ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  25 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  2 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  23 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  34 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 3 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 6 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554

ਫਰੀਦਕੋਟ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੌਮੀ ਲੋਕ ਅਦਾਲਤ ਲਗਾਈ

ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਅਰੁਣ ਗੁਪਤਾ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੀ ਯੋਗ ਅਗਵਾਈ ਹੇਠ ਅਤੇ ਰਮੇਸ਼ ਕੁਮਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਅਤੇ ਸਬ-ਤਹਿਸੀਲ ਜੈਤੋ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਲੋਕ ਅਦਾਲਤ ਦਾ ਫ਼ਾਇਦਾ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਹੈੱਡਕੁਆਟਰ ਫ਼ਰੀਦਕੋਟ ਵਿਖੇ ਕੁੱਲ 8 ਬੈਂਚ ਬਣਾਏ ਗਏ ਅਤੇ ਸਬ-ਤਹਿਸੀਲ ਜੈਤੋ ਵਿਖੇ 1 ਬੈਂਚ ਬਣਾਇਆ ਗਿਆ | ਇਸ ਤਰ੍ਹਾਂ ਕੁੱਲ 737 ਲੰਬਿਤ ਕੇਸਾਂ ਅਤੇ ਪਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਸ ਤਰ੍ਹਾਂ ਕੁੱਲ 5,31,75,569/- ਰੁਪਏ ਦੇ ਅਵਾਰਡ ਪਾਸ ਕਰਕੇ ਜਨਤਾ ਨੂੰ ਲੋਕ ਅਦਾਲਤ ਦੁਆਰਾ ਰਾਜ਼ੀਨਾਮੇ ਰਾਹੀਂ ਫ਼ੈਸਲੇ ਦਿੱਤੇ ਗਏ | ਰਮੇਸ਼ ਕੁਮਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਨੇ ਵੱਖ-ਵੱਖ ਬੈਂਚਾਂ 'ਤੇ ਸੁਣਵਾਈ ਦੌਰਾਨ ਕੁਝ ਕੇਸਾਂ ਦੀਆਂ ਪਾਰਟੀਆਂ ਨਾਲ ਆਪ ਗੱਲਬਾਤ ਕਰ ਕੇ ਸੰਬੰਧਿਤ ਪਾਰਟੀਆਂ ਦੇ ਝਗੜਿਆਂ ਦਾ ਨਿਪਟਾਰਾ ਕਰਵਾਇਆ | ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਪਾਰਟੀਆਂ ਨੂੰ ਸਮਝਾਇਆ ਕਿ ਲੋਕ ਅਦਾਲਤਾਂ 'ਚ ਸਸਤਾ ਅਤੇ ਛੇਤੀ ਨਿਆਂ ਮਿਲਦਾ ਹੈ | ਇਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਅਤੇ ਧਨ ਦੀ ਬੱਚਤ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ | ਇਸ ਕੌਮੀ ਲੋਕ ਅਦਾਲਤ ਦੇ ਦੌਰਾਨ ਇਕ ਕੇਸ ਜੋ ਕਿ ਸਾਲ 2011 ਤੋਂ ਪਤੀ-ਪਤਨੀ ਵਿਚ ਤਲਾਕ ਲੈਣ ਲਈ ਫ਼ੈਮਲੀ ਕੋਰਟ ਫ਼ਰੀਦਕੋਟ ਵਿਚ ਲੰਬਿਤ ਸੀ, ਦਾ ਨਿਪਟਾਰਾ ਦੋਵਾਂ ਪਾਰਟੀਆਂ ਦਾ ਆਪਸ ਵਿਚ ਰਾਜ਼ੀਨਾਮਾ ਕਰਵਾ ਕੇ ਖਤਮ ਕੀਤਾ ਗਿਆ | ਇਸ ਦੇ ਨਾਲ ਹੀ ਦੋਵਾਂ ਪਾਰਟੀਆਂ ਵਿਚਕਾਰ ਦੋ ਹੋਰ ਲੰਬਿਤ ਕੇਸਾਂ ਦਾ ਵੀ ਨਿਪਟਾਰਾ ਇਸ ਕੌਮੀ ਲੋਕ ਅਦਾਲਤ 'ਚ ਕੀਤਾ ਗਿਆ | ਇਕ ਹੋਰ ਵਿਵਾਹਿਕ ਜੋੜੇ ਜਿਨ੍ਹਾਂ ਦਾ ਸਾਲ 1994 ਤੋਂ ਆਪਸ ਵਿਚ ਝਗੜੇ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਕੇਸ ਜੋ ਕਿ ਸਾਲ 2019 ਤੋਂ ਫ਼ੈਮਿਲੀ ਕੋਰਟ ਫ਼ਰੀਦਕੋਟ ਵਿਚ ਲੰਬਿਤ ਸੀ, ਦਾ ਵੀ ਨਿਪਟਾਰਾ ਕਰਦੇ ਹੋਏ ਦੋਨੇਂ ਪਾਰਟੀਆਂ ਰਜ਼ਾਮੰਦੀ ਨਾਲ ਆਪਸ ਵਿਚ ਇਕੱਠੇ ਰਹਿਣ ਲਈ ਰਾਜ਼ੀ ਹੋ ਗਈਆਂ | ਇਸ ਤਰ੍ਹਾਂ ਪਾਰਟੀਆਂ ਵਿਚ ਸਾਲ 1994 ਦੇ ਚੱਲ ਰਹੇ ਟਕਰਾਅ ਨੂੰ ਖ਼ਤਮ ਕੀਤਾ ਗਿਆ ਅਤੇ ਦੋਨਾਂ ਪਾਰਟੀਆਂ ਦੀ ਜਿੱਤ ਹੋਈ |

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਅਧਿਕਾਰੀਆਂ/ ਕਰਮਚਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ 'ਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ, ਭੂਮੀ ਰੱਖਿਆ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ...

ਪੂਰੀ ਖ਼ਬਰ »

21 ਗਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਸਾਦਿਕ, 14 ਮਈ (ਆਰ.ਐੱਸ.ਧੁੰਨਾ)-ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਓਲੰਪੀਅਨ ਅਵਨੀਤ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਾਦਿਕ ਦੀ ਪੁਲਿਸ ਪਾਰਟੀ ...

ਪੂਰੀ ਖ਼ਬਰ »

ਬੀਤੇ ਕਰੀਬ 9 ਸਾਲ ਤੋਂ ਬੇਗੂਵਾਲਾ ਦੇ ਕਿਸਾਨ ਜਗਮੀਤ ਸਿੰਘ ਨੇ ਆਪਣੇ ਖੇਤਾਂ 'ਚ ਨਹੀਂ ਲਗਾਈ ਅੱਗ

ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਜਿੱਥੇ ਫ਼ਸਲ ਦੀ ਜ਼ਿਆਦਾ ਪੈਦਾਵਾਰ ਲੈਣ ਲਈ ਅਤੇ ਸੌਖੇ ਢੰਗ ਨਾਲ ਫ਼ਸਲ ਨੂੰ ਤਿਆਰ ਕਰਨ ਲਈ ਬਹੁਤੇ ਕਿਸਾਨ ਰਸਾਇਣਿਕ ਖਾਦਾਂ ਆਦਿ ਦੀ ਵਰਤੋਂ ਕਰਦੇ ਹਨ, ੳੱੁਥੇ ਹੀ ਕੁਝ ਅਜਿਹੇ ਕਿਸਾਨ ਵੀ ਹਨ ਜੋ ਵਾਤਾਵਰਨ ਦੀ ਸ਼ੁੱਧਤਾ ਅਤੇ ...

ਪੂਰੀ ਖ਼ਬਰ »

ਸਾਦਿਕ 'ਚ ਪਿਛਲੇ 2 ਦਿਨਾਂ ਤੋਂ ਦੁਕਾਨਾਂ ਤੋਂ ਹੋ ਰਹੇ ਮੋਬਾਈਲ ਚੋਰੀ

ਸਾਦਿਕ, 14 ਮਈ (ਗੁਰਭੇਜ ਸਿੰਘ ਚੌਹਾਨ)-ਸਾਦਿਕ 'ਚ ਦੁਕਾਨਾਂ ਤੋਂ ਮੋਬਾਈਲ ਫ਼ੋਨ ਚੋਰੀ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਪਿਛਲੇ 2 ਦਿਨਾਂ ਵਿਚ ਤਿੰਨ ਦੁਕਾਨਾਂ ਤੋਂ ਮੋਬਾਈਲ ਚੋਰੀ ਦੀ ਘਟਨਾਵਾਂ ਵਾਪਰ ਚੁੱਕੀਆਂ ਹਨ | ਬੀਤੇ ਕੱਲ੍ਹ ਥਾਣਾ ਸਾਦਿਕ ਵਾਲੀ ਰੋਡ ਤੋਂ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਂਦਾ) ਵਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੀ ਮੰਗ

ਪੰਜਗਰਾੲੀਂ ਕਲਾਂ, 14 ਮਈ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ ਦੇ ਪੁਲਿਸ ਚੌਂਕੀ ਦੇ ਅਧਿਕਾਰੀਆਂ ਵਲੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰ ਨੂੰ ਥੋੜੀ ਦੇਰ ਬਾਅਦ ਛੱਡ ਦਿੱਤਾ ਗਿਆ, ਜਿਸ ਦੇ ਰੋਸ ਵਜੋਂ ਪਿੰਡ ਵਾਸੀਆਂ ਵਲੋਂ ਪੁਲਿਸ ਚੌਂਕੀ ਦਾ ਘਿਰਾਓ ਕੀਤਾ ਗਿਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਫ਼ਰੀਦਕੋਟ, 14 ਮਈ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਸੁਰਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਾਲ ਸੰਯੁਕਤ ਮੋਰਚੇ ਦੀਆਂ ਹੋਈਆਂ ਦੋ ਮੀਟਿੰਗਾਂ ਬੇਸਿੱਟਾ ਰਹੀਆਂ ਹਨ, ਜਿਸ ...

ਪੂਰੀ ਖ਼ਬਰ »

ਸੇਵਾ-ਮੁਕਤ ਪਨਸਪ ਮੁਲਾਜ਼ਮਾਂ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਫ਼ਰੀਦਕੋਟ, 14 ਮਈ (ਸਰਬਜੀਤ ਸਿੰਘ)-ਪਨਸਪ ਰਿਟਾਇਰਡ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਇਕ ਵਫ਼ਦ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਇਕ ਮੰਗ ਪੱਤਰ ...

ਪੂਰੀ ਖ਼ਬਰ »

ਬਿਜਲੀ ਨਿਗਮ 'ਚ ਕੰਮ ਕਰਦੇ ਆਊਟਸੋਰਸ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਨਾਂਅ ਦਿੱਤਾ ਮੰਗ ਪੱਤਰ

ਫ਼ਰੀਦਕੋਟ, 14 ਮਈ (ਸਰਬਜੀਤ ਸਿੰਘ)-ਪੀ. ਐੱਸ. ਈ. ਬੀ. ਇੰਪਲਾਈਜ਼ ਫ਼ੈਡਰੇਸ਼ਨ (ਏਟਕ) ਫ਼ਰੀਦਕੋਟ ਦੇ ਆਗੂ ਹਰਵਿੰਦਰ ਸ਼ਰਮਾ ਦੀ ਅਗਵਾਈ ਹੇਠ ਆਊਟ ਸੋਰਸਿੰਗ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜਬੀਰ ਸਿੰਘ ...

ਪੂਰੀ ਖ਼ਬਰ »

ਔਰਤ ਕੋਲੋਂ ਮਿਲਿਆ 3 ਗ੍ਰਾਮ ਤੋਂ ਵੱਧ ਗਾਂਜਾ

ਕੋਟਕਪੂਰਾ, 14 ਮਈ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਥਾਣਾ ਕੋਟਕਪੂਰਾ ਦੀ ਪੁਲਿਸ ਨੇ ਇਕ ਔਰਤ ਨੂੰ 3 ਗ੍ਰਾਮ ਤੋਂ ਵੱਧ ਗਾਂਜੇ ਸਮੇਤ ਗਿ੍ਫ਼ਤਾਰ ਕਰ ਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵਿਭਾਗ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਫ਼ਰੀਦਕੋਟ, 14 ਮਈ (ਹਰਮਿੰਦਰ ਸਿੰਘ ਮਿੰਦਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਫ਼ਰੀਦਕੋਟ-2 ਦੇ ਪ੍ਰਧਾਨ ਜਸਵੰਤ ਸਿੰਘ ਨੰਬਰਦਾਰ ਕੰਮੇਆਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਗੁਰਮੀਤ ਸਿੰਘ ਗੋਲੇਵਾਲਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ...

ਪੂਰੀ ਖ਼ਬਰ »

ਛਿੰਦਾ ਸਿੰਘ ਬੀ. ਕੇ. ਯੂ. ਡਕੌਂਦਾ ਇਕਾਈ ਕੋਠੇ ਸੰਤਾ ਸਿੰਘ ਮੱਲ (ਮੱਤਾ) ਦੇ ਪ੍ਰਧਾਨ ਬਣੇ

ਜੈਤੋ, 14 ਮਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਦੇ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਚੈਨਾ, ਇਸਤਰੀ ਵਿੰਗ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਕੌਰ ਚੰਦਭਾਨ, ਰਮਨਦੀਪ ਕੌਰ ਰੋਮਾਣਾ ਅਲਬੇਲ, ਮਨਦੀਪ ਕੌਰ ...

ਪੂਰੀ ਖ਼ਬਰ »

12 ਤੋਂ 14 ਸਾਲ ਦੇ ਬੱਚਿਆਂ ਲਈ ਕੋਰੋਨਾ ਟੀਕਾਕਰਨ ਮੁਹਿੰਮ ਜਾਰੀ

ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-12 ਤੋਂ 14 ਸਾਲ ਦੇ ਬੱਚਿਆਂ ਦੀ ਕੋਰੋਨਾ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮੰਤਵ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੀਵ ਭੰਡਾਰੀ, ਮੀਡੀਆ ਅਫ਼ਸਰ ਬੀ.ਈ.ਈ. ਡਾ. ਪ੍ਰਭਦੀਪ ਸਿੰਘ ਚਾਵਲਾ ਅਤੇ ਹੈਲਥ ਸੁਪਰਵਾਈਜ਼ਰ ...

ਪੂਰੀ ਖ਼ਬਰ »

ਸਾਈਕਲਿੰਗ 'ਚ ਪਰਮਿੰਦਰ ਸਿੰਘ ਸਿੱਧੂ ਦਾ ਨਾਂਅ ਵਰਲਡ ਰਿਕਾਰਡ 'ਚ ਦਰਜ

ਕੋਟਕਪੂਰਾ, 14 ਮਈ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਉਤਸ਼ਾਹੀ ਨੌਜਵਾਨ ਸਾਈਕਲਿਸਟ ਪਰਮਿੰਦਰ ਸਿੰਘ ਸਿੱਧੂ ਦਾ ਨਾਂਅ ਇੰਟਰਨੈਸ਼ਨਲ ਬੁੱਕ ਆਫ਼ ਰਿਕਾਰਡ 'ਚ ਵਰਲਡ ਰਿਕਾਰਡ ਵਜੋਂ ਦਰਜ ਹੋਇਆ ਹੈ | ਸਿੱਧੂ ਨੇ ਦੱਸਿਆ ਕਿ ਪਹਿਲੀ ਵਾਰ 127 ਦਿਨਾਂ 'ਚ 30,708 ਕਿੱਲੋਮੀਟਰ ਸਾਈਕਲ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 14 ਮਈ (ਚਰਨਜੀਤ ਸਿੰਘ ਗੋਂਦਾਰਾ)-ਗੁਰਦੁਆਰਾ ਸ੍ਰੀ ਅਕਾਲਗੜ ਸਾਹਿਬ (ਮੁਹੱਲਾ ਬਾਠਾਂ) ਫ਼ਰੀਦਕੋਟ 'ਚ ਜੇਠ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਸਾਧਾ ਸਿੰਘ ਹਜ਼ੂਰੀ ...

ਪੂਰੀ ਖ਼ਬਰ »

ਸਰਬ ਸੰਤ ਸਭਾ ਪੰਜਾਬ ਦੀ ਵਿਸ਼ੇਸ਼ ਮੀਟਿੰਗ

ਕੋਟਕਪੂਰਾ, 14 ਮਈ (ਮੋਹਰ ਸਿੰਘ ਗਿੱਲ)-ਸਰਬ ਸੰਤ ਸਭਾ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਸਭਾ ਦੇ ਚੇਅਰਮੈਨ ਰਿਸ਼ੀ ਕਿ੍ਸ਼ਨਾ ਨੰਦ ਸ਼ਾਸ਼ਤਰੀ ਬਾਬਾ ਭਾਈ ਭਗਤੂ ਜੀ ਦੇ ਸੇਵਾਦਾਰ ਅਤੇ ਉੱਪ ਚੇਅਰਮੈਨ ਬਾਬਾ ਮਲਕੀਤ ਦਾਸ ਬੀੜ ਸਿੱਖਾਂ ਵਾਲਾ ਅਗਵਾਈ 'ਚ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਯੂਨੀਵਰਿਸਟੀ ਕਾਲਜ ਵਿਖੇ ਅੰਤਰਰਾਸ਼ਟਰੀ ਨਰਸਿੰਗ ਹਫ਼ਤਾ ਮਨਾਇਆ

ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵਲੋਂ ਬਹੁਪੱਖੀ ਸ਼ਖ਼ਸੀਅਤ ਪਿ੍ੰਸੀਪਲ ਡਾ. ਹਰਦੀਪ ਕੌਰ ਦੀ ਅਗਵਾਈ 'ਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੇ ਦਿਸ਼ਾ ਨਿਰਦੇਸ਼ ਹੇਠ ਅੰਤਰਰਾਸ਼ਟਰੀ ਨਰਸਿੰਗ ਹਫ਼ਤਾ ਮਨਾਇਆ | ਇਸ ਹਫ਼ਤਾਵਾਰੀ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ 'ਚ ਕੌਮੀ ਪਰਿਵਾਰ ਦਿਵਸ ਮਨਾਇਆ

ਜੈਤੋ, 14 ਮਈ (ਗੁਰਚਰਨ ਸਿੰਘ ਗਾਬੜੀਆ)-ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਕੌਮੀ ਪਰਿਵਾਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ | ਸਕੂਲ 'ਚ ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ਵਿਚ ਕੌਮੀ ਪਰਿਵਾਰ ਦਿਵਸ ਨਾਲ ਸੰਬੰਧਿਤ ਕਈ ਗਤੀਵਿਧੀਆਂ ਕਰਵਾਈਆਂ ਗਈਆਂ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX