ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਜੇਠ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਚੋਰਾਂ ਨੇ ਇੱਕੋ ਰਾਤ 3 ਨਵੇਂ ਬਣੇ ਘਰਾਂ 'ਚ ਲਾਈ ਸੰਨ੍ਹ, 2 ਘਰਾਂ 'ਚ ਤੀਜੀ ਵਾਰੀ ਕੀਤੀ ਚੋਰੀ

ਗੜ੍ਹਸ਼ੰਕਰ, 15 ਮਈ (ਧਾਲੀਵਾਲ)- ਗੜ੍ਹਸ਼ੰਕਰ ਸ਼ਹਿਰ 'ਚ ਖਾਲਸਾ ਕਾਲਜ ਨਜ਼ਦੀਕ ਅਤੇ ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਸਥਿਤ ਆਰ ਸਿਟੀ ਵਿਖੇ ਨਵੇਂ ਬਣੇ ਘਰਾਂ 'ਚ ਚੋਰਾਂ ਨੇ ਨਿਸ਼ਾਨਾ ਬਣਾਇਆ ਹੈ ਜਿਸਤੋਂ ਬਾਅਦ ਘਰ ਦੇ ਮਾਲਕ ਪੀੜਤਾਂ ਨੇ ਸੀ.ਸੀ.ਟੀ.ਵੀ.ਫੁਟੇਜ਼ ਦੀ ਮਦਦ ਨਾਲ ਚੋਰੀ ਦੀ ਘਟਨਾ ਨੂੰ ਅੰਜ਼ਾਮ ਦੇਣ ਦੇ ਮਾਮਲਾ 'ਚ ਪੁਲਿਸ ਦੀ ਸਹਾਇਤਾ ਨਾਲ 3 ਜਣਿਆ ਨੂੰ ਕਾਬੂ ਕੀਤਾ ਹੈ | ਗੜ੍ਹਸ਼ੰਕਰ ਦੇ ਖਾਲਸਾ ਕਾਲਜ ਨਜ਼ਦੀਕ ਬਣੇ ਗਰੀਨ ਐਵੀਨਿਊ ਵਿਚ ਨਵਾਂ ਘਰ ਬਣਾਉਣ ਵਾਲੇ ਅਮਰਜੀਤ ਸਿੰਘ ਪੁੱਤਰ ਰਾਮ ਆਸਰਾ ਵਾਸੀ ਵਾਰਡ ਨੰਬਰ 7 ਗੜ੍ਹਸ਼ੰਕਰ ਨੇ ਦੱਸਿਆ ਕਿ ਉਸਨੇ ਨਵਾਂ ਘਰ ਬਣਾਇਆ ਜਿਸ ਵਿਚ ਹਾਲੇ ਸ਼ਿਫਟ ਨਹੀਂ ਕੀਤਾ | ਉਨ੍ਹਾਂ ਦੱਸਿਆ ਕਿ ਰਾਤ ਨੂੰ ਚੋਰਾਂ ਨਾਲ ਘਰ ਵਿਚ ਦਾਖਲ ਹੋ ਕੇ ਘਰ ਚੋਂ ਗੈਸ ਸਿਲੰਡਰ, ਏ.ਸੀ. ਦੀਆਂ ਪਾਈਪਾਂ ਤੇ ਬਿਜਲੀ ਦੀਆਂ ਤਾਰਾਂ ਤੇ ਹੋਰ ਸਮਾਨ ਚੋਰੀ ਕੀਤਾ ਗਿਆ ਜਿਸਦੀ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਏ | ਇਸੇ ਦੌਰਾਨ ਹੀ ਚੋਰਾਂ ਨੇ ਬਿਜਲੀ ਘਰ ਨੇੜੇ ਬਣੇ ਆਰ ਸਿਟੀ ਵਿਚ ਪੰਜਾਬ ਪੁਲਿਸ ਦੇ ਮੁਲਾਜ਼ਮ ਸਤਨਾਮ ਸਿੰਘ ਪੁੱਤਰ ਹਰਭਜਨ ਸਿੰਘ ਦੇ ਘਰ ਚੋਂ ਬਿਜਲੀ ਦੀਆਂ ਤਾਰਾਂ ਤੇ ਹੋਰ ਸਮਾਨ ਚੋਰੀ ਕੀਤਾ ਗਿਆ | ਇਸ ਦੌਰਾਨ ਚੋਰਾਂ ਨੇ ਆਰ ਸਿਟੀ 'ਚ ਮਨਦੀਪ ਕੁਮਾਰ ਪੁੱਤਰ ਦਰਸ਼ਨ ਲਾਲ ਦੇ ਨਵੇਂ ਬਣੇ ਮਕਾਨ ਚੋਂ ਬਿਜਲੀ ਦੀਆਂ ਤਾਰਾਂ ਤੇ ਹੋਰ ਸਮਾਨ ਚੋਰੀ ਕੀਤਾ ਗਿਆ | ਦੱਸਿਆ ਜਾ ਰਿਹਾ ਹੈ ਕਿ ਸਤਨਾਮ ਸਿੰਘ ਅਤੇ ਮਨਦੀਪ ਕੁਮਾਰ ਦੇ ਨਵੇਂ ਬਣੇ ਘਰਾਂ 'ਚ ਚੋਰਾਂ ਨੇ ਤੀਜੀ ਵਾਰ ਚੋਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ | ਇਸ ਦੌਰਾਨ ਅਮਰਜੀਤ ਸਿੰਘ ਤੇ ਮਨਦੀਪ ਕੁਮਾਰ ਵਲੋਂ ਸੀ.ਸੀ.ਟੀ.ਵੀ. ਫੁਟੇਜ਼ ਦੀ ਮਦਦ ਨਾਲ ਇਕ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਤੇ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਸ਼ਹਿਰ ਵਿਚੋਂ 2 ਹੋਰ ਵਿਅਕਤੀਆਂ ਨੂੰ ਇਸ ਮਾਮਲੇ 'ਚ ਪੁਲਿਸ ਹਵਾਲੇ ਕੀਤਾ ਗਿਆ | ਕਾਬੂ ਕੀਤੇ ਵਿਅਕਤੀ ਨਸ਼ੇ ਦੇ ਆਦੀ ਤੇ ਗੜ੍ਹਸ਼ੰਕਰ ਦੇ ਵਸਨੀਕ ਹਨ | ਪੁਲਿਸ ਵਲੋਂ ਚੋਰੀ ਦੀ ਘਟਨਾ ਤੋਂ ਪੀੜਤ ਵਿਅਕਤੀਆਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |

'ਨਵੀਂ ਸਿੱਖਿਆ ਨੀਤੀ: ਸੰਭਾਵਨਾਵਾਂ ਤੇ ਚੁਣੌਤੀਆਂ' ਵਿਸ਼ੇ 'ਤੇ ਸੈਮੀਨਾਰ

ਮਾਹਿਲਪੁਰ, 15 ਮਈ (ਰਜਿੰਦਰ ਸਿੰਘ)- ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਸਕੱਤਰ ਗੁਰਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ...

ਪੂਰੀ ਖ਼ਬਰ »

ਮੈਡੀਕਲ ਕੈਂਪ ਲਗਾਇਆ

ਗੜ੍ਹਦੀਵਾਲਾ, 15 ਮਈ (ਚੱਗਰ)- ਗੁਰੂਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਗੱਭਲੀ ਪੱਤੀ ਪਿੰਡ ਜੌਹਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਾਹਿਰ ਡਾਕਟਰਾਂ ਦੀ ਮੈਡੀਕਲ ਟੀਮ ਵਲੋਂ ਲਗਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਹਸਪਤਾਲ ਲਈ 75 ਹਜਾਰ ਦੀ ਵਿੱਤੀ ਸਹਾਇਤਾ ਭੇਟ

ਅੱਡਾ ਸਰਾਂ, 15 ਮਈ (ਹਰਜਿੰਦਰ ਸਿੰਘ ਮਸੀਤੀ)- ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਸ੍ਰੀ ਗੁਰੂ ਅਰਜਨ ਦੇਵ ਜੀ ਚੈਰੀਟੇਬਲ ਹਸਪਤਾਲ ਕਲੋਏ ਲਈ ਪ੍ਰਵਾਸੀ ਦਾਨੀ ਪਰਿਵਾਰ ਨੇ ਵਿੱਤੀ ਸਹਾਇਤਾ ਭੇਂਟ ਕੀਤੀ | ਮਾ: ਤਰਸੇਮ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਯੋਗ „ਓਲੰਪੀਆਡ-2022 ਪ੍ਰਤੀਯੋਗਤਾ ਭਲਕੇ

ਗੜ੍ਹਦੀਵਾਲਾ, 15 ਮਈ (ਚੱਗਰ)-ਅੰਤਰਰਾਸ਼ਟਰੀ ਯੋਗਾ ਦਿਵਸ ਦੇ ਸੰਬੰਧ 'ਚ ਯੋਗ ਓਲੰਪੀਆਡ„-2022 ਜ਼ਿਲ੍ਹਾ ਪੱਧਰੀ ਮੁਕਾਬਲੇ 17 ਮਈ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੁਆਸਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ „ਵਿਖੇ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਾਰਨ ਬਜ਼ੁਰਗ ਵਿਅਕਤੀ ਦੀ ਜ਼ਹਿਰੀਲੀ ਚੀਜ਼ ਨਿਗਲਣ ਨਾਲ ਮੌਤ

ਮੁਕੇਰੀਆਂ, 15 ਮਈ (ਰਾਮਗੜ੍ਹੀਆ)- ਮੁਕੇਰੀਆਂ ਅਧੀਨ ਪੈਂਦੇ ਪਿੰਡ ਚਨੌਰ ਵਿਚ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਐੱਸ.ਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਜੈ ਸਿੰਘ (60) ਪੁੱਤਰ ਬਖ਼ਸ਼ ਸਿੰਘ ਵਾਸੀ ਚਨੌਰ ਥਾਣਾ ...

ਪੂਰੀ ਖ਼ਬਰ »

ਪਾਬੰਦੀਸ਼ੁਦਾ 100 ਗੋਲੀਆਂ ਸਮੇਤ ਕਾਰ ਚਾਲਕ ਕਾਬੂ

ਗੜ੍ਹਸ਼ੰਕਰ, 15 ਮਈ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਕਾਰ ਚਾਲਕ ਨੂੰ 100 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਏ.ਐੱਸ.ਆਈ. ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਦੇਨੋਵਾਲ ਖੁਰਦ ...

ਪੂਰੀ ਖ਼ਬਰ »

ਪਿੰਡ ਮੰਝਪੁਰ ਵਾਸੀ ਪਰਵਿੰਦਰ ਸਿੰਘ ਹੋਇਆ 2 ਲੱਖ ਦੀ ਠੱਗੀ ਦਾ ਸ਼ਿਕਾਰ

ਭੰਗਾਲਾ, 15 ਮਈ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਅਧੀਨ ਆਉਂਦੇ ਪਿੰਡ ਮੰਝਪੁਰ ਦੇ ਇੱਕ ਕਿਸਾਨ 2 ਲੱਖ ਦੀ ਠੱਗੀ ਦਾ ਸ਼ਿਕਾਰ ਹੋਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਪਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਵਿਖੇ 48ਵੀਂ ਕਾਨਵੋਕੇਸ਼ਨ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ

ਦਸੂਹਾ, 15 ਮਈ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਨੇ ਆਪਣੀ ਪਰੰਪਰਾ ਅਤੇ ਵਿਰਾਸਤ ਨੂੰ ਕਾਇਮ ਰੱਖਦਿਆਂ 48ਵੀਂ ਕਾਨਵੋਕੇਸ਼ਨ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਦੇ ਮੁੱਖ ਮਹਿਮਾਨ ਸ਼੍ਰੀ ਸੰਦੀਪ ਹੰਸ (ਆਈ. ਏ. ਐਸ.) ਡਿਪਟੀ ਕਮਿਸ਼ਨਰ ਜ਼ਿਲ੍ਹਾ ...

ਪੂਰੀ ਖ਼ਬਰ »

ਚੋਲਾਂ ਦੀਆਂ 590 ਬੋਰੀਆਂ ਖ਼ੁਰਦ-ਬੁਰਦ ਕਰਨ ਦੇ ਦੋਸ਼ 'ਚ ਦੋ ਵਿਅਕਤੀਆਂ 'ਤੇ ਮਾਮਲਾ ਦਰਜ

ਟਾਂਡਾ ਉੜਮੁੜ, 15 ਮਈ (ਭਗਵਾਨ ਸਿੰਘ ਸੈਣੀ)- ਟਰਾਂਸਪੋਰਟ ਦੇ ਇੱਕ ਠੇਕੇਦਾਰ ਵਲੋਂ ਟਾਂਡਾ ਤੋਂ ਜੰਮੂ ਕਸ਼ਮੀਰ ਭੇਜੀਆਂ ਐਫ. ਸੀ. ਆਈ ਦੇ ਚੋਲ੍ਹਾਂ ਦੀਆਂ 590 ਬੋਰੀਆਂ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ ਵਿਚ ਟਰੱਕ ਦੇ ਮਾਲਕ ਅਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲੈਣ ਦਾ ...

ਪੂਰੀ ਖ਼ਬਰ »

ਐਕਸਪੈੱ੍ਰਸ ਰੇਲ ਗੱਡੀਆਂ ਦਸੂਹਾ ਵਿਖੇ ਰੋਕਣ ਦੀ ਮੰਗ

ਦਸੂਹਾ, 15 ਮਈ (ਭੁੱਲਰ)- ਉੱਘੇ ਸਮਾਜ ਸੇਵਕ ਤੁਲਸੀ ਦਾਸ ਜੱਗਾ ਨੇ ਦੱਸਿਆ ਕਿ ਸ਼ਾਰਦਾ ਐਕਸਪੈੱ੍ਰਸ, ਸ਼ਾਲੀਮਾਰ ਐਕਸਪ੍ਰੈੱਸ, ਜੇਹਲਮ ਐਕਸਪੈੱ੍ਰਸ ਅਤੇ ਹਰਿਦੁਆਰ ਐਕਸਪੈੱ੍ਰਸ ਰੇਲ ਗੱਡੀਆਂ ਦਸੂਹਾ ਵਿਖੇ ਰੇਲਵੇ ਸਟੇਸ਼ਨ ਤੇ ਰੁਕ ਕੇ ਜਾਂਦੀਆਂ ਸਨ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਸਾਲਾਨਾ ਯੱਗ ਸਮਾਗਮ 20 ਤੋਂ

ਬੁੱਲ੍ਹੋਵਾਲ 15 ਮਈ (ਲੁਗਾਣਾ)- ਬਾਪੂ ਠਾਕੁਰ ਦਾਸ ਦੇ 156 ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਲਾਨਾ ਯੱਗ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ 20, 21 ਤੇ 22 ਮਈ ਨੂੰ ਸ੍ਰੀ ਓਮ ਦਰਬਾਰ ਲਾਂਬੜਾ ਵਿਖੇ ਮਨਾਇਆ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ...

ਪੂਰੀ ਖ਼ਬਰ »

ਸ਼ਹੀਦ ਸੁਖਦੇਵ ਥਾਪਰ ਦੇ ਜਨਮ ਦਿਨ ਮੌਕੇ ਬਹੁ-ਰੰਗ ਕਲਾ ਮੰਚ ਵਲੋਂ ਸਮਾਗਮ

ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)- ਬਹੁ-ਰੰਗ ਕਲਾ ਮੰਚ ਹੁਸ਼ਿਆਰਪੁਰ ਵਲੋਂ ਅਜ਼ਾਦੀ ਦੀ ਲਹਿਰ 'ਚ ਵਡਮੁੱਲਾ ਯੋਗਦਾਨ ਪਾਉਂਣ ਵਾਲੇ ਭਗਤ ਸਿੰਘ ਦੇ ਸਾਥੀ ਸੁਖਦੇਵ ਥਾਪਰ ਦੇ 116ਵੇਂ ਜਨਮ ਦਿਨ ਦੇ ਮੌਕੇ ਸ਼ਿਵਨਾਮਦੇਵ ਦੀ ਅਗਵਾਈ 'ਚ ਅਪਣੇ ਘਰ ਵਿਖੇ ਇੱਕ ਸਮਾਗਮ ...

ਪੂਰੀ ਖ਼ਬਰ »

ਰਾਜੇਸ਼ ਕੁਮਾਰ ਨੇ ਡੀ.ਏ.ਵੀ. ਸਕੂਲ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)- ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ 'ਚ ਬਤੌਰ ਪਿ੍ੰਸੀਪਲ ਰਾਜੇਸ਼ ਕੁਮਾਰ ਨੇ ਅਹੁਦਾ ਸੰਭਾਲਿਆ | 124 ਸਾਲਾਂ ਦੇ ਸਕੂਲ ਦੇ ਇਤਿਹਾਸ 'ਚ ਉਹ 24ਵੇਂ ਪਿੰ੍ਰਸੀਪਲ ਬਣੇ ਹਨ | ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਮੀਤ ...

ਪੂਰੀ ਖ਼ਬਰ »

ਸੁਖਦੇਵ ਥਾਪਰ ਦੀ ਸ਼ਹਾਦਤ ਨੂੰ ਭੁਲਾਇਆ ਨਹੀ ਜਾ ਸਕਦਾ- ਮਰਵਾਹਾ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਦੇਸ਼ ਦੀ ਅਜ਼ਾਦੀ 'ਚ ਕੁਰਬਾਨ ਹੋਣ ਵਾਲੇ ਸ਼ਹੀਦਾਂ ਤਾ ਸਨਮਾਨ ਹਰੇਕ ਵਿਅਕਤੀ ਨੂੰ ਕਰਨਾ ਚਾਹੀਦਾ ਹੈ ਇਹ ਉਨ੍ਹਾਂ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਦੇ ਸਾਬਕਾ ...

ਪੂਰੀ ਖ਼ਬਰ »

ਵਿਦੇਸ਼ੀ ਨੰਬਰ ਤੋਂ ਦੁਕਾਨਦਾਰ ਨੂੰ ਠੱਗਣ ਦੀ ਚਾਲ ਹੋਈ ਨਾਕਾਮ

ਕੋਟਫ਼ਤੂਹੀ, 15 ਮਈ (ਅਵਤਾਰ ਸਿੰਘ ਅਟਵਾਲ)- ਸਥਾਨਕ ਬਾਜ਼ਾਰ 'ਚ ਪ੍ਰਦੀਪ ਹਾਰਡਵੇਅਰ ਪੇਂਟ ਸਟੋਰ ਦੇ ਮਾਲਕ ਵਿਪਨ ਕੁਮਾਰ ਨੂੰ ਉਨ੍ਹਾਂ ਦੇ ਫ਼ੋਨ 'ਤੇ ਸਵੇਰੇ 10 ਕੁ ਵਜੇ ਦੇ ਕਰੀਬ ਇੰਗਲੈਂਡ ਦੇ ਨੰਬਰ ਤੋਂ ਇੱਕ ਫ਼ੋਨ ਆਇਆ ਤੇ ਫ਼ੋਨ ਕਰਨ ਵਾਲਾ ਬਹੁਤ ਹੀ ਚੰਗੇ ਵਤੀਰੇ ਨਾਲ ...

ਪੂਰੀ ਖ਼ਬਰ »

ਡਬਲਿਊ.ਡੀ. ਇਮੀਗ੍ਰੇਸ਼ਨ ਕੰਸਲਟੈਂਟ ਵਲੋਂ ਐਜੂਕੇਸ਼ਨ ਫੇਅਰ ਭਲਕੇ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)- ਡਬਲਿਊ.ਡੀ. ਇਮੀਗ੍ਰੇਸ਼ਨ ਕੰਸਲਟੈਂਟ ਵਲੋਂ ਆਸਟ੍ਰੇਲੀਆ ਐਜੂਕੇਸ਼ਨ ਦਾ ਮੁਫਤ ਐਜੂਕੇਸ਼ਨ ਫੇਅਰ 17 ਮਈ ਦਿਨ ਮੰਗਲਵਾਰ ਨੂੰ ਹੁਸ਼ਿਆਰਪੁਰ ਵਿਖੇ ਕੋਰਟ ਰੋਡ ਦਫਤਰ ਵਿਖੇ ਲਗਾਇਆ ਜਾਵੇਗਾ | ਇਸ ਸਬੰਧੀ ਸੀ.ਐੱਮ.ਡੀ. ਵਿਲੀਅਮ ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰੀਖਿਆ ਵਿਚ ਕੰਨਿਆ ਸਕੂਲ ਨੇ ਪਾਈਆਂ ਨਵੀਆਂ ਪੈੜਾਂ

ਤਲਵਾੜਾ, 15 ਮਈ (ਵਿਸ਼ੇਸ਼ ਪ੍ਰਤੀਨਿਧ)- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਸੰਸਥਾਨ ਪੰਜਾਬ ਵੱਲੋਂ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਤਹਿਤ ਬਲਾਕ ਤਲਵਾੜਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ ਤਿੰਨ ਤਲਵਾੜਾ ਵੱਲੋਂ ਪਿ੍ੰਸੀਪਲ ਗੁਰਾਂ ਦਾਸ ਦੀ ...

ਪੂਰੀ ਖ਼ਬਰ »

ਦੋ ਅਧਿਆਪਕ ਆਗੂਆਂ ਦੇ ਸਦੀਵੀ ਵਿਛੋੜੇ 'ਤੇ ਅਧਿਆਪਕਾਂ ਵਲੋਂ ਦੁੱਖ ਦਾ ਪ੍ਰਗਟਾਵਾ

ਬੁੱਲ੍ਹੋਵਾਲ, 15 ਮਈ, (ਲੁਗਾਣਾ)- ਜਥੇਬੰਦੀਆਂ 'ਚ ਅਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਅਧਿਆਪਕ ਤੇ ਮੁਲਾਜ਼ਮ ਹੱਕੀ ਮੰਗਾਂ ਲਈ ਦਿਨ ਰਾਤ ਸੰਗਰਸ਼ਾਂ ਦੀਆਂ ਅਗਲੀਆਂ ਕਤਾਰਾਂ 'ਚ ਖੜ੍ਹਨ ਵਾਲੇ ਅਧਿਆਪਕ ਆਗੂ ਅਜੀਬ ਦਿਵੇਦੀ ਤੇ ਦਵਿੰਦਰ ਸਿੰਘ ਧਨੋਤਾ ਇਸ ਫ਼ਾਨੀ ਦੁਨੀਆ ...

ਪੂਰੀ ਖ਼ਬਰ »

ਗੁਰਦੁਆਰਾ ਭੀਖੋਵਾਲ ਦੇ ਹੈੱਡ ਗ੍ਰੰਥੀ ਭਾਈ ਹਜਾਰਾ ਸਿੰਘ ਗੁਰੂ ਚਰਨਾਂ 'ਚ ਜਾ ਬਿਰਾਜੇ, ਸਸਕਾਰ ਅੱਜ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)- ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ 'ਚ ਲੰਮਾ ਸਮਾਂ ਹੈੱਡ ਗ੍ਰੰਥੀ ਤੇ ਹਜੂਰੀ ਕੀਰਤਨੀਏ ਵਜੋਂ ਸੇਵਾਵਾਂ ਨਿਭਾਉਣ ਵਾਲੇ ਭਾਈ ਹਜਾਰਾ ਸਿੰਘ (72) ਬੀਤੀ ਰਾਤ ਗੁਰੂ ਚਰਨਾਂ 'ਚ ਜਾ ਬਿਰਾਜੇ | ਭਾਈ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਦਾ ਨਕਦ ਰਾਸ਼ੀ ਨਾਲ ਸਨਮਾਨ

ਮਾਹਿਲਪੁਰ, 15 ਮਈ (ਰਜਿੰਦਰ ਸਿੰਘ)- ਐਲਿਸ ਹਾਈ ਸਕੂਲ ਮਾਹਿਲਪੁਰ ਵਿਖੇ ਮੈਨੇਜਿੰਗ ਡਾਇਰੈਕਟਰ ਪ੍ਰੋ. ਦਲਵਿੰਦਰ ਅਜੀਤ ਦੀ ਅਗਵਾਈ ਤੇ ਪਿ੍ੰ. ਬਲਵਿੰਦਰ ਕੌਰ ਦੀ ਦੇਖ ਰੇਖ 'ਚ ਵਿਦਿਅਕ ਖੇਤਰ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਸਬੰਧੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਦੀ ਮੀਟਿੰਗ ਹੋਈ

ਗੜ੍ਹਸ਼ੰਕਰ, 15 ਮਈ (ਧਾਲੀਵਾਲ)- ਗੁਰੂ ਨਾਨਕ ਮਿਸ਼ਨ ਹਸਪਤਾਲ ਕੁੱਕੜ ਮਜਾਰਾ ਵਿਖੇ ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਂਗਰਾਂ-ਕੁੱਲਪੁਰ ਦੀ ਕਾਰਜਕਾਰਨੀ ਦੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਟਰੱਸਟ ਦੀ ਤਰੱਕੀ ਅਤੇ ਭਵਿੱਖ ਵਿਚ ਕੀਤੇ ਜਾਣ ...

ਪੂਰੀ ਖ਼ਬਰ »

ਸਰਕਾਰ ਮੁਫ਼ਤ ਦੀਆਂ ਸਹੂਲਤਾਂ ਬੰਦ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ-ਸਾਬਕਾ ਫੌਜੀ

ਗੜ੍ਹਸ਼ੰਕਰ, 15 ਮਈ (ਧਾਲੀਵਾਲ)- ਇਥੇ ਦਿ ਐਕਸ ਸਰਵਿਸਮੈਨ ਸੋਸ਼ਲ ਵੈਲਫੇਅਰ ਟਰੱਸਟ ਗੜ੍ਹਸ਼ੰਕਰ ਦੇ ਸਾਬਕਾ ਫੌਜੀਆਂ ਵਲੋਂ ਮੀਟਿੰਗ ਕਰਕੇ ਮਤਾ ਪਾਸ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਦੀਆਂ ਸਹੂਲਤਾਂ ਬੰਦ ...

ਪੂਰੀ ਖ਼ਬਰ »

ਗੁ: ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 52 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਦਸੂਹਾ, 15 ਮਈ (ਭੁੱਲਰ)- ਮੀਰੀ ਪੀਰੀ ਦੇ ਮਾਲਕ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ | ਜਿਸ ਵਿਚ 52 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ ਤੇ ਗੁਰੂ ਵਾਲੇ ਬਣੇ | ਇਸ ਮੌਕੇ ...

ਪੂਰੀ ਖ਼ਬਰ »

ਚੇਲਾ-ਮੁਖਸੂਸਪੁਰ ਕਾਲਜ ਦਾ ਬੀ.ਸੀ.ਏ ਦਾ ਨਤੀਜਾ ਸ਼ਾਨਦਾਰ ਰਿਹਾ

ਕੋਟਫ਼ਤੂਹੀ, 15 ਮਈ (ਅਟਵਾਲ)- ਪਿੰਡ ਚੇਲਾ-ਮੁਖਸ਼ੂਸਪੁਰ ਦੇ ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੋਮੈਨ ਦਾ ਬੀ.ਸੀ.ਏ ਸਮੈਸਟਰ ਪਹਿਲੇ, ਤੀਸਰੇ ਤੇ ਪੰਜਵੇ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਬੀ.ਸੀ.ਏ ਸਮੈਸਟਰ ਪਹਿਲੇ 'ਚੋਂ ਕਾਲਜ ਦੀ ਵਿਦਿਆਰਥਣ ਅਮਨਵੀਰ ਕÏਰ ਨੇ 74 ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਭੰਗਾਲਾ ਪੁਰਾਣਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਭੰਗਾਲਾ, 15 ਮਈ (ਬਲਵਿੰਦਰਜੀਤ ਸਿੰਘ ਸੈਣੀ)-ਸਰਕਾਰੀ ਐਲੀਮੈਂਟਰੀ ਸਕੂਲ ਭੰਗਾਲਾ ਪੁਰਾਣਾ ਵਿਖੇ ਮਾਪੇ-ਅਧਿਆਪਕ ਮਿਲਣੀ ਸਕੂਲ ਮੁਖੀ ਰੇਨੂੰ ਦੇਵੀ ਦੀ ਯੋਗ ਅਗਵਾਈ 'ਚ ਕਰਵਾਈ ਗਈ ਜਿਸ 'ਚ ਸਮੂਹ ਸਟਾਫ਼ ਨੇ ਭਾਗ ਲਿਆ | ਮਾਪੇ-ਅਧਿਆਪਕ ਮਿਲਣੀ 'ਚ ਸਕੂਲ ਮੁਖੀ ਤੇ ਸਟਾਫ਼ ਨੇ ...

ਪੂਰੀ ਖ਼ਬਰ »

ਗੁਰਸੇਵਾ ਕਾਲਜ 'ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

ਗੜ੍ਹਸ਼ੰਕਰ, 15 ਮਈ (ਧਾਲੀਵਾਲ)-ਇੱਥੇ ਚੰਡੀਗੜ੍ਹ ਰੋਡ 'ਤੇ ਸਥਿਤ ਗੁਰਸੇਵਾ ਨਰਸਿੰਗ ਪਨਾਮ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਡਾਇਰੈਕਟਰ ਦਵਿੰਦਰ ਕੌਰ ਰਾਏ ਦੀ ਅਗਵਾਈ ਹੇਠ ਸਮੂਹ ਸਟਾਫ਼ ਤੇ ਵਿਦਿਆਰਥਣਾਂ ਵਲੋਂ ਨਰਸਿੰਗ ਦੀ ...

ਪੂਰੀ ਖ਼ਬਰ »

ਸਰਕਾਰ ਕਿਸਾਨੀ ਮਸਲਿਆਂ ਦਾ ਤੁਰੰਤ ਹੱਲ ਕਰੇ-ਆਗੂ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਲਾਚੋਵਾਲ ਦੀ ਮਹੀਨਾਵਾਰ ਮੀਟਿੰਗ ਲਾਚੋਵਾਲ ਵਿਖੇ ਹੋਈ | ਇਸ ਮੌਕੇ ਗੁਰਦੀਪ ਸਿੰਘ ਖੁਣ ਖੁਣ, ਉਂਕਾਰ ਸਿੰਘ ਧਾਮੀ, ਰਣਧੀਰ ਸਿੰਘ ਅਸਲਪੁਰ, ਪਰਮਿੰਦਰ ਸਿੰਘ ਲਾਚੋਵਾਲ, ਹਰਪ੍ਰੀਤ ਸਿੰਘ ਲਾਲੀ ...

ਪੂਰੀ ਖ਼ਬਰ »

ਹਾਜੀਪੁਰ ਡਿਸਟੀਬਿਊਟਰੀ 'ਤੇ ਬਣੀ ਪੁਲੀ ਦੀ ਦੀਵਾਰ ਟੁੱਟੀ ਹੋਣ ਕਰਕੇ ਹੋ ਸਕਦਾ ਹੈ ਹਾਦਸਾ

ਹਾਜੀਪੁਰ, 15 ਮਈ (ਜੋਗਿੰਦਰ ਸਿੰਘ)-ਹਾਜੀਪੁਰ ਤੋਂ ਢਾਡੇਕਟਵਾਲ ਅਜਮੇਰ ਸੜਕ 'ਤੇ ਹਾਜੀਪੁਰ ਡਿਸਟੀਬਿਊਟਰੀ 'ਤੇ ਬਣੀ ਪੁਲੀ ਦੀ ਦੀਵਾਰ ਟੱੁਟੀ ਹੋਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਹੋਇਆ ਹੈ | ਦੇਖਣ 'ਚ ਆਇਆ ਹੈ ਕਿ ਨਹਿਰ ਦੀ ਪੁਲੀ ਦੀ ਦੀਵਾਰ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਭੂਰੀਵਾਲੇ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਮਨਸੋਵਾਲ ਵਿਖੇ ਲਗਾਇਆ ਇਕ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ

ਬਲਾਚੌਰ/ਟੱਪਰੀਆਂ ਖੁਰਦ, 15 ਮਈ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਾ ...

ਪੂਰੀ ਖ਼ਬਰ »

ਐਨ.ਐਮ.ਐਮ.ਐੱਸ.ਐੱਸ/ਪੀ.ਐੱਸ.ਟੀ ਐੱਸ.ਈ. ਪ੍ਰੀਖਿਆ ਵਿਚ ਜ਼ਿਲ੍ਹੇ ਦੇ 1144 ਵਿਦਿਆਰਥੀ ਹਾਜ਼ਰ ਹੋਏ

ਪੋਜੇਵਾਲ ਸਰਾਂ, 15 ਮਈ (ਨਵਾਂਗਰਾਈਾ)- ਰਾਜ ਪੱਧਰ ਦੀ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕੁੱਲ 1221 ਵਿਦਿਆਰਥੀਆਂ ਵਿਚੋਂ 1144 ਵਿਦਿਆਰਥੀਆਂ ਨੇ ਪੀ੍ਰਖਿਆ ਦਿੱਤੀ | ਇਸ ਸਬੰਧੀ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਪੰਜਾਬ ਨੂੰ ਕਰਜ਼ੇ ਦੀ ਦਲ-ਦਲ ਅੰਦਰ ਹੋਰ ਧੱਕਣਾ ਅਤਿ ਮੰਦਭਾਗਾ- ਭਾਟੀਆ, ਖੇਪੜ

ਭੱਦੀ, 15 ਮਈ (ਨਰੇਸ਼ ਧੌਲ)- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਸਿਰਫ਼ ਦੋ ਮਹੀਨਿਆਂ ਅੰਦਰ ਹੀ ਲਗ-ਪਗ 8 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਸਮੁੱਚੇ ਪੰਜਾਬ ਨੂੰ ਕਰਜ਼ੇ ਦੀ ਦਲ-ਦਲ ਅੰਦਰ ਹੋਰ ਧੱਕਣਾ ਅਤਿ ਮੰਦਭਾਗਾ ਸਾਬਤ ਹੋ ਰਿਹਾ ...

ਪੂਰੀ ਖ਼ਬਰ »

ਨਸ਼ੇ ਵੇਚਣ ਵਾਲੇ ਆਪਣਾ ਧੰਦਾ ਛੱਡ ਜਾਣ ਜਾਂ ਇਲਾਕਾ-ਪਰਮਜੀਤ ਚੱਕ ਮਾਈਦਾਸ

ਬਹਿਰਾਮ, 15 ਮਈ (ਸਰਬਜੀਤ ਸਿੰਘ ਚੱਕਰਾਮੂੰ) - ਨਸ਼ਾ ਵੇਚਣ ਅਤੇ ਖ੍ਰੀਦਣ ਦੇ ਧੰਦੇ ਨਾਲ ਜੁੜੇ ਹੋਏ ਲੋਕ ਜਾਂ ਤਾਂ ਇਹ ਧੰਦਾ ਛੱਡ ਦੇਣ ਜਾਂ ਫਿਰ ਇਲਾਕਾ ਛੱਡ ਜਾਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ. ਪਰਮਜੀਤ ਸਿੰਘ ਚੱਕ ਮਾਈ ਦਾਸ ਸਰਕਲ ਇੰਚਾਰਜ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਮਾਤਾ ਜੁਆਲੀ ਨੂੰ ਸ਼ਰਧਾਂਜਲੀਆਂ ਭੇਟ

ਬੰਗਾ, 15 ਮਈ (ਕਰਮ ਲਧਾਣਾ) - ਸਿੱਖਿਆ ਵਿਭਾਗ ਵਿਚ ਬਤੌਰ ਅਧਿਆਪਕ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪ੍ਰਵਾਸੀ ਅਧਿਆਪਕ ਮਾ. ਗੁਰਪਾਲ ਫੌਜੀ ਦੇ ਮਾਤਾ ਜੁਆਲੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਮੰਗੂਵਾਲ ਵਿਖੇ ਕਰਵਾਇਆ ਗਿਆ | ਇਸ ਮੌਕੇ ਵਿਛੜੀ ਆਤਮਾ ...

ਪੂਰੀ ਖ਼ਬਰ »

ਕਜਲਾ ਵਿਖੇ ਕਰਵਾਏ ਕਬੂਤਰਬਾਜ਼ੀ ਮੁਕਾਬਲੇ

ਬੰਗਾ, 15 ਮਈ (ਕਰਮ ਲਧਾਣਾ)- ਸਿਆਣੇ ਕਹਿੰਦੇ ਹਨ ਕਿ ਸ਼ੌਂਕ ਦਾ ਕੋਈ ਮੁੱਲ ਨਹੀਂ ਹੁੰਦਾ | ਇਸ ਕਥਨ 'ਤੇ ਚੱਲਦਿਆਂ ਸ਼ੁਰੂ ਤੋਂ ਕਬੂਤਰਬਾਜ਼ੀ ਦੇ ਸ਼ੌਕੀਨ ਅਮਰੀਕਾ ਵਾਸੀ ਹਰਜਿੰਦਰ ਸਿੰਘ ਮਾਨ, ਅਮਰਜੀਤ ਸਿੰਘ ਮਾਨ, ਜਗਜੀਤ ਸਿੰਘ ਮਾਨ ਵਲੋਂ ਪਿੰਡ ਕਜਲਾ ਵਿਖੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੀ ਸਿਮਰਨ ਕੌਰ ਨੇ ਯੂਨੀਵਰਸਿਟੀ ਮੈਰਿਟ 'ਚ ਅੱਠਵਾਂ ਸਥਾਨ ਹਾਸਲ ਕੀਤਾ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਮ.ਐਸ.ਸੀ. (ਆਈ.ਟੀ.) ਤੀਸਰੇ ਸਮੈਸਟਰ ਦੇ ਐਲਾਨੇ ਨਤੀਜਿਆਂ 'ਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੀ ਸਿਮਰਨ ਕੌਰ ਨੇ ਮੈਰਿਟ ਸੂਚੀ 'ਚ ਅੱਠਵਾਂ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂ ਰੌਸ਼ਨ ...

ਪੂਰੀ ਖ਼ਬਰ »

ਸੈਣੀਬਾਰ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਬੁੱਲ੍ਹੋਵਾਲ 15 ਮਈ (ਲੁਗਾਣਾ)- ਸੈਣੀਬਾਰ ਐਜੂਕੇਸ਼ਨਲ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸੈਣੀਬਾਰ ਪਬਲਿਕ ਸਕੂਲ ਬੁੱਲ੍ਹੋਵਾਲ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ 'ਚ ਇੱਕ ਸਮਾਗਮ ਸੈਣੀਬਾਰ ਐਜੂਕੇਸ਼ਨਲ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਡੇਰਾ ਗੁਰੂਸਰ ਖੁੱਡਾ ਵਿਖੇ ਹੋਏ ਨਤਮਸਤਕ

ਖੁੱਡਾ, 15 ਮਈ (ਸਰਬਜੀਤ ਸਿੰਘ)- ਡੇਰਾ ਗੁਰੂਸਰ ਖੁੱਡਾ ਵਿਖੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਵਿਧਾਨ ਸਭਾ ਹਲਕਾ ਦਸੂਹਾ ਨਤਮਸਤਕ ਹੋਏ | ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਮਹੰਤ ਤੇਜਾ ਸਿੰਘ ਨੇ ਵਿਧਾਇਕ ਘੁੰਮਣ ਨੂੰ ਸਨਮਾਨਿਤ ਕਰਦਿਆਂ ਇਲਾਕੇ ਦੀ ਚੜ੍ਹਦੀ ਕਲਾ ਅਤੇ ...

ਪੂਰੀ ਖ਼ਬਰ »

ਰੋਟਰੀ ਕਲੱਬ ਮਿਡ-ਟਾਊਨ ਨੇ ਲਗਾਇਆ ਦੂਸਰਾ ਸਰਵਾਈਕਲ ਕੈਂਸਰ ਕੈਂਪ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)- ਰੋਟਰੀ ਕਲੱਬ ਹੁਸ਼ਿਆਰਪੁਰ ਵਲੋਂ ਸਰਵਾਈਕਲ ਕੈਂਸਰ ਦੇ ਖਾਤਮੇ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਤਹਿਤ ਰੋਟਰੀ ਕਲੱਬ ਹੁਸ਼ਿਆਰਪੁਰ ਮਿਡ-ਟਾਊਨ ਨੇ ਬੀ.ਆਰ. ਚੌਧਰੀ ਹਸਪਤਾਲ ਹੁਸ਼ਿਆਰਪੁਰ ਵਿਖੇ ਪ੍ਰਧਾਨ ਰੋਟੇਰੀਅਨ ...

ਪੂਰੀ ਖ਼ਬਰ »

ਹੁਸ਼ਿਆਰਪੁਰ ਪੁਲਿਸ ਦੇ ਪ੍ਰਸ਼ੋਤਮ ਲਾਲ ਜੌੜਾ ਨੇ ਨੈਸ਼ਨਲ 'ਚ ਜਿੱਤੇ ਤਿੰਨ ਤਗਮੇ

ਚੌਲਾਂਗ, 15 ਮਈ (ਸੁਖਦੇਵ ਸਿੰਘ)- ਪੰਜਾਬ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ 'ਚ ਹੁਸ਼ਿਆਰਪੁਰ ਪੁਲਿਸ ਦੇ ਮੁਲਾਜ਼ਮ ਪ੍ਰਸ਼ੋਤਮ ਲਾਲ ਜੌੜਾਂ ਨੇ ਤਿੰਨ ਤਗਮੇ ਜਿੱਤ ਕੇ ਪਿੰਡ, ਜ਼ਿਲੇ੍ਹ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਸੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ- ਵਿਧਾਇਕ ਘੁੰਮਣ

ਦਸੂਹਾ, 15 ਮਈ (ਭੁੱਲਰ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਗਿਆ ਹੈ ਤੇ ਇਸ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ | ਇਸ ਗੱਲ ਦਾ ਪ੍ਰਗਟਾਵਾ ਵਿਧਾਇਕ ਐਡਵੋਕੇਟ ...

ਪੂਰੀ ਖ਼ਬਰ »

ਕਿਸਾਨ ਆਗੂਆਂ ਦੀ ਪਿੰਡ ਨੌਸ਼ਹਿਰਾ ਪੱਤਣ ਵਿਖੇ ਮੀਟਿੰਗ ਹੋਈ

ਭੰਗਾਲਾ, 15 ਮਈ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਪੱਤਣ ਵਿਖੇ ਕਿਸਾਨ ਆਗੂਆਂ ਦੀ ਮੀਟਿੰਗ ਕਿਸਾਨ ਨੀਟਾ ਨੌਸ਼ਹਿਰਾ ਦੇ ਗ੍ਰਹਿ ਵਿਖੇ ਪ੍ਰਧਾਨ ਵਿਜੈ ਬਹਿਵਲਮੰਝ ਦੀ ਅਗਵਾਈ ਹੇਠਾਂ ਹੋਈ | ਇਸ ਮੌਕੇ ਬਲਦੇਵ ਸ਼ੇਖਵਾਂ, ...

ਪੂਰੀ ਖ਼ਬਰ »

ਵਪਾਰ ਮੰਡਲ ਦਸੂਹਾ ਵਲੋਂ ਵਿਧਾਇਕ ਘੁੰਮਣ ਅਤੇ ਡਾ: ਲਖਵੀਰ ਸਿੰਘ ਦੇ ਸਿਵਲ ਸਰਜਨ ਬਣਨ 'ਤੇ ਵਿਸ਼ੇਸ਼ ਸਨਮਾਨ

ਦਸੂਹਾ, 15 ਮਈ (ਕੌਸ਼ਲ)- ਵਪਾਰ ਮੰਡਲ ਦਸੂਹਾ ਵਲੋ ਪ੍ਰਧਾਨ ਅਮਰੀਕ ਸਿੰਘ ਗੱਗੀ ਦੀ ਅਗਵਾਈ 'ਚ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਲਖਵੀਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ...

ਪੂਰੀ ਖ਼ਬਰ »

ਜ਼ੋਨਲ ਪੱਧਰ ਦਾ ਯੋਗ ਓਲੰਪੀਆਡ ਕਰਵਾਇਆ

ਬੁੱਲ੍ਹੋਵਾਲ 15 ਮਈ (ਲੁਗਾਣਾ)- ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਦੀ ਅਗਵਾਈ 'ਚ ਰਾਸ਼ਟਰੀ ਯੋਗ ਦਿਵਸ ਦੇ ਮੌਕੇ ਜ਼ੋਨ ਪੱਧਰ ਦਾ ਯੋਗ ਓਲੰਪੀਅਡ ਸਰਕਾਰੀ ਹਾਈ ਸਕੂਲ ਨੰਦਾਚੌਰ ਵਿਖੇ ਮੁੱਖ ਅਧਿਆਪਕ ਰਾਜ ਕੁਮਾਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ¢ ਇਸ ਮੁਕਾਬਲੇ ...

ਪੂਰੀ ਖ਼ਬਰ »

ਸੇਂਟ ਸੋਲਜਰ ਦੀ ਸਾਬਕਾ ਵਿਦਿਆਰਥਣ ਦਾ ਰੱਖਿਆ ਮੰਤਰੀ ਵਲੋਂ ਗੋਲਡ ਮੈਡਲ ਨਾਲ ਸਨਮਾਨ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)- ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਹਰ ਖੇਤਰ 'ਚ ਸਫਲਤਾ ਦੇ ਝੰਡੇ ਗੱਡੇ ਹਨ | ਇਸੇ ਗੱਲ ਨੂੰ ਸੱਚ ਸਾਬਤ ਕਰ ਦਿਖਾਇਆ ਸੇਂਟ ਸੋਲਜਰ ਗਰੁੱਪ ਦੀ ਸਾਬਕਾ ਵਿਦਿਆਰਥਣ ਹੇਮਾ ਰਾਣੀ ਨੇ | ਉਸਨੂੰ ਭਾਰਤ ...

ਪੂਰੀ ਖ਼ਬਰ »

ਢੱਡਾ ਫ਼ਤਿਹ ਸਿੰਘ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬੁੱਲ੍ਹੋਵਾਲ 15 ਮਈ (ਲੁਗਾਣਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਇੱਕ ਸਮਾਗਮ ਪਿੰ੍ਰ. ਸੁਿਲੰਦਰ ਸਿੰਘ ਸਹੋਤਾ ਦੀ ਅਗਵਾਈ 'ਚ ਕਰਵਾਇਆ ਗਿਆ ਜਿਸ 'ਚ ਪੰਜਵੀ ਜਮਾਤ 'ਚ ਵਧੀਆਂ ਅੰਕ ਪ੍ਰਾਪਤ ...

ਪੂਰੀ ਖ਼ਬਰ »

ਜਗਰਾਤਾ ਤੇ ਭੰਡਾਰਾ ਕਰਵਾਇਆ

ਬੀਣੇਵਾਲ, 15 ਮਈ (ਬੈਜ ਚੌਧਰੀ)- ਪਿੰਡ ਮਜਾਰੀ ਦੇ ਇਤਿਹਾਸਕ ਸਿੱਧ ਬਾਬਾ ਬਾਲਕ ਨਾਥ ਦੇ ਮੰਦਰ 'ਚ ਸਲਾਨਾ ਜਾਗਰਾਤਾ ਤੇ ਭੰਡਾਰਾ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਭਜਨ ਗਾਇਕ ਆਸਿਫ ਗਾਂਧੀ ਤੇ ਸਚਿਨ ਸ਼ਾਸਤਰੀ ਵਲੋਂ ਭਜਨ ਪੇਸ਼ ਕੀਤੇ ਗਏ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX