ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554

ਪਟਿਆਲਾ

ਪਟਿਆਲਾ ਜ਼ਿਲ੍ਹੇ 'ਚ ਲੱਗੇ ਦੂਜੇ ਜਨ ਸੁਵਿਧਾ ਕੈਂਪਾਂ ਨੂੰ ਲਾਮਿਸਾਲ ਹੁੰਗਾਰਾ

ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)-ਅੱਜ ਪਟਿਆਲਾ ਜ਼ਿਲ੍ਹੇ 'ਚ ਲਗਾਏ ਗਏ ਦੂਸਰੇ ਜਨ ਸੁਵਿਧਾ ਕੈਂਪਾਂ ਨੂੰ ਲਾਮਿਸਾਲ ਹੁੰਗਾਰਾ ਦਿੰਦਿਆਂ 10 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਇਨ੍ਹਾਂ ਕੈਂਪਾਂ 'ਚ ਆਪਣੀ ਸ਼ਮੂਲੀਅਤ ਦਰਜ ਕਰਵਾਈ | ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਦੀ ਅਗਵਾਈ ਹੇਠ ਅਤੇ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ 'ਤੇ ਲੱਗੇ ਇਨ੍ਹਾਂ ਕੈਂਪਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਮੌਕੇ 'ਤੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ | ਸਥਾਨਕ ਵਿਧਾਇਕਾਂ ਨੇ ਕੈਂਪਾਂ 'ਚ ਲਾਭ ਲੈਣ ਵਾਲੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਸਮੇਤ ਹੋਰ ਸਰਕਾਰੀ ਸੇਵਾਵਾਂ ਦੇ ਸਰਟੀਫਿਕੇਟ ਮੌਕੇ 'ਤੇ ਹੀ ਪ੍ਰਦਾਨ ਕੀਤੇ | ਪਿੰਡ ਅਬਲੋਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਲੱਗੇ ਕੈਂਪ ਦਾ ਜਾਇਜ਼ਾ ਲੈਣ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਲੋਕਾਂ ਦੇ ਸਰਕਾਰੀ ਦਫ਼ਤਰਾਂ ਦੇ ਲੱਗਦੇ ਚੱਕਰ ਬੰਦ ਕਰਵਾ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ | ਸਰਕਾਰੀ ਸੀਨੀਅਰ ਸੈਕੰਡਰੀ ਤਿ੍ਪੜੀ ਵਿਖੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਲੋਕਾਂ ਨੂੰ ਅਹਿਸਾਸ ਕਰਵਾਇਆ ਹੈ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸਲ ਅਰਥਾਂ 'ਚ ਲੋਕਾਂ ਦੇ ਦੁਆਰ ਪੁੱਜੀ ਹੈ | ਜ਼ਿਲ੍ਹੇ ਦੇ ਬਾਕੀ ਵਿਧਾਇਕਾਂ, ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਗੁਰਦੇਵ ਸਿੰਘ ਦੇਵ ਮਾਨ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜ਼ੀਗਰ ਤੇ ਗੁਰਲਾਲ ਘਨੌਰ ਨੇ ਆਪਣੇ ਹਲਕਿਆਂ 'ਚ ਇਨ੍ਹਾਂ ਕੈਂਪਾਂ ਮੌਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਰਕਾਰੀ ਦਫ਼ਤਰਾਂ ਦੀ ਬਜਾਇ ਜਨ ਸੁਵਿਧਾ ਕੈਂਪਾਂ 'ਚ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕੀਤੇ ਜਾਣ ਦੀ ਸ਼ਲਾਘਾ ਕੀਤੀ | ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਰੰਭੀ 'ਤੁਹਾਡੀ ਸਰਕਾਰ-ਤੁਹਾਡੇ ਦੁਆਰ' ਦੀ ਨਿਵੇਕਲੀ ਪਹਿਲਕਦਮੀ 'ਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਵਿਧਾਇਕਾਂ ਦੇ ਸਹਿਯੋਗ ਸਦਕਾ ਦੂਸਰੀ ਵਾਰ ਇਹ ਕੈਂਪ ਲਗਾਏ ਹਨ | ਡੀ.ਸੀ. ਨੇ ਦੱਸਿਆ ਕਿ ਅੱਜ 10 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਕੈਂਪਾਂ 'ਚ ਸ਼ਿਰਕਤ ਕੀਤੀ, ਇਨ੍ਹਾਂ 'ਚੋਂ 4673 ਨੇ ਆਪਣੀਆਂ ਦਰਖ਼ਾਸਤਾਂ ਦਿੱਤੀਆਂ, ਜਿਨ੍ਹਾਂ 'ਚੋਂ 2009 ਦੀ ਮੌਕੇ 'ਤੇ ਪੜਤਾਲ ਕੀਤੀ ਗਈ, ਬਾਕੀ ਦੀ ਪੜਤਾਲ ਕੀਤੀ ਜਾ ਰਹੀ ਹੈ | ਇਨ੍ਹਾਂ 'ਚੋਂ 1912 ਨੂੰ ਯੋਗ ਪਾਇਆ ਗਿਆ ਅਤੇ 510 ਨੂੰ ਮੌਕੇ 'ਤੇ ਵੱਖ-ਵੱਖ ਸੇਵਾਵਾਂ ਦੇ ਸਰਟੀਫਿਕੇਟ ਪ੍ਰਦਾਨ ਕਰ ਦਿੱਤੇ ਗਏ | ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਾਰੀਆਂ ਸਬ ਡਵੀਜ਼ਨਾਂ ਦੇ ਐਸ.ਡੀ.ਐਮਜ਼, ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਹਿਮਾਂਸ਼ੂ ਗੁਪਤਾ ਤੇ ਕੰਨੂ ਗਰਗ ਦੀ ਦੇਖ-ਰੇਖ ਹੇਠ ਇਨ੍ਹਾਂ ਕੈਂਪਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪੈਨਸ਼ਨਾਂ, ਆਧਾਰ ਕਾਰਡ, ਸਿਹਤ ਬੀਮਾ ਕਾਰਡ, ਨਿਰਮਾਣ ਕਿਰਤੀ ਕਾਰਡ, ਨਗਰ ਨਿਗਮ ਤੇ ਤਹਿਸੀਲ ਪੱਧਰ ਦੇ ਕੰਮਾਂ ਤੋਂ ਇਲਾਵਾ ਕੋਵਿਡ ਟੀਕਾਕਰਨ ਆਦਿ ਵੀ ਕੀਤਾ ਗਿਆ | ਇਸ ਦੌਰਾਨ ਬਲਵਿੰਦਰ ਸਿੰਘ ਸੈਣੀ, ਬੀਬਾ ਵੀਰਪਾਲ ਕੌਰ, ਜਨ ਜਾਤੀਆਂ ਸੰਘ ਦੇ ਪ੍ਰਧਾਨ ਗੁਰਚਰਨ ਸਿੰਘ ਰੁਪਾਣਾ ਤੇ ਜਨਰਲ ਸਕੱਤਰ ਹਰਿੰਦਰ ਸਿੰਘ ਬੜਤੀਆ, ਬਲਾਕ ਪ੍ਰਧਾਨ ਰਜਿੰਦਰ ਮੋਹਨ, ਸੁਰਜਨ ਸਿੰਘ ਪ੍ਰਧਾਨ ਵਾਰਡ ਨੰਬਰ 60, ਘੁੰਮਣ ਸਿੰਘ ਫੌਜੀ ਇੰਚਾਰਜ ਵਾਰਡ 1, ਮੀਤ ਪ੍ਰਧਾਨ ਯੂਥ ਵਿੰਗ ਜਗਦੀਪ ਸਿੰਘ ਜੱਗਾ, ਬਲਾਕ ਪ੍ਰਧਾਨ ਅਮਰਜੀਤ ਸਿੰਘ ਭਾਟੀਆ ਤੇ ਹੋਰ ਪਾਰਟੀ ਦੇ ਪ੍ਰਮੁੱਖ ਅਹੁਦੇਦਾਰ ਅਤੇ ਵਰਕਰ ਸਾਥੀ ਮੌਜੂਦ ਸਨ |

ਸਹੁਰੇ ਪਰਿਵਾਰ ਵਲੋਂ ਤੰਗ-ਪ੍ਰੇਸ਼ਾਨ ਵਿਅਕਤੀ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਰਾਜਪੁਰਾ, 14 ਮਈ (ਜੀ.ਪੀ. ਸਿੰਘ)-ਪਿੰਡ ਅਲਾਲ ਮਾਜਰਾ ਦੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਅਤੇ ਉਸਦੇ ਪਰਿਵਾਰਿਕ ਜੀਆਂ ਵਲੋਂ ਤੰਗ ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ 'ਤੇ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਥਾਣਾ ਖੇੜੀ ਗੰਡਿਆਂ ਦੀ ...

ਪੂਰੀ ਖ਼ਬਰ »

ਪਟਿਆਲਾ 'ਚ ਕਿਸਾਨਾਂ ਤੇ ਆੜ੍ਹਤੀਆਂ 'ਚ ਮਨਫ਼ੀ ਹੋ ਰਹੀ ਸਾਂਝ ਨੂੰ ਵਧਾਉਣ ਲਈ ਅਦਾਲਤਾਂ ਨਿਭਾਉਣਗੀਆਂ ਅਹਿਮ ਭੂਮਿਕਾ-ਤਰਸੇਮ ਮੰਗਲਾ

ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਨੇ ਕਿਹਾ ਹੈ ਕਿ ਜ਼ਿਲ੍ਹਾ ਪਟਿਆਲਾ ਦੀਆਂ ਸਾਰੀਆਂ ਸਬ-ਡਵੀਜ਼ਨਾਂ 'ਚ ਕਿਸਾਨਾਂ ਤੇ ਆੜਤੀਆਂ ਦਰਮਿਆਨ ਮਨਫ਼ੀ ਹੋਏ ਤਾਲਮੇਲ ਤੇ ਆਪਸੀ ਭਾਈਚਾਰਕ ਸਾਂਝ ਨੂੰ ਵਧਾਉਣ ਲਈ ...

ਪੂਰੀ ਖ਼ਬਰ »

ਜੂਆ ਖੇਡਦਾ ਅੱਧਾ ਦਰਜਨ ਜੁਆਰੀਏ 7 ਹਜ਼ਾਰ ਰੁਪਏ ਦੀ ਰਾਸ਼ੀ ਸਮੇਤ ਕਾਬੂ

ਰਾਜਪੁਰਾ, 13 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ 2 ਥਾਵਾਂ 'ਤੇ ਛਾਪੇਮਾਰੀ ਕਰ ਕੇ ਅੱਧਾ ਦਰਜਨ ਜੁਆਰੀਆਂ ਨੂੰ 7 ਹਜ਼ਾਰ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਗਿ੍ਫ਼ਤਾਰ ਕਰ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਐਸ. ਡੀ. ਐਮ ਵਲੋਂ ਕੈਮਿਸਟ ਐਸੋਸੀਏਸ਼ਨ ਨਾਲ ਬੈਠਕ

ਰਾਜਪੁਰਾ, 14 ਮਈ (ਜੀ.ਪੀ. ਸਿੰਘ)-ਨਸ਼ੀਲੀਆਂ (ਪਾਬੰਦੀਸ਼ੁਦਾ) ਦਵਾਈਆਂ ਦੀ ਵਿਕਰੀ ਨੂੰ ਲੈ ਕੇ ਐਸ.ਡੀ.ਐਮ. ਰਾਜਪੁਰਾ ਹਿਮਾਂਸ਼ੂ ਗੁਪਤਾ ਵਲੋਂ ਸਥਾਨਕ ਕੈਮਿਸਟ ਐਸੋਸੀਏਸ਼ਨ ਨਾਲ ਇਕ ਬੈਠਕ ਕੀਤੀ ਗਈ | ਬੈਠਕ 'ਚ ਸਿਹਤ ਵਿਭਾਗ ਵਲੋਂ ਐਸ.ਐਮ.ਓ. ਡਾ. ਜਗਪਾਲ ਇੰਦਰ ਸਿੰਘ ਅਤੇ ...

ਪੂਰੀ ਖ਼ਬਰ »

ਮਾਮਲਾ ਰੇਲਵੇ ਓਵਰਬਿ੍ਜ ਦੀ ਉਸਾਰੀ 'ਚ ਦੇਰੀ ਹੋਣ ਦਾ ਮਹਿੰਦਰਗੰਜ ਬਜ਼ਾਰ ਦੇ ਦੁਕਾਨਦਾਰਾਂ ਵਲੋਂ ਪਟਿਆਲਾ-ਚੰਡੀਗੜ੍ਹ ਹਾਈਵੇ ਜਾਮ

ਰਾਜਪੁਰਾ, 14 ਮਈ (ਜੀ.ਪੀ. ਸਿੰਘ)-ਅੱਜ ਬਾਅਦ ਦੁਪਹਿਰ ਪੁਰਾਣੀ ਜੀ.ਟੀ. ਰੋਡ 'ਤੇ ਸਥਾਨਕ ਮਹਿੰਦਰਗੰਜ ਬਜ਼ਾਰ ਦੇ ਦੁਕਾਨਦਾਰਾਂ ਨੇ ਸ਼ਹਿਰ ਵਾਲੇ ਰੇਲਵੇ ਓਵਰਬਿ੍ਜ ਨੇੜੇ ਪਟਿਆਲਾ-ਚੰਡੀਗੜ੍ਹ ਹਾਈਵੇ 'ਤੇ ਇਕੱਠੇ ਹੋ ਕੇ ਜਾਮ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਭਾਖੜਾ ਨਹਿਰ ਵਿਚ ਡੁੱਬੇ ਲੜਕਿਆਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਲਈ ਡੀ. ਸੀ. ਨੂੰ ਮਿਲਾਂਗੇ- ਬਹਿਰੂ

ਭੱੁਨਰਹੇੜੀ, 14 ਮਈ (ਧਨਵੰਤ ਸਿੰਘ)-ਕਸਬਾ ਭੁੱਨਰਹੇੜੀ ਦੇ ਦੋ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਕੱਲ੍ਹ ਪਟਿਆਲਾ ਕੋਲੋਂ ਲੰਘਦੀ ਭਾਖੜਾ ਨਹਿਰ ਪਸਿਆਣਾ ਵਾਲੇ ਪੁਲਾਂ ਕੋਲ ਨਹਾਉਣ ਸਮੇਂ ਪਾਣੀ ਦੇ ਤੇਜ ਵਹਾਅ ਕਾਰਨ ਡੁੱਬ ਗਏ ਸਨ | ਇਨ੍ਹਾਂ ਦੋਨਾਂ ਵਿਦਿਆਰਥੀਆਂ ਦੀ ਉਮਰ ...

ਪੂਰੀ ਖ਼ਬਰ »

ਪਿੰਡ ਚੁੰਹਟ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਦੇਵੀਗੜ੍ਹ, 14 ਮਈ (ਰਾਜਿੰਦਰ ਸਿੰਘ ਮੌਜੀ)-ਅੱਜ ਸਵੇਰੇ ਤਕਰੀਬਨ 9 ਵਜੇ ਦੇ ਕਰੀਬ ਪਿੰਡ ਜੁਲਕਾਂ ਨੇੜੇ ਇਕ ਸੜਕ ਹਾਦਸੇ 'ਚ ਪਿੰਡ ਚੁੰਹਟ ਦੇ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਜੁਲਕਾਂ ਨੇੜੇ ਪਿੰਡ ...

ਪੂਰੀ ਖ਼ਬਰ »

ਰਾਈਸ ਮਿੱਲਰ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ-ਵਿਧਾਇਕ ਨੀਨਾ ਮਿੱਤਲ

ਰਾਜਪੁਰਾ, 14 ਮਈ (ਰਣਜੀਤ ਸਿੰਘ)-ਰਾਈਸ ਮਿੱਲਰਜ਼ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿਤੀ ਜਾਵੇਗੀ | ਇਨ੍ਹਾਂ ਵਿਚਾਰਾਂ ਪ੍ਰਗਟਾਵਾ ਵਿਧਾਇਕ ਨੀਨਾ ਮਿੱਤਲ ਨੇ ਰਾਈਸ ਸ਼ੈਲਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਤੈਰਾਕ ਵੈਭਵ ਰਾਜੌਰੀਆ ਦਾ ਕੀਤਾ ਸਨਮਾਨ

ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)-ਪੰਜਾਬ ਸਪੋਰਟਸ ਫੈਡਰੇਸ਼ਨ ਵਲੋਂ ਸਰਕਟ ਹਾਊਸ ਪਟਿਆਲਾ ਵਿਖੇ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਅਜੀਤਪਾਲ ਸਿੰਘ ਕੋਹਲੀ ਵਿਧਾਇਕ ਸ਼ਹਿਰੀ ਅਤੇ ਹਰਮੀਤ ਸਿੰਘ ਪਠਾਣਮਾਜਰਾ ਵਿਧਾਇਕ ਸਨੌਰ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਪਿੰਡ ਬੱਲਾ ਦੀ ਹੋਈ ਚੋਣ

ਸਨੌਰ, 14 ਮਈ (ਸੋਖਲ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਬੈਠਕ ਸਨੌਰ ਨੇੜੇ ਪਿੰਡ ਬੱਲਾ ਵਿਖੇ ਕਾਮਰੇਡ ਮੰਗਤ ਰਾਏ ਬੱਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕੁਲ ਹਿੰਦ ਕਿਸਾਨ ਯੂਨੀਅਨ ਦੇ ਕਾਮਰੇਡ ਧਰਮਪਾਲ ਸੀਲ, ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵੰਡੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ

ਰਾਜਪੁਰਾ, 14 ਮਈ (ਰਣਜੀਤ ਸਿੰਘ)-ਅੱਜ ਇੱਥੇ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦਾ ਸਮਾਗਮ ਅਮਰਜੀਤ ਸਿੰਘ ਪੰਨੂੰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਸਮਾਗਮ ਵਿਚ 51 ਲੋੜਵੰਦਾਂ ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ ਅਤੇ ਹੈਂਡੀਕੈਪਡ ਲੋਕਾਂ ਨੂੰ 28 ਹਜਾਰ 750 ਰੁਪਏ ਦੇ ਚੈੱਕ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ ਮੌਕੇ 'ਤੇ 869 ਕੇਸਾਂ 'ਚੋਂ 478 ਦਾ ਨਿਪਟਾਰਾ

ਰਾਜਪੁਰਾ, 14 ਮਈ (ਰਣਜੀਤ ਸਿੰਘ)-ਅੱਜ ਇਥੇ ਸਿਵਲ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਚੇਅਰਮੈਨ ਸਬ ਡਵੀਜ਼ਨਲ ਲੀਗਲ ਅਥਾਰਿਟੀ ਜੱਜ ਸਾਹਿਬ ਹਿਰਦੇਜੀਤ ਸਿੰਘ ਦੀ ਪ੍ਰਧਾਨਗੀ ਹੇਠ ਲਾਈ ਗਈ | ਇਸ ਮੌਕੇ 'ਤੇ ਕੁੱਲ 869 ਕੇਸ ਸੁਣਵਾਈ ਅਧੀਨ ਰੱਖੇ ਗਏ ਜਿਨ੍ਹਾਂ 'ਚੋਂ 478 ਦਾ ਮੌਕੇ ...

ਪੂਰੀ ਖ਼ਬਰ »

ਥਾਣਾ ਸਦਰ ਦੀ ਪੁਲਿਸ ਵਲੋਂ ਦਰਖ਼ਾਸਤ ਮੇਲੇ ਦੌਰਾਨ 15 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਰਾਜਪੁਰਾ, 14 ਮਈ (ਜੀ.ਪੀ. ਸਿੰਘ)-ਸਥਾਨਕ ਥਾਣਾ ਸਦਰ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਪਟਿਆਲਾ ਦੀਪਕ ਪਾਰੀਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਰਾਜਪੁਰਾ ਗੁਰਬੰਸ ਸਿੰਘ ਬੈਂਸ ਦੀ ਅਗਵਾਈ 'ਚ ਐੱਸ.ਐੱਚ.ਓ ਇੰਸਪੈਕਟਰ ਅਮਨਦੀਪ ਸਿੰਘ ਤਰੀਕਾ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਵਪਾਰੀਆਂ ਨੇ ਅਮਰੀਕ ਸਿੰਘ ਨੂੰ ਪ੍ਰਧਾਨ ਬਣਾਇਆ

ਨਾਭਾ, 14 ਮਈ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਫੋਕਲ ਪੁਆਇੰਟ ਵਿਖੇ ਕੰਮ ਕਰਦੇ ਵਪਾਰੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਬਣੀ ਪ੍ਰਬੰਧਕ ਕਮੇਟੀ ਵਲੋਂ ਅਮਰੀਕ ਸਿੰਘ ਅਤੇ ਸਰਬਜੀਤ ਮੁਤਾਬਿਕ ਕੋਈ ਕੰਮ ਨਾ ਕੀਤੇ ਜਾਣ ਕਾਰਨ ਸਮੁੱਚੇ ਵਪਾਰੀਆਂ ਵਲੋਂ ਮਜਬੂਰਨ ਰਲ ...

ਪੂਰੀ ਖ਼ਬਰ »

ਥੈਲਾਸੀਮੀਆ ਤੋਂ ਪੀੜਤ ਬੱਚਿਆ ਲਈ ਲਗਾਇਆ ਖ਼ੂਨਦਾਨ ਕੈਂਪ

ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)-ਅੰਤਰਰਾਸ਼ਟਰੀ ਥੈਲਾਸੀਮੀਆ ਦਿਵਸ ਮੌਕੇ ਜਾਗਦੇ ਰਹੋ ਯੂਥ ਕਲੱਬ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ ਨੇ ਬਸੰਤ ਰਿਤੂ ਯੂਥ ਕਲੱਬ ਤਿ੍ਪੜੀ, ਥੈਲੇਸੀਮਿਕ ਸੁਸਾਇਟੀ ਪਟਿਆਲਾ ਅਤੇ ਨੂਨਗਰ ਸਮਾਜ ਪੰਜਾਬ ਦੇ ਸਹਿਯੋਗ ਨਾਲ ਬਲੱਡ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਜਾਰੀ

ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਜ਼ਿਲ੍ਹਾ ਪਟਿਆਲਾ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ਸਥਾਈ ਨਿਯੁਕਤੀ ...

ਪੂਰੀ ਖ਼ਬਰ »

ਸ੍ਰੀ ਨਰਾਇਣ ਸੇਵਾ ਸੁਸਾਇਟੀ ਨੇ ਵਿਸ਼ਵਕਰਮਾ ਗਊਸ਼ਾਲਾ ਨੂੰ ਭੇਟ ਕੀਤਾ ਚੈੱਕ

ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)-ਸ੍ਰੀ ਨਰਾਇਣ ਸੇਵਾ ਸੁਸਾਇਟੀ ਨੇ ਭਗਵਾਨ ਵਿਸ਼ਵਕਰਮਾ ਗਊਸ਼ਾਲਾ ਪਿੰਡ ਲਚਕਾਣੀ ਨੂੰ 21 ਹਜਾਰ ਰੁਪਏ ਦਾ ਚੈੱਕ ਭੇਟ ਕੀਤਾ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਦੀਪਕ ਮਲਹੋਤਰਾ ਨੇ ਦੱਸਿਆ ਪਿੰਡ ਦੀ ਪ੍ਰਬੰਧਕ ਕਮੇਟੀ ਵਲੋਂ ਕਣਕ ਦੀ ...

ਪੂਰੀ ਖ਼ਬਰ »

ਹਰਸ਼ ਬਲੱਡ ਡੋਨਰ ਸੁਸਾਇਟੀ ਵਲੋਂ ਪਟਿਆਲਾ ਰੇਂਜ ਦੇ ਆਈ. ਜੀ. ਸਨਮਾਨਿਤ

ਨਾਭਾ, 14 ਮਈ (ਅਮਨਦੀਪ ਸਿੰਘ ਲਵਲੀ)-ਹਰਸ਼ ਬਲੱਡ ਡੋਨਰ ਸੋਸਾਇਟੀ ਦੇ ਪ੍ਰਧਾਨ ਭੁਵੇਸ਼ ਬਾਂਸਲ ਭਾਸ਼ੀ ਵਲੋਂ ਪਟਿਆਲਾ ਰੇਂਜ ਦੇ ਨਵ-ਨਿਯੁਕਤ ਆਈ.ਜੀ ਐਮ.ਐਸ. ਛਿੰਨਾ ਨੂੰ ਪਟਿਆਲਾ ਜ਼ਿਲੇ੍ਹ ਨੂੰ ਵਧੀਆ ਸੇਵਾਵਾਂ ਦੇਣ ਦੇ ਲਈ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਨਗਰ ਨਿਗਮ ਨੇ ਜਨ ਸੁਵਿਧਾ ਕੇਂਦਰ ਵਿਚ ਸੈਂਕੜੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਸੇਵਾਵਾਂ

ਪਟਿਆਲਾ, 14 ਮਈ (ਗੁਰਵਿੰਦਰ ਸਿੰਘ ਔਲਖ)-ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਨੂੰ ਪ੍ਰਾਪਰਟੀ ਟੈਕਸ, ਪ੍ਰਧਾਨ ਮੰਤਰੀ ਸਰਵਨਿਧੀ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਪਾਣੀ ਦੇ ਕੁਨੈਕਸ਼ਨ ਸਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ | ਸੰਯੁਕਤ ਕਮਿਸ਼ਨਰ ਨਮਨ ਮੜਕਨ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਵਿਖੇ ਦੋ ਦਿਨਾ ਯੋਗਾ ਕੈਂਪ ਲਗਾਇਆ

ਪਟਿਆਲਾ, 14 ਮਈ (ਕੁਲਵੀਰ ਸਿੰਘ ਧਾਲੀਵਾਲ)-ਸੀਨੀਅਰ ਸੈਕੰਡਰੀ ਰੇਸੀਡੈਂਸ਼ਲ ਸਕੂਲ ਫ਼ਾਰ ਮੈਰੀਟੋਰੀਅਸ ਸਟੂਡੈਂਟਸ ਪੰਜਾਬੀ ਯੂਨੀਵਰਸਿਟੀ ਵਿਖੇ ਦੋ ਦਿਨਾ ਯੋਗਾ ਕੈਂਪ ਕਰਵਾਇਆ ਗਿਆ | ਜਿਸ ਵਿਚ ਪੰਜਾਬੀ ਯੂਨੀਵਰਸਿਟੀ ਦੇ ਯੋਗਾ ਮਾਹਿਰ ਕੋਚ ਮੁਕੇਸ਼ ਚੌਧਰੀ ਦੁਆਰਾ ...

ਪੂਰੀ ਖ਼ਬਰ »

ਪਟਿਆਲਾ ਦੇ ਆਰਕੀਟੈਕਟਸ ਨੇ ਆਈ. ਆਈ. ਏ. ਦੀ 105ਵੀਂ ਵਰ੍ਹੇਗੰਢ ਮਨਾਈ

ਪਟਿਆਲਾ, 14 ਮਈ (ਗੁਰਵਿੰਦਰ ਸਿੰਘ ਔਲਖ)-ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ (ਆਈ.ਆਈ.ਏ) ਦੀ ਪਟਿਆਲਾ ਇਕਾਈ ਵਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ ਦੀ 105ਵੀਂ ਵਰ੍ਹੇਗੰਢ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆਂ ਗਿਆ | ਇਸ ਮੌਕੇ ਰਜਿੰਦਰ ਸਿੰਘ ਸੰਧੂ ਨੇ ਇਸ ਦਿਨ ...

ਪੂਰੀ ਖ਼ਬਰ »

ਕਸਬਾ ਸ਼ੁਤਰਾਣਾ ਵਿਖੇ ਲਾਏ ਜਨ ਸੁਵਿਧਾ ਕੈਂਪ 'ਚ ਵੱਖ-ਵੱਖ ਵਿਭਾਗਾਂ ਨੇ ਦਿੱਤੀਆਂ ਲੋਕ ਸੇਵਾਵਾਂ

ਸ਼ੁਤਰਾਣਾ, 14 ਮਈ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਇਕ ਛੱਤ ਹੇਠਾਂ ਸਾਰੀਆਂ ਸਹੂਲਤਾਂ ਦੇਣ ਦੇ ਮਕਸਦ ਨਾਲ ਪਿੰਡਾਂ-ਕਸਬਿਆਂ 'ਚ ਵੱਡੇ ਪੱਧਰ 'ਤੇ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ | ਜਿਨ੍ਹਾਂ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀਆਂ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ ਪ੍ਰਸ਼ਾਸਨਿਕ ਸੇਵਾਵਾਂ-ਪਠਾਣਮਾਜਰਾ

ਦੇਵੀਗੜ੍ਹ, 14 ਮਈ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਅਤੇ ਸਬ ਡਵੀਜਨ ਦੁੱਧਨ ਸਾਧਾਂ ਦੇ ਤਹਿਸੀਲਦਾਰ ਮਨਦੀਪ ਕੌਰ ਦੀ ਦੇਖ-ਰੇਖ 'ਚ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਕਿਸਾਨਾਂ ਨੇ ਬਨੂੜ ਕੈਨਾਲ ਤੋਂ ਨਿਕਲਦੇ ਸੂਇਆਂ ਦੀ ਸਫ਼ਾਈ ਦੀ ਕੀਤੀ ਮੰਗ

ਬਨੂੜ, 14 ਮਈ (ਭੁਪਿੰਦਰ ਸਿੰਘ)-ਬਨੂੜ ਕੈਨਾਲ 'ਚੋਂ ਨਿਕਲਦੇ ਸੂਇਆਂ ਦੀ ਅਜੇ ਤਕ ਸਫ਼ਾਈ ਨਾ ਹੋਣ ਕਾਰਨ ਇਸ ਖੇਤਰ ਦੇ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਝੋਨੇ ਦਾ ਸੀਜ਼ਨ ਸਿਰ 'ਤੇ ਆ ਗਿਆ ਹੈ ਅਤੇ ਝੋਨੇ ਦੀ ਪਨੀਰੀ ਬੀਜਣ ਲਈ ਤਿਆਰੀ ਚਲ ਰਹੀ ਹੈ, ਪਰ ਸੂਇਆਂ ਵਿਚ ...

ਪੂਰੀ ਖ਼ਬਰ »

ਗੁਰਲਾਲ ਘਨੌਰ ਵਲੋਂ ਹਲਕਾ ਘਨੌਰ ਦੇ ਸਰਪੰਚਾਂ ਨਾਲ ਪਲੇਠੀ ਬੈਠਕ

ਘਨੌਰ, 14 ਮਈ (ਸੁਸ਼ੀਲ ਕੁਮਾਰ ਸ਼ਰਮਾ)-ਹਲਕਾ ਘਨੌਰ ਪਿੰਡ ਰਾਏਪੁਰ ਦੇ ਸਰਪੰਚ ਤੇਜਿੰਦਰ ਸਿੰਘ ਨੂੰ ਸਰਪੰਚਾਂ ਦਾ ਪ੍ਰਧਾਨ ਥਾਪਣ ਤੋਂ ਬਾਅਦ ਅੱਜ ਵਿਧਾਇਕ ਗੁਰਲਾਲ ਘਨੌਰ ਨੇ ਪਿੰਡਾਂ ਦੇ ਸਰਪੰਚਾਂ ਨਾਲ ਅੱਜ ਪਲੇਠੀ ਮੀਟਿੰਗ ਕੀਤੀ ਜਿਸ ਵਿਚ ਹਲਕਾ ਘਨੌਰ ਦੇ ਵੱਡੀ ...

ਪੂਰੀ ਖ਼ਬਰ »

ਸ਼ੁਤਰਾਣਾ ਵਿਖੇ ਯੋਗ ਉਲੰਪਿਆਡ ਜ਼ਨ ਪੱਧਰ 'ਤੇ ਮਨਾਇਆ

ਸ਼ੁਤਰਾਣਾ, 14 ਮਈ (ਬਲਦੇਵ ਸਿੰਘ ਮਹਿਰੋਕ)-ਨੈਸ਼ਨਲ ਕਾਉਂਸਿਲ ਆਫ਼ ਐਜੂਕੇਸ਼ਨ ਰਿਸਰਚ ਤੇ ਟਰੇਨਿੰਗ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਜ਼ੋਨਲ ਸਕੱਤਰ ਦਵਿੰਦਰ ਸਿੰਘ ਤੇਈਪੁਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੁਤਰਾਣਾ ਵਿਖੇ ਮਨਾਏ ...

ਪੂਰੀ ਖ਼ਬਰ »

ਪਾਤੜਾਂ ਪੁਲਿਸ ਵਲੋਂ ਅਫ਼ੀਮ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਪਾਤੜਾਂ, 14 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਵਿਅਕਤੀ ਕੋਲੋਂ ਅਫ਼ੀਮ ਬਰਾਮਦ ਕੀਤੀ ਅਤੇ ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਪਾਤੜਾਂ ਦੇ ਮੁਖੀ ਇੰਦਰਪਾਲ ਸਿੰਘ ਚੌਹਾਨ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ 'ਚ ਨੌਜਵਾਨਾਂ ਦੀ ਕੀਤੀ ਭਰਤੀ

ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)- ਜ਼ਿਲ੍ਹਾ ਸ਼ਿਵ ਸੈਨਾ ਹਿੰਦੁਸਤਾਨ ਪਟਿਆਲਾ ਵਲੋਂ ਨੌਜਵਾਨਾਂ ਦੀ ਭਰਤੀ ਮੁਹਿੰਮ ਤੇਜ ਕਰ ਦਿੱਤੀ ਗਈ ਹੈ | ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦੇ ਨਿਵਾਸ ਦਫ਼ਤਰ ਵਿਖੇ ਅਮਰਜੀਤ ਬੰਟੀ ਹਿੰਦੁਸਤਾਨ ਯੁਵਾ ਸੈਨਾ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਹਰਮੀਤ ਸਿੰਘ ਪਠਾਣਮਾਜਰਾ ਦੇ ਯਤਨਾਂ ਸਦਕਾ ਹਲਕਾ ਸਨੌਰ ਨੂੰ ਹੜ੍ਹਾਂ ਤੋਂ ਮਿਲੇਗੀ ਨਿਜਾਤ-ਨੰਦਗੜ੍ਹ

ਪਟਿਆਲਾ, 14 ਮਈ (ਗੁਰਵਿੰਦਰ ਸਿੰਘ ਔਲਖ)-ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸਿਆਸੀ ਸਕੱਤਰ ਬਲਜਿੰਦਰ ਸਿੰਘ ਨੰਦਗੜ੍ਹ ਨੇ ਆਖਿਆ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਆਮ ਲੋਕਾਂ ਦੀ ਵੀ ਸੁਣੀ ਜਾਣ ਲੱਗੀ ਹੈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਮਦਰ ਟੈਰੇਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੇ ਕਵਿਤਾ ਗਾਇਨ ਮੁਕਾਬਲੇ ਕਰਵਾਏ

ਦੇਵੀਗੜ੍ਹ, 14 ਮਈ (ਰਾਜਿੰਦਰ ਸਿੰਘ ਮੌਜੀ)-ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਹਿਰੂ ਕਲਾਂ ਦੇ ਪ੍ਰਾਇਮਰੀ ਸੈਕਸ਼ਨ ਦੇ ਵਿਦਿਆਰਥੀਆਂ ਦੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪਿ੍ੰਸੀਪਲ ਮੋਨਿਕਾ ਗੁਲਾਟੀ ਨੇ ਦੱਸਿਆ ਕਿ ਨਰਸਰੀ, ਯੂ.ਕੇ.ਜੀ ਅਤੇ ...

ਪੂਰੀ ਖ਼ਬਰ »

ਮਾਤਾ ਕੁਸ਼ੱਲਿਆ ਹਸਪਤਾਲ 'ਚ ਕਰਵਾਇਆ ਥੈਲਾਸੀਮੀਆ ਜਾਗਰੂਕਤਾ ਸੈਮੀਨਾਰ

ਪਟਿਆਲਾ, 14 ਮਈ (ਮਨਦੀਪ ਸਿੰਘ ਖਰੌੜ)-ਥੈਲਾਸੀਮੀਆ ਬਿਮਾਰੀ ਦੀ ਜਾਗਰੂਕਤਾ, ਇਲਾਜ ਅਤੇ ਰੋਕਥਾਮ ਸਬੰਧੀ ਮਨਾਏ ਜਾ ਰਹੇ ਵਿਸ਼ਵ ਥੈਲਾਸੀਮੀਆ ਸਪਤਾਹ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ ਵਲੋਂ ਜ਼ਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਥੈਲਾਸੀਮੀਆ ਸਬੰਧੀ ਜਾਗਰੂਕਤਾ ...

ਪੂਰੀ ਖ਼ਬਰ »

ਫ੍ਰੀਡਮ ਫਾਈਟਰ ਉੱਤਰਾਧਿਕਾਰੀ ਜਥੇਬੰਦੀ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)-ਫ੍ਰੀਡਮ ਫਾਈਟਰ ਉੱਤਰਾਧਿਕਾਰੀ ਜਥੇਬੰਦੀ ਪਟਿਆਲਾ ਜ਼ਿਲ੍ਹਾ ਦੇ ਪ੍ਰਧਾਨ ਜਗਦੀਪ ਸਿੰਘ ਧਨੇਠਾ, ਸੈਕਟਰੀ ਜਸਵੀਰ ਸਿੰਘ, ਕੈਸ਼ੀਅਰ ਸੁਖਵਿੰਦਰ ਸਿੰਘ ਖੁਰਾਨਾ ਤੇ ਸਾਰੇ ਅਹੁਦੇਦਾਰਾਂ ਨੇ ਜ਼ਿਲ੍ਹਾ ਪਟਿਆਲਾ ਦੇ ਨਵੇਂ ਆਏ ਡਿਪਟੀ ...

ਪੂਰੀ ਖ਼ਬਰ »

15 ਤੋਂ 31 ਮਈ ਤੱਕ ਆਨ ਲਾਈਨ ਕਲਾਸਾਂ ਲਗਾਉਣ ਦਾ ਫ਼ੈਸਲਾ ਸਰਕਾਰ ਵਲੋਂ ਰੱਦ-ਭੁਪਿੰਦਰ ਸਿੰਘ

ਦੇਵੀਗੜ੍ਹ, 14 ਮਈ (ਰਾਜਿੰਦਰ ਸਿੰਘ ਮੌਜੀ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਫੈਡਰੇਸ਼ਨ ਦੀ ਇਕ ਅਹਿਮ ਬੈਠਕ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX