ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554

ਪਟਿਆਲਾ

ਸਰਕਾਰ ਦੇ ਛੋਟੇ ਕਿਸਾਨਾਂ ਤੋਂ ਪੰਚਾਇਤੀ ਜ਼ਮੀਨਾਂ ਖਾਲੀ ਕਰਵਾਉਣ ਦੇ ਵਿਰੋਧ 'ਚ ਉਤਰਿਆ ਅਕਾਲੀ ਦਲ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਛੋਟੇ ਕਿਸਾਨਾਂ ਦਾ ਉਜਾੜਾ ਨਾ ਰੋਕਿਆ ਤਾਂ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਖ਼ਿਲਾਫ਼ ਮੋਰਚਾ ਲਾਉਣ ਲਈ ਮਜਬੂਰ ਹੋਵੇਗਾ | ਅੱਜ ਵੱਡੀ ਗਿਣਤੀ 'ਚ ਜਿਹੜੇ ਛੋਟੇ ਕਿਸਾਨਾਂ ਤੋਂ ਜ਼ਮੀਨਾਂ ਖਾਲੀ ਕਰਵਾਈਆਂ ਜਾ ਰਹੀਆਂ ਹਨ, ਉਹ ਕਿਸਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮਿਲੇ ਅਤੇ ਗੁਜ਼ਾਰਿਸ਼ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਨਾਲ ਇਸ ਸੰਕਟ ਦੀ ਘੜੀ 'ਚ ਖੜ੍ਹੇ ਕਿਉਂਕਿ ਸਰਕਾਰ ਨੇ ਜਿਹੜੀ ਨੀਤੀ ਧਨਾਢ ਕਿਸਾਨਾਂ ਤੋਂ ਪੰਚਾਇਤੀ ਜ਼ਮੀਨਾਂ ਖਾਲੀ ਕਰਵਾਉਣ ਲਈ ਚਲਾਈ ਸੀ, ਉਨ੍ਹਾਂ ਤੋਂ ਧਨਾਢ ਕਿਸਾਨਾਂ ਦੀਆਂ ਜ਼ਮੀਨਾਂ ਤਾਂ ਖਾਲੀ ਨਹੀਂ ਕਰਵਾਈਆਂ ਜਾ ਰਹੀਆਂ ਪਰ ਛੋਟੇ-ਛੋਟੇ ਤਿੰਨ ਏਕੜ ਵਾਲੇ ਕਿਸਾਨਾਂ ਤੋਂ ਜਬਰੀ ਜ਼ਮੀਨਾਂ ਖਾਲੀ ਕਰਵਾ ਕੇ ਉਨ੍ਹਾਂ ਨੂੰ ਸੜਕਾਂ 'ਤੇ ਲਿਆਂਦਾ ਜਾ ਰਿਹਾ ਹੈ | ਕਿਸਾਨਾਂ ਦਾ ਕਹਿਣਾ ਸੀ ਕਿ ਉਹ ਕਈ ਪੀੜ੍ਹੀਆਂ ਤੋਂ ਇਹ ਜ਼ਮੀਨਾਂ ਵਾਹ ਰਹੇ ਹਨ | ਉਨ੍ਹਾਂ ਨੇ ਖ਼ੁਦ ਇੱਥੇ ਜੰਗਲ ਕੱਟ ਕੇ ਇਨ੍ਹਾਂ ਜ਼ਮੀਨਾਂ ਨੂੰ ਆਬਾਦ ਕੀਤਾ ਪਰ ਹੁਣ ਸਰਕਾਰ ਇਕਦਮ ਉਨ੍ਹਾਂ ਨੂੰ ਘਰ ਤੋਂ ਬੇਘਰ ਕਰ ਰਹੀ ਹੈ | ਪ੍ਰੋ. ਚੰਦੂਮਾਜਰਾ ਨੇ ਕਿਸਾਨਾਂ ਦੀ ਇਹ ਪੀੜ ਸੁਣਨ ਤੋਂ ਬਾਅਦ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਛੋਟੇ ਕਿਸਾਨਾਂ ਦਾ ਉਜਾੜਾ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦੇਵੇਗਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਲਈ ਪਹਿਲਾਂ ਪੰਚਾਇਤ ਮੰਤਰੀ, ਫਿਰ ਮੁੱਖ ਮੰਤਰੀ ਨੂੰ ਮਿਲੇਗਾ | ਜੇਕਰ ਫਿਰ ਵੀ ਕੋਈ ਹੱਲ ਨਾ ਨਿਕਲਿਆ ਤਾਂ ਮੋਰਚਾ ਲਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਭ ਤੋਂ ਜ਼ਿਆਦਾ ਪੰਚਾਇਤੀ ਜ਼ਮੀਨਾਂ ਪਟਿਆਲਾ ਤੇ ਰੋਪੜ ਜ਼ਿਲੇ੍ਹ 'ਚ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਲੈਕਟਰ ਰੇਟ ਭਰਨ ਦਾ ਵਿਕਲਪ ਦੇ ਕੇ ਪੱਕੇ ਤੌਰ 'ਤੇ ਜ਼ਮੀਨਾਂ ਕਿਸਾਨਾਂ ਨੂੰ ਦੇਵੇ | ਇਸ ਨਾਲ ਜਿੱਥੇ ਕਿਸਾਨਾਂ ਦਾ ਉਜਾੜਾ ਰੁਕ ਜਾਵੇਗਾ, ਉੱਥੇ ਸਰਕਾਰ ਦੇ ਖਜ਼ਾਨੇ 'ਚ ਪੈਸੇ ਵੀ ਆਉਣਗੇ | ਉਨ੍ਹਾਂ ਕਿਹਾ ਕਿ ਸਰਕਾਰ ਇਸ ਨੂੰ ਪੰਚਾਇਤੀ ਜ਼ਮੀਨਾਂ ਖਾਲੀ ਕਰਵਾਉਣ ਦੀ ਮੁਹਿੰਮ ਦਾ ਨਾਮ ਨਾ ਦੇਵੇ ਸਗੋਂ ਇਹ ਤਾਂ ਕਿਸਾਨਾਂ ਦੀ ਉਜਾੜਾ ਮੁਹਿੰਮ ਕਹੀ ਜਾ ਸਕਦੀ ਹੈ | ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਲ ਡਟ ਕੇ ਖੜੇਗਾ | ਪ੍ਰੋ. ਚੰਦੂਮਾਜਰਾ ਨੇ ਬਿਜਲੀ ਮਸਲੇ ਉੱਤੇ ਭਗਵੰਤ ਸਿੰਘ ਮਾਨ ਸਰਕਾਰ ਤੋਂ ਵਾਈਟ ਪੇਪਰ ਦੀ ਮੰਗ ਕੀਤੀ ਹੈ | ਚੰਦੂਮਾਜਰਾ ਨੇ ਭਗਵੰਤ ਸਿੰਘ ਮਾਨ ਸਰਕਾਰ ਨੂੰ ਵੰਗਾਰ ਕੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਪੀਪੀਏ ਅਤੇ ਥਰਮਲ ਪਲਾਂਟਾਂ ਬਾਰੇ ਵਾਈਟ ਪੇਪਰ ਦੀ ਗੱਲ ਆਖਦੇ ਸੀ ਉਹ ਹੁਣ ਦੱਸਣ ਕਿ ਨਿੱਜੀ ਥਰਮਲ ਪਲਾਂਟ ਕਿੰਨੇ ਕੁ ਜ਼ਰੂਰੀ ਸਨ ਪੰਜਾਬ ਦੇ ਲਈ? ਲਹਿਰਾ ਮੁਹੱਬਤ ਥਰਮਲ ਪਲਾਂਟ 'ਚ ਸ਼ੁੱਕਰਵਾਰ ਨੂੰ ਹੋਏ ਹਾਦਸੇ ਬਾਰੇ ਚੰਦੂਮਾਜਰਾ ਨੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਉਨ੍ਹਾਂ ਨੇ ਸਵਾਲ ਕੀਤਾ ਕਿ ਪਿਛਲੇ ਦੋ ਸਾਲਾਂ 'ਚ 75 ਕਰੋੜ ਰੁਪਏ ਇਸ ਪਲਾਂਟ ਦੀ ਮੈਂਟੇਨੈਂਸ ਲਈ ਲੱਗੇ ਸਨ ਜੇ ਮੈਂਟੇਨੈਂਸ ਕੀਤੀ ਹੈ ਤਾਂ ਟਾਵਰ ਡਿੱਗਿਆ ਕਿਉਂ ਹੈ? ਬਿਜਲੀ ਸਮੱਸਿਆ ਨੂੰ ਲੈ ਕੇ ਚੰਦੂਮਾਜਰਾ ਨੇ ਕਿਹਾ ਬਿਜਲੀ ਫ਼ਰੰਟ ਉੱਤੇ ਪੂਰੀ ਤਰ੍ਹਾਂ ਫ਼ੇਲ੍ਹ ਹੋਈ ਹੈ ਜਿਹੜੇ ਕਹਿੰਦੇ ਸਨ ਬਿਜਲੀ ਦੇ ਕੱਟ ਨਹੀਂ ਲੱਗਣਗੇ ਪਰ ਅੱਜ 8 ਤੋਂ 10 ਘੰਟੇ ਤੱਕ ਘਟ ਲੱਗ ਰਹੇ ਹਨ | ਸਰਕਾਰ ਦੀ ਨੀਤੀ ਸਹੀ ਨਾ ਹੋਣ ਕਰਕੇ ਅੱਜ ਪੰਜਾਬ ਦੇ ਇਹ ਹਾਲਤ ਬਣੇ ਹੋਏ ਹਨ | 10 ਜੂਨ ਤੋਂ ਸਰਕਾਰ ਬਿਜਲੀ ਕਿਸਾਨਾਂ ਨੂੰ ਪ੍ਰਬੰਧ ਦੇਣ ਤਾਂ ਜੋ ਕਿਸਾਨ 10 ਜੂਨ ਨੂੰ ਆਪਣੀਆਂ ਝੋਨੇ ਦੀ ਬਿਜਾਈ ਕਰ ਸਕਣ ਕਿਉਂਕਿ 20 ਜੂਨ ਤੋਂ ਝੋਨੇ ਦੀ ਬਿਜਾਈ ਦੀ ਗੱਲ ਕੀਤੀ ਜਾ ਰਹੀ ਹੈ ਤਾਂ ਪਹਿਲਾਂ ਹੀ ਘਾਟੇ ਵਿਚ ਜਾ ਰਹੇ ਕਿਸਾਨਾਂ ਨੂੰ ਅੱਗੇ ਝੋਨੇ ਦਾ ਵੀ ਪੂਰਾ ਝਾੜ ਨਹੀਂ ਮਿਲ ਸਕੇਗਾ | ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਗਜੀਤ ਸਿੰਘ ਕੋਹਲੀ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਸੱਤਾ, ਸੁਖਵਿੰਦਰਪਾਲ ਸਿੰਘ ਮਿੰਟਾ, ਸਰਕਲ ਪ੍ਰਧਾਨ ਨਿਰੰਜਨ ਫ਼ੌਜੀ, ਸੰਦੀਪ ਸਿੰਘ ਰਾਜਾ ਤੁੜ, ਭੁਪਿੰਦਰ ਸਿੰਘ ਸ਼ੇਖੂਪੁਰ, ਸੁਖਬੀਰ ਸਿੰਘ ਅਬਲੋਵਾਲ, ਬਲਬੀਰ ਸਿੰਘ ਬਲਬੇੜਾ, ਦਵਿੰਦਰ ਸਿੰਘ ਬਬਲੀ ਨਨਾਨਸੂ, ਯਾਦਵਿੰਦਰ ਬਲਬੇੜਾ, ਗੁਰਦੇਵ ਸਿੰਘ ਮਰਦਾਂਹੇੜੀ, ਜਗਜੀਤ ਸਿੰਘ ਡੰਡੋਆ, ਗੁਰਵਿੰਦਰ ਸਿੰਘ ਧੀਮਾਨ, ਹਰਮੇਸ਼ ਮਰਦਾਂਹੇੜੀ, ਭਾਟ ਸਿੱਖ ਵਿੰਗ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਰਿੰਕੂ, ਜਸਵਿੰਦਰਪਾਲ ਸਿੰਘ ਚੱਢਾ, ਗੁਰਿੰਦਰ ਸਿੰਘ ਮਿੱਠੂਮਾਜਰਾ, ਹਰਿੰਦਰਜੀਤ ਸਿੰਘ ਛਲੇੜੀ, ਜਸਵੀਰ ਸਿੰਘ ਬਘੌਰਾ, ਜਸ਼ਨ ਚੱਢਾ, ਪਰਮਜੀਤ ਸਿੰਘ ਮਹਿਮੂਦਪੁਰ, ਅਮਨ ਢੋਟ, ਬਾਬਾ ਰਣਜੀਤ ਸਿੰਘ, ਰਾਮ ਸਿੰਘ ਬਲਬੇੜਾ, ਜਸਵਿੰਦਰ ਸਿੰਘ ਜੱਸਾ ਕੋਟਲਾ, ਬੱਗਾ ਸਿੰਘ ਮੁਰਾਦਪੁਰ, ਜਤਿੰਦਰ ਸਿੰਘ ਪਹਾੜੀਪੁਰ, ਹਰਪਾਲ ਹੈਪੀ ਰੁੜਕੀ, ਸਤਨਾਮ ਸਿੰਘ ਬਾਗ਼ੀ ਆਦਿ ਹਾਜ਼ਰ ਸਨ |

ਨਵੀਂ ਸਰਕਾਰ ਅਤੇ ਜੇਲ੍ਹ ਅਧਿਕਾਰੀਆਂ ਦੇ ਦਾਅਵੇ ਮੁੜ ਸਾਬਤ ਹੋਏ ਖੋਖਲੇ

ਨਾਭਾ, 16 ਮਈ (ਅਮਨਦੀਪ ਸਿੰਘ ਲਵਲੀ)-ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਜੇਲ੍ਹਾਂ ਵਿਚ ਸਖ਼ਤੀ ਕਰਨ ਦੇ ਬਾਵਜੂਦ ਵੀ ਗ਼ੈਰਕਾਨੰੂਨੀ ਸਮਾਨ ਦਾ ਮਿਲਣਾ ਲਗਾਤਾਰ ਜਾਰੀ ਹੈ ਇਤਿਹਾਸਕ ਨਗਰੀ ਨਾਭਾ ਅੰਦਰ ਬਣੀਆਂ ਜੇਲ੍ਹਾਂ ਲਗਾਤਾਰ ਪਿਛਲੇ ਲੰਬੇ ਸਮੇਂ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ ਅਤੇ ਮੁਲਾਜ਼ਮ ...

ਪੂਰੀ ਖ਼ਬਰ »

ਪਾਤੜਾਂ ਇਲਾਕੇ ਦੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੇ ਕਲਮ ਛੱਡੋ ਹੜਤਾਲ ਕਰਕੇ ਸਰਕਾਰ ਤੇ ਕੰਪਨੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਪਾਤੜਾਂ, 16 ਮਈ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਦਾ ਦਾਅਵਾ ਕਰਦਿਆਂ ਖੋਲ੍ਹੇ ਗਏ ਸੇਵਾ ਕੇਂਦਰਾਂ 'ਚ ਬੀਤੇ ਛੇ ਸਾਲਾਂ ਤੋਂ ਲਗਾਤਾਰ ਸੇਵਾਵਾਂ ਨਿਭਾਉਂਦੇ ਆ ਰਹੇ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੇ ...

ਪੂਰੀ ਖ਼ਬਰ »

ਕਰਹਾਲੀ ਸਾਹਿਬ ਨੇੜੇ ਸੂਏ ਦੇ ਪੁਲ ਹੇਠੋਂ ਗੁਟਕਾ ਸਾਹਿਬ ਦੇ ਖਿੱਲਰੇ ਅੰਗ ਮਿਲੇ

ਡਕਾਲਾ, 16 ਮਈ (ਪਰਗਟ ਸਿੰਘ ਬਲਬੇੜਾ)-ਪਟਿਆਲਾ ਜ਼ਿਲੇ੍ਹ ਦੇ ਪਿੰਡ ਕਰਹਾਲੀ ਸਾਹਿਬ ਲਾਗੇ ਲੰਘਦੇ ਸੂਏ ਦੀ ਇਕ ਪੁਲੀ ਹੇਠੋਂ ਗੁਟਕਾ ਸਾਹਿਬ ਦੇ ਖਿੱਲਰੇ ਹੋਏ ਅੰਗ ਤੇ ਕਕਾਰ ਬਰਾਮਦ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਮੋਟਰਸਾਈਕਲ ਲੈੈ ਕੇ ਗਿਆ ਨੌਜਵਾਨ ਘਰ ਨਹੀਂ ਪਰਤਿਆ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਇੱਥੋਂ ਦਾ ਰਹਿਣ ਵਾਲਾ 27 ਸਾਲਾ ਨੌਜਵਾਨ ਘਰੋਂ ਮੋਟਰਸਾਈਕਲ ਲੈਕੇ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਗਿਆ ਸੀ, ਪਰ ਹੁਣ ਤੱਕ ਘਰ ਵਾਪਸ ਨਹੀਂ ਪਰਤਿਆ ਹੈ | ਇਸ ਸੰਬੰਧੀ ਲੜਕੇ ਅਨੁਜ ਕੁਮਾਰ ਦੇ ਪਿਤਾ ਤੇਜਪਾਲ ਵਾਸੀ ਬਡੰੂਗਰ ਨੇ ਥਾਣਾ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸਮਾਣਾ, 16 ਮਈ (ਗੁਰਦੀਪ ਸ਼ਰਮਾ)-27 ਸਾਲਾ ਨੌਜਵਾਨ ਨੇ ਆਪਣੇ ਘਰ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲੈਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਸ਼ਹਿਰੀ ਥਾਣਾ ਪੁਲਿਸ 'ਚ ਤੈਨਾਤ ਹੌਲਦਾਰ ਧਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਬਲਦੇਵ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਆਰੰਭੇ ਪ੍ਰੋਗਰਾਮ 'ਤੁਹਾਡੀ ਸਰਕਾਰ, ਤੁਹਾਡੇ ਦੁਆਰ' ਨੂੰ ਪਟਿਆਲਾ ਜ਼ਿਲ੍ਹੇ 'ਚ ਲਾਗੂ ਕਰਨ ਲਈ ਰਣਨੀਤੀ ਤਿਆਰ-ਸਾਕਸ਼ੀ ਸਾਹਨੀ

ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਰੰਭੇ ਨਿਵੇਕਲੇ ਪ੍ਰੋਗਰਾਮ 'ਤੁਹਾਡੀ ਸਰਕਾਰ ਤੁਹਾਡੇ ਦੁਆਰ' ਨੂੰ ਪਟਿਆਲਾ ਜ਼ਿਲ੍ਹੇ 'ਚ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਣਨੀਤੀ ਤਿਆਰ ਕਰ ਲਈ ਗਈ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਔਰਤ ਦੀ ਮੌਤ ਪੁੱਤਰ ਜ਼ਖ਼ਮੀ

ਰਾਜਪੁਰਾ, 16 ਮਈ (ਜੀ.ਪੀ. ਸਿੰਘ)- ਰਾਜਪੁਰਾ-ਅੰਬਾਲਾ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਮੋਟਰਸਾਈਕਲ ਤੇ ਕਾਰ ਦੀ ਆਪਸੀ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਔਰਤ ਦੀ ਮੌਤ ਹੋ ਗਈ ਅਤੇ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ | ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਕਾਰ ...

ਪੂਰੀ ਖ਼ਬਰ »

ਸੇਵਾ ਕੇਂਦਰ ਦੇ ਕਰਮਚਾਰੀਆਂ ਨੇ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਦੇਵੀਗੜ੍ਹ, 16 ਮਈ (ਰਾਜਿੰਦਰ ਸਿੰਘ ਮੌਜੀ)-ਸਬ ਡਵੀਜ਼ਨ ਦੂਧਨ ਸਾਧਾਂ ਅਧੀਨ ਪੈਂਦੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਇੱਕ ਰੋਜ਼ਾ ਕਲਮ ਛੋੜ ਹੜਤਾਲ ਕੀਤੀ ਗਈ ਜਿਸ ਕਾਰਨ ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ | ਸੇਵਾ ਕੇਂਦਰ ਦੇ ...

ਪੂਰੀ ਖ਼ਬਰ »

ਆਤਮ-ਹੱਤਿਆ ਲਈ ਉਕਸਾਉਣ ਵਾਲੀ ਔਰਤ ਮਹੀਨਾ ਬੀਤੇ ਜਾਣ ਤੋਂ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਇੱਥੋਂ ਦੇ ਪੀਰ ਕਾਲੋਨੀ ਵਾਸੀ ਨੌਜਵਾਨ ਨੇ ਇਕ ਔਰਤ ਦੀਆਂ ਧਮਕੀਆਂ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਸੀ | ਇਸ 'ਤੇ ਪੁਲਿਸ ਨੇ ਔਰਤ ਦੇ ਖ਼ਿਲਾਫ਼ ਕੇਸ ਦਰਜ ਤਾਂ ਕਰ ਲਿਆ ਸੀ ਪਰ ਅੱਜ ਮਹੀਨਾ ਬੀਤ ਜਾਣ 'ਤੇ ਵੀ ਔਰਤ ਪੁਲਿਸ ਦੀ ਪਹੁੰਚ ਤੋਂ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਅੱਜ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵਿਖੇ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪੱਧਰੀ ਵਫ਼ਦ ਵਲੋਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਪੋਤਰਾ ਸਵਰਗਵਾਸੀ ਬੰਤਾ ਸਿੰਘ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਨੇ ਜ਼ਿਲੇ੍ਹ 'ਚ ਅਣਸੁਖਾਵੀਂ ਘਟਨਾਵਾਂ ਰੋਕਣ ਲਈ ਸਪੈਸ਼ਲ ਫੋਰਸ ਦਾ ਕੀਤਾ ਗਠਨ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਪਿਛਲੇ ਕੁਝ ਦਿਨਾ 'ਚ ਪੰਜਾਬ ਵਿਚ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਲਈ ਅਤੇ ਜ਼ਿਲੇ੍ਹ ਵਿਚ ਅਮਨ ਕਾਨੂੰਨ ਬਣਾਈ ਰੱਖਣ ਲਈ ਥਾਣਿਆਂ ਦੇ ਪੁਲਿਸ ਮੁਲਾਜ਼ਮਾਂ ਦੀ ਸਪੈਸ਼ਲ ਫੋਰਸ ਤਿਆਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਦਿਤਾ ਐੱਸ.ਡੀ.ਐਮ. ਨੂੰ ਮੰਗ ਪੱਤਰ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਆਪਣੀਆਂ ਭਖਦੀਆਂ ਮੰਗਾਂ ਦੇ ਸੰਬੰਧ ਵਿਚ ਐੱਸ.ਡੀ.ਐਮ. ਰਾਜਪੁਰਾ ਡਾ. ਹਿਮਾਂਸ਼ੂ ਗੁਪਤਾ ਨੂੰ ਮੰਗ ਪੱਤਰ ਦਿਤਾ | ਇਸ 'ਚ ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਾਭਾ ...

ਪੂਰੀ ਖ਼ਬਰ »

ਦਿਆਗੜ੍ਹ ਪਿੰਡ ਦੀ ਜ਼ਮੀਨ 'ਤੇ ਸਰਕਾਰ ਦਾ ਕਬਜ਼ਾ ਨਹੀਂ ਹੋਣ ਦੇਵਾਂਗੇ-ਗੁਰਮੀਤ ਸਿੰਘ ਦਿੱਤੂਪੁਰ

ਭਾਦਸੋਂ, 16 ਮਈ (ਪ੍ਰਦੀਪ ਦੰਦਰਾਲਾ)-ਭਾਦਸੋਂ ਬਲਾਕ ਦੇ ਪਿੰਡ ਦਿਆਗੜ ਵਿਖੇ ਪਿਛਲੇ ਹਫ਼ਤੇ ਤੋਂ ਪੰਜਾਬ ਸਰਕਾਰ ਦੇ ਫ਼ਰਮਾਨ ਖ਼ਿਲਾਫ਼ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਇਲਾਕੇ ਦੇ ਪਿੰਡ ਦੇ ਕਿਸਾਨਾਂ ਦੇ ਸਹਿਯੋਗ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਦੇ ਪੈਨਸ਼ਨ ਧਾਰਕ ਨੂੰ ਕੋਵਿਡ ਤੋਂ ਬਚਾਅ ਲਈ ਬੂਸਟਰ ਡੋਜ਼ ਲਗਵਾਉਣ ਦੀ ਅਪੀਲ

ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀ ਜਿੱਥੇ ਪੰਜਾਬ ਦੇ ਬੁਢਾਪਾ ਪੈਨਸ਼ਨ ਧਾਰਕਾਂ, ਵਿਧਵਾ ਤੇ ਨਿਆਸਰਿਤ ਔਰਤਾਂ ...

ਪੂਰੀ ਖ਼ਬਰ »

ਅਜੀਤਪਾਲ ਸਿੰਘ ਕੋਹਲੀ ਦੇ ਲੋਕ ਸੇਵਾ ਦੇ ਜਜ਼ਬੇ ਦੇ ਕਾਇਲ ਹੋਏ ਪਟਿਆਲਾ ਦੇ ਲੋਕ-ਨਰੇਸ਼ ਕੁਮਾਰ ਕਾਕਾ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਵਿਧਾਨ ਸਭਾ ਚੋਣਾਂ 'ਚ ਪਟਿਆਲਾ ਸ਼ਹਿਰੀ ਤੋਂ ਅਜੀਤਪਾਲ ਸਿੰਘ ਕੋਹਲੀ ਦੀ ਇਤਿਹਾਸਕ ਜਿੱਤ ਤੋਂ ਬਾਅਦ ਪਟਿਆਲਾ ਵਾਸੀਆਂ ਦੀ ਸੇਵਾ 'ਚ ਦਿਨ-ਰਾਤ ਕੰਮ ਕਰਨ ਵਾਲੀ ਉਨ੍ਹਾਂ ਦੀ ਕਾਰਜਸ਼ੈਲੀ ਤੋਂ ਪਟਿਆਲਾ ਦੇ ਆਮ ਲੋਕ ਕਾਫੀ ਪ੍ਰਭਾਵਿਤ ...

ਪੂਰੀ ਖ਼ਬਰ »

ਸਮੱਗਰਾ ਸਿੱਖਿਆ ਅਭਿਆਨ ਯੂਨੀਅਨ ਦੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਸਮੱਗਰਾ ਸਿੱਖਿਆ ਅਭਿਆਨ ਯੂਨੀਅਨ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਯੁਵਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਯੁਵਰਾਜ ਸ਼ਰਮਾ ਨੇ ਕਿਹਾ ਕਿ ਸਮੱਗਰਾ ਸਿੱਖਿਆ ਅਭਿਆਨ ਤਹਿਤ ਦਫ਼ਤਰੀ ਕਰਮਚਾਰੀ ਲੰਬੇ ਸਮੇਂ ਤੋਂ ਰੈਗੂਲਰ ...

ਪੂਰੀ ਖ਼ਬਰ »

ਪਿੰਡ ਸੌਂਢਾ ਵਿਖੇ 'ਆਪ' ਨੇ ਮਨਰੇਗਾ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਸੌਂਢਾ ਵਿਖੇ ਮਨਰੇਗਾ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਪਰਵਿੰਦਰ ਸਿੰਘ ਬੈਂਸ, ਰਜਿੰਦਰ ਸਿੰਘ, ਅੰਮਿ੍ਤਪਾਲ ਸਿੰਘ ਮੇਟ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਹੈਲਥ ਵੈਲਨੈਸ ਸੈਂਟਰ ਭਾਂਬਰੀ ਵਲੋਂ ਲੋਕਾਂ ਨੂੰ ਡੇਂਗੂ ਸੰਬੰਧੀ ਕੀਤਾ ਜਾਗਰੂਕ

ਖਮਾਣੋਂ, 16 ਮਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਭਾਂਬਰੀ ਵਿਖੇ ਹੈਲਥ ਵੈਲਨੈਸ ਸੈਂਟਰ ਭਾਂਬਰੀ ਵਿਖੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਨਰੇਸ਼ ਚੌਹਾਨ ਦੀ ਅਗਵਾਈ ਹੇਠ ਕੌਮੀ ਡੇਂਗੂ ਦਿਵਸ ਮਨਾਇਆ ...

ਪੂਰੀ ਖ਼ਬਰ »

'ਵਾਈ. ਪੀ. ਐਸ. ਐਫ' ਵਲੋਂ ਨਿਵੇਕਲੀ ਸ਼ੁਰੂਆਤ

ਪਟਿਆਲਾ, 16 ਮਈ (ਅ.ਬ)-ਪਾਠੀ ਤੇ ਰਾਗੀ ਸਿੰਘਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਚੰਗਾ ਭਵਿੱਖ ਦੇਣ ਦੇ ਲਈ 'ਬੱਚਿਆਂ ਦੀ ਸਿੱਖਿਆ ਕੌਮ ਦਾ ਭਵਿੱਖ' ਨਾਂ ਦੇ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਯੰਗ ਪਰੋਗਰੈਸਿਵ ਸਿੱਖ ਫਿਰਨ ਵੱਲੋਂ ਡਾ. ਰਾਜਿੰਦਰ ਸਿੰਘ ਰਾਜੂ ਚੱਢਾ ਅਤੇ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ 584 ਖਪਤਕਾਰਾਂ ਨੂੰ ਬਿਜਲੀ ਚੋਰੀ ਲਈ 88.18 ਲੱਖ ਰੁਪਏ ਕੀਤਾ ਜੁਰਮਾਨਾ

ਪਟਿਆਲਾ, 16 ਮਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਨੇ ਪੰਜਾਬ 'ਚ ਬਿਜਲੀ ਚੋਰੀ ਵਿਰੁੱਧ ਜ਼ੋਰਦਾਰ ਮੁਹਿੰਮ ਉਲੀਕੀ ਹੋਈ ਹੈ | ਇਸ ਦੌਰਾਨ 13 ਅਤੇ 14 ਮਈ ਨੂੰ ਇਨਫੋਰਸਮੈਂਟ ਵਿੰਗ ਦੇ ਕਈ ਦਸਤਿਆਂ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਬਿਜਲੀ ਖਪਤਕਾਰਾਂ ਦੇ ...

ਪੂਰੀ ਖ਼ਬਰ »

ਬਰਸਾਤਾਂ ਤੋਂ ਪਹਿਲਾਂ ਡਰੇਨਾਂ, ਸੀਵਰੇਜ ਤੇ ਸੜਕਾਂ ਗਲੀਆਂ ਦੀ ਸਫ਼ਾਈ ਮੁਕੰਮਲ ਕਰੇਗਾ ਨਿਗਮ-ਕਮਿਸ਼ਨਰ

ਪਟਿਆਲਾ, 16 ਮਈ (ਗੁਰਵਿੰਦਰ ਸਿੰਘ ਔਲਖ)-ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਬਰਸਾਤਾਂ ਤੋਂ ਪਹਿਲਾਂ ਸ਼ਹਿਰ ਦੀਆਂ ਪ੍ਰਮੁੱਖ ਡਰੇਨਾਂ, ਸੀਵਰੇਜ ਲਾਈਨਾਂ, ਸੜਕਾਂ ਤੇ ਗਲੀਆਂ ਦੀ ਸਫ਼ਾਈ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਮਾਨਸੂਨ ਦੌਰਾਨ ...

ਪੂਰੀ ਖ਼ਬਰ »

ਆਈ.ਡੀ.ਬੀ.ਆਈ. ਬੈਂਕ ਦੀ 'ਚ ਲੱਗੀ ਅੱਗ ਕਾਰਨ 20 ਲੱਖ ਦੇ ਕਰੀਬ ਹੋਇਆ ਨੁਕਸਾਨ

ਪਾਤੜਾਂ, 16 ਮਈ (ਜਗਦੀਸ਼ ਸਿੰਘ ਕੰਬੋਜ)-ਨਰਵਾਣਾ ਰੋਡ ਪਾਤੜਾਂ ਵਿਖੇ ਸਥਿਤ ਆਈ.ਡੀ.ਬੀ.ਆਈ. ਦੀ ਬੈਂਕ 'ਚ ਬੀਤੇ ਦਿਨ ਲੱਗੀ ਭਿਆਨਕ ਅੱਗ ਦੇ ਕਾਰਨ ਬੈਂਕ ਦੀ ਇਮਾਰਤ 'ਚ ਪਿਆ ਬੈਂਕ ਦਾ ਪੂਰਾ ਸਮਾਨ ਸੜ ਕੇ ਸਵਾਹ ਹੋ ਜਾਣ ਨਾਲ ਬੈਂਕ ਦੇ ਅਧਿਕਾਰੀਆਂ ਵਲੋਂ ਕਰੀਬ 20 ਲੱਖ ਰੁਪਏ ਦਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਬੁੱਧ ਜੈਅੰਤੀ ਮਨਾਈ

ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਲੋਂ ਬੁੱਧ ਜਯੰਤੀ ਮਨਾਈ ਗਈ | ਇਸ ਸਮਾਗਮ 'ਚ ਅਮਰੀਕਾ ਤੋਂ ਪੰਜਾਬੀ ਯੂਨੀਵਰਸਿਟੀ 'ਚ ਆਏ ਵਿਜ਼ਟਿੰਗ ਪ੍ਰੋਫੈਸਰ ਲੈਲਾ ਚਮਨ ਖਾਨ ਨੇ ਵਿਸ਼ੇਸ਼ ਸ਼ਿਰਕਤ ...

ਪੂਰੀ ਖ਼ਬਰ »

ਮੈਨੇਜਰ ਰਣਜੀਤ ਸਿੰਘ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਪਟਿਆਲਾ, 16 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਰਣਜੀਤ ਸਿੰਘ ਗਾਜੀਪੁਰ ਦੇ ਸਦੀਵੀ ਵਿਛੋੜੇ ਦੀ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਨੋਡਲ ਅਫ਼ਸਰਾਂ ਨੂੰ ਤਰ ਵੱਤਰ ਸਿੱਧੀ ਬਿਜਾਈ ਦੀ ਟਰੇਨਿੰਗ ਦਿੱਤੀ

ਪਟਿਆਲਾ, 16 ਮਈ (ਅ.ਸ. ਆਹਲੂਵਾਲੀਆ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ 116 ਨੋਡਲ ਅਫ਼ਸਰਾਂ ਨੂੰ ਵੱਖ-ਵੱਖ ਸਥਾਨਾਂ 'ਤੇ ਜਾ ਕੇ ਤਰ ਵੱਤਰ ਸਿੱਧੀ ਬਿਜਾਈ ਕਰਨ ਦੀ ਟਰੇਨਿੰਗ ਪ੍ਰਦਾਨ ਕੀਤੀ¢ ਟਰੇਨਿੰਗ ਰਾਹੀਂ ਨੋਡਲ ਅਫ਼ਸਰਾਂ ਨੂੰ ਮਾਹਿਰਾਂ ਵਲੋਂ ...

ਪੂਰੀ ਖ਼ਬਰ »

ਪਿੰਡ ਰੱਤਾ ਖੇੜਾ 'ਚ 5 ਕਿੱਲੇ 18 ਮਰਲੇ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਦੇਵੀਗੜ੍ਹ, 16 ਮਈ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛਡਵਾਉਣ ਦੀ ਅਰੰਭੀ ਮੁਹਿੰਮ ਤਹਿਤ ਅੱਜ ਦੇਵੀਗੜ੍ਹ ਇਲਾਕੇ ਦੇ ਪਿੰਡ ਰੱਤਾਖੇੜਾ ਦੇ ਦੋ ਵਿਅਕਤੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਿਨਾਂ ਭੇਦਭਾਵ ਕੰਮ ਕਰ ਰਹੀ ਹੈ-ਪਠਾਣਮਾਜਰਾ

ਸਨੌਰ, 16 ਮਈ (ਸੋਖਲ)-ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਨਾਂ ਕਿਸੇ ਸਿਆਸੀ ਬਦਲਾਖੋਰੀ ਤੋਂ ਵਿਕਾਸ ਦੇ ਕੰਮ ਕਰਨ ਨੂੰ ਤਰਜੀਹ ਦੇ ਰਹੀ ਹੈ | ਪੰਜਾਬ ਸਰਕਾਰ ਅਜਿਹੀ ਹੈ ਜੋ ਕਿ ਗਲਤ ਨੂੰ ਗਲਤ ਅਤੇ ਠੀਕ ਨੂੰ ਠੀਕ ...

ਪੂਰੀ ਖ਼ਬਰ »

ਰਾਜਪੁਰਾ ਟਰੱਕ ਯੂਨੀਅਨ ਦੇ ਵਫ਼ਦ ਨੇ ਵਿਧਾਇਕਾ ਨੀਨਾ ਮਿੱਤਲ ਨਾਲ ਕੀਤੀ ਮੁਲਾਕਾਤ

ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਰਾਜਪੁਰਾ ਟਰੱਕ ਯੂਨੀਅਨ ਦੇ ਮੁੱਖ ਆਗੂ ਹਰਵਿੰਦਰ ਸਿੰਘ ਵਾਲੀਆ ਦੀ ਅਗਵਾਈ ਵਿਚ ਯੂਨੀਅਨ ਦੇ ਵਫ਼ਦ ਨੇ ਆਪਣੀਆਂ ਮੰਗਾਂ ਦੇ ਸਬੰਧ 'ਚ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਨਾਲ ਮੁਲਾਕਾਤ ਕੀਤੀ ਗਈ | ਵਫ਼ਦ ਨੇ ਵਿਧਾਇਕਾ ਨੀਨਾ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ 'ਤੇ ਅੱਧਾ ਦਰਜਨ ਨਾਮਜ਼ਦ

ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 2 ਔਰਤਾਂ ਸਣੇ ਅੱਧਾ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡੇਂਗੂ ਦੇ ਖ਼ਾਤਮੇ ਲਈ ਨਗਰ ਨਿਗਮ ਵਲੋਂ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ- ਮੇਅਰ

ਪਟਿਆਲਾ, 16 ਮਈ (ਗੁਰਵਿੰਦਰ ਸਿੰਘ ਔਲਖ)-ਡੇਂਗੂ ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਵਲੋਂ ਇਕ ਸਾਂਝੀ ਮੀਟਿੰਗ ਕਰਕੇ ਡੇਂਗੂ ਦੀ ਰੋਕਥਾਮ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਗ਼ਲਤ ਤਰੱਕੀਆਂ ਦੇ ਮਾਮਲੇ 'ਤੇ ਏ-ਕਲਾਸ ਐਸੋਸੀਏਸ਼ਨ ਦਾ ਧਰਨਾ ਜਾਰੀ

ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਏ ਕਲਾਸ ਐਸੋਸੀਏਸ਼ਨ ਵਲੋਂ ਪਿਛਲੇ ਕਈ ਦਿਨਾ ਤੋਂ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਅੱਜ ਦੇ ਧਰਨੇ ਵਿਚ ਪੰਜਾਬ ਜਨਰਲ ਕੈਟਾਗਰੀ ਐਸੋਸੀਏਸ਼ਨ ਵਲੋਂ ਸੁਖਵੀਰ ਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX