ਤਾਜਾ ਖ਼ਬਰਾਂ


ਮੱਧ ਪ੍ਰਦੇਸ਼:ਰਾਹੁਲ ਗਾਂਧੀ ਨੇ ਅੱਜ ਮਹੁੱਦੀਆ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  1 minute ago
ਭੋਪਾਲ, 3 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 87ਵਾਂ ਦਿਨ ਹੈ। ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 87ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਮਹੁੱਦੀਆ ਤੋਂ...
ਬੀ. ਐਸ. ਐਫ. ਵਲੋਂ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ, ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ
. . .  8 minutes ago
ਫ਼ਾਜ਼ਿਲਕਾ, 3 ਦਸੰਬਰ (ਪ੍ਰਦੀਪ ਕੁਮਾਰ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਬੀ. ਐਸ. ਐਫ. ਨੇ ਕਰੋੜਾਂ ਦੀ ਹੈਰੋਇਨ, ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਡਰੋਨ ਦੀ ਹਲਚਲ ਤੋਂ ਬਾਅਦ ਬੀ.ਐਸ.ਐਫ. ਵਲੋ ਸਰਹੱਦ...
⭐ਮਾਣਕ - ਮੋਤੀ⭐
. . .  27 minutes ago
⭐ਮਾਣਕ - ਮੋਤੀ⭐
ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554

ਫਰੀਦਕੋਟ

ਲਗਾਤਾਰ ਤਾਪਮਾਨ 'ਚ ਵਾਧੇ ਕਾਰਨ ਗਰਮੀ ਨੇ ਤੋੜੇ ਪਿਛਲੇ ਕਈ ਰਿਕਾਰਡ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਪਿਛਲੇ ਇਕ ਹਫ਼ਤੇ ਤੋਂ ਲਗਾਤਾਰ ਤਾਪਮਾਨ 'ਚ ਵਾਧੇ ਕਾਰਨ ਰਿਕਾਰਡ ਤੋੜ ਗਰਮੀ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨਾਲ ਬਾਜ਼ਾਰਾਂ ਨੂੰ ਵੱਡੀ ਮਾਰ ਪੈ ਰਹੀ ਹੈ ਅਤੇ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ | ਦੁਪਹਿਰ ਮੌਕੇ ਸੜਕਾਂ ਪੁਰੀ ਤਰ੍ਹਾਂ ਖਾਲੀ ਨਜ਼ਰ ਆਉਂਦੀਆਂ ਹਨ ਅਤੇ ਲੋਕ ਘੱਟ ਤੋਂ ਘੱਟ ਬਾਹਰ ਨਿਕਲ ਰਹੇ ਹਨ | ਇਸ ਮੌਕੇ ਲੋਕ ਗਰਮੀ ਤੋਂ ਬਚਾਅ ਲਈ ਠੰਢੀਆਂ ਚੀਜ਼ਾਂ ਜਿਵੇਂ ਲੱਸੀ, ਜੂਸ, ਨਾਰੀਅਲ ਪਾਣੀ ਦਾ ਸਹਾਰਾ ਲੈ ਰਹੇ ਹਨ | ਫ਼ਰੀਦਕੋਟ ਦੀ ਗੱਲ ਕਰੀਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਤੱਕ ਪੁੱਜ ਚੁੱਕਾ ਹੈ | ਕਿਸਾਨ ਆਗੂ ਰਾਜਵੀਰ ਗਿੱਲ ਨੇ ਕਿਹਾ ਕਿ ਇਸ ਵਾਰ ਗਰਮੀ ਸਮੇਂ ਤੋਂ ਪਹਿਲਾਂ ਹੀ ਸ਼ੁਰੂ ਹੋ ਗਈ ਜੋ ਇਕਦਮ ਵਧਣ ਕਾਰਨ ਇਸ ਵਾਰ ਕਣਕ ਦਾ ਝਾੜ ਵੀ ਘਟਿਆ, ਨਾਲ ਹੀ ਇਸ ਵਾਰ ਦਾਣਾ ਵੀ ਸੁੰਗੜ ਗਿਆ ਅਤੇ ਜਿਸ ਤਰ੍ਹਾਂ ਹੁਣ ਪੰਜਾਬ ਸਰਕਾਰ ਝੋਨੇ ਦੀ ਬਿਜਾਈ ਨੂੰ ਲੈ ਕੇ ਆਪਣੇ ਫ਼ੈਸਲੇ ਥੋਪ ਰਹੀ ਹੈ, ਉਸ ਨਾਲ ਵੀ ਅਗਲੀ ਫ਼ਸਲ ਨੂੰ ਵੱਡਾ ਨੁਕਸਾਨ ਹੋਵੇਗਾ | ਜਿਸ ਨਾਲ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ | ਦੁਕਾਨਦਾਰ ਨਰਿੰਦਰ ਕੁਮਾਰ ਤੇ ਵਿਨੋਦ ਬਾਂਸਲ ਨੇ ਕਿਹਾ ਕਿ ਸਵੇਰ ਤੋਂ ਹੀ ਭੀਸ਼ਣ ਗਰਮੀ ਪੈਣੀ ਸ਼ੁਰੂ ਹੋ ਜਾਂਦੀ ਹੈ ਜਿਸ ਦਾ ਅਸਰ ਸ਼ਾਮ ਤੱਕ ਰਹਿੰਦਾ ਹੈ ਅਤੇ ਇਸ ਗਰਮੀ ਕਾਰਨ ਲੋਕ ਬਹੁਤ ਘੱਟ ਹੀ ਬਾਹਰ ਨਿਕਲਦੇ ਹਨ, ਜਿਸ ਨਾਲ ਦੁਕਾਨਦਾਰੀਆਂ ਖ਼ਤਮ ਹੋ ਚੁੱਕੀਆਂ ਹਨ ਅਤੇ ਕੰਮਕਾਜ ਠੱਪ ਹੋ ਚੁੱਕੇ ਹਨ | ਦਿਹਾੜੀ ਕਰਨ ਵਾਲੇ ਅਤੇ ਰਿਕਸ਼ਾ ਚਾਲਕਾਂ ਨੇ ਕਿਹਾ ਕਿ ਏਨੀ ਜ਼ਿਆਦਾ ਗਰਮੀ ਕਾਰਨ ਲੋਕ ਬਾਹਰ ਨਹੀਂ ਨਿਕਲ ਰਹੇ ਅਤੇ ਨਾ ਹੀ ਸਫ਼ਰ ਕਰ ਰਹੇ ਹਨ, ਜਿਸ ਨਾਲ ਕਈ ਵਾਰ ਸਾਰਾ ਸਾਰਾ ਦਿਨ ਸਵਾਰੀ ਨਹੀਂ ਮਿਲਦੀ, ਜਿਸ ਨਾਲ ਦਿਹਾੜੀ ਨਹੀਂ ਪੈਂਦੀ | ਉਨ੍ਹਾਂ ਕਿਹਾ ਕਿ ਅਜਿਹੇ 'ਚ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਰਿਹਾ ਹੈ, ਜਿਸ ਪ੍ਰਤੀ ਸਰਕਾਰ ਨੂੰ ਕੁਝ ਸੋਚਣਾ ਚਾਹੀਦਾ ਹੈ | ਵਾਤਵਰਨ ਪ੍ਰੇਮੀ ਸੰਦੀਪ ਅਰੋੜਾ ਨੇ ਕਿਹਾ ਕਿ ਗਰਮੀ ਦਾ ਇਸ ਪ੍ਰਕਾਰ ਵਧਣ ਲਈ ਕੀਤੇ ਨਾ ਕਿਤੇ ਮਨੁੱਖਤਾ ਜ਼ਿੰਮੇਦਾਰ ਹੈ | ਜਿਸ ਤਰ੍ਹਾਂ ਅਸੀਂ ਲਗਾਤਾਰ ਦਰੱਖਤਾਂ ਦੀ ਕਟਾਈ ਕਰ ਰਹੇ ਹਾਂ, ਇਸ ਨਾਲ ਵਾਤਵਰਨ 'ਤੇ ਬੁਰਾ ਅਸਰ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸੀਂ ਤਾਂ ਹੀ ਬਚ ਸਕਦੇ ਹਾਂ ਜੇਕਰ ਅਸੀਂ ਆਪਣੇ ਆਲੇ ਦੁਆਲੇ ਜ਼ਿਆਦਾ ਤੋਂ ਜ਼ਿਆਦਾ ਦਰੱਖਤ ਲਗਾਵਾਂਗੇ |

ਨਰੇਗਾ ਮਜ਼ਦੂਰਾਂ ਵਲੋਂ ਵਿਧਾਇਕ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਪਿੱਪਲੀ ਵਿਖੇ ਨਰੇਗਾ ਮਜ਼ਦੂਰਾਂ ਦਾ ਭਾਰੀ ਇਕੱਠ ਕੀਤਾ ਗਿਆ, ਜਿਸ ਨੂੰ ਸੰਬੋਧਨ ਕਰਨ ਲਈ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ...

ਪੂਰੀ ਖ਼ਬਰ »

ਅੰਡਰ-15 ਪੰਜਾਬ ਕੁਸ਼ਤੀ ਚੈਂਪੀਅਨਸ਼ਿਪ ਗਰੀਕੋ ਰੋਮਨ (ਲੜਕੇ) 'ਚ ਫ਼ਰੀਦਕੋਟ ਪਹਿਲੇ ਸਥਾਨ 'ਤੇ ਰਿਹਾ

ਫ਼ਰੀਦਕੋਟ, 16 ਮਈ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਕੁਸ਼ਤੀ ਸੰਸਥਾ ਵਲੋਂ ਜ਼ਿਲ੍ਹਾ ਕੁਸ਼ਤੀ ਸੰਸਥਾ ਫ਼ਰੀਦਕੋਟ ਦੇ ਸਹਿਯੋਗ ਨਾਲ ਸਥਾਨਕ ਨਹਿਰੂ ਸਟੇਡੀਅਮ 'ਚ ਬਣੇ ਕੁਸ਼ਤੀ ਹਾਲ 'ਚ ਅੰਡਰ-15 ਪੰਜਾਬ ਕੁਸ਼ਤੀ ਚੈਪੀਅਨਸ਼ਿਪ ਗਰੀਕੋ ਰੋਮਨ (ਲੜਕੇ) ਕਰਵਾਈ ਗਈ, ਜਿਸ 'ਚ ...

ਪੂਰੀ ਖ਼ਬਰ »

1604 ਵਿਅਕਤੀਆਂ ਦਾ ਕੀਤਾ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਰੋਨਾ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮੰਤਵ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੀਵ ਭੰਡਾਰੀ ਅਤੇ ਮੀਡੀਆ ਅਫ਼ਸਰ ਬੀ. ਈ. ਈ. ਡਾ. ...

ਪੂਰੀ ਖ਼ਬਰ »

ਫ਼ਰੀਦਕੋਟ ਪਹੁੰਚਣ 'ਤੇ ਸਿਫ਼ਤ ਕੌਰ ਸਮਰਾ ਦਾ ਭਰਵਾਂ ਸਵਾਗਤ ਕਰੇਗੀ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਆਈ. ਐੱਸ. ਐੱਸ. ਐੱਫ਼. ਜੂਨੀਅਰ ਵਿਸ਼ਵ ਕੱਪ ਦੇ ਔਰਤਾਂ ਦੇ 50 ਮੀਟਰ ਰਾਈਫ਼ਲ ਮੁਕਾਬਲੇ 'ਚ ਸੋਨੇ ਦਾ ਤਗਮਾ ਜਿੱਤਣ ਵਾਲੀ ਸਿਫ਼ਤ ਕੌਰ ਸਮਰਾ ਦਾ ਫ਼ਰੀਦਕੋਟ ਪਹੁੰਚਣ 'ਤੇ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਭਰਵਾਂ ਸਵਾਗਤ ਕਰੇਗੀ | ...

ਪੂਰੀ ਖ਼ਬਰ »

ਵਿਧਾਨ ਸਭਾ ਸਪੀਕਰ ਸੰਧਵਾਂ ਵਲੋਂ ਲਾਲੇਆਣਾ ਵਿਖੇ ਧੰਨਵਾਦੀ ਦੌਰਾ

ਕੋਟਕਪੂਰਾ, 16 ਮਈ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਸਥਾਨਕ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵਲੋਂ ਸ਼ੁਰੂ ਕੀਤੇ ਗਏ ਹਲਕੇ ਦੇ ਵੋਟਰਾਂ ਦੇ ਧੰਨਵਾਦੀ ਦੌਰਿਆਂ ਦੀ ਕੜੀ ਤਹਿਤ ਪਿੰਡ ਲਾਲੇਆਣਾ ਵਿਖੇ ਧੰਨਵਾਦੀ ਦੌਰਾ ਕੀਤਾ ਗਿਆ | ਉਨ੍ਹਾਂ ਸਮੂਹ ...

ਪੂਰੀ ਖ਼ਬਰ »

ਫ਼ਾਇਰ ਸੇਫਟੀ ਵਿਭਾਗ ਵਲੋਂ ਸੇਂਟ ਮੇਰੀ ਸਕੂਲ ਦੇ ਫ਼ਾਇਰ ਸੇਫ਼ਟੀ ਯੰਤਰਾਂ ਦਾ ਨਿਰੀਖਣ

ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਫ਼ਾਇਰ ਸੇਫਟੀ ਵਿਭਾਗ ਦੀ ਟੀਮ ਵਲੋਂ ਅੱਜ ਸਥਾਨਕ ਸੈਂਟ ਮੇਰੀ ਕਾਨਵੈਂਟ ਸਕੂਲ ਦਾ ਦੌਰਾ ਕੀਤਾ ਗਿਆ ਅਤੇ ਸਕੂਲ 'ਚ ਲਗਾਏ ਗਏ ਅੱਗ ਤੋਂ ਬਚਾਅ ਲਈ ਉਪਕਰਨਾਂ ਦਾ ਨਿਰੀਖਣ ਕੀਤਾ ਗਿਆ | ਫ਼ਾਇਰ ਸੈਫਟੀ ਅਫ਼ਸਰ ਹਰਿੰਦਰਪਾਲ ਸਿੰਘ ਵਲੋਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਕੋਟਕਪੂਰਾ, 16 ਮਈ (ਮੋਹਰ ਸਿੰਘ ਗਿੱਲ)-ਪੁਲਿਸ ਵਿਭਾਗ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਸਮੇਤ ਪੁੁਲਿਸ ਪਾਰਟੀ ਦੇ ਗਸ਼ਤ ਵਾ ਚੈਕਿੰਗ ਸੱਕੀ ਪੁਰਸ਼ਾਂ ਦੇ ਸੰਬੰਧ 'ਚ ਜਲਾਲੇਆਣਾ ਰੋਡ, ਨੇੜੇ ਰੇਲਵੇ ਫ਼ਾਟਕ ਕੋਟਕਪੂਰਾ ਕੋਲ ਇਕ ਪੈਦਲ ਵਿਅਕਤੀ ਜਿਸ ਨੂੰ ਸ਼ੱਕ ਦੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ 'ਆਪ' 'ਤੇ ਕੀਤੇ ਸ਼ਬਦੀ ਹਮਲੇ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਤੇ ਪੰਜਾਬ ਪ੍ਰੇਦਸ਼ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਪਾਰਟੀ ਆਪਣੇ ...

ਪੂਰੀ ਖ਼ਬਰ »

ਵੱਧ ਤੋਂ ਵੱਧ ਪਿੰਡ 'ਮੇਰਾ ਪਿੰਡ ਮੇਰੀ ਜ਼ਿੰਮੇਵਾਰੀ' ਮੁਕਾਬਲਿਆਂ 'ਚ ਹਿੱਸਾ ਲੈਣ-ਡੀ. ਸੀ.

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫ਼ੇਸ-2 ਤਹਿਤ ਪਿੰਡਾਂ 'ਚ 'ਮੇਰਾ ਪਿੰਡ ਮੇਰੀ ਜ਼ਿੰਮੇਵਾਰੀ' ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਪਿੰਡਾਂ ਵਿਚ ਸਾਫ਼ ਸਫ਼ਾਈ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ

ਫ਼ਰੀਦਕੋਟ, 16 ਮਈ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਿਲਾ ਨੌਂ ਵਿਖੇ ਵਿਦਿਆਰਥੀਆਂ ਨੂੰ ਕਾਪੀਆਂ ਵੰਡਣ ਲਈ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਕੂਲ ਦੇ ਪਿ੍ੰਸੀਪਲ ਅਨੁਰਾਧਾ, ਪਿੰਡ ਵਾਸੀਆਂ ਅਤੇ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਅਹਿਮ ਇਕੱਤਰਤਾ

ਕੋਟਕਪੂਰਾ, 16 ਮਈ (ਮੋਹਰ ਸਿੰਘ ਗਿੱਲ)-ਐਕਸ ਸਰਵਿਸਮੈਨ ਵੈੱਲਫ਼ੇਅਰ ਸੰਸਥਾ ਦੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੀ ਇਕ ਵਿਸ਼ੇਸ਼ ਇਕੱਤਰਤਾ ਜਨਰਲ ਸਕੱਤਰ ਪ੍ਰੇਮਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕੋਟਕਪੂਰਾ ਵਿਖੇ ਹੋਈ, ਜਿਸ 'ਚ ਪੰਜਾਬ ਪ੍ਰਧਾਨ ਭੋਲਾ ਸਿੰਘ ਮੌੜ ਨੇ ...

ਪੂਰੀ ਖ਼ਬਰ »

ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਬੁੱਧੀਜੀਵੀਆਂ ਦੀ ਸਲਾਹ ਲਈ ਜਾਵੇ-ਮੰਚ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਨਵ ਸਿੱਖਿਆ ਚੇਤਨਾ ਮੰਚ ਪੰਜਾਬ ਦੇ ਸਰਪ੍ਰਸਤ ਰਿਟਾ: ਪਿ੍ੰਸੀਪਲ ਹਰੀਸ਼ ਕੁਮਾਰ, ਪ੍ਰਧਾਨ ਡਾ. ਮੁਕੇਸ਼ ਭੰਡਾਰੀ, ਜਨਰਲ ਸਕੱਤਰ ਡਾ. ਇਕਬਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਜਸਵੰਤ ਸਿੰਘ ਅਤੇ ਸਰਗਰਮ ਮੈਂਬਰ ਸ਼ਵਿੰਦਰਪਾਲ ...

ਪੂਰੀ ਖ਼ਬਰ »

ਗੌਰਮਿੰਟ ਇੰਪਲਾਈਜ਼ ਯੂਨੀਅਨ ਦਾ ਵਫ਼ਦ ਖ਼ੁਰਾਕ ਸਪਲਾਈ ਮੰਤਰੀ ਨੂੰ ਮਿਲਿਆ

ਕੋਟਕਪੂਰਾ, 16 ਮਈ (ਮੋਹਰ ਸਿੰਘ ਗਿੱਲ)-ਖ਼ੁਰਾਕ ਤੇ ਸਪਲਾਈ ਵਿਭਾਗ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਰਜਿ. ਅਤੇ ਮਾਨਤਾ ਪ੍ਰਾਪਤ ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਜੀਤ ਸਿੰਘ ਬੰਬੀਹਾ ਦੀ ਅਗਵਾਈ 'ਚ ਵਫ਼ਦ ਖ਼ੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮਿਲਿਆ ...

ਪੂਰੀ ਖ਼ਬਰ »

'ਗੁਰੂ ਨਾਨਕ ਅਕੈਡਮੀ' ਦਾ ਧਾਰਮਿਕ ਸ਼ਖ਼ਸੀਅਤਾਂ ਦੀ ਮੌਜੂਦਗੀ 'ਚ ਰੱਖਿਆ ਨੀਂਹ ਪੱਥਰ

ਕੋਟਕਪੂਰਾ, 16 ਮਈ (ਮੋਹਰ ਸਿੰਘ ਗਿੱਲ)-ਸਮਾਜ ਸੇਵੀ ਰਾਜਿੰਦਰ ਸਿੰਘ ਬਰਾੜ ਦੀ ਰਿਹਾਇਸ਼ ਵਿਚ ਪਿਛਲੇ 3 ਸਾਲਾਂ ਤੋਂ 'ਐਜੂਕੇਟ ਪੰਜਾਬ ਪ੍ਰਾਜੈਕਟ ਸੰਸਥਾ' ਵਲੋਂ ਪਿੰਡ ਜਲਾਲੇਆਣਾ ਵਿਖੇ ਚਲਾਈ ਜਾ ਰਹੀ 'ਗੁਰੂ ਨਾਨਕ ਅਕੈਡਮੀ' ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਸਮਰ ਕੈਂਪ ਦੀ ਸ਼ੁਰੂਆਤ

ਪੰਜਗਰਾੲੀਂ ਕਲਾਂ, 16 ਮਈ (ਸੁਖਮੰਦਰ ਸਿੰਘ ਬਰਾੜ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਉਣ ਵਾਲਾ-ਘਣੀਏ ਵਾਲਾ ਵਿਖੇ 16 ਮਈ ਤੋਂ 30 ਮਈ ਤੱਕ ਲਗਾਏ ਜਾਣ ਵਾਲੇ ਸਮਰ ਕੈਂਪ ਦੀ ਰਸਮੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਬਲਵੀਰ ਸਿੰਘ ਬਰਾੜ ਵਲੋਂ ਕੀਤੀ ਗਈ | ਇਸ ...

ਪੂਰੀ ਖ਼ਬਰ »

ਕਿ੍ਸ਼ਨਾਵੰਤੀ ਸੇਵਾ ਸੁਸਾਇਟੀ ਨੇ ਪਿ੍ੰਸੀਪਲ ਅਨੁਰਾਧਾ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਨੌ ਦੀ ਪਿ੍ੰਸੀਪਲ ਅਨੁਰਾਧਾ ਨੂੰ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਨੇ ਉਨ੍ਹਾਂ ਵਲੋਂ ਵਿੱਦਿਅਕ ਖੇਤਰ 'ਚ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਸਕੂਲ ਦੀ ਵਿਦਿਆਰਥਣ ਦੀ ਲਿਖੀ ਕਿਤਾਬ 'ਥਿਊਰੀ ਆਫ਼ ਈਚ ਐਂਡ ਐਵਰੀਥਿੰਗ' ਜਾਰੀ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਹੋਣਹਾਰ ਵਿਦਿਆਰਥਣ ਰਹੀ ਜਸਪ੍ਰੀਤ ਕੌਰ ਸਪੁੱਤਰੀ ਗੁਰਮੀਤ ਸਿੰਘ ਵਾਸੀ ਝੰਡਿਆਣਾ ...

ਪੂਰੀ ਖ਼ਬਰ »

ਐੱਮ. ਐੱਲ. ਏ. ਨਰੇਸ਼ ਕਟਾਰੀਆ ਦਾ ਫ਼ਰੀਦਕੋਟ ਪਹੁੰਚਣ 'ਤੇ ਨਿੱਘਾ ਸਵਾਗਤ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਜ਼ੀਰਾ (ਫ਼ਿਰੋਜ਼ਪੁਰ) ਤੋਂ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਨਰੇਸ਼ ਕਟਾਰੀਆ ਦਾ ਫ਼ਰੀਦਕੋਟ ਆਉਣ ਦੇ ਨਿੱਘਾ ਸਵਾਗਤ ਕੀਤਾ ਗਿਆ | ਸੇਵਾਦਾਰ ਐਡਵੋਕੇਟ ਮਹੀਪ ਇੰਦਰ ਸਿੰਘ ਨੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀ ਨੇ ਸੋਨ ਤਗਮਾ ਜਿੱਤਿਆ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਮੋਹਰੀ ਹਨ, ਸਕੂਲ ਦੇ 10 ਵੀਂ ਜਮਾਤ ਦਾ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਫ਼ਰੀਦਕੋਟ ਵਿਖੇ ਕਰਵਾਏ ਗਏ ਸਟੇਟ ਕੁਸ਼ਤੀ ਚੈਂਪੀਅਨਸ਼ਿਪ 'ਚ 57 ...

ਪੂਰੀ ਖ਼ਬਰ »

ਸ਼ਾਹੀ ਸਮਾਧਾਂ ਨਜ਼ਦੀਕ ਨਵੀਂ ਬਣੀ ਫ਼ਿਰੋਜ਼ਪੁਰ ਰੋਡ 'ਤੇ ਖੱਡਾ ਭਰਨ ਦੀ ਮੰਗ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਸਥਾਨਕ ਥਾਣਾ ਸਿਟੀ ਕੋਤਵਾਲੀ ਤੋਂ ਲੈ ਕੇ ਸਾਦਿਕ ਚੌਕ ਤੱਕ ਨਵੀਂ ਬਣੀ ਫ਼ਿਰੋਜ਼ਪੁਰ ਰੋਡ 'ਤੇ ਸ਼ਾਹੀ ਸਮਾਧਾਂ ਨਜ਼ਦੀਕ ਸੜਕ ਵਿਚਕਾਰ ਇਕ ਵੱਡਾ ਖੱਡਾ ਬਣਿਆ ਹੋਇਆ ਹੈ, ਜਿਸ ਕਾਰਨ ਹਰ ਰੋਜ਼ ਦੋਪਹੀਆ ਵਾਹਨ ਚਾਲਕ ਹਾਦਸੇ ਦਾ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ 'ਚ ਖਾਦ ਨਹੀਂ ਕਿਸਾਨਾਂ ਨੂੰ ਡੀ. ਏ. ਪੀ., ਯੂਰੀਆ ਦੀ ਸਖ਼ਤ ਲੋੜ

ਸਾਦਿਕ, 16 ਮਈ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਕਿਰਤੀ ਕਿਸਾਨ ਯੂਨੀਅਨ ਸਰਕਲ ਸਾਦਿਕ ਦੀ ਮੀਟਿੰਗ ਰਜਿੰਦਰ ਸਿੰਘ ਕਿੰਗਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਕਿੰਗਰਾ ਤੇ ਬਲਵਿੰਦਰ ਸਿੰਘ ਦੀਪ ਸਿੰਘ ਵਾਲਾ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ 'ਚ ਵੱਖ-ਵੱਖ ਗਤੀਵਿਧੀਆਂ ਰਾਹੀਂ ਬੱਚਿਆਂ ਦੇ ਮੁਕਾਬਲੇ ਕਰਵਾਏ

ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਸਕੂਲ ਦੀ ਪਿ੍ੰਸੀਪਲ ਧਰਮਿੰਦਰ ਕੌਰ ਨੇ ਦੱਸਿਆ ਕਿ ਸਕੂਲ 'ਚ ਵੱਖ-ਵੱਖ ਜਮਾਤਾਂ ਦੇ 'ਸਕਲੇਅ ਮਾਡਲਿੰਗ' ਅਤੇ 'ਸਮਾਰਵਲਜ਼ ਮੀ' ਮੁੁਕਾਬਲੇ ਕਰਵਾਏ ਗਏ, ਜਿਸ ਤੋਂ ਬਾਅਦ ਰੰਗਾਰੰਗ ਅਤੇ ਜਨਮ ਦਿਨ ਮਨਾਇਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX