ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  38 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  15 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  36 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  47 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554

ਰੂਪਨਗਰ

ਓਵਰਲੋਡ ਵਾਹਨਾਂ 'ਤੇ ਰਾਖ ਦੇ ਡੰਪ ਖ਼ਿਲਾਫ਼ ਲੋਕਾਂ ਵਲੋਂ ਪ੍ਰਸ਼ਾਸਨ ਵਿਰੁੱਧ ਰੋਸ ਦਾ ਪ੍ਰਗਟਾਵਾ

ਨੂਰਪੁਰਬੇਦੀ, 14 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰਬੇਦੀ ਬੁੰਗਾ ਸਾਹਿਬ ਮਾਰਗ ਤੋਂ ਗੁਜ਼ਰਦੇ ਓਵਰਲੋਡ ਵਾਹਨਾਂ ਅਤੇ ਇਸ ਮਾਰਗ ਦੇ ਨਾਲ ਸਥਾਪਿਤ ਕੀਤੇ ਗਏ ਰਾਖ ਦੇ ਡੰਪ (ਫਲਾਈ ਐਸ਼) ਤੋਂ ਦੁਖੀ ਹੋਏ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਸਰਾਏ ਪੱਤਣ ਲਾਗੇ ਮੁੱਖ ਮਾਰਗ 'ਤੇ ਅੱਜ ਪ੍ਰਸ਼ਾਸਨ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ | ਇਕੱਠੇ ਹੋਏ ਲੋਕਾਂ ਨੇ ਗੁੱਸਾ ਜ਼ਾਹਿਰ ਕਰਦਿਆਂ ਆਖਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਉਕਤ ਮਾਰਗ ਤੋਂ ਭਾਰੀ ਵਾਹਨਾਂ ਦੇ ਗੁਜ਼ਰਨ 'ਤੇ ਪਾਬੰਦੀ ਲਗਾਈ ਹੋਈ ਹੈ | ਮਗਰ ਕਿਸੀ ਵੀ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਇਨ੍ਹਾਂ ਆਦੇਸ਼ਾਂ ਦੀ ਪਾਲਨਾ ਨਾ ਕਰਵਾਉਣ ਕਾਰਨ ਪ੍ਰਤੀ ਦਿਨ ਉਕਤ ਮਾਰਗ ਤੋਂ ਓਵਰਲੋਡ ਵਾਹਨ ਗੁਜ਼ਰਨ ਕਾਰਨ ਜਿੱਥੇ ਸੜਕ ਟੁੱਟ ਰਹੀ ਹੈ ਉੱਥੇ ਹੀ ਲੋਕਾਂ ਨੂੰ ਵੀ ਆਵਾਜਾਈ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਹਾਦਸੇ ਵਾਪਰ ਰਹੇ ਹਨ | ਉਨ੍ਹਾਂ ਕਿਹਾ ਕਿ 5 ਟਨ ਭਾਰ ਸਮਰੱਥਾ ਵਾਲੀ ਉਕਤ ਸੜਕ ਤੋਂ ਕਰੀਬ 50-50 ਟਨ ਮਾਲ ਲੱਦੇ ਟਰਾਲੇ ਗੁਜ਼ਰ ਰਹੇ ਹਨ | ਉਨ੍ਹਾਂ ਕਿਹਾ ਕਿ ਰਾਤ ਨੂੰ ਸਮੱਸਿਆ ਉਦੋਂ ਹੋਰ ਵੀ ਗੰਭੀਰ ਹੋ ਜਾਂਦੀ ਹੈ ਦਜੋਂ ਓਵਰਲੋਡ ਵਾਹਨਾਂ ਦੀਆਂ ਲੱਗੀਆਂ ਲੰਬੀਆਂ-ਲੰਬੀਆਂ ਕਤਾਰਾਂ ਛੋਟੇ ਵਾਹਨ ਚਾਲਕਾਂ ਨੂੰ ਸਾਈਡ ਨਾ ਦੇਣ ਕਾਰਨ ਹਾਦਸੇ ਵਾਪਰਨ ਦਾ ਖ਼ਤਰਾ ਵੱਧ ਜਾਂਦਾ ਹੈ | ਲੋਕਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਉਕਤ ਮਾਰਗ 'ਤੇ ਸਿਆਸੀ ਸਰਪ੍ਰਸਤੀ ਹੇਠ ਇੱਕ ਰਾਖ ਦਾ ਡੰਪ ਵੀ ਸਥਾਪਿਤ ਕੀਤਾ ਹੋਇਆ ਹੈ ਜਿਸ ਕਾਰਨ ਆਸ-ਪਾਸ ਦੇ ਘਰਾਂ ਦੇ ਲੋਕ ਅਤੇ ਰਾਹਗੀਰਾਂ ਤੋਂ ਇਲਾਵਾ ਜ਼ਮੀਨਾਂ ਵੀ ਰਾਖ ਕਾਰਨ ਬਰਬਾਦ ਹੋ ਰਹੀਆਂ ਹਨ | ਮਗਰ ਪ੍ਰਸ਼ਾਸਨਿਕ ਅਧਿਕਾਰੀ ਅੱਖਾਂ ਮੁੰਦੀ ਬੈਠੇ ਹਨ | ਲੋਕਾਂ ਨੇ ਕਿਹਾ ਕਿ ਲਾਗਲੇ ਪਿੰਡ ਬੜਵਾ ਤੋਂ ਚੁਣੇ ਗਏ ਵਿਧਾਇਕ ਦਿਨੇਸ਼ ਚੱਢਾ ਜੋ ਖ਼ੁਦ ਵੀ ਕਈ ਵਾਰ ਉਕਤ ਮਾਰਗ 'ਤੇ ਓਵਰਲੋਡ ਵਾਹਨਾਂ ਦੇ ਖ਼ਿਲਾਫ਼ ਸੰਘਰਸ਼ 'ਚ ਲੋਕਾਂ ਦਾ ਸਾਥ ਦੇ ਚੁੱਕੇ ਹਨ ਨੂੰ ਵੀ ਉਹ ਇਸ ਬਾਬਤ ਮੰਗ ਪੱਤਰ ਦੇ ਚੁੱਕੇ ਹਨ ਤੇ ਆਸ ਕਰਦੇ ਹਨ ਕਿ ਉਹ ਇਸ ਸਮੱਸਿਆ ਨੂੰ ਜ਼ਰੂਰ ਹੱਲ ਕਰਵਾਉਣਗੇ | ਇਕੱਠੇ ਹੋਏ ਪਿੰਡ ਬਸੀ ਤੇ ਸ਼ਾਹਪੁਰ ਬੇਲਾ ਦੇ ਲੋਕਾਂ ਕੁਲਵਿੰਦਰ ਸਿੰਘ ਬਸੀ, ਜਗਵੀਰ ਸਿੰਘ ਸ਼ਾਹਪੁਰ ਬੇਲਾ, ਗੁਰਦੀਪ ਸ਼ਾਹਪੁਰ ਬੇਲਾ, ਜਰਨੈਲ ਸਿੰਘ ਤੇ ਭਜਨ ਸਿੰਘ ਗਰੇਵਾਲ ਆਦਿ ਨੇ ਪ੍ਰਸ਼ਾਸਨ ਨੂੰ 1 ਦਿਨ ਦਾ ਅਲਟੀਮੇਟਮ ਦਿੰਦਿਆਂ ਆਖਿਆ ਕਿ ਅਗਰ ਉਕਤ ਦੋਵੇਂ ਸਮੱਸਿਆਵਾਂ ਤੋਂ ਲੋਕਾਂ ਨੂੰ ਨਿਜਾਤ ਨਾ ਦਿਲਾਈ ਤਾਂ ਉਹ 16 ਮਈ ਤੋਂ ਉਕਤ ਮਾਰਗ 'ਤੇ ਪੱਕੇ ਤੌਰ 'ਤੇ ਚੱਕਾ ਜਾਮ ਕਰਨਗੇ | ਉਕਤ ਸਮੱਸਿਆਵਾਂ ਸੰਬੰਧੀ ਲੋਕਾਂ ਨੇ ਥਾਣੇ ਵਿਖੇ ਪਹੁੰਚ ਕੇ ਐੱਸ.ਐੱਚ.ਓ. ਨੂਰਪੁਰਬੇਦੀ ਨੂੰ ਇੱਕ ਸ਼ਿਕਾਇਤ ਵੀ ਸੌਂਪੀ | ਇਸ ਸਬੰਧੀ ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਪੁੱਛਣ 'ਤੇ ਦੱਸਿਆ ਕਿ ਉਹ ਹੁਣ ਹੀ ਪੁਲਸ ਮੁਲਾਜ਼ਮ ਭੇਜ ਕੇ ਇਸ ਸਬੰਧੀ ਲੋੜੀਂਦੀ ਕਾਰਵਾਈ ਅਮਲ 'ਚ ਲਿਆ ਰਹੇ ਹਨ |

ਚੀਫ਼ ਇੰਜੀਨੀਅਰ ਭਾਖੜਾ ਡੈਮ ਵਲੋਂ ਬੀ.ਬੀ.ਐਮ.ਬੀ. ਦੇ ਚੇਅਰਮੈਨ ਨਾਲ ਮੀਟਿੰਗ ਦਾ ਸਮਾਂ ਦੇਣ ਉਪਰੰਤ ਜਥੇਬੰਦੀਆਂ ਨੂੰ ਮੁਲਾਜ਼ਮ ਮਸਲਿਆਂ ਦੇ ਹੱਲ ਦੀ ਬੱਝੀ ਆਸ

ਨੰਗਲ, 14 ਮਈ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਡੈਮ ਦੀ ਸਥਾਪਨਾ ਦਿਵਸ ਮੌਕੇ ਬੀ.ਬੀ.ਐਮ.ਬੀ. ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਅੱਜ 15 ਮਈ ਨੂੰ ਮੁਲਾਜ਼ਮ ਮੰਗਾਂ ਨੂੰ ਲੈ ਕੇ ਕੀਤੇ ਜਾਣ ਵਾਲਾ ਬਾਈਕਾਟ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਹੋਈ ਚੋਣ

ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੌਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਚੋਣ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ, ਜ਼ਿਲ੍ਹਾ ਵਿੱਤ ਸਕੱਤਰ ਕਰਨੈਲ ਸਿੰਘ ਰਸੀਦਪੁਰ, ਮਹਿੰਦਰ ਸਿੰਘ ਰੌਣੀ ਅਤੇ ਕੇਹਰ ਸਿੰਘ ਅਮਰਾਲੀ ...

ਪੂਰੀ ਖ਼ਬਰ »

ਜਾਅਲੀ ਨੰਬਰ ਲਾ ਕੇ ਸ਼ਹਿਰ 'ਚ ਘੁੰਮਦਾ ਨੌਜਵਾਨ ਅਤੇ ਸਾਥੀ ਮੋਟਰਸਾਈਕਲ ਸਮੇਤ ਕਾਬੂ

ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਰਣਧੀਰ ਕੁਮਾਰ ਆਈ.ਪੀ.ਐਸ. (ਸਿਖਲਾਈ ਅਧੀਨ), ਮੁਫ਼ਤ ਅਫ਼ਸਰ ਥਾਣਾ ਸਿਟੀ ਰੂਪਨਗਰ ਸਮੇਤ ਥਾਣਾ ਸਿਟੀ ਰੂਪਨਗਰ ਦੀ ਟੀਮ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਮੁਖ਼ਬਰੀ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਇੱਕ ਮੋਟਰ ਸਾਈਕਲ ਨੰਬਰ ...

ਪੂਰੀ ਖ਼ਬਰ »

ਸੜਕ ਦਾ ਪੱਧਰ ਉੱਚਾ ਹੋਣ ਕਾਰਨ ਨਵੀਂ ਆਬਾਦੀ ਵਾਸੀ ਪ੍ਰੇਸ਼ਾਨ

ਸ੍ਰੀ ਅਨੰਦਪੁਰ ਸਾਹਿਬ, 14 ਮਈ (ਜੇ.ਐਸ.ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਚ ਸ੍ਰੀ ਅਨੰਦਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਵਿਚ ਚੱਲ ਰਹੇ ਸੀਵਰੇਜ ਦੀ ਮੁਰੰਮਤ ਕਾਰਨ ਨਵੀਂ ਆਬਾਦੀ ਦੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵਲੋਂ ਸਿੱਖਿਆ ਮੰਤਰੀ ਦੀ ਬਰਨਾਲਾ ਕੋਠੀ ਦਾ ਘਿਰਾਓ ਅੱਜ

ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਬੇਰੁਜ਼ਗਾਰ ਡਰਾਇੰਗ ਮਾਸਟਰਜ਼ ਸੰਘਰਸ਼ ਕਮੇਟੀ ਪੰਜਾਬ ਨੇ ਕੁੱਝ ਕਾਨੂੰਨੀ ਤੇ ਤਕਨੀਕੀ ਅੜਚਣਾਂ ਕਾਰਨ ਹੁਣ ਆਪਣੀਆਂ ਮੰਗਾਂ ਦੇ ਹੱਕ ਵਿਚ 15 ਮਈ ਨੂੰ ਸਿੱਖਿਆ ਮੰਤਰੀ ਪੰਜਾਬ ਦੀ ਬਰਨਾਲਾ ਸਥਿਤ ਕੋਠੀ ਦਾ ਘਿਰਾ ...

ਪੂਰੀ ਖ਼ਬਰ »

ਅਧਿਆਪਕ ਜਨਰਲ ਤੇ ਬੀਸੀ ਕੈਟਾਗਰੀ ਵੈੱਲਫੇਅਰ ਫੈੱਡਰੇਸ਼ਨ ਬਲਾਕ ਰੂਪਨਗਰ-2 ਇਕਾਈ ਦੀ ਚੋਣ

ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਅਧਿਆਪਕਾਂ ਦੀ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਬਲਾਕ ਰੂਪਨਗਰ-2 ਦੀ ਇੱਕ ਅਹਿਮ ਇਕੱਤਰਤਾ ਸਥਾਨਿਕ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਹੋਈ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਵੇ ਸੀਨੀਅਰ ਸਾਥੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਡਾਂ ਨੂੰ ਉੱਚਾ ਚੁੱਕਣ ਲਈ ਅਹਿਮ ਉਪਰਾਲੇ ਕਰੇਗੀ-ਵਿਧਾਇਕ ਚੱਢਾ

ਨੂਰਪੁਰ ਬੇਦੀ, 14 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਢਾਹਾਂ ਵਲੋਂ ਦੂਜਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ਦੌਰਾਨ ਵਿਧਾਇਕ ਚੱਢਾ ...

ਪੂਰੀ ਖ਼ਬਰ »

ਅਧਿਆਪਕ ਜਨਰਲ ਵਰਗ ਸ੍ਰੀ ਅਨੰਦਪੁਰ ਸਾਹਿਬ ਦੀ ਕਾਰਜਕਾਰਨੀ ਦਾ ਹੋਇਆ ਗਠਨ

ਢੇਰ, 14 ਮਈ (ਸ਼ਿਵ ਕੁਮਾਰ ਕਾਲੀਆ)-ਜਨਰਲ ਵਰਗ ਸ੍ਰੀ ਅਨੰਦਪੁਰ ਸਾਹਿਬ ਦੇ ਆਮ ਸ਼੍ਰੇਣੀ ਤੇ ਬੀ.ਸੀ. ਵਰਗ ਨਾਲ ਸਬੰਧਿਤ ਅਧਿਆਪਕਾਂ ਦੀ ਜ਼ਰੂਰੀ ਮੀਟਿੰਗ ਬਹਿਲੂ ਵਿਖੇ ਹੋਈ | ਜਿਸ ਵਿਚ ਜਨਰਲ ਵਰਗ ਨਾਲ ਹੋ ਰਹੇ ਧੱਕੇ ਸਬੰਧੀ ਸਖ਼ਤ ਨੋਟਿਸ ਲਿਆ ਗਿਆ | ਅਤੇ ਨਾਲ ਹੀ ਗਿਆਰਾਂ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਡਾਕਘਰ ਤੇ ਅਨਾਜ ਮੰਡੀ ਦਾ ਸੀਵਰੇਜ ਚਾਲੂ ਕਰਵਾਇਆ

ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਡਾਕਘਰ ਤੋਂ ਲੈ ਕੇ ਅਨਾਜ ਮੰਡੀ ਤੱਕ ਸੀਵਰੇਜ ਕਈ ਦਿਨਾਂ ਤੋਂ ਬੰਦ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਸੀ | ਗੰਦਾ ਪਾਣੀ ਸੜਕ 'ਤੇ ਇਕੱਠਾ ਹੋ ਰਿਹਾ ਸੀ | ਇਸ ਸਮੱਸਿਆ ਨੂੰ ਲੈ ਕੇ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਵਰਮਾ ਬੇਲੇ ...

ਪੂਰੀ ਖ਼ਬਰ »

ਜਟਵਾਹੜ ਵਿਖੇ ਜੈ ਮਾਤਾ ਨੈਣਾਂ ਦੇਵੀ ਮੰਦਰ 'ਚ 21ਵੇਂ ਸਾਲਾਨਾ ਵਿਸ਼ਾਲ ਜਾਗਰਣ ਤੇ ਭੰਡਾਰੇ ਸੰਬੰਧੀ ਮੀਟਿੰਗ

ਨੂਰਪੁਰ ਬੇਦੀ, 14 ਮਈ (ਵਿੰਦਰ ਪਾਲ ਝਾਂਡੀਆਂ)-ਨੂਰਪੁਰਬੇਦੀ ਇਲਾਕੇ ਦੇ ਪਿੰਡ ਜਟਵਾਹੜ ਵਿਖੇ ਸਥਿਤ ਜੈ ਮਾਤਾ ਸ੍ਰੀ ਨੈਣਾਂ ਦੇਵੀ ਮੰਦਰ ਵਿਚ ਹਰ ਸਾਲ ਦੀ ਤਰ੍ਹਾਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਸ੍ਰੀ ਮਹੰਤ ਬਾਬਾ ਭਗਵਾਨ ਦਾਸ ਨੰਦ ਪੁਰ ਕੇਸ਼ੋ ...

ਪੂਰੀ ਖ਼ਬਰ »

ਕਾਂਗਰਸੀ ਆਗੂ ਤੇ ਸਮਾਜ ਸੇਵੀ ਬਲਵੰਤ ਸਿੰਘ ਅਟਵਾਲ ਨਹੀਂ ਰਹੇ

ਢੇਰ, 14 ਮਈ (ਸਿਵ ਕੁਮਾਰ ਕਾਲੀਆ)-ਕਾਂਗਰਸੀ ਆਗੂ ਤੇ ਸਮਾਜ ਸੇਵੀ ਬਲਵੰਤ ਸਿੰਘ ਅਟਵਾਲ 68 ਵਾਸੀ ਢੇਰ ਬੀਤੀ ਕੱਲ੍ਹ ਮੋਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦਾ ਅੰਤਿਮ ਦਾਹ ਸੰਸਕਾਰ ਅੱਜ ਪਿੰਡ ਦੇ ਸਮਸਾਨ ਘਾਟ ਵਿਚ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਜਤੋਲੀ ਵਿਖੇ ਭੂਰੀਵਾਲਿਆਂ ਦੇ ਆਸ਼ਰਮ 'ਚ ਸਾਲਾਨਾ ਤਿੰਨ ਰੋਜ਼ਾ ਸੰਤ ਸਮਾਗਮ ਸ਼ੁਰੂ

ਨੂਰਪੁਰ ਬੇਦੀ, 14 ਮਈ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸ ਸੰਪਰਦਾਇ ਦੇ ਆਸ਼ਰਮ ਜਤੋਲੀ ਵਿਖੇ ਸਮੂਹ ਪਿੰਡ ਵਾਸੀ ਸਰਬ ਸੰਗਤ ਦੇ ਪੂਰਨ ਸਹਿਯੋਗ ਨਾਲ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀ ਨਸ਼ੀਨ ਵੇਦਾਂਤ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਯੂਨਿਟ ਚਲਾਉਣ 'ਚ ਕਈ ਆ ਰਹੀਆਂ ਨੇ ਦਿੱਕਤਾਂ

ਘਨੌਲੀ, 14 ਮਈ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਈ.ਐਸ.ਪੀ. ਵਿਚ ਰਾਖ ਜਮਾਂ ਹੋ ਜਾਣ ਕਾਰਨ ਬੰਦ ਕੀਤੇ ਗਏ 3 ਨੰਬਰ ਯੂਨਿਟ ਨੂੰ ਹਾਲੇ ਤੱਕ ਚਾਲੂ ਨਹੀਂ ਕੀਤਾ ਜਾ ਸਕਿਆ | ਥਰਮਲ ਪ੍ਰਬੰਧਕਾਂ ਅਨੁਸਾਰ ਅੰਬੂਜਾ ਅਤੇ ਏ.ਸੀ.ਸੀ. ਸੀਮਿੰਟ ...

ਪੂਰੀ ਖ਼ਬਰ »

ਬਿਨਾਂ ਕਾਗ਼ਜ਼ ਅਤੇ ਬਿਨਾਂ ਨੰਬਰ ਪਲੇਟਾਂ ਵਾਲਾ ਮੋਟਰ ਸਾਈਕਲ ਥਾਣੇ ਬੰਦ

ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਸਿਟੀ ਪੁਲੀਸ ਦੇ ਨਾਕੇ 'ਚ ਕਾਬੂ ਆਇਆ ਇੱਕ ਸ਼ੌਕੀਨ ਹੱਦੋਂ ਵੱਧ ਸ਼ਿੰਗਾਰਿਆ ਸਪਲੈਂਡਰ ਮੋਟਰਸਾਈਕਲ ਥਾਣੇ ਬੰਦ ਕਰਵਾ ਬੈਠਾ ਜਿਸ ਕੋਲ ਨਾ ਤਾਂ ਮੋਟਰਸਾਈਕਲ ਦੇ ਕਾਗ਼ਜ਼ ਸਨ ਅਤੇ ਨਾ ਹੀ ਮੋਟਰਸਾਈਕਲ ਤੇ ਨੰਬਰ ਪਲੇਟਾਂ ਸਨ ਜਦੋਂ ਕਿ ...

ਪੂਰੀ ਖ਼ਬਰ »

ਮਾਤਾ ਨੈਣਾਂ ਦੇਵੀ ਵਿਖੇ ਦੋ ਰੋਜ਼ਾ ਸਾਲਾਨਾ ਕੁਸ਼ਤੀ ਮੇਲਾ ਹੋਇਆ

ਸ੍ਰੀ ਅਨੰਦਪੁਰ ਸਾਹਿਬ, 14 ਮਈ (ਜੇ.ਐਸ.ਨਿੱਕੂਵਾਲ)-ਇੱਥੋਂ ਨੇੜਲੇ ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾਂ ਦੇਵੀ ਵਿਖੇ 33ਵਾਂ ਦੋ ਰੋਜ਼ਾ ਕੁਸ਼ਤੀ ਮੇਲਾ ਕਰਵਾਇਆ ਗਿਆ | ਜਿਸ ਵਿਚ ਦਿੱਲੀ, ਉੱਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਨਾਮੀ ਪਹਿਲਵਾਨਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਆਊਟਸੋਰਸਿੰਗ ਵਰਕਰਾਂ ਨੇ ਹਲਕਾ ਵਿਧਾਇਕ ਨੂੰ ਦਿੱਤਾ ਮੰਗ-ਪੱਤਰ

ਮੋਰਿੰਡਾ, 14 ਮਈ (ਕੰਗ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਵਾਟਰ ਵਰਕਸ ਕਜੌਲੀ ਦੇ ਆਊਟਸੋਰਸਿੰਗ ਵਰਕਰਾਂ ਵਲੋਂ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਦਲਬੀਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਦਿਨੇਸ਼ ਚੱਢਾ ਵਲੋਂ ਵੱਖ-ਵੱਖ ਪਿੰਡਾਂ 'ਚ ਧੰਨਵਾਦੀ ਦੌਰੇ

ਨੂਰਪੁਰ ਬੇਦੀ, 14 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਅੱਜ ਵੱਖ-ਵੱਖ ਪਿੰਡਾਂ ਦੇ ਧੰਨਵਾਦੀ ਦੌਰੇ ਕੀਤੇ | ਉਨ੍ਹਾਂ ਵਲੋਂ ਪਿੰਡ ਬੁੰਗੜੀ ਅਤੇ ਸਬੋਰ ਦੇ ਨਿਵਾਸੀਆਂ ਦਾ ਵਿਧਾਨ ਸਭਾ ਦੀਆਂ ਚੋਣਾਂ ਵਿਚ ਜਿੱਤ ਉਪਰੰਤ ਪਹਿਲੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਹਸਪਤਾਲ 'ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਖੇ ਨਸ਼ੇ ਦਾ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਡਾ. ਹਰਮੇਲ ਸਿੰਘ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਤੰਬਾਕੂ, ਅਫ਼ੀਮ, ਹੈਰੋਇਨ, ਚਰਸ, ਗਾਂਜਾ, ਡੋਡੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ 'ਗੁਰਬਾਣੀ ਅਨੁਸਾਰ ਸ਼ਖ਼ਸੀਅਤ ਉਸਾਰੀ' ਵਿਸ਼ੇ 'ਤੇ ਸੈਮੀਨਾਰ

ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਤੇ ਨਿਖਾਰ ਲਈ ਵਿਸ਼ੇਸ਼ ਯਤਨ ਕੀਤੇ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਰਾਇਲ ਕੈਸਲ ਕਾਈਨੌਰ ਵਿਖੇ ਕੀਤੀ ਇਕੱਤਰਤਾ

ਮੋਰਿੰਡਾ, 14 ਮਈ (ਕੰਗ)-ਲਗਭਗ ਪਿਛਲੇ 6-7 ਮਹੀਨਿਆਂ ਤੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਅਕਾਲੀ ਵਰਕਰਾਂ ਤੇ ਸਰਕਲ ਪ੍ਰਧਾਨਾਂ ਵਿਚ ਹਲਕਾ ਇੰਚਾਰਜ ਨਾ ਹੋਣ ਕਰਕੇ ਕਾਫ਼ੀ ਨਿਰਾਸ਼ਾ ਪਾਈ ਜਾ ਰਹੀ ਸੀ | ਪਰ ਹੁਣ ਹਲਕਾ ਸ੍ਰੀ ਚਮਕੌਰ ਸਾਹਿਬ, ਮੋਰਿੰਡਾ ਅਤੇ ਘੜੂੰਆਂ ਦੇ ...

ਪੂਰੀ ਖ਼ਬਰ »

ਇਲਾਕਾ ਵਾਸੀਆਂ ਵਲੋਂ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਲੰਗਰਾਂ ਲਈ ਕਣਕ ਭੇਜੀ

ਘਨੌਲੀ, 14 ਮਈ (ਜਸਵੀਰ ਸਿੰਘ ਸੈਣੀ)-ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਹਜ਼ੂਰ ਸਾਹਿਬ ਨੰਦੇੜ ਦੇ ਲਈ ਲੋਹਗੜ ਫਿੱਡੇ ਵਾਸੀ ਅਮਰਜੀਤ ਸਿੰਘ ਤੇ ਹੋਰ ਸੰਗਤਾਂ ਦੇ ਵਿਸ਼ੇਸ਼ ਉਪਰਾਲੇ ਸਦਕਾ ਇਲਾਕੇ ਦੇ ਵੱਖ ਵੱਖ ਪਿੰਡਾਂ ਚ ਸੰਗਤਾਂ ਵਲੋਂ ਕਈ ਕੁਇੰਟਲ ਕਣਕ ਲੋਹਗੜ੍ਹ ...

ਪੂਰੀ ਖ਼ਬਰ »

ਚੰਗੀ ਕਾਰਗੁਜ਼ਾਰੀ ਵਾਲੇ ਵਿਦਿਆਰਥੀ ਸਨਮਾਨਿਤ

ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਵਿਖੇ ਕਰਵਾਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਵੀਂ ਜਮਾਤ ਦੇ ਨਤੀਜਿਆਂ ਵਿਚ ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਨੂੰ ...

ਪੂਰੀ ਖ਼ਬਰ »

ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਦੇ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕੀਤੇ ਦਰਸ਼ਨ

ਪੁਰਖਾਲੀ, 14 ਮਈ (ਬੰਟੀ)-ਆਈ.ਈ.ਟੀ.ਭੱਦਲ ਟੈਕਨੀਕਲ ਕੈਂਪਸ ਦੇ ਹੋਟਲ ਮੈਨੇਜਮੈਂਟ ਅਤੇ ਕੈਟਰਿੰਗ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ ਗਏ | ਇਸ ਧਾਰਮਿਕ ਟੂਰ ਨੂੰ ਸੰਸਥਾ ਦੇ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ 'ਸਕਿੱਲ ਹੱਬ ਇਨੀਸ਼ੀਏਟਿਵ' ਤਹਿਤ ਮੁਫ਼ਤ ਸਿਖਲਾਈ ਪ੍ਰੋਗਰਾਮ

ਬੇਲਾ, 14 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਹੁਨਰ ਵਿਕਾਸ ਅਤੇ ਉਦੱਮਤਾ ਮੰਤਰਾਲਾ ਦੁਆਰਾ ਫੂਡ ਪ੍ਰੋਸੈਸਿੰਗ ਵਿਸ਼ੇ ਵਿਚ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ | ਇਸ ਦੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਸ੍ਰੀ ਰਵੀ ਸ਼ੰਕਰ ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ

ਨੰਗਲ, 14 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਬੀਤੀ ਰਾਤ ਆਰਟ ਆਫ਼ ਲਿਵਿੰਗ ਸੰਸਥਾ ਵਲੋਂ ਸੰਸਾਰ ਪ੍ਰਸਿੱਧ ਧਾਰਮਿਕ ਗੁਰੂ ਸ੍ਰੀ ਸ੍ਰੀ ਰਵੀਸ਼ੰਕਰ ਦਾ ਜਨਮਦਿਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਇਲਾਕੇ ਦੇ ਪ੍ਰਸਿੱਧ ਧਰਮ ਪ੍ਰਚਾਰਕ ਸ਼ਾਮ ਮੁਰਾਰੀ, ...

ਪੂਰੀ ਖ਼ਬਰ »

ਕਾਲਜ ਗੁਰੂ ਕਾ ਖੂਹ ਮੁੰਨੇ ਵਿਖੇ ਕਾਮਰਸ ਵਿਭਾਗ ਵਲੋਂ ਵਿੱਦਿਅਕ ਮੁਕਾਬਲੇ

ਨੂਰਪੁਰ ਬੇਦੀ, 14 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਕਾਲਜ ਮੁੰਨੇ ਵਿਖੇ ਕਾਮਰਸ ਵਿਭਾਗ ਵਲੋਂ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਵੇਂ ਕਿ ਪ੍ਰੋਜੈਕਟ ਮੇਕਿੰਗ, ਪੋਸਟਰ ਮੇਕਿੰਗ, ਕੁਇਜ਼ ਮੁਕਾਬਲਾ ਅਤੇ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਲਗਾਇਆ ਵਿਸ਼ੇਸ਼ ਕੈਂਪ- ਡਾ. ਚਰਨਜੀਤ ਕੁਮਾਰ

ਸ੍ਰੀ ਅਨੰਦਪੁਰ ਸਾਹਿਬ, 14 ਮਈ (ਕਰਨੈਲ ਸਿੰਘ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਦਿਵਿਆਂਗ ਵਿਅਕਤੀਆਂ ਦੇ ਯੂ. ਡੀ.ਆਈ.ਡੀ. ਕਾਰਡ ਬਣਾਉਣ ਲਈ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ | ਜਿਸ 'ਚ ਲਗਭਗ 50 ਯੋਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ | ਕੈਂਪ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਵਲੋਂ ਹਲਕਾ ਵਿਧਾਇਕ ਰੂਪਨਗਰ ਨੂੰ ਮੰਗ-ਪੱਤਰ

ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਵਲੋਂ ਬਜ਼ੁਰਗਾਂ ਦੀਆਂ ਜ਼ਰੂਰਤਾਂ ਨਾਲ ਸੰਬੰਧਿਤ ਇੱਕ ਮੰਗ ਪੱਤਰ ਹਲਕਾ ਵਿਧਾਇਕ ਦਿਨੇਸ਼ ਚੱਢਾ ਨੂੰ ਸੀਨੀਅਰ ਸਿਟੀਜ਼ਨਜ਼ ਕੰਪਲੈਕਸ ਰੂਪਨਗਰ ਦੀ ਉਸਾਰੀ ਸੰਬੰਧੀ ਦਿੱਤਾ ਗਿਆ | ...

ਪੂਰੀ ਖ਼ਬਰ »

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਜੀ ਮਹਿਰਾ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 14 ਮਈ (ਮਨਪ੍ਰੀਤ ਸਿੰਘ)-ਅੱਜ ਇੱਥੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਜੀ ਮਹਿਰਾ ਗੁਰਦੁਆਰਾ ਸਾਹਿਬ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐਸ.ਐਸ. ਅਤੇ ਸੰਗਤਾਂ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਸਕੂਲੀ ਸਿੱਖਿਆ ਦਾ ਅਨਿੱਖੜਵਾਂ ਅੰਗ-ਡੀ. ਈ. ਓਜ਼

ਫ਼ਤਹਿਗੜ੍ਹ ਸਾਹਿਬ, 14 ਮਈ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਵੀ ਬਿਹਤਰ ਬਣਾਉਣ ਲਈ ਜ਼ਿਲੇ੍ਹ ਦੇ ਸਾਰੇ ਸਰਕਾਰੀ ਸਕੂਲਾਂ 'ਚ ਮਾਪੇ -ਅਧਿਆਪਕ ਮਿਲਣੀ ਹੋਈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ...

ਪੂਰੀ ਖ਼ਬਰ »

ਲੋਕ ਅਦਾਲਤਾਂ ਲਗਾਉਣਾ ਸ਼ਲਾਘਾਯੋਗ ਕਦਮ, ਲੋਕਾਂ ਇਸ ਦਾ ਲਾਭ ਉਠਾਉਣ-ਭਗੜਾਣਾ

ਅਮਲੋਹ, 14 ਮਈ (ਕੇਵਲ ਸਿੰਘ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨਲ ਜੁਡੀਸ਼ੀਅਲ ਕੰਪਲੈਕਸ ਅਮਲੋਹ ਵਿਖੇ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ | ਇਸ ਨੈਸ਼ਨਲ ਲੋਕ ...

ਪੂਰੀ ਖ਼ਬਰ »

ਲੋਕ ਅਦਾਲਤਾਂ ਲਗਾਉਣਾ ਸ਼ਲਾਘਾਯੋਗ ਕਦਮ, ਲੋਕਾਂ ਇਸ ਦਾ ਲਾਭ ਉਠਾਉਣ-ਭਗੜਾਣਾ

ਅਮਲੋਹ, 14 ਮਈ (ਕੇਵਲ ਸਿੰਘ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨਲ ਜੁਡੀਸ਼ੀਅਲ ਕੰਪਲੈਕਸ ਅਮਲੋਹ ਵਿਖੇ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ | ਇਸ ਨੈਸ਼ਨਲ ਲੋਕ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਵਲੋਂ ਇਕ ਦੇਸੀ ਪਿਸਟਲ ਤੇ 3 ਜਿੰਦਾ ਰੌਂਦਾਂ ਸਮੇਤ ਦਬੋਚੇ ਨੌਜਵਾਨ ਪਾਸੋਂ ਇਕ ਹੋਰ ਰਿਵਾਲਵਰ 32 ਤੇ 4 ਜਿੰਦਾ ਰੌਂਦ ਬਰਾਮਦ ਹੋਣ ਦਾ ਦਾਅਵਾ

ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਸੀ.ਆਈ.ਏ ਸਟਾਫ਼ ਸਰਹਿੰਦ ਦੀ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਨੂੰ ਇਕ ਦੇਸੀ ਪਿਸਟਲ 32 ਬੋਰ ਸਮੇਤ ਤਿੰਨ ਰੌਂਦ ਅਤੇ ਖੋਹ ਕੀਤਾ ਇਕ ਰਿਵਾਲਵਰ 32 ਬੋਰ, 4 ਜਿੰਦਾ ਰੌਂਦਾਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 2111 ਕੇਸਾਂ 'ਚੋਂ 1691 ਕੇਸਾਂ ਦਾ ਨਿਬੇੜਾ-ਨਿਰਭਓ ਸਿੰਘ ਗਿੱਲ

ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX