ਤਾਜਾ ਖ਼ਬਰਾਂ


ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਨੂੰਹ 'ਤੇ ਸਹੁਰੇ ਵਲੋਂ ਕੀਤਾ ਹਮਲਾ
. . .  14 minutes ago
ਅੰਮ੍ਰਿਤਸਰ, 4 ਅਕਤੂਬਰ (ਰੇਸ਼ਮ ਸਿੰਘ)-ਇੱਥੇ ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਇਕ ਔਰਤ 'ਤੇ ਉਸ ਦੇ ਸਹੁਰੇ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਲੋਂ ਉਸ ਨੂੰ ਤਲਵਾਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ...
ਮਾਲ ਗੱਡੀ ਹੇਠਾਂ ਆਉਣ ਕਾਰਨ ਮਹਿਲਾ ਦੀ ਮੌਤ
. . .  32 minutes ago
ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਤਪਾ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਿਸ ਦੇ ਮੁਲਾਜ਼ਮ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਨਗਰ ਦੀ ਮਹਿਲਾ ਪੱਪੀ ਕੌਰ ਪਤਨੀ ਬੰਤ ਸਿੰਘ...
ਮੋਗਾ ਪੁਲਿਸ ਨੇ ਫੜੀ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ
. . .  41 minutes ago
ਮੋਗਾ, 4 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਦੀ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਸਣੇ ਇਕ ਨੌਜਵਾਨ ਨੂੰ ਫੜ ਲੈਣ ਦਾ ਸਮਾਚਾਰ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ...
ਯੂ.ਜੀ.ਸੀ. ਵਲੋਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਦਾ ਨਿਰਦੇਸ਼
. . .  about 1 hour ago
ਨਵੀਂ ਦਿੱਲੀ, 4 ਅਕਤੂਬਰ-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ 'ਉੱਚ ਵਿਦਿਅਕ ਸੰਸਥਾਵਾਂ' ਨੂੰ ਇਕ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਲਈ ਲਿਖਿਆ ਹੈ, ਜੋ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰਾਂ ਨਾਲ ਤਾਲਮੇਲ ਕਰੇਗਾ।ਸਿੱਖਿਆ ਲਈ ਭਾਰਤ ਆਉਣ...
ਮਾਮੂਲੀ ਤਕਰਾਰ ਨੂੰ ਲੈ ਕੇ ਇੰਟਰਨੈਸ਼ਨਲ ਕਬੱਡੀ ਖਿਡਾਰੀ 'ਤੇ ਸਾਬਕਾ ਫ਼ੌਜੀ ਨੇ ਚਲਾਈ ਗੋਲੀ
. . .  about 1 hour ago
ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਹੇ ਇਕ ਇੰਟਰਨੈਸ਼ਨਲ ਕਬੱਡੀ ਖਿਡਾਰੀ 'ਤੇ ਇਕ ਸਾਬਕਾ ਫ਼ੌਜੀ ਵਲੋਂ ਗੋਲੀ ਚਲਾਉਣ ਦੀ ਖ਼ਬਰ ਹੈ। ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਸਨਪੁਰ ਕਲਾਂ ਨੇ...
ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਆਰੰਭ
. . .  about 1 hour ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਉੱਤਰੀ ਕੋਰੀਆ ਵਲੋਂ ਮਿਜ਼ਾਈਲ ਦਾਗਣ ਤੋਂ ਬਾਅਦ ਜਪਾਨ ਵਲੋਂ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ
. . .  about 2 hours ago
ਟੋਕੀਓ, 4 ਅਕਤੂਬਰ - ਜਾਪਾਨ ਨੇਉੱਤਰੀ ਕੋਰੀਆ ਦੁਆਰਾ ਟੋਕੀਓ ਦੇ ਉੱਪਰੋਂ ਉੱਡਣ ਵਾਲੀ ਇਕ ਅਣਪਛਾਤੀ ਬੈਲਿਸਟਿਕ ਮਿਜ਼ਾਈਲ ਦਾਗਣ ਤੋਂ ਬਾਅਦ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ ਕੀਤੀ ਹੈ। ਕਿਓਡੋ ਨਿਊਜ਼ ਦੇ ਅਨੁਸਾਰ, ਅੱਜ ਤੜਕੇ, ਸਰਕਾਰ ਨੇ ਜਾਪਾਨ ਦੇ ਉੱਤਰੀ ਮੁੱਖ ਟਾਪੂ...
ਉੱਤਰਾਖੰਡ ਦੇ ਉੱਚੇ ਇਲਾਕਿਆਂ 'ਚ ਭਾਰੀ ਬਰਫ਼ਬਾਰੀ
. . .  about 2 hours ago
ਦੇਹਰਾਦੂਨ, 4 ਅਕਤੂਬਰ - ਉੱਤਰਾਖੰਡ ਦੀ ਦਰਮਾ ਘਾਟੀ 'ਚ ਚੀਨ ਦੀ ਸਰਹੱਦ ਨੇੜੇ ਆਖਰੀ ਚੌਕੀ 'ਤੇ ਇਸ ਮੌਸਮ ਦੀ ਤੀਜੀ ਬਰਫ਼ਬਾਰੀ ਹੋਈ ਹੈ। ਇਥੇ ਇਕ ਫੁੱਟ ਤੋਂ ਵੱਧ ਬਰਫ਼ ਪੈਣ ਕਾਰਨ ਦਰਮਾ ਘਾਟੀ...
ਰਾਜਾਸਾਂਸੀ ਹਵਾਈ ਅੱਡੇ ਤੋਂ ਭਾਰੀ ਤਾਦਾਦ 'ਚ ਵਿਦੇਸ਼ੀ ਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਕਾਬੂ
. . .  about 3 hours ago
ਰਾਜਾਸਾਂਸੀ, 4 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਨੇ ਵਿਦੇਸ਼ੀ ਕਰੰਸੀ ਦੇ ਤਸਕਰ ਨੂੰ ਕਾਬੂ ਕੀਤਾ ਹੈ। ਅੰਮ੍ਰਿਤਸਰ ਕਸਟਮ ਵਿਭਾਗ ਨੇ ਲੰਡਨ ਤੋਂ ਪਰਤੇ ਇਕ ਵਿਦੇਸ਼ੀ ਯਾਤਰੀ ਕੋਲੋਂ ਲੱਖਾਂ ਰੁਪਏ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਤੀਸਰਾ ਟੀ-20 ਅੱਜ
. . .  about 4 hours ago
ਇੰਦੌਰ, 4 ਅਕਤੂਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਅੱਜ ਇੰਦੌਰ ਦੇ ਹੋਲਕਰ ਸਟੇਡੀਅਮ 'ਚ ਖੇਡਿਆ ਜਾਵੇਗਾ। ਪਹਿਲਾਂ 2 ਮੈਚ ਜਿੱਤ ਕੇ ਭਾਰਤ ਤਿੰਨ ਮੈਚਾਂ ਦੀ ਲੜੀ ਦੀ ਪਹਿਲਾਂ ਹੀ ਆਪਣੇ ਨਾਂਅ...
ਭਾਰਤ-ਪਾਕਿ ਸਰਹੱਦ 'ਤੇ ਪੁਰਾਣੀ ਸੁੰਦਰਗੜ੍ਹ ਚੌਂਕੀ ਨੇੜੇ ਡਰੋਨ ਦੀ ਹਲਚਲ
. . .  about 4 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਥਾਣਾ ਅਜਨਾਲਾ ਅਧੀਨ ਆਉਂਦੀ ਚੌਂਕੀ ਪੁਰਾਣੀ ਸੁੰਦਰਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਰਾਤ ਸਮੇਂ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਮੁੰਬਈ ਏਅਰਪੋਰਟ ਤੋਂ 9.8 ਕਰੋੜ ਰੁਪਏ ਦੀ ਕੋਕੀਨ ਕੀਤੀ ਜ਼ਬਤ
. . .  1 day ago
ਸੁਜੋਏ ਲਾਲ ਥੌਸੇਨ ਨੇ ਸੀ.ਆਰ.ਪੀ.ਐਫ. ਦੇ 37ਵੇਂ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ
. . .  1 day ago
ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸ਼ੱਕੀ ਹਾਲਤ ਵਿਚ ਖੜ੍ਹੀ ਕਾਰ ਪੁਲਿਸ ਨੇ ਲਈ ਕਬਜ਼ੇ ’ਚ
. . .  1 day ago
ਤਪਾ ਮੰਡੀ ,3 ਅਕਤੂਬਰ (ਵਿਜੇ ਸ਼ਰਮਾ) - ਰਾਸ਼ਟਰੀ ਮਾਰਗ ਬਠਿੰਡਾ-ਚੰਡੀਗੜ੍ਹ ਐਨ.ਐਚ. ਸੱਤ 'ਤੇ ਇਕ ਕਾਰ ਸ਼ੱਕੀ ਹਾਲਤ ’ਚ ਖੜ੍ਹੀ ਮਿਲੀ ਹੈ । ਜਿਉਂ ਹੀ ਇਸ ਦਾ ਥਾਣਾ ਇੰਚਾਰਜ ...
ਆਦਮਪੁਰ ਏਅਰਪੋਰਟ ਤੋਂ ਜਲਦੀ ਫਲਾਈਟਾਂ ਸ਼ੁਰੂ ਕਰਾਉਣ ਲਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੂੰ ਮਿਲੇ ਵਿਜੇ ਸਾਂਪਲਾ
. . .  1 day ago
ਚੰਡੀਗੜ੍ਹ : ਸੁਖਨਾ ਝੀਲ 'ਤੇ ਏਅਰ ਸ਼ੋਅ ਦੀ ਫੁਲ ਰਿਹਰਸਲ
. . .  1 day ago
ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਸ਼ਾਮਿਲ ਹੋਈ ਪੰਜਾਬ ਦੀ ਧੀ ਕੁਲਬੀਰ ਦਿਉਲ
. . .  1 day ago
ਹਾਂਗਕਾਂਗ,3 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਲਗਾਤਾਰ ਬੁਲੰਦੀਆਂ ਹਾਸਿਲ ਕਰਦਿਆਂ ਪੰਜਾਬ ਦੀ ਧੀ ਕੁਲਬੀਰ ਦਿਉਲ ਨੇ ਹਾਂਗਕਾਂਗ ਦੀ ਨੈਸ਼ਨਲ ਟੀਮ 'ਚ ਸ਼ਾਮਿਲ ਹੋ ਕੇ ਇਤਿਹਾਸ ਰਚਿਆ ...
ਅਫਗਾਨਿਸਤਾਨ : ਕਾਬੁਲ ਦੇ ਸਕੂਲ 'ਤੇ ਆਤਮਘਾਤੀ ਹਮਲੇ 'ਚ 53 ਲੜਕੀਆਂ ਦੀ ਮੌਤ
. . .  1 day ago
ਬੀ.ਐਸ.ਐਫ. ਨੇ ਗੁਜਰਾਤ ਦੇ ਕੱਛ ਦੇ 'ਹਰਾਮੀ ਨਾਲਾ' ਖਾੜੀ ਖੇਤਰ ਤੋਂ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਕੀਤਾ ਜ਼ਬਤ
. . .  1 day ago
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੱਛਮ 'ਚ ਸ਼ਾਹਿਦ ਮਜ਼ਾਰੀ ਰੋਡ 'ਤੇ ਪੁਲ-ਏ-ਸੁਖਤਾ ਖੇਤਰ ਦੇ ਨੇੜੇ ਹੋਇਆ ਇਕ ਧਮਾਕਾ
. . .  1 day ago
ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰਖਵਾਇਆ ਜਾਵੇ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰਖਵਾਇਆ ...
ਫ਼ਰਾਰ ਹੋਏ ਗੈਂਗਸਟਰ 'ਤੇ ਬੋਲੇ ਭਗਵੰਤ ਮਾਨ ਕਿਹਾ, ਜਲਦੀ ਕੀਤਾ ਜਾਵੇਗਾ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ : ਕੁਝ ਲੋਕ ਪੈਸੇ ਦੇ ਕੇ ਲੋਕਤੰਤਰ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੇ ਹਨ - ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ - ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਐਲਾਨ ਕੀਤਾ ਕਿ ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਜੇਠ ਸੰਮਤ 554

ਸੰਗਰੂਰ

ਸੰਗਰੂਰ 'ਚ ਮੂੰਗੀ ਦੀ ਕਾਸ਼ਤ ਹੇਠ ਰਕਬੇ 'ਚ ਸਿਰਫ਼ 3 ਫ਼ੀਸਦੀ ਦਾ ਵਾਧਾ

ਸੰਗਰੂਰ, 17 ਮਈ (ਧੀਰਜ ਪਸ਼ੌਰੀਆ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੂੰਗੀ ਦੀ ਫ਼ਸਲ ਲਈ ਘੱਟੋ ਘੱਟ ਸਮਰਥਨ ਮੁੱਲ ਦੇਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਬੇਸ਼ੱਕ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਵਿਚ ਮੂੰਗੀ ਦੀ ਕਾਸ਼ਤ ਹੇਠ ਰਕਬਾ ਦੁੱਗਣਾ ਹੋਇਆ ਹੈ, ਪਰ ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿਚ ਮੂੰਗੀ ਦੀ ਕਾਸ਼ਤ ਹੇਠਲੇ ਰਕਬੇ ਵਿਚ ਸਿਰਫ਼ 3 ਫ਼ੀਸਦੀ ਦਾ ਵਾਧਾ ਹੋਇਆ ਹੈ | ਜ਼ਿਕਰਯੋਗ ਹੈ ਕਿ ਪਿਛਲੇ ਸਾਲ ਮੂੰਗੀ ਦੀ ਕਾਸ਼ਤ ਹੇਠ ਰਕਬਾ ਪੂਰੇ ਪੰਜਾਬ ਵਿਚ 50 ਹਜ਼ਾਰ ਏਕੜ ਸੀ, ਜੋ ਇਸ ਸਾਲ ਵਧ ਕੇ 97250 ਏਕੜ ਹੋ ਗਿਆ ਹੈ | ਇਸ ਸੰਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਚ ਮੂੰਗੀ ਦੀ ਕਾਸ਼ਤ ਹੇਠ ਰਕਬਾ 1700 ਹੈਕਟੇਅਰ ਸੀ, ਜੋ ਇਸ ਸਾਲ ਵਧ ਕੇ 1756 ਹੈਕਟੇਅਰ ਹੋ ਗਿਆ ਹੈ | ਡਾ. ਗਰੇਵਾਲ ਨੇ ਦੱਸਿਆ ਕਿ ਕਰੀਬ 55 ਦਿਨਾਂ ਵਿਚ ਪੱਕ ਕੇ ਤਿਆਰ ਹੋਣ ਵਾਲੀ ਇਸ ਮੂੰਗੀ ਦੀ ਕਿਸਮ ਦੀ ਬਿਜਾਈ 10 ਮਾਰਚ ਤੋਂ 20 ਅਪ੍ਰੈਲ ਤੱਕ ਕੀਤੀ ਜਾਂਦੀ ਹੈ ਅਤੇ ਵਾਢੀ ਜੂਨ ਦੇ ਅੰਤ ਤੱਕ ਕੀਤੀ ਜਾਂਦੀ ਹੈ | ਇਹ ਬਿਜਾਈ ਅਸਲ ਵਿਚ ਅਗੇਤੀ ਸਰੋਂ੍ਹ ਦੀ ਫ਼ਸਲ ਹੇਠਲੇ ਰਕਬੇ ਦੇ ਪਹਿਲਾਂ ਖ਼ਾਲੀ ਹੋ ਜਾਣ ਦੇ ਚੱਲਦਿਆਂ ਕੀਤੀ ਜਾਂਦੀ ਹੈ | ਜ਼ਿਲ੍ਹਾ ਸੰਗਰੂਰ 'ਚ ਜ਼ਿਆਦਾਤਰ ਕਣਕ ਦੀ ਫ਼ਸਲ ਦੀ ਹੀ ਕਾਸ਼ਤ ਹੁੰਦੀ ਹੈ, ਜਿਸ ਤੋਂ ਬਾਅਦ ਰਕਬਾ ਖ਼ਾਲੀ ਹੁੰਦਿਆਂ ਅਪ੍ਰੈਲ ਦਾ ਅੰਤ ਆ ਜਾਂਦਾ ਹੈ |

ਵਾਤਾਵਰਨ ਤੇ ਪਾਣੀ ਨੂੰ ਲੈ ਕੇ ਗੰਭੀਰ ਹੋਈ ਕਿਸਾਨ ਯੂਨੀਅਨ

ਸੰਗਰੂਰ, 17 ਮਈ (ਧੀਰਜ ਪਸ਼ੌਰੀਆ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇੱਥੇ ਹੋਈ ਜ਼ਿਲ੍ਹਾ ਪੱਧਰੀ ਕਾਨਫਰੰਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਅੱਗੇ ਵਾਤਾਵਰਨ ਅਤੇ ਪਾਣੀ ਬਚਾਉਣ ਲਈ ਤੱਥਾਂ ਸਹਿਤ ਚਰਚਾ ਕੀਤੀ | ...

ਪੂਰੀ ਖ਼ਬਰ »

ਕੋਰੋਨਾ ਯੋਧਿਆਂ ਵਲੋਂ ਧਰਨਾ ਜਾਰੀ 27 ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਤੈਅ

ਸੰਗਰੂਰ, 17 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਕੰਟਰੈਕਟ ਮੈਡੀਕਲ ਇੰਪਲਾਇਜ਼ ਜੁਆਇਟ ਕਮੇਟੀ ਨਾਲ ਸੰਬੰਧਿਤ ਰਜਿੰਦਰਾ ਹਸਪਤਾਲ ਪਟਿਆਲਾ ਦੇ ਕੋਰੋਨਾ ਯੋਧਿਆਂ ਵਲੋਂ ਪ੍ਰਧਾਨ ਸੰਦੀਪ ਕੌਰ ਦੀ ਅਗਵਾਈ ਹੇਠ ਮੁੱਖ ਮੰਤਰੀ ਨਿਵਾਸ ਬਾਹਰ 4 ਮਈ ਤੋਂ ਚੱਲ ਰਹੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਪਾਰਲੀਮੈਂਟ 'ਚ ਮੈਂਬਰ ਲੈਜਿਸਲੇਟਿਵ ਕੌਂਸਲ ਰਸਲ ਵਲੋਂ 'ਅਜੀਤ' ਦੀਆਂ ਨੀਤੀਆਂ ਦੀ ਸ਼ਲਾਘਾ

ਐਡੀਲੇਡ, 17 ਮਈ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਸਹਿਰ ਐਡੀਲੇਡ ਦੀ ਪਾਰਲੀਮੈਂਟ 'ਚ ਰਸਲ ਵਾਰਟਲੇ ਮੈਂਬਰ ਲੈਜਿਸਲੇਟਿਵ ਕੌਂਸਲ ਅਤੇ ਦਾਨਾ ਵਾਰਟਲੇ ਐਮ.ਪੀ. ਟੋਰੈਸ ਨੇ ਕਿਹਾ ਹੈ ਕਿ ਭਾਰਤ ਦੇ ਪੰਜਾਬ ਤੋਂ ਪ੍ਰਕਾਸ਼ਿਤ ਹੁੰਦੇ ਪੰਜਾਬੀ ਅਖਬਾਰ 'ਅਜੀਤ' ਵਲੋਂ ...

ਪੂਰੀ ਖ਼ਬਰ »

ਜਤਿੰਦਰ ਸਿੰਘ ਬਹਾਦਰਪੁਰ ਪ੍ਰਧਾਨ ਤੇ ਹਰਵਿੰਦਰ ਸਿੰਘ ਮੁੜ ਬਣੇ ਮੀਤ ਪ੍ਰਧਾਨ

ਮਸਤੂਆਣਾ ਸਾਹਿਬ, 17 ਮਈ (ਦਮਦਮੀ)- ਕੋਆਪਰੇਟਿਵ ਸੁਸਾਇਟੀ ਬਹਾਦਰਪੁਰ ਵਿਖੇ ਤਿੰਨ ਪਿੰਡਾਂ ਬਹਾਦਰਪੁਰ, ਦੁੱਗਾਂ ਤੇ ਕੁੰਨਰਾਂ ਦੇ ਮੈਂਬਰਾਂ 'ਚੋਂ ਬੀਤੇ ਦਿਨੀਂ ਬਹੁਸੰਮਤੀ ਨਾਲ ਹੋਈ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਦਾ ਪਿਛਲੇ ਇਕ ਮਹੀਨੇ ਤੋਂ ਚੱਲ ਰਿਹਾ ਰੇੜਕਾ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸੰਗਮ ਦਾ ਹੋਇਆ ਗਠਨ

ਮਾਲੇਰਕੋਟਲਾ, 17 ਮਈ (ਮੁਹੰਮਦ ਹਨੀਫ਼ ਥਿੰਦ)- ਪਿਛਲੇ ਦਿਨੀਂ ਮਲੇਰਕੋਟਲਾ ਦੀ ਜ਼ਰਖੇਜ਼ ਧਰਤੀ 'ਤੇ ਵਿਦਵਾਨ ਸਾਹਿਤਕਾਰਾਂ ਦੀ ਮਿਲਣੀ ਹੋਈ, ਮਿਲਣੀ ਦੌਰਾਨ ਮਾਲੇਰਕੋਟਲਾ ਅਤੇ ਨੇੜੇ-ਤੇੜੇ ਦੇ ਸਾਹਿਤਕਾਰਾਂ ਨੂੰ ਸਾਂਝਾਂ ਅਤੇ ਵਿਸ਼ਾਲ ਮੰਚ ਪ੍ਰਦਾਨ ਕਰਨ ਦੇ ਉਦੇਸ਼ ...

ਪੂਰੀ ਖ਼ਬਰ »

ਦੇਸ਼ ਭਗਤ ਕਮੇਟੀ ਵਲੋਂ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ

ਲੌਂਗੋਵਾਲ, 17 ਮਈ (ਵਿਨੋਦ, ਖੰਨਾ)- ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਵਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਪਿਛਲੇ ਦਿਨੀਂ ਨਾੜ ਦੀ ਅੱਗ ਦੀ ਲਪੇਟ ਵਿਚ ਆਉਣ ਕਰਕੇ ਹੋਈਆਂ ਮਾਸੂਮ ਬੱਚਿਆਂ ਦੀਆਂ ਮੌਤਾਂ 'ਤੇ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਚੀਮਾ ਵਿਖੇ ਮਾਂ ਬੋਲੀ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ

ਚੀਮਾ ਮੰਡੀ, 17 ਮਈ (ਦਲਜੀਤ ਸਿੰਘ ਮੱਕੜ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਚੀਮਾ ਵਿਖੇ ਮਾਂ ਬੋਲੀ ਪੰਜਾਬੀ ਸੰਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ 'ਚ ਪੰਜਾਬੀ ਵਿਸ਼ਾ ਮਾਹਿਰ ਜਸਪ੍ਰੀਤ ਕੌਰ ਸਿੱਧੂ ਨੇ ਵਿਸ਼ੇਸ਼ ਸ਼ਿਰਕਤ ਕਰ ਕੇ ਅਕਾਲ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ ਕਨਵੈਨਸ਼ਨ 21 ਨੂੰ

ਸੰਗਰੂਰ, 17 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਮੋਰਚੇ ਵਲੋਂ 21 ਮਈ ਨੂੰ ਸੁਤੰਤਰ ਭਵਨ ਵਿਚ ਹੋਣ ਵਾਲੀ ਜੋਨਲ ਕਨਵੈਨਸ਼ਨ ਦੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਸੀਤਾ ਰਾਮ ਸ਼ਰਮਾ, ...

ਪੂਰੀ ਖ਼ਬਰ »

ਭਾਸ਼ਨ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 17 ਮਈ (ਧਾਲੀਵਾਲ, ਭੁੱਲਰ)- ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪਿ੍ੰਸੀਪਲ ਕਾਮਨਾ ਗੁਪਤਾ ਦੀ ਅਗਵਾਈ ਵਿਚ 'ਏਕ ਭਾਰਤ ਸ੍ਰੇਸ਼ਠ ਭਾਰਤ' ਮੁਹਿੰਮ ਤਹਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਸਾਨਿਆ, ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਕੌਹਰੀਆਂ, 17 ਮਈ (ਮਾਲਵਿੰਦਰ ਸਿੰਘ ਸਿੱਧੂ) - ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਭਜਨਸਰ ਸਾਹਿਬ ਪਿੰਡ ਹਰੀਗੜ੍ਹ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਕਥਾ ਵਿਚਾਰਾਂ ਕਰਦਿਆਂ ਭਾਈ ਗੁਰਜੀਤ ਸਿੰਘ ਹਰੀਗੜ੍ਹ ਵਾਲਿਆਂ ਨੇ ਸ੍ਰੀ ਗੁਰੂ ਅਮਰਦਾਸ ...

ਪੂਰੀ ਖ਼ਬਰ »

ਡੀ.ਟੀ. ਐੱਫ. ਨੇ ਸੌਂਪਿਆ ਮੰਗ ਪੱਤਰ

ਮਾਲੇਰਕੋਟਲਾ, 17 ਮਈ (ਮੁਹੰਮਦ ਹਨੀਫ਼ ਥਿੰਦ, ਕੁਠਾਲਾ)- ਡੀ.ਟੀ.ਐੱਫ. ਦੀ ਸਾਲਾਨਾ ਜਨਰਲ ਕੌਂਸਲ ਦੇ ਫ਼ੈਸਲੇ ਅਨੁਸਾਰ ਅਧਿਆਪਕਾਂ 'ਚੋਂ ਸਭ ਤੋਂ ਵਧੇਰੇ ਆਰਥਿਕ ਤੇ ਸਮਾਜਿਕ ਤੌਰ 'ਤੇ ਪੀੜਿਤ ਹਿੱਸਿਆਂ ਦੀਆਂ ਤਿੰਨ ਅਹਿਮ ਮੰਗਾਂ ਦੀ ਮੰਗ ਨੂੰ ਲੈ ਕੇ ਡੀ.ਟੀ.ਐਫ. ਦੀ ...

ਪੂਰੀ ਖ਼ਬਰ »

ਪੰਜਾਬ ਦੀਆਂ ਬ੍ਰਾਹਮਣ ਸਭਾਵਾਂ ਵਲੋਂ ਇਕੱਤਰਤਾ

ਮਲੇਰਕੋਟਲਾ, 17 ਮਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਦੀਆਂ ਵੱਖ-ਵੱਖ ਬ੍ਰਾਹਮਣ ਸਭਾਵਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਅਸ਼ੋਕ ਪਰਾਸਰ ਵਿਧਾਇਕ ਲੁਧਿਆਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਸਵਰੂਪ ਸ਼ਰਨ ਬਿਹਾਰੀ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਦਾ ...

ਪੂਰੀ ਖ਼ਬਰ »

ਟੂਰਨਾਮੈਂਟ ਜੇਤੂਆਂ ਨੂੰ ਵੰਡੇ ਇਨਾਮ

ਅਹਿਮਦਗੜ੍ਹ, 17 ਮਈ (ਰਣਧੀਰ ਸਿੰਘ ਮਹੋਲੀ)- ਖੇਡਾਂ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਬੌੜਹਾਈ ਕਲਾਂ ਵਿਖੇ ਕਰਵਾਏ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੌਰਾਨ ਪੁੱਜੀਆਂ ਵੱਖ-ਵੱਖ ਟੀਮਾਂ ਦੇ ਹੋਏ ਰੁਮਾਂਚਿਕ ਮੁਕਾਬਲਿਆਂ ਵਿਚ ਪਹਿਲਾ ਇਨਾਮ ਜੋਧਾਂ, ਦੂਜਾ ਵਾਰਡ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਦੇ ਜ਼ਮੀਨੀ ਰਕਬੇ ਨੂੰ ਨਹਿਰੀ ਪਾਣੀ ਦੇ ਘੇਰੇ ਹੇਠ ਲਿਆਉਣ ਦੀ ਮੰਗ ਜ਼ੋਰ ਫੜਨ ਲੱਗੀ

ਕੁੱਪ ਕਲਾਂ, 17 ਮਈ (ਮਨਜਿੰਦਰ ਸਿੰਘ ਸਰੌਦ)- ਧਰਤੀ ਹੇਠਲੇ ਪਾਣੀ ਦੇ ਡੂੰਘਾਈ ਵੱਲ ਜਾਣ ਨੂੰ ਵੇਖਦੇ ਹੋਏ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ਸਮੇਂ ਉਨ੍ਹਾਂ ਨੂੰ ਦਿੱਤੇ ਪੱਤਰ ਰਾਹੀਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 5 ਜ਼ਖ਼ਮੀ

ਲਹਿਰਾਗਾਗਾ, 17 ਮਈ (ਅਸ਼ੋਕ ਗਰਗ)- ਲਹਿਰਾਗਾਗਾ-ਸੁਨਾਮ ਮੁੱਖ ਮਾਰਗ 'ਤੇ ਰਾਧਾ ਸੁਆਮੀ ਸਤਿਸੰਗ ਭਵਨ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ 5 ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਅਕਾਲੀ ਆਗੂ ਸਤਪਾਲ ਸਿੰਗਲਾ ਦਾ ਪੋਤਰਾ ਨਵੀਨ ਸਿੰਗਲਾ ਆਪਣੇ ...

ਪੂਰੀ ਖ਼ਬਰ »

ਜ਼ਿੰਦਾ ਸੜੀ ਬੱਚੀ ਦੇ ਪਰਿਵਾਰ ਲਈ 50 ਲੱਖ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ ਮੰਗੀ

ਮਲੇਰਕੋਟਲਾ, 17 ਮਈ (ਪਰਮਜੀਤ ਸਿੰਘ ਕੁਠਾਲਾ)- ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਮਲੇਰਕੋਟਲਾ ਦੇ ਇਕ ਵਫ਼ਦ ਨੇ ਅੱਜ ਰਾਜਪਾਲ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਸਹਾਇਕ ਕਮਿਸ਼ਨਰ ਮਲੇਰਕੋਟਲਾ ਸ੍ਰੀ ਗੁਰਮੀਤ ਰਾਮ ਨੂੰ ਸੌਂਪ ਕੇ ਮੰਗ ਕੀਤੀ ਕਿ ਸੁੰਡਰਾਂ ਪਿੰਡ ਵਿਚ ਅੱਗ ...

ਪੂਰੀ ਖ਼ਬਰ »

ਅੰਡਰ-20 ਜੂਨੀਅਰ ਸਟੇਟ ਲੈਵਲ ਫੈੱਡਰੇਸ਼ਨ ਕੱਪ ਵਿਦਿਆਰਥਣ ਨੇ ਦੋ ਤਗਮੇ ਜਿੱਤ ਕੇ ਨੈਸ਼ਨਲ ਕੱਪ ਲਈ ਬਣਾਈ ਥਾਂ

ਚੀਮਾ ਮੰਡੀ, 17 ਮਈ (ਜਸਵਿੰਦਰ ਸਿੰਘ ਸ਼ੇਰੋਂ)- ਮਾਡਰਨ ਕਾਲਜ ਬੀਰ ਕਲਾਂ ਦੀ ਵਿਦਿਆਰਥਣ ਕੁਲਦੀਪ ਕੌਰ ਨੇ ਸੰਗਰੂਰ ਵਿਖੇ ਹੋਏ ਅਥਲੈਟਿਕ ਮੁਕਾਬਲਿਆਂ ਵਿਚ ਦੋ ਤਗਮੇ ਜਿੱਤ ਕੇ ਕਾਲਜ ਤੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ | ਪਿ੍ੰਸੀਪਲ ਡਾ. ਵੀ.ਕੇ. ਰਾਏ ਨੇ ਦੱਸਿਆ ...

ਪੂਰੀ ਖ਼ਬਰ »

ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਬਰਦਾਸ਼ਤਯੋਗ ਨਹੀਂ-ਜਤਿੰਦਰ ਜੋਰਵਾਲ

ਸੰਗਰੂਰ, 17 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੇ ਸੇਫ਼ ਸਕੂਲ ਵਾਹਨ ਪਾਲਿਸੀ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੰਦਿਆਂ ਕਿਹਾ ਹੈ ਕਿ ਸਕੂਲੀ ਵਾਹਨਾਂ ਵਿਚ ਇਸ ਪਾਲਿਸੀ ਤਹਿਤ ਦਰਜ ਹਦਾਇਤਾਂ ...

ਪੂਰੀ ਖ਼ਬਰ »

ਟਰੱਕ ਹੇਠਾਂ ਆਉਣ ਨਾਲ ਮਾਸੂਮ ਬੱਚੇ ਦੀ ਮੌਤ

ਮੂਣਕ, 17 ਮਈ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)- ਮੂਣਕ ਟੋਹਾਣਾ ਮੁੱਖ ਸੜਕ 'ਤੇ ਇਕ ਮਾਸੂਮ ਬੱਚੇ ਦੀ ਟਰੱਕ ਹੇਠਾਂ ਆ ਕੇ ਦਰਦਨਾਕ ਮੌਤ ਹੋਣ ਦਾ ਪਤਾ ਚੱਲਿਆ ਹੈ | ਜਾਣਕਾਰੀ ਅਨੁਸਾਰ ਢਾਈ ਕੁ ਸਾਲ ਦਾ ਬੱਚਾ ਰਣਵੀਰ ਸਿੰਘ ਪੁੱਤਰ ਗੁਰਜੀਤ ਸਿੰਘ ਸੇਖੋਂ ਵਾਰਡ ਨੰਬਰ-3 ...

ਪੂਰੀ ਖ਼ਬਰ »

ਸ਼ਹੀਦ ਭਾਈ ਕਮਲਜੀਤ ਸਿੰਘ ਬੱਗੂਆਣਾ ਦੀ ਯਾਦ 'ਚ ਸ਼ਹੀਦੀ ਸਮਾਗਮ

ਸੰਗਰੂਰ, 17 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ਼ਹੀਦ ਭਾਈ ਕਮਲਜੀਤ ਸਿੰਘ (ਸੁਨਾਮ) ਬੱਗੂਆਣਾ ਦੀ ਯਾਦ 'ਚ ਸ਼ਹੀਦੀ ਸਮਾਗਮ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸੰਗਰੂਰ ਵਿਖੇ ਗੁਰਮਤਿ ਪ੍ਰਚਾਰਕ ਗ੍ਰੰਥੀ ਰਾਗੀ ਸਭਾ ਸੰਗਰੂਰ ਵਲੋਂ ਸਮੂਹ ਸਿੱਖ ...

ਪੂਰੀ ਖ਼ਬਰ »

ਪੰਜਾਬ ਪੁਲਿਸ ਭਰਤੀ ਨਾਲ ਸੰਬੰਧਿਤ ਨੌਜਵਾਨਾਂ ਵਲੋਂ ਸੜਕ ਜਾਮ ਕਰਨ ਦਾ ਪੋ੍ਰਗਰਾਮ ਰੱਦ

ਸੰਗਰੂਰ, 17 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪੰਜਾਬ ਪੁਲਿਸ ਭਰਤੀ 2016 ਦੀ ਵੇਟਿੰਗ ਅਤੇ 2017 ਦੀ ਵੈਰੀਫਿਕੇਸ਼ਨ ਨਾਲ ਸੰਬੰਧਤ ਨੌਜਵਾਨ ਜੋ ਨੌਕਰੀਆਂ ਉੱਤੇ ਜੁਆਇਨ ਕਰਵਾਉਣ ਦੀ ਮੰਗ ਕਰ ਰਹੇ ਹਨ, ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦ ਭਾਕਿਯੂ ਏਕਤਾ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਦੀ ਬੈਠਕ 'ਆਪ' ਵਲੋਂ ਔਰਤਾਂ ਨੂੰ ਦਿੱਤੀ 1000 ਰੁਪਏ ਮਹੀਨਾ ਦੀ ਗਰੰਟੀ ਪੂਰੀ ਕਰਨ ਦੀ ਉੱਠੀ ਮੰਗ

ਸੰਗਰੂਰ, 17 ਮਈ (ਧੀਰਜ ਪਸ਼ੌਰੀਆ)- ਭਾਜਪਾ ਮਹਿਲਾ ਮੋਰਚਾ ਦੀ ਬੈਠਕ ਜੋ ਮੋਰਚੇ ਦੀ ਆਗੂ ਲਕਸ਼ਮੀ ਦੇਵੀ ਦੇ ਘਰ ਹੋਈ 'ਚ ਪਹੁੰਚੀਆਂ ਸੰਕੁਤਲਾ ਦੇਵੀ, ਸੀਮਾ ਰਾਣੀ, ਬਿਮਲਾ ਦੇਵੀ, ਊਸ਼ਾ ਰਾਣੀ, ਨੀਲਮ ਰਾਣੀ, ਰਾਜ ਰਾਣੀ, ਪਰਮਜੀਤ ਕੌਰ, ਜੋਤੀ, ਬੀਨਾ ਰਾਣੀ, ਰੇਖਾ, ਗੀਤਾ, ...

ਪੂਰੀ ਖ਼ਬਰ »

ਅਗਰਵਾਲ ਸਭਾ ਦੀ ਪ੍ਰਧਾਨਗੀ ਲਈ ਹੁਣ ਮੁਕਾਬਲਾ ਆਹਮੋ-ਸਾਹਮਣੇ

ਸੰਗਰੂਰ, 17 ਮਈ (ਧੀਰਜ ਪਸ਼ੌਰੀਆ)- ਅਗਰਵਾਲ ਸਭਾ ਸੰਗਰੂਰ ਦੀ ਪ੍ਰਧਾਨਗੀ ਲਈ ਹੁਣ ਮੁਕਾਬਲਾ ਆਹਮੋ-ਸਾਹਮਣੇ ਹੋਵੇਗਾ | ਇਸ ਚੋਣ ਲਈ ਐਡ: ਪਵਨ ਗੁਪਤਾ, ਬਦਰੀ ਜਿੰਦਲ, ਰਾਜ ਕੁਮਾਰ ਟੋਨੀ ਤੇ ਵਿਪਨ ਜਿੰਦਲ ਨੇ ਨਾਮਜ਼ਦਗੀ ਫਾਰਮ ਦਾਖਲ ਕੀਤੇ ਸਨ | ਨਾਮਜ਼ਦਗੀ ਤੋਂ ਬਾਅਦ ਰਾਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX