ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਜੇਠ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

2 ਕਿੱਲੋ 600 ਗ੍ਰਾਮ ਅਫ਼ੀਮ ਤੇ ਇਕ ਕਿੱਲੋ ਭੱੁਕੀ ਸਮੇਤ ਤਿੰਨ ਕਾਬੂ

ਬਟਾਲਾ, 15 ਮਈ (ਕਾਹਲੋਂ)-ਬਟਾਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਪਾਸੋਂ 2 ਕਿੱਲੋ 600 ਗ੍ਰਾਮ ਅਫ਼ੀਮ ਅਤੇ ਇਕ ਕਿੱਲੋ ਭੁੱਕੀ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ | ਐੱਸ.ਪੀ. ਤੇਜਬੀਰ ਸਿੰਘ ਹੁੰਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇੰਸਪੈਕਟਰ ਹਰਮੀਕ ਸਿੰਘ ਤੇ ਸੀ.ਆਈ.ਏ. ਟੀਮ ਨੇ ਨਾਕਾਬੰਦੀ ਦੌਰਾਨ ਟਰੱਕ ਨੰਬਰ ਪੀ.ਬੀ.06-ਏ.ਸੀ.1313 ਨੂੰ ਰੋਕਿਆ ਤੇ ਉਸ ਦੀ ਜਾਂਚ ਕੀਤੀ | ਇਸ ਤੋਂ ਬਾਅਦ ਡੀ.ਐੱਸ.ਪੀ. ਹੈੱਡਕੁਆਰਟਰ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਟਰੱਕ ਦੀ ਤਲਾਸ਼ੀ ਲਈ ਗਈ, ਜਿਸ ਵਿਚੋਂ 2 ਕਿੱਲੋ 600 ਗ੍ਰਾਮ ਅਫ਼ੀਮ ਤੇ ਇਕ ਕਿੱਲੋ ਭੁੱਕੀ ਬਰਾਮਦ ਹੋਈ | ਟਰੱਕ ਡਰਾਈਵਰ ਬਿਕਰਮਜੀਤ ਸਿੰਘ ਉਰਫ਼ ਵਿੱਕੀ ਵਾਸੀ ਗੱਗੜਭਾਣਾ ਤੇ ਕਲੀਨਰ ਇਕਬਾਲ ਸਿੰਘ ਉਰਫ ਬਾਲੀ ਵਾਸੀ ਦੀਵਾਨੀਵਾਲ ਨੂੰ ਕਾਬੂ ਕਰ ਲਿਆ | ਕਾਬੂ ਕੀਤੇ ਵਿਅਕਤੀਆਂ ਨੇ ਦੱਸਿਆ ਕਿ ਇਹ ਅਫ਼ੀਮ, ਭੁੱਕੀ ਗੁਰਭੇਜ ਸਿੰਘ ਵਾਸੀ ਦੀਵਾਨੀਵਾਲ ਨੇ ਬਿਹਾਰ ਤੋਂ ਮੰਗਵਾਈ ਹੈ, ਜਿਸ 'ਤੇ ਪੁਲਿਸ ਨੇ ਇਨ੍ਹਾਂ ਤਿੰਨਾਂ ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਰੰਗੜ ਨੰਗਲ 'ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦੱਸਿਆ ਕਿ ਗੁਰਭੇਜ ਸਿੰਘ ਵਾਸੀ ਦੀਵਾਨੀਵਾਲ ਖਿਲਾਫ਼ ਥਾਣਾ ਸਿਵਲ ਲਾਈਨ ਬਟਾਲਾ 'ਚ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਤੇ ਉਕਤ ਟਰੱਕ ਦਾ ਇਹ ਮਾਲਕ ਹੈ | ਇਸ ਪਾਸੋਂ ਪਹਿਲਾਂ ਵੀ ਅਫ਼ੀਮ ਬਰਾਮਦ ਹੋਈ ਸੀ, ਜਿਸ ਦੇ ਤਹਿਤ ਮੁਕੱਦਮਾ ਨੰਬਰ 142 ਮਿਤੀ 16 ਅਪ੍ਰੈਲ 2020 ਨੂੰ ਐਨ.ਡੀ.ਪੀ.ਐਸ. ਐਕਟ 188 ਆਈ.ਪੀ.ਸੀ. ਅਤੇ ਮੁਕੱਦਮਾ ਨੰਬਰ 227 ਮਿਤੀ 13 ਨਵੰਬਰ 2017 ਨੂੰ ਜ਼ੁਰਮ 307, 148, 149 ਆਈ.ਪੀ.ਸੀ. 25, 54, 59 ਏ ਐਕਟ ਤਹਿਤ ਥਾਣਾ ਸਿਵਲ ਲਾਈਨ ਬਟਾਲਾ 'ਚ ਦਰਜ ਹੈ |

ਦੋ ਦਿਨ ਬੀਤ ਜਾਣ ਦੇ ਬਾਵਜੂਦ ਅਗਵਾ ਬੱਚੇ ਦਾ ਨਹੀਂ ਲੱਗਾ ਥਹੁ ਪਤਾ

ਨੌਸ਼ਹਿਰਾ ਮੱਝਾ ਸਿੰਘ, 15 ਮਈ (ਤਰਸੇਮ ਸਿੰਘ ਤਰਾਨਾ)-ਬੀਤੇ ਕੱਲ੍ਹ ਸਵੇਰੇ ਕਰੀਬ 7:30 ਵਜੇ ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਾਲ ਜੁੜਵੇਂ ਪਿੰਡ ਡੁੱਡੀਪੁਰ ਦੇ ਵਸਨੀਕ ਦਲਿਤ ਪਰਿਵਾਰ ਦਾ ਇਕਲੌਤਾ ਪੰਜ ਸਾਲ ਦਾ ਬੱਚਾ ਸ਼ੁਭਪ੍ਰੀਤ ਅਣਪਛਾਤੇ ਦੋ ਮੋਟਰਸਾਈਕਲ ਸਵਾਰ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਸੰਨੀ ਦਿਓਲ ਵਲੋਂ ਅਰਬਨ ਸਟੇਟ ਅਤੇ ਲੇਬਰ ਕਾਲੋਨੀ ਦੀਆਂ ਪਾਰਕਾਂ ਲਈ 12 ਓਪਨ ਜਿੰਮ ਮਸ਼ੀਨਾਂ ਭੇਜੀਆਂ

ਬਟਾਲਾ, 15 ਮਈ (ਕਾਹਲੋਂ)-ਅੱਜ ਬਟਾਲਾ ਦੇ ਵਾਰਡ ਨੰਬਰ 20 ਅਰਬਨ ਅਸਟੇਟ ਅਤੇ ਲੇਬਰ ਕਾਲੋਨੀ ਦੀਆਂ ਪਾਰਕ ਵਾਸਤੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪ੍ਰਧਾਨ ਰਕੇਸ਼ ਭਾਟੀਆ ਅਤੇ ਜ਼ਿਲ੍ਹਾ ਜਨਰਲ ਸਕੱਤਰ ਤੇ ਕੌਂਸਲਰ ਹੀਰਾ ਵਾਲਿਆ ਦੇ ਯਤਨਾਂ ਸਦਕਾ ਲੋਕ ਸਭਾ ਮੈਂਬਰ ਸੰਨੀ ...

ਪੂਰੀ ਖ਼ਬਰ »

ਨਹਿਰੀ ਵਿਭਾਗ ਦੇ ਅਧਿਕਾਰੀਆਂ ਦੀ ਲਾਪ੍ਰਵਾਹੀ ਕਰਕੇ ਦਰਜਨਾਂ ਪਿੰਡ ਰਹਿਣਗੇ ਪਾਣੀ ਤੋਂ ਵਾਂਝੇ

ਕੋਟਲੀ ਸੂਰਤ ਮੱਲ੍ਹੀ, 15 ਮਈ (ਕੁਲਦੀਪ ਸਿੰਘ ਨਾਗਰਾ)-ਝੋਨੇ ਦੇ ਸੀਜਨ ਦੌਰਾਨ ਬਿਜਲੀ ਦੀ ਭਾਰੀ ਕਿੱਲਤ ਦੇ ਚਲਦਿਆਂ ਫ਼ਸਲਾਂ ਦੀ ਸਿੰਚਾਈ ਲਈ ਕਿਸਾਨਾ ਦੀ ਮੁੱਖ ਟੇਕ ਨਹਿਰੀ ਪਾਣੀ 'ਤੇ ਹੁੰਦੀ ਹੈ, ਪਰ ਇਲਾਕੇ ਦੇ ਦਰਜਨ ਦੇ ਕਰੀਬ ਪਿੰਡਾਂ ਵਿਚ ਨਹਿਰੀ ਵਿਭਾਗ ਦੇ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣਾ ਵਿਖੇ ਤੀਜੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਟਾਲਾ, 15 ਮਈ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾ ਵਿਖੇ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸੰਗਤਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਕÏਮੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਕੀਰਤਨ ਸਮਾਗਮ

ਘੱਲੂਘਾਰਾ ਸਾਹਿਬ, 15 ਮਈ (ਮਿਨਹਾਸ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਆਗਮਨ ਪੁਰਬ ਅਤੇ ਕÏਮੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਇਤਿਹਾਸਕ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਕÏਮੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਕੀਰਤਨ ਸਮਾਗਮ

ਘੱਲੂਘਾਰਾ ਸਾਹਿਬ, 15 ਮਈ (ਮਿਨਹਾਸ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਆਗਮਨ ਪੁਰਬ ਅਤੇ ਕÏਮੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਇਤਿਹਾਸਕ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਘੱਲੂਘਾਰਾ ਸਾਹਿਬ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਮਨਾਇਆ

ਘੱਲੂਘਾਰਾ ਸਾਹਿਬ, 15 ਮਈ (ਮਿਨਹਾਸ)-ਬਲਾਕ ਕਾਹਨੂੰਵਾਨ ਦੇ ਪਿੰਡ ਸਹਾਏਪੁਰ ਦੇ ਨÏਜਵਾਨਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਘੱਲੂਘਾਰਾ ਸਾਹਿਬ ਦੇ 11 ਹਜ਼ਾਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮÏਕੇ 'ਤੇ ਸਹਾਏਪੁਰ ਦੇ ...

ਪੂਰੀ ਖ਼ਬਰ »

ਔਰਤ ਨਾਲ ਪੈਸੇ ਦੁੱਗਣੇ ਕਰਨ ਨੂੰ ਲੈ ਕੇ ਮਾਰੀ ਠੱਗੀ

ਕਾਦੀਆਂ, 15 ਮਈ (ਯਾਦਵਿੰਦਰ ਸਿੰਘ)-ਕਾਦੀਆਂ ਵਿਚ ਇਕ ਅÏਰਤ ਦੇ ਨਾਲ ਪੈਸੇ ਦੁੱਗਣੇ ਕਰਨ ਨੂੰ ਲੈ ਕੇ 3 ਵਿਅਕਤੀਆਂ ਤੇ 1 ਔਰਤ ਨੇ ਮਾਰੀ ਠੱਗੀ ਕਾਦੀਆਂ ਪੁਲਿਸ ਵਲੋਂ ਮਾਮਲਾ ਦਰਜ ਕੀਤੀ ਹੈ | ਕਾਦੀਆਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਕੀਲਾ ਬਾਨੋ ਪਤਨੀ ਸ਼ੇਰ ਮੁਹੰਮਦ ...

ਪੂਰੀ ਖ਼ਬਰ »

ਨਾਨੋਨੰਗਲ ਪੁਲ ਨੇੜੇ ਨੌਜਵਾਨ ਦੀ ਲਾਸ਼ ਬਰਾਮਦ

ਦੀਨਾਨਗਰ, 15 ਮਈ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ-ਨਾਨੋਨੰਗਲ ਪੁਲ ਨਜ਼ਦੀਕ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਜੋ ਰਾਤ ਕਰੀਬ 8.30 ਵਜੇ ਆਪਣੇ ਮੋਟਰਸਾਈਕਲ 'ਤੇ ਦੀਨਾਨਗਰ ਤੋਂ ਪਿੰਡ ਲਈ ਰਵਾਨਾ ਹੋਇਆ ਸੀ ਅਤੇ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ

ਦੋਰਾਂਗਲਾ, 15 ਮਈ (ਚੱਕਰਾਜਾ)-ਦੋਰਾਂਗਲਾ ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਮੇਤ ਇਕ ਔਰਤ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਅਨੁਸਾਰ ਏ.ਐਸ.ਆਈ ਭੁਪਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ਮਿਲੀ ਗੁਪਤ ਸੂਚਨਾ ...

ਪੂਰੀ ਖ਼ਬਰ »

ਮਹਿਲਾਵਾਂ ਨੰੂ ਇਕ-ਇਕ ਹਜ਼ਾਰ ਪੈਨਸ਼ਨ ਦੇਣ ਤੋਂ ਭੱਜੀ 'ਆਪ' ਸਰਕਾਰ-ਅਮਨਦੀਪ ਕੌਰ ਰੰਧਾਵਾ

ਗੁਰਦਾਸਪੁਰ, 15 ਮਈ (ਆਰਿਫ਼)-ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਟੀਮ ਵਲੋਂ ਚੋਣਾਂ ਦੌਰਾਨ ਸਭ ਤੋਂ ਵੱਧ ਗਰੰਟੀਆਂ ਤੇ ਵਾਅਦਿਆਂ ਦੀ ਝੜੀ ਲਗਾਈ ਗਈ ਸੀ, ਇਨ੍ਹਾਂ ਵਾਅਦਿਆਂ ਵਿਚੋਂ ਪੰਜਾਬ ਦੀਆਂ ਧੀਆਂ ਅਤੇ ਮਹਿਲਾਵਾਂ ਲਈ ਇਕ ਹਜ਼ਾਰ ਮਹੀਨਾ ਪੈਨਸ਼ਨ ਵਜੋਂ ਦੇਣ ...

ਪੂਰੀ ਖ਼ਬਰ »

ਪੁਲ ਤਿੱਬੜੀ ਛਾਉਣੀ ਤੋਂ ਮਾਨ ਚੋਪੜਾ ਤੱਕ ਨਹਿਰੀ ਪਟੜੀ 'ਤੇ ਬੰਦ ਪਈ ਸੜਕ ਨੰੂ ਖੋਲ੍ਹਣ 'ਤੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ

ਤਿੱਬੜ, 15 ਮਈ (ਭੁਪਿੰਦਰ ਸਿੰਘ ਬੋਪਾਰਾਏ)-ਹਲਕਾ ਗੁਰਦਾਸਪੁਰ ਦੇ ਪਿੰਡ ਮਾਨ ਚੋਪੜਾ ਤੋਂ ਲੈ ਕੇ ਪੁਲ ਤਿੱਬੜੀ ਤੱਕ ਜਾਣ ਵਾਲਾ ਰਸਤਾ ਜੋ ਕਿ ਬੀਤੇ 6 ਸਾਲ ਤੋਂ ਬੰਦ ਪਿਆ ਸੀ | ਜਿਸ ਦੇ ਖੁੱਲ੍ਹ ਜਾਣ ਨਾਲ ਹੁਣ ਸਬੰਧਿਤ ਪਿੰਡਾਂ ਦੇ ਲੋਕਾਂ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ...

ਪੂਰੀ ਖ਼ਬਰ »

ਪ੍ਰਧਾਨ ਬੱਲਪੁਰੀਆਂ ਦੀ ਅਗਵਾਈ 'ਚ ਬਿਜਲੀ ਮੁਲਾਜ਼ਮਾਂ ਦਾ ਵਫ਼ਦ ਅੰਮਿ੍ਤਸਰ ਦੇ ਮੱੁਖ ਇੰਜੀਨੀਅਰ ਨੂੰ ਮਿਲਿਆ

ਬਟਾਲਾ, 15 ਮਈ (ਕਾਹਲੋਂ)-ਇੰਪਲਾਈਜ਼ ਫ਼ੈਡਰੇਸ਼ਨ ਬਿਜਲੀ ਮੁਲਾਜ਼ਮ ਦਾ ਵਫ਼ਦ ਪੰਜਾਬ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ ਵਿਚ ਖੇਤਰ ਅੰਮਿ੍ਤਸਰ ਦੇ ਨਵੇਂ ਆਏ ਮੁੱਖ ਇੰਜੀਨੀਅਰ ਜਗਜੀਤ ਸਿੰਘ ਨੂੰ ਮਿਲਿਆ | ਇਸ ਮੌਕੇ ਸਰਕਲ ਅੰਮਿ੍ਤਸਰ ਦੇ ਪ੍ਰਧਾਨ ਪਵਨ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਬੁੱਤ ਛੇੜਛਾੜ ਮਾਮਲੇ 'ਚ ਨੌਜਵਾਨਾਂ ਨੇ ਦਿੱਤਾ ਸਿਆਣਪ ਦਾ ਸਬੂਤ : ਠਾਕੁਰ ਬਲਰਾਜ ਸਿੰਘ

ਭੈਣੀ ਮੀਆਂ ਖਾਂ, 15 ਮਈ (ਜਸਬੀਰ ਸਿੰਘ ਬਾਜਵਾ)-ਬੀਤੇ ਦਿਨੀਂ ਕਾਹਨੂੰਵਾਨ ਵਿਚ ਮਹਾਰਾਣਾ ਪ੍ਰਤਾਪ ਦੇ ਬੁੱਤ ਅਤੇ ਉਨ੍ਹਾਂ ਦੇ ਘੋੜੇ ਚੇਤਕ ਨਾਲ ਕੁਝ ਸ਼ਰਾਰਤੀ ਲੋਕਾਂ ਵਲੋਂ ਛੇੜਛਾੜ ਕੀਤੀ ਗਈ ਸੀ, ਜਿਸ ਦਾ ਰਾਜਪੂਤ ਭਾਈਚਾਰੇ ਤੇ ਬਲਾਕ ਕਾਹਨੂੰਵਾਨ ਦੇ ਆਮ ਲੋਕਾਂ ਵਿਚ ...

ਪੂਰੀ ਖ਼ਬਰ »

ਐਨ.ਸੀ.ਡੀ. ਦੀ ਟੀਮ ਵਲੋਂ ਬਿਰਧ ਆਸ਼ਰਮ 'ਚ ਮੈਡੀਕਲ ਕੈਂਪ

ਗੁਰਦਾਸਪੁਰ, 15 ਮਈ (ਪੰਕਜ ਸ਼ਰਮਾ)- ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ: ਮੈਡਮ ਚੇਤਨਾ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਦੀ ਐਨ.ਸੀ.ਡੀ. ਦੀ ਟੀਮ ਵਲੋਂ ਗੁਰਦਾਸਪੁਰ ਦੇ ਬਿਰਧ ਆਸ਼ਰਮ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਵਿਚ ਡਾ: ਮੁਹੱਬਤ ਪਾਲ ਸਿੰਘ, ਸਟਾਫ਼ ਨਰਸ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡਰਾਈ ਡੇ ਮਨਾਉਣ ਲਈ ਜਨਤਾ ਨੂੰ ਪ੍ਰੇਰਿਤ

ਕਾਹਨੂੰਵਾਨ, 15 ਮਈ (ਜਸਪਾਲ ਸਿੰਘ ਸੰਧੂ)-ਸੀਨੀਅਰ ਮੈਡੀਕਲ਼ ਅਫ਼ਸਰ ਕਮਿਓਨਟੀ ਸਿਹਤ ਕੇਂਦਰ ਕਾਹਨੂੰਵਾਨ ਡਾ. ਕਰਨ ਕੁਮਾਰ ਸੈਣੀ ਤੇ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕÏਰ ਕਲਸੀ ਦੀ ਰਹਿਨੁਮਾਈ ਹੇਠ ਰਛਪਾਲ ਸਿੰਘ ਸਹਾਇਕ ਮਲੇਰੀਆ ਅਫ਼ਸਰ ਗੁਰਦਾਸਪੁਰ ਨੇ ...

ਪੂਰੀ ਖ਼ਬਰ »

ਪਿੰਡ ਭੱਟੀਆਂ ਦੇ ਪ੍ਰਾਇਮਰੀ ਸਕੂਲ ਵਿਚ ਲਗਾਏ ਬੂਟੇ

ਕਾਹਨੂੰਵਾਨ, 15 ਮਈ (ਜਸਪਾਲ ਸਿੰਘ ਸੰਧੂ)-ਪੰਜਾਬ ਵਿਚ ਜਿੱਥੇ ਥਾਂ-ਥਾਂ ਅੱਗਾਂ ਲਗਾ-ਲਗਾ ਕੇ ਰੁੱਖਾਂ ਅਤੇ ਛੋਟੇ ਪੌਦਿਆਂ ਨੂੰ ਸਾੜ ਕੇ ਸਵਾਹ ਕੀਤਾ ਜਾ ਰਿਹਾ ਹੈ, ਉਥੇ ਕੁਝ ਸਮਾਜ ਸੇਵਾ ਕਰਨ ਵਾਲੇ ਆਪਣੇ ਆਲੇ-ਦੁਆਲੇ ਨੂੰ ਹਰਿਆ ਭਰਿਆ ਰੱਖਣ ਲਈ ਪÏਦੇ ਵੀ ਲਗਾ ਰਹੇ ਹਨ | ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਵਿਖੇ ਮੈਡੀਕਲ ਕੈਂਪ ਲਗਾਇਆ

ਗੁਰਦਾਸਪੁਰ, 15 ਮਈ (ਆਰਿਫ਼)-ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੀਆਂ ਹਦਾਇਤਾਂ ਮੁਤਾਬਿਕ ਮਾਨਯੋਗ ਸੈਸ਼ਨ ਜੱਜ -ਕਮ-ਚੇਅਰਪਰਸਨ, ਜ਼ਿਲ੍ਹਾ ਕਾਨੰੂਨੀ ਸਵਾਵਾਂ ਅਥਾਰਿਟੀ ਦੀ ਰਹਿਨੁਮਾਈ ਅਤੇ ਨਵਦੀਪ ਕੌਰ ਗਿੱਲ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ- ...

ਪੂਰੀ ਖ਼ਬਰ »

ਭਾਰਤ-ਪਾਕਿ ਵੰਡ ਤੋਂ ਪਹਿਲਾਂ ਚੱਲਦੇ ਨਹਿਰੀ ਘਰਾਟ ਦੀਆਂ ਇਮਾਰਤਾਂ ਨੇ ਧਾਰਿਆ ਖੰਡਰ ਦਾ ਰੂਪ

ਪੁਰਾਣਾ ਸ਼ਾਲਾ, 15 ਮਈ (ਅਸ਼ੋਕ ਸ਼ਰਮਾ)-ਭਾਰਤ-ਪਾਕਿ ਦੀ ਵੰਡ ਤੋਂ ਪਹਿਲਾਂ ਚੱਲਦੇ ਨਹਿਰ ਅੱਪਰਬਾਰੀ ਦੁਆਬ ਦੇ ਆਟਾ ਘਰਾਟ ਦੀਆਂ ਇਮਾਰਾਤਾਂ ਇਸ ਸਮੇਂ ਖੰਡਰ ਦਾ ਰੂਪ ਧਾਰਨ ਕਰ ਚੁੱਕੀਆਂ ਹਨ | ਜਦੋਂ ਇਸ ਪ੍ਰਤੀਨਿਧ ਵਲੋਂ ਪਿੰਡ ਨਾਨੋਨੰਗਲ ਨਹਿਰ ਅੱਪਰਬਾਰੀ ਦੁਆਬ ਦਾ ...

ਪੂਰੀ ਖ਼ਬਰ »

ਪਸ਼ੂ ਭਲਾਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਸ਼ਾਹਪੁਰ ਕੰਢੀ, 15 ਮਈ (ਰਣਜੀਤ ਸਿੰਘ)-ਪਸ਼ੂ ਪਾਲਨ ਵਿਭਾਗ ਤੋਂ ਮਿਲੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੰੂ ਪਸ਼ੂ ਪਾਲਨ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਡਾ: ਵਿਜੇ ਕੁਮਾਰ ਦੀ ਅਗਵਾਈ ਹੇਠ ਪਿੰਡ ਘੋਹ ਵਿਖੇ ਪਸ਼ੂ ਭਲਾਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

ਮਹਾਂਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ ਵਪਾਰ ਮੰਡਲ ਦੇ ਨਵ-ਨਿਯੁਕਤ ਪ੍ਰਧਾਨ ਨੰੂ ਕੀਤਾ ਸਨਮਾਨਿਤ

ਪਠਾਨਕੋਟ, 15 ਮਈ (ਸੰਧੂ)-ਪਠਾਨਕੋਟ ਵਪਾਰ ਮੰਡਲ ਦੇ ਨਵ-ਨਿਯੁਕਤ ਪ੍ਰਧਾਨ ਮਨਿੰਦਰ ਸਿੰਘ ਲੱਕੀ ਦਾ ਮਹਾਂਦੇਵ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਪ੍ਰਧਾਨ ਵਿਪਨ ਮਹਾਜਨ ਤੇ ਚੇਅਰਮੈਨ ਅਸ਼ਵਨੀ ਅਗਰਵਾਲ ਦੀ ਪ੍ਰਧਾਨਗੀ ਹੇਠ ਸਨਮਾਨ ਕੀਤਾ ਗਿਆ | ਇਸ ਸਬੰਧੀ ਕਰਵਾਏ ਸਮਾਗਮ ...

ਪੂਰੀ ਖ਼ਬਰ »

ਆਲ ਇੰਡੀਆ ਕ੍ਰਿਸਚਨ ਫ਼ਰੰਟ ਨੇ ਬੱਚਿਆਂ ਨੰੂ ਵੰਡਿਆ ਸਟੇਸ਼ਨਰੀ ਦਾ ਸਾਮਾਨ

ਗੁਰਦਾਸਪੁਰ, 15 ਮਈ (ਆਰਿਫ਼)-ਆਲ ਇੰਡੀਆ ਕ੍ਰਿਸਚਨ ਫ਼ਰੰਟ ਵਲੋਂ ਪ੍ਰਧਾਨ ਸਾਬ ਮਸੀਹ ਦੀ ਅਗਵਾਈ ਹੇਠ ਪਿੰਡ ਮੰਗਲਸੈਣ ਦੇ ਸਰਕਾਰੀ ਸਕੂਲ ਵਿਖੇ 60 ਦੇ ਕਰੀਬ ਬੱਚਿਆਂ ਨੰੂ ਸਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ, ਜਿਸ ਵਿਚ ਪਾਣੀ ਵਾਲੀਆਂ ਬੋਤਲਾਂ, ਪੈੱਨ, ਪੈਨਸਿਲ, ਕਾਪੀਆਂ ...

ਪੂਰੀ ਖ਼ਬਰ »

ਸਵਰਨ ਸਲਾਰੀਆ 'ਪਰਿਵਾਰ ਜੋੜੋ ਮਹਿੰਮ ਸੰਬੰਧੀ' ਵਾਰਿਸ ਮਸੀਹ ਰਹੀਮਾਬਾਦ ਵਲੋਂ ਵਿਸ਼ੇਸ਼ ਇਕੱਤਰਤਾ

ਧਾਰੀਵਾਲ, 15 ਮਈ (ਜੇਮਸ ਨਾਹਰ)-ਉੱਘੇ ਉਦਯੋਗਪਤੀ, ਦਾ ਵਾਈਟ ਮੈਡੀਕਲ ਕਾਲਜ ਤੇ ਹਸਪਤਾਲ ਦੇ ਚੇਅਰਮੈਨ ਅਤੇ ਸਲਾਰੀਆ ਜਨ ਸੇਵਾ ਫਾਊਾਡੇਸ਼ਨ ਦੇ ਚੇਅਰਮੈਨ ਠਾਕੁਰ ਸਵਰਨ ਸਲਾਰੀਆ ਦੇ ਹੱਕ ਵਿਚ ਆਲ ਇੰਡੀਆ ਕਾਉਂਟਰ ਟੈਰੋਰੀਜ਼ਿਮ ਦੇ ਸੂਬਾ ਪ੍ਰਧਾਨ ਅਤੇ ਸਵਰਨ ਸਲਾਰੀਆ ਦੇ ...

ਪੂਰੀ ਖ਼ਬਰ »

ਪਿੰਡ ਸਿੰਘਪੁਰਾ ਵਿਖੇ ਰਵੀਕਰਨ ਸਿੰਘ ਕਾਹਲੋਂ ਵਲੋਂ ਵਰਕਰਾਂ ਨਾਲ ਮੀਟਿੰਗ

ਡੇਰਾ ਬਾਬਾ ਨਾਨਕ, 15 ਮਈ (ਅਵਤਾਰ ਸਿੰਘ ਰੰਧਾਵਾ)-ਪੰਜਾਬ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਵਲੋਂ ਬੀਤੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿਨ-ਰਾਤ ਮਿਹਨਤ ਕਰਨ ਵਾਲੇ ਸਮੂਹ ਅਕਾਲੀ ਵਰਕਰਾਂ ਅਤੇ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਸਖ਼ਤ ਕਦਮ ਚੁੱਕੇ : ਡਾਕਟਰ ਬਾਜਵਾ

ਕੋਟਲੀ ਸੂਰਤ ਮੱਲ੍ਹੀ, 15 ਮਈ (ਕੁਲਦੀਪ ਸਿੰਘ ਨਾਗਰਾ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਪ੍ਰਧਾਨ ਡਾਕਟਰ ਸਤਨਾਮ ਸਿੰਘ ਬਾਜਵਾ ਨੇ ਨਸ਼ਿਆਂ ਦੀ ਦਲਦਲ ਵਿਚ ਜਕੜੇ ਜਾ ਰਹੇ ਨੌਜਵਾਨਾਂ ਤੇ ਇਲਾਕੇ ਅੰਦਰ ਦਿਨੋ-ਦਿਨ ਵੱਧ ਰਹੀਆਂ ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੱਲ੍ਹ ਨੂੰ ਚੰਡੀਗੜ੍ਹ ਮੋਰਚੇ ਦੀ ਤਿਆਰੀਆਂ ਸੰਬੰਧੀ ਮੀਟਿੰਗ

ਧਾਰੀਵਾਲ, 15 ਮਈ (ਸਵਰਨ ਸਿੰਘ)-ਭਾਕਿਯੂ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਨਾਮ ਸਿੰਘ ਸੰਘਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਮਤਾ ਪਾਸ ਕਰਦੇ ਹੋਏ ਆਗੂਆਂ ਨੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ

ਧਾਰੀਵਾਲ, 15 ਮਈ (ਸਵਰਨ ਸਿੰਘ)-ਸਥਾਨਕ ਸ਼ਹਿਬਜਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਬਾਰ੍ਹਵੀਂ ਕਲਾਸ ਦੀ ਪਹਿਲੀ ਟਰਮ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧ ਵਿਚ ਪਿ੍ੰਸੀਪਲ ਗਗਨਜੀਤ ਕੌਰ ਨੇ ਦੱਸਿਆ ਕਿ 168 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਕਾਵਿ ਪੁਸਤਕ ਕਾਵਿ ਰੰਗ ਦੀ ਘੁੰਡ ਚੁਕਾਈ ਤੇ ਪੁਸਤਕ ਗੋਸ਼ਟੀ

ਦੀਨਾਨਗਰ, 15 ਮਈ (ਸੰਧੂ/ਸੋਢੀ/ਸ਼ਰਮਾ)-ਇੰਟਰਨੈਸ਼ਨਲ ਪੰਜਾਬੀ ਸਾਹਿਤ ਸਭਾ ਦੀਨਾਨਗਰ ਅਤੇ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੇ ਸਹਿਯੋਗ ਨਾਲ ਪ੍ਰਸਿੱਧ ਸਾਹਿਤਕਾਰ ਗਿਆਨੀ ਧਿਆਨ ਸਿੰਘ ਸ਼ਾਹ ਸਿਕੰਦਰ ਦੀ ਕਾਵਿ ਪੁਸਤਕ ਕਾਵਿ ਰੰਗ ਦੀ ਘੁੰਡ ਚੁਕਾਈ ਅਤੇ ਪੁਸਤਕ ...

ਪੂਰੀ ਖ਼ਬਰ »

ਐਕਸ ਬੀ. ਐੱਸ. ਐੱਫ. ਮੈਨ ਵੈਲਫੇਅਰ ਐਸੋਸੀਏਸ਼ਨ ਦੀ ਮੰਗਾਂ ਸਬੰਧੀ ਹੋਈ ਮੀਟਿੰਗ

ਫਤਹਿਗੜ੍ਹ ਚੂੜੀਆਂ, 15 ਮਈ (ਧਰਮਿੰਦਰ ਸਿੰਘ ਬਾਠ)-ਐਕਸ ਬੀ.ਐੱਸ.ਐੱਫ. ਮੈਨ ਵੈਲਫ਼ੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਸੇਵਾ ਮੁਕਤ ਡਿਪਟੀ ਕਮਾਂਡੈਂਟ ਐਸ.ਐਸ. ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲੰਮੇ ਸਮੇਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ...

ਪੂਰੀ ਖ਼ਬਰ »

ਬਾਬਾ ਹਰਭਜਨ ਸਿੰਘ ਬਾਜਵਾ ਨੇ ਕਲਾਤਮਿਕ ਫੋਟੋਗ੍ਰਾਫ਼ੀ ਦਾ ਖ਼ਜ਼ਾਨਾ ਪੰਜਾਬੀ ਸੱਥ ਲਾਂਬੜਾ ਨੂੰ ਸੌਂਪਿਆ

ਊਧਨਵਾਲ, 15 ਮਈ (ਪਰਗਟ ਸਿੰਘ)-ਕਲਾਤਮਿਕ ਅਤੇ ਹੁਨਰਬਾਜ਼ ਤਸਵੀਕਕਸ਼ੀ ਦੇ ਮਾਹਿਰ ਵਿਸ਼ਵ ਪ੍ਰਸਿੱਧ ਸਾਹਿਤਕ ਫੋਟੋਗ੍ਰਾਫਰ ਬਾਬਾ ਹਰਭਜਨ ਸਿੰਘ ਬਾਜਵਾ ਨੇ ਲਗਪਗ ਪੌਣੀ ਸਦੀ ਦੇ ਫੋਟੋਗ੍ਰਾਫ਼ਰ ਹੁਨਰ ਨੂੰ ਖ਼ਾਲਸਾ ਵਿਰਾਸਤੀ ਅਜਾਇਬ ਘਰ ਬਾਬਾ ਖੁਜਰਾਲ ਸਿੰਘ ...

ਪੂਰੀ ਖ਼ਬਰ »

ਸ਼ਾਹਪੁਰ 'ਚ ਨੌਜਵਾਨਾਂ ਨੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਵਡਾਲਾ ਬਾਂਗਰ, 15 ਮਈ (ਭੁੰਬਲੀ)-ਇੱਥੋਂ ਇਕ ਕਿਲੋਮੀਟਰ ਦੂਰ ਪੈਂਦੇ ਪਿੰਡ ਸ਼ਾਹਪੁਰ-ਅਮਰਗੜ੍ਹ ਦੇ ਨੌਜਵਾਨਾਂ ਵਲੋਂ ਖੇਡਾਂ ਪ੍ਰਤੀ ਰੁਚੀ ਨੂੰ ਵਿਖਾਉਂਦੇ ਹੋਏ ਇਕ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਕ੍ਰਿਕਟ ਟੂਰਨਾਮੈਂਟ ਵਿਚ ਵੱਖ-ਵੱਖ ਕ੍ਰਿਕਟ ਕਲੱਬਾਂ ...

ਪੂਰੀ ਖ਼ਬਰ »

ਸਤਿਗੁਰੂ ਕਬੀਰ ਦਾ 624ਵਾਂ ਪ੍ਰਕਾਸ਼ ਪੁਰਬ 14 ਜੂਨ ਨੂੰ ਮਨਾਇਆ ਜਾਵੇਗਾ

ਧਾਰੀਵਾਲ, 15 ਮਈ (ਸਵਰਨ ਸਿੰਘ)-ਪ੍ਰਬੰਧਕ ਕਮੇਟੀ ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਧਾਰੀਵਾਲ ਦੀ ਇਕ ਅਹਿਮ ਮੀਟਿੰਗ ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਵਿਖੇ ਕ੍ਰਾਂਤੀਕਾਰੀ ਰਹਿਬਰ ਸਤਿਗੁਰੂ ਕਬੀਰ ਦਾ 624ਵਾਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਵਿਧਾਇਕ ਕਲਸੀ ਦੀ ਅਗਵਾਈ 'ਚ ਸੜਕ ਦੇ ਹੋ ਰਹੇ ਨਵੀਨੀਕਰਨ ਦਾ ਲਿਆ ਜਾਇਜ਼ਾ

ਵਡਾਲਾ ਗ੍ਰੰਥੀਆਂ, 15 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿਚ ਸਤਕੋਹਾ-ਸੇਖਵਾਂ ਸੜਕ ਦੇ ਹੋ ਰਹੇ ਨਵੀਨੀਕਰਨ ਦਾ ਅੱਜ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਬਲਾਕ ਇੰਚਾਰਜ ਡਾ. ਜਗਦੀਸ਼ ...

ਪੂਰੀ ਖ਼ਬਰ »

ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 15 ਮਈ (ਆਰਿਫ਼)-ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਜੱਟਾਂ ਬੱਬੇਹਾਲੀ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਨੀਲਮ ਹੰਸ ਤੇ ਉਪ ...

ਪੂਰੀ ਖ਼ਬਰ »

ਪਿੰਡ ਪਹਾੜੀਪੁਰ ਵਿਖੇ ਸਰਹੱਦ 'ਤੇ ਦੇਖੀ ਗਈ ਡਰੋਨ ਦੀ ਗਤੀਵਿਧੀ, ਬੀ.ਐੱਸ.ਐੱਫ. ਨੇ ਚਲਾਏ 19 ਰੌਂਦ

ਬਮਿਆਲ, 15 ਮਈ (ਰਾਕੇਸ਼ ਸ਼ਰਮਾ)-ਅੱਜ ਸਵੇਰੇ ਕਰੀਬ 4.10 ਵਜੇ ਸਰਹੱਦੀ ਖੇਤਰ ਬਮਿਆਲ ਦੇ ਪਿੰਡ ਪਹਾੜੀਪੁਰ ਵਿਖੇ ਤਾਇਨਾਤ ਸੀਮਾ ਸੁਰੱਖਿਆ ਬੱਲ ਦੇ ਜਵਾਨਾਂ ਵਲੋਂ ਪਾਕਿਸਤਾਨ ਤੋਂ ਭਾਰਤ ਵੱਲ ਆਉਂਦਾ ਇਕ ਡਰੋਨ ਦੇਖਿਆ ਗਿਆ | ਜਿਸ ਦੇ ਚੱਲਦਿਆਂ ਸੀਮਾ ਸੁਰੱਖਿਆ ਬੱਲ ਦੇ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 15 ਮਈ (ਗੁਰਦੇਵ ਸਿੰਘ ਜੌਹਲ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

13 ਬੋਤਲਾਂ ਹਿਮਾਚਲ ਪ੍ਰਦੇਸ਼ ਅਤੇ 15 ਹਜ਼ਾਰ ਐੱਮ.ਐੱਲ. ਨਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਪਠਾਨਕੋਟ, 15 ਮਈ (ਸੰਧੂ)-ਥਾਣਾ ਡਵੀਜ਼ਨ ਨੰਬਰ 2 ਵਿਖੇ ਤਾਇਨਾਤ ਏ.ਐਸ.ਆੲਾ ਬਲਦੇਵ ਸਿੰਘ ਦੀ ਗਅਵਾਈ ਹੇਠ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੰੂ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਬੱਜਰੀ ਕੰਪਨੀ ਦਾ ਇਕ ਵਿਅਕਤੀ ...

ਪੂਰੀ ਖ਼ਬਰ »

ਨੰਗਲ ਦੇ ਇਕ ਹੋਟਲ 'ਚ ਬੈਠੇ ਪੁਲਿਸ ਮੁਲਾਜ਼ਮਾਂ 'ਤੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਡਮਟਾਲ, 15 ਮਈ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਇਕ ਹੋਟਲ ਵਿਚ ਬੈਠੇ ਪੁਲਿਸ ਮੁਲਾਜ਼ਮਾਂ 'ਤੇ ਕੁਝ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਗਲ ...

ਪੂਰੀ ਖ਼ਬਰ »

ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕੀਤੀ ਜਾਵੇ : ਕ੍ਰਾਂਤੀਕਾਰੀ ਕਿਸਾਨ ਯੂਨੀਅਨ

ਬਟਾਲਾ, 10 ਮਈ (ਬੁੱਟਰ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਯੂਨੀਅਨ ਦਫ਼ਤਰ ਬਟਾਲਾ ਵਿਖੇ ਰਾਜ ਗੁਰਵਿੰਦਰ ਸਿੰਘ ਘੁਮਾਣ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਝੋਨੇ ਦੀ ਲੁਆਈ 10 ਜੂਨ ਤੋਂ ...

ਪੂਰੀ ਖ਼ਬਰ »

ਮੰਗਾਂ ਅਤੇ ਮੁਸ਼ਕਿਲਾਂ ਨੂੰ ਲੈ ਕੇ ਪੈਨਸ਼ਨਰ ਐਸੋਸੀਏਸ਼ਨ ਦੀ ਹੋਈ ਮੀਟਿੰਗ

ਧਾਰੀਵਾਲ, 15 ਮਈ (ਸਵਰਨ ਸਿੰਘ)-ਪੰਜਾਬ ਰਾਜ ਪਾਵਰਕਾਮ ਅਤੇ ਟਰਾਂਮਿਸ਼ਨ ਪਨਸ਼ਨਰ ਐਸੋਸੀਏਸ਼ਨ ਮੰਡਲ ਧਾਰੀਵਾਲ ਦੀ ਮੀਟਿੰਗ ਜਸਵੰਤ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਕਲ ਪ੍ਰਧਾਨ ਹਜ਼ਾਰਾ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਵਿਚ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ +2 ਦੇ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ

ਨੌਸ਼ਹਿਰਾ ਮੱਝਾ ਸਿੰਘ, 15 ਮਈ (ਤਰਸੇਮ ਸਿੰਘ ਤਰਾਨਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਦਾ +2 ਕਲਾਸ ਦਾ ਸਮੈਸਟਰ ਪਹਿਲਾ ਦਾ ਨਤੀਜਾ 100 ਫ਼ੀਸਦੀ ਰਿਹਾ, ਜਿਸ ਵਿਚ ਸਾਇੰਸ ਗਰੁੱਪ ਦੇ 20 ਅਤੇ ਆਰਟਸ ਗਰੁੱਪ ਦੇ 6 ਵਿਦਿਆਰਥੀਆਂ ਨੇ ਪਹਿਲਾ ...

ਪੂਰੀ ਖ਼ਬਰ »

ਕਿਸਾਨ ਭਰਾਵਾਂ ਨੂੰ ਪੰਜਾਬ ਦੇ ਬਿਜਲੀ ਘਰਾਂ ਦਾ ਨੁਕਸਾਨ ਕਿਸੇ ਵੀ ਕੀਮਤ 'ਤੇ ਨਹੀਂ ਕਰਨਾ ਚਾਹੀਦਾ-ਨਾਨੋਵਾਲੀਆ

ਗੁਰਦਾਸਪੁਰ, 15 ਮਈ (ਆਰਿਫ਼)-ਭਾਵੇਂ ਪਾਵਰਕਾਮ ਅੰਦਰ 40 ਹਜ਼ਾਰ ਦੇ ਕਰੀਬ ਬਿਜਲੀ ਮੁਲਾਜ਼ਮਾਂ ਦੀਆਂ ਅਸਾਮੀਆਂ ਖ਼ਾਲੀ ਹੋਣ ਕਾਰਨ ਪੰਜਾਬ ਦੇ ਲੋਕਾਂ ਦੀਆਂ ਬਿਜਲੀ ਸਬੰਧੀ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਨਹੀਂ ਹੋ ਰਿਹਾ ਪਰ ਕਿਸਾਨਾਂ ਵਲੋਂ ਬਿਜਲੀ ਘਰਾਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮੁਸਲਿਮ ਜਮਾਤ ਅਹਿਮਦੀਆ ਵਲੋਂ ਈਦ ਮਿਲਨ ਪਾਰਟੀ

ਕਾਦੀਆਂ, 15 ਮਈ (ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ)-ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਮੁਸਲਿਮ ਜਮਾਤ ਅਹਿਮਦੀਆ ਵਲੋਂ 'ਈਦ ਮਿਲਨ ਪਾਰਟੀ ਦੇ ਸਬੰਧ ਇਕ ਸਮਾਗਮ ਸਰਾਏ ਤਾਹਿਰ ਸਿਵਲ ਲਾਈਨਜ਼ ਵਿਖੇ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਪਵਿੱਤਰ ...

ਪੂਰੀ ਖ਼ਬਰ »

ਪਿੰਡ ਕਾਹਲਵਾਂ ਵਿਖੇ ਪੇਂਡੂ ਸਿਹਤ ਅਤੇ ਸਫ਼ਾਈ ਕਮੇਟੀ ਦੀ ਮੀਟਿੰਗ ਸਮੇਂ ਸਿੱਖਿਅਕ ਬੱਚਿਆਂ ਦੀ ਚੋਣ

ਕਾਦੀਆਂ, 15 ਮਈ (ਯਾਦਵਿੰਦਰ ਸਿੰਘ, ਪ੍ਰਦੀਪ ਸਿੰਘ ਬੇਦੀ)-ਬਲਾਕ ਭਾਮ ਅਧੀਨ ਆਉਂਦੇ ਪਿੰਡ ਕਾਹਲਵਾਂ ਵਿਖੇ ਸਿੱਖਿਅਕ ਬੱਚਿਆਂ ਦੀ ਚੋਣ ਕਰਕੇ ਸਰਕਾਰੀ ਸਕੂਲ ਕਾਹਲਵਾਂ ਵਿਖੇ ਪੇਂਡੂ ਸਿਹਤ ਅਤੇ ਖੁਰਾਕ ਕਮੇਟੀ ਦੀ ਮੀਟਿੰਗ ਕੀਤੀ ਗਈ | ਇਸ ਮÏਕੇ ਬੀ.ਈ.ਈ. ਸੁਰਿੰਦਰ ਕÏਰ ਨੇ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਕੌਮੀ ਪੱਧਰ ਦੇ ਲੇਖ ਮੁਕਾਬਲੇ 'ਚੋਂ ਪ੍ਰਸੰਸਾ ਪੱਤਰ ਹੋਇਆ ਪ੍ਰਾਪਤ

ਕਾਦੀਆਂ, 15 ਮਈ (ਕੁਲਵਿੰਦਰ ਸਿੰਘ)-ਐਨ.ਸੀ.ਆਰ.ਈ.ਟੀ. ਅਤੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਉਦਮ ਸਦਕਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਕੂਲਾਂ 'ਚ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ ...

ਪੂਰੀ ਖ਼ਬਰ »

ਬਲਬੀਰ ਸਿੰਘ ਪਨੂੰ ਨੇ ਉਮਰਵਾਲ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਕਿਲ੍ਹਾ ਲਾਲ ਸਿੰਘ, 15 ਮਈ (ਬਲਬੀਰ ਸਿੰਘ)- ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਨੇ ਪਿੰਡ ਉਮਰਵਾਲ ਵਿਖੇ 'ਆਪ' ਦੇ ਵਰਕਰਾਂ ਨਾਲ ਪਿੰਡ ਦੀਆਂ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ ਕੀਤੀ | ਇਸ ਮੌਕੇ ਬਲਬੀਰ ਸਿੰਘ ਪਨੂੰ ਨੇ ...

ਪੂਰੀ ਖ਼ਬਰ »

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ 'ਚ ਡਾ: ਸੰਧੂ ਨੇ ਪਿੰਡ ਦੇ ਛੱਪੜ ਦਾ ਕੰਮ ਸ਼ੁਰੂ ਕਰਵਾਇਆ

ਕਾਦੀਆਂ, 15 ਮਈ (ਯਾਦਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿਚ ਨਜ਼ਦੀਕੀ ਪਿੰਡ ਚੀਮੇ ਅੰਦਰ ਬਟਾਲਾ ਬਲਾਕ ਇੰਚਾਰਜ ਡਾ. ਜਗਦੀਸ਼ ਸਿੰਘ ਸੰਧੂ ਰਜਾਦਾ ਵਲੋਂ ਪਿੰਡ ਦੇ ਛੱਪੜ ਦਾ ਕੰਮ ਸ਼ੁਰੂ ਕਰਵਾਇਆ | ਛੱਪੜ ਦਾ ...

ਪੂਰੀ ਖ਼ਬਰ »

ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਸੈਂਟਰ ਆਫ਼ ਐਕਸੀਲੈਂਸ ਫ਼ਾਰ ਵੈਜੀਟੇਬਲਜ਼ ਦਾ ਦੌਰਾ

ਗੁਰਦਾਸਪੁਰ, 15 ਮਈ (ਆਰਿਫ਼)-ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਉਪ ਚਾਂਸਲਰ ਡਾ: ਸੁਸ਼ੀਲ ਮਿੱਤਲ ਦੇ ਨਿਰਦੇਸ਼ਾਂ ਤਹਿਤ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਦੇ 6ਵੇਂ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਸੈਂਟਰ ਆਫ਼ ਐਕਸੀਲੈਂਸ ਫ਼ਾਰ ਵੈਜੀਟੇਬਲਜ਼ (ਇੰਡੋ ਇਜਰਾਇਲ ...

ਪੂਰੀ ਖ਼ਬਰ »

ਪਿੰਡ ਮਾੜੀ ਪੰਨਵਾਂ ਦੇ ਵਾਸੀਆਂ ਨੇ ਗੁਰਦੁਆਰੇ ਦੀ ਜ਼ਮੀਨ ਦੀ ਬੋਲੀ ਕਰਵਾਉਣ ਦੀ ਕੀਤੀ ਮੰਗ

ਸ੍ਰੀ ਹਰਿਗੋਬਿੰਦਪੁਰ, 15 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਪੁਲਿਸ ਥਾਣੇ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਦਮਦਮਾ ਸਾਹਿਬ ਜ਼ੋਨ ਦੇ ਪ੍ਰਧਾਨ ਹਰਦੀਪ ਸਿੰਘ ਫੌਜੀ ਦੀ ਅਗਵਾਈ ਹੇਠ ਇਕੱਤਰ ਹੋਏ ਆਗੂਆਂ ਅਤੇ ਪਿੰਡ ਮਾੜੀ ਪੰਨਵਾਂ ਦੇ ...

ਪੂਰੀ ਖ਼ਬਰ »

ਨੰਗਲ ਦੇ ਇਕ ਹੋਟਲ 'ਚ ਬੈਠੇ ਪੁਲਿਸ ਮੁਲਾਜ਼ਮਾਂ 'ਤੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਡਮਟਾਲ, 15 ਮਈ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਇਕ ਹੋਟਲ ਵਿਚ ਬੈਠੇ ਪੁਲਿਸ ਮੁਲਾਜ਼ਮਾਂ 'ਤੇ ਕੁਝ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਗਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪਠਾਨਕੋਟ, 15 ਮਈ (ਗੁਰਦੇਵ ਸਿੰਘ ਜੌਹਲ)-ਸ੍ਰੀ ਗੁਰੂ ਅਮਰ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਸਭ ...

ਪੂਰੀ ਖ਼ਬਰ »

ਮਿੰਨੀ ਗੋਆ ਵਿਖੇ ਝੀਲ 'ਚ ਨਹਾਉਂਦੇ ਸਮੇਂ ਡੁੱਬਣ ਕਾਰਨ ਨੌਜਵਾਨ ਦੀ ਮੌਤ

ਸ਼ਾਹਪੁਰ ਕੰਢੀ, 15 ਮਈ (ਰਣਜੀਤ ਸਿੰਘ)-ਅੱਤ ਦੀ ਪੈ ਰਹੀ ਗਰਮੀ ਦੇ ਚੱਲਦਿਆਂ ਮਿੰਨੀ ਗੋਆ ਚਮਰੋੜ ਟਾਪੂ ਵਿਖੇ ਲੋਕਾਂ ਦੀ ਆਮਦ ਵਧਦੀ ਜਾ ਰਹੀ ਹੈ | ਜਿਸ ਦੇ ਚੱਲਦਿਆਂ ਅੱਜ ਇਕ ਨੌਜਵਾਨ ਦੀ ਝੀਲ ਵਿਚ ਡੁੱਬਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਆਪਣੇ ਦੋਸਤਾਂ ਨਾਲ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 15 ਮਈ (ਗੁਰਦੇਵ ਸਿੰਘ ਜੌਹਲ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸੀ.ਐੱਸ.ਸੀ. ਸੁਸਾਇਟੀ ਵਲੋਂ ਜ਼ਿਲ੍ਹੇ ਦੇ ਹਰੇਕ ਪਿੰਡ ਨੰੂ ਬਣਾਇਆ ਜਾ ਰਿਹਾ ਡਿਜੀਟਲ ਸਾਖਰਤਾ

ਪਠਾਨਕੋਟ, 15 ਮਈ (ਸੰਧੂ)-ਸੀ.ਐੱਸ.ਸੀ ਸੁਸਾਇਟੀ ਵਲੋਂ ਪਠਾਨਕੋਟ ਦੇ ਹਰੇਕ ਪਿੰਡ ਨੰੂ ਡਿਜੀਟਲ ਸ਼ਾਖਰਤਾ ਬਣਾਇਆ ਜਾ ਰਿਹਾ ਹੈ | ਇਸੇ ਤਹਿਤ ਪਿੰਡ ਖ਼ਾਨਪੁਰ ਵਿਖੇ ਇੰਚਾਰਜ ਵਿਨੀਤ ਸਲਹੋਤਰਾ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ, ਜਿਥੇ ਪਿੰਡ ਦੀਆਂ ਮਹਿਲਾਵਾਂ ਨੇ ...

ਪੂਰੀ ਖ਼ਬਰ »

13 ਬੋਤਲਾਂ ਹਿਮਾਚਲ ਪ੍ਰਦੇਸ਼ ਅਤੇ 15 ਹਜ਼ਾਰ ਐੱਮ.ਐੱਲ. ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਪਠਾਨਕੋਟ, 15 ਮਈ (ਸੰਧੂ)-ਥਾਣਾ ਡਵੀਜ਼ਨ ਨੰਬਰ 2 ਵਿਖੇ ਤਾਇਨਾਤ ਏ.ਐਸ.ਆੲਾ ਬਲਦੇਵ ਸਿੰਘ ਦੀ ਗਅਵਾਈ ਹੇਠ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੰੂ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਬੱਜਰੀ ਕੰਪਨੀ ਦਾ ਇਕ ਵਿਅਕਤੀ ...

ਪੂਰੀ ਖ਼ਬਰ »

ਦਾਜ ਲਈ ਤੰਗ-ਪ੍ਰੇਸ਼ਾਨ ਕਰਨ 'ਤੇ ਪਤੀ ਖ਼ਿਲਾਫ਼ ਮਾਮਲਾ ਦਰਜ

ਪਠਾਨਕੋਟ, 15 ਮਈ (ਸੰਧੂ)-ਇਕ ਪਤਨੀ ਦੀ ਸ਼ਿਕਾਇਤ 'ਤੇ ਜ਼ਿਲ੍ਹਾ ਪੁਲਿਸ ਵਲੋਂ ਪਤੀ ਖ਼ਿਲਾਫ਼ ਦਹੇਜ ਦੀ ਮੰਗ ਨੰੂ ਲੈ ਕੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਸ਼ਿਕਾਇਤ ਕਰਤਾ ਨੇ ਪੁਲਿਸ ਨੰੂ ਦੱਸਿਆ ਕਿ ਉਸ ਦਾ ਵਿਆਹ ਕੁਝ ਸਾਲ ਪਹਿਲਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 6 ਪ੍ਰੀਿਖ਼ਆ ਕੇਂਦਰਾਂ 'ਤੇ ਹੋਈ ਪੀ. ਐੱਸ. ਟੀ. ਐੱਸ. ਈ. ਅਤੇ ਐੱਨ. ਐੱਮ. ਐੱਮ. ਐੱਸ. ਦੀ ਪ੍ਰੀਿਖ਼ਆ

ਪਠਾਨਕੋਟ, 15 ਮਈ (ਸੰਧੂ)-ਐੱਸ.ਈ.ਈ.ਆਰ.ਟੀ ਵਲੋਂ ਸੂਬੇ ਭਰ ਵਿਚ ਅੱਜ ਪੀ.ਐੱਸ.ਟੀ.ਐੱਸ.ਈ ਅਤੇ ਐੱਨ.ਐੱਮ.ਐੱਮ.ਐੱਸ ਪ੍ਰੀਖਿਆ ਲਈ ਗਈ | ਇਸ ਪ੍ਰੀਖਿਆ ਨੰੂ ਜ਼ਿਲ੍ਹਾ ਪਠਾਨਕੋਟ ਵਿਚ ਸੁਚਾਰੂ ਰੂਪ ਵਿਚ ਚਲਾਉਣ ਲਈ 6 ਪ੍ਰੀਖਿਆ ਕੇਂਦਰ ਬਣਾਏ ਗਏ, ਜਿਨ੍ਹਾਂ ਵਿਚ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਆਦਰਸ਼ ਭਾਰਤੀ ਕਾਲਜ ਵਿਖੇ ਵਿਗਿਆਨ ਵਿਭਾਗ ਨੇ ਵਿਦਾਇਗੀ ਸਮਾਗਮ ਕਰਵਾਇਆ

ਪਠਾਨਕੋਟ, 15 ਮਈ (ਸੰਧੂ)-ਆਦਰਸ਼ ਭਾਰਤੀ ਕਾਲਜ ਦੇ ਵਿਗਿਆਨ ਵਿਭਾਗ ਵਲੋਂ ਵਿਦਾਇਗੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਗਿਆਨ ਵਿਭਾਗ ਦੇ ਸਾਰੇ ਅਧਿਆਪਕ ਅਤੇ ਪਿ੍ੰਸੀਪਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਦੌਰਾਨ ਪ੍ਰੋ: ਕੁਲਦੀਪ ਗੁਪਤਾ ਨੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕਰਨ ਦੀ ਮੰਗ ਨੰੂ ਲੈ ਕੇ ਕੈਬਨਿਟ ਮੰਤਰੀ ਨੰੂ ਸੌਂਪਿਆ ਮੰਗ-ਪੱਤਰ

ਘਰੋਟਾ, 15 ਮਈ (ਸੰਜੀਵ ਗੁਪਤਾ)-ਨੀਮ ਪਹਾੜੀ ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਫੂਡ ਸਪਲਾਈ ਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੰੂ ਮੰਗ ਪੱਤਰ ਦੇ ਕੇ ਜ਼ਿਲ੍ਹੇ ਅੰਦਰ 26 ਜੂਨ ਦੀ ਬਜਾਏ 1 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਨ ਦੀ ਮੰਗ ...

ਪੂਰੀ ਖ਼ਬਰ »

ਸੰਮਤੀ ਮਾਰਕੀਟ ਦੇ ਦੁਕਾਨਦਾਰਾਂ ਨੇ ਮੰਗਾਂ ਨੰੂ ਲੈ ਕੇ ਵਿਭੂਤੀ ਸ਼ਰਮਾ ਨੰੂ ਸੌਂਪਿਆ ਮੰਗ-ਪੱਤਰ

ਪਠਾਨਕੋਟ, 15 ਮਈ (ਚੌਹਾਨ)-ਮਾਰਕੀਟ ਸੰਮਤੀ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਤਿੰਨ ਪ੍ਰਮੁੱਖ ਮੰਗਾਂ ਨੰੂ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੰੂ ਮੰਗ-ਪੱਤਰ ਦਿੱਤਾ ਗਿਆ | ਮਾਰਕੀਟ ਦੇ ਪ੍ਰਧਾਨ ਨਰਿੰਦਰ ਵਾਲੀਆ ਦੀ ਅਗਵਾਈ ਹੇਠ ਦੁਕਾਨਦਾਰਾਂ ...

ਪੂਰੀ ਖ਼ਬਰ »

ਮੇਅਰ ਪੰਨਾ ਲਾਲ ਭਾਟੀਆ ਨੇ ਸ਼ਹਿਰ ਦੇ ਨਾਲਿਆਂ ਦਾ ਕੀਤਾ ਨਿਰੀਖ਼ਣ

ਪਠਾਨਕੋਟ, 15 ਮਈ (ਚੌਹਾਨ)-ਪਠਾਨਕੋਟ ਨਗਰ ਨਿਗਮ ਦੇ ਮੇਅਰ ਪੰਨਾ ਲਾਲ ਭਾਟੀਆ ਵਲੋਂ ਸ਼ਹਿਰ ਦੇ ਵੱਖ ਵੱਖ ਨਾਲਿਆਂ ਦਾ ਨਿਰੀਖਣ ਕੀਤਾ ਗਿਆ ਤਾਂ ਕਿ ਬਰਸਾਤ ਆਉਣ ਤੋਂ ਪਹਿਲਾਂ ਸਾਰੇ ਨਾਲਿਆਂ ਦੀ ਚੰਗੀ ਤਰ੍ਹਾਂ ਸਾਫ਼ ਸਫ਼ਾਈ ਹੋ ਸਕੇ | ਉਨ੍ਹਾਂ ਵਲੋਂ ਖੱਤਰੀ ਸਭਾ, ਸਿਵਲ ...

ਪੂਰੀ ਖ਼ਬਰ »

ਪਿੰਡ ਪਹਾੜੀਪੁਰ ਵਿਖੇ ਸਰਹੱਦ 'ਤੇ ਦੇਖੀ ਗਈ ਡਰੋਨ ਦੀ ਗਤੀਵਿਧੀ, ਬੀ.ਐੱਸ.ਐੱਫ. ਨੇ ਚਲਾਏ 19 ਰੌਂਦ

ਬਮਿਆਲ, 15 ਮਈ (ਰਾਕੇਸ਼ ਸ਼ਰਮਾ)-ਅੱਜ ਸਵੇਰੇ ਕਰੀਬ 4.10 ਵਜੇ ਸਰਹੱਦੀ ਖੇਤਰ ਬਮਿਆਲ ਦੇ ਪਿੰਡ ਪਹਾੜੀਪੁਰ ਵਿਖੇ ਤਾਇਨਾਤ ਸੀਮਾ ਸੁਰੱਖਿਆ ਬੱਲ ਦੇ ਜਵਾਨਾਂ ਵਲੋਂ ਪਾਕਿਸਤਾਨ ਤੋਂ ਭਾਰਤ ਵੱਲ ਆਉਂਦਾ ਇਕ ਡਰੋਨ ਦੇਖਿਆ ਗਿਆ | ਜਿਸ ਦੇ ਚੱਲਦਿਆਂ ਸੀਮਾ ਸੁਰੱਖਿਆ ਬੱਲ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX