ਤਾਜਾ ਖ਼ਬਰਾਂ


ਦਿੱਲੀ 'ਚ ਯਮੁਨਾ ਨਦੀ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
. . .  9 minutes ago
ਨਵੀਂ ਦਿੱਲੀ, 28 ਸਤੰਬਰ- ਰਾਜਧਾਨੀ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਕਿਉਂਕਿ ਅੱਜ ਸਵੇਰੇ 7 ਵਜੇ ਨਦੀ ਦਾ ਪੱਧਰ 206.59 ਮੀਟਰ ਤੱਕ ਪਹੁੰਚ ਗਿਆ। ਯਮੁਨਾ ਨਦੀ ਦਾ ਖ਼ਤਰੇ ਦਾ ਨਿਸ਼ਾਨ 205.33 ਮੀਟਰ ਹੈ।
ਜੰਮੂ-ਕਸ਼ਮੀਰ: ਕੁਲਗਾਮ 'ਚ 2 ਆਪਰੇਸ਼ਨਾਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ
. . .  14 minutes ago
ਸ਼੍ਰੀਨਗਰ, 28 ਸਤੰਬਰ-ਜੰਮੂ-ਕਸ਼ਮੀਰ ਦੇ ਕੁਲਗਾਮ 'ਚ 2 ਆਪਰੇਸ਼ਨਾਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ ਹੋ ਗਏ ਹਨ।
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਦੀਕ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
. . .  26 minutes ago
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਦੀਕ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
⭐ਮਾਣਕ - ਮੋਤੀ⭐
. . .  32 minutes ago
⭐ਮਾਣਕ - ਮੋਤੀ⭐
ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  1 day ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  1 day ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  1 day ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  1 day ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  1 day ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  1 day ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  1 day ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  1 day ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਜੇਠ ਸੰਮਤ 554

ਪੰਜਾਬ / ਜਨਰਲ

ਜਲ ਸਰੋਤ ਵਿਭਾਗ ਦੀ ਸਲਾਹ ਤੋਂ ਬਾਅਦ ਫ਼ਿਰੋਜ਼ਪੁਰ ਫੀਡਰ ਨਹਿਰ 'ਚ ਵਗਣ ਲੱਗਾ ਜ਼ਹਿਰੀਲਾ ਪਾਣੀ

ਸੰਜੀਵ ਕੁੰਦਰਾ
ਹਰੀਕੇ ਪੱਤਣ, 17 ਮਈ-ਪਾਣੀ ਬਿਨ੍ਹਾਂ ਜੀਵਨ ਸੰਭਵ ਨਹੀਂ, ਪ੍ਰੰਤੂ ਦਰਿਆਵਾਂ ਵਿਚ ਵਹਿੰਦਾ ਜ਼ਹਿਰੀਲਾ ਪਾਣੀ ਪੀਣਾ ਵੀ ਖ਼ਤਰੇ ਤੋਂ ਖ਼ਾਲੀ ਨਹੀਂ, ਪਰ ਮਜਬੂਰੀ ਵੱਸ ਲੋਕਾਂ ਨੂੰ ਇਹ ਜ਼ਹਿਰੀਲਾ ਪਾਣੀ ਪੀਣਾ ਪੈ ਰਿਹਾ ਹੈ | ਇਸ ਸਮੇਂ ਇਹ ਸਥਿਤੀ ਮਾਲਵੇ ਅਤੇ ਰਾਜਸਥਾਨ ਦੇ ਲੋਕਾਂ ਦੀ ਬਣੀ ਹੋਈ ਹੈ ਕਿਉਂਕਿ ਹਰੀਕੇ ਹੈੱਡ ਵਰਕਸ ਤੋਂ ਨਿਕਲਦੀ ਫ਼ਿਰੋਜ਼ਪੁਰ ਫ਼ੀਡਰ ਨਹਿਰ ਵਿਚਲੇ ਪਾਣੀ ਨੂੰ ਜਲ ਸਰੋਤ ਵਿਭਾਗ ਪੰਜਾਬ ਨੇ ਪੀਣ ਯੋਗ ਨਾ ਦੱਸਦਿਆਂ ਸਲਾਹ ਜਾਰੀ ਕੀਤੀ ਹੈ | ਜ਼ਿਕਰਯੋਗ ਹੈ ਕਿ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਨਿਕਲਦੀ ਰਾਜਸਥਾਨ ਫ਼ੀਡਰ ਨਹਿਰ ਦੀ ਮੁਰੰਮਤ ਨੂੰ ਲੈ ਕੇ 20 ਮਈ ਤੱਕ ਬੰਦੀ ਹੋਣ ਕਾਰਨ ਪਾਣੀ ਦੀ ਸਪਲਾਈ ਬੰਦ ਹੈ, ਪ੍ਰੰਤੂ ਤਿੰਨ ਦਿਨ ਪਹਿਲਾਂ ਦੂਸਰੀ ਨਹਿਰ ਫ਼ਿਰੋਜ਼ਪੁਰ ਫ਼ੀਡਰ ਵਿਚ ਵੀ ਦੂਸ਼ਿਤ ਪਾਣੀ ਦੇ ਕਾਰਨ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ | ਇਸ ਤੋਂ ਬਾਅਦ ਰਾਜਸਥਾਨ ਦੇ ਕਿਸਾਨਾਂ ਵਿਚ ਹਾਹਾਕਾਰ ਮਚ ਗਈ ਤੇ ਇਕੱਠੇ ਹੋਏ ਰਾਜਸਥਾਨ ਦੇ ਕਿਸਾਨਾਂ ਨੇ ਹਰੀਕੇ ਹੈੱਡ ਵਰਕਸ ਵੱਲ ਕੂਚ ਕਰ ਲਿਆ ਤੇ ਪਾਣੀ ਛੱਡਣ ਦੀ ਮੰਗ ਨੂੰ ਲੈ ਕੇ ਧਰਨਾ ਲਗਾ ਦਿੱਤਾ | ਦੂਸਰੇ ਪਾਸੇ ਨੈਸ਼ਨਲ ਗਰੀਨ ਟਿ੍ਬਿਊਨਲ, ਬੀ.ਬੀ.ਐੱਮ.ਬੀ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਦੂਸ਼ਿਤ ਪਾਣੀ ਦੇ ਕਾਰਨ ਹਰੀਕੇ ਹੈੱਡ ਵਰਕਸ ਵਿਭਾਗ ਨੇ ਨਹਿਰਾਂ ਵਿਚ ਪਾਣੀ ਬਿਲਕੁਲ ਬੰਦ ਕਰਕੇ ਡਾਊਨ ਸਟਰੀਮ ਨੂੰ ਪਾਣੀ ਛੱਡ ਦਿੱਤਾ ਸੀ | ਰਾਜਸਥਾਨ ਦੇ ਕਿਸਾਨਾਂ ਦੇ ਰੋਸ ਨੂੰ ਵੇਖਦਿਆਂ ਫ਼ਿਰੋਜ਼ਪੁਰ ਫ਼ੀਡਰ ਨਹਿਰ ਵਿਚ ਪਾਣੀ ਛੱਡਣ ਦਾ ਫ਼ੈਸਲਾ ਕੀਤਾ ਗਿਆ ਤੇ ਨਾਲ ਹੀ ਜਲ ਸਰੋਤ ਵਿਭਾਗ ਪੰਜਾਬ ਨੇ ਪਾਣੀ ਨੂੰ ਪੀਣ ਯੋਗ ਨਾ ਦੱਸਦਿਆਂ ਸਲਾਹ ਜਾਰੀ ਕੀਤੀ ਕਿ ਇਹ ਪਾਣੀ ਸਿਰਫ਼ ਸਿੰਚਾਈ ਲਈ ਵਰਤਿਆ ਜਾਵੇ |
ਆਿਖ਼ਰ ਕਦੋਂ ਰੁਕੇਗਾ ਦਰਿਆਵਾਂ 'ਚ ਵਹਿੰਦੇ ਕਾਲੇ ਪਾਣੀ ਦਾ ਵਹਿਣ
ਦਹਾਕਿਆਂ ਤੋਂ ਜ਼ਹਿਰੀਲੇ ਪਾਣੀ ਨਾਲ ਮਨੁੱਖਤਾ ਦਾ ਘਾਣ ਹੋ ਰਿਹਾ ਹੈ ਤੇ ਲਗਾਤਾਰ ਮਾਲਵੇ ਅਤੇ ਰਾਜਸਥਾਨ ਦੇ ਲੋਕਾਂ ਨੂੰ ਮੌਤ ਵੰਡ ਰਿਹਾ ਹੈ | ਸਰਕਾਰਾਂ ਅਤੇ ਸੰਬੰਧਿਤ ਵਿਭਾਗਾਂ ਦੀ ਅਣਗਹਿਲੀਆਂ ਕਾਰਨ ਅਨੇਕਾਂ ਵਾਰ ਲੱਖਾਂ ਕਰੋੜਾਂ ਜੀਵ ਜੰਤੂ ਇਸ ਦੂਸ਼ਿਤ ਪਾਣੀ ਦੀ ਭੇਟ ਚੜ੍ਹੇ ਹਨ | ਤ੍ਰਾਸਦੀ ਇਹ ਹੈ ਕਿ ਰਾਜਸਥਾਨ ਅਤੇ ਫ਼ਿਰੋਜ਼ਪੁਰ ਫ਼ੀਡਰ ਨਹਿਰਾਂ ਦਾ ਪਾਣੀ ਮਾਲਵੇ ਅਤੇ ਰਾਜਸਥਾਨ ਦੇ ਲੋਕ ਸਿੰਚਾਈ ਦੇ ਨਾਲ-ਨਾਲ ਪੀਣ ਲਈ ਵੀ ਵਰਤਦੇ ਹਨ | ਅੱਜ ਸਵੇਰੇ ਜਦੋਂ 'ਅਜੀਤ' ਦੀ ਟੀਮ ਨੇ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਤਾਂ ਦੇਖਿਆ ਕਿ ਕਾਲੇ ਰੰਗ ਦਾ ਜ਼ਹਿਰੀਲਾ ਪਾਣੀ ਫ਼ਿਰੋਜ਼ਪੁਰ ਫ਼ੀਡਰ ਨਹਿਰ ਵਿਚ ਵਹਿ ਰਿਹਾ ਸੀ ਅਤੇ ਬਦਬੂ ਮਾਰਦਾ ਪਾਣੀ ਕਿਸ ਤਰ੍ਹਾਂ ਮਜਬੂਰੀ ਵੱਸ ਲੋਕ ਵਰਤਦੇ ਹਨ, ਇਹ ਸੋਚ ਕੇ ਕਲੇਜਾ ਮੂੰਹ ਨੰੂ ਆਉਂਦਾ ਹੈ | ਜਿਹੜੇ ਲੋਕ ਪੀਣ ਵਾਲੇ ਪਾਣੀ ਲਈ ਇਸ ਨਹਿਰ ਦੇ ਪਾਣੀ 'ਤੇ ਹੀ ਨਿਰਭਰ ਹਨ, ਉਹ ਅੱਤ ਦੀ ਗਰਮੀ ਵਿਚ ਪਾਣੀ ਬਿਨ੍ਹਾਂ ਕਿਵੇਂ ਗੁਜ਼ਾਰਾ ਕਰਨ? ਜਲ ਸਰੋਤ ਵਿਭਾਗ ਨੇ ਇਹ ਸਲਾਹ ਤਾਂ ਅੱਜ ਜਾਰੀ ਕੀਤੀ ਹੈ, ਪਰ ਇਹ ਵਰਤਾਰਾ ਤਾਂ ਦਹਾਕਿਆਂ ਤੋਂ ਚੱਲ ਰਿਹਾ ਹੈ ਤੇ ਲੋਕ ਮਜਬੂਰ ਹੋ ਕੇ ਇਹ ਪਾਣੀ ਹੀ ਪੀਣ ਲਈ ਵਰਤਦੇ ਹਨ | ਕੀ ਸਰਕਾਰਾਂ ਹੁਣ ਜਾਗਣਗੀਆਂ ਤੇ ਇਨ੍ਹਾਂ ਦਰਿਆਵਾਂ ਵਿਚ ਜ਼ਹਿਰ ਘੋਲਣ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਣਗੀਆਂ ਕਿ ਪਹਿਲਾਂ ਦੀ ਤਰ੍ਹਾਂ ਸਿਰਫ਼ ਖਾਨਾਪੂਰਤੀ ਹੀ ਕੀਤੀ ਜਾਵੇਗੀ |
ਕੀ ਲਿਖਿਆ ਹੈ ਸਲਾਹ 'ਚ
ਜਲ ਸਰੋਤ ਵਿਭਾਗ ਪੰਜਾਬ ਵਲੋਂ ਜਾਰੀ ਸਲਾਹ ਵਿਚ ਦੱਸਿਆ ਗਿਆ ਹੈ ਕਿ ਪ੍ਰਦੂਸ਼ਿਤ ਪਾਣੀ ਨੂੰ ਨਹਿਰਾਂ ਵਿਚ ਜਾਣ ਤੋਂ ਰੋਕਣ ਲਈ ਬੀ.ਬੀ.ਐੱਮ.ਬੀ ਵਲੋਂ ਬਣਾਈ ਗਈ ਐੱਸ.ਓ.ਪੀ. ਫਾਰ ਆਪ੍ਰੇਸ਼ਨ ਆਫ਼ ਹਰੀਕੇ ਹੈੱਡ ਵਰਕਸ ਕਾਰਵਾਈ ਅਧੀਨ ਹੈ | ਇਸ ਸੰਬੰਧ ਵਿਚ 16 ਮਈ ਨੂੰ ਰੀਵਿਊ ਲੈਣ ਲਈ ਕੀਤੀ ਮੀਟਿੰਗ ਦੌਰਾਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਰਾਜਸਥਾਨ ਰਾਜ ਵਲੋਂ ਕਰਵਾਈ ਸੈਂਪਲਿੰਗ ਦੇ ਨਤੀਜਿਆਂ ਤੋਂ ਪਤਾ ਲੱਗਾ ਹੈ ਕਿ ਮੌਜੂਦਾ ਸਥਿਤੀ ਵਿਚ ਹਰੀਕੇ ਹੈੱਡ ਵਰਕਸ 'ਤੇ ਪਹੁੰਚ ਰਿਹਾ ਪਾਣੀ ਪੀਣ ਯੋਗ ਨਹੀਂ | ਇਸ ਨੂੰ ਸਿਰਫ਼ ਸਿੰਚਾਈ ਲਈ ਹੀ ਵਰਤਿਆ ਜਾ ਸਕਦਾ ਹੈ | ਮੀਟਿੰਗ ਦੌਰਾਨ ਰਾਜਸਥਾਨ ਰਾਜ ਵਲੋਂ ਬੀਕਾਨੇਰ ਕੈਨਾਲ 'ਤੇ ਨਿਰਭਰ ਖੇਤਰਾਂ ਵਿਚ ਪਾਣੀ ਦੀ ਜ਼ਿਆਦਾ ਮੰਗ ਹੋਣ ਕਾਰਨ ਸਿੰਚਾਈ ਦੇ ਲਈ ਪਾਣੀ ਨੂੰ ਛੱਡਣ ਲਈ ਵਾਰ-ਵਾਰ ਕੀਤੀ ਮੰਗ 'ਤੇ ਕਮੇਟੀ ਵਲੋਂ 17 ਮਈ ਤੋਂ ਸਵੇਰੇ 6 ਵਜੇ ਫ਼ਿਰੋਜ਼ਪੁਰ ਫ਼ੀਡਰ ਨਹਿਰ ਰਾਹੀਂ ਸਿੰਚਾਈ ਲਈ ਪਾਣੀ ਛੱਡਣ ਦਾ ਫ਼ੈਸਲਾ ਲਿਆ ਗਿਆ ਅਤੇ ਰਾਜਸਥਾਨ ਅਤੇ ਪੰਜਾਬ ਦੇ ਮਾਲਵੇ ਦੇ ਇਲਾਕੇ ਨੂੰ ਸਲਾਹ ਜਾਰੀ ਕੀਤੀ ਗਈ ਕਿ ਪਾਣੀ ਸਿਰਫ਼ ਸਿੰਚਾਈ ਲਈ ਵਰਤਿਆ ਜਾਵੇ ਅਤੇ ਪੀਣ ਲਈ ਇਸ ਪਾਣੀ ਦੀ ਵਰਤੋਂ ਨਾ ਕੀਤੀ ਜਾਵੇ |

ਆੜ੍ਹਤੀਆਂ ਦੇ ਮਸਲੇ ਹੱਲ ਕੀਤੇ ਜਾਣਗੇ, ਮੂੰਗੀ ਦੀ ਖ਼ਰੀਦ ਮਾਰਕਫੈੱਡ ਰਾਹੀਂ ਹੋਵੇਗੀ-ਕਟਾਰੂਚੱਕ

ਖੰਨਾ, 17 ਮਈ (ਹਰਜਿੰਦਰ ਸਿੰਘ ਲਾਲ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਇਕ ਵਫ਼ਦ ਨੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਅਗਵਾਈ ਵਿਚ ਪੰਜਾਬ ਦੇ ਖ਼ੁਰਾਕ ਮੰਤਰੀ ਲਾਲ ਚੰਦ ਕਟਾਰੁੂਚੱਕ ਨਾਲ ਇਕ ਮੀਟਿੰਗ ਵਿਚ ਪੰਜਾਬ ਦੀਆਂ ਮੰਡੀਆਂ ਵਿਚ ਫ਼ਸਲਾਂ ਦੀ ਖ਼ਰੀਦ ਸਬੰਧੀ ...

ਪੂਰੀ ਖ਼ਬਰ »

ਗੈਂਗਸਟਰ ਗਗਨਾ ਹਠੂਰ ਨਾਲ ਸੰਬੰਧਿਤ ਦੋ ਅਸਲੇ੍ਹ ਸਮੇਤ ਕਾਬੂ

ਮੋਗਾ, 17 ਮਈ (ਗੁਰਤੇਜ ਸਿੰਘ)-ਇੰਸਪੈਕਟਰ ਕਿੱਕਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਮੋਗਾ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਹਾਇਕ ਥਾਣੇਦਾਰ ਵਰਿੰਦਰ ਕੁਮਾਰ ਸੀ.ਆਈ.ਏ ਸਟਾਫ਼ ਮੋਗਾ ਨੂੰ ਮੁਖ਼ਬਰ ਖ਼ਾਸ ਵਲੋਂ ਇਤਲਾਹ ਮਿਲੀ ਕਿ ਗੈਂਗਸਟਰ ਗਗਨਦੀਪ ਸਿੰਘ ਉਰਫ਼ ...

ਪੂਰੀ ਖ਼ਬਰ »

ਮਨਪ੍ਰੀਤ ਦੇ ਰਿਸ਼ਤੇਦਾਰ ਜੋਜੋ ਨੇ ਰਾਜਾ ਵੜਿੰਗ ਤੇ ਆਸ਼ੂ ਖ਼ਿਲਾਫ਼ ਕੱਢੀ ਭੜਾਸ

ਬਠਿੰਡਾ, 17 ਮਈ (ਸੱਤਪਾਲ ਸਿੰਘ ਸਿਵੀਆਂ)-ਵਿਧਾਨ ਸਭਾ ਚੋਣਾਂ 'ਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹੋਈ ਕਰਾਰੀ ਹਾਰ ਦੇ ਸਦਮੇ 'ਚੋਂ ਉਭਰਦੇ ਹੀ ਉਨ੍ਹਾਂ ਦੇ ਰਿਸ਼ਤੇਦਾਰ ਜੈਜੀਤ ਜੌਹਲ ਉਰਫ਼ ਜੋਜੋ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ...

ਪੂਰੀ ਖ਼ਬਰ »

ਜਲਾਲਪੁਰ ਦੇ ਲੜਕੇ ਨੂੰ ਪੀ. ਐਸ. ਪੀ. ਸੀ. ਐਲ. ਦੇ ਡਾਇਰੈਕਟਰ ਦੇ ਅਹੁਦੇ ਤੋਂ ਹਟਾਇਆ

ਚੰਡੀਗੜ੍ਹ, 17 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਅੱਜ ਇਕ ਅਹਿਮ ਫ਼ੈਸਲੇ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਦੇ ਲੜਕੇ ਨੂੰ ਪੀ.ਐਸ.ਪੀ.ਸੀ.ਐਲ ਦੇ ਡਾਇਰੈਕਟਰ ਦੇ ਅਹੁਦੇ ਤੋਂ ਲਾਹ ਦਿੱਤਾ ਹੈ | ਪੰਜਾਬ ਸਰਕਾਰ ਵਲੋਂ ਗਗਨਦੀਪ ਸਿੰਘ ਜਲਾਲਪੁਰ ਨੂੰ ਪੰਜਾਬ ...

ਪੂਰੀ ਖ਼ਬਰ »

20 ਸਾਲਾਂ ਤੋਂ ਬਿਨਾਂ ਬਿਜਲੀ ਮੀਟਰ ਤੋਂ ਚੱਲ ਰਹੇ ਡੇਰੇ 'ਚ ਪਾਵਰਕਾਮ ਵਲੋਂ ਛਾਪਾ

ਸੰਗਰੂਰ, 17 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪਾਵਰਕਾਮ ਦੀ ਇਨਫੋਰਸਮੈਂਟ ਸ਼ਾਖਾ ਦੇ ਸੀਨੀਅਰ ਐਕਸੀਅਨ ਸੁਖਵੰਤ ਸਿੰਘ ਧੀਮਾਨ ਵਲੋਂ ਇਕ ਧਾਰਮਿਕ ਡੇਰੇ 'ਚ ਬਿਜਲੀ ਚੋਰੀ ਫੜੀ ਗਈ, ਜਿੱਥੇ 20-22 ਸਾਲਾਂ ਤੋਂ ਬਿਜਲੀ ਦਾ ਮੀਟਰ ਹੀ ਨਹੀਂ ਲੱਗਿਆ ਹੋਇਆ ਸੀ ਪਰ ਡੇਰੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕਿਸੇ ਸਰਵ ਪ੍ਰਮਾਣਿਤ ਪੰਥਕ ਚਿਹਰੇ ਨੂੰ ਉਮੀਦਵਾਰ ਬਣਾਉਣ ਦੀ ਤਿਆਰੀ

ਪਰਮਜੀਤ ਸਿੰਘ ਕੁਠਾਲਾ ਮਲੇਰਕੋਟਲਾ, 17 ਮਈ-ਵਿਧਾਨ ਸਭਾ ਚੋਣਾਂ 'ਚ ਨਮੋਸ਼ੀ ਭਰੀ ਹਾਰ ਤੋਂ ਬਾਅਦ ਅਗਲੇ ਕੁਝ ਮਹੀਨਿਆਂ ਅੰਦਰ ਹੋਣ ਵਾਲੀ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਲੋਕ ਸਭਾ ...

ਪੂਰੀ ਖ਼ਬਰ »

ਭਾਰਤੀ ਨੂੰ ਪੇਸ਼ ਹੋਣ ਲਈ ਪੁਲਿਸ ਭੇਜੇਗੀ ਨੋਟਿਸ

ਅੰਮਿ੍ਤਸਰ, 17 ਮਈ (ਰੇਸ਼ਮ ਸਿੰਘ)-ਗਲਤ ਟਿੱਪਣੀ ਕਰਕੇ ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਅੰਮਿ੍ਤਸਰ 'ਚ ਪੁਲਿਸ ਵਲੋਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ ਦਾ ਪਰਚਾ ਦਰਜ ਕਰਨ ਉਪਰੰਤ ਉਸ ਨੂੰ ਨਿੱਜੀ ਤੌਰ 'ਤੇ ਪੇਸ਼ ਹੋ ਕੇ ਪੱਖ ਪੇਸ਼ ਕਰਨ ਲਈ ਪੁਲਿਸ ਨੋਟਿਸ ਭੇਜ ...

ਪੂਰੀ ਖ਼ਬਰ »

ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵਲੋਂ ਅੱਜ 12 ਵਜੇ ਤੋਂ ਚੱਕਾ ਜਾਮ

ਚੰਡੀਗੜ੍ਹ, 17 ਮਈ (ਪ੍ਰੋ. ਅਵਤਾਰ ਸਿੰਘ)-ਅੱਜ ਇਥੇ ਚੀਮਾ ਭਵਨ ਵਿਖੇ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਸੂਬੇ ਦੇ ਪ੍ਰਧਾਨ ਰੇਸ਼ਮ ਸਿੰਘ, ਮੀਤ ਪ੍ਰਧਾਨ ਬਲਜੀਤ ਸਿੰਘ ਅਤੇ ਹੋਰਨਾਂ ਯੂਨੀਅਨ ਨੇਤਾਵਾਂ ਵਲੋਂ ਪ੍ਰੈਸ ਕਾਨਫ਼ਰੰਸ ...

ਪੂਰੀ ਖ਼ਬਰ »

ਅਨੁਸ਼ਾਸਨਹੀਣਤਾ ਲਈ 7 ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਸ਼ੁਰੂ

ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਸਹਾਇਕ ਡਾਇਰੈਕਟਰ ਵਲੋਂ ਪੱਤਰ ਜਾਰੀ ਕਰਕੇ 10 ਮਈ ਨੂੰ ਲੁਧਿਆਣੇ ਵਿਖੇ ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਸੰਬੰਧੀ ਕਰਵਾਏ ਸਮਾਗਮ ਦੀ ਸਮਾਪਤੀ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਬਣਾਈ ਕਮੇਟੀ 'ਚ 2 ਹੋਰ ਮੈਂਬਰ ਸ਼ਾਮਿਲ

ਅੰਮਿ੍ਤਸਰ, 17 ਮਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੇ ਦਿਨ ਗਠਿਤ ਕੀਤੀ ਗਈ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਅੱਜ ਹੋਰ ਵਿਸਥਾਰ ਕਰਦਿਆਂ ਇਸ ਵਿਚ ਦੋ ਨਵੇਂ ਮੈਂਬਰਾਂ ਨੂੰ ਸ਼ਾਮਿਲ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚਲਦਿਆਂ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ

ਚੋਹਲਾ ਸਾਹਿਬ, 17 ਮਈ (ਬਲਵਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਨਾਲ ਸੰਬੰਧਿਤ ਨਜ਼ਦੀਕੀ ਪਿੰਡ ਪੱਖੋਪੁਰ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਦੂਸਰੀ ਧਿਰ ਵਲੋਂ ਘਰ ਵਿਚ ਦਾਖ਼ਲ ਹੋ ਕੇ ਬਾਰਾਂ ਬੋਰ ਰਾਈਫ਼ਲ ਨਾਲ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਕਰ ਦਿੱਤੀ ਗਈ | ਜਿਸ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਨੂੰ ਲੈ ਕੇ ਏ. ਐਸ. ਆਈ. ਨੇ ਚਲਾਈ ਗੋਲੀ, ਇਕ ਮੌਤ

ਤਲਵੰਡੀ ਚੌਧਰੀਆਂ,17 ਮਈ (ਪਰਸਨ ਲਾਲ ਭੋਲਾ)-ਅੱਜ ਬਾਅਦ ਦੁਪਹਿਰ ਪਿੰਡ ਦੀ ਇਕ ਗਲੀ ਵਿਚ ਬਣ ਰਹੇ ਮਕਾਨ ਲਈ ਕੀਤੀ ਗਈ ਪੈਡ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਨੇ ਖ਼ੂਨੀ ਰੂਪ ਧਾਰ ਲਿਆ ਤੇ ਇਕ ਧਿਰ ਵਲੋਂ ਚਲਾਈ ਗੋਲੀ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਵੇਰਵੇ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਮਾਮਲੇ 'ਚ ਗਿ੍ਫ਼ਤਾਰ ਵਿਅਕਤੀ ਵਲੋਂ ਥਾਣੇ 'ਚ ਖ਼ੁਦਕੁਸ਼ੀ

ਮੋਗਾ/ਬਾਘਾ ਪੁਰਾਣਾ, 17 ਮਈ (ਗੁਰਤੇਜ ਸਿੰਘ, ਕ੍ਰਿਸ਼ਨ ਸਿੰਗਲਾ)-ਬਾਘਾ ਪੁਰਾਣਾ ਥਾਣੇ ਵਿਚ ਲੁੱਟ ਖੋਹ ਦੇ ਮਾਮਲੇ ਵਿਚ ਨਾਮਜ਼ਦ ਇਕ 30 ਸਾਲਾਂ ਵਿਅਕਤੀ ਵਲੋਂ ਥਾਣੇ ਦੇ ਬਾਥਰੂਮ ਵਿਚ ਜਾ ਕੇ ਆਤਮ ਹੱਤਿਆ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਵਲੋਂ ਦਿੱਲੀ 'ਚ ਜੇ. ਪੀ. ਨੱਢਾ ਨਾਲ ਮੁਲਾਕਾਤ

ਚੰਡੀਗੜ੍ਹ, 17 ਮਈ (ਅਜੀਤ ਬਿਊਰੋ)-ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਹਲਕੇ ਦੀ ਉਪ ਚੋਣ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਅਧਿਆਏ ਨਹੀਂ ਹਟਾਇਆ-ਕਰਨਾਟਕ

ਬੈਂਗਲੁਰੂ, 17 ਮਈ (ਯੂ.ਐਨ.ਆਈ.)-ਕਰਨਾਟਕ ਦੇ ਸਿੱਖਿਆ ਮੰਤਰਾਲੇ ਨੇ ਅੱਜ ਸਪੱਸ਼ਟ ਕੀਤਾ ਹੈ ਕਿ 10ਵੀਂ ਜਮਾਤ ਦੀਆਂ ਕੰਨੜ ਪਾਠ-ਪੁਸਤਕਾਂ 'ਚੋਂ ਸ਼ਹੀਦ ਭਗਤ ਸਿੰਘ ਬਾਰੇ ਕੋਈ ਅਧਿਆਏ ਨਹੀਂ ਹਟਾਇਆ ਗਿਆ ਹੈ | ਇਸ ਸੰਬੰਧੀ ਮੰਤਰੀ ਬੀ. ਸੀ. ਨਾਗੇਸ਼ ਨੇ ਕਿਹਾ ਕਿ ਮੀਡੀਆ 'ਚ ਆ ...

ਪੂਰੀ ਖ਼ਬਰ »

ਕਰਨਾਟਕ 'ਚ 10ਵੀਂ ਦੇ ਸਿਲੇਬਸ 'ਚੋਂ ਸ਼ਹੀਦ ਭਗਤ ਸਿੰਘ ਨੂੰ ਹਟਾ ਕੇ ਆਰ. ਐਸ. ਐਸ. ਸੰਸਥਾਪਕ ਹੇਡਗੇਵਾਰ ਨੂੰ ਕੀਤਾ ਸ਼ਾਮਿਲ

ਚੰਡੀਗੜ੍ਹ, 17 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਆਮ ਆਦਮੀ ਪਾਰਟੀ ਪੰਜਾਬ ਨੇ ਕਰਨਾਟਕ ਦੀ ਭਾਜਪਾ ਸਰਕਾਰ ਵਲੋਂ ਦਸਵੀਂ ਜਮਾਤ ਦੇ ਸਿਲੇਬਸ ਵਿਚੋਂ ਭਗਤ ਸਿੰਘ ਨੂੰ ਹਟਾ ਕੇ ਆਰ.ਐਸ.ਐਸ. ਸੰਸਥਾਪਕ ਕੇ.ਐਸ. ਹੇਡਗੇਵਾਰ ਨੂੰ ਸ਼ਾਮਿਲ ਕਰਨ ਦੀ ਨਿੰਦਾ ਕਰਦਿਆਂ ਇਸ ਦਾ ਵਿਰੋਧ ...

ਪੂਰੀ ਖ਼ਬਰ »

ਤਿੰਨ ਮੈਂਬਰੀ ਕਮੇਟੀ ਕਰੇਗੀ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਈ. ਐਸ. ਪੀ. ਦੀ ਖ਼ਰਾਬੀ ਸੰਬੰਧੀ ਜਾਂਚ

ਜਲੰਧਰ, 17 ਮਈ (ਸ਼ਿਵ ਸ਼ਰਮਾ)-ਕੁਝ ਦਿਨ ਪਹਿਲਾਂ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਯੂਨਿਟ ਵਿਚ ਕੋਲੇ ਦੀ ਰਾਖ ਇਕੱਠੇ ਕਰਨ ਵਾਲੇ ਈ. ਐੱਸ. ਪੀ. ਵਿਚ ਵੱਡੀ ਖ਼ਰਾਬੀ ਪੈਣ ਦੇ ਮਾਮਲੇ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | 14 ਮਈ ਨੂੰ ਲਹਿਰਾ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 17 ਨਵੇਂ ਮਾਮਲੇ

ਚੰਡੀਗੜ੍ਹ, 17 ਮਈ (ਅਜੀਤ ਬਿਊਰੋ)-ਪੰਜਾਬ ਵਿਚ ਕੋਰੋਨਾ ਮਹਾਮਾਰੀ ਦੇ 17 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20 ਦੇ ਕਰੀਬ ਮਰੀਜ਼ ਸਿਹਤਯਾਬ ਹੋਏ ਹਨ | ਜਿਨ੍ਹਾਂ ਜ਼ਿਲਿ੍ਹਆਂ 'ਚੋਂ ਮਾਮਲੇ ਆਏ ਉਨ੍ਹਾਂ 'ਚ ਐਸ.ਏ.ਐਸ ਨਗਰ ਮੋਹਾਲੀ ਤੋਂ 7, ਬਠਿੰਡਾ ਤੋਂ 5, ਲੁਧਿਆਣਾ ਤੋਂ 3, ਜਲੰਧਰ ...

ਪੂਰੀ ਖ਼ਬਰ »

ਪੀ. ਐੱਸ. ਪੀ. ਸੀ. ਐਲ. ਵਲੋਂ ਤਬਾਦਲੇ ਅਤੇ ਨਿਯੁਕਤੀਆਂ 'ਤੇ ਰੋਕ

ਚੰਡੀਗੜ੍ਹ 17 ਮਈ (ਮਾਨ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਨੇ ਵਿਭਾਗ ਵਿਚ ਨਿਯੁਕਤੀਆਂ ਅਤੇ ਤਬਾਦਲਿਆਂ 'ਤੇ ਰੋਕ ਲਗਾ ਦਿੱਤੀ ਹੈ | ਦੱਸਿਆ ਜਾ ਰਿਹਾ ਕਿ ਇਹ ਫ਼ੈਸਲਾ ਝੋਨੇ ਦੀ ਬਿਜਾਈ ਦੇ ਸੀਜ਼ਨ ਨੂੰ ਦੇਖਦੇ ਹੋਏ ਲਿਆ ਗਿਆ ਹੈ | ਇਹ ਹੁਕਮ 17 ਮਈ ਤੋਂ ...

ਪੂਰੀ ਖ਼ਬਰ »

ਮਾਨਾਂਵਾਲਾ ਨੇੜੇ ਅਣਪਛਾਤੇ ਕਾਰ ਸਵਾਰਾਂ ਵਲੋਂ ਗੋਲੀ ਮਾਰ ਕੇ ਵਿਅਕਤੀ ਦੀ ਹੱਤਿਆ

ਮਾਨਾਂਵਾਲਾ, 17 ਮਈ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪੁਲਿਸ ਥਾਣਾ ਚਾਟੀਵਿੰਡ ਨੂੰ ਦਿੱਤੇ ਬਿਆਨਾਂ ਵਿਚ ਸੁਖਦੀਪ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਅਸਲੇ੍ਹ ਸਮੇਤ 6 ਕਾਬੂ, ਜੇ. ਈ. ਦੇ ਘਰ ਲੁੱਟ ਦੀ ਸੀ ਯੋਜਨਾ

ਫ਼ਤਹਿਗੜ੍ਹ ਸਾਹਿਬ, 17 ਮਈ (ਮਨਪ੍ਰੀਤ ਸਿੰਘ)-ਸੀ.ਆਈ.ਏ. ਸਟਾਫ਼ ਸਰਹਿੰਦ ਪੁਲਿਸ ਨੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਯੋਜਨਾ ਬਣਾ ਰਹੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਇਕ ਦੇਸੀ ਪਿਸਤੌਲ 32 ਬੋਰ, ਇਕ ਦੇਸੀ ਰਿਵਾਲਵਰ 32 ਬੋਰ ਅਤੇ 3 ਦੇਸੀ ਕੱਟੇ 315 ਬੋਰ ਸਮੇਤ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਵਲੋਂ ਔਰਤਾਂ ਲਈ 'ਮੁਫ਼ਤ ਸਫ਼ਰ ਸਕੀਮ' ਦਾ 26.47 ਕਰੋੜ ਜਾਰੀ

ਅੰਮਿ੍ਤਸਰ, 17 ਮਈ (ਗਗਨਦੀਪ ਸ਼ਰਮਾ)-ਟਰਾਂਸਪੋਰਟ ਵਿਭਾਗ ਨੂੰ ਔਰਤਾਂ ਲਈ 'ਮੁਫ਼ਤ ਸਫ਼ਰ ਸਕੀਮ' ਦੇ 26.47 ਕਰੋੜ ਰੁਪਏ ਖ਼ਜ਼ਾਨੇ ਵਿਚੋਂ ਕਢਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ | ਪ੍ਰੰਤੂ ਹਾਲੇ ਵੀ 16 ਦਸੰਬਰ ਤੋਂ 15 ਮਈ ਤੱਕ ਦਾ 125 ਕਰੋੜ ਤੋਂ ਵਧੇਰੇ ਬਕਾਇਆ ਬਾਕੀ ਹੈ | ...

ਪੂਰੀ ਖ਼ਬਰ »

ਭਾਰਤੀ ਸਿੰਘ ਖ਼ਿਲਾਫ਼ ਆਦਮਪੁਰ ਥਾਣੇ 'ਚ ਪਰਚਾ ਦਰਜ

ਆਦਮਪੁਰ, 17 ਮਈ (ਰਮਨ ਦਵੇਸਰ)-ਆਦਮਪੁਰ ਥਾਣੇ 'ਚ ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਪਰਚਾ ਦਰਜ ਕੀਤਾ ਗਿਆ ਹੈ | ਬਾਬਾ ਲਖਵੀਰ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਅਤੇ ਜੱਸੀ ਤੱਲਣ ਪੰਜਾਬ ਪ੍ਰਧਾਨ ਗੁਰੂ ਰਵਿਦਾਸ ਟਾਈਗਰ ...

ਪੂਰੀ ਖ਼ਬਰ »

5 ਜੱਜਾਂ ਨੂੰ ਹਾਈਕੋਰਟਾਂ ਦੇ ਚੀਫ਼ ਜਸਟਿਸਾਂ ਵਜੋਂ ਤਰੱਕੀ ਦੀ ਸਿਫ਼ਾਰਸ਼

ਨਵੀਂ ਦਿੱਲੀ, 17 ਮਈ (ਏਜੰਸੀ)- ਚੀਫ਼ ਜਸਟਿਸ ਐਨ.ਵੀ. ਰਮੰਨਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕੋਲਜੀਅਮ ਨੇ ਵੱਖ-ਵੱਖ ਹਾਈਕੋਰਟਾਂ ਦੇ 5 ਜੱਜਾਂ ਨੂੰ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਰਾਜਸਥਾਨ, ਗੁਹਾਟੀ ਤੇ ਤੇਲੰਗਾਨਾ ਹਾਈਕੋਰਟਾਂ ਦੇ ਚੀਫ਼ ਜਸਟਿਸਾਂ ਵਜੋਂ ਤਰੱਕੀ ...

ਪੂਰੀ ਖ਼ਬਰ »

ਭਾਰਤ ਨੇ ਕਣਕ ਦੀ ਬਰਾਮਦ 'ਤੇ ਲਗਾਈ ਪਾਬੰਦੀ ਦੇ ਹੁਕਮਾਂ 'ਚ ਦਿੱਤੀ ਢਿੱਲ

ਨਵੀਂ ਦਿੱਲੀ, 17 ਮਈ (ਏਜੰਸੀਆਂ)-ਕੇਂਦਰ ਸਰਕਾਰ ਨੇ ਕਣਕ ਦੀ ਬਰਾਮਦ 'ਤੇ ਲਾਈ ਪਾਬੰਦੀ ਦੇ ਹੁਕਮਾਂ 'ਚ ਢਿੱਲ ਦੇਣ ਦਾ ਮਨ ਬਣਾ ਲਿਆ ਹੈ | ਸਰਕਾਰ ਵਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਜੋ ਵੀ ਕਣਕ ਦੀ ਖੇਪ 13 ਮਈ ਤੋਂ ਪਹਿਲਾਂ ਕਸਟਮ ਵਿਭਾਗ ਨੂੰ ਸੌਂਪੀ ਗਈ ਸੀ ਜਾਂ ਫਿਰ ਇਸ ਦੇ ...

ਪੂਰੀ ਖ਼ਬਰ »

ਵਿਆਹੁਤਾ ਜਬਰ ਜਨਾਹ ਮਾਮਲਾ-ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ

ਨਵੀਂ ਦਿੱਲੀ, 17 ਮਈ (ਜਗਤਾਰ ਸਿੰਘ)-ਵਿਆਹੁਤਾ ਜਬਰ ਜਨਾਹ ਯਾਨੀ ਵਿਆਹ ਤੋਂ ਬਾਅਦ ਜਬਰਨ ਸਰੀਰਕ ਸੰਬੰਧ ਬਣਾਉਣ (ਮੈਰੀਟਲ ਰੇਪ) ਸੰਬੰਧੀ ਮਾਮਲਾ ਸੁਪਰੀਮ ਕੋਰਟ ਪੁੱਜ ਗਿਆ ਹੈ | ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਨ ਵਾਲੀ ਪਟੀਸ਼ਨਕਰਤਾ ਖੁਸ਼ਬੂ ਸੈਫੀ ਨੇ ਸੁਪਰੀਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX