ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਆਪਣੇ ਪੱਧਰ 'ਤੇ ਲੱਖਾਂ ਰੁਪਏ ਖ਼ਰਚ ਕਰਕੇ ਤਿਆਰ ਕਰਵਾਈ ਪੇਂਡੂ ਡਿਸਪੈਂਸਰੀ ਬਿਨਾਂ ਸਟਾਫ਼ ਤੋਂ ਸੱਖਣੀ- ਇਲਾਕਾ ਨਿਵਾਸੀ ਪ੍ਰੇਸ਼ਾਨ

ਸੜੋਆ, (ਨਾਨੋਵਾਲੀਆ)-ਭਾਰਤੀ ਸੰਵਿਧਾਨ ਅਨੁਸਾਰ ਦੇਸ਼ ਵਾਸੀਆਂ ਨੂੰ ਸਿੱਖਿਆ ਤੇ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣਾ ਹਾਕਮ ਸਰਕਾਰਾਂ ਦੀ ਮੁੱਢਲੀ ਜ਼ਿੰਮੇਵਾਰੀ ਹੁੰਦੀ ਹੈ, ਪਰ ਦੇਖਣ 'ਚ ਆਇਆ ਹੈ ਕਿ ਸਿਹਤ ਵਿਭਾਗ 'ਚ ਸਟਾਫ਼ ਦੀ ਵੱਡੀ ਘਾਟ ਹੋਣ ਕਰਕੇ ਆਮ ਲੋਕਾਂ ਨੂੰ ਇਲਾਜ ਕਰਵਾਉਣ ਤੇ ਐਮਰਜੈਂਸੀ ਸਿਹਤ ਸਹੂਲਤਾਂ ਪ੍ਰਾਪਤ ਕਰਨ ਲਈ ਦੂਰ-ਦੁਰਾਡੇ ਮਹਿੰਗੇ ਨਿੱਜੀ ਹਸਪਤਾਲਾਂ 'ਚ ਹੀ ਜਾਣਾ ਪੈਂਦਾ ਹੈ | ਇਸ ਸਬੰਧ 'ਚ ਬਲਾਕ ਸੜੋਆ ਅਧੀਨ ਪੈਂਦੇ ਪਿੰਡ ਨਾਨੋਵਾਲ ਵਿਖੇ ਇਸੇ ਪਿੰਡ ਦੇ ਸਵਰਗਵਾਸੀ ਚੌਧਰੀ ਰਾਮ ਲਾਲ ਤੇ ਚੌਧਰੀ ਦਾਤੂ ਰਾਮ ਭੂੰਬਲਾ ਮੁੱਖ ਅਧਿਆਪਕ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 1968 ਵਿਚ ਇਸੇ ਪਿੰਡ ਦੇ ਉੱਤਰ ਪ੍ਰਦੇਸ਼ ਵਿਖੇ ਵਸੇ ਚੌਧਰੀ ਗੰਗਾ ਰਾਮ ਨੰਬਰਦਾਰ, ਜੈ ਚੰਦ ਨੰਬਰਦਾਰ ਤੇ ਪਿੰਡ ਚੂਹੜਪੁਰ ਦੇ ਐਡਵੋਕੇਟ ਭਗਵਾਨ ਦਾਸ ਨੇ ਆਪਣੇ ਪਿਤਾ ਮਹਾਰਾਜ ਬ੍ਰਹਮਾਨੰਦ ਜੀ ਭੂਰੀਵਾਲਿਆਂ ਦੀ ਪ੍ਰੇਰਨਾ ਸਦਕਾ ਪਿੰਡ ਨਾਨੋਵਾਲ ਵਿਖੇ ਬਣੀ ਡਿਸਪੈਂਸਰੀ ਲਈ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਵਲੋਂ ਇਕ-ਇਕ ਕਮਰੇ ਦੀ ਉਸਾਰੀ ਕਰਵਾਈ ਗਈ ਸੀ, ਜਿਸ ਦਾ 2002 'ਚ ਚੌਧਰੀ ਤੀਰਥ ਰਾਮ ਭੂੰਬਲਾ ਦੀ ਕੋਸ਼ਿਸ਼ ਸਦਕਾ ਪੰਚਾਇਤ ਵਿਭਾਗ ਵਲੋਂ ਕਰੀਬ 8 ਲੱਖ ਰੁਪਏ ਨਾਲ ਨਵੀਨੀਕਰਨ ਕਰਵਾਇਆ ਗਿਆ ਸੀ | ਇਸੇ ਤਰ੍ਹਾਂ ਪਿੰਡ ਵਾਸੀਆਂ ਨੇ ਆਪਣੇ ਪੱਧਰ 'ਤੇ ਦਾਨ ਇਕੱਤਰ ਕਰਕੇ ਹੋਰ ਵੀ ਆਲੀਸ਼ਾਨ ਇਮਾਰਤ ਦੀ ਉਸਾਰੀ ਕਰਵਾ ਕੇ 1968 'ਚ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦਾ ਨਿਰਮਾਣ ਕਰਵਾਇਆ, ਜੋ ਲਾਗਲੇ ਪਿੰਡ ਜੀਤਪੁਰ, ਚੂਹੜਪੁਰ, ਪੈਲੀ, ਧਰਮਪੁਰ, ਨਾਨੋਵਾਲ ਆਦਿ 5 ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਵਾ ਰਹੀ ਸੀ | 1977 'ਚ ਇਸ ਡਿਸਪੈਂਸਰੀ ਨੂੰ ਸਬਸਿਡਰੀ ਹੈਲਥ ਸੈਂਟਰ 'ਚ ਤਬਦੀਲ ਕਰਕੇ ਇੱਥੇ ਇਕ ਮੈਡੀਕਲ ਅਫ਼ਸਰ, ਇਕ ਫਾਰਮਾਸਿਸਟ ਤੇ ਇਕ ਦਰਜਾ ਚਾਰ ਕਰਮਚਾਰੀ ਦੀ ਅਸਾਮੀ ਮਨਜ਼ੂਰ ਹੋਈ | ਪੰਜਾਬ ਸਰਕਾਰ ਵਲੋਂ ਕੁਝ ਸਾਲਾਂ ਬਾਅਦ ਇਸ ਡਿਸਪੈਂਸਰੀ ਨੂੰ ਜ਼ਿਲ੍ਹਾ ਪ੍ਰੀਸ਼ਦ ਨੂੰ ਦੇ ਦਿੱਤਾ ਗਿਆ, ਪਰ 23 ਮਾਰਚ 2020 ਨੂੰ ਲੱਗੇ ਕੋਵਿਡ ਲਾਕਡਾਊਨ ਕਾਰਨ ਇਸ ਡਿਸਪੈਂਸਰੀ ਦਾ ਸਾਰਾ ਸਟਾਫ਼ ਸਿਵਲ ਹਸਪਤਾਲ ਸੜੋਆ ਲਈ ਤਬਦੀਲ ਕਰਕੇ ਇੱਥੇ ਤਾਲਾ ਲਗਾ ਦਿੱਤਾ ਗਿਆ, ਜੋ ਅਜੇ ਤੱਕ ਨਹੀਂ ਖੁੱਲਿ੍ਹਆ | ਪਿਛਲੇ ਦੋ ਸਾਲਾਂ ਤੋਂ ਡਿਸਪੈਂਸਰੀ ਬੰਦ ਹੋਣ ਕਰਕੇ ਇਨ੍ਹਾਂ ਪੰਜਾਂ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਿਚ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਪੰਜ ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਦੋ ਸਾਲਾਂ ਤੋਂ ਬੰਦ ਪਈ ਡਿਸਪੈਂਸਰੀ ਮੁੜ ਤੋਂ ਖੋਲ੍ਹ ਕੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਮੁੜ ਤੋਂ ਮੁੱਢਲੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਈਆਂ ਜਾਣ | ਡਾ. ਗੁਰਿੰਦਰਜੀਤ ਸਿੰਘ ਐੱਸ.ਐਮ.ਓ. ਸਿਵਲ ਹਸਪਤਾਲ ਸੜੋਆ ਨਾਲ ਇਸ ਡਿਸਪੈਂਸਰੀ 'ਚ ਸਟਾਫ਼ ਦੀ ਕਮੀ ਤੇ ਡਿਸਪੈਂਸਰੀ ਦੇ ਮੁੱਢਲੇ ਰੁਤਬੇ ਬਾਰੇ ਜਾਣਨ ਲਈ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਇਸ ਡਿਸਪੈਂਸਰੀ ਵਿਚ ਇੱਕ ਮੈਡੀਕਲ ਅਫ਼ਸਰ, ਇਕ ਫਾਰਮਾਸਿਸਟ ਉੱਤੇ ਇਕ ਅਸਾਮੀ ਦਰਜਾ ਚਾਰ ਦੀ ਮਨਜ਼ੂਰ ਹੈ, ਜੋ ਸਟਾਫ਼ ਦੀ ਘਾਟ ਕਾਰਨ ਚਾਲੂ ਹਾਲਤ ਵਿਚ ਨਹੀਂ ਹੈ | ਉਨ੍ਹਾਂ ਦੱਸਿਆ ਕਿ ਸਟਾਫ ਦੀ ਕਮੀ ਬਾਰੇ ਉਨ੍ਹਾਂ ਵਲੋਂ ਉੱਚ ਅਧਿਕਾਰੀਆਂ ਨੂੰ ਸਮੇਂ-ਸਮੇਂ 'ਤੇ ਸੂਚਿਤ ਵੀ ਕੀਤਾ ਜਾ ਰਿਹਾ ਹੈ | ਜਦੋਂ ਇਸ ਸਬੰਧੀ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣਾ ਸੂਬਾ ਸਰਕਾਰ ਦਾ ਮੁੱਖ ਮੰਤਵ ਹੈ | ਪਿੰਡ ਨਾਨੋਵਾਲ ਦੀ ਡਿਸਪੈਂਸਰੀ ਸਮੇਤ ਹਲਕੇ ਦੇ ਬਾਕੀ ਸਿਹਤ ਕੇਂਦਰ ਵਿਚ ਸਟਾਫ਼ ਦੀ ਕਮੀ ਦੀ ਸਮੱਸਿਆ ਉਨ੍ਹਾਂ ਦੇ ਧਿਆਨ ਵਿਚ ਹੈ, ਜਿਸ ਨੂੰ ਜਲਦੀ ਹੀ ਨਵੀਂ ਭਰਤੀ ਕਰਕੇ ਪੂਰਾ ਕੀਤਾ ਜਾ ਰਿਹਾ ਹੈ |

ਸਿਵਲ ਹਸਪਤਾਲ ਮੁਕੰਦਪੁਰ ਵਿਖੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਕੀਤਾ ਜਾਗਰੂਕ

ਮੁਕੰਦਪੁਰ, 16 ਮਈ (ਅਮਰੀਕ ਸਿੰਘ ਢੀਂਡਸਾ)-ਅਜ਼ਾਦੀ ਦੇ ਅੰਮਿ੍ਤ ਮਹਾਂ ਉਤਸਵ ਦੇ ਤਹਿਤ ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ 'ਰਾਸ਼ਟਰੀ ਡੇਂਗੂ ਦਿਵਸ' ਮਨਾਇਆ ਗਿਆ | ਇਸ ਬਾਰੇ ਰਾਸ਼ਟਰੀ ਡੇਂਗੂ ਦਿਵਸ ਦਾ ਥੀਮ 'ਡੇਂਗੂ ਰੋਕਥਾਮ ਯੋਗ ਹੈ ਆਓ ਹੱਥ ਮਿਲਾਈਏ' ਹੈ | ਡੇਂਗੂ ...

ਪੂਰੀ ਖ਼ਬਰ »

ਡਾ. ਅੰਬੇਡਕਰ ਭਵਨ ਸੂੰਢ 'ਚ ਭਗਵਾਨ ਬੁੱਧ ਦੀ ਯਾਦ 'ਚ ਸਮਾਗਮ

ਸੰਧਵਾਂ, 16 ਮਈ (ਪ੍ਰੇਮੀ ਸੰਧਵਾਂ)-ਡਾ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਤੇ ਗ੍ਰੇਟ ਬਿ੍ਟੇਨ ਕਮੇਟੀ ਯੂ. ਕੇ ਵਲੋਂ ਬੁੱਧ ਪੂਰਨਿਮਾ ਮੌਕੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਅਗਵਾਈ 'ਚ ਸਮਾਗਮ ...

ਪੂਰੀ ਖ਼ਬਰ »

'ਆਪ' ਸਰਕਾਰ ਕਿਸਾਨ ਖ਼ੁਦਕੁਸ਼ੀਆਂ ਰੋਕਣ ਸਮੇਤ ਕਈ ਮਸਲੇ ਹੱਲ ਕਰਨ 'ਚ ਅਸਫ਼ਲ- ਮੰਗੂਪੁਰ, ਬੱਲ

ਭੱਦੀ, 16 ਮਈ (ਨਰੇਸ਼ ਧੌਲ)-ਪੰਜਾਬ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ 'ਆਪ' ਦੀ ਸਰਕਾਰ ਬਣਨ ਉਪਰੰਤ ਕਿਸਾਨ ਖੁਦਕੁਸ਼ੀਆਂ ਸਮੇਤ ਬਹੁ ਗਿਣਤੀ ਮਸਲਿਆਂ ਨੂੰ ਠੱਲ੍ਹ ਪਾਈ ਜਾਵੇਗੀ | ਪਰ ਹੁਣ ਵੀ ਜਿੱਥੇ ਮੁੱਖ ਮਸਲੇ ਜਿਉਂ ...

ਪੂਰੀ ਖ਼ਬਰ »

ਆਖਰ ਕਿੱਥੇ ਜਾ ਰਿਹਾ ਹੈ ਬਿਸਤ ਦੁਆਬ ਦਾ 1452 ਕਿਊਸਿਕ ਪਾਣੀ?

ਨਰੇਸ਼ ਹੈਪੀ, ਥਿੰਦ ਸੁਲਤਾਨਪੁਰ ਲੋਧੀ, 16 ਮਈ -ਵਿਸ਼ਵ ਵਾਤਾਵਰਨ ਪ੍ਰੇਮੀ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੁੰਦਿਆਂ ਸਰਕਾਰਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਨਹਿਰੀ ਵਿਭਾਗ ਤੇ ਕਿਸਾਨਾਂ ਨੂੰ ਸਵਾਲ ਕਰਦਿਆਂ ਕਿਹਾ ...

ਪੂਰੀ ਖ਼ਬਰ »

ਖੇਤੀ ਵਿਭਿੰਨਤਾ 'ਚ ਬਾਗ਼ਾਂ ਦਾ ਅਹਿਮ ਰੋਲ-ਡਾਇਰੈਕਟਰ ਬਾਗ਼ਬਾਨੀ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਪਾਣੀ ਦੀ ਬੱਚਤ ਕਰਨ, ਵਾਤਾਵਰਨ ਨੂੰ ਸ਼ੁੱਧ ਰੱਖਣ ਤੇ ਕਿਸਾਨ ਦੀ ਆਮਦਨ ਵਿਚ ਵਾਧਾ ਕਰਨ 'ਚ ਬਾਗ਼ਾਂ ਦਾ ਅਹਿਮ ਰੋਲ ਹੈ | ਇਸ ਕਰਕੇ ਹਰੇਕ ਕਿਸਾਨ ਨੂੰ ਆਪਣੇ ਘਰ ਦੀ ਬਗੀਚੀ ਜਾਂ ਟਿਊਬਵੈੱਲ ਤੇ ਫਲਦਾਰ ਬੂਟੇ ਲਗਾਉਣੇ ਚਾਹੀਦੇ ...

ਪੂਰੀ ਖ਼ਬਰ »

ਨਾੜ ਨੂੰ ਲਾਈ ਅੱਗ ਨਾਲ ਗੁੱਜਰਾਂ ਦੀ ਛੰਨ ਸੜ ਕੇ ਸੁਆਹ

ਸਾਹਲੋਂ, 16 ਮਈ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਹੰਸਰੋਂ ਵਿਖੇ ਕਣਕ ਦੀ ਨਾੜ ਨੂੰ ਲਾਈ ਅੱਗ ਨਾਲ ਗੁੱਜਰਾਂ ਦੀਆਂ ਛੰਨਾਂ ਸੜ ਕੇ ਸੁਆਹ ਹੋਣ ਦੀ ਖ਼ਬਰ ਹੈ | ਸਰਪੰਚ ਹਰਕਿਰਨ ਸਿੰਘ ਅਤੇ ਸਾਬਕਾ ਹਰਵਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੱਤੀ ਕਿ ਨਹਿਰ ਕਿਨਾਰੇ ਰਹਿ ਰਹੇ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਟਰਾਂਸਫ਼ਾਰਮਰ ਤੋੜੇ

ਰੈਲਮਾਜਰਾ, 16 ਮਈ (ਸੁਭਾਸ਼ ਟੌਂਸਾ)-ਨੇੜਲੇ ਪਿੰਡਾਂ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਇਲਾਕੇ ਦੇ ਲੋਕ ਬੇਹੱਦ ਚਿੰਤਤ ਹਨ ਕਿਉਂਕਿ ਕੋਈ ਵੀ ਦਿਨ ਅਜਿਹਾ ਨਹੀਂ ਜਿਸ ਦਿਨ ਕੋਈ ਨਾ ਕੋਈ ਚੋਰੀ ਦੀ ਵਾਰਦਾਤ ਨਾ ਹੋਈ ਹੋਵੇ | ਅਜਿਹਾ ਚੋਰੀ ਦਾ ਮਾਮਲਾ ਰੈਲਮਾਜਰਾ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਖੇਤੀਬਾੜੀ ਵਿਭਾਗ ਵਲੋਂ ਝੋਨੇ ਦਾ 20380 ਹੈਕਟੇਅਰ ਰਕਬਾ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ- ਡੀ.ਸੀ.

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਜ਼ਿਲ੍ਹੇ 'ਚ ਇਸ ਸਾਲ 20380 ਹੈਕਟੇਅਰ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਅਧੀਨ ਲਿਆਉਣ ਦਾ ਟੀਚਾ ਰੱਖਿਆ ਗਿਆ ਹੈ ਜੋ ਕਿ ਹੁਣ ਤੱਕ ਦਾ ਸਭ ਤੋਂ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਸਿਖਲਾਈ ਕੋਰਸ 17 ਤੋਂ

ਨਵਾਂਸ਼ਹਿਰ, 16 ਮਈ (ਹਰਵਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡੇਅਰੀ ਫਾਰਮਿੰਗ ਸਬੰਧੀ 15 ਦਿਨਾਂ ਕਿੱਤਾ ਮੁਖੀ ਸਿਖਲਾਈ ਕੋਰਸ ਮਿਤੀ 17 ਮਈ ਤੋਂ 31 ਮਈ 2022 ਤੱਕ ਕਰਵਾਇਆ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਗ਼ਲਤ ਟਿੱਪਣੀਆਂ ਕਰਨ ਵਾਲੇ ਹੁਣ ਬਖ਼ਸ਼ੇ ਨਹੀਂ ਜਾਣਗੇ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਅਜੋਕੇ ਯੁੱਗ 'ਚ ਆਮ ਰਿਵਾਜ ਹੀ ਬਣ ਗਿਆ ਹੈ ਕਿ ਖ਼ਾਸ ਕਰਕੇ ਆਪਣੀ ਫੇਸਬੁੱਕ ਆਈ.ਡੀ. ਨੂੰ ਤਾਲਾ ਲਾ ਕੇ ਜਾਂ ਕਿਸੇ ਹੋਰ ਸਿੱਧੇ-ਅਸਿੱਧੇ ਢੰਗ ਨਾਲ ਬਹੁਤ ਸਾਰੇ ਲੋਕ ਦੂਸਰਿਆਂ ਦੀਆਂ ਤਸਵੀਰਾਂ ਜਾਂ ਵੀਡੀਓ 'ਤੇ ਇਸ ਕਰਕੇ ਗ਼ਲਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਨਾਲ ਮਿ੍ਤਕਾਂ ਦੇ ਵਾਰਸਾਂ ਨੂੰ 20 ਤੱਕ ਐਕਸ-ਗ੍ਰੇਸ਼ੀਆ ਲਈ ਅਰਜ਼ੀ ਦੇਣ ਦੀ ਅਪੀਲ ਕੀਤੀ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਕਾਰਨ ਫ਼ੌਤ ਹੋਏ ਵਿਅਕਤੀਆਂ ਦੇ ਵਾਰਸਾਂ ਨੂੰ ਅਪੀਲ ਕੀਤੀ ਹੈ ਕਿ ਉਹ 20 ਮਈ ਤੱਕ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਲਈ ਆਪਣੇ ਇਲਾਕੇ ਨਾਲ ਸਬੰਧਤ ਐੱਸ.ਡੀ.ਐਮਜ਼ ...

ਪੂਰੀ ਖ਼ਬਰ »

ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਜਾਗਰੂਕਤਾ ਇਕ ਅਹਿਮ ਉਪਾਅ-ਸਿਵਲ ਸਰਜਨ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਨੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਸਿਵਲ ਸਰਜਨ ਦਫ਼ਤਰ ਵਿਖੇ ...

ਪੂਰੀ ਖ਼ਬਰ »

ਸਚਦੇਵਾ ਵਲੋਂ 'ਸਕਿਨ ਐਂਡ ਹੇਅਰ ਕੇਅਰ ਸੈਂਟਰ' ਦਾ ਉਦਘਾਟਨ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਇੰਡੀਅਨ ਕੌਂਸਲ ਆਫ਼ ਸੋਸ਼ਲ ਵੈਲਫੇਅਰ (ਆਈ.ਸੀ.ਐਸ.ਡਬਲਯੂ.) ਚੰਡੀਗੜ੍ਹ ਵਲੋਂ ਔਰਤਾਂ ਦੀ ਭਲਾਈ ਲਈ ਮੁਹੱਲਾ ਬਸੀ ਖਵਾਜੂ ਹੁਸ਼ਿਆਰਪੁਰ ਵਿਖੇ 'ਸਕਿਨ ਐਂਡ ਹੇਅਰ ਕੇਅਰ ਸੈਂਟਰ' ਖੋਲਿ੍ਹਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਕਰਵਾਈ ਜਾਵੇਗੀ ਕੋਰਸਾਂ ਦੀ ਮੁਫ਼ਤ ਟਰੇਨਿੰਗ- ਏ.ਡੀ.ਸੀ.

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਪੰਜਾਬ 'ਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ-ਵੱਖ ਸਕੀਮਾਂ ਤਹਿਤ ਗ਼ਰੀਬ ਤੇ ਲੋੜਵੰਦ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸ ਮੁਫ਼ਤ ਕਰਵਾਏ ਜਾਂਦੇ ਹਨ | ਇਸੇ ਲੜੀ ਤਹਿਤ ਪੰਜਾਬ ਹੁਨਰ ...

ਪੂਰੀ ਖ਼ਬਰ »

ਵਿਸ਼ੇਸ਼ ਬੱਚਿਆਂ ਦਾ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣਾ ਮਾਪਿਆਂ ਦਾ ਫ਼ਰਜ਼-ਡੀ.ਐੱਸ.ਈ. ਟੀ.

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)- ਡੀ.ਐੱਸ.ਈ.ਟੀ. ਰਜਨੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਦਾਖਲਾ ਮੁਹਿੰਮ ਚੱਲ ਰਹੀ ਹੈ, ਪ੍ਰੀ ਪ੍ਰਾਇਮਰੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲਾਂ ਵਿਚ ਦਾਖ਼ਲ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

157 ਸ਼ਰਧਾਲੂਆਂ ਦਾ ਜਥਾ ਕਰਤਾਰਪੁਰ ਸਾਹਿਬ (ਪਾਕਿ.) ਦੇ ਦਰਸ਼ਨ ਕਰ ਕੇ ਪਰਤਿਆ ਵਾਪਿਸ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸੱਚਖੰਡ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰੂ ਕੀ ਰਸੋਈ ਵਲੋਂ ਭੇਜਿਆ ਗਿਆ 157 ...

ਪੂਰੀ ਖ਼ਬਰ »

ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕ ਕਰਨ ਲਈ ਨਾਟਕ ਟੀਮ ਵਲੋਂ ਪੇਸ਼ਕਾਰੀ

ਬੰਗਾ, 16 ਮਈ (ਜਸਬੀਰ ਸਿੰਘ ਨੂਰਪੁਰ)-ਪਿੰਡ ਸੱਲ੍ਹ ਕਲਾਂ ਤੇ ਸੱਲ੍ਹ ਖੁਰਦ ਦੀ ਕਮੇਟੀ ਵਲੋਂ ਡਾ. ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ ਕਰਵਾਇਆ | ਜਿਸ ਵਿਚ ਆਜ਼ਾਦ ਰੰਗ ਮੰਚ ਫਗਵਾੜਾ ਦੀ ਟੀਮ ਵਲੋਂ ਸਮਾਜਿਕ ਮੁੱਦਿਆ ਦੇ ਆਧਾਰ 'ਤੇ ਪੇਸ਼ਕਾਰੀਆਂ ਕੀਤੀਆਂ ਗਈਆਂ | ਜਿਸ ...

ਪੂਰੀ ਖ਼ਬਰ »

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ

ਰੱਤੇਵਾਲ, 16 ਮਈ (ਆਰ.ਕੇ. ਸੂਰਾਪੁਰੀ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਮਹਿੰਗਾਈ ਤੇ ਕੇਂਦਰ ਸਰਕਾਰ ਵਲੋਂ ਲਗਾਤਾਰ ਫਾਸ਼ੀਵਾਦੀ ਹਮਲਿਆਂ ਨੂੰ ਲੈ ਕੇ ਪਿੰਡ ਨੱਥਾ ਨੰਗਲ ਵਿਖੇ ਕਿਰਤੀਆਂ ਨਾਲ ਮੀਟਿੰਗ ਕੀਤੀ ਗਈ | ਜਿਸ 'ਚ 20 ਮਈ ਨੂੰ ਨਵਾਂਸ਼ਹਿਰ ਪਹੁੰਚਣ ਦੀ ...

ਪੂਰੀ ਖ਼ਬਰ »

ਬਸਪਾ ਵਲੋਂ ਬੁੱਧ ਪੂਰਨਿਮਾ ਤੇ ਬਾਬਾ ਸਾਹਿਬ ਦੇ ਜਨਮ ਦਿਹਾੜੇ 'ਤੇ ਵਿਸ਼ਾਲ ਮੋਟਰਸਾਈਕਲ ਯਾਤਰਾ

ਬਲਾਚੌਰ, 16 ਮਈ (ਦੀਦਾਰ ਸਿੰਘ ਬਲਾਚੌਰੀਆ)- ਬੁੱਧ ਪੂਰਨਿਮਾ ਤੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਹੁਜਨ ਸਮਾਜ ਪਾਰਟੀ ਹਲਕਾ ਬਲਾਚੌਰ ਵਲੋਂ ਵਿਸ਼ਾਲ ਮੋਟਰਸਾਈਕਲ ਯਾਤਰਾ ਸੱਜਣ ਫਾਇਵਰਜ ਗੜ੍ਹਸ਼ੰਕਰ ਰੋਡ ਬਲਾਚੌਰ ਤੋਂ ਮਹਾਂ ਮਾਇਆ ਬੁੱਧ ...

ਪੂਰੀ ਖ਼ਬਰ »

ਝੋਨੇ ਦੇ ਬਦਲ ਵਜੋਂ ਮੱਕੀ ਤੇ ਬਾਸਮਤੀ ਫ਼ਸਲਾਂ ਦੀ ਐਮ. ਐਸ. ਪੀ ਨਾ ਐਲਾਨਣ ਕਰਕੇ ਕਿਸਾਨ ਝੋਨੇ ਦੀ ਪਨੀਰੀ ਪਾਉਣ ਲਈ ਸ਼ਸ਼ੋਪੰਜ 'ਚ

ਮੁਕੰਦਪੁਰ, 16 ਮਈ (ਅਮਰੀਕ ਸਿੰਘ ਢੀਂਡਸਾ)-ਵਾਤਾਵਰਨ ਦੀ ਸ਼ੁੱਧਤਾ ਤੇ ਧਰਤੀ ਹੇਠਲੇ ਪਾਣੀ ਨੂੰ ਲਗਾਤਾਰ ਹੇਠਾਂ ਜਾਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੇ ਹੋਰ ਫ਼ਸਲਾਂ ਵੱਲ ਪ੍ਰੇਰਿਤ ਕਰਨ ਦੀ ਅਪੀਲ ਨੂੰ ਪੰਜਾਬ ਦੇ ...

ਪੂਰੀ ਖ਼ਬਰ »

ਕਲਾਰ ਨੂੰ ਸਮਾਜ ਵਿਰੋਧੀ ਅਨਸਰਾਂ ਵਲੋਂ ਧਮਕੀ

ਬਲਾਚੌਰ, 16 ਮਈ (ਦੀਦਾਰ ਸਿੰਘ ਬਲਾਚੌਰੀਆ)-ਪੇਂਡੂ ਮਜ਼ਦੂਰ ਯੂਨੀਅਨ ਤਹਿਸੀਲ ਬਲਾਚੌਰ ਦੇ ਪ੍ਰਧਾਨ ਸਾਥੀ ਅਸ਼ੋਕ ਕੁਮਾਰ ਕਲਾਰ ਨੂੰ ਉਨ੍ਹਾਂ ਦੇ ਗ੍ਰਹਿ ਨਿਵਾਸ ਪਿੰਡ ਕਲਾਰ ਤਹਿਸੀਲ ਬਲਾਚੌਰ ਵਿਖੇ ਸਮਾਜ ਵਿਰੋਧੀ ਅਨਸਰਾਂ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਸਿਖਲਾਈ ਕੈਂਪ

ਔੜ/ਝਿੰਗੜਾਂ, 16 ਮਈ (ਕੁਲਦੀਪ ਸਿੰਘ ਝਿੰਗੜ)-ਸਹਿਕਾਰੀ ਸਭਾ ਰਾਏਪੁਰ ਡੱਬਾ ਵਿਖੇ ਖੇਤੀਬਾੜੀ ਵਿਭਾਗ ਬਲਾਕ ਔੜ ਵਲੋਂ ਆਤਮਾ ਸਕੀਮ ਤਹਿਤ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ 'ਚ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ | ਇਕੱਠ ਨੂੰ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੇ ਮਸਲੇ ਸਰਕਾਰ ਪਹਿਲ ਦੇ ਅਧਾਰ 'ਤੇ ਹੱਲ ਕਰੇਗੀ-ਸਰਹਾਲ

ਬੰਗਾ, 16 ਮਈ (ਜਸਬੀਰ ਸਿੰਘ ਨੂਰਪੁਰ)-ਟਰੱਕ ਯੂਨੀਅਨ ਬੰਗਾ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਨੇ ਸ਼ਿਰਕਤ ਕੀਤੀ | ਉਨ੍ਹਾਂ ਆਖਿਆ ਕਿ ਟਰਾਂਸਪੋਰਟ ਦੇ ਧੰਦੇ ਨੂੰ ਉੱਚਾ ਚੁੱਕਣ ਲਈ ਸਰਕਾਰ ਵਲੋਂ ...

ਪੂਰੀ ਖ਼ਬਰ »

ਬਾਬਾ ਰਾਮ ਰਤਨ ਦਰਬਾਰ ਵਿਖੇ ਲੰਗਰ ਤੇ ਛਬੀਲ ਲਗਾਈ

ਰਾਹੋਂ, 16 ਮਈ (ਬਲਬੀਰ ਸਿੰਘ ਰੂਬੀ)-ਨਵਾਂਸ਼ਹਿਰ ਰੋਡ ਰਿਜੈਂਸੀ ਪਾਰਕ ਦੇ ਸਾਹਮਣੇ ਬਾਬਾ ਰਾਮ ਰਤਨ ਦੇ ਦਰਬਾਰ ਦੇ ਪ੍ਰਬੰਧਕਾਂ ਤੇ ਬਾਬਾ ਰਾਮ ਰਤਨ ਦੇ ਭਗਤਾਂ ਵਲੋਂ ਆਉਂਦੇ ਜਾਂਦੇ ਮੁਸਾਫ਼ਰਾਂ ਲਈ ਠੰਢੇ ਦੁੱਧ ਤੇ ਛੋਲੇ ਪੂਰੀਆਂ ਦਾ ਲੰਗਰ ਲਗਾਇਆ ਗਿਆ | ਛਬੀਲ ਸ਼ੁਰੂ ...

ਪੂਰੀ ਖ਼ਬਰ »

ਭਗਤ ਜਗਤ ਰਾਮ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ ਤੋਂ

ਔੜ, 16 ਮਈ (ਜਰਨੈਲ ਸਿੰਘ ਖ਼ੁਰਦ)-ਪਿੰਡ ਜੁਲਾਹ ਮਾਜਰਾ ਵਿਖੇ ਸ੍ਰੀ ਮਾਨ ਬ੍ਰਹਮ ਗਿਆਨੀ ਭਗਤ ਜਗਤ ਰਾਮ ਜੁਲਾਹ ਮਾਜਰਾ ਵਾਲਿਆਂ ਦੀ 26ਵੀਂ ਸਾਲਾਨਾ ਬਰਸੀ ਗ੍ਰਾਮ ਪੰਚਾਇਤ, ਐਨ. ਆਰ. ਆਈ ਵੀਰ, ਪ੍ਰਬੰਧਕ ਕਮੇਟੀ ਸ੍ਰੀ ਅੰਗੀਠਾ ਸਾਹਿਬ ਤੇ ਪਿੰਡ ਦੀਆ ਸਮੂਹ ਸੰਗਤਾਂ ਵਲੋਂ 17 ...

ਪੂਰੀ ਖ਼ਬਰ »

ਮਾਤਾ ਜਸਵੀਰ ਕੌਰ ਦਾ ਦਿਹਾਂਤ

ਬੰਗਾ, 16 ਮਈ (ਜਸਬੀਰ ਸਿੰਘ ਨੂਰਪੁਰ)-ਪ੍ਰਸਿੱਧ ਸਮਾਜ ਸੇਵਕ ਤੇ ਕਿਸਾਨ ਹੱਟ ਦੇ ਮਾਲਕ ਸਤਨਾਮ ਸਿੰਘ ਹੇੜੀਆਂ ਦੀ ਮਾਤਾ ਜਸਵੀਰ ਕੌਰ ਦਾ ਅਚਾਨਕ ਦੇਹਾਂਤ ਹੋ ਗਿਆ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »

ਸਰਕਾਰੀ ਪੌਲੀਟੈਕਨਿਕ ਕਾਲਜ ਬਹਿਰਾਮ ਵਿਖੇ ਸੈਮੀਨਾਰ ਕੱਲ੍ਹ

ਬਹਿਰਾਮ, 16 ਮਈ (ਸਰਬਜੀਤ ਸਿੰਘ ਚੱਕਰਾਮੂੰ)-ਸਰਬ ਨੌਜਵਾਨ ਸਭਾ ਫਗਵਾੜਾ ਤੇ ਪੰਜਾਬ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਾਂਝੇ ਤੌਰ 'ਤੇ 'ਆਓ! ਮਨ ਵਿਚ ਮਿਸ਼ਾਲ ਜਗਾਈਏ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਈਏ' ਸਲੋਗਨ ਤਹਿਤ ਇਕ ਸੈਮੀਨਾਰ ਸਰਕਾਰੀ ਪੌਲੀਟੈਕਨਿਕ ਕਾਲਜ ...

ਪੂਰੀ ਖ਼ਬਰ »

ਵਿਧਾਇਕਾ ਸੰਤੋਸ਼ ਕਟਾਰੀਆ ਨੇ ਲੋਕਾਂ ਦੀ ਸਮੱਸਿਆ ਨੂੰ ਹੱਲ ਕਰਵਾਇਆ

ਪੋਜੇਵਾਲ ਸਰਾਂ, 16 ਮਈ (ਰਮਨ ਭਾਟੀਆ)-ਪਿੰਡ ਕਰੀਮਪੁਰ ਚਾਹਵਾਲਾ ਤੋਂ ਕਟਵਾਰਾਂ ਨੂੰ ਜਾਣ ਵਾਲੇ ਮੁੱਖ ਮਾਰਗ 'ਤੇ ਕਈ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੀ ਮੁੱਖ ਸੜਕ 'ਤੇ ਬਣੇ ਖੱਡੇ ਦੀ ਪਿਛਲੇ 10 ਸਾਲਾ ਤੋਂ ਚੱਲਦੀ ਆ ਰਹੀ ਮੁੱਖ ਸਮੱਸਿਆ ਨੂੰ ਪਿੰਡ ਦੇ ਗੁਰਦੁਆਰਾ ...

ਪੂਰੀ ਖ਼ਬਰ »

ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ

ਔੜ/ਝਿੰਗੜਾਂ, 16 ਮਈ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸਕੂਲ ਸੀ. ਬੀ.ਐੱਸ. ਈ. ਝਿੰਗੜਾਂ ਵਿਖੇ ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਪਰਿਵਾਰ ਦਿਵਸ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਅਭੁੱਲ ਯਾਦਾਂ ਛੱਡਦਾ ਸਮਾਪਤ

ਮੱਲਪੁਰ ਅੜਕਾਂ, 16 ਮਈ (ਮਨਜੀਤ ਸਿੰਘ ਜੱਬੋਵਾਲ)-ਮੱਲਪੁਰ ਅੜਕਾਂ ਵਿਖੇ ਸਮੂਹ ਐਨ. ਆਰ. ਆਈ ਵੀਰਾਂ ਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸਰਪੰਚ ਬੀਬੀ ਕਮਲਜੀਤ ਕੌਰ ਨੇ ਕੀਤਾ | ਟੂਰਨਾਮੈਂਟ ਵਿਚ ਚੋਟੀ ਦੀਆਂ ...

ਪੂਰੀ ਖ਼ਬਰ »

ਮੱਲ ਗੋਤ ਜਠੇਰਿਆਂ ਦਾ ਜੋੜ-ਮੇਲਾ ਨਿੱਘੀਆਂ ਯਾਦਾਂ ਛੱਡਦਾ ਸਮਾਪਤ

ਬੰਗਾ, 16 ਮਈ (ਕਰਮ ਲਧਾਣਾ)-ਮੱਲ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਹੱਪੋਵਾਲ ਵਿਖੇ ਗ੍ਰਾਮ ਪੰਚਾਇਤ ਹੱਪੋਵਾਲ, ਬਾਹੜੋਵਾਲ ਤੇ ਕਲੇਰਾਂ ਵਲੋਂ ਦਾਰਾ ਸਿੰਘ ਮੱਲ ਏ. ਡੀ. ਐਮ ਤੇ ਪ੍ਰਧਾਨ ਦੇਸ ਰਾਜ ਮੱਲ ਦੀ ਅਗਵਾਈ ਹੇਠ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਪੂਰੇ ਜ਼ਿਲ੍ਹੇ 'ਚ ਅਮਨ ਅਮਾਨ ਨਾਲ ਚੱਲ ਰਹੀਆਂ ਹਨ ਪ੍ਰੀਖਿਆਵਾਂ-ਡੀ. ਈ. ਓ

ਬੰਗਾ, 16 ਮਈ (ਕਰਮ ਲਧਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈਆਂ ਜਾ ਰਹੀਆਂ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਸਮੁੱਚੇ ਜ਼ਿਲ੍ਹੇ 'ਚ ਪੂਰੇ ਅਮਨ ਅਮਾਨ ਤੇ ਨਿਰਵਿਘਨਤਾ ਸਹਿਤ ਚੱਲ ਰਹੀਆਂ ਹਨ | ਇਹ ਸ਼ਬਦ ਜ਼ਿਲ੍ਹਾ ਸਿੱਖਿਆ ਅਫਸਰ ਕੁਲਵਿੰਦਰ ਸਿੰਘ ਸਰਾਏ ...

ਪੂਰੀ ਖ਼ਬਰ »

ਪਟਵਾਰ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਮੰਗ

ਮਜਾਰੀ/ਸਾਹਿਬਾ, 16 ਮਈ (ਨਿਰਮਲਜੀਤ ਸਿੰਘ ਚਾਹਲ)-ਪਿਛਲੀ ਕਾਂਗਰਸ ਸਰਕਾਰ ਵਲੋਂ ਮਾਲ ਤੇ ਨਹਿਰੀ ਪਟਵਾਰੀਆਂ ਤੇ ਜ਼ਿਲ੍ਹੇਦਾਰਾਂ ਦੀਆਂ 1152 ਅਸਾਮੀਆਂ ਭਰਨ ਲਈ ਸੂਬੇ ਭਰ 'ਚੋਂ ਉਮੀਦਵਾਰਾਂ ਦੀ ਪ੍ਰੀਖਿਆ ਲਈ ਗਈ ਸੀ | ਇਹ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਅਜੇ ...

ਪੂਰੀ ਖ਼ਬਰ »

ਸ.ਪ.ਸ ਰਾਮਰਾਏਪੁਰ ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਉਸਮਾਨਪੁਰ, 16 ਮਈ (ਮਝੂਰ)- ਸਰਕਾਰੀ ਪ੍ਰਾਇਮਰੀ ਸਕੂਲ ਰਾਮਰਾਏਪੁਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਬਲਜਿੰਦਰ ਸਿੰਘ ਸਹਾਬਪੁਰ ਨੇ ਦੱਸਿਆ ਕਿ ਨਤੀਜਿਆਂ 'ਚ ਸਕੂਲ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਧਾਰਮਿਕ ਸਮਾਗਮ

ਮਜਾਰੀ/ਸਾਹਿਬਾ, 16 ਮਈ (ਨਿਰਮਲਜੀਤ ਸਿੰਘ ਚਾਹਲ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਕਸਬਾ ਮਜਾਰੀ ਵਿਖੇ ਪੁੰਨਿਆਂ ਦੇ ਸਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਜਸਦੀਪ ਸਿੰਘ ਨਾਗਰਾ ਦੇ ਜਥੇ ਵਲੋਂ ਸੰਗਤਾਂ ਨੂੰ ...

ਪੂਰੀ ਖ਼ਬਰ »

ਜੋੜ ਮੇਲੇ ਦਾ ਪੋਸਟਰ ਜਾਰੀ

ਕਟਾਰੀਆਂ, 16 ਮਈ (ਨਵਜੋਤ ਸਿੰਘ ਜੱਖੂ)-ਪਿੰਡ ਚੇਤਾ ਦੇ ਪ੍ਰਸਿੱਧ ਧਾਰਮਿਕ ਅਸਥਾਨ ਰੋਜ਼ਾ ਸ਼ਰੀਫ਼ ਸਾਈਾ ਨਮਿਤ ਦਾਸ ਸ਼ਾਹ ਦਾ ਜੋੜ ਮੇਲਾ ਮੁੱਖ ਸੇਵਾਦਾਰ ਮਲਕੀਤ ਚੰਦ ਹੀਰ ਤੇ ਡਾ. ਸੁਰਜੀਤ ਚੇਤਾ ਦੀ ਯੋਗ ਅਗਵਾਈ 'ਚ ਸਮੂਹ ਹੀਰ ਪਰਿਵਾਰ ਤੇ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX