ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਜੇਠ ਸੰਮਤ 554

ਪੰਜਾਬ / ਜਨਰਲ

ਕੋਲੇ ਦੀ ਕਮੀ ਕਰ ਕੇ ਪਾਵਰਕਾਮ 'ਤੇ 2500 ਕਰੋੜ ਦਾ ਪਏਗਾ ਵਾਧੂ ਭਾਰ

ਸ਼ਿਵ ਸ਼ਰਮਾ
ਜਲੰਧਰ, 15 ਮਈ- ਚਾਰ ਸਾਲ ਤੋਂ ਬਿਜਲੀ ਦੀਆਂ ਕੀਮਤਾਂ ਨਾ ਵਧਣ ਕਰ ਕੇ ਜਿੱਥੇ ਪਾਵਰਕਾਮ ਪਹਿਲਾਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਤੇ ਦੂਜੇ ਪਾਸੇ ਪਾਵਰਕਾਮ ਨੂੰ ਇਸ ਵਾਰ ਦਾ ਕਹਿਰ ਦੀ ਗਰਮੀ ਵਾਲਾ ਸਾਲ ਵੀ ਮਹਿੰਗਾ ਪੈਣ ਵਾਲਾ ਹੈ | ਪਾਵਰਕਾਮ ਲਈ ਇਹ 2022-23 ਖਰਚਿਆਂ ਵਾਲਾ ਸਾਬਤ ਹੋਣ ਵਾਲਾ ਹੈ | ਗਰਮੀ ਕਰ ਕੇ ਜ਼ਿਆਦਾ ਬਿਜਲੀ ਦੀ ਖ਼ਰੀਦ ਅਤੇ ਮਹਿੰਗਾ ਕੋਲਾ ਖ਼ਰੀਦਣ ਵਜੋਂ ਹੀ 2500 ਕਰੋੜ ਰੁਪਏ ਦਾ ਭਾਰ ਇਸ ਸਾਲ ਪਾਵਰਕਾਮ 'ਤੇ ਪੈਣ ਵਾਲਾ ਹੈ | ਅਪ੍ਰੈਲ ਤੋਂ ਸ਼ੁਰੂ ਹੋਈ ਕਹਿਰ ਦੀ ਗਰਮੀ ਪਾਵਰਕਾਮ 'ਤੇ ਕਿਸ ਤਰ੍ਹਾਂ ਦਾ ਕਹਿਰ ਢਾਹ ਰਹੀ ਹੈ, ਇਸ ਦੇ ਅੰਕੜਿਆਂ ਤੋਂ ਹੀ ਪਤਾ ਲੱਗ ਜਾਂਦਾ ਹੈ ਕਿ ਪਿਛਲੇ ਸਾਲ ਅਪ੍ਰੈਲ ਅਤੇ ਮਈ ਮਹੀਨੇ 'ਚ ਤਾਂ ਪਾਵਰਕਾਮ ਦੇ ਬਿਜਲੀ ਤਾਪ ਘਰਾਂ ਦੇ ਜ਼ਿਆਦਾਤਰ ਯੂਨਿਟ ਬੰਦ ਹੀ ਰਹਿੰਦੇ ਸਨ ਤਾਂ ਨਿੱਜੀ ਤਾਪ ਘਰਾਂ ਦੀਆਂ ਕਰੀਬ 3 ਯੂਨਿਟਾਂ ਤੋਂ ਹੀ ਬਿਜਲੀ ਦਾ ਉਤਪਾਦਨ ਹੁੰਦਾ ਸੀ | ਪਿਛਲੇ ਸਾਲ ਰੋਪੜ ਤਾਪ ਘਰ ਇਨ੍ਹਾਂ ਮਹੀਨਿਆਂ 'ਚ ਬੰਦ ਰਿਹਾ ਸੀ ਤਾਂ ਜੂਨ ਤੋਂ ਹੀ ਬਿਜਲੀ ਉਤਪਾਦਨ ਸ਼ੁਰੂ ਹੋਇਆ ਸੀ | ਰੋਪੜ ਦੇ ਨਾਲ ਲਹਿਰਾ ਮੁਹੱਬਤ ਤੋਂ ਵੀ ਬਿਜਲੀ ਉਤਪਾਦਨ ਅਪ੍ਰੈਲ, ਮਈ 'ਚ ਨਹੀਂ ਹੁੰਦਾ ਸੀ | ਤਲਵੰਡੀ ਸਾਬੋ ਦੀ ਵੀ ਇਕ ਯੂਨਿਟ ਹੀ ਚਲਾਈ ਜਾਂਦੀ ਸੀ | ਪਿਛਲੇ ਸਾਲ ਮਈ ਮਹੀਨੇ ਵਿਚ ਤਾਪ ਘਰਾਂ ਦੀਆਂ 12 ਯੂਨਿਟਾਂ ਬੰਦ ਰਹਿੰਦੀਆਂ ਸੀ ਤੇ ਸਿਰਫ਼ ਤਿੰਨ ਯੂਨਿਟਾਂ 'ਚ ਬਿਜਲੀ ਉਤਪਾਦਨ ਹੁੰਦਾ ਸੀ | ਇਸ ਵਾਰ ਪਈ ਕਹਿਰ ਦੀ ਗਰਮੀ 'ਚ ਤਾਂ ਸਰਕਾਰੀ ਅਤੇ ਗੈਰ ਸਰਕਾਰੀ ਤਾਪ ਘਰਾਂ ਦੀਆਂ 17 'ਚੋਂ 13 ਤੋਂ 14 ਯੂਨਿਟਾਂ ਚੱਲ ਰਹੀਆਂ ਹਨ | ਇਸ ਵਾਰ ਤਾਂ ਕਹਿਰ ਦੀ ਗਰਮੀ ਕਰਕੇ ਹੀ ਬਿਜਲੀ ਦੀ 50 ਫ਼ੀਸਦੀ ਦੀ ਮੰਗ ਵਧ ਗਈ ਹੈ | ਪਾਵਰਕਾਮ ਦੀ ਲਾਈਨਾਂ ਦੀ ਸਮਰੱਥਾ ਬਾਹਰੋਂ ਬਿਜਲੀ ਲਿਆਉਣ ਦੀ ਸਿਰਫ਼ 8500 ਮੈਗਾਵਾਟ ਹੈ | ਬਾਕੀ ਬਿਜਲੀ ਹਾਈਡਲ ਅਤੇ ਪੰਜਾਬ ਦੇ ਤਾਪ ਘਰਾਂ ਤੋਂ ਮਿਲਣੀ ਹੈ | ਇਸ ਵਾਰ ਮੱਕੀ, ਮੂੰਗੀ ਦੀ ਬਿਜਾਈ ਕਰ ਕੇ ਵੀ ਖੇਤੀ ਖੇਤਰ ਵਿਚ ਬਿਜਲੀ ਦੀ 30 ਫ਼ੀਸਦੀ ਮੰਗ ਵਧਣ ਤੋਂ ਇਲਾਵਾ ਦੁਕਾਨਾਂ ਦੀ 17 ਫ਼ੀਸਦੀ, ਪੇਂਡੂ ਘਰੇਲੂ ਖੇਤਰ ਲਈ 30 ਫ਼ੀਸਦੀ ਦੀ ਬਿਜਲੀ ਦੀ ਮੰਗ, ਸ਼ਹਿਰੀ ਖੇਤਰ ਲਈ 50 ਤੋਂ 60 ਫ਼ੀਸਦੀ ਜ਼ਿਆਦਾ ਬਿਜਲੀ ਦੀ ਮੰਗ ਸਭ ਤੋਂ ਜ਼ਿਆਦਾ ਆਈ ਹੈ | ਕਦੇ ਮੁਨਾਫ਼ੇ ਵਿਚ ਜਾਣ ਵਾਲਾ ਪਾਵਰਕਾਮ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਘਾਟੇ 'ਚ ਚੱਲ ਰਿਹਾ ਹੈ | ਕੋਰੋਨਾ ਮਹਾਂਮਾਰੀ ਵਿਚ ਤਾਂ ਬਿਜਲੀ ਦੀਆਂ ਕੀਮਤਾਂ ਨੂੰ ਵਧਾਉਣ ਦੀ ਜਗਾ ਸਾਲ 2019-20 ਵਿਚ 2.68 ਫ਼ੀਸਦੀ ਕੀਮਤ ਘਟਾਈ ਗਈ ਸੀ | ਪੰਜਾਬ ਸਰਕਾਰ ਨੇ ਪਹਿਲੀ ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਵੀ ਕੀਤਾ ਹੈ ਪਰ ਜੇਕਰ ਗਰਮੀ ਦਾ ਪ੍ਰਕੋਪ ਲਗਾਤਾਰ ਜਾਰੀ ਰਿਹਾ ਤਾਂ ਝੋਨੇ ਦੇ ਸੀਜ਼ਨ ਵਿਚ ਜੇਕਰ ਲੋਕਾਂ ਨੂੰ ਬਿਜਲੀ ਮਿਲ ਜਾਂਦੀ ਹੈ ਤਾਂ ਇਹੋ ਅਹਿਮ ਗੱਲ ਹੋਏਗੀ | ਇਸ ਵੇਲੇ ਜਿੱਥੇ ਬਿਜਲੀ ਦੀ ਮੰਗ ਹੁਣ ਲਗਾਤਾਰ ਵਧਦੇ ਹੋਏ 11 ਹਜ਼ਾਰ ਮੈਗਾਵਾਟ ਦਾ ਅੰਕੜਾ ਛੂਹਣ ਜਾ ਰਹੀ ਹੈ ਤਾਂ ਪਾਵਰਕਾਮ ਦਾ ਕਹਿਣਾ ਹੈ ਕਿ ਉਹ ਤਾਂ ਵੱਧ ਤੋਂ ਵੱਧ 16000 ਮੈਗਾਵਾਟ ਤੱਕ ਹੀ ਬਿਜਲੀ ਉਪਲਬਧ ਕਰਵਾ ਸਕਦਾ ਹੈ | ਜੇਕਰ ਜੂਨ-ਜੁਲਾਈ ਵਿਚ ਮੀਂਹ ਪੈ ਜਾਂਦਾ ਹੈ ਤਾਂ ਇਸ ਨਾਲ ਪਾਵਰਕਾਮ ਨੂੰ ਕੁਝ ਰਾਹਤ ਮਿਲ ਸਕਦੀ ਹੈ |

ਲਹਿਰਾ ਥਰਮਲ ਦਾ ਤੀਜਾ ਯੂਨਿਟ ਵੀ ਬੰਦ

ਲਹਿਰਾ ਮੁਹੱਬਤ, 15 ਮਈ (ਸੁਖਪਾਲ ਸਿੰਘ ਸੁੱਖੀ)- ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਲਹਿਰਾ ਮੁਹੱਬਤ ਦਾ ਅੱਜ ਸਵੇਰੇ 9.27 ਵਜੇ ਸਟੇਜ ਦੋ ਦਾ ਤੀਜਾ ਯੂਨਿਟ 250 ਮੈਗਾਵਾਟ ਈ.ਐਸ.ਪੀ. ਜਾਂਚ ਲਈ ਬੰਦ ਕੀਤਾ ਹੈ | ਸੂਬੇ 'ਚ ਬਿਜਲੀ ਦੀ ਮੰਗ 10260 ਮੈਗਾਵਾਟ ਰਹੀ | ਇਸ ਦੌਰਾਨ ਸਰਕਾਰੀ ...

ਪੂਰੀ ਖ਼ਬਰ »

ਤਲਵੰਡੀ ਸਾਬੋ ਤਾਪ ਘਰ ਦਾ 2 ਨੰਬਰ ਯੂਨਿਟ ਚਾਲੂ

ਮਾਨਸਾ, 15 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਇਸ ਜ਼ਿਲੇ੍ਹ ਦੇ ਪਿੰਡ ਬਣਾਂਵਾਲੀ 'ਚ ਸਥਿਤ ਤਲਵੰਡੀ ਸਾਬੋ ਤਾਪ ਘਰ ਦਾ 2 ਨੰਬਰ ਯੂਨਿਟ ਚਾਲੂ ਹੋ ਗਿਆ ਹੈ | ਇਸ ਨੂੰ ਪੂਰਨ ਜਾਂਚ ਲਈ ਬੰਦ ਕੀਤਾ ਗਿਆ ਸੀ, ਜੋ 2 ਹਫ਼ਤਿਆਂ ਬਾਅਦ ਚਲਾਇਆ ਗਿਆ ਹੈ | ਪਿਛਲੇ ਦਿਨਾਂ 'ਚ ਵਧੇ ਬਿਜਲੀ ...

ਪੂਰੀ ਖ਼ਬਰ »

ਬਦਫੈਲੀ ਤੋਂ ਬਾਅਦ 5 ਸਾਲਾ ਮਾਸੂਮ ਦੀ ਹੱਤਿਆ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਭੱਟੀਆਂ 'ਚ ਅੱਜ ਦੇਰ ਸ਼ਾਮ ਬਦਫੈਲੀ ਕਰਨ ਤੋਂ ਬਾਅਦ ਪੰਜ ਸਾਲ ਦੇ ਮਾਸੂਮ ਬੱਚੇ ਦੀ ਬੜੀ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਸੁੁਖਬੀਰ ਵਲੋਂ ਕਣਕ ਦੀ ਬਰਾਮਦ 'ਤੇ ਪਾਬੰਦੀ ਦੀ ਨਿਖੇਧੀ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵਲੋਂ ਕਣਕ ਦੀ ਬਰਾਮਦ ਉਪਰ ਪਾਬੰਦੀ ਲਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਗਰਮੀ ਕਾਰਨ ਕਣਕ ਦਾ ਘੱਟ ਝਾੜ ਨਿਕਲਣ ਕਾਰਨ ਕਿਸਾਨਾਂ ਨੂੰ ਘੱਟ ...

ਪੂਰੀ ਖ਼ਬਰ »

ਔਰਤ ਸਮੇਤ 5 ਮੁਲਜ਼ਮ ਅਦਾਲਤ 'ਚ ਪੇਸ਼, 21 ਤੱਕ ਪੁਲਿਸ ਰਿਮਾਂਡ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)-9 ਮਈ ਦੀ ਸ਼ਾਮ ਨੂੰ ਮੁਹਾਲੀ ਵਿਚਲੇ ਸਟੇਟ ਪੁਲਿਸ ਇੰਟੈਲੀਜੈਂਸ ਦਫ਼ਤਰ 'ਚ ਧਮਾਕਾ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਜਗਦੀਪ ਸਿੰਘ ਕੰਗ, ਬਲਜਿੰਦਰ ਸਿੰਘ ਉਰਫ਼ ਰੈਂਬੋ, ਅਨੰਤਦੀਪ ਸਿੰਘ ਉਰਫ਼ ਸੋਨੂੰ, ਕੰਵਰਜੀਤ ...

ਪੂਰੀ ਖ਼ਬਰ »

ਕੋਰੋਨਾ ਦੇ 23 ਨਵੇਂ ਮਾਮਲੇ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਕੋਰੋਨਾ ਦੇ 23 ਨਵੇ ਮਾਮਲੇ ਸਾਹਮਣੇ ਆਏ ਹਨ ਅਤੇ 27 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਆਏ ਨਵੇਂ ਮਾਮਲਿਆਂ 'ਚ ਐਸ.ਏ.ਐਸ. ਨਗਰ ਤੋਂ 13, ਗੁਰਦਾਸਪੁਰ ਤੋਂ 2, ਹੁਸ਼ਿਆਰਪੁਰ ਤੋਂ 2, ਲੁਧਿਆਣਾ ਤੋਂ 2, ਬਠਿੰਡਾ ...

ਪੂਰੀ ਖ਼ਬਰ »

ਪੁਲਿਸ ਵਲੋਂ ਫੜਿਆ ਅਸਲ੍ਹਾ ਨਿਕਲਿਆ ਨਕਲੀ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਸ਼ਹਿਰ 'ਚ ਕੁਝ ਦਿਨ ਪਹਿਲਾਂ ਹੋਏ ਅੱਤਵਾਦੀ ਹਮਲੇ ਦੇ ਸੰਬੰਧ 'ਚ ਪੁਲਿਸ ਵਲੋਂ ਤੇਜ਼ ਕੀਤੀ ਗਈ ਨਾਕਾਬੰਦੀ ਦੌਰਾਨ ਫੇਜ਼-7 ਤੋਂ ਭਾਰੀ ਅਸਲ੍ਹੇ ਸਮੇਤ ਫੜੀ ਗੱਡੀ ਨੂੰ ਦੇਖ ਕੇ ਇਕ ਵਾਰ ਤਾਂ ਪੁਲਿਸ ਨੂੰ ਭਾਜੜਾਂ ਪੈ ...

ਪੂਰੀ ਖ਼ਬਰ »

ਭਿ੍ਸ਼ਟਾਚਾਰ, ਨਸ਼ਾਖੋਰੀ ਤੇ ਅਨਪੜ੍ਹਤਾ ਵਰਗੀਆਂ ਬੁਰਾਈਆਂ ਖ਼ਤਮ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ-ਬੈਂਸ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਮਾਜ 'ਚ ਭਿ੍ਸ਼ਟਾਚਾਰ, ਨਸ਼ਾਖੋਰੀ, ਭਰੂਣ ਹੱਤਿਆ ਅਤੇ ਅਨਪੜ੍ਹਤਾ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਕੈਬਨਿਟ ...

ਪੂਰੀ ਖ਼ਬਰ »

ਦੁਬਈ ਤੋਂ ਪਰਤੇ ਵਿਅਕਤੀ ਕੋਲੋਂ ਰਾਜਾਸਾਂਸੀ ਹਵਾਈ ਅੱਡੇ 'ਤੇ 30 ਲੱਖ ਦਾ ਸੋਨਾ ਬਰਾਮਦ

ਰਾਜਾਸਾਂਸੀ, 15 ਮਈ (ਹਰਦੀਪ ਸਿੰਘ ਖੀਵਾ)-ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਇਕ ਯਾਤਰੀ ਵਲੋਂ ਹਵਾਈ ਅੱਡੇ 'ਤੇ ਤਾਇਨਾਤ ਦੋ ਕਰਮਚਾਰੀਆਂ ਦੀ ਮਿਲੀ ਭੁਗਤ ਨਾਲ ਸੋਨੇ ਦੀ ਖੇਪ ਨੂੰ ਘਰ ਲੁਧਿਆਣਾ ਤੱਕ ਪਹੁੰਚਾਉਣ 'ਚ ਸਫਲਤਾ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨਾਲ ਮੌਤ

ਝਬਾਲ, 15 ਮਈ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਬੁਰਜ-195 'ਚ ਨਿਰਵੈਲ ਸਿੰਘ (46) ਪੁੱਤਰ ਕਰਤਾਰ ਸਿੰਘ ਦੀ ਪਿੰਡ ਦੇ ਹੀ ਇਕ ਝੋਲਾ ਛਾਪ ਡਾਕਟਰ ਕੋਲੋਂ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਮਿ੍ਤਕ ਦੇ ਭਰਾ ਪ੍ਰਗਟ ਸਿੰਘ ...

ਪੂਰੀ ਖ਼ਬਰ »

ਕਰਜ਼ੇ ਤੋਂ ਪੇ੍ਰਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਸੀਂਗੋ ਮੰਡੀ, 15 ਮਈ (ਲੱਕਵਿੰਦਰ ਸ਼ਰਮਾ/ਪਿ੍ੰਸ ਗਰਗ)- ਉਪ ਮੰਡਲ ਤਲਵੰਡੀ ਸਾਬੋ ਸਥਿਤ ਪਿੰਡ ਨੰਗਲਾ ਦੇ ਕਿਸਾਨ ਵਲੋਂ ਕਰਜ਼ੇ ਤੋਂ ਪੇ੍ਰਸ਼ਾਨ ਹੋ ਕੇ ਫਾਹਾ ਲਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਭਾਕਿਯੂ ਸਿੱਧੂਪੁਰ ਦੇ ਜ਼ਿਲ੍ਹਾ ਆਗੂ ਯੋਧਾ ਸਿੰਘ ਨੰਗਲਾ ...

ਪੂਰੀ ਖ਼ਬਰ »

ਨਾਜਾਇਜ਼ ਸੰਬੰਧਾਂ ਦੇ ਚਲਦਿਆਂ ਨੌਜਵਾਨ ਦਾ ਕਤਲ

ਛੇਹਰਟਾ, 15 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਕੋਟ ਖ਼ਾਲਸਾ ਅਧੀਨ ਖੇਤਰ ਨੀਵੀਂ ਆਬਾਦੀ ਵਿਖੇ ਨਾਜਾਇਜ਼ ਸਬੰਧਾਂ ਦੇ ਚਲਦਿਆਂ ਇਕ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਕੋਟ ਖ਼ਾਲਸਾ ਦੇ ਸਬ ਇੰਸਪੈਕਟਰ ਸੁਲੱਖਣ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੀਮੈਂਟ ਸੈਕਟਰ 'ਚ ਦਾਖਲ ਹੋਏ ਅਡਾਨੀ ਖ਼ਰੀਦਣਗੇ ਅੰਬੂਜਾ ਤੇ ਏ. ਸੀ. ਸੀ ਦੀ ਹਿੱਸੇਦਾਰੀ

ਨਵੀਂ ਦਿੱਲੀ, 15 ਮਈ (ਏਜੰਸੀ)-ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਗੌਤਮ ਅਡਾਨੀ ਦੇ ਸਮੂਹ ਨੇ ਐਤਵਾਰ ਨੂੰ ਦੱਸਿਆ ਕਿ ਉਨ੍ਹਾਂ ਭਾਰਤ 'ਚ ਹੋਲਸਿਮ ਲਿ: ਦੇ ਕਾਰੋਬਾਰਾਂ 'ਚ 10.5 ਅਰਬ ਡਾਲਰ 'ਚ ਨਿਯੰਤਰਿਤ ਹਿੱਸੇਦਾਰੀ ਹਾਸਲ ਕਰਨ ਲਈ ਸੌਦਾ ਕੀਤਾ ਹੈ, ਜੋ ਉਨ੍ਹਾਂ ਦੇ ਬੰਦਰਗਾਹ ...

ਪੂਰੀ ਖ਼ਬਰ »

ਜੰਮੂ 'ਚ ਗੋਲਾ ਬਰਾਮਦ

ਸ੍ਰੀਨਗਰ, 15 ਮਈ (ਮਨਜੀਤ ਸਿੰਘ)-ਜੰਮੂ 'ਚ ਗੰਦਗੀ ਦੇ ਇਕ ਢੇਰ 'ਚੋਂ ਇਕ ਜ਼ਿੰਦਾ ਗੋਲਾ ਬਰਾਮਦ ਹੋਇਆ ਹੈ | ਪੁਲਿਸ ਮੁਤਾਬਿਕ ਜੰਮੂ ਦੇ ਬਾਹਰਵਾਰ ਜੰਮੂ –ਪਠਾਨਕੋਟ ਦੇ ਕੁਜਵਾਨੀ ਖੇਤਰ 'ਚ ਕੁਝ ਲੋਕਾਂ ਨੇ ਗੰਦਗੀ ਦੇ ਢੇਰ 'ਚੋਂ ਇਕ ਸਕਰੈਪ ਦੀ ਦੁਕਾਨ ਨੇੜੇ ਉਕਤ ਗੋਲਾ ...

ਪੂਰੀ ਖ਼ਬਰ »

ਕਸ਼ਮੀਰੀ ਪੰਡਿਤ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਉਪ-ਰਾਜਪਾਲ ਨੂੰ ਮਿਲਿਆ ਗੁਪਕਰ ਵਫਦ

ਸ੍ਰੀਨਗਰ, 15 ਮਈ (ਮਨਜੀਤ ਸਿੰਘ)-ਪੀਪਲਜ਼ ਐਲਾਇੰਸ ਫਾਰ ਗੁਪਕਰ ਦੇ ਇਕ ਵਫਦ ਨੇ ਐਤਵਾਰ ਨੂੰ ਕਸ਼ਮੀਰੀ ਪੰਡਿਤ ਮਲਾਜ਼ਮਾਂ ਦੀ ਸੁਰੱਖਿਆਂ ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਨ ਬਾਅਦ ਪੱਤਰਕਰਾਂ ਨਾਲ ਗੱਲਬਾਤ ਕਰਨ ਦੌਰਾਨ ...

ਪੂਰੀ ਖ਼ਬਰ »

ਅਪਰਾਧੀਆਂ ਨੂੰ ਸੱਤਾ 'ਚ ਰਹਿਣ ਦੇਣ ਤੋਂ ਪਾਕਿ 'ਤੇ ਪ੍ਰਮਾਣੂ ਬੰਬ ਸੁੱਟਣਾ ਬਿਹਤਰ-ਇਮਰਾਨ ਖ਼ਾਨ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦਾਅਵਾ ਕੀਤਾ ਕਿ ਸੱਤਾਧਾਰੀ ਅਦਾਰੇ ਦੇ ਲੋਕ ਉਨ੍ਹਾਂ ਨੂੰ ਫ਼ੋਨ ਕਰ ਰਹੇ ਹਨ, ਪਰ ਉਨ੍ਹਾਂ ਨੇ ਉਨ੍ਹਾਂ ਦੇ ਨੰਬਰ 'ਬਲਾਕ' ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਆਮ ਚੋਣਾਂ ਦਾ ...

ਪੂਰੀ ਖ਼ਬਰ »

ਬੰਗਲਾ ਟੀ.ਵੀ. ਅਦਾਕਾਰਾ ਵਲੋਂ ਖ਼ੁਦਕੁਸ਼ੀ

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)-ਬੰਗਾਲੀ ਟੀ.ਵੀ. ਅਦਾਕਾਰਾ ਪੱਲਵੀ ਨੇ ਖੁਦਕੁਸ਼ੀ ਕਰ ਲਈ | ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ ਉਸਦੀ ਲਾਸ਼ ਕਮਰੇ 'ਚ ਲਟਕਦੀ ਹੋਈ ਮਿਲੀ | ਪੁਲਿਸ ਨੇ ਗੈਰ ਸੁਭਾਵਿਕ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੱਲਵੀ ਦੀ ...

ਪੂਰੀ ਖ਼ਬਰ »

ਪਾਕਿ ਦੇ ਵਜ਼ੀਰਸਤਾਨ 'ਚ ਆਤਮਘਾਤੀ ਧਮਾਕੇ 'ਚ ਤਿੰਨ ਬੱਚਿਆਂ ਸਮੇਤ 6 ਮੌਤਾਂ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲਗਦੇ ਪਾਕਿਸਤਾਨ ਦੇ ਕਬਾਇਲੀ ਜ਼ਿਲ੍ਹੇ ਵਜ਼ੀਰਸਤਾਨ 'ਚ ਅੱਜ ਇਕ ਆਤਮਘਾਤੀ ਧਮਾਕੇ 'ਚ ਤਿੰਨ ਬੱਚੇ ਅਤੇ ਪਾਕਿਸਤਾਨੀ ਫ਼ੌਜ ਦੇ ਤਿੰਨ ਸੈਨਿਕ ਕਾਸਿਮ, ਜੁਬੇਰ ਅਤੇ ਉਜੇਰ ਮਾਰੇ ਗਏ | ਫ਼ੌਜ ਦੇ ਮੀਡੀਆ ...

ਪੂਰੀ ਖ਼ਬਰ »

ਬੱਗਾ ਨੇ ਫਿਰ ਸਾਧਿਆ ਕੇਜਰੀਵਾਲ 'ਤੇ ਨਿਸ਼ਾਨਾ

ਨਵੀਂ ਦਿੱਲੀ, 15 ਮਈ (ਜਗਤਾਰ ਸਿੰਘ)-ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੇ ਇਕ ਵਾਰੀ ਫਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ | ਅੱਜ ਬੱਗਾ ਨੇ ਟਵੀਟ ਰਾਹੀਂ ਕੇਜਰੀਵਾਲ ਨੂੰ ਪੁੱਛਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਦਅਬੀ ...

ਪੂਰੀ ਖ਼ਬਰ »

ਆਸਾਮ 'ਚ ਜ਼ਮੀਨ ਖਿਸਕਣ ਨਾਲ 3 ਮੌਤਾਂ

ਗੁਹਾਟੀ, 15 ਮਈ (ਏਜੰਸੀ)-ਆਸਾਮ ਦੇ ਦੀਮਾ ਹਸਾਓ ਜ਼ਿਲ੍ਹੇ 'ਚ ਜ਼ਮੀਨ ਖਿਸਕਣ ਨਾਲ 3 ਲੋਕਾਂ ਦੀ ਮੌਤ ਹੋ ਗਈ ਹੈ | ਆਸਾਮ ਰਾਜ ਆਫਤ ਪ੍ਰਬੰਧਨ ਅਥਾਰਟੀ ( ਏ. ਐਸ. ਡੀ. ਐਮ. ਏ.) ਵਲੋਂ ਸਨਿਚਰਵਾਰ ਰਾਤ ਜਾਰੀ ਬੁਲੇਟਿਨ 'ਚ ਕਿਹਾ ਗਿਆ ਹੈ ਕਿ ਦੀਮਾ ਹਸਾਓ ਜ਼ਿਲ੍ਹੇ ਦੇ ਹਾਫਲੋਂਗ ਸਰਕਲ ...

ਪੂਰੀ ਖ਼ਬਰ »

ਬੱਚੇ ਅਤੇ ਬਜ਼ੁਰਗ ਰੋਜ਼ਾਨਾ ਬਣ ਰਹੇ ਅਵਾਰਾ ਕੁੱਤਿਆਂ ਦਾ ਸ਼ਿਕਾਰ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)-ਸੂਬੇ 'ਚ ਆਵਾਰਾ ਕੁੱਤਿਆਂ ਦਾ ਆਤੰਕ ਵਧ ਰਿਹਾ ਹੈ | ਪਿੰਡਾਂ ਅਤੇ ਸ਼ਹਿਰਾਂ ਦੇ ਬਾਹਰ ਬਣੀਆਂ ਹੱਡਾ ਰੋਡੀਆਂ ਤੋਂ ਮਾਸ ਖਾ ਖਾ ਕੁੱਤਿਆਂ ਵਲੋਂ ਇਕੱਲੇ ਜਾਂਦੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸ਼ਿਕਾਰ ਬਣਾਉਣ ਦੀਆਂ ਰੋਜ਼ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਤੀਸਰੀ ਪਾਤਿਸ਼ਾਹੀ ਗੁਰੂ ਅਮਰਦਾਸ ਦਾ ਪ੍ਰਕਾਸ਼ ਦਿਹਾੜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸੰਬੰਧ 'ਚ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੀਆਂ | ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਰੋਜ਼ਾਨਾ 5000 ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਕਰ ਸਕਣਗੇ ਦਰਸ਼ਨ

ਦਸੂਹਾ, 15 ਮਈ (ਭੁੱਲਰ)- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਉੱਤਰਾਖੰਡ ਸਰਕਾਰ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ ਵਿਚਾਰ ਵਟਾਂਦਰਾ ਕਰਨ ਉਪਰੰਤ ...

ਪੂਰੀ ਖ਼ਬਰ »

ਜੇਮਸ ਚਾਰਲਸ ਵਲੋਂ 1833 'ਚ ਬਣਾਈ ਗਈ ਸ੍ਰੀ ਹਰਿਮੰਦਰ ਸਾਹਿਬ ਦੀ ਪੇਂਟਿੰਗ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਦੇਸ਼-ਵਿਦੇਸ਼ ਦੇ ਅਜਾਇਬ-ਘਰਾਂ, ਲਾਇਬ੍ਰੇਰੀਆਂ, ਵਪਾਰਕ ਅਦਾਰਿਆਂ ਅਤੇ ਘਰਾਂ ਦਾ ਸ਼ਿੰਗਾਰ ਬਣਨ ਵਾਲੀ ਸ੍ਰੀ ਹਰਿਮੰਦਰ ਸਾਹਿਬ ਦੀ ਸੰਨ 1833 'ਚ ਤਿਆਰ ਕੀਤੀ ਗਈ ਪੇਂਟਿੰਗ ਅੰਮਿ੍ਤਸਰ ਦੇ 400 ਸਾਲਾ ਸਥਾਪਨਾ ਦਿਵਸ ਮੌਕੇ ਭਾਰਤ ਪਹੁੰਚੀ ...

ਪੂਰੀ ਖ਼ਬਰ »

ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ

ਅਕਾਲੀ ਦਲ ਅੰਮਿ੍ਤਸਰ ਨੇ ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਖੋਲਿ੍ਹਆ ਮੋਰਚਾ

ਲੁਧਿਆਣਾ, 15 ਮਈ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਦੇ ਖਿਲਾਫ਼ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਮੋਰਚਾ ਖੋਲ੍ਹ ਦਿੱਤਾ ਗਿਆ ਹੈ | ਅਕਾਲੀ ਦਲ ਵਲੋਂ ਭਾਰਤੀ ...

ਪੂਰੀ ਖ਼ਬਰ »

ਪਾਕਿ 'ਚ ਬਜ਼ੁਰਗ ਹਿੰਦੂ ਕਾਰੋਬਾਰੀ ਸਮੇਤ ਦੋ ਹੋਰਾਂ ਨੂੰ ਲੁੱਟ-ਖੋਹ ਕਰ ਕੇ ਕੀਤਾ ਜ਼ਖ਼ਮੀ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਘੱਟ-ਗਿਣਤੀਆਂ 'ਤੇ ਜਾਨਲੇਵਾ ਅਤੇ ਲੁੱਟ-ਖੋਹ ਦੇ ਹਮਲੇ ਲਗਾਤਾਰ ਜਾਰੀ ਹਨ | ਤਾਜ਼ਾ ਹਮਲਿਆਂ ਦੇ ਚਲਦਿਆਂ ਅੱਜ ਇਕੋ ਦਿਨ 'ਚ ਸੂਬਾ ਸਿੰਧ ਦੇ ਵੱਖ-ਵੱਖ ਇਲਾਕਿਆਂ 'ਚ ਤਿੰਨ ਹਿੰਦੂ ਵਪਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ | ...

ਪੂਰੀ ਖ਼ਬਰ »

ਨਗਰ ਕੌਂਸਲ ਖੰਨਾ ਦਫ਼ਤਰ 'ਚ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਦੇ ਕਮਰੇ 'ਚ ਜੂਆ ਖੇਡਦੇ 9 ਕਾਬੂ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ/ ਮਨਜੀਤ ਸਿੰਘ ਧੀਮਾਨ)- ਅੱਜ ਦੇਰ ਸ਼ਾਮ ਖੰਨਾ 'ਚ ਉਸ ਵੇਲੇ ਤਹਿਲਕਾ ਮਚ ਗਿਆ, ਜਦੋਂ ਐਤਵਾਰ ਨੂੰ ਛੁੱਟੀ ਵਾਲੇ ਦਿਨ ਨਗਰ ਕੌਂਸਲ ਖੰਨਾ ਦੇ ਦਫ਼ਤਰ 'ਚ ਕੌਂਸਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਦੇ ਕਮਰੇ 'ਚ ਜੂਆ ਖੇਡਦੇ ਕਰੀਬ 9 ਵਿਅਕਤੀ ...

ਪੂਰੀ ਖ਼ਬਰ »

ਲਹਿਰਾ ਥਰਮਲ ਪਲਾਂਟ ਦੇ 66 ਕੇ.ਵੀ ਗਰਿੱਡ 'ਤੇ ਅੱਗ ਲੱਗੀ

ਲਹਿਰਾ ਮੁਹੱਬਤ, 15 ਮਈ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ 66 ਕੇ.ਵੀ ਗਰਿੱਡ ਵਿਚ ਅੱਜ ਸ਼ਾਮ 8 ਵਜੇ ਅੱਗ ਲੱਗਣ ਨਾਲ ਇੰਸਟੂਮੈਂਟ ਸੜ ਗਏ | ਅੱਗ ਲੱਗਣ ਤੋਂ ਪਹਿਲਾਂ ਇਕਦਮ ਧਮਾਕਾ ਹੋਇਆ ਤੇ ਅੱਗ ਦੀਆਂ ਲਾਟਾਂ ਥਰਮਲ ਤੋਂ ਬਾਹਰ ਦਿਖਾਈ ...

ਪੂਰੀ ਖ਼ਬਰ »

ਪੋਪ ਫਰਾਂਸਿਸ ਨੇ ਦੇਵਸਹਾਇਯਮ ਪਿਲਈ ਨੂੰ ਐਲਾਨਿਆ ਸੰਤ

ਵੈਟੀਕਨ ਸਿਟੀ, 15 ਮਈ (ਏਜੰਸੀ)- ਦੇਵਸਹਾਇਯਮ ਪਿਲਈ ਨੂੰ ਪੋਪ ਨੇ ਸੰਤ ਐਲਾਨਿਆ ਹੈ | ਇਹ ਉਪਲੱਬਧੀ ਹਾਸਿਲ ਕਰਨ ਵਾਲੇ ਉਹ ਪਹਿਲੇ ਭਾਰਤੀ ਬਣ ਗਏ ਹਨ | ਜ਼ਿਕਰਯੋਗ ਹੈ ਕਿ ਦੇਵਸਹਾਇਯਮ ਪਿਲਈ ਜਨਮ ਤੋਂ ਹਿੰਦੂ ਸਨ | ਪੋਪ ਫਰਾਂਸਿਸ ਨੇ ਵੈਟੀਕਨ ਦੇ ਸੇਂਟ ਪੀਟਰਜ਼ ਬੇਸਿਲਿਕਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਪੱਕੇ ਮੋਰਚੇ ਸੰਬੰਧੀ ਕਿਸਾਨਾਂ ਦੀ ਲਾਮਬੰਦੀ ਲਈ ਪਿੰਡਾਂ 'ਚ ਝੰਡਾ ਮਾਰਚ ਅੱਜ-ਡੱਲੇਵਾਲ

ਫ਼ਤਹਿਗੜ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ 17 ਮਈ ਨੂੰ ਚੰਡੀਗੜ੍ਹ 'ਚ ਕਿਸਾਨ ਅੰਦੋਲਨ ਦੀ ਤਰਜ਼ 'ਤੇ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਯੂ.ਏ.ਈ. 'ਚ ਰਾਸ਼ਟਰਪਤੀ ਦੇ ਦਿਹਾਂਤ 'ਤੇ ਸ਼ੋਕ ਕਾਰਨ ਆਈਫਾ ਜੁਲਾਈ ਤੱਕ ਮੁਲਤਵੀ

ਮੁੰਬਈ, 15 ਮਈ (ਏਜੰਸੀ)- ਅੰਤਰਰਾਸ਼ਟਰੀ ਭਾਰਤੀ ਫਿਲਮ ਅਕਾਦਮੀ (ਆਈਫਾ) ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਸ ਨੇ ਆਈਫਾ ਪੁਰਸਕਾਰਾਂ ਦੇ 22ਵੇਂ ਐਡੀਸ਼ਨ ਦਾ ਆਯੋਜਨ ਹੁਣ ਜੁਲਾਈ 'ਚ ਕਰਨ ਦਾ ਫੈਸਲਾ ਕੀਤਾ ਹੈ, ਕਿਉਂਕਿ ਯੂ.ਏ.ਈ. ਨੇ ਰਾਸ਼ਟਰਪਤੀ ਤੇ ਆਬੂ ਦਾਬੀ ਦੇ ਸ਼ਾਸਕ ਸ਼ੇਖ ...

ਪੂਰੀ ਖ਼ਬਰ »

ਗਿਆਨਵਾਪੀ ਮਸਜਿਦ ਦੇ ਸਰਵੇਖਣ ਦਾ 65 ਫ਼ੀਸਦੀ ਕੰਮ ਮੁਕੰਮਲ, ਅੱਜ ਵੀ ਜਾਰੀ ਰਹੇਗਾ

ਵਾਰਾਨਸੀ, 15 ਮਈ (ਏਜੰਸੀ)-ਇਥੇ ਗਿਆਨਵਾਪੀ ਮਸਜਿਦ ਕੰਪਲੈਕਸ 'ਚ ਅਦਾਲਤ ਦੁਆਰਾ ਲਾਜ਼ਮੀ ਵੀਡੀਓਗ੍ਰਾਫੀ ਸਰਵੇਖਣ ਕਰਵਾਉਣ ਦਾ ਕੰਮ ਲਗਾਤਾਰ ਦੂਜੇ ਦਿਨ ਐਤਵਾਰ ਨੂੰ ਵੀ ਸ਼ਾਂਤੀਪੂਰਨ ਜਾਰੀ ਰਿਹਾ, ਜਿਸ ਦੌਰਾਨ ਵੱਡੇ ਹਿੱਸਾ ਦਾ ਕੰਮ ਮੁਕੰਮਲ ਹੋ ਗਿਆ | ਵਾਰਾਨਸੀ ਦੇ ...

ਪੂਰੀ ਖ਼ਬਰ »

ਮੁੰਡਕਾ ਅਗਨੀ ਕਾਂਡ-ਇਮਾਰਤ ਦਾ ਮਾਲਕ ਗਿ੍ਫ਼ਤਾਰ

ਨਵੀਂ ਦਿੱਲੀ, 15 ਮਈ (ਏਜੰਸੀ)-ਘਟਨਾ ਦੇ ਦੋ ਦਿਨ ਬਾਅਦ, ਬਾਹਰੀ ਦਿੱਲੀ ਦੇ ਮੁੰਡਕਾ 'ਚ ਜਿਸ ਇਮਾਰਤ 'ਚ ਭਿਆਨਕ ਅੱਗ ਲੱਗੀ ਸੀ, ਦੇ ਫਰਾਰ ਮਾਲਕ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ | ਚਾਰ ਮੰਜਿਲਾ ਇਮਾਰਤ ਦੀ ਪਹਿਲੀ ਮੰਜਿਲ 'ਤੇ ...

ਪੂਰੀ ਖ਼ਬਰ »

ਕਰਨਾਲ 'ਚ ਫੜੇ ਗਏ ਮੁਲਜ਼ਮਾਂ ਨੂੰ ਤੇਲੰਗਾਨਾ ਲਿਜਾ ਸਕਦੀ ਹੈ ਪੁਲਿਸ

ਚੰਡੀਗੜ੍ਹ, 15 ਮਈ (ਏਜੰਸੀ)-ਕਰਨਾਲ ਦੀ ਇਕ ਅਦਾਲਤ ਨੇ ਬੀਤੇ ਦਿਨੀਂ ਵਿਸਫੋਟਕ ਸਮੱਗਰੀ ਨਾਲ ਫੜੇ ਗਏ 4 ਮੁਲਜ਼ਮਾਂ 'ਚੋਂ 2 ਦਾ ਪੁਲਿਸ ਰਿਮਾਂਡ ਤਿੰਨ ਦਿਨ ਹੋਰ ਵਧਾ ਦਿੱਤਾ ਅਤੇ ਬਾਕੀਆਂ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ | ਸੂਤਰਾਂ ਮੁਤਾਬਿਕ ਜਿਨ੍ਹਾਂ ਦੋਵਾਂ ...

ਪੂਰੀ ਖ਼ਬਰ »

ਕਟੜਾ ਬੱਸ ਅੱਗ ਹਾਦਸਾ ਮਾਮਲੇ 'ਚ ਆਇਆ ਨਵਾਂ ਮੋੜ

ਸ੍ਰੀਨਗਰ, 15 ਮਈ (ਮਨਜੀਤ ਸਿੰਘ)-ਜੰਮੂ ਖੇਤਰ ਦੇ ਕੱਟੜਾ 'ਚ ਸ਼ੁੱਕਰਵਾਰ ਨੂੰ ਸ਼ਰਧਾਲੂਆਂ ਨੂੰ ਲਿਜਾ ਰਹੀ ਬੱਸ 'ਚ ਭੇਦਭਰੇ ਅੱਗ ਲਗਣ ਦੇ ਮਾਮਲੇ ਨੇ ਅੱਜ ਉਸ ਵੇਲੇ ਨਵਾਂ ਮੋੜ ਲੈ ਲਿਆ, ਜਦੋਂ ਇਕ ਅੱਤਵਾਦੀ ਸੰਗਠਨ 'ਜੰਮੂ ਕਸ਼ਮੀਰ ਫਰੀਡਮ ਫਾਈਟਰ' ਨੇ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX