ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮਲਿਕਅਰਜੁਨ ਖੜਗੇ ਅੱਜ ਦਾਖ਼ਲ ਕਰ ਸਕਦੇ ਹਨ ਨਾਮਜ਼ਦਗੀ
. . .  35 minutes ago
ਨਵੀਂ ਦਿੱਲੀ, 30 ਸਤੰਬਰ - ਸੀਨੀਅਰ ਕਾਂਗਰਸੀ ਆਗੂ ਮਲਿਕਅਰਜੁਨ ਖੜਗੇ ਅੱਜ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰ ਸਕਦੇ...
ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਟੀਮ ਇੰਡੀਆ 'ਚ ਸ਼ਾਮਿਲ
. . .  39 minutes ago
ਮੁੰਬਈ, 30 ਸਤੰਬਰ - ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ ਦੱਖਣੀ ਅਫਰੀਕਾ ਦੇ ਖ਼ਿਲਾਫ਼ ਬਾਕੀ ਟੀ-20 ਮੈਚਾਂ ਲਈ ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਨੂੰ ਟੀਮ ਇੰਡੀਆ 'ਚ ਸ਼ਾਮਿਲ ਕੀਤਾ ਹੈ। ਬੁਮਰਾਹ ਦੀ ਪਿੱਠ 'ਚ ਸੱਟ ਲੱਗੀ ਹੈ ਅਤੇ ਫਿਲਹਾਲ ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
ਈਰਾਨ ਦੇ ਪੈਟਰੋ ਕੈਮੀਕਲ ਵਪਾਰ 'ਚ ਭੂਮਿਕਾ ਲਈ ਅਮਰੀਕਾ ਨੇ ਭਾਰਤ-ਅਧਾਰਤ ਫਰਮ ਸਮੇਤ ਕੰਪਨੀਆਂ ਦੇ ਗਲੋਬਲ ਨੈਟਵਰਕ 'ਤੇ ਲਗਾਈ ਪਾਬੰਦੀ
. . .  about 1 hour ago
ਵਾਸ਼ਿੰਗਟਨ, 30 ਸਤੰਬਰ - ਅਮਰੀਕਾ ਨੇ ਭਾਰਤ ਅਧਾਰਤ ਪੈਟਰੋ ਕੈਮੀਕਲ ਕੰਪਨੀ ਸਮੇਤ ਈਰਾਨੀ ਪੈਟਰੋਕੈਮੀਕਲ ਅਤੇ ਪੈਟਰੋਲੀਅਮ ਉਤਪਾਦਾਂ ਦੀ ਵਿਕਰੀ ਵਿਚ ਸ਼ਾਮਲ ਕੰਪਨੀਆਂ ਦੇ ਇਕ ਅੰਤਰਰਾਸ਼ਟਰੀ ਨੈਟਵਰਕ ਲਈ ਪਾਬੰਦੀਆਂ ਦਾ ਐਲਾਨ ਕੀਤਾ ਹੈ। ਅਮਰੀਕੀ ਖਜ਼ਾਨਾ ਵਿਭਾਗ ਨੇ ਕਿਹਾ...
ਅਮਰੀਕੀ ਸੈਨੇਟ ਵਲੋਂ ਰੂਸ ਵਿਰੁੱਧ ਜੰਗ ਵਿਚ ਯੂਕਰੇਨ ਨੂੰ 12.3 ਅਰਬ ਡਾਲਰ ਦੀ ਸਹਾਇਤਾ ਨੂੰ ਮਨਜ਼ੂਰੀ
. . .  about 2 hours ago
ਵਾਸ਼ਿੰਗਟਨ, 30 ਸਤੰਬਰ - ਅਮਰੀਕੀ ਸੈਨੇਟ ਨੇ ਰੂਸ ਦੇ ਖ਼ਿਲਾਫ਼ ਜੰਗ ਵਿਚ ਯੂਕਰੇਨ ਨੂੰ 12.3 ਅਰਬ ਡਾਲਰ ਦੀ ਐਮਰਜੈਂਸੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਇਹ ਉਪਾਅ ਨਾ ਸਿਰਫ਼ ਕਈ ਹਫ਼ਤਿਆਂ ਤੱਕ ਸਰਕਾਰੀ ਖਰਚਿਆਂ ਨੂੰ ਜਾਰੀ ਰੱਖੇਗਾ ਬਲਕਿ ਯੁੱਧ ਵਿਚ ਯੂਕਰੇਨ ਦੀ ਵੱਡੀ ਹੱਦ...
ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ
. . .  about 2 hours ago
ਸ੍ਰੀਨਗਰ, 30 ਸਤੰਬਰ - ਜੰਮੂ ਕਸ਼ਮੀਰ ਦੇ ਬਾਰਾਮੂਲਾ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇਹ ਮੁੱਠਭੇੜ ਬਾਰਾਮੂਲਾ ਦੇ ਪੱਟਨ ਇਲਾਕੇ ਦੇ ਯੇਦੀਪੋਰਾ ਵਿਚ ਹੋ ਰਹੀ...
ਪ੍ਰਧਾਨ ਮੰਤਰੀ ਮੋਦੀ ਅੱਜ ਗਾਂਧੀਨਗਰ ਤੋਂ ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਉਣਗੇ ਹਰੀ ਝੰਡੀ
. . .  about 2 hours ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੋ ਗੁਜਰਾਤ ਦੇ ਦੋ ਦਿਨਾਂ ਦੌਰੇ 'ਤੇ ਹਨ, ਅੱਜ ਗਾਂਧੀਨਗਰ ਤੋਂ ਵੰਦੇ ਭਾਰਤ ਐਕਸਪ੍ਰੈਸ ਦੇ ਨਵੇਂ ਅਤੇ ਅਪਗ੍ਰੇਡ ਕੀਤੇ ਸੰਸਕਰਣ ਨੂੰ ਹਰੀ ਝੰਡੀ ਦੇਣਗੇ। ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਰਾਜਾਂ ਦੀਆਂ ਰਾਜਧਾਨੀਆਂ...
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ ਅੱਜ 10 ਨੈਸ਼ਨਲ ਹਾਈਵੇ ਪੁਆਇੰਟਾਂ 'ਤੇ ਚੱਕਾ ਜਾਮ
. . .  about 2 hours ago
ਚੰਡੀਗੜ੍ਹ, 30 ਸਤੰਬਰ - ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਐਲਾਨ ਮੁਤਾਬਿਕ ਅੱਜ ਚੱਕਾ ਜਾਮ ਕੀਤਾ ਜਾਵੇਗਾ। 10 ਨੈਸ਼ਨਲ ਹਾਈਵੇ ਪੁਆਇੰਟਾਂ 'ਤੇ ਇਹ ਚੱਕਾ ਜਾਮ 11 ਵਜੇ...
⭐ਮਾਣਕ - ਮੋਤੀ⭐
. . .  1 minute ago
⭐ਮਾਣਕ - ਮੋਤੀ⭐
ਗੁਰੂਗ੍ਰਾਮ : ਲੰਪੀ ਵਾਇਰਸ ਨੇ 93 ਪਸ਼ੂਆਂ ਦੀ ਮੌਤ, 890 ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 29 ਸਤੰਬਰ - ਇੱਥੇ ਲੰਪੀ ਵਾਇਰਸ ਦੀ ਲਾਗ ਕਾਰਨ 93 ਪਸ਼ੂਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਗੁਰੂਗ੍ਰਾਮ, ਸੋਹਨਾ ਅਤੇ ਪਟੌਦੀ ਖੇਤਰਾਂ ਵਿਚ ਪਸ਼ੂਆਂ ਵਿਚ ਲੰਪੀ ਦੀ ਬਿਮਾਰੀ ਦੇ 890 ਮਾਮਲੇ ਸਾਹਮਣੇ ਆਏ ...
ਅਹਿਮਦਾਬਾਦ ’ਚ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਸ਼ਟਰੀ ਖੇਡਾਂ ਦੇ ਉਦਘਾਟਨ ਮੌਕੇ ਐਥਲੀਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏਕਤਾ ਦੀ ਮਸ਼ਾਲ ਭੇਟ ਕਰਦੇ ਹੋਏ
. . .  1 day ago
ਉੱਤਰਾਖੰਡ ਵਿਚ ਪੀ.ਐਫ.ਆਈ. ਸਮੇਤ ਇਸ ਦੀਆਂ ਮਾਨਤਾ ਪ੍ਰਾਪਤ ਸੰਸਥਾਵਾਂ ਉੱਤੇ ਪਾਬੰਦੀ
. . .  1 day ago
ਗੈਂਗਸਟਰ ਦਿਲੇਰ ਕੋਟੀਆ ਦੇ ਅਸੰਧ ਸਥਿਤ ਘਰ ’ਤੇ ਚੱਲਿਆ ਪੀਲਾ ਪੰਜਾ
. . .  1 day ago
ਕਰਨਾਲ, 29 ਸਤੰਬਰ ( ਗੁਰਮੀਤ ਸਿੰਘ ਸੱਗੂ )- ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਗੈਂਗਸਟਰ ਦਿਲੇਰ ਕੋਟੀਆ ਦੇ ਕਸਬਾ ਅਸੰਧ ਸਥਿਤ ਮਕਾਨ ਨੂੰ ਪੀਲਾ ਪੰਜਾ ਚਲਾ ਕੇ ਢਾਹ ਦਿੱਤਾ । ਦਸਣਯੋਗ ਹੈ ਕਿ ਦਿਲੇਰ ਕੋਟੀਆ ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕਰੇਗਾ ਚੱਕਾ ਜਾਮ
. . .  1 day ago
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ ਉਨ੍ਹਾਂ ਵਲੋਂ ...
ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਮੌਤ, ਪਿੰਡ ’ਚ ਸੋਗ ਦੀ ਲਹਿਰ
. . .  1 day ago
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਨੌਜਵਾਨ ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਹੋਈ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ...
ਭਾਰਤ ਦੇ ਚਾਲੂ ਖਾਤੇ ਦੇ ਬਕਾਏ ਵਿਚ 23.9 ਬਿਲੀਅਨ ਅਮਰੀਕੀ ਡਾਲਰ ਦਾ ਘਾਟਾ ਦਰਜ - ਭਾਰਤੀ ਰਿਜ਼ਰਵ ਬੈਂਕ
. . .  1 day ago
ਪੀ.ਐਫ.ਆਈ. ਦੀ 2047 ਤੱਕ ਭਾਰਤ ਨੂੰ ਇਸਲਾਮਿਕ ਰਾਸ਼ਟਰ ਵਿਚ ਬਦਲਣ ਦੀ ਸੀ ਯੋਜਨਾ , ਕਈ ਨੇਤਾ ਰਡਾਰ 'ਤੇ ਸਨ : ਮਹਾਰਾਸ਼ਟਰ ਏ.ਟੀ.ਐਸ. ਮੁਖੀ
. . .  1 day ago
ਦਵਿੰਦਰ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਨੀਰਜ ਚਸਕਾ ਜੰਮੂ ਤੋਂ ਗ੍ਰਿਫਤਾਰ- ਪੰਜਾਬ ਡੀ.ਜੀ.ਪੀ. ਗੌਰਵ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਕ ਖੁਫੀਆ ਕਾਰਵਾਈ 'ਚ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ਨੇ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਸ਼ੂਟਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫ਼ਤਾਰ ...
ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਹਾਲ ਦੀ ਘੜੀ ਟਲਿਆ
. . .  1 day ago
ਅੰਮ੍ਰਿਤਸਰ, 29 ਸਤੰਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਨਾਲ 12 ਅਕਤੂਬਰ ਤੋਂ ਪਹਿਲਾਂ ਮੀਟਿੰਗ ਕਰਵਾਉਣ ਦੇ ਭਰੋਸੇ ’ਤੇ ਹਾਲ ਦੀ ਘੜੀ ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 10 ਉੱਚ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਪਾਕਿਸਤਾਨ ਨੇ 1 ਭਾਰਤੀ ਕੈਦੀ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 29 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ । ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐਸ.ਐਫ. ਦੇ ਹਵਾਲੇ ਕਰ ਦਿੱਤਾ । ਕੌਮਾਂਤਰੀ ਅਟਾਰੀ ਸਰਹੱਦ ’ਤੇ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
. . .  1 day ago
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਨਜ਼ਰਸਾਨੀ ਪਟੀਸ਼ਨ ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  1 day ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  1 day ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  1 day ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  1 day ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਸੰਬੰਧੀ ਐੱਸ.ਡੀ.ਐਮ. ਅਨੂਪ੍ਰੀਤ ਕੌਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪੰਚਾਇਤੀ ਜ਼ਮੀਨਾਂ 'ਚੋਂ ਨਾਜਾਇਜ਼ ਕਬਜ਼ੇ ਛੁਡਾਉਣ ਸਬੰਧੀ ਸ਼ੁਰੂ ਕੀਤੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਅੱਜ ਐੱਸ.ਡੀ.ਐੱਮ. ਅਜਨਾਲਾ ਅਨੂਪ੍ਰੀਤ ਕੌਰ ਵਲੋਂ ਪੰਚਾਇਤ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਐੱਸ.ਡੀ.ਐੱਮ. ਅਨੂਪ੍ਰੀਤ ਕੌਰ ਵਲੋਂ ਪੰਚਾਇਤ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਲਕਾ ਅਜਨਾਲਾ ਅੰਦਰ ਜਿਨ੍ਹਾਂ ਲੋਕਾਂ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ ਉਨ੍ਹਾਂ ਦੀ ਜਲਦ ਤੋਂ ਜਲਦ ਨਿਸ਼ਾਨਦੇਹੀ ਅਤੇ ਦਖ਼ਲ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ ਤਾਂ ਜੋ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਸਾਰੀਆਂ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਕੇ ਪੰਚਾਇਤਾਂ ਦੇ ਹਵਾਲੇ ਕੀਤਾ ਜਾ ਸਕੇ ਤਾਂ ਜੋ ਪੰਚਾਇਤਾਂ ਦੀ ਆਮਦਨ ਵਧਾਈ ਜਾ ਸਕੇ | ਇਸ ਦੌਰਾਨ ਐੱਸ.ਡੀ.ਐੱਮ. ਅਨੂਪ੍ਰੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕੇ ਅਜਨਾਲਾ ਅੰਦਰ ਜਿਨ੍ਹਾਂ ਵੀ ਲੋਕਾਂ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ੇ ਕੀਤੇ ਗਏ ਹਨ ਉਨ੍ਹਾਂ ਨੂੰ ਪੂਰੀ ਕਾਨੂੰਨੀ ਪ੍ਰਕਿਰਿਆ ਅਪਣਾ ਕੇ ਛੁਡਾਇਆ ਜਾਵੇਗਾ | ਉਨ੍ਹਾਂ ਪੰਚਾਇਤੀ ਜ਼ਮੀਨਾਂ 'ਤੇ ਕਾਬਜ਼ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਸਹਿਮਤੀ ਅਨੁਸਾਰ ਹੀ ਪੰਚਾਇਤ ਦੀਆਂ ਜ਼ਮੀਨਾਂ ਤੋਂ ਕਬਜ਼ੇ ਛੱਡ ਕੇ ਸਰਕਾਰ ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਵਿਚ ਆਪਣਾ ਸਾਥ ਦੇਣ | ਇਸ ਤੋਂ ਇਲਾਵਾ ਐੱਸ.ਡੀ.ਐੱਮ. ਅਨੂਪ੍ਰੀਤ ਕੌਰ ਨੇ ਇਹ ਵੀ ਦੱਸਿਆ ਕਿ ਭਾਰਤ ਪਾਕਿਸਤਾਨ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਦੇ ਮਾਲਕ ਕਿਸਾਨਾਂ ਦੇ ਮੁਆਵਜ਼ੇ ਦੀ 1.49 ਕਰੋੜ ਰੁਪਏ ਰਾਸ਼ੀ ਮਨਜ਼ੂਰ ਹੋ ਚੁੱਕੀ ਹੈ ਤੇ ਜਲਦ ਹੀ ਸਬੰਧਤ ਕਿਸਾਨਾਂ ਦੇ ਖਾਤਿਆਂ ਵਿਚ ਇਹ ਰਾਸ਼ੀ ਪਾ ਦਿੱਤੀ ਜਾਵੇਗੀ | ਇਸ ਮੌਕੇ ਤਹਿਸੀਲਦਾਰ ਅਜਨਾਲਾ ਰਾਜਪਿ੍ਤਪਾਲ ਸਿੰਘ ਝਾਵਰ, ਬੀ.ਡੀ.ਪੀ.ਓ. ਅਜਨਾਲਾ ਸ਼ਮਸ਼ੇਰ ਸਿੰਘ ਬੱਲ, ਪਰਗਟ ਸਿੰਘ ਹੇਰ, ਸੰਜੀਵ ਕੁਮਾਰ ਰਮਦਾਸ, ਪਟਵਾਰੀ ਅਮਨਦੀਪ ਸਿੰਘ, ਪਟਵਾਰੀ ਨਿਰਵੈਰ ਸਿੰਘ, ਪਰਵੀਨ ਕੁਮਾਰ, ਸਮਨਦੀਪ ਸਿੰਘ ਗਿੱਲ, ਗੁਰਸ਼ਰਨ ਸਿੰਘ ਰਿਆੜ ਤੇ ਸਟੈਨੋ ਗੁਰਮੀਤ ਕੌਰ ਆਦਿ ਹਾਜ਼ਰ ਸਨ |
ਐਸ.ਡੀ.ਐਮ. ਅਜਨਾਲਾ ਵਲੋਂ ਤਹਿਸੀਲ ਕੰਪਲੈਕਸ ਦੇ ਕਾਰਜਾਂ ਦਾ ਲਿਆ ਜਾਇਜ਼ਾ
ਸਬ-ਡਵੀਜ਼ਨ ਅਜਨਾਲਾ ਦੇ ਐੱਸ.ਡੀ.ਐੱਮ ਅਨੂਪ੍ਰੀਤ ਕੌਰ ਵਲੋਂ ਅੱਜ ਅਜਨਾਲਾ ਅੰਮਿ੍ਤਸਰ ਮੁੱਖ ਮਾਰਗ 'ਤੇ ਜੁਡੀਸ਼ੀਅਲ ਕੋਰਟ ਕੰਪਲੈਕਸ ਨਜ਼ਦੀਕ ਬਣ ਰਹੇ ਤਹਿਸੀਲ ਕੰਪਲੈਕਸ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਉਨ੍ਹਾਂ ਹਾਜ਼ਰ ਅਧਿਕਾਰੀਆਂ ਤੇ ਸਬੰਧਿਤ ਠੇਕੇਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਪਲੈਕਸ ਨੂੰ ਨਿਰਧਾਰਿਤ ਸਮੇਂ ਵਿਚ ਮੁਕੰਮਲ ਕੀਤਾ ਜਾਵੇ ਤਾਂ ਜੋ ਇਸ ਨੂੰ ਜਲਦ ਤੋਂ ਜਲਦ ਲੋਕਾਂ ਦੀ ਸੁੱਖ ਸਹੂਲਤ ਲਈ ਉਨ੍ਹਾਂ ਦੇ ਸਪੁਰਦ ਕੀਤਾ ਜਾ ਸਕੇ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੰਮ ਦੀ ਗੁਣਵਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਤੇ ਸਰਕਾਰ ਦੇ ਨਿਯਮਾਂ ਤੇ ਮਾਪਦੰਡਾਂ ਤਹਿਤ ਸਾਰੇ ਕਾਰਜ ਨੇਪਰੇ ਚਾੜ੍ਹੇ ਜਾਣ | ਇਸ ਮੌਕੇ ਪੀ. ਡਬਲਿਊ. ਡੀ. ਵਿਭਾਗ ਦੇ ਐੱਸ.ਡੀ.ਓ. ਮਨਜਿੰਦਰ ਸਿੰਘ ਮੱਤੇਨੰਗਲ ਅਤੇ ਦੀਪਕ ਅਜਨਾਲਾ ਆਦਿ ਹਾਜ਼ਰ ਸਨ |

ਪਿੰਡ ਕਿਰਲਗੜ੍ਹ 'ਚ ਚੱਲੀ ਗੋਲੀ 2 ਗੰਭੀਰ ਜ਼ਖ਼ਮੀ

ਚੋਗਾਵਾਂ, 17 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਇਸ ਸਬੰਧੀ ਜ਼ਖ਼ਮੀ ਹੋਏ ਵਿਅਕਤੀਆਂ ਦੇ ਭਰਾ ਜਸਪਾਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਜੁਆਇੰਟ ਸੈਕਟਰੀ ਪੰਜਾਬ ਗੁਰਭੇਜ ਸਿੰਘ ਸਿੱਧੂ ਅਗਵਾਈ ਵਿਚ ਸਾਰੇ ਬਲਾਕ ਪ੍ਰਧਾਨਾਂ ਦੀ ਮੀਟਿੰਗ

ਕੱਥੂਨੰਗਲ਼, 17 ਮਈ (ਦਲਵਿੰਦਰ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਪਿੰਡ ਤਲਵੰਡੀ ਦੌਸੰਧਾ ਸਿੰਘ ਵਿਖੇ ਮੁਖਤਾਰ ਸਿੰਘ ਦੇ ਗ੍ਰਹਿ ਵਿਚ ਆਮ ਆਦਮੀ ਪਾਰਟੀ ਦੇ ਜੁਆਇੰਟ ਸੈਕਟਰੀ ਪੰਜਾਬ (ਹਲਕਾ ਇੰਚਾਰਜ ਮਜੀਠਾ) ਗੁਰਭੇਜ ਸਿੰਘ ਸਿੱਧੂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

'ਆਪ' ਆਗੂ ਸੂਬੇਦਾਰ ਹਰਜੀਤ ਸਿੰਘ ਵਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਨਾਲ ਮੁਲਾਕਾਤ

ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-'ਆਪ' ਦੇ ਸੀਨੀਅਰ ਆਗੂ ਸੂਬੇਦਾਰ ਹਰਜੀਤ ਸਿੰਘ (ਬਾਬਾ ਬਕਾਲਾ ਸਾਹਿਬ) ਜ਼ਿਲ੍ਹਾ ਪ੍ਰਧਾਨ ਐਕਸ ਸਰਵਿਸਮੈਨ ਵਿੰਗ ਨੇ ਕੈਬਨਿਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਅਤੇ ਪਰੁਹਣਾਚਾਰੀ ਵਿਭਾਗ ਨਾਲ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਪੁੱਤਰ ਨੂੰ ਘਰੋਂ ਬੁਲਾ ਕੇ ਕਤਲ ਕਰ ਦੇਣ ਦੇ ਲਗਾਏ ਦੋਸ਼

ਲੋਪੋਕੇ, 17 ਮਈ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਨੌਜਵਾਨ ਪੁੱਤਰ ਨੂੰ ਘਰੋਂ ਬੁਲਾ ਕੇ ਕਤਲ ਕਰਕੇ ਮਾਰ ਦੇਣ ਦੇ ਪਰਿਵਾਰ ਨੇ ਦੋਸ਼ ਲਗਾਏ ਹਨ | ਇਸ ਸਬੰਧੀ ਅੱਜ ਮਿ੍ਤਕ ਦੇ ਪਿਤਾ ਸੱਜਣ ਸਿੰਘ ਤੇ ਮਾਤਾ ਭਿੰਦਰ ਕੌਰ ਨੇ ਭਰੇ ਮਨ ...

ਪੂਰੀ ਖ਼ਬਰ »

ਭਾਰਤ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ-ਜਥੇਦਾਰ ਬਲਬੀਰ ਸਿੰਘ

ਟਾਂਗਰਾ, 17 ਮਈ (ਹਰਜਿੰਦਰ ਸਿੰਘ ਕਲੇਰ)-ਪੰਥ ਰਤਨ ਸ਼੍ਰੋਮਣੀ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਮੁੱਖੀ ਸ਼੍ਰੋਮਣੀ ਅਕਾਲੀ ਬੁੱਢਾ ਦਲ ਜੀ ਪਿੰਡ ਮੁੱਛਲ ਵਿਖੇ ਬਾਬਾ ਕਸ਼ਮੀਰ ਸਿੰਘ ਮੁੱਛਲ ਯੂ. ਐੱਸ. ਏ. ਅਤੇ ਧੰਨ ਧੰਨ ਸ਼੍ਰੀ ਗੁਰੂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਪੁਲਿਸ ਵਲੋਂ ਧਾਰਾ 302 ਦੇ ਕੇਸ ਵਿਚ ਦੋ ਦੋਸ਼ੀ ਹੋਰ ਕਾਬੂ

ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੇ ਸਬ ਇੰਸਪੈਕਟਰ ਚਰਨ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਵੱਡੀ ਕਾਰਵਾਈ ਕਰਦਿਆਂ ਧਾਰਾ 302 ਅਧੀਨ ਚੱਲ ਰਹੇ ਕੇਸ ਦੌਰਾਨ ਦੋ ਭਗੌੜੇ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

200 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਸ ਵਲੋਂ ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ 200 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ ਜਦੋਂਕਿ ਨਾਜਾਇਜ਼ ਦੇਸੀ ਸ਼ਰਾਬ ਦਾ ...

ਪੂਰੀ ਖ਼ਬਰ »

ਨਵ-ਨਿਯੁਕਤ ਅਨਾਜ ਮੰਡੀ ਪ੍ਰਧਾਨ ਨੇ ਸਾਥੀਆਂ ਸਮੇਤ ਕੀਤੀ ਖੁਰਾਕ ਅਤੇ ਸਪਲਾਈ ਮੰਤਰੀ ਨਾਲ ਮੁਲਾਕਾਤ

ਚੌਕ ਮਹਿਤਾ, 17 ਮਈ (ਜਗਦੀਸ਼ ਸਿੰਘ ਬਮਰਾਹ)-ਅਨਾਜ ਮੰਡੀ ਮਹਿਤਾ ਚੌਕ ਆੜ੍ਹਤੀ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਸੁਖਦੇਵ ਸਿੰਘ ਬੁੱਟਰ ਨੇ ਹਲਕਾ ਜੰਡਿਆਲਾ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਆਪਣੇ ਨਾਲ ਹੋਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਾਬਾ ਬਕਾਲਾ ਦੇ ਮੁਲਾਜ਼ਮ ਚਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ

ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਤਾਇਨਾਤ ਮੁਲਾਜ਼ਮ ਚਰਨਜੀਤ ਸਿੰਘ, ਜਿਸਦੀ ਕਿ ਬੀਤੀ ਰਾਤ ਕੁਝ ਹਥਿਆਰਬੰਦ ਵਿਅਕਤੀਆਂ ਵਲੋਂ ਮਾਨਾਂਵਾਲਾ ਨਜ਼ਦੀਕ ਹਮਲਾ ਕਰਕੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ...

ਪੂਰੀ ਖ਼ਬਰ »

ਦਾਤਾ ਬੰਦੀ ਛੋੜ ਪਬਲਿਕ ਸਕੂਲ ਵਿਖੇ ਮਨਾਇਆ ਵਾਤਾਵਰਨ ਦਿਵਸ

ਰਾਮ ਤੀਰਥ, 17 ਮਈ (ਧਰਵਿੰਦਰ ਸਿੰਘ ਔਲਖ)-ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਦਾਤਾ ਬੰਦੀ ਛੋੜ ਪਬਲਿਕ ਸਕੂਲ, (ਸੀ.ਬੀ.ਐੱਸ ਈ ਮਾਨਤਾ ਪ੍ਰਾਪਤ), ਰਾਮ ਤੀਰਥ ਰੋਡ, ਅੱਡਾ ਬਾਉਲੀ, ...

ਪੂਰੀ ਖ਼ਬਰ »

ਮਾਤਾ ਨੰਦਾ ਜੀ ਦੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਓਠੀਆਂ, 17 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਜੋਸ ਵਿਖੇ ਮਾਤਾ ਨੰਦਾ ਜੀ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਦਾ ਸਾਲਾਨਾ ਮੇਲਾ ਇਸ ਵਾਰ ਵੀ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਮਾਤਾ ਜੀ ਦੀ ਦਰਗਾਹ ਦੇ ਸੇਵਾਦਾਰ ਬਾਬਾ ਮੋਹਨ ...

ਪੂਰੀ ਖ਼ਬਰ »

ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ

ਅਟਾਰੀ, 17 ਮਈ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕਾਉਂਕੇ ਵਿਖੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕ ਕੈਂਪ ਲਗਾਇਆ ਗਿਆ | ਕੈਂਪ ਵਿਚ ਪਿੰਡ ਦੀ ਜਨਤਾ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਸ੍ਰੀ ਕਮਲ ਭਾਟੀਆ ਨੇ ...

ਪੂਰੀ ਖ਼ਬਰ »

ਆਰ. ਐੱਮ.ਪੀ. ਡਾਕਟਰ ਕੋਲੋਂ ਲੁਟੇਰਿਆਂ ਨੇ ਨਕਦੀ, ਚਾਂਦੀ ਦਾ ਕੜਾ ਤੇ ਦਸਤਾਵੇਜ਼ ਖੋਹੇ

ਗੱਗੋਮਾਹਲ, 17 ਮਈ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਦੇ ਮੁੱਖ ਬਾਜ਼ਾਰ ਵਿਚ ਆਰ.ਐੱਮ.ਪੀ. ਡਾਕਟਰ ਲਖਵਿੰਦਰ ਮਸੀਹ ਪਿੰਡ ਸੂਫੀਆ ਜੋ ਕਲੀਨਿਕ ਚਲਾਉਂਦਾ ਹੈ ਬੀਤੀ ਰਾਤ ਕਰੀਬ 10 ਵਜ੍ਹੇ ਉਹ ਆਪਣਾ ਕਲੀਨਿਕ ਬੰਦ ਕਰਕੇ ਆਪਣੇ ਪਿੰਡ ਸੂਫੀਆਂ ਨੂੰ ਮੋਟਰ ਸਾਇਕਲ 'ਤੇ ਜਾ ...

ਪੂਰੀ ਖ਼ਬਰ »

ਸੰਤ ਸੁਖਦੇਵ ਭਾਰਤੀ ਮਹਾਰਾਜ ਦੀ 19ਵੀਂ ਬਰਸੀ 20 ਨੂੰ - ਯਸ਼ਪਾਲ ਤ੍ਰੇਹਨ

ਅਜਨਾਲਾ, 17 ਮਈ (ਐਸ. ਪ੍ਰਸ਼ੋਤਮ)- ਸਵਰਗੀ ਸੰਤ ਸੁਖਦੇਵ ਭਾਰਤੀ ਮਹਾਰਾਜ ਦੀ 19ਵੀਂ ਬਰਸੀ ਤੇ ਭੰਡਾਰਾ 20 ਮਈ ਨੂੰ ਡੇਰਾ ਥੱਲੀ ਕਲਾਂ (ਰੋਪੜ) ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਜਿਸ 'ਚ ਦੇਸ਼ ਵਿਦੇਸ਼ ਤੋਂ ਇਲਾਵਾ ਅਜਨਾਲਾ ਖੇਤਰ ਸਮੇਤ ਅੰਮਿ੍ਤਸਰ ...

ਪੂਰੀ ਖ਼ਬਰ »

ਤੇਰਾ ਆਸਰਾ ਸੁਸਾਇਟੀ ਵਲੋਂ ਪੁਲਿਸ ਦੇ ਸਹਿਯੋਗ ਨਾਲ ਗੁੱਜਰਾਂ ਕੋਲੋਂ ਨੌਜਵਾਨ ਲੜਕੇ ਨੂੰ ਛੁਡਵਾ ਕੇ ਪਰਿਵਾਰ ਹਵਾਲੇ ਕੀਤਾ

ਜੇਠੂਵਾਲ, 17 ਮਈ (ਮਿੱਤਰਪਾਲ ਸਿੰਘ ਰੰਧਾਵਾ)-ਤੇਰਾ ਆਸਰਾ ਵੈੱਲਫੇਅਰ ਸੁਸਾਇਟੀ ਵੱਲਾ ਵਲੋਂ ਤੇ ਪੁਲਿਸ ਚੌਕੀ ਸੋਹੀਆਂ ਖੁਰਦ ਦੇ ਏ. ਐੱਸ. ਆਈ. ਅਮਨਦੀਪ ਸਿੰਘ ਤੇ ਹੋਰ ਪੁਲਿਸ ਮੁਲਾਜ਼ਮਾਂ ਵਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਜੇਠੂਵਾਲ ਦੀ ਨਹਿਰ ਦੇ ਕੰਢੇ ...

ਪੂਰੀ ਖ਼ਬਰ »

ਸਾਹੋਵਾਲ ਤੇ ਬਲ ਲਭੇ ਦਰਿਆ ਦੇ ਅਬਾਦਕਾਰਾਂ ਨੇ ਕਥਿਤ ਉਜਾੜਾ ਰੋਕਣ ਲਈ ਸਰਕਾਰ ਵਿਰੁੱਧ ਕੀਤਾ ਰੋਸ ਇਕੱਠ

ਅਜਨਾਲਾ, 17 ਮਈ (ਐਸ. ਪ੍ਰਸ਼ੋਤਮ)- ਸਰਹੱਦੀ ਪਿੰਡ ਸਾਹੋਵਾਲ ਤੇ ਬੱਲ ਲਭੇ ਦਰਿਆ ਦੇ ਅਬਾਦਕਾਰਾਂ ਵਲੋਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ, ਤੇ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਜ਼ਿਲਾ੍ਹ ਆਗੂ ਪ੍ਰਗਟ ਸਿੰਘ ਚਾੜ੍ਹਪੁਰ ਦੀ ...

ਪੂਰੀ ਖ਼ਬਰ »

-ਪੰਜਾਬ 'ਚ ਪਿਛਲੇ ਸਮੇਂ ਦੌਰਾਨ ਹੋਈਆਂ ਬੇਅਦਬੀਆਂ ਤੇ ਪਾਵਨ ਸਰੂਪ ਚੋਰੀ ਹੋਣ ਦਾ ਮਾਮਲਾ-

ਪੰਥਕ ਜਥੇਬੰਦੀਆਂ ਵਲੋਂ 20 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ ਜਾਵੇਗਾ ਯਾਦ ਪੱਤਰ-ਭਾਈ ਅਮਰੀਕ ਸਿੰਘ ਅਜਨਾਲਾ

ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਸਮੇਂ ਦੌਰਾਨ ਵੱਖ-ਵੱਖ ਥਾਵਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋ ਗਏ ਸਨ ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਤੇ ਪ੍ਰਸ਼ਾਸਨ ਵਲੋਂ ਹੁਣ ਤਕ ਉਨ੍ਹਾਂ ਦੀ ਭਾਲ ਨਹੀਂ ਕੀਤੀ ਤੇ ਨਾ ਹੀ ਦੋਸ਼ੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX