ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਸੰਪਾਦਕੀ

ਪਾਕਿਸਤਾਨ ਵਿਚ ਘੱਟ-ਗਿਣਤੀਆਂ ਦੀ ਸਥਿਤੀ

ਪਾਕਿਸਤਾਨ ਦੇ ਸੂਬਾ ਖੈਬਰ ਪਖ਼ਤੂਨਖਵਾ ਦੇ ਵੱਡੇ ਸ਼ਹਿਰ ਪਿਸ਼ਾਵਰ ਵਿਚ ਦੋ ਸਿੱਖ ਦੁਕਾਨਦਾਰਾਂ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਮਾਰੇ ਜਾਣ ਨੇ ਇਕ ਵਾਰ ਫਿਰ ਉਸ ਦੇਸ਼ ਵਿਚ ਕੁਝ ਕੁ ਹਜ਼ਾਰ ਰਹਿ ਗਏ ਸਿੱਖਾਂ ਦੇ ਭਵਿੱਖ 'ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਇਸ ਹਮਲੇ ਦੀ ਜ਼ਿੰਮੇਵਾਰੀ ਵੀ ਇਸਲਾਮਿਕ ਸਟੇਟ ਖੁਰਾਸਾਨ ਨਾਂਅ ਦੀ ਅੱਤਵਾਦੀ ਜਥੇਬੰਦੀ ਵਲੋਂ ਲਈ ਗਈ ਹੈ, ਜੋ ਕੌਮਾਂਤਰੀ ਅੱਤਵਾਦੀ ਜਥੇਬੰਦੀ ਇਸਲਾਮਿਕ ਸਟੇਟ ਦਾ ਹੀ ਇਕ ਹਿੱਸਾ ਹੈ। ਇਸ ਜਥੇਬੰਦੀ ਨੇ ਇਨ੍ਹਾਂ ਦੋਵਾਂ ਮੁਲਕਾਂ ਤੋਂ ਇਲਾਵਾ ਦੁਨੀਆ ਭਰ ਵਿਚ ਖ਼ਾਸ ਤੌਰ 'ਤੇ ਇਸਲਾਮਿਕ ਮੁਲਕਾਂ 'ਤੇ ਆਪਣਾ ਨਿਸ਼ਾਨਾ ਵਿੰਨ੍ਹਿਆ ਹੋਇਆ ਹੈ। ਇਸ ਜਥੇਬੰਦੀ ਦਾ ਮਕਸਦ ਦੁਨੀਆ ਦੇ ਬਹੁਤੇ ਹਿੱਸੇ ਨੂੰ ਇਸਲਾਮ ਦੇ ਝੰਡੇ ਹੇਠ ਲਿਆ ਕੇ ਸਖ਼ਤ ਸ਼ਰੀਅਤ ਕਾਨੂੰਨ ਲਾਗੂ ਕਰਨਾ ਹੈ। ਅਫ਼ਗਾਨ ਵਿਚ ਤਾਂ ਸਿੱਖ ਭਾਈਚਾਰੇ ਦੀ ਗਿਣਤੀ ਸੈਂਕੜਿਆਂ ਵਿਚ ਹੀ ਰਹਿ ਗਈ ਹੈ ਅਤੇ ਪਾਕਿਸਤਾਨ ਵਿਚ ਵੀ ਇਹ ਦਿਨੋ-ਦਿਨ ਸਿਮਟਦੀ ਨਜ਼ਰ ਆ ਰਹੀ ਹੈ।
ਉਥੇ ਸਮੇਂ-ਸਮੇਂ ਹੁੰਦੇ ਸਿੱਖਾਂ ਅਤੇ ਹੋਰ ਘੱਟ-ਗਿਣਤੀਆਂ ਦੇ ਕਤਲਾਂ ਨੂੰ ਭਾਵੇਂ ਸਰਕਾਰੀ ਸਰਪ੍ਰਸਤੀ ਤਾਂ ਨਹੀਂ ਦਿੱਤੀ ਜਾਂਦੀ ਪਰ ਪਿਛਲੇ ਸਮੇਂ ਵਿਚ ਜਿਸ ਤਰ੍ਹਾਂ ਦਾ ਪਾਕਿਸਤਾਨ ਦੀਆਂ ਸਰਕਾਰਾਂ ਦਾ ਇਸ ਘਿਨੌਣੇ ਪੱਖ ਵੱਲ ਰਵੱਈਆ ਰਿਹਾ ਹੈ, ਉਸ ਨੂੰ ਬੇਹੱਦ ਨਿਰਾਸ਼ ਕਰਨ ਵਾਲਾ ਜ਼ਰੂਰ ਕਿਹਾ ਜਾ ਸਕਦਾ ਹੈ। ਅਜਿਹੇ ਰਵੱਈਏ ਕਰਕੇ ਹੀ ਅੱਤਵਾਦੀ ਕਾਤਲਾਂ ਦੇ ਹੌਸਲੇ ਵਧਦੇ ਹਨ। ਇਸ ਤੋਂ ਪਹਿਲਾਂ ਇਸੇ ਅੱਤਵਾਦੀ ਜਥੇਬੰਦੀ ਵਲੋਂ ਖੈਬਰ ਪਖ਼ਤੂਨਖਵਾ ਸੂਬੇ ਵਿਚ ਉੱਘੇ ਸਿੱਖ ਆਗੂ ਸਤਨਾਮ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਅਕਸਰ ਅੱਤਵਾਦੀ ਜਥੇਬੰਦੀਆਂ ਘੱਟ-ਗਿਣਤੀਆਂ ਤੋਂ ਫਿਰੌਤੀ ਮੰਗਦੀਆਂ ਹਨ। ਸਾਲ 2018 ਵਿਚ ਵੀ ਪਿਸ਼ਾਵਰੀ ਸਿੱਖ ਭਾਈਚਾਰੇ ਦੇ ਆਗੂ ਚਰਨਜੀਤ ਸਿੰਘ ਨੂੰ ਫਿਰੌਤੀ ਦੀ ਰਕਮ ਨਾ ਦੇਣ ਕਰਕੇ ਮਾਰ ਦਿੱਤਾ ਗਿਆ ਸੀ। ਇਸੇ ਕੜੀ ਵਿਚ ਸਾਲ 2016 ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਨੈਸ਼ਨਲ ਅਸੈਂਬਲੀ ਦੇ ਮੈਂਬਰ ਡਾ. ਸੋਰੇਨ ਸਿੰਘ ਨੂੰ ਪਿਸ਼ਾਵਰ ਵਿਚ ਕਤਲ ਕਰ ਦਿੱਤਾ ਗਿਆ ਸੀ। ਅਜਿਹਾ ਸਿਲਸਿਲਾ ਪਿਛਲੇ ਲੰਮੇ ਸਮੇਂ ਤੋਂ ਜਾਰੀ ਹੈ। ਅੱਤਵਾਦੀ ਸੰਗਠਨ ਅਜਿਹੇ ਕਤਲਾਂ ਦੀ ਜ਼ਿੰਮੇਵਾਰੀ ਲੈਂਦੇ ਹਨ ਪਰ ਸਰਕਾਰ ਵਲੋਂ ਇਸ ਸੰਬੰਧੀ ਕਿਸੇ ਤਰ੍ਹਾਂ ਦੀ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਨਾ ਹੀ ਘੱਟ-ਗਿਣਤੀ ਸਿੱਖ ਭਾਈਚਾਰੇ ਦੀ ਸੁਰੱਖਿਆ ਦਾ ਆਗਾਮੀ ਤੌਰ 'ਤੇ ਮਜ਼ਬੂਤ ਪ੍ਰਬੰਧ ਕੀਤਾ ਜਾਂਦਾ ਹੈ। ਲਾਹੌਰ ਯੂਨੀਵਰਸਿਟੀ ਨਾਲ ਸੰਬੰਧਿਤ ਪ੍ਰੋਫ਼ੈਸਰ ਤੇ ਘੱਟ-ਗਿਣਤੀਆਂ ਦੇ ਮਨੁੱਖੀ ਅਧਿਕਾਰਾਂ ਸੰਬੰਧੀ ਕਾਰਕੁੰਨ ਪ੍ਰੋ. ਕਲਿਆਣ ਸਿੰਘ ਨੇ ਇਹ ਚਿੰਤਾ ਪ੍ਰਗਟ ਕੀਤੀ ਸੀ ਕਿ ਸਿੱਖਾਂ ਦੀ ਗਿਣਤੀ ਪਾਕਿਸਤਾਨ ਵਿਚ ਬਹੁਤ ਤੇਜ਼ੀ ਨਾਲ ਘਟੀ ਹੈ। ਉਨ੍ਹਾਂ ਅਨੁਸਾਰ ਇਸ ਦਾ ਵੱਡਾ ਕਾਰਨ ਸਿੱਖਾਂ ਅਤੇ ਹੋਰ ਘੱਟ-ਗਿਣਤੀਆਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣਾ ਹੈ। ਪਾਕਿਸਤਾਨ ਦੀ ਰਾਸ਼ਟਰੀ ਰਜਿਸਟ੍ਰੇਸ਼ਨ ਅਥਾਰਟੀ ਅਨੁਸਾਰ ਉਥੇ ਸਿੱਖਾਂ ਦੀ ਗਿਣਤੀ ਸਿਰਫ 6146 ਰਹਿ ਗਈ ਹੈ। ਸਾਲ 2017 ਵਿਚ ਪਾਕਿਸਤਾਨ 'ਚ ਹੋਈ ਮਰਦਮਸ਼ੁਮਾਰੀ ਵਿਚ ਤਾਂ ਸਿੱਖਾਂ ਨੂੰ ਸ਼ਾਮਿਲ ਹੀ ਨਹੀਂ ਸੀ ਕੀਤਾ ਗਿਆ। ਇਸੇ ਹੀ ਤਰ੍ਹਾਂ ਸਾਲ 2009 ਵਿਚ ਤਾਲਿਬਾਨ ਨੇ ਔਰਕਜ਼ਾਈ ਇਲਾਕੇ ਵਿਚ 11 ਸਿੱਖਾਂ ਦੇ ਘਰ ਤਬਾਹ ਕਰ ਦਿੱਤੇ ਸਨ ਅਤੇ 2010 ਵਿਚ ਇਕ ਸਿੱਖ ਜਸਪਾਲ ਸਿੰਘ ਨੂੰ ਕਤਲ ਕਰ ਦਿੱਤਾ ਗਿਆ ਸੀ। ਇਹ ਮਾਮਲੇ ਵੀ ਉਨ੍ਹਾਂ ਤੋਂ ਪੈਸਿਆਂ ਦੀ ਵਸੂਲੀ ਨਾਲ ਹੀ ਜੁੜੇ ਹੋਏ ਸਨ। ਜਿਥੋਂ ਤੱਕ ਪਾਕਿਸਤਾਨ ਵਿਚ ਘੱਟ-ਗਿਣਤੀਆਂ ਦੀ ਹਾਲਤ ਦਾ ਸੰਬੰਧ ਹੈ, ਇਹ ਬੇਹੱਦ ਤਰਸਯੋਗ ਕਹੀ ਜਾ ਸਕਦੀ ਹੈ। ਉਥੇ ਹੁਣ 3 ਫ਼ੀਸਦੀ ਤੋਂ ਹੀ ਕੁਝ ਵਧੇਰੇ ਘੱਟ-ਗਿਣਤੀਆਂ ਦੇ ਲੋਕ ਰਹਿ ਗਏ ਹਨ।
1997 ਦੇ ਅੰਕੜਿਆਂ ਅਨੁਸਾਰ ਉਥੇ ਹਿੰਦੂਆਂ ਦੀ ਗਿਣਤੀ 1.6 ਫ਼ੀਸਦੀ ਰਹਿ ਗਈ ਹੈ। ਉਹ ਜ਼ਿਆਦਾ ਸਿੰਧ ਰਕਬੇ ਵਿਚ ਰਹਿੰਦੇ ਹਨ ਅਤੇ ਲਗਾਤਾਰ ਹੀ ਅੱਤਵਾਦੀਆਂ ਦੇ ਕਿਸੇ ਨਾ ਕਿਸੇ ਤਰ੍ਹਾਂ ਨਿਸ਼ਾਨੇ 'ਤੇ ਆਏ ਰਹਿੰਦੇ ਹਨ। ਇਨ੍ਹਾਂ ਵਿਚ ਔਰਤਾਂ ਵੀ ਸ਼ਾਮਿਲ ਹਨ। ਸਿੱਖ ਤਾਂ ਹੁਣ ਉਥੇ ਆਟੇ ਵਿਚ ਲੂਣ ਬਰਾਬਰ ਹੀ ਰਹਿ ਗਏ ਹਨ ਪਰ ਉਨ੍ਹਾਂ ਦੇ ਨਾਲ ਹੀ ਹਿੰਦੂਆਂ, ਅਹਿਮਦੀਆਂ, ਸ਼ੀਆ ਅਤੇ ਈਸਾਈਆਂ ਨੂੰ ਵੀ ਹਮੇਸ਼ਾ ਨਿਸ਼ਾਨੇ 'ਤੇ ਲਿਆ ਜਾਂਦਾ ਹੈ। ਸ਼ੀਆ ਚਾਹੇ ਮੁਸਲਮਾਨ ਫ਼ਿਰਕੇ ਨਾਲ ਹੀ ਸੰਬੰਧ ਰੱਖਦੇ ਹਨ ਪਰ ਸੁੰਨੀ ਮੁਸਲਿਮ ਅੱਤਵਾਦੀਆਂ ਵਲੋਂ ਲਗਾਤਾਰ ਉਨ੍ਹਾਂ ਦੀਆਂ ਮਸਜਿਦਾਂ ਤੇ ਹੋਰ ਇਕੱਠਾਂ 'ਤੇ ਹਮਲੇ ਕੀਤੇ ਜਾਂਦੇ ਹਨ। ਇਨ੍ਹਾਂ ਹਮਲਿਆਂ ਵਿਚ ਸੈਂਕੜੇ ਹੀ ਲੋਕ ਮਾਰੇ ਜਾਂਦੇ ਰਹੇ ਹਨ। ਉਥੇ ਰਹਿ ਗਏ ਘੱਟ-ਗਿਣਤੀ ਲੋਕ ਬਦਕਿਸਮਤ ਵਿਅਕਤੀਆਂ ਦੀ ਕਤਾਰ ਵਿਚ ਖੜ੍ਹੇ ਦਿਖਾਈ ਦਿੰਦੇ ਹਨ। ਉਥੇ ਅਜਿਹੇ ਹਾਲਾਤ ਪੈਦਾ ਹੋਣ ਕਾਰਨ ਪਾਕਿਸਤਾਨ ਕੌਮਾਂਤਰੀ ਦੇਸ਼ਾਂ ਦੀਆਂ ਨਜ਼ਰਾਂ ਵਿਚ ਹੋਰ ਵੀ ਡਿਗਦਾ ਜਾ ਰਿਹਾ ਹੈ। ਬਿਨਾਂ ਸ਼ੱਕ ਪਿਸ਼ਾਵਰ ਵਿਚ ਦੋ ਸਿੱਖਾਂ ਨੂੰ ਮਾਰੇ ਜਾਣ ਦੀ ਭਾਰਤ, ਖ਼ਾਸ ਕਰਕੇ ਪੰਜਾਬ ਵਿਚ ਸਖ਼ਤ ਪ੍ਰਤੀਕਿਰਿਆ ਹੋਈ ਹੈ ਪਰ ਭਾਰਤ ਸਰਕਾਰ ਨੂੰ ਵੀ ਪਾਕਿਸਤਾਨ ਨੂੰ ਇਸ ਘਿਨੌਣੇ ਘਟਨਾਕ੍ਰਮ ਸੰਬੰਧੀ ਸਖ਼ਤ ਸੰਦੇਸ਼ ਦੇਣਾ ਚਾਹੀਦਾ ਹੈ।

-ਬਰਜਿੰਦਰ ਸਿੰਘ ਹਮਦਰਦ

ਇਕ ਹੋਰ ਵੱਡੇ ਅੰਦੋਲਨ ਲਈ ਤਿਆਰ ਹੋ ਰਹੀ ਹੈ ਜ਼ਮੀਨ

14 ਮਈ ਦਾ ਦਿਨ ਆਪਣੇ ਆਪ 'ਚ ਮਹੱਤਵਪੂਰਨ ਸਾਬਤ ਹੋਇਆ ਹੈ। ਇਸ ਦਿਨ ਕੇਂਦਰ ਸਰਕਾਰ ਨੇ ਵਿਸ਼ਵ ਵਪਾਰ ਸੰਗਠਨ 'ਚ ਐਲਾਨ ਕੀਤਾ ਕਿ ਉਹ ਕਣਕ ਦੀ ਬਰਾਮਦ ਤੁਰੰਤ ਰੋਕ ਰਹੀ ਹੈ। ਇਹ ਦੇਖ ਕੇ ਹੈਰਾਨੀ ਹੁੰਦੀ ਹੈ ਕਿ ਇਸੇ ਦਿਨ ਸ਼ਾਮ ਨੂੰ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਗਾਂਧੀ ...

ਪੂਰੀ ਖ਼ਬਰ »

ਵਧਦੀ ਮਹਿੰਗਾਈ ਆਮ ਆਦਮੀ ਦੇ ਲਈ ਚਿੰਤਾ ਦਾ ਸਬੱਬ...

ਦੇਸ਼ ਵਿਚ ਮਹਿੰਗਾਈ ਸਾਰੀਆਂ ਹੱਦਾਂ ਪਾਰ ਕਰਦੀ ਜਾ ਰਹੀ ਹੈ। ਹੁਣ ਤਾਂ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਮੱਧ ਵਰਗ ਅਤੇ ਗ਼ਰੀਬ ਵਰਗ ਦੇ ਲੋਕਾਂ ਲਈ ਇਹ ਵਧਦੀ ਮਹਿੰਗਾਈ ਅਸਹਿਣਸ਼ੀਲ ਹੁੰਦੀ ਜਾ ਰਹੀ ਹੈ। ਕੋਈ ਆਸ ਦੀ ਕਿਰਨ ਵੀ ਨਜ਼ਰ ਨਹੀਂ ਆ ਰਹੀ। ਮਹਿੰਗਾਈ ਵਧਣ ...

ਪੂਰੀ ਖ਼ਬਰ »

ਕੋਰੋਨਾ ਦੇ ਦੁਖਾਂਤ ਤੋਂ ਸਬਕ ਸਿੱਖਣ ਦੀ ਲੋੜ

ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਕਿ ਭਾਰਤ ਵਿਚ ਕੋਵਿਡ ਕਾਰਨ 47 ਲੱਖ ਲੋਕਾਂ ਦੀ ਮੌਤ ਹੋਈ ਹੈ, ਬਹੁਤ ਹੀ ਹੈਰਾਨ ਕਰਨ ਵਾਲੀ ਅਤੇ ਦੁਖਦਾਈ ਰਿਪੋਰਟ ਹੈ। ਰਿਪੋਰਟ ਮੁਤਾਬਿਕ ਵਿਸ਼ਵ ਪੱਧਰ 'ਤੇ ਕੋਵਿਡ ਕਾਰਨ ਹੋਈਆਂ ਮੌਤਾਂ ਦੀ ਕੁੱਲ ਸੰਖਿਆ 1.5 ਕਰੋੜ ਹੈ ਅਤੇ ਇਸ ਵਿਚੋਂ 1/3 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX