ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਫ਼ਤਹਿਗੜ੍ਹ ਸਾਹਿਬ

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਵਿਭਾਗ ਮੁਖੀ ਤੇ ਪੰਜਾਬ ਸਰਕਾਰ ਦੇ ਫੂਕੇ ਪੁਤਲੇ

-ਮਾਮਲਾ ਕਾਮਿਆਂ ਦੀਆਂ ਤੈਅਸ਼ੁਦਾ ਤਨਖ਼ਾਹਾਂ ਦੀ ਅਦਾਇਗੀ 'ਤੇ ਰੋਕ ਲਗਾਉਣ ਅਤੇ ਬਲੱਡ ਰਿਲੇਸ਼ਨ ਕਾਮਿਆਂ ਨੂੰ ਕੱਢਣ ਦੇ ਜਾਰੀ ਪੱਤਰ ਦਾ-
ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਫ਼ਤਹਿਗੜ੍ਹ ਸਾਹਿਬ 'ਚ ਜਲ ਸਪਲਾਈ ਦੇ ਕਾਮਿਆਂ ਵਲੋਂ ਪੰਜਾਬ ਸਰਕਾਰ ਅਤੇ ਵਿਭਾਗੀ ਮੁਖੀਆਂ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਵਿਭਾਗ ਮੁਖੀ ਦੇ ਪੁਤਲੇ ਵੀ ਫੂਕੇ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬਲਵੀਰ ਸਾਹ ਨੇ ਕਿਹਾ ਕਿ ਵਿਭਾਗੀ ਮੁਖੀ ਵਲੋਂ ਬੀਤੇ ਦਿਨੀਂ ਵੀਡੀਓ ਕਾਨਫ਼ਰੰਸ ਰਾਹੀਂ ਕਾਰਜਕਾਰੀ ਇੰਜੀਨੀਅਰਾਂ ਨਾਲ ਮੀਟਿੰਗ ਕਰਕੇ ਇਨਲਿਸਟਮੈਂਟ, ਆਉਟਸੋਰਸ, ਠੇਕੇਦਾਰਾਂ, ਕੰਪਨੀ ਆਦਿ ਰਾਹੀਂ ਕੰਮ ਕਰਦੇ ਕਾਮਿਆਂ ਨੂੰ ਪਹਿਲਾਂ ਤੋਂ ਮਿਲਦੀਆਂ ਤੈਅ ਸ਼ੁਦਾ ਤਨਖ਼ਾਹਾਂ ਨੂੰ ਰੋਕਣ ਦੇ ਆਦੇਸ਼ ਜ਼ੁਬਾਨੀ ਦੇ ਦਿੱਤੇ ਗਏ, ਜਿਸ ਕਾਰਨ ਕਾਮਿਆਂ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਘਰਾਂ ਦੇ ਚੁੱਲੇ੍ਹ ਠੰਢੇ ਪੈ ਗਏ ਹਨ | ਵਿਭਾਗੀ ਮੁਖੀ ਵਲੋਂ ਹੇਠਲੇ ਅਧਿਕਾਰੀਆਂ ਨੂੰ ਇਕ ਹੋਰ ਪੱਤਰ ਜਾਰੀ ਕਰਕੇ ਕੀਤਾ ਦਾਅਵਾ ਕਿ ਇਸ ਵੇਲੇ ਕੰਮ ਕਰ ਰਹੇ ਜਾਂ ਸੇਵਾ ਮੁਕਤ ਹੋ ਚੁੱਕੇ ਕੁਝ ਜ਼ਿੰਮੇਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਆਪਣੇ ਨਜ਼ਦੀਕੀਆਂ 'ਚੋਂ ਤਕਰੀਬਨ 4000 ਦੇ ਲਗਭਗ ਠੇਕੇਦਾਰ ਬਣਾ ਕੇ ਉਨ੍ਹਾਂ ਨੂੰ ਹਰ ਮਹੀਨੇ 25-30 ਹਜਾਰ ਰੁਪਏ ਦਿੱਤੇ ਜਾ ਰਹੇ ਹਨ, ਬਿਲਕੁਲ ਹੀ ਝੂਠਾ ਹੈ, ਕਿਉਂਕਿ ਇਨ੍ਹਾਂ ਵਰਕਰਾਂ ਵਿਚ ਨਾ ਤਾਂ ਕੋਈ ਰਿਸ਼ਤੇਦਾਰ ਹੈ ਅਤੇ ਨਾ ਹੀ 25-30 ਹਜਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾ ਰਹੀ ਹੈ | ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਪਹਿਲਾਂ ਠੇਕੇਦਾਰਾਂ ਅਧੀਨ ਬਤੌਰ ਆਊਟਸੋਰਸ ਮੁਲਾਜ਼ਮ ਨਿਗੂਣੀਆਂ ਤਨਖ਼ਾਹਾਂ 'ਤੇ ਭਰਤੀ ਕੀਤਾ ਗਿਆ ਸੀ, ਪਰ ਜਦੋਂ ਯੂਨੀਅਨ ਵਲੋਂ ਇਨ੍ਹਾਂ ਕਾਮਿਆਂ ਨੂੰ ਤਜਰਬੇ ਦੇ ਅਧਾਰ 'ਤੇ ਰੈਗੂਲਰ ਕਰਨ ਦੀ ਮੰਗ ਸ਼ੁਰੂ ਕੀਤੀ ਤਾਂ ਵਿਭਾਗ ਨੇ ਨਿੱਜੀ ਮੰਗ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਜਬਰੀ ਇਨਲਿਸਟਮੈਂਟ 'ਚ ਤਬਦੀਲ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਬਣਾਈ ਪੜਤਾਲੀਆ ਕਮੇਟੀ ਨੇ ਆਪਣੀ ਰਿਪੋਰਟ ਵਿਚ ਕਿਹਾ ਕਿ ਇਹ ਪੰਪ ਓਪਰੇਟਰ ਹਨ, ਠੇਕੇਦਾਰ ਨਹੀਂ | ਜਥੇਬੰਦੀ ਨੇ ਪੰਜਾਬ ਸਰਕਾਰ ਤੇ ਮਹਿਕਮੇ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਇਨ੍ਹਾਂ ਝੂਠੀਆਂ ਸ਼ਿਕਾਇਤਾਂ ਉੱਪਰ ਅਮਲ ਕਰਨ ਦੀ ਥਾਂ ਵਿਭਾਗ ਵਿਚ ਕੰਮ ਕਰਦੇ ਇਨਲਿਸਟਮੈਂਟ ਕਾਮਿਆਂ ਨੂੰ ਤਜਰਬੇ ਦੇ ਅਧਾਰ 'ਤੇ ਵਿਭਾਗ ਵਿਚ ਮਰਜ਼ ਕਰਕੇ ਤੁਰੰਤ ਰੈਗੂਲਰ ਕੀਤਾ ਜਾਵੇ | ਵਰਕਰਾਂ ਨੂੰ ਪਹਿਲਾਂ ਤੋਂ ਤੈਅ ਸ਼ੁਦਾ ਤਨਖ਼ਾਹਾਂ ਹਰੇਕ ਮਹੀਨੇ ਦੀ 7 ਤਰੀਕ ਤੱਕ ਦੇਣਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਪ੍ਰਦਰਸ਼ਨਕਾਰੀਆਂ 'ਚ ਬਲਜਿੰਦਰ ਸਿੰਘ, ਗੁਰਪਾਲ ਸਿੰਘ, ਹਰਦੀਪ ਸਿੰਘ, ਦਵਿੰਦਰ ਸਿੰਘ, ਕੁਲਵੀਰ ਸਿੰਘ, ਗੁਰਪ੍ਰੀਤ ਸਿੰਘ ਅਤੇ ਦਫ਼ਤਰੀ ਸਟਾਫ਼ ਵਲੋਂ ਗੁਰਪ੍ਰੀਤ ਕੌਰ, ਸ਼ਰਨਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਵਰਕਰ ਸ਼ਾਮਿਲ ਹੋਏ |

ਰੋਡ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 205 ਏ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਰੋਡ ਸੰਘਰਸ਼ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਕਿਸਾਨਾਂ ਦੁਆਰਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮੰਗ ਪੱਤਰ ਸੌਂਪ ਮੰਗ ਕੀਤੀ ਗਈ ਕਿ ਨੈਸ਼ਨਲ ਹਾਈਵੇ 205 ਏ, ਜੋਕਿ ਮੋਹਾਲੀ ਏਅਰਪੋਰਟ ਤੋਂ ਮਾਧੋਪੁਰ ਨਜ਼ਦੀਕ ਤੋਂ ...

ਪੂਰੀ ਖ਼ਬਰ »

'ਰਾਸ਼ਟਰੀ ਡੇਂਗੂ ਦਿਵਸ' ਦੇ ਮੌਕੇ 'ਤੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਤੋਂ 'ਆਜ਼ਾਦੀ ਕਾ ਅੰਮਿ੍ਤ ਮਹਾਂ-ਉਤਸਵ' ਨੂੰ ਸਮਰਪਿਤ ਰਾਸ਼ਟਰੀ ...

ਪੂਰੀ ਖ਼ਬਰ »

ਨਵੇਂ ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਨੇ ਚਾਰਜ ਸੰਭਾਲਿਆ

ਬਸੀ ਪਠਾਣਾਂ, 16 ਮਈ (ਰਵਿੰਦਰ ਮੌਦਗਿਲ, ਐਚ.ਐਸ ਗੌਤਮ)-ਰੋਪੜ ਤੋਂ ਤਬਦੀਲ ਹੋ ਕੇ ਆਏ ਨਵੇਂ ਐਸ. ਡੀ. ਐਮ ਗੁਰਵਿੰਦਰ ਸਿੰਘ ਜੌਹਲ ਨੇ ਸੋਮਵਾਰ ਨੂੰ ਸਬ-ਡਵੀਜ਼ਨ ਬਸੀ ਪਠਾਣਾਂ ਦਾ ਚਾਰਜ ਸੰਭਾਲ ਲਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਲੋਕਾਂ ਦੀਆਂ ...

ਪੂਰੀ ਖ਼ਬਰ »

ਅਮਲੋਹ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ, ਕੰਮ ਕਰਵਾਉਣ ਆਏ ਲੋਕਾਂ ਨੂੰ ਮੁੜਨਾ ਪਿਆ ਵਾਪਸ

ਅਮਲੋਹ, 16 ਮਈ (ਕੇਵਲ ਸਿੰਘ)-ਅਮਲੋਹ ਸੇਵਾ ਕੇਂਦਰ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਹੈ | ਸੇਵਾ ਕੇਂਦਰਾਂ ਵਿਚ ਹੜਤਾਲ ਦੇ ਕਾਰਨ ਉੱਥੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜੀ.ਪੀ. ਤੇ ਲੱਖਾ ਵਲੋਂ ਪੰਜਾਬ ਕਾਂਗਰਸ ਐਸ.ਸੀ ਸੈਲ ਦੇ ਮੀਤ ਚੇਅਰਮੈਨ ਬਲਵੀਰ ਨਾਲ ਮੀਟਿੰਗ

ਬਸੀ ਪਠਾਣਾਂ, 16 ਮਈ (ਰਵਿੰਦਰ ਮੌਦਗਿਲ)-ਕਾਂਗਰਸ ਪਾਰਟੀ ਦੇ ਸਾਬਕਾ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਅਤੇ ਪਾਇਲ ਤੋਂ ਲਖਵੀਰ ਸਿੰਘ ਲੱਖਾ ਵਲੋਂ ਅੱਜ ਬਸੀ ਪਠਾਣਾਂ ਪਹੁੰਚ ਕੇ ਪੰਜਾਬ ਕਾਂਗਰਸ ਐਸ.ਸੀ ਸੈਲ ਦੇ ਮੀਤ ਚੇਅਰਮੈਨ ਬਲਵੀਰ ਸਿੰਘ ਦੇ ਨਿਵਾਸ ਤੇ ਉਨ੍ਹਾਂ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ-ਰਾਜੂ ਖੰਨਾ

ਅਮਲੋਹ, 16 ਮਈ (ਕੇਵਲ ਸਿੰਘ)-ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿਚ ਕੀਤੀ ਇਕ ਰੋਜ਼ਾ ਹੜਤਾਲ ਦਾ ਸਮਰਥਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਇਹ ਸੇਵਾ ਕੇਂਦਰ ...

ਪੂਰੀ ਖ਼ਬਰ »

ਡੇਢ ਕਿੱਲੋ ਗਾਂਜੇ ਸਮੇਤ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਕਾਬੂ, ਮਾਮਲਾ ਦਰਜ

ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਇਕ ਨੌਜਵਾਨ ਨੂੰ ਡੇਢ ਕਿੱਲੋਗਰਾਮ ਗਾਂਜੇ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਜ਼ਿਲ੍ਹੇ ਭਰ 'ਚ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ...

ਪੂਰੀ ਖ਼ਬਰ »

ਹੈਲਥ ਵੈਲਨੈਸ ਸੈਂਟਰ ਭਾਂਬਰੀ ਵਲੋਂ ਲੋਕਾਂ ਨੂੰ ਡੇਂਗੂ ਸੰਬੰਧੀ ਕੀਤਾ ਜਾਗਰੂਕ

ਖਮਾਣੋਂ, 16 ਮਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਭਾਂਬਰੀ ਵਿਖੇ ਹੈਲਥ ਵੈਲਨੈਸ ਸੈਂਟਰ ਭਾਂਬਰੀ ਵਿਖੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਨਰੇਸ਼ ਚੌਹਾਨ ਦੀ ਅਗਵਾਈ ਹੇਠ ਕੌਮੀ ਡੇਂਗੂ ਦਿਵਸ ਮਨਾਇਆ ...

ਪੂਰੀ ਖ਼ਬਰ »

ਸਮੱਗਰਾ ਸਿੱਖਿਆ ਅਭਿਆਨ ਯੂਨੀਅਨ ਦੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਸਮੱਗਰਾ ਸਿੱਖਿਆ ਅਭਿਆਨ ਯੂਨੀਅਨ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਯੁਵਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਯੁਵਰਾਜ ਸ਼ਰਮਾ ਨੇ ਕਿਹਾ ਕਿ ਸਮੱਗਰਾ ਸਿੱਖਿਆ ਅਭਿਆਨ ਤਹਿਤ ਦਫ਼ਤਰੀ ਕਰਮਚਾਰੀ ਲੰਬੇ ਸਮੇਂ ਤੋਂ ਰੈਗੂਲਰ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਭਾਸ਼ਾ ਸਿੱਖੋ ਪ੍ਰੋਗਰਾਮ ਦਾ ਡੀ.ਸੀ ਵਲੋਂ ਪੋਸਟਰ ਜਾਰੀ

ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ 'ਚ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਜ਼ਿਲ੍ਹੇ ਭਰ 'ਚ ਵੱਖ-ਵੱਖ ਉਮਰ ਵਰਗ ਦੇ ਵਿਦਿਆਰਥੀਆਂ ਦੇ ਤੇਲਗੂ ਭਾਸ਼ਾ ਸਿੱਖਣ ਲਈ ਵੀਡੀਓ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ | ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਨੇ ਮੰਗਾਂ ਸੰਬੰਧੀ ਡੀ.ਸੀ. ਅਤੇ ਸਿੱਖਿਆ ਅਫ਼ਸਰ ਨੂੰ ਸੌਂਪੇ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਗੁਰਦੀਪ ਸਿੰਘ 'ਗੁਰੂ' ਦੀ ਅਗਵਾਈ 'ਚ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਖਮਾਣੋਂ ਦੇ ਵਾਰਡ ਨੰਬਰ 2 ਵਿਖੇ ਟੋਭੇ ਦੇ ਸੁੰਦਰੀਕਰਨ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਜਾਰੀ

ਖਮਾਣੋਂ, 16 ਮਈ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਵਲੋਂ ਸ਼ਹਿਰ ਦੇ ਵਾਰਡ ਨੰਬਰ 2 ਵਿਖੇ ਸ਼ਮਸ਼ਾਨਘਾਟ ਦੇ ਨਜ਼ਦੀਕ ਟੋਭੇ ਦੀ ਸਫ਼ਾਈ ਅਤੇ ਇਸ ਨੂੰ ਡੂੰਘਾ ਕਰਨ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ | ਨਗਰ ਪੰਚਾਇਤ ਖਮਾਣੋਂ ਦੇ ਐਸ.ਓ. ਜਸਵੰਤ ਸਿੰਘ ਅਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਨੰਦਪੁਰ ਕਲੌੜ ਵਿਖੇ ਮਨਾਇਆ ਕੌਮੀ ਡੇਂਗੂ ਦਿਵਸ

ਬਸੀ ਪਠਾਣਾਂ, 16 ਮਈ (ਰਵਿੰਦਰ ਮੌਦਗਿਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੀ.ਐਚ.ਸੀ. ਨੰਦਪੁਰ ਕਲੌੜ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ ਗਿਆ | ਜਿਸ ਦੌਰਾਨ ਵੱਖ-ਵੱਖ ਸੈਂਟਰਾਂ ਤੇ ਕੌਮੀ ਡੇਂਗੂ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਗਤੀਵਿਧੀਆਂ ...

ਪੂਰੀ ਖ਼ਬਰ »

ਕੁਲ ਹਿੰਦ ਕਾਂਗਰਸ ਨੇ ਹਰਿੰਦਰ ਭਾਂਬਰੀ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਕੋਆਰਡੀਨੇਟਰ ਨਿਯੁਕਤ ਕੀਤਾ

ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਕੁਲ ਹਿੰਦ ਕਾਂਗਰਸ ਕਮੇਟੀ ਦੀ ਹਾਈਕਮਾਨ ਵਲੋਂ ਪੰਜਾਬ 'ਚ ਪਾਰਟੀ ਅੰਦਰ ਨਵੀਂ ਰੂਹ ਫੂਕਣ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਕੋਆਰਡੀਨੇਟਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਅਮਲੋਹ ਦੀ ਮਹੀਨਾਵਾਰ ਮੀਟਿੰਗ ਹੋਈ

ਅਮਲੋਹ, 16 ਮਈ (ਕੇਵਲ ਸਿੰਘ)-ਪੰਜਾਬੀ ਸਾਹਿਤ ਸਭਾ ਅਮਲੋਹ ਦੀ ਮਹੀਨਾਵਾਰ ਮੀਟਿੰਗ ਮੇਹਰ ਸਿੰਘ ਰਾਈਏਵਾਲ ਦੀ ਪ੍ਰਧਾਨਗੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ ਹੋਈ | ਇਸ ਮੀਟਿੰਗ ਵਿਚ ਸਭਾ ਦੇ ਸਰਪ੍ਰਸਤ ਮਹਿਮਾ ਸਿੰਘ ਅਰਸ਼ੀ ਦੇ ਅਕਾਲ ਚਲਾਣੇ ਤੇ ਸਭਾ ...

ਪੂਰੀ ਖ਼ਬਰ »

31 ਮਈ ਤੱਕ ਮਨਾਇਆ ਜਾਵੇਗਾ ਤੰਬਾਕੂ ਵਿਰੋਧੀ ਜਾਗਰੂਕਤਾ ਪੰਦ੍ਹਰਵਾੜਾ-ਜ਼ਿਲ੍ਹਾ ਸਿਹਤ ਅਫ਼ਸਰ ਡਾ. ਨਵਜੋਤ ਕੌਰ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਤੰਬਾਕੂ ਕੰਟਰੋਲ ਸੈੱਲ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ 31 ਮਈ ਦੇ 'ਵਿਸ਼ਵ ਨੋ ਤੰਬਾਕੂ ਦਿਵਸ' ਨੂੰ ਸਮਰਪਿਤ 16 ਤੋਂ 31 ਮਈ ਤੱਕ ਜ਼ਿਲ੍ਹੇ ਅੰਦਰ ਤੰਬਾਕੂ ...

ਪੂਰੀ ਖ਼ਬਰ »

ਬਰਵਾਲੀ ਕਲਾਂ ਦਾ ਕਿ੍ਕਟ ਕੱਪ ਜਲਣਪੁਰ ਨੇ ਜਿੱਤਿਆ

ਖਮਾਣੋਂ/ ਭੜੀ, 16 ਮਈ (ਜੋਗਿੰਦਰਪਾਲ, ਭਰਪੂਰ ਸਿੰਘ ਹਵਾਰਾ)-ਨੌਜਵਾਨ ਸਭਾ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀ, ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਪਿੰਡ ਬਰਵਾਲੀ ਕਲਾਂ ਵਿਖੇ ਪਹਿਲਾ ਚਾਰ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਫਾਈਨਲ ਮੈਚ ਲਲਹੇੜੀ ਤੇ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਓ.ਬੀ.ਸੀ. ਮੋਰਚਾ ਦੇ ਕੌਮੀ ਜਨਰਲ ਸਕੱਤਰ ਸੰਗਮ ਲਾਲ ਗੁਪਤਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਉਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਤੋਂ ਭਾਰਤੀ ਜਨਤਾ ਪਾਰਟੀ ਦੇ ਸਾਂਸਦ ਮੈਂਬਰ ਅਤੇ ਓ.ਬੀ.ਸੀ. ਮੋਰਚਾ ਦੇ ਕੌਮੀ ਜਨਰਲ ਸਕੱਤਰ ਸੰਗਮ ਲਾਲ ਗੁਪਤਾ ਅੱਜ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ 'ਚ ਵਾਤਾਵਰਨ ਸੰਬੰਧੀ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਆਡੀਟੋਰੀਅਮ ਵਿਚ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਈਕੋ ਕਲੱਬ ਵਲੋਂ ਵਾਤਾਵਰਨ ਜਾਗਰੂਕਤਾ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਦੇ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਪਾਵਰਕਾਮ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਦਵਿੰਦਰ ਸਿੰਘ ਸਰਹਿੰਦ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 17 ਮਈ 2022 ਦਿਨ ਮੰਗਲਵਾਰ ਨੂੰ ਜੀ 4 ਮੰਡੀ ਗੋਬਿੰਦਗੜ੍ਹ ਤੋਂ ਚੱਲਦੇ ਸਤਪਾਲ ਫੀਡਰ, ਫ਼ਤਹਿਪੁਰ ਫੀਡਰ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX