ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਜੇਠ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਵੀ ਤਰਸੇਮ ਦੀ ਅਨੁਵਾਦਿਤ ਕਿਤਾਬ ''ਮੰਟੋ ਦੇ ਨਾਟਕ'' ਦਾ ਲੋਕ ਅਰਪਣ ਅਤੇ ਸੰਵਾਦ ਸਮਾਰੋਹ

ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਕਵੀ ਤਰਸੇਮ ਦੀ ਅਨੁਵਾਦਿਤ ਕਿਤਾਬ 'ਮੰਟੋ ਦੇ ਨਾਟਕ' ਦਾ ਲੋਕ ਅਰਪਣ ਅਤੇ ਸੰਵਾਦ ਸਮਾਰੋਹ ਕਰਵਾਇਆ ਗਿਆ | ਇਸ ਮੌਕੇ 'ਤੇ ਪ੍ਰਸਿੱਧ ਲੇਖਕ ਜੰਗ ਬਹਾਦਰ ਗੋਇਲ ਮੁੱਖ ਮਹਿਮਾਨ ਵਜੋਂ ਪੁੱਜੇ ਜਦਕਿ ਡਾ. ਸਰਬਜੀਤ ਸਿੰਘ (ਚੇਅਰਮੈਨ) ਪੰਜਾਬ ਵਿਭਾਗ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਪ੍ਰਧਾਨਗੀ ਰਸਮਾਂ ਅਦਾ ਕੀਤੀਆਂ ਗਈਆਂ | ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਤੇ ਉੱਘੇ ਰੰਗ ਕਰਮੀ ਅਦਾਕਾਰ ਤੇ ਨਿਰਦੇਸ਼ਕ ਕੇਵਲ ਧਾਲੀਵਾਲ ਅਤੇ ਪ੍ਰੀਤਮ ਰੁਪਾਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਰੋਹ ਵਿਚ ਸਾਹਿਤਕਾਰਾਂ, ਲੇਖਕਾਂ, ਕਵੀਆਂ, ਰੰਗ ਮੰਚ ਦੇ ਫ਼ਨਕਾਰਾਂ ਅਤੇ ਨਿਰਦੇਸ਼ਕਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ | ਸਮਾਰੋਹ ਦੇ ਸ਼ੁਰੂ ਵਿਚ ਪ੍ਰੀਤਮ ਰੁਪਾਲ ਨੇ ਕਿਹਾ ਕਿ ਮੰਟੋ ਦੱਖਣੀ ਏਸ਼ੀਆ ਦਾ ਵੱਡਾ ਅਫ਼ਸਾਨਾ ਨਿਗਾਰ ਰਿਹਾ ਹੈ | ਸਮਾਰੋਹ ਦੇ ਆਗਾਜ਼ ਦੇ ਨਾਲ ਹੀ ਕੇਵਲ ਧਾਲੀਵਾਲ ਵਲੋਂ ਮੰਟੋ ਬਾਰੇ ਜਿੱਥੇ ਜਾਣਕਾਰੀ ਸਾਂਝੀ ਕੀਤੀ, ਉਥੇ ਉਨ੍ਹਾਂ ਵਲੋਂ ਵਿਸ਼ੇਸ਼ ਤੌਰ 'ਤੇ ਮੰਟੋ ਦੀਆਂ ਕਹਾਣੀਆਂ ਅਤੇ ਨਾਟਕਾਂ 'ਤੇ ਵੀ ਝਾਤ ਪਾਈ |
ਇਸ ਮੌਕੇ 'ਤੇ ਦਵਿੰਦਰਪਾਲ (ਲੁਧਿਆਣਾ) ਨੇ ਕਿਹਾ ਕਿ ਮੰਟੋ ਨੇ ਅੰਮਿ੍ਤਸਰ ਤੋਂ ਸ਼ੁਰੂ ਹੋ ਕੇ ਮੁੰਬਈ, ਦਿੱਲੀ ਰੇਡੀਓ ਤੋਂ ਨਾਟਕਾਂ ਦੇ ਨਾਲ-ਨਾਲ ਲੀਹ ਤੋਂ ਹਟ ਕੇ ਲਿਖਿਆ ਜਿਨ੍ਹਾਂ ਵਿਸ਼ਿਆਂ ਨੂੰ ਲੋਕ ਲਿਖਣ ਤੋਂ ਗੁਰੇਜ਼ ਕਰਦੇ ਹਨ | ਲੇਖਕ ਤੇ ਨਿਰਦੇਸ਼ਕ ਸਬਦੀਸ਼ ਨੇ ਕਿਹਾ ਕਿ ਮੁੱਖ ਤੌਰ 'ਤੇ ਜਿਹੜੇ ਨਾਟਕ ਅਨੁਵਾਦ ਕੀਤੇ ਉਹ ਰੇਡੀਓ 'ਤੇ ਅਧਾਰਤ ਰਹੇ ਹਨ ਪਰ ਇਨ੍ਹਾਂ ਨਾਟਕਾਂ ਨੂੰ ਸਟੇਜ 'ਤੇ ਵੀ ਖੇਡਿਆ ਜਾ ਸਕਦਾ | ਰੰਗ ਮੰਚ ਦੇ ਉਘੇ ਨਿਰਦੇਸ਼ਕ ਡਾ. ਸਾਹਿਬ ਸਿੰਘ ਨੇ ਕਿਹਾ ਕਿ ਤਰਸੇਮ ਵਲੋਂ 'ਮੰਟੋ ਦੇ ਨਾਟਕਾਂ' ਨੂੰ ਖੂਬਸੂਰਤ ਤਰੀਕੇ ਨਾਲ ਪੇਸ਼ ਕੀਤਾ ਹੈ ਤੇ ਇਨ੍ਹਾਂ ਦੀ ਰਵਾਨੀ ਨਾਟਕ ਦੇ ਸ਼ੁਰੂ ਤੋਂ ਲੈ ਕੇ ਅਖ਼ੀਰ ਤੱਕ ਦਿਲਚਸਪੀ ਦੇ ਰੂਪ ਵਿਚ ਬਣੀ ਰਹਿੰਦੀ ਹੈ | ਪ੍ਰਸਿੱਧ ਲੇਖਕ ਡਾ. ਲਾਭ ਸਿੰਘ ਖੀਵਾ ਨੇ ਕਿਹਾ ਕਿ ਅਨੁਵਾਦ ਸਮੇਂ ਭਾਸ਼ਾ ਦੀ ਰੂਹ ਆਉਣੀ ਚਾਹੀਦੀ ਹੈ ਤੇ ਭਾਸ਼ਾ ਬਾਰੇ ਸਮਝ ਵੀ ਹੋਣੀ ਚਾਹੀਦੀ ਹੈ, ਜਿਸ ਲਈ ਤਰਸੇਮ ਦਾ ਯਤਨ ਸਾਰਥਕ ਹੋਇਆ ਹੈ | ਇਸ ਮੌਕੇ ਭੋਲਾ ਸਿੰਘ ਸੰਘੇੜਾ , ਜੰਗ ਬਹਾਦਰ ਗੋਇਲ ਵਲੋਂ ਲੇਖਕ ਤਰਸੇਮ ਵਧਾਈ ਦਿੰਦਿਆਂ ਕਿਹਾ ਕਿ ਅਨੁਵਾਦ ਦਾ ਕੰਮ ਕੰਡਿਆਂ 'ਤੇ ਤੁਰਨ ਦੇ ਬਰਾਬਰ ਹੈ | ਡਾ. ਸਰਬਜੀਤ ਨੇ ਕਿਹਾ ਕਿ ਮੰਟੋ ਬਾਰੇ ਜਿੰਨੀਆਂ ਗੱਲਾਂ ਕਰ ਲਈਆਂ ਜਾਣ ਓਨੀਆਂ ਹੀ ਥੋੜ੍ਹੀਆਂ ਨੇ | ਇਸ ਸਮਾਰੋਹ ਵਿਚ ਡਾ. ਸੁਰਿੰਦਰ ਗਿੱਲ, ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ, ਪ੍ਰੋ. ਰਵਿੰਦਰ ਭੱਠਲ, ਗੁਰਮੀਤ ਪਨਾਗ (ਕੈਨੇਡਾ) ਸੱਚਪ੍ਰੀਤ ਖੀਵਾ, ਪ੍ਰੋ. ਦਿਲਬਾਗ, ਲਵਲੀਨ ਭੱਠਲ, ਕਰਮਜੀਤ ਰੁਪਾਲ, ਕੁਲਵੰਤ ਕੌਰ, ਭੋਲਾ ਕਲਹਿਰੀ, ਦਰਸ਼ਨ ਪਤਲੀ, ਵਿਕਰਮਜੀਤ ਸਿੰਘ, ਸਰਵਜੀਤ ਸਿੰਘ ਆਦਿ ਨੇ ਵੀ ਸ਼ਮੂਲੀਅਤ ਕੀਤੀ | ਇਸੇ ਦੌਰਾਨ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਕੇਵਲ ਧਾਲੀਵਾਲ ਵਲੋਂ ਰਸਮੀ ਧੰਨਵਾਦੀ ਸ਼ਬਦ ਕਹੇ |

ਪਿਛਲੀਆਂ ਸਰਕਾਰਾਂ ਨੇ ਹਲਕੇ ਦੇ ਪਿੰਡਾਂ ਦਾ ਬੇੜਾ ਗਰਕ ਕੀਤਾ-ਰੰਧਾਵਾ

ਲਾਲੜੂ, 15 ਮਈ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਪਿੰਡ ਜੰਡਲੀ, ਜੌਲੀ, ਅੰਬਛਪਾ, ਬਸੌਲੀ, ਕਸੌਲੀ, ਛਛਰੋਲੀ, ਜੋਲਾ ਕਲਾਂ, ਜੋਲਾਂ ਖੁਰਦ ਵਿਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ-ਪਿੰਡ ਜਾ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਪਿੰਡ ...

ਪੂਰੀ ਖ਼ਬਰ »

ਤਹਿਸੀਲ ਖਰੜ 'ਚ ਪੈਂਦੇ 30 ਪਿੰਡਾਂ ਦੇ ਵਫਦ ਨੇ ਸਾਬਕਾ ਮੰਤਰੀ ਕੰਗ ਨੂੰ ਦਿੱਤਾ ਮੰਗ ਪੱਤਰ

ਖਰੜ, 15 ਮਈ (ਜੰਡਪੁਰੀ)-ਖਰੜ ਤਹਿਸੀਲ ਦੇ ਜਗਮੋਹਨ ਸਿੰਘ ਕੰਗ ਸਾਬਕਾ ਮੰਤਰੀ ਪੰਜਾਬ ਨੇ ਇਕ ਬਿਆਨ 'ਚ ਕਿਹਾ ਕਿ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਤਹਿਸੀਲ ਖਰੜ 'ਚ ਪੈਂਦੇ ਤਕਰੀਬਨ 30 ਪਿੰਡਾਂ ਦੇ ਡੈਪੂਟੇਸ਼ਨ ਦੇ ਲੋਕਾਂ ਨੇ ਆ ਕੇੇ ਮੰਗ ਪੱਤਰ ਦਿੱਤਾ, ਜਿਸ ਵਿਚ ਉਨ੍ਹਾਂ ...

ਪੂਰੀ ਖ਼ਬਰ »

ਸੁਨੀਲ ਜਾਖੜ ਦੇ ਅਸਤੀਫੇ ਨਾਲ ਕਾਂਗਰਸ ਦਾ ਸੱਚ ਸਭ ਦੇ ਸਾਹਮਣੇ ਆਇਆ- ਦਿਨੇਸ਼ ਚੱਢਾ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਦੇ ਮੁੱਦੇ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਦਿਨੇਸ਼ ਚੱਢਾ ਨੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 8 ਨਵੇਂ ਮਾਮਲੇ

ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 11 ਮਰੀਜ਼ ਸਿਹਤਯਾਬ ਹੋਏ ਹਨ ਥਏ ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 87 ਹੋ ਗਈ ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ-28, 41, 50, ਬੁੜੈਲ, ਧਨਾਸ, ...

ਪੂਰੀ ਖ਼ਬਰ »

ਝਪਟਮਾਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਝਪਟਮਾਰੀ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਦੀ ਪਛਾਣ ਸੈਕਟਰ-38 ਵੈਸਟ ਦੇ ਰਹਿਣ ਵਾਲੇ ਅਜੇ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਬੁੜੈਲ ਦੇ ਰਹਿਣ ...

ਪੂਰੀ ਖ਼ਬਰ »

ਵਿਸ਼ਵ ਤੰਬਾਕੂ ਦਿਵਸ ਸੰਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਸਥਾਨਕ ਖ਼ਾਲਸਾ ਕਾਲਜ ਫ਼ੇਜ਼-3 ਏ ਵਿਖੇ ਵਿਦਿਆਰਥੀਆਂ ਅਤੇ ਹੋਰ ਲੋਕਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਸਿਹਤ ਵਿਭਾਗ ਦੇ ਜ਼ਿਲ੍ਹਾ ਤੰਬਾਕੂ ਰੋਕਥਾਮ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਕਿਹਾ ਕਿ ਇਹ ਭੈੜੀ ...

ਪੂਰੀ ਖ਼ਬਰ »

ਹਰਬੰਸ ਸੋਢੀ ਦੀਆਂ ਪੁਸਤਕਾਂ 'ਰਾਗ ਰਸ ਰੰਗ' ਕੀਤੀਆਂ ਲੋਕ-ਅਰਪਣ

ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)-ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਅੱਜ ਹਰਬੰਸ ਸੋਢੀ ਦੀਆਂ ਦੋ ਪੁਸਤਕਾਂ ਪੰਜਾਬੀ ਅਤੇ ਹਿੰਦੀ ਦੀਆਂ 'ਰਾਗ ਰਸ ਰੰਗ' ਦੇ ਨਾਮ ਹੇਠ ਲੋਕ-ਅਰਪਣ ਕੀਤੀਆਂ ਗਈਆਂ | ਇਸ ਸਮਾਰੋਹ ਦੀ ਇਹ ਵਿਸ਼ੇਸ਼ਤਾ ਹੋ ਨਿਬੜੀ ਕਿ ਆਮ ਸਰੋਤਿਆਂ 'ਚ ...

ਪੂਰੀ ਖ਼ਬਰ »

ਸਰਕਾਰਾਂ ਪਾਣੀ ਬਚਾਉਣ ਲਈ ਗੰਭੀਰ ਹੋਣ-ਉਗਰਾਹਾਂ

ਲਾਲੜੂ, 15 ਮਈ (ਰਾਜਬੀਰ ਸਿੰਘ)-ਪੰਜਾਬ ਦੇ ਪਾਣੀ ਦੀ ਸਾਂਭ-ਸੰਭਾਲ ਅਤੇ ਸ਼ੁੱਧਤਾ ਲਈ ਸਮੇਂ ਦੀਆਂ ਸਰਕਾਰਾਂ ਨੂੰ ਗੰਭੀਰ ਹੋਣ ਦੀ ਬਹੁਤ ਲੋੜ ਹੈ ਤੇ ਸਾਨੂੰ ਨਾ ਸਿਰਫ ਪਾਣੀ ਦੀ ਸੰਜਮੀ ਵਰਤੋਂ ਕਰਨੀ ਚਾਹੀਦੀ ਹੈ ਸਗੋਂ ਬਰਸਾਤੀ ਪਾਣੀ ਨੂੰ ਧਰਤੀ ਵਿਚ ਰੀਚਾਰਜ ਕਰਨ ਲਈ ...

ਪੂਰੀ ਖ਼ਬਰ »

ਐੱਨ. ਐੱਮ. ਐੱਮ. ਐੱਸ. ਦੀ ਪ੍ਰੀਖਿਆ ਸਫ਼ਲਤਾਪੂਰਵਕ ਨੇਪਰੇ ਚੜ੍ਹੀ -ਡੀ. ਈ. ਓ. ਸੈਕੰਡਰੀ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਗੁਰਮੀਤ ਸਿੰਘ ਮੀਤ ਹੇਅਰ ਸਿੱਖਿਆ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਅਤੇ ਡੀ. ਜੀ. ਐੱਸ. ਸੀ. ਪਰਦੀਪ ਅਗਰਵਾਲ ਦੀ ਦੇਖ-ਰੇਖ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੁਆਰਾ ਪੰਜਾਬ 'ਚ ਲਈ ਗਈ ਪ੍ਰੀਖਿਆ ਨੈਸ਼ਨਲ ਮੀਨਸ-ਕਮ-ਮੈਰਿਟ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪਾਕਿਸਤਾਨ ਵਿਚ ਸਿੱਖ ਕਤਲੇਆਮ ਦੀ ਕੀਤੀ ਨਿੰਦਾ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਪਾਕਿਸਤਾਨ ਦੇ ਪੇਸ਼ਾਵਰ ਵਿਖੇ ਦੋ ਸਿੱਖਾਂ ਦੇ ਕਤਲ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਪਾਰਟੀ ਦੇ ਜਨਰਲ ਸਕੱਤਰ ਸ. ਕਰਨੈਲ ਸਿੰਘ ਪੀਰ ਮੁਹੰਮਦ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਮਾਈਕਾਨ-2022 ਦੌਰਾਨ ਸਿਹਤ ਉਦਯੋਗ ਦੇ ਮਾਹਿਰਾਂ ਨੇ ਮਜ਼ਬੂਤ ਨਰਸਿੰਗ ਈਕੋਸਿਸਟਮ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਹੈਲਥ ਕਾਨਫ਼ਰੰਸ ਮਾਈਕਾਨ-22 ਹੈਲਥਕੇਅਰ ਦੇ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੂੰ ਸ਼ਾਮਿਲ ਕਰਦੇ ਹੋਏ ਉੱਚ ਪੱਧਰੀ ਵਿਚਾਰ-ਵਟਾਂਦਰੇ ਨੂੰ ਦਰਸਾਉਂਦੀ ਤੇ ਵਿਸ਼ਵ ਪੱਧਰ 'ਤੇ ਨੌਕਰੀਆਂ ਵੱਲ ਲੈ ਕੇ ਜਾਣ ਵਾਲੀ ਹੁਨਰਮੰਦ ਨਰਸਿੰਗ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਤੋਂ ਨਾਜਾਇਜ਼ ਕਬਜ਼ੇ ਹਟਾਏ

ਲਾਲੜੂ, 15 ਮਈ (ਰਾਜਬੀਰ ਸਿੰਘ)-ਮੌਜੂਦਾ ਸਰਕਾਰ ਵਲੋਂ ਸ਼ਾਮਲਾਤ ਜ਼ਮੀਨਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਅੱਜ ਪਿੰਡ ਜੜੌਤ ਦੀ ਕਰੀਬ 3 ਵਿੱਘੇ 6 ਬਿਸਵੇ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਕੇ ਪੰਚਾਇਤ ਦੇ ਸਪੁਰਦ ਕੀਤੀ ...

ਪੂਰੀ ਖ਼ਬਰ »

ਟਿਊਬਵੈੱਲ ਖ਼ਰਾਬ ਹੋਣ ਕਾਰਨ ਦਸਮੇਸ਼ ਕਾਲੋਨੀ ਦੇ ਵਸਨੀਕ ਪੀਣ ਵਾਲੇ ਪਾਣੀ ਨੂੰ ਤਰਸੇ

ਜ਼ੀਰਕਪੁਰ, 15 ਮਈ (ਅਵਤਾਰ ਸਿੰਘ)-ਪਟਿਆਲਾ ਰੋਡ 'ਤੇ ਸਥਿਤ ਦਸਮੇਸ਼ ਕਾਲੋਨੀ 'ਚ ਪਿਛਲੇ 2 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਤੰਗੀ ਕਾਰਨ ਲੋਕ ਪ੍ਰੇਸ਼ਾਨ ਹਨ | ਗਰਮੀ ਦੇ ਇਸ ਮੌਸਮ 'ਚ ਕਾਲੋਨੀ ਵਾਸੀ ਆਪਣੇ ਕੋਲੋਂ ਪੈਸੇ ਖ਼ਰਚ ਕੇ ਟੈਂਕਰਾਂ ਰਾਹੀਂ ਪੀਣ ਵਾਲੇ ਪਾਣੀ ਦਾ ...

ਪੂਰੀ ਖ਼ਬਰ »

ਪਿੰਡਾਂ 'ਚ ਕੈਂਪ ਲਗਾ ਕੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਦਿੱਤੀ ਜਾਣਕਾਰੀ

ਡੇਰਾਬੱਸੀ, 15 ਮਈ (ਗੁਰਮੀਤ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜੇਸ਼ ਕੁਮਾਰ ਰਹੇਜਾ ਦੇ ਦਿਸ਼ਾ-ਨਿਰਦੇਸ਼ ਹੇਠ ਪਿੰਡ ਬਹੋੜਾ ਤੇ ਬਹੋੜੀ ਵਿਖੇ ਡਾ. ਹਰਸੰਗੀਤ ਸਿੰਘ ਖੇਤੀਬਾੜੀ ਅਫ਼ਸਰ ਡੇਰਾਬੱਸੀ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ...

ਪੂਰੀ ਖ਼ਬਰ »

ਹਲਕੇ ਦੇ ਪਿੰਡਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ- ਵਿਧਾਇਕਾ ਗਗਨ ਮਾਨ

ਮੁੱਲਾਂਪੁਰ ਗਰੀਬਦਾਸ, 15 ਮਈ (ਖੈਰਪੁਰ)-ਗਰਮੀ ਦੇ ਮੱਦੇਨਜ਼ਰ ਹਲਕਾ ਖਰੜ ਦੇ ਪਿੰਡਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਪਿੰਡ ਰਸੂਲਪੁਰ ਵਿਖੇ ਪੀਣ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ 'ਚ ਯੋਗਾ ਦਿਵਸ ਮੌਕੇ ਕੈਂਪ ਲਗਾਇਆ

ਮੁੱਲਾਂਪੁਰ ਗਰੀਬਦਾਸ, 15 ਮਈ (ਖੈਰਪੁਰ)-ਸਰਕਾਰੀ ਹਾਈ ਸਮਾਰਟ ਸਕੂਲ ਜੈਅੰਤੀ ਮਾਜਰੀ ਵਲੋਂ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਅਧਿਆਪਕਾ ਅਲਕਾ ਮਹਾਜਨ ਦੀ ਅਗਵਾਈ ਹੇਠ ਯੋਗਾ ਕੈਂਪ ਲਗਾਇਆ ਗਿਆ ਜਿਸ ਦੌਰਾਨ ਡਾ. ਜੀਵਨਜੋਤ ਢਿੱਲੋਂ ਦੀ ਦੇਖਰੇਖ 'ਚ ...

ਪੂਰੀ ਖ਼ਬਰ »

ਲੋਕ ਹਿਤ 'ਚ ਮਿਉਂਸੀਪਲ ਕਮੇਟੀ ਪ੍ਰਧਾਨ ਤੁਰੰਤ ਅਸਤੀਫ਼ਾ ਦੇਵੇ-ਕੰਗ

ਮੁੱਲਾਂਪੁਰ ਗਰੀਬਦਾਸ, 15 ਮਈ (ਖੈਰਪੁਰ)-ਸਾਬਕਾ ਮੰਤਰੀ ਤੇ ਆਪ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਲੋਕ ਹਿਤ 'ਚ ਨਵਾਂ ਗਰਾਉਂ ਮਿਉਂਸਪਲ ਕਮੇਟੀ ਪ੍ਰਧਾਨ ਤੋਂ ਅਸਤੀਫ਼ਾ ਮੰਗਿਆ ਹੈ | ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਰੂ-ਬਰੂ ਹੁੰਦਿਆਂ ਸ. ਕੰਗ ਨੇ ਕਿਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਮੁੱਲਾਂਪੁਰ ਗਰੀਬਦਾਸ, 15 ਮਈ (ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਕੀਰਤਨੀ ਜਥਿਆਂ ਤੋਂ ਇਲਾਵਾ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਵਲੋਂ ...

ਪੂਰੀ ਖ਼ਬਰ »

ਨਾਬਾਰਡ ਸਕੀਮ ਤਹਿਤ ਸਕੂਲ 'ਚ ਕੀਤੀ ਕਮਰੇ ਦੀ ਉਸਾਰੀ

ਮਾਜਰੀ, 15 ਮਈ (ਧੀਮਾਨ)-ਪਿੰਡ ਸਿਆਲਬਾ ਫਤਹਿਪੁਰ ਦੇ ਸ਼ਹੀਦ ਲੈਫ਼ ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਾਬਾਰਡ ਸਕੀਮ ਤਹਿਤ ਕਮਰੇ ਦੀ ਉਸਾਰੀ ਕੀਤੀ ਗਈ | ਇਸ ਸੰਬੰਧੀ ਸਕੂਲ ਪਿ੍ੰ. ਗੁਰਸ਼ੇਰ ਸਿੰਘ ਨੇ ਦੱਸਿਆ ਕਿ ਸਕੂਲ ਕਮੇਟੀ ਦੇ ਚੇਅਰਮੈਨ ਰਾਜ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੀ ਬੇਸਮੈਂਟ 'ਚ ਪੱਖੇ ਤੇ ਕੂਲਰ ਨਾ ਹੋਣ ਕਾਰਨ ਸੈਂਕੜੇ ਡੇਲੀਵੇਜ ਤੇ ਰੈਗੂਲਰ ਕਰਮਚਾਰੀ ਪ੍ਰੇਸ਼ਾਨ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੁੱਖ ਦਫ਼ਤਰ ਦੀ ਬੇਸਮੈਂਟ ਵਿਚ ਕੰਮ ਕਰ ਰਹੀ ਬੋਰਡ ਦੀ ਗੁਪਤ ਸ਼ਾਖਾ ਵਿਚ ਪੱਖੇ ਤੇ ਕੂਲਰ ਦਾ ਪ੍ਰਬੰਧ ਨਾ ਹੋਣ ਕਾਰਨ ਇਸ ਸ਼ਾਖਾ ਵਿਚ ਕੰਮ ਕਰਦੇ ਸੈਂਕੜੇ ਡੇਲੀਵੇਜ ਤੇ ਰੈਗੂਲਰ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ ਖ਼ਿਲਾਫ਼ ਲਾਮਬੰਦ ਹੋਏ ਬਲਟਾਣਾ ਵਾਸੀ

ਜ਼ੀਰਕਪੁਰ, 15 ਮਈ (ਪੰਡਵਾਲਾ)-ਬਲਟਾਣਾ ਦੀ ਏਕਤਾ ਵਿਹਾਰ ਕਾਲੋਨੀ 'ਚ ਨਾਜਾਇਜ਼ ਉਸਾਰੀ ਦੇ ਮਸਲੇ ਦੀ ਕੜੀ ਤਹਿਤ ਅੱਜ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੂੰ ਸਥਾਨਕ ਲੋਕਾਂ ਵਲੋਂ ਕਾਲੋਨੀ ਵਿਖੇ ਬੁਲਾਇਆ ਗਿਆ ਪਰ ਉਹ ਕਿਸੇ ਹੋਰ ਕੰਮ ਵਿਚ ...

ਪੂਰੀ ਖ਼ਬਰ »

ਬੇਟੇ ਦੀ ਮੌਤ ਮਗਰੋਂ ਅੱਖਾਂ ਦਾਨ ਕਰਵਾਈਆਂ

ਖਰੜ, 15 ਮਈ (ਜੰਡਪੁਰੀ)-ਰੋਟਰੀ ਕਲੱਬ ਖਰੜ ਦੇ ਸੀਨੀਅਰ ਮੈਂਬਰ ਐਮ. ਐਮ. ਭਾਟੀਆ ਦੇ ਬੇਟੇ ਦੀ ਮੌਤ ਮਗਰੋਂ ਉਸ ਦੀਆਂ ਅੱਖਾਂ ਦਾਨ ਕਰਵਾਈਆਂ ਗਈਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੋਟਰੀ ਕਲੱਬ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੀ. ਜੀ. 'ਚ ਰਹਿਣ ਵਾਲਿਆਂ ਨੂੰ ਨਸ਼ਾ ਸਪਲਾਈ ਕਰਨ ਵਾਲਾ ਟੈਕਸੀ ਚਾਲਕ ਕਾਬੂ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਵਲੋਂ ਪਿੰਡ ਸੋਹਾਣਾ ਵਿਚਲੇ ਪੀ. ਜੀਜ਼. 'ਚ ਰਹਿੰਦੇ ਨੌਜਵਾਨਾਂ ਨੂੰ ਨਸ਼ਾ ਸਪਲਾਈ ਕਰਨ ਦੇ ਮਾਮਲੇ 'ਚ ਇਕ ਨੌਜਵਾਨ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਦੀ ਪਛਾਣ ਗਗਨਦੀਪ ਸਿੰਘ ਉਰਫ਼ ...

ਪੂਰੀ ਖ਼ਬਰ »

3 ਨਾਬਾਲਗ ਲੜਕੀਆਂ ਨੂੰ ਅਗਵਾ ਕਰਨ ਵਾਲੇ 3 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਚਲੇ ਤਿੰਨ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ 3 ਨਾਬਾਲਗ ਲੜਕੀਆਂ ਨੂੰ ਅਗਵਾ ਕਰਕੇ ਲੈ ਜਾਣ ਦੇ ਮਾਮਲੇ 'ਚ 3 ਨੌਜਵਾਨਾਂ ਖ਼ਿਲਾਫ਼ ਧਾਰਾ-363 ਅਤੇ 366ਏ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਪਹਿਲੇ ਮਾਮਲੇ 'ਚ ਨਾਬਾਲਗ ...

ਪੂਰੀ ਖ਼ਬਰ »

ਬਲਾਕ ਮਾਜਰੀ ਦੇ ਪਿੰਡਾਂ ਦੀ 20 ਹਜ਼ਾਰ ਏਕੜ ਸ਼ਾਮਲਾਤ ਜ਼ਮੀਨ 'ਤੇ ਕੀਤੇ ਹੋਏ ਨੇ ਨਾਜਾਇਜ਼ ਕਬਜ਼ੇ

ਮਾਜਰੀ, 15 ਮਈ (ਕੁਲਵੰਤ ਸਿੰਘ ਧੀਮਾਨ)-ਜ਼ਿਲ੍ਹਾ ਮੁਹਾਲੀ ਦੇ ਵਿਧਾਨ ਸਭਾ ਹਲਕਾ ਖਰੜ ਦੇ ਬਲਾਕ ਮਾਜਰੀ ਦੇ ਸ਼ਿਵਾਲਿਕ ਦੀਆਂ ਪਹਾੜੀਆਂ ਨਾਲ ਲੱਗਦੇ ਪਿੰਡਾਂ ਮਿਰਜ਼ਾਪੁਰ, ਹਦਬਸਤ ਨੰ. 326 ਰਕਬਾ 18273 ਬਿਘੇ 6 ਬਿਸਵੇ, ਛੋਟੀ ਬੜੀ ਨੰਗਲ, ਹਦਬਸਤ ਨੰ. 339 ਰਕਬਾ 13977 ਬਿਘੇ 16 ਬਿਸਵੇ, ...

ਪੂਰੀ ਖ਼ਬਰ »

ਫ਼ਲੈਟ ਚੋਂ ਸਕਾਰਪੀਓ ਚੋਰੀ, ਮਾਮਲਾ ਦਰਜ

ਡੇਰਾਬੱਸੀ, 15 ਅਪ੍ਰੈਲ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਬਰਵਾਲਾ ਮਾਰਗ 'ਤੇ ਪਟਿਆਲਾ ਕੰਪਲੈਕਸ ਵਿਖੇ ਫ਼ਲੈਟ ਥੱਲੇ ਬਣੀ ਪਾਰਕਿੰਗ 'ਚੋਂ ਸਕਾਰਪੀਓ ਗੱਡੀ ਚੋਰੀ ਹੋਣ ਦੇ ਇਕ ਮਾਮਲੇ 'ਚ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ, ਕੰਪਲੈਕਸ 'ਚ ਰਹਿੰਦੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਫ਼ਲਸਫ਼ੇ ਤੋਂ ਸੇਧ ਲੈਣਾ ਨੌਜਵਾਨ ਪੀੜ੍ਹੀ ਲਈ ਜ਼ਰੂਰੀ-ਬਾਵਾ, ਨੰਦੀ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)-ਬਾਬਾ ਬੰਦਾ ਸਿੰਘ ਬਹਾਦਰ ਨੇ 12 ਮਈ 1710 ਨੂੰ ਚੱਪੜਚਿੜੀ ਦੇ ਮੈਦਾਨ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਨ ਨੂੰ ਮੌਤ ਦੇ ਘਾਟ ਉਤਾਰ ਕੇ ਸਰਹਿੰਦ ...

ਪੂਰੀ ਖ਼ਬਰ »

ਮੁਹਾਲੀ ਵਿਚ ਖਿਡਾਰੀਆਂ ਲਈ ਸਾਜ਼ਗਾਰ ਮਾਹੌਲ ਪੈਦਾ ਕੀਤਾ ਜਾਵੇਗਾ-ਵਿਧਾਇਕ ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਵਿਕਲਾਂਗ ਸਾਡੇ ਸਮਾਜ ਦਾ ਅਟੁੱਟ ਅੰਗ ਹਨ ਇਸ ਮੱਤ ਨੂੰ ਮੁੱਖ ਰੱਖਦੇ ਹੋਏ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਸੈਰੇਬ੍ਰਲ ਸਪੋਰਟਸ ਫੈਡਰੇਸ਼ਨ ਆਫ਼ ਇੰਡੀਆ ਦੇ ਵਲੋਂ 4 ਮਹੀਨੇ ਤੋਂ ਲੈ ਕੇ 7 ਮਈ ਤੱਕ ਜਵਾਹਰ ਲਾਲ ਨਹਿਰੂ ...

ਪੂਰੀ ਖ਼ਬਰ »

ਮੁਫ਼ਤ ਸਿਲਾਈ ਸੈਂਟਰ ਦਾ ਉਦਘਾਟਨ ਅੱਜ

ਮੁੱਲਾਂਪੁਰ ਗਰੀਬਦਾਸ, 15 ਮਈ (ਖੈਰਪੁਰ)-ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਵਲੋਂ ਪਿੰਡ ਭੜੌਂਜੀਆਂ ਵਿਖੇ ਮਾਤਾ ਸਾਹਿਬ ਕੌਰ ਸਿਲਾਈ ਸੈਂਟਰ ਖੋਲਿ੍ਹਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਟਰੱਸਟ ਦੇ ਚੇਅਰਮੈਨ ਬਾਬਾ ਲਖਵੀਰ ਸਿੰਘ 16 ਮਈ ...

ਪੂਰੀ ਖ਼ਬਰ »

ਹੈਰੋਇਨ ਅਤੇ 25 ਹਜ਼ਾਰ ਡਰੱਗ ਮਨੀ ਸਮੇਤ ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ 1 ਮੁਲਜ਼ਮ ਨੂੰ 5 ਗ੍ਰਾਮ ਹੈਰੋਇਨ ਅਤੇ 25 ਹਜ਼ਾਰ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਦੀ ਪਹਿਚਾਣ ਵਿਜੇ ਵਰਮਾ ਵਾਸੀ ਸਿਰਸਾ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ ਜੈ ਦੇਵ ਸਿੰਘ ਨਹੀਂ ਰਹੇ

ਮਾਜਰੀ, 15 ਮਈ (ਧੀਮਾਨ)-ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ ਜੈ ਦੇਵ ਸਿੰਘ ਮਾਜਰੀ ਦੀ ਦਿਲ ਦਾ ਦੌਰਾ ਪੈਣ ਨਾਲ ਬੀਤੀ ਰਾਤ ਮੌਤ ਹੋ ਗਈ | ਅੱਜ ਉਨ੍ਹਾਂ ਦੇ ਜੱਦੀ ਪਿੰਡ ਮਾਜਰੀ ਵਿਖੇ ਸਸਕਾਰ ਮੌਕੇ ਚੇਅਰਮੈਨ ਲਾਭ ਸਿੰਘ ਮਾਜਰੀ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਕੁਰਾਲੀ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਸਰਕਾਰੀ ਹਸਪਤਾਲ ਦਾ ਦਰਜਾ ਦਿੱਤਾ ਜਾਵੇਗਾ -ਵਿਧਾਇਕਾ ਮਾਨ

ਕੁਰਾਲੀ, 15 ਮਈ (ਹਰਪ੍ਰੀਤ ਸਿੰਘ)-ਸਮੇਂ ਦੀਆਂ ਸਰਕਾਰਾਂ ਵਲੋਂ ਅਣਗੌਲਿਆ ਕੀਤੇ ਸ਼ਹਿਰ ਦੇ ਕਮਿਊਨਿਟੀ ਹੈਲਥ ਸੈਂਟਰ ਦਾ ਦਰਜਾ ਵਧਾ ਕੇ ਇਸ ਨੂੰ ਸਰਕਾਰੀ ਹਸਪਤਾਲ ਦਾ ਦਰਜਾ ਦਿੱਤਾ ਜਾਵੇਗਾ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ | ...

ਪੂਰੀ ਖ਼ਬਰ »

ਕਣਕ ਦੀ ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 15 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ ਸ਼ਨੀਵਾਰ ਦੁਪਹਿਰ ਬਾਅਦ ਨਦੀ ਕੰਢੇ ਰਹਿੰਦੇ ਪ੍ਰਵਾਸੀਆਂ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਨਾਲ ਉਥੇ ਇਕ ਡੇਢ ਸਾਲਾ ਮਾਸੂਮੀ ਬੱਚੀ ਦੇ ਜਿੰਦਾ ਸੜ ਜਾਣ ਦੇ ਮਾਮਲੇ ਵਿਚ ਪੁਲਿਸ ਨੇ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਸਕੂਲ ਸਿਲੇਬਸ ਸਰਲ ਤੇ ਦਿਲਚਸਪ ਹੋਣਾ ਜ਼ਰੂਰੀ-ਸੋਢੀ

ਨੰਗਲ, 15 ਮਈ (ਗੁਰਪ੍ਰੀਤ ਸਿੰਘ ਗਰੇਵਾਲ)-'ਮਾਖਿਓ ਮਿੱਠੀ ਪੰਜਾਬੀ ਭਾਸ਼ਾ' ਦੇ ਪ੍ਰਚਾਰ ਪ੍ਰਸਾਰ ਲਈ ਇਹ ਜ਼ਰੂਰੀ ਹੈ ਕਿ ਸਕੂਲ ਸਿਲੇਬਸ ਸਰਲ ਤੇ ਦਿਲਚਸਪ ਹੋਵੇ ਅਤੇ ਸਿਲੇਬਸ 'ਚੋਂ ਅਲਜਬਰੇ ਵਰਗੀਆਂ ਗੁੰਝਲਦਾਰ ਰਚਨਾਵਾਂ ਕੱਢੀਆਂ ਜਾਣ | ਇਹ ਵਿਚਾਰ ਨਵੀਂ ਦਿੱਲੀ ਤੋਂ ...

ਪੂਰੀ ਖ਼ਬਰ »

ਨਰਕ ਵਰਗੇ ਮਾਹੌਲ 'ਚ ਰਹਿਣ ਨੂੰ ਮਜਬੂਰ ਹਨ ਪਿੰਡ ਜਵਾਹਰਪੁਰ ਦੇ ਵਸਨੀਕ-ਗਲੀਆਂ ਨੇ ਧਾਰਿਆ ਛੱਪੜ ਦਾ ਰੂਪ

ਡੇਰਾਬੱਸੀ, 15 ਮਈ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸਥਿਤ ਪਿੰਡ ਜਵਾਹਰਪੁਰ ਦੀਆਂ ਗਲੀਆਂ- ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਚਾਰੇ ਪਾਸੇ ਗੰਦਗੀ ਫੈਲੀ ਹੋਈ ਹੈ | ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਨਾਲੀਆਂ 'ਚ ਭਰੀ ਗੰਦਗੀ ਕਾਰਨ ...

ਪੂਰੀ ਖ਼ਬਰ »

ਹਰ ਮਿਠਾਈ ਵਾਲੀ ਟਰੇਅ 'ਤੇ ਲਿਖੀ ਜਾਵੇ ਖਾਣਯੋਗ ਮਿਆਦ- ਜ਼ਿਲ੍ਹਾ ਸਿਹਤ ਅਧਿਕਾਰੀ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਸਿਹਤ ਵਿਭਾਗ ਨੇ ਮਠਿਆਈਆਂ ਵੇਚਣ ਵਾਲਿਆਂ ਨੰੂ ਚਿਤਾਵਨੀ ਦਿੰਦਿਆਂ ਕਿਹਾ ਕਿ ਫ਼ੂਡ ਸੇਫ਼ਟੀ ਕਾਨੂੰਨ ਤਹਿਤ ਮਠਿਆਈ ਵੇਚਣ ਵਾਲੇ ਨੂੰ ਦਰਸਾਉਣਾ ਪਵੇਗਾ ਕਿ ਦੁਕਾਨ ਵਿਚ ਟਰੇਅ ਜਾਂ ਕਾਊਾਟਰ 'ਤੇ ਵਿਕਰੀ ਲਈ ਪਈਆਂ ...

ਪੂਰੀ ਖ਼ਬਰ »

ਐਕਜੋਨੋਬੇਲ ਇੰਡੀਆ ਨੇ ਸਰਕਾਰੀ ਸਕੂਲ ਵਿਖੇ 30 ਟੈਬਲੇਟ ਵੰਡੇ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਐਕਜੋਨੋਬੈਲ ਇੰਡੀਆ ਦੇ ਸਹਿਯੋਗ ਨਾਲ ਸੀ. ਐੱਸ. ਆਰ. ਨੀਤੀ ਤਹਿਤ 2 ਲੱਖ ਦੇ ਕਰੀਬ ਰਾਸ਼ੀ ਦੇ 30 ਟੇਬਲੈਟ ਸਰਕਾਰੀ ਸੈਕੰਡਰੀ ਸਕੂਲ ਮੌਲੀ ਬੈਦਵਾਣ ਨੂੰ ਦਿੱਤੇ ਗਏ | ਸਮਾਗਮ ਦੇ ਮੁੱਖ ...

ਪੂਰੀ ਖ਼ਬਰ »

ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਵਲੋਂ ਡੀ. ਸੀ. ਰੇਟਾਂ 'ਚ ਵਾਧਾ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਡੀ. ਸੀ. ਰੇਟਾਂ 'ਚ ਵਾਧਾ ਕਰਕੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਕੈਨੇਡਾ 'ਚ ਪੜ੍ਹਾਈ ਮੌਕੇ ਦਰਪੇਸ਼ ਸਮੱਸਿਆਵਾਂ ਦੇ ਹੱਲ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਡੇਰਾਬੱਸੀ, 15 ਮਈ (ਗੁਰਮੀਤ ਸਿੰਘ)-ਇੰਮੀਗ੍ਰੇਸ਼ਨ ਅਤੇ ਵਿਦਿਆਰਥੀਆਂ ਦੇ ਵਿਦੇਸ਼ ਵਿਚ ਪੜ੍ਹਾਈ ਸੰਬੰਧੀ ਵੀਜਿਆਂ ਵਿਚ ਆਉਣ ਵਾਲੀਆਂ ਸਮੱਸਿਆਵਾਂ ਸੰਬੰਧੀ ਇਕ ਸੈਮੀਨਾਰ-ਕਮ-ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮਾਗਮ ਵਿਚ ਕੈਨੇਡਾ ਤੋਂ ਮਨਜੀਤ ਸਿੰਘ ਬੀਰ ਜੋ ਕਿ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਜਾਣਨ ਲਈ ਜ਼ਿਲੇ੍ਹ ਦੇ 2 ਸਕੂਲਾਂ ਦਾ ਦੌਰਾ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਹੇਅਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਜਾਣਨ ਲਈ ਕੀਤੇ ਜਾ ਰਹੇ ਫ਼ੀਲਡ ਦੌਰਿਆਂ ਤਹਿਤ ਮੁਹਾਲੀ ਜ਼ਿਲੇ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਮਾਤਾ ਗੁਰਨਾਮ ਕੌਰ ਨੂੰ ਵੱਖ-ਵੱਖ ਸ਼ਖਸੀਅਤ ਵਲੋਂ ਸ਼ਰਧਾ ਦੇ ਫੁੱਲ ਭੇਟ

ਕੁਰਾਲੀ, 15 ਮਈ (ਬਿੱਲਾ ਅਕਾਲਗੜੀਆ)-ਮਾਤਾ-ਪਿਤਾ ਅਤੇ ਘਰ ਦੇ ਬਜ਼ੁਰਗਾਂ ਦੀਆਂ ਦਿੱਤੀਆਂ ਸਿੱਖਿਆਵਾਂ ਨੂੰ ਅਪਣਾ ਕੇ ਹੀ ਪਰਿਵਾਰ ਦੇ ਬੱਚੇ ਔਖੀਆਂ ਤੋਂ ਔਖੀਆਂ ਮੰਜ਼ਿਲਾਂ ਵੀ ਸਰ ਕਰ ਸਕਦੇ ਹਨ | ਇਹ ਵਿਚਾਰ ਜਗਮੋਹਣ ਸਿੰਘ ਕੰਗ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਅੱਜ ...

ਪੂਰੀ ਖ਼ਬਰ »

ਪਾਣੀ ਦੀ ਪਾਈਪ ਲਾਈਨ 'ਚ ਲੀਕੇਜ ਕੌਂਸਲ ਮੁਲਾਜ਼ਮਾਂ ਨੇ ਬੰਦ ਕੀਤੀ- ਸਿਹਤ ਵਿਭਾਗ ਨੇ ਵੰਡੀਆਂ ਦਵਾਈਆਂ

ਲਾਲੜੂ, 15 ਮਈ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦੇ ਵਾ. ਨੰ. 4 ਤੇ 8 ਦਰਮਿਆਨ ਪੈਂਦੀ ਧਰਮਗੜ੍ਹ ਸੰਪਰਕ ਸੜਕ ਉੱਤੇ ਲੀਕ ਹੋ ਰਹੀ ਪਾਈਪ ਲਾਈਨ ਸੰਬੰਧੀ ਸਥਾਨਕ ਪ੍ਰਸ਼ਾਸਨ ਸਰਗਰਮ ਹੋ ਗਿਆ ਹੈ | ਜਿਥੇ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਲੀਕੇਜ਼ ਨੂੰ ਠੀਕ ਕੀਤਾ ਉਥੇ ਹੀ ...

ਪੂਰੀ ਖ਼ਬਰ »

ਰਾਮਗੜ੍ਹੀਆ ਸਭਾ ਵਲੋਂ ਪੁਲਿਸ ਅਧਿਕਾਰੀਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਬੀਤੇ ਦਿਨੀਂ ਰਾਮਗੜ੍ਹੀਆ ਸਭਾ ਮੁਹਾਲੀ ਵਲੋਂ ਪ੍ਰਧਾਨ ਕਰਮ ਸਿੰਘ ਬਬਰਾ ਦੀ ਅਗਵਾਈ ਹੇਠ ਕਰਵਾਏ ਗਏ ਇਕ ਸਮਾਗਮ ਦੌਰਾਨ ਡੀ. ਐਸ. ਪੀ. ਮਨਰਾਜ ਸਿੰਘ ਅਤੇ ਐੱਸ. ਐੱਚ. ਓ. ਨਵੀਨਪਾਲ ਸਿੰਘ ਲਹਿਲ ਦਾ ਸਨਮਾਨ ਕੀਤਾ ਗਿਆ | ਇਸ ਸੰਬੰਧੀ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੌਰਾਨ 88 ਯੂਨਿਟ ਖ਼ੂਨ ਇਕੱਤਰ

ਜ਼ੀਰਕਪੁਰ, 15 ਮਈ (ਅਵਤਾਰ ਸਿੰਘ)-ਸਵਾਮੀ ਪ੍ਰੇਮ ਆਨੰਦ ਜੀ ਚੈਰੀਟੇਬਲ ਟਰੱਸਟ ਵਲੋਂ ਅਮੂਲਿਆ ਹਰਬਸ ਪ੍ਰਾ. ਲਿ. ਅਤੇ ਪੀ. ਜੀ. ਆਈ. ਚੰਡੀਗੜ੍ਹ ਦੇ ਸਹਿਯੋਗ ਨਾਲ ਸੇਖੋਂ ਬੈਂਕੁਇਟ ਵਿਖੇ ਖ਼ੂਨਦਾਨ ਕੈਂਪ ਲਗਾਇਆ | ਇਸ ਮੌਕੇ ਸੀਨੀਅਰ ਭਾਜਪਾ ਆਗੂ ਸੰਜੀਵ ਖੰਨਾ ਨੇ ਮੁੱਖ ...

ਪੂਰੀ ਖ਼ਬਰ »

ਟ੍ਰੇਨਿੰਗ ਅਧੀਨ 4 ਆਈ. ਏ. ਐੱਸ. ਅਫ਼ਸਰਾਂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਦੌਰਾ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤ ਸਰਕਾਰ ਵਲੋਂ ਚੁਣੇ ਗਏ ਟ੍ਰੇਨਿੰਗ ਅਧੀਨ 4 ਆਈ. ਏ. ਐੱਸ. ਅਫ਼ਸਰਾਂ ਵਲੋਂ ਪੰਜਾਬ ਸਰਕਾਰ ਦੇ ਦਫ਼ਤਰਾਂ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕਰਨ ਦੇ ਉਦੇਸ਼ ਤਹਿਤ ਅੱਜ ਬਾਅਦ ਦੁਪਹਿਰ ਪੰਜਾਬ ਸਕੂਲ ...

ਪੂਰੀ ਖ਼ਬਰ »

ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਬਣੇ ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਦੇ ਸਹਿ-ਇੰਚਾਰਜ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਵਲੋਂ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਮੁਹਾਲੀ ਦੇ ਪਹਿਲੇ ਮੇਅਰ ਰਹਿ ਚੁੱਕੇ ਹਨ ਅਤੇ ਆਪਣੇ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX