ਤਾਜਾ ਖ਼ਬਰਾਂ


ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  40 minutes ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  46 minutes ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  35 minutes ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  about 1 hour ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  about 1 hour ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  about 1 hour ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  about 1 hour ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  about 2 hours ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  about 2 hours ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 2 hours ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  about 2 hours ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  1 minute ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  about 3 hours ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  about 4 hours ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  about 3 hours ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  about 4 hours ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  about 4 hours ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  about 4 hours ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  about 5 hours ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ
. . .  about 5 hours ago
ਚੰਡੀਗੜ੍ਹ, 18 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ...
ਰਾਵੀ ਦਰਿਆ ਦੇ ਪਾਣੀ ਦਾ ਤੀਸਰੇ ਦਿਨ ਪੱਧਰ ਹੋਇਆ ਹੇਠਾਂ, ਲੋਕਾਂ ਨੂੰ ਮਿਲੀ ਵੱਡੀ ਰਾਹਤ
. . .  about 6 hours ago
ਡੇਰਾ ਬਾਬਾ ਨਾਨਕ, 18 ਅਗਸਤ (ਅਵਤਾਰ ਸਿੰਘ ਰੰਧਾਵਾ)- ਅੱਜ ਤੀਸਰੇ ਦਿਨ ਰਾਵੀ ਦਰਿਆ ਦਾ ਪਾਣੀ ਹੇਠਾਂ ਜਾਣ ਕਰਕੇ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਜੋ ਪਾਣੀ ਦਾ ਵਹਾਅ ਸੜਕ ਦੇ ਉੱਪਰੋਂ ਦੀ ਚੱਲ ਰਿਹਾ ਸੀ ਉਹ ਵੀ ਹੇਠਾਂ...
ਜਗਦੀਸ਼ ਟਾਈਟਲਰ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਉਣ ਦਾ ਭਖਿਆ ਮਾਮਲਾ, ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਪ੍ਰਤਾਪ ਸਿੰਘ ਨੇ ਕੀਤੀ ਨਿੰਦਾ
. . .  about 6 hours ago
ਅੰਮ੍ਰਿਤਸਰ, 18 ਅਗਸਤ-ਸ੍ਰੀ ਦਰਬਾਰ ਸਾਹਿਬ 'ਚ ਇਕ ਵਿਅਕਤੀ ਵਲੋਂ 1984 ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਵਲੋਂ ਅਲੋਚਨਾ ਕੀਤੀ ਜਾ ਰਹੀ...
ਪੰਜਾਬ ਪੁਲਿਸ ਕਾਂਸਟੇਬਲ ਲਈ ਚੁਣੇ ਉਮੀਦਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਦੇਵੇਗੀ ਨਿਯੁਕਤੀ ਪੱਤਰ
. . .  about 7 hours ago
ਚੰਡੀਗੜ੍ਹ, 18 ਅਗਸਤ (ਲਲਿਤਾ)-ਪੰਜਾਬ 'ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਮਾਨ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮਾਨ ਸਰਕਾਰ ਜਲਦ ਹੀ 4358 ਕਾਂਸਟੇਬਲਾਂ...
ਮੁਖਤਾਰ ਅੰਸਾਰੀ ਦੇ ਠਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ
. . .  about 7 hours ago
ਨਵੀਂ ਦਿੱਲੀ, 18 ਅਗਸਤ- ਉੱਤਰ ਪ੍ਰਦੇਸ਼ ਦੇ ਬਾਹੂਬਲੀ ਨੇਤਾ ਮੁਖਤਾਰ ਅੰਸਾਰੀ ਦੇ ਟਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਈ.ਡੀ. ਦੀ ਇਹ ਕਾਰਵਾਈ ਮੁਖਤਾਰ ਅੰਸਾਰੀ ਦੇ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ 11 ਟਿਕਾਣਿਆਂ 'ਤੇ ਚੱਲ...
ਚੀਨ 'ਚ ਅਚਾਨਕ ਆਏ ਹੜ੍ਹ ਕਾਰਨ 16 ਲੋਕਾਂ ਦੀ ਮੌਤ, 36 ਲਾਪਤਾ
. . .  about 7 hours ago
ਬੀਜਿੰਗ, 18 ਅਗਸਤ-ਚੀਨ ਦੇ ਉੱਤਰ ਪੱਛਮੀ ਕਿੰਗਹਾਈ ਸੂਬੇ ਦੀ ਇਕ ਕਾਉਂਟੀ 'ਚ ਵੀਰਵਾਰ ਨੂੰ ਅਚਾਨਕ ਹੜ੍ਹ ਆਉਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ 36 ਹੋਰ ਲਾਪਤਾ ਹੋ ਗਏ ਹਨ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਰਬ ਨੌਜਵਾਨ ਸਭਾ ਨੇ ਪੋਲੀਟੈਕਨਿਕ ਕਾਲਜ ਬਹਿਰਾਮ ਵਿਖੇ ਕਰਵਾਇਆ ਸੈਮੀਨਾਰ

ਬਹਿਰਾਮ, 18 ਮਈ (ਨਛੱਤਰ ਸਿੰਘ/ਸਰਬਜੀਤ ਸਿੰਘ)-ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਤੇ ਸਰਕਾਰੀ ਪੋਲੀਟੈਕਨਿਕ ਕਾਲਜ ਬਹਿਰਾਮ ਵਲੋਂ ਸਾਂਝਾ ਉਪਰਾਲਾ ਕਰਦੇ ਹੋਏ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ 'ਆਓ, ਮਨ ਵਿਚ ਮਸ਼ਾਲ ਜਗਾਈਏ, ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਈਏ' ਸਲੋਗਨ ਤਹਿਤ ਇਕ ਸੈਮੀਨਾਰ ਕਾਲਜ ਕੈਂਪਸ ਵਿਖੇ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸੰਦੀਪ ਕੁਮਾਰ ਸ਼ਰਮਾ ਐੱਸ. ਐੱਸ. ਪੀ. ਨਵਾਂਸ਼ਹਿਰ ਸ਼ਾਮਿਲ ਹੋਏ | ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਨਵਾਂਸ਼ਹਿਰ ਦੇ ਨਾਇਬ ਤਹਿਸੀਲਦਾਰ ਪਵਨ ਕੁਮਾਰ ਸ਼ਰਮਾ, 'ਆਪ' ਹਲਕਾ ਬੰਗਾ ਦੇ ਇੰਚਾਰਜ ਕੁਲਜੀਤ ਸਿੰਘ ਸਰਹਾਲ, ਜ਼ਿਲ੍ਹਾ ਕਪੂਰਥਲਾ ਐੱਸ. ਸੀ. ਵਿੰਗ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ, ਭਾਜਪਾ ਦੇ ਕੌਮੀ ਸਕੱਤਰ ਅਵਤਾਰ ਸਿੰਘ ਮੰਡ, ਪਿ੍ੰਸੀਪਲ ਗੁਰਮੀਤ ਸਿੰਘ ਪਲਾਹੀ, ਸਾਂਈ ਪੱਪਲ ਸ਼ਾਹ ਭਰੋਮਜਾਰਾ ਸ਼ਾਮਿਲ ਹੋਏ | ਸਮਾਗਮ ਦਾ ਸ਼ੁੱਭ ਅਰੰਭ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਮੁੱਖ ਮਹਿਮਾਨ ਅਤੇ ਪਤਵੰਤਿਆਂ ਵਲੋਂ ਸ਼ਰਧਾਂਜਲੀ ਦਿੰਦਿਆਂ ਕੀਤਾ ਗਿਆ | ਉਪਰੰਤ ਐੱਸ. ਐੱਸ. ਪੀ. ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸੰਦੀਪ ਕੁਮਾਰ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਨੌਜਵਾਨਾਂ ਨੂੰ ਦਿ੍ੜ ਸੰਕਲਪ ਲੈ ਕੇ ਨਸ਼ਿਆਂਾ ਤਿਆਗ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਉਹ ਨੌਜਵਾਨ ਜਿਹੜੇ ਨਸ਼ਿਆਂ ਤੋਂ ਮੁਕਤੀ ਚਾਹੁੰਦੇ ਹਨ, ਜ਼ਿਲ੍ਹਾ ਪੁਲਿਸ ਉਨ੍ਹਾਂ ਦੇ ਇਲਾਜ ਲਈ ਪ੍ਰਬੰਧ ਕਰਵਾਏਗੀ ਤੇ ਇਹ ਜ਼ਿਲ੍ਹਾ ਆਉਣ ਵਾਲੇ ਸਮੇਂ 'ਚ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ | ਉਨ੍ਹਾਂ ਕਿਹਾ ਕਿ ਸਮਾਜ ਸੇਵੀ ਜਥੇਬੰਦੀਆਂ ਅਤੇ ਪੰਚਾਇਤਾਂ ਨੂੰ ਪੁਲਿਸ ਦੀ ਨਸ਼ਾ ਮੁਕਤੀ ਮੁਹਿੰਮ 'ਚ ਸਹਿਯੋਗ ਕਰਨਾ ਚਾਹੀਦਾ ਹੈ | ਉਨ੍ਹਾਂ ਨਸ਼ਾ ਕਾਰੋਬਾਰੀਆਂ ਦਾ ਪਤਾ ਦੱਸਣ ਲਈ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ | ਸਮਾਗਮ ਦੌਰਾਨ ਆਜ਼ਾਦ ਕਲਾ ਰੰਗਮੰਚ ਫਗਵਾੜਾ ਵਲੋਂ ਬੀਬਾ ਕੁਲਵੰਤ ਦੀ ਅਗਵਾਈ ਹੇਠ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦੇਣ ਲਈ 'ਹੋਸ਼ ਕਰੋ ਨਸ਼ੇੜੀਓ' ਨਾਟਕ ਪੇਸ਼ ਕੀਤਾ | ਨਾਇਬ ਤਹਿਸੀਲਦਾਰ ਨਵਾਂ ਸ਼ਹਿਰ ਪਵਨ ਕੁਮਾਰ ਸ਼ਰਮਾ ਨੇ ਵੀ ਸਰਬ ਨੌਜਵਾਨ ਸਭਾ ਦੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ | ਸੁਖਵਿੰਦਰ ਸਿੰਘ ਪ੍ਰਧਾਨ ਫਗਵਾੜਾ ਨੇ ਸਭਾ ਦੀਆਂ ਸਰਗਰਮੀਆਂ ਦੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਸਰਬ ਨੌਜਵਾਨ ਸਭਾ ਨੌਜਵਾਨਾਂ ਦੇ ਭਲੇ ਲਈ ਕੰਮ ਕਰਨ ਨੂੰ ਲੈ ਕੇ ਤੱਤਪਰ ਹੈ | ਸਮਾਗਮ ਦੇ ਸ਼ੁਰੂ ਵਿਚ ਕਾਲਜ ਪਿ੍ੰਸੀਪਲ ਕੁਲਵਿੰਦਰ ਸਿੰਘ ਬੇਦੀ ਨੇ ਐੱਸ. ਐੱਸ. ਪੀ. ਸੰਦੀਪ ਕੁਮਾਰ ਸ਼ਰਮਾ ਨੂੰ ਜੀ ਆਇਆਂ ਆਖਿਆ | ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੀ ਪਹਿਲ ਸੂਬੇ ਨੂੰ ਭਿ੍ਸ਼ਟਾਚਾਰ ਤੇ ਨਸ਼ਿਆਂ ਤੋਂ ਮੁਕਤ ਕਰਨਾ ਹੈ | ਸੰਤੋਸ਼ ਕੁਮਾਰ ਗੋਗੀ ਨੇ ਨੌਜਵਾਨਾਂ ਨੂੰ ਪੰਜਾਬ ਨੂੰ ਰੰਗਲਾ ਬਨਾਉਣ ਲਈ ਮੌਜੂਦ ਸਰਕਾਰ ਦੇ ਪ੍ਰੋਗਰਾਮ 'ਚ ਸਹਿਯੋਗ ਦੀ ਅਪੀਲ ਕੀਤੀ | ਇਸ ਸਮੇਂ ਕਾਲਜ ਦੇ ਵਿਦਿਆਰਥੀਆਂ ਨੂੰ ਅਕੈਡਮਿਕ ਇਨਾਮ ਦਿੱਤੇ ਗਏ ਤੇ ਕਈ ਸਖ਼ਸ਼ੀਅਤਾਂ ਨੂੰ ਸਨਮਾਨਿਆ ਗਿਆ | ਸਟੇਜ ਦੀ ਸੇਵਾ ਲੈਕਚਰਾਰ ਹਰਜਿੰਦਰ ਗੋਗਨਾ ਨੇ ਨਿਭਾਈ | ਇਸ ਮੌਕੇ ਇੰਸ. ਗੁਰਦਿਆਲ ਸਿੰਘ ਐੱਸ. ਐੱਚ. ਓ. ਬਹਿਰਾਮ, ਹੁਸਨ ਲਾਲ ਸਬ-ਇੰਸਪੈਕਟਰ ਟ੍ਰੈਫਿਕ, ਰਵਿੰਦਰ ਸਿੰਘ ਰਾਏ ਉਪ ਪ੍ਰਧਾਨ, ਡਾ. ਵਿਜੇ ਕੁਮਾਰ ਜਨਰਲ ਸਕੱਤਰ, ਸਾਹਿਬਜੀਤ ਸਾਬੀ, ਜਸ਼ਨ ਮਹਿਰਾ, ਜਗਜੀਤ ਸੇਠ, ਮਨਦੀਪ ਸਿੰਘ, ਰਾਜ ਕੁਮਾਰ ਕਨੌਜੀਆ, ਉਂਕਾਰ ਜਗਦੇਵ, ਆਰ. ਪੀ. ਸ਼ਰਮਾ, ਨਰਿੰਦਰ ਸੈਣੀ, ਅਨੂਪ ਦੁੱਗਲ, ਸੁਰਜੀਤ ਕੁਮਾਰ, ਬਲਵੀਰ ਸਿੰਘ, ਜਤਿੰਦਰ ਨਾਹਰ, ਵਿਜੇ ਬੰਗਾ, ਪਰਮਜੀਤ ਰਾੲ, ਰੌਬੀ ਕੰਗ ਕੁਲਥਮ, ਅਕਵਿੰਦਰ ਕੌਰ ਸਰਪੰਚ ਬਹਿਰਾਮ, ਚਰਨਜੀਤ ਸਿੰਘ ਬਹਿਰਾਮ, ਬਲਵੰਤ ਸਿੰਘ ਸਰਪੰਚ ਚੱਕ ਬਿਲਗਾ, ਸੁਖਦੇਵ ਰਾਜ ਸੰਮਤੀ ਮੈਂਬਰ ਮੱਲ੍ਹਾ ਸੋਢੀਆਂ, ਸੁਸ਼ਮਾ ਦੇਵੀ ਸਰਪੰਚ ਮੱਲ੍ਹਾ ਸੋਢੀਆਂ, ਪ੍ਰਵੀਨ ਕੁਮਾਰ, ਸਤਨਾਮ ਸਿੰਘ, ਮਨਦੀਪ ਸਿੰਘ ਸੰਧੂ, ਵਿਜੈ ਪਾਲ, ਜਗਨ ਨਾਥ ਸੰਧਵਾਂ, ਬਲਵੀਰ ਕਰਨਾਣਾ, ਸਮੂਹ ਗ੍ਰਾਮ ਪੰਚਾਇਤ ਬਹਿਰਾਮ ਤੇ ਸਮੂਹ ਕਾਲਜ ਸਟਾਫ਼ ਹਾਜ਼ਰ ਸਨ |

ਅਪੰਗ ਬੱਚੀ ਨੂੰ ਗਾਇਕ ਜਸਵੀਰ ਦੌਲਤਪੁਰੀ ਵਲੋਂ ਸਕੂਟਰੀ ਭੇਟ

ਜਾਡਲਾ, 18 ਮਈ (ਬੱਲੀ)-ਅੱਜ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਦੀ 12ਵੀਂ ਜਮਾਤ ਦੀ ਲੱਤਾਂ ਤੋਂ ਅਪੰਗ ਹੋਣਹਾਰ ਲੜਕੀ ਰਮਨਦੀਪ ਕੌਰ ਦੌਲਤਪੁਰ ਨੂੰ ਪਿੰਡ ਦੇ ਵਸਨੀਕ ਗਾਇਕ, ਸਮਾਜ ਸੇਵੀ ਤੇ ਬਾਬਾ ਸ੍ਰੀ ਚੰਦ ਸਪੋਰਟਸ ਕਲੱਬ ਦੇ ਮੈਂਬਰ ਜਸਵੀਰ ...

ਪੂਰੀ ਖ਼ਬਰ »

ਪੱਦੀ ਮੱਠਵਾਲੀ ਵਿਖੇ ਸੁਰੱਖਿਆ ਦਿਵਸ ਮਨਾਇਆ

ਬੰਗਾ, 18 ਮਈ (ਕਰਮ ਲਧਾਣਾ)-ਪਿੰਡ ਪੱਦੀ ਮੱਠਵਾਲੀ ਵਿਖੇ ਬੰਗਾ ਗੈਸ ਸਰਵਿਸ ਦੇ ਸਹਿਯੋਗ ਨਾਲ ਸੁਰੱਖਿਆ ਦਿਵਸ ਮਨਾਇਆ ਗਿਆ, ਜਿਸ ਵਿਚ ਬੰਗਾ ਗੈਸ ਸਰਵਿਸ ਵਲੋਂ ਗੈਸ ਸੁਰੱਖਿਆ ਬਾਰੇ ਲੋਕਾਂ ਨੂੰ ਭਰਪੂਰ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਜਾਣਕਾਰੀ ਦਿੰਦਿਆਂ ਬੰਗਾ ਗੈਸ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਵਿਖੇ ਯੂ. ਕੇ. ਨਿਵਾਸੀ ਦਾਨੀ ਸੱਜਣਾਂ ਦਾ ਸਨਮਾਨ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ)-ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸਹਿਯੋਗੀ ਯੂ. ਕੇ. ਨਿਵਾਸੀ ਦਾਨੀ ਸੱਜਣਾਂ ਪਰਮਿੰਦਰ ਸਿੰਘ ਭੰਮਰਾ, ਕੁਲਦੀਪ ਸਿੰਘ ਭੰਮਰਾ ਤੇ ਉਨ੍ਹਾਂ ਦੇ ਮਿੱਤਰ ਜਸਵੰਤ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਨਹਿਰਾਂ ਦੀ ਸਫ਼ਾਈ ਤੇ ਪਾਣੀ ਛੱਡੇ ਜਾਣ ਦੀ ਮੰਗ

ਪੱਲੀ ਝਿੱਕੀ, 18 ਮਈ (ਕੁਲਦੀਪ ਸਿੰਘ ਪਾਬਲਾ)-ਕਿਸਾਨਾਂ ਵਲੋਂ ਸਾਉਣੀ ਦੀਆਂ ਫ਼ਸਲਾਂ ਲਈ ਖੇਤਾਂ ਅਤੇ ਖ਼ਾਲਾਂ ਦੀ ਤਿਆਰੀ ਲਈ ਮੁਰੰਮਤ ਅਰੰਭ ਕਰ ਦਿੱਤੀ ਹੈ | ਝੋਨੇ ਦੀ ਫ਼ਸਲ ਲਈ ਖ਼ਾਲਾਂ ਸਾਫ਼ ਤੇ ਮਜ਼ਬੂਤ ਕਰਨੀਆਂ ਪੈਂਦੀਆਂ ਹਨ, ਜਿਸ ਨਾਲ ਪਾਣੀ ਦੀ ਰਵਾਨਗੀ ਆਸਾਨੀ ...

ਪੂਰੀ ਖ਼ਬਰ »

ਰੋਡਵੇਜ਼ ਤੇ ਪਨਬਸ ਕਾਮਿਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਨਵਾਂਸ਼ਹਿਰ, 18 ਮਈ (ਹਰਵਿੰਦਰ ਸਿੰਘ)-ਤਨਖ਼ਾਹਾਂ ਨਾ ਮਿਲਣ ਅਤੇ ਹੋਰ ਆਪਣੀਆਂ ਵਿਭਾਗੀ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਬੱਸ ਅੱਡਾ ਨਵਾਂਸ਼ਹਿਰ ਬੰਦ ਕਰਕੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ | ਇਸ ...

ਪੂਰੀ ਖ਼ਬਰ »

ਕਰਨਾਟਕ ਸਰਕਾਰ ਦੁਆਰਾ ਭਗਤ ਸਿੰਘ ਦਾ ਚੈਪਟਰ ਹਟਾਏ ਜਾਣ 'ਤੇ ਵਿਦਿਆਰਥੀਆਂ 'ਚ ਰੋਸ

ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਆਈ. ਟੀ. ਆਈ. (ਲੜਕੀਆਂ) ਦੇ ਸਿੱਖਿਆਰਥੀਆਂ ਨੇ ਕਰਨਾਟਕ ਸਰਕਾਰ ਦੁਆਰਾ ਸ਼ਹੀਦ ਭਗਤ ਸਿੰਘ ਦਾ ਚੈਪਟਰ ਹਟਾ ਕੇ ਆਰ. ਐੱਸ. ਐੱਸ. ਦੇ ਸੰਪਾਦਕ ਹੈੱਡਗੇਵਾਰ ਦਾ ...

ਪੂਰੀ ਖ਼ਬਰ »

ਪਿੰਡ ਲੰਗੇਰੀ ਦੇ ਨੌਜਵਾਨ ਦੀ ਇਟਲੀ 'ਚ ਭੇਦਭਰੀ ਹਾਲਤ 'ਚ ਮੌਤ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ)-ਪਿੰਡ ਲੰਗੇਰੀ ਦੇ ਨੌਜਵਾਨ ਦੀ ਇਟਲੀ 'ਚ ਭੇਦ ਭਰੀ ਹਾਲਤ 'ਚ ਮੌਤ ਹੋਣ ਕਾਰਨ ਪਿੰਡ 'ਚ ਮਾਤਮ ਛਾਅ ਗਿਆ | ਪਿੰਡ ਲੰਗੇਰੀ ਦਾ ਨੌਜਵਾਨ ਮਨਜਿੰਦਰ ਸਿੰਘ ਪੁੱਤਰ ਸੰਤੋਖ ਸਿੰਘ (32) ਜੋ ਪਿਛਲੇ 14 ਸਾਲਾਂ ਤੋਂ ਇਟਲੀ ਦੇ ਸ਼ਹਿਰ ਨੈਪੋਲੀ 'ਚ ...

ਪੂਰੀ ਖ਼ਬਰ »

ਨਵਾਂਸ਼ਹਿਰ ਤੋਂ ਬੰਦ ਰੂਟਾਂ 'ਤੇ ਜਲਦ ਚੱਲਣਗੀਆਂ ਬੱਸਾਂ- ਬੱਲੂ

ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)-ਨਵਾਂਸ਼ਹਿਰ ਤੋਂ ਵੱਖ-ਵੱਖ ਰੂਟਾਂ ਲਈ ਬੰਦ ਪਈਆਂ ਬੱਸਾਂ ਜਲਦੀ ਚੱਲਣਗੀਆਂ | ਇਸ ਸਬੰਧੀ ਜੋ ਵੀ ਕਾਰਵਾਈ ਹੋਣੀ ਚਾਹੀਦੀ ਹੈ, ਉਸ ਪ੍ਰਕਿਰਿਆ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ | ਆਮ ਆਦਮੀ ਪਾਰਟੀ ਨਵਾਂਸ਼ਹਿਰ ਦੇ ਹਲਕਾ ...

ਪੂਰੀ ਖ਼ਬਰ »

ਅਜਾਇਬ ਘਰ ਹੀ ਸਾਨੂੰ ਵਿਰਾਸਤ ਤੇ ਇਤਿਹਾਸ ਤੋਂ ਜਾਣੂੰ ਕਰਵਾਉਂਦੇ ਹਨ- ਡੀ. ਸੀ.

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ, ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਸ਼ਰਮਾ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕੌਮਾਂਤਰੀ ਮਿਊਜ਼ੀਅਮ ਦਿਵਸ ਮੌਕੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ

ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)-ਲੋਕਾਂ ਦੀ ਸਹੂਲਤ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ (ਜ) ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ...

ਪੂਰੀ ਖ਼ਬਰ »

ਬੱਚਿਆਂ ਨੂੰ ਸਟੇਸ਼ਨਰੀ, ਬੈਗ ਤੇ ਬੂਟ ਭੇਟ

ਕਟਾਰੀਆਂ, 18 ਮਈ (ਨਵਜੋਤ ਸਿੰਘ ਜੱਖੂ)-ਇਲਾਕੇ 'ਚ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਵਲੋਂ ਪ੍ਰਧਾਨ ਬਲਵੀਰ ਸਿੰਘ ਪੂੰਨੀ ਦੀ ਅਗਵਾਈ 'ਚ ਪਿੰਡ ਲਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲੋੜਵੰਦ ...

ਪੂਰੀ ਖ਼ਬਰ »

ਗੁ. ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਗੁਰਮਤਿ ਸਮਾਗਮ 22 ਨੂੰ

ਬੰਗਾ, 18 ਮਈ (ਕਰਮ ਲਧਾਣਾ)-ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਜੀਂਦੋਵਾਲ-ਬੰਗਾ ਵਿਖੇ ਮਹੀਨਾਵਾਰ-ਗੁਰਮਤਿ ਸਮਾਗਮਾਂ ਦੀ ਲੜੀ 'ਚ ਸ਼ਾਮਲ ਇਸ ਵਾਰ ਦਾ ਗੁਰਮਤਿ ਸਮਾਗਮ 22 ਮਈ ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ ਲੈ ਕੇ ...

ਪੂਰੀ ਖ਼ਬਰ »

ਸਰੀਰ ਨੂੰ ਨਿਰੋਗ ਰੱਖਣ ਲਈ ਯੋਗ ਦਾ ਅਭਿਆਸ ਹਰੇਕ ਲਈ ਲਾਹੇਵੰਦ-ਖੰਨਾ

ਨਵਾਂਸ਼ਹਿਰ, 18 ਮਈ (ਹਰਵਿੰਦਰ ਸਿੰਘ)-ਸਰੀਰ ਨੂੰ ਨਿਰੋਗ ਰੱਖਣ ਲਈ ਹਰ ਵਿਅਕਤੀ ਲਈ ਯੋਗਾ ਦਾ ਅਭਿਆਸ ਕਰਨਾ ਲਾਹੇਵੰਦ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੋਗਾ ਗੁਰੂ ਨਮਰਤਾ ਖੰਨਾ ਮਹਿਲਾ ਪਤੰਜਲੀ ਦੀ ਜ਼ਿਲ੍ਹਾ ਪ੍ਰਭਾਰੀ ਨੇ ਕੱਚਾ ਟੋਬਾ ਮੰਦਰ ਨਵਾਂਸ਼ਹਿਰ ਵਿਖੇ ...

ਪੂਰੀ ਖ਼ਬਰ »

ਮਹਿਤਪੁਰ ਵਿਖੇ ਸਮੂਹਿਕ ਅਨੰਦ ਕਾਰਜ ਕਰਾਏ

ਬਲਾਚੌਰ, 18 ਮਈ (ਦੀਦਾਰ ਸਿੰਘ ਬਲਾਚੌਰੀਆ)-ਪਿੰਡ ਮਹਿਤਪੁਰ (ਉਲੱਦਣੀ) ਦੇ ਜੰਮਪਲ ਹਾਲ ਅਮਰੀਕਾ ਨਿਵਾਸੀ ਸਮਾਜ ਸੇਵੀ ਸੁਰਜੀਤ ਸਿੰਘ ਮੁੱਖ ਪ੍ਰਬੰਧਕ ਵਾਹਿਗੁਰੂ ਜੀ ਦਾ ਸੇਵਾ ਕੇਂਦਰ ਵਲੋਂ ਪ੍ਰਵਾਸੀ ਭਾਰਤੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਮੂਹਿਕ ਵਿਆਹ ਕਰਵਾਏ ਗਏ ...

ਪੂਰੀ ਖ਼ਬਰ »

ਸੜਕ ਧਸਣ ਕਰਕੇ ਪੁਲ 'ਤੇ ਬਣੀਆਂ ਉੱਚੀਆਂ ਠੋਕਰਾਂ ਤੋਂ ਰਾਹਗੀਰ ਪ੍ਰੇਸ਼ਾਨ

ਸੰਧਵਾਂ, 18 ਮਈ (ਪ੍ਰੇਮੀ ਸੰਧਵਾਂ)-ਫਰਾਲਾ-ਮਹੰਤ ਗੁਰਬਚਨ ਦਾਸ ਨਗਰ ਵਿਚਕਾਰੋਂ ਲੰਘਦੀ ਡਰੇਨ ਦੇ ਪੁਲ 'ਤੇ ਦੋਵੇਂ ਪਾਸਿਆਂ ਤੋਂ ਸੜਕ ਧਸਣ ਕਾਰਨ ਬਣੀਆਂ ਉੱਚੀਆਂ ਠੋਕਰਾਂ ਤੋਂ ਰਾਹਗੀਰ ਡਾਢੇ ਪ੍ਰੇਸ਼ਾਨ ਹਨ, ਕਿਉਂਕਿ ਜਿੱਥੇ ਰਾਹਗੀਰਾਂ ਦੇ ਡਿਗਣ ਨਾਲ ਸੱਟਾਂ ਲੱਗ ...

ਪੂਰੀ ਖ਼ਬਰ »

ਨੌਜਵਾਨਾਂ ਖਾਸਕਰ ਪੰਜਾਬੀਆਂ 'ਚ ਦਿਨੋਂ-ਦਿਨ ਵਧ ਰਿਹਾ ਵਿਦੇਸ਼ ਜਾਣ ਦਾ ਰੁਝਾਨ

ਸੰਦੀਪ ਸਿੰਘ ਮੇਹਲੀ, 18 ਮਈ-ਦੇਸ਼ ਦਾ ਨੌਜਵਾਨ ਖਾਸ ਕਰਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਇਸ ਭਾਰਤ ਦੇਸ਼ ਜੋ ਕਦੇ ਸੋਨੇ ਦੀ ਚਿੜੀ ਦੇ ਨਾਂਅ ਨਾਲ ਜਾਣਿਆ ਜਾਂਦਾ ਸੀ ਨੂੰ ਛੱਡ ਕੇ ਵਿਦੇਸ਼ ਜਾਣ ਨੂੰ ਤਰਜੀਹ ਦੇ ਰਹੀ ਹੈ, ਜਿੱਥੇ ਕਦੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ...

ਪੂਰੀ ਖ਼ਬਰ »

ਬੰਗਾ ਹਲਕੇ ਦੀਆਂ ਸਮੱਸਿਆਵਾਂ ਸੰਬੰਧੀ ਕੁਲਜੀਤ ਸਰਹਾਲ ਵਿੱਤ ਮੰਤਰੀ ਨੂੰ ਮਿਲੇ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ ਹਲਕੇ ਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਬੰਗਾ ਹਲਕੇ ਦੇ ਇੰਚਾਰਜ ਕੁਲਜੀਤ ਸਿੰਘ ਸਰਹਾਲ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨੂੰ ਮਿਲੇ | ਉਨ੍ਹਾਂ ਦੱਸਿਆ ਕਿ ਬੰਗਾ ਹਲਕੇ ਦੇ ਪਿੰਡਾਂ 'ਚ ਜਲਦੀ ਮੁਹੱਲਾ ਕਲੀਨਿਕ ...

ਪੂਰੀ ਖ਼ਬਰ »

ਮਦਨ ਲਾਲ ਮੰਗੂਵਾਲ ਨੂੰ ਸ਼ਰਧਾਂਜਲੀਆਂ ਭੇਟ

ਬੰਗਾ, 18 ਮਈ (ਕਰਮ ਲਧਾਣਾ)-ਸਰਬੱਤ ਦਾ ਭਲਾ ਮੰਗਣ ਵਾਲੇ ਨੇਕ ਇਨਸਾਨ ਮਦਨ ਲਾਲ ਨਿਵਾਸੀ ਪਿੰਡ ਮੰਗੂਵਾਲ ਜੋ ਸੰਖੇਪ ਬਿਮਾਰੀ ਪਿੱਛੋਂ ਅਚਨਚੇਤ ਸਦੀਵੀ ਵਿਛੋੜਾ ਦੇ ਗਏ ਸਨ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਯੂਨਿਟ ਸਥਾਪਤ

ਭੱਦੀ, 18 ਮਈ (ਨਰੇਸ਼ ਧੌਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਨਵੇਂ ਸਥਾਪਤ ਕੀਤੇ ਗਏ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਯੂਨਿਟ ਸਥਾਪਤ ਕਰਨ ਲਈ ਸਮਾਗਮ ਕੀਤਾ ਗਿਆ, ਜਿਸ ਵਿਚ ਕਾਲਜ ਦੇ ਵਿਦਿਆਰਥੀਆਂ, ...

ਪੂਰੀ ਖ਼ਬਰ »

ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਬਹਿਰਾਮ, 18 ਮਈ (ਨਛੱਤਰ ਸਿੰਘ ਬਹਿਰਾਮ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪਹਿਲੀ ਟਰਮ 12ਵੀਂ ਜਮਾਤ ਦੇ ਨਤੀਜੇ 'ਚੋਂ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਦਾ ਨਤੀਜਾ 100 ਫੀਸਦੀ ਰਿਹਾ | ਜਾਣਕਾਰੀ ਦਿੰਦਿਆ ਪਿੰ੍ਰਸੀਪਲ ਸੁਖਦੇਵ ਸਿੰਘ ਰਾਣੂੰ ਨੇ ਦੱਸਿਆ ਕਿ ਕੁੱਲ ...

ਪੂਰੀ ਖ਼ਬਰ »

ਕੇ. ਸੀ. ਮੈਨੇਜਮੈਂਟ ਕਾਲਜ 'ਚ ਇਨਵੈਸਟਮੈਂਟ ਅਵੇਅਰਨੈੱਸ ਪ੍ਰੋਗਰਾਮ ਕਰਵਾਇਆ

ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)-ਕੇ. ਸੀ. ਮੈਨੇਜਮੈਂਟ ਕਾਲਜ 'ਚ ਸੇਬੀ (ਸਿਕਿਉਰਿਟੀ ਐਕਸਚੇਂਜ ਬੋਰਡ ਆਫ਼ ਇੰਡੀਆ), ਬੀ. ਐੱਸ. ਈ. (ਬੰਬੇ ਸਟਾਕ ਐਕਸਚੇਂਜ) ਸੀ. ਡੀ. ਐੱਸ. ਐੱਲ. (ਸੈਂਟਰਲ ਡਿਪਾਜਿਟਰੀ ਸਰਵਿਸ ਲਿਮਟਿਡ) ਵਲੋਂ ਐੱਮ. ਬੀ. ਏ., ਬੀ. ਬੀ. ਏ., ਬੀ. ਕਾਮ., ਹੋਟਲ ...

ਪੂਰੀ ਖ਼ਬਰ »

ਚੌਧਰੀ ਨਵੀਨ ਆਦੋਆਣਾ ਵਲੋਂ ਰਾਜਾ ਵੜਿੰਗ ਨਾਲ ਮੁਲਾਕਾਤ

ਭੱਦੀ, 18 ਮਈ (ਨਰੇਸ਼ ਧੌਲ)-ਨੌਜਵਾਨ ਕਾਂਗਰਸੀ ਆਗੂ ਚੌਧਰੀ ਨਵੀਨ ਆਦੋਆਣਾ (ਸਾਬਕਾ ਵਿਮੁਕਤ ਜਾਤੀ ਭਲਾਈ ਬੋਰਡ ਮੈਂਬਰ ਪੰਜਾਬ ਸਰਕਾਰ ਵਲੋਂ) ਪੰਜਾਬ ਅੰਦਰ ਚੱਲ ਰਹੀ ਮੌਜੂਦਾ ਸਥਿਤੀ ਸਬੰਧੀ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ 'ਤੇ ਪਹਿਰਾ ਦੇਣ ਦੀ ਲੋੜ- ਸੰਤ ਬਾਬਾ ਠਾਕੁਰ ਸਿੰਘ

ਔੜ/ਝਿੰਗੜਾਂ, 18 ਮਈ (ਕੁਲਦੀਪ ਸਿੰਘ ਝਿੰਗੜ)-ਪ੍ਰਮਾਤਮਾ ਦਾ ਹਰ ਵੇਲੇ ਨਾਮ ਸਿਮਰਨ ਕਰਨਾ, ਵੰਡ ਕੇ ਛਕਣਾ ਤੇ ਦਸਾਂ ਨਹੁੰਆਂ ਦੀ ਕਿਰਤ ਕਮਾਈ 'ਚੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਮਦਦ ਕਰਨਾ ਮਨੁੱਖੀ ਜੀਵਨ ਦੇ ਮੁੱਢਲੇ ਸਿਧਾਂਤ ਹੋਣੇ ਚਾਹੀਦੇ ਹਨ ਤਾਂ ਹੀ ਹਰ ਮਨੁੱਖ ...

ਪੂਰੀ ਖ਼ਬਰ »

ਸੁੰਡ ਗੋਤ ਦੇ ਜਠੇਰਿਆਂ ਦਾ ਮੇਲਾ ਕਰਵਾਇਆ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਗੁਣਾਚੌਰ ਵਿਖੇ ਸੁੰਡ ਗੋਤ ਦੇ ਜਠੇਰਿਆਂ ਦਾ ਮੇਲਾ ਮਨਾਇਆ ਗਿਆ | ਇਸ ਸਬੰਧੀ ਜਠੇਰਿਆਂ ਦੇ ਪਵਿੱਤਰ ਅਸਥਾਨ 'ਤੇ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਗੁਰਮੇਲ ਲਾਲ ਬਣੇ 109ਵੇਂ ਸਰੀਰ ਦਾਨੀ

ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)-ਡਾ. ਸੰਦੀਪ ਸ਼ਰਮਾ ਐੱਸ. ਐੱਸ. ਪੀ. ਸ਼ਹੀਦ ਭਗਤ ਸਿੰਘ ਨਗਰ ਨੇ ਗੁਰਮੇਲ ਲਾਲ ਪੁੱਤਰ ਅਮਰ ਚੰਦ (ਸੇਵਾ ਮੁਕਤ ਪੰਜਾਬ ਰੋਡਵੇਜ਼ ਮੁਲਾਜ਼ਮ) ਵਾਸੀ ਗੜ੍ਹਸ਼ੰਕਰ ਰੋਡ, ਨਵਾਂਸ਼ਹਿਰ ਨੂੰ ਅੱਜ ਸਰੀਰ ਦਾਨ ਕਰਨ 'ਤੇ ਸ਼ਨਾਖ਼ਤੀ ਕਾਰਡ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਸੜੋਆ, 18 ਮਈ (ਨਾਨੋਵਾਲੀਆ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਫ਼ਤਰ ਸੜੋਆ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਸਹੂੰਗੜ੍ਹਾ ਵਿਖੇ ਕਿਸਾਨ ਸਿਖਲਾਈ ਕੈਪ ਲਗਾਇਆ ਗਿਆ | ਇਸ ਮੌਕੇ ਡਾ. ਹਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਸੜੋਆ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਾਮਰਸ ਵਿਭਾਗ ਵਲੋਂ ਰੰਗੋਲੀ ਮੁਕਾਬਲੇ

ਬੰਗਾ, 18 ਮਈ (ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦੇ ਕਾਮਰਸ ਵਿਭਾਗ ਦੇ ਬਿਜ਼ਨਸ ਤੇ ਮੈਨੇਜਮੈਂਟ ਕਲੱਬ ਵਲੋਂ ਰੰਗੋਲੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਭਾਗ ਦੇ ਵਿਦਿਆਰਥੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲਿਆ | ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ...

ਪੂਰੀ ਖ਼ਬਰ »

ਭੂਰੀਵਾਲੇ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਦਾ ਨਤੀਜਾ ਸ਼ਾਨਦਾਰ ਰਿਹਾ

ਟੱਪਰੀਆਂ ਖ਼ੁਰਦ, 18 ਮਈ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ਬ੍ਰਹਮਾ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੰਦਪੁਰ, 18 ਮਈ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਐੱਮ. ਸੀ. ਏ. ਸਮੈਸਟਰ ਪੰਜਵਾਂ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ 'ਖੇਲੋ ਇੰਡੀਆ ਅੰਤਰ ਯੂਨੀਵਰਸਿਟੀ ਖੇਡਾਂ' ਵਿਚ ਲਿਆ ਹਿੱਸਾ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਅਥਲੀਟ ਪ੍ਰਭਜੀਤ ਸਿੰਘ ਤੇ ਕਬੱਡੀ ਖਿਡਾਰਨ ਮਨੀਸ਼ਾ ਨੇ 'ਖੇਲੋ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰਨ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਮਜਾਰੀ/ਸਾਹਿਬਾ, 18 ਮਈ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਦਫ਼ਤਰ ਸੜੋਆ ਵਲੋਂ ਪਿੰਡ ਜੈਨਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਸਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੁਰਿੰਦਰਪਾਲ ਸਿੰਘ ਖੇਤੀਬਾੜੀ ਵਿਸਥਾਰ ...

ਪੂਰੀ ਖ਼ਬਰ »

ਭੂਰੀਵਾਲੇ ਗਰਲਜ਼ ਕਾਲਜ ਮਨਸੋਵਾਲ ਦਾ ਨਤੀਜਾ ਸ਼ਾਨਦਾਰ ਰਿਹਾ

ਬਲਾਚੌਰ, 18 ਮਈ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਇਲਾਕਾ ਬੀਤ ਵਿਖੇ ਚੱਲ ਰਹੇ ਮਹਾਰਾਜ ਬ੍ਰਹਮਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX