ਤਾਜਾ ਖ਼ਬਰਾਂ


ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਦੀਕ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
. . .  11 minutes ago
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਦੀਕ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
⭐ਮਾਣਕ - ਮੋਤੀ⭐
. . .  17 minutes ago
⭐ਮਾਣਕ - ਮੋਤੀ⭐
ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  1 day ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  1 day ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  1 day ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  1 day ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  1 day ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  1 day ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  1 day ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  1 day ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  1 day ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  1 day ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਜੇਠ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

ਭਾਰਤੀ ਮੂਲ ਦੇ ਵਿਦਿਆਰਥੀ 'ਤੇ ਅਮਰੀਕਾ 'ਚ ਨਸਲੀ ਹਮਲਾ

ਹਿਊਸਟਨ, 17 ਮਈ (ਏਜੰਸੀ)-ਅਮਰੀਕਾ ਦੇ ਸੂਬੇ ਟੈਕਸਾਸ ਵਿਚ ਭਾਰਤੀ-ਅਮਰੀਕੀ ਬੱਚੇ 'ਤੇ ਉਸ ਦੇ ਸਕੂਲ ਦੇ ਗੋਰੇ ਬੱਚੇ ਨੇ ਨਸਲੀ ਹਮਲਾ ਕੀਤਾ ਤੇ ਲਗਪਗ 4 ਮਿੰਟ ਤੱਕ ਉਸ ਦਾ ਗਲਾ ਦਬਾਇਆ | ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ 11 ਮਈ ਨੂੰ ਡਲਾਸ ਦੇ ਕੋਪੇਲ ਮਿਡਲ ਸਕੂਲ ਵਿਚ ਹੋਈ | ਬੱਚੇ ਦੇ ਜਮਾਤੀ ਨੇ ਇਸ ਘਟਨਾ ਦੀ ਵੀਡੀਓ ਬਣਾਈ ਅਤੇ ਇਸ ਨੂੰ ਸੋਸ਼ਲ ਮੀਡੀਏ 'ਤੇ ਸਾਂਝਾ ਕਰ ਦਿੱਤਾ | ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਗੋਰਾ ਬੱਚਾ ਬੈਂਚ 'ਤੇ ਬੈਠੇ ਭਾਰਤੀ ਮੂਲ ਦੇ ਬੱਚੇ ਕੋਲ ਆਉਂਦਾ ਹੈ ਅਤੇ ਉਸ ਨੂੰ ਖੜ੍ਹੇ ਹੋਣ ਲਈ ਕਹਿੰਦਾ ਹੈ | ਜਦੋਂ ਉਸ ਨੇ ਇਸ ਤਰ੍ਹਾਂ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਗੋਰੇ ਬੱਚੇ ਨੇ ਗੁੱਸੇ ਵਿਚ ਆ ਕੇ ਉਸ ਦਾ ਗਲਾ ਦਬਾਉਣ ਸ਼ੁਰੂ ਕਰ ਦਿੱਤਾ | ਇਸ ਘਟਨਾ ਤੋਂ ਬਾਅਦ ਨਾਰਥ ਅਮਰੀਕਨ ਐਸੋਸੀਏਸ਼ਨ ਆਫ ਇੰਡੀਅਨ ਸਟੂਡੈਂਟਸ ਨੇ ਟਵੀਟ ਕਰਕੇ ਦੱਸਿਆ ਕਿ ਘਟਨਾ ਤੋਂ ਬਾਅਦ ਭਾਰਤੀ ਮੂਲ ਦੇ ਬੱਚੇ ਨੂੰ ਤਿੰਨ ਦਿਨਾਂ ਲਈ ਜਦੋਂ ਕਿ ਉਸ ਦਾ ਗਲਾ ਦਬਾਉਣ ਵਾਲੇ ਨੂੰ ਕੇਵਲ ਇਕ ਦਿਨ ਲਈ ਮੁਅੱਤਲ ਕੀਤਾ ਗਿਆ | ਇਸ ਘਟਨਾ ਨੂੰ ਲੈ ਕੇ ਲੋਕਾਂ ਵਿਚ ਗੁੱਸਾ ਹੈ | ਸੋਸ਼ਲ ਮੀਡੀਆ 'ਤੇ ਇਸ ਦੀ ਕਾਫੀ ਅਲੋਚਨਾ ਹੋ ਰਹੀ ਹੈ |
ਕੈਪਸ਼ਨ——ਬੁਲੀ—

ਆਸਟ੍ਰੇਲੀਆ ਦੇ ਪਾਰਲੀਮੈਂਟ 'ਚ ਮੈਂਬਰ ਲੈਜਿਸਲੇਟਿਵ ਕੌਂਸਲ ਰਸਲ ਵਲੋਂ 'ਅਜੀਤ' ਦੀਆਂ ਨੀਤੀਆਂ ਦੀ ਸ਼ਲਾਘਾ

ਐਡੀਲੇਡ, 17 ਮਈ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਸਹਿਰ ਐਡੀਲੇਡ ਦੀ ਪਾਰਲੀਮੈਂਟ 'ਚ ਰਸਲ ਵਾਰਟਲੇ ਮੈਂਬਰ ਲੈਜਿਸਲੇਟਿਵ ਕੌਂਸਲ ਅਤੇ ਦਾਨਾ ਵਾਰਟਲੇ ਐਮ.ਪੀ. ਟੋਰੈਸ ਨੇ ਕਿਹਾ ਹੈ ਕਿ ਭਾਰਤ ਦੇ ਪੰਜਾਬ ਤੋਂ ਪ੍ਰਕਾਸ਼ਿਤ ਹੁੰਦੇ ਪੰਜਾਬੀ ਅਖਬਾਰ 'ਅਜੀਤ' ਵਲੋਂ ...

ਪੂਰੀ ਖ਼ਬਰ »

ਭਾਰਤ ਦੀ 'ਆਤਮ-ਨਿਰਭਰਤਾ' ਲਈ ਖੋਜ ਦਾ ਮਤਲਬ 'ਵਖਰੇਵਾਂ' ਨਹੀਂ ਹੈ-ਕੋਵਿੰਦ

ਕਿੰਗਸਟਨ, 17 ਮਈ (ਏਜੰਸੀ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੋਮਵਾਰ ਨੂੰ ਜਮੈਕਾ 'ਚ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਭਾਰਤ 'ਤਬਦੀਲੀ ਦੇ ਰਸਤੇ' 'ਤੇ ਅੱਗੇ ਵਧ ਰਿਹਾ ਹੈ ਅਤੇ ਉਸ ਦਾ 'ਆਤਮ-ਨਿਰਭਰਤਾ' ਲਈ ਖੋਜ ਦਾ ਮਤਲਬ ...

ਪੂਰੀ ਖ਼ਬਰ »

ਲਾਚਾਰ ਵਿਅਕਤੀ ਨਾਲ ਧੋਖਾਧੜੀ ਕਰਨ ਵਾਲੇ ਸੁਖਦੇਵ ਸਿੰਘ ਨੂੰ ਕੈਦ

ਲੰਡਨ, 17 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-50 ਸਾਲਾ ਇਕ ਵਿਅਕਤੀ, ਜਿਸ ਦੀ ਦਿਮਾਗੀ ਸਥਿਤੀ 12 ਸਾਲਾ ਵਾਲੇ ਬੱਚੇ ਵਾਲੀ ਹੈ, ਦੀ ਲੱਖਾਂ ਪੌਂਡ ਦੀ ਜਾਇਦਾਦ ਹੜੱਪਣ ਦੀ ਕੋਸ਼ਿਸ਼ ਕਰਨ ਵਾਲੇ ਭਾਰਤੀ ਮੂਲ ਦੇ 73 ਸਾਲਾ ਅਕਾਊਾਟੈਂਟ ਸੁਖਦੇਵ ਸਿੰਘ ਨੂੰ ਕੈਦ ਦੀ ਸਜ਼ਾ ਸੁਣਾਈ ...

ਪੂਰੀ ਖ਼ਬਰ »

ਪਾਕਿ ਖ਼ੁਫ਼ੀਆ ਏਜੰਸੀ ਦੇ ਸਾਬਕਾ ਮੁਖੀ ਵਲੋਂ ਕਾਬੁਲ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਨਾਲ ਮੁਲਾਕਾਤ

ਅੰਮਿ੍ਤਸਰ, 17 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ. ਐਸ. ਆਈ.) ਦੇ ਸਾਬਕਾ ਡਾਇਰੈਕਟਰ ਅਤੇ ਪਿਸ਼ਾਵਰ ਆਰਮੀ ਕੋਰ ਕਮਾਂਡ ਦੇ ਮੌਜੂਦਾ ਮੁਖੀ ਲੈਫ਼ਟੀਨੈਂਟ ਜਨਰਲ ਫ਼ੈਜ਼ ਹਮੀਦ ਦੀ ਅਗਵਾਈ 'ਚ ਪਾਕਿਸਤਾਨੀ ਵਫ਼ਦ ਨੇ ...

ਪੂਰੀ ਖ਼ਬਰ »

ਅਮਰੀਕਾ 'ਚ ਗ੍ਰੀਨ ਕਾਰਡ ਸੰਬੰਧੀ ਅਰਜ਼ੀਆਂ 6 ਮਹੀਨਿਆਂ 'ਚ ਨਿਪਟਾਉਣ ਦੀ ਸਿਫਾਰਸ਼

ਵਾਸ਼ਿੰਗਟਨ, 17 ਮਈ (ਏਜੰਸੀ)-ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੇ ਇਕ ਸਲਾਹਕਾਰ ਕਮਿਸ਼ਨ ਨੇ ਗ੍ਰੀਨ ਕਾਰਡ ਜਾਂ ਸਥਾਈ ਨਿਵਾਸ ਸਬੰਧੀ ਸਾਰੀਆਂ ਅਰਜ਼ੀਆਂ ਨੂੰ ਨਿਪਟਾਰਾ 6 ਮਹੀਨਿਆਂ ਦੇ ਅੰਦਰ ਕਰਨ ਦੀ ਸਿਫਾਰਿਸ਼ ਕੀਤੀ ਹੈ | ਜੇਕਰ ਇਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ...

ਪੂਰੀ ਖ਼ਬਰ »

ਬਰਤਾਨੀਆ ਵਿਚ ਮਹਿੰਗਾਈ ਨੇ ਲੋਕਾਂ ਦਾ ਤੋੜਿਆ ਲੱਕ

ਲੰਡਨ, 17 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਵਿਚ ਵਧ ਰਹੀ ਮਹਿੰਗਾਈ ਕਾਰਨ ਲੋਕਾਂ ਅੰਦਰ ਹਾਹਾਕਾਰ ਮਚੀ ਹੋਈ ਹੈ | ਬਿਜਲੀ, ਗੈਸ ਦੇ ਅਚਾਨਕ ਅਪ੍ਰੈਲ ਮਹੀਨੇ ਤੋਂ ਵਧੇ ਬਿੱਲਾਂ ਤੋਂ ਬਾਅਦ ਵਿਆਜ਼ ਦਰ ਵਿਚ ਵਾਧੇ ਨਾਲ ਘਰਾਂ ਦੀਆਂ ਕਿਸ਼ਤਾਂ ਵਧਣ ਦੇ ਨਾਲ-ਨਾਲ ...

ਪੂਰੀ ਖ਼ਬਰ »

ਹਾਲੈਂਡ 'ਚ ਦੂਸਰੀ ਸੰਸਾਰ ਜੰਗ ਦੇ ਕੌਮੀ ਸ਼ਹੀਦਾਂ ਦੀ ਯਾਦ 'ਚ ਸਮਾਗਮ

ਐਮਸਟਰਡੈਮ, 17 ਮਈ (ਅਜੀਤ ਬਿਊਰੋ)-ਨੈਸ਼ਨਲ ਕਮੇਟੀ ਹਾਲੈਂਡ ਵਲੋਂ ਪਹਿਲੀ ਵਾਰ ਸਿੱਖ ਫੌਜੀਆਂ ਦੀਆਂ ਮਨੁੱਖਤਾ ਦੀ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਨੂੰ ਸਮਰਪਿਤ ਕਰਦਿਆਂ ਖ਼ਾਲਸੇ ਦੇ ਪ੍ਰਗਟ ਦਿਵਸ ਦੀ ਤੀਸਰੀ ਸ਼ਤਾਬਦੀ ਨੂੰ ਸਮਰਪਿਤ ਸੱਦਾ ਪੱਤਰ ਤੋਂ ਲੈ ਕੇ ਹੁਣ ...

ਪੂਰੀ ਖ਼ਬਰ »

ਉੱਤਰੀ ਆਇਰਲੈਂਡ ਪ੍ਰਤੀ ਯੂਰਪੀ ਸੰਘ ਨੇ ਜੇ ਰੁਖ ਨਾ ਬਦਲਿਆ ਤਾਂ ਕਾਰਵਾਈ ਹੋਵੇਗੀ-ਬੌਰਿਸ ਜੌਹਨਸਨ

ਲੰਡਨ, 17 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਯੂਰਪੀ ਸੰਘ ਦੇ ਨਾਲ ਬ੍ਰੈਗਜ਼ਿਟ ਸਮਝੌਤੇ ਨੂੰ ਤੋੜ•ਨ ਦੀ ਧਮਕੀ ਦਿੱਤੀ ਹੈ, ਉਨ੍ਹਾਂ ਕਿਹਾ ਕਿ ਜੇ ਉੱਤਰੀ ਆਇਰਲੈਂਡ ਪ੍ਰਤੀ ਯੂਰਪੀ ਸੰਘ ਨੇ ਆਪਣਾ ਰੁੱਖ ਨਾ ਬਦਲਿਆ ਤਾਂ ...

ਪੂਰੀ ਖ਼ਬਰ »

ਕੈਰਾ-ਬਰਮ 'ਚ ਪੰਜਾਬ ਪੈਵੇਲੀਅਨ ਰਾਹੀਂ ਪੰਜਾਬੀ ਸੱਭਿਆਚਾਰ ਦੀ ਹੋਵੇਗੀ ਸੁਚੱਜੀ ਪੇਸ਼ਕਾਰੀ

ਟੋਰਾਂਟੋ, 17 ਮਈ (ਹਰਜੀਤ ਸਿੰਘ ਬਾਜਵਾ)-ਬਰੈਂਪਟਨ ਸਿਟੀ ਵਲੋਂ ਹਰ ਸਾਲ ਗਰਮੀਆਂ ਵਿਚ ਕਰਵਾਏ ਜਾਂਦੇ ਤਿੰਨ ਦਿਨਾਂ ਬਹੁ-ਸੱਭਿਆਰਚਕ ਮੇਲੇ 'ਕੈਰਾਬਰਮ' ਜੋ ਕਿ ਜੁਲਾਈ 8, 9, 10 ਨੂੰ ਬਰੈਂਪਟਨ ਦੀਆਂ ਵੱਖ-ਵੱਖ ਚੋਣਵੀਆਂ ਥਾਵਾਂ 'ਤੇ ਹੋਵੇਗਾ, ਵਿਚ ਲਗਪਗ ਪੂਰੀ ਦੁਨੀਆ ਦੇ ...

ਪੂਰੀ ਖ਼ਬਰ »

ਟੈਕਸਾਸ ਦੀ ਮਾਰਕੀਟ 'ਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ, ਕਈ ਜ਼ਖ਼ਮੀ

ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)-ਟੈਕਸਾਸ ਰਾਜ ਦੀ ਫਲੀਅ ਮਾਰਕੀਟ ਵਿਚ ਹੋਈ ਗੋਲੀਬਾਰੀ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖ਼ਮੀ ਹੋ ਗਏ | ਹੈਰਿਸ ਕਾਊਾਟੀ ਦੇ ਪੁਲਿਸ ਮੁਖੀ ਐਡ ਗੋਨਜ਼ਲੇਜ਼ ਨੇ ਕਿਹਾ ਹੈ ਕਿ ਦੋ ਧੜਿਆਂ ਵਿਚਾਲੇ ਹੋਏ ਝਗੜੇ ਉਪਰੰਤ ...

ਪੂਰੀ ਖ਼ਬਰ »

ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ਼ ਕੈਨੇਡਾ ਵਲੋਂ ਪਾਕਿ 'ਚ ਸਿੱਖਾਂ ਦੀ ਹੱਤਿਆ 'ਤੇ ਦੁੱਖ ਪ੍ਰਗਟਾਵਾ

ਕੈਲਗਰੀ 17 ਮਈ (ਜਸਜੀਤ ਸਿੰਘ ਧਾਮੀ)-ਵਰਲਡ ਸਿੱਖ ਆਰਗੇਨਾਈਜੇਸ਼ਨ ਆਫ਼ ਕੈਨੇਡਾ ਪਾਕਿਸਤਾਨ ਦੇ ਪਿਸ਼ਾਵਰ ਜ਼ਿਲ੍ਹ•ੇ ਵਿਚ ਦੋ ਸਿੱਖ ਵਪਾਰੀਆਂ ਦੀ ਹੱਤਿਆ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਾ ਹੈ | ਇਹ ਵਿਚਾਰ ਤੇਜਿੰਦਰ ਸਿੰਘ ਸਿੱਧੂ ਪ੍ਰਧਾਨ ਨੇ ਲਿਖਤੀ ਬਿਆਨ ...

ਪੂਰੀ ਖ਼ਬਰ »

ਬਾਈਡਨ ਵਲੋਂ ਸੋਮਾਲੀਆ 'ਚ ਮੁੜ ਸੈਨਿਕ ਤਾਇਨਾਤ ਨੂੰ ਹਰੀ ਝੰਡੀ

ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)-ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਪੈਂਟਾਗਨ ਦੀ ਬੇਨਤੀ ਸਵਿਕਾਰ ਕਰਦਿਆਂ ਸੋਮਾਲੀਆ ਵਿਚ ਮੁੜ ਅਮਰੀਕੀ ਫੌਜੀ ਤਾਇਨਾਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਬਾਈਡਨ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX