ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਮੋਗਾ

ਆਉਣ ਵਾਲੀਆਂ ਨਸਲਾਂ ਤੇ ਫ਼ਸਲਾਂ ਨੂੰ ਬਚਾਉਣ ਲਈ ਕੁਦਰਤ ਨਾਲ ਖਿਲਵਾੜ ਬੰਦ ਹੋਵੇ

ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ
ਮੋਗਾ, 16 ਮਈ-ਕੁਦਰਤ ਨਾਲ ਲਗਾਤਾਰ ਹੋ ਰਹੇ ਖਿਲਵਾੜ ਕਾਰਨ ਗਲੋਬਲ ਵਾਰਮਿੰਗ ਦਾ ਗੰਭੀਰ ਖ਼ਤਰਾ ਸਾਡੇ ਸਾਹਮਣੇ ਮੂੰਹ ਅੱਡੀ ਖੜ੍ਹਾ ਹੈ ਅਤੇ ਜੇਕਰ ਇਸ ਖ਼ਤਰੇ ਵੱਲ ਸਮਾਂ ਰਹਿੰਦਿਆਂ ਅਸੀਂ ਧਿਆਨ ਨਾ ਦਿੱਤਾ ਤਾਂ ਇਹ ਮਨੁੱਖਤਾ ਨੂੰ ਨਿਗਲਣਾ ਸ਼ੁਰੂ ਕਰ ਦੇਵੇਗਾ | ਗਲੋਬਲ ਵਾਰਮਿੰਗ ਕਾਰਨ ਹੀ ਮੌਸਮ ਵਿਚ ਆ ਰਹੀ ਤਬਦੀਲੀ, ਸਮੇਂ ਤੋਂ ਪਹਿਲਾਂ ਪੈ ਰਹੀ ਅਤਿ ਦੀ ਗਰਮੀ, ਹਵਾ ਵਿਚ ਫੈਲਿਆ ਪ੍ਰਦੂਸ਼ਣ, ਲਗਾਤਾਰ ਡੂੰਘਾ ਹੋ ਰਿਹਾ ਧਰਤੀ ਹੇਠਲਾ ਪਾਣੀ ਕੁਦਰਤ ਨਾਲ ਹੋ ਰਹੇ ਖਿਲਵਾੜ ਦਾ ਹੀ ਨਤੀਜਾ ਹੈ | ਕੁਦਰਤ ਵਲੋਂ ਮਨੁੱਖ ਨੂੰ ਦਿੱਤੀਆਂ ਜਾ ਰਹੀਆਂ ਚਿਤਾਵਨੀਆਂ ਅਤੇ 'ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤ ਮਹੱਤ' ਦੇ ਗੁਰੂਆਂ ਵਲੋਂ ਦਿੱਤੇ ਗਏ ਸੁਨੇਹੇ ਦੇ ਬਾਵਜੂਦ ਅਜੇ ਵੀ ਅਸੀਂ ਕੁਦਰਤ ਨਾਲ ਖਿਲਵਾੜ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੇ | ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਜਿਸ ਤਰ੍ਹਾਂ ਦਰੱਖਤਾਂ ਅਤੇ ਨਿੱਕੇ-ਨਿੱਕੇ ਬੂਟਿਆਂ ਨੂੰ ਸਾਡੇ ਵਲੋਂ ਬੇਰਹਿਮੀ ਨਾਲ ਸਾੜਿਆ ਜਾ ਰਿਹਾ ਹੈ, ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਿੱਪਲਾਂ, ਬੋਹੜਾਂ, ਨਿੰਮਾ, ਬਰਕੈਣਾਂ ਦੀਆਂ ਛਾਵਾਂ ਤਰਸਣਗੀਆਂ | ਆਪਣੇ ਖੇਤਾਂ ਵਿਚ ਦਰੱਖ਼ਤ ਤਾਂ ਅਸੀਂ ਪਹਿਲਾਂ ਹੀ ਨਹੀਂ ਛੱਡੇ ਅਤੇ ਹੁਣ ਜੋ ਮਾੜੇ ਮੋਟੇ ਸੜਕਾਂ ਦੇ ਆਲੇ ਦੁਆਲੇ ਬਚੇ ਹਨ, ਉਹ ਜਿੱਥੇ ਨਵੀਨੀਕਰਨ ਦੀ ਭੇਟ ਚੜ੍ਹ ਚੁੱਕੇ ਹਨ ਉੱਥੇ ਕਿਸਾਨਾਂ ਵਲੋਂ ਪਰਾਲੀ ਨੂੰ ਲਾਈ ਜਾਂਦੀ ਅੱਗ ਨਾਲ ਝੁਲਸਾਏ ਜਾ ਰਹੇ ਹਨ | ਜੰਗਲਾਤ ਵਿਭਾਗ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਲਗਾਏ ਜਾ ਰਹੇ ਬੂਟੇ ਜਵਾਨ ਹੋਣ ਤੋਂ ਪਹਿਲਾਂ ਹੀ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਦੀ ਭੇਟ ਚੜ੍ਹ ਰਹੇ ਹਨ | ਕਿਸਾਨ ਇਸ ਗੰਭੀਰ ਹੁੰਦੀ ਜਾ ਰਹੀ ਸਮੱਸਿਆ ਨੂੰ ਸਮਝਣ ਦੀ ਬਜਾਏ ਆਪਣੀ ਹਿੰਡ ਪੁਗਾਉਂਦੇ ਜ਼ਿਆਦਾ ਨਜ਼ਰ ਆ ਰਹੇ ਹਨ ਪਰ ਉਨ੍ਹਾਂ ਨੂੰ ਇਸ ਗੱਲ ਦਾ ਅਹਿਸਾਸ ਨਹੀਂ ਕਿ ਇਸ ਹਿੰਡ ਵਿਚ ਉਹ ਆਪਣੀਆਂ ਨਸਲਾਂ ਅਤੇ ਫ਼ਸਲਾਂ ਨੂੰ ਗੁਆ ਲੈਣਗੇ | ਬਿਨਾਂ ਸ਼ੱਕ ਕਿਸਾਨ ਨੂੰ ਇਕ ਨਾ ਇਕ ਦਿਨ ਇਸ ਕਣਕ ਝੋਨੇ ਦੇ ਫ਼ਸਲੀ ਚੱਕਰ ਵਿਚੋਂ ਨਿਕਲਣਾ ਹੀ ਪੈਣਾ ਪਰ ਜੇਕਰ ਅਸੀਂ ਸਭ ਕੁਝ ਗੁਆ ਕੇ ਹੀ ਨਿਕਲੇ ਤਾਂ ਇਹ ਵੇਲੇ ਦਾ ਕੰਮ ਤੇ ਕੁਵੇਲੇ ਦੀਆਂ ਟੱਕਰਾਂ ਵਾਲੀ ਕਹਾਵਤ ਵਾਂਗ ਹੋਵੇਗਾ | ਇਸ ਲਈ ਸਮਾਂ ਰਹਿੰਦਿਆਂ ਅਤੇ ਆਪਣੇ ਪੁਰਖਿਆਂ ਦੀ ਮਿਹਨਤ ਨੂੰ ਯਾਦ ਕਰਦਿਆਂ ਕਿਸਾਨਾਂ ਨੂੰ ਜੱਟ ਪੁਣੇ ਵਾਲੀ ਅੜੀ ਛੱਡ ਕੇ ਨਵੀਂ ਤਕਨੀਕ ਦੀ ਖੇਤੀ ਵੱਲ ਮੁੜਨਾ ਚਾਹੀਦਾ ਹੈ | ਜੇਕਰ ਸਾਡੀ ਅਜੇ ਵੀ ਅੱਖ ਨਾ ਖੁੱਲ੍ਹੀ ਤਾਂ ਪੰਜਾਬ ਦੀ ਧਰਤੀ ਬੰਜਰ ਹੋ ਜਾਵੇਗੀ, ਜਿਸ ਲਈ ਸਾਡੀਆਂ ਨਸਲਾਂ ਸਾਨੂੰ ਲਾਹਨਤਾਂ ਪਾਉਣਗੀਆਂ |
ਕੀ ਕਹਿਣਾ ਮੁੱਖ ਖੇਤੀਬਾੜੀ ਅਫ਼ਸਰ ਦਾ…-
ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਇਸ ਸਮੱਸਿਆ ਨੂੰ ਲੈ ਕੇ ਜਦੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਪਿ੍ਤਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਵਲੋਂ ਹਰ ਸਾਲ ਪਿੰਡਾਂ ਵਿਚ ਵੱਧ ਤੋਂ ਵੱਧ ਕੈਂਪ ਲਗਾ ਕੇ ਕਿਸਾਨਾਂ ਨੂੰ ਜਿੱਥੇ ਫ਼ਸਲੀ ਭਿੰਨਤਾ ਲਈ ਜਾਗਰੂਕ ਕੀਤਾ ਜਾਂਦਾ ਹੈ, ਉੱਥੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਪ੍ਰੇਰਿਤ ਕੀਤਾ ਜਾਂਦਾ ਹੈ ਤੇ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਕਿਸਾਨਾਂ ਨੂੰ ਦੱਸਿਆ ਜਾਂਦਾ ਹੈ, ਜਿਸ ਵਿਚ ਕੁਝ ਹੱਦ ਤੱਕ ਸਫਲਤਾ ਵੀ ਮਿਲਦੀ ਹੈ ਪਰ ਫਿਰ ਵੀ ਕਈ ਕਿਸਾਨ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਰਗਾ ਸੌਖਾ ਤਰੀਕਾ ਅਪਣਾਉਣ ਨੂੰ ਹੀ ਤਰਜੀਹ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਖੇਤਾਂ ਵਿਚ ਅੱਗ ਲਗਾਉਣ ਨੂੰ ਲੈ ਕੇ ਵਿਭਾਗ ਵਲੋਂ ਸੈਟੇਲਾਈਟ ਰਾਹੀਂ ਵੀ ਨਿਗ੍ਹਾ ਰੱਖੀ ਜਾਂਦੀ ਹੈ ਅਤੇ ਜਿਸ ਏਰੀਏ ਵਿਚ ਜ਼ਿਆਦਾ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਉਂਦੇ ਹਨ, ਉੱਥੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਕੈਂਪ ਲਗਾਏ ਜਾਂਦੇ ਹਨ |

ਕੋਵਿਡ-19 ਕਾਰਨ ਮਾਰੇ ਗਏ ਵਿਅਕਤੀਆਂ ਦਾ ਐਕਸ ਗਰੇਸ਼ੀਆ ਮੁਆਵਜ਼ਾ ਲੈਣ ਲਈ ਨਵੀਂ ਸਮਾਂ ਸੀਮਾ ਜਾਰੀ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)–ਕੋਵਿਡ-19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ, ਜਿਸ ਲਈ ਯੋਗ ਪਰਿਵਾਰਾਂ ਨੂੰ ਤੁਰੰਤ ਅਪਲਾਈ ਕਰਨਾ ਚਾਹੀਦਾ ਹੈ ਇਸ ਲਈ ਅਪਲਾਈ ਕਰਨ ਲਈ ਹੁਣ ਨਵੀਂ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਦੀ ਮੀਟਿੰਗ

ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਪੰਜਾਬ ਵਲੋਂ ਗੁਰਮੀਤ ਸਿੰਘ ਮੀਤ ਹੇਅਰ ਸਿੱਖਿਆ ਮੰਤਰੀ ਪੰਜਾਬ ਦੀ ਰਿਹਾਇਸ਼ ਨਜ਼ਦੀਕ ਬਰਨਾਲਾ ਵਿਖੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਸੰਦੀਪ ਸਿੰਘ ਤੇ ਜਗਜੀਤ ਸਿੰਘ ...

ਪੂਰੀ ਖ਼ਬਰ »

ਥਾਣਾ ਸਾਂਝ ਕੇਂਦਰ ਸਦਰ ਮੋਗਾ ਦੀ ਮੀਟਿੰਗ

ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਥਾਣਾ ਸਾਂਝ ਕੇਂਦਰ ਸਦਰ ਮੋਗਾ ਦੀ ਮੀਟਿੰਗ ਸਾਂਝ ਕੇਂਦਰ ਦੇ ਇੰਚਾਰਜ/ਕਨਵੀਨਰ ਏ. ਐੱਸ. ਆਈ. ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਾਂਝ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿਚ ਹੋਈ | ਉਨ੍ਹਾਂ ਮੀਟਿੰਗ ਵਿਚ ਮਹੀਨਾ ਅਪ੍ਰੈਲ 2022 ਵਿਚ ਆਮ ...

ਪੂਰੀ ਖ਼ਬਰ »

ਨਸ਼ਾ, ਰਿਸ਼ਵਤਖ਼ੋਰੀ ਤੇ ਭਿ੍ਸ਼ਟਾਚਾਰ ਨੂੰ ਖ਼ਤਮ ਕਰਨਾ ਸਰਕਾਰ ਦਾ ਪਹਿਲਾ ਕੰਮ-ਲਾਡੀ ਢੋਸ

ਕਿਸ਼ਨਪੁਰਾ ਕਲਾਂ, 16 ਮਈ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਹਾੜ੍ਹੀ ਦੀ ਫ਼ਸਲ ਦੀ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਹੋਇਆ ਪਿੰਡ ਕੋਕਰੀ ਬੁੱਟਰਾਂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸਾਂਝੇ ਤੌਰ 'ਤੇ ਗੁਰਦੁਆਰਾ ਧਰਮਪੁਰਾ ਸਾਹਿਬ ਵਿਖੇ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਏ. ਡੀ. ਸੀ. ਸ਼ਹਿਰੀ ਵਿਕਾਸ ਵਲੋਂ ਡੇਂਗੂ ਫੈਲਣ ਤੋਂ ਰੋਕਣ ਦੇ ਉਪਰਾਲਿਆਂ ਦੀ ਰੂਪ ਰੇਖਾ ਉਲੀਕਣ ਲਈ ਵਿਭਾਗਾਂ ਨਾਲ ਮੀਟਿੰਗ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡੇਂਗੂ ਫੈਲਣ ਤੋਂ ਰੋਕਣਾ ਸਾਡੀ ਸਭਨਾਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਦੇ ਖ਼ਾਤਮੇ ਲਈ ਹਰ ਨਾਗਰਿਕ ਦੇ ਜਾਗਰੂਕ ਹੋਣ ਦੀ ਲੋੜ ਹੈ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਜੋਤੀ ...

ਪੂਰੀ ਖ਼ਬਰ »

82 ਗ੍ਰਾਮ ਹੈਰੋਇਨ, 1450 ਨਸ਼ੀਲੀਆਂ ਗੋਲੀਆਂ, 50 ਲੀਟਰ ਲਾਹਣ, 22 ਬੋਤਲਾਂ ਨਾਜਾਇਜ਼ ਸ਼ਰਾਬ ਤੇ 26 ਹਜ਼ਾਰ ਦੀ ਡਰੱਗ ਮਨੀ ਬਰਾਮਦ

ਮੋਗਾ, 16 ਮਈ (ਗੁਰਤੇਜ ਸਿੰਘ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਮੋਗਾ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੈ | ਇਸ ਸੰਬੰਧੀ ਸੀਨੀਅਰ ਕਪਤਾਨ ਪੁਲਿਸ ਮੋਗਾ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਐੱਸ. ਪੀ. ਆਈ. ਰੁਪਿੰਦਰ ...

ਪੂਰੀ ਖ਼ਬਰ »

ਸਵੇਰ ਦੀ ਸੈਰ ਸਿਹਤ ਲਈ ਬੇਹੱਦ ਜ਼ਰੂਰੀ-ਓ. ਪੀ. ਕੁਮਾਰ

ਮੋਗਾ, 16 ਮਈ (ਅਸ਼ੋਕ ਬਾਂਸਲ)-ਸੋਸ਼ਲ ਵੈੱਲਫੇਅਰ ਕਲੱਬ ਵਲੋਂ ਲਾਇਲਪੁਰ ਰੇਲਵੇ ਪਾਰਕ ਵਿਖੇ ਸੈਰ ਕਰਨ ਆਏ ਲੋਕਾਂ ਦੀ ਸਹੂਲਤ ਲਈ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਲੈਬ ਟੈਕਨੀਸ਼ੀਅਨ ਕਮਲ ਮੋਹਨ ਵਲੋਂ 75 ਦੇ ਕਰੀਬ ਮਰੀਜ਼ਾਂ ਦੀ ਸ਼ੂਗਰ ਦੀ ਜਾਂਚ ਕੀਤੀ ਗਈ | ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਖੇ 'ਗੌਤਮ ਬੁੱਧ' ਦੇ ਜਨਮ ਦਿਵਸ 'ਤੇ ਮਨਾਈ 'ਬੁੱਧ ਪੂਰਨਿਮਾ'

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਬੀ. ਬੀ. ਐੱਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਮਹਾਤਮਾ ਗੌਤਮ ਬੁੱਧ ਦੇ ਜਨਮ ਦਿਵਸ ਮੌਕੇ ਬੁੱਧ ਪੂਰਨਿਮਾ ਮਨਾਈ ਗਈ | ਸਕੂਲ਼ 'ਚ ਸਵੇਰ ...

ਪੂਰੀ ਖ਼ਬਰ »

ਮੱਲੇਆਣਾ ਵਿਖੇ ਕਿਰਤੀ ਕਿਸਾਨ ਯੂਨੀਅਨ ਨੇ ਦੁਬਾਰਾ ਤੋਂ ਨਵੀਂ ਕਮੇਟੀ ਦਾ ਗਠਨ

ਬੱਧਨੀ ਕਲਾਂ, 16 ਮਈ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਇਕਾਈ ਪਿੰਡ ਮੱਲੇਆਣਾ ਵਿਖੇ ਬਲਾਕ ਖ਼ਜ਼ਾਨਚੀ ਬਲਕਰਨ ਸਿੰਘ ਮੱਲੇਆਣਾ ਦੀ ਅਗਵਾਈ 'ਚ ਅਹਿਮ ਏਜੰਡੇ 'ਤੇ ਮੀਟਿੰਗ ਕੀਤੀ ਗਈ | ਇਸ ਦੌਰਾਨ ਦੋਬਾਰਾ ਤੋਂ ਅਹੁਦੇਦਾਰਾਂ ਦੀ ਚੋਣ ਕਰਦਿਆਂ ਅਹਿਮ ਫ਼ੈਸਲੇ ਵਿਚਾਰੇ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਭਗਤਾ ਭਾਈ ਨੇ ਕਰਵਾਇਆ ਪ੍ਰੇਰਨਾਦਾਇਕ ਸੈਮੀਨਾਰ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਦਿ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ ਭਗਤਾ ਭਾਈ ਕਾ ਇਲਾਕੇ ਦੀ ਇਕ ਅਜਿਹੀ ਵਿੱਦਿਅਕ ਸੰਸਥਾ ਹੈ ਜੋ ਆਪਣੇ ਵਿਦਿਆਰਥੀਆਂ ਨੂੰ ਹਰ ਪੱਖ ਤੋਂ ਤਰਾਸ਼ਣ ਲਈ ਯਤਨਸ਼ੀਲ ਰਹਿੰਦੀ ਹੈ ਅਤੇ ਇਹ ਵਿਦਿਆਰਥੀਆਂ ਦੀ ਹਰ ਪੱਖ ਤੋਂ ਅਗਵਾਈ ਕਰਨ ਲਈ ...

ਪੂਰੀ ਖ਼ਬਰ »

ਦਰਬਾਰ ਸੰਪਰਦਾਇ ਲੋਪੋ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ

ਨਿਹਾਲ ਸਿੰਘ ਵਾਲਾ, 16 ਮਈ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਦੀ ਚਲਾਈ ਗਈ ਮਰਯਾਦਾ ਅਨੁਸਾਰ ਅਤੇ ਸੁਆਮੀ ਸੰਤ ਜੋਰਾ ਸਿੰਘ ਮਹਾਰਾਜ ਦੇ ਹੁਕਮ ਅਨੁਸਾਰ ਸੰਪਰਦਾਇ ਲੋਪੋ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ...

ਪੂਰੀ ਖ਼ਬਰ »

ਡਰੋਲੀ ਭਾਈ ਵਿਖੇ ਮਨਾਇਆ ਰਾਸ਼ਟਰੀ ਡੇਂਗੂ ਵਿਰੋਧੀ ਦਿਵਸ

ਮੋਗਾ, 16 ਮਈ (ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦਰਵੀਰ ਗਿੱਲ ਦੀ ਰਹਿਨੁਮਾਈ ਅਨੁਸਾਰ ਬਲਾਕ ਡਰੋਲੀ ਭਾਈ ਦੇ ਸਾਰੇ ਸਿਹਤ ਕੇਂਦਰਾਂ ਵਿਖੇ ਰਾਸ਼ਟਰੀ ਡੇਂਗੂ ਵਿਰੋਧੀ ਦਿਵਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਸੂਬਾ ਪੱਧਰੀ ਮੀਟਿੰਗ

ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਹਜ਼ੂਰ ਸਾਹਿਬ ਵਿਖੇ ਹੋਈ, ਜਿਸ 'ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਪ੍ਰਧਾਨ ਅਤੇ ਸਟੇਟ ਕਮੇਟੀ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਮੋਗਾ ਦੀ ਮੀਟਿੰਗ

ਮੋਗਾ, 16 ਮਈ (ਅਸ਼ੋਕ ਬਾਂਸਲ)-ਅਗਰਵਾਲ ਸਮਾਜ ਸਭਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੀ. ਐੱਨ. ਮਿੱਤਲ ਅਤੇ ਸਿਟੀ ਪ੍ਰਧਾਨ ਸੰਜੀਵ ਸਿੰਗਲਾ ਦੀ ਅਗਵਾਈ ਹੇਠ ਨਿਊ ਟਾਊਨ ਵਿਖੇ ਹੋਈ | ਮੀਟਿੰਗ ਦੌਰਾਨ ਸਭਾ ਦੇ ਪੰਜਾਬ ਪ੍ਰਧਾਨ ਅਤੇ ਅਗਰੋਹਾ ਵਿਕਾਸ ਟਰੱਸਟ ਪੰਜਾਬ ਦੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਕਲੱਬ ਦੇ ਸਹਿਯੋਗ ਨਾਲ ਸਿਖਲਾਈ ਕੈਂਪ ਲਗਾਇਆ

ਕੋਟ ਈਸੇ ਖਾਂ, 16 ਮਈ (ਨਿਰਮਲ ਸਿੰਘ ਕਾਲੜਾ)-ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਐਂਡ ਵੈੱਲਫੇਅਰ ਕਲੱਬ ਪਿੰਡ ਚੀਮਾ ਦੇ ਵਿਸ਼ੇਸ਼ ਸਹਿਯੋਗ ਨਾਲ ਬਲਾਕ ਪੱਧਰੀ ਇਕ ਰੋਜ਼ਾ ਯੋਗਾ ਸਿਖਲਾਈ ਕੈਂਪ ਲਗਾਇਆ ਗਿਆ | 'ਸੋਨੇ ਦੀ ਸਵੇਰ' ਯੋਗਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਨਹਿਰੀ ਵਿਭਾਗ ਦੇ ਜੇ. ਈ. ਨਾਲ ਮੁਲਾਕਾਤ

ਬੱਧਨੀ ਕਲਾਂ, 16 ਮਈ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਇਕਾਈ ਪਿੰਡ ਰਾਊਕੇ ਕਲਾਂ ਵਲੋਂ ਨਹਿਰੀ ਵਿਭਾਗ ਦੇ ਜੇ. ਈ. ਗੁਰਚਰਨ ਸਿੰਘ ਨੂੰ ਰਜਬਾਹਾ ਜਵਾਹਰ ਸਿੰਘ ਵਾਲਾ ਦੀ ਸਾਫ਼ ਸਫ਼ਾਈ ਉਸ ਵਿਚ ਨਿਰੰਤਰ ਪਾਣੀ ਛੱਡਣ ਅਤੇ ਉਸ ਨੂੰ ਪੱਕਾ ਕਰਨ ਸੰਬੰਧੀ ਪਿੰਡ ਅਖਾੜਾ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਵਿਖੇ ਮਹਾਤਮਾ ਬੁੱਧ ਜੈਅੰਤੀ ਮਨਾਈ

ਅਜੀਤਵਾਲ, 16 ਮਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼, ਅਜੀਤਵਾਲ (ਮੋਗਾ) ਵਿਖੇ ਮਹਾਤਮਾ ਬੁੱਧ ਜੈਅੰਤੀ ਮਨਾਉਂਦਿਆਂ ਕਾਲਜ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਮਹਾਤਮਾ ਬੁੱਧ ਦੀ ਤਸਵੀਰ ਤੇ ਫ਼ੁੱਲ ਮਾਲਾਵਾਂ ਭੇਟ ਕਰਨ ਉਪਰੰਤ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ 'ਚ ਮਨਾਇਆ ਕੌਮੀ ਡੇਂਗੂ ਡੇਅ

ਕੋਟ ਈਸੇ ਖਾਂ, 16 ਮਈ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਪੰਜਾਬ, ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਰੱਬ ਨਗਰ ਸੰਤ ਬਾਬਾ ਅਜਮੇਰ ਸਿੰਘ ਰੱਬ ਦੇ ਤਪ ਅਸਥਾਨ ਮੋਗਾ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਓਟ ਆਸਰਾ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਕਰਮਸ਼ੀਲ ਲੈਕਚਰਾਰ ਬਰਿੰਦਰਜੀਤ ਸਿੰਘ ਦਾ ਬਿਹਤਰ ਸੇਵਾਵਾਂ ਨਿਭਾਉਣ ਬਦਲੇ ਸਨਮਾਨ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿੱਖਿਆ ਵਿਭਾਗ 'ਚ ਅਧਿਆਪਨ ਦੇ ਨਾਲ-ਨਾਲ ਜ਼ਿਲ੍ਹਾ ਗਾਈਡੈਂਸ ਕੌਂਸਲਰ, ਵਿਸ਼ਾ ਮਾਹਿਰ ਅਤੇ ਸਿੱਖਿਆ ਸੁਧਾਰ ਟੀਮ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਕਰਮਸ਼ੀਲ ਲੈਕਚਰਾਰ ਬਰਿੰਦਰਜੀਤ ਸਿੰਘ ਨੂੰ ਬਿਹਤਰ ...

ਪੂਰੀ ਖ਼ਬਰ »

ਇਲੈਕਟੋ੍ਰਹੋਮਿਓਪੈਥਿਕ ਮੈਡੀਕਲ ਡਾਕਟਰਜ਼ ਐਸੋ. ਪੰਜਾਬ ਦੀ ਮਹੀਨਾਵਾਰ ਮੀਟਿੰਗ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਇਲੈਕਟੋ੍ਰਹੋਮਿਓਪੈਥਿਕ ਮੈਡੀਕਲ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਚੋਖਾ ਅੰਪਾਇਰ ਹੋਟਲ ਬੁੱਘੀਪੁਰਾ ਚੌਕ ਮੋਗਾ ਦੇ ਵਿਚ ਡਾ. ਜਗਮੋਹਨ ਸਿੰਘ ਧੂੜਕੋਟ ਦੀ ਪ੍ਰਧਾਨਗੀ ਵਿਚ ਹੋਈ | ਇਸ ਸਮੇਂ ਕੋਰ ਕਮੇਟੀ ਮੈਂਬਰ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਨੇ ਮੀਟਿੰਗ ਕਰ ਕੇ ਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਕੀਤਾ ਵਿਚਾਰ-ਵਟਾਂਦਰਾ

ਬਾਘਾ ਪੁਰਾਣਾ, 16 ਮਈ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ ਉੱਪਰ ਸਥਿਤ ਬਤਰਾ ਸਵੀਟਸ ਵਿਖੇ ਸਰਪੰਚ ਯੂਨੀਅਨ ਬਾਘਾ ਪੁਰਾਣਾ ਦੀ ਮੀਟਿੰਗ ਪ੍ਰਧਾਨ ਜਗਸੀਰ ਸਿੰਘ ਗਿੱਲ ਸਰਪੰਚ ਕਾਲੇਕੇ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਦੇ ਪ੍ਰਬੰਧਾਂ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬਾਬਾ ਕਿਸ਼ਨ ਸਿੰਘ ਜੀ ਨਾਨਕ ਨਗਰੀ ਮੋਗਾ ਵਿਖੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ 'ਚ ਰਹਿਰਾਸ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਸਤਿਸੰਗ ਕਰਵਾਇਆ

ਮੋਗਾ, 16 ਮਈ (ਅਸ਼ੋਕ ਬਾਂਸਲ)-ਮੋਗਾ ਦੀ ਵਾਲਮੀਕਿ ਕਾਲੋਨੀ ਦੇ ਮੰਦਰ ਵਿਖੇ ਭਗਵਾਨ ਵਾਲਮੀਕਿ ਜੀ ਮਹਾਰਾਜ ਦਾ ਸਤਿਸੰਗ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ਸ਼ਹਿਰ ਦੇ ਸ਼ਰਧਾਲੂਆਂ ਨੇ ਸ਼ਿਰਕਤ ਕਰ ਕੇ ਭਗਵਾਨ ਵਾਲਮੀਕਿ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਯੋਗ ਮੁਕਾਬਲੇ ਕਰਵਾਏ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਸੁਸ਼ੀਲ ਕੁਮਾਰ ਤੁਲੀ ਦੀ ਯੋਗ ਅਗਵਾਈ ਅਤੇ ਇੰਦਰਪਾਲ ਸਿੰਘ ਢਿੱਲੋਂ ਡੀ. ਐੱਮ. ਸਪੋਰਟਸ ਮੋਗਾ ਦੀ ਰਹਿਨੁਮਾਈ ਹੇਠ ਭੁਪਿੰਦਰਾ ਖ਼ਾਲਸਾ ਸੀਨੀਅਰ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਰਾਸ਼ਟਰੀ ਡੇਂਗੂ ਜਾਗਰੂਕਤਾ ਦਿਵਸ ਮਨਾਇਆ

.ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਡੇਂਗੂ ਵਰਗੀ ਮਹਾਂਮਾਰੀ ਤੋਂ ਜਾਗਰੂਕ ਕਰਨ ਦੇ ਉਦੇਸ਼ ਨਾਲ ਵਰਕਸ਼ਾਪ ਲਗਾਈ ਗਈ | ਇਸ ਮੌਕੇ ਡਾ. ਰਾਜੇਸ਼ ਪਾਠਕ ਨਾਰਾਇਣ ਮਲਟੀ ਸਪੈਸ਼ਲਿਟੀ ਹਸਪਤਾਲ ਜੈਪੁਰ ਦੀ ਵੀਡੀਓ ਦੁਆਰਾ ਡੇਂਗੂ ਦੀ ਬਿਮਾਰੀ ...

ਪੂਰੀ ਖ਼ਬਰ »

ਹਾਰਵਰਡ ਕਾਨਵੈਂਟ ਸਕੂਲ ਵਿਖੇ ਵਿਸ਼ਵ ਪਰਿਵਾਰ ਦਿਵਸ ਮਨਾਇਆ

ਬਾਘਾ ਪੁਰਾਣਾ, 16 ਮਈ (ਕਿ੍ਸ਼ਨ ਸਿੰਗਲਾ)-ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਭਿੰਨ-ਭਿੰਨ ਮੌਕਿਆਂ ਉੱਪਰ ਵਿਸ਼ੇਸ਼ ਪ੍ਰਕਾਰ ਦੇ ਮੁਕਾਬਲੇ ਕਰਵਾਉਂਦੀ ਹੈ | ਇਸੇ ਲੜੀ ਤਹਿਤ ਅੱਜ ਸਕੂਲ ਵਿਚ 'ਵਿਸ਼ਵ ਪਰਿਵਾਰ ਦਿਵਸ' ਬਹੁਤ ਹੀ ਧੂਮਧਾਮ ਨਾਲ ...

ਪੂਰੀ ਖ਼ਬਰ »

ਨਸ਼ੇ 'ਤੇ ਨਕੇਲ ਪਾਉਣ ਲਈ ਮਾਲਵਿਕਾ ਸੂਦ ਵਲੋਂ ਡੀ. ਸੀ. ਤੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਮੁਲਾਕਾਤ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਪੰਜਾਬ 'ਚ ਵੱਗ ਰਹੇ ਨਸ਼ੇ ਦੇ ਦਰਿਆ ਨੂੰ ਨੱਥ ਪਾਉਣ ਲਈ ਬੇਸ਼ੱਕ ਪ੍ਰਸ਼ਾਸਨ ਦਿਨ ਰਾਤ ਇਕ ਕਰਕੇ ਕੰਮ ਕਰ ਰਿਹਾ ਹੈ ਪਰ ਪਿਛਲੇ 2 ਮਹੀਨਿਆਂ 'ਚ ਨਸ਼ੇ ਦੇ ਕਾਰਨ ਮੋਗਾ ਹਲਕੇ ਅੰਦਰ 5 ਦੇ ਕਰੀਬ ਨੌਜਵਾਨਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX