ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਕਪੂਰਥਲਾ / ਫਗਵਾੜਾ

ਕਾਲਾ ਸੰਘਿਆਂ ਦਾ ਬੰਦ ਪਿਆ ਸੇਵਾ ਕੇਂਦਰ ਦੁਬਾਰਾ ਸ਼ੁਰੂ ਕਰਨ ਲਈ ਡੀ. ਸੀ. ਵਲੋਂ ਭਰੋਸਾ

ਕਾਲਾ ਸੰਘਿਆਂ, 16 ਮਈ (ਪੱਤਰ ਪ੍ਰੇਰਕ) - ਸਮਾਜ ਸੇਵੀ ਸੰਸਥਾ ਫ਼ਰਜ਼ ਸੇਵਾ ਸੁਸਾਇਟੀ ਦੀ ਟੀਮ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੂੰ ਮਿਲੀ | ਇਲਾਕਾ ਨਿਵਾਸੀਆਂ ਵਲੋਂ ਲੰਮੇ ਸਮੇਂ ਤੋਂ ਬੰਦ ਪਿਆ ਸੇਵਾ ਕੇਂਦਰ ਸ਼ੁਰੂ ਕਰਾਉਣ ਲਈ ਲਿਖਤੀ ਮੰਗ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਵਲੋਂ ਵਿਚਾਰ ਉਪਰੰਤ ਜਲਦ ਸੇਵਾ ਕੇਂਦਰ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਗਿਆ | ਇਸ ਸੰਬੰਧ ਵਿਚ ਫ਼ਰਜ਼ ਸੇਵਾ ਸੋਸਾਇਟੀ ਦੇ ਆਗੂ ਬਲਜੀਤ ਸਿੰਘ ਸੰਘਾ, ਮੇਹਰਬਾਨ ਸਿੰਘ ਸੰਘਾ, ਪਵਿੱਤਰ ਸਿੰਘ ਸੰਘਾ, ਨਰਿੰਦਰ ਸਿੰਘ ਸੰਘਾ ਸੋਸ਼ਲ ਮੀਡੀਆ ਇੰਚਾਰਜ ਆਮ ਆਦਮੀ ਪਾਰਟੀ, ਪਰਮਜੀਤ ਸਿੰਘ ਸੰਘਾ ਜਰਨਲ ਸੈਕਟਰੀ ਬਲਾਕ ਕਾਲਾ ਸੰਘਿਆਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਸਰਵਣ ਸਿੰਘ, ਹਰਵਿੰਦਰ ਸਿੰਘ ਸੰਘਾ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮਿਲੇ | ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਸੇਵਾ ਕੇਂਦਰ ਦੀ ਖ਼ੂਬਸੂਰਤ ਇਮਾਰਤ ਬੜੇ ਖੁਲੇ ਥਾਂ ਵਿਚ ਬਣੀ ਹੋਈ ਹੈ ਅਤੇ ਕਾਲਾ ਸੰਘਿਆਂ ਕਪੂਰਥਲੇ ਜ਼ਿਲੇ੍ਹ ਦਾ ਸਭ ਤੋਂ ਵੱਡਾ ਪਿੰਡ ਹੈ | ਆਲੇ ਦੁਆਲੇ ਦੇ 10 ਕਿੱਲੋਮੀਟਰ ਤੱਕ ਦੇ ਪਿੰਡ ਹਰ ਕੰਮ ਲਈ ਇਸ ਪਿੰਡ ਤੇ ਨਿਰਭਰ ਹਨ | ਲੋਕਾਂ ਨੂੰ ਰੋਜ਼ਾਨਾ ਜ਼ਿੰਦਗੀ ਦੇ ਸਰਕਾਰੀ ਕੰਮ ਕਰਾਉਣ ਲਈ ਆਪਣਾ ਸਾਰਾ ਦਿਨ ਵਿਅਰਥ ਕਰ ਕੇ ਕਪੂਰਥਲੇ ਜਾਣਾ ਪੈਂਦਾ ਹੈ ਅਤੇ ਕਾਫ਼ੀ ਖੱਜਲ ਖ਼ੁਆਰੀ ਹੁੰਦੀ ਹੈ | ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪੂਰਾ ਭਰੋਸਾ ਦਵਾਇਆ | ਇਸ ਜਾਇਜ਼ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਜਲਦੀ ਹੀ ਇਹ ਮੰਗ ਪੂਰੀ ਕੀਤੀ ਜਾਵੇਗੀ ਤਾਂ ਕਿ ਲੋਕਾਂ ਨੂੰ ਲੋੜੀਂਦੀ ਸਹੂਲਤ ਉਪਲਬਧ ਕਰਵਾਈ ਜਾ ਸਕੇ | ਸਰਕਾਰ ਵਲੋਂ ਪੇਂਡੂ ਖੇਤਰ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ |

ਨਿੱਜੀ ਬੱਸ 'ਤੇ ਮੰਗਵਾਏ ਸਾਮਾਨ ਦੇ ਮਾਮਲੇ ਸੰਬੰਧੀ ਹੋਏ ਝਗੜੇ ਦੌਰਾਨ ਨੌਜਵਾਨ ਜ਼ਖਮੀ

ਫਗਵਾੜਾ, 16 ਮਈ (ਹਰਜੋਤ ਸਿੰਘ ਚਾਨਾ) - ਇਥੋਂ ਬੱਸ ਸਟੈਂਡ 'ਤੇ ਜਬਰੀ ਪੈਸੇ ਮੰਗਣ ਦੇ ਮਾਮਲੇ ਦਾ ਵਿਰੋਧ ਕਰਨ ਦੇ ਚੱਲਦਿਆਂ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਇੱਕ ਨੌਜਵਾਨ ਦੀ ਸਿਰ 'ਚ ਰਾਡਾਂ ਮਾਰ ਕੇ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਨੂੰ ...

ਪੂਰੀ ਖ਼ਬਰ »

ਫਗਵਾੜਾ ਬੱਸ ਸਟੈਂਡ ਦਾ ਮਾਨ ਨੇ ਕੀਤਾ ਦੌਰਾ

ਫਗਵਾੜਾ, 16 ਮਈ (ਹਰਜੋਤ ਸਿੰਘ ਚਾਨਾ) - ਸਾਬਕਾ ਮੰਤਰੀ ਤੇ 'ਆਪ' ਆਗੂ ਜੋਗਿੰਦਰ ਸਿੰਘ ਮਾਨ ਨੇ ਅੱਜ ਆਪਣੇ ਸਾਥੀਆਂ ਸਮੇਤ ਬੱਸ ਸਟੈਂਡ ਦਾ ਮੁਆਇਨਾ ਕੀਤਾ ਤੇ ਉਸ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮਾੜੇ ਪ੍ਰਬੰਧਾਂ ਨੂੰ ਸੁਧਾਰਨ ਲਈ ਉੱਚ ਅਧਿਕਾਰੀਆਂ ਨਾਲ ਫ਼ੋਨ 'ਤੇ ...

ਪੂਰੀ ਖ਼ਬਰ »

ਆਖਰ ਕਿੱਥੇ ਜਾ ਰਿਹਾ ਹੈ ਬਿਸਤ ਦੁਆਬ ਦਾ 1452 ਕਿਊਸਿਕ ਪਾਣੀ?

ਨਰੇਸ਼ ਹੈਪੀ, ਥਿੰਦ ਸੁਲਤਾਨਪੁਰ ਲੋਧੀ, 16 ਮਈ - ਵਿਸ਼ਵ ਵਾਤਾਵਰਣ ਪ੍ਰੇਮੀ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੁੰਦਿਆਂ ਸਰਕਾਰਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਨਹਿਰੀ ਵਿਭਾਗ ਤੇ ਕਿਸਾਨਾਂ ਨੂੰ ਸਵਾਲ ਕਰਦਿਆਂ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਸੰਬੰਧੀ ਪਰਵਿੰਦਰ ਸਿੰਘ ਢੋਟ ਨੇ ਕੀਤੀ ਸਿਹਤ ਮੰਤਰੀ ਡਾ. ਸਿੰਗਲਾ ਨਾਲ ਮੁਲਾਕਾਤ

ਕਪੂਰਥਲਾ, 16 ਮਈ (ਸਡਾਨਾ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ (ਆਰਕੀਟੈਕਟ) ਵਲੋਂ ਅੱਜ ਪੰਜਾਬ ਦੇ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਕਪੂਰਥਲਾ ਹਲਕੇ ਵਿਚ ਸਿਹਤ ਸਹੂਲਤਾਂ ਸਬੰਧੀ ਡਾ: ਸਿੰਗਲਾ ਨਾਲ ...

ਪੂਰੀ ਖ਼ਬਰ »

ਨਾਂਅ ਤੇ ਤਸਵੀਰ ਵਰਤ ਕੇ ਮੋਬਾਈਲ ਸੰਦੇਸ਼ ਭੇਜਣ ਵਾਲੇ ਵਿਰੁੱਧ ਡੀ.ਸੀ. ਨੇ ਕਾਰਵਾਈ ਲਈ ਦਿੱਤੀ ਸ਼ਿਕਾਇਤ

ਕਪੂਰਥਲਾ, 16 ਮਈ (ਸਡਾਨਾ) - ਕਿਸੇ ਅਣਜਾਣ ਵਿਅਕਤੀ ਵਲੋਂ ਆਪਣੇ ਵਟਸਐਪ 'ਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਤਸਵੀਰ ਲਗਾ ਕੇ ਉਨ੍ਹਾਂ ਦੇ ਦੋਸਤਾਂ ਤੇ ਹੋਰ ਦਫ਼ਤਰ ਸਟਾਫ਼ ਨੂੰ ਮੈਸੇਜ ਭੇਜ ਕੇ ਗੁਮਰਾਹ ਕਰਨ ਦੇ ਮਾਮਲੇ ਸੰਬੰਧੀ ਡਿਪਟੀ ਕਮਿਸ਼ਨਰ ਵਿਸ਼ੇਸ਼ ...

ਪੂਰੀ ਖ਼ਬਰ »

ਅਫ਼ੀਮ ਦੇ ਮਾਮਲੇ 'ਚ ਫੜੇ ਨੌਜਵਾਨਾਂ ਨੂੰ ਦੋ ਦਿਨਾ ਪੁਲਿਸ ਰਿਮਾਂਡ 'ਤੇ ਭੇਜਿਆ

ਫਗਵਾੜਾ, 16 ਮਈ (ਹਰਜੋਤ ਸਿੰਘ ਚਾਨਾ) - ਸੀ.ਆਈ.ਏ ਸਟਾਫ਼ ਵਲੋਂ ਕੱਲ੍ਹ ਪੰਜ ਕਿੱਲੋ ਅਫ਼ੀਮ ਸਣੇ ਕਾਬੂ ਕੀਤੇ ਚਾਰ ਨੌਜਵਾਨਾਂ ਨੂੰ ਅੱਜ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਗਿਆ | ਜਿੱਥੇ ਮਾਨਯੋਗ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ 'ਤੇ ਭੇਜ ਦਿੱਤਾ ਹੈ | ਇਸ ...

ਪੂਰੀ ਖ਼ਬਰ »

-ਮਾਮਲਾ ਬੂਟਾਂ ਵਿਖੇ ਗੋਲੀ ਚੱਲਣ ਦਾ- 7 ਵਿਰੁੱਧ ਇਰਾਦਾ ਕਤਲ ਤੇ ਅਸਲ੍ਹਾ ਐਕਟ ਅਧੀਨ ਕੇਸ ਦਰਜ, ਇਕ ਗਿ੍ਫ਼ਤਾਰ

ਕਪੂਰਥਲਾ, 16 ਮਈ (ਸਡਾਨਾ) - ਬੀਤੇ ਦਿਨ ਪਿੰਡ ਬੂਟਾਂ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਦੇ ਮਾਮਲੇ ਸਬੰਧੀ ਦੋ ਵਿਅਕਤੀਆਂ ਦੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਣ ਦੀ ਵਾਪਰੀ ਘਟਨਾ ਉਪਰੰਤ ਥਾਣਾ ਕੋਤਵਾਲੀ ਪੁਲਿਸ ਨੇ ਦੋਵਾਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮਹਾਂ ਰੈਲੀ ਜੰਤਰ-ਮੰਤਰ ਦਿੱਲੀ ਵਿਖੇ 22 ਨੂੰ –ਗੁਰਮੁਖ ਸਿੰਘ ਬਾਬਾ

ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ) - ਅਖਿਲ ਭਾਰਤੀਯ ਪੈਨਸ਼ਨ ਬਹਾਲੀ ਸੰਯੁਕਤ ਮੋਰਚੇ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਪੁਰਾਣੀ ਪੈਨਸ਼ਨ ਦੀ ਬਹਾਲੀ ਖ਼ਾਤਰ ਪੂਰੇ ਦੇਸ਼ ਦੀ ਇਤਿਹਾਸਿਕ ਰੈਲੀ ਜੋ 22 ਮਈ ਦਿਨ ਐਤਵਾਰ ਨੂੰ ਰੱਖੀ ਹੈ | ਇਸ ਰੈਲੀ ਵਿਚ ਸ਼ਮੂਲੀਅਤ ...

ਪੂਰੀ ਖ਼ਬਰ »

ਚੋਰਾਂ ਨੇ ਪਸ਼ੂ ਹਸਪਤਾਲ ਨੂੰ ਬਣਾਇਆ ਨਿਸ਼ਾਨਾ, ਸਾਮਾਨ ਲੈ ਕੇ ਫ਼ਰਾਰ

ਫਗਵਾੜਾ, 16 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ ਸ਼ਹਿਰ 'ਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਜਾਰੀ ਹਨ ਤੇ ਚੋਰ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦੇ ਰਹੇ ਹਨ | ਬੀਤੀ ਰਾਤ ਚੋਰਾਂ ਨੇ ਇਥੋਂ ਦੇ ਪਲਾਹੀ ਰੋਡ 'ਤੇ ਸਥਿਤ ਸਿਵਲ ਪਸ਼ੂ ਹਸਪਤਾਲ ਨੂੰ ਨਿਸ਼ਾਨਾ ਬਣਾ ਕੇ ...

ਪੂਰੀ ਖ਼ਬਰ »

ਸੜਕੀ ਹਾਦਸੇ 'ਚ ਹੋਈ ਮੌਤ ਸੰਬੰਧੀ ਮਾਮਲਾ ਦਰਜ

ਫਗਵਾੜਾ, 16 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਸ਼ੂਗਰ ਮਿੱਲ ਚੌਕ 'ਚ ਵਾਪਰੇ ਸੜਕੀ ਹਾਦਸੇ ਦੌਰਾਨ ਇਕ ਨੌਜਵਾਨ ਦੀ ਹੋਈ ਮੌਤ ਦੇ ਸੰਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਧਾਰਾ 279, 337, 338, 427, 304ਏ ਆਈ.ਪੀ.ਸੀ ਤਹਿਤ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਦੇ ਮੇਲੇ ਦੌਰਾਨ ਲੰਗਰ ਕਮੇਟੀਆਂ ਪਲਾਸਟਿਕ ਜਾਂ ਥਰਮੋਕੋਲ ਦੇ ਬਰਤਨਾਂ ਦੀ ਵਰਤੋਂ ਨਾ ਕਰਨ-ਅਨੁਪਮ ਕਲੇਰ

ਕਪੂਰਥਲਾ, 16 ਮਈ (ਅਮਰਜੀਤ ਕੋਮਲ) - ਨਗਰ ਨਿਗਮ ਕਪੂਰਥਲਾ ਦੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨੂਪਮ ਕਲੇਰ ਨੇ ਸਮੂਹ ਸ਼ਹਿਰ ਵਾਸੀਆਂ, ਲੰਗਰ ਕਮੇਟੀਆਂ ਤੇ ਮੇਲਾ ਕਮੇਟੀ ਨੂੰ ਅਪੀਲ ਕੀਤੀ ਕਿ ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਵਿਚ 25 ਤੇ 26 ਮਈ ...

ਪੂਰੀ ਖ਼ਬਰ »

ਪਿੰਡ ਸੰਗਤਪੁਰ ਦੀ ਪੰਚਾਇਤ ਨੇ ਟਰੈਕਟਰਾਂ ਉੱਪਰ ਉੱਚੀ ਆਵਾਜ਼ 'ਚ ਸੰਗੀਤ ਵਜਾਉਣ 'ਤੇ ਲਗਾਈ ਪਾਬੰਦੀ

ਖਲਵਾੜਾ, 16 ਮਈ (ਮਨਦੀਪ ਸਿੰਘ ਸੰਧੂ) - ਪਿੰਡ ਸੰਗਤਪੁਰ ਵਿਖੇ ਗ੍ਰਾਮ ਪੰਚਾਇਤ ਦੀ ਇਕ ਮੀਟਿੰਗ ਸਰਪੰਚ ਹਰਦੀਪ ਸਿੰਘ ਦੀ ਅਗਵਾਈ ਹੇਠ ਹੋਈ ਜਿਸ 'ਚ ਪਿੰਡ ਦੇ ਸਰਬ ਪੱਖੀ ਵਿਕਾਸ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਦੇ ਹੋਏ ਕਈ ਮਤੇ ਪਾਸ ...

ਪੂਰੀ ਖ਼ਬਰ »

ਪੁਲਿਸ ਵਲੋਂ ਬੱਸ ਸਟੈਂਡ 'ਤੇ ਜਾਂਚ ਮੁਹਿੰਮ

ਫਗਵਾੜਾ, 16 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ ਪੁਲਿਸ ਵਲੋਂ ਅੱਜ ਸ਼ਾਮ ਬੱਸ ਸਟੈਂਡ 'ਤੇ ਡੀ.ਐਸ.ਪੀ. ਅਸ਼ਰੂ ਰਾਮ ਸ਼ਰਮਾ ਦੀ ਅਗਵਾਈ 'ਚ ਜਾਂਚ ਮੁਹਿੰਮ ਚਲਾਈ ਗਈ | ਇਸ ਮੌਕੇ ਪੁਲਿਸ ਵਲੋਂ ਬੱਸ ਸਟੈਂਡ ਦੇ ਆਲੇ-ਦੁਆਲੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਜਾਂਚ ...

ਪੂਰੀ ਖ਼ਬਰ »

ਬਾਬਾ ਬੁੱਲ੍ਹੇ ਸ਼ਾਹ ਦੀ ਯਾਦ 'ਚ ਸਾਲਾਨਾ ਮੇਲਾ ਕਰਵਾਉਣ ਸੰਬੰਧੀ ਮੀਟਿੰਗ

ਭੁਲੱਥ, 16 ਮਈ (ਸੁਖਜਿੰਦਰ ਸਿੰਘ ਮੁਲਤਾਨੀ) - ਇਥੋਂ ਨੇੜਲੇ ਪਿੰਡ ਬੱਸੀ ਵਿਖੇ ਬਾਬਾ ਬੁੱਲ੍ਹੇ ਸ਼ਾਹ ਦੀ ਯਾਦ ਵਿਚ ਸਾਲਾਨਾ ਸਾਲਾਨਾ ਸਭਿਆਚਾਰਕ ਮੇਲਾ ਕਰਵਾਉਣ ਸੰਬੰਧੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੌਰਾਨ ਮੁੱਖ ਪ੍ਰਬੰਧਕ ਪਰਮਿੰਦਰ ਸਿੰਘ ਸੋਨੀ ਨੇ ਦੱਸਿਆ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ) - ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਸ੍ਰੀ ...

ਪੂਰੀ ਖ਼ਬਰ »

ਸੰਤ ਬੀਰ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਤਲਵੰਡੀ ਚੌਧਰੀਆਂ, 16 ਮਈ (ਪਰਸਨ ਲਾਲ ਭੋਲਾ) - ਬਾਬਾ ਬੀਰ ਸਿੰਘ ਬਲੱਡ ਡੋਨੇਟ ਸੁਸਾਇਟੀ ਤੇ ਗੰਗਾ ਆਰਥੋ ਕੇਅਰ ਬਲੱਡ ਬੈਂਕ ਜਲੰਧਰ, ਗੁਰਦੁਆਰਾ ਪ੍ਰਬੰਧਕ ਕਮੇਟੀ ਬੂਲਪੁਰ ਤੇ ਸਮੂਹ ਗ੍ਰਾਮ ਪੰਚਾਇਤ ਬੂਲਪੁਰ ਦੇ ਸਾਂਝੇ ਸਹਿਯੋਗ ਨਾਲ ਸੰਤ ਬੀਰ ਸਿੰਘ ਦੇ 178ਵੇਂ ਸ਼ਹੀਦੀ ...

ਪੂਰੀ ਖ਼ਬਰ »

ਡਾ. ਸੰਜੀਵ ਕੁਮਾਰ ਨੇ ਬਤੌਰ ਐਸ.ਡੀ.ਐਮ ਚਾਰਜ ਸੰਭਾਲਿਆ

ਭੁਲੱਥ, 16 ਮਈ (ਸੁਖਜਿੰਦਰ ਸਿੰਘ ਮੁਲਤਾਨੀ) - ਡਾ: ਸੰਜੀਵ ਕੁਮਾਰ ਨੇ ਬਤੌਰ ਐਸ.ਡੀ.ਐਮ. ਭੁਲੱਥ ਵਜੋਂ ਚਾਰਜ ਸੰਭਾਲ ਕੇ ਕੰਮ ਕਾਜ ਆਰੰਭ ਕਰ ਦਿੱਤਾ | ਇਸ ਮੌਕੇ ਉਨ੍ਹਾਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਬਡਵੀਜ਼ਨ ਭੁਲੱਥ ਦੇ ਅੰਦਰ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਡੀ.ਐਮ.ਬੀ. ਕਲੱਬ ਵਲੋਂ 33ਵਾਂ ਸਾਲਾਨਾ ਜਾਗਰਣ ਧੂਮਧਾਮ ਨਾਲ ਕਰਵਾਇਆ

ਸੁਲਤਾਨਪੁਰ ਲੋਧੀ, 16 ਮਈ (ਨਰੇਸ਼ ਹੈਪੀ, ਥਿੰਦ) - ਡੀ.ਐਮ.ਬੀ. ਕਲੱਬ ਮੁਹੱਲਾ ਦਰਜੀਆਂ, ਸੁਲਤਾਨਪੁਰ ਲੋਧੀ ਵਲੋਂ 33ਵਾਂ ਸਾਲਾਨਾ ਭਗਵਤੀ ਜਾਗਰਨ ਬੀਤੀ ਰਾਤ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਜੀ.ਡੀ.ਆਰ. ਕਾਨਵੈਂਟ ਸਕੂਲ ਵਿਖੇ ਮਨਾਇਆ ਬੁੱਧ ਪੂਰਨਿਮਾ ਦਾ ਤਿਉਹਾਰ

ਫਗਵਾੜਾ, 16 ਮਈ (ਤਰਨਜੀਤ ਸਿੰਘ ਕਿੰਨੜਾ) - ਜੀ.ਡੀ.ਆਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੁੱਧ ਪੂਰਨਿਮਾ ਦਾ ਤਿਉਹਾਰ ਮਨਾਇਆ ਗਿਆ ਜਿਸ ਦੀ ਰੂਪ-ਰੇਖਾ ਲੋਟਸ ਹਾਊਸ ਦੇ ਮੁਖੀ ਇੰਦਰਜੋਤ ਦੁਆਰਾ ਤਿਆਰ ਕੀਤੀ ਗਈ | ਉਨ੍ਹਾਂ ਨੇ ਬੱਚਿਆਂ ਨੂੰ ਇਸ ਦਿਨ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਕਾਂਗਰਸ ਦੀ ਪਿਛਲੀ ਸਰਕਾਰ ਸਮੇਂ ਲੋਕਾਂ ਨਾਲ ਲੀਡਰਾਂ ਨੇ ਧੱਕੇਸ਼ਾਹੀ ਤੇ ਬੇਇਨਸਾਫ਼ੀ ਕੀਤੀ-ਖਿੰਡਾ, ਜੈਨਪੁਰੀ

ਸੁਲਤਾਨਪੁਰ ਲੋਧੀ, 16 ਮਈ (ਨਰੇਸ਼ ਹੈਪੀ, ਥਿੰਦ) - ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿਰਫ਼ ਦੋ ਮਹੀਨੇ ਦੇ ਅੰਦਰ ਹੀ ਜਿਹੜੇ ਲੋਕ ਭਲਾਈ ਹਿਤ ਫ਼ੈਸਲੇ ਲਏ ਹਨ, ਉਨ੍ਹਾਂ ਤੋਂ ਆਮ ਜਨਤਾ ਬਹੁਤ ਖੁਸ਼ ਤੇ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਦਾ ਦੌਰਾ

ਸੁਲਤਾਨਪੁਰ ਲੋਧੀ, 16 ਮਈ (ਥਿੰਦ, ਹੈਪੀ) - ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਮੁਖੀ ਡਾ. ਮਨੀ ਛਾਬੜਾ ਦੀ ਅਗਵਾਈ ਹੇਠ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਇੱਕ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ...

ਪੂਰੀ ਖ਼ਬਰ »

ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਜਵਾਲਾ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ

ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ) - ਤਪ ਅਸਥਾਨ ਨਿਰਮਲ ਕੁਟੀਆ ਡੁਮੇਲੀ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਦੀ ਦੇਖ ਰੇਖ ਹੇਠ ਸ਼ਰਧਾ ਪੂਰਵਕ ਮਨਾਇਆ ਗਿਆ | ਤਿੰਨ ਦਿਨਾਂ ਸਮਾਗਮ ਦੇ ਪਹਿਲੇ ਦਿਨ ਸ੍ਰੀ ...

ਪੂਰੀ ਖ਼ਬਰ »

ਮੌਰਿਸ਼ ਮਸਜਿਦ 'ਚ ਇਮਾਮ ਦੀ ਨਿਯੁਕਤੀ ਨੂੰ ਲੈ ਕੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ

ਕਪੂਰਥਲਾ, 16 ਮਈ (ਵਿਸ਼ੇਸ਼ ਪ੍ਰਤੀਨਿਧ) - ਗੱੁਜਰ ਮਹਾਂ ਸਭਾ ਵੈੱਲਫੇਅਰ ਕਮੇਟੀ ਕਪੂਰਥਲਾ ਦੇ ਪ੍ਰਧਾਨ ਰਮਜ਼ਾਨ ਅਲੀ ਦੀ ਅਗਵਾਈ ਵਿਚ ਕਮੇਟੀ ਦੇ ਮੈਂਬਰਾਂ ਨੇ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਕਪੂਰਥਲਾ ...

ਪੂਰੀ ਖ਼ਬਰ »

ਦਲਜੀਤ ਕੌਰ ਵਲੋਂ ਬਤੌਰ ਕਮਿਸ਼ਨਰ ਚਾਰਜ ਸੰਭਾਲਣ ਉਪਰੰਤ ਨਿਗਮ ਦੀ ਕਾਰਗੁਜ਼ਾਰੀ 'ਚ ਹੋਇਆ ਸੁਧਾਰ

ਫਗਵਾੜਾ, 16 ਮਈ (ਹਰੀਪਾਲ ਸਿੰਘ) - ਸ੍ਰੀਮਤੀ ਦਲਜੀਤ ਕੌਰ ਵਲੋਂ ਬਤੌਰ ਕਮਿਸ਼ਨਰ ਫਗਵਾੜਾ ਨਗਰ ਨਿਗਮ ਦਾ ਚਾਰਜ ਸੰਭਾਲਣ ਤੋਂ ਬਾਅਦ ਜਿਸ ਤਰ੍ਹਾਂ ਨਾਲ ਨਿਗਮ ਦੀ ਕਾਰਗੁਜ਼ਾਰੀ 'ਚ ਸੁਧਾਰ ਕੀਤਾ ਜਾ ਰਿਹਾ ਹੈ, ਉਸ ਨੂੰ ਲੈ ਕੇ ਸ਼ਹਿਰ ਵਾਸੀਆਂ 'ਚ ਭਾਰੀ ਉਤਸ਼ਾਹ ਹੈ | ...

ਪੂਰੀ ਖ਼ਬਰ »

ਇੰਗਲੈਂਡ ਕਬੱਡੀ ਸੀਜ਼ਨ ਖੇਡਣ ਜਾਣ ਵਾਲੇ 200 ਖਿਡਾਰੀਆਂ ਦੇ ਹੋਏ ਡੋਪ ਟੈੱਸਟ

ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ) - ਇੰਗਲੈਂਡ ਕਬੱਡੀ ਫੈਡਰੇਸ਼ਨ ਯੂ.ਕੇ. ਦੇ ਪ੍ਰਧਾਨ ਐਡਵੋਕੇਟ ਸੁਰਿੰਦਰ ਸਿੰਘ ਮਾਣਕ ਦੱਸਿਆ ਕਿ 2022 ਦਾ ਇੰਗਲੈਂਡ ਕਬੱਡੀ ਸੀਜਨ ਉਹੀ ਖਿਡਾਰੀ ਖੇਡਣ ਜਾਣਗੇ ਜਿਹੜੇ ਡਰੱਗ ਟੈੱਸਟ ਅੰਤਰਰਾਸ਼ਟਰੀ ਮਿਆਰ ਦੀਆਂ ਹਦਾਇਤਾਂ ਮੁਤਾਬਿਕ ...

ਪੂਰੀ ਖ਼ਬਰ »

ਕਲੇਰ ਜਠੇਰਿਆਂ ਦਾ 30ਵਾਂ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਫਗਵਾੜਾ, 16 ਮਈ (ਪੱਤਰ ਪ੍ਰੇਰਕ) - ਜੱਦੀ ਜਠੇਰੇ ਕਲੇਰ ਸਭਾ ਰਜਿ: ਪਿੰਡ ਨੰਗਲ ਖੇੜਾ ਵਲੋਂ ਕਲੇਰ ਜਠੇਰਿਆਂ ਦਾ 30ਵਾਂ ਸਾਲਾਨਾ ਜੋੜ ਮੇਲਾ ਬਹੁਤ ਹੀ ਸ਼ਰਧਾ ਨਾਲ ਸਮੂਹ ਕਲੇਰ ਪਰਿਵਾਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਭਾ ਦੇ ਚੇਅਰਮੈਨ ਕੁਲਦੀਪ ਕਲੇਰ ਤੇ ਨਛੱਤਰ ਕਲੇਰ ...

ਪੂਰੀ ਖ਼ਬਰ »

ਸੀ.ਬੀ. ਨੈੱਟ ਮਸ਼ੀਨ ਨਾਲ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਮੌਕੇ 'ਤੇ ਹੀ ਹੋਵੇਗੀ - ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 16 ਮਈ (ਅਮਰਜੀਤ ਕੋਮਲ) - ਪੰਜਾਬ ਨੂੰ ਟੀ.ਬੀ. ਮੁਕਤ ਕਰਨ ਲਈ ਸਿਹਤ ਵਿਭਾਗ ਵਲੋਂ ਚਲਾਈ ਗਈ ਸੀ.ਬੀ. ਨੈੱਟ ਮਸ਼ੀਨ ਨਾਲ ਲੈਸ ਜਾਗਰੂਕਤਾ ਵੈਨ ਨੂੰ ਅੱਜ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਸਿਵਲ ਸਰਜਨ ਦਫ਼ਤਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ...

ਪੂਰੀ ਖ਼ਬਰ »

ਨਿਗਮ ਕਰਮਚਾਰੀਆਂ ਨੇ ਸਬਜ਼ੀ ਮੰਡੀ ਤੇ ਹੋਰ ਬਾਜ਼ਾਰਾਂ 'ਚੋਂ ਹਟਵਾਏ ਨਾਜਾਇਜ਼ ਕਬਜ਼ੇ

ਕਪੂਰਥਲਾ, 16 ਮਈ (ਸਡਾਨਾ) - ਨਗਰ ਨਿਗਮ ਦੇ ਕਮਿਸ਼ਨਰ ਤੇ ਈ.ਓ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਸਪੈਕਟਰ ਕੁਲਵੰਤ ਸਿੰਘ, ਗੁਰਦੀਪ ਸਿੰਘ ਤੇ ਨਰਿੰਦਰ ਸਿੰਘ ਬੰਟੀ ਵਲੋਂ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਕੀਤੇ ਗਏ ਨਜਾਇਜ਼ ਕਬਜ਼ੇ ਹਟਾਏ ਗਏ | ...

ਪੂਰੀ ਖ਼ਬਰ »

ਪਿੰਡ ਵਰਿਆਹਾਂ ਵਿਖੇ ਸਾਲਾਨਾ ਜੋੜ ਮੇਲਾ 19 ਨੂੰ

ਖਲਵਾੜਾ, 16 ਮਈ (ਮਨਦੀਪ ਸਿੰਘ ਸੰਧੂ) - ਦਰਬਾਰ ਗੁੱਗਾ ਜਾਹਰ ਪੀਰ ਪਿੰਡ ਵਰਿਆਹਾਂ ਤਹਿਸੀਲ ਫਗਵਾੜਾ ਵਿਖੇ ਸਾਲਾਨਾ ਜੋੜ ਮੇਲਾ 19 ਮਈ ਨੂੰ ਮੁੱਖ ਸੇਵਾਦਾਰ ਬੀਬੀ ਹਰਬੰਸ ਕੌਰ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ 'ਪਾਣੀ ਬਚਾਓ ਪੰਜਾਬ ਬਚਾਓ' ਤਹਿਤ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਵੱਖ-ਵੱਖ ਪਿੰਡਾਂ 'ਚ ਕੈਂਪ ਲਗਾਏ

ਬੇਗੋਵਾਲ, 16 ਮਈ (ਮਾਨ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਰਵਾਇਤੀ ਢੰਗ ਨਾਲ ਬੀਜੇ ਜਾਂਦੇ ਝੋਨੇ ਦੀ ਬਜਾਏ ਇਸ ਦੀ ਸਿੱਧੀ ਬਿਜਾਈ ਦੇ ਸਬੰਧ ਵਿਚ ਮੁੱਖ ਖੇਤੀਬਾੜੀ ਅਫ਼ਸਰ ਸੁਰਿੰਦਰ ਕੁਮਾਰ ...

ਪੂਰੀ ਖ਼ਬਰ »

ਸ਼ਿਵ ਸੈਨਿਕਾਂ ਵਲੋਂ ਨਿਹੰਗ ਸਿੰਘ ਦੀ ਗਿ੍ਫ਼ਤਾਰੀ ਨੂੰ ਲੈ ਕੇ ਭੁੱਖ ਹੜਤਾਲ ਤੇ ਧਰਨਾ

ਕਪੂਰਥਲਾ, 16 ਮਈ (ਵਿਸ਼ੇਸ਼ ਪ੍ਰਤੀਨਿਧ)- ਪਟਿਆਲਾ 'ਚ ਹੋਈ ਹਿੰਸਾ ਦੌਰਾਨ ਮਾਂ ਭਗਵਤੀ ਵਿਰੁੱਧ ਅਪਸ਼ਬਦ ਬੋਲਣ ਵਾਲੇ ਇਕ ਨਿਹੰਗ ਸਿੰਘ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਸ਼ਿਵ ਸੈਨਾ ਬਾਲ ਠਾਕਰੇ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨਾਲ ਸੰਬੰਧਿਤ ਆਗੂਆਂ ਤੇ ...

ਪੂਰੀ ਖ਼ਬਰ »

ਡੇਂਗੂ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ ਹੀ ਅਸੀਂ ਡੇਂਗੂ ਦੇ ਪਸਾਰ ਨੂੰ ਰੋਕ ਸਕਦੇ ਹਾਂ - ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 16 ਮਈ (ਅਮਰਜੀਤ ਕੋਮਲ) - ਸਾਨੂੰ ਡੇਂਗੂ ਨਾਲ ਲੜਨ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੋਵੇਗਾ, ਤਦ ਹੀ ਅਸੀਂ ਡੇਂਗੂ ਦੇ ਪਸਾਰ ਨੂੰ ਰੋਕ ਸਕਦੇ ਹਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਸਿਵਲ ਹਸਪਤਾਲ ਦੇ ...

ਪੂਰੀ ਖ਼ਬਰ »

ਪੀਰ ਬਾਬਾ ਰੋਡੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ

ਤਲਵੰਡੀ ਚੌਧਰੀਆਂ, 16 ਮਈ (ਪਰਸਨ ਲਾਲ ਭੋਲਾ) - ਇਥੋਂ ਤਿੰਨ ਕਿੱਲੋਮੀਟਰ ਦੂਰ ਪਿੰਡ ਭੈਣੀ ਹੁੱਸੇ ਖਾਂ ਵਿਖੇ ਪੀਰ ਬਾਬਾ ਰੋਡੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲੇ ਗੱਦੀ ਨਸ਼ੀਨ ਬੀਬੀ ਪਿਆਰ ਕੌਰ ਜੀ ਵਲੋਂ ਸਾਈਾ ਸੁਖਜੀਤ ਸਿੰਘ ਬਾਬਾ ਜੋਗੀ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਵਾਲਮੀਕਿ ਸੰਘਰਸ਼ ਮੋਰਚੇ ਦੀ ਮੀਟਿੰਗ 'ਚ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ

ਕਪੂਰਥਲਾ, 16 ਮਈ (ਵਿ.ਪ੍ਰ.) - ਵਾਲਮੀਕਿ ਸੰਘਰਸ਼ ਮੋਰਚਾ ਰਜਿ: ਪੰਜਾਬ ਦੀ ਇਕ ਮੀਟਿੰਗ ਮੋਰਚੇ ਦੇ ਸੂਬਾਈ ਪ੍ਰਧਾਨ ਰੌਸ਼ਨ ਲਾਲ ਸਭਰਵਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਕਪੂਰਥਲਾ ਦੇ ਨਵਨਿਯੁਕਤ ਐਸ.ਐਸ.ਪੀ. ਰਾਜਬਚਨ ਸਿੰਘ ਸੰਧੂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਬਾਬਾ ਹਰਨਾਮ ਸਿੰਘ ਗ਼ਦਰੀ ਦੀ ਬਰਸੀ ਮੌਕੇ ਵੱਡੀ ਗਿਣਤੀ 'ਚ ਕਿਸਾਨ ਸ਼ਮੂਲੀਅਤ ਕਰਨਗੇ

ਫੱਤੂਢੀਂਗਾ, 16 ਮਈ (ਬਲਜੀਤ ਸਿੰਘ) - ਦੇਸ਼ ਦੀ ਆਜ਼ਾਦੀ ਲਈ ਕਾਲਾ ਸੰਘਿਆਂ ਦੀ ਧਰਤੀ ਤੇ ਜੰਮੇ ਪਲੇ ਦੇਸ਼ ਭਗਤ ਗ਼ਦਰੀ ਬਾਬਾ ਹਰਨਾਮ ਸਿੰਘ ਜਿਨ੍ਹਾਂ ਦੀ ਸਾਲਾਨਾ ਬਰਸੀ 28 ਮਈ ਨੂੰ ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਮਨਾਈ ਜਾ ਰਹੀ ਹੈ, ਉਸ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਵਿਸ਼ਵ ਰੈੱਡ ਕਰਾਸ ਦਿਵਸ 'ਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਵਲੋਂ ਸਮਾਗਮ

ਕਪੂਰਥਲਾ, 16 ਮਈ (ਅਮਰਜੀਤ ਕੋਮਲ) - ਸਾਨੂੰ ਸਾਰਿਆਂ ਨੂੰ ਆਪਣੇ ਰੋਜ਼ਮਰਾ ਦੇ ਰੁਝੇਵਿਆਂ ਤੋਂ ਕੁਝ ਸਮਾਂ ਕੱਢ ਕੇ ਲੋੜਵੰਦ ਲੋਕਾਂ ਦੀ ਸਹਾਇਤਾ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਸ਼ਬਦ ਡਾ: ਪ੍ਰੀਤ ਕੰਵਲ ਚੇਅਰਪਰਸਨ ਇੰਡੀਅਨ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਨੇ ਅੱਜ ...

ਪੂਰੀ ਖ਼ਬਰ »

ਸਰਕਾਰ ਝੋਨੇ ਦੀ ਲਵਾਈ ਲਈ 10 ਜੂਨ ਦੀ ਤਰੀਕ ਨਿਸ਼ਚਿਤ ਕਰੇ-ਲਿੱਟਾਂ, ਨਾਨਕਪੁਰ

ਕਪੂਰਥਲਾ, 16 ਮਈ (ਅਮਰਜੀਤ ਕੋਮਲ) - ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿ: ਕਾਦੀਆਂ ਦੀ ਇਕ ਮੀਟਿੰਗ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਚ ਹੋਈ, ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਸੀਨੀਅਰ ਉਪ ਪ੍ਰਧਾਨ ਦਲਬੀਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮੰਦਰ 'ਚ ਸਤਿਸੰਗ ਕਰਵਾਇਆ

ਹੁਸੈਨਪੁਰ, 16 ਮਈ (ਸੋਢੀ) - ਆਰ. ਸੀ. ਐਫ. ਦੇ ਬਾਹਰ ਗੇਟ ਨੰਬਰ 3 ਤੇ ਸਥਿਤ ਚਮਤਕਾਰੀ ਭਗਵਾਨ ਵਾਲਮੀਕ ਜੀ ਮੰਦਰ ਵਿਚ ਭਗਵਾਨ ਵਾਲਮੀਕ ਜੀ ਦਾ ਵਿਸ਼ਾਲ ਸਤਿਸੰਗ ਕਰਵਾਇਆ ਗਿਆ | ਇਸ ਸਤਿਸੰਗ ਵਿਚ ਜਿਥੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਉਥੇ ਹਰਪ੍ਰੀਤ ਸਹੋਤਾ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX