਯੂਥ ਅਫ਼ਸਰ ਸ੍ਰੀ ਰਾਕੇਸ਼ ਦੀ ਅਗਵਾਈ ਵਿਚ ਸਰਹੱਦੀ ਸਪੋਰਟਸ ਅਤੇ ਵੈੱਲਫੇਅਰ ਕਲੱਬ ਬਟਾਲਾ ਵਲੋਂ ਨਜ਼ਦੀਕੀ ਚੀਮਾ ਹਾਕੀ ...

ਪੂਰੀ ਖ਼ਬਰ »

ਡੀਪੂ ਹੋਲਡਰ ਐਸੋਸੀਏਸ਼ਨ ਵਲੋਂ 16 ਮਈ ਦੇ ਧਰਨੇ ਲਈ 80 ਗੱਡੀਆਂ ਰਵਾਨਾ ਹੋਣਗੀਆਂ-ਨਰਿੰਦਰ ਸ਼ਰਮਾ

ਪੁਰਾਣਾ ਸ਼ਾਲਾ, 14 ਮਈ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਿੱਥੇ ਆਮ ਲੋਕਾਂ ਨੰੂ ਕਾਫ਼ੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤੇ ਡੀਪੂ ਹੋਲਡਰਾਂ ਦੇ ਹੱਕਾਂ 'ਤੇ ਡਾਕਾ ਮਾਰ ਕੇ ਉਨ੍ਹਾਂ ਨੂੰ ਨਿਹੱਥੇ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਵਲੋਂ ਘਰ-ਘਰ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਸ੍ਰੀ ਹਰਗੋਬਿੰਦਪੁਰ ਦੇ ਦਫ਼ਤਰ ਅੱਗੇ 17 ਨੂੰ ਲੱਗੇਗਾ ਧਰਨਾ

ਘੁਮਾਣ, 14 ਮਈ (ਬੰਮਰਾਹ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਜ਼ੋਨ ਮੀਰੀ ਪੀਰੀ ਵਲੋਂ ਪ੍ਰਧਾਨ ਮਾਸਟਰ ਗੁਰਜੀਤ ਸਿੰਘ ਬੱਲੜਵਾਲ ਵਲੋਂ ਇਕ ਲਿਖਤੀ ਪ੍ਰੈੱਸ ਨੋਟ ਰਾਹੀਂ ਜਾਰੀ ਕਰਦਿਆਂ ਦੱਸਿਆ ਕਿ 17 ਮਈ ਨੂੰ ਬੀ.ਡੀ.ਪੀ.ਓ. ਦਫਤਰ ਸ਼੍ਰੀ ...

ਪੂਰੀ ਖ਼ਬਰ »

ਕਣਕ ਦੇ ਨਾੜ ਨੰੂ ਅੱਗ ਲਗਾਉਣ ਦਾ ਨਹੀਂ ਰੁਕ ਰਿਹਾ ਸਿਲਸਿਲਾ

ਗੁਰਦਾਸਪੁਰ, 14 ਮਈ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਅੰਦਰ ਇਸ ਵਾਰ ਪੰਜਾਬ ਵਾਸੀਆਂ ਨੇ ਰਵਾਇਤੀ ਪਾਰਟੀਆਂ ਨੰੂ ਛੱਡ ਨਵੀਂ ਆਮ ਆਦਮੀ ਪਾਰਟੀ ਸਰਕਾਰ ਨੰੂ ਬਹੁਤ ਵੱਡੇ ਫਰਕ ਨਾਲ ਜਿਤਾ ਕੇ ਵਿਧਾਨ ਸਭਾ ਭੇਜ ਕੇ 'ਆਪ' ਦਾ ਮੁੱਖ ਮੰਤਰੀ ਬਣਾਇਆ ਹੈ | ਪੰਜਾਬ ਅੰਦਰ ਪਿਛਲੀਆਂ ...

ਪੂਰੀ ਖ਼ਬਰ »

ਅੰਗਹੀਣ ਵਕੀਲ ਲੜਕੀ ਨੇ ਐੱਸ.ਐੱਮ.ਓ. 'ਤੇ ਗਲਤ ਵਿਹਾਰ ਕਰਨ ਦੇ ਲਗਾਏ ਦੋਸ਼

ਬਟਾਲਾ, 14 ਮਈ (ਹਰਦੇਵ ਸਿੰਘ ਸੰਧੂ)-ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ 'ਚ ਇਕ ਅੰਗਹੀਣ ਵਕੀਲ ਲੜਕੀ ਨੇ ਹਸਪਤਾਲ ਦੇ ਐੱਸ.ਐੱਮ.ਓ. ਉੱਪਰ ਗਲਤ ਵਿਹਾਰ ਕਰਨ ਦੇ ਦੋਸ਼ ਲਗਾਏ ਹਨ | ਹਸਪਤਾਲ 'ਚ ਆਪਣੇ ਪਿਤਾ ਅਮਰਜੀਤ ਸਿੰਘ ਵਾਸੀ ਅਰਬਨ ਅਸਟੇਟ ਬਟਾਲਾ ਨਾਲ ਆਈ ਵਕੀਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਾਹਲਵਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਾਦੀਆਂ, 14 ਮਈ (ਯਾਦਵਿੰਦਰ ਸਿੰਘ)-ਥਾਣਾ ਕਾਦੀਆਂ ਅਧੀਨ ਆਉਂਦੇ ਪਿੰਡ ਕਾਹਲਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬੱਚਿਆਂ ਦੇ ਪੀਣ ਵਾਲੇ ਪਾਣੀ ਦੀ ਲੱਗੀ ਸਬਮਰਸੀਬਲ ਮੋਟਰ ਚੋਰਾਂ ਵਲੋਂ ਚੋਰੀ ਕਰ ਲਈ ਗਈ | ਸਕੂਲ ਦੇ ਮੁੱਖ ਅਧਿਆਪਕ ਸੁਖਵਿੰਦਰ ਕÏਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਟਾਸਕ ਫੋਰਸ ਵਲੋਂ ਨਸ਼ਾ ਵਿਰੋਧੀ ਮੁਹਿੰਮ ਵਿੱਢੀ

ਫਤਹਿਗੜ੍ਹ ਚੂੜੀਆਂ, 14 ਮਈ (ਐਮ.ਐਸ. ਫੁੱਲ)-ਐਸ.ਐਮ.ਓ. ਫਤਹਿਗੜ੍ਹ ਚੂੜੀਆਂ ਡਾ. ਲਖਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੀ.ਐਚ.ਸੀ. ਕਾਲਾ ਅਫਗਾਨਾ ਅਤੇ ਫਤਹਿਗੜ੍ਹ ਚੂੜੀਆਂ ਦੇ ਵਾਰਡ ਨੰਬਰ 2 ਤੇ 13 ਤੋਂ ਟਾਸਕ ਫੋਰਸ ਵਲੋਂ ਨਸ਼ਾ ਵਿਰੋਧੀ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗਿਆਨਮ ਕੋਚਿੰਗ ਇੰਸਟੀਚਿਊਟ ਵਿਖੇ ਪੰਜਾਬ ਪੁਲਿਸ ਅਤੇ ਵੱਖ-ਵੱਖ ਆਸਮੀਆਂ ਦੀ ਪ੍ਰੀਿਖ਼ਆ ਲਈ ਨਵੇਂ ਬੈਚ ਸ਼ੁਰੂ

ਗੁਰਦਾਸਪੁਰ, 14 ਮਈ (ਆਰਿਫ਼)-ਗਿਆਨਮ ਕੋਚਿੰਗ ਇੰਸਟੀਚਿਊਟ ਵਲੋਂ ਪੰਜਾਬ ਪੁਲਿਸ ਦੀਆਂ ਪੋਸਟਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮੌਕੇ ਗਿਆਨਮ ਗੁਰਦਾਸਪੁਰ ਵਿਚ ਪੰਜਾਬ ਪੁਲਿਸ ਵਿਚ ਨੌਕਰੀ ਕਰ ਰਹੇ ਮੁਲਾਜ਼ਮਾਂ ਦੇ ਬੱਚਿਆਂ ਨੂੰ ਪੇਪਰ ਦੀ ਤਿਆਰੀ ਲਈ ਫ਼ੀਸ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਪਰਿਵਾਰ ਦਿਵਸ ਮਨਾਇਆ

ਬਟਾਲਾ, 14 ਮਈ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਰਿਵਾਰਕ ਦਿਨ ਬੜੇ ਹੀ ਸਰਲ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਗਿਆ | ਸਕੂਲ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ, ਜਿਸ ਵਿਚ ਕਵਿਤਾਵਾਂ, ਭਾਸ਼ਣ, ਸਕਿੱਟ ਅਤੇ ਪਰਿਵਾਰਕ ...

ਪੂਰੀ ਖ਼ਬਰ »

ਘਰ 'ਚੋਂ 40 ਹਜ਼ਾਰ ਦੀ ਤਾਰ ਚੋਰੀ

ਕਾਦੀਆਂ, 14 ਮਈ (ਯਾਦਵਿੰਦਰ ਸਿੰਘ)-ਬੀਤੀ ਰਾਤ ਮੁਹੱਲਾ ਕ੍ਰਿਸ਼ਨਾ ਨਗਰ ਵਿਚ ਕਾਦੀਆਂ ਟਰੈਕ ਦੇ ਪਿੱਛੇ ਬਣ ਰਹੇ ਇਕ ਨਵੇਂ ਘਰ ਵਿਚ ਚੋਰਾਂ ਵਲੋਂ ਬਿਜਲੀ ਦੀਆਂ ਤਾਰਾਂ ਚੋਰੀ ਕਰ ਲਈਆਂ | ਮਕਾਨ ਮਾਲਕ ਪਿ੍ੰਸੀਪਾਲ ਸਤੀਸ਼ ਕੁਮਾਰ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦਾ ...

ਪੂਰੀ ਖ਼ਬਰ »

ਸਟੂਡੈਂਟ ਵੈੱਲਫੇਅਰ ਸੁਸਾਇਟੀ ਵਲੋਂ ਸੰਗਰਾਂਦ ਦੇ ਦਿਹਾੜੇ ਮੌਕੇ ਮਹੀਨਾਵਾਰ 476ਵਾਂ ਸਮਾਗਮ ਕਰਵਾਇਆ

ਬਟਾਲਾ, 14 ਮਈ (ਕਾਹਲੋਂ)-ਬਟਾਲਾ ਸ਼ਹਿਰ ਦੀ ਨਾਮੀ ਸਮਾਜ ਸੇਵੀ ਸੰਸਥਾ ਸਟੂਡੈਂਟ ਵੈਲਫੇਅਰ ਸੁਸਾਇਟੀ ਵਲੋਂ ਅੱਜ ਸਥਾਨਕ ਬਿਰਧ ਆਸ਼ਰਮ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦੇ ਸ਼ੁਭ ਮੌਕੇ ਮਹੀਨਾਵਾਰ 476ਵਾਂ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਮੁੱਖ ਸੇਵਾਦਾਰ ਮਾਸਟਰ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਚ +1, +2 ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਦੇ ਬੈਚ ਜਾਰੀ

ਗੁਰਦਾਸਪੁਰ, 14 ਮਈ (ਆਰਿਫ਼)-ਸਥਾਨਕ ਕਾਲਜ ਰੋਡ ਸਥਿਤ ਐਜੂਕੇਸ਼ਨ ਵਰਲਡ ਵਿਖੇ +1, +2 ਦੀਆਂ ਮੈਡੀਕਲ, ਨਾਨ ਮੈਡੀਕਲ ਅਤੇ ਕਾਮਰਸ ਕਲਾਸਾਂ ਲਈ ਕੋਚਿੰਗ ਦੇ ਨਵੇਂ ਬੈਚ ਸ਼ੁਰੂ ਹੋ ਗਏ ਹਨ | ਸੰਸਥਾ ਦੀ ਮੈਨੇਜਿੰਗ ਪਾਰਟਨਰ ਸੀਮਾ ਮਹਾਜਨ ਨੇ ਦੱਸਿਆ ਕਿ ਐਜੂਕੇਸ਼ਨ ਵਰਲਡ ਪਿਛਲੇ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦੀ +2 ਮੈਡੀਕਲ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 14 ਮਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਬਾਰਵੀਂ ਕਲਾਸ ਦੇ ਸਮੈਸਟਰ-1 ਦੇ ਐਲਾਨੇ ਨਤੀਜੇ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦੀ ਜਮਾਤ +2 ਮੈਡੀਕਲ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਨਿਰਮਲ ਪਾਂਧੀ ਨੇ ...

ਪੂਰੀ ਖ਼ਬਰ »

ਆਰੀਆ ਸਿੱਖਿਆ ਸੰਸਥਾਵਾਂ ਸਵਾਮੀ ਦਯਾਨੰਦ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀਆਂ ਹਨ-ਸਵਾਮੀ ਸਦਾਨੰਦ

ਦੀਨਾਨਗਰ, 14 ਮਈ (ਸੋਢੀ/ਸੰਧੂ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਵਲੋਂ ਸੰਸਥਾ ਦੇ ਨਵੇਂ ਦਾਖਲਾ ਸੈਸ਼ਨ ਦੇ ਸ਼ੁੱਭ ਆਰੰਭ 'ਤੇ ਵਿਸ਼ਾਲ ਹਵਨ ਯੱਗ ਕਰਵਾਇਆ ਗਿਆ | ਸੰਸਥਾ ਦੇ ਪ੍ਰਧਾਨ ਸਵਾਮੀ ਸਦਾਨੰਦ ਦੀ ਪ੍ਰਧਾਨਗੀ ਵਿਚ ਹੋਏ ਇਸ ਧਾਰਮਿਕ ਸਮਾਗਮ ਵਿਚ ਸੰਸਥਾ ...

ਪੂਰੀ ਖ਼ਬਰ »

ਏਅਰਫੋਰਸ, ਆਰਮੀ ਤੇ ਨੇਵੀ ਲਈ ਅਗਲੇ ਇਕ ਸਾਲ 'ਚ ਹੋਣਗੀਆਂ ਐੱਨ.ਡੀ.ਏ. ਦੀਆਂ ਤਿੰਨ ਪ੍ਰੀਖਿਆਵਾਂ-ਵੇਰੋਨ ਇੰਸਟੀਚਿਊਟ

ਅੰਮਿ੍ਤਸਰ, 14 ਮਈ (ਨਕੁਲ ਸ਼ਰਮਾ)-ਆਰਮੀ, ਨੇਵੀ ਅਤੇ ਏਅਰਫੋਰਸ 'ਚ ਜਾਣ ਦੇ ਚਾਹਵਾਨ ਗਿਆਰ੍ਹਵੀਂ- ਬਾਰ੍ਹਵੀਂ ਕਰ ਰਹੇ ਲੜਕੇ-ਲੜਕੀਆਂ ਲਈ ਅਗਲੇ ਇਕ ਸਾਲ 'ਚ ਐੱਨ.ਡੀ.ਏ. ਵਲੋੋ ਤਿੰਨ ਪ੍ਰੀਖਿਆਵਾਂ ਹੋਣ ਜਾ ਰਹੀਆਂ ਹਨ | ਇਹ ਜਾਣਕਾਰੀ ਰਾਣੀ ਕਾ ਬਾਗ ਵਿਖੇ ਸਥਿਤ ਵੇਰੋਨ ...

ਪੂਰੀ ਖ਼ਬਰ »

ਸਹੀ ਕੋਚਿੰਗ ਲੈਣ ਨਾਲ ਹੋ ਸਕਦਾ ਹੈ ਸਰਕਾਰੀ ਨੌਕਰੀ ਦਾ ਸੁਪਨਾ ਪੂਰਾ-ਆਈ.ਬੀ.ਟੀ. ਇੰਸਟੀਚਿਊਟ

ਅੰਮਿ੍ਤਸਰ, 14 ਮਈ (ਨਕੁਲ ਸ਼ਰਮਾ)-ਸਥਾਨਕ ਰਾਣੀ ਕਾ ਬਾਗ ਵਿਖੇ ਸਥਿਤ ਆਈ.ਬੀ.ਟੀ. ਇੰਸਟੀਚਿਊਟ ਦੇ ਡਾਇਰੈਕਟਰ ਸਾਹਿਲ ਨਈਅਰ ਨੇ ਇਸ ਸਾਲ ਪੰਜਾਬ ਸਰਕਾਰ ਵਲੋਂ 26000 ਸਰਕਾਰੀ ਨੌਕਰੀਆਂ ਦੀ ਭਰਤੀ ਨੂੰ ਮੁੱਖ ਰੱਖਦੇ ਹੋਏ ਇੱਕ ਪੱਤਰਕਾਰ ਸੰੰਮੇਲਨ ਦੌਰਾਨ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਬਾਜਵਾ ਸਕੂਲ ਵਿਚ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ

ਬਟਾਲਾ, 14 ਮਈ (ਕਾਹਲੋਂ)-ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਚ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ ਗਿਆ, ਜਿਸ ਵਿਚ ਬੱਚਿਆਂ ਕੋਲੋਂ ਆਪਣੇ ਪਰਿਵਾਰ ਦੇ ਪ੍ਰਾਜੈਕਟ ਤਿਆਰ ਕਰਵਾਏ ਗਏ | ਇਨ੍ਹਾਂ ਵਿਚ ਪਹਿਲੇ ਨੰਬਰ 'ਤੇ ਚਰਨਪ੍ਰੀਤ ਸਿੰਘ, ਦੂਜੇ 'ਤੇ ਸੁਰਖ਼ਾਬ, ਤੀਜੇ 'ਤੇ ...

ਪੂਰੀ ਖ਼ਬਰ »

ਕਿਸਾਨ ਖੇਤੀਬਾੜੀ ਮਾਹਿਰਾਂ ਦੀ ਸਲਾਹ ਨਾਲ ਹੀ ਝੋਨੇ ਦੀ ਸਿੱਧੀ ਬਿਜਾਈ ਨੂੰ ਦੇਣ ਤਰਜੀਹ-ਏ.ਡੀ.ਓ. ਮਨਪ੍ਰੀਤ ਸਿੰਘ ਵੜੈਚ

ਨਿੱਕੇ ਘੁੰਮਣ, 14 ਮਈ (ਸਤਬੀਰ ਸਿੰਘ ਘੁੰਮਣ)-ਖੇਤੀਬਾੜੀ ਵਿਭਾਗ ਬਲਾਕ ਧਾਰੀਵਾਲ¢ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਦਾ ਦÏਰਾ ਕੀਤਾ ਜਾ ਰਿਹਾ ਹੈ | ਖੇਤੀ ਵਿਕਾਸ ਅਫ਼ਸਰ ਮਨਪ੍ਰੀਤ ਸਿੰਘ ਵੜੈਚ ਨੇ ਦੱਸਿਆ ਕਿ ਸਿੱਧੀ ਬਿਜਾਈ ...

ਪੂਰੀ ਖ਼ਬਰ »

ਦੂਨ ਸਕੂਲ ਵਿਖੇ ਮਾਂ ਦਿਵਸ ਨੰੂ ਸਮਰਪਿਤ ਸਮਾਗਮ ਕਰਵਾਇਆ

ਗੁਰਦਾਸਪੁਰ, 14 ਮਈ (ਪੰਕਜ ਸ਼ਰਮਾ)-ਦੂਨ ਇੰਟਰਨੈਸ਼ਨਲ ਸਕੂਲ ਵਿਖੇ ਮਾਂ ਦਿਵਸ ਨੰੂ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕੈਪਟਨ ਜਸਮੀਤ ਚੌਹਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਇਕ ਮਾਂ ਬੱਚਿਆਂ ਨੰੂ ਨਾਲ ਲੈ ਕੇ ਚੱਲਦੀ ...

ਪੂਰੀ ਖ਼ਬਰ »

ਪਿੰਡ ਬਿਸ਼ਨੀਵਾਲ 'ਚ ਬਲਬੀਰ ਸਿੰਘ ਪੰਨੂੰ ਨੇ ਬੂਟੇ ਲਾਉਣ ਲਈ ਕੀਤਾ ਪ੍ਰੇਰਿਤ

ਅਲੀਵਾਲ, 14 ਮਈ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਪਿੰਡ ਬਿਸ਼ਨੀਵਾਲ ਵਿਚ ਵਾਤਾਵਰਨ ਦੀ ਸਾਂਭ-ਸੰਭਾਲ ਸੰਬੰਧੀ ਇਕ ਵਿਸ਼ੇਸ਼ ਮੀਟਿੰਗ ਬੁਲਾਈ | ਇਸ ਮੌਕੇ ਸ: ਪਨੂੰ ਨੇ ਕਿਹਾ ਕਿ ਕਿਸਾਨ ਵੀਰਾਂ ਨੂੰ ਬੇਨਤੀ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਗੁੱਜਰ ਭਾਈਚਾਰੇ ਕੋਲ ਦਿਲਾਸਾ ਦੇਣ ਲਈ ਸਿੰਘਪੁਰੇ ਪਹੁੰਚੇ

ਡੇਰਾ ਬਾਬਾ ਨਾਨਕ, 14 ਮਈ (ਅਵਤਾਰ ਸਿੰਘ ਰੰਧਾਵਾ)-ਕੁਝ ਦਿਨ ਪਹਿਲਾਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਿੰਘਪੁਰਾ ਦੇ ਕੋਲ ਪੈਂਦੇ ਸੱਕੀ ਨਾਲੇ ਵਿਚ ਦਲਦਲ ਵਿਚ ਡੁੱਬ ਕੇ ਗੁੱਜਰ ਭਾਈਚਾਰੇ ਦੀਆਂ ਕਰੀਬ 70 ਮੱਝਾਂ ਦੀ ਮÏਤ ਹੋ ਗਈ ਸੀ | ਇਸ ਘਟਨਾ ਦੇ ਸੰਬੰਧ ਵਿਚ ਜਿੱਥੇ ...

ਪੂਰੀ ਖ਼ਬਰ »

ਲੈਕ: ਦਿਲਬਾਗ ਸਿੰਘ ਬਸਰਾਵਾਂ ਨੂੰ ਸਦਮਾ-ਮਾਤਾ ਦਾ ਦਿਹਾਂਤ

ਹਰਚੋਵਾਲ, 14 ਮਈ (ਢਿੱਲੋਂ)-ਪਿੰਡ ਬਸਰਾਵਾਂ ਦੇ ਲੈਕ: ਦਿਲਬਾਗ ਸਿੰਘ ਬਸਰਾਵਾਂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਅੱਜ ਸਵੇਰੇ ਉਨ੍ਹਾਂ ਦੀ ਮਾਤਾ ਦਰਸ਼ਨ ਕੌਰ ਦਾ ਦਿਹਾਂਤ ਹੋ ਗਿਆ | ਅੱਜ ਮਾਤਾ ਦਰਸ਼ਨ ਕੌਰ ਦਾ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਅਤੇ ਹਿੰਦੂ ਸੰਗਠਨਾਂ ਨੇ ਡੀ.ਸੀ. ਨੰੂ ਦਿੱਤਾ ਮੰਗ-ਪੱਤਰ

ਗੁਰਦਾਸਪੁਰ, 14 ਮਈ (ਪੰਕਜ ਸ਼ਰਮਾ)-ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਅਤੇ ਹਿੰਦੂ ਸੰਗਠਨਾਂ ਦਾ ਵਫਦ ਡਿਪਟੀ ਕਮਿਸ਼ਨਰ ਨੰੂ ਮਿਲਿਆ ਅਤੇ ਗਊ ਦੀ ਰੱਖਿਆ ਲਈ ਠੋਸ ਨਿਯਮ ਬਣਾਉਣ ਦੀ ਮੰਗ ਨੰੂ ਲੈ ਕੇ ਮੰਗ-ਪੱਤਰ ਦਿੱਤਾ | ਇਸ ਮੌਕੇ ਹਰਵਿੰਦਰ ਸੋਨੀ ਨੇ ਦੱਸਿਆ ਕਿ ਪੰਜਾਬ ਭਰ ...

ਪੂਰੀ ਖ਼ਬਰ »

ਚੰਗੀਆਂ ਸੇਵਾਵਾਂ ਬਦਲੇ ਨਰਸਿੰਗ ਸਿਸਟਰ ਰਾਖਲ ਸਨਮਾਨਿਤ

ਧਾਰੀਵਾਲ, 14 ਮਈ (ਸਵਰਨ ਸਿੰਘ)-ਸਿਹਤ ਵਿਭਾਗ ਅਤੇ ਸਮਾਜ ਵਿਚ ਚੰਗੀਆਂ ਸੇਵਾਵਾਂ ਪ੍ਰਦਾਨ ਕਰਨ ਨੂੰ ਲੈ ਕੇ ਨਰਸਿੰਗ ਸਿਸਟਰ ਰਾਖਲ ਨੂੰ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਦੀ ਉਪ ਪਿ੍ੰਸੀਪਲ ਸਿਸਟਰ ਸੀਨਾ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਕੱਢੇ ਨਗਰ ਕੀਰਤਨ ਦਾ ਚਾਵਾ, ਨਵਾਂ ਸ਼ਾਲਾ ਅਤੇ ਭੁੱਲੇਚੱਕ ਵਿਖੇ ਭਰਵਾਂ ਸਵਾਗਤ

ਪੁਰਾਣਾ ਸ਼ਾਲਾ, 14 ਮਈ (ਅਸ਼ੋਕ ਸ਼ਰਮਾ)-ਇੱਥੋਂ ਥੋੜ੍ਹੀ ਦੂਰ ਪੈਂਦੇ ਇਤਿਹਾਸਕ ਗੁਰਦੁਆਰਾ ਘੱਲੂਘਾਰਾ ਸਾਹਿਬ ਛੰਭ ਕਾਹਨੂੰਵਾਨ ਦੀ ਸਮੂਹ ਕਮੇਟੀ ਵਲੋਂ ਸ਼ਹੀਦਾਂ ਦੀ ਯਾਦ ਵਿਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਪੰਜ ਪਿਆਰਿਆਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਨਸ਼ੇੜੀਆਂ ਨੰੂ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਜਾਰੀ-ਡਾ: ਸੁਦੇਸ਼ ਕੁਮਾਰ

ਪੁਰਾਣਾ ਸ਼ਾਲਾ, 14 ਮਈ (ਅਸ਼ੋਕ ਸ਼ਰਮਾ)-ਪੀ.ਐਚ.ਸੀ. ਰਣਜੀਤ ਬਾਗ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਿਵਲ ਸਰਜਨ ਡਾ: ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਰਣਜੀਤ ਬਾਗ ਡਾ: ਸੁਦੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਨਸ਼ਿਆਂ ਨੰੂ ...

ਪੂਰੀ ਖ਼ਬਰ »

ਅਮਰੀਕਾ ਦੀ ਸਮਾਜ ਭਲਾਈ ਸੰਸਥਾ ਦੇ ਚੇਅਰਮੈਨ ਸੁਰਿੰਦਰ ਮੈਸੀ ਨੇ ਮਿਸ਼ਨ ਹਸਪਤਾਲ ਦਾ ਕੀਤਾ ਦੌਰਾ

ਧਾਰੀਵਾਲ, 14 ਮਈ (ਸਵਰਨ ਸਿੰਘ)-ਅਮਰੀਕਾ ਦੀ ਨਾਮਵਰ ਸਮਾਜ ਸੇਵੀ ਸੰਸਥਾ ਮੈਸੀ ਐਂਡ ਸੰਨਜ ਫਾਊਾਡੇਸ਼ਨ ਦੇ ਚੇਅਰਮੈਨ ਸੁਰਿੰਦਰ ਮੈਸੀ ਅਤੇ ਟੀਮ ਵਲੋਂ ਸਥਾਨਕ ਦੀ ਸਾਲਵੇਸ਼ਨ ਆਰਮੀ ਮੈਕਰਾਬਰਟ ਮਿਸ਼ਨ ਹਸਪਤਾਲ ਦਾ ਦੌਰਾ ਕੀਤਾ ਗਿਆ | ਇਥੇ ਦੱਸਣਯੋਗ ਹੈ ਕਿ ਮਿਸ਼ਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸੰਬੰਧੀ ਕੈਂਪ ਲਗਾਇਆ

ਕਾਦੀਆਂ, 14 ਮਈ (ਯਾਦਵਿੰਦਰ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਸੁਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਕਵਲਪ੍ਰੀਤ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰੀ ਕੈਂਪ ਪਿੰਡ ਬਸਰਾਵਾਂ ਵਿਖੇ ...

ਪੂਰੀ ਖ਼ਬਰ »

ਨਸ਼ਿਆਂ ਦੇ ਰੁਝਾਨ ਵਿਚ ਜ਼ਿਲ੍ਹੇ 'ਚੋਂ ਪਹਿਲੇ ਨੰਬਰ 'ਤੇ ਆਏ ਕਾਲਾ ਅਫਗਾਨਾ ਵਿਖੇ ਜਾਗਰੂਕ ਕੈਂਪ

ਕਾਲਾ ਅਫਗਾਨਾ, 14 ਮਈ (ਅਵਤਾਰ ਸਿੰਘ ਰੰਧਾਵਾ)-ਜ਼ਿਲ੍ਹਾ ਗੁਰਦਾਸਪੁਰ ਸਮੇਤ ਪੰਜਾਬ ਅੰਦਰ ਅਤੇ ਦੇਸ਼-ਵਿਦੇਸ਼ਾਂ ਵਿਚ ਜਾਣਿਆ ਜਾਂਦਾ ਅਗਾਂਹਵਧੂ ਪੜੇ ਲਿਖੇ ਲੋਕਾਂ ਦਾ ਪਿੰਡ ਕਾਲਾ ਅਫ਼ਗਾਨਾ, ਜਿਸ ਦੀਆਂ ਸਮਾਜ ਵਿਚ ਮਿਸਾਲਾਂ ਦਿੱਤੀਆਂ ਜਾਂਦੀਆਂ ਸਨ, ਅੱਜ ਵਧ ਚੁੱਕੇ ...

ਪੂਰੀ ਖ਼ਬਰ »

ਕੌਮੀ ਸ਼ਹੀਦਾਂ ਦੀ ਯਾਦ ਅਤੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਘੱਲੂਘਾਰਾ ਸਾਹਿਬ, 14 ਮਈ (ਮਿਨਹਾਸ)-ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਘੱਲੂਘਾਰਾ ਸਾਹਿਬ ਅਤੇ ਸਮੂਹ ਸੰਗਤਾਂ ਦੇ ਉਪਰਾਲੇ ਨਾਲ ਛੋਟਾ ਘੱਲੂਘਾਰਾ ਸਾਹਿਬ ਦੇ ਕÏਮੀ ਸ਼ਹੀਦਾਂ ਦੀ ਯਾਦ ਵਿਚ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ ਸਬੰਧੀ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਖ਼ਾਲੀ ਕਰਨ ਦੀ ਕੀਤੀ ਅਪੀਲ

ਪੁਰਾਣਾ ਸ਼ਾਲਾ, 14 ਮਈ (ਅਸ਼ੋਕ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਕੀਤੇ ਲੋਕਾਂ ਵਲੋਂ ਨਜਾਇਜ਼ ਕਬਜ਼ੇ ਛਡਵਾਉਣ ਲਈ ਜੋ ਬਿਆਨ ਦਿੱਤਾ ਸੀ, ਉਸ 'ਤੇ ਅਮਲ ਹੋਣ ਲੱਗ ਪਿਆ | ਪਹਿਲਾਂ ਸ਼ਹਿਰਾਂ ਵਿਚ ਖੋਖੇ ਚੁਕਵਾਉਣ ਤੇ ਹੋਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX