ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮਲਿਕਅਰਜੁਨ ਖੜਗੇ ਅੱਜ ਦਾਖ਼ਲ ਕਰ ਸਕਦੇ ਹਨ ਨਾਮਜ਼ਦਗੀ
. . .  52 minutes ago
ਨਵੀਂ ਦਿੱਲੀ, 30 ਸਤੰਬਰ - ਸੀਨੀਅਰ ਕਾਂਗਰਸੀ ਆਗੂ ਮਲਿਕਅਰਜੁਨ ਖੜਗੇ ਅੱਜ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰ ਸਕਦੇ...
ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਟੀਮ ਇੰਡੀਆ 'ਚ ਸ਼ਾਮਿਲ
. . .  56 minutes ago
ਮੁੰਬਈ, 30 ਸਤੰਬਰ - ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ ਦੱਖਣੀ ਅਫਰੀਕਾ ਦੇ ਖ਼ਿਲਾਫ਼ ਬਾਕੀ ਟੀ-20 ਮੈਚਾਂ ਲਈ ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਨੂੰ ਟੀਮ ਇੰਡੀਆ 'ਚ ਸ਼ਾਮਿਲ ਕੀਤਾ ਹੈ। ਬੁਮਰਾਹ ਦੀ ਪਿੱਠ 'ਚ ਸੱਟ ਲੱਗੀ ਹੈ ਅਤੇ ਫਿਲਹਾਲ ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
ਈਰਾਨ ਦੇ ਪੈਟਰੋ ਕੈਮੀਕਲ ਵਪਾਰ 'ਚ ਭੂਮਿਕਾ ਲਈ ਅਮਰੀਕਾ ਨੇ ਭਾਰਤ-ਅਧਾਰਤ ਫਰਮ ਸਮੇਤ ਕੰਪਨੀਆਂ ਦੇ ਗਲੋਬਲ ਨੈਟਵਰਕ 'ਤੇ ਲਗਾਈ ਪਾਬੰਦੀ
. . .  about 1 hour ago
ਵਾਸ਼ਿੰਗਟਨ, 30 ਸਤੰਬਰ - ਅਮਰੀਕਾ ਨੇ ਭਾਰਤ ਅਧਾਰਤ ਪੈਟਰੋ ਕੈਮੀਕਲ ਕੰਪਨੀ ਸਮੇਤ ਈਰਾਨੀ ਪੈਟਰੋਕੈਮੀਕਲ ਅਤੇ ਪੈਟਰੋਲੀਅਮ ਉਤਪਾਦਾਂ ਦੀ ਵਿਕਰੀ ਵਿਚ ਸ਼ਾਮਲ ਕੰਪਨੀਆਂ ਦੇ ਇਕ ਅੰਤਰਰਾਸ਼ਟਰੀ ਨੈਟਵਰਕ ਲਈ ਪਾਬੰਦੀਆਂ ਦਾ ਐਲਾਨ ਕੀਤਾ ਹੈ। ਅਮਰੀਕੀ ਖਜ਼ਾਨਾ ਵਿਭਾਗ ਨੇ ਕਿਹਾ...
ਅਮਰੀਕੀ ਸੈਨੇਟ ਵਲੋਂ ਰੂਸ ਵਿਰੁੱਧ ਜੰਗ ਵਿਚ ਯੂਕਰੇਨ ਨੂੰ 12.3 ਅਰਬ ਡਾਲਰ ਦੀ ਸਹਾਇਤਾ ਨੂੰ ਮਨਜ਼ੂਰੀ
. . .  about 2 hours ago
ਵਾਸ਼ਿੰਗਟਨ, 30 ਸਤੰਬਰ - ਅਮਰੀਕੀ ਸੈਨੇਟ ਨੇ ਰੂਸ ਦੇ ਖ਼ਿਲਾਫ਼ ਜੰਗ ਵਿਚ ਯੂਕਰੇਨ ਨੂੰ 12.3 ਅਰਬ ਡਾਲਰ ਦੀ ਐਮਰਜੈਂਸੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਇਹ ਉਪਾਅ ਨਾ ਸਿਰਫ਼ ਕਈ ਹਫ਼ਤਿਆਂ ਤੱਕ ਸਰਕਾਰੀ ਖਰਚਿਆਂ ਨੂੰ ਜਾਰੀ ਰੱਖੇਗਾ ਬਲਕਿ ਯੁੱਧ ਵਿਚ ਯੂਕਰੇਨ ਦੀ ਵੱਡੀ ਹੱਦ...
ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ
. . .  about 2 hours ago
ਸ੍ਰੀਨਗਰ, 30 ਸਤੰਬਰ - ਜੰਮੂ ਕਸ਼ਮੀਰ ਦੇ ਬਾਰਾਮੂਲਾ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇਹ ਮੁੱਠਭੇੜ ਬਾਰਾਮੂਲਾ ਦੇ ਪੱਟਨ ਇਲਾਕੇ ਦੇ ਯੇਦੀਪੋਰਾ ਵਿਚ ਹੋ ਰਹੀ...
ਪ੍ਰਧਾਨ ਮੰਤਰੀ ਮੋਦੀ ਅੱਜ ਗਾਂਧੀਨਗਰ ਤੋਂ ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਉਣਗੇ ਹਰੀ ਝੰਡੀ
. . .  about 2 hours ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੋ ਗੁਜਰਾਤ ਦੇ ਦੋ ਦਿਨਾਂ ਦੌਰੇ 'ਤੇ ਹਨ, ਅੱਜ ਗਾਂਧੀਨਗਰ ਤੋਂ ਵੰਦੇ ਭਾਰਤ ਐਕਸਪ੍ਰੈਸ ਦੇ ਨਵੇਂ ਅਤੇ ਅਪਗ੍ਰੇਡ ਕੀਤੇ ਸੰਸਕਰਣ ਨੂੰ ਹਰੀ ਝੰਡੀ ਦੇਣਗੇ। ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਰਾਜਾਂ ਦੀਆਂ ਰਾਜਧਾਨੀਆਂ...
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ ਅੱਜ 10 ਨੈਸ਼ਨਲ ਹਾਈਵੇ ਪੁਆਇੰਟਾਂ 'ਤੇ ਚੱਕਾ ਜਾਮ
. . .  about 3 hours ago
ਚੰਡੀਗੜ੍ਹ, 30 ਸਤੰਬਰ - ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਐਲਾਨ ਮੁਤਾਬਿਕ ਅੱਜ ਚੱਕਾ ਜਾਮ ਕੀਤਾ ਜਾਵੇਗਾ। 10 ਨੈਸ਼ਨਲ ਹਾਈਵੇ ਪੁਆਇੰਟਾਂ 'ਤੇ ਇਹ ਚੱਕਾ ਜਾਮ 11 ਵਜੇ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਗੁਰੂਗ੍ਰਾਮ : ਲੰਪੀ ਵਾਇਰਸ ਨੇ 93 ਪਸ਼ੂਆਂ ਦੀ ਮੌਤ, 890 ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 29 ਸਤੰਬਰ - ਇੱਥੇ ਲੰਪੀ ਵਾਇਰਸ ਦੀ ਲਾਗ ਕਾਰਨ 93 ਪਸ਼ੂਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਗੁਰੂਗ੍ਰਾਮ, ਸੋਹਨਾ ਅਤੇ ਪਟੌਦੀ ਖੇਤਰਾਂ ਵਿਚ ਪਸ਼ੂਆਂ ਵਿਚ ਲੰਪੀ ਦੀ ਬਿਮਾਰੀ ਦੇ 890 ਮਾਮਲੇ ਸਾਹਮਣੇ ਆਏ ...
ਅਹਿਮਦਾਬਾਦ ’ਚ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਸ਼ਟਰੀ ਖੇਡਾਂ ਦੇ ਉਦਘਾਟਨ ਮੌਕੇ ਐਥਲੀਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏਕਤਾ ਦੀ ਮਸ਼ਾਲ ਭੇਟ ਕਰਦੇ ਹੋਏ
. . .  1 day ago
ਉੱਤਰਾਖੰਡ ਵਿਚ ਪੀ.ਐਫ.ਆਈ. ਸਮੇਤ ਇਸ ਦੀਆਂ ਮਾਨਤਾ ਪ੍ਰਾਪਤ ਸੰਸਥਾਵਾਂ ਉੱਤੇ ਪਾਬੰਦੀ
. . .  1 day ago
ਗੈਂਗਸਟਰ ਦਿਲੇਰ ਕੋਟੀਆ ਦੇ ਅਸੰਧ ਸਥਿਤ ਘਰ ’ਤੇ ਚੱਲਿਆ ਪੀਲਾ ਪੰਜਾ
. . .  1 day ago
ਕਰਨਾਲ, 29 ਸਤੰਬਰ ( ਗੁਰਮੀਤ ਸਿੰਘ ਸੱਗੂ )- ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਗੈਂਗਸਟਰ ਦਿਲੇਰ ਕੋਟੀਆ ਦੇ ਕਸਬਾ ਅਸੰਧ ਸਥਿਤ ਮਕਾਨ ਨੂੰ ਪੀਲਾ ਪੰਜਾ ਚਲਾ ਕੇ ਢਾਹ ਦਿੱਤਾ । ਦਸਣਯੋਗ ਹੈ ਕਿ ਦਿਲੇਰ ਕੋਟੀਆ ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕਰੇਗਾ ਚੱਕਾ ਜਾਮ
. . .  1 day ago
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ ਉਨ੍ਹਾਂ ਵਲੋਂ ...
ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਮੌਤ, ਪਿੰਡ ’ਚ ਸੋਗ ਦੀ ਲਹਿਰ
. . .  1 day ago
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਨੌਜਵਾਨ ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਹੋਈ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ...
ਭਾਰਤ ਦੇ ਚਾਲੂ ਖਾਤੇ ਦੇ ਬਕਾਏ ਵਿਚ 23.9 ਬਿਲੀਅਨ ਅਮਰੀਕੀ ਡਾਲਰ ਦਾ ਘਾਟਾ ਦਰਜ - ਭਾਰਤੀ ਰਿਜ਼ਰਵ ਬੈਂਕ
. . .  1 day ago
ਪੀ.ਐਫ.ਆਈ. ਦੀ 2047 ਤੱਕ ਭਾਰਤ ਨੂੰ ਇਸਲਾਮਿਕ ਰਾਸ਼ਟਰ ਵਿਚ ਬਦਲਣ ਦੀ ਸੀ ਯੋਜਨਾ , ਕਈ ਨੇਤਾ ਰਡਾਰ 'ਤੇ ਸਨ : ਮਹਾਰਾਸ਼ਟਰ ਏ.ਟੀ.ਐਸ. ਮੁਖੀ
. . .  1 day ago
ਦਵਿੰਦਰ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਨੀਰਜ ਚਸਕਾ ਜੰਮੂ ਤੋਂ ਗ੍ਰਿਫਤਾਰ- ਪੰਜਾਬ ਡੀ.ਜੀ.ਪੀ. ਗੌਰਵ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਕ ਖੁਫੀਆ ਕਾਰਵਾਈ 'ਚ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ਨੇ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਸ਼ੂਟਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫ਼ਤਾਰ ...
ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਹਾਲ ਦੀ ਘੜੀ ਟਲਿਆ
. . .  1 day ago
ਅੰਮ੍ਰਿਤਸਰ, 29 ਸਤੰਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਨਾਲ 12 ਅਕਤੂਬਰ ਤੋਂ ਪਹਿਲਾਂ ਮੀਟਿੰਗ ਕਰਵਾਉਣ ਦੇ ਭਰੋਸੇ ’ਤੇ ਹਾਲ ਦੀ ਘੜੀ ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 10 ਉੱਚ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਪਾਕਿਸਤਾਨ ਨੇ 1 ਭਾਰਤੀ ਕੈਦੀ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 29 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ । ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐਸ.ਐਫ. ਦੇ ਹਵਾਲੇ ਕਰ ਦਿੱਤਾ । ਕੌਮਾਂਤਰੀ ਅਟਾਰੀ ਸਰਹੱਦ ’ਤੇ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
. . .  1 day ago
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਨਜ਼ਰਸਾਨੀ ਪਟੀਸ਼ਨ ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  1 day ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  1 day ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  1 day ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  1 day ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਜੇਠ ਸੰਮਤ 554

ਤਰਨਤਾਰਨ

ਸਿਵਲ ਹਸਪਤਾਲ ਵਿਖੇ ਮਨਾਇਆ ਜ਼ਿਲ੍ਹਾ ਪੱਧਰੀ ਡੇਂਗੂ ਦਿਵਸ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ­) - ਜ਼ਿਲ੍ਹਾ ਪੱਧਰੀ ਡੇਂਗੂ ਦਿਵਸ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੀ ਪ੍ਰਧਾਨਗੀ ਹੇਠ ਸਥਾਨਕ ਸਿਵਲ ਹਸਪਤਾਲ ਵਿਖੇ ਮਨਾਇਆ ਗਿਆ | ਇਸ ਮੌਕੇ 'ਤੇ ਡਾ. ਸੀਮਾ ਨੇ ਦੱਸਿਆ ਕਿ ਹਰ ਸਾਲ 16 ਮਈ ਨੂੰ ਕੌਮੀ ਡੇਂਗੂ ਦਿਵਸ ਮਨਾਇਆ ਜਾਂਦਾ ਹੈ ਤਾਂ ਕਿ ਲੋਕਾਂ ਵਿਚ ਡੇਂਗੂ ਪ੍ਰਤੀ ਜਾਗਰੂਕਤਾ ਲਿਆਂਦੀ ਜਾ ਸਕੇ | ਉਨ੍ਹਾਂ ਕਿਹਾ ਕਿ ਡੇਂਗੂ ਦਾ ਇਲਾਜ ਸਮੇਂ ਸਿਰ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ, ਜਾਣਕਾਰੀ ਦੀ ਘਾਟ ਕਾਰਨ ਹਰ ਸਾਲ ਹਜ਼ਾਰਾਂ ਲੋਕ ਡੇਂਗੂ ਬੁਖਾਰ ਦੀ ਲਪੇਟ ਵਿਚ ਆ ਜਾਂਦੇ ਹਨ | ਡੇਂਗੂ ਤੋਂ ਪੀੜਤ ਮਰੀਜ਼ਾਂ ਵਿਚੋਂ ਇਕ ਤੋਂ ਲੈ ਕੇ ਪੰਜ ਫੀਸਦੀ ਦੀ ਇਲਾਜ ਨਾ ਹੋਣ ਕਰਕੇ ਮੌਤ ਹੋ ਜਾਂਦੀ ਹੈ | ਡੇਂਗੂ 110 ਤੋਂ ਜ਼ਿਆਦਾ ਦੇਸ਼ਾਂ ਵਿਚ ਜ਼ਿਆਦਾ ਹੁੰਦਾ ਹੈ | ਹਰ ਸਾਲ ਸੰਸਾਰ ਦੇ 50 ਤੋਂ 100 ਮਿਲੀਅਨ ਲੋਕ ਇਸ ਤੋਂ ਪ੍ਰਭਾਵਿਤ ਹੋ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਡੇਂਗੂ ਬੁਖਾਰ ਫਲੈਵੀਵਾਇਰਸ ਨਾਂਅ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸਾਂ ਦੇ ਕਾਰਨ ਹੁੰਦਾ ਹੈ | ਡੇਂਗੂ ਏਡੀਜ਼ ਏਜੀਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਏਡੀਜ਼ ਏਜੀਪਟੀ ਮੱਛਰ ਦਿਨ ਦੇ ਸਮੇਂ ਹੀ ਕੱਟਦਾ ਹੈ | ਪਹਿਲਾਂ ਮੱਛਰ ਦੁਆਰਾ ਡੇਂਗੂ ਸੰਕ੍ਰਮਿਤ ਵਿਅਕਤੀ ਨੂੰ ਕੱਟ ਲਿਆ ਜਾਂਦਾ ਹੈ | ਜਦੋਂ ਸੰਕ੍ਰਮਿਤ ਮੱਛਰ ਕਿਸੇ ਦੂਸਰੇ ਤੰਦਰੁਸਤ ਵਿਅਕਤੀ ਨੂੰ ਕੱਟਦਾ ਹੈ ਤਾਂ ਡੇਂਗੂ ਵਾਇਰਸ ਮੱਛਰ ਦੀ ਲਾਰ ਨਾਲ ਉਸ ਵਿਅਕਤੀ ਦੇ ਸਰੀਰ ਵਿਚ ਦਾਖਲ ਹੋ ਜਾਂਦਾ ਹੈ | ਇਹ ਵਾਇਰਸ ਵਿਅਕਤੀ ਦੇ ਵਾਈਟ ਬਲੱਡ ਸੈੱਲਜ ਨਾਲ ਜੁੜ ਕੇ ਅੰਦਰ ਚਲਾ ਜਾਂਦਾ ਹੈ | ਜਦੋਂ ਬਲੱਡ ਸੈੱਲਜ ਸਰੀਰ 'ਚ ਇਧਰ-ਉਧਰ ਜਾਂਦੇ ਹਨ ਤਾਂ ਵਾਇਰਸ ਆਪਣੇ 'ਅੰਸ਼' ਪੈਦਾ ਕਰਦਾ ਹੈ, ਜਿਸ ਕਾਰਨ ਡੇਂਗੂ ਰੋਗ ਹੋ ਜਾਂਦਾ ਹੈ ਅਤੇ ਵਿਅਕਤੀ ਬੁਖਾਰ, ਫਲੂ ਵਰਗੇ ਲੱਛਣਾਂ ਅਤੇ ਗੰਭੀਰ ਦਰਦ ਤੋਂ ਪੀੜਤ ਹੋ ਜਾਂਦਾ ਹੈ | ਜੇ ਕਿਸੇ ਵਿਅਕਤੀ ਨੂੰ ਗੰਭੀਰ ਇਨਫੈਕਸ਼ਨ ਹੈ ਤਾਂ ਵਾਇਰਸ ਉਸ ਦੇ ਸਰੀਰ ਅੰਦਰ ਹੋਰ ਜ਼ਿਾਦਾ ਤੇਜੀ ਨਾਲ ਵੱਧਦਾ ਹੈ, ਕਿਉਂਕਿ ਵਾਇਰਸ ਦੀ ਗਿਣਤੀ ਬਹੁਤ ਜ਼ਿਆਦਾ ਹੁੰਦੀ ਹੈ, ਇਸ ਲਈ ਇਹ ਕਈ ਅੰਗਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਬੱਚਿਆਂ 'ਚ ਜ਼ਿਆਦਾ ਹੁੰਦਾ ਹੈ | ਖਾਸ ਕਰਕੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿਚ ਇਹ ਜ਼ਿਆਦਾ ਪਾਇਆ ਜਾਂਦਾ ਹੈ | ਇਸ ਬੁਖਾਰ 'ਚ ਹੱਡੀਆਂ ਦੇ ਟੁੱਟਣ ਜਿਹੀ ਪੀੜ ਹੁੰਦੀ ਹੈ | ਇਸ ਲਈ ਇਸ ਨੂੰ ਹੱਡੀ ਤੋੜ ਬੁਖਾਰ ਵੀ ਕਿਹਾ ਜਾਂਦਾ ਹੈ | ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਨੇਹਾ ਨੇ ਡੇਂਗੂ ਦੇ ਲੱਛਣ ਬੁਖਾਰ, ਸਿਰਦਰਦ, ਚਮੜੀ 'ਤੇ ਚੇਚਕ ਵਰਗੇ ਲਾਲ ਧੱਬੇ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਆਦਿ ਹਨ | ਮਰੀਜ਼ ਦੇ ਮੂੰਹ, ਗਲੇ ਜਾਂ ਛਾਤੀ ਉੱਤੇ ਲਾਲ ਰੰਗ ਦੇ ਦਾਣੇ ਦਿਖਾਈ ਦਿੰਦੇ ਹਨ | ਇਕ-ਦੋ ਦਿਨ ਬਾਅਦ ਦਾਣੇ ਮਿਟ ਜਾਂਦੇ ਹਨ | ਤੀਜੇ ਜਾਂ ਚੌਥੇ ਦਿਨ ਜਦੋਂ ਬੁਖਾਰ ਦੁਬਾਰਾ ਚੜ੍ਹਦਾ ਹੈ ਤਾਂ ਇਹ ਦਾਣੇ ਉਪਰੋਕਤ ਅੰਗਾਂ ਦੇ ਨਾਲ-ਨਾਲ ਹੱਥਾਂ ਅਤੇ ਪੈਰਾਂ ਦੀਆਂ ਤਲੀਆਂ 'ਤੇ ਵੀ ਨਿਕਲ ਆਉਂਦੇ ਹਨ | ਕੁਝ ਲੋਕਾਂ ਨੂੰ ਡੇਂਗੂ ਬੁਖਾਰ ਇਕ ਜਾਂ ਦੋ ਅਜਿਹੇ ਰੂਪਾਂ ਵਿੱਚ ਹੋ ਸਕਦਾ ਹੈ, ਜੋ ਜਾਨ ਲਈ ਖਤਰਾ ਹੋ ਸਕਦੇ ਹਨ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਦੇਸ ਰਾਜ, ਵਿਰਸਾ ਸਿੰਘ, ਗੁਰਬਖ਼ਸ ਸਿੰਘ, ਕੰਵਲ ਬਲਰਾਜ ਸਿੰਘ, ਗੁਰਦੇਵ ਸਿੰਘ, ਰਜਵੰਤ ਸਿੰਘ ਬਾਗੜ੍ਹੀਆਂ ਅਤੇ ਜ਼ਿਲ੍ਹੇ ਦੇ ਸਾਰੇ ਸੁਪਰਵਾਈਜ਼ਰ ਮੌਜੂਦ ਸਨ |

ਪਤੀ-ਪਤਨੀ ਦੀ ਕੁੱਟਮਾਰ ਕਰ ਕੇ ਲੁਟੇਰਿਆਂ 52 ਹਜ਼ਾਰ ਰੁਪਏ ਲੁੱਟੇ

ਭਿੱਖੀਵਿੰਡ, 17 ਮਈ (ਬੌਬੀ) - ਨਿੱਜੀ ਕੰਪਨੀ ਤੋਂ ਲਏ ਕਰਜ਼ੇ ਦੀਆਂ ਕਿਸ਼ਤਾਂ ਇਕੱਠੀਆਂ ਕਰਕੇ ਜਮ੍ਹਾਂ ਕਰਾਉਣ ਚੱਲੇ ਪਤੀ ਪਤਨੀ ਨੂੰ ਰਸਤੇ 'ਚ ਘੇਰ ਕੇ ਕੁੱਟਮਾਰ ਕਰ ਕੇ ਲੁਟੇਰਿਆਂ ਨੇ ਉਨ੍ਹਾਂ ਕੋਲੋਂ 52 ਹਜ਼ਾਰ ਰੁਪਏ ਲੁੱਟ ਲਏ | ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਈ ...

ਪੂਰੀ ਖ਼ਬਰ »

ਖਰੀਦ ਕੀਤੀ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 97 ਫੀਸਦੀ ਤੋਂ ਵੱਧ ਦੀ ਅਦਾਇਗੀ ਕੀਤੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚੋਂ ਖਰੀਦ ਕੀਤੀ ਗਈ ਕਣਕ ਦੀ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 1192 ਕਰੋੜ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਮੋਨੀਸ਼ ...

ਪੂਰੀ ਖ਼ਬਰ »

ਵਿਅਕਤੀ ਵਲੋਂ ਔਰਤਾਂ 'ਤੇ ਲਾਏ ਕੁੱਟਮਾਰ ਕਰਨ ਦੇ ਦੋਸ਼

ਫਤਿਆਬਾਦ, 17 ਮਈ (ਹਰਵਿੰਦਰ ਸਿੰਘ ਧੂੰਦਾ) - ਕਸਬਾ ਫਤਿਆਬਾਦ ਦੀ ਮਸ਼ਹੂਰ ਸ਼ਰਾਬ ਵਾਲੀ ਗਲੀ ਦੇ ਵਸਨੀਕ ਠੇਕੇਦਾਰ ਬਲਕਾਰ ਸਿੰਘ, ਸਰਬਜੀਤ ਸਿੰਘ ਜੋਸ਼ੀ, ਜਗਰੂਪ ਸਿੰਘ ਗੋਲਡੀ, ਨਿੰਦਰ ਸਿੰਘ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਰੋਹਿਤ, ਸੁਖਵਿੰਦਰ ਕੌਰ, ਬਲਜੀਤ ਕੌਰ ਅਤੇ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਵਲੋਂ ਵਿਧਾਇਕ ਲਾਲਪੁਰਾ ਨੂੰ ਦਿੱਤਾ ਮੰਗ ਪੱਤਰ

ਫਤਿਆਬਾਦ, 17 ਮਈ (ਹਰਵਿੰਦਰ ਸਿੰਘ ਧੂੰਦਾ) - ਕਸਬਾ ਫਤਿਆਬਾਦ ਵਿਖੇ ਮੀਟਿੰਗ ਕਰਨ ਤੋਂ ਬਾਅਦ ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਹਰਦੀਪ ਸਿੰਘ ਕੱਦਗਿੱਲ ਦੀ ਅਤੇ ਬਲਾਕ ਚੋਹਲਾ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਕੰਬੋਜ ਫਤਿਆਬਾਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਝਪਟਮਾਰ 55 ਹਜ਼ਾਰ ਰੁਪਏ ਲੈ ਕੇ ਫ਼ਰਾਰ

ਗੋਇੰਦਵਾਲ ਸਾਹਿਬ, 17 ਮਈ (ਸਕੱਤਰ ਸਿੰਘ ਅਟਵਾਲ) - ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਪੁਲਿਸ ਪ੍ਰਸ਼ਾਸਨ ਤੋਂ ਬੇਖੌਫ਼ ਝਪਟਮਾਰਾਂ ਵਲੋਂ ਪੁੰਨਿਆ ਦੀ ਚਾਨਣੀ ਰਾਤ ਨੂੰ ਕੱਪੜਾ ਕਾਰੋਬਾਰੀ ਨੂੰ ਝਪਟਮਾਰਾਂ ਵਲੋਂ ਲੁੱਟ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਲੁੱਟ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ) - ਦਿਹਾਤੀ ਮਜ਼ਦੂਰ ਸਭਾ ਪੰਜਾਬ ਵਲੋਂ ਖੇਤ ਮਜ਼ਦੂਰਾਂ ਦੇ ਭੱਖਦੇ ਮਸਲਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਗੈਰ ਹਾਜ਼ਰੀ 'ਚ ਜ਼ਿਲ੍ਹਾ ਵਧੀਕ ਡਿਪਟੀ ਕਮਿਸ਼ਨਰ ਰਾਹੀ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ 'ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਦਾਤਰ ਦਿਖਾ ਕੇ ਇਕ ਲੈਪਟਾਪ ਅਤੇ ਦੋ ਮੋਬਾਈਲ ਖੋਹੇ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ) - ਥਾਣਾ ਹਰੀਕੇ ਪੱਤਣ ਵਿਚ ਬਜਾਜ ਫਾਇਨਾਂਸ ਕੰਪਨੀ ਦੇ ਕੰਪਨੀ ਦੇ ਇਕ ਮੁਲਾਜ਼ਮ ਕੋਲੋਂ ਦਾਤਰ ਦਿਖਾ ਕੇ ਇਕ ਲੈਪਟਾਪ ਅਤੇ ਦੋ ਮੋਬਾਈਲ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਕੁਲਵੰਤ ਸਿੰਘ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਤੋਂ ਸ਼ਰਾਬ ਦੀਆਂ ਬੋਤਲਾਂ ਤੇ ਹੋਰ ਸਾਮਾਨ ਚੋਰੀ

ਪੱਟੀ, 17 ਮਈ (ਕੁਲਵਿੰਦਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਥਾਣਾ ਸਿਟੀ ਪੱਟੀ ਅਧੀਨ ਸਰਹਾਲੀ ਚੂੰਗੀ ਨੇੜੇ ਚੋਰਾਂ ਵਲੋਂ ਇਕ ਸ਼ਰਾਬ ਦੇ ਠੇਕੇ ਦਾ ਤਾਲ੍ਹਾ ਤੋੜ ਕੇ ਭਾਰੀ ਮਾਤਰਾ ਵਿਚ ਸ਼ਰਾਬ ਦੀਆਂ ਬੋਤਲਾਂ ਅਤੇ ਹੋਰ ਸਾਮਾਨ ਚੋਰੀ ਕਰ ਲਿਆ | ਇਸ ਸੰਬੰਧੀ ...

ਪੂਰੀ ਖ਼ਬਰ »

ਸਕੂਲ 'ਚੋਂ ਇਕ ਛੱਤ ਵਾਲਾ ਪੱਖਾ ਤੇ ਇਕ ਫਰਾਟਾ ਪੱਖਾ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 17 ਮਈ (ਪਰਮਜੀਤ ਜੋਸ਼ੀ) - ਥਾਣਾ ਵੈਰੋਵਾਲ ਦੇ ਸਰਕਾਰੀ ਕੰਨਿਆ ਸਕੂਲ ਜਲਾਲਾਬਾਦ ਵਿਖੇ ਦੋ ਪੱਖੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਹਰੀ ਸਿੰਘ ਨੇ ਦੱਸਿਆ ਕਿ ਸਰਕਾਰੀ ਕੰਨਿਆ ਸਕੂਲ ਜਲਾਲਾਬਾਦ ਦੀ ਮੁੱਖ ...

ਪੂਰੀ ਖ਼ਬਰ »

ਝੋਨਾ ਲਗਾਉਣ ਬਾਰੇ ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ 10 ਜੂਨ ਨੂੰ

ਫਤਿਆਬਾਦ, 17 ਮਈ (ਹਰਵਿੰਦਰ ਸਿੰਘ ਧੂੰਦਾ) - ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਹਰਦੀਪ ਸਿੰਘ ਕੱਦਗਿੱਲ ਅਤੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਕੰਬੋਜ ਦੀ ਸਾਂਝੀ ਅਗਵਾਈ ਹੇਠ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਸਟੱਡੀ ਵੀਜ਼ਾ ਮਾਹਿਰ ਗੈਵੀ ਕਲੇਰ 2 ਹਫ਼ਤਿਆਂ ਦੇ ਯੂ.ਕੇ. ਦੌਰੇ ਤੋਂ ਵਾਪਸ ਪਰਤੇ

ਤਰਨ ਤਾਰਨ, 17 ਅਪੈ੍ਰਲ (ਹਰਿੰਦਰ ਸਿੰਘ) - ਨਾਮਵਰ ਸਟੱਡੀ ਵੀਜਾ ਮਾਹਿਰ ਗੈਵੀ ਕਲੇਰ ਆਪਣੇ 2 ਹਫ਼ਤਿਆਂ ਦੇ ਯੂ.ਕੇ ਦੌਰੇ ਤੋਂ ਪਰਤ ਆਏ ਹਨ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗੈਵੀ ਕਲੇਰ ਨੇ ਦੱਸਿਆ ਕਿ ਯੂ.ਕੇ. ਦੌਰੇ ਦੌਰਾਨ ਉਨ੍ਹਾਂ ਨੇ ਵੱਖ-ਵੱਖ ਕਾਲਜਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ 'ਲੋਕ ਮਿਲਣੀ' ਦਾ ਆਗਾਜ਼ ਬੁਰੀ ਤਰ੍ਹਾਂ ਹੋਇਆ ਫੇਲ੍ਹ-ਔਲਖ

ਗੋਇੰਦਵਾਲ ਸਾਹਿਬ, 17 ਮਈ (ਸਕੱਤਰ ਸਿੰਘ ਅਟਵਾਲ) - ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਲਈ ਆਪਣੀ ਸਰਕਾਰ ਦੇ ਪਹਿਲੇ ਨਿਵੇਕਲੇ ਪ੍ਰੋਗਰਾਮ ਲੋਕ ਮਿਲਣੀ ਦਾ ...

ਪੂਰੀ ਖ਼ਬਰ »

ਅੰਗਹੀਣ ਅਤੇ ਬਲਾਈਾਡ ਯੂਨੀਅਨ ਦੀ ਮੀਟਿੰਗ ਹੋਈ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ) - ਮੁੱਖ ਮੰਤਰੀ ਵਲੋਂ ਨਿਵੇਕਲੇ ਪ੍ਰੋਗਰਾਮ ਲੋਕ ਮਿਲਣੀ ਦਾ ਸਵਾਗਤ ਕਰਦਿਆਂ ਅੰਗਹੀਣ ਅਤੇ ਬਲਾਈਾਡ ਯੂਨੀਅਨ ਪੰਜਾਬ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਰ੍ਹਾਂ ਦਾ ਪ੍ਰੋਗਰਾਮ ਵਿਸ਼ੇਸ਼ ਦਰਜਾ ...

ਪੂਰੀ ਖ਼ਬਰ »

ਤਰਨ ਤਾਰਨ ਦੇ ਨੌਜਵਾਨਾਂ ਲਈ ਡੇਅਰੀ ਸਿਖਲਾਈ ਕੋਰਸ 30 ਤੋਂ-ਦਵਿੰਦਰ ਸਿੰਘ

ਕਪੂਰਥਲਾ, 17 ਮਈ (ਵਿ.ਪ੍ਰ.) - ਡੇਅਰੀ ਵਿਭਾਗ ਪੰਜਾਬ ਵਲੋਂ ਡੇਅਰੀ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ 30 ਮਈ ਤੋਂ 10 ਜੂਨ ਤੱਕ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਚ ਪੇਂਡੂ ਖੇਤਰਾਂ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ...

ਪੂਰੀ ਖ਼ਬਰ »

ਗਲੀ 'ਚ ਸੈਰ ਕਰ ਰਹੀ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਲਾਹੁਣ ਵਾਲੇ ਦੋ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ) - ਥਾਣਾ ਪੱਟੀ ਦੇ 8 ਨੰਬਰ ਵਾਰਡ ਦੀ ਗਲੀ 'ਚ ਸੈਰ ਕਰ ਰਹੀ ਇਕ ਔਰਤ ਪਾਸੋਂ ਸੋਨੇ ਦੀਆਂ ਵਾਲੀਆਂ ਲਾਹੁਣ ਵਾਲੇ ਦੋ ਵਿਅਕਤੀ ਗਿ੍ਫ਼ਤਾਰ ਕੀਤੇ ਗਏ ਹਨ ਅਤੇ ਉਨ੍ਹਾਂ ਪਾਸੋਂ ਇਕ ਵਾਲੀ ਵੀ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਐਲਾਨਿਆ ਵਿਅਕਤੀ ਕਾਬੂ

ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ ਦੋਦੇ) - ਪੁਲਿਸ ਪਾਰਟੀ ਨੇ ਅਦਾਲਤ ਵਲੋਂ ਭਗੋੜਾ ਐਲਾਨਿਆ ਵਿਅਕਤੀ ਨੰੂ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ-ਇੰਸ. ਜਗਦੀਪ ਸਿੰਘ ਨੇ ਦੱਸਿਆ ਕਿ ਨੌਸ਼ਹਿਰਾ ਢਾਲਾ ਬੱਸ ਅੱਡਾ ...

ਪੂਰੀ ਖ਼ਬਰ »

440 ਲੀਟਰ ਲਾਹਣ, 6 ਹਜ਼ਾਰ ਮਿ.ਲੀ. ਨਾਜਾਇਜ਼ ਤੇ ਸਾਢੇ ਪੰਜ ਗ੍ਰਾਮ ਹੈਰੋਇਨ ਬਰਾਮਦ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ) - ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਸ਼ਰਾਬ ਅਤੇ ਹੈਰੋਇਨ ਬਰਾਮਦ ਕੀਤੀ ਗਈ | ਇਸ ਸਬੰਧੀ ਫੜੀ ਗਈ ਸ਼ਰਾਬ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਜਲਦ ਗਠਨ ਕਰੇ-ਕਾ. ਸੋਹਲ, ਹੀਰਾ ਸਿੰਘ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ) - ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਭਗਵਾਨ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਦੇ ਕਾਰਜਕਾਲ ਦੇ 2 ਮਹੀਨੇ ਬੀਤ ਚੱਲੇ ਹਨ, ਪਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ...

ਪੂਰੀ ਖ਼ਬਰ »

ਜ਼ੋਨ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਅਧੀਨ ਆਉਂਦੇ ਪਿੰਡਾਂ 'ਚ ਨਵੀਆਂ ਇਕਾਈਆਂ ਦੀ ਹੋਈ ਚੋਣ

ਮੀਆਂਵਿੰਡ/ਖਡੂਰ ਸਾਹਿਬ, 17 ਮਈ (ਸਾਜਨ, ਕੁਲਾਰ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ੍ਰੀ ਗੁਰੂ ਅੰਗਦ ਦੇਵ ਜੀ ਵਲੋਂ ਪਿੰਡ ਪੱਧਰ 'ਤੇ ਜ਼ਿਲ੍ਹਾ ਆਗੂਆਂ ਦੀ ਦੇਖ-ਰੇਖ ਹੇਠ ਪਹਿਲੀਆਂ ਇਕਾਈਆਂ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਨਵੀਆਂ ਇਕਾਈਆਂ ਦੀ ਚੋਣ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮਨਰੇਗਾ ਸਕੀਮ ਤਹਿਤ ਹੋਏ ਵਿਕਾਸ ਕਾਰਜਾਂ ਦੀ ਜਾਂਚ ਕੀਤੀ

ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ ਦੋਦੇ) - ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਹਵੇਲੀਆਂ ਤੇ ਚੀਮਾ ਕਲਾਂ ਵਿਚ ਮਨਰੇਗਾ ਸਕੀਮ ਤਹਿਤ ਕਰਾਏ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਤੇ ਡੀ.ਡੀ.ਪੀ.ਓ. ਸਤੀਸ਼ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਝਾਮਕਾ ਖੁਰਦ ਬਿਜਲੀ ਘਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ

ਜੀਓਬਾਲਾ, 17 ਮਈ (ਰਜਿੰਦਰ ਸਿੰਘ ਰਾਜੂ­) - ਪਿੰਡ ਝਾਮਕਾ ਖੁਰਦ ਵਿਖੇ ਸਥਿਤ 66 ਕੇ.ਵੀ. ਬਿਜਲੀ ਘਰ ਵਿਖੇ ਸਮੂਹ ਸਟਾਫ਼ ਵਲੋਂ ਝੋਨੇ ਦੀ ਬਿਜਾਈ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਭੋਗ ਉਪਰੰਤ ਗ੍ਰੰਥੀ ਸਿੰਘ ਬਾਬਾ ਮੁਖਤਾਰ ਸਿੰਘ ਨੇ ਸਟਾਫ਼ ਦੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੀ ਯਾਦ 'ਚ ਜੋੜ ਮੇਲਾ ਮਨਾਇਆ

ਹਰੀਕੇ ਪੱਤਣ, 17 ਮਈ (ਸੰਜੀਵ ਕੁੰਦਰਾ) - ਕਸਬਾ ਹਰੀਕੇ ਪੱਤਣ ਦੇ ਗੁਰਦੁਆਰਾ ਬਾਬਾ ਭਗਤ ਸਿੰਘ ਜੀ ਸਿੱਧ ਮਸਤ ਵਿਖੇ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੀ ਯਾਦ ਵਿਚ ਜੋੜ ਮੇਲਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ | ਇਹ ਜੋੜ ਮੇਲਾ ਬਾਬਾ ਭਗਵਾਨ ਸਿੰਘ ਹਰਖੋਵਾਲ ਵਾਲਿਆਂ ਦੀ ...

ਪੂਰੀ ਖ਼ਬਰ »

'ਆਪ' ਵਲੋਂ ਗੁਰਪਿੰਦਰ ਸਿੰਘ ਅਤੇ ਹੈਪੀ ਸਰਕਲ ਝਬਾਲ ਦੇ ਕਾਰਜਕਾਰੀ ਮੈਂਬਰ ਨਿਯੁਕਤ

ਝਬਾਲ, 17 ਮਈ (ਸੁਖਦੇਵ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬਾ ਵਾਸੀਆਂ ਦੀਆਂ ਸਮੱਸਿਆਂਵਾਂ ਦਾ ਤੁਰੰਤ ਨਿਬੇੜਾ ਕਰਨ ਲਈ ਜਾਰੀ ਕੀਤੇ ਗਏ ਆਦੇਸ਼ਾਂ ਤਹਿਤ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵਲੋਂ ਪਿੰਡ ਪੱਧਰੀ ਗਠਨ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੇ ਜੱਦੀ ਪਿੰਡ ਬਾਣੀਆਂ ਵਿਖੇ 139ਵਾਂ ਜੰਗਲ ਲਗਾਇਆ

ਖਡੂਰ ਸਾਹਿਬ, 17 ਮਈ (ਰਸ਼ਪਾਲ ਸਿੰਘ ਕੁਲਾਰ) - ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਕਾਰ ਸੇਵਾ ਖਡੂਰ ਸਾਹਿਬ ਅਧੀਨ ਚੱਲ ਰਹੀਆਂ ਸਮੁੱਚੀਆਂ ...

ਪੂਰੀ ਖ਼ਬਰ »

75ਵੇਂ ਆਜ਼ਾਦੀ ਦੇ ਅੰਮਿ੍ਤ ਮਹੋਤਸਵ ਨੂੰ ਸਮਰਪਿਤ ਲਗਾਇਆ ਤਿੰਨ ਰੋਜ਼ਾ ਮੈਡੀਕਲ ਕੈਂਪ

ਭਿੱਖੀਵਿੰਡ, 17 ਮਈ (ਸੁਰਜੀਤ ਬੌਬੀ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਅਤੇ ਹਲਕਾ ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ ਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦਿਆਂ ਹੋਇਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX