ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554

ਫਿਰੋਜ਼ਪੁਰ

ਜਲ ਸਪਲਾਈ ਕਾਮਿਆਂ ਵਲੋਂ ਪੰਜਾਬ ਸਰਕਾਰ ਤੇ ਵਿਭਾਗੀ ਮੁਖੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 16 ਮਈ (ਤਪਿੰਦਰ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਇੱਥੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਜਲ ਸਪਲਾਈ ਦੇ ਕਾਮਿਆਂ ਵਲੋਂ ਪੰਜਾਬ ਸਰਕਾਰ ਅਤੇ ਵਿਭਾਗੀ ਮੁਖੀ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੂਬਾ ਆਗੂ ਰੁਪਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਣਾ, ਪ੍ਰੈੱਸ ਸਕੱਤਰ ਰਣਜੀਤ ਸਿੰਘ ਖ਼ਾਲਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗੀ ਮੁਖੀ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵਲੋਂ ਬੀਤੇ ਦਿਨੀਂ ਵੀਡੀਓ ਕਾਨਫ਼ਰੰਸ ਰਾਹੀਂ ਕਾਰਜਕਾਰੀ ਇੰਜੀਨੀਅਰਾਂ ਨਾਲ ਮੀਟਿੰਗ ਕਰਕੇ ਇਨਲਿਸਟਮੈਂਟ, ਆਊਟਸੋਰਸ, ਠੇਕੇਦਾਰਾਂ, ਕੰਪਨੀ ਆਦਿ ਰਾਹੀਂ ਕੰਮ ਕਰਦੇ ਕਾਮਿਆਂ ਨੂੰ ਪਹਿਲਾਂ ਤੋਂ ਮਿਲਦੀਆਂ ਤੈਅ ਸ਼ੁਦਾ ਤਨਖ਼ਾਹਾਂ ਨੂੰ ਰੋਕਣ ਦੇ ਆਦੇਸ਼ ਜ਼ੁਬਾਨੀ ਦੇ ਦਿੱਤੇ ਗਏ ਹਨ, ਜਿਸ ਦੇ ਕਾਰਨ ਕਾਮਿਆਂ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਘਰਾਂ ਦੇ ਖ਼ਰਚੇ ਚੱਲਣੇ ਔਖੇ ਹੋ ਗਏ ਹਨ | ਇਸ ਦੇ ਨਾਲ ਹੀ ਵਿਭਾਗੀ ਮੁਖੀ ਵਲੋਂ ਹੇਠਲੇ ਅਧਿਕਾਰੀਆਂ ਨੂੰ ਇਕ ਹੋਰ ਪੱਤਰ ਜਾਰੀ ਕੀਤਾ ਹੈ ਕਿ ਇਸ ਵੇਲੇ ਕੰਮ ਕਰ ਰਹੇ ਜਾਂ ਰਿਟਾਇਰ ਹੋ ਚੁੱਕੇ ਕੁਝ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਆਪਣੇ ਨਜ਼ਦੀਕੀਆਂ ਵਿਚੋਂ ਤਕਰੀਬਨ 4000 ਦੇ ਲਗਪਗ ਠੇਕੇਦਾਰ ਬਣਾ ਕੇ ਉਨ੍ਹਾਂ ਨੂੰ ਹਰ ਮਹੀਨੇ 25-30 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ, ਜੋ ਕਿ ਇਹ ਪੱਤਰ ਬਿਲਕੁਲ ਝੂਠਾ ਹੈ, ਕਿਉਂਕਿ ਇਨ੍ਹਾਂ ਵਰਕਰਾਂ ਵਿਚ ਨਾ ਤਾਂ ਕੋਈ ਰਿਸ਼ਤੇਦਾਰ ਹੈ ਅਤੇ ਨਾ ਹੀ 25-30 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਤੱਕ ਸਹੂਲਤਾਂ ਪਹੁੰਚਾਉਣ ਲਈ ਪੰਜਾਬ ਸਰਕਾਰ ਦੇ ਅਧਿਕਾਰੀਆਂ ਵਲੋਂ ਸਾਨੂੰ ਪਹਿਲਾਂ ਠੇਕੇਦਾਰਾਂ ਅਧੀਨ ਬਤੌਰ ਆਊਟਸੋਰਸ ਮੁਲਾਜ਼ਮ ਨਿਗੂਣੀਆਂ ਤਨਖ਼ਾਹਾਂ 'ਤੇ ਭਰਤੀ ਕੀਤਾ ਗਿਆ ਸੀ | ਯੂਨੀਅਨ ਵਲੋਂ ਇਨ੍ਹਾਂ ਕਾਮਿਆਂ ਨੂੰ ਤਜਰਬੇ ਦੇ ਆਧਾਰ 'ਤੇ ਰੈਗੂਲਰ ਹੋਣ ਦੀ ਮੰਗ ਕਰਨੀ ਸ਼ੁਰੂ ਕੀਤੀ, ਜੋ ਕਿ ਸਾਡਾ ਹੱਕ ਹੈ, ਪਰ ਵਿਭਾਗ ਵਲੋਂ ਸਾਡੀ ਨਿੱਜੀ ਮੰਗ ਦਾ ਹੱਲ ਕਰਨ ਦੀ ਬਜਾਏ ਸਾਨੂੰ ਧੱਕੇ ਨਾਲ ਇਨਲਿਸਟਮੈਂਟ 'ਚ ਤਬਦੀਲ ਦਿੱਤਾ ਗਿਆ | ਜਦਕਿ ਸਾਡੀ ਜਥੇਬੰਦੀ ਪੰਜਾਬ ਸਰਕਾਰ ਅਤੇ ਵਿਭਾਗ ਤੋਂ ਮੰਗ ਕਰ ਰਹੀ ਹੈ ਕਿ ਇਨਲਿਸਟਮੈਂਟ ਦੇ ਘੇਰੇ ਤੋਂ ਬਾਹਰ ਰੱਖ ਕੇ ਸਾਡੇ ਨਾਲ ਬਤੌਰ ਕਾਮਿਆਂ ਵਾਲਾ ਵਿਹਾਰ ਕੀਤਾ ਜਾਵੇ | ਜਥੇਬੰਦੀ ਵਲੋਂ ਪੰਜਾਬ ਸਰਕਾਰ ਤੇ ਮਹਿਕਮੇ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਇਨ੍ਹਾਂ ਝੂਠੀਆਂ ਸ਼ਿਕਾਇਤਾਂ ਉਪਰ ਅਮਲ ਕਰਨ ਦੀ ਥਾਂ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵਿਚ ਕੰਮ ਕਰਦੇ ਇਨਲਿਸਟਮੈਂਟ ਕਾਮਿਆਂ ਨੂੰ ਤਜਰਬੇ ਦੇ ਆਧਾਰ 'ਤੇ ਵਿਭਾਗ ਵਿਚ ਮਰਜ਼ ਕਰਕੇ ਤੁਰੰਤ ਰੈਗੂਲਰ ਕੀਤਾ ਜਾਵੇ, ਵਰਕਰਾਂ ਨੂੰ ਪਹਿਲਾਂ ਤੋਂ ਤੈਅ ਸ਼ੁਦਾ ਤਨਖ਼ਾਹਾਂ ਹਰੇਕ ਮਹੀਨੇ ਦੀ 7 ਤਾਰੀਕ ਤੱਕ ਦੇਣਾ ਯਕੀਨੀ ਕੀਤਾ ਜਾਵੇ ਨਹੀਂ ਤਾਂ ਇਸ ਮੰਗ ਦੀ ਪੂਰਤੀ ਲਈ ਸਾਡਾ ਪਹਿਲਾਂ ਤੋਂ ਹੀ ਸੰਘਰਸ਼ ਜਾਰੀ ਹੈ, ਜੋ ਲਗਾਤਾਰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਹਰਜਿੰਦਰ ਸਿੰਘ ਮੋਮੀ ਜਨਰਲ ਸਕੱਤਰ ਫ਼ਿਰੋਜ਼ਪੁਰ, ਸੁਰਜੀਤ ਸਿੰਘ ਬਲਾਕ ਪ੍ਰਧਾਨ, ਸੁਖਦੇਵ ਸਿੰਘ ਬਲਾਕ ਮਮਦੋਟ, ਨਿਸ਼ਾਨ ਸਿੰਘ, ਸੰਤੋਖ ਸਿੰਘ, ਬਲਜਿੰਦਰ ਸਿੰਘ, ਬਲਜੀਤ ਸਿੰਘ ਸਰਕਲ ਪ੍ਰਧਾਨ, ਵਿਜੇ ਕੁਮਾਰ, ਕਿਸਾਨ ਆਗੂ ਸਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਚੰਡੀਗੜ੍ਹ ਤੋਂ ਆਈ ਟੀਮ ਵਲੋਂ ਪਿਛਲੀ ਸਰਕਾਰ ਦੌਰਾਨ ਹੋਏ ਵਿਕਾਸ ਕਾਰਜਾਂ ਦੀ ਚੈਕਿੰਗ

ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਅੰਦਰ ਅੱਜ ਚੰਡੀਗੜ੍ਹ ਦੇ ਚੀਫ਼ ਇੰਜੀਨੀਅਰ ਦਫ਼ਤਰ ਤੋਂ ਆਈ ਟੀਮ ਵਲੋਂ ਕਾਂਗਰਸ ਸਰਕਾਰ ਦੌਰਾਨ ਸ਼ਹਿਰ ਦੇ ਹੋਏ ਵਿਕਾਸ ਦੇ ਕੰਮਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਟੀਮ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਨਵੀਂ ਸਰਕਾਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ- ਕਰਨੈਲ ਸਿੰਘ ਪੀਰ ਮੁਹੰਮਦ

ਫ਼ਿਰੋਜ਼ਪੁਰ, 16 ਮਈ (ਤਪਿੰਦਰ ਸਿੰਘ)- ਪਾਕਿਸਤਾਨ ਦੇ ਪੇਸ਼ਾਵਰ ਵਿਖੇ ਦੋ ਸਿੱਖਾਂ ਦੇ ਕਤਲ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਪਾਰਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਸ ਕਤਲੇਆਮ ਦੀ ਸਖ਼ਤ ਨਿੰਦਾ ਕੀਤੀ ਅਤੇ ਪਾਕਿਸਤਾਨ ਦੀ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਵਿਚ ਆਏ ਦਿਨ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ | ਦਿਨ-ਦਿਹਾੜੇ ਚੋਰਾਂ ਵਲੋਂ ਬਿਨਾਂ ਕਿਸੇ ਡਰ ਦੇ ਮੋਟਰਸਾਈਕਲ ਚੋਰੀ ਕੀਤੇ ਜਾ ਰਹੇ ਹਨ, ਜਿਸ ਨੂੰ ਲੈ ਕੇ ਸ਼ਹਿਰ ਵਾਸੀ ...

ਪੂਰੀ ਖ਼ਬਰ »

ਆਊਟ ਸੋਰਸਿਜ਼ ਦਰਜਾ ਚਾਰ ਕਰਮਚਾਰੀ ਨੂੰ ਜਬਰੀ ਕੀਤਾ ਸੇਵਾ ਤੋਂ ਫ਼ਾਰਗ

ਕੁੱਲਗੜ੍ਹੀ, 16 ਮਈ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ 'ਚ ਕੰਮਾਂ ਨੂੰ ਵੇਖਦੇ ਹੋਏ ਆਊਟ ਸੋਰਸਿਜ ਰਾਹੀਂ ਲੋੜੀਂਦੀ ਭਰਤੀ ਕੀਤੀ ਗਈ ਸੀ | ਇਨ੍ਹਾਂ ਮੁਲਾਜਮਾਂ ਦੇ ਸੇਵਾਕਾਲ ਵਿਚ ਹਰ ਸਾਲ ਵਾਧਾ ਕੀਤਾ ਜਾਂਦਾ ਰਿਹਾ ਹੈ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਮੀਟਿੰਗ ਕਰ ਕੇ ਕੀਤੀਆਂ ਵਿਚਾਰਾਂ

ਜ਼ੀਰਾ, 16 ਮਈ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਵਾਸੀਆਂ ਦੇ ਪਿਆਰ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਕਾਰਨ ਪਾਰਟੀ ਨੂੰ ਸੂਬੇ ਅੰਦਰ ਰਿਕਾਰਡ ਜਿੱਤ ਮਿਲੀ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਹਰ ਵਰਕਰ ਇਸੇ ਤਰ੍ਹਾਂ ਹੀ ...

ਪੂਰੀ ਖ਼ਬਰ »

ਖੇਤਾਂ 'ਚੋਂ ਮੋਟਰਾਂ, ਕੇਬਲਾਂ ਚੋਰੀ ਕਰਨ 'ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ

ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਖੇਤਾਂ ਵਿਚੋਂ ਕੇਬਲਾਂ, ਮੋਟਰਾਂ ਤੇ ਟਰਾਂਸਫ਼ਾਰਮਰਾਂ ਦਾ ਕੀਮਤੀ ਸਾਮਾਨ ਚੋਰੀ ਹੋਣ ਸੰਬੰਧੀ ਗੁਰੂਹਰਸਹਾਏ ਪੁਲਿਸ ਨੇ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ...

ਪੂਰੀ ਖ਼ਬਰ »

ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਇਕ ਕਾਬੂ

ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ ਪ੍ਰਸ਼ੋਤਮ ਬੱਲ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਾਜਾਇਜ਼ ...

ਪੂਰੀ ਖ਼ਬਰ »

ਮਾਮਲਾ ਸਿੱਖ ਭਾਵਨਾਵਾਂ ਨੂੰ ਭੜਕਾਉਣ ਦਾ

ਫ਼ਿਰੋਜ਼ਪੁਰ, 16 ਮਈ (ਗੁਰਿੰਦਰ ਸਿੰਘ)- ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਇਕ ਕਲਿੱਪ ਵਿਚ ਹਾਸਰਸ ਕਲਾਕਾਰ ਭਾਰਤੀ ਸਿੰਘ ਵਲੋਂ ਰਿਆਲਟੀ ਸ਼ੋਅ ਵਿਚ ਦਾੜ੍ਹੀ ਅਤੇ ਮੁੱਛਾਂ 'ਤੇ ਕੀਤੀ ਭੱਦੀ ਟਿੱਪਣੀ ਦੇ ਵਿਰੋਧ ਵਿਚ ਅੱਜ ਸਿੱਖ ਸਟੂਡੈਂਟਸ ਫੈਡਰੇਸ਼ਨ ...

ਪੂਰੀ ਖ਼ਬਰ »

ਵਿਧਾਇਕ ਦਹੀਆ ਨੇ ਸਫ਼ਾਈ ਸੇਵਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਮਮਦੋਟ, 16 ਮਈ (ਸੁਖਦੇਵ ਸਿੰਘ ਸੰਗਮ)- ਸੂਬਾ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਨੇ ਨਗਰ ਪੰਚਾਇਤ ਮਮਦੋਟ ਦੇ ਅਧੀਨ ਕੰਮ ਕਰ ਰਹੇ ਸਫ਼ਾਈ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਅੰਦਰ ਨਸ਼ੀਲੇ ਪਦਾਰਥ ਸੁੱਟਣ ਪਹੁੰਚੇ 2 ਕਾਬੂ, ਪਿਸਤੌਲ, ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ

ਫ਼ਿਰੋਜ਼ਪੁਰ, 16 ਮਈ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਅੰਦਰ ਬੰਦ ਕੈਦੀਆਂ ਲਈ ਮੋਬਾਈਲ ਫ਼ੋਨ ਤੇ ਨਸ਼ੀਲੇ ਪਦਾਰਥਾਂ ਦੇ ਬਾਹਰੋਂ ਪੈਕਟ ਸੁੱਟਣ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਨੇ ਬੀਤੀ ਰਾਤ ਜੇਲ੍ਹ ਅੰਦਰ ਨਸ਼ੀਲੇ ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ ਪਾਸਪੋਰਟ ਲਈ ਅਪਲਾਈ ਕਰਨ ਵਾਲਿਆਂ ਲਈ ਖੁਸ਼ਖ਼ਬਰੀ

ਅੰਮਿ੍ਤਸਰ, 16 ਮਈ (ਰਾਜੇਸ਼ ਕੁਮਾਰ ਸ਼ਰਮਾ)-ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ | ਹੁਣ ਪਾਸਪੋਰਟ ਲਈ ਅਪਲਾਈ ਕਰਨ ਤੋਂ ਬਾਅਦ ਤਸਦੀਕ ਲਈ ਉਡੀਕ ਦਾ ਸਮਾਂ ਘੱਟ ਗਿਆ ਹੈ | ਖੇਤਰੀ ਪਾਸਪੋਰਟ ਦਫ਼ਤਰ, ਅੰਮਿ੍ਤਸਰ ਵਲੋਂ ਬਿਨੈਕਾਰਾਂ ਦੇ ਬਕਾਇਆ ਕੰਮਾਂ ਦਾ ...

ਪੂਰੀ ਖ਼ਬਰ »

ਪਿੰਡ ਬੱਗੇਵਾਲਾ 'ਚ ਸ਼ਾਮਲਾਤ ਜ਼ਮੀਨ ਦਾ ਕਬਜ਼ਾ ਲੈਣ ਆਇਆ ਪ੍ਰਸ਼ਾਸਨ ਮੁੜਿਆ ਬੇਰੰਗ

ਆਰਿਫ਼ ਕੇ, 16 ਮਈ (ਬਲਬੀਰ ਸਿੰਘ ਜੋਸਨ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਪੰਚਾਇਤੀ ਤੇ ਸ਼ਾਮਲਾਟ ਜ਼ਮੀਨਾਂ ਦੇ ਕਬਜ਼ੇ ਪੰਚਾਇਤੀ ਰਾਜ ਵਲੋਂ ਵੱਡੀ ਪੱਧਰ 'ਤੇ ਛੁਡਾਏ ਜਾ ਰਹੇ ਹਨ, ਜਿਸ ਤਹਿਤ ਅੱਜ ਕਸਬਾ ਆਰਿਫ਼ ਕੇ ਦੇ ਨਜ਼ਦੀਕੀ ਪਿੰਡ ਬੱਗੇ ਵਾਲਾ 'ਚ ਸ਼ਾਮਲਾਟ ਜ਼ਮੀਨ ਦਾ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਉਣ ਗਏ ਅਧਿਕਾਰੀਆਂ ਨੂੰ ਕਿਸਾਨਾਂ ਨੇ ਬੇਰੰਗ ਮੋੜਿਆ

ਮਮਦੋਟ, 16 ਮਈ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਸੁੰਦਰ ਵਾਲੇ ਝੁੱਗੇ ਵਿਖੇ ਪੰਜ ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਉਣ ਲਈ ਪ੍ਰਸ਼ਾਸਨ ਵਲੋਂ ਬੀ.ਡੀ.ਪੀ.ਓ ਮਮਦੋਟ ਵਿਪਨ ਕੁਮਾਰ, ਡੀ.ਐੱਸ.ਪੀ ਫ਼ਿਰੋਜ਼ਪੁਰ ਅਤੇ ਐੱਸ.ਐੱਚ.ਓ ਮਮਦੋਟ ਮੋਹਿਤ ਧਵਨ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਰਾਜਾ ਵੜਿੰਗ ਵਲੋਂ ਐਲਾਨੇ ਮੁੱਦਕੀ ਬੱਸ ਅੱਡੇ ਦੀ ਛਾਂ ਮਾਣਨ ਲਈ ਤਰਸ ਰਹੀਆਂ ਨੇ ਸਵਾਰੀਆਂ

ਮੁੱਦਕੀ, 16 ਮਈ (ਭੁਪਿੰਦਰ ਸਿੰਘ)- ਕਾਂਗਰਸ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਦੋਂ ਹਲਕਾ ਵਿਧਾਇਕਾ ਬੀਬਾ ਸਤਿਕਾਰ ਕੌਰ ਗਹਿਰੀ ਦੀ ਮੌਜੂਦਗੀ ਵਿਚ ਕਸਬਾ ਮੁੱਦਕੀ ਵਿਚ 3.70 ਲੱਖ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਬੱਸ ਅੱਡੇ ਦਾ 27 ਦਸੰਬਰ ...

ਪੂਰੀ ਖ਼ਬਰ »

ਵਿਸ਼ਵ ਡੇਂਗੂ ਦਿਵਸ ਮਨਾਇਆ

ਕੁੱਲਗੜ੍ਹੀ, 16 ਮਈ (ਸੁਖਜਿੰਦਰ ਸਿੰਘ ਸੰਧੂ)- ਸਿਵਲ ਸਰਜਨ ਫ਼ਿਰੋਜ਼ਪੁਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਫ਼ਿਰੋਜ਼ਸ਼ਾਹ ਡਾ: ਵਨੀਤਾ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਸ਼ੇਰਖਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ਵ ਡੇਂਗੂ ਦਿਵਸ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਰਕਾਰੀ ਹਾਈ ਸਕੂਲ ਲਹਿਰਾ ਰੋਹੀ ਵਿਖੇ ਸੈਮੀਨਾਰ

ਜ਼ੀਰਾ, 16 ਮਈ (ਜੋਗਿੰਦਰ ਸਿੰਘ ਕੰਡਿਆਲ)- ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਏਕਤਾ ਉੱਪਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹੋਈ ਜ਼ਿਲ੍ਹਾ ਪੱਧਰੀ ਮਹੀਨੇਵਾਰ ਬੈਠਕ

ਫ਼ਿਰੋਜ਼ਪੁਰ, 16 ਮਈ (ਕੁਲਬੀਰ ਸਿੰਘ ਸੋਢੀ)- ਕਿਸਾਨੀ ਮੱੁਦਿਆਂ ਨੂੰ ਹੱਲ ਕਰਵਾਉਣ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਬੈਠਕ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿਚ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਵੱਡੀ ਸੰਖਿਆ ਵਿਚ ...

ਪੂਰੀ ਖ਼ਬਰ »

ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਆ

ਜ਼ੀਰਾ, 16 ਮਈ (ਮਨਜੀਤ ਸਿੰਘ ਢਿੱਲੋਂ)-ਝੋਨੇ ਦੀ ਸਿੱਧੀ ਬਿਜਾਈ ਨਾਲ ਹੋਣ ਵਾਲੇ ਲਾਭਾਂ ਅਤੇ ਘੱਟ ਖ਼ਰਚ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਜ਼ੀਰਾ ਵਲੋਂ ਡਾ: ਲਖਵਿੰਦਰ ਸਿੰਘ ਸਿੱਧੂ ਖੇਤੀਬਾੜੀ ਅਫ਼ਸਰ ਜ਼ੀਰਾ ਦੀ ਅਗਵਾਈ ਵਿਚ ਪਿੰਡ ...

ਪੂਰੀ ਖ਼ਬਰ »

ਬਿਜਲੀ ਦਫ਼ਤਰ ਗੁਰੂਹਰਸਹਾਏ ਵਿਖੇ ਧਰਨਾ ਭਲਕੇ

ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਸਬ-ਡਵੀਜਨ ਗੁਰੂਹਰਸਹਾਏ ਦੇ ਪ੍ਰਧਾਨ ਸਾਥੀ ਰਵਿੰਦਰ ਸਿੰਘ ਤੇ ਸਕੱਤਰ ਸਾਥੀ ਬਲਵੀਰ ਕੁਮਾਰ ਨੇ ਸਾਂਝਾ ਪੈੱ੍ਰਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਉਪ ਮੰਡਲ ਅਫ਼ਸਰ ...

ਪੂਰੀ ਖ਼ਬਰ »

ਕੌਮੀ ਡੇਂਗੂ ਦਿਵਸ ਮਨਾ ਲੋਕਾਂ ਨੂੰ ਕੀਤਾ ਜਾਗਰੂਕ

ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ)- ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡੇਂਗੂ ਦਿਵਸ ਪਿੰਡ ਕੋਹਰ ਸਿੰਘ ਵਾਲਾ ਦੇ ਬਾਬਾ ਕਾਲਾ ਮਾਹਿਰ ਡੇਰੇ 'ਤੇ ਮਨਾਇਆ ਗਿਆ | ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰੀਤਮ ਸਿੰਘ (ਸਿਹਤ ਸੁਪਰਵਾਈਜ਼ਰ) ਨੇ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਤੋਂ ਬਚਾਅ ਲਈ ਸਕੂਲੀ ਬੱਚਿਆਂ ਤੇ ਲੋਕਾਂ ਨੂੰ ਕੀਤਾ ਜਾਗਰੂਕ

ਗੋਲੂ ਕਾ ਮੋੜ, 16 ਮਈ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਬਲਾਕ ਗੁਰੂਹਰਸਹਾਏ ਦੇ ਵੱਖ-ਵੱਖ ਸਕੂਲਾਂ ਵਿਚ ਡੇਂਗੂ ਅਤੇ ਚਿਕਨਗੁਨੀਆ ਜਾਗਰੂਕਤਾ ਕੈਂਪ ਲਗਾਏ ਗਏ | ਇਸ ਲੜੀ ਤਹਿਤ ...

ਪੂਰੀ ਖ਼ਬਰ »

ਕਿਸਾਨਾਂ ਨੂੰ ਅਗਜ਼ਨੀ ਘਟਨਾਵਾਂ ਰੋਕਣ ਲਈ ਸੇਧ ਦਿੱਤੀ ਜਾਵੇ -ਧਾਲੀਵਾਲ

ਫ਼ਿਰੋਜ਼ਸ਼ਾਹ, 16 ਮਈ (ਸਰਬਜੀਤ ਸਿੰਘ ਧਾਲੀਵਾਲ)- ਭਾਵੇਂ ਸੂਬਾ ਸਰਕਾਰ ਵਲੋਂ ਕਣਕ-ਝੋਨੇ ਦੇ ਨਾੜ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ, ਪਰ ਵੋਟ ਰਾਜਨੀਤੀ ਤਹਿਤ ਕਣਕ-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ 'ਤੇ ਕੋਈ ਸਖ਼ਤ ਕਾਰਵਾਈ ਨਾ ਕੀਤੇ ਜਾਣ 'ਤੇ ਆਏ ...

ਪੂਰੀ ਖ਼ਬਰ »

ਕਿਸਾਨਾਂ ਪਿੰਡ ਬੱਗੇਵਾਲਾ ਦੇ ਕਿਸਾਨਾਂ ਦੀ ਜ਼ਮੀਨ ਬਚਾਉਣ ਖ਼ਾਤਰ ਖੋਲਿ੍ਹਆ ਮੋਰਚਾ

ਆਰਿਫ਼ ਕੇ, 16 ਮਈ (ਬਲਬੀਰ ਸਿੰਘ ਜੋਸਨ)- ਕਸਬਾ ਆਰਿਫ਼ ਕੇ ਦੇ ਨਜ਼ਦੀਕ ਪੈਂਦੇ ਪਿੰਡ ਬੱਗੇਵਾਲਾ ਵਿਖੇ ਕਿਸਾਨਾਂ ਦੀ ਜ਼ਮੀਨ ਨੂੰ ਬਚਾਉਣ ਲਈ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਖਿਲਾਰਾ ਸਿੰਘ ਪੰਨੂ ਅਤੇ ਸਤਨਾਮ ਸਿੰਘ ਵਾਹਕਾ ਦੀ ਅਗਵਾਈ ਹੇਠ ਧਰਨਾ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਤਹਿਸੀਲ ਕੰਪਲੈਕਸ 'ਚ ਪਖਾਨੇ ਨਾ ਹੋਣ ਕਾਰਨ ਲੋਕ ਹੁੰਦੇ ਹਨ ਪ੍ਰੇਸ਼ਾਨ

ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਇਹ ਦਾਅਵੇ ਅਕਸਰ ਹੀ ਖੋਖਲੇ ਸਾਬਤ ਹੁੰਦੇ ਹਨ, ਜਿਸ ਦੀ ਤਾਜ਼ਾ ਮਿਸਾਲ ਗੁਰੂਹਰਸਹਾਏ ਦੇ ਤਹਿਸੀਲ ਕੰਪਲੈਕਸ ਵਿਚ ਦੇਖਣ ਨੂੰ ਮਿਲ ਸਕਦੀ ਹੈ, ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮ ਸਾਂਝੀ ਐਕਸ਼ਨ ਕਮੇਟੀ ਦੀ ਮੀਟਿੰਗ

ਫ਼ਿਰੋਜ਼ਪੁਰ, 16 ਮਈ (ਤਪਿੰਦਰ ਸਿੰਘ)- ਪੰਜਾਬ ਰੋਡਵੇਜ਼/ਪਨਬੱਸ ਦੀ ਸਾਂਝੀ ਐਕਸ਼ਨ ਕਮੇਟੀ ਦੀ ਮੀਟਿੰਗ ਗੁਰਜੀਤ ਸਿੰਘ ਬਰਾੜ ਕਨਵੀਨਰ ਦੀ ਪ੍ਰਧਾਨਗੀ ਹੇਠ ਡਾਇਰੈਕਟਰ ਸਟੇਟ ਟਰਾਂਸਪੋਰਟ ਨਾਲ ਬੜੇ ਸ਼ਾਂਤ ਮਾਹੌਲ ਵਿਚ ਹੋਈ | ਮੀਟਿੰਗ ਵਿਚ ਵਰਕਰਾਂ ਦੀਆਂ ਮੰਗਾਂ ...

ਪੂਰੀ ਖ਼ਬਰ »

ਮਾਨਵਤਾ ਦੇ ਭਲੇ ਲਈ ਕਣਕ ਦੇ ਨਾੜ ਨੂੰ ਅੱਗ ਲਾਉਣ ਦੀ ਬਜਾਏ ਰੁੱਖ ਲਗਾਏ ਜਾਣ-ਆਗੂ

ਜ਼ੀਰਾ, 16 ਮਈ (ਮਨਜੀਤ ਸਿੰਘ ਢਿੱਲੋਂ)-ਅੰਨਦਾਤੇ ਨੇ ਨਾ ਸਿਰਫ ਪੰਜਾਬ, ਸਗੋਂ ਦੇਸ਼ ਦੇ ਅੰਨ ਭੰਡਾਰ ਵਿਚ ਵੱਡਾ ਯੋਗਦਾਨ ਪਾਇਆ ਪਰ ਅੱਜ ਕੁਝ ਲੋਕਾਂ ਦੀਆਂ ਗਲਤੀਆਂ ਕਾਰਨ ਅਸੀਂ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਅਸੀਂ ਕਈ ਮਨੁੱਖਾਂ ਅਤੇ ਪੰਛੀਆਂ ਦੀਆਂ ...

ਪੂਰੀ ਖ਼ਬਰ »

ਰਾਏ ਸਿੱਖ ਬਰਾਦਰੀ ਦੇ ਆਗੂਆਂ ਦੀ ਬਰਾਦਰੀ ਦੇ ਅਹਿਮ ਮੁੱਦਿਆਂ 'ਤੇ ਹੋਈ ਮੀਟਿੰਗ

ਗੋਲੂ ਕਾ ਮੋੜ, 16 ਮਈ (ਸੁਰਿੰਦਰ ਸਿੰਘ ਪੁਪਨੇਜਾ)- ਰਾਏ ਸਿੱਖ ਸਮਾਜ ਦੇ ਆਗੂਆਂ ਦੀ ਮੀਟਿੰਗ ਬਰਾਦਰੀ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੰਬੰਧੀ ਪਿੰਡ ਵਾਸਲ ਮੋਹਨ ਕੇ (ਗੋਲੂ ਕਾ ਮੋੜ) ਵਿਖੇ ਕੀਤੀ ਗਈ, ਜਿਸ ਦੀ ਅਗਵਾਈ ਹੰਸਾਂ ਸਿੰਘ ਕਾਮਰੇਡ ਪੰਜਾਬ ਪ੍ਰਧਾਨ ਆਲ ਇੰਡੀਆ ...

ਪੂਰੀ ਖ਼ਬਰ »

ਡਾ: ਤੇਜਿੰਦਰ ਕੌਰ ਧਾਲੀਵਾਲ ਦਾ ਸਨਮਾਨ

ਤਲਵੰਡੀ ਭਾਈ, 16 ਮਈ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸੁਹਿਰਦ ਪ੍ਰਬੰਧਾਂ ਅਤੇ ਪਿ੍ੰਸੀਪਲ ਡਾ: ਗੁਰਵੀਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ 29 ਨੂੰ ਹੋਵੇਗੀ ਪ੍ਰਵੇਸ਼ ਪ੍ਰੀਖਿਆ-ਬਰਾੜ

ਫ਼ਿਰੋਜ਼ਸ਼ਾਹ, 16 ਮਈ (ਸਰਬਜੀਤ ਸਿੰਘ ਧਾਲੀਵਾਲ)- ਸੂਬਾ ਸਰਕਾਰ ਵਲੋਂ ਸਥਾਪਿਤ ਮੈਰੀਟੋਰੀਅਸ ਸਕੂਲਾਂ ਵਿਚ ਗਿਆਰ੍ਹਵੀਂ ਵਿਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ 29 ਮਈ ਨੂੰ ਹੋਵੇਗੀ | ਮੈਡੀਕਲ ਨਾਨ ਮੈਡੀਕਲ ਅਤੇ ਕਾਮਰਸ ਵਿਚ ਦਾਖ਼ਲੇ ਦੇ ਚਾਹਵਾਨ ਵਿਦਿਆਰਥੀ ਉਕਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਹਾਮਦ ਵਾਲਾ ਉਤਾੜ ਕਮੇਟੀ ਦਾ ਗਠਨ

ਖੋਸਾ ਦਲ ਸਿੰਘ, 16 ਮਈ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਵੱਖ-ਵੱਖ ਪਿੰਡਾਂ ਦੀਆਂ ਕੀਤੀਆਂ ਜਾ ਰਹੀਆਂ ਇਕਾਈਆਂ ਦੇ ਗਠਨ ਤਹਿਤ ਅੱਜ ਯੂਨੀਅਨ ਆਗੂਆਂ ਦੀ ਇਕ ਅਹਿਮ ਮੀਟਿੰਗ ਪਿੰਡ ਹਾਮਦਵਾਲਾ ਉਤਾੜ ਵਿਖੇ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਐਮ.ਐੱਸ.ਸੀ. ਦੇ ਪਹਿਲੇ ਸਮੈਸਟਰ ਦੀ ਪੀ੍ਰਖਿਆ 'ਚ ਰਹੀਆਂ ਅੱਵਲ

ਫ਼ਿਰੋਜ਼ਪੁਰ, 16 ਮਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਪੀ.ਜੀ ਕੋਰਸ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸਭ ਤੋਂ ਵਧੀਆ ਰਿਹਾ | ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਅਤੇ ਕਾਰਜਕਾਰੀ ਪਿ੍ੰਸੀਪਲ ਡਾ: ਸੰਗੀਤਾ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਜੇਕਰ ਕਿਸੇ ਕਬਾੜੀਏ ਨੇ ਤੇਲ ਜਾਂ ਕੇਬਲ ਤਾਰਾਂ ਖ਼ਰੀਦੀਆਂ ਤਾਂ ਉਸ ਵਿਰੁੱਧ ਸੰਘਰਸ਼ ਵਿੱਢਾਂਗੇ-ਕਿਸਾਨ ਆਗੂ

ਜ਼ੀਰਾ, 16 ਮਈ (ਮਨਜੀਤ ਸਿੰਘ ਢਿੱਲੋਂ)-ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜ਼ੀਰਾ ਨੇੜਲੇ ਪਿੰਡ ਮੇਹਰ ਸਿੰਘ ਵਾਲਾ ਦੇ ਗੁਰਦੁਆਰਾ ਸ਼ੀਹਣੀ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਕਿਯੂ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਗੁਲਜ਼ਾਰ ਸਿੰਘ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX