ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਬਠਿੰਡਾ

ਟਰਾਂਸਪੋਰਟ ਮੰਤਰੀ ਵਲੋਂ ਬਠਿੰਡਾ ਆਰ. ਟੀ. ਏ. ਦਫ਼ਤਰ 'ਚ ਅਚਾਨਕ ਛਾਪੇਮਾਰੀ ਦੌਰਾਨ ਪਾਈਆਂ ਊਣਤਾਈਆਂ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਚਾਨਕ ਬਠਿੰਡਾ ਦੇ ਆਰ. ਟੀ. ਏ. ਦਫ਼ਤਰ 'ਚ ਛਾਪਾਮਾਰੀ ਕੀਤੀ, ਜਿੱਥੇ ਰਿਕਾਰਡ ਘੋਖਣ 'ਤੇ ਆਰ. ਟੀ. ਏ. ਦਫ਼ਤਰ ਦੇ ਕੰਮਕਾਜ ਵਿਚ ਕਈ ਤਰ੍ਹਾਂ ਦੀਆਂ ਊਣਤਾਈਆਂ ਪਾਈਆਂ ਗਈਆਂ ਹਨ | ਇਹੀ ਨਹੀਂ, ਆਰ. ਟੀ. ਏ. ਦਫ਼ਤਰ ਵਿਚ ਬੈਠੇ ਨਿੱਜੀ ਬੱਸ ਘਰਾਣੇ ਦੇ ਕਰਿੰਦਿਆਂ ਨੂੰ ਦੇਖ ਕੇ ਮੰਤਰੀ ਲਾਲ-ਪੀਲੇ ਹੋ ਗਏ ਤੇ ਉਨ੍ਹਾਂ ਦੀ ਕਾਫ਼ੀ ਝਾੜ-ਝੰਬ ਕੀਤੀ | ਟਰਾਂਸਪੋਰਟ ਮੰਤਰੀ ਵਲੋਂ ਟਾਈਮ ਟੇਬਲ ਜਾਰੀ ਕਰਨ ਅਤੇ ਪਰਮਿਟ ਦੇਣ ਵਿਚ ਬੇਨਿਯਮੀਆਂ ਨੂੰ ਲੈ ਕੇ ਵੀ ਦਫ਼ਤਰੀ ਸਟਾਫ਼ ਦੀ ਖਿਚਾਈ ਕੀਤੀ ਹੈ | ਉਨ੍ਹਾਂ ਵਲੋਂ ਪ੍ਰਮੁੱਖ ਸਕੱਤਰ ਨੂੰ ਸਕੱਤਰ ਆਰ. ਟੀ. ਏ. ਵਿਰੁੱਧ ਜਾਂਚ ਕਰਨ ਦੇ ਹੁਕਮ ਦਿੱਤੇ ਗਏ, ਜਿਸ ਦੀ ਇਕ ਹਫ਼ਤੇ 'ਚ ਰਿਪੋਰਟ ਮੰਗੀ ਗਈ ਹੈ | ਉਨ੍ਹਾਂ ਬਠਿੰਡਾ ਦੇ ਮੁੱਖ ਬੱਸ ਅੱਡੇ ਦਾ ਦੌਰਾ ਕਰਕੇ ਸਵਾਰੀਆਂ ਨਾਲ ਗੱਲਬਾਤ ਵੀ ਕੀਤੀ ਗਈ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਬਠਿੰਡਾ ਦੇ ਆਰ. ਟੀ. ਏ. ਦਫ਼ਤਰ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਨ੍ਹਾਂ ਦੀ ਜਾਂਚ ਲਈ ਉਹ ਅੱਜ ਅਚਾਨਕ ਆਰ. ਟੀ. ਏ. ਦਫ਼ਤਰ ਪੁੱਜੇ ਹਨ | ਉਨ੍ਹਾਂ ਕਿਹਾ ਕਿ ਦਫ਼ਤਰ ਵਲੋਂ ਬੱਸਾਂ ਦੀ ਬਣਾਈ ਸਮਾਂ ਸਾਰਨੀ 'ਚ ਬੇਨਿਯਮੀਆਂ ਪਾਈਆਂ ਗਈਆਂ, ਕਈ ਪਰਮਿਟ ਨਾਜਾਇਜ਼ ਜਾਰੀ ਕੀਤੇ ਗਏ ਹਨ ਤੇ ਕਈ ਅਸਲ ਅਪ੍ਰੇਟਰਾਂ ਨੂੰ ਪਰਮਿਟ ਨਹੀਂ ਦਿੱਤੇ ਗਏ ਤੇ ਕਈਆਂ ਨੂੰ ਸਮਾਂ ਸਾਰਣੀ 'ਚ ਬਣਦੀ ਥਾਂ ਨਹੀਂ ਦਿੱਤੀ ਗਈ, ਜਿਸ ਨੂੰ ਛੇਤੀ ਦਰੁਸਤ ਕਰਨ ਦੀ ਹਦਾਇਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਆਰ. ਟੀ. ਏ. ਦਫ਼ਤਰ 'ਚ ਨਿੱਜੀ ਬੱਸ ਅਪ੍ਰੇਟਰਾਂ ਦੇ ਕਬਜ਼ੇ ਦੀ ਗੱਲ ਉਸ ਸਮੇਂ ਸੱਚ ਸਾਬਤ ਹੋਈ, ਜਦੋਂ ਦਫ਼ਤਰ 'ਚ ਛਾਪੇਮਾਰੀ ਦੌਰਾਨ ਉੱਥੇ ਨਿਊ ਦੀਪ, ਆਰਬਿਟ ਤੇ ਹੋਰ ਨਿੱਜੀ ਬੱਸ ਘਰਾਣਿਆਂ ਦੇ ਕਰਿੰਦੇ ਬੈਠੇ ਪਾਏ ਗਏ | ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਗੈਰ ਟੈਕਸ ਭਰੇ ਕੋਈ ਬੱਸ ਸੜਕਾਂ 'ਤੇ ਨਹੀਂ ਦੌੜਨ ਦਿੱਤੀ ਜਾਵੇਗੀ, ਜੇਕਰ ਫਿਰ ਵੀ ਇਹ ਬੱਸਾਂ ਸੜਕਾਂ 'ਤੇ ਚੜ੍ਹੀਆਂ ਤਾਂ ਬੰਦ ਕਰ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਨਿੱਜੀ ਟਰਾਂਸਪੋਰਟ ਘਰਾਣਿਆਂ ਵਲੋਂ ਸਰਕਾਰੀ ਬੱਸਾਂ ਨਾਲ ਕੀਤੀ ਜਾਂਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਸਰਕਾਰੀ ਟਰਾਂਸਪੋਰਟ ਦੀ ਬਹਾਲੀ ਸਬੰਧੀ ਭੁੱਲਰ ਨੇ ਕਿਹਾ ਕਿ ਹੁਣ ਤੱਕ ਵੱਡੇ ਨਿੱਜੀ ਟਰਾਂਸਪੋਰਟ ਘਰਾਣਿਆਂ ਨਾਲ ਸਬੰਧਿਤ ਸਰਕਾਰਾਂ ਰਹੀਆਂ ਹਨ, ਜਿਨ੍ਹਾਂ ਦੀਆਂ ਮਨਮਰਜ਼ੀਆਂ ਨੇ ਸਾਰਾ ਤਾਣਾ-ਬਾਣਾ ਉਲਝਾ ਰੱਖਿਆ, ਜਿਸ ਦੇ ਸੁਧਾਰ ਲਈ ਯਤਨ ਜਾਰੀ ਹਨ | ਸਮਾਂ-ਸਾਰਣੀ ਸਬੰਧੀ ਹਾਈਕੋਰਟ 'ਚ ਦਰਖਾਸਤ ਦਾਖ਼ਲ ਕੀਤੀ ਹੈ ਤੇ ਸਾਰਣੀ ਸਹੀ ਬਣਾ ਰਹੇ ਹਾਂ |
ਨਿਊ ਦੀਪ ਬੱਸ ਦੇ ਮਾਲਕ ਦੇ ਭਰਾ ਨਾਲ ਮੰਤਰੀ ਦੀ ਤਲਖਬਾਜ਼ੀ ਦੀ ਚਰਚਾ-
ਇਸ ਦੌਰਾਨ ਆਰ. ਟੀ. ਏ. ਦਫ਼ਤਰ 'ਚ ਬੈਠੇ ਨਿਊ ਦੀਪ ਬੱਸ ਕੰਪਨੀ ਦੇ ਮਾਲਕ ਦੇ ਭਰਾ ਸੰਨੀ ਢਿੱਲੋਂ ਨਾਲ ਟਰਾਂਸਪੋਰਟ ਮੰਤਰੀ ਦੀ ਤਲਖਬਾਜ਼ੀ ਵੀ ਹੋਈ ਦੱਸੀ ਜਾ ਰਹੀ, ਜਿਸ ਬਾਅਦ ਮੰਤਰੀ ਵਲੋਂ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੂੰ ਸਕੱਤਰ ਆਰ. ਟੀ. ਏ. ਵਿਰੁੱਧ ਜਾਂਚ ਦੇ ਹੁਕਮ ਦਿੱਤੇ ਗਏ ਤੇ ਇਕ ਹਫ਼ਤੇ 'ਚ ਰਿਪੋਰਟ ਮੰਗੀ ਗਈ ਹੈ |

ਧੋਬੀਆਣਾ ਬਸਤੀ ਸਥਿਤ ਤਿੰਨ ਘਰਾਂ 'ਤੇ ਚੱਲੀਆਂ ਇੱਟਾਂ ਤੇ ਤਲਵਾਰਾਂ

ਬਠਿੰਡਾ, 16 ਮਈ (ਪੱਤਰ ਪ੍ਰੇਰਕ)-ਬਠਿੰਡਾ ਦੀ ਧੋਬੀਆਣਾ ਬਸਤੀ ਵਿਚ ਕੁਝ ਵਿਅਕਤੀਆਂ ਵਲੋਂ ਰਾਤ ਸਮੇਂ ਤਿੰਨ ਘਰਾਂ 'ਤੇ ਇੱਟਾਂ-ਰੋੜੇ ਚਲਾਏ ਗਏ ਤੇ ਤਲਵਾਰਾਂ ਨਾਲ ਵੀ ਹਮਲਾ ਕੀਤਾ ਗਿਆ ਹੈ | ਭਾਵੇਂ ਹਮਲੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਹਿ ਗਿਆ, ਪਰ ਲੋਕਾਂ ਦਾ ਕਾਫ਼ੀ ...

ਪੂਰੀ ਖ਼ਬਰ »

ਬਹਿਮਣ ਕੌਰ ਸਿੰਘ ਵਾਲਾ ਤੋਂ ਕਾਰ ਸਵਾਰ ਨੂੰ ਅਗਵਾ ਕਰਨ ਦੀ ਵਾਰਦਾਤ ਨਿਕਲੀ ਝੂਠ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੁਲਿਸ ਨੇ ਲੰਘੇ ਦਿਨ ਪਿੰਡ ਬਹਿਮਣ ਕੌਰ ਸਿੰਘ ਵਾਲਾ ਤੋਂ ਇਕ ਕਾਰ ਸਵਾਰ ਨੂੰ ਅਗਵਾ ਕਰਨ ਦੇ ਮਾਮਲੇ ਦੀ ਗੁੱਥੀ ਸੁਲਝਾਉਂਦੇ ਹੋਏ ਸਾਜਿਸ਼ਕਰਤਾ ਸਮੇਤ ਦੋ ਜਣਿਆਂ ਨੂੰ ਗਿ੍ਫ਼ਤਾਰ ਕਰ ਲਿਆ, ਜਦਕਿ ਉਨ੍ਹਾਂ ਦੇ 6 ਸਾਥੀਆਂ ਦੀ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ (ਚਾਹਲ) ਨੇ ਸੀ. ਐੱਮ. ਡੀ. ਬਲਦੇਵ ਸਿੰਘ ਸਰਾਂ ਨੂੰ ਦਿੱਤਾ ਮੰਗ ਪੱਤਰ

ਲਹਿਰਾ ਮੁਹੱਬਤ, 16 ਮਈ (ਭੀਮ ਸੈਨ ਹਦਵਾਰੀਆ)-ਇੰਪਲਾਈਜ਼ ਫੈਡਰੇਸ਼ਨ (ਚਾਹਲ) ਦੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਮੁਲਾਜ਼ਮ ਆਗੂਆਂ ਬਲਜੀਤ ਸਿੰਘ ਬਰਾੜ, ਰਜਿੰਦਰ ਸਿੰਘ ਨਿੰਮਾ ਤੇ ਗੁਰਦੀਪ ਸਿੰਘ ਦਾ ਵਫ਼ਦ ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ...

ਪੂਰੀ ਖ਼ਬਰ »

ਤਨਖ਼ਾਹਾਂ 'ਤੇ ਰੋਕ ਲਗਾਉਣ ਦੇ ਵਿਰੋਧ 'ਚ ਜਲ ਸਪਲਾਈ ਠੇਕਾ ਕਾਮਿਆਂ ਵਲੋਂ ਅਰਥੀ ਫੂਕ ਮੁਜ਼ਾਹਰਾ

ਬਠਿੰਡਾ, 16 ਮਈ (ਸੱਤਪਾਲ ਸਿੰਘ ਸਿਵੀਆਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਜਲ ਸਪਲਾਈ ਠੇਕਾ ਕਾਮਿਆਂ ਵਲੋਂ ਇੱਥੇ ਪੰਜਾਬ ਸਰਕਾਰ ਤੇ ਵਿਭਾਗ ਦੇ ਮੁਖੀ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਸ਼ਰ੍ਹੇਆਮ ਵਿਕ ਰਹੇ ਹਨ ਸਿਗਨੇਚਰ ਕੈਪਸੂਲ

ਰਾਮਾਂ ਮੰਡੀ, 16 ਮਈ (ਤਰਸੇਮ ਸਿੰਗਲਾ)-ਰਾਮਾਂ ਮੰਡੀ ਵਿਚ ਨਸ਼ਿਆਂ ਦੀ ਪੂਰਤੀ ਲਈ ਸਿਗਨੇਚਰ ਕੈਪਸੂਲ ਸ਼ਰੇਆਮ ਵਿੱਕ ਰਹੇ ਹਨ ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਖ਼ਤ ਕਦਮ ਚੁੱਕਣ ਦਾ ਦਾਅਵਾ ਕੀਤਾ ਜਾ ਰਿਹਾ ਹੈ | ਨਸ਼ਿਆਂ ...

ਪੂਰੀ ਖ਼ਬਰ »

ਵਿਧਾਇਕਾ ਬਲਜਿੰਦਰ ਕੌਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ

ਰਾਮਾਂ ਮੰਡੀ, 16 ਮਈ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਸਥਾਨਕ ਸ਼ਹਿਰ ਵਿਖੇ ਸੀਵਰੇਜ ਬੋਰਡ ਵਲੋਂ 728 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰੱਖਿਆ | ਵਿਧਾਇਕਾ ...

ਪੂਰੀ ਖ਼ਬਰ »

ਖੇਮੂਆਣਾ 'ਚ ਰਾਤ ਸਮੇਂ ਉੱਡਦੇ ਡਰੋਨ ਕਾਰਨ ਲੋਕਾਂ 'ਚ ਡਰ ਦਾ ਮਾਹੌਲ

ਗੋਨਿਆਣਾ, 16 ਮਈ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਖੇਮੂਆਣਾ 'ਚ ਪਿਛਲੇ ਕਈ ਦਿਨ੍ਹਾਂ ਤੋਂ ਰਾਤ ਸਮੇਂ ਸ਼ੱਕੀ ਹਾਲਤ ਵਿਚ ਡਰੋਨ ਦਿਖਾਈ ਦੇਣ ਨਾਲ ਪਿੰਡ ਵਾਸੀਆਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ਪਿੰਡ ਦੇ ਸਰਪੰਚ ਬਲਜੀਤ ਸਿੰਘ ਸੰਧੂ ਤੇ ...

ਪੂਰੀ ਖ਼ਬਰ »

ਡਾ. ਦਰਪਣ ਆਹਲੂਵਾਲੀਆ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ

ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ)-ਸਥਾਨਕ ਪੁਲਿਸ ਪਾਰਟੀ ਤੇ ਥਾਣਾ ਇੰਚਾਰਜ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਦਿਨ-ਬ-ਦਿਨ ਸ਼ਿਕੰਜਾ ਕੱਸਿਆ ਜਾ ਰਿਹਾ ਹੈ | ਇਸ ਸਬੰਧੀ ਆਈ. ਪੀ. ਅੱੈਸ. ਅਧਿਕਾਰੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਪੁਲਿਸ ...

ਪੂਰੀ ਖ਼ਬਰ »

ਚਿੱਟੇ ਦੇ ਸਮੱਗਲਰਾਂ ਨੂੰ ਜੇਲ੍ਹਾਂ 'ਚ ਡੱਕਣ ਦੀ ਕੀਤੀ ਮੰਗ

ਗੋਨਿਆਣਾ, 16 ਮਈ (ਲਛਮਣ ਦਾਸ ਗਰਗ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਨੇਹੀਆ ਵਾਲਾ ਅੱਗੇ ਥੋਕ ਪੱਧਰ 'ਤੇ ਵੇਚ ਰਹੇ ਚਿੱਟੇ ਦੇ ਸਮਗਲਰਾਂ ਨੂੰ ਜੇਲ੍ਹਾਂ ਵਿਚ ਬੰਦ ਕਰਵਾਉਣ ਲਈ ਧਰਨਾ ਦਿੱਤਾ ਗਿਆ | ਪਿੰਡ ਜੀਦਾ ਤੇ ਹੋਰ ਪਿੰਡਾ ਵਿਚ ਸ਼ਰੇਆਮ ਵਿੱਕ ਰਹੇ ਨਸ਼ਿਆਂ ...

ਪੂਰੀ ਖ਼ਬਰ »

ਲੜਕੀ ਦੀ ਭੇਦ ਭਰੇ ਹਾਲਾਤ 'ਚ ਮੌਤ

ਸੀਂਗੋ ਮੰਡੀ, 16 ਮਈ (ਲੱਕਵਿੰਦਰ ਸ਼ਰਮਾ)-ਸਥਾਨਕ ਕਸਬੇ 'ਚ ਇਕ ਲੜਕੀ ਦੀ ਭੇਦ ਭਰੇ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਹੈ | ਸੂਤਰਾਂ ਅਨੁਸਾਰ ਲੜਕੀ ਲੜਕਿਆਂ ਦੇ ਪਹਿਰਾਵੇ ਵਿਚ ਰਹਿੰਦੀ ਸੀ | ਲੜਕੀ ਦੇ ਭਰਾ ਹਰਦੀਪ ਸਿੰਘ ਨੇ ਦੱਸਿਆ ਕਿ ਤਿੰਨ ਭੈਣ ਭਰਾਵਾਂ ਵਿਚ ਦੂਸਰੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ 7 ਜ਼ਖ਼ਮੀ

ਬਠਿੰਡਾ, 16 ਮਈ (ਅਵਤਾਰ ਸਿੰਘ)-ਸਥਾਨਕ ਜੀ. ਟੀ. ਰੋਡ 'ਤੇ ਰਾਤ ਦੇ ਸਮੇਂ ਇਕ ਤੇਜ਼ ਰਫ਼ਤਾਰ ਇੰਡੀਕਾ ਕਾਰ ਨੇ ਇਕ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ ਅਤੇ ਮੋਟਰ-ਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਅਸੰਤੁਲਿਤ ਹੋਈ ਕਾਰ ਨੇ ਪਲਟੀਆਂ ...

ਪੂਰੀ ਖ਼ਬਰ »

ਕੌਮੀ ਡੇਂਗੂ ਦਿਵਸ 'ਤੇ ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਕੀਤਾ ਜਾਗਰੂਕ

ਰਾਮਾਂ ਮੰਡੀ, 16 ਮਈ (ਤਰਸੇਮ ਸਿੰਗਲਾ)-ਸਥਾਨਕ ਸਿਵਲ ਹਸਪਤਾਲ ਸਟਾਫ਼ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਾ ਗਰਗ ਤੇ ਡਾ. ਦਰਸ਼ਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੌਮੀ ਡੇਂਗੂ ਦਿਵਸ ਮੌਕੇ ਸਿਹਤ ਮੁਲਾਜ਼ਮਾਂ ਵਲੋਂ ਸ਼ਹਿਰ ਵਿਚ ਵੱਖ-ਵੱਖ ਜਨਤਕ ਥਾਵਾਂ 'ਤੇ ਡੇਂਗੂ ...

ਪੂਰੀ ਖ਼ਬਰ »

ਜਪੁਜੀ ਸਾਹਿਬ ਤੇ ਰਹਿਰਾਸ ਸਾਹਿਬ ਦਾ ਪਾਠ ਜ਼ੁਬਾਨੀ ਸੁਣਾਉਣ ਵਾਲੇ ਬੱਚਿਆਂ ਨੂੰ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਭਾਈਰੂਪਾ, 16 ਮਈ (ਵਰਿੰਦਰ ਲੱਕੀ)-ਸਤਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸਕੂਲ ਦੇ ਬੱਚਿਆਂ ਤੋਂ ਜਪੁਜੀ ਸਾਹਿਬ ਤੇ ਰਹਿਰਾਸ ਸਾਹਿਬ ਦਾ ਪਾਠ ਜ਼ੁਬਾਨੀ ਸੁਣਿਆ ਗਿਆ ਤੇ ਸ਼ੁੱਧ ਪਾਠ ਸੁਣਾਉਣ ਵਾਲੇ ਸਕੂਲ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 16 ਮਈ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਐੱਨ.ਐੱਸ.ਐੱਸ ਵਿਭਾਗ ਵਲੋਂ ਡਾ. ਜਤਿੰਦਰ ਸਿੰਘ ਬੱਲ ਪ੍ਰੋ. ਚਾਂਸਲਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਾ. ...

ਪੂਰੀ ਖ਼ਬਰ »

ਦੋ ਸਾਲ ਤੋਂ ਚੋਰੀਆ ਹੋਈਆਂ ਬੈਟਰੀਆਂ ਦਾ ਸੰਤਾਪ ਝੱਲ ਰਹੇ ਹਨ ਖਪਤਕਾਰ
ਚਿੱਟਾ ਹਾਥੀ ਬਣੀ ਮਹਿਮਾ ਸਰਜਾ ਟੈਲੀਫ਼ੋਨ ਐਕਸਚੇਂਜ, ਮੋਬਾਈਲ ਸੇਵਾਵਾਂ ਬੰਦ, ਲੋਕ ਪ੍ਰੇਸ਼ਾਨ

ਬਲਦੇਵ ਸੰਧੂ ਮਹਿਮਾ ਸਰਜਾ, 16 ਮਈ-ਭਾਰਤ ਦੂਰ ਸੰਚਾਰ ਨਿਗਮ ਦੀ ਐਕਸਚੇਂਜ ਮਹਿਮਾ ਸਰਜਾ ਤੋਂ ਟੈਲੀਫ਼ੋਨ ਤੇ ਮੋਬਾਈਲ ਸੇਵਾਵਾਂ ਬੰਦ ਰਹਿਣ ਕਾਰਨ ਖੇਤਰ ਦੇ ਪੰਜ ਪਿੰਡਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਹਿਮਾ ਸਰਜਾ ...

ਪੂਰੀ ਖ਼ਬਰ »

ਔਰਤ ਨੇ ਤਸਕਰਾਂ ਤੋਂ ਲੁੱਟੀ ਕਾਰ ਤੇ ਨਕਦੀ ਪੁਲਿਸ ਵਲੋਂ ਔਰਤ ਤੇ ਸਾਥੀਆਂ 'ਤੇ ਮੁਕੱਦਮਾ ਦਰਜ

ਡੱਬਵਾਲੀ, 16 ਮਈ (ਇਕਬਾਲ ਸਿੰਘ ਸ਼ਾਂਤ)-ਪੰਜਾਬ ਦੀ ਕਥਿਤ ਡੋਡਾ ਪੋਸਤ ਤਸਕਰ ਔਰਤ ਅਤੇ ਉਸਦੇ 3-4 ਨੌਜਵਾਨ ਸਾਥੀਆਂ ਵਲੋਂ ਦੋ ਡੋਡਾ ਪੋਸਤ ਤਸਕਰ ਹਰਿਆਣਵੀ ਦੋਸਤਾਂ ਦੀ ਮਾਰ-ਕੁੱਟ ਕਰਕੇ 9 ਕਿੱਲੋ ਡੋਡਾ ਪੋਸਤ, ਸਵਿਫ਼ਟ ਕਾਰ ਅਤੇ 15 ਹਜ਼ਾਰ ਰੁਪਏ ਦੀ ਲੁੱਟ ਕਰਨ ਦਾ ਮਾਮਲਾ ...

ਪੂਰੀ ਖ਼ਬਰ »

ਔਰਤ ਨੇ ਤਸਕਰਾਂ ਤੋਂ ਲੁੱਟੀ ਕਾਰ ਤੇ ਨਕਦੀ

ਡੱਬਵਾਲੀ, 16 ਮਈ (ਇਕਬਾਲ ਸਿੰਘ ਸ਼ਾਂਤ)-ਪੰਜਾਬ ਦੀ ਕਥਿਤ ਡੋਡਾ ਪੋਸਤ ਤਸਕਰ ਔਰਤ ਅਤੇ ਉਸਦੇ 3-4 ਨੌਜਵਾਨ ਸਾਥੀਆਂ ਵਲੋਂ ਦੋ ਡੋਡਾ ਪੋਸਤ ਤਸਕਰ ਹਰਿਆਣਵੀ ਦੋਸਤਾਂ ਦੀ ਮਾਰ-ਕੁੱਟ ਕਰਕੇ 9 ਕਿੱਲੋ ਡੋਡਾ ਪੋਸਤ, ਸਵਿਫ਼ਟ ਕਾਰ ਅਤੇ 15 ਹਜ਼ਾਰ ਰੁਪਏ ਦੀ ਲੁੱਟ ਕਰਨ ਦਾ ਮਾਮਲਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬੰਦ ਕੈਦੀ ਕੋਲੋਂ ਮੋਬਾਈਲ ਬਰਾਮਦ

ਬਠਿੰਡਾ, 16 ਮਈ (ਵੀਰਪਾਲ ਸਿੰਘ)-ਕੇਂਦਰੀ ਜੇਲ੍ਹ 'ਚ ਬੰਦ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ | ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸੁਪਰਡੈਂਟ ਬਠਿੰਡਾ ਸ਼ਿਵ ਕੁਮਾਰ ਵਲੋਂ ਜੇਲ੍ਹ ਅੰਦਰ ਚੈਕਿੰਗ ਕੀਤੇ ਜਾਣ ਦੀਆਂ ਹਦਾਇਤਾਂ 'ਤੇ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਨੇ ਪ੍ਰੇਰਨਾਦਾਇਕ ਸੈਮੀਨਾਰ ਕਰਵਾਇਆ

ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ)-ਸਥਾਨਕ 'ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ' ਇਲਾਕੇ ਦੀ ਇਕ ਅਜਿਹੀ ਵਿੱਦਿਅਕ ਸੰਸਥਾ ਹੈ, ਜੋ ਆਪਣੇ ਵਿਦਿਆਰਥੀਆਂ ਨੂੰ ਹਰ ਪੱਖ ਤੋਂ ਤਰਾਸ਼ਣ ਲਈ ਯਤਨਸ਼ੀਲ ਰਹਿੰਦੀ ਹੈ | ਇਸੇ ਤਹਿਤ ਸਕੂਲ ਵਿਚ ਦਸਵੀਂ ਤੋਂ ਬਾਰ੍ਹਵੀਂ ਜਮਾਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੌਮੀ ਡੇਂਗੂ ਦਿਵਸ 'ਤੇ ਜਾਗਰੂਕਤਾ ਸੈਮੀਨਾਰ ਲਗਾਇਆ

ਰਾਮਾਂ ਮੰਡੀ, 16 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਵਿਖੇ ਸਿਹਤ ਵਿਭਾਗ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਅਲਕਾ ਗਰਗ ਤੇ ਡਾ. ਦਰਸ਼ਨ ਕੌਰ ਦੀ ਯੋਗ ਅਗਵਾਈ ਹੇਠ ਨੈਸ਼ਨਲ ਡੇਂਗੂ ਡੇ ਮੌਕੇ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਵਿਸਥਾਰ ਪੂਰਵਕ ...

ਪੂਰੀ ਖ਼ਬਰ »

ਤੂੜੀ ਦੇ ਵਧੇ ਭਾਅ ਕਾਰਨ ਕਿਸਾਨਾਂ ਵਲੋਂ ਮੱਕੀ ਦੀ ਕਾਸ਼ਤ ਨੂੰ ਦਿੱਤੀ ਜਾ ਹੀ ਹੈ ਤਰਜੀਹ

ਮਹਿਮਾ ਸਰਜਾ, 16 ਮਈ (ਰਾਮਜੀਤ ਸ਼ਰਮਾ)-ਇਲਾਕੇ 'ਚ ਇਸ ਵਾਰ ਲਗਪਗ ਹਰੇਕ ਕਿਸਾਨ ਨੇ ਮੱਕੀ ਦੀ ਫ਼ਸਲ ਵੱਲ ਵੱਧ ਧਿਆਨ ਦਿੱਤਾ ਹੈ | ਹਰੇਕ ਪਿੰਡ 'ਚ ਛੋਟੇ ਕਿਸਾਨ ਤੋਂ ਲੈ ਕੇ ਵੱਡੇ ਕਿਸਾਨ ਤੱਕ ਕਿਸਾਨਾਂ ਵਲੋਂ ਇਕ ਏਕੜ ਜਾਂ ਫ਼ਿਰ ਇਸ ਤੋਂ ਵੱਧ ਮੱਕੀ ਦੀ ਕਾਸ਼ਤ ਵੱਲ ਤਰਜੀਹ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਡਿਗਰੀ ਕਾਲਜ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫੀਸਦੀ

ਲਹਿਰਾ ਮੁਹੱਬਤ, 16 ਮਈ (ਭੀਮ ਸੈਨ ਹਦਵਾਰੀਆ)-ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ ਸ਼ਾਨਦਾਰ ਨਤੀਜਿਆਂ ਦੀ ਬਦੌਲਤ ਪੂਰੇ ਮਾਲਵੇ ਵਿਚ ਵਿੱਦਿਆ ਦੇ ਖੇਤਰ ਵਿਚ ਵਿਸ਼ੇਸ਼ ਥਾਂ ਰੱਖਦਾ ਹੈ | ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ...

ਪੂਰੀ ਖ਼ਬਰ »

ਛੱਪੜ ਦੇ ਗੰਦੇ ਪਾਣੀ ਨੇ ਭੁੱਚੋ ਕਲਾਂ ਦੇ ਲੋਕਾਂ ਦੀ ਜ਼ਿੰਦਗੀ ਨਰਕ ਬਣਾਈ

ਭੁੱਚੋ ਮੰਡੀ, 16 ਮਈ (ਬਿੱਕਰ ਸਿੰਘ ਸਿੱਧੂ)-ਪਿੰਡ ਭੁੱਚੋ ਕਲਾਂ ਦੀ ਧੀਲਾ ਪੱਤੀ ਵਾਲੇ ਛੱਪੜ ਦੇ ਗੰਦੇ ਪਾਣੀ ਨੇ ਲੋਕਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ | ਹਾਲਾਤ ਇਹ ਬਣੇ ਹੋਏ ਹਨ ਕਿ ਥਾਂ-ਥਾਂ 'ਤੇ ਗਲੀਆਂ ਵਿਚ ਛੱਪੜ ਦਾ ਗੰਦਾ ਪਾਣੀ ਖੜ੍ਹਾ ਹੋਇਆ ਹੈ, ਜਿਸ ਕਰਕੇ ਲੋਕਾਂ ...

ਪੂਰੀ ਖ਼ਬਰ »

ਗੁਲਾਬਗੜ੍ਹ ਮਾਈਨਰ ਦਾ ਮੋਘਾ ਗ਼ਲਤ ਬਣਾਏ ਜਾਣ ਕਾਰਨ ਕਿਸਾਨਾਂ 'ਚ ਰੋਸ

ਭੁੱਚੋ ਮੰਡੀ, 16 ਮਈ (ਪਰਵਿੰਦਰ ਸਿੰਘ ਜੌੜਾ)-ਨਹਿਰੀ ਵਿਭਾਗ ਵਲੋਂ ਨਵੇਂ ਬਣਾਏ ਗਏ ਗੁਲਾਬਗੜ੍ਹ ਮਾਈਨਰ ਦਾ ਦੂਜਾ ਮੋਘਾ ਨੰਬਰ 11850 ਅਣਗਹਿਲੀ ਨਾਲ ਗ਼ਲਤ ਬਣਾਏ ਜਾਣ ਕਾਰਨ ਕਿਸਾਨਾਂ ਵਿਚ ਰੋਸ ਫੈਲ ਗਿਆ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀ 'ਤੇ ਦਰਜ ਜਬਰ ਜਨਾਹ ਦਾ ਮਾਮਲਾ ਗਰਮਾਇਆ

ਬਠਿੰਡਾ, 16 ਮਈ (ਵੀਰਪਾਲ ਸਿੰਘ)-ਬਠਿੰਡਾ ਜ਼ਿਲ੍ਹੇ ਦੇ ਪਿੰਡ ਜੰਡਾਂਵਾਲਾ ਦੇ ਅੰਗਹੀਣ ਵਿਅਕਤੀ ਹਰਦੇਵ ਸਿੰਘ ਪੁੱਤਰ ਸੁਲੱਖਣ ਸਿੰਘ ਨੇ ਆਪਣੇ 'ਤੇ ਇਕ ਔਰਤ ਦੁਆਰਾ ਦਰਜ ਕਰਵਾਏ ਜਬਰ ਜਨਾਹ ਦੇ ਮਾਮਲੇ ਨੂੰ ੂ ਲੈ ਕੇ ਸਥਾਨਕ ਐੱਸ. ਐੱਸ. ਪੀ. ਬਠਿੰਡਾ ਦੀ ਗੱਡੀ ਅੱਗੇ ਲੇਟ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਹੋਈ

ਗੋਨਿਆਣਾ, 16 ਮਈ (ਲਛਮਣ ਦਾਸ ਗਰਗ)-ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਸਾਹਿਤ ਸਭਾ ਦੇ ਦਫ਼ਤਰ ਵਿਚ ਮੁੱਖ ਮਹਿਮਾਨ ਸੁਰਿੰਦਰਪ੍ਰੀਤ ਘਣੀਆਂ ਨਾਲ ਰੂਬਰੂ ਪ੍ਰੋਗਰਾਮ ਰੂਪ ਵਿਚ ਹੋਈ | ਇਸ ਦੌਰਾਨ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਜਨਾਗਲ ਨੇ ਹਾਜ਼ਰ ਆਏ ਹਾਜ਼ਰੀਨ ਦੀ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਧਾਰਮਿਕ ਚਿੰਨ੍ਹਾਂ ਨੂੰ ਸਾੜ ਕੇ ਕੀਤੀ ਬੇਅਦਬੀ

ਬਠਿੰਡਾ, 16 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਦੇ ਨਜ਼ਦੀਕ ਕਿਸੇ ਸ਼ਰਾਰਤੀ ਅਨਸਰ ਵਲੋਂ ਸ੍ਰੀ ਹਨੂਮਾਨ ਚਾਲੀਸਾ ਦਾ ਪਾਠ ਤੇ ਧਾਰਮਿਕ ਪੁਸਤਕਾਂ ਨੂੰ ਅਗਨ ਭੇਟ ਕਰਕੇ ਕੀਤੀ ਗਈ ਬੇਅਦਬੀ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਦੇ ਵਰਕਰਾਂ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ (ਟਿਕੈਤ) ਵਲੋਂ ਮੀਟਿੰਗ

ਤਲਵੰਡੀ ਸਾਬੋ, 16 ਮਈ (ਰਣਜੀਤ ਸਿੰਘ ਰਾਜੂ)-ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ 17 ਮਈ ਤੋਂ ਚੰਡੀਗੜ੍ਹ 'ਚ ਆਰੰਭੇ ਜਾ ਰਹੇ ਸੰਘਰਸ਼ 'ਚ ਸ਼ਮੂਲੀਅਤ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਟਿਕੈਤ) ਦੇ ਆਗੂਆਂ ਨੇ ਇਕ ਮੀਟਿੰਗ ...

ਪੂਰੀ ਖ਼ਬਰ »

ਸੱਚਖੰਡ ਵਾਸੀ ਸੰਤ ਬਾਬਾ ਛੋਟਾ ਸਿੰਘ ਦੇ ਜੀਵਨ ਬਾਰੇ ਕਿਤਾਬਚਾ ਜਾਰੀ

ਤਲਵੰਡੀ ਸਾਬੋ, 16 ਮਈ (ਰਣਜੀਤ ਸਿੰਘ ਰਾਜੂ)-ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੰਪਰਦਾਇ ਮਸਤੂਆਣਾ ਅਤੇ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਮੁਖੀ ਰਹੇ ਸੱਚਖੰਡ ਵਾਸੀ ਸੰਤ ਬਾਬਾ ਛੋਟਾ ਸਿੰਘ ਦੇ ਜੀਵਨ ਤੋਂ ਸੰਗਤਾਂ ਨੂੰ ਜਾਣੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕੌਮੀ ਡੇਂਗੂ ਦਿਵਸ ਮਨਾਇਆ

ਬਠਿੰਡਾ, 16 ਮਈ (ਅਵਤਾਰ ਸਿੰਘ)-ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਜ਼ਿਲ੍ਹਾ ਸਿਹਤ ਵਿਭਾਗ ਬਠਿੰਡਾ ਵਲੋਂ ਕੌਮੀ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ...

ਪੂਰੀ ਖ਼ਬਰ »

ਪੰਜਾਬ-ਹਰਿਆਣਾ ਬਾਰ ਕੌਂਸਲ ਵਲੋਂ ਮਿ੍ਤਕ ਵਕੀਲ ਦੇ ਪਰਿਵਾਰ ਦੀ ਵਿੱਤੀ ਸਹਾਇਤਾ

ਬਠਿੰਡਾ, 16 ਮਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਇਕ ਮਿ੍ਤਕ ਵਕੀਲ ਦੇ ਪਰਿਵਾਰ ਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਚੰਡੀਗੜ੍ਹ ਵਲੋਂ ਵਿੱਤੀ ਸਹਾਇਤਾ ਕਰਦੇ ਹੋਏ ਕੌਂਸਲ ਦੇ ਮੈਂਬਰ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX