ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਜੇਠ ਸੰਮਤ 554

ਕਪੂਰਥਲਾ / ਫਗਵਾੜਾ

ਫ਼ਗਵਾੜਾ ਵਿਖੇ ਪੰਜ ਕਿੱਲੋ ਅਫ਼ੀਮ ਸਮੇਤ ਚਾਰ ਨਸ਼ਾ ਤਸਕਰ ਗਿ੍ਫ਼ਤਾਰ

ਕਪੂਰਥਲਾ/ਫਗਵਾੜਾ, 15 ਮਈ (ਅਮਰਜੀਤ ਸਿੰਘ ਸਡਾਨਾ, ਹਰਜੋਤ ਸਿੰਘ ਚਾਨਾ)- ਬੀਤੇ ਤਿੰਨ ਹਫ਼ਤਿਆਂ ਦੌਰਾਨ ਜ਼ਿਲ•ਾ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਵੱਖ-ਵੱਖ 18 ਕੇਸ ਦਰਜ ਕੀਤੇ ਹਨ ਜਿਨ੍ਹਾਂ ਵਿਚ 23 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਤੇ ਇਨ੍ਹਾਂ ਪਾਸੋਂ ਕਰੀਬ ਪੋਣੇ ਦੋ ਕਿੱਲੋ ਹੈਰੋਇਨ ਬਰਾਮਦ ਹੋਈ ਹੈ ਤੇ ਹੁਣ 4 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਪੰਜ ਕਿੱਲੋ ਅਫ਼ੀਮ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ ਪੁਲਿਸ ਲਾਈਨ ਕਪੂਰਥਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਐੱਸ.ਐੱਸ.ਪੀ. ਨੇ ਦੱਸਿਆ ਕਿ ਐੱਸ.ਪੀ.ਡੀ. ਜਗਜੀਤ ਸਿੰਘ ਸਰੋਆ, ਐੱਸ.ਪੀ. ਫਗਵਾੜਾ ਹਰਿੰਦਰ ਸਿੰਘ ਪਰਮਾਰ ਤੇ ਡੀ.ਐੱਸ.ਪੀ. (ਡੀ.) ਅੰਮਿ੍ਤ ਸਰੂਪ ਡੋਗਰਾ ਦੀ ਦੇਖ-ਰੇਖ ਹੇਠ ਸੀ.ਆਈ.ਏ. ਫਗਵਾੜਾ, ਸੀ.ਆਈ.ਏ. ਇੰਚਾਰਜ ਸਿਕੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਏ.ਐੱਸ.ਆਈ. ਸੁਖਵਿੰਦਰ ਕੁਮਾਰ ਦੀ ਟੀਮ ਨੂੰ ਮੁਖ਼ਬਰ ਖਾਸ ਨੇ ਨਸ਼ਾ ਤਸਕਰਾਂ ਸਬੰਧੀ ਇਤਲਾਹ ਦਿੱਤੀ ਸੀ | ਜਿਸ ਉਪਰੰਤ ਡੀ.ਐੱਸ.ਪੀ. ਫਗਵਾੜਾ ਅਛਰੂ ਰਾਮ ਸ਼ਰਮਾ ਦੀ ਹਾਜ਼ਰੀ ਵਿਚ ਹਰਪ੍ਰੀਤ ਸਿੰਘ ਉਰਫ ਸੰਨੀ ਵਾਸੀ ਚਾਹਲ ਨਗਰ ਫਗਵਾੜਾ, ਬਲਵੰਤ ਰਾਏ ਉਰਫ ਕਾਕੂ ਵਾਸੀ ਖੇੜਾ ਕਾਲੋਨੀ, ਧਰਮਵੀਰ ਵਾਸੀ ਡੱਡਲ ਮੁਹੱਲਾ ਤੇ ਸਤਪਾਲ ਸੰਧੂ ਵਾਸੀ ਡੱਡਲ ਮੁਹੱਲਾ ਫਗਵਾੜਾ ਨੂੰ ਕਾਬੂ ਕਰਕੇ ਇਨ•ਾਂ ਪਾਸੋਂ ਕੁੱਲ 5 ਕਿੱਲੋ ਅਫ਼ੀਮ ਬਰਾਮਦ ਕੀਤੀ ਗਈ | ਜਦੋਂ ਪੁੱਛਗਿੱਛ ਕੀਤੀ ਗਈ ਤਾਂ ਹਰਪ੍ਰੀਤ ਸਿੰਘ ਨੇ ਮੰਨਿਆ ਕਿ ਉਹ ਕਾਫੀ ਸਮੇਂ ਤੋਂ ਅਫ਼ੀਮ ਦਾ ਧੰਦਾ ਕਰਦਾ ਆ ਰਿਹਾ ਹੈ | ਪੁਲਿਸ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਗਊਸ਼ਾਲਾ ਰੋਡ 'ਤੇ ਰੈਡੀਮੇਡ ਕਪੜਿਆਂ ਦਾ ਕੰਮ ਕਰਦਾ ਹੈ ਜਿਸ ਪਾਸ ਬਲਵੰਤ ਰਾਏ ਤੇ ਧਰਮਵੀਰ ਕੰਮ ਕਰਦੇ ਹਨ ਜਦਕਿ ਸਤਪਾਲ ਸੰਧੂ ਕਿਸੇ ਹੋਰ ਕਪੜੇ ਵਾਲੀ ਦੁਕਾਨ ਦਾ ਕਰਿੰਦਾ ਹੈ | ਇਨ੍ਹਾਂ ਨੇ ਮਿਲ ਕੇ ਆਪਣਾ ਗਰੁੱਪ ਬਣਾਇਆ ਹੋਇਆ ਹੈ ਤੇ ਨਸ਼ੇ ਦਾ ਲੰਬੇ ਸਮੇਂ ਤੋਂ ਕਾਰੋਬਾਰ ਕਰ ਰਹੇ ਹਨ ਜਿਨ੍ਹਾਂ ਦੇ ਲੁਧਿਆਣਾ ਤੇ ਰਾਜਸਥਾਨ ਨਾਲ ਚੰਗੇ ਸਬੰਧ ਜੁੜੇ ਹੋਏ ਹਨ | ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਨੂੰ ਕਾਬੂ ਕਰਕੇ ਜਦੋਂ ਇਸ ਦੇ ਸਾਥੀਆਂ 'ਤੇ ਰੇਡ ਕੀਤੀ ਤਾਂ ਇਨ੍ਹਾਂ ਪਾਸੋਂ ਵੀ ਅਫ਼ੀਮ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਇਹ ਰਾਜਸਥਾਨ ਤੋਂ ਸਸਤੇ ਭਾਅ 'ਤੇ ਸਾਮਾਨ ਮੰਗਵਾ ਕੇ ਮਹਿੰਗੇ ਭਾਅ 'ਤੇ ਵੇਚਦੇ ਸਨ | ਬਲਵੰਤ ਰਾਏ ਕਾਂਗਰਸ ਪਾਰਟੀ ਦਾ ਚੰਗਾ ਕਾਰਕੁਨ ਦੱਸਿਆ ਜਾ ਰਿਹਾ ਹੈ | ਪੁਲਿਸ ਨੇ ਇਨ੍ਹਾਂ ਖਿਲਾਫ਼ ਧਾਰਾ 18-61-85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਤਨਾਮਪੁਰਾ ਵਿਖੇ ਕੇਸ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦਾ ਅੱਜ ਪੁਲਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਹੋਵੇਗੀ ਤੇ ਕਈ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |

ਨਗਰ ਨਿਗਮ 'ਚ ਲਾਈਟਾਂ ਦਾ ਠੇਕਾ 10 ਲੱਖ ਦੀ ਥਾਂ ਹੁਣ 4 ਲੱਖ ਰੁਪਏ 'ਚ ਚੜਿ੍ਹਆ

ਫਗਵਾੜਾ, 15 ਮਈ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਨਗਰ ਨਿਗਮ 'ਚ ਪਿਛਲੇ ਲੰਬੇ ਸਮੇਂ ਤੋਂ ਲਾਈਟਾਂ ਦਾ ਮੁਰੰਮਤ ਦੇ ਕੰਮ ਦੇ ਠੇਕੇ 'ਚ ਹੋਈ ਵੱਡੀ ਪੱਧਰ ਦੀ ਘੁਟਾਲੇਬਾਜ਼ੀ ਦਾ ਪਰਦਾਫਾਸ਼ ਕਰਦਿਆਂ ਨਿਗਮ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਇਸ ਮਾਮਲੇ ਦੀ ਸੀ.ਬੀ.ਆਈ. ਕੋਲੋਂ ...

ਪੂਰੀ ਖ਼ਬਰ »

ਸਬ ਇੰਸਪੈਕਟਰ ਰਣਜੋਧ ਸਿੰਘ ਨੇ ਬੇਗੋਵਾਲ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਬੇਗੋਵਾਲ, 15 ਮਈ (ਸੁਖਜਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਪੁਲਿਸ ਮਹਿਕਮੇ 'ਚ ਹੋਰ ਚੁਸਤੀ ਫੁਰਤੀ ਲਿਆਉਣ ਲਈ ਕੀਤੇ ਗਏ ਤਬਾਦਲਿਆਂ ਤਹਿਤ ਰਣਜੋਧ ਸਿੰਘ ਸਬ ਇੰਸਪੈਕਟਰ ਨੂੰ ਥਾਣਾ ਸਦਰ ਕਪੂਰਥਲਾ ਤੋਂ ਤਬਦੀਲ ਹੋ ਕਿ ਬੇਗੋਵਾਲ ਥਾਣੇ 'ਚ ਬਤੌਰ ਥਾਣਾ ਮੁਖੀ ਵਜੋਂ ...

ਪੂਰੀ ਖ਼ਬਰ »

ਡਾ: ਹਰਮਨਮੀਤ ਸਿੰਘ ਨੇ ਅੰਤਰਰਾਸ਼ਟਰੀ ਕਿਡਨੀ ਸਟੋਨ ਪੋਸਟਰ 'ਚੋਂ ਦੂਸਰਾ ਸਥਾਨ ਹਾਸਲ ਕੀਤਾ

ਫਗਵਾੜਾ, 15 ਮਈ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਜੀ.ਬੀ ਹਸਪਤਾਲ ਦੇ ਮੁਖੀ ਡਾ. ਜੀ.ਬੀ. ਸਿੰਘ ਦੇ ਸਪੁੱਤਰ ਡਾ. ਹਰਮਨਮੀਤ ਸਿੰਘ ਨੇ ਅੰਤਰਰਾਸ਼ਟਰੀ ਕਿਡਨੀ ਸਟੋਨ ਪੋਸਟਰ ਦੇ ਅਮਰੀਕਾ ਵਿਖੇ ਹੋਏ ਅੰਤਰਰਾਸ਼ਟਰੀ ਮੁਕਾਬਲੇ 'ਚੋਂ ਦੂਸਰਾ ਸਥਾਨ ਹਾਸਲ ਕਰਕੇ ਫਗਵਾੜਾ ਦਾ ਨਾਂ ...

ਪੂਰੀ ਖ਼ਬਰ »

904 ਵਿਦਿਆਰਥੀਆਂ ਨੇ ਜ਼ਿਲ੍ਹੇ ਦੇ ਪੰਜ ਪ੍ਰੀਖਿਆ ਕੇਂਦਰਾਂ 'ਚ ਸਾਂਝੀ ਵਜ਼ੀਫ਼ਾ ਪ੍ਰੀਖਿਆ ਦਿੱਤੀ

ਕਪੂਰਥਲਾ, 15 ਮਈ (ਅਮਰਜੀਤ ਕੋਮਲ)- ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਕਪੂਰਥਲਾ ਵਿਚ ਐਨ.ਐਮ.ਐਮ.ਐਸ. ਤੇ ਪੀ.ਐਸ.ਟੀ.ਐਸ.ਈ. ਦੀ 8ਵੀਂ ਜਮਾਤ ਦੀ ਕਰਵਾਈ ਗਈ ਸਾਂਝੀ ਵਜ਼ੀਫ਼ਾ ਪ੍ਰੀਖਿਆ ਵਿਚ 1040 ਵਿਚੋਂ 904 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ | ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਪਿੰਡ ਬੂਟਾਂ ਵਿਖੇ ਧਾਰਮਿਕ ਸਮਾਗਮ ਦੌਰਾਨ ਚੱਲੀਆਂ ਗੋਲੀਆਂ, ਦੋ ਨੌਜਵਾਨ ਹੋਏ ਜ਼ਖ਼ਮੀ

ਕਪੂਰਥਲਾ, 15 ਮਈ (ਸਡਾਨਾ)- ਦੇਰ ਸ਼ਾਮ ਥਾਣਾ ਕੋਤਵਾਲੀ ਅਧੀਨ ਆਉਂਦੇ ਪਿੰਡ ਬੂਟਾਂ ਵਿਖੇ ਇਕ ਧਾਰਮਿਕ ਸਮਾਗਮ ਮੌਕੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਦੀ ਹੋਈ ਲੜ•ਾਈ ਦੌਰਾਨ ਚੱਲੀ ਗੋਲੀ ਵਿਚ ਦੋ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹ•ਾਂ ਨੂੰ ਇਲਾਜ ਲਈ ਸਿਵਲ ...

ਪੂਰੀ ਖ਼ਬਰ »

ਸਰਕਾਰ ਪੀ.ਆਰ.ਟੀ.ਸੀ. ਦੇ ਪੈਨਸ਼ਨਰਾਂ ਨੂੰ ਪੈਨਸ਼ਨ ਦੀ ਅਦਾਇਗੀ ਨਿਸਚਿਤ ਸਮੇਂ ਦੌਰਾਨ ਕਰਨੀ ਯਕੀਨੀ ਬਣਾਏ-ਸਤੀਸ਼ ਕੁਮਾਰ

ਕਪੂਰਥਲਾ, 15 ਮਈ (ਅਮਰਜੀਤ ਕੋਮਲ)-ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਕਪੂਰਥਲਾ ਦੀ ਇਕ ਮੀਟਿੰਗ ਕਪੂਰਥਲਾ ਡੀਪੂ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਕੁਮਾਰ ਦੀ ਅਗਵਾਈ ਵਿਚ ਹੋਈ ਜਿਸ ਵਿਚ ਪੀ.ਆਰ.ਟੀ.ਸੀ. ਦੇ ਪੈਨਸ਼ਨਰਾਂ ਨੂੰ ਅਪ੍ਰੈਲ ਮਹੀਨੇ ਦੀ ਪੈਨਸ਼ਨ ਦੀ 10 ...

ਪੂਰੀ ਖ਼ਬਰ »

ਥਾਣਾ ਕਬੀਰਪੁਰ ਦੀ ਪੁਲਿਸ ਵਲੋਂ 3 ਗ੍ਰਾਮ ਹੈਰੋਇਨ ਬਰਾਮਦ

ਸੁਲਤਾਨਪੁਰ ਲੋਧੀ, 15 ਮਈ (ਥਿੰਦ, ਹੈਪੀ)- ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਥਾਣਾ ਕਬੀਰਪੁਰ ਦੀ ਪੁਲਿਸ ਵਲੋਂ ਇਕ ਨੌਜਵਾਨ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਐਸ.ਐਚ.ਓ. ਜਸਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਕਰਮਜੀਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ, ਸਟਾਰਟਰ ਆਦਿ ਲਾਹੁੰਦਾ ਚੋਰ ਕਾਬੂ

ਕਾਲਾ ਸੰਘਿਆਂ, 15 ਮਈ (ਬਲਜੀਤ ਸਿੰਘ ਸੰਘਾ)- ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ, ਸਟਾਰਟਰ ਆਦਿ ਲਾਹੁਣ ਦਾ ਮਸਲਾ ਇਲਾਕੇ 'ਚ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਤਾਂ ਕਿਸਾਨਾਂ ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ ਜਿਸ ਦੇ ਚੱਲਦੇ ਨੌਜਵਾਨ ਕਿਸਾਨ ਰਣਜੋਤ ਸਿੰਘ ਨੇ ਬੀਤੀ ...

ਪੂਰੀ ਖ਼ਬਰ »

ਵਿਦੇਸ਼ੀ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 15 ਮਈ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਪੌਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ 'ਚ 10 ਜੂਨ ਤੋਂ ਝੋਨਾ ਲਾਉਣ ਦਾ ਐਲਾਨ

ਨਡਾਲਾ, 15 ਮਈ (ਮਾਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਨਡਾਲਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਨਿਸ਼ਾਨ ਸਿੰਘ ਇਬਰਾਹੀਮਵਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਬਾਊਪੁਰ ਤੇ ਸੂਬਾ ਖ਼ਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਪੂਰਥਲਾ, 15 ਮਈ (ਵਿ.ਪ੍ਰ.)-ਗੁਰਦੁਆਰਾ ਸਾਹਿਬ ਬਾਵਿਆਂ ਕਪੂਰਥਲਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਬਾਵਿਆਂ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

ਭੁਲੱਥ, 15 ਮਈ (ਸੁਖਜਿੰਦਰ ਸਿੰਘ ਮੁਲਤਾਨੀ)- ਕਸਬਾ ਭੁਲੱਥ ਦੇ ਗੁਰਦੁਆਰਾ ਸਿੰਘ ਸਭਾ ਭੁਲੱਥ ਸਲਾਮਤਪੁਰ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਮੁੱਖ ...

ਪੂਰੀ ਖ਼ਬਰ »

ਵਿਧਾਇਕ ਰਾਣਾ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ

ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ, ਥਿੰਦ)- ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਵਿਧਾਇਕ ਇੰਦਰਪ੍ਰਤਾਪ ...

ਪੂਰੀ ਖ਼ਬਰ »

ਕਪੂਰਥਲਾ ਖੇਤਰ ਦੇ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਗਾਉਣ ਦੀ ਆਗਿਆ ਦਿੱਤੀ ਜਾਵੇ-ਸਰਦੂਲ ਸਿੰਘ

ਹੁਸੈਨਪੁਰ, 15 ਮਈ (ਸੋਢੀ)- ਪੰਜਾਬ ਅੰਦਰ ਦਿਨ ਬੇ ਦਿਨ ਘੱਟ ਰਹੇ ਪਾਣੀ ਦੇ ਪੱਧਰ ਤੋਂ ਚਿੰਤਤ ਪੰਜਾਬ ਸਰਕਾਰ ਵਲੋਂ ਪੰਜਾਬ ਅੰਦਰ ਝੋਨੇ ਦੀ ਫ਼ਸਲ ਲਵਾਈ ਨੂੰ ਮੁੱਖ ਰੱਖਦਿਆਂ ਪੰਜਾਬ ਨੂੰ ਵੱਖ ਵੱਖ ਜ਼ੋਨਾਂ ਵਿਚ ਵੰਡ ਕੇ ਝੋਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਪਰ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਦੇ ਪ੍ਰਤੀਨਿਧਾਂ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਕੀਤਾ ਸਵਾਗਤ

ਸਿੱਧਵਾਂ ਦੋਨਾ, 15 ਮਈ (ਅਵਿਨਾਸ਼ ਸ਼ਰਮਾ)-ਪ੍ਰਾਈਵੇਟ ਸਕੂਲਾਂ ਦੇ ਪ੍ਰਤੀਨਿਧਾਂ ਦੀ ਇਕ ਵਿਸ਼ੇਸ਼ ਮੀਟਿੰਗ ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜਾਪੁਰ ਦੇ ਨਿਰਦੇਸ਼ਕ ਪ੍ਰਦੀਪ ਸ਼ਰਮਾ ਦੀ ਅਗਵਾਈ ਹੇਠ ਹੋਈ ਜਿਸ 'ਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤੋਂ ਇੰਜ: ਸਵਰਨ ਸਿੰਘ, ...

ਪੂਰੀ ਖ਼ਬਰ »

ਐਨ.ਆਰ.ਆਈ. ਪਰਿਵਾਰ ਨੇ ਪਿੰਡ ਸਾਹਨੀ 'ਚ ਧਰਮਸ਼ਾਲਾ ਨੂੰ ਭੇਟ ਕੀਤਾ ਵਾਟਰ ਕੂਲਰ

ਖਲਵਾੜਾ, 15 ਮਈ (ਮਨਦੀਪ ਸਿੰਘ ਸੰਧੂ)- ਪ੍ਰਵਾਸੀ ਭਾਰਤੀ ਸੁਰਿੰਦਰ ਸਿੰਘ ਕੈਨੇਡਾ ਦੇ ਪਰਿਵਾਰ ਵਲੋਂ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਪਿੰਡ ਸਾਹਨੀ ਨੂੰ ਠੰਢੇ ਪਾਣੀ ਦੀ ਸਹੂਲਤ ਲਈ ਵਾਟਰ ਕੂਲਰ ਭੇਟ ਕੀਤਾ ਗਿਆ ਹੈ | ਧਰਮਸ਼ਾਲਾ ਦੀ ਪ੍ਰਬੰਧਕ ਕਮੇਟੀ ਨੇ ਸੁਰਿੰਦਰ ...

ਪੂਰੀ ਖ਼ਬਰ »

ਸੰਤ ਬਾਬਾ ਤਲਵਿੰਦਰ ਸਿੰਘ ਉਰਫ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਵਲੋਂ ਬਰਸੀ ਸਮਾਗਮਾਂ ਦੇ ਸਹਿਯੋਗੀਆਂ ਦਾ ਧੰਨਵਾਦ

ਫਗਵਾੜਾ/ਖਲਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆਂ/ਮਨਦੀਪ ਸਿੰਘ ਸੰਧੂ)- ਪਰਮ ਪੂਜਨੀਕ ਬ੍ਰਹਮ ਗਿਆਨੀ, ਮਹਾਨ ਤਪੱਸਵੀ, ਸ੍ਰੀਮਾਨ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦਾ 25ਵਾਂ ਬਰਸੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦਗੜ• (ਭੋਗਪੁਰ) ਵਿਖੇ ਮੁੱਖ ...

ਪੂਰੀ ਖ਼ਬਰ »

ਯੂਥ ਕਲੱਬ ਵਲੋਂ ਸਰਬੱਤ ਦੇ ਭਲੇ ਲਈ ਕੀਰਤਨ ਦਰਬਾਰ ਕਰਵਾਇਆ

ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਯੂਥ ਕਲੱਬ ਸੁਖਚੈਨ ਨਗਰ ਫਗਵਾੜਾ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਤਸਮਾਇਣ ਸਾਹਿਬ ਸੁਖਚੈਨ ਨਗਰ ਬਾਬਾ ਫ਼ਤਿਹ ਸਿੰਘ ਨਗਰ ਗਲੀ ਨੰਬਰ 6 ਫਗਵਾੜਾ ਵਿਖੇ ...

ਪੂਰੀ ਖ਼ਬਰ »

ਕੋਸ਼ਿਸ਼ ਖ਼ੂਨਦਾਨ ਸੰਸਥਾ ਵਲੋਂ 12ਵਾਂ ਖ਼ੂਨਦਾਨ ਕੈਂਪ

ਹੁਸੈਨਪੁਰ, 15 ਮਈ (ਸੋਢੀ)-ਕੋਸ਼ਿਸ਼ ਖ਼ੂਨਦਾਨ ਸੰਸਥਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਸਿਵਲ ਹਸਪਤਾਲ ਕਪੂਰਥਲਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਕਲੱਬ (ਸੁਪਰਵਾਈਜ਼ਰ ਕਲੱਬ) ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ 12ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਗੁਰਦੁਆਰਾ ਹੱਟ ਸਾਹਿਬ ਵਿਖੇ ਮਹਾਨ ਰਾਤਰੀ ਕੀਰਤਨ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਬੀਤੀ ਰਾਤ ਮਹਾਨ ਰਾਤਰੀ ਕੀਰਤਨ ਸਮਾਗਮ ਕਰਵਾਇਆ ਗਿਆ | ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਪਿੰਡ ਸਾਹਨੀ ਵਿਖੇ ਬੰਗੜ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਖਲਵਾੜਾ, 15 ਮਈ (ਮਨਦੀਪ ਸਿੰਘ ਸੰਧੂ)-ਜਠੇਰੇ ਬੰਗੜ ਵੈੱਲਫੇਅਰ ਕਮੇਟੀ ਵਲੋਂ ਪਿੰਡ ਸਾਹਨੀ ਤਹਿਸੀਲ ਫਗਵਾੜਾ ਵਿਖੇ ਕਮੇਟੀ ਪ੍ਰਧਾਨ ਬਹਾਦਰ ਸਿੰਘ ਬੰਗੜ ਕਿਸ਼ਨਪੁਰ ਦੀ ਅਗਵਾਈ ਹੇਠ ਸਮੂਹ ਬੰਗੜ ਪਰਿਵਾਰਾਂ ਦੇ ਸਹਿਯੋਗ ਨਾਲ 25ਵਾਂ ਸਾਲਾਨਾ ਜੋੜ ਮੇਲਾ ਆਪਣੀਆਂ ਅਮਿੱਟ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ

ਫੱਤੂਢੀਂਗਾ, 15 ਮਈ (ਬਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੂਬਾ ਜਨਰਲ ਸਕੱਤਰ ਗੁਰਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਪਿੰਡ ਰੱਤੜਾ ਵਿਖੇ ਮੀਟਿੰਗ ਹੋਈ | ਇਸ ਮੌਕੇ ਜਥੇਬੰਦੀ ਦੇ ਫ਼ਤਿਹ ਸਿੰਘ ਕੋਟਕਰੋੜ ਸੀਨੀਅਰ ਮੀਤ ਪ੍ਰਧਾਨ, ਰਾਜਵੀਰ ਸਿੰਘ ਮੀਤ ਪ੍ਰਧਾਨ ...

ਪੂਰੀ ਖ਼ਬਰ »

ਬੱਚੇ ਧਾਰਮਿਕ ਕਾਪੀਆਂ 26 ਜੂਨ ਤੱਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਜਮ੍ਹਾਂ ਕਰਵਾਉਣ-ਵਾਲੀਆ, ਭਾਟੀਆ

ਕਪੂਰਥਲਾ, 15 ਮਈ (ਵਿਸ਼ੇਸ਼ ਪ੍ਰਤੀਨਿਧ)- ਸ਼ਬਦ ਗੁਰੂ ਪ੍ਰਚਾਰ ਸੰਸਥਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸਹਿਜ ਪਾਠ ਲਹਿਰ ਤਹਿਤ ਨੌਜਵਾਨਾਂ ਤੇ ਸਮੂਹ ਸੰਗਤ ਨੂੰ ਗੁਰਬਾਣੀ ਲੜ ...

ਪੂਰੀ ਖ਼ਬਰ »

ਡਾ: ਅੰਬੇਡਕਰ ਪਾਰਕ ਪਿੰਡ ਮਲਕਪੁਰ ਵਿਖੇ ਹੋਈ ਬਾਬਾ ਸਾਹਿਬ ਦੇ ਬੁੱਤ ਦੀ ਸਥਾਪਨਾ

ਖਲਵਾੜਾ, 15 ਮਈ (ਮਨਦੀਪ ਸਿੰਘ ਸੰਧੂ)- ਡਾ: ਭੀਮ ਰਾਓ ਅੰਬੇਡਕਰ ਪਾਰਕ ਪਿੰਡ ਮਲਕਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਪ੍ਰਤਿਮਾ ਦੀ ਸਥਾਪਨਾ ਜੋਸ਼ੋ-ਖਰੋਸ਼ ਨਾਲ ਕੀਤੀ ਗਈ | ਇਸ ਮੌਕੇ ਹਰਭਜਨ ਸਿੰਘ ਬਾਜਵਾ ਮਲਕਪੁਰ, ਗੁਲਵਿੰਦਰ ...

ਪੂਰੀ ਖ਼ਬਰ »

ਪੀੜਤ ਮਹਿਲਾ ਵਲੋਂ ਪੁਲਿਸ ਅਧਿਕਾਰੀਆਂ ਨੂੰ ਇਨਸਾਫ਼ ਦੀ ਗੁਹਾਰ

ਫਗਵਾੜਾ, 15 ਮਈ (ਹਰਜੋਤ ਸਿੰਘ ਚਾਨਾ)- ਪੁਲਿਸ ਵਿਭਾਗ ਤਾਂ ਧੱਕੇਸ਼ਾਹੀ ਕਰਨ ਦੇ ਮਾਮਲੇ 'ਚ ਪਹਿਲਾ ਵੀ ਕਾਫ਼ੀ ਬਦਨਾਮ ਹੈ ਪਰ ਸਰਕਾਰ ਬਦਲਣ ਦੇ ਬਾਵਜੂਦ ਅੱਜ ਵੀ ਪੰਜਾਬ ਪੁਲਿਸ ਦੀ ਧੱਕੇਸ਼ਾਹੀ ਦਾ ਦੌਰ ਜਾਰੀ ਹੈ | ਫਗਵਾੜਾ ਸ਼ਹਿਰ ਦੀ ਇਕ ਔਰਤ ਥਾਣੇ 'ਚ ਧੱਕੇ ਖਾ ਰਹੀ ਹੈ, ...

ਪੂਰੀ ਖ਼ਬਰ »

ਤੇਜ਼ ਗਰਮੀ ਦੇ ਚੱਲਦਿਆਂ ਬੱਸ ਅੱਡਾ ਢਿਲਵਾਂ ਵਿਖੇ ਪੱਕਾ ਬੱਸ ਅੱਡਾ ਬਣਾਉਣ ਦੀ ਮੰਗ

ਢਿਲਵਾਂ, 15 ਮਈ (ਪ੍ਰਵੀਨ ਕੁਮਾਰ, ਸੁਖੀਜਾ)- ਜੀ.ਟੀ. ਰੋਡ ਬੱਸ ਅੱਡਾ ਢਿਲਵਾਂ ਵਿਖੇ ਜਲੰਧਰ ਦੀ ਤਰਫ਼ ਜਾਣ ਵਾਲੇ ਮੁਸਾਫ਼ਰਾਂ ਨੂੰ ਪੈ ਰਹੀ ਤੇਜ਼ ਗਰਮੀ ਵਿਚ ਸੜਕ ਕਿਨਾਰੇ ਖੜੇ ਹੋ ਕੇ ਬੱਸ ਦੀ ਉਡੀਕ ਕਰਨੀ ਪੈ ਰਹੀ ਹੈ | ਦੱਸਣਯੋਗ ਹੈ ਕਿ ਅੰਮਿ੍ਤਸਰ ਤੱਕ ਚਾਰ ਮਾਰਗੀ ਸੜਕ ...

ਪੂਰੀ ਖ਼ਬਰ »

ਐਲ.ਆਈ.ਸੀ. ਲਈ ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

ਕਪੂਰਥਲਾ, 15 ਮਈ (ਵਿਸ਼ੇਸ਼ ਪ੍ਰਤੀਨਿਧ)- ਭਾਰਤ ਜੀਵਨ ਬੀਮਾ ਨਿਗਮ (ਐਲ.ਆਈ.ਸੀ.) ਨੇ ਆਪਣੇ ਅਣਥੱਕ ਤੇ ਮਿਹਨਤੀ ਪਾਲਿਸੀ ਧਾਰਕਾਂ, ਵਿਕਾਸ ਅਧਿਕਾਰੀਆਂ ਤੇ ਬੀਮਾ ਕਰਮਚਾਰੀਆਂ ਦੇ ਸਹਿਯੋਗ ਨਾਲ ਨੇ ਨਿਗਮ ਨੂੰ ਬੁਲੰਦੀਆਂ 'ਤੇ ਪਹੁੰਚਾਇਆ ਹੈ | ਇਹ ਸ਼ਬਦ ਮਨੀਸ਼ ਠਾਕਰ ...

ਪੂਰੀ ਖ਼ਬਰ »

ਬਾਵਾ ਲਾਲਵਾਨੀ ਪਬਲਿਕ ਸਕੂਲ ਨੇ ਥੀਮੈਟਿਕ ਡਾਂਸ ਮੁਕਾਬਲੇ 'ਚ ਦੂਜਾ ਸਥਾਨ ਲਿਆ

ਕਪੂਰਥਲਾ, 15 ਮਈ (ਵਿ.ਪ੍ਰ.)- ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਦੇ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਜਲੰਧਰ ਵਿਚ ਕਰਵਾਏ ਗਏ ਥੀਮੈਟਿਕ ਡਾਂਸ ਮੁਕਾਬਲੇ 'ਚ ਦੂਜਾ ਸਥਾਨ ਹਾਸਲ ਕੀਤਾ | ਸਕੂਲ ਦੀ ਡਾਂਸ ਇੰਸਟਰਕਟਰ ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਦੇ ਝਾਂਸੇ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ 3 ਵਿਰੁੱਧ ਕੇਸ ਦਰਜ

ਕਪੂਰਥਲਾ, 15 ਮਈ (ਸਡਾਨਾ)- ਇਕ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸੁਮਨ ਪਤਨੀ ਬਲਬੀਰ ਕੁਮਾਰ ਵਾਸੀ ਸੀਨਪੁਰਾ ਹਾਲ ਵਾਸੀ ਨੇੜੇ ਸ਼ਾਲਾਮਾਰ ਬਾਗ ਨੇ ਦੱਸਿਆ ...

ਪੂਰੀ ਖ਼ਬਰ »

ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਦਾ ਸ਼ਹੀਦੀ ਜੋੜ ਮੇਲਾ ਬੂਲਪੁਰ ਵਿਖੇ ਸ਼ਰਧਾ ਨਾਲ ਮਨਾਇਆ

ਤਲਵੰਡੀ ਚੌਧਰੀਆਂ, 15 ਮਈ (ਪਰਸਨ ਲਾਲ ਭੋਲਾ)- ਮਹਾਨ ਤਪੱਸਵੀ ਸੰਤ ਬਾਬਾ ਬੀਰ ਸਿੰਘ ਦਾ 178ਵਾਂ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਦਮਦਮਾ ਸਾਹਿਬ ਬੂਲਪੁਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਭਾਈ ਹਰਜੀਤ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਵਾਲੇ ਅਤੇ ਭਾਈ ਲੀਡਰ ਸਿੰਘ ਜੀ ...

ਪੂਰੀ ਖ਼ਬਰ »

ਕੁਲਵੰਤ ਸਿੰਘ ਰੱਤੜਾ ਪਿੰਡ ਰੱਤੜਾ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਮੰਤਰੀ ਨੂੰ ਮਿਲੇ

ਫੱਤੂਢੀਂਗਾ, 15 ਮਈ (ਬਲਜੀਤ ਸਿੰਘ)- ਪਿੰਡ ਰੱਤੜਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਪਿੰਡ ਰੱਤੜਾ ਦੀ ਸਰਪੰਚ ਜਸਵਿੰਦਰ ਕੌਰ ਦੇ ਪਤੀ ਕੁਲਵੰਤ ਸਿੰਘ ਰੱਤੜਾ ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲੇ | ਇਸ ਮੌਕੇ ਉਨ੍ਹਾਂ ਨੇ ਪਿੰਡ ਦੀ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਸਿਸ ਲੀਗ ਦੀ ਮੀਟਿੰਗ

ਭੁਲੱਥ, 15 ਮਈ (ਮਨਜੀਤ ਸਿੰਘ ਰਤਨ)- ਇੰਡੀਅਨ ਐਕਸ ਸਰਵਸਿਸ ਲੀਗ ਦੀ ਇਕ ਮੀਟਿੰਗ ਗੁਰਦੁਆਰਾ ਸੁਖ ਸਾਗਰ ਰਾਜਪੁਰ (ਭੁਲੱਥ) ਵਿਖੇ ਪ੍ਰਧਾਨ ਹਕੂਮਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਸੇਵਾ ਮੁਕਤ ਫ਼ੌਜੀਆਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 15 ਮਈ (ਥਿੰਦ, ਹੈਪੀ)- ਧੰਨ-ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਗੁਰਾ ਸਿੰਘ ਮਾਨ ਦੀ ...

ਪੂਰੀ ਖ਼ਬਰ »

ਸੜਕਾਂ ਦੀਆਂ ਬਰਮਾਂ 'ਤੇ ਨਜਾਇਜ਼ ਕਬਜ਼ੇ ਰਾਹਗੀਰਾਂ ਲਈ ਪ੍ਰੇਸ਼ਾਨੀਆਂ ਦਾ ਕਾਰਨ ਬਣੇ

ਤਲਵੰਡੀ ਚੌਧਰੀਆਂ, 15 ਮਈ (ਪਰਸਨ ਲਾਲ ਭੋਲਾ)-ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਆਵਾਜਾਈ ਨੂੰ ਸੁਖਾਲਿਆ ਕਰਨ ਤੇ ਸਮਾਂ ਬਚਾਉਣ ਲਈ ਪਿੰਡ ਨੂੰ ਜਾਣ ਲਈ ਸੜਕਾਂ ਦਾ ਪੰਜਾਬ ਭਰ ਵਿਚ ਜਾਲ ਵਿਛਾ ਦਿੱਤਾ | ਦੂਰ ਦੁਰਾਡੇ ਗਿਆ ਆਦਮੀ ਸ਼ਾਮ ਤੱਕ ਘਰ ਆ ਜਾਂਦਾ ਹੈ | ਅਸੀਂ ਲੋਕ ...

ਪੂਰੀ ਖ਼ਬਰ »

ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਮਾਨ ਸਰਕਾਰ ਲਾਗੂ ਕਰ ਰਹੀ ਹੈ ਲੋਕ ਪੱਖੀ ਨੀਤੀਆਂ-ਮੰਜੂ ਰਾਣਾ

ਸਿੱਧਵਾਂ ਦੋਨਾ, 15 ਮਈ (ਅਵਿਨਾਸ਼ ਸ਼ਰਮਾ)- ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਹਰ ਰੋਜ਼ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)-ਵਾਰਡ ਨੰ. 7 ਅਧੀਨ ਆਉਂਦੇ ਮੁਹੱਲਾ ਕੋਟ ਰਾਮਦਾਸ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਖੇ ਸ੍ਰੀ ਗੁਰੂ ਰਵਿਦਾਸ ਵੈੱਲਫ਼ੇਅਰ ਸੁਸਾਇਟੀ ਵਲੋਂ ਸਵ. ਮਨਮੋਹਣ ਲਾਲ ਰਾਜਾ ਦੀ ਯਾਦ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ ...

ਪੂਰੀ ਖ਼ਬਰ »

ਰਾਜਾ ਸਾਹਿਬ ਨੇ ਬੀ. ਬੀ. ਸੀ. ਕਿ੍ਕਟ ਕਲੱਬ ਨੂੰ ਹਰਾਇਆ

ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਰਾਜਾ ਸਾਹਿਬ ਕਿ੍ਕਟ ਕਲੱਬ ਤੇ ਬੀ. ਬੀ. ਸੀ. ਕਿ੍ਕਟ ਕਲੱਬ ਵਿਚਕਾਰ ਪੀ.ਏ.ਪੀ. ਦੇ ਮੈਦਾਨ ਵਿਖੇ ਦੋਸਤਾਨਾ ਮੈਚ ਕਰਵਾਇਆ ਗਿਆ, ਜਿਸ ਦੌਰਾਨ ਰਾਜਾ ਸਾਹਿਬ ਕਿ੍ਕਟ ਕਲੱਬ ਨੇ ਲਾਲ ਚੰਦ ਦੀ ਅਗਵਾਈ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ...

ਪੂਰੀ ਖ਼ਬਰ »

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸਮਾਗਮ ਅੱਜ

ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਕੀਰਤਨ ਸਮਾਗਮ 16 ਮਈ ਸ਼ਾਮ ਨੂੰ ਬੜੀ ਸ਼ਰਧਾ ਨਾਲ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕਰੋੜਾਂ ਦੀਆਂ ਸਮਾਰਟ ਸੜਕਾਂ ਵੀ ਹੋਣਗੀਆਂ ਖ਼ਰਾਬ

ਜਲੰਧਰ-ਸ਼ਹਿਰ ਵਿਚ ਇਸ ਵੇਲੇ ਕਰੋੜਾਂ ਰੁਪਏ ਦੀਆਂ ਮਹਿੰਗੀਆਂ ਸਮਾਰਟ ਸੜਕ ਬਣਨ ਦਾ ਰਿਵਾਜ ਤਾਂ ਸ਼ੁਰੂ ਹੋ ਗਿਆ ਹੈ, ਪਰ ਇਸ ਨਾਲ ਆਉਣ ਵਾਲੇ ਸਮੇਂ ਵਿਚ ਨਿਗਮ ਤੇ ਲੋਕਾਂ ਦਾ ਵੱਡਾ ਨੁਕਸਾਨ ਹੋਣ ਜਾ ਰਿਹਾ ਹੈ, ਕਿਉਂਕਿ ਸੀਮੈਂਟ ਦੀਆਂ ਜਿਹੜੀਆਂ ਮਹਿੰਗੀਆਂ ਸਮਾਰਟ ...

ਪੂਰੀ ਖ਼ਬਰ »

ਜੇ. ਡੀ. ਸੀ. ਏ. ਦੀਆਂ ਦੋ ਮਹਿਲਾ ਖਿਡਾਰਨਾਂ ਦੀ ਅੰਡਰ-19 ਐੱਨ. ਸੀ. ਏ. ਕੈਂਪ ਲਈ ਚੋਣ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਕ੍ਰਿਕਟ ਕੋਚ ਆਸ਼ੂਤੋਸ਼ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ. ਸੀ. ਸੀ. ਆਈ. ਵਲੋਂ ਐੱਨ. ਸੀ. ਏ. ਅੰਡਰ-19 ਮਹਿਲਾ ਕੈਂਪ 16 ਮਈ ਤੋਂ 9 ਜੂਨ ਤੱਕ ਲੱਗ ਰਿਹਾ ਹੈ, ਜਿਸ 'ਚ ਜਲੰਧਰ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਦੀਆਂ ਦੋ ਮਹਿਲਾ ...

ਪੂਰੀ ਖ਼ਬਰ »

ਸੰਗਰਾਂਦ ਮੌਕੇ ਵੱਖ-ਵੱਖ ਗੁਰਦੁਆਰਿਆਂ 'ਚ ਹੋਏ ਸਮਾਗਮ

ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸਿੰਘ ਸਭਾ ਮਖਦੂਮਪੁਰਾ ਵਿਖੇ ਨੌਜਵਾਨ ਅਜੀਤ ਸਿੰਘ ਸਭਾ ਤੇ ਇਸਤਰੀ ਸਤਿਸੰਗ ਸਭਾ ਵਲੋਂ ਜੇਠ ਮਹੀਨੇ ਦੀ ਸੰਗਰਾਂਦ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਦੁਆਬਾ ਕਾਲਜ ਵਿਖੇ ਮੋਬਾਈਲ ਜਰਨਲਿਜ਼ਮ ਮੁਕਾਬਲੇ ਕਰਵਾਏ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੇ ਪੋਸਟ ਗੈ੍ਰਜੂਏਟ ਜਰਨਲਿਜ਼ਮ ਤੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਇਕ ਭਾਰਤ ਸਰੇਸ਼ਠ ਭਾਰਤ ਥੀਮ ਦੇ ਅੰਤਰਗਤ ਮੋਬਾਈਲ ਜਰਨਲਿਜ਼ਮ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਿ੍ੰ. ਡਾ. ਪ੍ਰਦੀਪ ਭੰਡਾਰੀ ਬਤੌਰ ਮੁੱਖ ...

ਪੂਰੀ ਖ਼ਬਰ »

ਕੇ. ਐੱਮ. ਵੀ. ਵਲੋਂ ਸਾਲਾਨਾ ਇਨਾਮ ਵੰਡ ਸਮਾਰੋਹ 'ਚ ਵਿਦਿਆਰਥਣਾਂ ਦਾ ਸਨਮਾਨ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂ ਵਿਦਿਆਲਾ ਜਲੰਧਰ ਵਲੋਂ 137ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਚੰਦਰ ਮੋਹਨ ਪ੍ਰਧਾਨ ਆਰੀਆ ਸਿੱਖਿਆ ਮੰਡਲ ਨੇ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਿਰਕਤ ਕੀਤੀ | ਡਾ. ਸੁਸ਼ਮਾ ਚਾਵਲਾ, ਵਾਈਸ ...

ਪੂਰੀ ਖ਼ਬਰ »

ਸੀਨੇ ਦੇ ਦਰਦ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ- ਡਾ. ਗਰੋਵਰ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਨੈਸ਼ਨਲ ਇੰਟੇਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨੀਮਾ) ਦੇ ਮੈਂਬਰ ਡਾਕਟਰਾਂ ਨੂੰ ਦਿਲ ਦੀਆਂ ਬਿਮਾਰੀਆਂ ਤੇ ਇਨ੍ਹਾਂ ਦੇ ਆਧੁਨਿਕ ਇਲਾਜ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਨੀਮਾ ਦੇ ਜ਼ਿਲ੍ਹਾ ਪ੍ਰਧਾਨ ਡਾ. ...

ਪੂਰੀ ਖ਼ਬਰ »

ਸਵ. ਕੇ. ਕੇ. ਸ਼ਰਮਾ ਨੂੰ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ

ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਸਿਟੀਜ਼ਨ ਅਰਬਨ ਕੋ-ਆਪਰੇਟਿਵ ਬੈਂਕ ਦੇ ਚੇਅਰਮੈਨ ਰਹੇ ਕੇ. ਕੇ. ਸ਼ਰਮਾ ਨੂੰ ਯਾਦ ਕਰਦਿਆਂ ਪਹਿਲੀ ਬਰਸੀ ਮੌਕੇ ਉਨ੍ਹਾਂ ਦੇ ਗ੍ਰਹਿ ਰਵਿੰਦਰ ਨਗਰ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੈਂਕਿੰਗ ਖੇਤਰ ਦੀਆਂ ਨਾਮਵਰ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਨੂੰ ਸਰਵੋਤਮ ਕਾਲਜ ਪੁਰਸਕਾਰ ਨਾਲ ਕੀਤਾ ਸਨਮਾਨਿਤ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਨੂੰ 'ਦ ਐਸੋਸੀਏਟ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆਂ ਵਲੋਂ 15ਵੀਂ ਇੰਟਰਨੈਸ਼ਨਲ ਐਜੂਕੇਸ਼ਨ ਲੀਡਰਸ਼ਿਪ ਐਂਡ ਸਕਿਲ ਡਿਵੈਲਪਮੈਂਟ ਸਮਿਟ 'ਚ ਲੋਕ ਸਭਾ ਮੈਂਬਰ ਰਾਜਿੰਦਰ ...

ਪੂਰੀ ਖ਼ਬਰ »

ਅਕਾਲੀ ਆਗੂ ਗੁਰਬਚਨ ਸਿੰਘ ਮੱਕੜ ਨੂੰ ਸਦਮਾ-ਭਰਜਾਈ ਸਵਰਗਵਾਸ

ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਬਚਨ ਸਿੰਘ ਮੱਕੜ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਭਰਜਾਈ ਮਨਪ੍ਰੀਤ ਕੌਰ ਡਿੰਪਲ ਮੱਕੜ ਪਤਨੀ ਸਤਨਾਮ ਸਿੰਘ ਮੱਕੜ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ...

ਪੂਰੀ ਖ਼ਬਰ »

ਡੇਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਖਲਵਾੜਾ, 15 ਮਈ (ਮਨਦੀਪ ਸਿੰਘ ਸੰਧੂ)- ਤਪ ਅਸਥਾਨ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਪਿੰਡ ਭੋਗਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX